ਤਾਜਾ ਖ਼ਬਰਾਂ


ਹਿਮਾਚਲ ਪ੍ਰਦੇਸ਼ ਦੇ ਕੁੱਲੂ ਖੇਤਰ 'ਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕੀ , ਆਵਾਜਾਈ ਪ੍ਰਭਾਵਿਤ
. . .  33 minutes ago
ਸ਼੍ਰੋਮਣੀ ਅਕਾਲੀ ਦਲ ਦੀ ਕਾਰਜਕਾਰੀ ਕਮੇਟੀ ਅਤੇ ਹਲਕਾ ਇੰਚਾਰਜਾਂ ਨੇ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਦੀ ਮਜ਼ਬੂਤੀ ਲਈ ਲੋੜੀਂਦੇ ਕਦਮ ਚੁੱਕਣ ਦੀ ਕੀਤੀ ਮੰਗ
. . .  about 1 hour ago
ਚੰਡੀਗੜ੍ਹ, 12 ਅਗਸਤ-ਸ਼੍ਰੋਮਣੀ ਅਕਾਲੀ ਦਲ ਦੀ ਕਾਰਜਕਾਰੀ ਕਮੇਟੀ ਅਤੇ ਹਲਕਾ ਇੰਚਾਰਜਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਦੀ ਮਜ਼ਬੂਤੀ ਲਈ ਲੋੜੀਂਦੇ ਕਦਮ ਚੁੱਕਣ ਅਤੇ ਪਾਰਟੀ ਅੰਦਰ ਅਨੁਸ਼ਾਸਨ ਭੰਗ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ...
ਅੰਮ੍ਰਿਤਸਰ: ਕੰਪਲੈਕਸ 'ਚੋਂ ਮਾਸੂਮ ਲੜਕੀ ਦੀ ਲਾਸ਼ ਮਿਲਣ ਦਾ ਮਾਮਲਾ, ਔਰਤ ਗ੍ਰਿਫ਼ਤਾਰ
. . .  about 2 hours ago
ਅੰਮ੍ਰਿਤਸਰ, 12 ਅਗਸਤ (ਰੇਸ਼ਮ ਸਿੰਘ)- ਬੀਤੇ ਦਿਨੀਂ ਇੱਥੇ ਇਕ ਮਾਸੂਮ ਲੜਕੀ ਦਾ ਕਤਲ ਕਰਕੇ ਲਾਸ਼ ਸੁੱਟ ਦੇਣ ਵਾਲੀ ਔਰਤ ਨੂੰ ਪੁਲਿਸ ਵਲੋਂ ਰਾਜਪੁਰਾ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਅੰਮ੍ਰਿਤਸਰ ਪੁਲਿਸ ਉਸ ਨੂੰ ਰਾਜਪੁਰਾ ਤੋਂ ਲੈ ਕੇ ਇੱਥੇ ਪਹੁੰਚ ਰਹੀ ਹੈ, ਜਿਸ ਉਪਰੰਤ ਇਸ ਕਤਲ ਦੇ ਕਾਰਨਾਂ ਬਾਰੇ ਹੋਰ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।
ਪ੍ਰਧਾਨ ਮੰਤਰੀ ਮੋਦੀ ਭਲਕੇ ਰਾਸ਼ਟਰਮੰਡਲ ਖ਼ੇਡਾਂ 2022 ਦੇ ਸਾਰੇ ਤਗਮਾ ਜੇਤੂਆਂ ਨੂੰ ਕਰਨਗੇ ਸੰਬੋਧਨ
. . .  about 3 hours ago
ਨਵੀਂ ਦਿੱਲੀ, 12 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਸਵੇਰੇ 11 ਵਜੇ ਦਿੱਲੀ 'ਚ ਆਪਣੀ ਸਰਕਾਰੀ ਰਿਹਾਇਸ਼ 'ਤੇ ਰਾਸ਼ਟਰਮੰਡਲ ਖ਼ੇਡਾਂ 2022 ਦੇ ਸਾਰੇ ਤਗਮਾ ਜੇਤੂਆਂ ਨੂੰ ਸੰਬੋਧਨ ਕਰਨਗੇ।
ਮੁੱਖ ਮੰਤਰੀ ਭਗਵੰਤ ਮਾਨ ਦੀ ਗੰਨਾ ਕਿਸਾਨਾਂ ਨੂੰ ਸੌਗਾਤ, ਬਕਾਇਆ 100 ਕਰੋੜ ਰੁਪਏ ਹੋਰ ਕੀਤੇ ਜਾਰੀ
. . .  about 3 hours ago
ਚੰਡੀਗੜ੍ਹ, 12 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਨੇ ਗੰਨਾ ਕਿਸਾਨਾਂ ਨੂੰ ਇਕ ਹੋਰ ਸੌਗਾਤ ਦਿੰਦੇ ਹੋਏ ਬਕਾਇਆ ਦੇ ਸਰਕਾਰੀ ਮਿੱਲਾਂ ਵੱਲ ਖੜ੍ਹੇ ਬਕਾਏ 'ਚੋਂ 100 ਕਰੋੜ ਰੁਪਏ ਹੋਰ ਜਾਰੀ ਕੀਤੇ ਹਨ। ਜਾਣਕਾਰੀ ਮੁਤਾਬਿਕ ਪਿਛਲੇ ਦਿਨੀਂ ਕਿਸਾਨਾਂ ਨਾਲ ਮੀਟਿੰਗ...
ਕਸ਼ਮੀਰ 'ਚ ਪੁਲਿਸ ਤੇ ਸੀ.ਆਰ.ਪੀ.ਐੱਫ. ਦੀ ਸਾਂਝੀ ਟੀਮ 'ਤੇ ਹੋਇਆ ਅੱਤਵਾਦੀ ਹਮਲਾ, ਸੁਰੱਖਿਆ ਬਲਾਂ ਨੇ ਕੀਤੀ ਘੇਰਾਬੰਦੀ
. . .  about 4 hours ago
ਸ਼੍ਰੀਨਗਰ, 12 ਅਗਸਤ- ਕਸ਼ਮੀਰ ਡਿਵੀਜ਼ਨ 'ਚ ਜ਼ਿਲ੍ਹਾ ਅਨੰਤਨਾਗ ਦੇ ਬਿਜਬਿਹਾੜਾ ਇਲਾਕੇ 'ਚ ਪੁਲਿਸ ਅਤੇ ਸੀ.ਆਰ.ਪੀ.ਐੱਫ. ਦੀ ਸਾਂਝੀ ਟੀਮ 'ਤੇ ਅੱਤਵਾਦੀ ਹਮਲਾ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਹਮਲੇ 'ਚ ਇਕ ਪੁਲਿਸ ਮੁਲਾਜ਼ਮ...
15 ਅਗਸਤ ਤੋਂ ਪਹਿਲਾਂ ਦਿੱਲੀ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, 2 ਹਜ਼ਾਰ ਕਾਰਤੂਸ ਸਮੇਤ 6 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
. . .  about 5 hours ago
ਨਵੀਂ ਦਿੱਲੀ, 12 ਅਗਸਤ- ਸੁਤੰਤਰਤਾ ਦਿਵਸ ਤੋਂ ਪਹਿਲਾਂ ਦਿੱਲੀ 'ਚ ਰਚੀ ਜਾ ਰਹੀ ਖ਼ਤਰਨਾਕ ਸਾਜਿਸ਼ ਦਾ ਪਰਦਾਫਾਸ਼ ਹੋਇਆ ਹੈ। ਦਿੱਲੀ ਪੁਲਿਸ ਨੇ 2 ਹਜ਼ਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਨੇ ਇਸ ਮਾਮਲੇ 'ਚ ਕਾਰਤੂਸ ਦੀ ਸਪਲਾਈ ਕਰਨ ਵਾਲੇ 6 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਲਾਰੈਂਸ ਬਿਸ਼ਨੋਈ ਅੱਜ ਫ਼ਿਰ ਅਦਾਲਤ 'ਚ ਪੇਸ਼
. . .  about 5 hours ago
ਫ਼ਰੀਦਕੋਟ, 12 ਅਗਸਤ (ਜਸਵੰਤ ਸਿੰਘ ਪੁਰਬਾ)-ਲਾਰੈਂਸ ਬਿਸ਼ਨੋਈ ਨੂੰ ਫ਼ਰੀਦਕੋਟ ਅਦਾਲਤ 'ਚ ਪੇਸ਼ ਕੀਤਾ ਗਿਆ। ਜਾਣਕਾਰੀ ਮੁਤਾਬਿਕ ਕਤਲ ਦੇ ਇਕ ਮੁਕੱਦਮੇ 'ਚ ਬਟਾਲਾ ਪੁਲਿਸ ਬਿਸ਼ਨੋਈ ਦਾ ਟਰਾਂਜ਼ਿਟ ਰਿਮਾਂਡ ਲੈ ਸਕਦੀ ਹੈ। ਦਸ ਦੇਈਏ ਕਿ ਫ਼ਰੀਦਕੋਟ ਕਚਹਿਰੀਆਂ 'ਚ ਬਟਾਲਾ ਪੁਲਿਸ ਪਹੁੰਚੀ ਹੋਈ ਹੈ।
ਰੱਖੜ ਪੁੰਨਿਆ ਮੌਕੇ ਔਰਤਾਂ ਨੂੰ ਮੁੱਖ ਮੰਤਰੀ ਦਾ ਤੋਹਫ਼ਾ, ਆਂਗਨਵਾੜੀ ’ਚ 6 ਹਜ਼ਾਰ ਭਰਤੀਆਂ ਜਲਦ
. . .  about 4 hours ago
ਬਾਬਾ ਬਕਾਲਾ, 12 ਅਗਸਤ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਦੇ ਸਮਾਗਮ 'ਚ ਪਹੁੰਚੇ ਹਨ। ਦਸ ਦੇਈਏ ਕਿ ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ...
31 ਕਿਸਾਨ ਜਥੇਬੰਦੀਆਂ ਦੀ ਚੱਲ ਰਹੀ ਵਿਸ਼ੇਸ਼ ਮੀਟਿੰਗ, ਅਗਲੀ ਰਣਨੀਤੀ ਲਈ ਤਿਆਰੀ
. . .  about 6 hours ago
ਫਗਵਾੜਾ, 12 ਅਗਸਤ (ਹਰਜੋਤ ਸਿੰਘ ਚਾਨਾ)-ਫਗਵਾੜਾ ਮਿੱਲ ਮਾਲਕਾਂ ਵਲੋਂ ਗੰਨੇ ਦੀ ਬਕਾਇਆ ਰਾਸ਼ੀ ਅਦਾ ਨਾ ਕਰਨ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਆਗੂਆਂ ਵਲੋਂ ਸਤਨਾਮਪੁਰਾ ਪੁਲ ਉੱਪਰ ਅਣਮਿਥੇ ਸਮੇਂ ਲਈ ਧਰਨਾ ਲਗਾਇਆ ਹੋਇਆ ਹੈ...
ਅਗਨੀਪਥ ਯੋਜਨਾ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਮਲੇਰਕੋਟਲਾ ਦੇ ਟਰੱਕ ਯੂਨੀਅਨ ਚੌਕ 'ਚ ਆਵਾਜਾਈ ਠੱਪ
. . .  about 6 hours ago
ਮਲੇਰਕੋਟਲਾ, 12 ਅਗਸਤ (ਪਰਮਜੀਤ ਸਿੰਘ ਕੁਠਾਲਾ)-ਕੇਂਦਰੀ ਅਗਨੀਪਥ ਯੋਜਨਾ ਖ਼ਿਲਾਫ਼ ਡੀ.ਸੀ. ਦਫ਼ਤਰ ਮਲੇਰਕੋਟਲਾ ਸਾਹਮਣੇ ਧਰਨੇ 'ਤੇ ਬੈਠੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਕਿਸਾਨਾਂ ਤੋਂ ਡਿਪਟੀ ਕਮਿਸ਼ਨਰ ਮਲੇਰਕੋਟਲਾ...
ਭਾਰਤ ਦੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਭਾਰਤ ਦੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ
. . .  about 7 hours ago
ਨਵੀਂ ਦਿੱਲੀ, 12 ਅਗਸਤ-ਭਾਰਤ ਦੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਭਾਰਤ ਦੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ
ਗੰਨੇ ਦੀ ਅਦਾਇਗੀ ਨਾ ਹੋਣ ਕਾਰਨ ਕਿਸਾਨਾਂ ਨੇ ਪੂਰਨ ਤੌਰ 'ਤੇ ਜੀ.ਟੀ.ਰੋਡ ਕੀਤਾ ਜਾਮ
. . .  about 7 hours ago
ਫਗਵਾੜਾ, 12 ਅਗਸਤ (ਹਰਜੋਤ ਸਿੰਘ ਚਾਨਾ)-ਕਿਸਾਨਾਂ ਦੇ ਗੰਨੇ ਦੀ ਅਦਾਇਗੀ ਨਾ ਕਰਨ ਦੇ ਰੋਸ ਵਜੋਂ ਕਿਸਾਨਾਂ ਵਲੋਂ ਸ਼ੁਰੂ ਕੀਤਾ ਧਰਨਾ ਅੱਜ ਪੰਜਵੇਂ ਦਿਨ 'ਚ ਦਾਖ਼ਲ ਹੋ ਗਿਆ ਤੇ ਅੱਜ ਕਿਸਾਨਾਂ ਵਲੋਂ ਅੰਮ੍ਰਿਤਸਰ-ਦਿੱਲੀ, ਹੁਸ਼ਿਆਰਪੁਰ ਰੋਡ ਤੇ ਨਕੋਦਰ ਰੋਡ ਦੀ ਆਵਾਜਾਈ...
ਬਲਜੀਤ ਸਿੰਘ ਦਾਦੂਵਾਲ ਨੇ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ, ਦਿੱਤਾ ਵੱਡਾ ਬਿਆਨ
. . .  about 8 hours ago
ਚੰਡੀਗੜ੍ਹ, 12 ਅਗਸਤ- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦਾਦੂਵਾਲ ਨੇ ਮੰਗ ਕੀਤੀ ਕਿ ਪੰਜਾਬ ਦੇ ਨਵੇਂ ਲਗਾਏ ਏ.ਜੀ. ਵਿਨੋਦ ਘਈ ਨੂੰ ਬਦਲਿਆ...
ਫਗਵਾੜਾ ਧਰਨੇ 'ਚ ਪਹੁੰਚੇ ਹਜ਼ਾਰਾਂ ਟਰੈਕਟਰ, ਕਿਸਾਨਾਂ ਨੇ ਦਿੱਤੀ ਚਿਤਾਵਨੀ, ਸੰਘਰਸ਼ ਹੋਰ ਤਿੱਖਾ ਹੋਵੇਗਾ
. . .  about 8 hours ago
ਫਗਵਾੜਾ, 12 ਅਗਸਤ-ਫਗਵਾੜਾ ਧਰਨੇ 'ਚ ਪਹੁੰਚੇ ਹਜ਼ਾਰਾਂ ਟਰੈਕਟਰ, ਕਿਸਾਨਾਂ ਨੇ ਦਿੱਤੀ ਚਿਤਾਵਨੀ, ਸੰਘਰਸ਼ ਹੋਰ ਤਿੱਖਾ ਹੋਵੇਗਾ
'ਆਪ' ਆਗੂ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਸਿਵਲ ਹਸਪਤਾਲ ਦੇ ਕਰਮਚਾਰੀਆਂ ਨੇ ਲਾਇਆ ਧਰਨਾ
. . .  about 8 hours ago
ਅਬੋਹਰ, 12 ਅਗਸਤ (ਸੰਦੀਪ ਸੋਖਲ) - ਬੀਤੀ ਦਿਨ ਅਬੋਹਰ ਦੇ ਸਿਵਲ ਹਸਪਤਾਲ ਵਿਚ 'ਆਪ' ਆਗੂ ਵਲੋਂ ਫੇਸਬੁੱਕ 'ਤੇ ਲਾਈਵ ਹੋ ਕੇ ਝੂਠੀ ਅਫ਼ਵਾਹ ਫੈਲਾਉਣ ਦੇ ਰੋਸ ਵਿਚ ਹਸਪਤਾਲ ਦੇ ਡਾਕਟਰਾਂ ਤੇ ਕਰਮਚਾਰੀਆਂ ਵਲੋਂ ਉਸ...
ਹਥਿਆਰਬੰਦ ਹਮਲਾਵਰਾਂ ਦੇ ਹਮਲੇ 'ਚ ਰਵਨੀਤ ਸਿੰਘ ਬਿੱਟੂ ਦਾ ਨਿੱਜੀ ਸਹਾਇਕ ਜ਼ਖਮੀ
. . .  about 9 hours ago
ਲੁਧਿਆਣਾ, 22 ਅਗਸਤ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਇਆਲੀ ਚੌਕ 'ਚ ਅੱਜ ਸਵੇਰੇ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦਾ ਨਿੱਜੀ ਸਹਾਇਕ ਸਹਾਇਕ ਹਰਜਿੰਦਰ ਸਿੰਘ ਢੀਂਡਸਾ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਮੈਡੀਕਲ ਕਾਲਜ ਹਸਪਤਾਲ ਦਾਖਲ...
ਜੇ ਦਿੱਲੀ ਦੇ ਸਰਕਾਰੀ ਸਕੂਲ ਠੀਕ ਚੱਲ ਰਹੇ ਹਨ, ਤਾਂ 'ਆਪ' ਵਿਧਾਇਕਾਂ ਦੇ ਬੱਚੇ ਉੱਥੇ ਕਿਉਂ ਨਹੀਂ ਪੜ੍ਹ ਰਹੇ? - ਪ੍ਰਹਿਲਾਦ ਜੋਸ਼ੀ
. . .  about 9 hours ago
ਨਵੀਂ ਦੱਲੀ, 12 ਅਗਸਤ - ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਦਾ ਕਹਿਣਾ ਹੈ ਕਿ ਦਿੱਲੀ ਦਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਝੂਠਾ ਹੈ। ਉਸ ਨੇ ਕਈ ਸੂਬਿਆਂ 'ਚ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਕੀਤਾ ਪਰ ਉਸ...
ਬੰਦ ਦੇ ਸਮਰਥਨ 'ਚ ਵਾਲਮੀਕਿ ਭਾਈਚਾਰੇ ਦੇ ਆਗੂਆਂ ਵਲੋਂ ਹਾਲ ਗੇਟ 'ਤੇ ਧਰਨਾ
. . .  about 9 hours ago
ਅੰਮ੍ਰਿਤਸਰ, 12 ਅਗਸਤ (ਰਾਜੇਸ਼ ਕੁਮਾਰ ਸ਼ਰਮਾ) - ਪੰਜਾਬ ਬੰਦ ਦੇ ਸਮਰਥਨ ਵਿਚ ਅੱਜ ਵਾਲਮੀਕਿ ਭਾਈਚਾਰੇ ਦੇ ਆਗੂਆਂ ਵਲੋਂ ਹਾਲ ਗੇਟ 'ਤੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵਾਲਮੀਕਿ ਭਾਈਚਾਰੇ ਦੇ ਆਗੂਆਂ ਨੇ ਕਿਹਾ ਕਿ ਵਾਲਮੀਕਿ ਸਮਾਜ ਦੇ ਕੁਝ ਆਗੂਆਂ ਵਲੋਂ ਭਾਵੇ ਬੰਦ...
ਰਾਘਵ ਚੱਢਾ ਵਲੋਂ ਸੰਸਦ ਦੇ ਮੌਨਸੂਨ ਇਜਲਾਸ ਦਾ ਆਪਣਾ ਰਿਪੋਰਟ ਕਾਰਡ ਪੇਸ਼
. . .  about 9 hours ago
ਚੰਡੀਗੜ੍ਹ, 12 ਅਗਸਤ - ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸੰਸਦ ਦੇ ਮੌਨਸੂਨ ਇਜਲਾਸ ਦਾ ਆਪਣਾ ਰਿਪੋਰਟ ਕਾਰਡ ਪੇਸ਼ ਕਰਦਿਆ ਕਿਹਾ ਕਿ ਮੌਨਸੂਨ ਇਜਲਾਸ ਦੌਰਾਨ ਮੈਂ 42 ਸਵਾਲ ਉਠਾਏ, 2 ਪ੍ਰਾਈਵੇਟ ਮੈਂਬਰ ਬਿੱਲ ਪੇਸ਼ ਕੀਤੇ ਤੇ 93% ਹਾਜ਼ਰੀ...
ਰੱਖੜ ਪੁੰਨਿਆ ਦੇ ਜੋੜ ਮੇਲੇ 'ਤੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਬਾਬਾ ਬਕਾਲਾ, ਮਹਿਲਾਵਾਂ ਲਈ ਕਰ ਸਕਦੇ ਹਨ ਵੱਡਾ ਐਲਾਨ
. . .  1 minute ago
ਚੰਡੀਗੜ੍ਹ, 12 ਅਗਸਤ - ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆ ਦਾ ਜੋੜ ਮੇਲਾ ਅੱਜ ਹੈ। ਮੁੱਖ ਮੰਤਰੀ ਭਗਵੰਤ ਮਾਨ ਅੱਜ ਬਾਬਾ ਬਕਾਲਾ ਜਾਣਗੇ ਤੇ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਨਤਮਸਤਕ ਹੋਣਗੇ। ਇਸ ਮੌਕੇ ਭਗਵੰਤ ਮਾਨ ਰੱਖੜ ਪੁੰਨਿਆ ਦੇ ਸੂਬਾ ਪੱਧਰੀ ਸਮਾਗਮ 'ਚ ਮਹਿਲਾਵਾਂ ਲਈ ਵੱਡਾ ਐਲਾਨ ਕਰ...
ਕਿਸਾਨਾਂ ਵਲੋਂ ਦਿੱਲੀ-ਅੰਮ੍ਰਿਤਸਰ ਕੌਮੀ ਮਾਰਗ ਜਾਮ
. . .  about 10 hours ago
ਫਗਵਾੜਾ, 12 ਅਗਸਤ - ਗੰਨੇ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਕਿਸਾਨਾਂ ਨੇ ਫਗਵਾੜਾ ਵਿਖੇ ਦਿੱਲੀ-ਅੰਮ੍ਰਿਤਸਰ ਕੌਮੀ ਮਾਰਗ ਜਾਮ ਕਰ ਦਿੱਤਾ...
ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  about 10 hours ago
ਅੰਮ੍ਰਿਤਸਰ, 12 ਅਗਸਤ (ਰੇਸ਼ਮ ਸਿੰਘ) - ਅੰਮ੍ਰਿਤਸਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਦੇ ਚੱਲਦਿਆਂ ਉਨ੍ਹਾਂ ਵਲੋਂ ਸਰਵਜਨਕ ਗਤੀਵਿਧੀਆਂ ਨੂੰ ਵਿਰਾਮ ਦਿੱਤਾ ਗਿਆ ਹੈ ਤੇ ਡਾਕਟਰਾਂ ਦੀਆਂ ਹਿਦਾਇਤਾਂ 'ਤੇ ਉਹ ਕੁੱਝ ਦਿਨ ਇਕਾਂਤਵਾਸ...
ਚੋਰਾਂ ਵਲੋਂ ਸਟੇਟ ਬੈਂਕ 'ਚ ਚੋਰੀ ਦੀ ਨਾਕਾਮ ਕੋਸ਼ਿਸ਼
. . .  about 10 hours ago
ਬਰਨਾਲਾ/ ਹੰਡਿਆਇਆ,12 ਅਗਸਤ (ਗੁਰਜੀਤ ਸਿੰਘ ਖੁੱਡੀ) - ਜ਼ਿਲ੍ਹਾ ਬਰਨਾਲਾ ਦੇ ਕਸਬਾ ਹੰਡਿਆਇਆ ਵਿਖੇ ਬੀਤੀ ਰਾਤ ਸਟੇਟ ਬੈਂਕ ਆਫ ਇੰਡੀਆ ਦੀ ਬਰਾਂਚ ਵਿਚ ਚੋਰਾਂ ਨੇ ਚੋਰੀ ਕਰਨ ਦੀ ਕੋਸ਼ਿਸ਼ ਕੀਤੀ। ਚੋਰਾਂ ਨੇ ਬੈਂਕ ਵਿਚ ਫਰੋਲਾ-ਫਰਾਲੀ ਤਾਂ ਕੀਤੀ ਪਰ ਉਨ੍ਹਾਂ ਦੇ ਹੱਥ ਨਕਦੀ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,561 ਨਵੇਂ ਮਾਮਲੇ
. . .  about 10 hours ago
ਨਵੀਂ ਦਿੱਲੀ, 12 ਅਗਸਤ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,561 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਤੇ 18,053 ਠੀਕ ਹੋਏ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 1,23,535 ਹੋ ਗਈ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਜੇਠ ਸੰਮਤ 554
ਵਿਚਾਰ ਪ੍ਰਵਾਹ: ਮਨੁੱਖ ਦਾ ਮਨੁੱਖ ਵਿਰੁੱਧ ਕੀਤਾ ਜ਼ੁਲਮ, ਹਜ਼ਾਰਾਂ ਲੋਕਾਂ ਨੂੰ ਰੁਆ ਦਿੰਦਾ ਹੈ। -ਹੋਰੇਸ ਵਾਲਪੋਲ

ਫਾਜ਼ਿਲਕਾ / ਅਬੋਹਰ

ਧਰਨੇ ਕਾਰਨ ਬੰਦ ਹੋਏ ਜਲਾਲਾਬਾਦ ਰੂਟ 'ਤੇ ਫ਼ਾਜ਼ਿਲਕਾ ਤੋਂ ਬੱਸਾਂ ਦਾ ਵੀ ਹੋਇਆ ਚੱਕਾ ਜਾਮ

ਫ਼ਾਜ਼ਿਲਕਾ, 16 ਮਈ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ-ਫ਼ਿਰੋਜ਼ਪੁਰ ਰੋਡ 'ਤੇ ਜਾਮ ਦੇ ਕਾਰਨ ਆਮ ਲੋਕਾਂ ਦੀਆਂ ਮੁਸ਼ਕਲਾਂ ਵਿਚ ਵਾਧਾ ਹੋ ਗਿਆ ਹੈ, ਹੁਣ ਪੰਜਾਬ ਰੋਡਵੇਜ਼ ਦੀਆਂ ਬੱਸਾਂ ਦਾ ਵੀ ਚੱਕਾ ਜਾਮ ਹੋ ਗਿਆ ਹੈ | ਫ਼ਾਜ਼ਿਲਕਾ ਤੋਂ ਜਲਾਲਾਬਾਦ ਆਉਣ ਜਾਣ ਵਾਲੀਆਂ ...

ਪੂਰੀ ਖ਼ਬਰ »

ਤਨਖ਼ਾਹਾਂ ਦੀ ਅਦਾਇਗੀ 'ਤੇ ਰੋਕ ਅਤੇ ਬਲੱਡ ਰਿਲੇਸ਼ਨ ਕਾਮਿਆਂ ਨੂੰ ਕੱਢਣ ਦੇ ਜਾਰੀ ਪੱਤਰ ਦੇ ਵਿਰੋਧ 'ਚ ਕੀਤਾ ਅਰਥੀ ਫ਼ੂਕ ਪ੍ਰਦਰਸ਼ਨ

ਜਲਾਲਾਬਾਦ, 16 ਮਈ ( ਜਤਿੰਦਰ ਪਾਲ ਸਿੰਘ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੇ ਫ਼ੈਸਲੇ ਤਹਿਤ ਇੱਥੇ ਜਲ ਸਪਲਾਈ ਦਫ਼ਤਰ ਗੁਮਾਨੀ ਵਾਲਾ ਵਾਟਰ ਵਰਕਸ ਵਿਚ ਕਾਮਿਆਂ ਵਲ਼ੋਂ ਪੰਜਾਬ ਸਰਕਾਰ ਅਤੇ ਵਿਭਾਗੀ ਮੁਖੀ ਜਸਸ ਵਿਭਾਗ ...

ਪੂਰੀ ਖ਼ਬਰ »

ਬੱਸ ਹਾਦਸੇ 'ਚ ਮਾਰੇ ਗਏ ਨੌਜਵਾਨਾਂ ਦੇ ਪਰਿਵਾਰ ਨਾਲ ਸੁਖਬੀਰ ਬਾਦਲ ਨੇ ਕੀਤਾ ਦੁੱਖ ਸਾਂਝਾ

ਜਲਾਲਾਬਾਦ, 16 ਮਈ (ਜਤਿੰਦਰ ਪਾਲ ਸਿੰਘ)- ਬੀਤੇ ਦਿਨੀਂ ਜਲਾਲਾਬਾਦ ਲਖੇ ਵਾਲੀ ਸੜਕ ਤੇ ਪਿੰਡ ਮੰਨੇ ਵਾਲਾ ਦੀ ਸੇਮ-ਨਾਲ਼ੇ ਕੋਲ ਹੋਏ ਬੱਸ ਹਾਦਸੇ ਵਿਚ ਮਿ੍ਤਕ ਨੌਜਵਾਨਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਫ਼ਿਰੋਜਪੁਰ ...

ਪੂਰੀ ਖ਼ਬਰ »

'ਆਪ' ਨੇ ਸੱਤਾ ਪਾਉਣ ਲਈ ਇੰਨੇ ਝੂਠ ਬੋਲੇ ਕਿ ਲੋਕ ਵੋਟ ਪਾਉਣ ਲਈ ਮਜਬੂਰ ਹੋ ਗਏ-ਸੁਖਬੀਰ ਸਿੰਘ ਬਾਦਲ

ਜਲਾਲਾਬਾਦ, 16 ਮਈ (ਕਰਨ ਚੁਚਰਾ/ਜਤਿੰਦਰ ਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸੋਮਵਾਰ ਨੂੰ ਜਲਾਲਾਬਾਦ 'ਚ ਵੱਖ-ਵੱਖ ਥਾਵਾਂ 'ਤੇ ਪਹੁੰਚੇ | ਸਭ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਪਿੰਡ ਚੱਕ ਅਰਨੀਵਾਲਾ (ਕੱਟੀਆਂ ਵਾਲਾ) ਪਹੁੰਚੇ ...

ਪੂਰੀ ਖ਼ਬਰ »

ਅਬੋਹਰ ਤਹਿਸੀਲ ਦੇ ਮਾਲ ਪਟਵਾਰੀਆਂ ਨੇ ਵਾਧੂ ਦੇ ਸਰਕਲਾਂ ਦੇ ਚਾਰਜ ਛੱਡੇ

ਅਬੋਹਰ, 16 ਮਈ (ਸੁਖਜੀਤ ਸਿੰਘ ਬਰਾੜ)-ਦੀ ਰੈਵੀਨਿਊ ਪਟਵਾਰ ਯੂਨੀਅਨ ਅਤੇ ਕਾਨੂੰਗੋ ਐਸੋਸੀਏਸ਼ਨ ਦੀ ਮੀਟਿੰਗ ਸਥਾਨਕ ਪਟਵਾਰਖ਼ਾਨੇ ਵਿਖੇ ਤਹਿਸੀਲ ਪ੍ਰਧਾਨ ਮਨਪ੍ਰੀਤ ਸਿੰਘ ਅਤੇ ਕਾਨੂੰਗੋ ਐਸੋਸੀਏਸ਼ਨ ਦੇ ਪ੍ਰਧਾਨ ਚੰਦਰ ਕੁਮਾਰ ਦੀ ਅਗਵਾਈ ਹੇਠ ਹੋਈ | ਇਸ ਦੌਰਾਨ ...

ਪੂਰੀ ਖ਼ਬਰ »

ਪੰਜ ਮਜ਼ਦੂਰਾਂ ਨੂੰ ਲੱਗਿਆ ਬਿਜਲੀ ਦਾ ਕਰੰਟ, ਇਕ ਦੀ ਮੌਤ ਮਕਾਨ ਬਣਾਉਂਦੇ ਸਮੇਂ ਬੀਮ ਖੜ੍ਹਾ ਕਰਦਿਆਂ ਲੱਗਿਆ ਕਰੰਟ

ਫ਼ਾਜ਼ਿਲਕਾ, 16 ਮਈ (ਦਵਿੰਦਰ ਪਾਲ ਸਿੰਘ)- ਢਾਣੀ ਖ਼ਰਾਸ ਵਾਲੀ ਵਿਖੇ ਇਕ ਮਕਾਨ ਨਿਰਮਾਣ ਦੌਰਾਨ ਕੰਮ ਕਰ ਰਹੇ ਪੰਜ ਮਜ਼ਦੂਰਾਂ ਨੂੰ ਬਿਜਲੀ ਦਾ ਕਰੰਟ ਲੱਗ ਗਿਆ, ਜਿਨ੍ਹਾਂ ਵਿਚੋਂ ਇਕ ਮਜ਼ਦੂਰ ਦੀ ਮੌਤ ਹੋ ਗਈ | ਜਦੋਂਕਿ ਇਕ ਮਜ਼ਦੂਰ ਦਾ ਪੈਰ ਝੁਲਸ ਗਿਆ | ਬਾਕੀ ਮਜ਼ਦੂਰਾਂ ...

ਪੂਰੀ ਖ਼ਬਰ »

ਕਤਲ ਦੇ ਮਾਮਲੇ 'ਚ ਜ਼ਿਲ੍ਹਾ ਅਦਾਲਤ ਨੇ ਸੁਣਾਈ ਦੋਸ਼ੀ ਨੂੰ ਉਮਰ ਕੈਦ ਦੀ ਸਜ਼ਾ

ਫ਼ਾਜ਼ਿਲਕਾ, 16 ਮਈ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ਵਲੋਂ 302 ਦੇ ਇਕ ਮਾਮਲੇ ਵਿਚ ਇਕ ਵਿਅਕਤੀ ਨੂੰ ਉਮਰ ਕੈਦ ਦੀ ਸਜਾ ਸੁਣਾਈ ਗਈ ਹੈ | ਮਿਲੀ ਜਾਣਕਾਰੀ ਮੁਤਾਬਿਕ ਅਬੋਹਰ - ਹਨੂਮਾਨਗੜ੍ਹ ਰੋਡ 'ਤੇ 2018 ਵਿਚ ਇਕ ਵਿਅਕਤੀ ਵਲੋਂ ਗੋਲੀਆਂ ...

ਪੂਰੀ ਖ਼ਬਰ »

ਭਾਰਤੀ ਸਿੰਘ ਵਲੋਂ ਸਿੱਖੀ ਲਈ ਬੋਲੇ ਗ਼ਲਤ ਸ਼ਬਦਾਂ ਦੀ ਸਾਬਕਾ ਵਿਧਾਇਕ ਨੇ ਕੀਤੀ ਨਿੰਦਾ

ਸਾਬਕਾ ਵਿਧਾਇਕ ਗੁਰਤੇਜ ਸਿੰਘ ਘੁੜਿਆਣਾ | ਬੱਲੂਆਣਾ, 16 ਮਈ (ਜਸਮੇਲ ਸਿੰਘ ਢਿੱਲੋਂ)- ਪਿਛਲੇ ਦਿਨ ਟੀ.ਵੀ. ਕਲਾਕਾਰ ਭਾਰਤੀ ਸਿੰਘ ਵਲੋਂ ਸਿੱਖਾਂ ਦੇ ਕੇਸਾਂ ਸੰਬੰਧੀ ਵਰਤੀ ਗਈ ਘਟੀਆ ਸ਼ਬਦਾਵਲੀ ਦੀ ਹਲਕਾ ਬੱਲੂਆਣਾ ਦੇ ਸਾਬਕਾ ਵਿਧਾਇਕ ਗੁਰਤੇਜ ਸਿੰਘ ਘੁੜਿਆਣਾ ਨੇ ...

ਪੂਰੀ ਖ਼ਬਰ »

ਆਕਸਫੋਰਡ ਯੂਨੀਵਰਸਿਟੀ ਦੇ ਸਹਿਯੋਗ ਨਾਲ ਇੰਪੀਰੀਅਲ ਸਕੂਲ ਵਿਖੇ ਵਰਕਸ਼ਾਪ

ਅਬੋਹਰ 16 ਮਈ (ਸੁਖਜੀਤ ਸਿੰਘ ਬਰਾੜ)-ਉਪ ਮੰਡਲ ਅਬੋਹਰ ਦੇ ਪਿੰਡ ਖੂਈਆਂ ਸਰਵਰ ਵਿਖੇ ਸਥਿਤ ਇੰਪੀਰੀਅਲ ਇੰਟਰਨੈਸ਼ਨਲ ਸਕੂਲ ਫ਼ਾਰ ਐਕਸੀਲੈਂਸ ਵਿਖੇ ਅਧਿਆਪਕਾਂ ਲਈ ਆਕਸਫੋਰਡ ਯੂਨੀਵਰਸਿਟੀ ਪੈੱ੍ਰਸ ਇੰਡੀਆ ਦੇ ਸਹਿਯੋਗ ਨਾਲ ਦੋ ਰੋਜ਼ਾ ਵਰਕਸ਼ਾਪ ਆਯੋਜਨ ਕੀਤਾ ਗਿਆ | ...

ਪੂਰੀ ਖ਼ਬਰ »

ਲਾਹਣ ਤੇ ਨਾਜਾਇਜ਼ ਸ਼ਰਾਬ ਸਣੇ ਇਕ ਗਿ੍ਫ਼ਤਾਰ

ਅਬੋਹਰ 16 ਮਈ (ਹੂੜੀਆ/ ਬਰਾੜ)-ਥਾਣਾ ਸਿਟੀ-1 ਪੁਲਿਸ ਵਲੋਂ ਇਕ ਵਿਅਕਤੀ ਨੂੰ ਲਾਹਣ ਦੇ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਦਿੰਦਿਆਂ ਥਾਣਾ ਸਿਟੀ-1 ਦੇ ਸਹਾਇਕ ਥਾਣੇਦਾਰ ਨਿਰਮਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਕੋਈ ਵਿਅਕਤੀ ...

ਪੂਰੀ ਖ਼ਬਰ »

ਅਣਪਛਾਤੇ ਚੋਰ ਖ਼ਿਲਾਫ਼ ਮਾਮਲਾ ਦਰਜ

ਅਬੋਹਰ 16 ਮਈ (ਬਰਾੜ)-ਸਥਾਨਕ ਥਾਣਾ ਸਿਟੀ-1 ਦੀ ਪੁਲਿਸ ਵਲੋਂ ਇਕ ਅਣਪਛਾਤੇ ਚੋਰ ਖ਼ਿਲਾਫ਼ ਮਾਮਲਾ ਕੀਤਾ ਗਿਆ ਹੈ | ਥਾਣਾ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਸਾਹਿਲ ਪੁੱਤਰ ਰਘੁਬੀਰ ਵਾਸੀ ਪਿੰਡ ਝੂਮਿਆ ਵਾਲੀ ਨੇ ਦੱਸਿਆ ਕਿ ਬੀਤੀ 10 ਮਈ ਨੂੰ ਉਸ ਨੇ ਆਪਣਾ ਮੋਟਰਸਾਈਕਲ ...

ਪੂਰੀ ਖ਼ਬਰ »

800 ਰੁਪਏ ਸਮੇਤ 2 ਜੁਆਰੀ ਕਾਬੂ

ਜਲਾਲਾਬਾਦ, 16 ਮਈ (ਕਰਨ ਚੁਚਰਾ)-ਥਾਣਾ ਸਿਟੀ ਪੁਲਿਸ ਨੇ 800 ਰੁਪਏ ਸਮੇਤ 2 ਜੁਆਰੀਆਂ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਜਗਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਬਰ ਖਾਸ ਨੇ ਇਤਲਾਹ ਦਿੱਤੀ ਕਿ ਦੀਪਕ ਕੁਮਾਰ ਪੁੱਤਰ ਹਰਬੰਸ ਸਿੰਘ ਵਾਸੀ ਗੋਬਿੰਦ ਨਗਰੀ ...

ਪੂਰੀ ਖ਼ਬਰ »

ਸ਼ਹਿਰ 'ਚ ਵੱਧ ਰਹੀਆਂ ਮੋਟਰਸਾਈਕਲ ਚੋਰੀ ਤੇ ਲੁੱਟ ਖੋਹ ਦੀਆਂ ਘਟਨਾਵਾਂ 'ਤੇ ਸੰਸਥਾਵਾਂ ਨੇ ਕੀਤਾ ਰੋਸ ਪ੍ਰਗਟ

ਜਲਾਲਾਬਾਦ, 16 ਡਥ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਸ਼ਹਿਰ ਵਿਚ ਵੱਧ ਰਹੀਆਂ ਮੋਟਰਸਾਈਕਲ ਚੋਰੀ ਤੇ ਹੋਰ ਘਟਨਾਵਾਂ ਦੇ ਵਿਰੁੱਧ ਅੱਜ ਸ਼ਹਿਰ ਦੀਆਂ ਨਾਮਵਰ ਸੰਸਥਾਵਾਂ ਵਲ਼ੋਂ ਸਥਾਨਕ ਮਲਟੀਪਰਪਜ਼ ਖੇਡ ਸਟੇਡੀਅਮ ਵਿਖੇ ਇਕਠੇ ਹੋ ਕੇ ਪੁਲਿਸ ਪ੍ਰਸ਼ਾਸਨ, ਪੰਜਾਬ ...

ਪੂਰੀ ਖ਼ਬਰ »

ਨਹਿਰੀ ਪਾਣੀ ਤੇ ਮੋਟਰਾਂ ਦੀ ਬਿਜਲੀ ਸਪਲਾਈ ਨਾ ਮਿਲਣ ਕਾਰਨ ਕਿਸਾਨ ਪ੍ਰੇਸ਼ਾਨ

ਮੰਡੀ ਰੋੜਾਂਵਾਲੀ, 16 ਮਈ (ਮਨਜੀਤ ਸਿੰਘ ਬਰਾੜ)-ਹਲਕਾ ਜਲਾਲਾਬਾਦ ਅਧੀਨ ਪੈਂਦੇ ਪਿੰਡ ਜੰਡਵਾਲਾ ਭੀਮੇਸ਼ਾਹ ਸਮੇਤ ਢਾਣੀ ਹਰੀਪੁਰਾ, ਸ਼ਾਹਪੁਰਾ ਆਦਿ ਪਿੰਡਾਂ ਨੂੰ ਸਿੰਚਾਈ ਲਈ ਪਾਣੀ ਦਿੰਦੇ ਭਾਗਸਰ ਮਾਈਨਰ ਵਿਚ ਪਾਣੀ ਨਾ ਆਉਣ ਅਤੇ ਬਿਜਲੀ ਵਿਭਾਗ ਵਲੋਂ ਪਿਛਲੇ ਕਈ ...

ਪੂਰੀ ਖ਼ਬਰ »

ਸਾਬਕਾ ਸੈਨਿਕ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ 'ਚ ਕੈਪਟਨ ਦੱਤ ਨੇ ਸੰਭਾਲਿਆ ਅਹੁਦਾ

ਅਬੋਹਰ, 16 ਮਈ (ਵਿਵੇਕ ਹੂੜੀਆ)-ਸਾਬਕਾ ਸੈਨਿਕ ਵੈੱਲਫੇਅਰ ਸੁਸਾਇਟੀ ਦੀ ਇਕ ਮੀਟਿੰਗ ਹੋਈ | ਜਿਸ ਦੀ ਪ੍ਰਧਾਨਗੀ ਕੈਪਟਨ ਓਾਕਾਰ ਦੱਤ ਵਲੋਂ ਕੀਤੀ ਗਈ | ਮੀਟਿੰਗ ਦੌਰਾਨ ਸਾਬਕਾ ਪ੍ਰਧਾਨ ਸਰਦਾਰੀ ਲਾਲ ਅਤੇ ਸਮੂਚੀ ਕਮੇਟੀ ਵਲੋਂ ਪ੍ਰਧਾਨ ਓਾਕਾਰ ਦੱਤ ਨੂੰ ਅਹੁਦਾ ...

ਪੂਰੀ ਖ਼ਬਰ »

ਬੇਕਾਬੂ ਹੋ ਕੇ ਟਰੈਕਟਰ ਟਰਾਲੀ ਪਲਟੀ

ਅਬੋਹਰ, 16 ਮਈ (ਸੁਖਜੀਤ ਸਿੰਘ ਬਰਾੜ)-ਅੱਜ ਸਵੇਰੇ ਫ਼ਾਜ਼ਿਲਕਾ ਰੋਡ 'ਤੇ ਸਥਿਤ ਓਵਰ ਬਿ੍ਜ 'ਤੇ ਰੇਤ ਨਾਲ ਭਰੀ ਟਰੈਕਟਰ ਟਰਾਲੀ ਬੇਕਾਬੂ ਹੋ ਕੇ ਅਚਾਨਕ ਪਲਟ ਗਈ | ਜਿਸ ਨਾਲ ਇਕ ਵੱਡਾ ਹਾਦਸਾ ਹੋਣੋਂ ਟੱਲ ਗਿਆ | ਜਾਣਕਾਰੀ ਅਨੁਸਾਰ ਪੁਰਾਣੀ ਫ਼ਾਜਿਲਕਾ ਰੋਡ 'ਤੇ ਜੋਹੜੀ ਮੰਦਰ ...

ਪੂਰੀ ਖ਼ਬਰ »

ਬੀ.ਕਾਮ. ਦੀ ਕਿਤਾਬ ਨਾ ਮਿਲਣ ਕਾਰਨ ਵਿਦਿਆਰਥੀ ਪ੍ਰੇਸ਼ਾਨ

ਬੱਲੂਆਣਾ, 16 ਮਈ (ਜਸਮੇਲ ਸਿੰਘ ਢਿੱਲੋਂ)- ਬੀ.ਕਾਮ. ਭਾਗ ਪਹਿਲਾ ਦੇ ਦੂਜੇ ਸਮੈਸਟਰ ਦੀ 'ਫਾਈਨਲ ਟੱਚ ਆਫ਼ ਕਾਰਪੋਰੇਟ ਅਕਾਉਂਟਿੰਗ' ਕਿਤਾਬ ਬਾਜ਼ਾਰ ਵਿਚ ਉਪਲਬਧ ਨਾ ਹੋਣ ਕਾਰਨ ਵਿਦਿਆਰਥੀ ਬਹੁਤ ਪ੍ਰੇਸ਼ਾਨ ਹਨ | ਵਿਦਿਆਰਥੀਆਂ ਦਾ ਕਹਿਣਾ ਹੈ ਕਿ ਇਸ ਦਾ ਪ੍ਰੀਖਿਆ ਹੋਣ ...

ਪੂਰੀ ਖ਼ਬਰ »

ਦੀਪ ਕੰਬੋਜ ਨੇ ਪਿੰਡ ਗਿੱਦੜਾਂਵਾਲੀ ਵਿਖੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ

ਅਬੋਹਰ, 16 ਮਈ (ਸੁਖਜੀਤ ਸਿੰਘ ਬਰਾੜ)-ਹਲਕਾ ਅਬੋਹਰ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਕੁਲਦੀਪ ਕੁਮਾਰ ਦੀਪ ਕੰਬੋਜ ਨੇ ਹਲਕੇ ਦੇ ਪਿੰਡ ਗਿਦੜਾਂਵਾਲੀ ਵਿਖੇ ਖੁੱਲ੍ਹਾ ਦਰਬਾਰ ਲਗਾ ਕੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ | ਇਸ ਦੌਰਾਨ ਵੱਡੀ ਗਿਣਤੀ ਵਿਚ ...

ਪੂਰੀ ਖ਼ਬਰ »

ਕਣਕ ਚੋਰੀ ਕਰਨ ਦੇ ਦੋਸ਼ 'ਚ ਇਕ ਕਾਬੂ, ਇਕ ਫ਼ਰਾਰ

ਮੰਡੀ ਅਰਨੀਵਾਲਾ, 16 ਮਈ (ਨਿਸ਼ਾਨ ਸਿੰਘ ਮੋਹਲਾਂ)- ਪਿੰਡ ਬੁਰਜ ਹਨੂਮਾਨਗੜ੍ਹ ਦੇ ਇਕ ਵਿਅਕਤੀ ਦੀ ਕਣਕ ਚੋਰੀ ਕਰਨ ਦੇ ਦੋਸ਼ ਵਿਚ ਪੁਲਿਸ ਨੇ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਿਨ੍ਹਾਂ ਵਿਚੋਂ ਇਕ ਵਿਅਕਤੀ ਨੂੰ ਕਾਬੂ ਕਰ ਲਿਆ ਹੈ | ਪੁਲਿਸ ਕੋਲ ਹਰਜੀਤ ...

ਪੂਰੀ ਖ਼ਬਰ »

ਪਰਮਾਤਮਾ ਇਕ ਹੈ ਅਤੇ ਉਸ ਨੂੰ ਮਿਲਣ ਦਾ ਰਸਤਾ ਸਿਰਫ਼ ਧਿਆਨ ਹੈ - ਸਾਧਵੀ ਰਾਜਵੀਰ ਭਾਰਤੀ

ਜਲਾਲਾਬਾਦ, 16 ਮਈ (ਕਰਨ ਚੁਚਰਾ)-ਦਿਵਿਯ ਜਯੋਤੀ ਜਾਗਿ੍ਤੀ ਸੰਸਥਾਨ ਜਲਾਲਾਬਾਦ ਦੇ ਸਥਾਨਕ ਆਸ਼ਰਮ 'ਚ ਅੱਜ ਸਤਿਸੰਗ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ | ਸਾਧਵੀ ਰਾਜਵੀਰ ਭਾਰਤੀ ਨੇ ਸੰਗਤ ਨੂੰ ਸੰਬੋਧਨ ਕਰਦੇ ਹੋਏ ਆਪਣੇ ਵਿਚਾਰਾਂ 'ਚ ਦੱਸਿਆ ਕਿ ਇਨਸਾਨ ਧਰਮ ਨੂੰ ਨਾ ...

ਪੂਰੀ ਖ਼ਬਰ »

ਸੂਬਾ ਪੱਧਰੀ ਮੁਕਾਬਲਿਆਂ 'ਚ ਚਾਂਦੀ ਦਾ ਤਗਮਾ ਜਿੱਤਣ ਵਾਲਾ ਫ਼ਾਜ਼ਿਲਕਾ ਦਾ ਦੀਪਕ ਹੁਣ ਗੁਜਰਾਤ ਲਈ ਤਿਆਰ

ਫ਼ਾਜ਼ਿਲਕਾ, 16 ਮਈ (ਦਵਿੰਦਰ ਪਾਲ ਸਿੰਘ)-ਪੰਜਾਬੇ ਰਾਸ਼ਟ ਐਥਲੈਟਿਕਸ ਐਸੋਸੀਏਸ਼ਨ ਵਲੋਂ ਬੀਤੇ ਦਿਨੀਂ ਕਰਵਾਈਆਂ ਗਈਆਂ ਸੂਬਾ ਪੱਧਰੀ ਖੇਡਾਂ ਵਿਚ ਫ਼ਾਜ਼ਿਲਕਾ ਦੇ ਦੀਪਕ ਕੁਮਾਰ ਨੇ ਚਾਂਦੀ ਦਾ ਤਗਮਾ ਜਿੱਤ ਕਰੀ ਮੁਕਾਬਲਿਆਂ ਵਿਚ ਆਪਣੀ ਥਾਂ ਪੱਕੀ ਕੀਤੀ ਹੈ | ...

ਪੂਰੀ ਖ਼ਬਰ »

ਸਰੋਂ੍ਹ ਦੀ ਫ਼ਸਲ ਵਾਹੁਣ ਦੇ ਦੋਸ਼ 'ਚ ਤਿੰਨ ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 16 ਮਈ (ਦਵਿੰਦਰ ਪਾਲ ਸਿੰਘ)- ਮਾਲਕੀ ਜ਼ਮੀਨ ਵਿਚੋਂ ਸਰੋ੍ਹਾ ਦੀ ਫ਼ਸਲ ਵਾਹੁਣ ਦੇ ਦੋਸ਼ ਵਿਚ ਖੂਈਖੇੜਾ ਥਾਣਾ ਪੁਲਿਸ ਨੇ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਸ਼ਾਮਾ ਸਹਾਰਨ ਪਤਨੀ ਕ੍ਰਿਸ਼ਨ ਸਹਾਰਨ ...

ਪੂਰੀ ਖ਼ਬਰ »

ਵੈਰੀਫਾਇਰ ਅਧਿਕਾਰੀਆਂ, ਕਰਮਚਾਰੀਆਂ ਨੂੰ ਝੋਨੇ ਦੀ ਸਿੱਧੀ ਬਿਜਾਈ ਦੀ ਕਾਸ਼ਤ ਸੰਬੰਧੀ ਦਿੱਤੀ ਸਿਖਲਾਈ

ਫ਼ਾਜ਼ਿਲਕਾ, 16 ਮਈ (ਦਵਿੰਦਰ ਪਾਲ ਸਿੰਘ)- ਝੋਨੇ ਦੀ ਸਿੱਧੀ ਬਿਜਾਈ ਵੱਲ ਕਿਸਾਨਾਂ ਦਾ ਰੁਝਾਨ ਪੈਦਾ ਕਰਨ ਲਈ ਮੁੱਖ ਖੇਤੀਬਾੜੀ ਅਫ਼ਸਰ ਫ਼ਾਜ਼ਿਲਕਾ ਰੇਸ਼ਮ ਸਿੰਘ ਸੰਧੂ ਦੀ ਅਗਵਾਈ ਹੇਠ ਜ਼ਿਲ੍ਹਾ ਫ਼ਾਜ਼ਿਲਕਾ ਦੇ ਪਿੰਡਾਂ ਵਿਚ ਨਿਯੁਕਤ ਵੈਰੀਫਾਇਰ 78 ...

ਪੂਰੀ ਖ਼ਬਰ »

ਪੀ.ਟੀ.ਆਈ. ਸੋਮਾ ਰਾਣੀ ਨੇ ਨੈਸ਼ਨਲ ਮਾਸਟਰ ਵੈਟਰਨ ਅਥਲੈਟਿਕਸ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਫ਼ਾਜ਼ਿਲਕਾ, 16 ਮਈ (ਦਵਿੰਦਰ ਪਾਲ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਹੂੰਆਣਾ ਬੋਦਲਾ ਵਿਖੇ ਪੀ.ਟੀ.ਆਈ. ਸੋਮਾ ਰਾਣੀ ਨੇ ਨੈਸ਼ਨਲ ਮਾਸਟਰ ਵੈਟਰਨ ਐਥਲੈਟਿਕਸ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੰਜ ਕਿੱਲੋਮੀਟਰ ਦੀ ਦੌੜ ਵਿਚ ਪਹਿਲਾ ਅਤੇ ਡਿਸਕਸ ਥਰੋਅ ਵਿਚ ...

ਪੂਰੀ ਖ਼ਬਰ »

ਬਿਜਲੀ ਵਿਭਾਗ ਦੇ ਅਧਿਕਾਰੀਆਂ ਵਲੋਂ ਪਿੰਡਾਂ 'ਚ ਕੀਤੀ ਚੈਕਿੰਗ

ਮੰਡੀ ਲਾਧੂਕਾ, 16 ਮਈ (ਮਨਪ੍ਰੀਤ ਸਿੰਘ ਸੈਣੀ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਅਧਿਕਾਰੀਆਂ ਵਲੋਂ ਐਕਸੀਅਨ ਫ਼ਾਜ਼ਿਲਕਾ ਦੀ ਅਗਵਾਈ ਵਿਚ ਟੀਮਾਂ ਬਣਾ ਕੇ ਵੱਖ- ਵੱਖ ਪਿੰਡ ਰੰਗੀਲਾ, ਕਿੜਿਆਵਾਲੀ, ਚੱਕ ਪੁੰਨਾਂ ਵਾਲੀ, ਸਿੰਘੇ ਵਾਲਾ, ਹੌਜ਼ ਗੰਧੜ੍ਹ ਤੇ ਹੋਰ ਕਈ ...

ਪੂਰੀ ਖ਼ਬਰ »

ਅੰਮਿ੍ਤਸਰ ਵਿਖੇ ਪਾਸਪੋਰਟ ਲਈ ਅਪਲਾਈ ਕਰਨ ਵਾਲਿਆਂ ਲਈ ਖ਼ਸ਼ਖ਼ਬਰੀ

ਅੰਮਿ੍ਤਸਰ, 16 ਮਈ (ਰਾਜੇਸ਼ ਕੁਮਾਰ ਸ਼ਰਮਾ)-ਵਿਦੇਸ਼ ਜਾਣ ਦੇ ਚਾਹਵਾਨਾਂ ਲਈ ਖੁਸ਼ਖਬਰੀ ਹੈ | ਹੁਣ ਪਾਸਪੋਰਟ ਲਈ ਅਪਲਾਈ ਕਰਨ ਤੋਂ ਬਾਅਦ ਤਸਦੀਕ ਲਈ ਉਡੀਕ ਦਾ ਸਮਾਂ ਘੱਟ ਗਿਆ ਹੈ | ਖੇਤਰੀ ਪਾਸਪੋਰਟ ਦਫ਼ਤਰ, ਅੰਮਿ੍ਤਸਰ ਵਲੋਂ ਬਿਨੈਕਾਰਾਂ ਦੇ ਬਕਾਇਆ ਕੰਮਾਂ ਦਾ ...

ਪੂਰੀ ਖ਼ਬਰ »

ਡੀ.ਏ.ਵੀ. ਬੀ.ਐੱਡ. ਕਾਲਜ ਅਬੋਹਰ ਵਿਖੇ ਪੰਜਾਬੀ ਮਾਂ ਬੋਲੀ 'ਤੇ ਆਧਾਰਿਤ ਪੋਸਟਰ ਅਤੇ ਕੈਲੀਗ੍ਰਾਫ਼ੀ ਮੁਕਾਬਲੇ

ਅਬੋਹਰ, 16 ਮਈ (ਸੁਖਜੀਤ ਸਿੰਘ ਬਰਾੜ)-ਸਥਾਨਕ ਡੀ.ਏ.ਵੀ. ਬੀ.ਐਡ. ਕਾਲਜ ਆਫ਼ ਐਜੂਕੇਸ਼ਨ ਵਿਖੇ ਪੰਜਾਬੀ ਵਿਭਾਗ ਵਲੋਂ ਪੰਜਾਬ ਮਾਂ ਬੋਲੀ 'ਤੇ ਆਧਾਰਤ ਪੋਸਟਰ ਅਤੇ ਕੈਲੀਗ੍ਰਾਫ਼ੀ ਮੁਕਾਬਲੇ ਕਰਵਾਏ ਗਏ | ਇਹ ਜਾਣਕਾਰੀ ਦਿੰਦਿਆਂ ਕਾਲਜ ਦੇ ਪ੍ਰੋਫੈਸਰ ਰਾਜਪਾਲ ਕੌਰ ਨੇ ਕਿਹਾ ...

ਪੂਰੀ ਖ਼ਬਰ »

ਸਾਫ਼ ਖੜ੍ਹੇ ਪਾਣੀ 'ਚ ਪੈਦਾ ਹੁੰਦਾ ਹੈ ਡੇਂਗੂ ਦਾ ਮੱਛਰ - ਡਾ. ਅਮਾਨਤ

ਫ਼ਾਜ਼ਿਲਕਾ, 16 ਮਈ (ਦਵਿੰਦਰ ਪਾਲ ਸਿੰਘ)- ਪੀ.ਐੱਚ.ਸੀ. ਜੰਡ ਵਾਲਾ ਭੀਮੇ ਸ਼ਾਹ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਮਾਨਤ ਬਜਾਜ ਦੀ ਅਗਵਾਈ ਹੇਠ ਬਲਾਕ ਅਧੀਨ ਵੱਖ-ਵੱਖ ਸਬ ਸੈਂਟਰਾਂ ਵਿਚ ਵਿਸ਼ਵ ਡੇਂਗੂ ਦਿਵਸ ਸੰਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ | ਡਾ. ਅਮਾਨਤ ...

ਪੂਰੀ ਖ਼ਬਰ »

ਲੋਕਾਂ ਨੂੰ ਡੇਂਗੂ ਸੰਬੰਧੀ ਕੀਤਾ ਜਾਗਰੂਕ

ਅਬੋਹਰ, 16 ਮਈ (ਸੁਖਜੀਤ ਸਿੰਘ ਬਰਾੜ)-ਉਪ ਮੰਡਲ ਦੇ ਪਿੰਡ ਸੀਤੋ ਗੰੁਨੋ੍ਹ ਦੇ ਐੱਸ.ਐਮ.ਓ. ਡਾ: ਬਬੀਤਾ ਦੇ ਹੁਕਮਾਂ ਦੇ ਅਨੁਸਾਰ ਪਿੰਡ ਕੰਧਵਾਲਾ ਅਮਰਕੋਟ ਵਿਖੇ ਵਿਸ਼ਵ ਡੇਂਗੂ ਦਿਵਸ ਮਨਾਇਆ ਗਿਆ ਜਿਸ ਵਿਚ ਐਮ.ਪੀ.ਐੱਚ.ਡਬਲਿਊ. ਪਰਮਜੀਤ ਸਿੰਘ ਨੇ ਪਿੰਡ ਵਾਸੀਆਂ ਨੂੰ ...

ਪੂਰੀ ਖ਼ਬਰ »

ਅਬੋਹਰ ਵਿਚ ਜ਼ਿਲ੍ਹਾ ਪੱਧਰੀ ਜੂਡੋ ਮੁਕਾਬਲੇ ਕਰਵਾਏ

ਅਬੋਹਰ, 16 ਮਈ (ਸੁਖਜੀਤ ਸਿੰਘ ਬਰਾੜ)-ਜ਼ਿਲ੍ਹਾ ਜੂਡੋ ਐਸੋਸੀਏਸ਼ਨ ਵਲੋਂ ਸਥਾਨਕ ਅਰੋੜਵੰਸ਼ ਧਰਮਸ਼ਾਲਾ ਵਿਖੇ ਤੀਜੇ ਜ਼ਿਲ੍ਹਾ ਪੱਧਰੀ ਜੂਡੋ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਵੱਖ-ਵੱਖ ਵਰਗ ਦੀਆਂ 12 ਟੀਮਾਂ ਨੇ ਭਾਗ ਲਿਆ | ਐਸੋਸੀਏਸ਼ਨ ਦੇ ਜਨਰਲ ...

ਪੂਰੀ ਖ਼ਬਰ »

ਕੌਂਸਲਰ ਪੂਜਾ ਲੂਥਰਾ ਨੇ ਕੀਤਾ ਵਿਕਾਸ ਦੇ ਕੰਮਾਂ ਦਾ ਨਿਰੀਖਣ

ਫ਼ਾਜ਼ਿਲਕਾ, 16 ਮਈ (ਦਵਿੰਦਰ ਪਾਲ ਸਿੰਘ)- ਕੌਂਸਲਰ ਸ਼੍ਰੀਮਤੀ ਪੂਜਾ ਲੂਥਰਾ ਨੇ ਮੁਹੱਲਾ ਦੁਰਗਾ ਕਾਲੋਨੀ ਅੰਦਰ ਚੱਲ ਰਹੇ ਵਿਕਾਸ ਦੇ ਕੰਮਾਂ ਦਾ ਨਿਰੀਖਣ ਕੀਤਾ | ਕੌਂਸਲਰ ਸ਼੍ਰੀਮਤੀ ਲੂਥਰਾ ਨੇ ਦੱਸਿਆ ਕਿ ਮੁਹੱਲਾ ਵਾਸੀਆਂ ਨੇ ਗੱਲਬਾਤ ਦੌਰਾਨ ਇਹ ਵੀ ਦੱਸਿਆ ਕਿ ...

ਪੂਰੀ ਖ਼ਬਰ »

ਨਰਾਇਣ ਰਾਮ ਪੰਜਾਬ ਸਟੇਟ ਫਾਰਮੇਸੀ ਅਫ਼ਸਰ ਐਸੋਸੀਏਸ਼ਨ ਦੇ ਪ੍ਰਧਾਨ ਬਣੇ

ਅਬੋਹਰ, 16 ਮਈ (ਵਿਵੇਕ ਹੂੜੀਆ)-ਪੰਜਾਬ ਸਟੇਟ ਫਾਰਮੇਸੀ ਆਫ਼ੀਸਰਜ਼ ਐਸੋਸੀਏਸ਼ਨ ਜ਼ਿਲ੍ਹਾ ਫ਼ਾਜ਼ਿਲਕਾ ਦੀ ਚੋਣ ਹੋਈ | ਸਟੇਟ ਅਬਜਰਵਰਾਂ ਰਾਜ ਕੁਮਾਰ ਕੁੱਕੜ ਅਤੇ ਗੁਰਿੰਦਰ ਪਾਲ ਸਿੰਘ ਮੁਕਤਸਰ ਦੀ ਹਾਜ਼ਰੀ ਵਿਚ ਨਰੈਣਾ ਰਾਮ ਨੂੰ ਪ੍ਰਧਾਨ, ਮਹਿੰਦਰ ਕੁਮਾਰ ਨੂੰ ...

ਪੂਰੀ ਖ਼ਬਰ »

ਬੀਕਾਨੇਰ ਤੇ ਈਸਟਰਨ ਕੈਨਾਲ 'ਚੋਂ ਨਿਕਲਦੀਆਂ ਨਹਿਰਾਂ 'ਚ ਅੱਜ ਛੱਡਿਆ ਜਾਵੇਗਾ ਪਾਣੀ

ਫ਼ਾਜ਼ਿਲਕਾ, 16 ਮਈ (ਦਵਿੰਦਰ ਪਾਲ ਸਿੰਘ)- ਪਿਛਲੇ ਦਿਨੀਂ ਕੀਤੀ ਗਈ ਨਹਿਰ ਬੰਦੀ ਤੋਂ ਬਾਅਦ ਸਰਕਾਰ ਵਲੋਂ ਐਡਵਾਈਜ਼ਰੀ ਪ੍ਰਾਪਤ ਹੋਣ ਕਰ ਕੇ 17 ਮਈ ਨੂੰ ਸਵੇਰੇ 6 ਵਜੇ ਬੀਕਾਨੇਰ ਅਤੇ ਈਸਟਰਨ ਕੈਨਾਲ ਵਿਚੋਂ ਨਿਕਲਦੀਆਂ ਨਹਿਰਾਂ ਵਿਚ ਪਾਣੀ ਛੱਡ ਦਿੱਤਾ ਜਾਵੇਗਾ | ਇਸ ਪਾਣੀ ...

ਪੂਰੀ ਖ਼ਬਰ »

ਇਮਾਨਦਾਰੀ ਹਾਲੇ ਜ਼ਿੰਦਾ ਹੈ

ਜਲਾਲਾਬਾਦ, 16 ਮਈ (ਸਤਿੰਦਰ ਸਿੰਘ ਸੋਢੀ)- ਇਮਾਨਦਾਰੀ ਦੀ ਤਾਜ਼ਾ ਮਿਸਾਲ ਅੱਜ ਉਸ ਸਮੇਂ ਵੇਖਣ ਨੂੰ ਮਿਲੀ ਜਦੋਂ ਸਥਾਨਕ ਐਡਵੋਕੇਟ ਰੋਹਿਤ ਮਲੂਜਾ ਨੂੰ ਗੋਬਿੰਦ ਨਗਰੀ ਵਿਚ ਸਟੇਟ ਬੈਂਕ ਆਫ਼ ਇੰਡੀਆ ਦਾ ਇਕ ਖ਼ਾਲੀ ਚੈੱਕ ਲਾਵਾਰਸ ਹਾਲਤ ਵਿਚ ਪਿਆ ਮਿਲਿਆ | ਜਦੋਂ ਉਸ ਨੇ ...

ਪੂਰੀ ਖ਼ਬਰ »

ਮੱਛਰ ਤੋਂ ਬਚਣ ਤੇ ਡੇਂਗੂ ਬੁਖ਼ਾਰ ਦੀਆਂ ਸਾਵਧਾਨੀਆਂ ਬਾਰੇ ਕੀਤਾ ਜਾਗਰੂਕ

ਫ਼ਾਜ਼ਿਲਕਾ, 16 ਮਈ (ਦਵਿੰਦਰ ਪਾਲ ਸਿੰਘ)- ਸਿਹਤ ਬਲਾਕ ਡੱਬਵਾਲਾ ਕਲਾਂ ਅਧੀਨ ਵੱਖ-ਵੱਖ ਸਬ ਸੈਂਟਰਾਂ ਵਿਖੇ ਜਾਗਰੂਕਤਾ ਪ੍ਰੋਗਰਾਮ ਵਿਸ਼ਵ ਡੇਂਗੂ ਦਿਵਸ ਦੇ ਸੰਬੰਧ ਵਿਚ ਕਰਵਾਏ ਗਏ | ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਬਲਾਕ ਡੱਬਵਾਲਾ ਕਲਾਂ ਡਾ. ਜਗਜੀਤ ਸਿੰਘ ਨੇ ਕਿਹਾ ਕਿ ਡੇਂਗੂ ਤੋਂ ਬਚਣ ਲਈ ਸਭ ਤੋਂ ਕਾਰਗਰ ਹਥਿਆਰ ਇਸ ਸੰਬੰਧੀ ਜਾਗਰੂਕਤਾ ਹੈ | ਉਨ੍ਹਾਂ ਡੇਂਗੂ ਬੁਖ਼ਾਰ ਦੇ ਪਛਾਣ ਚਿੰਨ੍ਹਾਂ ਅਤੇ ਇਸ ਦੇ ਇਲਾਜ ਲਈ ਵਰਤੇ ਜਾਂਦੇ ਢੰਗਾਂ ਬਾਰੇ ਚਾਨਣਾ ਪਾਇਆ | ਬਲਾਕ ਅਧੀਨ ਪੈਂਦੇ ਪਿੰਡ ਕਰਨੀ ਖੇੜਾ, ਹਸਤਾ ਕਲਾ, ਟਾਹਲੀ ਵਾਲਾ ਬੋਦਲਾ, ਅਰਨੀਵਾਲਾ, ਸਜਰਾਨਾ, ਮੋਜਮ ਅਤੇ ਝੋਟੀਆਂ ਵਾਲੀ ਆਦਿ ਵਿਚ ਸਿਹਤ ਵਿਭਾਗ ਦੇ ਬਹੁਮੰਤਵੀ ਸਿਹਤ ਕਰਮਚਾਰੀਆਂ (ਮੇਲ ਅਤੇ ਫੀਮੇਲ) ਅਤੇ ਸਮੁਦਾਇਕ ਸਿਹਤ ਅਫ਼ਸਰਾਂ ਵਲੋਂ ਜਾਗਰੂਕਤਾ ਪ੍ਰੋਗਰਾਮ, ਨੁੱਕੜ ਨਾਟਕ, ਸਕੂਲਾਂ ਅਤੇ ਪਿੰਡਾਂ ਦੀਆਂ ਸੱਥਾਂ ਆਦਿ ਵਿਚ ਕਰਵਾਏ ਗਏ |

ਖ਼ਬਰ ਸ਼ੇਅਰ ਕਰੋ

 

ਵਿਸ਼ਵ ਡੇਂਗੂ ਦਿਵਸ ਮੌਕੇ 'ਤੇ ਲੋਕਾਂ ਨੂੰ ਦਿੱਤੀ ਡੇਂਗੂ ਦੇ ਬਚਾਅ ਬਾਰੇ ਜਾਣਕਾਰੀ

ਅਬੋਹਰ, 16 ਮਈ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਜ਼ਿਲ੍ਹਾ ਸਿਵਲ ਸਰਜਨ ਡਾ: ਤੇਜਵੰਤ ਸਿੰਘ ਢਿੱਲੋਂ ਅਤੇ ਜ਼ਿਲ੍ਹਾ ਮਹਾਂਮਾਰੀ ਨਿਯੰਤਰਨ ਅਧਿਕਾਰੀ ਡਾ: ਸਕਸ਼ਮ ਦੇ ਦਿਸ਼ਾ ਨਿਰਦੇਸ਼ਾਂ 'ਤੇ ਐੱਸ.ਐਮ.ਓ. ਡਾ: ਸੁਖਵਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਸਰਕਾਰੀ ਹਸਪਤਾਲ ...

ਪੂਰੀ ਖ਼ਬਰ »

ਵਾਹਿਗੁਰੂ ਕਾਲਜ 'ਚ ਪ੍ਰੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ੁਰੂ

ਅਬੋਹਰ, 16 ਮਈ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਸਥਾਨਕ ਵਾਹਿਗੁਰੂ ਕਾਲਜ ਵਿਚ ਅੱਜ ਤੋਂ ਪ੍ਰੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ੁਰੂ ਹੋ ਗਈ ਹੈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਾਲਜ ਦੇ ਪਿ੍ੰਸੀਪਲ ਡਾ: ਸੰਦੇਸ਼ ਤਿਆਗੀ ਨੇ ਦੱਸਿਆ ਕਿ ਪਹਿਲੇ ਦਿਨ ਤੋਂ ਹੀ ...

ਪੂਰੀ ਖ਼ਬਰ »

ਮੈਡੀਕਲ ਕੈਂਪ 'ਚ 74 ਮਰੀਜ਼ਾਂ ਦੀ ਜਾਂਚ

ਜਲਾਲਾਬਾਦ, 16 ਮਈ (ਕਰਨ ਚੁਚਰਾ)- ਸਥਾਨਕ ਗਾਂਧੀ ਨਗਰ 'ਚ ਪਿਛਲੇ ਲੰਬੇ ਸਮੇਂ ਤੋਂ ਪਰਸਵਾਰਥ ਸਭਾ ਵਲੋਂ ਚਲਾਈ ਜਾ ਰਹੀ ਮੁਫ਼ਤ ਡਿਸਪੈਂਸਰੀ 'ਚ ਐਤਵਾਰ ਨੂੰ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਇਸ ਕੈਂਪ 'ਚ ਡਾ. ਤਿਲਕ ਰਾਜ ਕੁਮਾਰ ਵਲੋਂ ਆਪਣੀਆਂ ਸੇਵਾਵਾਂ ਦਿੱਤੀਆਂ ...

ਪੂਰੀ ਖ਼ਬਰ »

ਡੇਂਗੂ ਤੇ ਚਿਕਨਗੁਨੀਆ ਦੇ ਲੱਛਣਾਂ ਅਤੇ ਬਚਾਓ ਬਾਰੇ ਬੱਚਿਆਂ ਨੂੰ ਕੀਤਾ ਜਾਗਰੂਕ

ਜਲਾਲਾਬਾਦ, 16 ਮਈ (ਕਰਨ ਚੁਚਰਾ)- ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਰਹੱਦੀ ਪਿੰਡ ਮੇਘਾ ਰਾਏ ਉਤਾੜ ਦੇ ਸਰਕਾਰੀ ਪ੍ਰਾਇਮਰੀ ਸਕੂਲ 'ਚ ਡੇਂਗੂ ਅਤੇ ਚਿਕਨਗੁਨੀਆ ਦੇ ਵੱਧ ਰਹੇ ਪ੍ਰਭਾਵਾਂ ਤੋਂ ਬਚਣ ਲਈ ਸੈਮੀਨਾਰ ਲਗਾਇਆ ਗਿਆ | ਇਸ ਸੈਮੀਨਾਰ 'ਚ ਸਿਹਤ ਵਿਭਾਗ ਤੋਂ ...

ਪੂਰੀ ਖ਼ਬਰ »

ਹੈਰੋਇਨ ਪੀ ਰਹੇ 5 ਨਸ਼ੇੜੀ ਕਾਬੂ

ਜਲਾਲਾਬਾਦ, 16 ਮਈ (ਕਰਨ ਚੁਚਰਾ)-ਥਾਣਾ ਵੈਰੋ ਕੇ ਪੁਲਿਸ ਨੇ ਹੈਰੋਇਨ ਪੀ ਰਹੇ 5 ਨਸ਼ੇੜੀਆਂ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਐਸ.ਆਈ ਰਮੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਬਰ ਖਾਸ ਨੇ ਇਤਲਾਹ ਦਿੱਤੀ ਕਿ ਸੋਮ ਪ੍ਰਕਾਸ਼ ਪੁੱਤਰ ਫੱਤਾਰਾਮ ਵਾਸੀ ਢਾਣੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX