ਤਾਜਾ ਖ਼ਬਰਾਂ


ਹਲਕਾ ਅਮਲੋਹ 'ਚ 'ਲੰਪੀ ਧਫ਼ੜੀ ਰੋਗ' ਬਿਮਾਰੀ ਦਾ ਕਹਿਰ, ਰਾਜੂ ਖੰਨਾ ਨੇ ਕੀਤਾ ਪਿੰਡਾਂ ਦਾ ਦੌਰਾ
. . .  3 minutes ago
ਅਮਲੋਹ, 9 ਅਗਸਤ (ਕੇਵਲ ਸਿੰਘ)-'ਲੰਪੀ ਧਫ਼ੜੀ ਰੋਗ' ਬਿਮਾਰੀ ਦਾ ਹਲਕਾ ਅਮਲੋਹ ਦੇ ਪਸ਼ੂਆਂ 'ਚ ਕਾਫੀ ਪ੍ਰਭਾਵ ਦੇਖਣ ਨੂੰ ਮਿਲਿਆ ਜਿਸ ਦਾ ਪਤਾ ਲੱਗਦਿਆਂ ਹੀ ਹਲਕਾ ਅਮਲੋਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ...
ਵਿਧਵਾ ਔਰਤ ਦੇ 22 ਸਾਲਾ ਨੌਜਵਾਨ ਪੁੱਤਰ ਦੀ ਨਸ਼ੇ ਨੇ ਲਈ ਜਾਨ
. . .  12 minutes ago
ਚੋਗਾਵਾਂ, 9 ਅਗਸਤ (ਗੁਰਬਿੰਦਰ ਸਿੰਘ ਬਾਗੀ)- ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਚੋਗਾਵਾਂ ਹਾਲ ਵਾਸੀ ਪਿੰਡ ਕੋਹਾਲਾ ਦੇ ਇਕ ਵਿਧਵਾ ਔਰਤ ਬਲਵਿੰਦਰ ਕੌਰ ਜਿਸਦੇ ਪਤੀ ਸੁਰਜੀਤ ਸਿੰਘ ਦੀ 15 ਸਾਲ ਪਹਿਲਾਂ ਮੌਤ ਹੋ ਚੁੱਕੀ ਹੈ ਤੇ ਨੌਜਵਾਨ ਪੁੱਤਰ ਰਵੀ ਸਿੰਘ ਉਮਰ...
ਸੂਏ 'ਚ ਤੈਰਦੀ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  25 minutes ago
ਲੋਪੋਕੇ, 9 ਅਗਸਤ (ਗੁਰਵਿੰਦਰ ਸਿੰਘ ਕਲਸੀ) - ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਮਾਨਾਂਵਾਲਾ ਸੂਏ ਵਿਚੋ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦੀ ਖ਼ਬਰ ਹੈ। ਇਸ ਸੰਬੰਧੀ ਥਾਣਾ ਲੋਪੋਕੇ ਦੇ ਐੱਸ.ਐੱਚ.ਓ. ਮਨਤੇਜ ਸਿੰਘ...
ਮਹਾਰਾਸ਼ਟਰ ਮੰਤਰੀ ਮੰਡਲ ਦਾ ਵਿਸਥਾਰ
. . .  30 minutes ago
ਮੁੰਬਈ, 8 ਅਗਸਤ - ਮਹਾਰਾਸ਼ਟਰ ਮੰਤਰੀ ਮੰਡਲ ਦਾ ਵਿਸਥਾਰ ਹੋਇਆ ਹੈ। ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨੇ 18 ਵਿਧਾਇਕਾਂ ਮੰਤਰੀ ਵਜੋਂ ਸਹੁੰ ਚੁਕਾਈ...
ਜੇ.ਡੀ.ਯੂ. ਨੇ ਰਾਜਪਾਲ ਤੋਂ ਮੰਗਿਆ ਸਮਾਂ - ਸੂਤਰ
. . .  35 minutes ago
ਪਟਨਾ, 9 ਅਗਸਤ - ਸੂਤਰਾਂ ਅਨੁਸਾਰ ਬਿਹਾਰ 'ਚ ਸੱਤਾਧਾਰੀ ਗੱਠਜੋੜ ਦੇ ਭਾਈਵਾਲਾਂ ਵਿਚ ਵਧਦੇ ਟਕਰਾਅ ਦੌਰਾਨ ਜਨਤਾ ਦਲ (ਯੂ) ਨੇ ਬਿਹਾਰ ਦੇ ਰਾਜਪਾਲ ਤੋਂ ਮਿਲਣ ਦਾ ਸਮਾਂ ਮੰਗਿਆ...
ਨਿੱਜੀ ਬੱਸਾਂ ਦੀ ਹੜਤਾਲ ਹੋਣ ਕਾਰਨ ਸਵਾਰੀਆਂ ਹੋ ਰਹੀਆਂ ਖੱਜਲ ਖੁਆਰ
. . .  44 minutes ago
ਅਜਨਾਲਾ, 9 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਆਪਣੀਆਂ ਮੰਗਾਂ ਨੂੰ ਲੈ ਕੇ ਨਿੱਜੀ ਬੱਸ ਮਾਲਕਾਂ ਵੱਲੋਂ ਅੱਜ ਕੀਤੀ ਸੂਬਾ ਪੱਧਰੀ ਹੜਤਾਲ ਕਾਰਨ ਆਪਣੀ ਮੰਜ਼ਿਲ 'ਤੇ ਪਹੁੰਚਣ ਵਾਲੀਆਂ ਸਵਾਰੀਆਂ ਨੂੰ ਭਾਰੀ ਮੁਸ਼ਕਲਾਂ...
ਦੇਸ਼ ਦੀ ਵੰਡ ਸਮੇਂ ਹੋਈ ਹਿੰਸਾ ਦੌਰਾਨ ਜਾਨਾਂ ਗੁਆਉਣ ਵਾਲੇ ਪੰਜਾਬੀਆਂ ਦੀ ਯਾਦ ਨੂੰ ਸਮਰਪਿਤ ਸਮੂਹਿਕ ਅਰਦਾਸ ਸਮਾਗਮ 16 ਅਗਸਤ ਨੂੰ
. . .  47 minutes ago
ਅੰਮ੍ਰਿਤਸਰ, 9 ਅਗਸਤ (ਜਸਵੰਤ ਸਿੰਘ ਜੱਸ)- 75 ਸਾਲ ਪਹਿਲਾਂ ਹਿੰਦੁਸਤਾਨ ਦੀ ਵੰਡ ਵੇਲੇ ਸੰਨ 1947 ਵਿਚ ਸਰਹੱਦ ਦੇ ਦੋਵੇਂ ਪਾਸੇ ਮਾਰੇ ਗਏ 10 ਲੱਖ ਬੇਦੋਸ਼ੇ ਪੰਜਾਬੀਆਂ ਦੀ ਯਾਦ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਮੂਹਿਕ ਅਰਦਾਸ ਕੀਤੀ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ...
ਦੋਆਬਾ ਕਿਸਾਨ ਕਮੇਟੀ ਵਲੋਂ ਬਿਜਲੀ ਸੋਧ ਬਿੱਲ 2022 ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ
. . .  55 minutes ago
ਟਾਂਡਾ ਉੜਮੁੜ, 9 ਅਗਸਤ (ਭਗਵਾਨ ਸਿੰਘ ਸੈਣੀ) - ਬਿਜਲੀ ਘਰ ਚੌਕ ਟਾਂਡਾ ਵਿਖੇ ਦੋਆਬਾ ਕਿਸਾਨ ਕਮੇਟੀ (ਪੰਜਾਬ) ਦੇ ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ ਦੀ ਅਗਵਾਈ 'ਚ ਕਿਸਾਨਾਂ ਨੇ ਕੇਂਦਰ ਸਰਕਾਰ ਵਲੋਂ ਬਿਜਲੀ ਸੋਧ ਬਿੱਲ 2022 ਸੰਸਦ 'ਚ ਪੇਸ਼ ਕਰਨ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ ਕੀਤਾ। ਵੱਡੀ ਗਿਣਤੀ 'ਚ ਇਕੱਤਰ...
ਮੌਸਮ ਵਿਭਾਗ ਵਲੋਂ ਮਹਾਰਾਸ਼ਟਰ ਦੇ ਜ਼ਿਲ੍ਹਿਆਂ 'ਚ ਬਰਸਾਤ ਦਾ ਰੈੱਡ ਅਲਰਟ
. . .  about 1 hour ago
ਮੁੰਬਈ, 9 ਅਗਸਤ - ਮੌਸਮ ਵਿਭਾਗ ਨੇ ਮਹਾਰਾਸ਼ਟਰ ਦੇ ਜ਼ਿਲ੍ਹਿਆਂ 'ਚ ਬਰਸਾਤ ਦਾ ਰੈੱਡ ਅਲਰਟ ਜਾਰੀ ਕੀਤਾ...
ਨਿੱਜੀ ਬੱਸਾਂ ਵਾਲਿਆਂ ਨੇ ਬਠਿੰਡਾ- ਚੰਡੀਗੜ ਮੁੱਖ ਸੜਕ ਕੀਤੀ ਬੰਦ
. . .  about 1 hour ago
ਭਵਾਨੀਗੜ੍ਹ, 9 ਅਗਸਤ (ਰਣਧੀਰ ਸਿੰਘ ਫੱਗੂਵਾਲਾ) - ਨਿੱਜੀ ਬੱਸਾਂ ਵਾਲਿਆਂ ਨੇ ਆਪਣੀਆਂ ਮੰਗਾਂ ਦੇ ਸੰਬੰਧ ਵਿਚ ਬਠਿੰਡਾ-ਚੰਡੀਗੜ ਮੁੱਖ ਸੜਕ ਨੂੰ ਬੱਸਾਂ ਲਗਾ ਕੇ ਪੂਰਨ ਤੌਰ 'ਤੇ ਬੰਦ ਕਰ ਦਿੱਤਾ...
ਚਾਂਦੀ ਦਾ ਤਗਮਾ ਜੇਤੂ ਰਗਬੀ ਖਿਡਾਰਣ ਦਾ ਅੰਮਿ੍ਤਸਰ ਹਵਾਈ ਅੱਡੇ 'ਤੇ ਭਰਵਾਂ ਸਵਾਗਤ
. . .  about 2 hours ago
ਚਾਂਦੀ ਦੇ ਤਗਮੇ 'ਤੇ ਕਬਜਾ ਕੀਤਾ ਹੈ।ਇਸ ਭਾਰਤੀ ਰਗਬੀ ਟੀਮ ਵਿਚ ਪੰਜਾਬ ਦੀ ਇਕੋ ਇਕ ਖਿਡਾਰਣ ਰਮਣੀਕ ਕੌਰ ਵੀ ਸ਼ਾਮਿਲ ਹੈ।ਚਾਂਦੀ ਦਾ ਤਗਮਾ ਜਿੱਤਣ ਵਾਲੀ ਰਮਣੀਕ ਕੌਰ ਦਾ ਅੱਜ ਭਾਰਤ ਵਾਪਸੀ ਮੌਕੇ ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ...
ਨਿੱਜੀ ਟਰਾਂਸਪੋਰਟਰਾਂ ਅਤੇ ਮਿੰਨੀ ਬੱਸ ਆਪ੍ਰੇਟਰਾਂ ਵਲੋਂ ਅੰਮ੍ਰਿਤਸਰ ਬੱਸ ਅੱਡਾ ਬੰਦ
. . .  about 2 hours ago
ਅੰਮ੍ਰਿਤਸਰ, 9 ਅਗਸਤ (ਗਗਨਦੀਪ ਸ਼ਰਮਾ) - ਪੰਜਾਬ ਮੋਟਰ ਯੂਨੀਅਨ ਐਕਸ਼ਨ ਕਮੇਟੀ ਦੇ ਫ਼ੈਸਲੇ ਅਨੁਸਾਰ ਨਿੱਜੀ ਟਰਾਂਸਪੋਰਟਰਾਂ ਅਤੇ ਮਿੰਨੀ ਬੱਸ ਆਪ੍ਰੇਟਰਾਂ ਵੱਲੋਂ ਅੱਜ ਸਵੇਰੇ ਸਾਢੇ ਸੱਤ ਵਜੇ ਤੋਂ ਬੱਸ ਅੱਡਾ ਬੰਦ ਕਰ...
ਨਿੱਜੀ ਬੱਸ ਆਪ੍ਰੇਟਰਾਂ ਵਲੋਂ ਤਲਵੰਡੀ ਸਾਬੋ ਬੱਸ ਅੱਡੇ 'ਤੇ ਚੱਕਾ ਜਾਮ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
. . .  about 2 hours ago
ਤਲਵੰਡੀ ਸਾਬੋ, 9 ਅਗਸਤ (ਰਣਜੀਤ ਸਿੰਘ ਰਾਜੂ) - ਹੱਕੀ ਮੰਗਾਂ ਨੂੰ ਲੈ ਕੇ ਸੂਬਾ ਪੱਧਰੀ ਹੜਤਾਲ ਦੇ ਸੱਦੇ 'ਤੇ ਅੱਜ ਇਤਿਹਾਸਿਕ ਨਗਰ ਤਲਵੰਡੀ ਸਾਬੋ ਦੇ ਬੱਸ ਅੱਡੇ ਦੇ ਗੇਟ ਬੰਦ ਕਰਕੇ ਨਿੱਜੀ ਟਰਾਂਸਪੋਟਰਾਂ...
ਸਰਕਾਰੀ ਬੱਸਾਂ ’ਚ ਮਹਿਲਾਵਾ ਨੂੰ ਮੁਫ਼ਤ ਸਹੂਲਤ ਦੇ ਰੋਸ ਵਜੋਂ ਫਗਵਾੜਾ ਬੱਸ ਸਟੈਂਡ ’ਤੇ ਧਰਨਾ ਸ਼ੁਰੂ
. . .  about 2 hours ago
ਫਗਵਾੜਾ, 9 ਅਗਸਤ (ਹਰਜੋਤ ਸਿੰਘ ਚਾਨਾ)- ਪੰਜਾਬ ਸਰਕਾਰ ਵਲੋਂ ਸਰਕਾਰੀ ਬੱਸਾਂ ’ਚ ਮਹਿਲਾਵਾ ਨੂੰ ਮੁਫ਼ਤ ਸਹੂਲਤ ਦਿੱਤੇ ਜਾਣ ਤੋਂ ਖਫ਼ਾ ਹੋਏ ਨਿੱਜੀ ਬੱਸ ਆਪ੍ਰੇਟਰਾਂ ਨੇ ਅੱਜ ਬੱਸ ਸਟੈਂਡ ਵਿਖੇ ਰੋਸ ਧਰਨਾ ਦਿੱਤਾ ਤੇ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜੀ ਕੀਤੀ। ਇਸ ਮੌਕੇ ਬੁਲਾਰਿਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ...
ਹਰਪਾਲ ਸਿੰਘ ਚੀਮਾ ਸ਼ਹੀਦ ਭਗਤ ਸਿੰਘ ਢਢੋਗਲ ਦੀ ਬਰਸੀ ਮੌਕੇ ਦੇਣਗੇ ਸ਼ਰਧਾਂਜਲੀ
. . .  about 2 hours ago
ਸੰਗਰੂਰ, 9 ਅਗਸਤ (ਧੀਰਜ ਪਸ਼ੋਰੀਆ) - ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਅੱਜ ਸ਼ਹੀਦ ਭਗਤ ਸਿੰਘ ਢਢੋਗਲ ਦੀ ਬਰਸੀ ਮੌਕੇ ਪਿੰਡ ਢਢੋਗਲ (ਧੂਰੀ) ਵਿਖੇ ਸਵੇਰੇ 11 ਵਜੇ ਸ਼ਾਮਿਲ ਹੋ ਕੇ ਸ਼ਰਧਾ ਦੇ ਫੁੱਲ ਭੇਟ...
ਸੁਨਾਮ ਵਿਖੇ ਨਿੱਜੀ ਅਤੇ ਮਿੰਨੀ ਬੱਸ ਆਪਰੇਟਰਾਂ ਵਲੋਂ ਚੱਕਾ ਜਾਮ
. . .  about 2 hours ago
ਸੁਨਾਮ ਊਧਮ ਸਿੰਘ ਵਾਲਾ, 9 ਅਗਸਤ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਨਿੱਜੀ ਅਤੇ ਮਿੰਨੀ ਬੱਸ ਆਪਰੇਟਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਮੋਟਰ ਯੂਨੀਅਨ ਦੇ ਸੱਦੇ ’ਤੇ ਅੱਜ ਸੁਨਾਮ ਵਿਖੇ ਧਰਨਾ ਦੇਣ ਉਪਰੰਤ ਚੱਕਾ ਜਾਮ ਕਰ ਕੇ ਪੰਜਾਬ ਸਰਕਾਰ...
ਨਿੱਜੀ ਬੱਸਾਂ ਦੀ ਹੜਤਾਲ, ਸਵਾਰੀਆਂ ਪ੍ਰੇਸ਼ਾਨ
. . .  about 2 hours ago
ਹੰਡਿਆਇਆ, 9 ਅਗਸਤ (ਗੁਰਜੀਤ ਸਿੰਘ ਖੁੱਡੀ) - ਬੱਸ ਆਪਰੇਟਰ ਯੂਨੀਅਨ (ਪੰਜਾਬ) ਦੇ ਸੱਦੇ 'ਤੇ ਅੱਜ ਨਿੱਜੀ ਬੱਸਾਂ ਦੀ ਹੜਤਾਲ ਬੱਸਾਂ ਦੀ ਹੜਤਾਲ ਹੋਣ ਕਾਰਨ ਸਵਾਰੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਥੇ ਵਰਣਨਯੋਗ ਹੈ ਕਿ ਪਿਛਲੀ ਕਾਂਗਰਸ ਸਰਕਾਰ ਵਲੋਂ ਸਰਕਾਰੀ ਬੱਸਾਂ...
ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 12751 ਨਵੇਂ ਮਾਮਲੇ
. . .  about 3 hours ago
ਨਵੀਂ ਦਿੱਲੀ, 9 ਅਗਸਤ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 12,751 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਤੇ 16,412 ਠੀਕ ਹੋਏ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ...
ਸ਼ਿਵ ਸੈਨਾ ਵਲੋਂ ਵਿਰੋਧੀ ਧਿਰ ਦੇ ਨੇਤਾ ਲਈ ਅੰਬਦਾਸ ਦਾਨਵੇ ਦੀ ਸਿਫ਼ਾਰਿਸ਼
. . .  about 4 hours ago
ਮੁੰਬਈ, 9 ਅਗਸਤ - ਮਹਾਰਾਸ਼ਟਰ ਵਿਧਾਨ ਪ੍ਰੀਸ਼ਦ ਵਿਚ ਸਭ ਤੋਂ ਵੱਡੀ ਵਿਰੋਧੀ ਪਾਰਟੀ ਹੋਣ ਦੇ ਨਾਤੇ ਸ਼ਿਵ ਸੈਨਾ ਨੇ ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ ਲਈ ਅੰਬਦਾਸ ਦਾਨਵੇ ਦੀ ਸਿਫ਼ਾਰਿਸ਼ ਕੀਤੀ ਹੈ।ਊਧਵ ਠਾਕਰੇ ਨੇ ਵਿਧਾਨ...
ਮੇਰਾ ਫਲੋਰੀਡਾ ਘਰ ਐਫ.ਬੀ.ਆਈ. ਦੁਆਰਾ ਘੇਰਾਬੰਦੀ ਤਹਿਤ - ਟਰੰਪ
. . .  about 4 hours ago
ਵਾਸ਼ਿੰਗਟਨ, 9 ਅਗਸਤ - ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਸ਼ਲ ਮੀਡੀਆ ਪੋਸਟ 'ਤੇ ਆਪਣੇ ਮਾਰ-ਏ-ਲਾਗੋ ਜਾਇਦਾਦ 'ਤੇ ਐਫ.ਬੀ.ਆਈ. ਛਾਪੇ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮੇਰਾ ਸੁੰਦਰ ਘਰ ਫਲੋਰੀਡਾ ਦੇ ਪਾਮ ਬੀਚ ਵਿਚ...
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਲੁਧਿਆਣਾ ਵਿਚ ਧਾਰਾ 144 ਲਾਗੂ
. . .  1 day ago
ਲੁਧਿਆਣਾ ,8 ਅਗਸਤ (ਪਰਮਿੰਦਰ ਸਿੰਘ ਆਹੂਜਾ) -ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਅੱਜ ਦੇਰ ਰਾਤ ਇਕ ਹੁਕਮ ਜਾਰੀ ਕਰਕੇ ਸ਼ਹਿਰ ਵਿਚ ਧਾਰਾ 144 ਲਗਾ ਦਿੱਤੀ ਗਈ ਹੈ । ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਵਲੋਂ ਅੱਜ ...
ਡੀ.ਸੀ. ਨੇ ਪੂਰੇ ਪੰਜਾਬ ’ਚ ਗੋਲਡਨ ਸੰਧਰ ਸ਼ੂਗਰ ਮਿੱਲ ਦੀ ਜਾਇਦਾਦ ਅਟੈਚ ਕਰਨ ਦੇ ਹੁਕਮ ਕੀਤੇ ਜਾਰੀ
. . .  1 day ago
ਫਗਵਾੜਾ, 8 ਅਗਸਤ (ਹਰਜੋਤ ਸਿੰਘ ਚਾਨਾ)- ਫਗਵਾੜਾ ਵਿਖੇ ਮੈਸ ਗੋਲਡਨ ਸੰਧਰ ਸ਼ੂਗਰ ਮਿੱਲ ਲਿਮਿਟਡ ਵਲੋਂ ਕਿਸਾਨਾਂ ਨੂੰ ਗੰਨੇ ਦੀ ਬਕਾਇਆ ਅਦਾਇਗੀ ਨਾ ਕਰਨ ’ਤੇ ਡਿਪਟੀ ਕਮਿਸ਼ਨਰ ਕਪੂਰਥਲਾ ...
ਸੁਖਬੀਰ ਸਿੰਘ ਬਾਦਲ ਵਲੋਂ 5 ਮੈਂਬਰੀ ਅਨੁਸ਼ਾਸਨੀ ਕਮੇਟੀ ਦਾ ਗਠਨ
. . .  1 day ago
ਚੰਡੀਗੜ੍ਹ, 8 ਅਗਸਤ -ਸ਼੍ਰੋਮਣੀ ਅਕਾਲ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜ ਮੈਂਬਰੀ ਅਨੁਸ਼ਾਸਨੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਸ ਦੀ ਅਗਵਾਈ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਕਰਨਗੇ ਜਦਕਿ ...
ਸਾਬਕਾ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਮਾਤਾ ਦਾ ਦਿਹਾਂਤ
. . .  1 day ago
ਭਾਈਰੂਪਾ (ਬਠਿੰਡਾ),8 ਅਗਸਤ(ਵਰਿੰਦਰ ਲੱਕੀ)- ਪੰਜਾਬ ਦੇ ਸਾਬਕਾ ਮਾਲ‌ ਮੰਤਰੀ ਤੇ ਹਲਕਾ ਰਾਮਪੁਰਾ ਫੂਲ ਦੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਦੇ ਸਤਿਕਾਰਯੋਗ ਮਾਤਾ ਦਾ ਅੱਜ ਦਿਹਾਂਤ ਹੋ ਗਿਆ ਹੈ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਜੇਠ ਸੰਮਤ 554
ਵਿਚਾਰ ਪ੍ਰਵਾਹ: ਮਨੁੱਖ ਦਾ ਮਨੁੱਖ ਵਿਰੁੱਧ ਕੀਤਾ ਜ਼ੁਲਮ, ਹਜ਼ਾਰਾਂ ਲੋਕਾਂ ਨੂੰ ਰੁਆ ਦਿੰਦਾ ਹੈ। -ਹੋਰੇਸ ਵਾਲਪੋਲ

ਅੰਮ੍ਰਿਤਸਰ

ਬਰਫ 'ਤੇ ਲਾਸ਼ ਰੱਖ ਕੇ ਹਾਲ ਗੇਟ ਦੇ ਬਾਹਰ ਕੀਤਾ ਰੋਸ ਪ੍ਰਦਰਸ਼ਨ

ਅੰਮਿ੍ਤਸਰ, 16 ਮਈ (ਰੇਸ਼ਮ ਸਿੰਘ)-40 ਲੱਖ ਦੀ ਚੋਰੀ ਦਾ ਇਲਜ਼ਾਮ ਲੱਗਣ ਉਪਰੰਤ ਇਕ ਕਾਮੇ ਵਲੋਂ ਫਾਹਾ ਲੈ ਕੇ ਖੁਦਕੁਸ਼ੀ ਕਰਨ ਦੇ ਚਰਚਿਤ ਮਾਮਲੇ 'ਚ ਅੱਜ ਮਿ੍ਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਵਲੋਂ ਇਥੇ ਤਿੱਖੜ ਧੁੱਪ 'ਚ ਹਾਲ ਗੇਟ ਦੇ ਬਾਹਰ ਬਰਫ 'ਤੇ ਮਿ੍ਤਕ ਦੀ ਲਾਸ਼ ...

ਪੂਰੀ ਖ਼ਬਰ »

ਪਤਨੀ, ਸੱਸ ਤੇ ਸਹੁਰੇ 'ਤੇ ਕਾਤਲਾਨਾ ਹਮਲਾ ਕਰਨ ਵਾਲਾ ਦੋ ਮਹੀਨਿਆਂ ਬਾਅਦ ਕਾਬੂ

ਅੰਮਿ੍ਤਸਰ, 16 ਮਈ (ਰੇਸ਼ਮ ਸਿੰਘ)-ਕਰੀਬ ਦੋ ਮਹੀਨੇ ਪਹਿਲਾਂ ਆਪਣੀ ਪਤਨੀ, ਸੱਸ ਤੇ ਸਹੁਰੇ 'ਤੇ ਦਾਤਰ ਮਾਰ ਕੇ ਕਾਤਲਾਨਾ ਹਮਲਾ ਕਰਨ ਵਾਲੇ ਵਿਅਕਤੀ ਨੂੰ ਥਾਣਾ ਬੀ ਡਵੀਜ਼ਨ ਦੀ ਪੁਲਿਸ ਵਲੋਂ ਕਾਬੂ ਕਰ ਲਿਆ ਗਿਆ ਹੈ | ਇਹ ਘਟਨਾ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋਈ ਸੀ ਜਿਸ ਦੀ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ ਦਾ ਪਾਰਕਿੰਗ ਸਟੈਂਡ ਮੁੜ ਸ਼ੁਰੂ- ਹੁਣ ਯਾਤਰੀਆਂ ਦੇ ਵਾਹਨ ਨਹੀਂ ਹੋਣਗੇ ਚੋਰੀ

ਅੰਮਿ੍ਤਸਰ, 16 ਮਈ (ਗਗਨਦੀਪ ਸ਼ਰਮਾ)-ਅੰਮਿ੍ਤਸਰ ਰੇਲਵੇ ਸਟੇਸ਼ਨ ਦਾ ਪਾਰਕਿੰਗ ਸਟੈਂਡ ਅੱਜ ਤਕਰੀਬਨ ਸਵਾ ਦੋ ਸਾਲ ਬਾਅਦ ਮੁੜ ਸ਼ੁਰੂ ਹੋ ਗਿਆ ਹੈ | ਇਸ ਤਰ੍ਹਾਂ ਹੁਣ ਸਟੇਸ਼ਨ ਆਉਣ-ਜਾਣ ਵਾਲੇ ਯਾਤਰੀਆਂ ਦੇ ਵਾਹਨ ਚੋਰੀ ਨਹੀਂ ਹੋਣਗੇ | ਆਰ. ਪੀ. ਐਫ਼. ਪੁਲਿਸ ਥਾਣੇ ਦੇ ...

ਪੂਰੀ ਖ਼ਬਰ »

ਕੋਰੋਨਾ ਦੇ ਇਕੋ ਦਿਨ 'ਚ ਮਿਲੇ 6 ਮਾਮਲੇ : ਸਰਗਰਮ ਮਾਮਲੇ ਹੋਏ 12

ਅੰਮਿ੍ਤਸਰ, 16 ਮਈ (ਰੇਸ਼ਮ ਸਿੰਘ)-ਕੋਰੋਨਾ ਦੇ ਅੱਜ ਇਕੋ ਦਿਨ 'ਚ ਹੀ 6 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਸ ਕਾਰਨ ਇਥੇ ਕੁਲ ਸਰਗਰਮ ਮਾਮਲਿਆਂ ਦੀ ਗਿਣਤੀ 12 ਹੋ ਗਈ ਹੈ | ਅੱਜ ਜਿਥੇ 6 ਨਵੇਂ ਮਾਮਲੇ ਸਾਹਮਣੇ ਆਏ ਹਨ ਉਥੇ ਚੰਗੀ ਖ਼ਬਰ ਹੈ ਕਿ 8 ਮਰੀਜ਼ ਕੋਰੋਨਾ ਮੁਕਤ ਹੋ ਕੇ ...

ਪੂਰੀ ਖ਼ਬਰ »

ਪੁਲ ਤਾਰਾਂ ਵਾਲਾ ਨਹਿਰ 'ਚ ਵਿਅਕਤੀ ਨੇ ਮਾਰੀ ਛਾਲ, ਲਾਪਤਾ ਪੁਲਿਸ ਵਲੋਂ ਭਾਲ ਜਾਰੀ

ਸੁਲਤਾਨਵਿੰਡ, 16 ਮਈ (ਗੁਰਨਾਮ ਸਿੰਘ ਬੁੱਟਰ)-ਸੁਲਤਾਨਵਿੰਡ ਅੱਪਰ ਦੁਆਬ ਨਹਿਰ ਪੁਲ ਤਾਰਾਂ ਵਾਲਾ ਵਿਖੇ ਇਕ ਵਿਅਕਤੀ ਨੇ ਨਹਿਰ 'ਚ ਛਾਲ ਮਾਰ ਦਿੱਤੀ ਜੋ ਕਿ ਲਾਪਤਾ ਹੋਣ ਤੇ ਗੋਤਾਖੋਰਾਂ ਵਲੋਂ ਪੁਲਿਸ ਦੀ ਮਦਦ ਨਾਲ ਨਹਿਰ ਵਿਚੋਂ ਉਸ ਦੀ ਭਾਲ ਕੀਤੀ ਜਾ ਰਹੀ ਹੈ | ਜਾਣਕਾਰੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਕਾਰ ਸਵਾਰ ਦੋ ਨੌਜਵਾਨ ਕਾਬੂ

ਵੇਰਕਾ, 16 ਮਈ (ਪਰਮਜੀਤ ਸਿੰਘ ਬੱਗਾ)-ਥਾਣਾ ਵੱਲ੍ਹਾ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਕਾਰ ਸਵਾਰ ਦੋ ਨੌਜਵਾਨਾਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ ਤੇ ਇਨ੍ਹਾਂ ਕਾਬੂ ਕੀਤੇ ਨੌਜਵਾਨਾਂ ਚੋ ਮਾਣਯੋਗ ਅਦਾਲਤ ਦੁਆਰਾ ਭਗੌੜਾ ਕਰਾਰ ...

ਪੂਰੀ ਖ਼ਬਰ »

ਡਰਾਈਵਰ ਦੀਆਂ ਅੱਖਾਂ 'ਚ ਮਿਰਚਾਂ ਦਾ ਸਪਰੇਅ ਕਰਕੇ ਲੁਟੇਰੇ ਕਾਰ ਖੋਹ ਕੇ ਫਰਾਰ

ਅੰਮਿ੍ਤਸਰ, 16 ਮਈ (ਰੇਸ਼ਮ ਸਿੰਘ)-ਦਿਨ ਦਿਹਾੜੇ ਲੁੱਟ ਖੋਹ ਦੀਆਂ ਸ਼ਹਿਰ 'ਚ ਹੋ ਰਹੀਆਂ ਵਾਰਦਾਤਾਂ ਤਹਿਤ ਅੱਜ ਇਥੇ ਸ਼ਹਿਰ ਦੇ ਪਾਸ਼ ਖੇਤਰ ਸਰਕੂਲਰ ਰੋਡ ਨੇੜੇ ਟਰੀਲੀਅਮ ਮਾਲ ਤੋਂ ਇਕ ਡਰਾਇਵਰ ਪਾਸੋਂ ਪੈਦਲ ਆਏ ਦੋ ਲੁਟੇਰੇ ਉਸਦੀ ਲਗਜ਼ਰੀ ਵਰਨਾ ਕਾਰ ਖੋਹ ਕੇ ਫਰਾਰ ਹੋ ...

ਪੂਰੀ ਖ਼ਬਰ »

ਵਿਕਾਸ ਨਗਰ ਖੰਡਵਾਲਾ ਵਿਖੇ ਗੁੰਡਾਗਰਦੀ ਦਾ ਹੋਇਆ ਨੰਗਾ ਨਾਚ

ਛੇਹਰਟਾ, 16 ਮਈ (ਸੁਰਿੰਦਰ ਸਿੰਘ ਵਿਰਦੀ)-ਪੁਲਿਸ ਥਾਣਾ ਛੇਹਰਟਾ ਦੇ ਅਧੀਨ ਆਉਂਦੇ ਇਲਾਕਾ ਵਿਕਾਸ ਨਗਰ ਖੰਡਵਾਲਾ ਵਿਖੇ ਕੁੱਝ ਨੌਜਵਾਨਾਂ ਨੂੰ ਨਸ਼ੇ ਦਾ ਕਾਰੋਬਾਰ ਕਰਨ ਤੋਂ ਰੋਕਣ 'ਤੇ ਇਕ ਨੌਜਵਾਨ ਉਪਰ ਤੇਜਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ | ਪੀੜਤ ਜਸਵਿੰਦਰ ਸਿੰਘ ...

ਪੂਰੀ ਖ਼ਬਰ »

ਅੰਮਿ੍ਤਸਰ ਵਿਖੇ ਪਾਸਪੋਰਟ ਲਈ ਅਪਲਾਈ ਕਰਨ ਵਾਲਿਆਂ ਲਈ ਖੁਸ਼ਖ਼ਬਰੀ

ਅੰਮਿ੍ਤਸਰ, 16 ਮਈ (ਰਾਜੇਸ਼ ਕੁਮਾਰ ਸ਼ਰਮਾ)-ਵਿਦੇਸ਼ ਜਾਣ ਦੇ ਚਾਹਵਾਨਾਂ ਲਈ ਖੁਸ਼ਖਬਰੀ ਹੈ | ਹੁਣ ਪਾਸਪੋਰਟ ਲਈ ਅਪਲਾਈ ਕਰਨ ਤੋਂ ਬਾਅਦ ਤਸਦੀਕ ਲਈ ਉਡੀਕ ਦਾ ਸਮਾਂ ਘੱਟ ਗਿਆ ਹੈ | ਖੇਤਰੀ ਪਾਸਪੋਰਟ ਦਫ਼ਤਰ, ਅੰਮਿ੍ਤਸਰ ਵਲੋਂ ਬਿਨੈਕਾਰਾਂ ਦੇ ਬਕਾਇਆ ਕੰਮਾਂ ਦਾ ...

ਪੂਰੀ ਖ਼ਬਰ »

ਸਾਫ਼-ਸੁਥਰੀ ਗਾਇਕੀ ਰਾਹੀਂ ਪੰਜਾਬੀ ਸੱਭਿਆਚਾਰ ਨੂੰ ਸੰਭਾਲਣ ਵਾਲੇ ਬਾਵਾ ਪਰਿਵਾਰ ਨੂੰ ਸਰਕਾਰਾਂ ਨੇ ਵਿਸਾਰਿਆ : ਗਲੋਰੀ ਬਾਵਾ

ਅੰਮਿ੍ਤਸਰ, 16 ਮਈ (ਹਰਮਿੰਦਰ ਸਿੰਘ)-ਲੰਬੀ ਹੇਕ ਦੀ ਮਲਿਕਾ ਗੁਰਮੀਤ ਬਾਵਾ ਦੇ ਦਿਹਾਂਤ ਤੋਂ ਬਾਅਦ ਸਿਆਸੀ ਆਗੂਆਂ ਅਤੇ ਸਰਕਾਰੀ ਤੌਰ 'ਤੇ ਬਾਵਾ ਪਰਿਵਾਰ ਨਾਲ ਵੱਡੇ-ਵੱਡੇ ਵਾਅਦੇ ਕੀਤੇ ਗਏ ਸਨ, ਪਰ ਉਨ੍ਹਾਂ 'ਚੋਂ ਇਕ ਵੀ ਵਾਅਦਾ ਵਫ਼ਾ ਨਹੀਂ ਹੋਇਆ | ਇਹ ਪ੍ਰਗਟਾਵਾ 'ਅਜੀਤ' ...

ਪੂਰੀ ਖ਼ਬਰ »

ਦਰਸ਼ਨ ਕਰਨ ਆਉਂਦੇ ਸ਼ਰਧਾਲੂਆਂ ਤੇ ਸੈਲਾਨੀਆਂ ਲਈ ਪ੍ਰੇਸ਼ਾਨੀ ਦਾ ਸਬੱਬ ਬਣਦੇ ਹਨ ਵਿਰਾਸਤੀ ਮਾਰਗ 'ਚ ਮੰਗਤੇ

ਅੰਮਿ੍ਤਸਰ, 16 ਮਈ (ਜਸਵੰਤ ਸਿੰਘ ਜੱਸ)-ਦੇਸ਼ ਵਿਦੇਸ਼ ਤੋਂ ਰੋਜ਼ਾਨਾ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਇਸ਼ਨਾਨ ਅਤੇ ਗੁਰੂ ਨਗਰੀ ਯਾਤਰਾ ਕਰਨ ਲਈ ਪੁੱਜਦੇ ਲੱਖਾਂ ਸ਼ਰਧਾਲੂਆਂ ਨੂੰ ਟਾਊਨ ਹਾਲ ਤੋਂ ਘੰਟਾ ਘਰ ਵਾਲੇ ਪ੍ਰਵੇਸ਼ ਦੁਆਰ ਤੱਕ ਜਾਣ ਵਾਲੇ ਵਿਰਾਸਤੀ ਮਾਰਗ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਸੀਨੀ: ਸੈਕੰਡਰੀ ਸਕੂਲ ਵਿਖੇ 'ਪੌਸ਼ਟਿਕ ਖਾਣਾ ਤੰਦਰੁਸਤ ਜੀਵਨ' ਵਿਸ਼ੇ 'ਤੇ ਸੈਮੀਨਾਰ

ਅੰਮਿ੍ਤਸਰ, 16 ਮਈ (ਜਸਵੰਤ ਸਿੰਘ ਜੱਸ)-ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ 'ਪੌਸ਼ਟਿਕ ਖਾਣਾ ਤੰਦਰੁਸਤ ਜੀਵਨ' ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਸਕੂਲ ਪਿ੍ੰਸੀਪਲ ਡਾ: ਇੰਦਰਜੀਤ ਸਿੰਘ ਗੋਗੋਆਣੀ ਦੀ ਦੇਖ ...

ਪੂਰੀ ਖ਼ਬਰ »

38ਵੀਂ ਮਾਤਾ ਵੈਸ਼ਨੋ ਦੇਵੀ ਮੁਫ਼ਤ ਯਾਤਰਾ 28 ਮਈ ਨੂੰ ਹੋਵੇਗੀ ਰਵਾਨਾ : ਰਾਕੇਸ਼ ਰੌਕੀ ਮਹਾਜਨ

ਅੰਮਿ੍ਤਸਰ, 16 ਮਈ (ਰਾਜੇਸ਼ ਕੁਮਾਰ ਸ਼ਰਮਾ)- ਸ੍ਰੀ ਜੇ. ਐਮ. ਡੀ. ਸੀ. ਫਾਊਾਡੇਸ਼ਨ ਵਲੋਂ ਮੀਟਿੰਗ ਕੀਤੀ ਗਈ, ਜਿਸ ਵਿਚ ਫ਼ਾਊਾਡੇਸ਼ਨ ਦੇ ਸੰਸਥਾਪਕ ਰਾਕੇਸ਼ ਰੌਕੀ ਮਹਾਜਨ ਨੇ ਕਿਹਾ 38ਵੀਂ ਮਾਤਾ ਵੈਸ਼ਨੋ ਦੇਵੀ ਲਈ ਮੁਫ਼ਤ ਬੱਸ ਯਾਤਰਾ 28 ਮਈ ਦੀ ਰਾਤ ਸਥਾਨਕ ਹਾਲ ਗੇਟ ਤੋਂ ...

ਪੂਰੀ ਖ਼ਬਰ »

ਵਿਧਾਇਕ ਰਮਦਾਸ ਨੇ ਸੁਣੀਆਂ ਹਲਕੇ ਦੇ 25 ਦੇ ਕਰੀਬ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਿਲਾਂ

ਚੱਬਾ, 16 ਮਈ (ਜੱਸਾ ਅਨਜਾਣ)-ਵਿਧਾਨ ਸਭਾ ਹਲਕਾ ਅਟਾਰੀ ਦੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਅੱਜ ਅੱਡਾ ਬਹੋੜੂ ਪੁੱਲ ਗੈਸਟ ਹਾਊਸ ਵਿਖੇ ਪਹੁੰਚ ਕੇ ਖੁੱਲੇ ਦਰਬਾਰ ਦੌਰਾਨ ਹਲਕੇ ਦੇ 25 ਕੁ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਉਨ੍ਹਾਂ ਦੇ ਮੌਕੇ ਤੇ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਗੁਰੂ ਕੀ ਵਡਾਲੀ ਦੀ ਸਰਬਸੰਮਤੀ ਨਾਲ ਹੋਈ ਚੋਣ

ਛੇਹਰਟਾ, 16 ਮਈ (ਵਡਾਲੀ)-ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸਮੂਹ ਇਲਾਕਿਆਂ ਦੀਆਂ ਚੋਣਾਂ ਕਰਵਾਉਣ ਲਈ ਉਲੀਕੇ ਪ੍ਰੋਗਰਾਮ ਤਹਿਤ ਅੱਜ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਤੇ ਸੂਬਾ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਦੇ ਹੁਕਮਾਂ ਤਹਿਤ ਇਤਿਹਾਸਕ ਨਗਰ ਗੁਰੂ ...

ਪੂਰੀ ਖ਼ਬਰ »

ਚੀਫ਼ ਖ਼ਾਲਸਾ ਦੀਵਾਨ ਵਲੋਂ ਪਾਕਿ 'ਚ ਵਸਦੇ ਸਿੱਖਾਂ 'ਤੇ ਵਧ ਰਹੇ ਹਮਲਿਆਂ ਪ੍ਰਤੀ ਚਿੰਤਾ ਦਾ ਇਜ਼ਹਾਰ

ਅੰਮਿ੍ਤਸਰ, 16 ਮਈ (ਜਸਵੰਤ ਸਿੰਘ ਜੱਸ)-ਚੀਫ਼ ਖ਼ਾਲਸਾ ਦੀਵਾਨ ਨੇ ਪਾਕਿਸਤਾਨ ਦੇ ਪਖ਼ਤੂਨਖ਼ਵਾ ਸੂਬੇ ਦੇ ਪਿਸ਼ਾਵਰ ਸ਼ਹਿਰ ਵਿਚ ਦੋ ਸਿੱਖ ਕਾਰੋਬਾਰੀਆਂ ਰਣਜੀਤ ਸਿੰਘ ਤੇ ਕੁਲਜੀਤ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦੀ ਘਟਨਾ ਨੂੰ ਬਹੁਤ ਹੀ ਮੰਦਭਾਗਾ ਅਤੇ ਦੁੱਖਦਾਈ ਕਰਾਰ ਦਿੱਤਾ ਹੈ | ਦੀਵਾਨ ਦੇ ਪ੍ਰਧਾਨ ਡਾ: ਇੰਦਰਬੀਰ ਸਿੰਘ ਨਿੱਝਰ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਤੇ ਅਜੀਤ ਸਿੰਘ ਬਸਰਾ, ਮੀਤ ਪ੍ਰਧਾਨ ਅਮਰਜੀਤ ਸਿੰਘ ਬਾਂਗਾ, ਸਰਪ੍ਰਸਤ ਰਾਜਮਹਿੰਦਰ ਸਿੰਘ ਮਜੀਠਾ ਤੇ ਮੈਂਬਰ ਸੁਖਜਿੰਦਰ ਸਿੰਘ ਪਿ੍ੰਸ ਨੇ ਜਾਰੀ ਸਾਂਝੇ ਬਿਆਨ ਵਿਚ ਇਸ ਘਟਨਾ 'ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਪਾਕਿਸਤਾਨ ਵਿਖੇ ਘੱਟ ਗਿਣਤੀ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜੋ ਸਿੱਖ ਜਗਤ ਲਈ ਗਹਿਰੀ ਚਿੰਤਾ ਦਾ ਵਿਸ਼ਾ ਹਨ | ਉਨ੍ਹਾਂ ਕਿਹਾ ਕਿ ਸਰਬੱਤ ਦਾ ਭਲਾ ਮੰਗਣ ਵਾਲੀ ਸਿੱਖ ਕੌਮ ਨੂੰ ਨਫ਼ਰਤੀ ਹਿੰਸਾ ਦਾ ਸ਼ਿਕਾਰ ਬਣਾਉਣਾ ਅਤਿਅੰਤ ਦੁੱਖਦਾਈ ਹੈ | ਉਨ੍ਹਾਂ ਭਾਰਤ ਸਰਕਾਰ ਨੂੰ ਇਸ ਮਾਮਲੇ ਨੂੰ ਸੰਜੀਦਗੀ ਨਾਲ ਲੈਂਦਿਆਂ ਪਾਕਿ ਸਰਕਾਰ ਨਾਲ ਰਾਬਤਾ ਕਾਇਮ ਕਰਕੇ ਉਥੋਂ ਦੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਤੇ ਅਜਿਹਾ ਘਿਨਾਉਣਾ ਕਾਰਨਾਮਾ ਕਰਨ ਵਾਲੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਲਈ ਦਬਾਅ ਬਣਾਉਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਚੀਫ਼ ਖ਼ਾਲਸਾ ਦੀਵਾਨ ਵਲੋਂ ਪਾਕਿਸਤਾਨ 'ਚ ਵੱਸਦੇ ਸਿੱਖਾਂ ਦੀ ਮਦਦ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ |

ਖ਼ਬਰ ਸ਼ੇਅਰ ਕਰੋ

 

ਵਿਧਾਇਕ ਡਾ. ਸੰਧੂ ਦੀ ਅਗਵਾਈ ਹੇਠ ਹਲਕਾ ਪੱਛਮੀ ਵਿਚ ਤੇਜ਼ੀ ਨਾਲ ਚੱਲ ਰਹੇ ਵਿਕਾਸ ਕਾਰਜ- ਜਥੇ: ਜਸਪਾਲ ਸਿੰਘ

ਛੇਹਰਟਾ, 16 ਮਈ (ਵਡਾਲੀ)-ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਪੱਛਮੀ ਦੇ ਸੀਨੀਅਰ ਆਗੂ ਜਥੇ: ਜਸਪਾਲ ਸਿੰਘ ਪੁਤਲੀਘਰ ਦੀ ਅਗਵਾਈ ਹੇਠ ਆਪ ਪਾਰਟੀ ਦੇ ਵਲੰਟੀਅਰਾਂ ਦੀ ਇਕ ਅਹਿਮ ਇਕੱਤਰਤਾ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜਸਪਾਲ ਸਿੰਘ ਪੁਤਲੀਘਰ ਨੇ ਕਿਹਾ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਵਰਕਰਾਂ ਦੀ ਅਹਿਮ ਮੀਟਿੰਗ ਸੰਧੂ ਕਾਲੋਨੀ ਵਿਖੇ ਹੋਈ

ਛੇਹਰਟਾ, 16 ਮਈ (ਵਡਾਲੀ)-ਵਿਧਾਨ ਸਭਾ ਹਲਕਾ ਪੱਛਮੀ ਦੇ ਵਿਧਾਇਕ ਡਾ: ਜਸਬੀਰ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਹੇਠ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਮੱਲ੍ਹੀ ਵਲੋਂ ਵਾਰਡ ਨੰਬਰ 81 ਦੇ ਅਧੀਨ ਆਉਂਦੇ ਇਲਾਕਾ ਸੰਧੂ ਕਾਲੋਨੀ ਵਿਖੇ ਰਿਟਾਇਰਡ ਬੀ. ਐਲ. ਓ. ...

ਪੂਰੀ ਖ਼ਬਰ »

ਇਤਿਹਾਸ ਖ਼ੋਜੀਆਂ ਲਈ ਖੋਜ ਦਾ ਧੁਰਾ ਹੈ 'ਪੰਡਿਤ ਮੋਤੀ ਲਾਲ ਨਹਿਰੂ ਮਿਊਾਸੀਪਲ ਲਾਇਬ੍ਰੇਰੀ'

ਅੰਮਿ੍ਤਸਰ, 16 ਮਈ (ਸੁਰਿੰਦਰ ਕੋਛੜ)-ਸਥਾਨਕ ਟਾਊਨ ਹਾਲ ਵਿਖੇ ਮਿਊਾਸੀਪਲ ਕਾਰਪੋਰੇਸ਼ਨ ਦੇ ਯਤਨਾ ਸਦਕਾ ਸੰਨ 1920 ਵਿਚ ਹੋਂਦ 'ਚ ਆਈ 'ਪੰਡਿਤ ਮੋਤੀ ਲਾਲ ਨਹਿਰੂ ਮਿਊਾਸੀਪਲ ਲਾਇਬ੍ਰੇਰੀ' ਇਤਿਹਾਸ ਖ਼ੋਜੀਆਂ ਦੇ ਨਾਲ-ਨਾਲ ਐਮ. ਫਿੱਲ, ਲਾਅ, ਬਿਜ਼ਨਸ ਸਟੱਡੀ ਤੇ ਪੀ. ਐਚਡੀ. ਦੇ ...

ਪੂਰੀ ਖ਼ਬਰ »

ਛੇਹਰਟਾ ਦੇ ਨਾਮਵਰ ਮੋਟੇ ਪਰਿਵਾਰ ਨੂੰ ਵੱਡਾ ਸਦਮਾ, ਇਕਬਾਲ ਸਿੰਘ ਮੋਟੇ ਸੰਧੂ ਦਾ ਦਿਹਾਂਤ

ਛੇਹਰਟਾ, 16 ਮਈ (ਵਡਾਲੀ)-ਛੇਹਰਟਾ ਖੇਤਰ ਦੇ ਉੱਘੇ ਨਾਮਵਰ ਮੋਟੇ ਸੰਧੂ ਪਰਿਵਾਰ ਨੂੰ ਅੱਜ ਉਸ ਵੇਲੇ ਗਹਿਰਾ ਸਦਮਾ ਪਹੁੰਚਾ ਜਦੋਂ ਸੰਦੀਪ ਸਿੰਘ ਸੰਧੂ ਦੇ ਸਤਿਕਾਰਯੋਗ ਪਿਤਾ ਇਕਬਾਲ ਸਿੰਘ ਸੰਧੂ ਮੋਟੇ ਵਾਸੀ ਸੰਧੂ ਕਾਲੋਨੀ ਛੇਹਰਟਾ (75) ਜੋ ਅਚਾਨਕ ਪ੍ਰਮਾਤਮਾ ਵਲੋਂ ...

ਪੂਰੀ ਖ਼ਬਰ »

ਪਿੰਗਲਵਾੜਾ ਸੰਸਥਾ ਤੋਂ ਸੇਧ ਲੈ ਕੇ ਚੀਫ ਖਾਲਸਾ ਦੀਵਾਨ ਵਲੋਂ ਸ਼ੁਰੂ ਕੀਤੇ ਜਾਣਗੇ ਸਪੈਸ਼ਲ ਤੇ ਡੈੱਫ ਸਕੂਲ-ਡਾ. ਨਿੱਝਰ

ਮਾਨਾਂਵਾਲਾ, 16 ਮਈ (ਗੁਰਦੀਪ ਸਿੰਘ ਨਾਗੀ)-ਚੀਫ ਖਾਲਸਾ ਦੀਵਾਨ ਵਲੋਂ ਜਿਥੇ ਵਿੱਦਿਆ ਦੇ ਖੇਤਰ 'ਚ ਵੱਡਾ ਯੋਗਦਾਨ ਪਾਇਆ ਜਾ ਰਿਹਾ ਹੈ ਉਥੇ ਹੁਣ ਪਿੰਗਲਵਾੜਾ ਸੰਸਥਾ ਤੋਂ ਸੇਧ ਲੈ ਕੇ ਸ਼ਪੈਸ਼ਲ ਅਤੇ ਡੈੱਫ ਬੱਚਿਆਂ ਦੇ ਸਕੂਲ ਵੀ ਖੋਲੇ ਜਾਣਗੇ | ਇਹ ਪ੍ਰਗਟਾਵਾ ਚੀਫ ਖਾਲਸਾ ...

ਪੂਰੀ ਖ਼ਬਰ »

ਨਸ਼ਿਆਂ ਖ਼ਿਲਾਫ਼ ਕਾਰਵਾਈ 'ਚ ਪੁਲਿਸ ਵਲੋਂ 17 ਦੋਸ਼ੀ ਗਿ੍ਫਤਾਰ

ਅੰਮਿ੍ਤਸਰ, 16 ਮਈ (ਰੇਸ਼ਮ ਸਿੰਘ)-ਪਿਛਲੇ 24 ਘੰਟਿਆਂ 'ਚ ਨਸ਼ਿਆਂ ਖ਼ਿਲਾਫ਼ ਪੁਲਿਸ ਵਲੋਂ ਕਾਰਵਾਈ ਕਰਦਿਆਂ 13 ਮਾਮਲੇ ਦਰਜ ਕੀਤੇ ਗਏ ਹਨ ਅਤੇ 17 ਦੋਸ਼ੀਆਂ ਨੂੰ ਗਿ੍ਫਤਾਰ ਕੀਤਾ ਗਿਆ ਹੈ | ਇਹ ਜਾਣਕਾਰੀ ਦਿੰਦਿਆਂ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਇਹ ਦੋਸ਼ੀ ਵੱਖ-ਵੱੱਖ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਨੇ ਸਕੂਲ ਨੂੰ ਦਿੱਤੀ 25 ਹਜ਼ਾਰ ਰੁਪਏ ਸਹਾਇਤਾ ਰਾਸ਼ੀ

ਅੰਮਿ੍ਤਸਰ, 16 ਮਈ (ਹਰਮਿੰਦਰ ਸਿੰਘ)-ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨੂੰ ਮੁਫ਼ਤ ਸਿਖਿਆ ਉਪਲਬੱਧ ਕਰਵਾਉਣ, ਵਿਧਵਾਵਾਂ ਨੂੰ ਪੈਨਸ਼ਨ ਦੇਣ ਵਾਲੀ ਅਤੇ ਹੋਰ ਸਮਾਜਿਕ ਕਾਰਜਾਂ ਵਿਚ ਆਪਣਾ ਯੋਗਦਾਨ ਪਾਉਣ ਵਾਲੇ ਡਾ: ਐੱਸ. ਪੀ. ਸਿੰਘ ਉਬਰਾਏ ਮੁੱਖੀ ਸਰਬਤ ਦਾ ਭਲਾ ਟਰੱਸਟ ...

ਪੂਰੀ ਖ਼ਬਰ »

ਪਾਕਿ 'ਚ 31 ਤੱਕ ਚੋਣਾਂ ਦੀ ਤਰੀਕ ਐਲਾਨੇ ਜਾਣ ਦੀ ਉਮੀਦ- ਸ਼ੇਖ਼ ਰਸ਼ੀਦ

ਅੰਮਿ੍ਤਸਰ, 16 ਮਈ (ਸੁਰਿੰਦਰ ਕੋਛੜ)-ਅਵਾਮੀ ਮੁਸਲਿਮ ਲੀਗ ਦੇ ਮੁਖੀ ਅਤੇ ਸਾਬਕਾ ਗ੍ਰਹਿ ਮੰਤਰੀ ਸ਼ੇਖ਼ ਰਸ਼ੀਦ ਅਹਿਮਦ ਨੇ ਅੱਜ ਇਕ ਇੰਟਰਵਿਊ ਦੌਰਾਨ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਅਗਲੀਆਂ ਆਮ ਚੋਣਾਂ ਦੀ ਤਰੀਕ ਦਾ ਐਲਾਨ 31 ਮਈ ਤੱਕ ਕਰ ਦਿੱਤਾ ਜਾਵੇਗਾ | ਉਨ੍ਹਾਂ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਾਂਝੀ ਲਹਿਰ ਉਸਾਰਨ ਦੀ ਲੋੜ- ਜਥੇ. ਬਲਬੀਰ ਸਿੰਘ

ਅੰਮਿ੍ਤਸਰ, 16 ਮਈ (ਜਸਵੰਤ ਸਿੰੰਘ ਜੱਸ)- ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸਾਹਮਣੇ ਨਸ਼ਿਆਂ ਦੀ ਦਲਦਲ 'ਚ ਫਸ ਰਹੇ ਨੌਜਵਾਨਾਂ ਦੇ ਇਲਾਜ ਦਾ ਮਾਮਲਾ ਵੱਡੀ ਚੁਣੌਤੀ ਬਣਿਆ ਹੋਇਆ ...

ਪੂਰੀ ਖ਼ਬਰ »

ਅੰਮਿ੍ਤਸਰ ਵਿਕਾਸ ਮੰਚ ਦੀ ਮਹੀਨਾਵਾਰ ਇਕੱਤਰਤਾ 'ਚ ਸ਼ਹਿਰ ਨਾਲ ਸੰਬੰਧਿਤ ਸਮੱਸਿਆਵਾਂ 'ਤੇ ਕੀਤਾ ਵਿਚਾਰ

ਅੰਮਿ੍ਤਸਰ, 16 ਮਈ (ਹਰਮਿੰਦਰ ਸਿੰਘ)-ਅੰਮਿ੍ਤਸਰ ਵਿਕਾਸ ਮੰਚ ਦੀ ਮਹੀਨਾਵਾਰ ਇਕੱਤਰਤਾ ਹਰਦੀਪ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਹੋਈ | ਜਿਸ ਦੀ ਸ਼ੁਰੂਆਤ ਕਰਦੇ ਹੋਏ ਮੰਚ ਦੇ ਸਰਪ੍ਰਸਤ ਪਿ੍ੰ: ਕੁਲਵੰਤ ਸਿੰਘ ਅਣਖੀ ਨੇ ਦੱਸਿਆ ਕਿ ਕੇਵਲ ਡਾ: ਇੰਦਰਬੀਰ ਸਿੰਘ ਨਿੱਝਰ ਹੀ ...

ਪੂਰੀ ਖ਼ਬਰ »

ਗੁਰੁੂ ਨਾਨਕ ਦੇਵ ਹਸਪਤਾਲ 'ਚ ਅੱਗ ਲੱਗਣ ਉਪਰੰਤ ਹਾਲਾਤ ਬਦਲਣੇ ਸ਼ੁਰੂ

ਅੰਮਿ੍ਤਸਰ, 16 ਮਈ (ਰੇਸ਼ਮ ਸਿੰਘ)-ਗੁਰੂ ਨਾਨਕ ਦੇਵ ਹਸਪਤਾਲ 'ਚ ਲੱਗੀ ਅੱਗ ਉਪਰੰਤ ਅੱਜ ਤੀਜੇ ਦਿਨ ਭਾਵੇਂ ਹਾਲਾਤ ਬਦਲਣੇ ਸ਼ੁਰੁੂ ਹੋ ਗਏ ਹਨ ਪਰ ਫਿਰ ਵੀ ਇਥੇ ਕੁਝ ਸੇਵਾਵਾਂ ਪ੍ਰਭਾਵਿਤ ਰਹੀਆਂ | ਜਿਸ ਕਾਰਨ ਮੁੱਖ ਤੌਰ 'ਤੇ ਡਾਇਲਸਿਸ ਯੂਨਿਟ, ਚਮੜੀ ਰੋਗ ਵਿਭਾਗ ਤੇ ...

ਪੂਰੀ ਖ਼ਬਰ »

ਬੋਰਡ ਪ੍ਰੀਖਿਆ ਦੌਰਾਨ ਉੱਡਣ ਦਸਤਿਆਂ ਵਲੋਂ 75 ਪ੍ਰੀਖਿਆ ਕੇਂਦਰਾਂ ਦਾ ਅਚਨਚੇਤ ਨਿਰੀਖਣ

ਅੰਮਿ੍ਤਸਰ, 16 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਚੱਲ ਰਹੇ ਦਸਵੀਂ/ਬਾਰ੍ਹਵੀਂ ਇਮਤਿਹਾਨਾਂ ਦੇ ਦੌਰਾਨ ਅੱਜ 27 ਉਡਣ ਦਸਤਿਆਂ ਵਲੋਂ 75 ਪ੍ਰੀਖਿਆਂ ਕੇਂਦਰਾਂ ਦਾ ਨਿਰੀਖਣ ਕੀਤਾ ਗਿਆ | ਜਗਰਾਜ ਸਿੰਘ ਰੰਧਾਵਾ ਜ਼ਿਲ੍ਹਾ ਸਿੱਖਿਆ ਅਫਸਰ ...

ਪੂਰੀ ਖ਼ਬਰ »

ਜੀ. ਐਸ. ਟੀ. ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ, ਅੰਮਿ੍ਤਸਰ ਦੀ ਸਾਲ 2022-23 ਲਈ ਹੋਈ ਚੋਣ

ਅੰਮਿ੍ਤਸਰ, 16 ਮਈ (ਰਾਜੇਸ਼ ਕੁਮਾਰ ਸ਼ਰਮਾ)-ਜੀ. ਐਸ. ਟੀ. ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ, ਅੰਮਿ੍ਤਸਰ ਦੀ ਸਾਲ 2022-23 ਲਈ ਚੋਣ ਨੂੰ ਨੇਪੜੇ ਚਾੜਿਆ ਗਿਆ, ਜਿਸ ਵਿਚ ਐਡਵੋਕੇਟ ਰਣਜੀਤ ਸ਼ਰਮਾ ਨੂੰ ਮੁੜ੍ਹ ਚੌਥੀ ਵਾਰ ਐਸੋਸੀਏਸ਼ਨ ਦਾ ਸਰਵਸੰਮਤੀ ਨਾਲ ਪ੍ਰਧਾਨ ਚੁਣ ਲਿਆ ਗਿਆ | ...

ਪੂਰੀ ਖ਼ਬਰ »

ਪਾਵਰਕਾਮ, ਟਰਾਂਸਕੋ (ਚਾਹਲ) ਪੰਜਾਬ ਵਲੋਂ ਨਵ ਨਿਯੁਕਤ ਉੱਪ ਮੁੱਖ ਚੀਫ ਨਾਲ ਮੀਟਿੰਗ

ਅੰਮਿ੍ਤਸਰ, 16 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਬਿਜਲੀ ਮੁਲਾਜ਼ਮਾਂ ਦੀ ਪ੍ਰਮੁੱਖ ਜਥੇਬੰਦੀ ਇੰਪਲਾਈਜ਼ ਫੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ, ਹੁਣ ਪਾਵਰਕਾਮ, ਟਰਾਂਸਕੋ (ਚਾਹਲ) ਪੰਜਾਬ ਦੇ ਪ੍ਰਧਾਨ ਸ: ਗੁਰਵੇਲ ਸਿੰਘ ਬੱਲਪੁਰੀਆ ਦੀ ਅਗਵਾਈ 'ਚ ਪੀ. ਐਡ. ਐਮ. ਸਰਕਲ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ 203 ਲਾਭਪਾਤਰੀਆਂ ਨੂੰ ਮੇਅਰ ਵਲੋਂ ਵੰਡੇ ਗਏ 77.40 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇ ਪੱਤਰ

ਅੰਮਿ੍ਤਸਰ, 16 ਮਈ (ਹਰਮਿੰਦਰ ਸਿੰਘ)-'ਪ੍ਰਧਾਨ ਮੰਤਰੀ ਆਵਾਸ ਯੋਜਨਾ' ਅਧੀਨ ਵਿਧਾਨ ਸਭਾ ਹਲਕਾ ਉੱਤਰੀ ਅਤੇ ਪੂਰਬੀ ਦੀਆਂ ਵਾਰਡਾਂ ਦੇ ਅਧੀਨ ਆਉਂਦੇ 203 ਯੋਗ ਲਾਭਪਾਤਰੀਆਂ ਨੂੰ ਆਪਣੇ ਨਵੇਂ ਮਕਾਨ ਬਣਾਉਣ ਜਾਂ ਮਕਾਨਾਂ ਦੀ ਉਸਾਰੀ ਦੇ ਵਿਚ ਵਾਧੇ ਲਈ ਦਿੱਤੀ ਜਾਣ ਵਾਲੀ ...

ਪੂਰੀ ਖ਼ਬਰ »

ਏਕਮ ਸਾਹਿਤ ਮੰਚ ਵਲੋਂ 'ਇਹਨੂੰ ਹੁਣ ਕੀ ਕਹੀਏ' ਤੇ ਕਰਵਾਈ ਵਿਚਾਰ ਚਰਚਾ

ਅੰਮਿ੍ਤਸਰ, 16 ਮਈ (ਹਰਮਿੰਦਰ ਸਿੰਘ)-ਏਕਮ ਸਾਹਿਤ ਮੰਚ ਅੰਮਿ੍ਤਸਰ ਵਲੋਂ ਭਾਈ ਵੀਰ ਸਿੰਘ ਨਿਵਾਸ ਅਸਥਾਨ, ਲਾਰੰਸ ਰੋਡ ਅੰਮਿ੍ਤਸਰ ਵਿਖੇ ਹਰਪਾਲ ਸਿੰਘ ਸੰਧਾਵਾਲੀਆ ਦੀ ਕਾਵਿ ਕਿਤਾਬ 'ਇਹਨੂੰ ਹੁਣ ਕੀ ਕਹੀਏ' 'ਤੇ ਵਿਚਾਰ ਚਰਚਾ ਕਰਵਾਈ ਗਈ | ਸ਼ੁਰੂ 'ਚ ਏਕਮ ਸਾਹਿਤ ਮੰਚ ਦੀ ...

ਪੂਰੀ ਖ਼ਬਰ »

ਦਰਜਾ ਚਾਰ ਕਰਮਚਾਰੀ ਐਸੋਸੀਏਸ਼ਨ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ: ਸਿ:) ਨੂੰ ਦਿੱਤਾ ਮੰਗ ਪੱਤਰ

ਅੰਮਿ੍ਤਸਰ, 16 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਦਰਜਾ ਚਾਰ ਕਰਮਚਾਰੀ ਐਸੋਸੀਏਸ਼ਨ ਪੰਜਾਬ (ਸਿੱਖਿਆ ਵਿਭਾਗ) ਪੰਜਾਬ ਦਾ ਵਫ਼ਦ ਵਿਜੈ ਪਾਲ ਬਿਲਾਸਪੁਰ ਪੰਜਾਬ ਪ੍ਰਧਾਨ ਦੀ ਅਗਵਾਈ 'ਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ: ਸਿ:) ਜੁਗਰਾਜ ਸਿੰਘ ਰੰਧਾਵਾ ਨੂੰ ਮਿਲਿਆ ਅਤੇ ਦਰਜਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX