ਤਾਜਾ ਖ਼ਬਰਾਂ


ਕਾਰ ਦੇ ਦਰੱਖਤ ਨਾਲ ਟਕਰਾਉਣ ਨਾਲ ਪਤੀ-ਪਤਨੀ ਦੀ ਮੌਤ, ਦੋ ਬੱਚੇ ਗੰਭੀਰ ਜ਼ਖਮੀ
. . .  11 minutes ago
ਹਰਚੋਵਾਲ, 12 ਅਗਸਤ (ਰਣਜੋਧ ਸਿੰਘ ਭਾਮ) - ਅੱਜ ਸਵੇਰੇ 5 ਕੁ ਵਜੇ ਹਰਚੋਵਾਲ ਦੇ ਨਜ਼ਦੀਕ ਇਕ ਕਾਰ ਦੇ ਦਰੱਖਤ ਨਾਲ ਟਕਰਾਉਣ ਨਾਲ ਕਾਰ ਸਵਾਰ ਪਤੀ-ਪਤਨੀ ਦੀ ਮੌਤ ਅਤੇ ਦੋ ਬੱਚਿਆਂ ਦੇ ਗੰਭੀਰ ਜ਼ਖਮੀ ਹੋਣ ਦੀ ਖਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਤਨਾਮ ਸਿੰਘ ਪੁੱਤਰ ਸਵ. ਬਲਕਾਰ ਸਿੰਘ ਆਪਣੀ...
ਅਮਰੀਕਾ : ਐਫ.ਬੀ.ਆਈ. ਦਫ਼ਤਰ 'ਤੇ ਸੇਧਮਾਰੀ ਦੀ ਕੋਸ਼ਸ਼ ਕਰਨ ਵਾਲਾ ਢੇਰ
. . .  about 1 hour ago
ਵਾਸ਼ਿੰਗਟਨ, 12 ਅਗਸਤ - ਅਮਰੀਕਾ ਦੇ ਓਹੀਓ ਵਿਚ ਐਫ.ਬੀ.ਆਈ. ਦਫ਼ਤਰ 'ਚ ਸੇਧਮਾਰੀ ਦੀ ਕੋਸ਼ਿਸ਼ ਕਰਨ ਵਾਲੇ ਨੂੰ ਪੁਲਿਸ ਨੇ ਢੇਰ ਕਰ ਦਿੱਤਾ...
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਚੰਡੀਗੜ੍ਹ :11 ਆਈ.ਏ.ਐਸ.ਅਤੇ 24 ਪੀ.ਸੀ.ਐਸ.ਅਫ਼ਸਰਾਂ ਦੇ ਤਬਾਦਲੇ
. . .  1 day ago
ਜੰਮੂ-ਕਸ਼ਮੀਰ 'ਚ ਆਤਮਘਾਤੀ ਹਮਲੇ 'ਚ 6 ਦੀ ਮੌਤ, ਜ਼ਖਮੀ ਫੌਜੀ ਦੀ ਮੌਤ
. . .  1 day ago
ਐਨ.ਡੀ.ਆਰ.ਐਫ. ਦੀ ਟੀਮ ਵਲੋਂ ਨਾਲੇ 'ਚ ਡਿੱਗੇ ਦੋ ਸਾਲਾ ਬੱਚੇ ਦੀ ਤਲਾਸ਼ ਲਈ ਸਰਚ ਅਪ੍ਰੇਸ਼ਨ ਤੀਜੇ ਦਿਨ ਵੀ ਜਾਰੀ ਰਿਹਾ
. . .  1 day ago
ਕਪੂਰਥਲਾ, 11 ਅਗਸਤ (ਅਮਰਜੀਤ ਕੋਮਲ)-ਐਨ.ਡੀ.ਆਰ.ਐਫ. ਦੀ ਟੀਮ ਵਲੋਂ ਸ਼ਾਲਾਮਾਰ ਬਾਗ ਨੇੜੇ ਇਕ ਨਿੱਜੀ ਹੋਟਲ ਦੇ ਸਾਹਮਣੇ ਗੰਦੇ ਨਾਲੇ ਵਿਚ ਡਿੱਗੇ ਪ੍ਰਵਾਸੀ ਮਜ਼ਦੂਰ ਦੇ ਦੋ ਸਾਲਾ ਬੱਚੇ ...
ਵਾਲਮੀਕ ਸਮਾਜ ਨੇ 12 ਅਗਸਤ ਲਈ ਦਿੱਤਾ ਪੰਜਾਬ ਬੰਦ ਦਾ ਸੱਦਾ ਮੁੱਖ ਮੰਤਰੀ ਦੇ ਭਰੋਸੇ ਮਗਰੋਂ ਵਾਪਸ ਲਿਆ
. . .  1 day ago
ਅੰਮ੍ਰਿਤਸਰ, 12 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ )-ਵਾਲਮੀਕ ਸਮਾਜ ਅਤੇ ਭਗਵਾਨ ਵਾਲਮੀਕ ਤੀਰਥ ਪ੍ਰਬੰਧ ਕਮੇਟੀ ਵਲੋਂ 12 ਅਗਸਤ ਨੂੰ ਦਿੱਤਾ ਗਿਆ ਪੰਜਾਬ ਬੰਦ ਦਾ ਸੱਦਾ ਸਮਾਜ ਦੇ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ...
ਅੰਮ੍ਰਿਤਸਰ ਨਜ਼ਦੀਕ ਟਰੱਕ ਡਰਾਈਵਰ ਨੇ ਸੰਧਵਾਂ ਦੀ ਕਾਰ ਨੂੰ ਮਾਰੀ ਟੱਕਰ, ਬਚਾਅ ਹੋਇਆ
. . .  1 day ago
ਅੰਮ੍ਰਿਤਸਰ, 11 ਅਗਸਤ (ਰੇਸ਼ਮ ਸਿੰਘ )-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਕਾਰ ਨੂੰ ਅੰਮ੍ਰਿਤਸਰ ਸਾਹਿਬ ਨਜ਼ਦੀਕ ਅੱਜ ਇਕ ਟਰੱਕ ਡਰਾਈਵਰ ਨੇ ਟੱਕਰ ਮਾਰ ਦਿੱਤੀ । ਸੰਧਵਾਂ ਇਸੇ ਕਾਰ 'ਚ ਬੈਠੇ...
ਪੰਜਾਬ ਸਰਕਾਰ ਵਲੋਂ ਸਿਖਿਆ ਸੰਸਥਾਵਾਂ ਲਈ 55.98 ਕਰੋੜ ਰੁਪਏ ਦੀ ਰਾਸ਼ੀ ਜਾਰੀ
. . .  1 day ago
ਪੀ.ਐੱਨ.ਬੀ. ਦੇਤਵਾਲ ਬ੍ਰਾਂਚ ’ਚ ਗੰਨ ਪੁਆਇੰਟ ’ਤੇ 7.44 ਲੱਖ ਦੀ ਡਕੈਤੀ
. . .  1 day ago
ਮੁੱਲਾਂਪੁਰ-ਦਾਖਾ,( ਲੁਧਿਆਣਾ)-, 11 ਅਗਸਤ (ਨਿਰਮਲ ਸਿੰਘ ਧਾਲੀਵਾਲ)- ਮੁੱਲਾਂਪੁਰ ਤਹਿਸੀਲ ਦੇ ਪਿੰਡ ਦੇਤਵਾਲ ਵਿਖੇ ਪੰਜਾਬ ਨੈਸ਼ਨਲ ਬੈਂਕ (ਪੀ.ਐੱਨ.ਬੀ.) ਦੀ ਦੇਤਵਾਲ ਸ਼ਾਖਾ ’ਚ ...
ਮਾਨ ਸਰਕਾਰ ਦੀ ਵੱਡੀ ਸੌਗ਼ਾਤ , ਮਲੇਰਕੋਟਲਾ ਵਿਖੇ ਮੈਡੀਕਲ ਕਾਲਜ ਜਲਦ ਤਿਆਰ ਕਰਨ ਦੇ ਹੁਕਮ
. . .  1 day ago
ਯੂਕੋ ਬੈਂਕ ਲੁੱਟ ਮਾਮਲੇ 'ਚ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਦੋਸ਼ੀ
. . .  1 day ago
ਜਲੰਧਰ , 11 ਅਗਸਤ -ਕੁਝ ਦਿਨ ਪਹਿਲਾਂ ਯੂਕੋ ਬੈਂਕ 'ਚ 13 ਲੱਖ 84 ਹਜ਼ਾਰ ਦੀ ਲੁੱਟ ਹੋਈ ਸੀ , ਇਸ ਮਾਮਲੇ 'ਚ ਪੁਲਿਸ ਨੇ ਵਿਨੈ ਦੋਸ਼ੀ, ਤਰੁਨ ਨਾਹਰ ਤੇ ਅਜੇ ਪਾਲ ਨੂੰ ਗ੍ਰਿਫ਼ਤਾਰ ਕੀਤਾ ਹੈ ।ਇਨ੍ਹਾਂ ਤੋਂ 7 ਲੱਖ 50 ਹਜ਼ਾਰ ਦੀ ਨਕਦੀ ਤੇ ਹਥਿਆਰ ਵੀ ਬਰਾਮਦ ਕੀਤੇ ਹਨ ।
ਡਾ. ਰਾਜ ਬਹਾਦਰ ਦਾ ਅਸਤੀਫ਼ਾ ਮੁੱਖ ਮੰਤਰੀ ਮਾਨ ਵਲੋਂ ਮਨਜ਼ੂਰ
. . .  1 day ago
ਚੰਡੀਗੜ੍ਹ, 11 ਅਗਸਤ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਾਈਸ ਚਾਂਸਲਰ ਡਾ. ਰਾਜ ਬਹਾਦਰ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ। ਪਿਛਲੇ ਦਿਨੀਂ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ...
ਕੱਲ੍ਹ ਦਾ ਪੰਜਾਬ ਬੰਦ ਮੁਲਤਵੀ ਹੋਣ ਦੇ ਆਸਾਰ ਬਣੇ
. . .  1 day ago
ਅੰਮ੍ਰਿਤਸਰ ,11 ਅਗਸਤ (ਰੇਸ਼ਮ ਸਿੰਘ) - ਵਾਲਮੀਕ ਸੰਗਠਨਾਂ ਵਲੋਂ ਕੱਲ੍ਹ ਦੇ ਪੰਜਾਬ ਬੰਦ ਦਾ ਸੱਦਾ ਮੁਲਤਵੀ ਹੋਣ ਦੇ ਆਸਾਰ ਬਣ ਗਏ ਹਨ । ਪੰਜਾਬ ਸਰਕਾਰ ਵਲੋਂ ਵਾਲਮੀਕ ਭਾਈਚਾਰੇ ਦੀਆਂ ਮੰਗਾਂ ’ਤੇ ਸੁਹਿਰਦਤਾ ਨਾਲ ਵਿਚਾਰ...
ਐੱਸ. ਸੀ. ਵਿਦਿਆਰਥੀਆਂ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ
. . .  1 day ago
ਜੰਮੂ-ਕਸ਼ਮੀਰ : ਪੈਟਰੋਲ ਪੰਪ, ਰਾਮਬਨ ਨੇੜੇ ਢਿਗਾਂ ਡਿੱਗਣ ਕਾਰਨ ਐਨ. ਐੱਚ. 44 ਨੂੰ ਰੋਕਿਆ ਗਿਆ
. . .  1 day ago
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  1 day ago
ਭੀਖੀ, 11 ਅਗਸਤ (ਬਲਦੇਵ ਸਿੰਘ ਸਿੱਧੂ)- ਜ਼ਿਲ੍ਹਾ ਮਾਨਸਾ ਦੇ ਪਿੰਡ ਸਮਾਓ ਵਿਖੇ ਕੁਝ ਅਣਪਛਾਤੇ ਨੌਜਵਾਨਾਂ ਵਲੋਂ ਸ਼ੈਂਟੀ ਸਿੰਘ ਪੁੱਤਰ ਕਾਲਾ ਸਿੰਘ ਲਗਭਗ (18) ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਹੈ। ਭੀਖੀ ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।
ਪ੍ਰਨੀਤ ਕੌਰ ਕੈਰੋਂ ਨੇ ਆਪਣੇ ਭਰਾ ਸੁਖਬੀਰ ਸਿੰਘ ਬਾਦਲ ਦੇ ਬੰਨ੍ਹੀ ਰੱਖੜੀ
. . .  1 day ago
ਚੰਡੀਗੜ੍ਹ, 11 ਅਗਸਤ-ਪ੍ਰਨੀਤ ਕੌਰ ਕੈਰੋਂ ਨੇ ਆਪਣੇ ਭਰਾ ਸੁਖਬੀਰ ਸਿੰਘ ਬਾਦਲ ਦੇ ਬੰਨ੍ਹੀ ਰੱਖੜੀ
15 ਅਗਸਤ ਨੂੰ 23 ਕੈਦੀ ਰਿਹਾਅ ਕੀਤੇ ਜਾਣਗੇ-ਹਰਜੋਤ ਸਿੰਘ ਬੈਂਸ
. . .  1 day ago
ਚੰਡੀਗੜ੍ਹ, 11 ਅਗਸਤ-15 ਅਗਸਤ ਨੂੰ 23 ਕੈਦੀ ਰਿਹਾਅ ਕੀਤੇ ਜਾਣਗੇ-ਹਰਜੋਤ ਸਿੰਘ ਬੈਂਸ
ਹਿਮਾਚਲ ਪ੍ਰਦੇਸ਼: ਕੁੱਲੂ 'ਚ ਮੋਹਲੇਧਾਰ ਮੀਂਹ ਕਾਰਨ ਵਹਿ ਗਈਆਂ ਕਈ ਦੁਕਾਨਾਂ ਤੇ ਵਾਹਨ, 2 ਲੋਕਾਂ ਦੀ ਮੌਤ
. . .  1 day ago
ਸ਼ਿਮਲਾ, 11 ਅਗਸਤ-ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੇ ਕੁਝ ਹਿੱਸਿਆਂ 'ਚ ਮੀਂਹ ਨੇ ਭਾਰੀ ਤਬਾਹੀ ਮਚਾਈ ਹੋਈ ਹੈ। ਕੁੱਲੂ ਜ਼ਿਲ੍ਹੇ 'ਚ ਅਚਾਨਕ ਆਏ ਭਾਰੀ ਮੀਂਹ ਕਾਰਨ 2 ਔਰਤਾਂ ਮਲਬੇ ਹੇਠ ਜ਼ਿੰਦਾ ਦੱਬ ਗਈਆਂ, ਜਦਕਿ ਦੁਕਾਨਾਂ ਅਤੇ ਵਾਹਨ ਵਹਿ ਗਏ ਅਤੇ ਹੋਰ ਥਾਵਾਂ 'ਤੇ ਹੜ੍ਹਾਂ ਕਾਰਨ ਹਾਈਵੇਅ ਬੰਦ ਹੋ ਗਏ ਹਨ।
ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪਾਰਟੀ ਵਲੰਟੀਅਰਾਂ ਦੇ ਬੰਨ੍ਹੀ ਰੱਖੜੀ
. . .  1 day ago
ਸੰਗਰੂਰ, 11ਅਗਸਤ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਭੈਣ ਭਰਾ ਦੇ ਪਵਿੱਤਰ ਰਿਸ਼ਤੇ ਦੇ ਤਿਉਹਾਰ ਰੱਖੜੀ ਮੌਕੇ ਸਥਾਨਕ ਰੈਸਟ ਹਾਊਸ ਵਿਖੇ ਪੁੱਜੇ 100 ਦੇ ਕਰੀਬ ਪਾਰਟੀ ਵਲੰਟੀਅਰਾਂ ਦੇ ਰੱਖੜੀ ਬੰਨ੍ਹੀ...
ਜੰਮੂ-ਕਸ਼ਮੀਰ: ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਕੀਤੀ ਗਈ ਆਯੋਜਿਤ
. . .  1 day ago
ਸ਼੍ਰੀਨਗਰ, 11 ਅਗਸਤ-ਜੰਮੂ-ਕਸ਼ਮੀਰ 'ਚ ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਆਯੋਜਿਤ ਕੀਤੀ ਗਈ। ਰੈਲੀ 'ਚ 8,000 ਤੋਂ ਵਧ ਵਿਦਿਆਰਥੀਆਂ ਅਤੇ ਨੌਜਵਾਨਾਂ ਨੇ ਭਾਗ ਲਿਆ।
ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
. . .  1 day ago
ਨਵੀਂ ਦਿੱਲੀ, 11 ਅਗਸਤ-ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
ਮਾਮਲਾ: ਕਤਲ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕਰਨ ਦਾ, ਖੇਤ ਮਜ਼ਦੂਰ ਯੂਨੀਅਨ ਵਲੋਂ ਥਾਣਾ ਲੋਪੋਕੇ ਦਾ ਕੀਤਾ ਗਿਆ ਘਿਰਾਓ
. . .  1 day ago
ਲੋਪੋਕੇ, 11 ਅਗਸਤ (ਗੁਰਵਿੰਦਰ ਸਿੰਘ ਕਲਸੀ)- ਤਹਿਸੀਲ ਲੋਪੋਕੇ ਅਧੀਨ ਆਉਂਦੇ ਪਿੰਡ ਸਾਰੰਗੜਾ ਵਿਖੇ ਬੀਤੀ ਰਾਤ ਕੁਝ ਲੋਕਾਂ ਵਲੋਂ ਮਾਮੂਲੀ ਵਿਵਾਦ ਨੂੰ ਲੈ ਕੇ ਪਿੰਡ ਦੇ ਨੌਜਵਾਨ ਵਿਅਕਤੀ ਦਾ ਇਕ ਵਿਅਕਤੀ ਵਲੋਂ ਗੋਲੀ ਮਾਰ...
ਬਿਕਰਮ ਸਿੰਘ ਮਜੀਠੀਆ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕਰਨ ਪਹੁੰਚੇ ਕਈ ਆਗੂ
. . .  1 day ago
ਚੰਡੀਗੜ੍ਹ, 11 ਅਗਸਤ-ਜੇਲ੍ਹ 'ਚੋਂ ਰਿਹਾਅ ਹੋਣ ਉਪਰੰਤ ਅੱਜ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨ ਲਈ ਬੀਬੀ ਜਗੀਰ ਕੌਰ, ਡਾ. ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ, ਜਨਮੇਜਾ ਸਿੰਘ ਸੇਖੋਂ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਜੇਠ ਸੰਮਤ 554
ਵਿਚਾਰ ਪ੍ਰਵਾਹ: ਮਨੁੱਖ ਦਾ ਮਨੁੱਖ ਵਿਰੁੱਧ ਕੀਤਾ ਜ਼ੁਲਮ, ਹਜ਼ਾਰਾਂ ਲੋਕਾਂ ਨੂੰ ਰੁਆ ਦਿੰਦਾ ਹੈ। -ਹੋਰੇਸ ਵਾਲਪੋਲ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਚੰਡੀਗੜ੍ਹ 'ਚ ਗਰਮੀ ਦੀ ਲਹਿਰ ਨੇ ਲੋਕ ਕੀਤੇ ਬੇਹਾਲ

ਚੰਡੀਗੜ੍ਹ, 16 ਮਈ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਵਿਚ ਗਰਮੀ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਤਾਪਮਾਨ 40 ਡਿਗਰੀ ਤੋਂ ਉੱਪਰ ਬਣਿਆ ਹੋਇਆ ਹੈ | ਗਰਮੀ ਦੀ ਲਹਿਰ ਕਾਰਨ ਸ਼ਹਿਰ ਦੇ ਲੋਕ ਬੇਹਾਲ ਹਨ ਅਤੇ ਆਪਣੇ ਘਰਾਂ ਤੋਂ ਬਾਹਰ ਨਿਕਲਣ ਤੋਂ ਵੀ ਗੁਰੇਜ਼ ਕਰ ਰਹੇ ਹਨ | ਮੌਸਮ ...

ਪੂਰੀ ਖ਼ਬਰ »

ਬੁੱਧ ਪੂਰਨਿਮਾ ਸਬੰਧੀ ਪ੍ਰੋਗਰਾਮ ਕਰਵਾਇਆ

ਚੰਡੀਗੜ੍ਹ, 16 ਮਈ (ਨਵਿੰਦਰ ਸਿੰਘ ਬੜਿੰਗ)- ਬੁੱਧ ਪੂਰਨਿਮਾ ਦੇ ਸ਼ੁੱਭ ਦਿਹਾੜੇ 'ਤੇ ਸ਼ਾਰਦਾ ਸਰਵਹਿੱਤਕਾਰੀ ਮਾਡਲ, ਸੀਨੀਅਰ ਸੈਕੰਡਰੀ ਸਕੂਲ ਸੈਕਟਰ-40 ਡੀ ਵਿਚ ਪੰਜਾਬੀ ਵਿਭਾਗ ਵਲੋਂ ਪ੍ਰੋਗਰਾਮ ਕੀਤਾ ਗਿਆ | ਇਸ ਮੌਕੇ ਸਕੂਲੀ ਵਿਦਿਆਰਥੀਆਂ ਨੇ ਮਹਾਤਮਾ ਬੁੱਧ ਦੇ ਵਿਚਾਰਾਂ ਨੂੰ ਅਤੇ ਉਨ੍ਹਾਂ ਦੀਆਂ ਤਸਵੀਰਾਂ ਨੂੰ ਪੋਸਟਰਾਂ ਰਾਹੀਂ ਦਰਸਾ ਕੇ ਇਸ ਦਿਹਾੜੇ ਨੂੰ ਮਨਾਇਆ | ਇਸ ਮੌਕੇ ਸਕੂਲ ਪਿ੍ੰਸੀਪਲ ਅਰਚਨਾ ਨਾਗਰਥ ਨੇ ਵਿਦਿਆਰਥੀਆਂ ਨੂੰ ਮਹਾਤਮਾ ਬੁੱਧ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਅੱਗੇ ਵਧਣ ਅਤੇ ਆਪਣਾ ਟੀਚਾ ਪ੍ਰਾਪਤ ਕਰਨ ਲਈ ਪ੍ਰੇਰਿਆ ਅਤੇ ਵਿਦਿਆਰਥੀਆਂ ਵਲੋਂ ਬਣਾਏ ਗਏ ਪੋਸਟਰਾਂ ਦੀ ਸ਼ਲਾਘਾ ਵੀ ਕੀਤੀ |

ਖ਼ਬਰ ਸ਼ੇਅਰ ਕਰੋ

 

ਪੀ.ਜੀ.ਆਈ. ਨਰਸਿੰਗ ਵੈੱਲਫੇਅਰ ਐਸੋਸੀਏਸ਼ਨ ਵਲੋਂ ਵਾਕਾਥਾਨ

ਚੰਡੀਗੜ੍ਹ, 16 ਮਈ (ਮਨਜੋਤ ਸਿੰਘ ਜੋਤ)- ਪੀ.ਜੀ.ਆਈ. ਨਰਸਿੰਗ ਵੈੱਲਫੇਅਰ ਐਸੋਸੀਏਸ਼ਨ ਵਲੋਂ ਨਰਸਿੰਗ ਹਫ਼ਤੇ ਤਹਿਤ ਸਪੋਰਟਸ ਕੰਪਲੈਕਸ ਤੋਂ ਲੈ ਕੇ ਸੁਖਨਾ ਝੀਲ ਤੱਕ ਵਾਕਾਥਾਨ ਕਰਵਾਈ ਗਈ | ਇਸ ਵਿਚ ਪੀ.ਜੀ.ਆਈ. ਦੇ ਨਰਸਿੰਗ ਸਟਾਫ਼ ਵਲੋਂ ਭਾਗ ਲਿਆ ਗਿਆ | ਜ਼ਿਕਰਯੋਗ ਹੈ ਕਿ ...

ਪੂਰੀ ਖ਼ਬਰ »

ਵੱਖ-ਵੱਖ ਸੜਕ ਹਾਦਸਿਆਂ 'ਚ ਦੋ ਵਿਅਕਤੀਆਂ ਦੀ ਮੌਤ

ਚੰਡੀਗੜ੍ਹ, 16 ਮਈ (ਗੁਰਪ੍ਰੀਤ ਸਿੰਘ ਜਾਗੋਵਾਲ) - ਸ਼ਹਿਰ ਵਿਚ ਹੋਏ ਵੱਖ-ਵੱਖ ਸੜਕ ਹਾਦਸਿਆਂ 'ਚ ਦੋ ਲੋਕਾਂ ਦੀ ਮੌਤ ਹੋ ਗਈ | ਮਿਲੀ ਜਾਣਕਾਰੀ ਅਨੁਸਾਰ ਪਹਿਲੇ ਮਾਮਲੇ 'ਚ ਸੀ.ਟੀ.ਯੂ. ਦੀ ਬੱਸ 'ਚੋਂ ਡਿੱਗਣ ਕਾਰਨ ਨਿਊ ਜਨਤਾ ਕਾਲੋਨੀ ਲੁਧਿਆਣਾ ਦੇ ਰਹਿਣ ਵਾਲੇ ਪੁਸ਼ਪਿੰਦਰ ...

ਪੂਰੀ ਖ਼ਬਰ »

ਖੇਡੋ ਇੰਡੀਆ ਰਾਹਗਿਰੀ ਪ੍ਰੋਗਰਾਮ ਕੱਲ੍ਹ

ਚੰਡੀਗੜ੍ਹ, 16 ਮਈ (ਵਿ. ਪ੍ਰਤੀ.) -ਹਰਿਆਣਾ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਰਾਜ ਮੰਤਰੀ ਓਮ ਪ੍ਰਕਾਸ਼ ਯਾਦਵ ਦੇ ਅਮ੍ਰਤ ਮਹਾਉਤਸਵ ਦੀ ਲੜੀ ਵਿਚ ਖੇਡੋ ਇੰਡੀਆ ਯੂਥ ਗੇਮਸ-2021 ਨੂੰ ਪ੍ਰੋਤਸਾਹਨ ਦੇਣ ਲਈ 18 ਮਈ, 2022 ਨੂੰ ਨਾਰਨੌਲ ਦੇ ਨੇਤਾਜੀ ਸੁਭਾਸ਼ ਚੰਦਰ ਬੋਸ ਸਟੇਡੀਅਮ ...

ਪੂਰੀ ਖ਼ਬਰ »

ਹਿਮਾਚਲ ਮਹਾਸਭਾ ਚੰਡੀਗੜ੍ਹ ਦੀ ਮਹੀਨਾਵਾਰ ਮੀਟਿੰਗ

ਚੰਡੀਗੜ੍ਹ, 16 ਮਈ (ਬੜਿੰਗ) ਹਿਮਾਚਲ ਮਹਾਸਭਾ ਚੰਡੀਗੜ੍ਹ ਦੀ ਮਹੀਨਾਵਾਰ ਮੀਟਿੰਗ ਸੈਕਟਰ-23 ਸਥਿਤ ਮੁਨੀ ਜੀ ਮੰਦਿਰ ਵਿਖੇ ਪ੍ਰਧਾਨ ਪਿ੍ਥਵੀ ਸਿੰਘ ਪ੍ਰਜਾਪਤੀ ਦੀ ਅਗਵਾਈ ਹੇਠ ਹੋਈ ਜਿਸ ਵਿਚ ਬਾਬਾ ਬਾਲਕ ਨਾਥ ਦੇ ਜਨਮ ਦਿਵਸ 'ਤੇ 3 ਮਈ ਨੂੰ ਹੋਏ ਖਰਚੇ ਸਬੰਧੀ ਵੇਰਵੇ ...

ਪੂਰੀ ਖ਼ਬਰ »

ਕੋਠੀ 'ਚੋਂ ਸਾਮਾਨ ਚੋਰੀ-ਮਾਮਲਾ ਦਰਜ

ਚੰਡੀਗੜ੍ਹ, 16 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ-10 ਵਿਚ ਪੈਂਦੀ ਇਕ ਕੋਠੀ 'ਚ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿਲੀ ਜਾਣਕਾਰੀ ਅਨੁਸਾਰ ਮਾਮਲੇ ਦੀ ਸ਼ਿਕਾਇਤ ਕੋਠੀ ਵਿਚ ਕੰਮ ਕਰਨ ਵਾਲੇ ਨੌਕਰ ਸੁਰੇਸ਼ ਕੁਮਾਰ ਨੇ ਪੁਲਿਸ ਨੂੰ ਦਿੱਤੀ ਹੈ | ਸ਼ਿਕਾਇਤ ਵਿਚ ...

ਪੂਰੀ ਖ਼ਬਰ »

ਮੁੱਖ ਸਕੱਤਰ ਨੇ ਕੀਤੀ ਈ-ਭੂਮੀ ਪੋਰਟਲ ਰਾਹੀਂ ਜ਼ਮੀਨ ਖ਼ਰੀਦ ਦੇ ਸੰਬੰਧ ਵਿਚ ਸਕੱਤਰਾਂ ਦੀ ਕਮੇਟੀ ਦੀ ਅਗਵਾਈ

ਚੰਡੀਗੜ੍ਹ, 16 ਮਈ (ਪਰਵਾਨਾ)- ਹਰਿਆਣਾ ਦੇ ਮੁੱਖ ਸਕੱਤਰ ਸ੍ਰੀ ਸੰਜੀਵ ਕੌਸ਼ਲ ਦੀ ਅਗਵਾਈ ਹੇਠ ਅੱਜ ਇੱਥੇ ਈ-ਭੂਮੀ ਪੋਰਟਲ ਦੇ ਤਹਿਤ ਵੱਖ-ਵੱਖ ਪਰਿਯੋਜਨਾਵਾਂ ਲਈ ਜ਼ਮੀਨ ਖਰੀਦ ਤਹਿਤ ਸਕੱਤਰਾਂ ਦੀ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ 3 ਪ੍ਰੋਜੈਕਟਸ ਨੂੰ ਹਾਈ ਪਾਵਰ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਦਾ 1 ਨਵਾਂ ਮਾਮਲਾ

ਚੰਡੀਗੜ੍ਹ, 16 ਮਈ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਵਿਚ ਅੱਜ ਕੋਰੋਨਾ ਵਾਇਰਸ ਦਾ ਇਕ ਨਵਾਂ ਮਾਮਲਾ ਸਾਹਮਣੇ ਆਇਆ ਹੈ ਜਦ ਕਿ 9 ਮਰੀਜ਼ ਸਿਹਤਯਾਬ ਹੋਏ ਹਨ | ਸ਼ਹਿਰ ਵਿਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 79 ਹੈ | ਅੱਜ ਸੈਕਟਰ- 48 ਤੋਂ ਕੋਰੋਨਾ ਦੇ ਇਕ ਨਵੇਂ ਮਾਮਲੇ ਦੀ ...

ਪੂਰੀ ਖ਼ਬਰ »

ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸਤੌਜ ਤੋਂ ਹੋਈ ਝੋਨੇ ਦੀ ਸਿੱਧੀ ਬਿਜਾਈ ਦੀ ਸ਼ੁਰੂਆਤ

ਚੰਡੀਗੜ੍ਹ, 16 ਮਈ (ਅਜੀਤ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸਤੌਜ ਤੋਂ ਇਸ ਸਾਲ ਝੋਨੇ ਦੀ ਸਿੱਧੀ ਬਿਜਾਈ ਦੀ ਸ਼ੁਰੂਆਤ ਹੋਈ ਹੈ | ਐਤਵਾਰ ਨੂੰ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਤੇ ਮੁੱਖ ਮੰਤਰੀ ਦੀ ਮਾਤਾ ਹਰਪਾਲ ਕੌਰ ਦੀ ਹਾਜ਼ਰੀ ਵਿੱਚ ਸਤੌਜ ...

ਪੂਰੀ ਖ਼ਬਰ »

ਸੁਨੀਲ ਜਾਖੜ ਦਾ ਕਾਂਗਰਸ ਛੱਡਣਾ ਪਾਰਟੀ ਲਈ ਹਾਨੀਕਾਰਕ - ਲਾਲ ਸਿੰਘ

ਚੰਡੀਗੜ੍ਹ, 16 ਮਈ (ਵਿ. ਪ੍ਰਤੀ.)- ਸੀਨੀਅਰ ਕਾਂਗਰਸੀ ਨੇਤਾ ਸ. ਲਾਲ ਸਿੰਘ ਨੇ ਸੁਨੀਲ ਜਾਖੜ ਵਲੋਂ ਪਾਰਟੀ ਨੂੰ ਹਮੇਸ਼ਾ ਲਈ ਸਿਆਸੀ 'ਫ਼ਤਿਹ' ਕਹਿਣ ਨੂੰ ਬਦਕਿਸਮਤੀ ਕਰਾਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਸੁਨੀਲ ਜਾਖੜ ਦਾ ਕਾਂਗਰਸ ਨਾਲ ਲਗਪਗ 50 ਸਾਲ ਦਾ ਰਿਸ਼ਤਾ ਰਿਹਾ ਹੈ, ...

ਪੂਰੀ ਖ਼ਬਰ »

ਚਰਸ ਸਮੇਤ ਇਕ ਕਾਬੂ

ਚੰਡੀਗੜ੍ਹ, 16 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਦੀ ਜ਼ਿਲ੍ਹਾ ਕ੍ਰਾਈਮ ਸੈੱਲ ਦੀ ਟੀਮ ਨੇ ਇਕ ਵਿਅਕਤੀ ਨੂੰ ਚਰਸ ਸਮੇਤ ਕਾਬੂ ਕੀਤਾ ਹੈ, ਦੀ ਪਛਾਣ ਡਿੰਪਲ ਕੁਮਾਰ ਵਜੋਂ ਹੋਈ ਹੈ ਜੋ ਮੰਡੀ ਹਿਮਾਚਲ ਪ੍ਰਦੇਸ਼ ਦਾ ਰਹਿਣ ਵਾਲਾ ਹੈ | ਪੁਲਿਸ ਟੀਮ ਨੇ ...

ਪੂਰੀ ਖ਼ਬਰ »

ਹੱਲੋ ਮਾਜਰਾ ਤੇ ਦੀਪ ਕੰਪਲੈਕਸ ਕਾਲੋਨੀ ਵਾਸੀ ਪੀਣ ਵਾਲੇ ਪਾਣੀ ਨੂੰ ਤਰਸੇ

ਚੰਡੀਗੜ੍ਹ, 16 ਮਈ (ਨਵਿੰਦਰ ਸਿੰਘ ਬੜਿੰਗ)- ਜੇਠ ਮਹੀਨਾ ਸ਼ੁਰੂ ਹੋਇਆਂ ਚਾਰ ਦਿਨ ਹੋ ਚੁੱਕੇ ਹਨ | ਜਿਸ ਦੇ ਚੱਲਦਿਆਂ ਤਾਪਮਾਨ ਵੀ 41 ਤੋਂ 42 ਡਿਗਰੀ ਸੈਲਸੀਅਸ 'ਤੇ ਪਹੁੰਚ ਚੁੱਕਾ ਹੈ | ਆਉਣ ਵਾਲੇ ਦਿਨਾਂ ਵਿਚ ਤਾਪਮਾਨ ਹੋਰ ਵਧਣ ਦੀ ਸੰਭਾਵਨਾ ਹੈ, ਜਿਸ ਦੇ ਚੱਲਦਿਆਂ ਸ਼ਹਿਰ ...

ਪੂਰੀ ਖ਼ਬਰ »

ਹਾਈਵੇਅ ਲਈ ਐਕੁਆਇਰ ਕੀਤੀ ਜਾਣ ਵਾਲੀ ਜ਼ਮੀਨ ਦਾ ਕਿਸਾਨਾਂ ਨੂੰ ਸਹੀ ਮੁੱਲ ਮਿਲੇ - ਰਾਣਾ ਇੰਦਰ ਪ੍ਰਤਾਪ

ਚੰਡੀਗੜ੍ਹ, 16 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਪੰਜਾਬ ਅੰਦਰ ਬਣ ਰਹੇ ਦੋ ਹਾਈਵੇਅ ਦਿੱਲੀ ਤੋਂ ਕੱਟੜਾ ਅਤੇ ਅੰਮਿ੍ਤਸਰ ਤੋਂ ਜਾਮਨਗਰ ਨੂੰ ਲੈ ਕੇ ਐਕੁਆਇਰ ਕੀਤੀਆਂ ਜਾ ਰਹੀਆਂ ਕਿਸਾਨਾਂ ਦੀਆਂ ਜ਼ਮੀਨਾਂ ਦਾ ਮੁੱਦਾ ਇਕ ਵਾਰ ...

ਪੂਰੀ ਖ਼ਬਰ »

ਦੁਪਹੀਆ ਵਾਹਨ ਚੋਰ ਗਰੋਹ ਦਾ ਪਰਦਾਫਾਸ਼-22 ਮੋਟਰਸਾਈਕਲ ਕੀਤੇ ਬਰਾਮਦ

ਚੰਡੀਗੜ੍ਹ, 16 ਮਈ (ਐਨ.ਐਸ. ਪਰਵਾਨਾ)-ਹਰਿਆਣਾ ਪੁਲਿਸ ਨੇ ਇੰਟਰ-ਸਟੇਟ ਬਾਇਕ ਚੋਰ ਗਰੋਹ ਦਾ ਪਰਦਾਫਾਸ਼ ਕਰਦੇ ਹੋਏ ਅੰਬਾਲਾ ਜ਼ਿਲ੍ਹੇ ਤੋਂ ਦੋ ਦੋਸ਼ੀਆਂ ਨੂੰ ਗਿ੍ਫ਼ਤਾਰ ਕਰ ਉਨ੍ਹਾਂ ਦੇ ਕਬਜ਼ੇ ਤੋਂ 22 ਚੋਰੀ ਕੀਤੀਆਂ ਮੋਟਰਸਾਈਕਲ ਬਰਾਮਦ ਕੀਤੀਆਂ ਹਨ | ਹਰਿਆਣਾ ਪੁਲਿਸ ...

ਪੂਰੀ ਖ਼ਬਰ »

ਘਰਵਾਲੀ ਤੋਂ ਪ੍ਰੇਸ਼ਾਨ ਵਿਅਕਤੀ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖੁਦਕਸ਼ੀ

ਮਾਜਰੀ, 16 ਮਈ (ਧੀਮਾਨ)-ਪਿੰਡ ਫਿਰੋਜ਼ਪੁਰ ਦੇ ਵਸਨੀਕ ਅਮਰਜੀਤ ਸਿੰਘ ਨੇ ਆਪਣੀ ਘਰਵਾਲੀ ਤੋਂ ਪ੍ਰੇਸ਼ਾਨ ਹੋ ਕੇ ਜ਼ਹਿਰੀਲੀ ਚੀਜ਼ ਨਿਗਲ ਕੇ ਜੀਵਨ ਲੀਲਾ ਸਮਾਪਤ ਕਰ ਲਈ | ਇਸ ਸੰਬੰਧੀ ਮਿ੍ਤਕ ਦੇ ਭਰਾ ਪਰਮਜੀਤ ਸਿੰਘ ਪੁੱਤਰ ਗੁਰਸੇਵਕ ਸਿੰਘ ਵਾਸੀ ਪਿੰਡ ਫਿਰੋਜ਼ਪੁਰ ...

ਪੂਰੀ ਖ਼ਬਰ »

ਅਦਾਲਤ ਨੇ ਪਿ੍ੰ. ਪੁਰਖਾਲਵੀ ਦੀ ਜ਼ਮਾਨਤ ਅਰਜ਼ੀ ਕੀਤੀ ਖਾਰਜ

ਐੱਸ. ਏ. ਐੱਸ. ਨਗਰ, 16 ਮਈ (ਜਸਬੀਰ ਸਿੰਘ ਜੱਸੀ)-ਵਿਜੀਲੈਂਸ ਦੀ ਟੀਮ ਵਲੋਂ ਸਰਕਾਰੀ ਆਈ. ਟੀ. ਆਈ. (ਲੜਕੀਆਂ) ਫੇਜ਼-5 ਮੁਹਾਲੀ ਦੇ ਪਿ੍ੰ. ਸ਼ਮਸ਼ੇਰ ਸਿੰਘ ਪੁਰਖਾਲਵੀ ਨੂੰ ਇੰਸਟਰੱਕਟਰ ਦੀ ਪੋਸਟ ਲਈ ਬਿਨੈਕਾਰ ਤੋਂ 50 ਹਜ਼ਾਰ ਰੁ. ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗਿ੍ਫ਼ਤਾਰ ...

ਪੂਰੀ ਖ਼ਬਰ »

ਫੇਜ਼-1 ਦੀ ਸ਼ਹੀਦ ਭਗਤ ਸਿੰਘ ਖੋਖਾ ਮਾਰਕੀਟ 'ਤੇ ਚੱਲਿਆ ਗਮਾਡਾ ਦਾ ਪੀਲਾ ਪੰਜਾ

ਐੱਸ. ਏ. ਐੱਸ. ਨਗਰ, 16 ਮਈ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਫੇਜ਼-1 ਵਿਚਲੀ ਪਿੰਡ ਮੁਹਾਲੀ ਦੇ ਨਾਲ ਲੱਗਦੀ ਸ਼ਹੀਦ ਭਗਤ ਸਿੰਘ ਖੋਖਾ ਮਾਰਕੀਟ ਨੂੰ ਅੱਜ ਗਮਾਡਾ ਵਲੋਂ ਪੁਲਿਸ-ਪ੍ਰਸ਼ਾਸਨ ਦੇ ਸਹਿਯੋਗ ਨਾਲ ਜੇ. ਸੀ. ਬੀ. ਮਸ਼ੀਨ ਨਾਲ ਪੂਰੀ ਤਰ੍ਹਾਂ ਢਾਹ ਕੇ ਜ਼ਮੀਨ ਦਾ ...

ਪੂਰੀ ਖ਼ਬਰ »

ਬੱਬੀ ਬਾਦਲ ਫਾਊਾਡੇਸ਼ਨ ਵਲੋਂ ਧੀਆਂ ਲਈ ਮੁਫ਼ਤ ਸਿਲਾਈ-ਕਢਾਈ ਸੈਂਟਰ ਖੋਲ੍ਹੇ ਜਾ ਰਹੇ ਹਨ-ਘੜੂੰਆਂ

ਐੱਸ. ਏ. ਐੱਸ. ਨਗਰ, 16 ਮਈ (ਕੇ. ਐੱਸ. ਰਾਣਾ)-ਲੋੜਵੰਦ ਲੋਕਾਂ ਦੀ ਮਦਦ ਕਰਨ ਨਾਲ ਜਿਥੇ ਮਨ ਨੂੰ ਸੰਤੁਸ਼ਟੀ ਮਿਲਦੀ ਹੈ, ਉਥੇ ਹੀ ਜ਼ਰੂਰਤਮੰਦ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਦਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਸੁਖਇੰਦਰ ...

ਪੂਰੀ ਖ਼ਬਰ »

ਪੀਣ ਵਾਲੇ ਪਾਣੀ ਦੀ ਨਾਕਸ ਸਪਲਾਈ ਨੂੰ ਲੈ ਕੇ ਪ੍ਰੀਤ ਕਾਲੋਨੀ ਦੀਆਂ ਔਰਤਾਂ ਵਲੋਂ ਕੌਂਸਲ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ

ਜ਼ੀਰਕਪੁਰ, 16 ਮਈ (ਅਵਤਾਰ ਸਿੰਘ)-ਜ਼ੀਰਕਪੁਰ ਨਗਰ ਕੌਂਸਲ ਦੇ ਵਾ. ਨੰ. 15 ਪ੍ਰੀਤ ਕਾਲੋਨੀ 'ਚ ਪਾਣੀ ਦੀ ਸਪਲਾਈ 'ਚ ਦਿਨੋਂ-ਦਿਨ ਆ ਰਹੀ ਸਮੱਸਿਆ ਕਾਰਨ ਦੁਖੀ ਹੋਈਆਂ ਔਰਤਾਂ ਨੇ ਨਗਰ ਕੌਂਸਲ ਦਫ਼ਤਰ ਅੱਗੇ ਜੇ. ਈ. ਨੂੰ ਘੇਰ ਕੇ ਨਾਅਰੇਬਾਜ਼ੀ ਕੀਤੀ | ਵਾ. ਨੰ. 15 ਦੀ ਕੌਂਸਲਰ ਦੇ ...

ਪੂਰੀ ਖ਼ਬਰ »

ਜਾਅਲੀ ਆਫ਼ਰ ਲੈਟਰ ਅਤੇ ਵੀਜ਼ੇ ਲਗਵਾ ਕੇ ਵਿਦਿਆਰਥੀਆਂ ਤੋਂ 30 ਤੋਂ 35 ਲੱਖ ਰੁ. ਲੈਣ ਦਾ ਦੋਸ਼

ਐੱਸ. ਏ. ਐੱਸ. ਨਗਰ, 16 ਮਈ (ਜਸਬੀਰ ਸਿੰਘ ਜੱਸੀ)-ਪੰਜਾਬ ਦੇ ਵਿਦਿਆਰਥੀ ਰੁਜ਼ਗਾਰ, ਉਚੇਰੀ ਸਿੱਖਿਆ ਅਤੇ ਸੁਨਹਿਰੇ ਭਵਿੱਖ ਲਈ ਜਿਥੇ ਅੱਜ ਵਿਦੇਸ਼ਾਂ ਵੱਲ ਵਹੀਰਾਂ ਘੱਤ ਰਹੇ ਹਨ, ਉਥੇ ਨਾਲ ਹੀ ਸੂਬੇ ਵਿਚ ਬੈਠੇ ਠੱਗ ਟਰੈਵਲ ਏਜੰਟ ਪੁਲਿਸ ਦੀ ਮਿਲੀਭੁਗਤ ਨਾਲ ਭੋਲੇ-ਭਾਲੇ ...

ਪੂਰੀ ਖ਼ਬਰ »

ਹਾਦਸੇ 'ਚ ਜ਼ਖ਼ਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ

ਮਾਜਰੀ, 16 ਮਈ (ਧੀਮਾਨ)-ਕੁਰਾਲੀ ਸਿਸਵਾਂ ਮਾਰਗ 'ਤੇ ਪੈਟਰੋਲ ਪੰਪ ਸਾਹਮਣੇ ਥ੍ਰੀ-ਵੀਲ੍ਹਰ ਤੇ ਕਾਰ ਵਿਚਕਾਰ ਵਾਪਰੇ ਹਾਦਸੇ ਦੌਰਾਨ ਜ਼ਖ਼ਮੀ ਹੋਈ ਵਿਅਕਤੀ ਦੀ ਪੀ. ਜੀ. ਆਈ. ਚੰਡੀਗੜ੍ਹ ਵਿਖੇ ਇਲਾਜ ਦੌਰਾਨ ਮੌਤ ਹੋਣ ਦਾ ਸਮਾਚਾਰ ਹੈ | ਇਸ ਸੰਬੰਧੀ ਸ਼ਿਕਾਇਤਕਰਤਾ ਰਾਜ ...

ਪੂਰੀ ਖ਼ਬਰ »

ਸੰਯੁਕਤ ਆਤਮਾ ਪੰਜਾਬ ਐਸੋਸੀਏਸ਼ਨ (ਸਾਪਾ) ਵਲੋਂ ਛੇਵੇਂ ਦਿਨ ਵੀ ਰੋਸ ਪ੍ਰਦਰਸ਼ਨ

ਐੱਸ. ਏ. ਐੱਸ. ਨਗਰ, 16 ਮਈ (ਕੇ. ਐੱਸ. ਰਾਣਾ)-ਸੰਯੁਕਤ ਆਤਮਾ ਪੰਜਾਬ ਐਸੋਸੀਏਸ਼ਨ (ਸਾਪਾ) ਵਲੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਡਾਇਰੈਕਟਰ ਖੇਤੀਬਾੜੀ ਪੰਜਾਬ ਵਿਰੁੱਧ ਲਗਾਤਾਰ ਛੇਵੇਂ ਦਿਨ ਵੀ ਰੋਸ ਪ੍ਰਦਰਸ਼ਨ ਕੀਤਾ ਗਿਆ | ਅੱਤ ਦੀ ਇਸ ਗਰਮੀ 'ਚ ਵੀ ਪੰਜਾਬ ਦੇ ...

ਪੂਰੀ ਖ਼ਬਰ »

ਬਾਬਾ ਲਖਬੀਰ ਸਿੰਘ ਵਲੋਂ ਸਿਲਾਈ ਸੈਂਟਰ ਦਾ ਉਦਘਾਟਨ

ਮੁੱਲਾਂਪੁਰ ਗਰੀਬਦਾਸ, 16 ਮਈ (ਖੈਰਪੁਰ)-ਟਰੱਸਟ ਰਤਵਾੜਾ ਸਾਹਿਬ ਦੇ ਚੇਅਰਮੈਨ ਬਾਬਾ ਲਖਬੀਰ ਸਿੰਘ ਨੇ ਪਿੰਡ ਭੜੌਜੀਆਂ ਵਿਖੇ ਮਾਤਾ ਸਾਹਿਬ ਕੌਰ ਸਿਲਾਈ ਸੈਂਟਰ ਦਾ ਉਦਘਾਟਨ ਕੀਤਾ | ਇਸ ਮੌਕੇ ਭਾਈ ਜਸਵੰਤ ਸਿੰਘ ਰਤਵਾੜਾ ਸਾਹਿਬ ਦੇ ਜੱਥੇ ਵਲੋਂ ਗੁਰਬਾਣੀ ਕੀਰਤਨ ...

ਪੂਰੀ ਖ਼ਬਰ »

ਘਰ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ

ਕੁਰਾਲੀ, 16 ਮਈ (ਹਰਪ੍ਰੀਤ ਸਿੰਘ)-ਸ਼ਹਿਰ ਦੀ ਸਬਜ਼ੀ ਮੰਡੀ ਨਾਲ ਲੱਗਦੀ ਇਕ ਰਿਹਾਇਸ਼ੀ ਕਾਲੋਨੀ 'ਚੋਂ ਅਣਪਛਾਤੇ ਚੋਰਾਂ ਨੇ ਦਿਨ-ਦਿਹਾੜੇ ਇਕ ਘਰ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ ਕਰ ਲਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਰਾਜੇਸ਼ ਕੁਮਾਰ ਪੁੱਤਰ ਮਹਿੰਦਰ ...

ਪੂਰੀ ਖ਼ਬਰ »

ਕਮਿਊਨਿਟੀ ਹੈਲਥ ਸੈਂਟਰ 'ਚ ਰਾਸ਼ਟਰੀ ਡੇਂਗੂ ਦਿਵਸ ਮਨਾਇਆ

ਜ਼ੀਰਕਪੁਰ, 16 ਮਈ (ਹੈਪੀ ਪੰਡਵਾਲਾ)-ਢਕੌਲੀ ਦੇ ਕਮਿਊਨਿਟੀ ਹੈਲਥ ਸੈਂਟਰ ਵਿਖੇ ਰਾਸ਼ਟਰੀ ਡੇਂਗੂ ਦਿਵਸ ਮਨਾਇਆ ਗਿਆ | ਇਸ ਦੌਰਾਨ ਸਿਵਲ ਸਰਜਨ ਡਾ. ਆਦਰਸ਼ ਪਾਲ ਕੌਰ ਦੇ ਨਿਰਦੇਸ਼ ਅਨੁਸਾਰ ਐਸ. ਐਮ.ਓ. ਡਾ. ਪੌਮੀ ਚਤਰਥ ਦੀ ਅਗਵਾਈ ਹੇਠ ਡਾ. ਮਹਿਤਾਬ ਸਿੰਘ ਬੱਲ, ਹੈਲਥ ...

ਪੂਰੀ ਖ਼ਬਰ »

ਸ਼ੈਮਰਾਕ ਸਕੂਲ ਦੇ ਵਿਦਿਆਰਥੀਆਂ ਨੂੰ ਐਨਵੈਸਟਰ ਸੈਰੇਮਨੀ ਦੌਰਾਨ ਸੌਂਪੀਆਂ ਜ਼ਿੰਮੇਵਾਰੀਆਂ

ਐੱਸ. ਏ. ਐੱਸ. ਨਗਰ, 16 ਮਈ (ਤਰਵਿੰਦਰ ਸਿੰਘ ਬੈਨੀਪਾਲ)-ਸ਼ੈਮਰਾਕ ਸੀਨੀਅਰ ਸੈਕੰਡਰੀ ਸਕੂਲ ਸੈਕਟਰ-69 ਵਲੋਂ ਸਕੂਲ ਦੇ ਆਡੀਟੋਰੀਅਮ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਕਰਵਾਈ ਗਈ ਐਨਵੈਸਟਰ ਸੈਰੇਮਨੀ ਦੌਰਾਨ ਵਿਦਿਆਰਥੀਆਂ ਨੂੰ ਸਕੂਲ ਦੀਆਂ ਵੱਖ-ਵੱਖ ਜ਼ਿੰਮੇਵਾਰੀਆਂ ...

ਪੂਰੀ ਖ਼ਬਰ »

ਸਿਵਲ ਸਰਜਨ ਵਲੋਂ ਨਰਸਿੰਗ ਅਧਿਕਾਰੀਆਂ ਦਾ ਸਨਮਾਨ

ਐੱਸ. ਏ. ਐੱਸ. ਨਗਰ, 16 ਮਈ (ਕੇ. ਐੱਸ. ਰਾਣਾ)-ਸਿਵਲ ਸਰਜਨ ਮੁਹਾਲੀ ਡਾ. ਆਦਰਸ਼ਪਾਲ ਕੌਰ ਵਲੋਂ ਅੰਤਰਰਾਸ਼ਟਰੀ ਨਰਸਿੰਗ ਦਿਵਸ ਦੇ ਸੰਬੰਧ ਵਿਚ ਜ਼ਿਲ੍ਹਾ ਹਸਪਤਾਲ ਦੇ ਨਰਸਿੰਗ ਅਧਿਕਾਰੀਆਂ ਨੂੰ ਡਰਾਈ ਫ਼ਰੂਟ ਦੇ ਰੂਪ 'ਚ ਤੋਹਫ਼ੇ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸੇ ...

ਪੂਰੀ ਖ਼ਬਰ »

ਸ਼ਹੀਦ ਤੇ ਪੀੜਤ ਵੈੱਲਫ਼ੇਅਰ ਟਰੱਸਟ ਨੇ ਵਿਛੜੇ ਪੱਤਰਕਾਰਾਂ ਦੀ ਯਾਦ 'ਚ ਕਰਵਾਇਆ ਸ਼ਰਧਾਂਜਲੀ ਸਮਾਗਮ

ਐੱਸ. ਏ. ਐੱਸ. ਨਗਰ, 16 ਮਈ (ਕੇ. ਐੱਸ. ਰਾਣਾ)-ਸ਼ਹੀਦ ਅਤੇ ਪੀੜਤ ਪੱਤਰਕਾਰ ਵੈੱਲਫ਼ੇਅਰ ਟਰੱਸਟ ਵਲੋਂ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ ਆਡੀਟੋਰੀਅਮ ਵਿਖੇ ਵਿਛੜੇ ਪੱਤਰਕਾਰ ਸਾਥੀਆਂ ਦੀ ਯਾਦ 'ਚ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ ਜਿਸ ਵਿਚ ਜ਼ਰੂਰਤਮੰਦ ਪਰਿਵਾਰਾਂ ...

ਪੂਰੀ ਖ਼ਬਰ »

1240 ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਕਾਬੂ

ਐੱਸ. ਏ. ਐੱਸ. ਨਗਰ, 16 ਮਈ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਦੀ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਦੇ ਤਹਿਤ ਨਾਕਾਬੰਦੀ ਦੌਰਾਨ 1240 ਨਸ਼ੀਲੀਆਂ ਗੋਲੀਆਂ ਸਮੇਤ 1 ਨੌਜਵਾਨ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ, ਦੀ ਪਛਾਣ ਕੁਲਵੰਤ ਸਿੰਘ ਉਰਫ਼ ਲੱਕੀ ...

ਪੂਰੀ ਖ਼ਬਰ »

ਪਿੰਡ ਸੁੰਢਰਾਂ 'ਚ ਸੜੀਆਂ ਝੁੱਗੀਆਂ ਦੇ ਮਾਮਲੇ 'ਚ ਕਿਸਾਨ ਨੂੰ ਕੀਤਾ ਗਿ੍ਫ਼ਤਾਰ ਬਸਪਾ ਆਗੂਆਂ ਨੇ ਹੱਤਿਆ ਦਾ ਮਾਮਲਾ ਦਰਜ ਕਰਨ ਦੀ ਕੀਤੀ ਮੰਗ

ਡੇਰਾਬੱਸੀ, 16 ਮਈ (ਰਣਬੀਰ ਸਿੰਘ)-ਪਿੰਡ ਸੁੰਡਰਾਂ ਵਿਖੇ ਤਿੰਨ ਦਿਨ ਬੀਤ ਜਾਣ ਤੋਂ ਬਾਅਦ ਵੀ ਪੀੜਤ ਲੋਕਾਂ ਨੇ ਅੱਗ ਨਾਲ ਸੜ ਚੁੱਕੇ ਭਾਂਡੇ, ਬਿਸਤਰੇ, ਆਲੂ, ਪਿਆਜ਼ ਆਦਿ ਨੂੰ ਨਹੀਂ ਚੁੱਕਿਆ | ਉਹ ਪ੍ਰਸ਼ਾਸਨ ਤੋਂ ਮੁਆਵਜ਼ੇ ਦੀ ਉਡੀਕ ਕਰ ਰਹੇ ਹਨ | ਨਾਇਬ ਤਹਿਸੀਲਦਾਰ ...

ਪੂਰੀ ਖ਼ਬਰ »

ਕੁਲਵਿੰਦਰ ਨੇ ਡਿਸਕਸ ਥ੍ਰੋ 'ਚ ਸੋਨੇ ਦਾ ਤਗ਼ਮਾ ਜਿੱਤਿਆ

ਖਰੜ, 16 ਮਈ (ਮਾਨ)-ਪੈਨ ਇੰਡੀਆ ਮਾਸਟਰਜ਼ ਗੇਮਜ਼ ਫੈਡਰੇਸ਼ਨ ਵਲੋਂ ਬੰਗਲੂਰ ਵਿਖੇ ਪਹਿਲੀ ਪੈਨ ਇੰਡੀਆ ਮਾਸਟਰ ਗੇਮਜ਼ ਦਾ ਪ੍ਰਬੰਧ ਕੀਤਾ ਗਿਆ, ਜਿਸ ਵਿਚ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਖਿਡਾਰੀਆਂ ਨੇ ਭਾਗ ਲਿਆ | ਖਰੜ ਤਹਿਸੀਲ ਤਹਿਤ ਪੈਂਦੇ ਪਿੰਡ ਬਡਾਲਾ ਨਿਆਂ ...

ਪੂਰੀ ਖ਼ਬਰ »

ਟਾਈਨੌਰ ਕੰਪਨੀ ਵਲੋਂ ਈ. ਐਸ. ਆਈ. ਹਸਪਤਾਲ ਨੂੰ ਸੌਂਪੀ ਨਵੀਂ ਐਂਬੂਲੈਂਸ

ਐੱਸ. ਏ. ਐੱਸ. ਨਗਰ, 16 ਮਈ (ਕੇ. ਐੱਸ. ਰਾਣਾ)-ਸਥਾਨਕ ਉਦਯੋਗਿਕ ਖੇਤਰ ਸਥਿਤ ਈ. ਐਸ. ਆਈ. ਹਸਪਤਾਲ 'ਚ ਐਂਬੂਲੈਂਸ ਦੀ ਘਾਟ ਨੂੰ ਪੂਰ ਕਰਨ ਲਈ ਅੱਜ ਸਥਾਨਕ ਉਦਯੋਗਪਤੀਆਂ ਪੀ. ਜੇ. ਸਿੰਘ ਅਤੇ ਏ. ਜੇ. ਸਿੰਘ (ਡਾਇਰੈਕਟਰ ਟਾਈਨੌਰ ਆਰਥੋਡੈਂਟਿਕ ਲਿ.) ਵਲੋਂ ਇਕ ਐਂਬੂਲੈਂਸ ਭੇਟ ਕੀਤੀ ...

ਪੂਰੀ ਖ਼ਬਰ »

ਰਾਸ਼ਟਰੀ ਡੇਂਗੂ ਦਿਵਸ ਨੂੰ ਸਮਰਪਿਤ ਸੈਮੀਨਾਰ ਕਰਵਾਇਆ

ਖਰੜ, 16 ਮਈ (ਗੁਰਮੁੱਖ ਸਿੰਘ ਮਾਨ)-ਪੀ. ਐਚ. ਸੀ. ਘੜੂੰਆਂ ਵਿਖੇ ਰਾਸ਼ਟਰੀ ਡੇਂਗੂ ਦਿਵਸ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ ਹੈ | ਇਸ ਮੌਕੇ ਐਸ. ਐਮ. ਓ. ਘੜੂੰਆਂ ਸੁਰਿੰਦਰਪਾਲ ਕੌਰ ਨੇ ਮਰੀਜ਼ਾਂ ਅਤੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਘਰਾਂ ਦੇ ਅੰਦਰ ਅਤੇ ...

ਪੂਰੀ ਖ਼ਬਰ »

ਟ੍ਰੈਫ਼ਿਕ ਐਜੂਕੇਸ਼ਨ ਸੈੱਲ ਮੁਹਾਲੀ ਵਲੋਂ ਸਕੂਲ 'ਚ ਸੈਮੀਨਾਰ

ਖਰੜ, 16 ਮਈ (ਗੁਰਮੁੱਖ ਸਿੰਘ ਮਾਨ)-ਟ੍ਰੈਫ਼ਿਕ ਐਜੂਕੇਸ਼ਨ ਸੈੱਲ ਮੁਹਾਲੀ ਵਲੋਂ ਇੱਥੇ ਐਨੀਜ਼ ਸਕੂਲ ਵਿਖੇ ਸੈਮੀਨਾਰ ਕਰਵਾਇਆ ਗਿਆ, ਜਿਸ ਦੌਰਾਨ ਟੈ੍ਰਫ਼ਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ. ਐਸ. ਆਈ. ਜਨਕ ਰਾਜ ਵਲੋਂ ਵਿਦਿਆਰਥੀਆਂ ਨੂੰ ਟ੍ਰੈਫ਼ਿਕ ਦੇ ਨਿਯਮਾਂ ...

ਪੂਰੀ ਖ਼ਬਰ »

ਭੰਗੜੇ ਦੇ ਮੁਕਾਬਲੇ 'ਚ ਜੱਗੀ ਭੰਗੜਾ ਅਕੈਡਮੀ ਦੇ ਵਿਦਿਆਰਥੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

ਖਰੜ, 16 ਮਈ (ਗੁਰਮੁੱਖ ਸਿੰਘ ਮਾਨ)-ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਵਿਖੇ ਪਿਛਲੇ ਦਿਨੀਂ ਭੰਗੜੇ ਦੇ ਮੁਕਾਬਲੇ ਕਰਵਾਏ ਗਏ, ਜਿਨ੍ਹਾਂ 'ਚ ਜੱਗੀ ਭੰਗੜਾ ਅਕੈਡਮੀ ਖਰੜ ਦੇ ਵਿਦਿਆਰਥੀਆਂ ਵਲੋਂ ਭਾਗ ਲਿਆ ਗਿਆ | ਇਸ ਮੁਕਾਬਲੇ ਦੌਰਾਨ ਅਕੈਡਮੀ ਦੀ ਹਰਕੀਰਤ ਕੌਰ, ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX