ਤਾਜਾ ਖ਼ਬਰਾਂ


ਅੰਮ੍ਰਿਤਪਾਲ ਮਾਮਲੇ ’ਤੇ ਚਾਰ ਦਿਨ ਬਾਅਦ ਹੋਵੇਗੀ ਮੁੜ ਸੁਣਵਾਈ
. . .  18 minutes ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ਅੰਮ੍ਰਿਤਪਾਲ ਮਾਮਲੇ ਨੂੰ ਲੈ ਕੇ ਹਾਈ ਕੋਰਟ ਵਿਚ ਸੁਣਵਾਈ ਚੱਲ ਰਹੀ ਹੈ। ਪੰਜਾਬ ਦੇ ਏ. ਜੀ. ਵਿਨੋਦ ਘਈ ਨੇ ਅਦਾਲਤ ਵਿਚ ਇਸ ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਅੰਮ੍ਰਿਤਪਾਲ ’ਤੇ ਐਨ. ਐਸ. ਏ. ਲਗਾਇਆ ਗਿਆ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਪੁੱਛਿਆ.....
ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ ਪਹੁੰਚੇ ਵਿਜੀਲੈਂਸ ਦਫ਼ਤਰ
. . .  8 minutes ago
ਸੰਗਰੂਰ, 21 ਮਾਰਚ (ਦਮਨਜੀਤ ਸਿੰਘ)- ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ ਸੰਗਰੂਰ ਵਿਜੀਲੈਂਸ ਦਫ਼ਤਰ ਪਹੁੰਚੇ ਹਨ।ਦੋ ਤਿੰਨ ਪਹਿਲਾਂ ਵੀ ਉਨ੍ਹਾਂ ਨੂੰ ਸੱਦਿਆ ਗਿਆ ਸੀ, ਪਰ ਉਦੋਂ ਉਹ ਪਹੁੰਚੇ ਨਹੀਂ ਸਨ। ਅੱਜ ਅਚਾਨਕ ਉਹ...
ਅੰਮ੍ਰਿਤਪਾਲ ਸਿੰਘ ਨੂੰ ਅਦਾਲਤ ਵਿਚ ਪੇਸ਼ ਕਰਨ ਦੀ ਮੰਗ ’ਤੇ ਹਾਈ ਕੋਰਟ ਵਿਚ ਹੋਈ ਸੁਣਵਾਈ
. . .  28 minutes ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਅਦਾਲਤ ਵਿਚ ਪੇਸ਼ ਕਰਨ ਦੀ ਮੰਗ ਕਰਦੀ ਹੈਬੀਅਸ ਕਾਰਪਸ ਪਟੀਸ਼ਨ ’ਤੇ ਅੱਜ ਸੁਣਵਾਈ ਹੋਈ। ਹਾਈਕੋਰਟ ਵਲੋਂ ਸਰਕਾਰ ਨੂੰ 4 ਦਿਨਾਂ ਅੰਦਰ ਸਥਿਤੀ ਰਿਪੋਰਟ ਦੇਣ ਦੇ ਆਦੇਸ਼ ਦਿੱਤੇ ਗਏ ਹਨ। ਅਦਾਲਤ ਵਿਚ....
ਸੰਸਦ ਦੁਪਹਿਰ 2 ਵਜੇ ਤੱਕ ਮੁਲਤਵੀ
. . .  about 1 hour ago
ਨਵੀਂ ਦਿੱਲੀ, 21 ਮਾਰਚ- ਸੰਸਦ ’ਚ ਭਾਰੀ ਹੰਗਾਮੇ ਦੌਰਾਨ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਵਿਰੋਧੀ ਸੰਸਦ ਮੈਂਬਰਾਂ ਦੇ ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ ਮੁਲਤਵੀ ਕਰਨ ਤੋਂ ਬਾਅਦ ਲੋਕ ਸਭਾ ਸਪੀਕਰ ਓਮ ਬਿਰਲਾ.....
ਸੁਰੱਖ਼ਿਆ ਦੇ ਮੱਦੇਨਜ਼ਰ ਅਜਨਾਲਾ ‘ਚ ਪੈਰਾ ਮਿਲਟਰੀ ਫ਼ੋਰਸ ਤਾਇਨਾਤ
. . .  about 1 hour ago
ਅਜਨਾਲਾ, 21 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਵਿਖੇ ਪਿਛਲੇ ਦਿਨੀਂ ਵਾਪਰੀ ਘਟਨਾਂ ਤੋਂ ਬਾਅਦ ਚਾਰ ਦਿਨਾਂ ਤੋਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਚੱਲ ਰਹੀਆਂ ਕਾਰਵਾਈਆਂ......
ਪੰਜਾਬ ਨੂੰ ਸ਼ਾਂਤੀ, ਭਾਈਚਾਰਕ ਸਾਂਝ ਅਤੇ ਵਿਕਾਸ ਦੀ ਲੋੜ-ਬਲਜੀਤ ਸਿੰਘ ਦਾਦੂਵਾਲ
. . .  about 2 hours ago
ਕਰਨਾਲ, 21 ਮਾਰਚ-ਬਰਤਾਨੀਆ ਵਿਚ ਖ਼ਾਲਿਸਤਾਨ ਪੱਖੀ ਸਮੂਹਾਂ ਦੁਆਰਾ ਹਾਲ ਹੀ ਵਿਚ ਕੀਤੀ ਹਿੰਸਾ 'ਤੇ ਬੋਲਦਿਆਂ ਹਰਿਆਣਾ ਹਰਿਆਣਾ ਐਸ.ਜੀ.ਪੀ.ਸੀ ਦੇ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ...
ਰਾਹੁਲ ਗਾਂਧੀ ਨਹੀਂ ਮੰਗਣਗੇ ਮਾਫੀ-ਖੜਗੇ
. . .  about 2 hours ago
ਨਵੀਂ ਦਿੱਲੀ, 21 ਮਾਰਚ-ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਕਿਹਾ ਕਿ ਰਾਹੁਲ ਗਾਂਧੀ ਮਾਫੀ ਨਹੀਂ ਮੰਗਣਗੇ। ਸਾਡੇ ਦੂਤਾਵਾਸਾਂ 'ਤੇ ਹਮਲੇ ਹੋ ਰਹੇ ਹਨ, ਪਰ ਉਹ ਇਨ੍ਹਾਂ ਹਮਲਿਆਂ ਦੀ ਨਿੰਦਾ ਕਰਨ ਲਈ ਕੁਝ ਨਹੀਂ ਕਹਿ ਰਹੇ...
ਰੈੱਡ ਕਾਰਨਰ ਨੋਟਿਸ ਰੱਦ ਕਰਨ ਨਾਲ ਮੇਹੁਲ ਚੋਕਸੀ ਦੇ ਕੇਸ 'ਤੇ ਕੋਈ ਅਸਰ ਨਹੀਂ ਪਵੇਗਾ-ਸਰਕਾਰੀ ਸੂਤਰ
. . .  about 2 hours ago
ਨਵੀਂ ਦਿੱਲੀ, 21 ਮਾਰਚ-ਸਰਕਾਰੀ ਸੂਤਰਾਂ ਅਨੁਸਾਰ ਮੇਹੁਲ ਚੋਕਸੀ ਵਿਰੁੱਧਰੈੱਡ ਕਾਰਨਰ ਨੋਟਿਸ (ਆਰ.ਸੀ.ਐਨ.) ਨੂੰ ਰੱਦ ਕਰਨ ਨਾਲ ਉਸ ਕੇਸ 'ਤੇ ਕੋਈ ਅਸਰ ਨਹੀਂ ਪਵੇਗਾ ਜੋ ਪਹਿਲਾਂ ਹੀ ਐਡਵਾਂਸ ਪੜਾਅ 'ਤੇ ਹੈ। ਜਿਸ ਸਮੇਂ ਚੋਕਸੀ ਨੂੰ ਗ੍ਰਿਫ਼ਤਾਰ ਕੀਤਾ...
ਕੇਂਦਰੀ ਜੇਲ੍ਹ ਚ ਐਨ.ਡੀ.ਪੀ.ਐਸ. ਦੇ ਮਾਮਲੇ ਚ ਬੰਦ ਕੈਦੀ ਦੀ ਮੌਤ
. . .  about 2 hours ago
ਕਪੂਰਥਲਾ, 21 ਮਾਰਚ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ਚ ਐਨ.ਡੀ.ਪੀ.ਐਸ. ਦੇ ਮਾਮਲੇ ਚ ਬੰਦ ਕੈਦੀ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਲਦੀਪ ਪੁੱਤਰ ਗੋਪੀ ਰਾਮ ਵਾਸੀ ਜੱਗੂਸ਼ਾਹ ਡੇਰਾ ਜੋ ਕਿ ਕੇਂਦਰੀ ਜੇਲ੍ਹ ਚ ਐਨ.ਡੀ.ਪੀ.ਐਸ. ਦੇ ਮਾਮਲੇ...
4 ਜ਼ਿਲ੍ਹਿਆਂ ਅਤੇ 2 ਜ਼ਿਲ੍ਹਿਆਂ ਦੇ ਕੁੱਝ ਹਿੱਸਿਆਂ 'ਚ ਅਜੇ ਬੰਦ ਰਹੇਗਾ ਇੰਟਰਨੈੱਟ
. . .  58 minutes ago
ਚੰਡੀਗੜ੍ਹ, 21 ਮਾਰਚ(ਵਿਕਰਮਜੀਤ ਸਿੰਘ ਮਾਨ)-ਪੰਜਾਬ ਸਰਕਾਰ ਵਲੋਂ ਤਰਨਤਾਰਨ, ਫ਼ਿਰੋਜ਼ਪੁਰ, ਮੋਗਾ, ਸੰਗਰੂਰ, ਅੰਮ੍ਰਿਤਸਰ ਦੀ ਸਬ ਡਿਵੀਜ਼ਨ ਅਜਨਾਲਾ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵਾਈ.ਪੀ.ਐਸ. ਚੌਂਕ ਅਤੇ ਹਵਾਈ ਅੱਡਾ ਮਾਰਗ 'ਤੇ ਇੰਟਰਨੈੱਟ ਸੇਵਾਵਾਂ...
ਹਰਜੀਤ ਸਿੰਘ ਨੂੰ ਡਿਬਰੂਗੜ੍ਹ ਦੀ ਕੇਂਦਰੀ ਜੇਲ੍ਹ ਲੈ ਕੇ ਪਹੁੰਚੀ ਪੁਲਿਸ
. . .  about 3 hours ago
ਡਿਬਰੂਗੜ੍ਹ, 21 ਮਾਰਚ-‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਪੁਲਿਸ ਆਸਾਮ ਦੇ ਡਿਬਰੂਗੜ੍ਹ ਦੀ ਕੇਂਦਰੀ ਜੇਲ੍ਹ ਲੈ ਕੇ ਪਹੁੰਚੀ ਹੈ। 19 ਮਾਰਚ ਦੀ ਰਾਤ ਨੂੰ ਉਨ੍ਹਾਂ ਵਲੋਂ ਆਤਮ ਸਮਰਪਣ ਕੀਤਾ ਗਿਆ ਸੀ। ਇਸ ਤੋਂ ਪਹਿਲਾ ਗ੍ਰਿਫ਼ਤਾਰ ਕੀਤੇ ਅੰਮ੍ਰਿਤਪਾਲ ਸਿੰਘ ਦੇ ਕਈ...
ਫੁਮੀਓ ਕਿਸ਼ਿਦਾ ਅਚਾਨਕ ਦੌਰੇ ਲਈ ਜਾ ਰਹੇ ਨੇ ਯੂਕਰੇਨ
. . .  about 3 hours ago
ਨਵੀਂ ਦਿੱਲੀ, 21 ਮਾਰਚ-ਨਿਊਜ਼ ਏਜੰਸੀ ਦੀ ਰਿਪੋਰਟ ਮੁਤਾਬਕ ਜਾਪਾਨ ਦੇ ਪ੍ਰਧਾਨ ਮੰਤਰੀ ਫੁਮੀਓ ਕਿਸ਼ਿਦਾ ਭਾਰਤ ਦੌਰੇ ਤੋਂ ਬਾਅਦ ਅਚਾਨਕ ਦੌਰੇ ਲਈ ਯੂਕਰੇਨ ਜਾ...
ਛੱਤੀਸਗੜ੍ਹ:ਮੁੱਠਭੇੜ 'ਚ ਮਹਿਲਾ ਨਕਸਲੀ ਢੇਰ
. . .  about 3 hours ago
ਰਾਏਪੁਰ, 21 ਮਾਰਚ-ਗੰਗਲੂਰ ਥਾਣੇ ਦੇ ਅਧੀਨ ਕੋਰਚੋਲੀ ਅਤੇ ਟੋਡਕਾ ਦੇ ਵਿਚਕਾਰ ਜੰਗਲਾਂ ਵਿਚ ਪੁਲਿਸ ਅਤੇ ਨਕਸਲੀਆਂ ਦਰਮਿਆਨ ਹੋਏ ਮੁਕਾਬਲੇ ਵਿਚ ਇਕ ਮਹਿਲਾ ਨਕਸਲੀ ਮਾਰੀ ਗਈ। ਬੀਜਾਪੁਰ ਦੇ ਐਸ.ਪੀ. ਅੰਜਨੇਯਾ ਵਰਸ਼ਨੇ ਨੇ ਕਿਹਾ...
ਅਮਰੀਕਾ:ਹਾਈ ਸਕੂਲ ਕੈਂਪਸ 'ਚ ਹੋਈ ਗੋਲੀਬਾਰੀ ਦੌਰਾਨ ਇਕ ਵਿਦਿਆਰਥੀ ਦੀ ਮੌਤ, ਇਕ ਜ਼ਖ਼ਮੀ
. . .  about 3 hours ago
ਟੈਕਸਾਸ, 21 ਮਾਰਚ-ਅਮਰੀਕਾ ਦੇ ਅਰਲਿੰਗਟਨ, ਟੈਕਸਾਸ ਦੇ ਉਪਨਗਰ ਵਿਚ ਇਕ ਹਾਈ ਸਕੂਲ ਕੈਂਪਸ ਵਿਚ ਹੋਈ ਗੋਲੀਬਾਰੀ ਵਿਚ ਇਕ ਵਿਦਿਆਰਥੀ ਦੀ ਮੌਤ ਹੋ ਗਈ ਇਕ ਹੋਰ ਜ਼ਖ਼ਮੀ ਹੋ ਗਿਆ। ਐਸੋਸੀਏਟਿਡ...
ਭਾਰਤੀ ਵਣਜ ਦੂਤਘਰ ਵਿਚ ਭੰਨਤੋੜ “ਬਿਲਕੁਲ ਅਸਵੀਕਾਰਨਯੋਗ”-ਵ੍ਹਾਈਟ ਹਾਊਸ
. . .  about 4 hours ago
ਵਾਸ਼ਿੰਗਟਨ, 21 ਮਾਰਚ -ਵ੍ਹਾਈਟ ਹਾਊਸ ਦੀ ਰਾਸ਼ਟਰੀ ਸੁਰੱਖਿਆ ਪਰਿਸ਼ਦ ਦੇ ਬੁਲਾਰੇ ਜੌਨ ਕਿਰਬੀ ਨੇ ਕਿਹਾ ਹੈ ਕਿ ਸੈਨ ਫਰਾਂਸਿਸਕੋ ਵਿਚ ਭਾਰਤੀ ਦੂਤਘਰ ਵਿਚਚ ਭੰਨਤੋੜ ਕਰਨਾ "ਬਿਲਕੁਲ ਅਸਵੀਕਾਰਨਯੋਗ" ਹੈ ਅਤੇ ਅਮਰੀਕਾ ਇਸ ਦੀ ਨਿੰਦਾ ਕਰਦਾ ਹੈ। ਕਿਰਬੀ...
⭐ਮਾਣਕ-ਮੋਤੀ⭐
. . .  about 6 hours ago
⭐ਮਾਣਕ-ਮੋਤੀ⭐
ਇਨਫੋਰਸਮੈਂਟ ਡਾਇਰੈਕਟੋਰੇਟ ਨੇ ਆਰਜ਼ੀ ਤੌਰ 'ਤੇ ਇੰਜਾਜ਼ ਇੰਟਰਨੈਸ਼ਨਲ ਦੀ 20.16 ਕਰੋੜ ਰੁਪਏ ਦੀ ਅਚੱਲ ਜਾਇਦਾਦ ਕੀਤੀ ਕੁਰਕ
. . .  1 day ago
ਸਿੱਖ ਭਾਈਚਾਰੇ ਨੂੰ ਬਦਨਾਮ ਕਰਨ ਦੀਆਂ ਖ਼ਤਰਨਾਕ ਸਾਜ਼ਿਸ਼ਾਂ ਨਿੰਦਣਯੋਗ-ਸੁਖਬੀਰ ਸਿੰਘ ਬਾਦਲ
. . .  1 day ago
ਸ੍ਰੀ ਮੁਕਤਸਰ ਸਾਹਿਬ ,20 ਮਾਰਚ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿਚ ਅਣ-ਐਲਾਨੀ ਐਮਰਜੈਂਸੀ ...
ਹੁਣ ਕੈਨੇਡੀਅਨ ਸਿਆਸਤਦਾਨ ਜਗਮੀਤ ਸਿੰਘ ਦਾ ਟਵਿੱਟਰ ਖਾਤਾ ਵੀ ਭਾਰਤ 'ਚ ਹੋਇਆ ਬੰਦ
. . .  1 day ago
ਮਹਿਲ ਕਲਾਂ, 20 ਮਾਰਚ (ਗੁਰਪ੍ਰੀਤ ਸਿੰਘ ਅਣਖੀ) -'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ 'ਤੇ ਪੰਜਾਬ ਪੁਲਿਸ ਵਲੋਂ ਕੀਤੀ ਗਈ ਵੱਡੀ ਕਾਰਵਾਈ ਅਤੇ ਪੰਜਾਬ 'ਚ ਇੰਟਰਨੈੱਟ 'ਤੇ ਪਾਬੰਦੀ ...
ਪਿੰਡ ਭਬਿਆਣਾ ਵਿਖੇ ਇਕ ਵਿਅਕਤੀ ਨੂੰ ਕਹੀ ਦਾ ਦਸਤਾ ਮਾਰ ਕੇ ਮੌਤ ਦੇ ਘਾਟ ਉਤਾਰਿਆ
. . .  1 day ago
ਫਗਵਾੜਾ, 20 ਮਾਰਚ (ਹਰਜੋਤ ਸਿੰਘ ਚਾਨਾ)- ਇਥੋਂ ਦੇ ਪਿੰਡ ਭਬਿਆਣਾ ਵਿਖੇ ਇਕ ਘਰ ’ਚ ਵਿਅਕਤੀ ਦਾ ’ਚ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਮ੍ਰਿਤਕ ਵਿਅਕਤੀ ਦੀ ਪਛਾਣ ਗੁਰਦੇਵ ਸਿੰਘ (45) ਪੁੱਤਰ ਸ਼ਾਮ ਸਿੰਘ ...
‘ਕੋਟਫੱਤਾ ਬਲੀ ਕਾਂਡ’ ਦੇ ਸਾਰੇ ਜਣੇ ਦੋਸ਼ੀ ਕਰਾਰ, ਭਲਕੇ ਸੁਣਾਈ ਜਾਵੇਗੀ ਸਜ਼ਾ
. . .  1 day ago
ਬਠਿੰਡਾ, 20 ਮਾਰਚ (ਸੱਤਪਾਲ ਸਿੰਘ ਸਿਵੀਆਂ)-ਪਿੰਡ ਕੋਟਫੱਤਾ ਦੇ ਮਾਸੂਮ ਭੈਣ-ਭਰਾ ਦੀ ਬਲੀ ਦੇਣ ਦੇ ਮਾਮਲੇ ‘ਚ ਅੱਜ ਬਠਿੰਡਾ ਦੇ ਵਧੀਕ ਸ਼ੈਸ਼ਨ ਜੱਜ ਬਲਜਿੰਦਰ ਸਿੰਘ ਸਰਾਂ ਦੀ ਅਦਾਲਤ ਵਲੋਂ ਸਾਰੇ 7 ਵਿਅਕਤੀਆਂ ...
ਆਮ ਆਦਮੀ ਪਾਰਟੀ ਵਾਲੀ ਸੂਬਾ ਸਰਕਾਰ ਦੀ ਸਿਆਸੀ ਬਦਲਾਖ਼ੋਰੀ ਵਿਰੁੱਧ ਸ. ਪ੍ਰਕਾਸ਼ ਸਿੰਘ ਬਾਦਲ ਦੀ ਪੰਜਾਬੀਆਂ ਦੇ ਨਾਂਅ ਖੁੱਲ੍ਹੀ ਚਿੱਠੀ
. . .  1 day ago
ਮੌਸਮ ਵਿਚ ਬਦਲਾਅ ਕਾਰਨ 10 ਉਡਾਣਾਂ ਵਿਚ ਕੀਤਾ ਬਦਲਾਅ
. . .  1 day ago
ਨਵੀਂ ਦਿੱਲੀ, 20 ਮਾਰਚ- ਦਿੱਲੀ ਵਿਚ ਮੌਸਮ ’ਚ ਹੋਏ ਬਦਲਾਅ ਕਾਰਨ ਕੁੱਲ 10 ਉਡਾਣਾਂ ਦੇ ਰਾਹ ਬਦਲੇ ਗਏ, ਜਿਨ੍ਹਾਂ ਵਿਚੋਂ 7 ਜੈਪੁਰ ਅਤੇ 3 ਲਖਨਊ ਵੱਲ ਮੋੜੀਆਂ....
ਅੰਮ੍ਰਿਤਪਾਲ ਸਿੰਘ ਦੇ 4 ਹੋਰ ਸਾਥੀਆਂ ਨੂੰ ਬਾਬਾ ਬਕਾਲਾ ਸਾਹਿਬ ਅਦਾਲਤ ਵਿਚ ਕੀਤਾ ਪੇਸ਼
. . .  1 day ago
ਬਾਬਾ ਬਕਾਲਾ ਸਾਹਿਬ, 20 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਖ਼ਿਲਾਫ਼ ਪੁਲਿਸ ਵਲੋਂ ਵਿੱਢੀ ਮੁਹਿੰਮ ਤਹਿਤ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੀ ਗਿ੍ਰਫ਼ਤਾਰੀ ਲਗਾਤਾਰ ਜਾਰੀ ਹੈ । ਬੀਤੇ ਕੱਲ੍ਹ ਅੰਮ੍ਰਿਤਪਾਲ ਦੇ 7 ਸਾਥੀਆਂ ਨੂੰ ਬਾਬਾ ਬਕਾਲਾ ਸਾਹਿਬ ਅਦਾਲਤ ਵਿਚ ਪੇਸ਼ ਕਰਨ ਪਿੱਛੋਂ ਅੱਜ ਅੰਮ੍ਰਿਤਪਾਲ.....
ਲੰਡਨ ਘਟਨਾ ਨੂੰ ਲੈ ਕੇ ਸਿੱਖ ਭਾਈਚਾਰੇ ਵਲੋਂ ਬਿ੍ਟਿਸ਼ ਹਾਈ ਕਮਿਸ਼ਨ ਦਫ਼ਤਰ ਦੇ ਬਾਹਰ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 20 ਮਾਰਚ- ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਖ਼ਾਲਿਸਤਾਨੀ ਸਮਰਥਕਾਂ ਵਲੋਂ ਭਾਰਤੀ ਝੰਡਾ ਉਤਾਰਨ ਦੀ ਕੋਸ਼ਿਸ਼ ਦੀ ਘਟਨਾ ਨੂੰ ਲੈ ਕੇ ਅੱਜ ਸਿੱਖ ਭਾਈਚਾਰੇ ਨੇ ਇੱਥੇ ਸਥਿਤ ਬ੍ਰਿਟਿਸ਼ ਹਾਈ....
ਹੋਰ ਖ਼ਬਰਾਂ..
ਜਲੰਧਰ : ਐਤਵਾਰ 2 ਜੇਠ ਸੰਮਤ 554

ਅੰਮ੍ਰਿਤਸਰ / ਦਿਹਾਤੀ

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਦੀਆਂ ਜੇਲ੍ਹਾਂ ਵਿਚੋਂ ਵੀ.ਆਈ.ਪੀ. ਕਲਚਰ ਖ਼ਤਮ ਕਰਨ ਦਾ ਲਿਆ ਫ਼ੈਸਲਾ ਸ਼ਲਾਘਾਯੋਗ-ਕੁਲਦੀਪ ਸਿੰਘ ਧਾਲੀਵਾਲ

ਅਜਨਾਲਾ, 14 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚੰਡੀਗੜ੍ਹ ਵਿਖੇ ਪੰਜਾਬ ਪੁਲਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪੰਜਾਬ ਵਿਚ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਅਤੇ ਜੇਲ੍ਹਾਂ ਵਿਚੋਂ ਵੀ.ਆਈ.ਪੀ. ਕਲਚਰ ਨੂੰ ...

ਪੂਰੀ ਖ਼ਬਰ »

ਮੰਦਰ ਬਾਵਾ ਲਾਲ ਮਜੀਠਾ ਵਿਖੇ ਮੂਰਤੀ ਸਥਾਪਨਾ ਤੇ ਭੂਮੀ ਪੂਜਨ ਦਿਵਸ ਮੌਕੇ ਜਾਗਰਣ

ਮਜੀਠਾ, 14 ਮਈ (ਮਨਿੰਦਰ ਸਿੰਘ ਸੋਖੀ)-ਮੰਦਰ ਸ਼੍ਰੀ ਬਾਵਾ ਲਾਲ ਦਿਆਲ ਮਜੀਠਾ ਵਿਖੇ ਮੂਰਤੀ ਸਥਾਪਨਾ ਦਿਵਸ ਅਤੇ ਭੂਮੀ ਪੂਜਨ ਦਿਵਸ ਮੰਦਰ ਦੀ ਮੈਨੇਜ਼ਮੈਂਟ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਬੜੇ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਗਿਆ | ਬਾਵਾ ਲਾਲ ਦੁਆਰ ਧਿਆਨਪੁਰ ...

ਪੂਰੀ ਖ਼ਬਰ »

ਸਟਰਗਿਲੰਗ ਟੀਨਜ਼ ਪਬਲਿਕ ਸਕੂਲ 'ਚ ਹਾਕੀ ਟੂਰਨਾਮੈਂਟ ਕਰਵਾਇਆ

ਕੱਥੂਨੰਗਲ, 14 ਮਈ (ਦਲਵਿੰਦਰ ਸਿੰਘ ਰੰਧਾਵਾ)-ਟੋਲ ਪਲਾਜ਼ਾ ਕੱਥੂਨੰਗਲ ਤੇ ਸਥਿਤ ਸਟਰਗਿਲੰਗ ਟੀਨਜ਼ ਪਬਲਿਕ ਸਕੂਲ ਵਰਿਆਮ ਨੰਗਲ 'ਚ ਹਾਕੀ ਖਿਡਾਰੀ ਸੁਖਮਨਦੀਪ ਸਿੰਘ ਦੀ ਯਾਦ 'ਚ ਹਾਕੀ ਟੂਰਨਾਮੈਂਟ ਕਰਵਾਇਆ ਗਿਆ ਜੋ ਪਿਛਲੇ ਇੱਕ ਸਾਲ ਪਹਿਲਾਂ ਗੈਸ ਸਿਲੰਡਰ ਫਟਣ ਨਾਲ ...

ਪੂਰੀ ਖ਼ਬਰ »

ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਈ. ਟੀ. ਓ. ਨੇ 5 ਬ੍ਰੇਕਰਾਂ ਦਾ ਕੀਤਾ ਉਦਘਾਟਨ

ਜੰਡਿਆਲਾ ਗੁਰੂ, 14 ਮਈ (ਪ੍ਰਮਿੰਦਰ ਸਿੰਘ ਜੋਸਨ)-ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਆ ਰਹੇ ਝੋਨੇ ਦੇ ਸੀਜ਼ਨ ਲਈ ਕਿਸਾਨਾਂ ਨੂੰ ਬਿਜਲੀ ਦੇਣ ਦੇ ਪੁਖ਼ਤਾ ਪ੍ਰਬੰਧ ਕੀਤੇ ਹੋਣ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਭਾਵੇਂ ਸਮੁੱਚਾ ਦੇਸ਼ ਬਿਜਲੀ ਦੀ ...

ਪੂਰੀ ਖ਼ਬਰ »

ਡੀ.ਏ.ਵੀ. ਭਾਰਤੀ ਕਦਰਾਂ-ਕੀਮਤਾਂ ਤੇ ਵੈਦਿਕ ਪ੍ਰੰਪਰਾਵਾਂ ਅਨੁਸਾਰ ਸਿੱਖਿਆ ਦੇਣ ਲਈ ਵਚਨਬੱਧ- ਡਾਇ. ਜੇ.ਪੀ. ਸ਼ੂਰ

ਅਟਾਰੀ, 14 ਮਈ (ਗੁਰਦੀਪ ਸਿੰਘ ਅਟਾਰੀ)-ਮਹੰਤ ਕੌਸ਼ਲ ਦਾਸ ਡੀ.ਏ.ਵੀ. ਪਬਲਿਕ ਸਕੂਲ ਅਟਾਰੀ ਵਿਖੇ ਪਿ੍ੰਸੀਪਲ ਰਜਨੀ ਸਲਹੋਤਰਾ ਦੀ ਅਗਵਾਈ ਹੇਠ ਡਾਇਰੈਕਟਰ ਡੀ.ਏ.ਵੀ. ਪਬਲਿਕ ਸਕੂਲਜ਼ ਨਵੀਂ ਦਿੱਲੀ ਜੇ.ਪੀ. ਸ਼ੂਰ ਦੀ ਆਮਦ 'ਤੇ ਸਮਾਗਮ ਕਰਵਾਇਆ ਗਿਆ | ਸ਼੍ਰੀ ਜੇ.ਪੀ. ਸ਼ੂਰ ਨੇ ...

ਪੂਰੀ ਖ਼ਬਰ »

ਗਾਇਤਰੀ ਗਿਆਨ ਮੰਦਰ ਵਿਖੇ 2 ਰੋਜ਼ਾ ਸਾਲਾਨਾ ਧਾਰਮਿਕ ਮਹਾਂ ਉਤਸਵ ਤੇ ਯੁਵਾ ਸੰਮੇਲਨ 28 ਤੇ 29 ਮਈ ਨੂੰ -ਪੰਡਿਤ ਦਿਨੇਸ਼ ਦਿਵੇਦੀ

ਅਜਨਾਲਾ, 14 ਮਈ (ਐਸ.ਪ੍ਰਸ਼ੋਤਮ)-ਅਖਿਲ ਵਿਸ਼ਵ ਗਾਇਤਰੀ ਪਰਿਵਾਰ ਅਜਨਾਲਾ ਵਲੋਂ 28 ਤੇ 29 ਮਈ ਨੂੰ ਗਾਇਤਰੀ ਗਿਆਨ ਮੰਦਿਰ, ਆਬਾਦੀ ਭਖਾ ਤਾਰਾ ਸਿੰਘ, ਅਜਨਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਦੋ ਰੋਜ਼ਾ ਸਾਲਾਨਾ ਮਹਾਂ ਉਤਸਵ ਤੇ ਵਿਸ਼ਾਲ 9 ਕੁੰਡੀਆ ਗਾਯਤਰੀ ਮਹਾਂ ਯਗ ...

ਪੂਰੀ ਖ਼ਬਰ »

ਟਰਾਂਸਫਾਰਮਰ ਨੂੰ ਲੱਗੀ ਭਿਆਨਕ ਅੱਗ ਲੋਕਾਂ ਨੇ ਬੁਝਾਈ

ਜੰਡਿਆਲਾ ਗੁਰੂ, 14 ਮਈ (ਪ੍ਰਮਿੰਦਰ ਸਿੰਘ ਜੋਸਨ)-ਬੀਤੀ ਦੇਰ ਰਾਤ ਜੰਡਿਆਲਾ ਗੁਰੂ ਦੇ ਬਰਤਨਾਂ ਵਾਲੇ ਬਾਜ਼ਾਰ ਵਿਚ ਬਿਜਲੀ ਦੇ ਟਰਾਂਸਫਾਰਮਰ ਦੀ ਕੇਵਲ ਨੂੰ ਅਚਾਨਕ ਅੱਗ ਲੱਗ ਜਾਣ 'ਤੇ ਸਥਾਨਕ ਲੋਕਾਂ ਤੇ ਬਿਜਲੀ ਵਿਭਾਗ ਦੇ ਕਰਮਚਾਰੀਆਂ ਵਲੋਂ ਰਲ ਮਿਲ ਕੇ ਅੱਗ 'ਤੇ ਕਾਬੂ ...

ਪੂਰੀ ਖ਼ਬਰ »

ਮਿਡ ਡੇ ਮੀਲ ਵਰਕਰਾਂ ਵਲੋਂ ਕੇਂਦਰੀ ਤੇ ਸੂਬਾ ਸਰਕਾਰਾਂ ਵਿਰੁਧ ਰੋਸ ਰੈਲੀ

ਅਜਨਾਲਾ, 14 ਮਈ (ਐਸ.ਪ੍ਰਸ਼ੋਤਮ)- ਅੱਜ ਇਥੇ ਮਿਡ ਡੇ ਮੀਲ ਵਰਕਰਜ ਯੂਨੀਅਨ (ਸੀਟੂ) ਅਜਨਾਲਾ ਆਗੂ ਸ਼੍ਰੀਮਤੀ ਸ਼ੀਲਾ ਰਾਣੀ, ਸੀਟੂ ਪੰਜਾਬ ਸੂਬਾ ਵਿਤ ਸਕਤਰ ਸੁਚਾ ਸਿੰਘ ਅਜਨਾਲਾ ਤੇ ਪ.ਸ.ਸ.ਫ. ਜ਼ਿਲਾ ਅੰਮਿ੍ਤਸਰ ਜਨਰਲ ਸਕਤਰ ਸੁਖਦੇਵ ਸਿੰਘ ਗਰਚਾ ਦੀ ਸਾਂਝੀ ਅਗਵਾਈ ਚ ਬਲਾਕ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੇ 15 ਮਈ ਤੋਂ 31 ਮਈ ਤੱਕ ਆਫਲਾਈਨ ਸਕੂਲ ਲਗਾਉਣ ਦੇ ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਦੇ ਫ਼ੈਸਲੇ ਦਾ ਪੰਜਾਬ ਰਾਸਾ ਵਲੋਂ ਸਵਾਗਤ

ਚੌਂਕ ਮਹਿਤਾ, 14 ਮਈ (ਜਗਦੀਸ਼ ਸਿੰਘ ਬਮਰਾਹ)-ਰੈਕੋਗਨਾਈਜਡ ਐਂਡ ਐਫੀਲਿਏਟਿਡ ਸਕੂਲ ਐਸੋਸੀਏਸ਼ਨ ਰਾਸਾ ਪੰਜਾਬ ਨੇ, ਮਾਣਯੋਗ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਦੇ ਅੱਜ ਲਏ ਫ਼ੈਸਲੇ ਜਿਸ ਵਿਚ ਉਨ੍ਹਾਂ 15 ਮਈ ਤੋਂ 31 ਮਈ ਤੱਕ ਜੋ ਪਹਿਲਾਂ ਕੀਤੇ ਫ਼ੈਸਲੇ ਅਨੁਸਾਰ ਆਨਲਾਇਨ ...

ਪੂਰੀ ਖ਼ਬਰ »

ਆੜ੍ਹਤੀ ਐਸੋਸੀਏਸ਼ਨ ਮਹਿਤਾ ਚੌਕ ਦੇ ਨਵ-ਨਿਯੁਕਤ ਪ੍ਰਧਾਨ ਸੁਖਦੇਵ ਸਿੰਘ ਬੁੱਟਰ ਨੂੰ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਦਿੱਤਾ ਥਾਪੜਾ

ਚੌਂਕ ਮਹਿਤਾ, 14 ਮਈ (ਜਗਦੀਸ਼ ਸਿੰਘ ਬਮਰਾਹ)-ਅਨਾਜ ਮੰਡੀ ਮਹਿਤਾ ਚੌਕ ਵਿਖੇ ਆੜ੍ਹਤੀ ਐਸੋਸੀਏਸ਼ਨ ਦੇ ਨਵੇਂ ਬਣਾਏ ਪ੍ਰਧਾਨ ਸੁਖਦੇਵ ਸਿੰਘ ਬੁੱਟਰ ਨੂੰ ਕੈਬਨਿਟ ਮੰਤਰੀ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਥਾਪੜਾ ਦਿੱਤਾ | ਜ਼ਿਲ੍ਹਾ ਪ੍ਰਧਾਨ ਹਰਵੰਤ ਸਿੰਘ ...

ਪੂਰੀ ਖ਼ਬਰ »

ਜਨਤਾ ਮਾਡਰਨ ਸਕੂਲ ਦੀ ਪੰਜਵੀਂ ਕਲਾਸ ਦਾ ਨਤੀਜਾ ਰਿਹਾ ਸੌ ਫੀਸਦੀ

ਚੌਂਕ ਮਹਿਤਾ, 14 ਮਈ (ਜਗਦੀਸ਼ ਸਿੰਘ ਬਮਰਾਹ)-ਕਸਬੇ ਦੀ ਨਾਮਵਰ ਵਿੱਦਿਅਕ ਸੰਸਥਾ ਜਨਤਾ ਮਾਡਰਨ ਸੀਨੀ. ਸੈਕੰਡਰੀ ਸਕੂਲ ਦੀ ਪੰਜਵੀਂ ਜਮਾਤ ਦਾ ਨਤੀਜਾ ਸੌ ਫੀਸਦੀ ਰਿਹਾ | ਪੰਜਾਬ ਸਕੂਲ ਬੋਰਡ ਵੱਲੋਂ ਐਲਾਨੇ ਗਏ ਇਸ ਨਤੀਜੇ ਦੌਰਾਨ ਪਲਕਪ੍ਰੀਤ ਕੌਰ ਨੇ 96 ਫੀਸਦੀ,ਜਗਵੀਰ ...

ਪੂਰੀ ਖ਼ਬਰ »

ਪੁਲਿਸ ਸਾਂਝ ਕੇਂਦਰ ਅਜਨਾਲਾ ਵਲੋਂ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ

ਅਜਨਾਲਾ, 14 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਐੱਸ.ਐੱਸ.ਪੀ. ਸਵਰਨਜੀਤ ਸਿੰਘ ਅਤੇ ਐੱਸ.ਪੀ. ਅਮਨਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀ.ਪੀ.ਆਰ.ਸੀ. ਅੰਮਿ੍ਤਸਰ ਦਿਹਾਤੀ ਦੇ ਇੰਚਾਰਜ ਇੰਸਪੈਕਟਰ ਮਨਜਿੰਦਰ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

'ਆਪ' ਦੇ ਆਗੂ ਮਿਆਦੀਆਂ ਵਲੋਂ ਹਲਕਾ ਰਾਜਾਸਾਂਸੀ ਦੇ ਪਿੰਡਾਂ ਦੇ ਦੌਰੇ

ਓਠੀਆਂ, 14 ਮਈ (ਗੁਰਵਿੰਦਰ ਸਿੰਘ ਛੀਨਾ)-ਵਿਧਾਨ ਸਭਾ ਚੋਣਾਂ 'ਚ ਪੰਜਾਬ 'ਚ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਕੇ | ਪੰਜਾਬ ਦੇ ਭਲੇ ਤੇ ਨੌਜਵਾਨਾਂ ਦੇ ਉੱਜਲ ਭਵਿੱਖ ਨੂੰ ਉਜਾਗਰ ਕਰਨ ਲਈ ਪੰਜਾਬ 'ਚ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਵਚਨਬੱਧ ਹੈ | ਇਹ ਵਿਚਾਰ ਹਲਕਾ ...

ਪੂਰੀ ਖ਼ਬਰ »

'ਆਪ' ਦੇ ਆਗੂ ਮਿਆਦੀਆਂ ਵਲੋਂ ਹਲਕਾ ਰਾਜਾਸਾਂਸੀ ਦੇ ਪਿੰਡਾਂ ਦੇ ਦੌਰੇ

ਓਠੀਆਂ, 14 ਮਈ (ਗੁਰਵਿੰਦਰ ਸਿੰਘ ਛੀਨਾ)-ਵਿਧਾਨ ਸਭਾ ਚੋਣਾਂ 'ਚ ਪੰਜਾਬ 'ਚ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਕੇ | ਪੰਜਾਬ ਦੇ ਭਲੇ ਤੇ ਨੌਜਵਾਨਾਂ ਦੇ ਉੱਜਲ ਭਵਿੱਖ ਨੂੰ ਉਜਾਗਰ ਕਰਨ ਲਈ ਪੰਜਾਬ 'ਚ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਵਚਨਬੱਧ ਹੈ | ਇਹ ਵਿਚਾਰ ਹਲਕਾ ...

ਪੂਰੀ ਖ਼ਬਰ »

ਗੁ: ਧੇੜੇਆਣਾ ਸਾਹਿਬ ਸਠਿਆਲਾ ਦੇ ਹੈੱਡ ਗ੍ਰੰਥੀ ਗਿਆਨੀ ਸਤਨਾਮ ਸਿੰਘ ਸੇਵਾ ਮੁਕਤ ਹੋਏ

ਸਠਿਆਲਾ, 14 ਮਈ (ਸਫਰੀ)-ਨੌਵੀਂ ਪਾਤਸ਼ਾਹੀ ਸ੍ਰੀ ਗੁਰੂੁ ਤੇਗ ਬਹਾਦਰ ਜੀ ਦੇ ਇਤਿਹਾਸਕ ਅਸਥਾਨ ਗੁ: ਧੇੜੇਆਣਾ ਸਾਹਿਬ ਸਠਿਆਲਾ ਦੇ ਹੈੱਡ ਗ੍ਰੰਥੀ ਗਿਆਨੀ ਸਤਨਾਮ ਸਿੰਘ ਨੂੰ ਸੇਵਾ ਮੁਕਤ ਹੋਣ 'ਤੇ ਸਨਮਾਨਿਤ ਕੀਤਾ ਗਿਆ | ਇਸ ਬਾਰੇ ਲੋਕਲ ਗੁ: ਕਮੇਟੀ ਅਤੇ ਗੁ: ਧੇੜੇਆਣਾ ਸਾਹਿਬ ਕਮੇਟੀ ਦੇ ਸੇਵਾਦਾਰਾਂ ਅਤੇ ਜਥੇ: ਜਸਵਿੰਦਰ ਸਿੰਘ ਡਾਂਗਾ ਨੇ ਦੱਸਿਆ ਹੈ ਕਿ ਅੱਜ ਗੁ: ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਜਾਪ ਕਰਨ ਉਪਰੰਤ ਅਰਦਾਸ ਗਿਆਨੀ ਅਰਜਨ ਸਿੰਘ ਵਲੋਂ ਕੀਤੀ ਗਈ | ਉਨ੍ਹਾਂ ਨੇ ਦੱਸਿਆ ਹੈ ਕਿ ਗਿਆਨੀ ਸਤਨਾਮ ਸਿੰਘ ਨੇ ਗੁ: ਸਾਹਿਬ ਸਠਿਆਲਾ ਵਿਖੇ 22 ਸਾਲ ਨਿਰਵਿਘਨ ਤੇ ਬੇਦਾਗ ਸੇਵਾ ਨਿਭਾਈ ਹੈ | ਇਸ ਮੌਕੇ ਗਿਆਨੀ ਸਤਨਾਮ ਸਿੰਘ ਨੂੰ ਜੈਕਾਰਿਆਂ ਦੀ ਗੂੰਜ 'ਚ ਸਿਰੋਪਾਓ ਤੇ ਹੋਰ ਤੋਹਫੇ ਦੇ ਕੇ ਸਨਮਾਨਿਤ ਕੀਤਾ ਗਿਆ ਹੈ | ਇਸ ਮੌਕੇ ਜਥੇ: ਜਸਵਿੰਦਰ ਸਿੰਘ ਡਾਂਗਾ, ਜਥੇ: ਲੱਖਾ ਸਿੰਘ, ਜਸਬੀਰ ਸਿੰਘ ਸੋਢੀ, ਸਾ: ਸਰਪੰਚ ਸੁੱਚਾ ਸਿੰਘ, ਅਵਤਾਰ ਸਿੰਘ ਮੱਲ੍ਹੀ, ਬਲਦੇਵ ਸਿੰਘ, ਮੇਜਰ ਸਿੰਘ, ਮਨਜੀਤ ਸਿੰਘ ਮੱਲ੍ਹੀ, ਪਰਮਜੀਤ ਸਿੰਘ ਹਲਵਾਈ, ਤਰਸੇਮ ਸਿੰਘ, ਬਲਕਾਰ ਸਿੰਘ, ਅਰਜਨ ਸਿੰਘ, ਗੁਰਦੀਪ ਸਿੰਘ, ਸੁਖਦੇਵ ਸਿੰਘ, ਕੁਲਦੀਪ ਸਿੰਘ, ਮਨਜੀਤ ਸਿੰਘ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਜ਼ਮੀਨੀ ਵਿਵਾਦ ਨੂੰ ਲੈ ਕੇ ਹੋਈ ਤਕਰਾਰ 'ਚ ਗੋਲੀਆਂ ਚਲਾਉਣ ਦੇ ਲਗਾਏ ਦੋਸ਼

ਲੋਪੋਕੇ, 14 ਮਈ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਪੰਜੂਰਾਏ ਵਿਖੇ ਜ਼ਮੀਨੀ ਵਿਵਾਦ ਨੂੰ ਲੈ ਕੇ ਹੋਈ ਤਕਰਾਰ 'ਚ ਗੋਲੀਆਂ ਚੱਲੀਆਂ | ਇਸ ਸਬੰਧੀ ਜੁਗਰਾਜ ਸਿੰਘ ਪਿੰਡ ਪੰਜੂਰਾਏ ਨੇ ਦੋਸ਼ ਲਗਾਉਂੁਦਿਆਂ ਦੱਸਿਆ ਕਿ ਉਨ੍ਹਾਂ ਦੀ ਛੰਨ ...

ਪੂਰੀ ਖ਼ਬਰ »

ਭਿਆਨਕ ਸੜਕ ਹਾਦਸੇ 'ਚ ਜਸਤਰਵਾਲ ਦੇ ਨੌਜਵਾਨ ਦੀ ਮੌਤ

ਓਠੀਆਂ/ਅਜਨਾਲਾ, 14 ਮਈ (ਗੁਰਵਿੰਦਰ ਸਿੰਘ ਛੀਨਾ/ਗੁਰਪ੍ਰੀਤ ਸਿੰਘ ਢਿੱਲੋ)-ਤਹਿਸੀਲ ਅਜਨਾਲਾ ਦੇ ਪਿੰਡ ਜਸਤਰਵਾਲ ਦਾ ਨੌਜਵਾਨ ਭੁਪਿੰਦਰ ਸਿੰਘ ਭਿੰਦਾ ਪੁੱਤਰ ਲਾਡੀ ਜਿਸਦਾ ਤੇੜੀ ਪਿੰਡ ਨਜ਼ਦੀਕ ਰਾਤ ਵੇਲੇ ਕਿਸੇ ਵਾਹਨ ਨਾਲ ਭਿਆਨਕ ਹਾਦਸਾ ਹੋ ਗਿਆ ਤੇ ਉਹ ਗੰਭੀਰ ਰੂਪ ...

ਪੂਰੀ ਖ਼ਬਰ »

ਬਲਾਕ ਚੋਗਾਵਾਂ ਅਧੀਨ ਆਉਂਦੀ ਨਹਿਰ 'ਚ 6 ਮਹੀਨਿਆਂ ਤੋਂ ਪਾਣੀ ਨਾ ਛੱਡੇ ਜਾਣ 'ਤੇ ਸੈਂਕੜੇ ਪਿੰਡਾਂ ਦੇ ਕਿਸਾਨ ਪ੍ਰੇਸ਼ਾਨ

ਚੋਗਾਵਾਂ, 14 ਮਈ (ਗੁਰਬਿੰਦਰ ਸਿੰਘ ਬਾਗੀ)-ਜ਼ਿਲ੍ਹਾ ਅੰਮਿ੍ਤਸਰ ਦੇ ਬਲਾਕ ਚੋਗਾਵਾਂ ਅਧੀਨ ਆਉਂਦੀ ਦੁਆਬ ਨਹਿਰ ਜੋ ਰਾਣੇਵਾਲੀ ਤੋਂ ਸ਼ੁਰੂ ਹੋ ਬਹਿੜਵਾਲ, ਸ਼ਹੂਰਾ ਤੋਂ ਪਾਰ ਪਾਕਿ-ਹਿੰਦ ਸਰਹੱਦ ਉਪਰ ਪੈਂਦੇ ਦਰਿਆ ਰਾਵੀ 'ਚ ਮਿਲਦੀ ਹੈ, ਦੀ ਪੱਕੀ ਉਸਾਰੀ ਸ਼ੁਰੂ ਹੋਣ ...

ਪੂਰੀ ਖ਼ਬਰ »

ਅਜਨਾਲਾ 'ਚ ਲੱਗੀ ਕੌਮੀ ਲੋਕ ਅਦਾਲਤ ਦੌਰਾਨ 144 ਕੇਸਾਂ ਦਾ ਨਿਪਟਾਰਾ

ਅਜਨਾਲਾ, 14 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਸਥਾਨਕ ਜੁਡੀਸ਼ੀਅਲ ਕੋਰਟ ਕੰਪਲੈਕਸ ਵਿਖੇ ਕੌਮੀ ਲੋਕ ਅਦਾਲਤ ਲਗਾਈ ਗਈ | ਇਸ ਮੌਕੇ ਜੁਡੀਸ਼ੀਅਲ ਮੈਜਿਸਟ੍ਰੇਟ ਸੀਨੀਅਰ ਡਵੀਜ਼ਨ ਮਨਪ੍ਰੀਤ ਕੌਰ, ...

ਪੂਰੀ ਖ਼ਬਰ »

ਸਮੇਂ ਦੀਆਂ ਸਰਕਾਰਾਂ ਨੇ ਵਿਕਾਸ ਪਖੋਂ ਅਣਗੌਲਿਆ ਇਤਿਹਾਸਕ ਕਸਬਾ ਗੱਗੋਮਾਹਲ

ਬਲਵਿੰਦਰ ਸਿੰਘ ਸੰਧੂ ਗੱਗੋਮਾਹਲ-ਇਤਿਹਾਸਿਕ ਪੱਖੋਂਾ ਅਮੀਰ ਕਸਬਾ ਗੱਗੋਮਾਹਲ ਜਿੱਥੇ ਦੇ ਜੰਮਪਲ ਭਾਈ ਜੈਤਾ ਜੀ ਨੇ ਕਸ਼ਮੀਰੀ ਪੰਡਿਤਾਂ ਦੇ ਧਰਮ ਖਾਤਿਰ ਦਿੱਲੀ ਦੇ ਚਾਂਦਨੀ ਚੌਕ ਵਿਚ ਲਾਸਾਨੀ ਸ਼ਹਾਦਤ ਉਪਰੰਤ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ...

ਪੂਰੀ ਖ਼ਬਰ »

ਪਾਕਿਸਤਾਨ ਸਰਕਾਰ ਦੇ ਤਿੰਨ ਉੱਚ ਅਧਿਕਾਰੀਆਂ ਦਾ ਵਫ਼ਦ ਆਇਆ ਭਾਰਤ ਦਿੱਲੀ ਵਿਖੇ ਹੋ ਰਹੀ ਵੱਖ-ਵੱਖ ਦੇਸ਼ਾਂ ਦੀ ਮੀਟਿੰਗ 'ਚ ਲੈਣਗੇ ਹਿੱਸਾ

ਅਟਾਰੀ, 14 ਮਈ (ਗੁਰਦੀਪ ਸਿੰਘ ਅਟਾਰੀ)-ਗੁਆਂਢੀ ਦੇਸ਼ ਪਾਕਿਸਤਾਨ ਤੋਂ ਤਿੰਨ ਮੈਂਬਰਾਂ ਦਾ ਡੈਲੀਗੇਸ਼ਨ ਅੰਤਰਰਾਸ਼ਟਰੀ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ ਭਾਰਤ ਆਇਆ | ਪਾਕਿਸਤਾਨੀ ਵਫ਼ਦ ਵਿਚ ਮੁਹੰਮਦ ਜ਼ੁਲਕਾਰਨੈਨ ਡਾਇਰੈਕਟਰ (ਸੀ. ਟੀ.) ਵਿਦੇਸ਼ ਮੰਤਰਾਲਾ, ਅਰਸ਼ਦ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਜਥੇਬੰਦਕ ਚੋਣਾਂ ਦੇ ਚੱਲਦੇ ਪਿੰਡਾਂ 'ਚ ਕਮੇਟੀਆਂ ਦਾ ਗਠਨ

ਖਾਲੜਾ, 14 ਮਈ (ਜੱਜਪਾਲ ਸਿੰਘ ਜੱਜ)- ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾਈ ਆਗੂ ਫਤਿਹ ਸਿੰਘ ਪਿੱਦੀ ਦੀ ਅਗਵਾਈ ਵਿਚ ਜ਼ਿਲ੍ਹਾ ਤਰਨ ਤਾਰਨ ਦੇ ਜ਼ੋਨ ਭਿੱਖੀਵਿੰਡ ਦੇ ਪਿੰਡਾ ਵੀਰਮ, ਮਾੜੀਮੇਘਾ, ਡਲੀਰੀ, ਕਲਸੀਆ ਖੁਰਦ, ਦੋਦੇ, ਖਾਲੜਾ, ਅਮੀਸ਼ਾਹ ਆਦਿ ਵਿਚ ਹਰ ...

ਪੂਰੀ ਖ਼ਬਰ »

ਭਾਰੀ ਮਾਤਰਾ 'ਚ ਲਾਹਣ ਸਮੇਤ ਚਾਰ ਵਿਅਕਤੀ ਕਾਬੂ

ਤਰਨ ਤਾਰਨ, 14 ਮਈ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਚਾਰ ਵਿਅਕਤੀਆਂ ਨੂੰ ਕਾਬੂ ਕੀਤਾ | ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਦੇ ਕਬਜ਼ੇ ਵਿਚੋਂ ਪੁਲਿਸ ਨੇ ਭਾਰੀ ਮਾਤਰਾ ਵਿਚ ਲਾਹਣ ਬਰਾਮਦ ...

ਪੂਰੀ ਖ਼ਬਰ »

ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਹਟਾਉਣਾ, ਸਿਰਫ਼ ਮੁੱਖ ਮੰਤਰੀ ਮਾਨ ਦੇ ਹਿੱਸੇ ਆਇਆ-ਧਾਲੀਵਾਲ, ਚੀਮਾ

ਪੱਟੀ, 14 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)¸ ਪੰਜਾਬ ਵਿਚ ਪਿੰਡਾਂ ਦੀਆਂ ਪੰਚਾਇਤੀ ਜ਼ਮੀਨਾਂ ਉੱਪਰ ਨਾਜਾਇਜ਼ ਤੌਰ 'ਤੇ ਕੀਤੇ ਕਬਜ਼ੇ ਹਟਾਉਣ ਦੀ ਸ਼ੁਰੂ ਕੀਤੀ ਮੁਹਿੰਮ ਦੌਰਾਨ ਪਿਛਲੇ ਬਾਰਾਂ ਦਿਨਾਂ ਅੰਦਰ ਇਕ ਹਜ਼ਾਰ ਏਕੜ ਤੋਂ ਵੱਧ ਸਰਕਾਰੀ ...

ਪੂਰੀ ਖ਼ਬਰ »

ਚੋਰਾਂ ਵਲੋਂ ਕਿਸਾਨਾਂ ਦੀਆਂ ਮੋਟਰਾਂ ਦੀਆਂ ਕੇਬਲਾਂ ਤੇ ਪਾਈਪਾਂ ਚੋਰੀ

ਸਰਾਏ ਅਮਾਨਤ ਖਾਂ, 14 ਮਈ (ਨਰਿੰਦਰ ਸਿੰਘ ਦੋਦੇ)- ਥਾਣਾ ਸਰਾਏ ਅਮਾਨਤ ਖਾਂ ਅਧੀਨ ਆਉਂਦੇ ਪਿੰਡ ਨੌਸ਼ਹਿਰਾ ਢਾਲਾ ਵਿਖੇ ਰਾਤ ਦੇ ਹਨੇਰੇ ਵਿਚ ਚੋਰਾਂ ਨੇ ਕਿਸਾਨਾਂ ਦੀਆਂ ਮੋਟਰਾਂ ਤੋਂ ਕੇਬਲਾਂ ਤੇ ਪਾਈਪਾਂ ਚੋਰੀ ਕਰਨ ਦਾ ਸਮਾਚਾਰ ਹੈ | ਕਿਸਾਨ ਆਗੂ ਦਿਲਬਾਗ ਸਿੰਘ, ...

ਪੂਰੀ ਖ਼ਬਰ »

ਚੋਰਾਂ ਵਲੋਂ ਕਿਸਾਨਾਂ ਦੀਆਂ ਮੋਟਰਾਂ ਦੀਆਂ ਕੇਬਲਾਂ ਤੇ ਪਾਈਪਾਂ ਚੋਰੀ

ਸਰਾਏ ਅਮਾਨਤ ਖਾਂ, 14 ਮਈ (ਨਰਿੰਦਰ ਸਿੰਘ ਦੋਦੇ)- ਥਾਣਾ ਸਰਾਏ ਅਮਾਨਤ ਖਾਂ ਅਧੀਨ ਆਉਂਦੇ ਪਿੰਡ ਨੌਸ਼ਹਿਰਾ ਢਾਲਾ ਵਿਖੇ ਰਾਤ ਦੇ ਹਨੇਰੇ ਵਿਚ ਚੋਰਾਂ ਨੇ ਕਿਸਾਨਾਂ ਦੀਆਂ ਮੋਟਰਾਂ ਤੋਂ ਕੇਬਲਾਂ ਤੇ ਪਾਈਪਾਂ ਚੋਰੀ ਕਰਨ ਦਾ ਸਮਾਚਾਰ ਹੈ | ਕਿਸਾਨ ਆਗੂ ਦਿਲਬਾਗ ਸਿੰਘ, ...

ਪੂਰੀ ਖ਼ਬਰ »

ਜੈਂਤੀਪੁਰ ਵਿਖੇ ਹੋਈ ਪਰਲਜ਼ ਪੀੜਤਾਂ ਦੀ ਇੱਕਤਰਤਾ

ਜੈਂਤੀਪੁਰ, 14 ਮਈ (ਭੁਪਿੰਦਰ ਸਿੰਘ ਗਿੱਲ)-ਚਿੱਟ ਫੰਡ ਕੰਪਨੀ ਪਰਲਜ਼ ਵਿਚ ਫਸੇ ਹੋਏ ਆਪਣੇ ਪੈਸੇ ਲੈਣ ਲਈ ਦਰ ਦਰ ਭਟਕ ਰਹੇ ਲੋਕਾਂ ਦੀ ਆਵਾਜ਼ ਨੂੰ ਗੂੰਗੀ ਤੇ ਬਹਿਰੀ ਸਰਕਾਰ ਤੱਕ ਪਹੁੰਚਾਉਣ ਲਈ ਸੰਘਰਸ਼ ਲੜ ਰਹੀ ਪੀੜਤਾਂ ਦੀ ਜਥੇਬੰਦੀ 'ਇਨਸਾਫ਼ ਦੀ ਆਵਾਜ਼' ਦੀ ਮੀਟਿੰਗ ...

ਪੂਰੀ ਖ਼ਬਰ »

'ਆਪ' ਆਗੂ ਦਵਿੰਦਰ ਸਿੰਘ ਨੇ ਨਗਰ ਪੰਚਾਇਤ ਅਧਿਕਾਰੀਆਂ ਨਾਲ ਸ਼ਹਿਰੀ ਨਵਿਆਉਣਯੋਗ ਵਿਕਾਸ ਕਾਰਜਾਂ ਦਾ ਕੀਤਾ ਮੁਆਇਨਾ

ਅਜਨਾਲਾ, 14 ਮਈ (ਐਸ. ਪ੍ਰਸ਼ੋਤਮ)-ਹਲਕਾ ਵਿਧਾਇਕ ਤੇ ਕੈਬਨਿਟ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਦੇ ਦਿਸ਼ਾ ਨਿਰਦੇਸ਼ਾਂ ਤੇ ਅਜਨਾਲਾ ਸ਼ਹਿਰ 'ਚ ਵਿਕਾਸ ਕਾਰਜਾਂ ਦੀ ਪੜਤਾਲ ਕਰਨ ਤੇ ਮੁਰੰਮਤਯੋਗ ਵਿਕਾਸ ਕਾਰਜਾਂ ਦੀ ਰਿਪੋਰਟ ਤਿਆਰ ਕਰਕੇ ਸੰਬੰਧਿਤ ਵਿਭਾਗ ਨੂੰ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਬਾਬਾ ਬਕਾਲਾ ਸਾਹਿਬ ਦੀ ਨਤੀਜਿਆਂ ਵਿਚ ਝੰਡੀ ਬਰਕਰਾਰ

ਬਾਬਾ ਬਕਾਲਾ ਸਾਹਿਬ, 14 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ, ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਬਾਬਾ ਬਕਾਲਾ ਸਾਹਿਬ ਦੇ ਵਿਦਿਆਰਥੀਆਂ ਨੇੇ ਜਿੱਥੇ ਬੀਤੇ ਕੱਲ੍ਹ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 5ਵੀਂ ਦੇ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਬਾਬਾ ਬਕਾਲਾ ਸਾਹਿਬ ਦੀ ਨਤੀਜਿਆਂ ਵਿਚ ਝੰਡੀ ਬਰਕਰਾਰ

ਬਾਬਾ ਬਕਾਲਾ ਸਾਹਿਬ, 14 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ, ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਬਾਬਾ ਬਕਾਲਾ ਸਾਹਿਬ ਦੇ ਵਿਦਿਆਰਥੀਆਂ ਨੇੇ ਜਿੱਥੇ ਬੀਤੇ ਕੱਲ੍ਹ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 5ਵੀਂ ਦੇ ...

ਪੂਰੀ ਖ਼ਬਰ »

--ਮਾਮਲਾ: ਨਾਬਾਲਗ ਵਲੋਂ ਜ਼ਹਿਰ ਪੀ ਕੇ ਜੀਵਨ ਲੀਲ੍ਹਾ ਖ਼ਤਮ ਕਰਨ ਦਾ-- ਜਮਹੂਰੀ ਕਿਸਾਨ ਸਭਾ ਵਲੋਂ ਲੋਪੋਕੇ ਪੁਲਿਸ ਨੂੰ ਦਿੱਤਾ ਮੰਗ ਪੱਤਰ

ਲੋਪੋਕੇ, 14 ਮਈ (ਗੁਰਵਿੰਦਰ ਸਿੰਘ ਕਲਸੀ)-ਜਮਹੂਰੀ ਕਿਸਾਨ ਸਭਾ ਪੰਜਾਬ ਤਹਿਸੀਲ ਅਜਨਾਲਾ ਦੇ ਪ੍ਰਧਾਨ ਵਿਰਸਾ ਸਿੰਘ ਟਪਿਆਲਾ ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ ਦਾ ਇੱਕ ਵਫ਼ਦ ਪੁੁਲਿਸ ਥਾਣਾ ਲੋਪੋਕੇ ਨੂੰ ਮਿਲਿਆ ਅਤੇ ਪਿੰਡ ਕੋਹਾਲੀ ਦੇ ਇੱਕ ਕਿਸਾਨ ਜਿਸਦੇ ਨੌਜਵਾਨ ...

ਪੂਰੀ ਖ਼ਬਰ »

ਸੰਤ ਬਾਬਾ ਲਾਭ ਸਿੰਘ ਸਕੂਲ ਮੱਤੇਵਾਲ ਦੀ ਪੰਜਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

ਮੱਤੇਵਾਲ, 14 ਮਈ (ਗੁਰਪ੍ਰੀਤ ਸਿੰਘ ਮੱਤੇਵਾਲ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਗੁਰੂ ਕੀ ਬੇਰ ਸਾਹਿਬ ਨਜ਼ਦੀਕ ਗੁਰਦੁਆਰਾ ਦੀ ਅਗਵਾਈ ਹੇਠ ਚੱਲ ਰਹੀ ਵਿਦਿਅਕ ਸੰਸਥਾ ਸੰਤ ਬਾਬਾ ਲਾਭ ਸਿੰਘ ਖਾਲਸਾ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੁਝ ਹੀ ਦਿਨਾਂ 'ਚ ਲੋਕਾਂ ਦੀਆਂ ਉਮੀਦਾਂ 'ਤੇ ਫੇਰਿਆ ਪਾਣੀ-ਗੁਰਜੀਤ ਸਿੰਘ ਔਜਲਾ

ਅਜਨਾਲਾ 14 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਸ੍ਰੀ ਅੰਮਿ੍ਤਸਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵਲੋਂ ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਭੋਏਵਾਲੀ ਵਿਖੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਸਿਆਸੀ ਵਿਚਾਰ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਅਬਦਾਲ ਦੇ ਹਾਕੀ ਖਿਡਾਰੀਆਂ ਦਾ ਪਿੰ੍ਰਸੀਪਲ ਪੂਜਾ ਜੈਨ ਵਲੋਂ ਸਨਮਾਨ

ਕੱਥੂਨਗਲ, 14 ਮਈ (ਦਲਵਿੰਦਰ ਸਿੰਘ ਰੰਧਾਵਾ)-ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਚੱਲ ਰਹੇ ਵਿੱਦਿਅਕ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਅਬਦਾਲ ਵਲੋਂ ਸਵ. ਸੁਖਮਨਦੀਪ ਸਿੰਘ ਦੀ ਯਾਦ ਵਿਚ ਕਰਵਾਏ ਗਏ ਟੂਰਨਾਮੈਂਟ ਵਿਚ ਹਿੱਸਾ ਲਿਆ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX