ਤਾਜਾ ਖ਼ਬਰਾਂ


ਰਾਸ਼ਟਰਮੰਡਲ ਖ਼ੇਡਾਂ ਦੇ ਸਮਾਪਤੀ ਸਮਾਰੋਹ 'ਚ ਵੱਜਿਆ ਸਿੱਧੂ ਮੂਸੇਵਾਲਾ ਦਾ ਗੀਤ '295'
. . .  7 minutes ago
ਬਰਮਿੰਘਮ, 9 ਅਗਸਤ-ਰਾਸ਼ਟਰਮੰਡਲ ਖ਼ੇਡਾਂ ਦੇ ਸਮਾਪਤੀ ਸਮਾਰੋਹ 'ਚ ਸਿੱਧੂ ਮੂਸੇਵਾਲਾ ਦਾ ਗੀਤ '295' ਵੱਜਿਆ। ਇਸ ਸੰਬੰਧੀ ਜਾਣਕਾਰੀ ਸਿੱਖ ਮਹਿਲਾ ਸੰਸਦ ਮੈਂਬਰ ਪ੍ਰੀਤ ਕੌਰ ਗਿੱਲ ਨੇ ਟਵੀਟ ਕਰਕੇ ਦਿੱਤੀ। ਸਟੇਡੀਅਮ 'ਚ ਚੱਲ ਰਹੇ ਗੀਤ ਦੀ ਪ੍ਰੀਤ ਕੌਰ ਗਿੱਲ ਵਲੋਂ ਵੀਡੀਓ ਵੀ ਸਾਂਝੀ ਕੀਤੀ ਗਈ ਹੈ।
ਪੰਜਾਬ ਦੇ ਕੈਂਸਰ ਰੋਗਾਂ ਦੇ ਮਾਹਿਰ ਡਾ. ਸੇਖੋਂ ਨਹੀਂ ਰਹੇ
. . .  23 minutes ago
ਲੁਧਿਆਣਾ, 9 ਅਗਸਤ (ਸਲੇਮਪੁਰੀ)- ਕੈਂਸਰ ਰੋਗਾਂ ਦੇ ਮਾਹਿਰ ਡਾ. ਜੇ.ਐੱਸ. ਸੇਖੋਂ ਦਾ ਅੱਜ ਤੜਕੇ ਦਿਹਾਂਤ ਹੋ ਗਿਆ। ਉਨ੍ਹਾਂ ਦੀ ਉਮਰ ਲਗਭਗ 65 ਸਾਲ ਦੇ ਕਰੀਬ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਜਿਗਰ ਦੀ ਬਿਮਾਰੀ ਤੋਂ ਪੀੜਤ ਹੋਣ ਕਾਰਨ ਉਹ ਇਸ ਵੇਲੇ ਦਿੱਲੀ ਦੇ ਇਕ ਹਸਪਤਾਲ ਵਿਚ...
ਕੰਗਣਾ ਰਣੌਤ ਨੂੰ ਹੋਇਆ ਡੇਂਗੂ
. . .  about 1 hour ago
ਮੁੰਬਈ, 9 ਅਗਸਤ-ਕੰਗਣਾ ਰਣੌਤ ਨੂੰ ਹੋਇਆ ਡੇਂਗੂ
ਕਿਸਾਨ ਜਥੇਬੰਦੀਆਂ ਨੇ ਬਿਜਲੀ ਸੋਧ ਬਿੱਲ ਦੀਆਂ ਕਾਪੀਆਂ ਸਾੜ ਕੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
. . .  about 2 hours ago
ਜੈਤੋ, 9 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਕਿਸਾਨ ਵੱਡੀ ਗਿਣਤੀ 'ਚ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਇਕੱਤਰ ਹੋਏ ਅਤੇ ਉਨ੍ਹਾਂ ਨੇ ਕੇਂਦਰ ਸਰਕਾਰ ਵਲੋਂ ਬਿਜਲੀ ਸੋਧ...
ਪੰਜਾਬ ਪੁਲਿਸ ਦੀ ਵੱਡੀ ਕਾਮਯਾਬੀ, ਸਰਹੱਦ ਤੋਂ ਨਸ਼ਿਆਂ, ਹਥਿਆਰਾਂ ਤੇ ਵਿਸਫੋਟਕ ਦੀ ਖੇਪ ਲੈ ਕੇ ਆ ਰਹੇ ਦੋ ਸਮੱਗਲਰ ਕੀਤੇ ਕਾਬੂ
. . .  about 1 hour ago
ਤਰਨ ਤਾਰਨ, 9 ਅਗਸਤ-ਪੰਜਾਬ ਦੇ ਤਰਨ ਤਾਰਨ ਸ਼ਹਿਰ 'ਚ ਪੁਲਿਸ ਨੇ ਗੈਂਗਸਟਰ ਹੈਰੀ ਚੱਠਾ ਅਤੇ ਸੁੱਖ ਭਿਖਾਰੀਵਾਲ ਦੇ ਦੋ ਕਰੀਬੀ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਦੋਵਾਂ ਕੋਲੋਂ ਹੈਂਡ ਗ੍ਰੇਨੇਡ, ਹਥਿਆਰ ਅਤੇ ਡਰੱਗ ਮਨੀ ਵੀ ਬਰਾਮਦ ਕੀਤੀ ਗਈ...
ਟੈਲੀਕਾਮ ਟਾਵਰ ਦੇ ਵਿਰੋਧ 'ਚ ਪਿੰਡ ਵਾਸੀਆਂ ਵਲੋਂ ਰਾਜ ਮਾਰਗ ਕੀਤਾ ਗਿਆ ਬੰਦ
. . .  about 2 hours ago
ਬਰਨਾਲਾ /ਹੰਡਿਆਇਆ, 9 ਅਗਸਤ (ਗੁਰਜੀਤ ਸਿੰਘ ਖੁੱਡੀ)- ਟੈਲੀਕਾਮ ਟਾਵਰ ਦੇ ਵਿਰੋਧ 'ਚ ਪਿੰਡ ਵਾਸੀਆਂ ਵਲੋਂ ਰਾਜ ਮਾਰਗ ਬੰਦ ਕੀਤਾ ਗਿਆ। ਜਾਣਕਾਰੀ ਮੁਤਾਬਿਕ ਬਰਨਾਲਾ-ਮਾਨਸਾ ਰਾਜ ਮਾਰਗ ਪਿੰਡ ਧਨੌਲਾ ਖ਼ੁਰਦ ਦੇ ਵਾਸੀਆਂ ਵਲੋਂ...
ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  about 2 hours ago
ਪਟਨਾ, 9 ਅਗਸਤ-ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
ਰਾਜਭਵਨ ਪਹੁੰਚੇ ਨਿਤਿਸ਼ ਕੁਮਾਰ
. . .  about 2 hours ago
ਪਟਨਾ, 9 ਅਗਸਤ-ਰਾਜਭਵਨ ਪਹੁੰਚੇ ਨਿਤਿਸ਼ ਕੁਮਾਰ
ਲੁਧਿਆਣਾ 'ਚ ਪੁਲਿਸ ਨੇ ਕੱਢਿਆ ਫਲੈਗ ਮਾਰਚ
. . .  about 3 hours ago
ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਫਲੈਗ ਮਾਰਚ ਕੱਢਿਆ ਗਿਆ। ਇਸ ਫਲੈਗ ਮਾਰਚ ਦੌਰਾਨ ਪੁਲਿਸ ਨੇ ਕੁਝ ਸ਼ੱਕੀ ਵਿਅਕਤੀਆਂ ਨੂੰ ਵੀ ਹਿਰਾਸਤ 'ਚ ਲਿਆ ਹੈ।
ਕਪੂਰਥਲਾ ਤੋਂ ਵੱਡੀ ਖ਼ਬਰ: ਡੇਢ ਸਾਲ ਦਾ ਬੱਚਾ ਨਾਲੇ 'ਚ ਡਿੱਗਿਆ, ਨਗਰ ਨਿਗਮ ਦੀ ਟੀਮ ਵਲੋਂ ਬੱਚੇ ਦੀ ਭਾਲ ਜਾਰੀ
. . .  about 3 hours ago
ਕਪੂਰਥਲਾ, 9 ਅਗਸਤ (ਅਮਰਜੀਤ ਕੋਮਲ)- ਸਥਾਨਕ ਸ਼ਾਲੀਮਾਰ ਬਾਗ ਨੇੜੇ ਦੁਪਹਿਰ ਬਾਅਦ ਇਕ ਡੇਢ ਸਾਲ ਦਾ ਬੱਚਾ ਨਾਲੇ ਵਿਚ ਡਿੱਗ ਗਿਆ, ਜਿਸ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਬੱਚਾ ਡਿੱਗਣ ਦੀ ਸੂਚਨਾ ਮਿਲਦਿਆਂ ਹੀ ਪ੍ਰਸ਼ਾਸਨਿਕ ਅਧਿਕਾਰੀ ਮੌਕੇ 'ਤੇ ਪੁੱਜੇ...
ਆਮ ਆਦਮੀ ਪਾਰਟੀ ਦੇ ਵਿਧਾਇਕ ਗੋਗੀ ਨੂੰ ਗੈਂਗਸਟਰਾਂ ਨੇ ਦਿੱਤੀ ਧਮਕੀ
. . .  about 3 hours ago
ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦੇ ਹਲਕਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਨੂੰ ਗੈਂਗਸਟਰਾਂ ਵਲੋਂ 25 ਲੱਖ ਦੀ ਰੰਗਦਾਰੀ ਮੰਗੀ ਗਈ ਹੈ ਅਤੇ ਪੈਸੇ ਨਾ ਦੇਣ ਦੀ ਸੂਰਤ 'ਚ ਗੋਗੀ ਨੂੰ ਜਾਨੋਂ...
ਰਾਸ਼ਟਰਮੰਡਲ ਖ਼ੇਡਾਂ: ਤਗਮਾ ਜੇਤੂ ਹਰਜਿੰਦਰ ਕੌਰ ਦਾ ਸਕੂਲ 'ਚ ਸਨਮਾਨ
. . .  about 4 hours ago
ਨਾਭਾ, 9 ਅਗਸਤ(ਕਰਮਜੀਤ ਸਿੰਘ)- ਰਾਸ਼ਟਰਮੰਡਲ ਖ਼ੇਡਾਂ 'ਚ ਆਪਣੀ ਮਿਹਨਤ ਸਦਕਾ ਮੱਲ੍ਹਾਂ ਮਾਰਨ ਵਾਲੀ ਨਾਭਾ ਦੀ ਵਸਨੀਕ ਹਰਜਿੰਦਰ ਕੌਰ ਦੇ ਪਿੰਡ ਮਹਿਸ ਪਹੁੰਚਣ 'ਤੇ ਗੌਰਮਿੰਟ ਹਾਈ ਸਕੂਲ ਵਿਖੇ ਸਕੂਲ ਇੰਚਾਰਜ ਹਰਮਿੰਦਰ ਜੀਤ ਕੌਰ ਦੀ ਅਗਵਾਈ 'ਚ ਆਯੋਜਿਤ...
ਖੇਮਕਰਨ ਹਲਕੇ ਤੋਂ ਰਾਜਾ ਵੜਿੰਗ ਨੇ ਸ਼ੁਰੂ ਕੀਤੀ ਪੰਜਾਬ ਕਾਂਗਰਸ ਵਲੋਂ ਤਿਰੰਗਾ ਯਾਤਰਾ
. . .  about 4 hours ago
ਭਿੱਖੀਵਿੰਡ/ਖੇਮਕਰਨ, 9ਅਗਸਤ (ਬੋਬੀ, ਭੱਟੀ, ਬਿੱਲਾ)-ਪੰਜਾਬ ਕਾਂਗਰਸ ਵਲੋਂ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸੰਬੰਧ 'ਚ ਪੰਜਾਬ ਅੰਦਰ ਕੱਢੀ ਜਾ ਰਹੀ ਤਿਰੰਗਾ ਪੈਦਲ ਯਾਤਰਾ ਦੀ ਸ਼ੁਰੂਆਤ ਅੱਜ ਖੇਮਕਰਨ ਹਲਕੇ 'ਚ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ...
ਹੱਕ ਪ੍ਰਾਪਤੀ ਲਈ ਕਿਸਾਨ ਇਕ ਹੋਰ ਮੋਰਚਾ ਲਾਉਣ ਲਈ ਤਿਆਰ ਰਹਿਣ: ਹਰਿੰਦਰ ਸਿੰਘ ਲੱਖੋਵਾਲ
. . .  about 4 hours ago
ਬਲਾਚੌਰ/ਮਜਾਰੀ ਸਾਹਿਬਾ, 9 ਅਗਸਤ (ਦੀਦਾਰ ਸਿੰਘ ਬਲਾਚੌਰੀਆ/ਨਿਰਮਲਜੀਤ ਸਿੰਘ ਚਾਹਲ)-ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਸਾਫ਼ ਤੇ ਸਪੱਸ਼ਟ ਸ਼ਬਦਾਂ 'ਚ ਕਿਸਾਨਾਂ ਨੂੰ ਅਪੀਲ ਕੀਤੀ ਕਿ...
ਬਿਜਲੀ ਬਿੱਲ 2020 ਨਾਲ ਕਿਸਾਨਾਂ ਜਾਂ ਕਿਸੇ ਵੀ ਬਿਜਲੀ ਲਾਭਪਾਤਰੀ ਨੂੰ ਕੋਈ ਫ਼ਰਕ ਨਹੀ ਪਵੇਗਾ-ਤਰੁਣ ਚੁੱਘ
. . .  about 4 hours ago
ਮਜੀਠਾ, 9 ਅਗਸਤ (ਜਗਤਾਰ ਸਿੰਘ ਸਹਿਮੀ)- ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਅੱਜ ਉਹ ਦਿਹਾੜਾ ਹੈ ਜਦੋਂ 9 ਅਗਸਤ 1942 ਨੂੰ ਦੇਸ਼ ਦੇ ਸਾਰੇ ਸੁਤੰਤਰਤਾ ਸੈਨਾਨੀਆਂ ਨੇ 'ਅੰਗਰੇਜ਼ੋ ਭਾਰਤ ਛੱਡੋ' ਦੀ ਆਵਾਜ਼ ਚੁੱਕੀ ਸੀ, ਜਿਸ ਦੀ ਅੱਜ...
ਬਿਹਾਰ 'ਚ ਬੀ.ਜੇ.ਪੀ. ਨੂੰ ਵੱਡਾ ਝਟਕਾ! ਨਿਤਿਸ਼ ਕੁਮਾਰ ਨੇ ਤੋੜਿਆ ਗਠਜੋੜ
. . .  about 3 hours ago
ਨਵੀਂ ਦਿੱਲੀ, 9 ਅਗਸਤ-ਬਿਹਾਰ 'ਚ ਪੰਜ ਸਾਲ ਬਾਅਦ ਮੁੱਖ ਮੰਤਰੀ ਨਿਤਿਸ਼ ਕੁਮਾਰ ਦੀ ਪਾਰਟੀ ਜੇ.ਡੀ.ਯੂ. ਤੇ ਭਾਜਪਾ ਵਿਚਾਲੇ ਗਠਜੋੜ ਫ਼ਿਰ ਟੁੱਟ ਗਿਆ ਹੈ। ਮੁੱਖ ਮੰਤਰੀ ਨਿਵਾਸ 'ਤੇ ਜੇ.ਡੀ.ਯੂ. ਦੇ ਸੰਸਦ ਮੈਂਬਰਾਂ ਤੇ ਵਿਧਾਇਕਾਂ ਦੀ ਬੈਠਕ 'ਚ ਇਹ ਐਲਾਨ ਕੀਤਾ ਗਿਆ...
'ਪੰਜਾਬ ਖੇਡ ਮੇਲਾ' 29 ਅਗਸਤ ਨੂੰ ਕਰਵਾਇਆ ਜਾਵੇਗਾ-ਮੀਤ ਹੇਅਰ
. . .  55 minutes ago
ਚੰਡੀਗੜ੍ਹ, 9 ਅਗਸਤ-ਪੰਜਾਬ 'ਚ ਖੇਡ ਸੱਭਿਆਚਾਰ ਮੁੜ ਪੈਦਾ ਕਰਨ ਅਤੇ ਖੇਡਾਂ 'ਚ ਗੁਆਚੀ ਸ਼ਾਨ ਬਹਾਲ ਕਰਨ ਦੇ ਟੀਚੇ ਨਾਲ ਖੇਡ ਵਿਭਾਗ ਵਲੋਂ ਉਲੀਕੇ ਪੰਜਾਬ ਖੇਡ ਮੇਲੇ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਮਾਨ 29 ਅਗਸਤ ਨੂੰ ਜਲੰਧਰ ਵਿਖੇ ਕਰਨਗੇ...
ਬਿਹਾਰ ਦੇ ਮੁੱਖ ਮੰਤਰੀ ਅਤੇ ਜਨਤਾ ਦਲ (ਯੂ) ਦੇ ਨੇਤਾ ਨਿਤੀਸ਼ ਕੁਮਾਰ ਅੱਜ ਸ਼ਾਮ 4 ਵਜੇ ਰਾਜ ਭਵਨ 'ਚ ਰਾਜਪਾਲ ਫੱਗੂ ਚੌਹਾਨ ਨਾਲ ਕਰਨਗੇ ਮੁਲਾਕਾਤ
. . .  about 5 hours ago
ਨਵੀਂ ਦਿੱਲੀ, 9 ਅਗਸਤ-ਬਿਹਾਰ ਦੇ ਮੁੱਖ ਮੰਤਰੀ ਅਤੇ ਜਨਤਾ ਦਲ (ਯੂ) ਦੇ ਨੇਤਾ ਨਿਤੀਸ਼ ਕੁਮਾਰ ਅੱਜ ਸ਼ਾਮ 4 ਵਜੇ ਰਾਜ ਭਵਨ 'ਚ ਰਾਜਪਾਲ ਫੱਗੂ ਚੌਹਾਨ ਨਾਲ ਮੁਲਾਕਾਤ ਕਰਨਗੇ।
ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਦਾ ਵੱਡਾ ਐਕਸ਼ਨ, ਕਾਰਜਕਾਰੀ ਇੰਜੀਨੀਅਰ ਪੁਨੀਤ ਸ਼ਰਮਾ ਨੂੰ ਕੀਤਾ ਮੁਅੱਤਲ
. . .  about 5 hours ago
ਚੰਡੀਗੜ੍ਹ, 9 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਗ਼ੈਰ-ਕਾਨੂੰਨੀ ਮਾਈਨਿੰਗ ਸੰਬੰਧੀ ਅਖ਼ਤਿਆਰ ਕੀਤੀ ਗਈ ਜ਼ੀਰੋ ਟੋਲਰੈਂਸ ਨੀਤੀ ਤਹਿਤ ਅੱਜ ਇਕ ਹੋਰ ਵੱਡੀ ਕਾਰਵਾਈ ਕਰਦਿਆਂ ਕਾਰਜਕਾਰੀ ਇੰਜੀਨੀਅਰ ਖਣਨ ਰੂਪਨਗਰ ਪੁਨੀਤ ਸ਼ਰਮਾ ਨੂੰ ਡਿਊਟੀ ਦੌਰਾਨ ਅਣਗਹਿਲੀ...
ਹਲਕਾ ਅਮਲੋਹ 'ਚ 'ਲੰਪੀ ਧਫ਼ੜੀ ਰੋਗ' ਬਿਮਾਰੀ ਦਾ ਕਹਿਰ, ਰਾਜੂ ਖੰਨਾ ਨੇ ਕੀਤਾ ਪਿੰਡਾਂ ਦਾ ਦੌਰਾ
. . .  about 6 hours ago
ਅਮਲੋਹ, 9 ਅਗਸਤ (ਕੇਵਲ ਸਿੰਘ)-'ਲੰਪੀ ਧਫ਼ੜੀ ਰੋਗ' ਬਿਮਾਰੀ ਦਾ ਹਲਕਾ ਅਮਲੋਹ ਦੇ ਪਸ਼ੂਆਂ 'ਚ ਕਾਫੀ ਪ੍ਰਭਾਵ ਦੇਖਣ ਨੂੰ ਮਿਲਿਆ ਜਿਸ ਦਾ ਪਤਾ ਲੱਗਦਿਆਂ ਹੀ ਹਲਕਾ ਅਮਲੋਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ...
ਵਿਧਵਾ ਔਰਤ ਦੇ 22 ਸਾਲਾ ਨੌਜਵਾਨ ਪੁੱਤਰ ਦੀ ਨਸ਼ੇ ਨੇ ਲਈ ਜਾਨ
. . .  about 6 hours ago
ਚੋਗਾਵਾਂ, 9 ਅਗਸਤ (ਗੁਰਬਿੰਦਰ ਸਿੰਘ ਬਾਗੀ)- ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਚੋਗਾਵਾਂ ਹਾਲ ਵਾਸੀ ਪਿੰਡ ਕੋਹਾਲਾ ਦੇ ਇਕ ਵਿਧਵਾ ਔਰਤ ਬਲਵਿੰਦਰ ਕੌਰ ਜਿਸਦੇ ਪਤੀ ਸੁਰਜੀਤ ਸਿੰਘ ਦੀ 15 ਸਾਲ ਪਹਿਲਾਂ ਮੌਤ ਹੋ ਚੁੱਕੀ ਹੈ ਤੇ ਨੌਜਵਾਨ ਪੁੱਤਰ ਰਵੀ ਸਿੰਘ ਉਮਰ...
ਸੂਏ 'ਚ ਤੈਰਦੀ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  about 6 hours ago
ਲੋਪੋਕੇ, 9 ਅਗਸਤ (ਗੁਰਵਿੰਦਰ ਸਿੰਘ ਕਲਸੀ) - ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਮਾਨਾਂਵਾਲਾ ਸੂਏ ਵਿਚੋ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦੀ ਖ਼ਬਰ ਹੈ। ਇਸ ਸੰਬੰਧੀ ਥਾਣਾ ਲੋਪੋਕੇ ਦੇ ਐੱਸ.ਐੱਚ.ਓ. ਮਨਤੇਜ ਸਿੰਘ...
ਮਹਾਰਾਸ਼ਟਰ ਮੰਤਰੀ ਮੰਡਲ ਦਾ ਵਿਸਥਾਰ
. . .  about 6 hours ago
ਮੁੰਬਈ, 8 ਅਗਸਤ - ਮਹਾਰਾਸ਼ਟਰ ਮੰਤਰੀ ਮੰਡਲ ਦਾ ਵਿਸਥਾਰ ਹੋਇਆ ਹੈ। ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨੇ 18 ਵਿਧਾਇਕਾਂ ਮੰਤਰੀ ਵਜੋਂ ਸਹੁੰ ਚੁਕਾਈ...
ਜੇ.ਡੀ.ਯੂ. ਨੇ ਰਾਜਪਾਲ ਤੋਂ ਮੰਗਿਆ ਸਮਾਂ - ਸੂਤਰ
. . .  about 6 hours ago
ਪਟਨਾ, 9 ਅਗਸਤ - ਸੂਤਰਾਂ ਅਨੁਸਾਰ ਬਿਹਾਰ 'ਚ ਸੱਤਾਧਾਰੀ ਗੱਠਜੋੜ ਦੇ ਭਾਈਵਾਲਾਂ ਵਿਚ ਵਧਦੇ ਟਕਰਾਅ ਦੌਰਾਨ ਜਨਤਾ ਦਲ (ਯੂ) ਨੇ ਬਿਹਾਰ ਦੇ ਰਾਜਪਾਲ ਤੋਂ ਮਿਲਣ ਦਾ ਸਮਾਂ ਮੰਗਿਆ...
ਨਿੱਜੀ ਬੱਸਾਂ ਦੀ ਹੜਤਾਲ ਹੋਣ ਕਾਰਨ ਸਵਾਰੀਆਂ ਹੋ ਰਹੀਆਂ ਖੱਜਲ ਖੁਆਰ
. . .  about 7 hours ago
ਅਜਨਾਲਾ, 9 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਆਪਣੀਆਂ ਮੰਗਾਂ ਨੂੰ ਲੈ ਕੇ ਨਿੱਜੀ ਬੱਸ ਮਾਲਕਾਂ ਵੱਲੋਂ ਅੱਜ ਕੀਤੀ ਸੂਬਾ ਪੱਧਰੀ ਹੜਤਾਲ ਕਾਰਨ ਆਪਣੀ ਮੰਜ਼ਿਲ 'ਤੇ ਪਹੁੰਚਣ ਵਾਲੀਆਂ ਸਵਾਰੀਆਂ ਨੂੰ ਭਾਰੀ ਮੁਸ਼ਕਲਾਂ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਜੇਠ ਸੰਮਤ 554
ਵਿਚਾਰ ਪ੍ਰਵਾਹ: ਮਨੁੱਖ ਦਾ ਮਨੁੱਖ ਵਿਰੁੱਧ ਕੀਤਾ ਜ਼ੁਲਮ, ਹਜ਼ਾਰਾਂ ਲੋਕਾਂ ਨੂੰ ਰੁਆ ਦਿੰਦਾ ਹੈ। -ਹੋਰੇਸ ਵਾਲਪੋਲ

ਤਰਨਤਾਰਨ

ਆਜ਼ਾਦੀ ਦੇ 75 ਸਾਲ ਬਾਅਦ ਵੀ ਕਸਬਾ ਹਰੀਕੇ ਪੱਤਣ ਬੱਸ ਅੱਡੇ ਤੋਂ ਵਾਂਝਾ

ਸੰਜੀਵ ਕੁੰਦਰਾ ਹਰੀਕੇ ਪੱਤਣ, 16 ਮਈ - ਸਰਕਾਰਾਂ ਵਿਕਾਸ ਦੇ ਵੱਡੇ ਵੱਡੇ ਦਾਅਵੇ ਅਤੇ ਲੋਕਾਂ ਨੂੰ ਸਹੂਲਤਾਂ ਦੇਣ ਦੇ ਐਲਾਨ ਕਰਦੀਆਂ ਨਹੀਂ ਥੱਕਦੀਆਂ ਪਰੰਤੂ ਹਕੀਕਤ ਵਿਚ ਇਹ ਸਭ ਦਾਅਵੇ ਅਤੇ ਐਲਾਨ ਹਵਾ ਹਵਾਈ ਹੋ ਕੇ ਰਹਿ ਜਾਂਦੇ ਹਨ ਤੇ ਆਮ ਲੋਕਾਂ ਕੋਲੋਂ ਸਰਕਾਰਾਂ ...

ਪੂਰੀ ਖ਼ਬਰ »

ਆਸ਼ਾ ਵਰਕਰ ਯੂਨੀਅਨ ਵਲੋਂ ਅਹੁਦੇਦਾਰੀਆਂ ਦੀ ਕੀਤੀ ਵੰਡ

ਪੱਟੀ, 16 ਮਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ) - ਆਸ਼ਾ ਵਰਕਰ ਯੂਨੀਅਨ ਪੰਜਾਬ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਅਹਿੰਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਮਨਜਿੰਦਰ ਕੌਰ ਦੀ ਪ੍ਰਧਾਨਗੀ ਹੇਠ ਮੋੜ ਚੂਸਲੇਵੜ੍ਹ ਬਾਬਾ ਚਰਨ ਦਾਸ ਦੇ ਗੁਰਦੁਆਰਾ ...

ਪੂਰੀ ਖ਼ਬਰ »

ਮਹਾਤਮਾ ਬੁੱਧ ਦੀਆਂ ਸਿੱਖਿਆਵਾਂ ਸਮਾਜਵਾਦੀ ਸਨ-ਮਾੜੀਮੇਘਾ, ਅਜਮੇਰ ਕੱਲਾ

ਤਰਨ ਤਾਰਨ, 16 ਮਈ (ਵਿਕਾਸ ਮਰਵਾਹਾ) - ਮਹਾਤਮਾ ਬੁੱਧ ਦੀ ਜੈਅੰਤੀ ਤੇ ਏਟਕ ਨਾਲ ਸਬੰਧਤ ਮੁਲਾਜ਼ਮ ਜਥੇਬੰਦੀਆਂ ਵਲੋਂ ਨਛੱਤਰ ਭਵਨ ਬੱਸ ਸਟੈਂਡ ਤਰਨਤਾਰਨ ਵਿਖੇ ਉਸਰੇ ਭਵਨ ਰੋਡਵੇਜ ਦੇ ਸੇਵਾਮੁਕਤ ਮੁਲਾਜਮਾਂ ਦੀ ਜਥੇਬੰਦੀ ਏਟਕ ਦੇ ਆਗੂ ਸਵਰਨ ਸਿੰਘ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਕਿਸਾਨ ਆਗੂ 'ਤੇ ਹਮਲਾ ਕਰਨ ਵਾਲਿਆਂ 'ਤੇ ਕਾਰਵਾਈ ਨਾ ਕੀਤੀ ਤਾਂ 22 ਨੂੰ ਧਰਨਾ ਦਿੱਤਾ ਜਾਵੇਗਾ-ਕਿਸਾਨ ਆਗੂ

ਸਰਾਏ ਅਮਾਨਤ ਖਾਂ, 16 ਮਈ (ਨਰਿੰਦਰ ਸਿੰਘ ਦੋਦੇ) - ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਜ਼ਿਲ੍ਹਾ ਕਮੇਟੀ ਦੀ ਐਕਸ਼ਨ ਕਮੇਟੀ ਵਲੋਂ ਬੀਤੇ ਦਿਨ ਐਸ.ਪੀ.ਡੀ. ਨੂੰ ਜ਼ਿਲ੍ਹਾ ਪ੍ਰਧਾਨ ਨਿਰਪਾਲ ਸਿੰਘ ਜਾਓਣੇਕੇ ਦੀ ਅਗਵਾਈ ਹੇਠ ਮਿਲੇ | ਇਸ ਵਫ਼ਦ ਨੇ ਜਾਣਕਾਰੀ ...

ਪੂਰੀ ਖ਼ਬਰ »

ਅੰਮਿ੍ਤਸਰ ਵਿਖੇ ਪਾਸਪੋਰਟ ਲਈ ਅਪਲਾਈ ਕਰਨ ਵਾਲਿਆਂ ਲਈ ਖੁਸ਼ਖ਼ਬਰੀ

ਅੰਮਿ੍ਤਸਰ, 16 ਮਈ (ਰਾਜੇਸ਼ ਕੁਮਾਰ ਸ਼ਰਮਾ)-ਵਿਦੇਸ਼ ਜਾਣ ਦੇ ਚਾਹਵਾਨਾਂ ਲਈ ਖੁਸ਼ਖਬਰੀ ਹੈ | ਹੁਣ ਪਾਸਪੋਰਟ ਲਈ ਅਪਲਾਈ ਕਰਨ ਤੋਂ ਬਾਅਦ ਤਸਦੀਕ ਲਈ ਉਡੀਕ ਦਾ ਸਮਾਂ ਘੱਟ ਗਿਆ ਹੈ | ਖੇਤਰੀ ਪਾਸਪੋਰਟ ਦਫ਼ਤਰ, ਅੰਮਿ੍ਤਸਰ ਵਲੋਂ ਬਿਨੈਕਾਰਾਂ ਦੇ ਬਕਾਇਆ ਕੰਮਾਂ ਦਾ ...

ਪੂਰੀ ਖ਼ਬਰ »

ਸਫੈਦੇ ਦਾ ਰੁੱਖ ਪੰਜਾਬ ਲਈ ਜੀਅ ਦਾ ਜੰਜਾਲ ਹੈ-ਧੁੰਨਾ

ਤਰਨ ਤਾਰਨ, 16 ਮਈ (ਹਰਿੰਦਰ ਸਿੰਘ) - ਅੱਜ ਤੋਂ ਬਹੁਤ ਸਾਲ ਪਹਿਲਾਂ ਪੰਜਾਬ ਵਿਚ ਕੁਝ ਸੇਮ ਦਾ ਏਰੀਆ ਹੋਣ ਕਰਕੇ ਸਫੈਦੇ ਦਾ ਰੁੱਖ ਪ੍ਰਚੱਲਤ ਕੀਤਾ ਗਿਆ ਸੀ | ਪੰਜਾਬ ਦੇ ਲੋਕਾਂ ਨੇ ਇਹ ਰੁੱਖ ਜਲਦੀ ਜਲਦੀ ਅਤੇ ਉੱਚਾ ਰੁੱਖ ਹੋਣ ਕਰਕੇ ਸਾਰੇ ਪੰਜਾਬ ਵਿਚ ਹੀ ਲਾ ਲਿਆ | ਇਨ੍ਹਾਂ ...

ਪੂਰੀ ਖ਼ਬਰ »

ਮੋਟਰਾਂ ਤੋਂ ਕੇਬਲਾਂ ਚੋਰੀ ਕਰਨ ਵਾਲਾ ਇਕ ਕਾਬੂ, 2 ਫ਼ਰਾਰ

ਤਰਨ ਤਾਰਨ, 16 ਮਈ (ਪਰਮਜੀਤ ਜੋਸ਼ੀ) - ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਹਰੀਕੇ ਦੀ ਪੁਲਿਸ ਨੇ ਮੋਟਰਾਂ ਤੋਂ ਕੇਬਲਾਂ ਚੋਰੀ ਕਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰਕੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਹੈ | ਥਾਣਾ ਹਰੀਕੇ ਵਿਖੇ ਜਗਤਾਰ ...

ਪੂਰੀ ਖ਼ਬਰ »

ਸਟੇਟ ਬੈਂਕ ਆਫ ਇੰਡੀਆ ਦੇ ਜਨਰੇਟਰ ਨੂੰ ਲੱਗੀ ਅੱਗ

ਝਬਾਲ, 16 ਮਈ (ਸੁਖਦੇਵ ਸਿੰਘ) - ਝਬਾਲ-ਅੰਮਿ੍ਤਸਰ ਰੋਡ ਤੇ ਸਥਿਤ ਸਟੇਟ ਬੈਂਕ ਆਫ਼ ਇੰਡੀਆ ਦੇ ਬਾਹਰ ਲੱਗੇ ਜਨਰੇਟਰ ਨੂੰ ਦੁਪਹਿਰ ਵੇਲੇ ਅਚਾਨਕ ਅੱਗ ਲੱਗ ਗਈ | ਅੱਗ ਨੇ ਵੇਖਦਿਆਂ ਵੇਖਦਿਆਂ ਹੀ ਭਾਂਬੜ ਦਾ ਰੂਪ ਧਾਰ ਲਿਆ | ਮੌਕੇ 'ਤੇ ਪੁੱਜੇ ਥਾਣਾ ਮੁਖੀ ਇੰਸਪੈਕਟਰ ...

ਪੂਰੀ ਖ਼ਬਰ »

ਕਿਸਾਨੀ ਮਸਲਿਆਂ ਨੂੰ ਲੈ ਕੇ ਚੰਡੀਗੜ੍ਹ ਨੂੰ ਜਥੇ ਰਵਾਨਾ-ਕੋਟ ਬੁੱਢਾ

ਪੱਟੀ, 16 ਮਈ (ਖਹਿਰਾ, ਕਾਲੇਕੇ) - ਕਣਕ ਦੇ ਘੱਟ ਝਾੜ 'ਤੇੇ 500 ਰੁਪਏ ਬੋਨਸ ਦੇਣ, ਚਿੱਪ ਵਾਲੇ ਮੀਟਰ ਲਗਾਉਣ ਤੋਂ ਇਨਕਾਰੀ ਮੱਕੀ, ਮੂੰਗੀ ਨੂੰ ਐੱਮ.ਐੱਸ.ਪੀ. 'ਤੇ ਖਰੀਦਣ ਸਮੇਤ ਅਹਿਮ ਕਿਸਾਨੀਆਂ ਮੁੱਦਿਆਂ ਨੂੰ ਲੈ ਕੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਦੀ ਮੀਟਿੰਗ ...

ਪੂਰੀ ਖ਼ਬਰ »

ਘਰ 'ਚੋਂ 30 ਹਜ਼ਾਰ ਰੁਪਏ ਨਕਦੀ ਚੋਰੀ

ਸੁਰਸਿੰਘ, 16 ਮਈ (ਧਰਮਜੀਤ ਸਿੰਘ) - ਬੀਤੀ ਰਾਤ ਚੋਰਾਂ ਨੇ ਸਥਾਨਿਕ ਪੱਤੀ ਮਾਣਾ ਕੀ ਨਿਵਾਸੀ ਗੁਰਮੇਜ ਸਿੰਘ ਦੇ ਘਰੋਂ ਅਲਮਾਰੀ ਭੰਨ ਕੇ 30 ਹਜ਼ਾਰ ਰੁਪਏ ਚੋਰੀ ਕਰ ਲਏ ਹਨ | ਪੀੜਤ ਗੁਰਮੇਜ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਕਿਸੇ ਰਿਸ਼ਤੇਦਾਰੀ ਵਿਚ ਗਏ ਹੋਏ ਸਨ ...

ਪੂਰੀ ਖ਼ਬਰ »

ਐਸ.ਡੀ.ਓ. ਦਵਿੰਦਰ ਪਾਲ ਸਿੰਘ ਨੇ ਸਬ-ਡਵੀਜ਼ਨ ਸਰਾਏ ਅਮਾਨਤ ਖਾਂ ਦਾ ਚਾਰਜ ਸੰਭਾਲਿਆ

ਸਰਾਏ ਅਮਾਨਤ ਖਾਂ, 16 ਮਈ (ਨਰਿੰਦਰ ਸਿੰਘ ਦੋਦੇ) - ਸਰਹੱਦੀ ਸਬ ਡਵੀਜ਼ਨ ਸਰਾਏ ਅਮਾਨਤ ਖਾਂ ਦਾ ਐਸ.ਡੀ.ਓ. ਦਵਿੰਦਰ ਪਾਲ ਸਿੰਘ ਨੇ ਚਾਰਜ ਸੰਭਾਲਿਆ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਡੀ.ਓ. ਦਵਿੰਦਰ ਪਾਲ ਸਿੰਘ ਨੇ ਕਿਹਾ ਕਿ ਸਬ ਡਵੀਜ਼ਨ ਦੇ ਦਫ਼ਤਰ ਆਉਣ ਵਾਲੇ ...

ਪੂਰੀ ਖ਼ਬਰ »

ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ 11 ਵਿਅਕਤੀ ਗਿ੍ਫ਼ਤਾਰ, ਇਕ ਫ਼ਰਾਰ-ਐਸ.ਐਸ.ਪੀ.

ਤਰਨ ਤਾਰਨ, 16 ਮਈ (ਹਰਿੰਦਰ ਸਿੰਘ) - ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ 11 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ ਜਦਕਿ ਇਕ ਵਿਅਕਤੀ ਫ਼ਰਾਰ ਹੈ | ਇਸ ਸੰਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸਠਿਆਲਾ ਦੀਆਂ ਸੰਪਰਕ ਸੜਕਾਂ ਕਿਨਾਰੇ ਬੂਟੇ ਲਗਾਏ

ਸਠਿਆਲਾ, 16 ਮਈ (ਸਫਰੀ)-ਕਸਬਾ ਸਠਿਆਲਾ ਦੀਆਂ ਸੰਪਰਕ ਸੜਕਾਂ ਦੇ ਕਿਨਾਰੇ ਬੂਟੇ ਲਗਾਏ ਗਏ | ਇਸ ਬਾਰੇ ਸਮਾਜ ਸੇਵਕ ਜਸਵਿੰਦਰ ਸਿੰਘ ਡਾਂਗਾ ਨੇ ਪਿੰਡ ਦੀਆਂ ਸੰਪਰਕ ਸੜਕਾਂ ਦੇ ਦੋਵਾਂ ਪਾਸੇ ਦੇ ਕਿਨਾਰਿਆਂ 'ਤੇ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਕਿਹਾ ਹੈ ...

ਪੂਰੀ ਖ਼ਬਰ »

ਪਿੰਡ ਬਰਾੜ ਦੀ ਸਾਢੇ 12 ਏਕੜ ਪੰਚਾਇਤੀ ਜ਼ਮੀਨ ਦਾ ਕਬਜ਼ਾ ਛੁਡਾਇਆ

ਚੋਗਾਵਾਂ, 16 ਮਈ (ਗੁਰਬਿੰਦਰ ਸਿੰਘ ਬਾਗੀ)-ਬਲਾਕ ਚੋਗਾਵਾਂ ਅਧੀਨ ਆਉਂਦੇ ਪਿੰਡ ਬਰਾੜ ਦੀ 99 ਕਨਾਲਾਂ 7 ਮਰਲੇ ਜ਼ਮੀਨ ਜੋ ਕਿ ਪਿਛਲੇ ਕਈ ਸਾਲਾਂ ਤੋਂ ਕਬਜ਼ੇ ਅਧੀਨ ਸੀ ਪੰਜਾਬ ਦੀ 'ਆਪ' ਸਰਕਾਰ, ਪੰਚਾਇਤੀ ਰਾਜ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਆਦੇਸ਼ਾਂ ਉਪਰ ਉਸਦਾ ...

ਪੂਰੀ ਖ਼ਬਰ »

ਮੈਡਮ ਗੁਰਨਾਮ ਕੌਰ ਚੀਮਾ (ਬਾਬਾ ਬਕਾਲਾ ਸਾਹਿਬ) ਸੰਯੁਕਤ ਸਮਾਜ ਮੋਰਚਾ ਪੰਜਾਬ (ਮਹਿਲਾ ਵਿੰਗ) ਦੇ ਪ੍ਰਧਾਨ ਬਣੇ

ਬਾਬਾ ਬਕਾਲਾ ਸਾਹਿਬ, 16 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਸਨੀਕ ਮੈਡਮ ਗੁਰਨਾਮ ਕੌਰ ਚੀਮਾ (ਸਟੇਟ ਐਵਾਰਡੀ), ਜਿਨ੍ਹਾਂ ਨੇ ਕਿ ਹਾਲ ਈ ਵਿਚ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਵਿਧਾਨ ਸਭਾ ਚੋਣਾਂ ਵਿਚ ਸੰਯੁਕਤ ਸਮਾਜ ਮੋਰਚੇ ਦੇ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ ਜਨਾਹ, ਦੋਸ਼ੀ ਵਿਰੁੱਧ ਪਰਚਾ ਦਰਜ

ਰਾਮ ਤੀਰਥ, 16 ਮਈ (ਧਰਵਿੰਦਰ ਸਿੰਘ ਔਲਖ)-ਪੁਲਿਸ ਥਾਣਾ ਲੋਪੋਕੇ ਦੇ ਅਧੀਨ ਆਉਂਦੇ ਇੱਕ ਪਿੰਡ ਵਿਚ ਰਾਤ ਸਮੇਂ ਇੱਕ 17 ਸਾਲ ਦੀ ਨਾਬਾਲਗ ਲੜਕੀ ਨਾਲ ਜਬਰ ਜਨਾਹ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪੀੜਤ ਲੜਕੀ ਨੇ ਦੱਸਿਆ ਕਿ ਉਸਦੇ ਪਿਤਾ ਕਿਸੇ ਰਿਸ਼ਤੇਦਾਰੀ ਵਿਚ ਗਏ ਹੋਏ ਸਨ, ...

ਪੂਰੀ ਖ਼ਬਰ »

'ਘਰ ਘਰ ਅੰਦਰੁ ਧਰਮਸਾਲ ਲਹਿਰ' ਤਹਿਤ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਅੰਮਿ੍ਤ ਸੰਚਾਰ

ਬਾਬਾ ਬਕਾਲਾ ਸਾਹਿਬ, 16 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇਥੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਚਲਾਈ ਗਈ 'ਘਰ ਘਰ ਅੰਦਰੁ ਧਰਮਾਸਾਲ ਲਹਿਰ' ਦੌਰਾਨ ਪੂਰਨਮਾਸ਼ੀ ਦੇ ਦਿਹਾੜੇ ...

ਪੂਰੀ ਖ਼ਬਰ »

ਕਿਸਾਨ ਆਗੂ ਹਰਜਿੰਦਰ ਸਿੰਘ ਟਾਂਡਾ ਨੂੰ ਸਦਮਾ, ਮਾਤਾ ਚਰਨ ਕੌਰ ਦਾ ਦਿਹਾਂਤ

ਫਤਿਆਬਾਦ, 16 ਮਈ (ਹਰਵਿੰਦਰ ਸਿੰਘ ਧੂੰਦਾ) - ਸੰਯੁਕਤ ਕਿਸਾਨ ਮੋਰਚੇ ਦੇ ਆਗੂ ਅਤੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਕੌਮੀ ਪ੍ਰਧਾਨ ਹਰਜਿੰਦਰ ਸਿੰਘ ਟਾਂਡਾ ਨੂੰ ਉਸ ਵਕਤ ਗਹਿਰਾ ਸਦਮਾ ਪਹੁੰਚਿਆ ਜਦੋ ਉਨ੍ਹਾਂ ਦੇ ਮਾਤਾ ਸ੍ਰੀਮਤੀ ਚਰਨ ਕੌਰ ਪਤਨੀ ਸਵ.ਬਾਪੂ ਨਿਰੰਜਨ ...

ਪੂਰੀ ਖ਼ਬਰ »

ਸੀ.ਐਚ.ਸੀ. ਕਸੇਲ ਵਿਖੇ ਵਿਸ਼ਵ ਡੇਂਗੂ ਦਿਵਸ ਮਨਾਇਆ

ਸਰਾਏ ਅਮਾਨਤ ਖਾਂ, 16 ਮਈ (ਨਰਿੰਦਰ ਸਿੰਘ ਦੋਦੇ) - ਜ਼ਿਲ੍ਹਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਸੀਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀ.ਐਚ.ਸੀ. ਕਸੇਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਰਬਦੀਪਕ ਸਿੰਘ ਰਿਆੜ ਤੇ ਡਾ. ਸੰਦੀਪ ਸਿੰਘ ਵਲੋਂ ਸੀ.ਐਚ.ਸੀ. ਕਸੇਲ ਅਧੀਨ ਆਉਂਦੇ ...

ਪੂਰੀ ਖ਼ਬਰ »

ਬਲਾਕ ਖਡੂਰ ਸਾਹਿਬ ਦੇ ਪਿੰਡਾਂ 'ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਨਵੀਆਂ ਇਕਾਈਆਂ ਦਾ ਗਠਨ

ਮੀਆਂਵਿੰਡ, 16 ਮਈ (ਸਾਜਨ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜੋਨ ਖਡੂਰ ਸਾਹਿਬ ਵਲੋਂ ਪਿੰਡ ਪੱਧਰ ਤੇ ਜ਼ਿਲ੍ਹਾ ਆਗੂਆਂ ਦੀ ਦੇਖ-ਰੇਖ ਹੇਠ ਪਹਿਲੀਆਂ ਇਕਾਈਆਂ ਨੂੰ ਭੰਗ ਕਰਕੇ ਨਵੇਂ ਸਿਰੇ ਤੋਂ ਨਵੀਆਂ ਇਕਾਈਆਂ ਦਾ ਗਠਨ ਕੀਤਾ ਗਿਆ ਜਿਸ 'ਚ ਉੱਪਲ, ਗਿੱਲ ਕਲੇਰ, ...

ਪੂਰੀ ਖ਼ਬਰ »

ਸਿਹਤ ਇੰਸਪੈਕਟਰ ਜ਼ਿਲ੍ਹਾ ਤਰਨ ਤਾਰਨ ਦੀ ਚੋਣ ਹੋਈ

ਤਰਨ ਤਾਰਨ, 16 ਮਈ (ਹਰਿੰਦਰ ਸਿੰਘ) - ਜ਼ਿਲ੍ਹਾ ਤਰਨਤਾਰਨ ਦੇ ਸਮੂੰਹ ਹੈਲਥ ਇੰਸਪੈਕਟਰਜ਼ ਦੀ ਚੋਣ ਸੰਬੰਧੀ ਮੀਟਿੰਗ ਪੈਰਾ ਮੈਡੀਕਲ ਯੂਨੀਅਨ ਦੇ ਪ੍ਰਧਾਨ ਵਿਰਸਾ ਸਿੰਘ ਪੰਨੂੰ ਅਤੇ ਜਨਰਲ ਸਕੱਤਰ ਰਜਵੰਤ ਸਿੰਘ ਬਾਗੜੀਆ ਦੀ ਦੇਖ ਰੇਖ ਵਿਚ ਹੋਈ | ਮੀਟਿੰਗ ਦੌਰਾਨ ਪਿਛਲੇ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲਾਂ 'ਚ ਬਣ ਰਹੀਆਂ ਝੂਠੀਆਂ ਛੱਬੀਆਂ, ਮਾਨ ਸਰਕਾਰ ਕੋਲੋਂ ਨਹੀਂ ਹੋ ਰਿਹਾ ਸਧਾਰ- ਮੱਲ੍ਹਾ, ਪੰਡੋਰੀ

ਤਰਨ ਤਾਰਨ, 16 ਮਈ (ਵਿਕਾਸ ਮਰਵਾਹਾ) - ਸਰਕਾਰੀ ਹਸਪਤਾਲਾਂ 'ਚ ਝੂੁਠੀਆ ਬਣ ਰਹੀਆਂ ਛੱਬੀਆ ਪੰਜਾਬ ਦੀ ਮਾਨ ਸਰਕਾਰ ਕੋਲੋ ਨਹੀਂ ਹੋ ਰਿਹਾ ਸਧਾਰ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਮੁਖਤਾਰ ਸਿੰਘ ਮੱਲ੍ਹਾ, ...

ਪੂਰੀ ਖ਼ਬਰ »

ਸੰਤ ਬਾਬਾ ਕਰਤਾਰ ਸਿੰਘ ਦਾ ਬਰਸੀ ਸਮਾਗਮ 19 ਨੂੰ

ਓਠੀਆਂ, 16 ਮਈ (ਗੁਰਵਿੰਦਰ ਸਿੰਘ ਛੀਨਾ)-ਅਜਨਾਲਾ ਚੋਗਾਵਾਂ ਰੋਡ 'ਤੇ ਅੱਡਾ ਮੁਹਾਰ 'ਤੇ ਬਾਬਾ ਲੱਖਾ ਸਿੰਘ ਜੀ ਟਾਹਲੀ ਸਾਹਿਬ ਵਾਲਿਆਂ ਵਲੋਂ ਉਸਾਰੇ ਗਏ ਗੁਰਦੁਆਰਾ ਟਾਹਲੀ ਸਾਹਿਬ ਵਿਖੇ ਨਿਰਮਲੇ ਸੰਤ ਬਾਬਾ ਕਰਤਾਰ ਸਿੰਘ ਜੀ ਈਸਾਪੁਰ ਵਾਲਿਆਂ ਦੀ ਬਰਸੀ 19 ਮਈ 6 ਜੇਠ ਦਿਨ ...

ਪੂਰੀ ਖ਼ਬਰ »

ਪੰਜਾਬ ਸਟੇਟ ਵੈਟਰਨਰੀ ਅਫ਼ਸਰ ਐਸੋਸੀਏਸ਼ਨ ਦਾ ਵਫ਼ਦ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੂੰ ਮਿਲਿਆ

ਅਜਨਾਲਾ, 16 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਵੈਟਰਨਰੀ ਅਫਸਰਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਪੰਜਾਬ ਸਟੇਟ ਵੈਟਰਨਰੀ ਅਫ਼ਸਰ ਐਸੋਸੀਏਸ਼ਨ ਦਾ ਇਕ ਵਫ਼ਦ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਅਤੇ ਐੱਨ.ਆਰ.ਆਈ ਮਾਮਲਿਆਂ ਦੇ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਨੌਜਵਾਨ ਕਾਬੂ

ਰਈਆ, 16 ਮਈ (ਸ਼ਰਨਬੀਰ ਸਿੰਘ ਕੰਗ)-ਰਈਆ ਪੁਲਿਸ ਵਲੋਂ ਇੱਕ ਨਾਕੇ ਦੌਰਾਨ ਇੱਕ ਨੌਜਵਾਨ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕੀਤੇ ਜਾਣ ਦਾ ਦਾਅਵਾ ਕੀਤਾ ਹੈ | ਪੁਲਿਸ ਵਲੋਂ ਦਰਜ ਕੀਤੀ ਗਈ ਐਫ.ਆਈ.ਆਰ. ਮੁਤਾਬਕ ਰਈਆ ਨੂੰ ਕਿਸੇ ਮੁਖਬਰ ਨੇ ਇਤਲਾਹ ਦਿਤੀ ਸੀ ਕਿ ...

ਪੂਰੀ ਖ਼ਬਰ »

ਗ੍ਰਾਮ ਸਭਾ ਤੇ ਗ੍ਰਾਮ ਪੰਚਾਇਤ ਵਿਚ ਤਾਲਮੇਲ ਬਣਾ ਕੇ ਪਾਰਦਰਸ਼ੀ ਢੰਗ ਨਾਲ ਵਿਕਾਸ ਕਾਰਜ ਕਰਵਾਏ ਜਾਣਗੇ-ਕੈਬਨਿਟ ਮੰਤਰੀ

ਗੱਗੋਮਾਹਲ, 16 ਮਈ (ਬਲਵਿੰਦਰ ਸਿੰਘ ਸੰਧੂ)-ਵਿਧਾਨ ਸਭਾ ਹਲਕਾ ਅਜਨਾਲਾ ਤੋਂ ਚੋਣ ਜਿੱਤ ਕੇ ਪੰਜਾਬ ਦੇ ਕੈਬਨਿਟ ਮੰਤਰੀ ਬਣੇ ਕੁਲਦੀਪ ਸਿੰਘ ਧਾਲੀਵਾਲ ਸਰਹੱਦੀ ਪਿੰਡ ਘੋਨੇਵਾਹਲਾ, ਮਾਛੀਵਾਹਲਾ, ਸਹਿਜਾਦਾ, ਜੱਟਾ, ਕੋਟਗੁਰਬਖਸ਼ ਆਦਿ ਪਿੰਡਾਂ ਦੇ ਵੋਟਰਾਂ, ਸਪੋਟਰਾਂ ਤੇ ...

ਪੂਰੀ ਖ਼ਬਰ »

ਆਨੰਦ ਕਾਲਜ ਜੇਠੂਵਾਲ ਸਿੱਖਿਆ ਦੇ ਖੇਤਰ 'ਚ ਵਿਲੱਖਣ ਸਥਾਨ ਹਾਸਲ ਕਰ ਰਿਹਾ : ਚੇਅਰਮੈਨ ਆਨੰਦ

ਜੇਠੂਵਾਲ, 16 ਮਈ (ਮਿੱਤਰਪਾਲ ਸਿੰਘ ਰੰਧਾਵਾ)-ਅੰਮਿ੍ਤਸਰ-ਬਟਾਲਾ ਰੋਡ 'ਤੇ ਸਥਿਤ ਆਨੰਦ ਕਾਲਜ, ਜੇਠੂਵਾਲ (ਅੰਮਿ੍ਤਸਰ) ਦੀ ਸਥਾਪਨਾ 1987 'ਚ ਚੇਅਰਮੈਨ ਡਾ. ਐੱਮ. ਐੱਮ. ਆਨੰਦ ਮੈਨੇਜਿੰਗ ਡਾਇਰੈਕਟਰ ਸੂਰਯਾ ਪ੍ਰਕਾਸ਼ ਆਨੰਦ ਵਲੋਂ ਨਰਸਿੰਗ ਕਾਲਜ ਦੀ ਸ਼ੁਰੂਆਤ ਤੋਂ ਕੀਤਾ ਗਿਆ ...

ਪੂਰੀ ਖ਼ਬਰ »

ਕੀਤੇ ਵਾਅਦਿਆਂ ਨੂੰ ਪੂਰਿਆਂ ਕਰੇਗੀ 'ਆਪ' ਸਰਕਾਰ-ਰਮਦਾਸ

ਨਵਾਂ ਪਿੰਡ, 16 ਮਈ (ਜਸਪਾਲ ਸਿੰਘ)-ਆਮ ਆਦਮੀ ਪਾਰਟੀ ਵਲੋਂ ਚੋਣਾਂ ਦੌਰਾਨ ਸੂਬੇ ਦੀ ਜਨਤਾ ਨਾਲ ਕੀਤੇ ਗਏ ਸਾਰੇ ਵਾਅਦਿਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਪੂਰਿਆਂ ਕਰੇਗੀ | ਇਹ ਪ੍ਰਗਟਾਵਾ ਹਲਕਾ ਅਟਾਰੀ ਤੋਂ 'ਆਪ' ਦੇ ਵਿਧਾਇਕ ਜਸਵਿੰਦਰ ...

ਪੂਰੀ ਖ਼ਬਰ »

ਸਮੂਹਿਕ ਸਿਹਤ ਕੇਂਦਰ ਤਰਸਿੱਕਾ 'ਚ ਵਿਸ਼ਵ ਡੇਂਗੂ ਦਿਵਸ ਮਨਾਇਆ

ਤਰਸਿੱਕਾ, 16 ਮਈ (ਅਤਰ ਸਿੰਘ ਤਰਸਿੱਕਾ)-ਡਾ. ਚਰਨਜੀਤ ਸਿੰਘ ਸਿਵਲ ਸਰਜਨ ਅੰਮਿ੍ਤਸਰ ਤੇ ਡਾ ਮਦਨ ਮੋਹਨ ਜ਼ਿਲ੍ਹਾ ਮਲੇਰੀਆ ਅਫਸਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਸਮੂਹਿਕ ਸਿਹਤ ਕੇਂਦਰ ਤਰਸਿੱਕਾ 'ਚ ਡਾ. ਨਵੀਨ ਖੁੰਗਰ ਐੱਸ. ਐੱਮ. ਓ. ਤਰਸਿੱਕਾ ਦੀ ਅਗਵਾਈ ਹੇਠ ਵਿਸ਼ਵ ...

ਪੂਰੀ ਖ਼ਬਰ »

ਝੋਨੇ ਦੀ ਸੀਜ਼ਨ ਵਿਚ ਨਿਰਵਿਘਨ ਬਿਜਲੀ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾਵੇਗਾ : ਇੰਜੀ: ਸੁਖਜਿੰਦਰ ਸਿੰਘ

ਮਜੀਠਾ, 16 ਮਈ (ਮਨਿੰਦਰ ਸਿੰਘ ਸੋਖੀ)-ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਵਾਸਤੇ ਬਿਜਲੀ ਦੀ ਸਪਲਾਈ ਨੂੰ ਨਿਰਵਿਘਨ ਦੇਣਾ ਯਕੀਨੀ ਬਣਾਇਆ ਜਾਵੇਗਾ | ਇਸ ਵਾਸਤੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਵਿਸ਼ੇਸ਼ ਟੀਮਾਂ ਬਣਾ ਕੇ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ ਜਿਹੜੀਆਂ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਦਾ ਨਤੀਜਾ ਰਿਹਾ ਸ਼ਾਨਦਾਰ

ਚਵਿੰਡਾ ਦੇਵੀ, 16 ਮਈ (ਸਤਪਾਲ ਸਿੰਘ ਢੱਡੇ)-ਗੁਰੂ ਨਾਨਕ ਦੇਵ ਯੁਨੀਵਰਸਿਟੀ ਵਲੋਂ ਐਲਾਨੇ ਡੀ. ਸੀ. ਏ. ਦੇ ਸਮੈਸਟਰ ਪਹਿਲੇ ਸੈਸ਼ਨ 2021-22 ਦੇ ਨਤੀਜਿਆਂ 'ਚ ਕਾਲਜ ਦੇ ਵਿਦਿਆਰਥੀਆਂ ਦੀ ਪ੍ਰਾਪਤੀ ਪ੍ਰਸ਼ੰਸਾ ਭਰਪੂਰ ਰਹੀ | ਕਾਲਜ 'ਚ ਚੱਲ ਰਹੇ ਡੀ. ਸੀ. ਏ. ਦੇ ਕੋਰਸ ਸਮੈਸਟਰ ...

ਪੂਰੀ ਖ਼ਬਰ »

ਪ੍ਰਧਾਨ ਮੱਲ੍ਹੀ ਦੇ ਉੱਦਮ ਨਾਲ ਮੰਡੀ ਭੋਏਵਾਲ 'ਚ ਕਣਕ ਦੀ ਲਿਫਟਿੰਗ ਹੋਈ ਸ਼ੁਰੂ

ਚੌਕ ਮਹਿਤਾ, 16 ਮਈ (ਧਰਮਿੰਦਰ ਸਿੰਘ ਭੰਮਰਾ)-ਮਾਰਕੀਟ ਕਮੇਟੀ ਮਹਿਤਾ ਅਧੀਨ ਪੈਂਦੀ ਮੰਡੀ ਭੋਏਵਾਲ (ਫੋਕਲ ਪੁਆਇੰਟ) 'ਚੋਂ ਕਣਕ ਦੀ ਲਿਫਟਿੰਗ ਨਾ ਹੋਣ ਤੇ ਮੰਡੀ ਦੇ ਆੜਤੀਏ ਜਿੱਥੇ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ, ਉਥੇ ਲੇਬਰ ਵੀ ਇਸ ਦੀ ਮਾਰ ਝੱਲ ਰਹੀ ਹੈ | ...

ਪੂਰੀ ਖ਼ਬਰ »

ਸੰਤ ਗਿ: ਹਰਨਾਮ ਸਿੰਘ ਖ਼ਾਲਸਾ ਨੇ ਮੰਡੀ ਮਹਿਤਾ ਦੇ ਪ੍ਰਧਾਨ ਮੱਲ੍ਹੀ ਨੂੰ ਕੀਤਾ ਸਨਮਾਨਿਤ­

ਚੌਕ ਮਹਿਤਾ, 16 ਮਈ (ਧਰਮਿੰਦਰ ਸਿੰਘ ਭੰਮਰਾ)-ਦਾਣਾ ਮੰਡੀ ਮਹਿਤਾ ਵਿਖੇ ਬਹੁਮਤ ਨਾਲ ਨਵੇਂ ਚੁਣੇ ਗਏ ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਦਵਿੰਦਰ ਸਿੰਘ ਮੱਲੀ (ਡੀ. ਐੱਸ. ਮੱਲੀ) ਆਪਣੀ ਐਸੋਸੀਏਸ਼ਨ ਦੇ ਅਹੁਦੇਦਾਰਾਂ ਜਿਨ੍ਹਾਂ 'ਚ ਸਰਪ੍ਰਸਤ ਸ੍ਰੀ ਕੇਵਲ ਕਿ੍ਸ਼ਨ ਮੋਦਗਿੱਲ, ਸੀਨੀ. ਵਾਈਸ ਪ੍ਰਧਾਨ ਗੁਰਮੁੱਖ ਸਿੰਘ ਸਾਹਬਾ, ਗੁਰਵੇਲ ਸਿੰਘ ਡੇਹਰੀਵਾਲ ਤੇ ਗੁਲਜਿੰਦਰ ਸਿੰਘ ਲਾਡੀ (ਦੋਵੇਂ ਵਾਈਸ ਪ੍ਰਧਾਨ), ਕੈਸ਼ੀਅਰ ਕੁਲਤਾਰਨ ਸਿੰਘ ਪੱਡਾ, ਰਜਿੰਦਰ ਸਿੰਘ ਉਦੋਨੰਗਲ ਤੇ ਮੈਂਬਰਾਂ ਸਮੇਤ ਅੱਜ ਇੱਥੇ ਦਮਦਮੀ ਟਕਸਾਲ ਦੇ ਹੈੱਡਕੁਅਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਜਥਾ ਭਿੰਡਰਾਂ ਮਹਿਤਾ ਵਿਖੇ ਪੁੱਜੇ | ਜਿੱਥੇ ਉਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੋਣ ਤੋਂ ਬਾਅਦ ਦਮਦਮੀ ਟਕਸਾਲ ਦੇ ਮੁੱਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਤੇ ਉਨ੍ਹਾਂ ਤੋਂ ਅਸ਼ੀਰਵਾਦ ਲਿਆ | ਇਸ ਮੌਕੇ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਆਏ ਸਾਰੇ ਆੜਤੀਆਂ ਨੂੰ ਇਸ ਚੋਣ ਦੀ ਵਧਾਈ ਦਿੱਤੀ ਉਪਰੰਤ ਗਿਆਨੀ ਖਾਲਸਾ ਨੇ ਆੜਤੀਆਂ ਨੂੰ ਗੁਰੂ ਦੀ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਜਸਬੀਰ ਸਿੰਘ ਜਲਾਲ, ਰਣਜੀਤ ਸਿੰਘ ਸਿੱਧੂ, ਗੁਰਪਿੰਦਰ ਸਿੰਘ ਲਾਲੀ, ਸੁਖਦੇਵ ਸਿੰਘ ਬੱਲ, ਸਰਬਜੀਤ ਸਿੰਘ ਸਿੱਧੂ, ਬਿੱਕਾ ਮੁਝੈਲ ਟਰੇਡਿੰਗ ਕੰਪਨੀ, ਸੰਦੀਪ ਸਿੰਘ ਬਟਾਲਾ, ਪਵਨ ਕੁਮਾਰ ਤੋਂ ਇਲਾਵਾ ਹੋਰ ਵੀ ਆੜਤੀਏ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਰਸੂਲਪੁਰ ਕਲਾਂ ਵਿਖੇ 'ਆਪ' ਦੀਆਂ 11 ਮੈਂਬਰੀ ਕਮੇਟੀਆਂ ਦਾ ਗਠਨ

ਨਵਾਂ ਪਿੰਡ, 16 ਮਈ (ਜਸਪਾਲ ਸਿੰਘ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਅਧੀਨ ਪਿੰਡ ਰਸੂਲਪੁਰ ਕਲਾਂ ਵਿਖੇ ਸਰਕਲ ਪ੍ਰਧਾਨ ਮੇਜਰ ਸਿੰਘ ਚਾਹਲ, ਰਾਜਪਾਲ ਸਿੰਘ ਬੂਥ ਬਲਾਕ ਪ੍ਰਧਾਨ ਤਰਸਿੱਕਾ ਤੇ ਡਾ: ਸਤਿੰਦਰ ਸਿੰਘ ਬਲਾਕ ਪ੍ਰਧਾਨ ਦੀ ਸਾਂਝੀ ਅਗਵਾਈ ਹੇਠ ਦਰਜਨ ਦੇ ਕਰੀਬ ...

ਪੂਰੀ ਖ਼ਬਰ »

ਧਰਮਕੋਟ 'ਚ ਭਾਰਤੀ ਕਿਸਾਨ ਯੁਨੀਅਨ ਏਕਤਾ (ਉਗਰਾਹਾਂ) ਬਲਾਕ ਦੀ ਚੋਣ

ਓਠੀਆਂ, 16 ਮਈ (ਗੁਰਵਿੰਦਰ ਸਿੰਘ ਛੀਨਾ)-ਪਿੰਡ ਧਰਮਕੋਟ ਵਿਖੇ ਭਾਰਤੀ ਕਿਸਾਨ ਯੂੁਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਡਾਕਟਰ ਕੁਲਦੀਪ ਸਿੰਘ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ ਜਿਸ ਵਿਚ ਕਿਸਾਨਾਂ ਦੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਤੇ ਭਾਰਤੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX