ਤਾਜਾ ਖ਼ਬਰਾਂ


ਕੋਟ ਆਤਮਾ ਰਾਮ ਸੁਲਤਾਨਵਿੰਡ ਰੋਡ ਵਿਖੇ ਚੱਲੀਆਂ ਗੋਲੀਆਂ, ਇਲਾਕੇ ’ਚ ਦਹਿਸ਼ਤ ਦਾ ਮਾਹੌਲ
. . .  1 day ago
ਸੁਲਤਾਨਵਿੰਡ ,5 ਜੁਲਾਈ (ਗੁਰਨਾਮ ਸਿੰਘ ਬੁੱਟਰ)- ਥਾਣਾ ਬੀ. ਡਵੀਜ਼ਨ ਦੇ ਇਲਾਕੇ ਕੋਟ ਆਤਮਾ ਰਾਮ ਸੁਲਤਾਨਵਿੰਡ ਰੋਡ ਵਿਖੇ ਗੋਲੀਆਂ ਚੱਲਣ ਨਾਲ ਦਹਿਸ਼ਤ ਦਾ ਮਾਹੌਲ ਹੈ । ਮੌਕੇ ’ਤੇ ਪਹੁੰਚੇ ਥਾਣਾ ਬੀ. ਡਵੀਜ਼ਨ ...
ਜੱਜ ਬਣਨਾ ਚਾਹੁੰਦੀ ਜ਼ਿਲ੍ਹੇ ਵਿਚੋਂ 10ਵੀਂ ਦੀ ਪ੍ਰੀਖਿਆ ਵਿਚ ਦੂਜੇ ਸਥਾਨ 'ਤੇ ਰਹੀ ਪ੍ਰਭਜੋਤ ਕੌਰ
. . .  1 day ago
ਕਪੂਰਥਲਾ/ਢਿਲਵਾਂ, 5 ਜੁਲਾਈ (ਅਮਰਜੀਤ ਕੋਮਲ, ਗੋਬਿੰਦ ਸੁਖੀਜਾ)-ਜ਼ਿਲ੍ਹੇ ਵਿਚੋਂ 10ਵੀਂ ਦੀ ਪ੍ਰੀਖਿਆ ਵਿਚ 96.92 ਪ੍ਰਤੀਸ਼ਤ ਅੰਕ ਲੈ ਕੇ ਦੂਜੇ ਸਥਾਨ 'ਤੇ ਰਹੀ ਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਮੈਰਿਟ ਸੂਚੀ ਵਿਚ 237ਵੇਂ ਸਥਾਨ 'ਤੇ ਆਪਣਾ ...
ਆਈ.ਟੀ. ਸੈਕਟਰ ਵਿਚ ਜਾਣ ਦਾ ਚਾਹਵਾਨ ਹੈ ਜ਼ਿਲ੍ਹੇ ਵਿਚੋਂ ਪਹਿਲੇ ਸਥਾਨ 'ਤੇ ਰਿਹਾ ਮੁਹੰਮਦ ਆਰਿਫ਼ ਸੋਨੀ
. . .  1 day ago
ਕਪੂਰਥਲਾ/ਢਿਲਵਾਂ, 5 ਜੁਲਾਈ (ਅਮਰਜੀਤ ਕੋਮਲ, ਗੋਬਿੰਦ ਸੁਖੀਜਾ)-ਪੰਜਾਬ ਸਕੂਲ ਸਿੱਖਿਆ ਬੋਰਡ ਦੀ 10ਵੀਂ ਜਮਾਤ ਦੀ ਪ੍ਰੀਖਿਆ ਵਿਚ ਜ਼ਿਲ੍ਹਾ ਕਪੂਰਥਲਾ ਵਿਚੋਂ 97.85 ਪ੍ਰਤੀਸ਼ਤ ਅੰਕ ਹਾਸਲ ਕਰਕੇ ਪਹਿਲੇ ਸਥਾਨ ਤੇ ...
ਬਿਹਾਰ :ਈ.ਡੀ. ਦੀ ਪਟਨਾ ਵਿਚ 9 ਤੋਂ 9 ਮਾਲ ’ਚ ਵੀਵੋ ਦੇ ਦਫ਼ਤਰ ਦੀ ਤਲਾਸ਼ੀ ਜਾਰੀ , 44 ਥਾਵਾਂ 'ਤੇ ਛਾਪੇਮਾਰੀ
. . .  1 day ago
ਚੰਡੀਗੜ੍ਹ : 3 ਆਈ.ਏ.ਐਸ. ਅਫਸਰਾਂ ਦੇ ਹੋਏ ਤਬਾਦਲੇ
. . .  1 day ago
ਅਤੁਲ ਸੋਨੀ ਹੋਣਗੇ ਜਲਾਲਾਬਾਦ ਦੇ ਡੀ.ਐੱਸ.ਪੀ.
. . .  1 day ago
ਮੰਡੀ ਘੁਬਾਇਆ,5 ਜੁਲਾਈ (ਅਮਨ ਬਵੇਜਾ ) - ਪੰਜਾਬ ਸਰਕਾਰ ਵਲੋਂ ਜਾਰੀ ਕੀਤੀ ਸੂਚੀ ਤਹਿਤ ਸਬ ਡਵੀਜ਼ਨ ਜਲਾਲਾਬਾਦ ਦੇ ਨਵੇਂ ਡੀ.ਐੱਸ.ਪੀ. ਅਤੁਲ ਸੋਨੀ ਹੋਣਗੇ । ਇਸ ਤੋਂ ਪਹਿਲਾ ਡੀ.ਐੱਸ.ਪੀ. ਸੁਬੇਗ਼ ਸਿੰਘ ਐਡੀਸ਼ਨਲ ...
ਵੱਡੀ ਖ਼ਬਰ: ਪੰਜਾਬ ਦੇ ਮੁੱਖ ਸਕੱਤਰ ਦਾ ਤਬਾਦਲਾ, ਵਿਜੇ ਕੁਮਾਰ ਜੰਜੂਆ ਹੋਣਗੇ ਮੁੱਖ ਸਕੱਤਰ
. . .  1 day ago
10ਵੀਂ ਦੇ ਨਤੀਜੇ 'ਚ ਤਿੰਨ ਸਕੂਲਾ ਦੇ ਚਾਰ ਵਿਦਿਆਰਥੀਆਂ ਨੇ ਮੈਰਿਟ 'ਚ ਕਰਵਾਇਆ ਨਾਂਅ ਦਰਜ
. . .  1 day ago
ਸਰਦੂਲਗੜ੍ਹ, 5 ਜੁਲਾਈ (ਜੀ.ਐਮ.ਅਰੋੜਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 10ਵੀਂ ਜਮਾਤ ਦੇ ਐਲਾਨੇ ਗਏ ਨਤੀਜੇ ਵਿਚ ਤਿੰਨ ਸਕੂਲਾ ਦੇ ਚਾਰ ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾ ਕੇ ਸਕੂਲ ਅਤੇ ਮਾਪਿਆ ਦਾ ਨਾਂਅ ਰੌਸ਼ਨ ਕੀਤਾ ਹੈ। ਬੋਰਡ...
ਨਵਨੀਤ ਕੌਰ ਗਿੱਲ ਹੋਣਗੇ ਸਬ ਡਿਵੀਜ਼ਨ ਤਪਾ ਦੇ ਨਵੇਂ ਡੀ.ਐੱਸ.ਪੀ.
. . .  1 day ago
ਤਪਾ ਮੰਡੀ 5 ਜੁਲਾਈ (ਵਿਜੇ ਸ਼ਰਮਾ) - ਪੰਜਾਬ ਸਰਕਾਰ ਦੇ ਤਾਜ਼ਾ ਹੁਕਮਾਂ ਦੇ ਤਹਿਤ ਸਬ ਡਵੀਜ਼ਨ ਤਪਾ ਦੇ ਨਵੇਂ ਡੀ.ਐੱਸ.ਪੀ. ਨਵਨੀਤ ਕੌਰ ਗਿੱਲ ਹੋਣਗੇ। ਇਸ ਤੋਂ ਪਹਿਲਾਂ ਡੀ.ਐੱਸ.ਪੀ ਗੁਰਵਿੰਦਰ ਸਿੰਘ ਦੀ ਬਦਲੀ ਲੁਧਿਆਣਾ ਦੀ ਹੋ ਗਈ...
ਨੇਵੀ ਅਫ਼ਸਰ ਬਣ ਸਮਾਜ ਦੀ ਸੇਵਾ ਕਰਨੀ ਚਾਹੁੰਦੀ ਹੈ - ਤਮੰਨਾ ਸਿੰਗਲਾ
. . .  1 day ago
ਮਲੇਰਕੋਟਲਾ, 5 ਜੁਲਾਈ (ਮੁਹੰਮਦ ਹਨੀਫ ਥਿੰਦ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਦਾ ਨਤੀਜਾ ਅੱਜ ਐਲਾਨਿਆ ਗਿਆ ਹੈ, ਜਿਸ ਵਿਚ ਮਲੇਰਕੋਟਲਾ ਜ਼ਿਲ੍ਹੇ ਦਾ ਨਤੀਜਾ 99.19% ਰਿਹਾ ਅਤੇ ਜ਼ਿਲ੍ਹਿਆਂ ਅਨੁਸਾਰ ਮਲੇਰਕੋਟਲਾ ਜ਼ਿਲ੍ਹੇ ਦਾ ਨਤੀਜਾ 10ਵੇਂ ਸਥਾਨ 'ਤੇ ਰਿਹਾ। ਇਸ ਸੰਬੰਧੀ...
ਪੰਜਾਬ ਸਰਕਾਰ ਵਲੋਂ 25 ਉਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 5 ਜੁਲਾਈ (ਅਜੀਤ ਬਿਊਰੋ) - ਪੰਜਾਬ ਸਰਕਾਰ ਵਲੋਂ 25 ਉਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ।
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛਾਪਾ (ਬਰਨਾਲਾ) ਦੇ ਵਿਦਿਆਰਥੀ ਨੇ ਜ਼ਿਲ੍ਹੇ 'ਚੋ ਪ੍ਰਾਪਤ ਕੀਤਾ ਪਹਿਲਾ ਸਥਾਨ
. . .  1 day ago
ਮਹਿਲ ਕਲਾਂ,5 ਜੁਲਾਈ (ਅਵਤਾਰ ਸਿੰਘ ਅਣਖੀ) - ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛਾਪਾ (ਬਰਨਾਲਾ) ਦੇ ਹੋਣਹਾਰ ਵਿਦਿਆਰਥੀ ਗੁਰਸੇਵਕ ਸਿੰਘ ਪੁੱਤਰ ਹਾਕਮ ਸਿੰਘ ਵਾਸੀ ਮਿੱਠੇਵਾਲ...
ਦਵਿੰਦਰ ਅੱਤਰੀ ਨਾਭਾ ਦੇ ਨਵੇਂ ਡੀ.ਐੱਸ.ਪੀ. ਨਿਯੁਕਤ
. . .  1 day ago
ਨਾਭਾ, 5 ਜੁਲਾਈ (ਕਰਮਜੀਤ ਸਿੰਘ) - ਪੰਜਾਬ ਸਰਕਾਰ ਨੇ ਦਵਿੰਦਰ ਅਤਰੀ ਨੂੰ ਨਾਭਾ ਦਾ ਨਵਾਂ ਡੀ.ਐੱਸ.ਪੀ. ਨਿਯੁਕਤ ਕੀਤਾ ਹੈ। ਇੱਥੇ ਇਹ ਵਰਨਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਉਹ ਕੋਤਵਾਲੀ ਨਾਭਾ ਦੇ ਮੁਖੀ ਅਤੇ ਡੀ.ਐੱਸ.ਪੀ. ਨਾਭਾ...
ਭਾਰਤ ਸੋਸ਼ਲ ਮੀਡੀਆ ਨੂੰ ਜਵਾਬਦੇਹ ਬਣਾਉਣ ਦੀ ਪ੍ਰਕਿਰਿਆ 'ਚ - ਅਸ਼ਵਨੀ ਵੈਸ਼ਨਵ
. . .  1 day ago
ਨਵੀਂ ਦਿੱਲੀ, 5 ਜੁਲਾਈ - ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਦਾ ਕਹਿਣਾ ਹੈ ਕਿ ਭਾਰਤ ਸੋਸ਼ਲ ਮੀਡੀਆ ਨੂੰ ਜਵਾਬਦੇਹ ਬਣਾਉਣ ਦੀ ਪ੍ਰਕਿਰਿਆ...
ਸਰਕਾਰੀ ਸੈਕੰਡਰੀ ਸਕੂਲ ਢੱਡਾ ਫ਼ਤਿਹ ਸਿੰਘ ਦੀ ਵਿਦਿਆਰਥਣ ਜ਼ਿਲ੍ਹਾ ਹੁਸ਼ਿਆਰਪੁਰ 'ਚੋਂ ਅੱਵਲ
. . .  1 day ago
ਬੁੱਲ੍ਹੋਵਾਲ, 5 ਜੁਲਾਈ (ਲੁਗਾਣਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੱਡਾ ਫ਼ਤਿਹ ਸਿੰਘ ਦੀ ਵਿਦਿਆਰਥਣ ਸਰਗੁਣਪ੍ਰੀਤ ਕੌਰ ਪੁੱਤਰੀ ਰਣਜੀਤ ਸਿੰਘ ਹੁਸੈਨਪੁਰ ਗੁਰੂ ਕਾ ਨੇ ਪੂਰੇ ਹੁਸ਼ਿਆਰਪੁਰ ਜ਼ਿਲ੍ਹੇ 'ਚੋਂ ਪਹਿਲਾ...
ਜੌੜਕੀਆਂ ਦੀ ਵਿਦਿਆਰਥਣ ਨੇ 10ਵੀਂ ਦੇ ਨਤੀਜੇ 'ਚ ਚਮਕਾਇਆ ਮਾਨਸਾ ਦਾ ਨਾਂਅ
. . .  1 day ago
ਸਰਦੂਲਗੜ੍ਹ, 5 ਜੁਲਾਈ (ਪ੍ਰਕਾਸ਼ ਸਿੰਘ ਜ਼ੈਲਦਾਰ) - ਸਰਦੂਲਗੜ੍ਹ ਦੇ ਪਿੰਡ ਜੌੜਕੀਆਂ ਦੇ ਨਿੱਜੀ ਸਕੂਲ ਦੀ ਵਿਦਿਆਰਥਣ ਮਹਿਕ ਰਾਣੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਜਮਾਤ ਦੇ ਨਤੀਜੇ 'ਚ 630/650 ਅੰਕ ਹਾਸਲ ਕਰਕੇ ਮੈਰਿਟ...
ਮਲੇਰਕੋਟਲਾ ਦੇ ਯਾਸਿਰ ਸਈਦ ਨੇ ਦਸਵੀਂ ਸ਼੍ਰੇਣੀ ਦੀ ਮੈਰਿਟ ਸੂਚੀ 'ਚ ਕਰਵਾਇਆ ਨਾਂਅ ਦਰਜ
. . .  1 day ago
ਮਲੇਰਕੋਟਲਾ, 5 ਜੁਲਾਈ (ਮੁਹੰਮਦ ਹਨੀਫ਼ ਥਿੰਦ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 10ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ, ਜਿਸ ਵਿਚ ਮਲੇਰਕੋਟਲਾ ਦੇ ਸਥਾਨਕ ਸਕੂਲ...
ਨਾਭਾ ਦੀਆਂ ਤਿੰਨ ਵਿਦਿਆਰਥਣਾਂ ਨੇ ਮੈਰਿਟ ਸੂਚੀ 'ਚ ਕਰਵਾਇਆ ਨਾਂਅ ਦਰਜ
. . .  1 day ago
ਨਾਭਾ, 5 ਜੁਲਾਈ -(ਕਰਮਜੀਤ ਸਿੰਘ) - ਨਾਭਾ ਦੇ ਸਥਾਨਕ ਸਕੂਲ ਦੀਆਂ ਤਿੰਨ ਵਿਦਿਆਰਥਣਾਂ ਕੋਸ਼ਿਕਾ, ਕੋਮਾਕਸ਼ੀ ਬਾਂਸਲ ਅਤੇ ਖੁਸ਼ੀ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਜਮਾਤ ਦੇ...
ਪੰਜਵੇਂ ਟੈਸਟ 'ਚ ਇੰਗਲੈਂਡ ਨੇ 7 ਵਿਕਟਾਂ ਨਾਲ ਹਰਾਇਆ ਭਾਰਤ
. . .  1 day ago
ਬਰਮਿੰਘਮ, 5 ਜੁਲਾਈ - ਭਾਰਤ ਅਤੇ ਇੰਗਲੈਂਡ ਵਿਚਕਾਰ 5ਵੇਂ ਟੈਸਟ ਮੈਚ ਦੇ 5ਵੇਂ ਦਿਨ ਇੰਗਲੈਂਡ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਭਾਰਤ ਵਲੋਂ ਮਿਲੇ 378 ਦੌੜਾਂ ਦੇ ਟੀਚੇ ਨੂੰ ਇੰਗਲੈਂਡ ਨੇ 3 ਵਿਕਟਾਂ ਦੇ ਨੁਕਸਾਨ 'ਤੇ ਹਾਸਿਲ...
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 334 ਡੀ.ਐਸ.ਪੀਜ਼. ਦੇ ਤਬਾਦਲੇ
. . .  1 day ago
ਚੰਡੀਗੜ੍ਹ, 5 ਜੁਲਾਈ (ਅਜੀਤ ਬਿਊਰੋ) - ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਅੱਜ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ ਕਰਦਿਆਂ 334 ਡੀ.ਐੱਸ.ਪੀ. ਪੱਧਰ ਦੇ ਅਧਿਕਾਰੀਆਂ...
ਨਸਰਾਲਾ ਦੇ 2 ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿਚ ਕਰਵਾਇਆ ਨਾਂਅ ਦਰਜ
. . .  1 day ago
ਨਸਰਾਲਾ, 5 ਜੁਲਾਈ (ਸਤਵੰਤ ਸਿੰਘ ਥਿਆੜਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏੇ 10ਵੀਂ ਦੇ ਨਤੀਜ਼ਿਆਂ ਵਿੱਚ ਟਰੂ ਲਾਇਟ ਪਬਲਿਕ ਸਕੂਲ ਨਸਰਾਲਾ ਦੇ ਦੋ ਦਿਆਰਥੀਆਂ ਨੇ ਚੰਗੇ ਅੰਕ ਲੈ ਕੇ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾਇਆ ਹੈ। ਇਸ ਮੌਕੇ ਸਕੂਲ...
ਪਾਸਲਾ 'ਚ ਮੇਲੇ ਦੌਰਾਨ ਗੋਲੀਬਾਰੀ, ਪਿੱਛੇ ਨੂੰ ਭਜਾਈ ਕਾਰ ਵਲੋਂ ਦਰੜੇ ਜਾਣ 'ਤੇ 2 ਪ੍ਰਵਾਸੀ ਮਜ਼ਦੂਰਾਂ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 5 ਜੁਲਾਈ (ਸੁਰਜੀਤ ਸਿੰਘ ਜੰਡਿਆਲਾ)- ਥਾਣਾ ਨੂਰਮਹਿਲ ਅਧੀਨ ਆਉਂਦੇ ਪਿੰਡ ਪਾਸਲਾ ਵਿਚ ਦੇਰ ਰਾਤ ਇਕ ਮੇਲੇ ਦੌਰਾਨ ਦੋ ਧੜਿਆਂ ਵਿਚਕਾਰ ਗੋਲੀਬਾਰੀ ਦੌਰਾਨ ਭਜਾਈ ਕਾਰ ਵਲੋਂ ਦੋ ਪ੍ਰਵਾਸੀ ਮਜ਼ਦੂਰਾਂ ਨੂੰ ਦਰੜੇ ਜਾਣ...
ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਇਲਾਜ ਲਈ ਪੀਜੀਆਈ ਚੰਡੀਗੜ੍ਹ ਰੈਫਰ
. . .  1 day ago
ਅੰਮ੍ਰਿਤਸਰ, 5 ਜੁਲਾਈ (ਜਸਵੰਤ ਸਿੰਘ ਜੱਸ)- ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਵਿਚ ਜ਼ੇਰੇ ਇਲਾਜ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਨੂੰ ਸਿਹਤ ਵਿਭਾਗ ਵਲੋਂ ਦਿਲ ਦੇ ਬਾਈਪਾਸ ਆਪ੍ਰੇਸ਼ਨ...
ਪਿੰਡ ਘੋੜੇਨਬ ਦੀ ਕੋਮਲਪ੍ਰੀਤ ਕੌਰ ਬਣਨਾ ਚਾਹੁੰਦੀ ਹੈ ਡਾਕਟਰ
. . .  1 day ago
ਲਹਿਰਾਗਾਗਾ, 5 ਜੁਲਾਈ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 10ਵੀਂ ਜਮਾਤ ਦੇ ਨਤੀਜੇ ਵਿਚ ਜ਼ਿਲ੍ਹਾ ਸੰਗਰੂਰ ਦੇ ਪਿੰਡ ਘੋੜੇਨਬ ਦੀ ਕੋਮਲਪ੍ਰੀਤ ਕੌਰ ਪੁੱਤਰੀ ਤਰਸੇਮ ਸਿੰਘ ਨੇ 642 ਅੰਕ ਪ੍ਰਾਪਤ ਕਰਕੇ ਪੰਜਾਬ ਭਰ ਵਿਚੋਂ ਤੀਜਾ ਸਥਾਨ ਹਾਸਿਲ...
ਸੰਤ ਬਾਬਾ ਲੌਂਗਪੁਰੀ ਸਕੂਲ ਪੱਖੋਂ ਕਲਾਂ ਦੀਆਂ ਚਾਰ ਵਿਦਿਆਰਥਣਾਂ ਆਈਆਂ ਮੈਰਿਟ 'ਚ
. . .  1 day ago
ਬਰਨਾਲਾ/ਰੂੜੇਕੇ ਕਲਾਂ, 5 ਜੁਲਾਈ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋਂ ਕਲਾਂ ਦੀਆਂ ਤਿੰਨ ਵਿਦਿਆਰਥਣਾਂ ਨੇ ਦਸਵੀਂ ਜਮਾਤ ਦੀ ਮੈਰਿਟ ਲਿਸਟ 'ਚ ਆਪਣਾ ਨਾਂਅ ਦਰਜ ਕਰਵਾ ਕੇ ਸੰਸਥਾ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਜੇਠ ਸੰਮਤ 554
ਵਿਚਾਰ ਪ੍ਰਵਾਹ: ਹਮਲੇ ਦਾ ਜੇਕਰ ਵਿਰੋਧ ਨਾ ਕੀਤਾ ਜਾਵੇ ਤਾਂ ਇਹ ਛੂਤ ਦੀ ਬਿਮਾਰੀ ਵਾਂਗ ਖ਼ਤਰਨਾਕ ਬਣ ਜਾਂਦਾ ਹੈ। -ਜਿੰਮੀ ਕਾਰਟਰ

ਪਹਿਲਾ ਸਫ਼ਾ

ਪਿਸ਼ਾਵਰ 'ਚ 2 ਸਿੱਖਾਂ ਦੀ ਗੋਲੀ ਮਾਰ ਕੇ ਹੱਤਿਆ

ਅੰਮਿ੍ਤਸਰ, 15 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਖ਼ੈਬਰ ਪਖਤੂਨਖਵਾ ਦੇ ਪਿਸ਼ਾਵਰ ਸ਼ਹਿਰ 'ਚ ਦੋ ਸਿੱਖ ਦੁਕਾਨਦਾਰਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ | ਪਿਸ਼ਾਵਰ ਡਵੀਜ਼ਨ ਦੇ ਬਾੜਾ ਸ਼ਹਿਰ ਦੇ ਮੇਨ ਗੇਟ ਦੇ ਬਿਲਕੁਲ ਨਾਲ ਮੌਜੂਦ ਬਟਾਤਲ ਬਾਜ਼ਾਰ 'ਚ ...

ਪੂਰੀ ਖ਼ਬਰ »

ਕਾਂਗਰਸ ਵਲੋਂ 'ਭਾਰਤ ਜੋੜੋ ਯਾਤਰਾ' ਦਾ ਐਲਾਨ

• ਪਾਰਟੀ ਵਿਚ ਹੋਣਗੇ ਵੱਡੇ ਸੁਧਾਰ • 'ਇਕ ਪਰਿਵਾਰ, ਇਕ ਟਿਕਟ' ਦੀ ਵਿਵਸਥਾ • ਨੌਜਵਾਨਾਂ ਨੂੰ 50 ਫ਼ੀਸਦੀ ਨੁਮਾਇੰਦਗੀ • ਸਲਾਹਕਾਰ ਕਮੇਟੀ ਦਾ ਹੋਵੇਗਾ ਗਠਨ ਉਦੇਪੁਰ, 15 ਮਈ (ਏਜੰਸੀ)-ਇਥੇ ਜਾਰੀ ਚਿੰਤਨ ਸ਼ਿਵਰ ਵਿਚ ਕਾਂਗਰਸ ਵਲੋਂ ਐਤਵਾਰ ਨੂੰ ਗਾਂਧੀ ਜੈਅੰਤੀ (2 ...

ਪੂਰੀ ਖ਼ਬਰ »

ਬੈਡਮਿੰਟਨ 'ਚ ਭਾਰਤ ਨੇ ਰਚਿਆ ਇਤਿਹਾਸ

 ਬੈਂਕਾਕ, 15 ਮਈ (ਏਜੰਸੀ)-ਦ੍ਰਿੜ ਸੰਕਲਪ ਭਾਰਤੀ ਪੁਰਸ਼ ਟੀਮ ਨੇ ਬੈਡਮਿੰਟਨ ਦੇ ਫਾਈਨਲ 'ਚ 14 ਵਾਰ ਦੀ ਚੈਂਪੀਅਨ ਇੰਡੋਨੇਸ਼ੀਆ ਨੂੰ 3-0 ਨਾਲ ਹਰਾ ਕੇ 73 ਸਾਲ ਬਾਅਦ ਪਹਿਲੀ ਵਾਰ ਥਾਮਸ ਕੱਪ ਦਾ ਖਿਤਾਬ ਜਿੱਤ ਕੇ ਇਤਿਹਾਸ 'ਚ ਆਪਣਾ ਨਾਂਅ ਦਰਜ ਕਰ ਲਿਆ ਹੈ। ਭਾਰਤ ਨੇ ਵਿਸ਼ਵ ...

ਪੂਰੀ ਖ਼ਬਰ »

ਪੰਜਾਬ 'ਚ ਲੂ ਨੇ ਕੀਤੇ ਲੋਕ ਬੇਹਾਲ 47.4 ਡਿਗਰੀ ਨਾਲ ਤਪਿਆ ਮੁਕਤਸਰ

ਦਿੱਲੀ 'ਚ ਪਾਰਾ 49 ਡਿਗਰੀ ਤੋਂ ਪਾਰ ਨਵੀਂ ਦਿੱਲੀ/ਚੰਡੀਗੜ੍ਹ, 15 ਮਈ (ਏਜੰਸੀ)-ਉੱਤਰ ਭਾਰਤ 'ਚ ਐਤਵਾਰ ਨੂੰ ਲੂ ਨੇ ਲੋਕਾਂ ਦਾ ਜਿਊਣਾ ਮੁਹਾਲ ਕਰ ਦਿੱਤਾ, ਜਿਸ ਦੌਰਾਨ ਦਿੱਲੀ ਦੇ ਮੁੰਗੇਸ਼ਪੁਰ ਤੇ ਨਜਫ਼ਗੜ੍ਹ 'ਚ ਪਾਰਾ ਕ੍ਰਮਵਾਰ 49.2 ਤੇ 49.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ...

ਪੂਰੀ ਖ਼ਬਰ »

ਪੰਜਾਬ ਅਤੇ ਹਰਿਆਣਾ ਸਮੇਤ 8 ਸੂਬਿਆਂ 'ਚ ਕਣਕ ਖ਼ਰੀਦ 31 ਤੱਕ ਰਹੇਗੀ ਜਾਰੀ

ਨਵੀਂ ਦਿੱਲੀ, 15 ਮਈ (ਏਜੰਸੀ)-ਕੇਂਦਰ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਪੰਜਾਬ ਅਤੇ ਹਰਿਆਣਾ ਵਿਚ ਕਣਕ ਦੀ ਖਰੀਦ 31 ਮਈ ਤੱਕ ਜਾਰੀ ਰਹੇਗੀ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕੇਂਦਰੀ ਖ਼ੁਰਾਕ ਮੰਤਰਾਲੇ ਨੇ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਸਮੇਤ 8 ਸੂਬਿਆਂ ਵਿਚ ਕਣਕ ਦੀ ...

ਪੂਰੀ ਖ਼ਬਰ »

ਨਿਊਯਾਰਕ 'ਚ ਗੋਰੇ ਵਲੋਂ ਅੰਨ੍ਹੇਵਾਹ ਫਾਇਰਿੰਗ-10 ਮੌਤਾਂ

• ਹਮਲਾਵਰ ਕਾਬੂ • ਬਾਈਡਨ ਵਲੋਂ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਸਿਆਟਲ/ਸੈਕਰਾਮੈਂਟੋ, 15 ਮਈ (ਹਰਮਨਪ੍ਰੀਤ ਸਿੰਘ, ਹੁਸਨ ਲੜੋਆ ਬੰਗਾ)-ਅਮਰੀਕਾ ਦੇ ਨਿਊਯਾਰਕ ਸੂਬੇ ਦੇ ਬਫ਼ਲੋ ਸ਼ਹਿਰ 'ਚ ਇਕ ਗੋਰੇ ਨੌਜਵਾਨ ਵਲੋਂ ਕੀਤੀ ਅੰਨ੍ਹੇਵਾਹ ਫਾਈਰਿੰਗ 'ਚ ਕਰੀਬ 10 ...

ਪੂਰੀ ਖ਼ਬਰ »

ਪੁਲਵਾਮਾ ਮੁਕਾਬਲੇ 'ਚ ਨਾਗਰਿਕ ਹਲਾਕ

ਸ੍ਰੀਨਗਰ, 15 ਮਈ (ਮਨਜੀਤ ਸਿੰਘ)-ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਹੋਈ ਗੋਲੀਬਾਰੀ ਦੌਰਾਨ ਇਕ ਨਾਗਰਿਕ ਮਾਰਿਆ ਗਿਆ, ਜਦਕਿ ਅੱਤਵਾਦੀ ਮੌਕੇ ਤੋਂ ਫਰਾਰ ਹੋ ਗਏ | ਸੂਤਰਾਂ ਮੁਤਾਬਿਕ ਸ਼ੋਪੀਆਂ-ਪੁਲਵਾਮਾ ਨੂੰ ਜੋੜਨ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਦਾ ਨਿਪਾਲ ਦੌਰਾ ਅੱਜ

ਨਵੀਂ ਦਿੱਲੀ, 15 ਮਈ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਨਿਪਾਲ ਦੌਰੇ 'ਤੇ ਜਾਣ ਤੋਂ ਪਹਿਲਾਂ ਭਾਰਤ ਦੇ ਨਿਪਾਲ ਨਾਲ ਸੰਬੰਧਾਂ ਨੂੰ 'ਬੇਮਿਸਾਲ' ਦੱਸਦਿਆਂ ਕਿਹਾ ਹੈ ਕਿ ਉਹ ਨਿਪਾਲ ਦੇ ਪ੍ਰਧਾਨ ਮੰਤਰੀ ਸ਼ੇਰ ਬਹਾਦਰ ਦੇਉਬਾ ਦੀ ਪਿਛਲੇ ਮਹੀਨੇ ਭਾਰਤ ...

ਪੂਰੀ ਖ਼ਬਰ »

ਪੰਜਾਬ 'ਚ ਮੂੰਗੀ ਦੀ ਕਾਸ਼ਤ ਹੇਠ ਰਕਬਾ ਦੁੱਗਣਾ ਹੋਇਆ

ਚੰਡੀਗੜ੍ਹ, 15 ਮਈ (ਅਜੀਤ ਬਿਊਰੋ)-ਪੰਜਾਬ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮੂੰਗੀ ਦੀ ਫ਼ਸਲ 'ਤੇ ਘੱਟੋ-ਘੱਟ ਸਮਰਥਨ ਮੁੱਲ ਦੇਣ ਦੇ ਭਰੋਸੇ ਨੂੰ ਸੂਬੇ ਦੇ ਕਿਸਾਨਾਂ ਨੇ ਇਸ ਸਾਲ ਮੂੰਗੀ ਦੀ ਕਾਸ਼ਤ ਹੇਠ ਰਕਬਾ ਦੁੱਗਣਾ ਕਰ ਕੇ ਭਰਵਾਂ ...

ਪੂਰੀ ਖ਼ਬਰ »

ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਅਹੁਦਾ ਸੰਭਾਲਿਆ

ਨਵੀਂ ਦਿੱਲੀ, 15 ਮਈ (ਜਗਤਾਰ ਸਿੰਘ)-ਸਾਬਕਾ ਵਿੱਤ ਸਕੱਤਰ ਅਤੇ ਮੌਜੂਦਾ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਅੱਜ ਭਾਰਤ ਦੇ 25ਵੇਂ ਮੁੱਖ ਚੋਣ ਕਮਿਸ਼ਨਰ (ਸੀ.ਈ.ਸੀ.) ਵਜੋਂ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ | ਹਾਲ ਹੀ 'ਚ ਕਾਨੂੰਨ ਮੰਤਰਾਲੇ ਵਲੋਂ ਇਕ ਨੋਟੀਫਿਕੇਸ਼ਨ ਜਾਰੀ ...

ਪੂਰੀ ਖ਼ਬਰ »

ਬੀ.ਕੇ.ਯੂ. ਦੇ ਸੀਨੀਅਰ ਅਹੁਦੇਦਾਰ ਨੇ ਆਪਣਾ ਰਾਹ ਕੀਤਾ ਵੱਖ

ਲਖਨਊ, 15 ਮਈ (ਏਜੰਸੀ)- ਭਾਰਤੀ ਕਿਸਾਨ ਯੂਨੀਅਨ 'ਚ ਪਈਆਂ ਦਰਾਰਾਂ ਉਸ ਵੇਲੇ ਖੁੱਲ੍ਹ ਕੇ ਸਾਹਮਣੇ ਆਈਆਂ ਜਦੋਂ ਇਸ ਦੇ ਬਾਨੀ ਪ੍ਰਧਾਨ ਮਹਿੰਦਰ ਸਿੰਘ ਟਿਕੈਤ ਦੀ ਬਰਸੀ ਮੌਕੇ ਕਿਸਾਨ ਜਥੇਬੰਦੀ ਦੇ ਸੀਨੀਅਰ ਕੌਮੀ ਅਹੁਦੇਦਾਰ ਨੇ ਇਕ ਵੱਖਰੀ ਜਥੇਬੰਦੀ ਬਣਾਉਣ ਦਾ ਐਲਾਨ ਕਰ ...

ਪੂਰੀ ਖ਼ਬਰ »

ਰੂਸ ਨੂੰ ਯੂਕਰੇਨ 'ਚ ਵੱਡੀ ਸੈਨਿਕ ਚੁਣੌਤੀ ਦਾ ਸਾਹਮਣਾ

ਕੀਵ, 15 ਮਈ (ਏ.ਪੀ.)- ਰੂਸ ਨੇ ਯੂਕਰੇਨ 'ਤੇ ਹਮਲਾ ਕਰਕੇ ਦੁਨੀਆ ਨੂੰ ਹੈਰਾਨ ਕਰ ਦਿੱਤਾ ਸੀ ਪਰ ਹੁਣ ਲਗਭਗ 3 ਮਹੀਨਿਆਂ ਬਾਅਦ ਉਸ ਦੀ ਫ਼ੌਜ ਨੂੰ ਵੱਡੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਪੱਛਮੀ ਦੇਸ਼ਾਂ ਦੇ ਫ਼ੌਜੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਰੂਸ ਵਲੋਂ ...

ਪੂਰੀ ਖ਼ਬਰ »

ਹੱਤਿਆ ਲਈ ਜ਼ਿੰਮੇਵਾਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇ ਪਾਕਿ-ਭਾਰਤ

ਨਵੀਂ ਦਿੱਲੀ, 15 ਮਈ (ਏਜੰਸੀ)-ਭਾਰਤ ਨੇ ਪਾਕਿਸਤਾਨ ਨੂੰ ਕਿਹਾ ਹੈ ਕਿ ਉਹ ਪਿਸ਼ਾਵਰ 'ਚ 2 ਸਿੱਖ ਕਾਰੋਬਾਰੀਆਂ ਦੀ ਹੱਤਿਆ ਦੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰੇ ਤੇ ਇਨ੍ਹਾਂ ਹੱਤਿਆਵਾਂ ਦੇ ਜ਼ਿੰਮੇਵਾਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇ | ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਹੈ ਕਿ ਭਾਰਤ ਨੇ ਗੁਆਂਢੀ ਦੇਸ਼ 'ਚ ਘੱਟ ਗਿਣਤੀ ਭਾਈਚਾਰੇ ਨੂੰ ਵਾਰ-ਵਾਰ ਨਿਸ਼ਾਨੇ 'ਤੇ ਲੈਣ ਦੀਆਂ ਘਟਨਾਵਾਂ ਦਾ ਪਾਕਿਸਤਾਨ ਕੋਲ ਸਖ਼ਤ ਰੋਸ ਜਤਾਇਆ ਹੈ | ਘਟਨਾ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਗਚੀ ਨੇ ਕਿਹਾ ਕਿ ਭਾਰਤ ਨੂੰ ਉਮੀਦ ਹੈ ਕਿ ਪਾਕਿਸਤਾਨ ਸਰਕਾਰ ਆਪਣੇ ਦੇਸ਼ 'ਚ ਰਹਿ ਰਹੇ ਘੱਟ-ਗਿਣਤੀ ਭਾਈਚਾਰੇ ਦੀ ਸੁਰੱਖਿਆ ਤੇ ਖੁਸ਼ਹਾਲੀ ਯਕੀਨੀ ਬਣਾਏਗੀ | ਉਨ੍ਹਾਂ ਕਿਹਾ ਕਿ ਪਿਸ਼ਾਵਰ 'ਚ ਦੋ ਸਿੱਖ ਕਾਰੋਬਾਰੀਆਂ ਦੀ ਹੱਤਿਆ 'ਤੇ ਬੜੇ ਦੁੱਖ ਨਾਲ ਕਹਿਣਾ ਪੈ ਰਿਹਾ ਹੈ ਕਿ ਉਥੇ ਇਹੋ ਜਿਹੀਆਂ ਘਟਨਾਵਾਂ ਦਾ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ |

ਖ਼ਬਰ ਸ਼ੇਅਰ ਕਰੋ

 

ਪਾਕਿਸਤਾਨ ਡੂੰਘਾਈ ਨਾਲ ਜਾਂਚ ਕਰਵਾਏ-ਗਿਆਨੀ ਹਰਪ੍ਰੀਤ ਸਿੰਘ

ਅੰਮਿ੍ਤਸਰ, 15 ਮਈ (ਹਰਮਿੰਦਰ ਸਿੰਘ)-ਪਿਸ਼ਾਵਰ ਵਿਖੇ ਦੋ ਸਿੱਖ ਨੌਜਵਾਨਾਂ ਦੀ ਹੱਤਿਆ ਕੀਤੇ ਜਾਣ ਨੂੰ ਮੰਦਭਾਗਾ ਦੱਸਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਘਟਨਾ ਨਾਲ ਸਿੱਖ ਹਿਰਦਿਆਂ ਨੂੰ ...

ਪੂਰੀ ਖ਼ਬਰ »

ਖੱਬੇ-ਪੱਖੀ ਪਾਰਟੀਆਂ ਦਾ ਮਹਿੰਗਾਈ ਦੇ ਵਿਰੋਧ 'ਚ 25 ਤੋਂ ਦੇਸ਼-ਵਿਆਪੀ ਪ੍ਰਦਰਸ਼ਨ

ਨਵੀਂ ਦਿੱਲੀ, 15 ਮਈ (ਏਜੰਸੀ)-ਦੇਸ਼ 'ਚ ਜ਼ਰੂਰੀ ਵਸਤੂਆਂ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਤੇ ਬੇਰੁਜ਼ਗਾਰੀ ਖ਼ਿਲਾਫ਼ ਖੱਬੇ-ਪੱਖੀ ਪਾਰਟੀਆਂ ਵਲੋਂ 25 ਤੋਂ 31 ਮਈ ਤੱਕ ਦੇਸ਼-ਵਿਆਪੀ ਪ੍ਰਦਰਸ਼ਨ ਕੀਤੇ ਜਾਣਗੇ, ਇਸ ਸੰਬੰਧੀ ਖੱਬੇ-ਪੱਖੀ ਪਾਰਟੀਆਂ ਵਲੋਂ ਸਾਂਝਾ ਬਿਆਨ ...

ਪੂਰੀ ਖ਼ਬਰ »

ਲੋਕਾਂ ਨਾਲ ਕਾਂਗਰਸ ਦਾ ਸੰਪਰਕ ਟੁੱਟ ਗਿਆ ਹੈ, ਉਸ ਨੂੰ ਫਿਰ ਤੋਂ ਜੋੜਨਾ ਹੋਵੇਗਾ-ਰਾਹੁਲ ਗਾਂਧੀ

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਐਤਵਾਰ ਨੂੰ ਪਾਰਟੀ ਦੇ ਨੇਤਾਵਾਂ ਨੂੰ ਜਨਤਾ ਵਿਚ ਜਾਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਦੇਸ਼ ਦੇ ਲੋਕਾਂ ਨਾਲ ਪਾਰਟੀ ਦਾ ਸੰਪਰਕ ਟੁੱਟ ਗਿਆ ਹੈ ਅਤੇ ਉਸ ਨੂੰ ਫਿਰ ਤੋਂ ਜੋੜਨਾ ਹੋਵੇਗਾ | ਉਨ੍ਹਾਂ ਨੇ ਪਾਰਟੀ ਦੇ ਚਿੰਤਨ ...

ਪੂਰੀ ਖ਼ਬਰ »

ਅਗਲੀਆਂ ਲੋਕ ਸਭਾ ਚੋਣਾਂ 'ਚ ਅੱਧੀਆਂ ਟਿਕਟਾਂ 50 ਸਾਲ ਤੋਂ ਘੱਟ ਉਮਰ ਦੇ ਲੋਕਾਂ ਨੂੰ ਦੇਵਾਂਗੇ-ਕਾਂਗਰਸ

ਕਾਂਗਰਸ ਆਉਣ ਵਾਲੇ ਦਿਨਾਂ ਵਿਚ ਆਪਣੇ ਸੰਸਦ ਮੈਂਬਰਾਂ, ਵਿਧਾਇਕਾਂ ਅਤੇ ਸਰਕਾਰ ਵਿਚ ਚੁਣੇ ਗਏ ਅਹੁਦਿਆਂ 'ਤੇ ਨੇਤਾਵਾਂ ਲਈ ਸੇਵਾ-ਮੁਕਤੀ ਦੀ ਉਮਰ ਹੱਦ ਨਿਰਧਾਰਿਤ ਕਰੇਗੀ ਅਤੇ ਅਗਲੀਆਂ ਲੋਕ ਸਭਾ ਚੋਣ ਤੋਂ 50 ਫੀਸਦੀ ਟਿਕਟਾਂ 50 ਸਾਲ ਤੋਂ ਘੱਟ ਉਮਰ ਦੇ ਲੋਕਾਂ ਨੂੰ ...

ਪੂਰੀ ਖ਼ਬਰ »

ਦੋਸ਼ੀਆਂ ਨੂੰ ਜਲਦ ਲੱਭ ਕੇ ਮੌਤ ਦੀ ਸਜ਼ਾ ਦਿੱਤੀ ਜਾਵੇ-ਅਸ਼ਵਨੀ ਸ਼ਰਮਾ

ਚੰਡੀਗੜ੍ਹ, 15 ਮਈ (ਅਜੀਤ ਬਿਊਰੋ)-ਪਿਸ਼ਾਵਰ 'ਚ ਦੋ ਸਿੱਖਾਂ ਦੀ ਹੱਤਿਆ ਦੀ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਨਿਖੇਧੀ ਕੀਤੀ ਹੈ | ਮਿ੍ਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਜਾਹਰ ਕਰਦਿਆਂ ਸ਼ਰਮਾ ਨੇ ਕਿਹਾ ਕਿ ਪਾਕਿਸਤਾਨ 'ਚ ਸਿੱਖਾਂ ਤੇ ਹਿੰਦੂਆਂ 'ਤੇ ਬਹੁਤ ...

ਪੂਰੀ ਖ਼ਬਰ »

ਸ਼ਾਹਬਾਜ਼ ਸ਼ਰੀਫ਼ ਵਲੋਂ ਜਾਂਚ ਦੇ ਹੁਕਮ

ਅੰਮਿ੍ਤਸਰ, 15 ਮਈ (ਸੁਰਿੰਦਰ ਕੋਛੜ)-ਪਾਕਿ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਪਿਸ਼ਾਵਰ 'ਚ ਸਿੱਖ ਕਾਰੋਬਾਰੀ ਕੁਲਜੀਤ ਸਿੰਘ (42) ਤੇ ਰਣਜੀਤ ਸਿੰਘ (38) ਦੀ ਹੱਤਿਆ ਦੀ ਜਾਂਚ ਦੇ ਹੁਕਮ ਦਿੱਤੇ ਹਨ | ਉਧਰ ਖ਼ੈਬਰ ਪਖਤੂਨਖਵਾ ਦੇ ਮੁੱਖ ਮੰਤਰੀ ਮਹਿਮੂਦ ਖ਼ਾਨ ਨੇ ਹਮਲੇ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਵਲੋਂ ਨਿੰਦਾ

ਅੰਮਿ੍ਤਸਰ, 15 ਮਈ (ਹਰਮਿੰਦਰ ਸਿੰਘ)-ਪਿਸ਼ਾਵਰ 'ਚ ਦੋ ਸਿੱਖ ਦੁਕਾਨਦਾਰਾਂ ਰਣਜੀਤ ਸਿੰਘ ਤੇ ਕੁਲਜੀਤ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕੀਤੇ ਜਾਣ ਦੀ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਵਲੋਂ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਗਈ ਹੈ | ...

ਪੂਰੀ ਖ਼ਬਰ »

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਨਿੰਦਾ

ਚੰਡੀਗੜ੍ਹ, 15 ਮਈ (ਪੀ.ਟੀ.ਆਈ.)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਿਸ਼ਾਵਰ 'ਚ ਦੋ ਸਿੱਖ ਦੁਕਾਨਦਾਰਾਂ ਦੀ ਹੱਤਿਆ ਕੀਤੇ ਜਾਣ ਦੀ ਨਿੰਦਾ ਕੀਤੀ ਹੈ | ਮੁੱਖ ਮੰਤਰੀ ਨੇ ਟਵੀਟ ਕਰਦਿਆਂ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੂੰ ਅਪੀਲ ਕੀਤੀ ਹੈ ਕਿ ਉਹ ਪਾਕਿਸਤਾਨ 'ਚ ...

ਪੂਰੀ ਖ਼ਬਰ »

ਰਾਜਾ ਵੜਿੰਗ ਵਲੋਂ ਨਿਖੇਧੀ

ਚੰਡੀਗੜ੍ਹ, 15 ਮਈ (ਅਜੀਤ ਬਿਊਰੋ)-ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਿਸ਼ਾਵਰ 'ਚ ਦੋ ਸਿੱਖ ਕਾਰੋਬਾਰੀਆਂ ਦੀ ਹੱਤਿਆ ਦੀ ਨਿਖੇਧੀ ਕੀਤੀ ਹੈ | ਉਨ੍ਹਾਂ ਕਿਹਾ ਕਿ ਪਾਕਿਸਤਾਨ 'ਚ ਸਿੱਖ ਤੇ ਹਿੰਦੂ ਘੱਟ ਗਿਣਤੀਆਂ ਨੂੰ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX