ਤਾਜਾ ਖ਼ਬਰਾਂ


ਕੋਵੈਕਸੀਨ ਤੇ ਕੋਵੀਸ਼ੀਲਡ ਦੇ ਲਾਭਪਾਤਰੀਆਂ ਲਈ ਜੀਵ ਵਿਗਿਆਨਕ-ਈ ਦੇ ਕੋਰਬੇਵੈਕਸ ਬੂਸਟਰ ਸ਼ਾਟ ਪ੍ਰਵਾਨਿਤ
. . .  17 minutes ago
ਨਵੀਂ ਦਿੱਲੀ, 10 ਅਗਸਤ - ਅਧਿਕਾਰਤ ਸੂਤਰਾਂ ਅਨੁਸਾਰ 18 ਸਾਲ ਤੋਂ ਉੱਪਰ ਉਮਰ ਵਾਲੇ ਕੋਵੈਕਸੀਨ ਤੇ ਕੋਵੀਸ਼ੀਲਡ ਦੇ ਲਾਭਪਾਤਰੀਆਂ ਲਈ ਜੀਵ ਵਿਗਿਆਨਕ-ਈ ਦੇ ਕੋਰਬੇਵੈਕਸ ਬੂਸਟਰ ਸ਼ਾਟ ਭਾਰਤ ਸਰਕਾਰ ਦੁਆਰਾ ਪ੍ਰਵਾਨਿਤ...
ਰਜਿਸਟਰੀਆਂ ਲਈ ਐਨ.ਓ.ਸੀਜ਼ ਦੇ ਮਾਮਲੇ 'ਚ ਪੰਜਾਬ ਸਰਕਾਰ ਨੇ ਸੱਦੀ ਉੱਚ ਪੱਧਰੀ ਮੀਟਿੰਗ
. . .  17 minutes ago
ਚੰਡੀਗੜ੍ਹ, 10 ਅਗਸਤ - ਰਜਿਸਟਰੀਆਂ ਲਈ ਐਨ.ਓ.ਸੀਜ਼ ਦੇ ਮਾਮਲੇ 'ਚ ਪੰਜਾਬ ਸਰਕਾਰ ਨੇ ਉੱਚ ਪੱਧਰੀ ਮੀਟਿੰਗ ਸੱਦੀ ਹੈ। ਪੰਜਾਬ ਭਵਨ ਵਿਖੇ ਦੁਪਹਿਰ 12 ਵਜੇ ਮੀਟਿੰਗ ਹੋਵੇਗੀ, ਜਿਸ ਵਿਚ ਮਸਲੇ ਦੇ ਹੱਲ ਨੂੰ ਲੈ ਕੇ ਮੰਥਨ ਹੋਵੇਗਾ। ਇਸ ਮੀਟਿੰਗ 'ਚ ਅਮਨ ਅਰੋੜਾ, ਬ੍ਰਹਮ ਸ਼ੰਕਰ ਜ਼ਿੰਪਾ...
ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਜ਼ਮਾਨਤ
. . .  about 1 hour ago
ਚੰਡੀਗੜ੍ਹ, 10 ਅਗਸਤ - ਐੱਨ.ਡੀ.ਪੀ.ਐੱਸ. ਐਕਟ ਤਹਿਤ ਦਰਜ ਮਾਮਲੇ 'ਚ ਸੀਨੀਅਰ ਅਕਾਲੀ ਆਗੂ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲੀ ਹੈ। ਹਾਈਕੋਰਟ ਨੇ...
ਪ੍ਰਿਅੰਕਾ ਗਾਂਧੀ ਵਾਡਰਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  about 1 hour ago
ਨਵੀਂ ਦਿੱਲੀ, 10 ਅਗਸਤ - ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ਤੇ ਉਨ੍ਹਾਂ ਨੂੰ ਘਰ ਵਿਚ ਹੀ ਇਕਾਂਤਵਾਸ ਕਰ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਪ੍ਰਿਅੰਕਾ ਗਾਂਧੀ ਨੇ ਖ਼ੁਦ ਟਵੀਟ ਕਰ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,047 ਨਵੇਂ ਮਾਮਲੇ
. . .  about 1 hour ago
ਨਵੀਂ ਦਿੱਲੀ, 10 ਅਗਸਤ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,047 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਤੇ 16,539 ਠੀਕ ਹੋਏ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 1,28,261 ਹੋ ਗਈ...
ਪਾਕਿਸਤਾਨ 'ਚ ਸਰਕਾਰ ਦੀ ਅਲੋਚਨਾ ਕਰਨ 'ਤੇ ਟੀ.ਵੀ. ਸਟੇਸ਼ਨ ਦਾ ਸੀਨੀਅਰ ਪੱਤਰਕਾਰ ਗ੍ਰਿਫ਼ਤਾਰ
. . .  about 1 hour ago
ਇਸਲਾਮਾਬਾਦ, 10 ਅਗਸਤ - ਪਾਕਿਸਤਾਨ 'ਚ ਸਰਕਾਰ ਦੀ ਅਲੋਚਨਾ ਕਰਨ ਲਈ ਟੀ.ਵੀ. ਸਟੇਸ਼ਨ ਨੂੰ ਬੰਦ ਕਰਨ ਤੋਂ ਬਾਅਦ ਇਸ ਦੇ ਸੀਨੀਅਰ ਪੱਤਰਕਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ...
ਦੁੱਧ ਲੈਣ ਗਈ ਨਾਬਾਲਗ ਲੜਕੀ ਨਾਲ ਜਬਰ-ਜਨਾਹ
. . .  about 1 hour ago
ਲੋਪੋਕੇ, 10 ਅਗਸਤ (ਗੁਰਵਿੰਦਰ ਸਿੰਘ ਕਲਸੀ) - ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਛਿੱਡਣ ਵਿਖੇ ਘਰ ਤੋਂ ਦੁੱਧ ਲੈਣ ਗਈ ਨਾਬਾਲਗ ਲੜਕੀ ਨਾਲ ਜਬਰ-ਜਨਾਹ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਪੁਲਿਸ ਥਾਣਾ ਲੋਪੋਕੇ ਦੇ ਐੱਸ.ਐੱਚ.ਓ. ਮਨਤੇਜ ਸਿੰਘ ਨੇ ਦੱਸਿਆ ਕਿ ਉੁਕਤ ਪੀੜਤ...
ਨਿਤੀਸ਼ ਕੁਮਾਰ ਅੱਜ 8ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ
. . .  about 2 hours ago
ਪਟਨਾ, 10 ਅਗਸਤ - ਐਨ.ਡੀ.ਏ. ਨਾਲੋ ਗੱਠਜੋੜ ਤੋੜਨ ਵਾਲੇ ਨਿਤੀਸ਼ ਕੁਮਾਰ ਅੱਜ 8ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ...
ਨਾਲ਼ੇ 'ਚ ਡਿਗੇ ਬੱਚੇ ਨੂੰ ਲੱਭਣ ਦੀਆਂ ਕੋਸ਼ਿਸ਼ਾਂ ਜਾਰੀ
. . .  about 2 hours ago
ਕਪੂਰਥਲਾ, 10 ਅਗਸਤ - ਕਪੂਰਥਲਾ ਦੇ ਸ਼ਾਲਾਮਾਰ ਬਾਗ ਰੋਡ 'ਤੇ ਇਕ ਨਿੱਜੀ ਹੋਟਲ ਦੇ ਸਾਹਮਣੇ ਕੱਲ੍ਹ ਦੇ ਨਾਲ਼ੇ 'ਚ ਡਿਗੇ ਬੱਚੇ ਨੂੰ ਲੱਭਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਐਨ.ਡੀ.ਆਰ.ਐਫ. ਦੀ ਟੀਮ ਵਲੋਂ ਕਈ ਘੰਟਿਆਂ ਤੋਂ ਸਰਚ ਅਭਿਆਨ...
ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ 'ਤੇ ਫ਼ੈਸਲਾ ਅੱਜ
. . .  49 minutes ago
ਚੰਡੀਗੜ੍ਹ, 10 ਅਗਸਤ - ਐੱਨ.ਡੀ.ਪੀ.ਐੱਸ. ਐਕਟ ਤਹਿਤ ਸੀਨੀਅਰ ਅਕਾਲੀ ਆਗੂ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਮਾਮਲੇ 'ਚ ਨਿਯਮਤ ਜ਼ਮਾਨਤ 'ਤੇ ਪੰਜਾਬ ਅਤੇ ਹਰਿਆਣਾ...
ਸੁਰੱਖਿਆ ਬਲਾਂ ਵਲੋਂ ਪੁਲਵਾਮਾ ਤੋਂ ਆਈ.ਈ.ਡੀ. ਬਰਾਮਦ
. . .  52 minutes ago
ਸ੍ਰੀਨਗਰ, 10 ਅਗਸਤ - ਪੁਲਿਸ ਅਤੇ ਸੁਰੱਖਿਆ ਬਲਾਂ ਨੇ ਪੁਲਵਾਮਾ ਦੇ ਸਰਕੂਲਰ ਰੋਡ 'ਤੇ ਤਹਾਬ ਕਰਾਸਿੰਗ ਨੇੜੇ ਲਗਭਗ 25 ਤੋਂ 30 ਕਿਲੋਗ੍ਰਾਮ ਵਜ਼ਨ ਦਾ ਆਈ.ਈ.ਡੀ. ਬਰਾਮਦ ਕੀਤਾ ਹੈ।ਏ.ਡੀ.ਜੀ.ਪੀ. ਕਸ਼ਮੀਰ ਵਿਜੇ ਕੁਮਾਰ...
'ਲਾਲ ਸਿੰਘ ਚੱਢਾ' ਦੀ ਰਿਲੀਜ਼ ਤੋਂ ਪਹਿਲਾਂ ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਤੇ ਮੋਨਾ ਸਿੰਘ ਦਰਸ਼ਨ ਕਰਨ ਪੁੱਜੇ ਸ੍ਰੀ ਹਰਿਮੰਦਰ ਸਾਹਿਬ
. . .  1 minute ago
ਅੰਮ੍ਰਿਤਸਰ, 10 ਅਗਸਤ (ਜਸਵੰਤ ਸਿੰਘ ਜੱਸ) - ਬਾਲੀਵੁੱਡ ਦੇ ਉੱਘੇ ਅਦਾਕਾਰ ਅਤੇ ਨਿਰਦੇਸ਼ਕ ਆਮਿਰ ਖਾਨ ਅੱਜ ਅੰਮ੍ਰਿਤ ਵੇਲੇ ਸਾਥੀ ਕਲਾਕਾਰਾਂ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਜਾਣਕਾਰੀ ਅਨੁਸਾਰ ਆਮਿਰ ਖ਼ਾਨ ਅਭਿਨੇਤਰੀ ਮੋਨਾ ਸਿੰਘ...
ਨਹੀਂ ਰਹੇ ਲੋਕ ਘੋਲਾਂ ਦੇ ਨਿਧੜਕ ਜਰਨੈਲ ਕਾਮਰੇਡ ਪ੍ਰੀਤਮ ਸਿੰਘ ਦਰਦੀ, ਸਸਕਾਰ ਅੱਜ
. . .  50 minutes ago
ਮਹਿਲ ਕਲਾਂ, 10 ਅਗਸਤ (ਅਜੀਤ ਬਿਊਰੋ) - ਰੋਜ਼ਾਨਾ ਅਜੀਤ ਦੇ ਮਹਿਲ ਕਲਾਂ ਤੋਂ ਪ੍ਰਤੀਨਿਧ ਅਵਤਾਰ ਸਿੰਘ ਅਣਖੀ ਦੇ ਵੱਡੇ ਭਰਾ, ਅਜੀਤ ਸਮਾਚਾਰ ਦੇ ਪ੍ਰਤੀਨਿਧ ਗੁਰਪ੍ਰੀਤ ਸਿੰਘ ਅਣਖੀ ਦੇ ਤਾਇਆ ਜੀ ਅਤੇ ਲੋਕ ਘੋਲਾਂ ਦੇ ਨਿਧੜਕ ਜਰਨੈਲ ਲੈਨਿਨ ਕਿਤਾਬ ਘਰ ਮਹਿਲ ਕਲਾਂ...
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਮਸ਼ਹੂਰ ਅੰਪਾਇਰ ਰੂਡੀ ਕੋਰਟਜ਼ੇਨ ਦੀ ਕਾਰ ਹਾਦਸੇ ਵਿਚ ਮੌਤ
. . .  1 day ago
ਦਸੂਹਾ ਦੀ ਮਸ਼ਹੂਰ ਬਜਾਜੀ ਦੀ ਦੁਕਾਨ ਸਿਲਕ ਸਟੋਰ ’ਤੇ ਲੱਗੀ ਅੱਗ, ਭਾਰੀ ਨੁਕਸਾਨ
. . .  1 day ago
ਐਨ.ਡੀ.ਆਰ.ਐਫ. ਦੀ 29 ਮੈਂਬਰੀ ਟੀਮ ਵਲੋਂ ਬੱਚੇ ਦੀ ਭਾਲ ਲਈ ਆਪ੍ਰੇਸ਼ਨ ਸ਼ੁਰੂ
. . .  1 day ago
ਕਪੂਰਥਲਾ, 9 ਅਗਸਤ (ਅਮਰਜੀਤ ਕੋਮਲ)-ਸਥਾਨਕ ਸ਼ਾਲੀਮਾਰ ਬਾਗ ਰੋਡ 'ਤੇ ਪੈਂਦੇ ਇਕ ਨਿੱਜੀ ਹੋਟਲ ਦੇ ਸਾਹਮਣੇ ਨਾਲੇ ਵਿਚ ਡਿੱਗੇ ਪ੍ਰਵਾਸੀ ਮਜ਼ਦੂਰ ਦੇ ਬੱਚੇ ਅਭਿਲਾਸ਼ ਮੁਖੀਆ ਦੀ 8 ਘੰਟੇ ...
ਕਪੂਰਥਲਾ : ਬੱਚਾ ਅਜੇ ਵੀ ਨਹੀਂ ਨਿਕਲਿਆ ਬਾਹਰ ,ਐਨ. ਡੀ. ਆਰ. ਐਫ. ਦੀ ਟੀਮ ਵੀ ਮੌਕੇ 'ਤੇ ਪੁੱਜੀ
. . .  1 day ago
ਟੈਨਿਸ ਦੀ ਮਹਾਨ ਖਿਡਾਰਨ ਸੇਰੇਨਾ ਵਿਲੀਅਮਜ਼ ਨੇ ਸੰਨਿਆਸ ਲੈਣ ਦਾ ਕੀਤਾ ਐਲਾਨ
. . .  1 day ago
ਚੰਡੀਗੜ੍ਹ : ਬਿਕਰਮ ਮਜੀਠੀਆ ਦੀ ਜ਼ਮਾਨਤ ’ਤੇ ਹਾਈਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ,24 ਫਰਵਰੀ ਤੋਂ ਹਨ ਜੇਲ੍ਹ ਵਿਚ
. . .  1 day ago
ਖੇਡ ਮੰਤਰੀ ਮੀਤ ਹੇਅਰ ਵਲੋਂ ਪਿੰਡ ਮੈਹਸ ਪਹੁੰਚ ਕੇ ਹਰਜਿੰਦਰ ਕੌਰ ਦਾ ਕੀਤਾ ਗਿਆ ਵਿਸ਼ੇਸ਼ ਸਨਮਾਨ
. . .  1 day ago
ਨਾਭਾ, 9 ਅਗਸਤ (ਅਮਨਦੀਪ ਸਿੰਘ ਲਵਲੀ)-ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਮੈਹਸ ਦੀ ਵਸਨੀਕ ਹਰਜਿੰਦਰ ਕੌਰ ਜਿਸ ਨੇ ਬੀਤੇ ਦਿਨੀਂ ਰਾਸ਼ਟਰਮੰਡਲ ਖੇਡਾਂ 'ਚ ਕਾਂਸੀ ਦਾ ਤਗ਼ਮਾ ਜਿੱਤਿਆ। ਉਸ ਦੇ ਘਰ ਪਿੰਡ ਮੈਹਸ ਵਿਖੇ ਵਿਸ਼ੇਸ਼ ਤੌਰ 'ਤੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਪਹੁੰਚੇ ਅਤੇ ਉਸ ਦਾ ਸਨਮਾਨ ਕੀਤਾ।
ਪਾਕਿਸਤਾਨ 'ਚ ਆਤਮਘਾਤੀ ਹਮਲੇ 'ਚ 4 ਫ਼ੌਜੀਆਂ ਦੀ ਮੌਤ, 7 ਹੋਰ ਜ਼ਖ਼ਮੀ
. . .  1 day ago
ਅੰਮ੍ਰਿਤਸਰ, 9 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਖ਼ੈਬਰ ਪਖਤੂਨਖਵਾ ਸੂਬੇ ਦੇ ਉੱਤਰੀ ਵਜ਼ੀਰਿਸਤਾਨ ਜ਼ਿਲ੍ਹੇ 'ਚ ਇਕ ਆਤਮਘਾਤੀ ਹਮਲੇ 'ਚ ਘੱਟੋ-ਘੱਟ 4 ਫ਼ੌਜੀ ਮਾਰੇ ਗਏ ਅਤੇ 7 ਹੋਰ ਜ਼ਖਮੀ ਹੋ ਗਏ। ਹਮਲੇ ਦੀ ਜ਼ਿੰਮੇਵਾਰੀ ਅੱਤਵਾਦੀ ਸੰਗਠਨ ਤਹਿਰੀਕ-ਏ-ਤਾਲਿਬਨ...
ਰਾਸ਼ਟਰਮੰਡਲ ਖ਼ੇਡਾਂ ਦੇ ਸਮਾਪਤੀ ਸਮਾਰੋਹ 'ਚ ਵੱਜਿਆ ਸਿੱਧੂ ਮੂਸੇਵਾਲਾ ਦਾ ਗੀਤ '295'
. . .  1 day ago
ਬਰਮਿੰਘਮ, 9 ਅਗਸਤ-ਰਾਸ਼ਟਰਮੰਡਲ ਖ਼ੇਡਾਂ ਦੇ ਸਮਾਪਤੀ ਸਮਾਰੋਹ 'ਚ ਸਿੱਧੂ ਮੂਸੇਵਾਲਾ ਦਾ ਗੀਤ '295' ਵੱਜਿਆ। ਇਸ ਸੰਬੰਧੀ ਜਾਣਕਾਰੀ ਸਿੱਖ ਮਹਿਲਾ ਸੰਸਦ ਮੈਂਬਰ ਪ੍ਰੀਤ ਕੌਰ ਗਿੱਲ ਨੇ ਟਵੀਟ ਕਰਕੇ ਦਿੱਤੀ। ਸਟੇਡੀਅਮ 'ਚ ਚੱਲ ਰਹੇ ਗੀਤ ਦੀ ਪ੍ਰੀਤ ਕੌਰ ਗਿੱਲ ਵਲੋਂ ਵੀਡੀਓ ਵੀ ਸਾਂਝੀ ਕੀਤੀ ਗਈ ਹੈ।
ਪੰਜਾਬ ਦੇ ਕੈਂਸਰ ਰੋਗਾਂ ਦੇ ਮਾਹਿਰ ਡਾ. ਸੇਖੋਂ ਨਹੀਂ ਰਹੇ
. . .  1 day ago
ਲੁਧਿਆਣਾ, 9 ਅਗਸਤ (ਸਲੇਮਪੁਰੀ)- ਕੈਂਸਰ ਰੋਗਾਂ ਦੇ ਮਾਹਿਰ ਡਾ. ਜੇ.ਐੱਸ. ਸੇਖੋਂ ਦਾ ਅੱਜ ਤੜਕੇ ਦਿਹਾਂਤ ਹੋ ਗਿਆ। ਉਨ੍ਹਾਂ ਦੀ ਉਮਰ ਲਗਭਗ 65 ਸਾਲ ਦੇ ਕਰੀਬ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਜਿਗਰ ਦੀ ਬਿਮਾਰੀ ਤੋਂ ਪੀੜਤ ਹੋਣ ਕਾਰਨ ਉਹ ਇਸ ਵੇਲੇ ਦਿੱਲੀ ਦੇ ਇਕ ਹਸਪਤਾਲ ਵਿਚ...
ਕੰਗਣਾ ਰਣੌਤ ਨੂੰ ਹੋਇਆ ਡੇਂਗੂ
. . .  1 day ago
ਮੁੰਬਈ, 9 ਅਗਸਤ-ਕੰਗਣਾ ਰਣੌਤ ਨੂੰ ਹੋਇਆ ਡੇਂਗੂ
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਜੇਠ ਸੰਮਤ 554
ਵਿਚਾਰ ਪ੍ਰਵਾਹ: ਹਮਲੇ ਦਾ ਜੇਕਰ ਵਿਰੋਧ ਨਾ ਕੀਤਾ ਜਾਵੇ ਤਾਂ ਇਹ ਛੂਤ ਦੀ ਬਿਮਾਰੀ ਵਾਂਗ ਖ਼ਤਰਨਾਕ ਬਣ ਜਾਂਦਾ ਹੈ। -ਜਿੰਮੀ ਕਾਰਟਰ

ਬਰਨਾਲਾ

ਬੇਰੁਜ਼ਗਾਰ ਡਰਾਇੰਗ ਮਾਸਟਰਾਂ ਵਲੋਂ ਮੰਗਾਂ ਨੂੰ ਲੈ ਕੇ ਸਿੱਖਿਆ ਮੰਤਰੀ ਖ਼ਿਲਾਫ਼ ਧਰਨਾ, ਕੀਤਾ ਚੱਕਾ ਜਾਮ

ਬਰਨਾਲਾ, 15 ਮਈ (ਗੁਰਪ੍ਰੀਤ ਸਿੰਘ ਲਾਡੀ, ਨਰਿੰਦਰ ਅਰੋੜਾ)- ਬੇਰੁਜ਼ਗਾਰ ਡਰਾਇੰਗ ਮਾਸਟਰ ਸੰਘਰਸ਼ ਕਮੇਟੀ ਪੰਜਾਬ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਬਰਨਾਲਾ ਰਿਹਾਇਸ਼ ਦੇ ਨਜ਼ਦੀਕ ਕਚਹਿਰੀ ਚੌਕ ਵਿਖੇ ਧਰਨਾ ...

ਪੂਰੀ ਖ਼ਬਰ »

ਆਊਟਸੋਰਸ ਕਰਮਚਾਰੀਆਂ ਨੇ ਸੂਬਾ ਸਰਕਾਰ ਦੀ ਅਰਥੀ ਸਾੜ ਕੀਤਾ ਰੋਸ ਮੁਜ਼ਾਹਰਾ

ਤਪਾ ਮੰਡੀ, 15 ਮਈ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸੂਬਾ ਸਰਕਾਰ ਨੇ ਸੱਤਾ 'ਚ ਆਉਣ ਤੋਂ ਪਹਿਲਾਂ ਸਿਹਤ ਅਤੇ ਸਿੱਖਿਆ ਦੇ ਵੱਡੇ-ਵੱਡੇ ਸੁਧਾਰ ਕਰਨ ਦਾ ਅਹਿਮ ਵਾਅਦਾ ਕੀਤਾ ਸੀ, ਨੂੰ ਮੁੱਖ ਰੱਖਦਿਆਂ ਪੰਜਾਬ ਦੇ ਲੋਕਾਂ ਨੇ ਪਿਛਲੀਆਂ ਸਰਕਾਰਾਂ ਵਲੋਂ ਲੁੱਟਣ ਅਤੇ ਕੁੱਟਣ ਤੋਂ ...

ਪੂਰੀ ਖ਼ਬਰ »

ਪਿੰਡ ਟੱਲੇਵਾਲ ਵਿਖੇ ਭਾਕਿਯੂ ਉਗਰਾਹਾਂ ਦੇ ਆਗੂਆਂ ਦੀ ਇਕੱਤਰਤਾ

ਟੱਲੇਵਾਲ, 15 ਮਈ (ਸੋਨੀ ਚੀਮਾ)- ਪਿੰਡ ਟੱਲੇਵਾਲ ਵਿਖੇ ਪਿੰਡ ਦੀ ਵੱਡੀ ਸੱਥ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਭਰਵੀਂ ਇਕੱਤਰਤਾ ਹੋਈ ਜਿਸ ਵਿਚ ਸੂਬਾ ਹਰਦੀਪ ਸਿੰਘ ਟੱਲੇਵਾਲ, ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ, ਬਲਾਕ ਪ੍ਰਧਾਨ ਸੁਖਦੇਵ ਸਿੰਘ ...

ਪੂਰੀ ਖ਼ਬਰ »

ਹਲਕੇ ਵਿਚਲੀਆਂ ਸਮੱਸਿਆਵਾਂ ਦਾ ਬਹੁਤ ਜਲਦ ਹੱਲ ਹੋਵੇਗਾ-ਵਿਧਾਇਕ ਉੱਗੋਕੇ

ਭਦੌੜ, 15 ਮਈ (ਰਜਿੰਦਰ ਬੱਤਾ, ਵਿਨੋਦ ਕਲਸੀ)- ਹਲਕੇ ਦੇ ਲੋਕਾਂ ਨਾਲ ਕੀਤੇ ਹੋਏ ਵਾਅਦਿਆਂ ਨੂੰ ਹਰ ਹੀਲੇ ਪੂਰਾ ਕੀਤਾ ਜਾਵੇਗਾ | ਇਹ ਪ੍ਰਗਟਾਵਾ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਪਿੰਡ ਦੀਪਗੜ੍ਹ ਵਿਖੇ ਧੰਨਵਾਦੀ ਦੌਰੇ ਦੌਰਾਨ ਆਪਣੇ ਸੰਬੋਧਨ ਵਿਚ ਕੀਤਾ | ਉਨ੍ਹਾਂ ...

ਪੂਰੀ ਖ਼ਬਰ »

ਕੌਮੀ ਲੋਕ ਅਦਾਲਤ 'ਚ 2916 ਕੇਸਾਂ ਦੀ ਸੁਣਵਾਈ, 1142 ਕੇਸਾਂ ਦਾ ਨਿਪਟਾਰਾ

ਬਰਨਾਲਾ, 15 ਮਈ (ਨਰਿੰਦਰ ਅਰੋੜਾ)- ਜ਼ਿਲ੍ਹਾ ਕਾਨੂੰਨੀ ਸੇਵਾ ਅਥਾਰਟੀ ਬਰਨਾਲਾ ਵਲੋਂ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐਸ.ਏ.ਐਸ. ਨਗਰ ਮੁਹਾਲੀ ਦੀਆਂ ਹਦਾਇਤਾਂ ਅਨੁਸਾਰ ਕਮਲਜੀਤ ਲਾਂਬਾ ਜ਼ਿਲ੍ਹਾ ...

ਪੂਰੀ ਖ਼ਬਰ »

ਸ਼ਹਿਣਾ ਪੁਲਿਸ ਨੇ ਗਰਿੱਲ ਚੋਰੀ ਕਰਨ ਵਾਲੇ ਦਬੋਚੇ

ਸ਼ਹਿਣਾ, 15 ਮਈ (ਸੁਰੇਸ਼ ਗੋਗੀ)-ਸ਼ਹਿਣਾ ਦੇ ਪੁਰਾਣੇ ਪੁਲ ਨੇੜੇ ਲਾਈ ਗਈ ਲੋਹੇ ਦੀ ਗਰਿੱਲ ਨੂੰ ਨਸ਼ੇ ਦੀ ਲਤ ਪੂਰੀ ਕਰਨ ਲਈ ਚੋਰੀ ਕਰ ਕੇ ਵੇਚਣ ਵਾਲੇ ਦੋ ਨੌਜਵਾਨ ਪੁਲਿਸ ਨੇ ਹਿਰਾਸਤ ਵਿਚ ਲਏ ਹਨ | ਥਾਣਾ ਮੁਖੀ ਬਲਦੇਵ ਸਿੰਘ ਮਾਨ ਨੇ ਦੱਸਿਆ ਕਿ ਮਿ੍ਤਕ ਵਿਅਕਤੀਆਂ ਦੀ ...

ਪੂਰੀ ਖ਼ਬਰ »

500 ਨਸ਼ੀਲੀਆਂ ਗੋਲੀਆਂ ਸਮੇਤ 2 ਔਰਤਾਂ ਕਾਬੂ

ਬਰਨਾਲਾ, 15 ਮਈ (ਰਾਜ ਪਨੇਸਰ)- ਥਾਣਾ ਸਿਟੀ-2 ਦੀ ਪੁਲਿਸ ਵਲੋਂ 2 ਔਰਤਾਂ ਨੂੰ 500 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਐਸ. ਐੱਚ. ਓ. ਲਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ...

ਪੂਰੀ ਖ਼ਬਰ »

ਨੌਜਵਾਨ ਦੀ ਤੀਜੇ ਦਿਨ ਲਾਸ਼ ਮਿਲੀ

ਸ਼ਹਿਣਾ, 15 ਮਈ (ਸੁਰੇਸ਼ ਗੋਗੀ)- ਨਹਿਰ ਵਿਚ ਨਹਾਉਣ ਲਈ ਉਤਰੇ ਨੌਜਵਾਨ ਦੀ ਤਿੰਨ ਦਿਨਾਂ ਬਾਅਦ ਬੱਲੋ੍ਹਕੇ ਹੈਾਡ ਨੇੜਿਉਂ ਲਾਸ਼ ਮਿਲ ਗਈ ਹੈ | ਜ਼ਿਕਰਯੋਗ ਹੈ ਕਿ ਬੀਤੇ ਦਿਨ ਪਿੰਡ ਗਾਜੀਆਣਾ ਨਿਹਾਲ ਸਿੰਘ ਵਾਲਾ ਦੇ ਤਿੰਨ ਨੌਜਵਾਨ ਜੋ ਸ਼ਹਿਣਾ ਵਿਖੇ ਕੰਮ ਆਏ ਸਨ, ...

ਪੂਰੀ ਖ਼ਬਰ »

ਸਮਾਜਿਕ ਸੁਰੱਖਿਆ ਤੇ ਇਸਤਰੀ ਬਾਲ ਵਿਕਾਸ ਵਿਭਾਗ ਦਫ਼ਤਰ ਸਹਿਣਾ ਦੀ ਜਾਂਚ ਦੀ ਮੰਗ

ਸ਼ਹਿਣਾ, 15 ਮਈ (ਸੁਰੇਸ਼ ਗੋਗੀ)-ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਬਰਨਾਲਾ ਦਫ਼ਤਰ 'ਤੇ ਲੱਗੇ ਦੋਸ਼ਾਂ ਤੇ ਇਸ ਦੀ ਚੱਲ ਰਹੀ ਪੜਤਾਲ ਦੀ ਕੜੀ ਤਹਿਤ ਸੀ.ਡੀ.ਪੀ.ਓ. ਦਫ਼ਤਰ ਸ਼ਹਿਣਾ ਦੀ ਜਾਂਚ ਦੀ ਵੀ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਕਲਕੱਤਾ ਨੇ ਮੰਗ ਕੀਤੀ ...

ਪੂਰੀ ਖ਼ਬਰ »

ਮੁੱਖ ਮਾਰਗ 'ਤੇ ਅੰਡਰਬਿ੍ਜ ਦੇ ਨਿਰਮਾਣ ਲਈ ਲਾਈ ਰੋਕ ਬਣ ਰਹੀ ਹਾਦਸਿਆਂ ਦਾ ਕਾਰਨ

ਤਪਾ ਮੰਡੀ, 15 ਮਈ (ਪ੍ਰਵੀਨ ਗਰਗ)-ਬਰਨਾਲਾ ਬਠਿੰਡਾ ਮੁੱਖ ਮਾਰਗ 'ਤੇ ਅੰਡਰਬਿ੍ਜ ਦੇ ਨਿਰਮਾਣ ਲਈ ਲਾਈ ਰੋਕ ਦਿਨ ਬ ਦਿਨ ਹਾਦਸਿਆਂ ਦਾ ਕਾਰਨ ਬਣਦੀ ਜਾ ਰਹੀ ਹੈ, ਜਿਸ ਵੱਲ ਹਾਈਵੇ ਅਥਾਰਟੀ ਦੇ ਸਬੰਧਤ ਅਧਿਕਾਰੀਆਂ ਦਾ ਕੋਈ ਧਿਆਨ ਨਹੀਂ ਹੈ, ਜਿਸ ਦਾ ਖ਼ਮਿਆਜ਼ਾ ਸੜਕ ਉੱਪਰੋਂ ...

ਪੂਰੀ ਖ਼ਬਰ »

ਪੰਜਵੀਂ ਜਮਾਤ ਦਾ ਨਤੀਜਾ ਸ਼ਾਨਦਾਰ

ਲਹਿਰਾਗਾਗਾ, 15 ਮਈ (ਅਸ਼ੋਕ ਗਰਗ)-ਸਰਕਾਰੀ ਪ੍ਰਾਇਮਰੀ ਸਕੂਲ ਕੋਟੜਾ ਲਹਿਲ ਦਾ ਪੰਜਵੀਂ ਦਾ ਨਤੀਜਾ ਸ਼ਾਨਦਾਰ ਰਿਹਾ | ਜਮਾਤ ਦੇ ਕੁੱਲ 33 ਵਿਦਿਆਰਥੀ ਚੰਗੇ ਅੰਕ ਲੈ ਕੇ ਪਾਸ ਹੋਏ ਜਿਨ੍ਹਾਂ ਵਿਚੋਂ ਰਾਜਵੀਰ ਕੌਰ ਪੁੱਤਰੀ ਅਵਤਾਰ ਸਿੰਘ ਨੇ 463 ਲੈ ਕੇ ਪਹਿਲਾ, ਪ੍ਰਵੀਨ ਕੌਰ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਯੋਗਾ ਉਲੰਪੀਅਡ 'ਚ ਸੋਨ, ਚਾਂਦੀ ਤੇ ਕਾਸ਼ੀ ਤਗਮੇ ਜਿੱਤੇ

ਚੀਮਾ ਮੰਡੀ, 15 ਮਈ (ਦਲਜੀਤ ਸਿੰਘ ਮੱਕੜ)- ਨੇੜਲੇ ਪਿੰਡ ਤੋਲਾਵਾਲ ਦੇ ਸ਼ਹੀਦ ਸਿਪਾਹੀ ਗੁਰਬਿੰਦਰ ਸਿੰਘ ਸਰਕਾਰੀ ਹਾਈ ਸਕੂਲ ਤੋਲਾਵਾਲ ਦੇ ਵਿਦਿਆਰਥੀਆਂ ਨੇ ਯੋਗਾ ਉਲੰਪੀਆਡ ਵਿਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਸਕੂਲ ਦਾ ਨਾਮ ਇਲਾਕੇ ਵਿਚ ਹੀ ਨਹੀਂ ਪੂਰੇ ਜ਼ਿਲੇ੍ਹ ...

ਪੂਰੀ ਖ਼ਬਰ »

ਭਾਜਪਾ ਆਗੂਆਂ ਦਾ ਵਫ਼ਦ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੂੰ ਮਿਲਿਆ

ਸੁਨਾਮ ਊਧਮ ਸਿੰਘ ਵਾਲਾ, 15 ਮਈ (ਧਾਲੀਵਾਲ, ਭੁੱਲਰ)- ਭਾਰਤੀ ਜਨਤਾ ਪਾਰਟੀ ਦੇ ਇਕ ਵਫ਼ਦ ਵਲੋਂ ਪੰਜਾਬ ਸੈਲਾ ਦੇ ਕੁਆਰਡੀਨੇਟਰ ਜਤਿੰਦਰ ਕਾਲੜਾ ਦੀ ਅਗਵਾਈ ਵਿਚ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੂੰ ਮਿਲ ਕੇ ਵਰਕਰਾਂ ਅਤੇ ਆਗੂਆਂ ਦੀਆਂ ਭਾਵਨਾਵਾਂ ਤੋਂ ਜਾਣੂ ਕਰਵਾ ਕੇ ...

ਪੂਰੀ ਖ਼ਬਰ »

ਸ਼ਤਰੰਜ ਤੇ ਡਾਂਸ ਮੁਕਾਬਲਿਆਂ 'ਚ ਐਮ.ਐਲ.ਜੀ. ਸਕੂਲ ਦੇ ਬੱਚੇ ਛਾਏ

ਚੀਮਾ ਮੰਡੀ, 15 ਮਈ (ਜਸਵਿੰਦਰ ਸਿੰਘ ਸ਼ੇਰੋਂ) - ਸਥਾਨਕ ਕਸਬਾ ਦੀ ਨਾਮਵਰ ਵਿੱਦਿਅਕ ਸੰਸਥਾ ਐਮ.ਐੱਲ.ਜੀ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਸ਼ਤਰੰਜ ਅਤੇ ਡਾਂਸ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਹਨ | ਪਿੰ੍ਰਸੀਪਲ ਨਰੇਸ਼ ਜਾਮਵਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬਿਨਾਂ ਅੱਗ ਲਾਏ 10 ਵਰਿ੍ਹਆਂ ਤੋਂ ਸਫ਼ਲਤਾਪੂਰਵਕ ਖੇਤੀ ਕਰ ਰਹੇ ਕਿਸਾਨ ਨਿਰਮਲ ਸਿੰਘ ਦੁੱਲਟ

ਲੌਂਗੋਵਾਲ, 15 ਮਈ (ਵਿਨੋਦ)- ਪਿਛਲੇ 10 ਸਾਲਾਂ ਤੋਂ ਨਾੜ ਨੂੰ ਬਿਨ੍ਹਾਂ ਅੱਗ ਲਾਏ ਕਣਕ ਅਤੇ ਝੋਨੇ ਦੀਆਂ 20 ਫ਼ਸਲਾਂ ਦੀ ਸਫਲ ਕਾਸ਼ਤ ਕਰਨ ਵਾਲੇ ਲੌਂਗੋਵਾਲ ਦੇ ਅਗਾਂਹਵਧੂ ਕਿਸਾਨ ਨਿਰਮਲ ਸਿੰਘ ਦੁੱਲਟ ਨੇ ਸ਼ੁੱਧ ਵਾਤਾਵਰਨ, ਲਾਹੇਵੰਦ ਅਤੇ ਉੱਤਮ ਖੇਤੀ ਲਈ ਪੰਜਾਬ ਦੇ ...

ਪੂਰੀ ਖ਼ਬਰ »

ਡੈਮੋਕਰੇਟਿਕ ਟੀਚਰਜ਼ ਫ਼ਰੰਟ ਵਲੋਂ ਬਲਾਕ ਦੇ ਜਥੇਬੰਦਕ ਢਾਂਚੇ ਦਾ ਐਲਾਨ

ਮੂਣਕ, 15 ਮਈ (ਭਾਰਦਵਾਜ/ਸਿੰਗਲਾ)- ਡੈਮੋਕਰੇਟਿਕ ਟੀਚਰਜ਼ ਫ਼ਰੰਟ ਬਲਾਕ ਮੂਣਕ ਦੀ ਮੀਟਿੰਗ ਸਰਕਾਰੀ ਸਕੂਲ ਮੰਡਵੀ ਵਿਖੇ ਹੋਈ ਜਿਸ ਦੌਰਾਨ ਸਿੱਖਿਆ ਨੀਤੀ-2020 ਦੀ ਪੜਚੋਲ ਤੇ ਮੁਲਾਜ਼ਮ ਮਸਲਿਆਂ ਸੰਬੰਧੀ ਵਿਚਾਰ ਚਰਚਾ ਕੀਤੀ ਗਈ ਤੇ ਬਲਾਕ ਜਥੇਬੰਦਕ ਢਾਂਚੇ ਦਾ ਐਲਾਨ ...

ਪੂਰੀ ਖ਼ਬਰ »

ਗੁ: ਪ੍ਰਗਟਸਰ ਸਾਹਿਬ ਵਿਖੇ ਨਾਮ ਸਿਮਰਨ ਤੇ ਕੀਰਤਨ ਸਮਾਗਮ

ਬਰਨਾਲਾ, 15 ਮਈ (ਗੁਰਪ੍ਰੀਤ ਸਿੰਘ ਲਾਡੀ)-ਗੁਰਦੁਆਰਾ ਪ੍ਰਗਟਸਰ ਸਾਹਿਬ ਬਰਨਾਲਾ ਵਿਖੇ ਗੁਰਦੁਆਰਾ ਸਾਹਿਬ ਬ੍ਰਹਮ ਬੁੰਗਾ ਦੋਦੜਾ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਦੋ ਰੋਜ਼ਾ ਨਾਮ ਸਿਮਰਨ ਅਤੇ ਕੀਰਤਨ ਸਮਾਗਮ ਕਰਵਾਇਆ ਗਿਆ | ਗੁਰਦੁਆਰਾ ਪ੍ਰਗਟਸਰ ਸਾਹਿਬ ਪ੍ਰਬੰਧਕ ...

ਪੂਰੀ ਖ਼ਬਰ »

ਬ੍ਰਹਮ ਕੁਮਾਰੀ ਆਸ਼ਰਮ ਵਿਖੇ ਅੰਮਿ੍ਤ ਮਹਾਂਉਤਸਵ

ਤਪਾ ਮੰਡੀ, 15 ਮਈ (ਪ੍ਰਵੀਨ ਗਰਗ)-ਸ਼ਹਿਰ ਦੇ ਮਾਡਲ ਟਾਊਨ ਵਿਖੇ ਸਥਿਤ ਬ੍ਰਹਮਾ ਕੁਮਾਰੀ ਦਿੱਵਿਆ ਜੋਤੀ ਭਵਨ ਤਪਾ ਵਿਖੇ ਇਕ ਅੰਬ੍ਰੇਲਾ ਪ੍ਰੋਜੈਕਟ ਤਹਿਤ ਮਾਂ ਦਿਵਸ ਦਾ ਜਸ਼ਨ ਅਤੇ ਸੁਨਹਿਰੀ ਯੁੱਗ ਭਾਰਤ ਵੱਲ ਅੰਮਿ੍ਤ ਮਹਾਂਉਤਸਵ ਦਾ ਪ੍ਰਬੰਧ ਕੀਤਾ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਪੰਜਾਬ ਰਾਜ ਫਾਰਮੇਸੀ ਅਫ਼ਸਰ ਜ਼ਿਲ੍ਹਾ ਬਰਨਾਲਾ ਦੀ ਚੋਣ

ਬਰਨਾਲਾ, 15 ਮਈ (ਨਰਿੰਦਰ ਅਰੋੜਾ)- ਪੰਜਾਬ ਰਾਜ ਫਾਰਮੇਸੀ ਅਫ਼ਸਰ ਜ਼ਿਲ੍ਹਾ ਬਰਨਾਲਾ ਦੀ ਚੋਣ ਸ੍ਰੀ ਰਾਜ ਕੁਮਾਰ ਕਾਲੜਾ ਸਟੇਟ ਅਬਜ਼ਰਵਰ ਦੀ ਨਿਗਰਾਨੀ ਹੇਠ ਹੋਈ | ਇਸ ਸਬੰਧੀ ਰਾਜ ਕੁਮਾਰ ਕਾਲੜਾ ਨੇ ਦੱਸਿਆ ਕਿ ਇਹ ਚੋਣ ਸਰਬਸੰਮਤੀ ਨਾਲ ਹੋਈ ਹੈ | ਇਸ ਚੋਣ ਵਿਚ ਖ਼ੁਸ਼ਦੀਪ ...

ਪੂਰੀ ਖ਼ਬਰ »

ਕਥਾ ਦੀ ਸੰਪੂਰਨਤਾ ਮੌਕੇ ਭਾਈ ਸਤਨਾਮ ਸਿੰਘ ਨੂੰ ਕੀਤਾ ਸਨਮਾਨਿਤ

ਭਦੌੜ, 15 ਮਈ (ਵਿਨੋਦ ਕਲਸੀ, ਰਜਿੰਦਰ ਬੱਤਾ)-ਇਕ ਉਕਾਂਰ ਤੋਂ ਲੈ ਕੇ ਅਠਾਰਾਂ ਦਸ ਬੀਸ ਤੱਕ ਲੜੀਵਾਰ ਕਥਾ ਦੀ ਸੰਪੂਰਨਤਾ ਅੱਜ ਗੁਰਦੁਆਰਾ ਪਾਤਸ਼ਾਹੀ ਦਸਵੀਂ ਅੰਦਰਲਾ ਵਿਖੇ ਹੋਈ | ਇਹ ਕਥਾ ਭਾਈ ਸਤਨਾਮ ਸਿੰਘ ਵਲੋਂ ਮਾਰਚ 2009 ਵਿਚ ਸ਼ੁਰੂ ਕੀਤੀ ਗਈ ਸੀ | ਦਸਵੇਂ ਪਾਤਸ਼ਾਹ ...

ਪੂਰੀ ਖ਼ਬਰ »

ਫੂਲਕਾ ਪਰਿਵਾਰ ਵਲੋਂ ਬਿੰਦਰ ਦੀ ਯਾਦ 'ਚ ਸੁਸਾਇਟੀ ਨੂੰ ਝੋਨੇ ਦੀ ਸਿੱਧੀ ਬਿਜਾਈ ਵਾਲੀ ਮਸ਼ੀਨ ਦਾਨ

ਭਦੌੜ, 15 ਮਈ (ਵਿਨੋਦ ਕਲਸੀ, ਰਜਿੰਦਰ ਬੱਤਾ)- ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਪਦਮ ਸ੍ਰੀ ਹਰਵਿੰਦਰ ਸਿੰਘ ਫੂਲਕਾ ਦੇ ਛੋਟੇ ਭਰਾ ਰਵਿੰਦਰ ਸਿੰਘ ਫੂਲਕਾ ਉਰਫ਼ (ਬਿੰਦਰ) ਦੀ ਯਾਦ ਵਿਚ ਫੂਲਕਾ ਪਰਿਵਾਰ ਵਲੋਂ ਕੋਆਪ੍ਰੇਟਿਵ ਸੁਸਾਇਟੀ ਭਦੌੜ ਨੂੰ ਝੋਨੇ ਦੀ ਸਿੱਧੀ ਬਿਜਾਈ ...

ਪੂਰੀ ਖ਼ਬਰ »

ਡਾ: ਅਸ਼ੋਕ ਗੁਪਤਾ ਮੈਮੋਰੀਅਲ ਸਿਲਾਈ ਤੇ ਕੰਪਿਊਟਰ ਸੈਂਟਰ ਦਾ ਉਦਘਾਟਨ

ਭਦੌੜ, 15 ਮਈ (ਵਿਨੋਦ ਕਲਸੀ, ਰਜਿੰਦਰ ਬੱਤਾ)-ਕਸਬਾ ਭਦੌੜ ਵਿਖੇ ਨਿਰਾਲੇ ਬਾਬਾ ਗਊਧਾਮ ਅਲਕੜਾ ਰੋਡ ਵਿਖੇ ਸਮਾਜ ਸੇਵੀ ਸਵ: ਡਾ: ਅਸ਼ੋਕ ਗੁਪਤਾ ਜਲੰਧਰ (ਭਦੌੜ ਵਾਲੇ) ਦੀ ਯਾਦ ਵਿਚ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਲੋਂ ਡਾ: ਅਸ਼ੋਕ ਗੁਪਤਾ ਮੈਮੋਰੀਅਲ ਸਿਲਾਈ ਅਤੇ ...

ਪੂਰੀ ਖ਼ਬਰ »

ਪਾਵਰਕਾਮ ਦੇ ਖਪਤਕਾਰਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਮੁਸ਼ਕਿਲ-ਐਸ.ਡੀ.ਓ. ਜੱਸਾ ਸਿੰਘ

ਤਪਾ ਮੰਡੀ, 15 ਮਈ (ਵਿਜੇ ਸ਼ਰਮਾ)-ਪਾਵਰਕਾਮ ਤਪਾ-1 ਵਿਖੇ ਨਵੇਂ ਐਸ.ਡੀ.ਓ. ਜੱਸਾ ਸਿੰਘ ਨੇ ਅਹੁਦਾ ਸੰਭਾਲ ਕੇ ਕੰਮਕਾਜ ਸ਼ੁਰੂ ਕਰ ਦਿੱਤਾ | ਇਸ ਮੌਕੇ ਇੰਜੀਨੀਅਰ ਜੱਸਾ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਅੰਤਾਂ ਦੀ ਪੈ ਰਹੀ ਗਰਮੀ ਵਿਚ ਪਾਵਰਕਾਮ ਵਲੋਂ ਖਪਤਕਾਰਾਂ ਨੂੰ ਕੋਈ ਵੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਝੋਨੇ ਦੀ ਫ਼ਸਲ ਦੇ ਸੀਜ਼ਨ ਵਿਚ ਕਿਸਾਨ ਵੀਰਾਂ ਨੂੰ ਕਿਸੇ ਵੀ ਮੁਸ਼ਕਿਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਕਿਉਂਕਿ ਪਾਵਰਕਾਮ ਵਲੋਂ ਝੋਨੇ ਦੀ ਬਿਜਾਈ ਲਈ ਨਿਰਵਿਘਨ ਬਿਜਲੀ ਸਪਲਾਈ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਕੰਮ ਵਾਲੇ ਦਿਨ ਬਿਨਾਂ ਝਿਜਕ ਤੋਂ ਦਫ਼ਤਰ ਵਿਚ ਮਿਲ ਸਕਦਾ ਹੈ ਅਤੇ ਲੋਕਾਂ ਦੇ ਕੰਮ ਪਹਿਲ ਦੇ ਆਧਾਰ 'ਤੇ ਹੱਲ ਕੀਤੇ ਜਾਣਗੇ | ਦੱਸਣਯੋਗ ਹੈ ਕਿ ਜੱਸਾ ਸਿੰਘ ਬਰਨਾਲਾ ਤੋਂ ਬਦਲ ਕੇ ਆਏ ਹਨ ਅਤੇ ਪਹਿਲਾਂ ਵਾਲੇ ਐਸ.ਡੀ.ਓ. ਅਮਨਦੀਪ ਸਿੰਘ ਮਾਨ ਦੀ ਬਦਲੀ ਬਰਨਾਲਾ ਵਿਖੇ ਹੋ ਗਈ ਹੈ | ਇਸ ਮੌਕੇ ਜੇ.ਈ. ਹਰਪ੍ਰੀਤ ਸਿੰਘ, ਜੇ.ਈ. ਪਰਗਟ ਸਿੰਘ, ਜੇ.ਈ. ਅਮਨਦੀਪ ਸਿੰਘ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਪਿੰਡ ਕੁਰੜ 'ਚ ਮਜ਼ਦੂਰਾਂ ਨੇ ਚੁਣੀ 14 ਮੈਂਬਰੀ ਕਮੇਟੀ

ਮਹਿਲ ਕਲਾਂ, 15 ਮਈ (ਅਵਤਾਰ ਸਿੰਘ ਅਣਖੀ)- ਪਿੰਡ ਕੁਰੜ ਵਿਖੇ ਨਰੇਗਾ ਰੁਜ਼ਗਾਰ ਪ੍ਰਾਪਤ ਯੂਨੀਅਨ ਦੀ ਮੀਟਿੰਗ ਮਜਦੂਰ ਆਗੂ ਬਿੱਕਰ ਸਿੰਘ ਕੁਰੜ ਦੀ ਅਗਵਾਈ ਹੇਠ ਹੋਈ | ਇਸ ਮੌਕੇ ਮਜ਼ਦੂਰਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਭਖਦੀਆਂ ਮੰਗਾਂ ਦੀ ਪ੍ਰਾਪਤੀ ਲਈ 14 ਮੈਂਬਰੀ ...

ਪੂਰੀ ਖ਼ਬਰ »

ਰੱਬ ਆਸਰੇ ਚੱਲਦੇ ਰਹੇ ਸਿਸਟਮ ਨੂੰ ਠੀਕ ਕਰਨ ਲਈ ਥੋੜ੍ਹਾ ਸਮਾਂ ਦੇਣ ਦੀ ਲੋੜ-ਵਿਧਾਇਕ ਉੱਗੋਕੇ

ਟੱਲੇਵਾਲ, 15 ਮਈ (ਸੋਨੀ ਚੀਮਾ)-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਵਿਚ ਪਿਛਲੇ 70 ਸਾਲਾਂ ਤੋਂ ਸਰਕਾਰਾਂ ਦੀ ਅਣਦੇਖੀ ਕਾਰਨ ਆਪੋ-ਧਾਪ ਹੋਏ ਸਿਸਟਮ ਨੂੰ ਠੀਕ ਕਰਨ ਦੇ ਲਗਾਤਾਰ ਯਤਨ ਜਾਰੀ ਹਨ | ਇਸ ਸ਼ਬਦ ਆਮ ਆਦਮੀ ਪਾਰਟੀ ਦੇ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ...

ਪੂਰੀ ਖ਼ਬਰ »

ਨਵਜੋਤ ਸਿੰਘ ਸਿੱਧੂ ਵਲੋਂ ਫੂਲਕਾ ਪਰਿਵਾਰ ਨਾਲ ਦੁੱਖ ਸਾਂਝਾ

ਭਦੌੜ, 15 ਮਈ (ਵਿਨੋਦ ਕਲਸੀ, ਰਜਿੰਦਰ ਬੱਤਾ)- ਤਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਪਦਮਸ੍ਰੀ ਹਰਵਿੰਦਰ ਸਿੰਘ ਫੂਲਕਾ (ਸਾਬਕਾ ਵਿਧਾਇਕ) ਸੀਨੀ: ਐਡਵੋਕੇਟ ਸੁਪਰੀਮ ਕੋਰਟ ਦੇ ਛੋਟੇ ਭਰਾ ਰਵਿੰਦਰ ਸਿੰਘ ਫੂਲਕਾ ਦੀ ਬੇਵਕਤੀ ਮੌਤ 'ਤੇ ਫੂਲਕਾ ਪਰਿਵਾਰ ...

ਪੂਰੀ ਖ਼ਬਰ »

ਬਲੱਡ ਡੋਨਰ ਸੁਸਾਇਟੀ ਵਲੋਂ ਅੱਖਾਂ ਦਾ ਜਾਂਚ ਤੇ ਆਪ੍ਰੇਸ਼ਨ ਕੈਂਪ

ਸ਼ਹਿਣਾ, 15 ਮਈ (ਸੁਰੇਸ਼ ਗੋਗੀ)-ਬਲੱਡ ਡੋਨਰ ਸੁਸਾਇਟੀ ਬਰਨਾਲਾ ਵਲੋਂ ਸਰਕਾਰੀ ਹਾਈ ਸਕੂਲ ਉੱਗੋਕੇ ਵਿਖੇ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ ਲਾਇਆ ਗਿਆ ਜਿਸ ਦਾ ਉਦਘਾਟਨ ਉੱਘੇ ਸਮਾਜ ਸੇਵੀ ਕੈਪਟਨ ਰਘੁਵੀਰ ਸਿੰਘ ਨੇ ਕੀਤਾ | ਇਸ ਮੌਕੇ ਹਲਕਾ ਵਿਧਾਇਕ ਲਾਭ ਸਿੰਘ ...

ਪੂਰੀ ਖ਼ਬਰ »

ਸਾਬਕਾ ਮੁੱਖ ਮੰਤਰੀ ਬਾਦਲ ਵਲੋਂ ਠੁੱਲੇਵਾਲ ਵਿਖੇ ਡਰੈਗਨ ਫਰੂਟ ਫਾਰਮ ਦਾ ਦੌਰਾ

ਮਹਿਲ ਕਲਾਂ, 15 ਮਈ (ਤਰਸੇਮ ਸਿੰਘ ਗਹਿਲ, ਅਵਤਾਰ ਸਿੰਘ ਅਣਖੀ)- ਜ਼ਿਲ੍ਹਾ ਬਰਨਾਲਾ ਦੇ ਪਿੰਡ ਠੁੱਲੇਵਾਲ ਵਿਖੇ ਪਿਛਲੇ ਕਰੀਬ ਪੰਜ ਸਾਲ ਤੋਂ ਡਰੈਗਨ ਫਰੂਟ ਦੀ ਖੇਤੀ ਕਰ ਰਹੇ ਕਿਸਾਨ ਦੇ ਫਾਰਮ ਹਾਊਸ 'ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਦੌਰਾ ਕਰਕੇ ...

ਪੂਰੀ ਖ਼ਬਰ »

ਦੇਸੀ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ

ਭਦੌੜ, 15 ਮਈ (ਵਿਨੋਦ ਕਲਸੀ, ਰਜਿੰਦਰ ਬੱਤਾ)-ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਭਦੌੜ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦ ਇਕ ਵਿਅਕਤੀ ਨੂੰ ਵੱਡੀ ਮਾਤਰਾ ਵਿਚ ਨਜ਼ਾਇਜ ਸ਼ਰਾਬ ਸਮੇਤ ਕਾਬੂ ਕੀਤਾ ਅਤੇ ਦੂਜਾ ਵਿਅਕਤੀ ਅਜੇ ਪੁਲਿਸ ਦੀ ਪਕੜ ਤੋਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX