ਅੰਮਿ੍ਤਸਰ, 15 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਖ਼ੈਬਰ ਪਖਤੂਨਖਵਾ ਦੇ ਪਿਸ਼ਾਵਰ ਸ਼ਹਿਰ 'ਚ ਦੋ ਸਿੱਖ ਦੁਕਾਨਦਾਰਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ | ਪਿਸ਼ਾਵਰ ਡਵੀਜ਼ਨ ਦੇ ਬਾੜਾ ਸ਼ਹਿਰ ਦੇ ਮੇਨ ਗੇਟ ਦੇ ਬਿਲਕੁਲ ਨਾਲ ਮੌਜੂਦ ਬਟਾਤਲ ਬਾਜ਼ਾਰ 'ਚ ...
• ਪਾਰਟੀ ਵਿਚ ਹੋਣਗੇ ਵੱਡੇ ਸੁਧਾਰ • 'ਇਕ ਪਰਿਵਾਰ, ਇਕ ਟਿਕਟ' ਦੀ ਵਿਵਸਥਾ
• ਨੌਜਵਾਨਾਂ ਨੂੰ 50 ਫ਼ੀਸਦੀ ਨੁਮਾਇੰਦਗੀ • ਸਲਾਹਕਾਰ ਕਮੇਟੀ ਦਾ ਹੋਵੇਗਾ ਗਠਨ
ਉਦੇਪੁਰ, 15 ਮਈ (ਏਜੰਸੀ)-ਇਥੇ ਜਾਰੀ ਚਿੰਤਨ ਸ਼ਿਵਰ ਵਿਚ ਕਾਂਗਰਸ ਵਲੋਂ ਐਤਵਾਰ ਨੂੰ ਗਾਂਧੀ ਜੈਅੰਤੀ (2 ਅਕਤੂਬਰ) ਮੌਕੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ 'ਭਾਰਤ ਜੋੜੋ ਯਾਤਰਾ' ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ ਗਿਆ | ਇਸ ਮੌਕੇ ਕਾਂਗਰਸ ਨੇ ਸੰਗਠਨ ਵਿਚ ਕਈ ਵੱਡੇ ਸੁਧਾਰ ਕਰਨ ਦਾ ਐਲਾਨ ਕੀਤਾ | ਜਿਸ ਵਿਚ 'ਇਕ ਪਰਿਵਾਰ, ਇਕ ਟਿਕਟ' ਦੀ ਵਿਵਸਥਾ ਸਭ ਤੋਂ ਪ੍ਰਮੁੱਖ ਹੈ | ਜਿਸ ਦੇ ਨਾਲ ਇਹ ਸ਼ਰਤ ਵੀ ਰੱਖੀ ਗਈ ਹੈ ਕਿ ਪਰਿਵਾਰ ਦੇ ਕਿਸੇ ਦੂਸਰੇ ਵਿਅਕਤੀ ਨੂੰ ਟਿਕਟ ਤਾਂ ਹੀ ਮਿਲੇਗੀ ਜਦੋਂ ਉਸ ਨੇ ਸੰਗਠਨ ਲਈ ਘੱਟੋ-ਘੱਟ ਪੰਜ ਸਾਲ ਤੱਕ ਕੰਮ ਕੀਤਾ ਹੋਵੇ | ਪਾਰਟੀ ਨੇ ਸੰਗਠਨ ਵਿਚ ਹਰ ਪੱਧਰ 'ਤੇ 50 ਸਾਲ ਦੀ ਉਮਰ ਤੋਂ ਘੱਟ ਦੇ ਲੋਕਾਂ ਨੂੰ 50 ਫੀਸਦੀ ਨੁਮਾਇੰਦਗੀ ਦੇਣ, ਅਨੁਸੂਚਿਤ ਜਾਤੀ, ਅਨੁਸੂਚਿਤ ਜਨਜਾਤੀ, ਹੋਰ ਪਿਛੜੇ ਵਰਗ (ਓ.ਬੀ.ਸੀ.) ਅਤੇ ਘੱਟ ਗਿਣਤੀਆਂ ਨੂੰ ਨਿਆਂਸੰਗਤ ਨੁਮਾਇੰਦਗੀ ਦੇਣ ਅਤੇ ਸੂਬਾ ਪੱਧਰ 'ਤੇ ਰਾਜਨੀਤਕ ਮਾਮਲਿਆਂ ਦੀ ਕਮੇਟੀ (ਪੀ.ਏ.ਸੀ.) ਬਣਾਉਣ ਦਾ ਵੀ ਫੈਸਲਾ ਕੀਤਾ | ਕਾਂਗਰਸ ਨੇ 'ਪਬਲਿਕ ਇਨਸਾਈਟ ਵਿਭਾਗ', ਰਾਸ਼ਟਰੀ ਸਿਖਲਾਈ ਅਤੇ ਚੋਣ ਪ੍ਰਬੰਧ ਵਿਭਾਗ ਦਾ ਗਠਨ ਕਰਨ ਦਾ ਵੀ ਫੈਸਲਾ ਕੀਤਾ | ਪਾਰਟੀ ਨੇ ਨਵੇਂ ਸੰਕਲਪ ਵਿਚ ਕਿਹਾ ਕਿ ਅਗਲੇ 90 ਤੋਂ 180 ਦਿਨਾਂ ਵਿਚ ਦੇਸ਼ ਭਰ ਵਿਚ ਬਲਾਕ ਪੱਧਰ, ਜ਼ਿਲ੍ਹਾ ਪੱਧਰ, ਸੂਬਾ ਪੱਧਰ ਅਤੇ ਰਾਸ਼ਟਰ ਪੱਧਰ 'ਤੇ ਸਾਰੀਆਂ ਰਹਿੰਦੀਆਂ ਨਿਯੁਕਤੀਆਂ ਪੂਰੀਆਂ ਕਰਕੇ ਜਵਾਬਦੇਹੀ ਯਕੀਨੀ ਕਰ ਦਿੱਤੀ ਜਾਵੇਗੀ | ਸੰਗਠਨ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਬਲਾਕ ਕਾਂਗਰਸ ਦੇ ਨਾਲ-ਨਾਲ ਮੰਡਲ ਕਾਂਗਰਸ ਕਮੇਟੀਆਂ ਦਾ ਵੀ ਗਠਨ ਕੀਤਾ ਜਾਵੇਗਾ | ਨਵੇਂ ਸੰਕਲਪ ਵਿਚ ਕਿਹਾ ਗਿਆ ਹੈ ਕਿ ਚੋਣ ਪ੍ਰਬੰਧ ਵਿਭਾਗ ਦਾ ਗਠਨ ਕੀਤਾ ਜਾਵੇ ਤਾਂ ਕਿ ਹਰ ਚੋਣ ਦੀ ਤਿਆਰੀ ਪ੍ਰਭਾਵਸ਼ਾਲੀ ਤਰੀਕੇ ਨਾਲ ਹੋਵੇ ਅਤੇ ਉਮੀਦ ਅਨੁਸਾਰ ਨਤੀਜੇ ਆਉਣ | ਇਸ ਅਨੁਸਾਰ ਕਾਂਗਰਸ ਜਨਰਲ ਸਕੱਤਰ (ਸੰਗਠਨ) ਤਹਿਤ ਅਖਿਲ ਭਾਰਤੀ ਕਾਂਗਰਸ ਕਮੇਟੀ, ਪ੍ਰਦੇਸ਼ ਕਾਂਗਰਸ ਕਮੇਟੀ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਅਹੁਦੇਦਾਰਾਂ ਦੇ ਕੰਮ ਦਾ ਮੁਲਾਂਕਣ ਹੋਵੇ | ਇਹ ਵੀ ਕਿਹਾ ਗਿਆ ਹੈ ਕਿ ਸੰਗਠਨ ਦੇ ਹਿੱਤ ਵਿਚ ਇਹ ਹੈ ਕਿ ਪੰਜ ਸਾਲਾਂ ਤੋਂ ਵੱਧ ਸਮੇਂ ਲਈ ਕੋਈ ਵੀ ਵਿਅਕਤੀ ਇਕ ਅਹੁਦੇ 'ਤੇ ਨਾ ਰਹੇ | ਕਾਂਗਰਸ ਨੇ ਇਹ ਵੀ ਫੈਸਲਾ ਕੀਤਾ ਕਿ ਕਾਂਗਰਸ ਕਾਰਜਕਾਰੀ ਕਮੇਟੀ, ਰਾਸ਼ਟਰੀ ਅਹੁਦੇਦਾਰਾਂ, ਪ੍ਰਦੇਸ਼, ਜ਼ਿਲ੍ਹਾ, ਬਲਾਕ ਅਤੇ ਮੰਡਲ ਅਹੁਦੇਦਾਰਾਂ ਵਿਚ 50 ਫੀਸਦੀ ਅਹੁਦੇਦਾਰਾਂ ਦੀ ਉਮਰ 50 ਸਾਲ ਤੋਂ ਘੱਟ ਹੋਵੇ | ਕਾਂਗਰਸ ਨੇ ਕਿਹਾ ਕਿ ਸੰਗਠਨ ਵਿਚ 'ਇਕ ਵਿਅਕਤੀ, ਇਕ ਅਹੁਦੇ' ਦਾ ਸਿਧਾਂਤ ਲਾਗੂ ਹੋਵੇ | ਇਸ ਦੌਰਾਨ ਕਾਂਗਰਸ ਮੁਖੀ ਸੋਨੀਆ ਗਾਂਧੀ ਨੇ ਪਾਰਟੀ ਵਿਚ ਵੱਡੇ ਸੁਧਾਰਾਂ ਨੂੰ ਅੱਗੇ ਵਧਾਉਣ ਲਈ ਟਾਸਕ ਫੋਰਸ ਅਤੇ ਕਾਂਗਰਸ ਕਾਰਜਕਾਰੀ ਕਮੇਟੀ ਦੇ ਮੈਂਬਰਾਂ ਦੀ ਮੌਜੂਦਗੀ ਵਾਲਾ ਸਲਾਹਕਾਰ ਗਰੁੱਪ ਬਣਾਉਣ ਦਾ ਐਲਾਨ ਕੀਤਾ | ਉਨ੍ਹਾਂ ਕਿਹਾ ਕਿ ਸਲਾਹਕਾਰ ਗਰੁੱਪ ਸਮੂਹਿਕ ਫੈਸਲਾ ਲੈਣ ਵਾਲੀ ਇਕਾਈ ਨਹੀਂ ਹੋਵੇਗੀ, ਸਗੋਂ ਇਸ ਦੇ ਜ਼ਰੀਏ ਉਨ੍ਹਾਂ ਨੂੰ ਸੀਨੀਅਰ ਨੇਤਾਵਾਂ ਦੇ ਤਜ਼ਰਬੇ ਦਾ ਲਾਭ ਮਿਲੇਗਾ | ਉਨ੍ਹਾਂ ਕਿਹਾ ਕਿ ਅਸੀਂ ਗਾਂਧੀ ਜੈਅੰਤੀ (2 ਅਕਤੂਬਰ) ਮੌਕੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ 'ਭਾਰਤ ਜੋੜੋ ਯਾਤਰਾ' ਦੀ ਸ਼ੁਰੂਆਤ ਕਰਾਂਗੇ | ਉਨ੍ਹਾਂ ਕਿਹਾ ਕਿ 15 ਜੂਨ ਤੋਂ ਜ਼ਿਲ੍ਹਾ ਪੱਧਰ 'ਤੇ 'ਜਨ ਜਾਗਰਨ ਮੁਹਿੰਮ' ਦਾ ਦੂਸਰਾ ਪੜਾਅ ਸ਼ੁਰੂ ਹੋਵੇਗਾ, ਜਿਸ ਵਿਚ ਬੇਰੁਜ਼ਗਾਰੀ ਅਤੇ ਮਹਿੰਗਾਈ ਦੇ ਮੁੱਦਿਆਂ ਨੂੰ ਪੁਰਜ਼ੋਰ ਢੰਗ ਨਾਲ ਚੁਕਿਆ ਜਾਵੇਗਾ | ਸ੍ਰੀਮਤੀ ਸੋਨੀਆ ਗਾਂਧੀ ਨੇ ਕਿਹਾ ਕਿ ਇਕ ਸਲਾਹਕਾਰ ਗਰੁੱਪ ਬਣੇਗਾ ਜੋ ਉਨ੍ਹਾਂ ਅੰਤਿ੍ਮ ਸੁਧਾਰਾਂ ਦੀ ਪ੍ਰਕਿਰਿਆ ਨੂੰ ਅੱਗੇ ਵਧਾਏਗਾ, ਜਿਨ੍ਹਾਂ 'ਤੇ ਇਸ ਚਿੰਤਨ ਸ਼ਿਵਰ ਵਿਚ ਚਰਚਾ ਹੋਵੀ ਹੈ | ਇਹ ਸੁਧਾਰ 2024 ਦੀਆਂ ਲੋਕ ਸਭਾ ਚੋਣਾਂ ਨੂੰ ਧਿਆਨ ਵਿਚ ਰੱਖ ਕੇ ਕੀਤੇ ਜਾਣਗੇ | ਉਨ੍ਹਾਂ ਅਨੁਸਾਰ ਟਾਸਕ ਫੋਰਸ ਦੀ ਰੂਪ-ਰੇਖਾ ਬਾਰੇ ਅਗਲੇ ਦੋ-ਤਿੰਨ ਦਿਨਾਂ ਵਿਚ ਦੱਸ ਦਿੱਤਾ ਜਾਵੇਗਾ |
ਬੈਂਕਾਕ, 15 ਮਈ (ਏਜੰਸੀ)-ਦ੍ਰਿੜ ਸੰਕਲਪ ਭਾਰਤੀ ਪੁਰਸ਼ ਟੀਮ ਨੇ ਬੈਡਮਿੰਟਨ ਦੇ ਫਾਈਨਲ 'ਚ 14 ਵਾਰ ਦੀ ਚੈਂਪੀਅਨ ਇੰਡੋਨੇਸ਼ੀਆ ਨੂੰ 3-0 ਨਾਲ ਹਰਾ ਕੇ 73 ਸਾਲ ਬਾਅਦ ਪਹਿਲੀ ਵਾਰ ਥਾਮਸ ਕੱਪ ਦਾ ਖਿਤਾਬ ਜਿੱਤ ਕੇ ਇਤਿਹਾਸ 'ਚ ਆਪਣਾ ਨਾਂਅ ਦਰਜ ਕਰ ਲਿਆ ਹੈ। ਭਾਰਤ ਨੇ ਵਿਸ਼ਵ ...
ਦਿੱਲੀ 'ਚ ਪਾਰਾ 49 ਡਿਗਰੀ ਤੋਂ ਪਾਰ
ਨਵੀਂ ਦਿੱਲੀ/ਚੰਡੀਗੜ੍ਹ, 15 ਮਈ (ਏਜੰਸੀ)-ਉੱਤਰ ਭਾਰਤ 'ਚ ਐਤਵਾਰ ਨੂੰ ਲੂ ਨੇ ਲੋਕਾਂ ਦਾ ਜਿਊਣਾ ਮੁਹਾਲ ਕਰ ਦਿੱਤਾ, ਜਿਸ ਦੌਰਾਨ ਦਿੱਲੀ ਦੇ ਮੁੰਗੇਸ਼ਪੁਰ ਤੇ ਨਜਫ਼ਗੜ੍ਹ 'ਚ ਪਾਰਾ ਕ੍ਰਮਵਾਰ 49.2 ਤੇ 49.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ...
ਨਵੀਂ ਦਿੱਲੀ, 15 ਮਈ (ਏਜੰਸੀ)-ਕੇਂਦਰ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਪੰਜਾਬ ਅਤੇ ਹਰਿਆਣਾ ਵਿਚ ਕਣਕ ਦੀ ਖਰੀਦ 31 ਮਈ ਤੱਕ ਜਾਰੀ ਰਹੇਗੀ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕੇਂਦਰੀ ਖ਼ੁਰਾਕ ਮੰਤਰਾਲੇ ਨੇ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਸਮੇਤ 8 ਸੂਬਿਆਂ ਵਿਚ ਕਣਕ ਦੀ ...
• ਹਮਲਾਵਰ ਕਾਬੂ • ਬਾਈਡਨ ਵਲੋਂ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ
ਸਿਆਟਲ/ਸੈਕਰਾਮੈਂਟੋ, 15 ਮਈ (ਹਰਮਨਪ੍ਰੀਤ ਸਿੰਘ, ਹੁਸਨ ਲੜੋਆ ਬੰਗਾ)-ਅਮਰੀਕਾ ਦੇ ਨਿਊਯਾਰਕ ਸੂਬੇ ਦੇ ਬਫ਼ਲੋ ਸ਼ਹਿਰ 'ਚ ਇਕ ਗੋਰੇ ਨੌਜਵਾਨ ਵਲੋਂ ਕੀਤੀ ਅੰਨ੍ਹੇਵਾਹ ਫਾਈਰਿੰਗ 'ਚ ਕਰੀਬ 10 ...
ਸ੍ਰੀਨਗਰ, 15 ਮਈ (ਮਨਜੀਤ ਸਿੰਘ)-ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਹੋਈ ਗੋਲੀਬਾਰੀ ਦੌਰਾਨ ਇਕ ਨਾਗਰਿਕ ਮਾਰਿਆ ਗਿਆ, ਜਦਕਿ ਅੱਤਵਾਦੀ ਮੌਕੇ ਤੋਂ ਫਰਾਰ ਹੋ ਗਏ | ਸੂਤਰਾਂ ਮੁਤਾਬਿਕ ਸ਼ੋਪੀਆਂ-ਪੁਲਵਾਮਾ ਨੂੰ ਜੋੜਨ ...
ਨਵੀਂ ਦਿੱਲੀ, 15 ਮਈ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਨਿਪਾਲ ਦੌਰੇ 'ਤੇ ਜਾਣ ਤੋਂ ਪਹਿਲਾਂ ਭਾਰਤ ਦੇ ਨਿਪਾਲ ਨਾਲ ਸੰਬੰਧਾਂ ਨੂੰ 'ਬੇਮਿਸਾਲ' ਦੱਸਦਿਆਂ ਕਿਹਾ ਹੈ ਕਿ ਉਹ ਨਿਪਾਲ ਦੇ ਪ੍ਰਧਾਨ ਮੰਤਰੀ ਸ਼ੇਰ ਬਹਾਦਰ ਦੇਉਬਾ ਦੀ ਪਿਛਲੇ ਮਹੀਨੇ ਭਾਰਤ ...
ਚੰਡੀਗੜ੍ਹ, 15 ਮਈ (ਅਜੀਤ ਬਿਊਰੋ)-ਪੰਜਾਬ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮੂੰਗੀ ਦੀ ਫ਼ਸਲ 'ਤੇ ਘੱਟੋ-ਘੱਟ ਸਮਰਥਨ ਮੁੱਲ ਦੇਣ ਦੇ ਭਰੋਸੇ ਨੂੰ ਸੂਬੇ ਦੇ ਕਿਸਾਨਾਂ ਨੇ ਇਸ ਸਾਲ ਮੂੰਗੀ ਦੀ ਕਾਸ਼ਤ ਹੇਠ ਰਕਬਾ ਦੁੱਗਣਾ ਕਰ ਕੇ ਭਰਵਾਂ ...
ਨਵੀਂ ਦਿੱਲੀ, 15 ਮਈ (ਜਗਤਾਰ ਸਿੰਘ)-ਸਾਬਕਾ ਵਿੱਤ ਸਕੱਤਰ ਅਤੇ ਮੌਜੂਦਾ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਅੱਜ ਭਾਰਤ ਦੇ 25ਵੇਂ ਮੁੱਖ ਚੋਣ ਕਮਿਸ਼ਨਰ (ਸੀ.ਈ.ਸੀ.) ਵਜੋਂ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ | ਹਾਲ ਹੀ 'ਚ ਕਾਨੂੰਨ ਮੰਤਰਾਲੇ ਵਲੋਂ ਇਕ ਨੋਟੀਫਿਕੇਸ਼ਨ ਜਾਰੀ ...
ਲਖਨਊ, 15 ਮਈ (ਏਜੰਸੀ)- ਭਾਰਤੀ ਕਿਸਾਨ ਯੂਨੀਅਨ 'ਚ ਪਈਆਂ ਦਰਾਰਾਂ ਉਸ ਵੇਲੇ ਖੁੱਲ੍ਹ ਕੇ ਸਾਹਮਣੇ ਆਈਆਂ ਜਦੋਂ ਇਸ ਦੇ ਬਾਨੀ ਪ੍ਰਧਾਨ ਮਹਿੰਦਰ ਸਿੰਘ ਟਿਕੈਤ ਦੀ ਬਰਸੀ ਮੌਕੇ ਕਿਸਾਨ ਜਥੇਬੰਦੀ ਦੇ ਸੀਨੀਅਰ ਕੌਮੀ ਅਹੁਦੇਦਾਰ ਨੇ ਇਕ ਵੱਖਰੀ ਜਥੇਬੰਦੀ ਬਣਾਉਣ ਦਾ ਐਲਾਨ ਕਰ ...
ਕੀਵ, 15 ਮਈ (ਏ.ਪੀ.)- ਰੂਸ ਨੇ ਯੂਕਰੇਨ 'ਤੇ ਹਮਲਾ ਕਰਕੇ ਦੁਨੀਆ ਨੂੰ ਹੈਰਾਨ ਕਰ ਦਿੱਤਾ ਸੀ ਪਰ ਹੁਣ ਲਗਭਗ 3 ਮਹੀਨਿਆਂ ਬਾਅਦ ਉਸ ਦੀ ਫ਼ੌਜ ਨੂੰ ਵੱਡੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਪੱਛਮੀ ਦੇਸ਼ਾਂ ਦੇ ਫ਼ੌਜੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਰੂਸ ਵਲੋਂ ...
ਨਵੀਂ ਦਿੱਲੀ, 15 ਮਈ (ਏਜੰਸੀ)-ਭਾਰਤ ਨੇ ਪਾਕਿਸਤਾਨ ਨੂੰ ਕਿਹਾ ਹੈ ਕਿ ਉਹ ਪਿਸ਼ਾਵਰ 'ਚ 2 ਸਿੱਖ ਕਾਰੋਬਾਰੀਆਂ ਦੀ ਹੱਤਿਆ ਦੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰੇ ਤੇ ਇਨ੍ਹਾਂ ਹੱਤਿਆਵਾਂ ਦੇ ਜ਼ਿੰਮੇਵਾਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇ | ਵਿਦੇਸ਼ ਮੰਤਰਾਲੇ ਦੇ ...
ਅੰਮਿ੍ਤਸਰ, 15 ਮਈ (ਹਰਮਿੰਦਰ ਸਿੰਘ)-ਪਿਸ਼ਾਵਰ ਵਿਖੇ ਦੋ ਸਿੱਖ ਨੌਜਵਾਨਾਂ ਦੀ ਹੱਤਿਆ ਕੀਤੇ ਜਾਣ ਨੂੰ ਮੰਦਭਾਗਾ ਦੱਸਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਘਟਨਾ ਨਾਲ ਸਿੱਖ ਹਿਰਦਿਆਂ ਨੂੰ ...
ਨਵੀਂ ਦਿੱਲੀ, 15 ਮਈ (ਏਜੰਸੀ)-ਦੇਸ਼ 'ਚ ਜ਼ਰੂਰੀ ਵਸਤੂਆਂ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਤੇ ਬੇਰੁਜ਼ਗਾਰੀ ਖ਼ਿਲਾਫ਼ ਖੱਬੇ-ਪੱਖੀ ਪਾਰਟੀਆਂ ਵਲੋਂ 25 ਤੋਂ 31 ਮਈ ਤੱਕ ਦੇਸ਼-ਵਿਆਪੀ ਪ੍ਰਦਰਸ਼ਨ ਕੀਤੇ ਜਾਣਗੇ, ਇਸ ਸੰਬੰਧੀ ਖੱਬੇ-ਪੱਖੀ ਪਾਰਟੀਆਂ ਵਲੋਂ ਸਾਂਝਾ ਬਿਆਨ ...
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਐਤਵਾਰ ਨੂੰ ਪਾਰਟੀ ਦੇ ਨੇਤਾਵਾਂ ਨੂੰ ਜਨਤਾ ਵਿਚ ਜਾਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਦੇਸ਼ ਦੇ ਲੋਕਾਂ ਨਾਲ ਪਾਰਟੀ ਦਾ ਸੰਪਰਕ ਟੁੱਟ ਗਿਆ ਹੈ ਅਤੇ ਉਸ ਨੂੰ ਫਿਰ ਤੋਂ ਜੋੜਨਾ ਹੋਵੇਗਾ | ਉਨ੍ਹਾਂ ਨੇ ਪਾਰਟੀ ਦੇ ਚਿੰਤਨ ...
ਕਾਂਗਰਸ ਆਉਣ ਵਾਲੇ ਦਿਨਾਂ ਵਿਚ ਆਪਣੇ ਸੰਸਦ ਮੈਂਬਰਾਂ, ਵਿਧਾਇਕਾਂ ਅਤੇ ਸਰਕਾਰ ਵਿਚ ਚੁਣੇ ਗਏ ਅਹੁਦਿਆਂ 'ਤੇ ਨੇਤਾਵਾਂ ਲਈ ਸੇਵਾ-ਮੁਕਤੀ ਦੀ ਉਮਰ ਹੱਦ ਨਿਰਧਾਰਿਤ ਕਰੇਗੀ ਅਤੇ ਅਗਲੀਆਂ ਲੋਕ ਸਭਾ ਚੋਣ ਤੋਂ 50 ਫੀਸਦੀ ਟਿਕਟਾਂ 50 ਸਾਲ ਤੋਂ ਘੱਟ ਉਮਰ ਦੇ ਲੋਕਾਂ ਨੂੰ ...
ਚੰਡੀਗੜ੍ਹ, 15 ਮਈ (ਅਜੀਤ ਬਿਊਰੋ)-ਪਿਸ਼ਾਵਰ 'ਚ ਦੋ ਸਿੱਖਾਂ ਦੀ ਹੱਤਿਆ ਦੀ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਨਿਖੇਧੀ ਕੀਤੀ ਹੈ | ਮਿ੍ਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਜਾਹਰ ਕਰਦਿਆਂ ਸ਼ਰਮਾ ਨੇ ਕਿਹਾ ਕਿ ਪਾਕਿਸਤਾਨ 'ਚ ਸਿੱਖਾਂ ਤੇ ਹਿੰਦੂਆਂ 'ਤੇ ਬਹੁਤ ...
ਅੰਮਿ੍ਤਸਰ, 15 ਮਈ (ਸੁਰਿੰਦਰ ਕੋਛੜ)-ਪਾਕਿ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਪਿਸ਼ਾਵਰ 'ਚ ਸਿੱਖ ਕਾਰੋਬਾਰੀ ਕੁਲਜੀਤ ਸਿੰਘ (42) ਤੇ ਰਣਜੀਤ ਸਿੰਘ (38) ਦੀ ਹੱਤਿਆ ਦੀ ਜਾਂਚ ਦੇ ਹੁਕਮ ਦਿੱਤੇ ਹਨ | ਉਧਰ ਖ਼ੈਬਰ ਪਖਤੂਨਖਵਾ ਦੇ ਮੁੱਖ ਮੰਤਰੀ ਮਹਿਮੂਦ ਖ਼ਾਨ ਨੇ ਹਮਲੇ ...
ਅੰਮਿ੍ਤਸਰ, 15 ਮਈ (ਹਰਮਿੰਦਰ ਸਿੰਘ)-ਪਿਸ਼ਾਵਰ 'ਚ ਦੋ ਸਿੱਖ ਦੁਕਾਨਦਾਰਾਂ ਰਣਜੀਤ ਸਿੰਘ ਤੇ ਕੁਲਜੀਤ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕੀਤੇ ਜਾਣ ਦੀ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਵਲੋਂ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਗਈ ਹੈ | ...
ਚੰਡੀਗੜ੍ਹ, 15 ਮਈ (ਪੀ.ਟੀ.ਆਈ.)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਿਸ਼ਾਵਰ 'ਚ ਦੋ ਸਿੱਖ ਦੁਕਾਨਦਾਰਾਂ ਦੀ ਹੱਤਿਆ ਕੀਤੇ ਜਾਣ ਦੀ ਨਿੰਦਾ ਕੀਤੀ ਹੈ | ਮੁੱਖ ਮੰਤਰੀ ਨੇ ਟਵੀਟ ਕਰਦਿਆਂ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੂੰ ਅਪੀਲ ਕੀਤੀ ਹੈ ਕਿ ਉਹ ਪਾਕਿਸਤਾਨ 'ਚ ...
ਚੰਡੀਗੜ੍ਹ, 15 ਮਈ (ਅਜੀਤ ਬਿਊਰੋ)-ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਿਸ਼ਾਵਰ 'ਚ ਦੋ ਸਿੱਖ ਕਾਰੋਬਾਰੀਆਂ ਦੀ ਹੱਤਿਆ ਦੀ ਨਿਖੇਧੀ ਕੀਤੀ ਹੈ | ਉਨ੍ਹਾਂ ਕਿਹਾ ਕਿ ਪਾਕਿਸਤਾਨ 'ਚ ਸਿੱਖ ਤੇ ਹਿੰਦੂ ਘੱਟ ਗਿਣਤੀਆਂ ਨੂੰ ਵਿਸ਼ੇਸ਼ ਤੌਰ 'ਤੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX