ਤਾਜਾ ਖ਼ਬਰਾਂ


ਪਾਕਿਸਤਾਨ 'ਚ ਆਤਮਘਾਤੀ ਹਮਲੇ 'ਚ 4 ਫ਼ੌਜੀਆਂ ਦੀ ਮੌਤ, 7 ਹੋਰ ਜ਼ਖ਼ਮੀ
. . .  33 minutes ago
ਅੰਮ੍ਰਿਤਸਰ, 9 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਖ਼ੈਬਰ ਪਖਤੂਨਖਵਾ ਸੂਬੇ ਦੇ ਉੱਤਰੀ ਵਜ਼ੀਰਿਸਤਾਨ ਜ਼ਿਲ੍ਹੇ 'ਚ ਇਕ ਆਤਮਘਾਤੀ ਹਮਲੇ 'ਚ ਘੱਟੋ-ਘੱਟ 4 ਫ਼ੌਜੀ ਮਾਰੇ ਗਏ ਅਤੇ 7 ਹੋਰ ਜ਼ਖਮੀ ਹੋ ਗਏ। ਹਮਲੇ ਦੀ ਜ਼ਿੰਮੇਵਾਰੀ ਅੱਤਵਾਦੀ ਸੰਗਠਨ ਤਹਿਰੀਕ-ਏ-ਤਾਲਿਬਨ...
ਰਾਸ਼ਟਰਮੰਡਲ ਖ਼ੇਡਾਂ ਦੇ ਸਮਾਪਤੀ ਸਮਾਰੋਹ 'ਚ ਵੱਜਿਆ ਸਿੱਧੂ ਮੂਸੇਵਾਲਾ ਦਾ ਗੀਤ '295'
. . .  38 minutes ago
ਬਰਮਿੰਘਮ, 9 ਅਗਸਤ-ਰਾਸ਼ਟਰਮੰਡਲ ਖ਼ੇਡਾਂ ਦੇ ਸਮਾਪਤੀ ਸਮਾਰੋਹ 'ਚ ਸਿੱਧੂ ਮੂਸੇਵਾਲਾ ਦਾ ਗੀਤ '295' ਵੱਜਿਆ। ਇਸ ਸੰਬੰਧੀ ਜਾਣਕਾਰੀ ਸਿੱਖ ਮਹਿਲਾ ਸੰਸਦ ਮੈਂਬਰ ਪ੍ਰੀਤ ਕੌਰ ਗਿੱਲ ਨੇ ਟਵੀਟ ਕਰਕੇ ਦਿੱਤੀ। ਸਟੇਡੀਅਮ 'ਚ ਚੱਲ ਰਹੇ ਗੀਤ ਦੀ ਪ੍ਰੀਤ ਕੌਰ ਗਿੱਲ ਵਲੋਂ ਵੀਡੀਓ ਵੀ ਸਾਂਝੀ ਕੀਤੀ ਗਈ ਹੈ।
ਪੰਜਾਬ ਦੇ ਕੈਂਸਰ ਰੋਗਾਂ ਦੇ ਮਾਹਿਰ ਡਾ. ਸੇਖੋਂ ਨਹੀਂ ਰਹੇ
. . .  about 1 hour ago
ਲੁਧਿਆਣਾ, 9 ਅਗਸਤ (ਸਲੇਮਪੁਰੀ)- ਕੈਂਸਰ ਰੋਗਾਂ ਦੇ ਮਾਹਿਰ ਡਾ. ਜੇ.ਐੱਸ. ਸੇਖੋਂ ਦਾ ਅੱਜ ਤੜਕੇ ਦਿਹਾਂਤ ਹੋ ਗਿਆ। ਉਨ੍ਹਾਂ ਦੀ ਉਮਰ ਲਗਭਗ 65 ਸਾਲ ਦੇ ਕਰੀਬ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਜਿਗਰ ਦੀ ਬਿਮਾਰੀ ਤੋਂ ਪੀੜਤ ਹੋਣ ਕਾਰਨ ਉਹ ਇਸ ਵੇਲੇ ਦਿੱਲੀ ਦੇ ਇਕ ਹਸਪਤਾਲ ਵਿਚ...
ਕੰਗਣਾ ਰਣੌਤ ਨੂੰ ਹੋਇਆ ਡੇਂਗੂ
. . .  about 1 hour ago
ਮੁੰਬਈ, 9 ਅਗਸਤ-ਕੰਗਣਾ ਰਣੌਤ ਨੂੰ ਹੋਇਆ ਡੇਂਗੂ
ਕਿਸਾਨ ਜਥੇਬੰਦੀਆਂ ਨੇ ਬਿਜਲੀ ਸੋਧ ਬਿੱਲ ਦੀਆਂ ਕਾਪੀਆਂ ਸਾੜ ਕੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
. . .  about 2 hours ago
ਜੈਤੋ, 9 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਕਿਸਾਨ ਵੱਡੀ ਗਿਣਤੀ 'ਚ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਇਕੱਤਰ ਹੋਏ ਅਤੇ ਉਨ੍ਹਾਂ ਨੇ ਕੇਂਦਰ ਸਰਕਾਰ ਵਲੋਂ ਬਿਜਲੀ ਸੋਧ...
ਪੰਜਾਬ ਪੁਲਿਸ ਦੀ ਵੱਡੀ ਕਾਮਯਾਬੀ, ਸਰਹੱਦ ਤੋਂ ਨਸ਼ਿਆਂ, ਹਥਿਆਰਾਂ ਤੇ ਵਿਸਫੋਟਕ ਦੀ ਖੇਪ ਲੈ ਕੇ ਆ ਰਹੇ ਦੋ ਸਮੱਗਲਰ ਕੀਤੇ ਕਾਬੂ
. . .  about 2 hours ago
ਤਰਨ ਤਾਰਨ, 9 ਅਗਸਤ-ਪੰਜਾਬ ਦੇ ਤਰਨ ਤਾਰਨ ਸ਼ਹਿਰ 'ਚ ਪੁਲਿਸ ਨੇ ਗੈਂਗਸਟਰ ਹੈਰੀ ਚੱਠਾ ਅਤੇ ਸੁੱਖ ਭਿਖਾਰੀਵਾਲ ਦੇ ਦੋ ਕਰੀਬੀ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਦੋਵਾਂ ਕੋਲੋਂ ਹੈਂਡ ਗ੍ਰੇਨੇਡ, ਹਥਿਆਰ ਅਤੇ ਡਰੱਗ ਮਨੀ ਵੀ ਬਰਾਮਦ ਕੀਤੀ ਗਈ...
ਟੈਲੀਕਾਮ ਟਾਵਰ ਦੇ ਵਿਰੋਧ 'ਚ ਪਿੰਡ ਵਾਸੀਆਂ ਵਲੋਂ ਰਾਜ ਮਾਰਗ ਕੀਤਾ ਗਿਆ ਬੰਦ
. . .  about 3 hours ago
ਬਰਨਾਲਾ /ਹੰਡਿਆਇਆ, 9 ਅਗਸਤ (ਗੁਰਜੀਤ ਸਿੰਘ ਖੁੱਡੀ)- ਟੈਲੀਕਾਮ ਟਾਵਰ ਦੇ ਵਿਰੋਧ 'ਚ ਪਿੰਡ ਵਾਸੀਆਂ ਵਲੋਂ ਰਾਜ ਮਾਰਗ ਬੰਦ ਕੀਤਾ ਗਿਆ। ਜਾਣਕਾਰੀ ਮੁਤਾਬਿਕ ਬਰਨਾਲਾ-ਮਾਨਸਾ ਰਾਜ ਮਾਰਗ ਪਿੰਡ ਧਨੌਲਾ ਖ਼ੁਰਦ ਦੇ ਵਾਸੀਆਂ ਵਲੋਂ...
ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  about 3 hours ago
ਪਟਨਾ, 9 ਅਗਸਤ-ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
ਰਾਜਭਵਨ ਪਹੁੰਚੇ ਨਿਤਿਸ਼ ਕੁਮਾਰ
. . .  about 3 hours ago
ਪਟਨਾ, 9 ਅਗਸਤ-ਰਾਜਭਵਨ ਪਹੁੰਚੇ ਨਿਤਿਸ਼ ਕੁਮਾਰ
ਲੁਧਿਆਣਾ 'ਚ ਪੁਲਿਸ ਨੇ ਕੱਢਿਆ ਫਲੈਗ ਮਾਰਚ
. . .  about 3 hours ago
ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਫਲੈਗ ਮਾਰਚ ਕੱਢਿਆ ਗਿਆ। ਇਸ ਫਲੈਗ ਮਾਰਚ ਦੌਰਾਨ ਪੁਲਿਸ ਨੇ ਕੁਝ ਸ਼ੱਕੀ ਵਿਅਕਤੀਆਂ ਨੂੰ ਵੀ ਹਿਰਾਸਤ 'ਚ ਲਿਆ ਹੈ।
ਕਪੂਰਥਲਾ ਤੋਂ ਵੱਡੀ ਖ਼ਬਰ: ਡੇਢ ਸਾਲ ਦਾ ਬੱਚਾ ਨਾਲੇ 'ਚ ਡਿੱਗਿਆ, ਨਗਰ ਨਿਗਮ ਦੀ ਟੀਮ ਵਲੋਂ ਬੱਚੇ ਦੀ ਭਾਲ ਜਾਰੀ
. . .  about 3 hours ago
ਕਪੂਰਥਲਾ, 9 ਅਗਸਤ (ਅਮਰਜੀਤ ਕੋਮਲ)- ਸਥਾਨਕ ਸ਼ਾਲੀਮਾਰ ਬਾਗ ਨੇੜੇ ਦੁਪਹਿਰ ਬਾਅਦ ਇਕ ਡੇਢ ਸਾਲ ਦਾ ਬੱਚਾ ਨਾਲੇ ਵਿਚ ਡਿੱਗ ਗਿਆ, ਜਿਸ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਬੱਚਾ ਡਿੱਗਣ ਦੀ ਸੂਚਨਾ ਮਿਲਦਿਆਂ ਹੀ ਪ੍ਰਸ਼ਾਸਨਿਕ ਅਧਿਕਾਰੀ ਮੌਕੇ 'ਤੇ ਪੁੱਜੇ...
ਆਮ ਆਦਮੀ ਪਾਰਟੀ ਦੇ ਵਿਧਾਇਕ ਗੋਗੀ ਨੂੰ ਗੈਂਗਸਟਰਾਂ ਨੇ ਦਿੱਤੀ ਧਮਕੀ
. . .  about 3 hours ago
ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦੇ ਹਲਕਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਨੂੰ ਗੈਂਗਸਟਰਾਂ ਵਲੋਂ 25 ਲੱਖ ਦੀ ਰੰਗਦਾਰੀ ਮੰਗੀ ਗਈ ਹੈ ਅਤੇ ਪੈਸੇ ਨਾ ਦੇਣ ਦੀ ਸੂਰਤ 'ਚ ਗੋਗੀ ਨੂੰ ਜਾਨੋਂ...
ਰਾਸ਼ਟਰਮੰਡਲ ਖ਼ੇਡਾਂ: ਤਗਮਾ ਜੇਤੂ ਹਰਜਿੰਦਰ ਕੌਰ ਦਾ ਸਕੂਲ 'ਚ ਸਨਮਾਨ
. . .  about 4 hours ago
ਨਾਭਾ, 9 ਅਗਸਤ(ਕਰਮਜੀਤ ਸਿੰਘ)- ਰਾਸ਼ਟਰਮੰਡਲ ਖ਼ੇਡਾਂ 'ਚ ਆਪਣੀ ਮਿਹਨਤ ਸਦਕਾ ਮੱਲ੍ਹਾਂ ਮਾਰਨ ਵਾਲੀ ਨਾਭਾ ਦੀ ਵਸਨੀਕ ਹਰਜਿੰਦਰ ਕੌਰ ਦੇ ਪਿੰਡ ਮਹਿਸ ਪਹੁੰਚਣ 'ਤੇ ਗੌਰਮਿੰਟ ਹਾਈ ਸਕੂਲ ਵਿਖੇ ਸਕੂਲ ਇੰਚਾਰਜ ਹਰਮਿੰਦਰ ਜੀਤ ਕੌਰ ਦੀ ਅਗਵਾਈ 'ਚ ਆਯੋਜਿਤ...
ਖੇਮਕਰਨ ਹਲਕੇ ਤੋਂ ਰਾਜਾ ਵੜਿੰਗ ਨੇ ਸ਼ੁਰੂ ਕੀਤੀ ਪੰਜਾਬ ਕਾਂਗਰਸ ਵਲੋਂ ਤਿਰੰਗਾ ਯਾਤਰਾ
. . .  about 5 hours ago
ਭਿੱਖੀਵਿੰਡ/ਖੇਮਕਰਨ, 9ਅਗਸਤ (ਬੋਬੀ, ਭੱਟੀ, ਬਿੱਲਾ)-ਪੰਜਾਬ ਕਾਂਗਰਸ ਵਲੋਂ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸੰਬੰਧ 'ਚ ਪੰਜਾਬ ਅੰਦਰ ਕੱਢੀ ਜਾ ਰਹੀ ਤਿਰੰਗਾ ਪੈਦਲ ਯਾਤਰਾ ਦੀ ਸ਼ੁਰੂਆਤ ਅੱਜ ਖੇਮਕਰਨ ਹਲਕੇ 'ਚ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ...
ਹੱਕ ਪ੍ਰਾਪਤੀ ਲਈ ਕਿਸਾਨ ਇਕ ਹੋਰ ਮੋਰਚਾ ਲਾਉਣ ਲਈ ਤਿਆਰ ਰਹਿਣ: ਹਰਿੰਦਰ ਸਿੰਘ ਲੱਖੋਵਾਲ
. . .  about 5 hours ago
ਬਲਾਚੌਰ/ਮਜਾਰੀ ਸਾਹਿਬਾ, 9 ਅਗਸਤ (ਦੀਦਾਰ ਸਿੰਘ ਬਲਾਚੌਰੀਆ/ਨਿਰਮਲਜੀਤ ਸਿੰਘ ਚਾਹਲ)-ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਸਾਫ਼ ਤੇ ਸਪੱਸ਼ਟ ਸ਼ਬਦਾਂ 'ਚ ਕਿਸਾਨਾਂ ਨੂੰ ਅਪੀਲ ਕੀਤੀ ਕਿ...
ਬਿਜਲੀ ਬਿੱਲ 2020 ਨਾਲ ਕਿਸਾਨਾਂ ਜਾਂ ਕਿਸੇ ਵੀ ਬਿਜਲੀ ਲਾਭਪਾਤਰੀ ਨੂੰ ਕੋਈ ਫ਼ਰਕ ਨਹੀ ਪਵੇਗਾ-ਤਰੁਣ ਚੁੱਘ
. . .  about 5 hours ago
ਮਜੀਠਾ, 9 ਅਗਸਤ (ਜਗਤਾਰ ਸਿੰਘ ਸਹਿਮੀ)- ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਅੱਜ ਉਹ ਦਿਹਾੜਾ ਹੈ ਜਦੋਂ 9 ਅਗਸਤ 1942 ਨੂੰ ਦੇਸ਼ ਦੇ ਸਾਰੇ ਸੁਤੰਤਰਤਾ ਸੈਨਾਨੀਆਂ ਨੇ 'ਅੰਗਰੇਜ਼ੋ ਭਾਰਤ ਛੱਡੋ' ਦੀ ਆਵਾਜ਼ ਚੁੱਕੀ ਸੀ, ਜਿਸ ਦੀ ਅੱਜ...
ਬਿਹਾਰ 'ਚ ਬੀ.ਜੇ.ਪੀ. ਨੂੰ ਵੱਡਾ ਝਟਕਾ! ਨਿਤਿਸ਼ ਕੁਮਾਰ ਨੇ ਤੋੜਿਆ ਗਠਜੋੜ
. . .  about 4 hours ago
ਨਵੀਂ ਦਿੱਲੀ, 9 ਅਗਸਤ-ਬਿਹਾਰ 'ਚ ਪੰਜ ਸਾਲ ਬਾਅਦ ਮੁੱਖ ਮੰਤਰੀ ਨਿਤਿਸ਼ ਕੁਮਾਰ ਦੀ ਪਾਰਟੀ ਜੇ.ਡੀ.ਯੂ. ਤੇ ਭਾਜਪਾ ਵਿਚਾਲੇ ਗਠਜੋੜ ਫ਼ਿਰ ਟੁੱਟ ਗਿਆ ਹੈ। ਮੁੱਖ ਮੰਤਰੀ ਨਿਵਾਸ 'ਤੇ ਜੇ.ਡੀ.ਯੂ. ਦੇ ਸੰਸਦ ਮੈਂਬਰਾਂ ਤੇ ਵਿਧਾਇਕਾਂ ਦੀ ਬੈਠਕ 'ਚ ਇਹ ਐਲਾਨ ਕੀਤਾ ਗਿਆ...
'ਪੰਜਾਬ ਖੇਡ ਮੇਲਾ' 29 ਅਗਸਤ ਨੂੰ ਕਰਵਾਇਆ ਜਾਵੇਗਾ-ਮੀਤ ਹੇਅਰ
. . .  32 minutes ago
ਚੰਡੀਗੜ੍ਹ, 9 ਅਗਸਤ-ਪੰਜਾਬ 'ਚ ਖੇਡ ਸੱਭਿਆਚਾਰ ਮੁੜ ਪੈਦਾ ਕਰਨ ਅਤੇ ਖੇਡਾਂ 'ਚ ਗੁਆਚੀ ਸ਼ਾਨ ਬਹਾਲ ਕਰਨ ਦੇ ਟੀਚੇ ਨਾਲ ਖੇਡ ਵਿਭਾਗ ਵਲੋਂ ਉਲੀਕੇ ਪੰਜਾਬ ਖੇਡ ਮੇਲੇ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਮਾਨ 29 ਅਗਸਤ ਨੂੰ ਜਲੰਧਰ ਵਿਖੇ ਕਰਨਗੇ...
ਬਿਹਾਰ ਦੇ ਮੁੱਖ ਮੰਤਰੀ ਅਤੇ ਜਨਤਾ ਦਲ (ਯੂ) ਦੇ ਨੇਤਾ ਨਿਤੀਸ਼ ਕੁਮਾਰ ਅੱਜ ਸ਼ਾਮ 4 ਵਜੇ ਰਾਜ ਭਵਨ 'ਚ ਰਾਜਪਾਲ ਫੱਗੂ ਚੌਹਾਨ ਨਾਲ ਕਰਨਗੇ ਮੁਲਾਕਾਤ
. . .  about 5 hours ago
ਨਵੀਂ ਦਿੱਲੀ, 9 ਅਗਸਤ-ਬਿਹਾਰ ਦੇ ਮੁੱਖ ਮੰਤਰੀ ਅਤੇ ਜਨਤਾ ਦਲ (ਯੂ) ਦੇ ਨੇਤਾ ਨਿਤੀਸ਼ ਕੁਮਾਰ ਅੱਜ ਸ਼ਾਮ 4 ਵਜੇ ਰਾਜ ਭਵਨ 'ਚ ਰਾਜਪਾਲ ਫੱਗੂ ਚੌਹਾਨ ਨਾਲ ਮੁਲਾਕਾਤ ਕਰਨਗੇ।
ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਦਾ ਵੱਡਾ ਐਕਸ਼ਨ, ਕਾਰਜਕਾਰੀ ਇੰਜੀਨੀਅਰ ਪੁਨੀਤ ਸ਼ਰਮਾ ਨੂੰ ਕੀਤਾ ਮੁਅੱਤਲ
. . .  about 6 hours ago
ਚੰਡੀਗੜ੍ਹ, 9 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਗ਼ੈਰ-ਕਾਨੂੰਨੀ ਮਾਈਨਿੰਗ ਸੰਬੰਧੀ ਅਖ਼ਤਿਆਰ ਕੀਤੀ ਗਈ ਜ਼ੀਰੋ ਟੋਲਰੈਂਸ ਨੀਤੀ ਤਹਿਤ ਅੱਜ ਇਕ ਹੋਰ ਵੱਡੀ ਕਾਰਵਾਈ ਕਰਦਿਆਂ ਕਾਰਜਕਾਰੀ ਇੰਜੀਨੀਅਰ ਖਣਨ ਰੂਪਨਗਰ ਪੁਨੀਤ ਸ਼ਰਮਾ ਨੂੰ ਡਿਊਟੀ ਦੌਰਾਨ ਅਣਗਹਿਲੀ...
ਹਲਕਾ ਅਮਲੋਹ 'ਚ 'ਲੰਪੀ ਧਫ਼ੜੀ ਰੋਗ' ਬਿਮਾਰੀ ਦਾ ਕਹਿਰ, ਰਾਜੂ ਖੰਨਾ ਨੇ ਕੀਤਾ ਪਿੰਡਾਂ ਦਾ ਦੌਰਾ
. . .  about 6 hours ago
ਅਮਲੋਹ, 9 ਅਗਸਤ (ਕੇਵਲ ਸਿੰਘ)-'ਲੰਪੀ ਧਫ਼ੜੀ ਰੋਗ' ਬਿਮਾਰੀ ਦਾ ਹਲਕਾ ਅਮਲੋਹ ਦੇ ਪਸ਼ੂਆਂ 'ਚ ਕਾਫੀ ਪ੍ਰਭਾਵ ਦੇਖਣ ਨੂੰ ਮਿਲਿਆ ਜਿਸ ਦਾ ਪਤਾ ਲੱਗਦਿਆਂ ਹੀ ਹਲਕਾ ਅਮਲੋਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ...
ਵਿਧਵਾ ਔਰਤ ਦੇ 22 ਸਾਲਾ ਨੌਜਵਾਨ ਪੁੱਤਰ ਦੀ ਨਸ਼ੇ ਨੇ ਲਈ ਜਾਨ
. . .  about 7 hours ago
ਚੋਗਾਵਾਂ, 9 ਅਗਸਤ (ਗੁਰਬਿੰਦਰ ਸਿੰਘ ਬਾਗੀ)- ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਚੋਗਾਵਾਂ ਹਾਲ ਵਾਸੀ ਪਿੰਡ ਕੋਹਾਲਾ ਦੇ ਇਕ ਵਿਧਵਾ ਔਰਤ ਬਲਵਿੰਦਰ ਕੌਰ ਜਿਸਦੇ ਪਤੀ ਸੁਰਜੀਤ ਸਿੰਘ ਦੀ 15 ਸਾਲ ਪਹਿਲਾਂ ਮੌਤ ਹੋ ਚੁੱਕੀ ਹੈ ਤੇ ਨੌਜਵਾਨ ਪੁੱਤਰ ਰਵੀ ਸਿੰਘ ਉਮਰ...
ਸੂਏ 'ਚ ਤੈਰਦੀ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  about 7 hours ago
ਲੋਪੋਕੇ, 9 ਅਗਸਤ (ਗੁਰਵਿੰਦਰ ਸਿੰਘ ਕਲਸੀ) - ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਮਾਨਾਂਵਾਲਾ ਸੂਏ ਵਿਚੋ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦੀ ਖ਼ਬਰ ਹੈ। ਇਸ ਸੰਬੰਧੀ ਥਾਣਾ ਲੋਪੋਕੇ ਦੇ ਐੱਸ.ਐੱਚ.ਓ. ਮਨਤੇਜ ਸਿੰਘ...
ਮਹਾਰਾਸ਼ਟਰ ਮੰਤਰੀ ਮੰਡਲ ਦਾ ਵਿਸਥਾਰ
. . .  about 7 hours ago
ਮੁੰਬਈ, 8 ਅਗਸਤ - ਮਹਾਰਾਸ਼ਟਰ ਮੰਤਰੀ ਮੰਡਲ ਦਾ ਵਿਸਥਾਰ ਹੋਇਆ ਹੈ। ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨੇ 18 ਵਿਧਾਇਕਾਂ ਮੰਤਰੀ ਵਜੋਂ ਸਹੁੰ ਚੁਕਾਈ...
ਜੇ.ਡੀ.ਯੂ. ਨੇ ਰਾਜਪਾਲ ਤੋਂ ਮੰਗਿਆ ਸਮਾਂ - ਸੂਤਰ
. . .  about 7 hours ago
ਪਟਨਾ, 9 ਅਗਸਤ - ਸੂਤਰਾਂ ਅਨੁਸਾਰ ਬਿਹਾਰ 'ਚ ਸੱਤਾਧਾਰੀ ਗੱਠਜੋੜ ਦੇ ਭਾਈਵਾਲਾਂ ਵਿਚ ਵਧਦੇ ਟਕਰਾਅ ਦੌਰਾਨ ਜਨਤਾ ਦਲ (ਯੂ) ਨੇ ਬਿਹਾਰ ਦੇ ਰਾਜਪਾਲ ਤੋਂ ਮਿਲਣ ਦਾ ਸਮਾਂ ਮੰਗਿਆ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਜੇਠ ਸੰਮਤ 554
ਵਿਚਾਰ ਪ੍ਰਵਾਹ: ਮਨੁੱਖ ਦਾ ਮਨੁੱਖ ਵਿਰੁੱਧ ਕੀਤਾ ਜ਼ੁਲਮ, ਹਜ਼ਾਰਾਂ ਲੋਕਾਂ ਨੂੰ ਰੁਆ ਦਿੰਦਾ ਹੈ। -ਹੋਰੇਸ ਵਾਲਪੋਲ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਆਪਣੇ ਪੱਧਰ 'ਤੇ ਲੱਖਾਂ ਰੁਪਏ ਖ਼ਰਚ ਕਰਕੇ ਤਿਆਰ ਕਰਵਾਈ ਪੇਂਡੂ ਡਿਸਪੈਂਸਰੀ ਬਿਨਾਂ ਸਟਾਫ਼ ਤੋਂ ਸੱਖਣੀ- ਇਲਾਕਾ ਨਿਵਾਸੀ ਪ੍ਰੇਸ਼ਾਨ

ਸੜੋਆ, (ਨਾਨੋਵਾਲੀਆ)-ਭਾਰਤੀ ਸੰਵਿਧਾਨ ਅਨੁਸਾਰ ਦੇਸ਼ ਵਾਸੀਆਂ ਨੂੰ ਸਿੱਖਿਆ ਤੇ ਸਿਹਤ ਸਹੂਲਤਾਂ ਪ੍ਰਦਾਨ ਕਰਵਾਉਣਾ ਹਾਕਮ ਸਰਕਾਰਾਂ ਦੀ ਮੁੱਢਲੀ ਜ਼ਿੰਮੇਵਾਰੀ ਹੁੰਦੀ ਹੈ, ਪਰ ਦੇਖਣ 'ਚ ਆਇਆ ਹੈ ਕਿ ਸਿਹਤ ਵਿਭਾਗ 'ਚ ਸਟਾਫ਼ ਦੀ ਵੱਡੀ ਘਾਟ ਹੋਣ ਕਰਕੇ ਆਮ ਲੋਕਾਂ ਨੂੰ ...

ਪੂਰੀ ਖ਼ਬਰ »

ਸਿਵਲ ਹਸਪਤਾਲ ਮੁਕੰਦਪੁਰ ਵਿਖੇ ਰਾਸ਼ਟਰੀ ਡੇਂਗੂ ਦਿਵਸ ਮੌਕੇ ਕੀਤਾ ਜਾਗਰੂਕ

ਮੁਕੰਦਪੁਰ, 16 ਮਈ (ਅਮਰੀਕ ਸਿੰਘ ਢੀਂਡਸਾ)-ਅਜ਼ਾਦੀ ਦੇ ਅੰਮਿ੍ਤ ਮਹਾਂ ਉਤਸਵ ਦੇ ਤਹਿਤ ਸਰਕਾਰੀ ਹਸਪਤਾਲ ਮੁਕੰਦਪੁਰ ਵਿਖੇ 'ਰਾਸ਼ਟਰੀ ਡੇਂਗੂ ਦਿਵਸ' ਮਨਾਇਆ ਗਿਆ | ਇਸ ਬਾਰੇ ਰਾਸ਼ਟਰੀ ਡੇਂਗੂ ਦਿਵਸ ਦਾ ਥੀਮ 'ਡੇਂਗੂ ਰੋਕਥਾਮ ਯੋਗ ਹੈ ਆਓ ਹੱਥ ਮਿਲਾਈਏ' ਹੈ | ਡੇਂਗੂ ...

ਪੂਰੀ ਖ਼ਬਰ »

ਡਾ. ਅੰਬੇਡਕਰ ਭਵਨ ਸੂੰਢ 'ਚ ਭਗਵਾਨ ਬੁੱਧ ਦੀ ਯਾਦ 'ਚ ਸਮਾਗਮ

ਸੰਧਵਾਂ, 16 ਮਈ (ਪ੍ਰੇਮੀ ਸੰਧਵਾਂ)-ਡਾ. ਅੰਬੇਡਕਰ ਬੁਧਿਸਟ ਰਿਸੋਰਸ ਸੈਂਟਰ ਸੂੰਢ ਵਿਖੇ ਡਾ. ਅੰਬੇਡਕਰ ਮੈਮੋਰੀਅਲ ਕਮੇਟੀ ਪੰਜਾਬ ਤੇ ਗ੍ਰੇਟ ਬਿ੍ਟੇਨ ਕਮੇਟੀ ਯੂ. ਕੇ ਵਲੋਂ ਬੁੱਧ ਪੂਰਨਿਮਾ ਮੌਕੇ ਪ੍ਰਧਾਨ ਐਡਵੋਕੇਟ ਕੁਲਦੀਪ ਭੱਟੀ ਫਗਵਾੜਾ ਦੀ ਅਗਵਾਈ 'ਚ ਸਮਾਗਮ ...

ਪੂਰੀ ਖ਼ਬਰ »

'ਆਪ' ਸਰਕਾਰ ਕਿਸਾਨ ਖ਼ੁਦਕੁਸ਼ੀਆਂ ਰੋਕਣ ਸਮੇਤ ਕਈ ਮਸਲੇ ਹੱਲ ਕਰਨ 'ਚ ਅਸਫ਼ਲ- ਮੰਗੂਪੁਰ, ਬੱਲ

ਭੱਦੀ, 16 ਮਈ (ਨਰੇਸ਼ ਧੌਲ)-ਪੰਜਾਬ 'ਤੇ ਕਾਬਜ਼ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋਕਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ 'ਆਪ' ਦੀ ਸਰਕਾਰ ਬਣਨ ਉਪਰੰਤ ਕਿਸਾਨ ਖੁਦਕੁਸ਼ੀਆਂ ਸਮੇਤ ਬਹੁ ਗਿਣਤੀ ਮਸਲਿਆਂ ਨੂੰ ਠੱਲ੍ਹ ਪਾਈ ਜਾਵੇਗੀ | ਪਰ ਹੁਣ ਵੀ ਜਿੱਥੇ ਮੁੱਖ ਮਸਲੇ ਜਿਉਂ ...

ਪੂਰੀ ਖ਼ਬਰ »

ਆਖਰ ਕਿੱਥੇ ਜਾ ਰਿਹਾ ਹੈ ਬਿਸਤ ਦੁਆਬ ਦਾ 1452 ਕਿਊਸਿਕ ਪਾਣੀ?

ਨਰੇਸ਼ ਹੈਪੀ, ਥਿੰਦ ਸੁਲਤਾਨਪੁਰ ਲੋਧੀ, 16 ਮਈ -ਵਿਸ਼ਵ ਵਾਤਾਵਰਨ ਪ੍ਰੇਮੀ ਪਦਮ ਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਵਲੋਂ ਅੱਜ ਆਪਣੇ ਫੇਸਬੁੱਕ ਪੇਜ 'ਤੇ ਲਾਈਵ ਹੁੰਦਿਆਂ ਸਰਕਾਰਾਂ, ਪ੍ਰਸ਼ਾਸਨਿਕ ਅਧਿਕਾਰੀਆਂ, ਨਹਿਰੀ ਵਿਭਾਗ ਤੇ ਕਿਸਾਨਾਂ ਨੂੰ ਸਵਾਲ ਕਰਦਿਆਂ ਕਿਹਾ ...

ਪੂਰੀ ਖ਼ਬਰ »

ਖੇਤੀ ਵਿਭਿੰਨਤਾ 'ਚ ਬਾਗ਼ਾਂ ਦਾ ਅਹਿਮ ਰੋਲ-ਡਾਇਰੈਕਟਰ ਬਾਗ਼ਬਾਨੀ

ਨਵਾਂਸ਼ਹਿਰ, 16 ਮਈ (ਗੁਰਬਖਸ਼ ਸਿੰਘ ਮਹੇ)-ਪਾਣੀ ਦੀ ਬੱਚਤ ਕਰਨ, ਵਾਤਾਵਰਨ ਨੂੰ ਸ਼ੁੱਧ ਰੱਖਣ ਤੇ ਕਿਸਾਨ ਦੀ ਆਮਦਨ ਵਿਚ ਵਾਧਾ ਕਰਨ 'ਚ ਬਾਗ਼ਾਂ ਦਾ ਅਹਿਮ ਰੋਲ ਹੈ | ਇਸ ਕਰਕੇ ਹਰੇਕ ਕਿਸਾਨ ਨੂੰ ਆਪਣੇ ਘਰ ਦੀ ਬਗੀਚੀ ਜਾਂ ਟਿਊਬਵੈੱਲ ਤੇ ਫਲਦਾਰ ਬੂਟੇ ਲਗਾਉਣੇ ਚਾਹੀਦੇ ...

ਪੂਰੀ ਖ਼ਬਰ »

ਨਾੜ ਨੂੰ ਲਾਈ ਅੱਗ ਨਾਲ ਗੁੱਜਰਾਂ ਦੀ ਛੰਨ ਸੜ ਕੇ ਸੁਆਹ

ਸਾਹਲੋਂ, 16 ਮਈ (ਜਰਨੈਲ ਸਿੰਘ ਨਿੱਘ੍ਹਾ)-ਪਿੰਡ ਹੰਸਰੋਂ ਵਿਖੇ ਕਣਕ ਦੀ ਨਾੜ ਨੂੰ ਲਾਈ ਅੱਗ ਨਾਲ ਗੁੱਜਰਾਂ ਦੀਆਂ ਛੰਨਾਂ ਸੜ ਕੇ ਸੁਆਹ ਹੋਣ ਦੀ ਖ਼ਬਰ ਹੈ | ਸਰਪੰਚ ਹਰਕਿਰਨ ਸਿੰਘ ਅਤੇ ਸਾਬਕਾ ਹਰਵਿੰਦਰ ਸਿੰਘ ਢਿੱਲੋਂ ਨੇ ਜਾਣਕਾਰੀ ਦਿੱਤੀ ਕਿ ਨਹਿਰ ਕਿਨਾਰੇ ਰਹਿ ਰਹੇ ...

ਪੂਰੀ ਖ਼ਬਰ »

ਕਿਸਾਨਾਂ ਦੀਆਂ ਮੋਟਰਾਂ 'ਤੇ ਲੱਗੇ ਟਰਾਂਸਫ਼ਾਰਮਰ ਤੋੜੇ

ਰੈਲਮਾਜਰਾ, 16 ਮਈ (ਸੁਭਾਸ਼ ਟੌਂਸਾ)-ਨੇੜਲੇ ਪਿੰਡਾਂ ਵਿਚ ਲਗਾਤਾਰ ਹੋ ਰਹੀਆਂ ਚੋਰੀਆਂ ਕਾਰਨ ਇਲਾਕੇ ਦੇ ਲੋਕ ਬੇਹੱਦ ਚਿੰਤਤ ਹਨ ਕਿਉਂਕਿ ਕੋਈ ਵੀ ਦਿਨ ਅਜਿਹਾ ਨਹੀਂ ਜਿਸ ਦਿਨ ਕੋਈ ਨਾ ਕੋਈ ਚੋਰੀ ਦੀ ਵਾਰਦਾਤ ਨਾ ਹੋਈ ਹੋਵੇ | ਅਜਿਹਾ ਚੋਰੀ ਦਾ ਮਾਮਲਾ ਰੈਲਮਾਜਰਾ ਦੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਖੇਤੀਬਾੜੀ ਵਿਭਾਗ ਵਲੋਂ ਝੋਨੇ ਦਾ 20380 ਹੈਕਟੇਅਰ ਰਕਬਾ ਸਿੱਧੀ ਬਿਜਾਈ ਅਧੀਨ ਲਿਆਉਣ ਦਾ ਟੀਚਾ- ਡੀ.ਸੀ.

ਨਵਾਂਸ਼ਹਿਰ, 16 ਮਈ (ਗੁਰਬਖਸ਼ ਸਿੰਘ ਮਹੇ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਪੀਲ ਨੂੰ ਭਰਵਾਂ ਹੁੰਗਾਰਾ ਦਿੰਦਿਆਂ ਜ਼ਿਲ੍ਹੇ 'ਚ ਇਸ ਸਾਲ 20380 ਹੈਕਟੇਅਰ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ (ਡੀ.ਐੱਸ.ਆਰ.) ਅਧੀਨ ਲਿਆਉਣ ਦਾ ਟੀਚਾ ਰੱਖਿਆ ਗਿਆ ਹੈ ਜੋ ਕਿ ਹੁਣ ਤੱਕ ਦਾ ਸਭ ਤੋਂ ...

ਪੂਰੀ ਖ਼ਬਰ »

ਡੇਅਰੀ ਫਾਰਮਿੰਗ ਸਿਖਲਾਈ ਕੋਰਸ 17 ਤੋਂ

ਨਵਾਂਸ਼ਹਿਰ, 16 ਮਈ (ਹਰਵਿੰਦਰ ਸਿੰਘ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਕਿ੍ਸ਼ੀ ਵਿਗਿਆਨ ਕੇਂਦਰ ਲੰਗੜੋਆ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਡੇਅਰੀ ਫਾਰਮਿੰਗ ਸਬੰਧੀ 15 ਦਿਨਾਂ ਕਿੱਤਾ ਮੁਖੀ ਸਿਖਲਾਈ ਕੋਰਸ ਮਿਤੀ 17 ਮਈ ਤੋਂ 31 ਮਈ 2022 ਤੱਕ ਕਰਵਾਇਆ ...

ਪੂਰੀ ਖ਼ਬਰ »

ਸੋਸ਼ਲ ਮੀਡੀਆ 'ਤੇ ਗ਼ਲਤ ਟਿੱਪਣੀਆਂ ਕਰਨ ਵਾਲੇ ਹੁਣ ਬਖ਼ਸ਼ੇ ਨਹੀਂ ਜਾਣਗੇ

ਨਵਾਂਸ਼ਹਿਰ, 16 ਮਈ (ਗੁਰਬਖਸ਼ ਸਿੰਘ ਮਹੇ)-ਅਜੋਕੇ ਯੁੱਗ 'ਚ ਆਮ ਰਿਵਾਜ ਹੀ ਬਣ ਗਿਆ ਹੈ ਕਿ ਖ਼ਾਸ ਕਰਕੇ ਆਪਣੀ ਫੇਸਬੁੱਕ ਆਈ.ਡੀ. ਨੂੰ ਤਾਲਾ ਲਾ ਕੇ ਜਾਂ ਕਿਸੇ ਹੋਰ ਸਿੱਧੇ-ਅਸਿੱਧੇ ਢੰਗ ਨਾਲ ਬਹੁਤ ਸਾਰੇ ਲੋਕ ਦੂਸਰਿਆਂ ਦੀਆਂ ਤਸਵੀਰਾਂ ਜਾਂ ਵੀਡੀਓ 'ਤੇ ਇਸ ਕਰਕੇ ਗ਼ਲਤ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਨੇ ਕੋਰੋਨਾ ਨਾਲ ਮਿ੍ਤਕਾਂ ਦੇ ਵਾਰਸਾਂ ਨੂੰ 20 ਤੱਕ ਐਕਸ-ਗ੍ਰੇਸ਼ੀਆ ਲਈ ਅਰਜ਼ੀ ਦੇਣ ਦੀ ਅਪੀਲ ਕੀਤੀ

ਨਵਾਂਸ਼ਹਿਰ, 16 ਮਈ (ਗੁਰਬਖਸ਼ ਸਿੰਘ ਮਹੇ)- ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਪ੍ਰਸ਼ਾਸਨ ਨੇ ਕੋਰੋਨਾ ਕਾਰਨ ਫ਼ੌਤ ਹੋਏ ਵਿਅਕਤੀਆਂ ਦੇ ਵਾਰਸਾਂ ਨੂੰ ਅਪੀਲ ਕੀਤੀ ਹੈ ਕਿ ਉਹ 20 ਮਈ ਤੱਕ 50,000 ਰੁਪਏ ਦੀ ਐਕਸ-ਗ੍ਰੇਸ਼ੀਆ ਗਰਾਂਟ ਲਈ ਆਪਣੇ ਇਲਾਕੇ ਨਾਲ ਸਬੰਧਤ ਐੱਸ.ਡੀ.ਐਮਜ਼ ...

ਪੂਰੀ ਖ਼ਬਰ »

ਮੱਛਰ ਦੀ ਪੈਦਾਇਸ਼ ਨੂੰ ਰੋਕਣ ਲਈ ਜਾਗਰੂਕਤਾ ਇਕ ਅਹਿਮ ਉਪਾਅ-ਸਿਵਲ ਸਰਜਨ

ਨਵਾਂਸ਼ਹਿਰ, 16 ਮਈ (ਗੁਰਬਖਸ਼ ਸਿੰਘ ਮਹੇ)-ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਦੀ ਰਹਿਨੁਮਾਈ ਹੇਠ ਸਿਹਤ ਵਿਭਾਗ ਨੇ ਰਾਸ਼ਟਰੀ ਡੇਂਗੂ ਦਿਵਸ ਮੌਕੇ ਡੇਂਗੂ ਦੀ ਬਿਮਾਰੀ ਤੋਂ ਬਚਾਅ ਲਈ ਜਾਗਰੂਕਤਾ ਮੁਹਿੰਮ ਸ਼ੁਰੂ ਕਰ ਦਿੱਤੀ ਹੈ, ਜਿਸ ਤਹਿਤ ਸਿਵਲ ਸਰਜਨ ਦਫ਼ਤਰ ਵਿਖੇ ...

ਪੂਰੀ ਖ਼ਬਰ »

ਸਚਦੇਵਾ ਵਲੋਂ 'ਸਕਿਨ ਐਂਡ ਹੇਅਰ ਕੇਅਰ ਸੈਂਟਰ' ਦਾ ਉਦਘਾਟਨ

ਹੁਸ਼ਿਆਰਪੁਰ, 16 ਮਈ (ਬਲਜਿੰਦਰਪਾਲ ਸਿੰਘ)-ਇੰਡੀਅਨ ਕੌਂਸਲ ਆਫ਼ ਸੋਸ਼ਲ ਵੈਲਫੇਅਰ (ਆਈ.ਸੀ.ਐਸ.ਡਬਲਯੂ.) ਚੰਡੀਗੜ੍ਹ ਵਲੋਂ ਔਰਤਾਂ ਦੀ ਭਲਾਈ ਲਈ ਮੁਹੱਲਾ ਬਸੀ ਖਵਾਜੂ ਹੁਸ਼ਿਆਰਪੁਰ ਵਿਖੇ 'ਸਕਿਨ ਐਂਡ ਹੇਅਰ ਕੇਅਰ ਸੈਂਟਰ' ਖੋਲਿ੍ਹਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਕਰਵਾਈ ਜਾਵੇਗੀ ਕੋਰਸਾਂ ਦੀ ਮੁਫ਼ਤ ਟਰੇਨਿੰਗ- ਏ.ਡੀ.ਸੀ.

ਨਵਾਂਸ਼ਹਿਰ, 16 ਮਈ (ਗੁਰਬਖਸ਼ ਸਿੰਘ ਮਹੇ)-ਪੰਜਾਬ 'ਚ ਬੇਰੁਜ਼ਗਾਰੀ ਨੂੰ ਘਟਾਉਣ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਵੱਖ-ਵੱਖ ਸਕੀਮਾਂ ਤਹਿਤ ਗ਼ਰੀਬ ਤੇ ਲੋੜਵੰਦ ਨੌਜਵਾਨਾਂ ਨੂੰ ਕਿੱਤਾ ਮੁਖੀ ਕੋਰਸ ਮੁਫ਼ਤ ਕਰਵਾਏ ਜਾਂਦੇ ਹਨ | ਇਸੇ ਲੜੀ ਤਹਿਤ ਪੰਜਾਬ ਹੁਨਰ ...

ਪੂਰੀ ਖ਼ਬਰ »

ਵਿਸ਼ੇਸ਼ ਬੱਚਿਆਂ ਦਾ ਸਰਕਾਰੀ ਸਕੂਲਾਂ 'ਚ ਦਾਖਲ ਕਰਵਾਉਣਾ ਮਾਪਿਆਂ ਦਾ ਫ਼ਰਜ਼-ਡੀ.ਐੱਸ.ਈ. ਟੀ.

ਨਵਾਂਸ਼ਹਿਰ, 16 ਮਈ (ਗੁਰਬਖਸ਼ ਸਿੰਘ ਮਹੇ)- ਡੀ.ਐੱਸ.ਈ.ਟੀ. ਰਜਨੀ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿਚ ਬੱਚਿਆਂ ਦੀ ਦਾਖਲਾ ਮੁਹਿੰਮ ਚੱਲ ਰਹੀ ਹੈ, ਪ੍ਰੀ ਪ੍ਰਾਇਮਰੀ ਕਲਾਸ ਤੋਂ ਲੈ ਕੇ ਬਾਰ੍ਹਵੀਂ ਕਲਾਸ ਤੱਕ ਦੇ ਬੱਚਿਆਂ ਨੂੰ ਸਕੂਲਾਂ ਵਿਚ ਦਾਖ਼ਲ ਕਰਵਾਇਆ ਜਾ ਰਿਹਾ ਹੈ ...

ਪੂਰੀ ਖ਼ਬਰ »

157 ਸ਼ਰਧਾਲੂਆਂ ਦਾ ਜਥਾ ਕਰਤਾਰਪੁਰ ਸਾਹਿਬ (ਪਾਕਿ.) ਦੇ ਦਰਸ਼ਨ ਕਰ ਕੇ ਪਰਤਿਆ ਵਾਪਿਸ

ਨਵਾਂਸ਼ਹਿਰ, 16 ਮਈ (ਗੁਰਬਖਸ਼ ਸਿੰਘ ਮਹੇ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਅਸਥਾਨ ਗੁਰਦੁਆਰਾ ਸੱਚਖੰਡ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ (ਪਾਕਿਸਤਾਨ) ਦੇ ਦਰਸ਼ਨਾਂ ਲਈ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਅਤੇ ਗੁਰੂ ਕੀ ਰਸੋਈ ਵਲੋਂ ਭੇਜਿਆ ਗਿਆ 157 ...

ਪੂਰੀ ਖ਼ਬਰ »

ਸਮਾਜਿਕ ਮੁੱਦਿਆਂ ਪ੍ਰਤੀ ਜਾਗਰੂਕ ਕਰਨ ਲਈ ਨਾਟਕ ਟੀਮ ਵਲੋਂ ਪੇਸ਼ਕਾਰੀ

ਬੰਗਾ, 16 ਮਈ (ਜਸਬੀਰ ਸਿੰਘ ਨੂਰਪੁਰ)-ਪਿੰਡ ਸੱਲ੍ਹ ਕਲਾਂ ਤੇ ਸੱਲ੍ਹ ਖੁਰਦ ਦੀ ਕਮੇਟੀ ਵਲੋਂ ਡਾ. ਅੰਬੇਡਕਰ ਦੇ ਜਨਮ ਦਿਵਸ ਸਬੰਧੀ ਸਮਾਗਮ ਕਰਵਾਇਆ | ਜਿਸ ਵਿਚ ਆਜ਼ਾਦ ਰੰਗ ਮੰਚ ਫਗਵਾੜਾ ਦੀ ਟੀਮ ਵਲੋਂ ਸਮਾਜਿਕ ਮੁੱਦਿਆ ਦੇ ਆਧਾਰ 'ਤੇ ਪੇਸ਼ਕਾਰੀਆਂ ਕੀਤੀਆਂ ਗਈਆਂ | ਜਿਸ ...

ਪੂਰੀ ਖ਼ਬਰ »

ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਵਲੋਂ ਮੀਟਿੰਗ

ਰੱਤੇਵਾਲ, 16 ਮਈ (ਆਰ.ਕੇ. ਸੂਰਾਪੁਰੀ)-ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਵਲੋਂ ਮਹਿੰਗਾਈ ਤੇ ਕੇਂਦਰ ਸਰਕਾਰ ਵਲੋਂ ਲਗਾਤਾਰ ਫਾਸ਼ੀਵਾਦੀ ਹਮਲਿਆਂ ਨੂੰ ਲੈ ਕੇ ਪਿੰਡ ਨੱਥਾ ਨੰਗਲ ਵਿਖੇ ਕਿਰਤੀਆਂ ਨਾਲ ਮੀਟਿੰਗ ਕੀਤੀ ਗਈ | ਜਿਸ 'ਚ 20 ਮਈ ਨੂੰ ਨਵਾਂਸ਼ਹਿਰ ਪਹੁੰਚਣ ਦੀ ਅਪੀਲ ਕੀਤੀ | ਮੀਟਿੰਗ ਨੂੰ ਸੰਬੋਧਨ ਕਰਦਿਆਂ ਨਿਰਮਲ ਜੰਡੀ ਇਫਟੂ ਆਗੂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਦੇਸ਼ 'ਚ ਘੱਟ ਗਿਣਤੀਆਂ ਉੱਪਰ ਲਗਾਤਾਰ ਫਾਸ਼ੀਵਾਦੀ ਹਮਲੇ ਜਾਰੀ ਹਨ, ਜੋ ਕਿ ਦੇਸ਼ ਲਈ ਬਹੁਤ ਖ਼ਤਰਨਾਕ ਹਨ | ਉਨ੍ਹਾਂ ਕਿਹਾ ਕਿ ਲਗਾਤਾਰ ਇਕ ਹੀ ਭਾਈਚਾਰੇ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ | ਨਿਰਮਲ ਜੰਡੀ ਨੇ ਕਿਹਾ ਕਿ ਮਹਿੰਗਾਈ ਨੇ ਮਜ਼ਦੂਰ ਵਰਗ ਦਾ ਲੱਕ ਤੋੜ ਦਿੱਤਾ ਹੈ, ਗੈਸ ਸਿਲੰਡਰ ਤੇ ਸਰੋਂ੍ਹ ਦੇ ਤੇਲ ਦੀ ਕਾਲਾਬਾਜ਼ਾਰੀ ਕਰਕੇ ਭਾਅ ਦੁੱਗਣੇ ਕੀਤੇ ਹੋਏ ਹਨ | ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਕਰਕੇ ਲੋਕਾਂ ਨੂੰ ਨਿਚੋੜ ਦਿੱਤਾ ਹੈ ਤੇ ਲੋਹੇ ਦੀਆਂ ਕੀਮਤਾਂ ਵਿਚ ਵਾਧਾ ਕਰਕੇ ਲੋਕਾਂ ਨੂੰ ਬੇਰੁਜ਼ਗਾਰੀ ਵੱਲ ਧੱਕ ਦਿੱਤਾ ਹੈ | ਉਨ੍ਹਾਂ ਮੰਗ ਕੀਤੀ ਕਿ ਮਹਿੰਗਾਈ 'ਤੇ ਜਲਦ ਕਾਬੂ ਪਾਇਆ ਜਾਵੇ ਤਾਂ ਜੋ ਗ਼ਰੀਬ ਵਰਗ ਵੀ ਦੋ ਵਖਤ ਦੀ ਰੋਟੀ ਖਾ ਸਕੇ | ਇਸ ਮੌਕੇ ਮਦਨ ਲਾਲ ਨੱਥਾ ਨੰਗਲ, ਕਿ੍ਸ਼ਨ ਕੁਮਾਰ, ਹਰਮੇਸ਼ ਲਾਲ, ਕੁਲਵਿੰਦਰ ਸਿੰਘ, ਝਲਮਣ ਦਾਸ ਆਦਿ ਸ਼ਾਮਲ ਸਨ |

ਖ਼ਬਰ ਸ਼ੇਅਰ ਕਰੋ

 

ਬਸਪਾ ਵਲੋਂ ਬੁੱਧ ਪੂਰਨਿਮਾ ਤੇ ਬਾਬਾ ਸਾਹਿਬ ਦੇ ਜਨਮ ਦਿਹਾੜੇ 'ਤੇ ਵਿਸ਼ਾਲ ਮੋਟਰਸਾਈਕਲ ਯਾਤਰਾ

ਬਲਾਚੌਰ, 16 ਮਈ (ਦੀਦਾਰ ਸਿੰਘ ਬਲਾਚੌਰੀਆ)- ਬੁੱਧ ਪੂਰਨਿਮਾ ਤੇ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਬਹੁਜਨ ਸਮਾਜ ਪਾਰਟੀ ਹਲਕਾ ਬਲਾਚੌਰ ਵਲੋਂ ਵਿਸ਼ਾਲ ਮੋਟਰਸਾਈਕਲ ਯਾਤਰਾ ਸੱਜਣ ਫਾਇਵਰਜ ਗੜ੍ਹਸ਼ੰਕਰ ਰੋਡ ਬਲਾਚੌਰ ਤੋਂ ਮਹਾਂ ਮਾਇਆ ਬੁੱਧ ...

ਪੂਰੀ ਖ਼ਬਰ »

ਝੋਨੇ ਦੇ ਬਦਲ ਵਜੋਂ ਮੱਕੀ ਤੇ ਬਾਸਮਤੀ ਫ਼ਸਲਾਂ ਦੀ ਐਮ. ਐਸ. ਪੀ ਨਾ ਐਲਾਨਣ ਕਰਕੇ ਕਿਸਾਨ ਝੋਨੇ ਦੀ ਪਨੀਰੀ ਪਾਉਣ ਲਈ ਸ਼ਸ਼ੋਪੰਜ 'ਚ

ਮੁਕੰਦਪੁਰ, 16 ਮਈ (ਅਮਰੀਕ ਸਿੰਘ ਢੀਂਡਸਾ)-ਵਾਤਾਵਰਨ ਦੀ ਸ਼ੁੱਧਤਾ ਤੇ ਧਰਤੀ ਹੇਠਲੇ ਪਾਣੀ ਨੂੰ ਲਗਾਤਾਰ ਹੇਠਾਂ ਜਾਣ ਤੋਂ ਬਚਾਉਣ ਲਈ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਤੇ ਹੋਰ ਫ਼ਸਲਾਂ ਵੱਲ ਪ੍ਰੇਰਿਤ ਕਰਨ ਦੀ ਅਪੀਲ ਨੂੰ ਪੰਜਾਬ ਦੇ ...

ਪੂਰੀ ਖ਼ਬਰ »

ਕਲਾਰ ਨੂੰ ਸਮਾਜ ਵਿਰੋਧੀ ਅਨਸਰਾਂ ਵਲੋਂ ਧਮਕੀ

ਬਲਾਚੌਰ, 16 ਮਈ (ਦੀਦਾਰ ਸਿੰਘ ਬਲਾਚੌਰੀਆ)-ਪੇਂਡੂ ਮਜ਼ਦੂਰ ਯੂਨੀਅਨ ਤਹਿਸੀਲ ਬਲਾਚੌਰ ਦੇ ਪ੍ਰਧਾਨ ਸਾਥੀ ਅਸ਼ੋਕ ਕੁਮਾਰ ਕਲਾਰ ਨੂੰ ਉਨ੍ਹਾਂ ਦੇ ਗ੍ਰਹਿ ਨਿਵਾਸ ਪਿੰਡ ਕਲਾਰ ਤਹਿਸੀਲ ਬਲਾਚੌਰ ਵਿਖੇ ਸਮਾਜ ਵਿਰੋਧੀ ਅਨਸਰਾਂ ਵਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਸੰਬੰਧੀ ਕਿਸਾਨ ਸਿਖਲਾਈ ਕੈਂਪ

ਔੜ/ਝਿੰਗੜਾਂ, 16 ਮਈ (ਕੁਲਦੀਪ ਸਿੰਘ ਝਿੰਗੜ)-ਸਹਿਕਾਰੀ ਸਭਾ ਰਾਏਪੁਰ ਡੱਬਾ ਵਿਖੇ ਖੇਤੀਬਾੜੀ ਵਿਭਾਗ ਬਲਾਕ ਔੜ ਵਲੋਂ ਆਤਮਾ ਸਕੀਮ ਤਹਿਤ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਜਿਸ 'ਚ ਅਗਾਂਹਵਧੂ ਕਿਸਾਨਾਂ ਨੇ ਭਾਗ ਲਿਆ | ਇਕੱਠ ਨੂੰ ...

ਪੂਰੀ ਖ਼ਬਰ »

ਟਰੱਕ ਯੂਨੀਅਨ ਦੇ ਮਸਲੇ ਸਰਕਾਰ ਪਹਿਲ ਦੇ ਅਧਾਰ 'ਤੇ ਹੱਲ ਕਰੇਗੀ-ਸਰਹਾਲ

ਬੰਗਾ, 16 ਮਈ (ਜਸਬੀਰ ਸਿੰਘ ਨੂਰਪੁਰ)-ਟਰੱਕ ਯੂਨੀਅਨ ਬੰਗਾ ਵਿਖੇ ਸ਼ੁਕਰਾਨਾ ਸਮਾਗਮ ਕਰਵਾਇਆ ਗਿਆ | ਜਿਸ 'ਚ ਵਿਸ਼ੇਸ਼ ਤੌਰ 'ਤੇ ਹਲਕਾ ਇੰਚਾਰਜ ਕੁਲਜੀਤ ਸਿੰਘ ਸਰਹਾਲ ਨੇ ਸ਼ਿਰਕਤ ਕੀਤੀ | ਉਨ੍ਹਾਂ ਆਖਿਆ ਕਿ ਟਰਾਂਸਪੋਰਟ ਦੇ ਧੰਦੇ ਨੂੰ ਉੱਚਾ ਚੁੱਕਣ ਲਈ ਸਰਕਾਰ ਵਲੋਂ ...

ਪੂਰੀ ਖ਼ਬਰ »

ਬਾਬਾ ਰਾਮ ਰਤਨ ਦਰਬਾਰ ਵਿਖੇ ਲੰਗਰ ਤੇ ਛਬੀਲ ਲਗਾਈ

ਰਾਹੋਂ, 16 ਮਈ (ਬਲਬੀਰ ਸਿੰਘ ਰੂਬੀ)-ਨਵਾਂਸ਼ਹਿਰ ਰੋਡ ਰਿਜੈਂਸੀ ਪਾਰਕ ਦੇ ਸਾਹਮਣੇ ਬਾਬਾ ਰਾਮ ਰਤਨ ਦੇ ਦਰਬਾਰ ਦੇ ਪ੍ਰਬੰਧਕਾਂ ਤੇ ਬਾਬਾ ਰਾਮ ਰਤਨ ਦੇ ਭਗਤਾਂ ਵਲੋਂ ਆਉਂਦੇ ਜਾਂਦੇ ਮੁਸਾਫ਼ਰਾਂ ਲਈ ਠੰਢੇ ਦੁੱਧ ਤੇ ਛੋਲੇ ਪੂਰੀਆਂ ਦਾ ਲੰਗਰ ਲਗਾਇਆ ਗਿਆ | ਛਬੀਲ ਸ਼ੁਰੂ ...

ਪੂਰੀ ਖ਼ਬਰ »

ਭਗਤ ਜਗਤ ਰਾਮ ਦੀ ਬਰਸੀ ਨੂੰ ਸਮਰਪਿਤ ਧਾਰਮਿਕ ਸਮਾਗਮ ਅੱਜ ਤੋਂ

ਔੜ, 16 ਮਈ (ਜਰਨੈਲ ਸਿੰਘ ਖ਼ੁਰਦ)-ਪਿੰਡ ਜੁਲਾਹ ਮਾਜਰਾ ਵਿਖੇ ਸ੍ਰੀ ਮਾਨ ਬ੍ਰਹਮ ਗਿਆਨੀ ਭਗਤ ਜਗਤ ਰਾਮ ਜੁਲਾਹ ਮਾਜਰਾ ਵਾਲਿਆਂ ਦੀ 26ਵੀਂ ਸਾਲਾਨਾ ਬਰਸੀ ਗ੍ਰਾਮ ਪੰਚਾਇਤ, ਐਨ. ਆਰ. ਆਈ ਵੀਰ, ਪ੍ਰਬੰਧਕ ਕਮੇਟੀ ਸ੍ਰੀ ਅੰਗੀਠਾ ਸਾਹਿਬ ਤੇ ਪਿੰਡ ਦੀਆ ਸਮੂਹ ਸੰਗਤਾਂ ਵਲੋਂ 17 ...

ਪੂਰੀ ਖ਼ਬਰ »

ਮਾਤਾ ਜਸਵੀਰ ਕੌਰ ਦਾ ਦਿਹਾਂਤ

ਬੰਗਾ, 16 ਮਈ (ਜਸਬੀਰ ਸਿੰਘ ਨੂਰਪੁਰ)-ਪ੍ਰਸਿੱਧ ਸਮਾਜ ਸੇਵਕ ਤੇ ਕਿਸਾਨ ਹੱਟ ਦੇ ਮਾਲਕ ਸਤਨਾਮ ਸਿੰਘ ਹੇੜੀਆਂ ਦੀ ਮਾਤਾ ਜਸਵੀਰ ਕੌਰ ਦਾ ਅਚਾਨਕ ਦੇਹਾਂਤ ਹੋ ਗਿਆ | ਉਨ੍ਹਾਂ ਦੇ ਅਕਾਲ ਚਲਾਣੇ 'ਤੇ ਵੱਖ-ਵੱਖ ਧਾਰਮਿਕ ਅਤੇ ਰਾਜਨੀਤਿਕ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ...

ਪੂਰੀ ਖ਼ਬਰ »

ਸਰਕਾਰੀ ਪੌਲੀਟੈਕਨਿਕ ਕਾਲਜ ਬਹਿਰਾਮ ਵਿਖੇ ਸੈਮੀਨਾਰ ਕੱਲ੍ਹ

ਬਹਿਰਾਮ, 16 ਮਈ (ਸਰਬਜੀਤ ਸਿੰਘ ਚੱਕਰਾਮੂੰ)-ਸਰਬ ਨੌਜਵਾਨ ਸਭਾ ਫਗਵਾੜਾ ਤੇ ਪੰਜਾਬ ਪੁਲਿਸ ਸ਼ਹੀਦ ਭਗਤ ਸਿੰਘ ਨਗਰ ਵਲੋਂ ਸਾਂਝੇ ਤੌਰ 'ਤੇ 'ਆਓ! ਮਨ ਵਿਚ ਮਿਸ਼ਾਲ ਜਗਾਈਏ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਈਏ' ਸਲੋਗਨ ਤਹਿਤ ਇਕ ਸੈਮੀਨਾਰ ਸਰਕਾਰੀ ਪੌਲੀਟੈਕਨਿਕ ਕਾਲਜ ...

ਪੂਰੀ ਖ਼ਬਰ »

ਵਿਧਾਇਕਾ ਸੰਤੋਸ਼ ਕਟਾਰੀਆ ਨੇ ਲੋਕਾਂ ਦੀ ਸਮੱਸਿਆ ਨੂੰ ਹੱਲ ਕਰਵਾਇਆ

ਪੋਜੇਵਾਲ ਸਰਾਂ, 16 ਮਈ (ਰਮਨ ਭਾਟੀਆ)-ਪਿੰਡ ਕਰੀਮਪੁਰ ਚਾਹਵਾਲਾ ਤੋਂ ਕਟਵਾਰਾਂ ਨੂੰ ਜਾਣ ਵਾਲੇ ਮੁੱਖ ਮਾਰਗ 'ਤੇ ਕਈ ਪਿੰਡਾਂ ਨੂੰ ਆਪਸ ਵਿਚ ਜੋੜਨ ਵਾਲੀ ਮੁੱਖ ਸੜਕ 'ਤੇ ਬਣੇ ਖੱਡੇ ਦੀ ਪਿਛਲੇ 10 ਸਾਲਾ ਤੋਂ ਚੱਲਦੀ ਆ ਰਹੀ ਮੁੱਖ ਸਮੱਸਿਆ ਨੂੰ ਪਿੰਡ ਦੇ ਗੁਰਦੁਆਰਾ ...

ਪੂਰੀ ਖ਼ਬਰ »

ਰਾਜਾ ਸਾਹਿਬ ਪਬਲਿਕ ਸਕੂਲ ਝਿੰਗੜਾਂ ਵਿਖੇ ਅੰਤਰਰਾਸ਼ਟਰੀ ਪਰਿਵਾਰ ਦਿਵਸ ਮਨਾਇਆ

ਔੜ/ਝਿੰਗੜਾਂ, 16 ਮਈ (ਕੁਲਦੀਪ ਸਿੰਘ ਝਿੰਗੜ)-ਰਾਜਾ ਸਾਹਿਬ ਪਬਲਿਕ ਸਕੂਲ ਸੀ. ਬੀ.ਐੱਸ. ਈ. ਝਿੰਗੜਾਂ ਵਿਖੇ ਪਿ੍ੰਸੀਪਲ ਤਰਜੀਵਨ ਸਿੰਘ ਗਰਚਾ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਪਰਿਵਾਰ ਦਿਵਸ ਭਾਰੀ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਬੱਚਿਆਂ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਕਬੱਡੀ ਟੂਰਨਾਮੈਂਟ ਅਭੁੱਲ ਯਾਦਾਂ ਛੱਡਦਾ ਸਮਾਪਤ

ਮੱਲਪੁਰ ਅੜਕਾਂ, 16 ਮਈ (ਮਨਜੀਤ ਸਿੰਘ ਜੱਬੋਵਾਲ)-ਮੱਲਪੁਰ ਅੜਕਾਂ ਵਿਖੇ ਸਮੂਹ ਐਨ. ਆਰ. ਆਈ ਵੀਰਾਂ ਤੇ ਸਮੂਹ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ | ਜਿਸ ਦਾ ਉਦਘਾਟਨ ਸਰਪੰਚ ਬੀਬੀ ਕਮਲਜੀਤ ਕੌਰ ਨੇ ਕੀਤਾ | ਟੂਰਨਾਮੈਂਟ ਵਿਚ ਚੋਟੀ ਦੀਆਂ ...

ਪੂਰੀ ਖ਼ਬਰ »

ਮੱਲ ਗੋਤ ਜਠੇਰਿਆਂ ਦਾ ਜੋੜ-ਮੇਲਾ ਨਿੱਘੀਆਂ ਯਾਦਾਂ ਛੱਡਦਾ ਸਮਾਪਤ

ਬੰਗਾ, 16 ਮਈ (ਕਰਮ ਲਧਾਣਾ)-ਮੱਲ ਗੋਤ ਦੇ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ ਪਿੰਡ ਹੱਪੋਵਾਲ ਵਿਖੇ ਗ੍ਰਾਮ ਪੰਚਾਇਤ ਹੱਪੋਵਾਲ, ਬਾਹੜੋਵਾਲ ਤੇ ਕਲੇਰਾਂ ਵਲੋਂ ਦਾਰਾ ਸਿੰਘ ਮੱਲ ਏ. ਡੀ. ਐਮ ਤੇ ਪ੍ਰਧਾਨ ਦੇਸ ਰਾਜ ਮੱਲ ਦੀ ਅਗਵਾਈ ਹੇਠ ਕਰਵਾਇਆ ਗਿਆ | ਅਖੰਡ ਪਾਠ ਦੇ ਭੋਗ ...

ਪੂਰੀ ਖ਼ਬਰ »

ਪੂਰੇ ਜ਼ਿਲ੍ਹੇ 'ਚ ਅਮਨ ਅਮਾਨ ਨਾਲ ਚੱਲ ਰਹੀਆਂ ਹਨ ਪ੍ਰੀਖਿਆਵਾਂ-ਡੀ. ਈ. ਓ

ਬੰਗਾ, 16 ਮਈ (ਕਰਮ ਲਧਾਣਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਲਈਆਂ ਜਾ ਰਹੀਆਂ ਦਸਵੀਂ ਤੇ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਸਮੁੱਚੇ ਜ਼ਿਲ੍ਹੇ 'ਚ ਪੂਰੇ ਅਮਨ ਅਮਾਨ ਤੇ ਨਿਰਵਿਘਨਤਾ ਸਹਿਤ ਚੱਲ ਰਹੀਆਂ ਹਨ | ਇਹ ਸ਼ਬਦ ਜ਼ਿਲ੍ਹਾ ਸਿੱਖਿਆ ਅਫਸਰ ਕੁਲਵਿੰਦਰ ਸਿੰਘ ਸਰਾਏ ...

ਪੂਰੀ ਖ਼ਬਰ »

ਪਟਵਾਰ ਪ੍ਰੀਖਿਆ ਪਾਸ ਕਰਨ ਵਾਲੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਮੰਗ

ਮਜਾਰੀ/ਸਾਹਿਬਾ, 16 ਮਈ (ਨਿਰਮਲਜੀਤ ਸਿੰਘ ਚਾਹਲ)-ਪਿਛਲੀ ਕਾਂਗਰਸ ਸਰਕਾਰ ਵਲੋਂ ਮਾਲ ਤੇ ਨਹਿਰੀ ਪਟਵਾਰੀਆਂ ਤੇ ਜ਼ਿਲ੍ਹੇਦਾਰਾਂ ਦੀਆਂ 1152 ਅਸਾਮੀਆਂ ਭਰਨ ਲਈ ਸੂਬੇ ਭਰ 'ਚੋਂ ਉਮੀਦਵਾਰਾਂ ਦੀ ਪ੍ਰੀਖਿਆ ਲਈ ਗਈ ਸੀ | ਇਹ ਪ੍ਰੀਖਿਆ ਪਾਸ ਕਰਨ ਵਾਲੇ ਉਮੀਦਵਾਰਾਂ ਨੂੰ ਅਜੇ ...

ਪੂਰੀ ਖ਼ਬਰ »

ਸ.ਪ.ਸ ਰਾਮਰਾਏਪੁਰ ਦਾ ਪੰਜਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਉਸਮਾਨਪੁਰ, 16 ਮਈ (ਮਝੂਰ)- ਸਰਕਾਰੀ ਪ੍ਰਾਇਮਰੀ ਸਕੂਲ ਰਾਮਰਾਏਪੁਰ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਜਾਰੀ ਪੰਜਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਜਾਣਕਾਰੀ ਦਿੰਦਿਆਂ ਸਕੂਲ ਮੁਖੀ ਬਲਜਿੰਦਰ ਸਿੰਘ ਸਹਾਬਪੁਰ ਨੇ ਦੱਸਿਆ ਕਿ ਨਤੀਜਿਆਂ 'ਚ ਸਕੂਲ ਦੀ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘਾਂ ਸ਼ਹੀਦਾਂ ਵਿਖੇ ਧਾਰਮਿਕ ਸਮਾਗਮ

ਮਜਾਰੀ/ਸਾਹਿਬਾ, 16 ਮਈ (ਨਿਰਮਲਜੀਤ ਸਿੰਘ ਚਾਹਲ)-ਗੁਰਦੁਆਰਾ ਸਿੰਘਾਂ ਸ਼ਹੀਦਾਂ ਕਸਬਾ ਮਜਾਰੀ ਵਿਖੇ ਪੁੰਨਿਆਂ ਦੇ ਸਬੰਧ 'ਚ ਧਾਰਮਿਕ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਢਾਡੀ ਜਸਦੀਪ ਸਿੰਘ ਨਾਗਰਾ ਦੇ ਜਥੇ ਵਲੋਂ ਸੰਗਤਾਂ ਨੂੰ ...

ਪੂਰੀ ਖ਼ਬਰ »

ਜੋੜ ਮੇਲੇ ਦਾ ਪੋਸਟਰ ਜਾਰੀ

ਕਟਾਰੀਆਂ, 16 ਮਈ (ਨਵਜੋਤ ਸਿੰਘ ਜੱਖੂ)-ਪਿੰਡ ਚੇਤਾ ਦੇ ਪ੍ਰਸਿੱਧ ਧਾਰਮਿਕ ਅਸਥਾਨ ਰੋਜ਼ਾ ਸ਼ਰੀਫ਼ ਸਾਈਾ ਨਮਿਤ ਦਾਸ ਸ਼ਾਹ ਦਾ ਜੋੜ ਮੇਲਾ ਮੁੱਖ ਸੇਵਾਦਾਰ ਮਲਕੀਤ ਚੰਦ ਹੀਰ ਤੇ ਡਾ. ਸੁਰਜੀਤ ਚੇਤਾ ਦੀ ਯੋਗ ਅਗਵਾਈ 'ਚ ਸਮੂਹ ਹੀਰ ਪਰਿਵਾਰ ਤੇ ਸੰਗਤ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX