ਤਾਜਾ ਖ਼ਬਰਾਂ


ਨੈਸ਼ਨਲ ਪੈਰਾਲੰਪਿਕ ਕਮੇਟੀ ਨੇ ਪੈਰਾ ਰਾਸ਼ਟਰਮੰਡਲ ਖੇਡਾਂ ਦੇ ਤਮਗਾ ਜੇਤੂ ਖਿਡਾਰੀਆਂ ਦਾ ਕੀਤਾ ਸਨਮਾਨ
. . .  1 day ago
ਨਵੀਂ ਦਿੱਲੀ, 12 ਅਗਸਤ - ਨੈਸ਼ਨਲ ਪੈਰਾਲੰਪਿਕ ਕਮੇਟੀ ਨੇ ਪੈਰਾ ਰਾਸ਼ਟਰਮੰਡਲ ਖੇਡਾਂ 'ਚ ਤਮਗਾ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ | ਪੀ.ਸੀ.ਆਈ .ਦੀ ਪ੍ਰਧਾਨ ਦੀਪਾ ਮਲਿਕ ਨੇ ਕਿਹਾ, ਟੀਮ ਵਰਕ ...
ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਅਤੇ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਨਵੀਂ ਦਿੱਲੀ ਵਿੱਚ ਯੁਵਾ ਸੰਵਾਦ “ਇੰਡੀਆ-2047” ਨੂੰ ਕੀਤਾ ਸੰਬੋਧਨ
. . .  1 day ago
ਨਿਊਯਾਰਕ ’ਚ ਸਮਾਗਮ ਦੌਰਾਨ ਸਲਮਾਨ ਰਸ਼ਦੀ ਦੀ ਗਰਦਨ ਵਿਚ ਮਾਰਿਆ ਚਾਕੂ, ਹਸਪਤਾਲ ਕੀਤਾ ਦਾਖ਼ਲ
. . .  1 day ago
ਸੈਕਰਾਮੈਂਟੋ ,12 ਅਗਸਤ (ਹੁਸਨ ਲੜੋਆ ਬੰਗਾ)-ਅੱਜ ਸਵੇਰੇ ਪੱਛਮੀ ਨਿਊਯਾਰਕ ਚ ਇੱਕ ਸਮਾਗਮ ਦੌਰਾਨ ਪ੍ਰਸਿਧ ਲੇਖਕ ਸਲਮਾਨ ਰਸ਼ਦੀ 'ਤੇ ਸਟੇਜ 'ਤੇ ਹੀ ਹਮਲਾ ਕੀਤਾ ਗਿਆ । ਪੁਲਿਸ ਮੁਤਾਬਕ ਰਸ਼ਦੀ ਦੀ ਗਰਦਨ 'ਤੇ ...
ਵਿਵਾਦਿਤ ਨਗਨ ਫੋਟੋਸ਼ੂਟ ਨੂੰ ਲੈ ਕੇ ਮੁੰਬਈ ਪੁਲਿਸ ਨੇ ਰਣਵੀਰ ਸਿੰਘ ਨੂੰ ਪੁੱਛਗਿੱਛ ਲਈ ਸੰਮਨ ਭੇਜਿਆ
. . .  1 day ago
ਹਿਮਾਚਲ ਪ੍ਰਦੇਸ਼ ਦੇ ਕੁੱਲੂ ਖੇਤਰ 'ਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕੀ , ਆਵਾਜਾਈ ਪ੍ਰਭਾਵਿਤ
. . .  1 day ago
ਸ਼੍ਰੋਮਣੀ ਅਕਾਲੀ ਦਲ ਦੀ ਕਾਰਜਕਾਰੀ ਕਮੇਟੀ ਅਤੇ ਹਲਕਾ ਇੰਚਾਰਜਾਂ ਨੇ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਦੀ ਮਜ਼ਬੂਤੀ ਲਈ ਲੋੜੀਂਦੇ ਕਦਮ ਚੁੱਕਣ ਦੀ ਕੀਤੀ ਮੰਗ
. . .  1 day ago
ਚੰਡੀਗੜ੍ਹ, 12 ਅਗਸਤ-ਸ਼੍ਰੋਮਣੀ ਅਕਾਲੀ ਦਲ ਦੀ ਕਾਰਜਕਾਰੀ ਕਮੇਟੀ ਅਤੇ ਹਲਕਾ ਇੰਚਾਰਜਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਦੀ ਮਜ਼ਬੂਤੀ ਲਈ ਲੋੜੀਂਦੇ ਕਦਮ ਚੁੱਕਣ ਅਤੇ ਪਾਰਟੀ ਅੰਦਰ ਅਨੁਸ਼ਾਸਨ ਭੰਗ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ...
ਅੰਮ੍ਰਿਤਸਰ: ਕੰਪਲੈਕਸ 'ਚੋਂ ਮਾਸੂਮ ਲੜਕੀ ਦੀ ਲਾਸ਼ ਮਿਲਣ ਦਾ ਮਾਮਲਾ, ਔਰਤ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 12 ਅਗਸਤ (ਰੇਸ਼ਮ ਸਿੰਘ)- ਬੀਤੇ ਦਿਨੀਂ ਇੱਥੇ ਇਕ ਮਾਸੂਮ ਲੜਕੀ ਦਾ ਕਤਲ ਕਰਕੇ ਲਾਸ਼ ਸੁੱਟ ਦੇਣ ਵਾਲੀ ਔਰਤ ਨੂੰ ਪੁਲਿਸ ਵਲੋਂ ਰਾਜਪੁਰਾ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਅੰਮ੍ਰਿਤਸਰ ਪੁਲਿਸ ਉਸ ਨੂੰ ਰਾਜਪੁਰਾ ਤੋਂ ਲੈ ਕੇ ਇੱਥੇ ਪਹੁੰਚ ਰਹੀ ਹੈ, ਜਿਸ ਉਪਰੰਤ ਇਸ ਕਤਲ ਦੇ ਕਾਰਨਾਂ ਬਾਰੇ ਹੋਰ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।
ਪ੍ਰਧਾਨ ਮੰਤਰੀ ਮੋਦੀ ਭਲਕੇ ਰਾਸ਼ਟਰਮੰਡਲ ਖ਼ੇਡਾਂ 2022 ਦੇ ਸਾਰੇ ਤਗਮਾ ਜੇਤੂਆਂ ਨੂੰ ਕਰਨਗੇ ਸੰਬੋਧਨ
. . .  1 day ago
ਨਵੀਂ ਦਿੱਲੀ, 12 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਸਵੇਰੇ 11 ਵਜੇ ਦਿੱਲੀ 'ਚ ਆਪਣੀ ਸਰਕਾਰੀ ਰਿਹਾਇਸ਼ 'ਤੇ ਰਾਸ਼ਟਰਮੰਡਲ ਖ਼ੇਡਾਂ 2022 ਦੇ ਸਾਰੇ ਤਗਮਾ ਜੇਤੂਆਂ ਨੂੰ ਸੰਬੋਧਨ ਕਰਨਗੇ।
ਮੁੱਖ ਮੰਤਰੀ ਭਗਵੰਤ ਮਾਨ ਦੀ ਗੰਨਾ ਕਿਸਾਨਾਂ ਨੂੰ ਸੌਗਾਤ, ਬਕਾਇਆ 100 ਕਰੋੜ ਰੁਪਏ ਹੋਰ ਕੀਤੇ ਜਾਰੀ
. . .  1 day ago
ਚੰਡੀਗੜ੍ਹ, 12 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਨੇ ਗੰਨਾ ਕਿਸਾਨਾਂ ਨੂੰ ਇਕ ਹੋਰ ਸੌਗਾਤ ਦਿੰਦੇ ਹੋਏ ਬਕਾਇਆ ਦੇ ਸਰਕਾਰੀ ਮਿੱਲਾਂ ਵੱਲ ਖੜ੍ਹੇ ਬਕਾਏ 'ਚੋਂ 100 ਕਰੋੜ ਰੁਪਏ ਹੋਰ ਜਾਰੀ ਕੀਤੇ ਹਨ। ਜਾਣਕਾਰੀ ਮੁਤਾਬਿਕ ਪਿਛਲੇ ਦਿਨੀਂ ਕਿਸਾਨਾਂ ਨਾਲ ਮੀਟਿੰਗ...
ਕਸ਼ਮੀਰ 'ਚ ਪੁਲਿਸ ਤੇ ਸੀ.ਆਰ.ਪੀ.ਐੱਫ. ਦੀ ਸਾਂਝੀ ਟੀਮ 'ਤੇ ਹੋਇਆ ਅੱਤਵਾਦੀ ਹਮਲਾ, ਸੁਰੱਖਿਆ ਬਲਾਂ ਨੇ ਕੀਤੀ ਘੇਰਾਬੰਦੀ
. . .  1 day ago
ਸ਼੍ਰੀਨਗਰ, 12 ਅਗਸਤ- ਕਸ਼ਮੀਰ ਡਿਵੀਜ਼ਨ 'ਚ ਜ਼ਿਲ੍ਹਾ ਅਨੰਤਨਾਗ ਦੇ ਬਿਜਬਿਹਾੜਾ ਇਲਾਕੇ 'ਚ ਪੁਲਿਸ ਅਤੇ ਸੀ.ਆਰ.ਪੀ.ਐੱਫ. ਦੀ ਸਾਂਝੀ ਟੀਮ 'ਤੇ ਅੱਤਵਾਦੀ ਹਮਲਾ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਹਮਲੇ 'ਚ ਇਕ ਪੁਲਿਸ ਮੁਲਾਜ਼ਮ...
15 ਅਗਸਤ ਤੋਂ ਪਹਿਲਾਂ ਦਿੱਲੀ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, 2 ਹਜ਼ਾਰ ਕਾਰਤੂਸ ਸਮੇਤ 6 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 12 ਅਗਸਤ- ਸੁਤੰਤਰਤਾ ਦਿਵਸ ਤੋਂ ਪਹਿਲਾਂ ਦਿੱਲੀ 'ਚ ਰਚੀ ਜਾ ਰਹੀ ਖ਼ਤਰਨਾਕ ਸਾਜਿਸ਼ ਦਾ ਪਰਦਾਫਾਸ਼ ਹੋਇਆ ਹੈ। ਦਿੱਲੀ ਪੁਲਿਸ ਨੇ 2 ਹਜ਼ਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਨੇ ਇਸ ਮਾਮਲੇ 'ਚ ਕਾਰਤੂਸ ਦੀ ਸਪਲਾਈ ਕਰਨ ਵਾਲੇ 6 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਲਾਰੈਂਸ ਬਿਸ਼ਨੋਈ ਅੱਜ ਫ਼ਿਰ ਅਦਾਲਤ 'ਚ ਪੇਸ਼
. . .  1 day ago
ਫ਼ਰੀਦਕੋਟ, 12 ਅਗਸਤ (ਜਸਵੰਤ ਸਿੰਘ ਪੁਰਬਾ)-ਲਾਰੈਂਸ ਬਿਸ਼ਨੋਈ ਨੂੰ ਫ਼ਰੀਦਕੋਟ ਅਦਾਲਤ 'ਚ ਪੇਸ਼ ਕੀਤਾ ਗਿਆ। ਜਾਣਕਾਰੀ ਮੁਤਾਬਿਕ ਕਤਲ ਦੇ ਇਕ ਮੁਕੱਦਮੇ 'ਚ ਬਟਾਲਾ ਪੁਲਿਸ ਬਿਸ਼ਨੋਈ ਦਾ ਟਰਾਂਜ਼ਿਟ ਰਿਮਾਂਡ ਲੈ ਸਕਦੀ ਹੈ। ਦਸ ਦੇਈਏ ਕਿ ਫ਼ਰੀਦਕੋਟ ਕਚਹਿਰੀਆਂ 'ਚ ਬਟਾਲਾ ਪੁਲਿਸ ਪਹੁੰਚੀ ਹੋਈ ਹੈ।
ਰੱਖੜ ਪੁੰਨਿਆ ਮੌਕੇ ਔਰਤਾਂ ਨੂੰ ਮੁੱਖ ਮੰਤਰੀ ਦਾ ਤੋਹਫ਼ਾ, ਆਂਗਨਵਾੜੀ ’ਚ 6 ਹਜ਼ਾਰ ਭਰਤੀਆਂ ਜਲਦ
. . .  1 day ago
ਬਾਬਾ ਬਕਾਲਾ, 12 ਅਗਸਤ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਦੇ ਸਮਾਗਮ 'ਚ ਪਹੁੰਚੇ ਹਨ। ਦਸ ਦੇਈਏ ਕਿ ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ...
31 ਕਿਸਾਨ ਜਥੇਬੰਦੀਆਂ ਦੀ ਚੱਲ ਰਹੀ ਵਿਸ਼ੇਸ਼ ਮੀਟਿੰਗ, ਅਗਲੀ ਰਣਨੀਤੀ ਲਈ ਤਿਆਰੀ
. . .  1 day ago
ਫਗਵਾੜਾ, 12 ਅਗਸਤ (ਹਰਜੋਤ ਸਿੰਘ ਚਾਨਾ)-ਫਗਵਾੜਾ ਮਿੱਲ ਮਾਲਕਾਂ ਵਲੋਂ ਗੰਨੇ ਦੀ ਬਕਾਇਆ ਰਾਸ਼ੀ ਅਦਾ ਨਾ ਕਰਨ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਆਗੂਆਂ ਵਲੋਂ ਸਤਨਾਮਪੁਰਾ ਪੁਲ ਉੱਪਰ ਅਣਮਿਥੇ ਸਮੇਂ ਲਈ ਧਰਨਾ ਲਗਾਇਆ ਹੋਇਆ ਹੈ...
ਅਗਨੀਪਥ ਯੋਜਨਾ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਮਲੇਰਕੋਟਲਾ ਦੇ ਟਰੱਕ ਯੂਨੀਅਨ ਚੌਕ 'ਚ ਆਵਾਜਾਈ ਠੱਪ
. . .  1 day ago
ਮਲੇਰਕੋਟਲਾ, 12 ਅਗਸਤ (ਪਰਮਜੀਤ ਸਿੰਘ ਕੁਠਾਲਾ)-ਕੇਂਦਰੀ ਅਗਨੀਪਥ ਯੋਜਨਾ ਖ਼ਿਲਾਫ਼ ਡੀ.ਸੀ. ਦਫ਼ਤਰ ਮਲੇਰਕੋਟਲਾ ਸਾਹਮਣੇ ਧਰਨੇ 'ਤੇ ਬੈਠੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਕਿਸਾਨਾਂ ਤੋਂ ਡਿਪਟੀ ਕਮਿਸ਼ਨਰ ਮਲੇਰਕੋਟਲਾ...
ਭਾਰਤ ਦੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਭਾਰਤ ਦੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 12 ਅਗਸਤ-ਭਾਰਤ ਦੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਭਾਰਤ ਦੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ
ਗੰਨੇ ਦੀ ਅਦਾਇਗੀ ਨਾ ਹੋਣ ਕਾਰਨ ਕਿਸਾਨਾਂ ਨੇ ਪੂਰਨ ਤੌਰ 'ਤੇ ਜੀ.ਟੀ.ਰੋਡ ਕੀਤਾ ਜਾਮ
. . .  1 day ago
ਫਗਵਾੜਾ, 12 ਅਗਸਤ (ਹਰਜੋਤ ਸਿੰਘ ਚਾਨਾ)-ਕਿਸਾਨਾਂ ਦੇ ਗੰਨੇ ਦੀ ਅਦਾਇਗੀ ਨਾ ਕਰਨ ਦੇ ਰੋਸ ਵਜੋਂ ਕਿਸਾਨਾਂ ਵਲੋਂ ਸ਼ੁਰੂ ਕੀਤਾ ਧਰਨਾ ਅੱਜ ਪੰਜਵੇਂ ਦਿਨ 'ਚ ਦਾਖ਼ਲ ਹੋ ਗਿਆ ਤੇ ਅੱਜ ਕਿਸਾਨਾਂ ਵਲੋਂ ਅੰਮ੍ਰਿਤਸਰ-ਦਿੱਲੀ, ਹੁਸ਼ਿਆਰਪੁਰ ਰੋਡ ਤੇ ਨਕੋਦਰ ਰੋਡ ਦੀ ਆਵਾਜਾਈ...
ਬਲਜੀਤ ਸਿੰਘ ਦਾਦੂਵਾਲ ਨੇ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ, ਦਿੱਤਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 12 ਅਗਸਤ- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦਾਦੂਵਾਲ ਨੇ ਮੰਗ ਕੀਤੀ ਕਿ ਪੰਜਾਬ ਦੇ ਨਵੇਂ ਲਗਾਏ ਏ.ਜੀ. ਵਿਨੋਦ ਘਈ ਨੂੰ ਬਦਲਿਆ...
ਫਗਵਾੜਾ ਧਰਨੇ 'ਚ ਪਹੁੰਚੇ ਹਜ਼ਾਰਾਂ ਟਰੈਕਟਰ, ਕਿਸਾਨਾਂ ਨੇ ਦਿੱਤੀ ਚਿਤਾਵਨੀ, ਸੰਘਰਸ਼ ਹੋਰ ਤਿੱਖਾ ਹੋਵੇਗਾ
. . .  1 day ago
ਫਗਵਾੜਾ, 12 ਅਗਸਤ-ਫਗਵਾੜਾ ਧਰਨੇ 'ਚ ਪਹੁੰਚੇ ਹਜ਼ਾਰਾਂ ਟਰੈਕਟਰ, ਕਿਸਾਨਾਂ ਨੇ ਦਿੱਤੀ ਚਿਤਾਵਨੀ, ਸੰਘਰਸ਼ ਹੋਰ ਤਿੱਖਾ ਹੋਵੇਗਾ
'ਆਪ' ਆਗੂ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਸਿਵਲ ਹਸਪਤਾਲ ਦੇ ਕਰਮਚਾਰੀਆਂ ਨੇ ਲਾਇਆ ਧਰਨਾ
. . .  1 day ago
ਅਬੋਹਰ, 12 ਅਗਸਤ (ਸੰਦੀਪ ਸੋਖਲ) - ਬੀਤੀ ਦਿਨ ਅਬੋਹਰ ਦੇ ਸਿਵਲ ਹਸਪਤਾਲ ਵਿਚ 'ਆਪ' ਆਗੂ ਵਲੋਂ ਫੇਸਬੁੱਕ 'ਤੇ ਲਾਈਵ ਹੋ ਕੇ ਝੂਠੀ ਅਫ਼ਵਾਹ ਫੈਲਾਉਣ ਦੇ ਰੋਸ ਵਿਚ ਹਸਪਤਾਲ ਦੇ ਡਾਕਟਰਾਂ ਤੇ ਕਰਮਚਾਰੀਆਂ ਵਲੋਂ ਉਸ...
ਹਥਿਆਰਬੰਦ ਹਮਲਾਵਰਾਂ ਦੇ ਹਮਲੇ 'ਚ ਰਵਨੀਤ ਸਿੰਘ ਬਿੱਟੂ ਦਾ ਨਿੱਜੀ ਸਹਾਇਕ ਜ਼ਖਮੀ
. . .  1 day ago
ਲੁਧਿਆਣਾ, 22 ਅਗਸਤ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਇਆਲੀ ਚੌਕ 'ਚ ਅੱਜ ਸਵੇਰੇ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦਾ ਨਿੱਜੀ ਸਹਾਇਕ ਸਹਾਇਕ ਹਰਜਿੰਦਰ ਸਿੰਘ ਢੀਂਡਸਾ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਮੈਡੀਕਲ ਕਾਲਜ ਹਸਪਤਾਲ ਦਾਖਲ...
ਜੇ ਦਿੱਲੀ ਦੇ ਸਰਕਾਰੀ ਸਕੂਲ ਠੀਕ ਚੱਲ ਰਹੇ ਹਨ, ਤਾਂ 'ਆਪ' ਵਿਧਾਇਕਾਂ ਦੇ ਬੱਚੇ ਉੱਥੇ ਕਿਉਂ ਨਹੀਂ ਪੜ੍ਹ ਰਹੇ? - ਪ੍ਰਹਿਲਾਦ ਜੋਸ਼ੀ
. . .  1 day ago
ਨਵੀਂ ਦੱਲੀ, 12 ਅਗਸਤ - ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਦਾ ਕਹਿਣਾ ਹੈ ਕਿ ਦਿੱਲੀ ਦਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਝੂਠਾ ਹੈ। ਉਸ ਨੇ ਕਈ ਸੂਬਿਆਂ 'ਚ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਕੀਤਾ ਪਰ ਉਸ...
ਬੰਦ ਦੇ ਸਮਰਥਨ 'ਚ ਵਾਲਮੀਕਿ ਭਾਈਚਾਰੇ ਦੇ ਆਗੂਆਂ ਵਲੋਂ ਹਾਲ ਗੇਟ 'ਤੇ ਧਰਨਾ
. . .  1 day ago
ਅੰਮ੍ਰਿਤਸਰ, 12 ਅਗਸਤ (ਰਾਜੇਸ਼ ਕੁਮਾਰ ਸ਼ਰਮਾ) - ਪੰਜਾਬ ਬੰਦ ਦੇ ਸਮਰਥਨ ਵਿਚ ਅੱਜ ਵਾਲਮੀਕਿ ਭਾਈਚਾਰੇ ਦੇ ਆਗੂਆਂ ਵਲੋਂ ਹਾਲ ਗੇਟ 'ਤੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵਾਲਮੀਕਿ ਭਾਈਚਾਰੇ ਦੇ ਆਗੂਆਂ ਨੇ ਕਿਹਾ ਕਿ ਵਾਲਮੀਕਿ ਸਮਾਜ ਦੇ ਕੁਝ ਆਗੂਆਂ ਵਲੋਂ ਭਾਵੇ ਬੰਦ...
ਰਾਘਵ ਚੱਢਾ ਵਲੋਂ ਸੰਸਦ ਦੇ ਮੌਨਸੂਨ ਇਜਲਾਸ ਦਾ ਆਪਣਾ ਰਿਪੋਰਟ ਕਾਰਡ ਪੇਸ਼
. . .  1 day ago
ਚੰਡੀਗੜ੍ਹ, 12 ਅਗਸਤ - ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸੰਸਦ ਦੇ ਮੌਨਸੂਨ ਇਜਲਾਸ ਦਾ ਆਪਣਾ ਰਿਪੋਰਟ ਕਾਰਡ ਪੇਸ਼ ਕਰਦਿਆ ਕਿਹਾ ਕਿ ਮੌਨਸੂਨ ਇਜਲਾਸ ਦੌਰਾਨ ਮੈਂ 42 ਸਵਾਲ ਉਠਾਏ, 2 ਪ੍ਰਾਈਵੇਟ ਮੈਂਬਰ ਬਿੱਲ ਪੇਸ਼ ਕੀਤੇ ਤੇ 93% ਹਾਜ਼ਰੀ...
ਰੱਖੜ ਪੁੰਨਿਆ ਦੇ ਜੋੜ ਮੇਲੇ 'ਤੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਬਾਬਾ ਬਕਾਲਾ, ਮਹਿਲਾਵਾਂ ਲਈ ਕਰ ਸਕਦੇ ਹਨ ਵੱਡਾ ਐਲਾਨ
. . .  1 day ago
ਚੰਡੀਗੜ੍ਹ, 12 ਅਗਸਤ - ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆ ਦਾ ਜੋੜ ਮੇਲਾ ਅੱਜ ਹੈ। ਮੁੱਖ ਮੰਤਰੀ ਭਗਵੰਤ ਮਾਨ ਅੱਜ ਬਾਬਾ ਬਕਾਲਾ ਜਾਣਗੇ ਤੇ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਨਤਮਸਤਕ ਹੋਣਗੇ। ਇਸ ਮੌਕੇ ਭਗਵੰਤ ਮਾਨ ਰੱਖੜ ਪੁੰਨਿਆ ਦੇ ਸੂਬਾ ਪੱਧਰੀ ਸਮਾਗਮ 'ਚ ਮਹਿਲਾਵਾਂ ਲਈ ਵੱਡਾ ਐਲਾਨ ਕਰ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਜੇਠ ਸੰਮਤ 554
ਵਿਚਾਰ ਪ੍ਰਵਾਹ: ਮਨੁੱਖ ਦਾ ਮਨੁੱਖ ਵਿਰੁੱਧ ਕੀਤਾ ਜ਼ੁਲਮ, ਹਜ਼ਾਰਾਂ ਲੋਕਾਂ ਨੂੰ ਰੁਆ ਦਿੰਦਾ ਹੈ। -ਹੋਰੇਸ ਵਾਲਪੋਲ

ਫ਼ਤਹਿਗੜ੍ਹ ਸਾਹਿਬ

ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਾਂ ਨੇ ਵਿਭਾਗ ਮੁਖੀ ਤੇ ਪੰਜਾਬ ਸਰਕਾਰ ਦੇ ਫੂਕੇ ਪੁਤਲੇ

-ਮਾਮਲਾ ਕਾਮਿਆਂ ਦੀਆਂ ਤੈਅਸ਼ੁਦਾ ਤਨਖ਼ਾਹਾਂ ਦੀ ਅਦਾਇਗੀ 'ਤੇ ਰੋਕ ਲਗਾਉਣ ਅਤੇ ਬਲੱਡ ਰਿਲੇਸ਼ਨ ਕਾਮਿਆਂ ਨੂੰ ਕੱਢਣ ਦੇ ਜਾਰੀ ਪੱਤਰ ਦਾ- ਫ਼ਤਹਿਗੜ੍ਹ ਸਾਹਿਬ, 16 ਮਈ (ਬਲਜਿੰਦਰ ਸਿੰਘ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੀ ਸੂਬਾ ਕਮੇਟੀ ਦੇ ...

ਪੂਰੀ ਖ਼ਬਰ »

ਰੋਡ ਸੰਘਰਸ਼ ਕਮੇਟੀ ਨੇ ਨੈਸ਼ਨਲ ਹਾਈਵੇ 205 ਏ ਸੰਬੰਧੀ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ

ਫ਼ਤਹਿਗੜ੍ਹ ਸਾਹਿਬ, 16 ਮਈ (ਮਨਪ੍ਰੀਤ ਸਿੰਘ)-ਰੋਡ ਸੰਘਰਸ਼ ਕਮੇਟੀ ਫ਼ਤਹਿਗੜ੍ਹ ਸਾਹਿਬ ਦੇ ਕਿਸਾਨਾਂ ਦੁਆਰਾ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੂੰ ਮੰਗ ਪੱਤਰ ਸੌਂਪ ਮੰਗ ਕੀਤੀ ਗਈ ਕਿ ਨੈਸ਼ਨਲ ਹਾਈਵੇ 205 ਏ, ਜੋਕਿ ਮੋਹਾਲੀ ਏਅਰਪੋਰਟ ਤੋਂ ਮਾਧੋਪੁਰ ਨਜ਼ਦੀਕ ਤੋਂ ...

ਪੂਰੀ ਖ਼ਬਰ »

'ਰਾਸ਼ਟਰੀ ਡੇਂਗੂ ਦਿਵਸ' ਦੇ ਮੌਕੇ 'ਤੇ ਸਿਵਲ ਸਰਜਨ ਨੇ ਜਾਗਰੂਕਤਾ ਰੈਲੀ ਨੂੰ ਦਿੱਤੀ ਹਰੀ ਝੰਡੀ

ਫ਼ਤਹਿਗੜ੍ਹ ਸਾਹਿਬ, 16 ਮਈ (ਮਨਪ੍ਰੀਤ ਸਿੰਘ)-ਡਾਇਰੈਕਟਰ, ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਵਲ ਸਰਜਨ ਡਾ. ਹਰਵਿੰਦਰ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਹਸਪਤਾਲ ਤੋਂ 'ਆਜ਼ਾਦੀ ਕਾ ਅੰਮਿ੍ਤ ਮਹਾਂ-ਉਤਸਵ' ਨੂੰ ਸਮਰਪਿਤ ਰਾਸ਼ਟਰੀ ...

ਪੂਰੀ ਖ਼ਬਰ »

ਨਵੇਂ ਐਸ.ਡੀ.ਐਮ. ਗੁਰਵਿੰਦਰ ਸਿੰਘ ਜੌਹਲ ਨੇ ਚਾਰਜ ਸੰਭਾਲਿਆ

ਬਸੀ ਪਠਾਣਾਂ, 16 ਮਈ (ਰਵਿੰਦਰ ਮੌਦਗਿਲ, ਐਚ.ਐਸ ਗੌਤਮ)-ਰੋਪੜ ਤੋਂ ਤਬਦੀਲ ਹੋ ਕੇ ਆਏ ਨਵੇਂ ਐਸ. ਡੀ. ਐਮ ਗੁਰਵਿੰਦਰ ਸਿੰਘ ਜੌਹਲ ਨੇ ਸੋਮਵਾਰ ਨੂੰ ਸਬ-ਡਵੀਜ਼ਨ ਬਸੀ ਪਠਾਣਾਂ ਦਾ ਚਾਰਜ ਸੰਭਾਲ ਲਿਆ ਹੈ | ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਲੋਕਾਂ ਦੀਆਂ ...

ਪੂਰੀ ਖ਼ਬਰ »

ਅਮਲੋਹ ਸੇਵਾ ਕੇਂਦਰ ਦੇ ਮੁਲਾਜ਼ਮਾਂ ਨੇ ਕੀਤੀ ਹੜਤਾਲ, ਕੰਮ ਕਰਵਾਉਣ ਆਏ ਲੋਕਾਂ ਨੂੰ ਮੁੜਨਾ ਪਿਆ ਵਾਪਸ

ਅਮਲੋਹ, 16 ਮਈ (ਕੇਵਲ ਸਿੰਘ)-ਅਮਲੋਹ ਸੇਵਾ ਕੇਂਦਰ ਵਿਚ ਕੰਮ ਕਰਨ ਵਾਲੇ ਮੁਲਾਜ਼ਮਾਂ ਦੇ ਵਲੋਂ ਮੰਗਾਂ ਨੂੰ ਲੈ ਕੇ ਹੜਤਾਲ ਕੀਤੀ ਗਈ ਹੈ | ਸੇਵਾ ਕੇਂਦਰਾਂ ਵਿਚ ਹੜਤਾਲ ਦੇ ਕਾਰਨ ਉੱਥੇ ਕੰਮ ਕਰਵਾਉਣ ਆਉਣ ਵਾਲੇ ਲੋਕਾਂ ਨੂੰ ਅਨੇਕਾਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ | ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਜੀ.ਪੀ. ਤੇ ਲੱਖਾ ਵਲੋਂ ਪੰਜਾਬ ਕਾਂਗਰਸ ਐਸ.ਸੀ ਸੈਲ ਦੇ ਮੀਤ ਚੇਅਰਮੈਨ ਬਲਵੀਰ ਨਾਲ ਮੀਟਿੰਗ

ਬਸੀ ਪਠਾਣਾਂ, 16 ਮਈ (ਰਵਿੰਦਰ ਮੌਦਗਿਲ)-ਕਾਂਗਰਸ ਪਾਰਟੀ ਦੇ ਸਾਬਕਾ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ ਅਤੇ ਪਾਇਲ ਤੋਂ ਲਖਵੀਰ ਸਿੰਘ ਲੱਖਾ ਵਲੋਂ ਅੱਜ ਬਸੀ ਪਠਾਣਾਂ ਪਹੁੰਚ ਕੇ ਪੰਜਾਬ ਕਾਂਗਰਸ ਐਸ.ਸੀ ਸੈਲ ਦੇ ਮੀਤ ਚੇਅਰਮੈਨ ਬਲਵੀਰ ਸਿੰਘ ਦੇ ਨਿਵਾਸ ਤੇ ਉਨ੍ਹਾਂ ...

ਪੂਰੀ ਖ਼ਬਰ »

ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਵਾਨ ਕੀਤੀਆਂ ਜਾਣ-ਰਾਜੂ ਖੰਨਾ

ਅਮਲੋਹ, 16 ਮਈ (ਕੇਵਲ ਸਿੰਘ)-ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਵਲੋਂ ਆਪਣੀਆਂ ਹੱਕੀ ਮੰਗਾਂ ਦੇ ਸਬੰਧ ਵਿਚ ਕੀਤੀ ਇਕ ਰੋਜ਼ਾ ਹੜਤਾਲ ਦਾ ਸਮਰਥਨ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਿਹਾ ਕਿ ਇਹ ਸੇਵਾ ਕੇਂਦਰ ...

ਪੂਰੀ ਖ਼ਬਰ »

ਡੇਢ ਕਿੱਲੋ ਗਾਂਜੇ ਸਮੇਤ ਪੁਲਿਸ ਨੇ ਇਕ ਨੌਜਵਾਨ ਨੂੰ ਕੀਤਾ ਕਾਬੂ, ਮਾਮਲਾ ਦਰਜ

ਫ਼ਤਹਿਗੜ੍ਹ ਸਾਹਿਬ, 16 ਮਈ (ਬਲਜਿੰਦਰ ਸਿੰਘ)-ਫ਼ਤਹਿਗੜ੍ਹ ਸਾਹਿਬ ਪੁਲਿਸ ਵਲੋਂ ਇਕ ਨੌਜਵਾਨ ਨੂੰ ਡੇਢ ਕਿੱਲੋਗਰਾਮ ਗਾਂਜੇ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪ੍ਰਾਪਤ ਹੋਈ ਜਾਣਕਾਰੀ ਮੁਤਾਬਿਕ ਜ਼ਿਲ੍ਹੇ ਭਰ 'ਚ ਭੈੜੇ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ...

ਪੂਰੀ ਖ਼ਬਰ »

ਹੈਲਥ ਵੈਲਨੈਸ ਸੈਂਟਰ ਭਾਂਬਰੀ ਵਲੋਂ ਲੋਕਾਂ ਨੂੰ ਡੇਂਗੂ ਸੰਬੰਧੀ ਕੀਤਾ ਜਾਗਰੂਕ

ਖਮਾਣੋਂ, 16 ਮਈ (ਜੋਗਿੰਦਰ ਪਾਲ)-ਨਜ਼ਦੀਕੀ ਪਿੰਡ ਭਾਂਬਰੀ ਵਿਖੇ ਹੈਲਥ ਵੈਲਨੈਸ ਸੈਂਟਰ ਭਾਂਬਰੀ ਵਿਖੇ ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਤੇ ਸੀਨੀਅਰ ਮੈਡੀਕਲ ਅਫ਼ਸਰ ਖਮਾਣੋਂ ਡਾ. ਨਰੇਸ਼ ਚੌਹਾਨ ਦੀ ਅਗਵਾਈ ਹੇਠ ਕੌਮੀ ਡੇਂਗੂ ਦਿਵਸ ਮਨਾਇਆ ...

ਪੂਰੀ ਖ਼ਬਰ »

ਸਮੱਗਰਾ ਸਿੱਖਿਆ ਅਭਿਆਨ ਯੂਨੀਅਨ ਦੀ ਹੋਈ ਮੀਟਿੰਗ

ਫ਼ਤਹਿਗੜ੍ਹ ਸਾਹਿਬ, 16 ਮਈ (ਰਾਜਿੰਦਰ ਸਿੰਘ)-ਸਮੱਗਰਾ ਸਿੱਖਿਆ ਅਭਿਆਨ ਯੂਨੀਅਨ ਦੀ ਜ਼ਰੂਰੀ ਮੀਟਿੰਗ ਪ੍ਰਧਾਨ ਯੁਵਰਾਜ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਯੁਵਰਾਜ ਸ਼ਰਮਾ ਨੇ ਕਿਹਾ ਕਿ ਸਮੱਗਰਾ ਸਿੱਖਿਆ ਅਭਿਆਨ ਤਹਿਤ ਦਫ਼ਤਰੀ ਕਰਮਚਾਰੀ ਲੰਬੇ ਸਮੇਂ ਤੋਂ ਰੈਗੂਲਰ ਹੋਣ ਦੀ ਉਡੀਕ ਵਿਚ ਹਨ | ਕੈਪਟਨ ਸਰਕਾਰ ਸਮੇਂ ਇਸੀ ਪ੍ਰੋਜੈਕਟ 'ਚ ਕੰਮ ਕਰਕੇ ਟੀਚਿੰਗ ਸਟਾਫ਼ ਨੂੰ ਸਰਕਾਰ ਨੇ ਰੈਗੂਲਰ ਕਰ ਦਿੱਤਾ ਸੀ | ਪਰ ਦਫ਼ਤਰੀ ਕਰਮਚਾਰੀਆਂ ਨੰੂ ਅੱਖੋਂ ਪਰੋਖੇ ਕੀਤਾ ਗਿਆ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਸਾਡੀਆਂ ਸੇਵਾਵਾਂ ਰੈਗੂਲਰ ਨਹੀ ਕਰਦੀ ਤਾਂ ਸਾਨੰੂ ਮਜਬੂਰਨ ਧਰਨਾ ਲਗਾਉਣਾ ਪਵੇਗਾ ਅਤੇ ਸਾਡੀ ਯੂਨੀਅਨ ਉਸ ਲਈ ਪੂਰੀ ਤਰ੍ਹਾਂ ਤਿਆਰ ਹੈ | ਇਸ ਮੌਕੇ ਬਲਜੀਤ ਸਿੰਘ, ਸੁਰਜੀਤ ਸਿੰਘ, ਨੀਤੂ ਸ਼ਰਮਾ, ਜੈ ਦੀਪ ਸਿੰਘ, ਗੁਰਪ੍ਰੀਤ ਕੌਰ ਆਦਿ ਵੀ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਤਹਿਤ ਭਾਸ਼ਾ ਸਿੱਖੋ ਪ੍ਰੋਗਰਾਮ ਦਾ ਡੀ.ਸੀ ਵਲੋਂ ਪੋਸਟਰ ਜਾਰੀ

ਫ਼ਤਹਿਗੜ੍ਹ ਸਾਹਿਬ, 16 ਮਈ (ਰਾਜਿੰਦਰ ਸਿੰਘ)-ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸਬੰਧ 'ਚ ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਤਹਿਤ ਜ਼ਿਲ੍ਹੇ ਭਰ 'ਚ ਵੱਖ-ਵੱਖ ਉਮਰ ਵਰਗ ਦੇ ਵਿਦਿਆਰਥੀਆਂ ਦੇ ਤੇਲਗੂ ਭਾਸ਼ਾ ਸਿੱਖਣ ਲਈ ਵੀਡੀਓ ਮੇਕਿੰਗ ਮੁਕਾਬਲੇ ਕਰਵਾਏ ਜਾਣਗੇ | ...

ਪੂਰੀ ਖ਼ਬਰ »

ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ਨੇ ਮੰਗਾਂ ਸੰਬੰਧੀ ਡੀ.ਸੀ. ਅਤੇ ਸਿੱਖਿਆ ਅਫ਼ਸਰ ਨੂੰ ਸੌਂਪੇ ਮੰਗ ਪੱਤਰ

ਫ਼ਤਹਿਗੜ੍ਹ ਸਾਹਿਬ, 16 ਮਈ (ਬਲਜਿੰਦਰ ਸਿੰਘ)-ਕੱਚੇ ਅਧਿਆਪਕ ਯੂਨੀਅਨ ਪੰਜਾਬ ਦੇ ਬੈਨਰ ਹੇਠ ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਗੁਰਦੀਪ ਸਿੰਘ 'ਗੁਰੂ' ਦੀ ਅਗਵਾਈ 'ਚ ਅਧਿਆਪਕਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ...

ਪੂਰੀ ਖ਼ਬਰ »

ਖਮਾਣੋਂ ਦੇ ਵਾਰਡ ਨੰਬਰ 2 ਵਿਖੇ ਟੋਭੇ ਦੇ ਸੁੰਦਰੀਕਰਨ ਦਾ ਕੰਮ ਜ਼ੋਰਾਂ ਸ਼ੋਰਾਂ ਨਾਲ ਜਾਰੀ

ਖਮਾਣੋਂ, 16 ਮਈ (ਜੋਗਿੰਦਰ ਪਾਲ)-ਨਗਰ ਪੰਚਾਇਤ ਖਮਾਣੋਂ ਵਲੋਂ ਸ਼ਹਿਰ ਦੇ ਵਾਰਡ ਨੰਬਰ 2 ਵਿਖੇ ਸ਼ਮਸ਼ਾਨਘਾਟ ਦੇ ਨਜ਼ਦੀਕ ਟੋਭੇ ਦੀ ਸਫ਼ਾਈ ਅਤੇ ਇਸ ਨੂੰ ਡੂੰਘਾ ਕਰਨ ਦਾ ਕੰਮ ਜ਼ੋਰਾਂ ਸ਼ੋਰਾਂ ਨਾਲ ਚੱਲ ਰਿਹਾ ਹੈ | ਨਗਰ ਪੰਚਾਇਤ ਖਮਾਣੋਂ ਦੇ ਐਸ.ਓ. ਜਸਵੰਤ ਸਿੰਘ ਅਤੇ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਨੰਦਪੁਰ ਕਲੌੜ ਵਿਖੇ ਮਨਾਇਆ ਕੌਮੀ ਡੇਂਗੂ ਦਿਵਸ

ਬਸੀ ਪਠਾਣਾਂ, 16 ਮਈ (ਰਵਿੰਦਰ ਮੌਦਗਿਲ)-ਸੀਨੀਅਰ ਮੈਡੀਕਲ ਅਫ਼ਸਰ ਡਾ. ਭੁਪਿੰਦਰ ਸਿੰਘ ਦੀ ਅਗਵਾਈ ਹੇਠ ਪੀ.ਐਚ.ਸੀ. ਨੰਦਪੁਰ ਕਲੌੜ ਵਿਖੇ ਕੌਮੀ ਡੇਂਗੂ ਦਿਵਸ ਮਨਾਇਆ ਗਿਆ | ਜਿਸ ਦੌਰਾਨ ਵੱਖ-ਵੱਖ ਸੈਂਟਰਾਂ ਤੇ ਕੌਮੀ ਡੇਂਗੂ ਦਿਵਸ ਦੇ ਸਬੰਧ ਵਿਚ ਜਾਗਰੂਕਤਾ ਗਤੀਵਿਧੀਆਂ ...

ਪੂਰੀ ਖ਼ਬਰ »

ਕੁਲ ਹਿੰਦ ਕਾਂਗਰਸ ਨੇ ਹਰਿੰਦਰ ਭਾਂਬਰੀ ਨੂੰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦਾ ਕੋਆਰਡੀਨੇਟਰ ਨਿਯੁਕਤ ਕੀਤਾ

ਫ਼ਤਹਿਗੜ੍ਹ ਸਾਹਿਬ, 16 ਮਈ (ਬਲਜਿੰਦਰ ਸਿੰਘ)-ਕੁਲ ਹਿੰਦ ਕਾਂਗਰਸ ਕਮੇਟੀ ਦੀ ਹਾਈਕਮਾਨ ਵਲੋਂ ਪੰਜਾਬ 'ਚ ਪਾਰਟੀ ਅੰਦਰ ਨਵੀਂ ਰੂਹ ਫੂਕਣ ਅਤੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਬਣਾਉਣ ਲਈ ਜ਼ਿਲ੍ਹਾ ਤੇ ਬਲਾਕ ਪੱਧਰ 'ਤੇ ਕੋਆਰਡੀਨੇਟਰਾਂ ਦੀਆਂ ਨਿਯੁਕਤੀਆਂ ਕੀਤੀਆਂ ਜਾ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਅਮਲੋਹ ਦੀ ਮਹੀਨਾਵਾਰ ਮੀਟਿੰਗ ਹੋਈ

ਅਮਲੋਹ, 16 ਮਈ (ਕੇਵਲ ਸਿੰਘ)-ਪੰਜਾਬੀ ਸਾਹਿਤ ਸਭਾ ਅਮਲੋਹ ਦੀ ਮਹੀਨਾਵਾਰ ਮੀਟਿੰਗ ਮੇਹਰ ਸਿੰਘ ਰਾਈਏਵਾਲ ਦੀ ਪ੍ਰਧਾਨਗੀ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਮਲੋਹ ਵਿਖੇ ਹੋਈ | ਇਸ ਮੀਟਿੰਗ ਵਿਚ ਸਭਾ ਦੇ ਸਰਪ੍ਰਸਤ ਮਹਿਮਾ ਸਿੰਘ ਅਰਸ਼ੀ ਦੇ ਅਕਾਲ ਚਲਾਣੇ ਤੇ ਸਭਾ ...

ਪੂਰੀ ਖ਼ਬਰ »

31 ਮਈ ਤੱਕ ਮਨਾਇਆ ਜਾਵੇਗਾ ਤੰਬਾਕੂ ਵਿਰੋਧੀ ਜਾਗਰੂਕਤਾ ਪੰਦ੍ਹਰਵਾੜਾ-ਜ਼ਿਲ੍ਹਾ ਸਿਹਤ ਅਫ਼ਸਰ ਡਾ. ਨਵਜੋਤ ਕੌਰ

ਫ਼ਤਹਿਗੜ੍ਹ ਸਾਹਿਬ, 16 ਮਈ (ਮਨਪ੍ਰੀਤ ਸਿੰਘ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਤੰਬਾਕੂ ਕੰਟਰੋਲ ਸੈੱਲ ਵਲੋਂ ਜਾਰੀ ਕੀਤੇ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਅੰਦਰ 31 ਮਈ ਦੇ 'ਵਿਸ਼ਵ ਨੋ ਤੰਬਾਕੂ ਦਿਵਸ' ਨੂੰ ਸਮਰਪਿਤ 16 ਤੋਂ 31 ਮਈ ਤੱਕ ਜ਼ਿਲ੍ਹੇ ਅੰਦਰ ਤੰਬਾਕੂ ...

ਪੂਰੀ ਖ਼ਬਰ »

ਬਰਵਾਲੀ ਕਲਾਂ ਦਾ ਕਿ੍ਕਟ ਕੱਪ ਜਲਣਪੁਰ ਨੇ ਜਿੱਤਿਆ

ਖਮਾਣੋਂ/ ਭੜੀ, 16 ਮਈ (ਜੋਗਿੰਦਰਪਾਲ, ਭਰਪੂਰ ਸਿੰਘ ਹਵਾਰਾ)-ਨੌਜਵਾਨ ਸਭਾ ਸਪੋਰਟਸ ਕਲੱਬ ਤੇ ਸਮੂਹ ਨਗਰ ਨਿਵਾਸੀ, ਪ੍ਰਵਾਸੀ ਪੰਜਾਬੀਆਂ ਦੇ ਸਹਿਯੋਗ ਨਾਲ ਪਿੰਡ ਬਰਵਾਲੀ ਕਲਾਂ ਵਿਖੇ ਪਹਿਲਾ ਚਾਰ ਰੋਜ਼ਾ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ | ਫਾਈਨਲ ਮੈਚ ਲਲਹੇੜੀ ਤੇ ...

ਪੂਰੀ ਖ਼ਬਰ »

ਉੱਤਰ ਪ੍ਰਦੇਸ਼ ਦੇ ਪ੍ਰਤਾਪਗੜ੍ਹ ਤੋਂ ਭਾਜਪਾ ਦੇ ਸੰਸਦ ਮੈਂਬਰ ਅਤੇ ਓ.ਬੀ.ਸੀ. ਮੋਰਚਾ ਦੇ ਕੌਮੀ ਜਨਰਲ ਸਕੱਤਰ ਸੰਗਮ ਲਾਲ ਗੁਪਤਾ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਫ਼ਤਹਿਗੜ੍ਹ ਸਾਹਿਬ, 16 ਮਈ (ਬਲਜਿੰਦਰ ਸਿੰਘ)-ਉਤਰ ਪ੍ਰਦੇਸ਼ ਦੇ ਪ੍ਰਤਾਪਗੜ੍ਹ ਤੋਂ ਭਾਰਤੀ ਜਨਤਾ ਪਾਰਟੀ ਦੇ ਸਾਂਸਦ ਮੈਂਬਰ ਅਤੇ ਓ.ਬੀ.ਸੀ. ਮੋਰਚਾ ਦੇ ਕੌਮੀ ਜਨਰਲ ਸਕੱਤਰ ਸੰਗਮ ਲਾਲ ਗੁਪਤਾ ਅੱਜ ਆਪਣੇ ਸਾਥੀਆਂ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ 'ਚ ਵਾਤਾਵਰਨ ਸੰਬੰਧੀ ਸਮਾਗਮ ਕਰਵਾਇਆ

ਫ਼ਤਹਿਗੜ੍ਹ ਸਾਹਿਬ, 16 ਮਈ (ਬਲਜਿੰਦਰ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਆਡੀਟੋਰੀਅਮ ਵਿਚ ਸਿਵਲ ਇੰਜੀਨੀਅਰਿੰਗ ਵਿਭਾਗ ਦੇ ਈਕੋ ਕਲੱਬ ਵਲੋਂ ਵਾਤਾਵਰਨ ਜਾਗਰੂਕਤਾ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ 'ਤੇ ...

ਪੂਰੀ ਖ਼ਬਰ »

ਮੰਡੀ ਗੋਬਿੰਦਗੜ੍ਹ ਦੇ ਫੀਡਰਾਂ ਦੀ ਬਿਜਲੀ ਸਪਲਾਈ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ, 16 ਮਈ (ਮਨਪ੍ਰੀਤ ਸਿੰਘ)-ਪਾਵਰਕਾਮ ਦੇ ਸਹਾਇਕ ਕਾਰਜਕਾਰੀ ਇੰਜੀਨੀਅਰ ਦਵਿੰਦਰ ਸਿੰਘ ਸਰਹਿੰਦ ਨੇ ਪੈੱ੍ਰਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ 17 ਮਈ 2022 ਦਿਨ ਮੰਗਲਵਾਰ ਨੂੰ ਜੀ 4 ਮੰਡੀ ਗੋਬਿੰਦਗੜ੍ਹ ਤੋਂ ਚੱਲਦੇ ਸਤਪਾਲ ਫੀਡਰ, ਫ਼ਤਹਿਪੁਰ ਫੀਡਰ, ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX