ਤਾਜਾ ਖ਼ਬਰਾਂ


ਸੁਰੱਖਿਆ ਬਲਾਂ ਵਲੋਂ ਪੁਲਵਾਮਾ ਤੋਂ ਆਈ.ਈ.ਡੀ. ਬਰਾਮਦ
. . .  2 minutes ago
ਸ੍ਰੀਨਗਰ, 10 ਅਗਸਤ - ਪੁਲਿਸ ਅਤੇ ਸੁਰੱਖਿਆ ਬਲਾਂ ਨੇ ਪੁਲਵਾਮਾ ਦੇ ਸਰਕੂਲਰ ਰੋਡ 'ਤੇ ਤਹਾਬ ਕਰਾਸਿੰਗ ਨੇੜੇ ਲਗਭਗ 25 ਤੋਂ 30 ਕਿਲੋਗ੍ਰਾਮ ਵਜ਼ਨ ਦਾ ਆਈ.ਈ.ਡੀ. ਬਰਾਮਦ ਕੀਤਾ ਹੈ।ਏ.ਡੀ.ਜੀ.ਪੀ. ਕਸ਼ਮੀਰ ਵਿਜੇ ਕੁਮਾਰ...
'ਲਾਲ ਸਿੰਘ ਚੱਢਾ' ਦੀ ਰਿਲੀਜ਼ ਤੋਂ ਪਹਿਲਾਂ ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਤੇ ਮੋਨਾ ਸਿੰਘ ਦਰਸ਼ਨ ਕਰਨ ਪੁੱਜੇ ਸ੍ਰੀ ਹਰਿਮੰਦਰ ਸਾਹਿਬ
. . .  10 minutes ago
ਅੰਮ੍ਰਿਤਸਰ, 10 ਅਗਸਤ (ਜਸਵੰਤ ਸਿੰਘ ਜੱਸ) - ਬਾਲੀਵੁੱਡ ਦੇ ਉੱਘੇ ਅਦਾਕਾਰ ਅਤੇ ਨਿਰਦੇਸ਼ਕ ਆਮਿਰ ਖਾਨ ਅੱਜ ਅੰਮ੍ਰਿਤ ਵੇਲੇ ਸਾਥੀ ਕਲਾਕਾਰਾਂ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਜਾਣਕਾਰੀ ਅਨੁਸਾਰ ਆਮਿਰ ਖ਼ਾਨ ਅਭਿਨੇਤਰੀ ਮੋਨਾ ਸਿੰਘ...
ਨਹੀਂ ਰਹੇ ਲੋਕ ਘੋਲਾਂ ਦੇ ਨਿਧੜਕ ਜਰਨੈਲ ਕਾਮਰੇਡ ਪ੍ਰੀਤਮ ਸਿੰਘ ਦਰਦੀ, ਸਸਕਾਰ ਅੱਜ
. . .  29 minutes ago
ਮਹਿਲ ਕਲਾਂ, 10 ਅਗਸਤ (ਅਜੀਤ ਬਿਊਰੋ) - ਰੋਜ਼ਾਨਾ ਅਜੀਤ ਦੇ ਮਹਿਲ ਕਲਾਂ ਤੋਂ ਪ੍ਰਤੀਨਿਧ ਅਵਤਾਰ ਸਿੰਘ ਅਣਖੀ ਦੇ ਵੱਡੇ ਭਰਾ, ਅਜੀਤ ਸਮਾਚਾਰ ਦੇ ਪ੍ਰਤੀਨਿਧ ਗੁਰਪ੍ਰੀਤ ਸਿੰਘ ਅਣਖੀ ਦੇ ਤਾਇਆ ਜੀ ਅਤੇ ਲੋਕ ਘੋਲਾਂ ਦੇ ਨਿਧੜਕ ਜਰਨੈਲ ਲੈਨਿਨ ਕਿਤਾਬ ਘਰ ਮਹਿਲ ਕਲਾਂ...
⭐ਮਾਣਕ - ਮੋਤੀ⭐
. . .  40 minutes ago
⭐ਮਾਣਕ - ਮੋਤੀ⭐
ਮਸ਼ਹੂਰ ਅੰਪਾਇਰ ਰੂਡੀ ਕੋਰਟਜ਼ੇਨ ਦੀ ਕਾਰ ਹਾਦਸੇ ਵਿਚ ਮੌਤ
. . .  1 day ago
ਦਸੂਹਾ ਦੀ ਮਸ਼ਹੂਰ ਬਜਾਜੀ ਦੀ ਦੁਕਾਨ ਸਿਲਕ ਸਟੋਰ ’ਤੇ ਲੱਗੀ ਅੱਗ, ਭਾਰੀ ਨੁਕਸਾਨ
. . .  1 day ago
ਐਨ.ਡੀ.ਆਰ.ਐਫ. ਦੀ 29 ਮੈਂਬਰੀ ਟੀਮ ਵਲੋਂ ਬੱਚੇ ਦੀ ਭਾਲ ਲਈ ਆਪ੍ਰੇਸ਼ਨ ਸ਼ੁਰੂ
. . .  1 day ago
ਕਪੂਰਥਲਾ, 9 ਅਗਸਤ (ਅਮਰਜੀਤ ਕੋਮਲ)-ਸਥਾਨਕ ਸ਼ਾਲੀਮਾਰ ਬਾਗ ਰੋਡ 'ਤੇ ਪੈਂਦੇ ਇਕ ਨਿੱਜੀ ਹੋਟਲ ਦੇ ਸਾਹਮਣੇ ਨਾਲੇ ਵਿਚ ਡਿੱਗੇ ਪ੍ਰਵਾਸੀ ਮਜ਼ਦੂਰ ਦੇ ਬੱਚੇ ਅਭਿਲਾਸ਼ ਮੁਖੀਆ ਦੀ 8 ਘੰਟੇ ...
ਕਪੂਰਥਲਾ : ਬੱਚਾ ਅਜੇ ਵੀ ਨਹੀਂ ਨਿਕਲਿਆ ਬਾਹਰ ,ਐਨ. ਡੀ. ਆਰ. ਐਫ. ਦੀ ਟੀਮ ਵੀ ਮੌਕੇ 'ਤੇ ਪੁੱਜੀ
. . .  1 day ago
ਟੈਨਿਸ ਦੀ ਮਹਾਨ ਖਿਡਾਰਨ ਸੇਰੇਨਾ ਵਿਲੀਅਮਜ਼ ਨੇ ਸੰਨਿਆਸ ਲੈਣ ਦਾ ਕੀਤਾ ਐਲਾਨ
. . .  1 day ago
ਚੰਡੀਗੜ੍ਹ : ਬਿਕਰਮ ਮਜੀਠੀਆ ਦੀ ਜ਼ਮਾਨਤ ’ਤੇ ਹਾਈਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ,24 ਫਰਵਰੀ ਤੋਂ ਹਨ ਜੇਲ੍ਹ ਵਿਚ
. . .  1 day ago
ਖੇਡ ਮੰਤਰੀ ਮੀਤ ਹੇਅਰ ਵਲੋਂ ਪਿੰਡ ਮੈਹਸ ਪਹੁੰਚ ਕੇ ਹਰਜਿੰਦਰ ਕੌਰ ਦਾ ਕੀਤਾ ਗਿਆ ਵਿਸ਼ੇਸ਼ ਸਨਮਾਨ
. . .  1 day ago
ਨਾਭਾ, 9 ਅਗਸਤ (ਅਮਨਦੀਪ ਸਿੰਘ ਲਵਲੀ)-ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਮੈਹਸ ਦੀ ਵਸਨੀਕ ਹਰਜਿੰਦਰ ਕੌਰ ਜਿਸ ਨੇ ਬੀਤੇ ਦਿਨੀਂ ਰਾਸ਼ਟਰਮੰਡਲ ਖੇਡਾਂ 'ਚ ਕਾਂਸੀ ਦਾ ਤਗ਼ਮਾ ਜਿੱਤਿਆ। ਉਸ ਦੇ ਘਰ ਪਿੰਡ ਮੈਹਸ ਵਿਖੇ ਵਿਸ਼ੇਸ਼ ਤੌਰ 'ਤੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਪਹੁੰਚੇ ਅਤੇ ਉਸ ਦਾ ਸਨਮਾਨ ਕੀਤਾ।
ਪਾਕਿਸਤਾਨ 'ਚ ਆਤਮਘਾਤੀ ਹਮਲੇ 'ਚ 4 ਫ਼ੌਜੀਆਂ ਦੀ ਮੌਤ, 7 ਹੋਰ ਜ਼ਖ਼ਮੀ
. . .  1 day ago
ਅੰਮ੍ਰਿਤਸਰ, 9 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਖ਼ੈਬਰ ਪਖਤੂਨਖਵਾ ਸੂਬੇ ਦੇ ਉੱਤਰੀ ਵਜ਼ੀਰਿਸਤਾਨ ਜ਼ਿਲ੍ਹੇ 'ਚ ਇਕ ਆਤਮਘਾਤੀ ਹਮਲੇ 'ਚ ਘੱਟੋ-ਘੱਟ 4 ਫ਼ੌਜੀ ਮਾਰੇ ਗਏ ਅਤੇ 7 ਹੋਰ ਜ਼ਖਮੀ ਹੋ ਗਏ। ਹਮਲੇ ਦੀ ਜ਼ਿੰਮੇਵਾਰੀ ਅੱਤਵਾਦੀ ਸੰਗਠਨ ਤਹਿਰੀਕ-ਏ-ਤਾਲਿਬਨ...
ਰਾਸ਼ਟਰਮੰਡਲ ਖ਼ੇਡਾਂ ਦੇ ਸਮਾਪਤੀ ਸਮਾਰੋਹ 'ਚ ਵੱਜਿਆ ਸਿੱਧੂ ਮੂਸੇਵਾਲਾ ਦਾ ਗੀਤ '295'
. . .  1 day ago
ਬਰਮਿੰਘਮ, 9 ਅਗਸਤ-ਰਾਸ਼ਟਰਮੰਡਲ ਖ਼ੇਡਾਂ ਦੇ ਸਮਾਪਤੀ ਸਮਾਰੋਹ 'ਚ ਸਿੱਧੂ ਮੂਸੇਵਾਲਾ ਦਾ ਗੀਤ '295' ਵੱਜਿਆ। ਇਸ ਸੰਬੰਧੀ ਜਾਣਕਾਰੀ ਸਿੱਖ ਮਹਿਲਾ ਸੰਸਦ ਮੈਂਬਰ ਪ੍ਰੀਤ ਕੌਰ ਗਿੱਲ ਨੇ ਟਵੀਟ ਕਰਕੇ ਦਿੱਤੀ। ਸਟੇਡੀਅਮ 'ਚ ਚੱਲ ਰਹੇ ਗੀਤ ਦੀ ਪ੍ਰੀਤ ਕੌਰ ਗਿੱਲ ਵਲੋਂ ਵੀਡੀਓ ਵੀ ਸਾਂਝੀ ਕੀਤੀ ਗਈ ਹੈ।
ਪੰਜਾਬ ਦੇ ਕੈਂਸਰ ਰੋਗਾਂ ਦੇ ਮਾਹਿਰ ਡਾ. ਸੇਖੋਂ ਨਹੀਂ ਰਹੇ
. . .  1 day ago
ਲੁਧਿਆਣਾ, 9 ਅਗਸਤ (ਸਲੇਮਪੁਰੀ)- ਕੈਂਸਰ ਰੋਗਾਂ ਦੇ ਮਾਹਿਰ ਡਾ. ਜੇ.ਐੱਸ. ਸੇਖੋਂ ਦਾ ਅੱਜ ਤੜਕੇ ਦਿਹਾਂਤ ਹੋ ਗਿਆ। ਉਨ੍ਹਾਂ ਦੀ ਉਮਰ ਲਗਭਗ 65 ਸਾਲ ਦੇ ਕਰੀਬ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਜਿਗਰ ਦੀ ਬਿਮਾਰੀ ਤੋਂ ਪੀੜਤ ਹੋਣ ਕਾਰਨ ਉਹ ਇਸ ਵੇਲੇ ਦਿੱਲੀ ਦੇ ਇਕ ਹਸਪਤਾਲ ਵਿਚ...
ਕੰਗਣਾ ਰਣੌਤ ਨੂੰ ਹੋਇਆ ਡੇਂਗੂ
. . .  1 day ago
ਮੁੰਬਈ, 9 ਅਗਸਤ-ਕੰਗਣਾ ਰਣੌਤ ਨੂੰ ਹੋਇਆ ਡੇਂਗੂ
ਕਿਸਾਨ ਜਥੇਬੰਦੀਆਂ ਨੇ ਬਿਜਲੀ ਸੋਧ ਬਿੱਲ ਦੀਆਂ ਕਾਪੀਆਂ ਸਾੜ ਕੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
. . .  1 day ago
ਜੈਤੋ, 9 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਕਿਸਾਨ ਵੱਡੀ ਗਿਣਤੀ 'ਚ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਇਕੱਤਰ ਹੋਏ ਅਤੇ ਉਨ੍ਹਾਂ ਨੇ ਕੇਂਦਰ ਸਰਕਾਰ ਵਲੋਂ ਬਿਜਲੀ ਸੋਧ...
ਪੰਜਾਬ ਪੁਲਿਸ ਦੀ ਵੱਡੀ ਕਾਮਯਾਬੀ, ਸਰਹੱਦ ਤੋਂ ਨਸ਼ਿਆਂ, ਹਥਿਆਰਾਂ ਤੇ ਵਿਸਫੋਟਕ ਦੀ ਖੇਪ ਲੈ ਕੇ ਆ ਰਹੇ ਦੋ ਸਮੱਗਲਰ ਕੀਤੇ ਕਾਬੂ
. . .  1 day ago
ਤਰਨ ਤਾਰਨ, 9 ਅਗਸਤ-ਪੰਜਾਬ ਦੇ ਤਰਨ ਤਾਰਨ ਸ਼ਹਿਰ 'ਚ ਪੁਲਿਸ ਨੇ ਗੈਂਗਸਟਰ ਹੈਰੀ ਚੱਠਾ ਅਤੇ ਸੁੱਖ ਭਿਖਾਰੀਵਾਲ ਦੇ ਦੋ ਕਰੀਬੀ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਦੋਵਾਂ ਕੋਲੋਂ ਹੈਂਡ ਗ੍ਰੇਨੇਡ, ਹਥਿਆਰ ਅਤੇ ਡਰੱਗ ਮਨੀ ਵੀ ਬਰਾਮਦ ਕੀਤੀ ਗਈ...
ਟੈਲੀਕਾਮ ਟਾਵਰ ਦੇ ਵਿਰੋਧ 'ਚ ਪਿੰਡ ਵਾਸੀਆਂ ਵਲੋਂ ਰਾਜ ਮਾਰਗ ਕੀਤਾ ਗਿਆ ਬੰਦ
. . .  1 day ago
ਬਰਨਾਲਾ /ਹੰਡਿਆਇਆ, 9 ਅਗਸਤ (ਗੁਰਜੀਤ ਸਿੰਘ ਖੁੱਡੀ)- ਟੈਲੀਕਾਮ ਟਾਵਰ ਦੇ ਵਿਰੋਧ 'ਚ ਪਿੰਡ ਵਾਸੀਆਂ ਵਲੋਂ ਰਾਜ ਮਾਰਗ ਬੰਦ ਕੀਤਾ ਗਿਆ। ਜਾਣਕਾਰੀ ਮੁਤਾਬਿਕ ਬਰਨਾਲਾ-ਮਾਨਸਾ ਰਾਜ ਮਾਰਗ ਪਿੰਡ ਧਨੌਲਾ ਖ਼ੁਰਦ ਦੇ ਵਾਸੀਆਂ ਵਲੋਂ...
ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  1 day ago
ਪਟਨਾ, 9 ਅਗਸਤ-ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
ਰਾਜਭਵਨ ਪਹੁੰਚੇ ਨਿਤਿਸ਼ ਕੁਮਾਰ
. . .  1 day ago
ਪਟਨਾ, 9 ਅਗਸਤ-ਰਾਜਭਵਨ ਪਹੁੰਚੇ ਨਿਤਿਸ਼ ਕੁਮਾਰ
ਲੁਧਿਆਣਾ 'ਚ ਪੁਲਿਸ ਨੇ ਕੱਢਿਆ ਫਲੈਗ ਮਾਰਚ
. . .  1 day ago
ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਫਲੈਗ ਮਾਰਚ ਕੱਢਿਆ ਗਿਆ। ਇਸ ਫਲੈਗ ਮਾਰਚ ਦੌਰਾਨ ਪੁਲਿਸ ਨੇ ਕੁਝ ਸ਼ੱਕੀ ਵਿਅਕਤੀਆਂ ਨੂੰ ਵੀ ਹਿਰਾਸਤ 'ਚ ਲਿਆ ਹੈ।
ਕਪੂਰਥਲਾ ਤੋਂ ਵੱਡੀ ਖ਼ਬਰ: ਡੇਢ ਸਾਲ ਦਾ ਬੱਚਾ ਨਾਲੇ 'ਚ ਡਿੱਗਿਆ, ਨਗਰ ਨਿਗਮ ਦੀ ਟੀਮ ਵਲੋਂ ਬੱਚੇ ਦੀ ਭਾਲ ਜਾਰੀ
. . .  1 day ago
ਕਪੂਰਥਲਾ, 9 ਅਗਸਤ (ਅਮਰਜੀਤ ਕੋਮਲ)- ਸਥਾਨਕ ਸ਼ਾਲੀਮਾਰ ਬਾਗ ਨੇੜੇ ਦੁਪਹਿਰ ਬਾਅਦ ਇਕ ਡੇਢ ਸਾਲ ਦਾ ਬੱਚਾ ਨਾਲੇ ਵਿਚ ਡਿੱਗ ਗਿਆ, ਜਿਸ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਬੱਚਾ ਡਿੱਗਣ ਦੀ ਸੂਚਨਾ ਮਿਲਦਿਆਂ ਹੀ ਪ੍ਰਸ਼ਾਸਨਿਕ ਅਧਿਕਾਰੀ ਮੌਕੇ 'ਤੇ ਪੁੱਜੇ...
ਆਮ ਆਦਮੀ ਪਾਰਟੀ ਦੇ ਵਿਧਾਇਕ ਗੋਗੀ ਨੂੰ ਗੈਂਗਸਟਰਾਂ ਨੇ ਦਿੱਤੀ ਧਮਕੀ
. . .  1 day ago
ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦੇ ਹਲਕਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਨੂੰ ਗੈਂਗਸਟਰਾਂ ਵਲੋਂ 25 ਲੱਖ ਦੀ ਰੰਗਦਾਰੀ ਮੰਗੀ ਗਈ ਹੈ ਅਤੇ ਪੈਸੇ ਨਾ ਦੇਣ ਦੀ ਸੂਰਤ 'ਚ ਗੋਗੀ ਨੂੰ ਜਾਨੋਂ...
ਰਾਸ਼ਟਰਮੰਡਲ ਖ਼ੇਡਾਂ: ਤਗਮਾ ਜੇਤੂ ਹਰਜਿੰਦਰ ਕੌਰ ਦਾ ਸਕੂਲ 'ਚ ਸਨਮਾਨ
. . .  1 day ago
ਨਾਭਾ, 9 ਅਗਸਤ(ਕਰਮਜੀਤ ਸਿੰਘ)- ਰਾਸ਼ਟਰਮੰਡਲ ਖ਼ੇਡਾਂ 'ਚ ਆਪਣੀ ਮਿਹਨਤ ਸਦਕਾ ਮੱਲ੍ਹਾਂ ਮਾਰਨ ਵਾਲੀ ਨਾਭਾ ਦੀ ਵਸਨੀਕ ਹਰਜਿੰਦਰ ਕੌਰ ਦੇ ਪਿੰਡ ਮਹਿਸ ਪਹੁੰਚਣ 'ਤੇ ਗੌਰਮਿੰਟ ਹਾਈ ਸਕੂਲ ਵਿਖੇ ਸਕੂਲ ਇੰਚਾਰਜ ਹਰਮਿੰਦਰ ਜੀਤ ਕੌਰ ਦੀ ਅਗਵਾਈ 'ਚ ਆਯੋਜਿਤ...
ਖੇਮਕਰਨ ਹਲਕੇ ਤੋਂ ਰਾਜਾ ਵੜਿੰਗ ਨੇ ਸ਼ੁਰੂ ਕੀਤੀ ਪੰਜਾਬ ਕਾਂਗਰਸ ਵਲੋਂ ਤਿਰੰਗਾ ਯਾਤਰਾ
. . .  1 day ago
ਭਿੱਖੀਵਿੰਡ/ਖੇਮਕਰਨ, 9ਅਗਸਤ (ਬੋਬੀ, ਭੱਟੀ, ਬਿੱਲਾ)-ਪੰਜਾਬ ਕਾਂਗਰਸ ਵਲੋਂ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸੰਬੰਧ 'ਚ ਪੰਜਾਬ ਅੰਦਰ ਕੱਢੀ ਜਾ ਰਹੀ ਤਿਰੰਗਾ ਪੈਦਲ ਯਾਤਰਾ ਦੀ ਸ਼ੁਰੂਆਤ ਅੱਜ ਖੇਮਕਰਨ ਹਲਕੇ 'ਚ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਜੇਠ ਸੰਮਤ 554
ਵਿਚਾਰ ਪ੍ਰਵਾਹ: ਮਨੁੱਖ ਦਾ ਮਨੁੱਖ ਵਿਰੁੱਧ ਕੀਤਾ ਜ਼ੁਲਮ, ਹਜ਼ਾਰਾਂ ਲੋਕਾਂ ਨੂੰ ਰੁਆ ਦਿੰਦਾ ਹੈ। -ਹੋਰੇਸ ਵਾਲਪੋਲ

ਜਗਰਾਓਂ

ਟਰੱਕ ਯੂਨੀਅਨ ਹਠੂਰ ਦਾ ਵਿਵਾਦ ਇਕ ਵਾਰ ਫਿਰ ਭਖਿਆ

ਹਠੂਰ, 16 ਮਈ (ਜਸਵਿੰਦਰ ਸਿੰਘ ਛਿੰਦਾ)-ਟਰੱਕ ਯੂਨੀਅਨ ਹਠੂਰ ਵਿਖੇ ਅੱਜ ਫਿਰ ਮਾਹੌਲ ਉਸ ਸਮੇਂ ਤਣਾਅਪੂਰਨ ਹੋ ਗਿਆ ਜਦ ਟਰੱਕ ਯੂਨੀਅਨ ਦੇ ਇਕ ਧੜੇ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਯੂਨੀਅਨ ਦੀ ਨਵੀਂ ਬਣੀ ਕਮੇਟੀ 'ਤੇ ਭੇਦਭਾਵ ਕਰਨ ਦਾ ਦੋਸ਼ ਲਗਾਉਂਦਿਆਂ ਯੂਨੀਅਨ ...

ਪੂਰੀ ਖ਼ਬਰ »

ਸੇਵਾ ਕੇਂਦਰ ਮੁਲਾਜ਼ਮਾਂ ਦੀ ਕਲਮਛੋੜ ਹੜਤਾਲ, ਕੰਮਕਾਜ ਠੱਪ ਰਿਹਾ

ਮੁੱਲਾਂਪੁਰ-ਦਾਖਾ, 16 ਮਈ (ਨਿਰਮਲ ਸਿੰਘ ਧਾਲੀਵਾਲ)-ਸੇਵਾ ਕੇਂਦਰ ਮੁਲਾਜ਼ਮਾਂ ਦੀ 8-9 ਹਜ਼ਾਰ ਮਹੀਨਾ ਨਿਗੁਣੀ ਤਨਖਾਹ ਤੇ ਬਿਨ੍ਹਾਂ ਕਿਸੇ ਛੁੱਟੀ ਕੰਮ ਕਰ ਰਹੇ ਸੇਵਾ ਕੇਂਦਰ ਕਰਮਚਾਰੀਆਂ ਵਲੋਂ ਵਧੀ ਹੋਈ ਮਹਿੰਗਾਈ ਦੇ ਮੱਦੇਨਜ਼ਰ ਬਣਦੀ ਤਨਖਾਹ ਤੇ ਪੰਜਾਬ ਸਰਕਾਰ ਦੁਆਰਾ ਪ੍ਰਵਾਨਿਤ ਗਜ਼ਟਿਡ ਛੁੱਟੀਆਂ, ਡਿਊਟੀ ਦਾ ਸਮਾਂ 9 ਤੋਂ 5 ਵਜੇ ਤੱਕ ਕਰਨ, ਕਈ ਹੋਰ ਮੰਗਾਂ ਨੂੰ ਲੈ ਕੇ ਸੇਵਾ ਕੇਂਦਰ ਯੂਨੀਅਨ ਦੇ ਸੱਦੇ 'ਤੇ ਇਕ ਰੋਜ਼ਾ ਕਲਮਛੋੜ ਹੜਤਾਲ ਮੌਕੇ ਅੱਜ ਸੇਵਾ ਕੇਂਦਰਾਂ ਦਾ ਕੰਮਕਾਜ ਪੂਰੀ ਤਰ੍ਹਾਂ ਠੱਪ ਰਿਹਾ | ਮੁੱਲਾਂਪੁਰ-ਦਾਖਾ ਸੇਵਾ ਕੇਂਦਰ ਅੰਦਰ ਡਿਊਟੀ ਸਮੇਂ ਕਲਮਛੋੜ ਹੜਤਾਲ 'ਤੇ ਬੈਠੇ ਕਰਮਚਾਰੀਆਂ ਨੇ ਕਿਹਾ ਕਿ ਜੇਕਰ ਡਿਜ਼ੀਟਲ ਸੋਲਿਊਸ਼ਨ ਪ੍ਰਾਈਵੇਟ ਲਿਮ: ਕੰਪਨੀ ਵਲੋਂ ਉਨ੍ਹਾਂ ਦੀਆਂ ਮੰਗਾਂ ਸਮੇਂ ਸਿਰ ਪ੍ਰਵਾਨ ਨਾ ਕੀਤੀਆਂ ਤਾਂ ਹੜਤਾਲ ਲੰਬੀ ਵੀ ਹੋ ਸਕਦੀ ਹੈ | ਕਰਮਚਾਰੀਆਂ ਨੇ ਮੰਗ ਕੀਤੀ ਕਿ ਡਿਊਟੀ ਦੇ ਮੱਦੇਨਜ਼ਰ 20 ਹਜ਼ਾਰ ਮਹੀਨਾ ਤਨਖਾਹ ਦਿੱਤੀ ਜਾਵੇ, ਖਾਸਕਰ ਔਰਤਾਂ ਨੂੰ ਰਿਹਾਇਸ਼ ਦੇ ਨੇੜਲੇ ਸੇਵਾ ਕੇਂਦਰਾਂ 'ਚ ਡਿਊਟੀ ਹੋਵੇ | ਉਨ੍ਹਾਂ ਕਿਹਾ ਕਿ ਕੰਮ ਨਿੱਤ ਦਿਨ ਵਧ ਰਿਹਾ ਹੋਣ ਕਰਕੇ ਕਈ ਵਾਰ ਮੁਲਾਜ਼ਮਾਂ ਨੂੰ ਐਤਵਾਰ ਵੀ ਬੁਲਾਇਆ ਜਾਂਦਾ ਹੈ, ਹਰ ਵਿਭਾਗ ਦਾ ਦਫਤਰੀ ਸਮਾਂ ਸਵੇਰ 9 ਤੋਂ 5 ਵਜੇ ਹੈ, ਪਰ ਸੇਵਾ ਕੇਂਦਰ ਮੁਲਾਜ਼ਮਾਂ ਨੂੰ 8 ਤੋਂ 6 ਵਜੇ ਤੱਕ ਡਿਊਟੀ ਲਈ ਮਜ਼ਬੂਰ ਕੀਤਾ ਜਾਂਦਾ | ਕਲਮਛੋੜ ਹੜਤਾਲ ਕਰਕੇ ਬੈਠੇ ਸੇਵਾ ਕੇਂਦਰ ਮੁਲਾਜ਼ਮਾਂ ਲਾਈਫ ਇੰਸ਼ੋਰੈਂਸ ਦੀ ਵੀ ਮੰਗ ਕੀਤੀ | ਵਾਜ਼ਿਬ ਮੰਗਾਂ ਨੂੰ ਲੈ ਕੇ ਕਲਮਛੋੜ ਹੜਤਾਲ 'ਤੇ ਸੇਵਾ ਕੇਂਦਰ ਮੁਲਾਜ਼ਮਾਂ ਵਲੋਂ ਅੱਜ ਕੋਈ ਕੰਮ ਨਾ ਕਰਨ 'ਤੇ ਜਿਥੇ ਲੋਕਾਂ ਦੀ ਭਾਰੀ ਖੱਜਲ ਖੁਆਰੀ ਹੋਈ, ਉਥੇ ਸਰਕਾਰ ਦਾ ਮਾਲੀਆ ਵੀ ਘਟਿਆ |

ਖ਼ਬਰ ਸ਼ੇਅਰ ਕਰੋ

 

ਸੜਕ 'ਤੇ ਪ੍ਰੀਮਿਕਸ ਨਾ ਪਾਏ ਜਾਣ ਕਾਰਨ ਪਿੰਡ ਸੀਲ੍ਹੋਆਣੀ ਦੇ ਵਸਨੀਕ ਪ੍ਰੇਸ਼ਾਨ

ਰਾਏਕੋਟ, 16 ਮਈ (ਸੁਸ਼ੀਲ)-ਨੇੜਲੇ ਪਿੰਡ ਸੀਲ੍ਹੋਆਣੀ ਵਿਚੋਂ ਲੰਘਦੀ ਬੱਸੀਆਂ ਤੋਂ ਤਲਵੰਡੀ ਰਾਏ ਨੂੰ ਜਾਂਦੀ ਸੜਕ 'ਤੇ ਠੇਕੇਦਾਰ ਵਲੋਂ ਪ੍ਰੀਮਿਕਸ ਨਾ ਪਾਏ ਜਾਣ ਕਾਰਨ ਸੀਲ੍ਹੋਆਣੀ ਨਿਵਾਸੀਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ | ਇਸ ਸੰਬੰਧੀ ਪਿੰਡ ...

ਪੂਰੀ ਖ਼ਬਰ »

ਕੋਕ ਦੀਆਂ 9 ਬੋਤਲਾਂ ਚੋਰੀ ਕਰਨ ਵਾਲੇ ਖ਼ਿਲਾਫ਼ ਮਾਮਲਾ ਦਰਜ

ਸਿੱਧਵਾਂ ਬੇਟ, 16 ਮਈ (ਜਸਵੰਤ ਸਿੰਘ ਸਲੇਮਪੁਰੀ)-ਥਾਣਾ ਸਿੱਧਵਾਂ ਬੇਟ ਦੀ ਪੁਲਿਸ ਚੌਕੀ ਗਿੱਦੜਵਿੰਡੀ ਦੇ ਇੰਚਾਰਜ ਨੂੰ ਕਰਵਾਈ ਗਈ ਲਿਖਤੀ ਸ਼ਿਕਾਇਤ 'ਚ ਅਵਤਾਰ ਸਿੰਘ ਪੁੱਤਰ ਮਦਨ ਸਿੰਘ ਵਾਸੀ ਗਿੱਦੜਵਿੰਡੀ ਨੇ ਦੱਸਿਆ ਕਿ ਮੇਰੀ ਦੁਕਾਨ ਦੇ ਅੱਗੇ ਠੰਢਿਆਂ ਦੀ ਪੇਟੀ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਵਰਗਲਾਉਣ ਵਾਲੇ ਖ਼ਿਲਾਫ਼ ਮਾਮਲਾ ਦਰਜ

ਸਿੱਧਵਾਂ ਬੇਟ, 16 ਮਈ (ਜਸਵੰਤ ਸਿੰਘ ਸਲੇਮਪੁਰੀ)-ਥਾਣਾ ਸਿੱਧਵਾਂ ਬੇਟ ਦੀ ਪੁਲਿਸ ਚੌਕੀ ਗਿੱਦੜਵਿੰਡੀ ਦੇ ਇੰਚਾਰਜ ਐੱਸ. ਆਈ. ਸ਼ਰਨਜੀਤ ਸਿੰਘ ਕੋਲ ਦਰਜ ਕਰਵਾਈ ਲਿਖਤੀ ਸ਼ਿਕਾਇਤ 'ਚ ਇਕ ਵਿਅਕਤੀ ਨੇ ਦੱਸਿਆ ਕਿ ਮੇਰੀ ਵੱਡੀ ਲੜਕੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ 13ਵੀਂ ਬਰਸੀ ਸੰਬੰਧੀ ਸਮਾਗਮ 21 ਤੋਂ-ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ

ਜਗਰਾਉਂ, 16 ਮਈ (ਹਰਵਿੰਦਰ ਸਿੰਘ ਖ਼ਾਲਸਾ)-ਨਾਨਕਸਰ ਸੰਪਰਦਾਇ ਦੇ ਮਹਾਂਪੁਰਸ਼ ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ 13ਵੀਂ ਬਰਸੀ ਸੰਬੰਧੀ ਉਨ੍ਹਾਂ ਤੋਂ ਵਰੋਸਾਇ ਤੇ ਸਪੁੱਤਰ ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ ਵਾਲਿਆਂ ਨੇ ਸੰਤ ਬਾਬਾ ਘਾਲਾ ਸਿੰਘ ਨਾਨਕਸਰ ...

ਪੂਰੀ ਖ਼ਬਰ »

84 ਜੂਨ ਦੇ ਹਮਲੇ ਦੀਆਂ ਨਿਸ਼ਾਨੀਆਂ ਨੂੰ ਸੰਭਾਲਣ ਲਈ ਸ਼ੋ੍ਰਮਣੀ ਕਮੇਟੀ ਵਿਸ਼ੇਸ਼ ਉਪਰਾਲਾ ਕਰੇ-ਫੈਡਰੇਸ਼ਨ ਗਰੇਵਾਲ

ਜਗਰਾਉਂ, 16 ਮਈ (ਜੋਗਿੰਦਰ ਸਿੰਘ)-ਸਿੱਖ ਕੌਮ ਦੇ ਹਰਿਆਵਲ ਦਸਤੇੇ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਮੁੱਖ ਸੇਵਾਦਾਰ ਭਾਈ ਗੁਰਚਰਨ ਸਿੰਘ ਗਰੇਵਾਲ ਦੀ ਅਗਵਾਈ 'ਚ ਇਕ ਵਫ਼ਦ ਨੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮਿਲ ਕੇ ਇਕ ਯਾਦ ਪੱਤਰ ...

ਪੂਰੀ ਖ਼ਬਰ »

ਵਿਧਾਇਕ ਠੇਕੇਦਾਰ ਹਾਕਮ ਸਿੰਘ ਵਲੋਂ ਪਿੰਡਾਂ ਅੰਦਰ ਧੰਨਵਾਦੀ ਦੌਰਾ

ਗੁਰੂਸਰ ਸੁਧਾਰ, 16 ਮਈ (ਬਲਵਿੰਦਰ ਸਿੰਘ ਧਾਲੀਵਾਲ)-ਵਿਧਾਨ ਸਭਾ ਹਲਕਾ ਰਾਏਕੋਟ ਦੇ ਆਮ ਆਦਮੀ ਪਾਰਟੀ ਦੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਵਲੋਂ ਚੋਣ ਜਿੱਤਣ ਉਪਰੰਤ ਬਲਾਕ ਸੁਧਾਰ ਦੇ ਪਿੰਡਾਂ ਅੰਦਰ ਵੋਟਰਾਂ ਦਾ ਧੰਨਵਾਦ ਕਰਨ ਲਈ ਦੌਰਾ ਆਰੰਭ ਦਿੱਤਾ ਹੈ | ਪਿੰਡ ਟੂਸਾ, ...

ਪੂਰੀ ਖ਼ਬਰ »

ਮਲਕਪੁਰ ਬੇਟ 'ਚ ਹੋਏ ਕਬੂਤਰਬਾਜ਼ੀ ਮੁਕਾਬਲਿਆਂ 'ਚ ਅਜੇ ਫੱਲੇਵਾਲ ਦੇ ਕਬੂਤਰ ਨੇ ਜਿੱਤਿਆ ਕੱਪ

ਹੰਬੜਾਂ, 16 ਮਈ (ਮੇਜਰ ਹੰਬੜਾਂ)-ਪਿੰਡ ਮਲਕਪੁਰ ਬੇਟ 'ਚ ਮਨੀ ਮਲਕਪੁਰ ਤੇ ਨੀਲੂ ਸ਼ਰਮਾ ਦੀ ਅਗਵਾਈ ਹੇਠ ਨੌਜਵਾਨਾਂ ਵਲੋਂ ਕਬੂਤਰਬਾਜ਼ੀ ਮੁਕਾਬਲੇ ਕਰਵਾਏ ਗਏ | ਸਵੇਰ ਤੋਂ ਸ਼ੁਰੂ ਹੋਏ ਕਬੂਤਰਬਾਜ਼ੀ ਮੁਕਾਬਲੇ ਦੇਰ ਸ਼ਾਮ ਤੱਕ ਚੱਲਦੇ ਰਹੇ ਤੇ ਪਿੰਡ 'ਚ ਹੋਈ ...

ਪੂਰੀ ਖ਼ਬਰ »

ਸੀ. ਐੱਚ. ਸੀ. ਹਠੂਰ ਵਿਖੇ ਖ਼ਾਨਾਪੂਰਤੀ ਕਰਕੇ ਮਨਾਇਆ ਵਿਸ਼ਵ ਡੇਂਗੂ ਦਿਵਸ

ਹਠੂਰ, 16 ਮਈ (ਜਸਵਿੰਦਰ ਸਿੰਘ ਛਿੰਦਾ)-ਸੀ. ਐੱਚ. ਸੀ. ਹਠੂਰ ਵਿਖੇ ਵਿਸ਼ਵ ਡੇਂਗੂ ਦਿਵਸ ਮਨਾਉਣ ਸੰਬੰਧੀ ਕਰਵਾਏ ਪ੍ਰੋਗਰਾਮ ਸੰਬੰਧੀ ਹੈਲਥ ਇੰਸਪੈਕਟਰ ਪ੍ਰਕਾਸ਼ ਬੀਹਲਾ ਵਲੋਂ ਪ੍ਰੈੱਸ ਨੂੰ ਬਿਆਨ ਭੇਜਿਆ ਗਿਆ | ਜਿਸ 'ਚ ਉਨ੍ਹਾਂ ਵਲੋਂ ਐੱਸ. ਐੱਮ. ਓ. ਡਾ. ਵਰੁਨ ਸੱਗੜ ਦੀ ...

ਪੂਰੀ ਖ਼ਬਰ »

ਹੈਰੋਇਨ ਸਮੇਤ ਮੋਟਰਸਾਈਕਲ ਸਵਾਰ ਕਾਬੂ

ਸਿੱਧਵਾਂ ਬੇਟ, 16 ਮਈ (ਜਸਵੰਤ ਸਿੰਘ ਸਲੇਮਪੁਰੀ)-ਸੀ. ਆਈ. ਏ. ਸਟਾਫ਼ ਜਗਰਾਉਂ ਵਿਖੇ ਤਾਇਨਾਤ ਥਾਣੇਦਾਰ ਬਲਵਿੰਦਰ ਸਿੰਘ ਨੂੰ ਥਾਣਾ ਸਿੱਧਵਾਂ ਬੇਟ ਦੀ ਪੁਲਿਸ ਚੌਕੀ ਗਿੱਦੜਵਿੰਡੀ ਦੀ ਹਦੂਦ 'ਚ ਪੈਂਦੇ ਪਿੰਡ ਤਿਹਾੜਾ ਵਿਖੇ ਦੌਰਾਨੇ ਗਸ਼ਤ ਕਿਸੇ ਖਾਸ ਮੁਖਬਰ ਨੇ ਇਤਲਾਹ ...

ਪੂਰੀ ਖ਼ਬਰ »

ਥਾਣਾ ਦਾਖਾ 'ਚ ਪੁਲਿਸ ਮੁਲਾਜ਼ਮਾਂ ਲਈ ਸਿਹਤ ਜਾਗਰੂਕਤਾ ਸੈਮੀਨਾਰ

ਮੁੱਲਾਂਪੁਰ-ਦਾਖਾ, 16 ਮਈ (ਨਿਰਮਲ ਸਿੰਘ ਧਾਲੀਵਾਲ)-ਪੁਲਿਸ ਕਪਤਾਨ ਲੁਧਿਆਣਾ ਦਿਹਾਤੀ ਦੀਪਕ ਹਿਲੌਰੀ ਦੇ ਨਿਰਦੇਸ਼ਾਂ ਹੇਠ ਮਾਡਲ ਥਾਣਾ ਦਾਖਾ ਸਾਂਝ ਕੇਂਦਰ ਵਿਖੇ ਸਿਹਤ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ, ਜਿਸ 'ਚ ਲੁਧਿਆਣਾ ਦਿਹਾਤੀ ਪੁਲਿਸ ਦੇ ਡੀ. ਜੀ. ਪੀ. ਡਿਸਕ ...

ਪੂਰੀ ਖ਼ਬਰ »

ਸਿੱਧਸਰ ਕਾਲਜ 'ਚ 'ਏਕ ਭਾਰਤ ਸ੍ਰੇਸ਼ਠ ਭਾਰਤ' ਤਹਿਤ ਪ੍ਰੋਗਰਾਮ

ਮਲੌਦ, 16 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਬ. ਸ. ਸ. ਗ. ਸਰਕਾਰੀ ਕਾਲਜ ਸਿੱਧਸਰ ਵਿਖੇ ਪਿ੍ੰਸੀਪਲ ਬਲਵਿੰਦਰ ਸਿੰਘ ਦੀ ਦੇਖ-ਰੇਖ ਹੇਠ ਤੇ ਇਸੇ ਕਾਲਜ ਤੋਂ ਆਪਣੇ ਨਾਟਕੀ ਸਫ਼ਰ ਦੀ ਸ਼ੁਰੂਆਤ ਕਰਨ ਵਾਲੇ ਪੰਜਾਬ ਕਲਾ ਮੰਚ ਦੇ ਡਾਇਰੈਕਟਰ ਹੈਪੀ ਬਾਵਾ ਤੇ ਬਲਜੀਤ ਬਾਵਾ ...

ਪੂਰੀ ਖ਼ਬਰ »

ਕਲਸੀਆਂ ਵਿਖੇ ਗੁਰਮਤਿ ਸਿਖਲਾਈ ਕੈਂਪ ਲਗਾਇਆ

ਰਾਏਕੋਟ, 16 ਮਈ (ਬਲਵਿੰਦਰ ਸਿੰਘ ਲਿੱਤਰ)-ਗੁਰਦੁਆਰਾ ਕਿਰਪਾਲਸਰ ਸਾਹਿਬ ਪਿੰਡ ਕਲਸੀਆਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਮਿਸ਼ਨ ਗੁਰਮਤਿ ਪ੍ਰਚਾਰ ਲਹਿਰ ਜਥਾ ਦਮਦਮੀ ਟਕਸਾਲ ਵਲੋਂ ਗੁਰਮਤਿ ਸਿਖਲਾਈ ਕੈਂਪ ਲਗਾਇਆ ਗਿਆ | ਹਫ਼ਤਾਵਾਰੀ ਕੈਂਪ ਦੌਰਾਨ ਸ੍ਰੀ ਗੁਰੂ ਨਾਨਕ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਭਰੋਵਾਲ ਖੁਰਦ ਦੇ ਸ਼ਾਨਦਾਰ ਨਤੀਜੇ

ਭੂੰਦੜੀ, 16 ਮਈ (ਕੁਲਦੀਪ ਸਿੰਘ ਮਾਨ)-ਪਿਛਲੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਪਿੰਡ ਭਰੋਵਾਲ ਖੁਰਦ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਪੰਜਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਮੇਂ ਸਕੂਲ ਮੁੱਖੀ ਮਾ ਲਛਮਣ ਸਿੰਘ ਬਾਸੀਆਂ ਬੇਟ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕੁਲਦੇਵ ਸਿੰਘ ਆਰ. ਪੀ. ਐੱਫ. ਦਾ ਮਾਸਟਰ ਗੇਮਜ਼ 'ਚ ਸ਼ਾਨਦਾਰ ਪ੍ਰਦਰਸ਼ਨ

ਮੁੱਲਾਂਪੁਰ-ਦਾਖਾ, 16 ਮਈ (ਨਿਰਮਲ ਸਿੰਘ ਧਾਲੀਵਾਲ)-11 ਤੋਂ 15 ਮਈ ਤੱਕ ਜੈ ਪ੍ਰਕਾਸ਼ ਨਾਰਾਇਣ ਸਪੋਰਟਸ ਕੰਪਲੈਕਸ ਬੇਂਗਲੌਰੂ (ਕਰਨਾਟਕਾ) ਵਿਖੇ ਹੋਈਆ ਪੈਨ ਇੰਡੀਆ ਮਾਸਟਰ ਗੇਮਜ਼ 2022 ਦੌਰਾਨ ਰੇਲਵੇ ਪ੍ਰੋਟੈਕਸ਼ਨ ਫੋਰਸ (ਆਰ. ਪੀ. ਐੱਫ.) ਵਲੋਂ ਅਥਲੈਟਿਕਸ ਵਿਚ ਸ਼ਾਨਦਾਰ ...

ਪੂਰੀ ਖ਼ਬਰ »

ਡੱਲਾ ਵਿਖੇ ਵੱਡੇ ਗੁਰਦੁਆਰਾ ਸਾਹਿਬ ਦੀ ਦਰਸ਼ਨੀ ਡਿਓੜੀ ਦਾ ਨੀਂਹ ਪੱਥਰ ਰੱਖਿਆ

ਜਗਰਾਉਂ, 16 ਮਈ (ਜੋਗਿੰਦਰ ਸਿੰਘ)-ਗੁਰਦੁਆਰਾ ਸਾਹਿਬ ਪਿੰਡ ਡੱਲਾ ਦੀ ਦਰਸ਼ਨੀ ਡਿਓੜੀ ਦਾ ਨੀਂਹ ਪੱਥਰ ਸੰਤ ਬਾਬਾ ਜਗਜੀਤ ਸਿੰਘ ਲੋਪੋ ਵਾਲਿਆਂ ਵਾਲਿਆਂ ਨੇ ਰੱਖਿਆ | ਇਸ ਮੌਕੇ ਪਹਿਲਾਂ ਪਿੰਡ ਡੱਲਾ ਦੀ ਵੱਡੀ ਗਿਣਤੀ 'ਚ ਸੰਗਤ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਮੁੱਲਾਂਪੁਰ-ਦਾਖਾ ਦਾ ਸਥਾਪਨਾ ਦਿਵਸ ਮਨਾਇਆ

ਮੁੱਲਾਂਪੁਰ-ਦਾਖਾ, 16 ਮਈ (ਨਿਰਮਲ ਸਿੰਘ ਧਾਲੀਵਾਲ)-ਸੀਨੀਅਰ ਸਿਟੀਜਨ ਵੈੱਲਫੇਅਰ ਐਸੋਸੀਏਸ਼ਨ ਮੁੱਲਾਂਪੁਰ-ਦਾਖਾ ਦਾ ਸਥਾਪਨਾ ਦਿਵਸ ਗੁਰਮਤਿ ਭਵਨ ਅੱਡਾ ਦਾਖਾ ਵਿਖੇ ਮਨਾਇਆ ਗਿਆ, ਜਿਸ 'ਚ ਫੈਡਰੇਸ਼ਨ ਆਫ਼ ਸੀਨੀਅਰ ਸਿਟੀਜ਼ਨ ਪੰਜਾਬ ਦੇ ਚੇਅਰਮੈਨ, ਸੇਵਾ ਮੁਕਤ ਆਈ. ਏ. ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਬੱਸੀਆਂ ਵਿਖੇ ਵਿਦਿਆਰਥੀ ਕੌਂਸਲ ਦਾ ਗਠਨ

ਰਾਏਕੋਟ, 16 ਮਈ (ਬਲਵਿੰਦਰ ਸਿੰਘ ਲਿੱਤਰ)-ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ ਵਿਖੇ ਸੈਸ਼ਨ 2022-23 ਦੌਰਾਨ ਸਕੂਲ ਦੇ ਸੁਚੱਜੇ ਪ੍ਰਬੰਧ ਲਈ ਵਿਦਿਆਰਥੀ ਕੌੌਂਸਲ ਦੀ ਚੋਣ ਕੀਤੀ ਗਈ | ਵਿਦਿਆਰਥੀਆਂ 'ਚ ਸਹਿ-ਅਕਾਦਮਿਕ ਰੁਚੀਆਂ ਨੂੰ ਉਜਾਗਰ ਕਰਨ ਲਈ ਸਕੂਲ ...

ਪੂਰੀ ਖ਼ਬਰ »

ਸੂਜਾਪੁਰ ਸਕੂਲ ਨੂੰ ਐੱਨ. ਆਰ. ਆਈ. ਸੂਬੇਦਾਰ ਹਰਦਿਆਲ ਸਿੰਘ ਤੇ ਬੀਬੀ ਸੁਰਿੰਦਰ ਕੌਰ ਨੇ ਦਿੱਤਾ ਪਿ੍ੰਟਰ

ਜਗਰਾਉਂ, 16 ਮਈ (ਜੋਗਿੰਦਰ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲ ਸੂਜਾਪੁਰ ਨੂੰ ਐੱਨ. ਆਰ. ਆਈ. ਸੂਬੇਦਾਰ ਹਰਦਿਆਲ ਸਿੰਘ ਤੇ ਬੀਬੀ ਸੁਰਿੰਦਰ ਕੌਰ ਵਲੋਂ ਪਿ੍ੰਟਰ ਦਿੱਤਾ ਗਿਆ | ਇਸ ਮੌਕੇ ਮਾ: ਕਿ੍ਪਾਲ ਸਿੰਘ ਨੇ ਪੰਜਵੀਂ ਜਮਾਤ 'ਚੋਂ ਪਹਿਲੀਆਂ ਪੁਜੀਸ਼ਨਾਂ ਹਾਸਲ ਕਰਨ ਵਾਲੇ ...

ਪੂਰੀ ਖ਼ਬਰ »

ਗੁ: ਟਾਹਲੀਆਣਾ ਸਾਹਿਬ ਪਾਤਸ਼ਾਹੀਂ 10ਵੀਂ ਰਾਏਕੋਟ ਵਿਖੇ ਪੁੰਨਿਆ ਦੇ ਦਿਹਾੜੇ 'ਤੇ ਧਾਰਮਿਕ ਸਮਾਗਮ

ਰਾਏਕੋਟ, 16 ਮਈ (ਬਲਵਿੰਦਰ ਸਿੰਘ ਲਿੱਤਰ)-ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਸ਼ਾਹੀਂ 10ਵੀਂ ਰਾਏਕੋਟ ਵਿਖੇ ਜੇਠ ਮਹੀਨੇ ਦੀ ਪੁੰਨਿਆਂ ਦੇ ਦਿਹਾੜੇ 'ਤੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸੰਗਤਾਂ ਨੇ ਅੰਮਿ੍ਤ ਵੇਲੇ ਤੋਂ ਪਵਿੱਤਰ ਸਰੋਵਰ 'ਚ ਇਸ਼ਨਾਨ ਕਰਕੇ ਸ੍ਰੀ ...

ਪੂਰੀ ਖ਼ਬਰ »

ਭਾਕਿਯੂ ਇਕਾਈ ਰਸੂਲਪੁਰ ਦਾ ਗਠਨ, ਸਰਗੁਣ ਸਿੰਘ ਰਸੂਲਪੁਰ ਪ੍ਰਧਾਨ ਬਣੇ

ਹਠੂਰ, 16 ਮਈ (ਜਸਵਿੰਦਰ ਸਿੰਘ ਛਿੰਦਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਪਿੰਡ ਰਸੂਲਪੁਰ (ਮੱਲ੍ਹਾ) ਵਿਖੇ ਪਿੰਡ ਦੇ ਕਿਸਾਨਾਂ ਦੀ ਇਕੱਤਰਤਾ 'ਚ ਜਥੇਬੰਦੀ ਦੀ ਪਿੰਡ ਇਕਾਈ ਦੀ ਚੋਣ ਕੀਤੀ ਗਈ, ਜਿਸ ਵਿਚ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਕਮਾਲਪੁਰਾ ਨੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੀ 21 ਮੈਂਬਰੀ ਬਲਾਕ ਕਮੇਟੀ ਦੀ ਚੋਣ

ਸਿੱਧਵਾਂ ਬੇਟ, 16 ਮਈ (ਜਸਵੰਤ ਸਿੰਘ ਸਲੇਮਪੁਰੀ)-ਲਾਗਲੇ ਪਿੰਡ ਸੋਢੀਵਾਲ ਦੇ ਬਾਹਰਵਾਰ ਸਥਿਤ ਗੁਰਦੁਆਰਾ ਬਾਓਲੀ ਸਾਹਿਬ (ਗਿੱਦੜਵਿੰਡੀ) ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਬਲਾਕ ਸਿੱਧਵਾਂ ਬੇਟ ਨਾਲ ਸੰਬੰਧਿਤ ਕਰੀਬ ਦੋ ਦਰਜਨ ਪਿੰਡਾਂ ਦੀਆਂ ਇਕਾਈਆਂ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX