ਤਾਜਾ ਖ਼ਬਰਾਂ


ਬੰਦ ਦੇ ਸਮਰਥਨ 'ਚ ਵਾਲਮੀਕਿ ਭਾਈਚਾਰੇ ਦੇ ਆਗੂਆਂ ਵਲੋਂ ਹਾਲ ਗੇਟ 'ਤੇ ਧਰਨਾ
. . .  11 minutes ago
ਅੰਮ੍ਰਿਤਸਰ, 12 ਅਗਸਤ (ਰਾਜੇਸ਼ ਕੁਮਾਰ ਸ਼ਰਮਾ) - ਪੰਜਾਬ ਬੰਦ ਦੇ ਸਮਰਥਨ ਵਿਚ ਅੱਜ ਵਾਲਮੀਕਿ ਭਾਈਚਾਰੇ ਦੇ ਆਗੂਆਂ ਵਲੋਂ ਹਾਲ ਗੇਟ 'ਤੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵਾਲਮੀਕਿ ਭਾਈਚਾਰੇ ਦੇ ਆਗੂਆਂ ਨੇ ਕਿਹਾ ਕਿ ਵਾਲਮੀਕਿ ਸਮਾਜ ਦੇ ਕੁਝ ਆਗੂਆਂ ਵਲੋਂ ਭਾਵੇ ਬੰਦ...
ਰਾਘਵ ਚੱਢਾ ਵਲੋਂ ਸੰਸਦ ਦੇ ਮੌਨਸੂਨ ਇਜਲਾਸ ਦਾ ਆਪਣਾ ਰਿਪੋਰਟ ਕਾਰਡ ਪੇਸ਼
. . .  17 minutes ago
ਚੰਡੀਗੜ੍ਹ, 12 ਅਗਸਤ - ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸੰਸਦ ਦੇ ਮੌਨਸੂਨ ਇਜਲਾਸ ਦਾ ਆਪਣਾ ਰਿਪੋਰਟ ਕਾਰਡ ਪੇਸ਼ ਕਰਦਿਆ ਕਿਹਾ ਕਿ ਮੌਨਸੂਨ ਇਜਲਾਸ ਦੌਰਾਨ ਮੈਂ 42 ਸਵਾਲ ਉਠਾਏ, 2 ਪ੍ਰਾਈਵੇਟ ਮੈਂਬਰ ਬਿੱਲ ਪੇਸ਼ ਕੀਤੇ ਤੇ 93% ਹਾਜ਼ਰੀ...
ਰੱਖੜ ਪੁੰਨਿਆ ਦੇ ਜੋੜ ਮੇਲੇ 'ਤੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਬਾਬਾ ਬਕਾਲਾ, ਮਹਿਲਾਵਾਂ ਲਈ ਕਰ ਸਕਦੇ ਹਨ ਵੱਡਾ ਐਲਾਨ
. . .  26 minutes ago
ਚੰਡੀਗੜ੍ਹ, 12 ਅਗਸਤ - ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆ ਦਾ ਜੋੜ ਮੇਲਾ ਅੱਜ ਹੈ। ਮੁੱਖ ਮੰਤਰੀ ਭਗਵੰਤ ਮਾਨ ਅੱਜ ਬਾਬਾ ਬਕਾਲਾ ਜਾਣਗੇ ਤੇ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਨਤਮਸਤਕ ਹੋਣਗੇ। ਇਸ ਮੌਕੇ ਭਗਵੰਤ ਮਾਨ ਰੱਖੜ ਪੁੰਨਿਆ ਦੇ ਸੂਬਾ ਪੱਧਰੀ ਸਮਾਗਮ 'ਚ ਮਹਿਲਾਵਾਂ ਲਈ ਵੱਡਾ ਐਲਾਨ ਕਰ...
ਕਿਸਾਨਾਂ ਵਲੋਂ ਦਿੱਲੀ-ਅੰਮ੍ਰਿਤਸਰ ਕੌਮੀ ਮਾਰਗ ਜਾਮ
. . .  38 minutes ago
ਫਗਵਾੜਾ, 12 ਅਗਸਤ - ਗੰਨੇ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਕਿਸਾਨਾਂ ਨੇ ਫਗਵਾੜਾ ਵਿਖੇ ਦਿੱਲੀ-ਅੰਮ੍ਰਿਤਸਰ ਕੌਮੀ ਮਾਰਗ ਜਾਮ ਕਰ ਦਿੱਤਾ...
ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  35 minutes ago
ਅੰਮ੍ਰਿਤਸਰ, 12 ਅਗਸਤ (ਰੇਸ਼ਮ ਸਿੰਘ) - ਅੰਮ੍ਰਿਤਸਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਦੇ ਚੱਲਦਿਆਂ ਉਨ੍ਹਾਂ ਵਲੋਂ ਸਰਵਜਨਕ ਗਤੀਵਿਧੀਆਂ ਨੂੰ ਵਿਰਾਮ ਦਿੱਤਾ ਗਿਆ ਹੈ ਤੇ ਡਾਕਟਰਾਂ ਦੀਆਂ ਹਿਦਾਇਤਾਂ 'ਤੇ ਉਹ ਕੁੱਝ ਦਿਨ ਇਕਾਂਤਵਾਸ...
ਚੋਰਾਂ ਵਲੋਂ ਸਟੇਟ ਬੈਂਕ 'ਚ ਚੋਰੀ ਦੀ ਨਾਕਾਮ ਕੋਸ਼ਿਸ਼
. . .  1 minute ago
ਬਰਨਾਲਾ/ ਹੰਡਿਆਇਆ,12 ਅਗਸਤ (ਗੁਰਜੀਤ ਸਿੰਘ ਖੁੱਡੀ) - ਜ਼ਿਲ੍ਹਾ ਬਰਨਾਲਾ ਦੇ ਕਸਬਾ ਹੰਡਿਆਇਆ ਵਿਖੇ ਬੀਤੀ ਰਾਤ ਸਟੇਟ ਬੈਂਕ ਆਫ ਇੰਡੀਆ ਦੀ ਬਰਾਂਚ ਵਿਚ ਚੋਰਾਂ ਨੇ ਚੋਰੀ ਕਰਨ ਦੀ ਕੋਸ਼ਿਸ਼ ਕੀਤੀ। ਚੋਰਾਂ ਨੇ ਬੈਂਕ ਵਿਚ ਫਰੋਲਾ-ਫਰਾਲੀ ਤਾਂ ਕੀਤੀ ਪਰ ਉਨ੍ਹਾਂ ਦੇ ਹੱਥ ਨਕਦੀ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,561 ਨਵੇਂ ਮਾਮਲੇ
. . .  about 1 hour ago
ਨਵੀਂ ਦਿੱਲੀ, 12 ਅਗਸਤ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,561 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਤੇ 18,053 ਠੀਕ ਹੋਏ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 1,23,535 ਹੋ ਗਈ...
ਅੰਤਰਰਾਸ਼ਟਰੀ ਯੁਵਾ ਦਿਵਸ ਮੌਕੇ ਵਿਧਾਇਕਾ ਭਰਾਜ ਨੇ ਨੌਜਵਾਨਾਂ ਲਈ ਮਿਆਰੀ ਸਿੱਖਿਆ ਅਤੇ ਰੁਜ਼ਗਾਰ ਦੀ ਗੱਲ ਦੁਹਰਾਈ
. . .  about 1 hour ago
ਸੰਗਰੂਰ, 12 ਅਗਸਤ (ਧੀਰਜ ਪਸ਼ੋਰੀਆ) - ਅੰਤਰਰਾਸ਼ਟਰੀ ਯੁਵਾ ਦਿਵਸ ਮੌਕੇ ਸੰਗਰੂਰ ਦੀ ਪਹਿਲੀ ਮਹਿਲਾ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਸੂਬਾ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਦੇ ਨੌਜਵਾਨਾਂ ਨੂੰ ਮਿਆਰੀ ਸਿੱਖਿਆ ਅਤੇ ਰੁਜ਼ਗਾਰ ਦੇ ਕੇ ਉਨ੍ਹਾਂ ਦਾ ਵਧੀਆ ਭਵਿੱਖ ਬਣਾਉਣ ਲਈ ਦ੍ਰਿੜ ਸੰਕਲਪ...
ਕਿਸ਼ਤੀ ਪਲਟਣ ਤੋਂ ਬਾਅਦ ਲਾਪਤਾ ਹੋਏ 17 ਲੋਕਾਂ ਦੀ ਭਾਲ ਜਾਰੀ
. . .  about 1 hour ago
ਲਖਨਊ, 12 ਅਗਸਤ - ਉੱਤਰ ਪ੍ਰਦੇਸ਼ ਦੇ ਬਾਂਦਾ ਵਿਖੇ ਬੀਤੀ ਸ਼ਾਮ ਯਮੁਨਾ ਨਦੀ 'ਚ ਕਿਸ਼ਤੀ ਪਲਟਣ ਤੋਂ ਬਾਅਦ ਲਾਪਤਾ ਹੋਏ 17 ਲੋਕਾਂ ਦੀ ਭਾਲ ਜਾਰੀ ਹੈ। ਇਹ ਲੋਕ ਕਿਸ਼ਤੀ 'ਚ ਸਵਾਰ ਹੋ ਕੇ ਫ਼ਤਿਹਪੁਰ ਤੋਂ ਮਾਰਕਾ ਪਿੰਡ ਜਾ...
ਅੱਤਵਾਦੀਆਂ ਵਲੋਂ ਪ੍ਰਵਾਸੀ ਮਜ਼ਦੂਰ ਦੀ ਗੋਲੀ ਮਾਰ ਕੇ ਹੱਤਿਆ
. . .  about 1 hour ago
ਸ੍ਰੀਨਗਰ, 12 ਅਗਸਤ - ਜੰਮੂ ਕਸ਼ਮੀਰ ਦੇ ਬਾਂਦੀਪੋਰਾ 'ਚ ਅੱਤਵਾਦੀਆਂ ਨੇ ਗੋਲੀ ਮਾਰ ਕੇ ਪ੍ਰਵਾਸੀ ਮਜ਼ਦੂਰ ਦੀ ਹੱਤਿਆ ਕਰ...
ਪੁਲਿਸ ਥਾਣੇ ਦੇ ਸਾਹਮਣੇ ਗੁਰਦੁਆਰਾ ਸਾਹਿਬ 'ਚ ਬੇਅਦਬੀ ਦੀ ਕੋਸ਼ਿਸ਼
. . .  about 1 hour ago
ਭੋਗਪੁਰ, 12 ਅਗਸਤ - ਜਲੰਧਰ-ਪਠਾਨਕੋਟ ਮੁੱਖ ਜੀ.ਟੀ. ਰੋਡ 'ਤੇ ਥਾਣਾ ਭੋਗਪੁਰ ਦੇ ਸਾਹਮਣੇ ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ 'ਚ ਅਣਪਛਾਤੇ ਮੋਨੇ ਵਿਅਕਤੀ ਵਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਨੂੰ ਲੋਕਾਂ...
ਕਾਰ ਦੇ ਦਰੱਖਤ ਨਾਲ ਟਕਰਾਉਣ ਨਾਲ ਪਤੀ-ਪਤਨੀ ਦੀ ਮੌਤ, ਦੋ ਬੱਚੇ ਗੰਭੀਰ ਜ਼ਖਮੀ
. . .  about 1 hour ago
ਹਰਚੋਵਾਲ, 12 ਅਗਸਤ (ਰਣਜੋਧ ਸਿੰਘ ਭਾਮ) - ਅੱਜ ਸਵੇਰੇ 5 ਕੁ ਵਜੇ ਹਰਚੋਵਾਲ ਦੇ ਨਜ਼ਦੀਕ ਇਕ ਕਾਰ ਦੇ ਦਰੱਖਤ ਨਾਲ ਟਕਰਾਉਣ ਨਾਲ ਕਾਰ ਸਵਾਰ ਪਤੀ-ਪਤਨੀ ਦੀ ਮੌਤ ਅਤੇ ਦੋ ਬੱਚਿਆਂ ਦੇ ਗੰਭੀਰ ਜ਼ਖਮੀ ਹੋਣ ਦੀ ਖਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਤਨਾਮ ਸਿੰਘ ਪੁੱਤਰ ਸਵ. ਬਲਕਾਰ ਸਿੰਘ ਆਪਣੀ...
ਗੁਜਰਾਤ : ਆਟੋ ਤੇ ਮੋਟਰਸਾਈਕਲ ਦੀ ਕਾਰ ਨਾਲ ਟੱਕਰ 'ਚ 6 ਮੌਤਾਂ
. . .  about 1 hour ago
ਅਹਿਮਦਾਬਾਦ, 12 ਅਗਸਤ - ਗੁਜਰਾਤ ਦੇ ਅਨੰਦ ਵਿਖੇ ਆਟੋ ਤੇ ਮੋਟਰਸਾਈਕਲ ਦੀ ਕਾਰ ਨਾਲ ਹੋਈ ਟੱਕਰ 'ਚ 6 ਲੋਕਾਂ ਦੀ ਮੌਤ ਹੋ ਗਈ।ਪੁਲਿਸ ਵਲੋਂ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ...
ਅਮਰੀਕਾ : ਐਫ.ਬੀ.ਆਈ. ਦਫ਼ਤਰ 'ਤੇ ਸੇਧਮਾਰੀ ਦੀ ਕੋਸ਼ਸ਼ ਕਰਨ ਵਾਲਾ ਢੇਰ
. . .  1 minute ago
ਵਾਸ਼ਿੰਗਟਨ, 12 ਅਗਸਤ - ਅਮਰੀਕਾ ਦੇ ਓਹੀਓ ਵਿਚ ਐਫ.ਬੀ.ਆਈ. ਦਫ਼ਤਰ 'ਚ ਸੇਧਮਾਰੀ ਦੀ ਕੋਸ਼ਿਸ਼ ਕਰਨ ਵਾਲੇ ਨੂੰ ਪੁਲਿਸ ਨੇ ਢੇਰ ਕਰ ਦਿੱਤਾ...
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਚੰਡੀਗੜ੍ਹ :11 ਆਈ.ਏ.ਐਸ.ਅਤੇ 24 ਪੀ.ਸੀ.ਐਸ.ਅਫ਼ਸਰਾਂ ਦੇ ਤਬਾਦਲੇ
. . .  1 day ago
ਜੰਮੂ-ਕਸ਼ਮੀਰ 'ਚ ਆਤਮਘਾਤੀ ਹਮਲੇ 'ਚ 6 ਦੀ ਮੌਤ, ਜ਼ਖਮੀ ਫੌਜੀ ਦੀ ਮੌਤ
. . .  1 day ago
ਐਨ.ਡੀ.ਆਰ.ਐਫ. ਦੀ ਟੀਮ ਵਲੋਂ ਨਾਲੇ 'ਚ ਡਿੱਗੇ ਦੋ ਸਾਲਾ ਬੱਚੇ ਦੀ ਤਲਾਸ਼ ਲਈ ਸਰਚ ਅਪ੍ਰੇਸ਼ਨ ਤੀਜੇ ਦਿਨ ਵੀ ਜਾਰੀ ਰਿਹਾ
. . .  1 day ago
ਕਪੂਰਥਲਾ, 11 ਅਗਸਤ (ਅਮਰਜੀਤ ਕੋਮਲ)-ਐਨ.ਡੀ.ਆਰ.ਐਫ. ਦੀ ਟੀਮ ਵਲੋਂ ਸ਼ਾਲਾਮਾਰ ਬਾਗ ਨੇੜੇ ਇਕ ਨਿੱਜੀ ਹੋਟਲ ਦੇ ਸਾਹਮਣੇ ਗੰਦੇ ਨਾਲੇ ਵਿਚ ਡਿੱਗੇ ਪ੍ਰਵਾਸੀ ਮਜ਼ਦੂਰ ਦੇ ਦੋ ਸਾਲਾ ਬੱਚੇ ...
ਵਾਲਮੀਕ ਸਮਾਜ ਨੇ 12 ਅਗਸਤ ਲਈ ਦਿੱਤਾ ਪੰਜਾਬ ਬੰਦ ਦਾ ਸੱਦਾ ਮੁੱਖ ਮੰਤਰੀ ਦੇ ਭਰੋਸੇ ਮਗਰੋਂ ਵਾਪਸ ਲਿਆ
. . .  1 day ago
ਅੰਮ੍ਰਿਤਸਰ, 12 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ )-ਵਾਲਮੀਕ ਸਮਾਜ ਅਤੇ ਭਗਵਾਨ ਵਾਲਮੀਕ ਤੀਰਥ ਪ੍ਰਬੰਧ ਕਮੇਟੀ ਵਲੋਂ 12 ਅਗਸਤ ਨੂੰ ਦਿੱਤਾ ਗਿਆ ਪੰਜਾਬ ਬੰਦ ਦਾ ਸੱਦਾ ਸਮਾਜ ਦੇ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ...
ਅੰਮ੍ਰਿਤਸਰ ਨਜ਼ਦੀਕ ਟਰੱਕ ਡਰਾਈਵਰ ਨੇ ਸੰਧਵਾਂ ਦੀ ਕਾਰ ਨੂੰ ਮਾਰੀ ਟੱਕਰ, ਬਚਾਅ ਹੋਇਆ
. . .  1 day ago
ਅੰਮ੍ਰਿਤਸਰ, 11 ਅਗਸਤ (ਰੇਸ਼ਮ ਸਿੰਘ )-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਕਾਰ ਨੂੰ ਅੰਮ੍ਰਿਤਸਰ ਸਾਹਿਬ ਨਜ਼ਦੀਕ ਅੱਜ ਇਕ ਟਰੱਕ ਡਰਾਈਵਰ ਨੇ ਟੱਕਰ ਮਾਰ ਦਿੱਤੀ । ਸੰਧਵਾਂ ਇਸੇ ਕਾਰ 'ਚ ਬੈਠੇ...
ਪੰਜਾਬ ਸਰਕਾਰ ਵਲੋਂ ਸਿਖਿਆ ਸੰਸਥਾਵਾਂ ਲਈ 55.98 ਕਰੋੜ ਰੁਪਏ ਦੀ ਰਾਸ਼ੀ ਜਾਰੀ
. . .  1 day ago
ਪੀ.ਐੱਨ.ਬੀ. ਦੇਤਵਾਲ ਬ੍ਰਾਂਚ ’ਚ ਗੰਨ ਪੁਆਇੰਟ ’ਤੇ 7.44 ਲੱਖ ਦੀ ਡਕੈਤੀ
. . .  1 day ago
ਮੁੱਲਾਂਪੁਰ-ਦਾਖਾ,( ਲੁਧਿਆਣਾ)-, 11 ਅਗਸਤ (ਨਿਰਮਲ ਸਿੰਘ ਧਾਲੀਵਾਲ)- ਮੁੱਲਾਂਪੁਰ ਤਹਿਸੀਲ ਦੇ ਪਿੰਡ ਦੇਤਵਾਲ ਵਿਖੇ ਪੰਜਾਬ ਨੈਸ਼ਨਲ ਬੈਂਕ (ਪੀ.ਐੱਨ.ਬੀ.) ਦੀ ਦੇਤਵਾਲ ਸ਼ਾਖਾ ’ਚ ...
ਮਾਨ ਸਰਕਾਰ ਦੀ ਵੱਡੀ ਸੌਗ਼ਾਤ , ਮਲੇਰਕੋਟਲਾ ਵਿਖੇ ਮੈਡੀਕਲ ਕਾਲਜ ਜਲਦ ਤਿਆਰ ਕਰਨ ਦੇ ਹੁਕਮ
. . .  1 day ago
ਯੂਕੋ ਬੈਂਕ ਲੁੱਟ ਮਾਮਲੇ 'ਚ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਦੋਸ਼ੀ
. . .  1 day ago
ਜਲੰਧਰ , 11 ਅਗਸਤ -ਕੁਝ ਦਿਨ ਪਹਿਲਾਂ ਯੂਕੋ ਬੈਂਕ 'ਚ 13 ਲੱਖ 84 ਹਜ਼ਾਰ ਦੀ ਲੁੱਟ ਹੋਈ ਸੀ , ਇਸ ਮਾਮਲੇ 'ਚ ਪੁਲਿਸ ਨੇ ਵਿਨੈ ਦੋਸ਼ੀ, ਤਰੁਨ ਨਾਹਰ ਤੇ ਅਜੇ ਪਾਲ ਨੂੰ ਗ੍ਰਿਫ਼ਤਾਰ ਕੀਤਾ ਹੈ ।ਇਨ੍ਹਾਂ ਤੋਂ 7 ਲੱਖ 50 ਹਜ਼ਾਰ ਦੀ ਨਕਦੀ ਤੇ ਹਥਿਆਰ ਵੀ ਬਰਾਮਦ ਕੀਤੇ ਹਨ ।
ਡਾ. ਰਾਜ ਬਹਾਦਰ ਦਾ ਅਸਤੀਫ਼ਾ ਮੁੱਖ ਮੰਤਰੀ ਮਾਨ ਵਲੋਂ ਮਨਜ਼ੂਰ
. . .  1 day ago
ਚੰਡੀਗੜ੍ਹ, 11 ਅਗਸਤ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਾਈਸ ਚਾਂਸਲਰ ਡਾ. ਰਾਜ ਬਹਾਦਰ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ। ਪਿਛਲੇ ਦਿਨੀਂ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਜੇਠ ਸੰਮਤ 554
ਵਿਚਾਰ ਪ੍ਰਵਾਹ: ਮਨੁੱਖ ਦਾ ਮਨੁੱਖ ਵਿਰੁੱਧ ਕੀਤਾ ਜ਼ੁਲਮ, ਹਜ਼ਾਰਾਂ ਲੋਕਾਂ ਨੂੰ ਰੁਆ ਦਿੰਦਾ ਹੈ। -ਹੋਰੇਸ ਵਾਲਪੋਲ

ਹੁਸ਼ਿਆਰਪੁਰ / ਮੁਕੇਰੀਆਂ

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਾਜਾਇਜ਼ ਕਬਜ਼ੇ ਛੁਡਾਉਣ ਦੀ ਮੁਹਿੰਮ ਲਗਾਤਾਰ ਰਹੇਗੀ ਜਾਰੀ-ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, ਭੰਗਾਲਾ, 16 ਮਈ (ਬਲਜਿੰਦਰਪਾਲ ਸਿੰਘ, ਬਲਵਿੰਦਰਜੀਤ ਸਿੰਘ ਸੈਣੀ, ਹਰਪ੍ਰੀਤ ਕੌਰ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਾਜਾਇਜ਼ ਕਬਜ਼ੇ ਛੁਡਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਬਲਾਕ ਦਸੂਹਾ ਦੇ ਪਿੰਡ ਸੰਘਵਾਲ ਵਿਚ ਇਕ ਵਿਅਕਤੀ ਅਤੇ ਬਲਾਕ ਮੁਕੇਰੀਆਂ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਵਲੋਂ ਹੜਤਾਲ 21ਵੇਂ ਦਿਨ ਵੀ ਜਾਰੀ

ਹੁਸ਼ਿਆਰਪੁਰ, 16 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਨਗਰ ਨਿਗਮ ਹੁਸ਼ਿਆਰਪੁਰ ਦੇ ਸਫ਼ਾਈ ਕਰਮਚਾਰੀਆਂ ਵਲੋਂ ਮੰਗਾਂ ਸਬੰਧੀ ਕੀਤੀ ਜਾ ਰਹੀ ਹੜਤਾਲ 21ਵੇਂ ਦਿਨ ਵੀ ਜਾਰੀ ਰਹੀ | ਇਸ ਮੌਕੇ ਇਕੱਠ ਦੀ ਪ੍ਰਧਾਨਗੀ ਸਫ਼ਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਕਰਨਜੋਤ ...

ਪੂਰੀ ਖ਼ਬਰ »

ਆਖਰ ਕਿੱਥੇ ਜਾ ਰਿਹਾ ਹੈ ਬਿਸਤ ਦੁਆਬ ਦਾ 1452 ਕਿਊਸਿਕ ਪਾਣੀ?

ਨਰੇਸ਼ ਹੈਪੀ, ਥਿੰਦ ਸੁਲਤਾਨਪੁਰ ਲੋਧੀ, 16 ਮਈ -ਵਿਸ਼ਵ ਵਾਤਾਵਰਨ ਪ੍ਰੇਮੀ ਪਦਮ ਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਵਲੋਂ ਅੱਜ ਆਪਣੇ ਫੇਸਬੁੱਕ ਪੇਜ 'ਤੇ ਲਾਈਵ ਹੁੰਦਿਆਂ ਸਰਕਾਰਾਂ, ਪ੍ਰਸ਼ਾਸਨਿਕ ਅਧਿਕਾਰੀਆਂ, ਨਹਿਰੀ ਵਿਭਾਗ ਤੇ ਕਿਸਾਨਾਂ ਨੂੰ ਸਵਾਲ ਕਰਦਿਆਂ ਕਿਹਾ ...

ਪੂਰੀ ਖ਼ਬਰ »

ਡੇਅਰੀ ਟ੍ਰੇਨਿੰਗ ਸੈਂਟਰ ਫਗਵਾੜਾ 'ਚ ਦੋ ਹਫ਼ਤਿਆਂ ਦਾ ਡੇਅਰੀ ਸਿਖਲਾਈ ਕੋਰਸ 30 ਤੋਂ

ਹੁਸ਼ਿਆਰਪੁਰ, 16 ਮਈ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਡਿਪਟੀ ਡਾਇਰੈਕਟਰ ਡੇਅਰੀ ਹਰਵਿੰਦਰ ਸਿੰਘ ਨੇ ਦੱਸਿਆ ਕਿ 2 ਹਫ਼ਤੇ ਦਾ ਡੇਅਰੀ ਵਿਕਾਸ ਵਿਭਾਗ ਪੰਜਾਬ ਵਲੋਂ ਨੌਜਵਾਨਾਂ ਲਈ ਡੇਅਰੀ ਸਿਖਲਾਈ ਕੋਰਸ 30 ਮਈ ਤੋਂ ਡੇਅਰੀ ਟਰੇਨਿੰਗ ਸੈਂਟਰ ਫਗਵਾੜਾ ਵਿਖੇ ...

ਪੂਰੀ ਖ਼ਬਰ »

ਵੱਖ-ਵੱਖ ਘਰਾਂ 'ਚ ਚੋਰੀ ਦੇ ਮਾਮਲੇ 'ਚ 3 ਨਾਮਜ਼ਦ

ਗੜ੍ਹਸ਼ੰਕਰ, 16 ਮਈ (ਧਾਲੀਵਾਲ)-ਗੜ੍ਹਸ਼ੰਕਰ ਪੁਲਿਸ ਨੇ ਵੱਖ-ਵੱਖ ਘਰਾਂ 'ਚ ਵਾਪਰੀਆਂ ਚੋਰੀਆਂ ਦੀਆਂ ਘਟਨਾਵਾਂ ਸਬੰਧੀ 3 ਜਣਿਆਂ ਨੂੰ ਨਾਮਜ਼ਦ ਕੀਤਾ ਗਿਆ ਹੈ | ਪੁਲਿਸ ਨੇ ਚੋਰੀ ਦਾ ਸਮਾਨ ਖ਼ਰੀਦਣ ਦੇ ਦੋਸ਼ 'ਚ ਇਕ ਕਬਾੜੀਏ ਨੂੰ ਵੀ ਨਾਮਜ਼ਦ ਕਰਕੇ ਗਿ੍ਫ਼ਤਾਰ ਕੀਤਾ ਹੈ | ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਦੀ ਮੀਟਿੰਗ

ਮੁਕੇਰੀਆਂ, 16 ਮਈ (ਰਾਮਗੜ੍ਹੀਆ)-ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਦੀ ਬਰਾਂਚ ਮੁਕੇਰੀਆਂ ਦੀ ਮੀਟਿੰਗ ਪ੍ਰਧਾਨ ਰਜਤ ਕੁਮਾਰ ਦੀ ਪ੍ਰਧਾਨਗੀ ਹੇਠ ਰੈਸਟ ਹਾਊਸ ਮੁਕੇਰੀਆਂ ਵਿਖੇ ਹੋਈ ਜਿਸ ਵਿਚ ਉਚੇਚੇ ਤੌਰ 'ਤੇ ਕਿਸਾਨ ਆਗੂ ਉਂਕਾਰ ਸਿੰਘ ਹਾਜ਼ਰ ਹੋਏ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਾਂ ਵਲੋਂ ਸਰਕਾਰ ਤੇ ਵਿਭਾਗੀ ਮੁਖੀ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ

ਹੁਸ਼ਿਆਰਪੁਰ, 16 ਮਈ (ਬਲਜਿੰਦਰਪਾਲ ਸਿੰਘ)-ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਜ਼ਿਲ੍ਹਾ ਇਕਾਈ ਵਲੋਂ ਮਿੰਨੀ ਸਕੱਤਰੇਤ ਹੁਸ਼ਿਆਰਪੁਰ ਸਾਹਮਣੇ ਪੰਜਾਬ ਸਰਕਾਰ ਤੇ ਵਿਭਾਗੀ ਮੁਖੀ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਅੱਜ ਵੀ ਨਹੀਂ ਹੋਈ ਕਿਸੇ ਕੋਰੋਨਾ ਮਰੀਜ਼ ਦੀ ਪੁਸ਼ਟੀ

ਹੁਸ਼ਿਆਰਪੁਰ, 16 ਮਈ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ 'ਚ ਅੱਜ ਕਿਸੇ ਵੀ ਕੋਰੋਨਾ ਮਰੀਜ਼ ਦੀ ਪੁਸ਼ਟੀ ਨਾ ਹੋਣ ਕਾਰਨ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਪਹਿਲਾਂ ਵਾਲੀ 38026 ਹੀ ਰਹੀ | ਇਸ ਸਬੰਧੀ ਸਿਹਤ ਵਿਭਾਗ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ 647 ਸੈਂਪਲਾਂ ਦੀ ...

ਪੂਰੀ ਖ਼ਬਰ »

ਐੱਸ.ਡੀ. ਕਾਲਜ 'ਚ ਕ੍ਰਿਕਟ ਮੈਚ ਕਰਵਾਇਆ

ਹੁਸ਼ਿਆਰਪੁਰ, 16 ਮਈ (ਬਲਜਿੰਦਰਪਾਲ ਸਿੰਘ)-ਸਨਾਤਨ ਧਰਮ ਕਾਲਜ ਹੁਸ਼ਿਆਰਪੁਰ 'ਚ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹੇਮਾ ਸ਼ਰਮਾ, ਸਕੱਤਰ ਸ੍ਰੀਗੋਪਾਲ ਸ਼ਰਮਾ ਤੇ ਪਿ੍ੰਸੀਪਲ ਨੰਦ ਕਿਸ਼ੋਰ ਦੀ ਅਗਵਾਈ 'ਚ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਸਹਾਇਕ ਪ੍ਰੋ. ਮਨੀ ਸ਼ਰਮਾ ਵਲੋਂ ...

ਪੂਰੀ ਖ਼ਬਰ »

ਪਾਣੀ ਦੀ ਸਮੱਸਿਆ ਨੂੰ ਲੈ ਕੇ ਧਰਨਾ

ਹਰਿਆਣਾ, 16 ਮਈ (ਹਰਮੇਲ ਸਿੰਘ ਖੱਖ)- ਪਿਛਲੇ 3 ਮਹੀਨਿਆਂ ਤੋਂ ਪੀਣ ਵਾਲੇ ਪਾਣੀ ਦੀ ਸਪਲਾਈ ਨਾ ਹੋਣ ਕਾਰਨ ਮਹੱਲਾ ਮਹਿਤਿਆਂ (ਵਾਰਡ ਨੰ: 9 ਅਤੇ 10) ਦੇ ਲੋਕਾਂ ਨੇ ਨਗਰ ਕੌਂਸਲ ਦਫ਼ਤਰ ਹਰਿਆਣਾ ਵਿਖੇ ਰੋਸ ਧਰਨਾ ਲਗਾ ਕੇ ਨਾਅਰੇਬਾਜੀ ਕੀਤੀ | ਇਸ ਸਬੰਧੀ ਸੁਰਿੰਦਰ ਸਿੰਘ, ਦਲੀਪ ...

ਪੂਰੀ ਖ਼ਬਰ »

ਐਨ.ਆਰ.ਆਈਜ਼ ਪੰਜਾਬ ਦੀ ਬਿਹਤਰੀ ਲਈ ਕੰਮ ਕਰਨਾ ਚਾਹੁੰਦੇ ਹਨ-ਸਿੰਗਲਾ

ਹੁਸ਼ਿਆਰਪੁਰ, 16 ਮਈ (ਬਲਜਿੰਦਰਪਾਲ ਸਿੰਘ)-ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਵਿਦੇਸ਼ਾਂ 'ਚ ਰਹਿੰਦੇ ਅਨੇਕਾਂ ਪੰਜਾਬੀ ਐਨ.ਆਰ.ਆਈਜ਼ ਪਹਿਲਾਂ ਨਾਲੋਂ ਵੀ ਵੱਧ ਕੇ ਪੰਜਾਬ ਦੀ ਬਿਹਤਰੀ ਲਈ ਕੰਮ ਕਰਨਾ ਚਾਹੁੰਦੇ ਹਨ ਤੇ ਜੇਕਰ ਹਰੇਕ ਐਨ.ਆਰ.ਆਈ. 1-1 ਪਿੰਡ ਨੂੰ ਅਪਣਾ ਲਵੇ ...

ਪੂਰੀ ਖ਼ਬਰ »

ਸ਼ਿਵ ਸੈਨਾ ਬਾਲ ਠਾਕਰੇ ਵਲੋਂ 1 ਦਿਨਾ ਸੰਕੇਤਕ ਭੁੱਖ ਹੜਤਾਲ

ਹੁਸ਼ਿਆਰਪੁਰ, 16 ਮਈ (ਬਲਜਿੰਦਰਪਾਲ ਸਿੰਘ)-ਸ਼ਿਵ ਸੈਨਾ ਬਾਲ ਠਾਕਰੇ ਵਲੋਂ ਪੰਜਾਬ ਪ੍ਰਧਾਨ ਯੋਗ ਰਾਜ ਸ਼ਰਮਾ ਦੇ ਨਿਰਦੇਸ਼ਾਂ ਤਹਿਤ ਮਿੰਨੀ ਸਕੱਤਰੇਤ ਹੁਸ਼ਿਆਰਪੁਰ ਸਾਹਮਣੇ 1 ਦਿਨਾਂ ਸੰਕੇਤਕ ਭੁੱਖ ਹੜਤਾਲ ਕੀਤੀ ਗਈ | ਇਸ ਮੌਕੇ ਪੰਜਾਬ ਸੰਗਠਨ ਮੰਤਰੀ ਰਾਮਪਾਲ ...

ਪੂਰੀ ਖ਼ਬਰ »

ਸਰਦਾਰਨੀ ਅਜੀਤ ਕੌਰ ਦਾ ਸੈਂਕੜੇ ਨਮ ਅੱਖਾਂ ਨਾਲ ਸਸਕਾਰ

ਐਮਾਂ ਮਾਂਗਟ, 16 ਮਈ (ਗੁਰਾਇਆ)-ਸਾਬਕਾ ਸਰਪੰਚ ਜਥੇਦਾਰ ਜਗਤਾਰ ਸਿੰਘ ਪੋਤਾ ਜਿਨ੍ਹਾਂ ਦੀ ਪਤਨੀ ਸਰਦਾਰਨੀ ਅਜੀਤ ਕੌਰ ਬੀਤੇ ਦਿਨੀਂ ਦਿਲ ਦੀ ਗਤੀ ਰੁਕ ਜਾਣ ਕਾਰਨ ਉਹ ਗੁਰੂ ਚਰਨਾਂ 'ਚ ਜਾ ਬਿਰਾਜੇ ਸਨ, ਦਾ ਪਿੰਡ ਪੋਤਾ ਦੇ ਸ਼ਮਸ਼ਾਨ ਘਾਟ ਵਿਚ ਅੰਤਿਮ ਸੰਸਕਾਰ ਕਰ ਦਿੱਤਾ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਸੰਬੰਧੀ ਜਾਗਰੂਕਤਾ ਕੈਂਪ

ਮੁਕੇਰੀਆਂ, 16 ਮਈ (ਰਾਮਗੜ੍ਹੀਆ)-ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ 'ਪਾਣੀ ਬਚਾਓ ਪੰਜਾਬ ਬਚਾਓ' ਸਕੀਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਮੁੱਖ ਖੇਤੀਬਾੜੀ ਅਫ਼ਸਰ ਹੁਸ਼ਿਆਰਪੁਰ ਡਾ. ਸਤਨਾਮ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ...

ਪੂਰੀ ਖ਼ਬਰ »

ਪਾਕਿ 'ਚ 2 ਸਿੱਖ ਦੁਕਾਨਦਾਰਾਂ ਦੀ ਹੱਤਿਆ ਦੇ ਮਾਮਲੇ 'ਚ ਖੰਨਾ ਨੇ ਵਿਦੇਸ਼ ਮੰਤਰੀ ਨੂੰ ਲਿਖਿਆ ਪੱਤਰ

ਹੁਸ਼ਿਆਰਪੁਰ, 16 ਮਈ (ਹਰਪ੍ਰੀਤ ਕੌਰ)-ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਪਾਕਿਸਤਾਨ ਦੇ ਪਿਸ਼ਾਵਰ ਵਿਖੇ ਦੋ ਸਿੱਖ ਦੁਕਾਨਦਾਰਾਂ ਦੀ ਦਿਨ ਦਿਹਾੜੇ ਗੋਲੀਆਂ ਮਾਰ ਕੇ ਹੱਤਿਆ ਕਰ ਦੇਣ ਦਾ ਸਖਤ ਨੋਟਿਸ ਲੈਂਦਿਆਂ ਇਸ ਬਾਰੇ ਕੇਂਦਰੀ ਵਿਦੇਸ਼ ਮੰਤਰੀ ਨੂੰ ...

ਪੂਰੀ ਖ਼ਬਰ »

ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਸ਼ੇਖ਼ੋਵਾਲ ਤੱਕ ਸੜਕ ਦੀ ਮੁੜ ਮੁਰੰਮਤ ਹੋਈ

ਬੀਣੇਵਾਲ, 16 ਮਈ (ਬੈਜ ਚੌਧਰੀ)-ਪਿਛਲੇ ਦਿਨੀਂ ਬੀਤ ਇਲਾਕੇ ਦੇ ਇਤਿਹਾਸਕ ਪਿੰਡ ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਸ਼ੇਖ਼ੋਵਾਲ ਤੱਕ ਨਵੀਂ ਬਣੀ ਸੜਕ ਦੇ ਟੁੱਟਣ ਸਬੰਧੀ ਹਰਕਤ 'ਚ ਆਏ ਪੀ.ਡਬਲਯੂ.ਡੀ. ਵਿਭਾਗ ਨੇ ਤੁਰੰਤ ਸੜਕ ਦੀ ਨਵੇਂ ਸਿਰੇ ਤੋਂ ਮੁਰੰਮਤ ਕਰਵਾ ਦਿੱਤੀ | ਇਸ ...

ਪੂਰੀ ਖ਼ਬਰ »

ਸਿਲਵਰ ਓਕ ਸਕੂਲ ਨੇ ਸ਼ਹੀਦ ਸੁਖਦੇਵ ਦਾ ਮਨਾਇਆ ਜਨਮ ਦਿਨ

ਟਾਂਡਾ ਉੜਮੁੜ, 16 ਮਈ (ਭਗਵਾਨ ਸਿੰਘ ਸੈਣੀ)-ਸਿਲਵਰ ਓਕ ਇੰਟਰਨੈਸ਼ਨਲ ਸਕੂਲ ਟਾਂਡਾ ਵਿਖੇ ਸ਼ਹੀਦ ਸੁਖਦੇਵ ਦਾ ਜਨਮ ਦਿਨ ਸਕੂਲ ਦੇ ਚੇਅਰਮੈਨ ਤਰਲੋਚਨ ਸਿੰਘ ਬਿੱਟੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿ੍ੰ. ਮਨੀਸ਼ਾ ਸੰਗਰ ਦੀ ਅਗਵਾਈ 'ਚ ਮਨਾਇਆ ਗਿਆ | ਸਕੂਲ ਦੇ ਸਟਾਫ਼ ਤੇ ...

ਪੂਰੀ ਖ਼ਬਰ »

ਸ਼ਿਵਾਲਿਕ ਹਿੱਲਜ਼ ਸਕੂਲ ਬਹਿ ਨੰਗਲ ਦਾ ਨਤੀਜਾ ਸ਼ਾਨਦਾਰ

ਤਲਵਾੜਾ, 16 ਮਈ (ਮਹਿਤਾ)-ਸ਼ਿਵਾਲਿਕ ਹਿੱਲਜ਼ ਪਬਲਿਕ ਸਕੂਲ ਬਹਿ ਨੰਗਲ (ਕਮਾਹੀ ਦੇਵੀ) ਦੇ ਪਿ੍ੰਸੀਪਲ ਵਿਕਾਸ ਚੰਦਰ ਨੇ ਖ਼ੁਸ਼ੀ ਸਾਂਝੀ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸਕੂਲ ਦਾ ਪੰਜਵੀਂ ਜਮਾਤ ਦਾ ਨਤੀਜਾ ਬਹੁਤ ਵਧੀਆ ਰਿਹਾ ਹੈ | ਉਨ੍ਹਾਂ ਦੱਸਿਆ ਕਿ ਕੁੱਲ 30 ਬੱਚਿਆਂ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਕੌਮੀ ਡੇਂਗੂ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ

ਹੁਸ਼ਿਆਰਪੁਰ, 16 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ: ਲਖਵੀਰ ਸਿੰਘ ਦੀ ਅਗਵਾਈ 'ਚ 'ਡੇਂਗੂ ਰੋਕਥਾਮ ਯੋਗ ਹੈ, ਆਓ ਹੱਥ ਮਿਲਾਈਏ' ਵਿਸ਼ੇ 'ਤੇ ਕੌਮੀ ਡੇਂਗੂ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਜ਼ਿਲ੍ਹਾ ਸਿਖਲਾਈ ਕੇਂਦਰ ...

ਪੂਰੀ ਖ਼ਬਰ »

ਪੰਜਾਬ ਅਚੀਵਰਜ਼ ਅਕੈਡਮੀ ਵਲੋਂ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਸੰਬੰਧੀ ਸੈਮੀਨਾਰ

ਜਲੰਧਰ, 16 ਮਈ (ਜਸਪਾਲ ਸਿੰਘ)-ਪੰਜਾਬ ਅਚੀਵਰਜ਼ ਅਕੈਡਮੀ (ਆਫੀਸਰ ਬਿਟੀਆ, ਯੂਨਿਟ ਆਫ ਜੁਆਏ ਆਫ ਗਾਈਡੈਂਸ ਫਾਊਾਡੇਸ਼ਨ) ਹੁਸ਼ਿਆਰਪੁਰ ਵਲੋਂ ਇਕ ਸਿੱਖਿਆ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ ਦਾ ਉਦੇਸ਼ ਵਿਦਿਆਰਥੀਆਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਮੁਕਾਬਲੇ ਦੀਆਂ ...

ਪੂਰੀ ਖ਼ਬਰ »

ਸੀ. ਐੱਚ. ਸੀ. ਭੋਲ ਕਲੋਤਾ ਵਿਖੇ ਡੇਂਗੂ ਜਾਗਰੂਕਤਾ ਸੈਮੀਨਾਰ

ਰਾਮਗੜ੍ਹ ਸੀਕਰੀ, 16 ਮਈ (ਕਟੋਚ)-ਸਿਵਲ ਸਰਜਨ ਲਖਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਐੱਸ. ਐਮ. ਓ ਡਾ. ਅਨੁਪਿੰਦਰ ਮਠੌਣ ਦੀ ਅਗਵਾਈ ਤੇ ਡਾ. ਲਸ਼ਕਰ ਸਿੰਘ ਐਮ. ਡੀ. ਦੀ ਨਿਗਰਾਨੀ 'ਚ ਸੀ. ਐੱਚ. ਸੀ. ਭੋਲ ਕਲੋਤਾ ਵਿਖੇ ਡੇਂਗੂ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਡੇਂਗੂ ਤੋਂ ਬਚਾਅ ਲਈ ਕੀਤਾ ਜਾਗਰੂਕ

ਖੁੱਡਾ, 16 ਮਈ (ਸਰਬਜੀਤ ਸਿੰਘ)-ਸਿਵਲ ਸਰਜਨ ਹੁਸ਼ਿਆਰਪੁਰ ਡਾ. ਲਖਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਤੇ ਐੱਸ.ਐੱਮ.ਓ. ਟਾਂਡਾ ਡਾ. ਪ੍ਰੀਤ ਮਹਿੰਦਰ ਸਿੰਘ ਦੀ ਅਗਵਾਈ ਵਿਚ ਸਬ ਸੈਂਟਰ ਖੁੱਡਾ ਵਿਖੇ ਡੇਂਗੂ ਦੀ ਬਿਮਾਰੀ ਤੋਂ ਬਚਾਅ ਲਈ ਇੱਕ ਰੋਜ਼ਾ ਜਾਗਰੂਕਤਾ ਕੈਂਪ ...

ਪੂਰੀ ਖ਼ਬਰ »

ਪਰਮਜੀਤ ਸਿੰਘ ਨੇ ਸੰਭਾਲਿਆ ਬੀ.ਡੀ.ਪੀ.ਓ. ਦਾ ਕਾਰਜਭਾਰ

ਟਾਂਡਾ ਉੜਮੁੜ, 16 ਮਈ (ਭਗਵਾਨ ਸਿੰਘ ਸੈਣੀ)-ਪਰਮਜੀਤ ਸਿੰਘ ਵਲੋਂ ਅੱਜ ਬੀ.ਡੀ.ਪੀ.ਓ. ਦਫ਼ਤਰ ਟਾਂਡਾ ਦਾ ਕਾਰਜਭਾਰ ਸੰਭਾਲ ਲਿਆ ਗਿਆ ਹੈ | ਇਸ ਤੋਂ ਪਹਿਲਾਂ ਉਹ ਸ੍ਰੀ ਹਰਗੋਬਿੰਦਪੁਰ 'ਚ ਤਾਇਨਾਤ ਸਨ | ਅੱਜ ਸਵੇਰੇ ਦਫ਼ਤਰ ਪਹੁੰਚਣ 'ਤੇ ਸਮੂਹ ਸਟਾਫ਼ ਤੇ ਹੋਰਨਾਂ ਵਲੋਂ ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦੀ ਸਮੀਖਿਆ ਸੰਬੰਧੀ ਮੀਟਿੰਗ

ਹੁਸ਼ਿਆਰਪੁਰ, 16 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸੰਦੀਪ ਕੁਮਾਰ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਜ਼ਿਲ੍ਹੇ 'ਚ ਚੱਲ ਰਹੇ ਵਿਕਾਸ ਕੰਮਾਂ 'ਚ ਤੇਜ਼ੀ ਲਿਆਉਂਦੇ ਹੋਏ ਤੈਅ ...

ਪੂਰੀ ਖ਼ਬਰ »

ਵਿਦਿਆਰਥਣਾਂ ਨੂੰ ਕਿੱਟਾਂ ਵੰਡੀਆ

ਹੁਸ਼ਿਆਰਪੁਰ, 16 ਮਈ (ਬਲਜਿੰਦਰਪਾਲ ਸਿੰਘ)-ਸਰਕਾਰੀ ਕੰਨਿਆ ਸੈਕੰਡਰੀ ਸਮਾਰਟ ਸਕੂਲ ਰੇਲਵੇ ਮੰਡੀ ਹੁਸ਼ਿਆਰਪੁਰ ਵਿਖੇ ਬਿਊਟੀ ਐਂਡ ਵੈਲਨੈਸ ਤੇ ਇਨਫੋਰਮੇਸ਼ਨ ਟੈਕਨਾਲੋਜੀ ਵਿਸ਼ੇ ਦੀ ਸਿੱਖਿਆ ਪ੍ਰਾਪਤ ਕਰ ਰਹੀਆਂ ਵਿਦਿਆਰਥਣਾਂ ਨੂੰ ਪਿ੍ੰਸੀਪਲ ਲਲਿਤਾ ਅਰੋੜਾ ਦੀ ...

ਪੂਰੀ ਖ਼ਬਰ »

ਡਾ: ਸਸੋਲੀ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਨਾਲ ਮੁਲਾਕਾਤ

ਹੁਸ਼ਿਆਰਪੁਰ, 16 ਮਈ (ਨਰਿੰਦਰ ਸਿੰਘ ਬੱਡਲਾ)-ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਸੂਬੇ 'ਚ ਵਿਕਾਸ ਕਾਰਜਾਂ ਦਾ ਨਵਾਂ ਦੌਰ ਸ਼ੁਰੂ ਹੋ ਗਿਆ ਹੈ | ਇਸ ਦੇ ਨਾਲ ਹੀ ਪੁਲਿਸ ਪ੍ਰਸ਼ਾਸਨ ਵਲੋਂ ਵਰਤੀ ਜਾ ਰਹੀ ਸਖ਼ਤੀ ਦੇ ਚੱਲਦਿਆਂ ਨਸ਼ੇ ਦੇ ਕਾਰੋਬਾਰੀਆਂ ਨੂੰ ਠੱਲ੍ਹ ਪਈ ਹੈ | ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਮਾਗਮ

ਬੀਣੇਵਾਲ, 16 ਮਈ (ਬੈਜ ਚੌਧਰੀ)-ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਇਤਿਹਾਸਕ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਗੁਰੂ ਰਵਿਦਾਸ ਦੇ ਵਿਆਹ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪਾਠ ਦੇ ਭੋਗ ਪਾਏ ਗਏ, ਭੋਗ ਤੋਂ ਉਪਰੰਤ ਗੁਰੂ ਘਰ ...

ਪੂਰੀ ਖ਼ਬਰ »

ਪੀ.ਸੀ.ਐਮ.ਐਸ. ਸਪੈਸ਼ਲਿਸਟ ਡਾਕਟਰਜ਼ ਐਸੋਸੀਏਸ਼ਨ ਵਲੋਂ ਸਿਵਲ ਸਰਜਨ ਦਾ ਸਨਮਾਨ

ਹੁਸ਼ਿਆਰਪੁਰ, 16 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਨਵ-ਨਿਯੁਕਤ ਸਿਵਲ ਸਰਜਨ ਹੁਸ਼ਿਆਰਪੁਰ ਡਾ: ਲਖਵੀਰ ਸਿੰਘ ਦਾ ਪੀ.ਸੀ.ਐਮ.ਐਸ. ਸਪੈਸ਼ਲਿਸਟ ਡਾਕਟਰਜ਼ ਐਸੋਸੀਏਸ਼ਨ ਦੇ ਪ੍ਰਧਾਨ ਡਾ: ਮਨਮੋਹਨ ਸਿੰਘ ਅਤੇ ਐਸ.ਐਮ.ਓ.-ਕਮ-ਇੰਚਾਰਜ ਡਾ: ਸਵਾਤੀ ਦੀ ਅਗਵਾਈ 'ਚ ਸਨਮਾਨ ...

ਪੂਰੀ ਖ਼ਬਰ »

ਜਿੰਪਾ ਵਲੋਂ ਿਲੰਕ ਸੜਕ ਨੂੰ ਚੌੜਾ ਕਰਨ ਦੇ ਕੰਮ ਦਾ ਨੀਂਹ ਪੱਥਰ

ਹੁਸ਼ਿਆਰਪੁਰ, 16 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੈਬਨਿਟ ਮੰਤਰੀ ਪੰਜਾਬ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਬਹੁਤ ਘੱਟ ਸਮੇਂ ਵਿਚ ਸੂਬੇ ਵਿਚ ਰਿਕਾਰਡਤੋੜ ਵਿਕਾਸ ਕਾਰਜ ਕਰਵਾਏ ਹਨ, ਜਿਸ ਨਾਲ ਲੋਕਾਂ ਨੂੰ ਕਾਫ਼ੀ ਫ਼ਾਇਦਾ ਹੋਇਆ ਹੈ | ਉਹ 38 ...

ਪੂਰੀ ਖ਼ਬਰ »

ਐੱਸ. ਪੀ.ਐਨ. ਕਾਲਜ ਦੇ ਐੱਮ.ਏ. ਹਿੰਦੀ ਦੇ 4 ਵਿਦਿਆਰਥੀਆਂ ਨੇ ਯੂਨੀਵਰਸਿਟੀ ਮੈਰਿਟ ਲਿਸਟ 'ਚ ਬਣਾਇਆ ਸਥਾਨ

ਮੁਕੇਰੀਆਂ, 16 ਮਈ (ਰਾਮਗੜ੍ਹੀਆ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਐਮ.ਏ ਹਿੰਦੀ ਦੇ ਪਹਿਲੇ ਸਮੈਸਟਰ 'ਚ ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਿਆ ਨੇ ਪੂਰੇ ਹੁਸ਼ਿਆਰਪੁਰ ਜ਼ਿਲ੍ਹੇ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਕਾਲਜ ਪਿ੍੍ਰੰਸੀਪਲ ਡਾ. ਸਮੀਰ ...

ਪੂਰੀ ਖ਼ਬਰ »

-ਮਾਂ ਹੰੁਦੀ ਆ ਮਾਂ ਦੁਨੀਆਂ ਵਾਲਿਓ- ਜਦੋਂ ਇੱਕ ਘੋੜੀ ਨੇ ਆਪਣੇ ਬੱਚੇ ਲਈ ਧੁੱਪ 'ਚ ਖਲੋ ਕੇ ਕੀਤੀ ਛਾਂ

ਐਮਾਂ ਮਾਂਗਟ, 16 ਮਈ (ਗੁਰਾਇਆ)-ਐਵੇਂ ਨੀ ਸਿਆਣੇ ਕਹਿੰਦੇ ਮਾਂ ਹੁੰਦੀ ਆ ਮਾਂ ਦੁਨੀਆ ਵਾਲਿਓ | ਅੱਜ ਦੁਪਹਿਰ ਕਰੀਬ ਦੋ ਵਜੇ ਕਸਬਾ ਐਮਾ ਮਾਂਗਟ ਦੇ ਨਜ਼ਦੀਕ ਪੈਂਦੇ ਪਿੰਡ ਡੁਗਰੀ ਰਾਜਪੂਤਾ ਦੇ ਨਾਲ ਪੈਂਦੀ ਕਲੋਨੀ ਜਿਥੇ ਇੱਕ ਗੁੱਜਰ ਪਰਿਵਾਰ ਰਹਿ ਰਿਹਾ ਹੈ ਜਿਸ ਨੇ ਪੱਠੇ ...

ਪੂਰੀ ਖ਼ਬਰ »

ਗੋਲੀ ਗੋਤ ਦੇ ਜਠੇਰਿਆਂ ਦਾ ਮੇਲਾ 22 ਨੂੰ

ਭੰਗਾਲਾ, 16 ਮਈ (ਬਲਵਿੰਦਰਜੀਤ ਸਿੰਘ ਸੈਣੀ)- ਉਪ ਮੰਡਲ ਮੁਕੇਰੀਆਂ ਅਧੀਨ ਪੈਂਦੇ ਪਿੰਡ ਗੁਰਦਾਸਪੁਰ ਵਿਖੇ ਗੋਲੀ ਗੋਤ ਦੇ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ 22 ਮਈ ਨੂੰ ਗੁਰਦੁਆਰਾ ਅੰਮਾ ਸਤੀ ਵਿਖੇ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਮਨਜੀਤ ਸਿੰਘ ਗੋਲੀ ਤੇ ...

ਪੂਰੀ ਖ਼ਬਰ »

ਐਕਸ ਸਰਵਿਸ ਮੈਨ ਵੈੱਲਫੇਅਰ ਸੁਸਾਇਟੀ ਵਲੋਂ ਬੀ.ਡੀ.ਪੀ.ਓ. ਨੂੰ ਮੰਗ ਪੱਤਰ

ਟਾਂਡਾ ਉੜਮੁੜ, 16 ਮਈ (ਭਗਵਾਨ ਸਿੰਘ ਸੈਣੀ)-ਪੰਚਾਇਤੀ ਜੰਝ ਘਰ ਦੇ ਕਮਰੇ ਦੀ ਸਮੱਸਿਆ ਨੂੰ ਲੈ ਕੇ ਬੀ. ਡੀ. ਪੀ. ਓ. ਟਾਂਡਾ ਨੂੰ ਐਕਸ ਸਰਵਿਸ ਮੈਨ ਵੈੱਲਫੇਅਰ ਸੁਸਾਇਟੀ ਖੁਣ-ਖੁਣ ਕਲਾਂ ਦੇ ਅਹੁਦੇਦਾਰਾਂ ਵਲੋਂ ਇੱਕ ਮੰਗ ਪੱਤਰ ਦਿੱਤਾ ਗਿਆ | ਸੁਸਾਇਟੀ ਦੇ ਪ੍ਰਧਾਨ ...

ਪੂਰੀ ਖ਼ਬਰ »

ਬਰਿੰਦਰ ਸਿੰਘ ਨੇ ਨੈਸ਼ਨਲ ਖੇਡਾਂ ਸ਼ਾਟਪੁੱਟ 'ਚ ਜਿੱਤਿਆ ਗੋਲਡ ਮੈਡਲ

ਚੌਲਾਂਗ, ਹਰਿਆਣਾ, 16 ਮਈ (ਸੁਖਦੇਵ ਸਿੰਘ, ਹਰਮੇਲ ਸਿੰਘ ਖੱਖ)- ਹੁਸ਼ਿਆਰਪੁਰ ਪੁਲਿਸ ਦੇ ਮੁਲਾਜ਼ਮ ਬਰਿੰਦਰ ਸਿੰਘ ਨੇ ਗੋਲਡ ਮੈਡਲ ਜਿੱਤ ਕੇ ਪਿੰਡ ਤੇ ਜ਼ਿਲੇ੍ਹ ਤੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਪ੍ਰਸ਼ੋਤਮ ਲਾਲ ਨੇ ਦੱਸਿਆ ਕਿ 11 ਮਈ ਤੋਂ 15 ...

ਪੂਰੀ ਖ਼ਬਰ »

ਵਿਧਾਇਕ ਘੁੰਮਣ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ

ਤਲਵਾੜਾ, 16 ਮਈ (ਵਿਸ਼ੇਸ਼ ਪ੍ਰਤੀਨਿਧ)-ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਹਲਕਾ ਦਸੂਹਾ ਦੇ ਵਿਧਾਇਕ ਐਡਵੋਕੇਟ ਕਰਮਵੀਰ ਘੁੰਮਣ ਲਗਾਤਾਰ ਕੰਢੀ ਇਲਾਕੇ ਦੇ ਲੋਕਾਂ 'ਚ ਵਿਚਰ ਕੇ ਰਾਬਤਾ ਕਾਇਮ ਕਰ ਰਹੇ ਹਨ ਤੇ ਪਿੰਡਾਂ ਵਿਚ ਜਾ ਕੇ ਲੋਕਾਂ ਦੀਆਂ ਮੁਸ਼ਕਲਾਂ ਨੂੰ ...

ਪੂਰੀ ਖ਼ਬਰ »

ਪੀ.ਐਚ.ਸੀ. ਭੰਗਾਲਾ ਵਿਖੇ ਡੇਂਗੂ ਦਿਵਸ ਮਨਾਇਆ

ਭੰਗਾਲਾ, 16 ਮਈ (ਬਲਵਿੰਦਰਜੀਤ ਸਿੰਘ ਸੈਣੀ)-ਪੰਜਾਬ ਸਰਕਾਰ, ਸਿਹਤ ਵਿਭਾਗ ਪੰਜਾਬ ਦੇ ਹੁਕਮਾਂ 'ਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਲਖਵੀਰ ਸਿੰਘ, ਐਪੀਡੀਮੋਲੋਜਿਸਟ ਹੁਸ਼ਿਆਰਪੁਰ ਡਾ. ਦਵਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਐਸ.ਐਮ.ਓ. ਬੁਢਾਬਾੜ ਡਾ. ਹਰਜੀਤ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਵਰਦੀਆਂ ਭੇਟ

ਦਸੂਹਾ, 16 ਮਈ (ਭੁੱਲਰ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਸੂਹਾ ਵਿਖੇ ਸੁਸ਼ਮਾ ਦੇਵੀ ਵਲੋਂ ਵਿਦਿਆਰਥੀਆਂ ਨੂੰ ਵਰਦੀਆਂ ਭੇਟ ਕੀਤੀਆਂ ਗਈਆਂ | ਇਸ ਮੌਕੇ ਪਿ੍ੰਸੀਪਲ ਗੁਰਦਿਆਲ ਸਿੰਘ ਨੇ ਦੱਸਿਆ ਕਿ ਸੁਸ਼ਮਾ ਦੇਵੀ ਇਸ ਸਕੂਲ ਵਿਚ ਆਪਣੀਆਂ ਸੇਵਾਵਾਂ ਦੇ ਕੇ ਰਿਟਾਇਰ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਪੂਰੀ ਤਰ੍ਹਾਂ ਖ਼ੁਸ਼ - ਵਿਧਾਇਕ ਘੁੰਮਣ

ਦਸੂਹਾ,16 ਮਈ (ਭੁੱਲਰ)-ਪਿੰਡ ਖੋਲ੍ਹੇ ਵਿਖੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਪਿੰਡ ਵਾਸੀਆਂ ਵਲੋਂ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤਾ ਗਿਆ | ਇਸ ਮੌਕੇ ਵਿਧਾਇਕ ਘੁੰਮਣ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ...

ਪੂਰੀ ਖ਼ਬਰ »

ਦਸਮੇਸ਼ ਗਰਲਜ਼ ਕਾਲਜ ਵਿਖੇ ਯੋਗਾ ਕੈਂਪ

ਮੁਕੇਰੀਆਂ, 16 ਮਈ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖਸ਼ ਮੁਕੇਰੀਆਂ ਵਿਖੇ 'ਫਿੱਟ ਇੰਡੀਆ ਮੂਵਮੈਂਟ' ਦੇ ਤਹਿਤ ਖੇਡ ਵਿਭਾਗ ਵਲੋਂ ਕਾਲਜ ਪਿ੍ੰਸੀਪਲ ਡਾ. ਕਰਮਜੀਤ ਕੌਰ ਬਰਾੜ ਦੀ ਅਗਵਾਈ ਹੇਠ ਵਿਦਿਆਰਥਣਾਂ ਨੂੰ ਜਾਗਰੂਕ ਕਰਨ ਲਈ ਇਕ ਹਫ਼ਤੇ (9-14) ਦਾ ...

ਪੂਰੀ ਖ਼ਬਰ »

ਵਿਧਾਇਕ ਘੁੰਮਣ ਨੇ ਮੌਕੇ 'ਤੇ ਪਹੰੁਚ ਕੇ ਬੰਦ ਪਏ ਨਾਲੇ ਦੀ ਸਫਾਈ ਕਰਵਾਈ

ਦਸੂਹਾ, 16 ਮਈ (ਕੌਸ਼ਲ)- ਹਲਕਾ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਹਲਕੇ ਦੀ ਹਰੇਕ ਸਮੱਸਿਆ ਦੇ ਬਰੀਕੀ ਨਾਲ ਗ਼ੌਰ ਕਰਦਿਆਂ ਉਸ ਦਾ ਹੱਲ ਕੀਤਾ ਜਾ ਰਿਹਾ ਹੈ | ਹੈਰਾਨੀ ਵਾਲੀ ਗੱਲ ਤਾਂ ਇਹ ਹੈ ਕਿ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਵਾਰਡ ਪੱਧਰ ...

ਪੂਰੀ ਖ਼ਬਰ »

ਕੌਮੀ ਡੇਂਗੂ ਦਿਵਸ ਮੌਕੇ ਪੀ.ਐਚ.ਸੀ. ਚੱਕੋਵਾਲ 'ਚ ਜਾਗਰੂਕਤਾ ਕੈਂਪ

ਹੁਸ਼ਿਆਰਪੁਰ, 16 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੌਮੀ ਡੇਂਗੂ ਦਿਵਸ ਮੌਕੇ ਪੀ.ਐਚ.ਸੀ. ਚੱਕੋਵਾਲ ਵਿਖੇ ਜਾਗਰੂਕਤਾ ਕੈਂਪ ਡਾ. ਬਲਦੇਵ ਸਿੰਘ ਦੀ ਪ੍ਰਧਾਨਗੀ ਹੇਠ ਲਗਾਇਆ ਗਿਆ ਜਿਸ 'ਚ ਡਾ. ਅਨੀਤਾ ਮੈਡੀਕਲ ਅਫ਼ਸਰ, ਬੀ.ਈ.ਈ. ਰਮਨਦੀਪ ਕÏਰ, ਹੈਲਥ ਇੰਸਪੈਕਟਰ ...

ਪੂਰੀ ਖ਼ਬਰ »

ਸਰਕਾਰੀ ਆਈ.ਟੀ.ਆਈ. 'ਚ ਕੌਮੀ ਡੇਂਗੂ ਦਿਵਸ ਮਨਾਇਆ

ਹੁਸ਼ਿਆਰਪੁਰ, 16 ਮਈ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਸਰਕਾਰੀ ਆਈ.ਟੀ.ਆਈ. ਹੁਸ਼ਿਆਰਪੁਰ ਵਿਖੇ ਐਂਟੀਲਾਰਵਾ ਦੇ ਇੰਚਾਰਜ ਬਸੰਤ ਕੁਮਾਰ ਤੇ ਹੈਲਥ ਇੰਸਪੈਕਟਰ ਸੰਜੀਵ ਠਾਕੁਰ ਦੀ ਪ੍ਰਧਾਨਗੀ ਹੇਠ ਕੌਮੀ ਡੇਂਗੂ ਦਿਵਸ ਮਨਾਇਆ ਗਿਆ¢ ਇਸ ਮੌਕੇ ਹੈਲਥ ਇੰਸਪੈਕਟਰ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕਾਂ ਵਲੋਂ ਕੈਬਨਿਟ ਮੰਤਰੀ ਨੂੰ ਮੰਗ ਪੱਤਰ

ਹੁਸ਼ਿਆਰਪੁਰ, 16 ਮਈ (ਬਲਜਿੰਦਰਪਾਲ ਸਿੰਘ)-ਕੰਪਿਊਟਰ ਅਧਿਆਪਕਾਂ ਵਲੋਂ ਮੰਗਾਂ ਸਬੰਧੀ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ ਗਿਆ | ਇਸ ਮੌਕੇ 'ਆਪ' ਵਿਧਾਇਕ ਡਾ: ਰਵਜੋਤ ਸਿੰਘ, ਵਿਧਾਇਕ ਐਡਵੋਕੇਟ ਕਰਮਵੀਰ ...

ਪੂਰੀ ਖ਼ਬਰ »

ਸਚਦੇਵਾ ਵਲੋਂ 'ਸਕਿਨ ਐਂਡ ਹੇਅਰ ਕੇਅਰ ਸੈਂਟਰ' ਦਾ ਉਦਘਾਟਨ

ਹੁਸ਼ਿਆਰਪੁਰ, 16 ਮਈ (ਬਲਜਿੰਦਰਪਾਲ ਸਿੰਘ)-ਇੰਡੀਅਨ ਕੌਂਸਲ ਆਫ਼ ਸੋਸ਼ਲ ਵੈਲਫੇਅਰ (ਆਈ.ਸੀ.ਐਸ.ਡਬਲਯੂ.) ਚੰਡੀਗੜ੍ਹ ਵਲੋਂ ਔਰਤਾਂ ਦੀ ਭਲਾਈ ਲਈ ਮੁਹੱਲਾ ਬਸੀ ਖਵਾਜੂ ਹੁਸ਼ਿਆਰਪੁਰ ਵਿਖੇ 'ਸਕਿਨ ਐਂਡ ਹੇਅਰ ਕੇਅਰ ਸੈਂਟਰ' ਖੋਲਿ੍ਹਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਉੱਘੇ ਸਮਾਜ ਸੇਵੀ ਪਰਮਜੀਤ ਸਿੰਘ ਸਚਦੇਵਾ ਤੇ ਉਨ੍ਹਾਂ ਦੀ ਪਤਨੀ ਡਿੰਪੀ ਸਚਦੇਵਾ ਵਲੋਂ ਉਕਤ ਸੈਂਟਰ ਦਾ ਉਦਘਾਟਨ ਸਾਂਝੇ ਤੌਰ 'ਤੇ ਕੀਤਾ | ਇਸ ਮੌਕੇ ਸਚਦੇਵਾ ਨੇ ਕਿਹਾ ਕਿ ਇਹ ਸੈਂਟਰ ਲੜਕੀਆਂ/ਔਰਤਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਕਰਨ ਦਾ ਯਤਨ ਕਰੇਗਾ | ਉਨ੍ਹਾਂ ਕਿਹਾ ਕਿ ਪਹਿਲੇ ਬੈਚ 'ਚ 25 ਲੜਕੀਆਂ ਦੀ ਚੋਣ ਕੀਤੀ ਗਈ ਹੈ, ਜਿਨ੍ਹਾਂ ਨੂੰ 6 ਮਹੀਨੇ ਲਈ ਸਿਖਲਾਈ ਦਿੱਤੀ ਜਾਵੇਗੀ | ਇਸ ਮੌਕੇ ਪ੍ਰੋ: ਬਹਾਦਰ ਸਿੰਘ ਸੁਨੇਤ, ਸਤਵੰਤ ਬੋਪਾਰਾਏ, ਜਨਰਲ ਸਕੱਤਰ ਰਵੀ ਚੌਧਰੀ, ਸਲਾਹਕਾਰ ਮਨਜੀਤ ਆਹਲੂਵਾਲੀਆ, ਪ੍ਰੋਜੈਕਟ ਇੰਚਾਰਜ ਡੋਲੀ ਚੀਮਾ, ਟੀਮ ਮੈਂਬਰ ਜਸਵੀਨ ਆਹਲੂਵਾਲੀਆ, ਨਾਜ਼ਮ ਰਿਆੜ, ਡਿੰਪੀ ਆਦਿ ਹਾਜ਼ਰ ਸਨ | ਅੰਤ 'ਚ ਡੋਲੀ ਚੀਮਾ ਵਲੋਂ ਪਹੁੰਚੀਆਂ ਹੋਈਆਂ ਸ਼ਖਸੀਅਤਾਂ ਦਾ ਧੰਨਵਾਦ ਕੀਤਾ |

ਖ਼ਬਰ ਸ਼ੇਅਰ ਕਰੋ

 

ਰਿਆਤ ਬਾਹਰਾ ਮੈਨੇਜਮੈਂਟ ਕਾਲਜ ਦੇ ਵਿਦਿਆਰਥੀਆਂ ਨੇ ਮਾਂ ਦਿਵਸ ਮਨਾਇਆ

ਹੁਸ਼ਿਆਰਪੁਰ, 16 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਰਿਆਤ ਬਾਹਰਾ ਮੈਨੇਜਮੈਂਟ ਕਾਲਜ ਹੁਸ਼ਿਆਰਪੁਰ ਦੇ ਪਿ੍ੰ: ਹਰਿੰਦਰ ਗਿੱਲ ਦੇ ਨਿਰਦੇਸ਼ਾਂ ਅਨੁਸਾਰ ਕਾਲਜ ਦੇ ਸੋਸ਼ਲ ਐਂਡ ਵੈੱਲਫੇਅਰ ਕਲੱਬ ਦੇ ਵਿਦਿਆਰਥੀਆਂ ਵਲੋਂ ਸ਼ਿਵ ਮੰਦਰ ਆਸ਼ਰਮ ਵਿਖੇ ਮਾਂ ਦਿਵਸ ...

ਪੂਰੀ ਖ਼ਬਰ »

ਹੈਲਥ ਵੈਲਨੈੱਸ ਸੈਂਟਰ 'ਚ ਡੇਂਗੂ ਦਿਵਸ ਮਨਾਇਆ

ਹੁਸ਼ਿਆਰਪੁਰ, 16 ਮਈ (ਬਲਜਿੰਦਰਪਾਲ ਸਿੰਘ)-ਸਿਵਲ ਸਰਜਨ ਡਾ: ਲਖਵੀਰ ਸਿੰਘ ਦੇ ਨਿਰਦੇਸ਼ਾਂ ਤਹਿਤ ਐਸ.ਐਮ.ਓ ਮੰਡ-ਭੰਡੇਰ ਡਾ: ਐਸ.ਪੀ. ਸਿੰਘ ਦੀ ਅਗਵਾਈ 'ਚ ਹੈਲਥ ਵੈਲਨੈੱਸ ਸੈਂਟਰ ਮੱਕੋਵਾਲ ਵਿਖੇ ਕੌਮੀ ਡੇਂਗੂ ਦਿਵਸ ਮਨਾਇਆ ਗਿਆ | ਇਸ ਮੌਕੇ ਬੀ.ਈ.ਈ. ਰਾਜੀਵ ਕੁਮਾਰ ਨੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX