ਤਾਜਾ ਖ਼ਬਰਾਂ


ਬਿਹਾਰ 'ਚ ਬੀ.ਜੇ.ਪੀ. ਨੂੰ ਵੱਡਾ ਝਟਕਾ! ਨਿਤੀਸ਼ ਕੁਮਾਰ ਨੇ ਤੋੜਿਆ ਗਠਜੋੜ
. . .  8 minutes ago
ਨਵੀਂ ਦਿੱਲੀ, 9 ਅਗਸਤ-ਬਿਹਾਰ 'ਚ ਪੰਜ ਸਾਲ ਬਾਅਦ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਪਾਰਟੀ ਜੇ.ਡੀ.ਯੂ. ਤੇ ਭਾਜਪਾ ਵਿਚਾਲੇ ਗਠਜੋੜ ਫ਼ਿਰ ਟੁੱਟ ਗਿਆ ਹੈ। ਮੁੱਖ ਮੰਤਰੀ ਨਿਵਾਸ 'ਤੇ ਜੇ.ਡੀ.ਯੂ. ਦੇ ਸੰਸਦ ਮੈਂਬਰਾਂ ਤੇ ਵਿਧਾਇਕਾਂ ਦੀ ਬੈਠਕ 'ਚ ਇਹ ਐਲਾਨ ਕੀਤਾ ਗਿਆ...
'ਪੰਜਾਬ ਖੇਡ ਮੇਲਾ' 29 ਅਗਸਤ ਨੂੰ ਕਰਵਾਇਆ ਜਾਵੇਗਾ-ਮੀਤ ਹੇਅਰ
. . .  17 minutes ago
ਚੰਡੀਗੜ੍ਹ, 9 ਅਗਸਤ-ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਵਲੋਂ 'ਪੰਜਾਬ ਖੇਡ ਮੇਲਾ' 29 ਅਗਸਤ ਨੂੰ ਕਰਵਾਇਆ ਜਾਵੇਗਾ। ਪਹਿਲੀ ਵਾਰ ਆਨਲਾਈਨ ਰਜਿਸਟਰੇਸ਼ਨ 11 ਅਗਸਤ ਤੋਂ ਸ਼ੁਰੂ ਹੋਵੇਗੀ...
ਬਿਹਾਰ ਦੇ ਮੁੱਖ ਮੰਤਰੀ ਅਤੇ ਜਨਤਾ ਦਲ (ਯੂ) ਦੇ ਨੇਤਾ ਨਿਤੀਸ਼ ਕੁਮਾਰ ਅੱਜ ਸ਼ਾਮ 4 ਵਜੇ ਰਾਜ ਭਵਨ 'ਚ ਰਾਜਪਾਲ ਫੱਗੂ ਚੌਹਾਨ ਨਾਲ ਕਰਨਗੇ ਮੁਲਾਕਾਤ
. . .  22 minutes ago
ਨਵੀਂ ਦਿੱਲੀ, 9 ਅਗਸਤ-ਬਿਹਾਰ ਦੇ ਮੁੱਖ ਮੰਤਰੀ ਅਤੇ ਜਨਤਾ ਦਲ (ਯੂ) ਦੇ ਨੇਤਾ ਨਿਤੀਸ਼ ਕੁਮਾਰ ਅੱਜ ਸ਼ਾਮ 4 ਵਜੇ ਰਾਜ ਭਵਨ 'ਚ ਰਾਜਪਾਲ ਫੱਗੂ ਚੌਹਾਨ ਨਾਲ ਮੁਲਾਕਾਤ ਕਰਨਗੇ।
ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਦਾ ਵੱਡਾ ਐਕਸ਼ਨ, ਕਾਰਜਕਾਰੀ ਇੰਜੀਨੀਅਰ ਪੁਨੀਤ ਸ਼ਰਮਾ ਨੂੰ ਕੀਤਾ ਮੁਅੱਤਲ
. . .  31 minutes ago
ਚੰਡੀਗੜ੍ਹ, 9 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਗ਼ੈਰ-ਕਾਨੂੰਨੀ ਮਾਈਨਿੰਗ ਸੰਬੰਧੀ ਅਖ਼ਤਿਆਰ ਕੀਤੀ ਗਈ ਜ਼ੀਰੋ ਟੋਲਰੈਂਸ ਨੀਤੀ ਤਹਿਤ ਅੱਜ ਇਕ ਹੋਰ ਵੱਡੀ ਕਾਰਵਾਈ ਕਰਦਿਆਂ ਕਾਰਜਕਾਰੀ ਇੰਜੀਨੀਅਰ ਖਣਨ ਰੂਪਨਗਰ ਪੁਨੀਤ ਸ਼ਰਮਾ ਨੂੰ ਡਿਊਟੀ ਦੌਰਾਨ ਅਣਗਹਿਲੀ...
ਹਲਕਾ ਅਮਲੋਹ 'ਚ 'ਲੰਪੀ ਧਫ਼ੜੀ ਰੋਗ' ਬਿਮਾਰੀ ਦਾ ਕਹਿਰ, ਰਾਜੂ ਖੰਨਾ ਨੇ ਕੀਤਾ ਪਿੰਡਾਂ ਦਾ ਦੌਰਾ
. . .  about 1 hour ago
ਅਮਲੋਹ, 9 ਅਗਸਤ (ਕੇਵਲ ਸਿੰਘ)-'ਲੰਪੀ ਧਫ਼ੜੀ ਰੋਗ' ਬਿਮਾਰੀ ਦਾ ਹਲਕਾ ਅਮਲੋਹ ਦੇ ਪਸ਼ੂਆਂ 'ਚ ਕਾਫੀ ਪ੍ਰਭਾਵ ਦੇਖਣ ਨੂੰ ਮਿਲਿਆ ਜਿਸ ਦਾ ਪਤਾ ਲੱਗਦਿਆਂ ਹੀ ਹਲਕਾ ਅਮਲੋਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ...
ਵਿਧਵਾ ਔਰਤ ਦੇ 22 ਸਾਲਾ ਨੌਜਵਾਨ ਪੁੱਤਰ ਦੀ ਨਸ਼ੇ ਨੇ ਲਈ ਜਾਨ
. . .  about 1 hour ago
ਚੋਗਾਵਾਂ, 9 ਅਗਸਤ (ਗੁਰਬਿੰਦਰ ਸਿੰਘ ਬਾਗੀ)- ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਚੋਗਾਵਾਂ ਹਾਲ ਵਾਸੀ ਪਿੰਡ ਕੋਹਾਲਾ ਦੇ ਇਕ ਵਿਧਵਾ ਔਰਤ ਬਲਵਿੰਦਰ ਕੌਰ ਜਿਸਦੇ ਪਤੀ ਸੁਰਜੀਤ ਸਿੰਘ ਦੀ 15 ਸਾਲ ਪਹਿਲਾਂ ਮੌਤ ਹੋ ਚੁੱਕੀ ਹੈ ਤੇ ਨੌਜਵਾਨ ਪੁੱਤਰ ਰਵੀ ਸਿੰਘ ਉਮਰ...
ਸੂਏ 'ਚ ਤੈਰਦੀ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  about 1 hour ago
ਲੋਪੋਕੇ, 9 ਅਗਸਤ (ਗੁਰਵਿੰਦਰ ਸਿੰਘ ਕਲਸੀ) - ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਮਾਨਾਂਵਾਲਾ ਸੂਏ ਵਿਚੋ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦੀ ਖ਼ਬਰ ਹੈ। ਇਸ ਸੰਬੰਧੀ ਥਾਣਾ ਲੋਪੋਕੇ ਦੇ ਐੱਸ.ਐੱਚ.ਓ. ਮਨਤੇਜ ਸਿੰਘ...
ਮਹਾਰਾਸ਼ਟਰ ਮੰਤਰੀ ਮੰਡਲ ਦਾ ਵਿਸਥਾਰ
. . .  about 1 hour ago
ਮੁੰਬਈ, 8 ਅਗਸਤ - ਮਹਾਰਾਸ਼ਟਰ ਮੰਤਰੀ ਮੰਡਲ ਦਾ ਵਿਸਥਾਰ ਹੋਇਆ ਹੈ। ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨੇ 18 ਵਿਧਾਇਕਾਂ ਮੰਤਰੀ ਵਜੋਂ ਸਹੁੰ ਚੁਕਾਈ...
ਜੇ.ਡੀ.ਯੂ. ਨੇ ਰਾਜਪਾਲ ਤੋਂ ਮੰਗਿਆ ਸਮਾਂ - ਸੂਤਰ
. . .  about 1 hour ago
ਪਟਨਾ, 9 ਅਗਸਤ - ਸੂਤਰਾਂ ਅਨੁਸਾਰ ਬਿਹਾਰ 'ਚ ਸੱਤਾਧਾਰੀ ਗੱਠਜੋੜ ਦੇ ਭਾਈਵਾਲਾਂ ਵਿਚ ਵਧਦੇ ਟਕਰਾਅ ਦੌਰਾਨ ਜਨਤਾ ਦਲ (ਯੂ) ਨੇ ਬਿਹਾਰ ਦੇ ਰਾਜਪਾਲ ਤੋਂ ਮਿਲਣ ਦਾ ਸਮਾਂ ਮੰਗਿਆ...
ਨਿੱਜੀ ਬੱਸਾਂ ਦੀ ਹੜਤਾਲ ਹੋਣ ਕਾਰਨ ਸਵਾਰੀਆਂ ਹੋ ਰਹੀਆਂ ਖੱਜਲ ਖੁਆਰ
. . .  about 2 hours ago
ਅਜਨਾਲਾ, 9 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਆਪਣੀਆਂ ਮੰਗਾਂ ਨੂੰ ਲੈ ਕੇ ਨਿੱਜੀ ਬੱਸ ਮਾਲਕਾਂ ਵੱਲੋਂ ਅੱਜ ਕੀਤੀ ਸੂਬਾ ਪੱਧਰੀ ਹੜਤਾਲ ਕਾਰਨ ਆਪਣੀ ਮੰਜ਼ਿਲ 'ਤੇ ਪਹੁੰਚਣ ਵਾਲੀਆਂ ਸਵਾਰੀਆਂ ਨੂੰ ਭਾਰੀ ਮੁਸ਼ਕਲਾਂ...
ਦੇਸ਼ ਦੀ ਵੰਡ ਸਮੇਂ ਹੋਈ ਹਿੰਸਾ ਦੌਰਾਨ ਜਾਨਾਂ ਗੁਆਉਣ ਵਾਲੇ ਪੰਜਾਬੀਆਂ ਦੀ ਯਾਦ ਨੂੰ ਸਮਰਪਿਤ ਸਮੂਹਿਕ ਅਰਦਾਸ ਸਮਾਗਮ 16 ਅਗਸਤ ਨੂੰ
. . .  about 2 hours ago
ਅੰਮ੍ਰਿਤਸਰ, 9 ਅਗਸਤ (ਜਸਵੰਤ ਸਿੰਘ ਜੱਸ)- 75 ਸਾਲ ਪਹਿਲਾਂ ਹਿੰਦੁਸਤਾਨ ਦੀ ਵੰਡ ਵੇਲੇ ਸੰਨ 1947 ਵਿਚ ਸਰਹੱਦ ਦੇ ਦੋਵੇਂ ਪਾਸੇ ਮਾਰੇ ਗਏ 10 ਲੱਖ ਬੇਦੋਸ਼ੇ ਪੰਜਾਬੀਆਂ ਦੀ ਯਾਦ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਮੂਹਿਕ ਅਰਦਾਸ ਕੀਤੀ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ...
ਦੋਆਬਾ ਕਿਸਾਨ ਕਮੇਟੀ ਵਲੋਂ ਬਿਜਲੀ ਸੋਧ ਬਿੱਲ 2022 ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ
. . .  about 2 hours ago
ਟਾਂਡਾ ਉੜਮੁੜ, 9 ਅਗਸਤ (ਭਗਵਾਨ ਸਿੰਘ ਸੈਣੀ) - ਬਿਜਲੀ ਘਰ ਚੌਕ ਟਾਂਡਾ ਵਿਖੇ ਦੋਆਬਾ ਕਿਸਾਨ ਕਮੇਟੀ (ਪੰਜਾਬ) ਦੇ ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ ਦੀ ਅਗਵਾਈ 'ਚ ਕਿਸਾਨਾਂ ਨੇ ਕੇਂਦਰ ਸਰਕਾਰ ਵਲੋਂ ਬਿਜਲੀ ਸੋਧ ਬਿੱਲ 2022 ਸੰਸਦ 'ਚ ਪੇਸ਼ ਕਰਨ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ ਕੀਤਾ। ਵੱਡੀ ਗਿਣਤੀ 'ਚ ਇਕੱਤਰ...
ਮੌਸਮ ਵਿਭਾਗ ਵਲੋਂ ਮਹਾਰਾਸ਼ਟਰ ਦੇ ਜ਼ਿਲ੍ਹਿਆਂ 'ਚ ਬਰਸਾਤ ਦਾ ਰੈੱਡ ਅਲਰਟ
. . .  about 2 hours ago
ਮੁੰਬਈ, 9 ਅਗਸਤ - ਮੌਸਮ ਵਿਭਾਗ ਨੇ ਮਹਾਰਾਸ਼ਟਰ ਦੇ ਜ਼ਿਲ੍ਹਿਆਂ 'ਚ ਬਰਸਾਤ ਦਾ ਰੈੱਡ ਅਲਰਟ ਜਾਰੀ ਕੀਤਾ...
ਨਿੱਜੀ ਬੱਸਾਂ ਵਾਲਿਆਂ ਨੇ ਬਠਿੰਡਾ- ਚੰਡੀਗੜ ਮੁੱਖ ਸੜਕ ਕੀਤੀ ਬੰਦ
. . .  about 2 hours ago
ਭਵਾਨੀਗੜ੍ਹ, 9 ਅਗਸਤ (ਰਣਧੀਰ ਸਿੰਘ ਫੱਗੂਵਾਲਾ) - ਨਿੱਜੀ ਬੱਸਾਂ ਵਾਲਿਆਂ ਨੇ ਆਪਣੀਆਂ ਮੰਗਾਂ ਦੇ ਸੰਬੰਧ ਵਿਚ ਬਠਿੰਡਾ-ਚੰਡੀਗੜ ਮੁੱਖ ਸੜਕ ਨੂੰ ਬੱਸਾਂ ਲਗਾ ਕੇ ਪੂਰਨ ਤੌਰ 'ਤੇ ਬੰਦ ਕਰ ਦਿੱਤਾ...
ਚਾਂਦੀ ਦਾ ਤਗਮਾ ਜੇਤੂ ਰਗਬੀ ਖਿਡਾਰਣ ਦਾ ਅੰਮਿ੍ਤਸਰ ਹਵਾਈ ਅੱਡੇ 'ਤੇ ਭਰਵਾਂ ਸਵਾਗਤ
. . .  about 3 hours ago
ਚਾਂਦੀ ਦੇ ਤਗਮੇ 'ਤੇ ਕਬਜਾ ਕੀਤਾ ਹੈ।ਇਸ ਭਾਰਤੀ ਰਗਬੀ ਟੀਮ ਵਿਚ ਪੰਜਾਬ ਦੀ ਇਕੋ ਇਕ ਖਿਡਾਰਣ ਰਮਣੀਕ ਕੌਰ ਵੀ ਸ਼ਾਮਿਲ ਹੈ।ਚਾਂਦੀ ਦਾ ਤਗਮਾ ਜਿੱਤਣ ਵਾਲੀ ਰਮਣੀਕ ਕੌਰ ਦਾ ਅੱਜ ਭਾਰਤ ਵਾਪਸੀ ਮੌਕੇ ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ...
ਨਿੱਜੀ ਟਰਾਂਸਪੋਰਟਰਾਂ ਅਤੇ ਮਿੰਨੀ ਬੱਸ ਆਪ੍ਰੇਟਰਾਂ ਵਲੋਂ ਅੰਮ੍ਰਿਤਸਰ ਬੱਸ ਅੱਡਾ ਬੰਦ
. . .  about 3 hours ago
ਅੰਮ੍ਰਿਤਸਰ, 9 ਅਗਸਤ (ਗਗਨਦੀਪ ਸ਼ਰਮਾ) - ਪੰਜਾਬ ਮੋਟਰ ਯੂਨੀਅਨ ਐਕਸ਼ਨ ਕਮੇਟੀ ਦੇ ਫ਼ੈਸਲੇ ਅਨੁਸਾਰ ਨਿੱਜੀ ਟਰਾਂਸਪੋਰਟਰਾਂ ਅਤੇ ਮਿੰਨੀ ਬੱਸ ਆਪ੍ਰੇਟਰਾਂ ਵੱਲੋਂ ਅੱਜ ਸਵੇਰੇ ਸਾਢੇ ਸੱਤ ਵਜੇ ਤੋਂ ਬੱਸ ਅੱਡਾ ਬੰਦ ਕਰ...
ਨਿੱਜੀ ਬੱਸ ਆਪ੍ਰੇਟਰਾਂ ਵਲੋਂ ਤਲਵੰਡੀ ਸਾਬੋ ਬੱਸ ਅੱਡੇ 'ਤੇ ਚੱਕਾ ਜਾਮ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
. . .  about 3 hours ago
ਤਲਵੰਡੀ ਸਾਬੋ, 9 ਅਗਸਤ (ਰਣਜੀਤ ਸਿੰਘ ਰਾਜੂ) - ਹੱਕੀ ਮੰਗਾਂ ਨੂੰ ਲੈ ਕੇ ਸੂਬਾ ਪੱਧਰੀ ਹੜਤਾਲ ਦੇ ਸੱਦੇ 'ਤੇ ਅੱਜ ਇਤਿਹਾਸਿਕ ਨਗਰ ਤਲਵੰਡੀ ਸਾਬੋ ਦੇ ਬੱਸ ਅੱਡੇ ਦੇ ਗੇਟ ਬੰਦ ਕਰਕੇ ਨਿੱਜੀ ਟਰਾਂਸਪੋਟਰਾਂ...
ਸਰਕਾਰੀ ਬੱਸਾਂ ’ਚ ਮਹਿਲਾਵਾ ਨੂੰ ਮੁਫ਼ਤ ਸਹੂਲਤ ਦੇ ਰੋਸ ਵਜੋਂ ਫਗਵਾੜਾ ਬੱਸ ਸਟੈਂਡ ’ਤੇ ਧਰਨਾ ਸ਼ੁਰੂ
. . .  about 3 hours ago
ਫਗਵਾੜਾ, 9 ਅਗਸਤ (ਹਰਜੋਤ ਸਿੰਘ ਚਾਨਾ)- ਪੰਜਾਬ ਸਰਕਾਰ ਵਲੋਂ ਸਰਕਾਰੀ ਬੱਸਾਂ ’ਚ ਮਹਿਲਾਵਾ ਨੂੰ ਮੁਫ਼ਤ ਸਹੂਲਤ ਦਿੱਤੇ ਜਾਣ ਤੋਂ ਖਫ਼ਾ ਹੋਏ ਨਿੱਜੀ ਬੱਸ ਆਪ੍ਰੇਟਰਾਂ ਨੇ ਅੱਜ ਬੱਸ ਸਟੈਂਡ ਵਿਖੇ ਰੋਸ ਧਰਨਾ ਦਿੱਤਾ ਤੇ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜੀ ਕੀਤੀ। ਇਸ ਮੌਕੇ ਬੁਲਾਰਿਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ...
ਹਰਪਾਲ ਸਿੰਘ ਚੀਮਾ ਸ਼ਹੀਦ ਭਗਤ ਸਿੰਘ ਢਢੋਗਲ ਦੀ ਬਰਸੀ ਮੌਕੇ ਦੇਣਗੇ ਸ਼ਰਧਾਂਜਲੀ
. . .  about 3 hours ago
ਸੰਗਰੂਰ, 9 ਅਗਸਤ (ਧੀਰਜ ਪਸ਼ੋਰੀਆ) - ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਅੱਜ ਸ਼ਹੀਦ ਭਗਤ ਸਿੰਘ ਢਢੋਗਲ ਦੀ ਬਰਸੀ ਮੌਕੇ ਪਿੰਡ ਢਢੋਗਲ (ਧੂਰੀ) ਵਿਖੇ ਸਵੇਰੇ 11 ਵਜੇ ਸ਼ਾਮਿਲ ਹੋ ਕੇ ਸ਼ਰਧਾ ਦੇ ਫੁੱਲ ਭੇਟ...
ਸੁਨਾਮ ਵਿਖੇ ਨਿੱਜੀ ਅਤੇ ਮਿੰਨੀ ਬੱਸ ਆਪਰੇਟਰਾਂ ਵਲੋਂ ਚੱਕਾ ਜਾਮ
. . .  about 4 hours ago
ਸੁਨਾਮ ਊਧਮ ਸਿੰਘ ਵਾਲਾ, 9 ਅਗਸਤ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਨਿੱਜੀ ਅਤੇ ਮਿੰਨੀ ਬੱਸ ਆਪਰੇਟਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਮੋਟਰ ਯੂਨੀਅਨ ਦੇ ਸੱਦੇ ’ਤੇ ਅੱਜ ਸੁਨਾਮ ਵਿਖੇ ਧਰਨਾ ਦੇਣ ਉਪਰੰਤ ਚੱਕਾ ਜਾਮ ਕਰ ਕੇ ਪੰਜਾਬ ਸਰਕਾਰ...
ਨਿੱਜੀ ਬੱਸਾਂ ਦੀ ਹੜਤਾਲ, ਸਵਾਰੀਆਂ ਪ੍ਰੇਸ਼ਾਨ
. . .  about 3 hours ago
ਹੰਡਿਆਇਆ, 9 ਅਗਸਤ (ਗੁਰਜੀਤ ਸਿੰਘ ਖੁੱਡੀ) - ਬੱਸ ਆਪਰੇਟਰ ਯੂਨੀਅਨ (ਪੰਜਾਬ) ਦੇ ਸੱਦੇ 'ਤੇ ਅੱਜ ਨਿੱਜੀ ਬੱਸਾਂ ਦੀ ਹੜਤਾਲ ਬੱਸਾਂ ਦੀ ਹੜਤਾਲ ਹੋਣ ਕਾਰਨ ਸਵਾਰੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਥੇ ਵਰਣਨਯੋਗ ਹੈ ਕਿ ਪਿਛਲੀ ਕਾਂਗਰਸ ਸਰਕਾਰ ਵਲੋਂ ਸਰਕਾਰੀ ਬੱਸਾਂ...
ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 12751 ਨਵੇਂ ਮਾਮਲੇ
. . .  about 4 hours ago
ਨਵੀਂ ਦਿੱਲੀ, 9 ਅਗਸਤ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 12,751 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਤੇ 16,412 ਠੀਕ ਹੋਏ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ...
ਸ਼ਿਵ ਸੈਨਾ ਵਲੋਂ ਵਿਰੋਧੀ ਧਿਰ ਦੇ ਨੇਤਾ ਲਈ ਅੰਬਦਾਸ ਦਾਨਵੇ ਦੀ ਸਿਫ਼ਾਰਿਸ਼
. . .  about 5 hours ago
ਮੁੰਬਈ, 9 ਅਗਸਤ - ਮਹਾਰਾਸ਼ਟਰ ਵਿਧਾਨ ਪ੍ਰੀਸ਼ਦ ਵਿਚ ਸਭ ਤੋਂ ਵੱਡੀ ਵਿਰੋਧੀ ਪਾਰਟੀ ਹੋਣ ਦੇ ਨਾਤੇ ਸ਼ਿਵ ਸੈਨਾ ਨੇ ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ ਲਈ ਅੰਬਦਾਸ ਦਾਨਵੇ ਦੀ ਸਿਫ਼ਾਰਿਸ਼ ਕੀਤੀ ਹੈ।ਊਧਵ ਠਾਕਰੇ ਨੇ ਵਿਧਾਨ...
ਮੇਰਾ ਫਲੋਰੀਡਾ ਘਰ ਐਫ.ਬੀ.ਆਈ. ਦੁਆਰਾ ਘੇਰਾਬੰਦੀ ਤਹਿਤ - ਟਰੰਪ
. . .  about 5 hours ago
ਵਾਸ਼ਿੰਗਟਨ, 9 ਅਗਸਤ - ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਸ਼ਲ ਮੀਡੀਆ ਪੋਸਟ 'ਤੇ ਆਪਣੇ ਮਾਰ-ਏ-ਲਾਗੋ ਜਾਇਦਾਦ 'ਤੇ ਐਫ.ਬੀ.ਆਈ. ਛਾਪੇ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮੇਰਾ ਸੁੰਦਰ ਘਰ ਫਲੋਰੀਡਾ ਦੇ ਪਾਮ ਬੀਚ ਵਿਚ...
⭐ਮਾਣਕ - ਮੋਤੀ⭐
. . .  about 5 hours ago
⭐ਮਾਣਕ - ਮੋਤੀ⭐
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਜੇਠ ਸੰਮਤ 554
ਵਿਚਾਰ ਪ੍ਰਵਾਹ: ਮਨੁੱਖ ਦਾ ਮਨੁੱਖ ਵਿਰੁੱਧ ਕੀਤਾ ਜ਼ੁਲਮ, ਹਜ਼ਾਰਾਂ ਲੋਕਾਂ ਨੂੰ ਰੁਆ ਦਿੰਦਾ ਹੈ। -ਹੋਰੇਸ ਵਾਲਪੋਲ

ਰੂਪਨਗਰ

ਜਲ ਸਪਲਾਈ ਕਾਮਿਆਂ ਨੇ ਫੂਕਿਆ ਪੰਜਾਬ ਸਰਕਾਰ ਤੇ ਵਿਭਾਗੀ ਮੁਖੀ ਦਾ ਪੁਤਲਾ

ਰੂਪਨਗਰ, 16 ਮਈ (ਸਤਨਾਮ ਸਿੰਘ ਸੱਤੀ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ. 31) ਦੀ ਸੂਬਾ ਕਮੇਟੀ ਦੇ ਫ਼ੈਸਲੇ ਤਹਿਤ ਅੱਜ ਰੋਪੜ ਜਲ ਸਪਲਾਈ ਦੇ ਕਾਮਿਆਂ ਵਲੋਂ ਪੰਜਾਬ ਸਰਕਾਰ ਅਤੇ ਵਿਭਾਗੀ ਮੁਖੀ ਜਸਸ ਵਿਭਾਗ ਦਾ ਪੁਤਲਾ ਫ਼ੂਕ ਕੇ ਰੋਸ ...

ਪੂਰੀ ਖ਼ਬਰ »

ਜੀਵ ਦੁਆਰਾ ਇੱਛਾ ਰੱਖ ਕੇ ਕੀਤਾ ਕਰਮ ਹੀ ਉਸ ਦੇ ਦੁੱਖਾਂ ਦਾ ਮੂਲ ਕਾਰਨ ਹੈ-ਸਵਾਮੀ ਚੇਤਨਾ ਨੰਦ ਭੂਰੀਵਾਲੇ

ਨੂਰਪੁਰ ਬੇਦੀ, 16 ਮਈ (ਵਿੰਦਰ ਪਾਲ ਝਾਂਡੀਆਂ)-ਸ੍ਰੀ ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ ਗਰੀਬਦਾਸ ਸੰਪਰਦਾਇ ਦੇ ਆਸ਼ਰਮ ਜਤੋਲੀ ਵਿਖੇ ਸਮੂਹ ਪਿੰਡ ਵਾਸੀ ਸਰਬ ਸੰਗਤ ਦੇ ਪੂਰਨ ਸਹਿਯੋਗ ਨਾਲ ਭੂਰੀਵਾਲੇ ਗੁਰਗੱਦੀ ਪਰੰਪਰਾ ਦੇ ਮੌਜੂਦਾ ਗੱਦੀ ਨਸ਼ੀਨ ਵੇਦਾਂਤ ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚ ਕੋਵਿਡ ਸੈਂਪਲਿੰਗ ਕੈਂਪ ਲਗਾਇਆ

ਨੂਰਪੁਰ ਬੇਦੀ, 16 ਮਈ (ਢੀਂਡਸਾ)-ਸਬ ਸੈਂਟਰ ਚਨੌਲੀ ਵਿਖੇ ਮਾਈਗ੍ਰੇਟ ਆਬਾਦੀ ਵਿਚ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਖੇਡੀ ਵਿਖੇ ਨੈਸ਼ਨਲ ਡੇਂਗੂ ਦਿਵਸ ਅਤੇ ਕੋਵਿਡ ਸੈਂਪਲਿੰਗ ਕੈਂਪ ਲਗਾਇਆ ਗਿਆ | ਇੱਥੇ ਆਏ ਲੋਕਾਂ ਅਤੇ ਬੱਚਿਆਂ ਨੂੰ ਡੇਂਗੂ ਬਿਮਾਰੀ ਲੱਗਣ ਦੇ ਕਾਰਨ ...

ਪੂਰੀ ਖ਼ਬਰ »

ਦਵਾਈ ਲੈਣ ਆਈ ਮਹਿਲਾ ਕੋਲੋਂ ਤਿੰਨ ਤੋਲੇ ਦਾ ਸੋਨੇ ਦਾ ਕੜਾ ਲੈ ਕੇ ਨੌਸਰਬਾਜ਼ ਹੋਏ ਰਫ਼ੂ ਚੱਕਰ

ਸ੍ਰੀ ਅਨੰਦਪੁਰ ਸਾਹਿਬ, 16 ਮਈ (ਜੇ.ਐਸ.ਨਿੱਕੂਵਾਲ)-ਇੱਥੋਂ ਦੇ ਗੰਗੂਵਾਲ ਬੱਸ ਅੱਡੇ 'ਤੇ ਦਵਾਈ ਲੈਣ ਆਈ ਇੱਕ ਮਹਿਲਾ ਤੋਂ ਨੋਸਰਬਾਜ ਤਿੰਨ ਤੋਲੇ ਦਾ ਸੋਨੇ ਦਾ ਕੜਾ ਲੈ ਕੇ ਰਫ਼ੂ ਚੱਕਰ ਹੋ ਗਏ | ਮਨਜੀਤ ਕੌਰ (63) ਪਤਨੀ ਸਵ: ਅਮਰਜੀਤ ਸਿੰਘ ਵਾਸੀ ਦੌਨਾਲ ਨੇ ਦੱਸਿਆ ਕਿ ਉਸ ਨੰੂ ...

ਪੂਰੀ ਖ਼ਬਰ »

ਹੜ੍ਹ ਰੋਕੂ ਪ੍ਰਬੰਧਾਂ ਸੰਬੰਧੀ ਮੀਟਿੰਗ ਅੱਜ

ਸ੍ਰੀ ਅਨੰਦਪੁਰ ਸਾਹਿਬ, 16 ਮਈ (ਪ.ਪ. ਰਾਹੀਂ)-ਬਰਸਾਤਾਂ ਦੇ ਮੌਸਮ ਦੌਰਾਨ ਸੰਭਾਵੀ ਹੜ੍ਹਾਂ ਤੋਂ ਬਚਾਓ ਲਈ ਢੁਕਵੇਂ ਅਗਾੳਾੂ ਪ੍ਰਬੰਧ ਕਰਨ ਲਈ ਪ੍ਰਸ਼ਾਸਨ ਵਲੋਂ ਵਿਸ਼ੇਸ਼ ਉਪਰਾਲੇ ਕਰਨ ਲਈ ਸ੍ਰੀ ਅਨੰਦਪੁਰ ਸਾਹਿਬ ਉਪ ਮੰਡਲ ਦੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ...

ਪੂਰੀ ਖ਼ਬਰ »

'ਆਪ' ਦੇ ਸੀਨੀਅਰ ਆਗੂ ਜਤਿੰਦਰਪਾਲ ਸਿੰਘ ਨੂੰ ਸਦਮਾ-ਵੱਡੇ ਭਰਾ ਦੀ ਸੜਕ ਹਾਦਸੇ 'ਚ ਮੌਤ

ਸ੍ਰੀ ਅਨੰਦਪੁਰ ਸਾਹਿਬ, 16 ਮਈ (ਕਰਨੈਲ ਸਿੰਘ)-'ਆਪ' ਦੇ ਸੀਨੀਅਰ ਆਗੂ ਜਤਿੰਦਰਪਾਲ ਸਿੰਘ ਘੜੀਆਂ ਵਾਲੇ ਅਤੇ ਪ੍ਰਵਾਸੀ ਭਾਰਤੀ ਡਾ.ਹਰਗੋਬਿੰਦ ਸਿੰਘ ਹੈਰੀ (ਯੂ.ਕੇ.) ਨੂੰ ਅੱਜ ਉਦੋਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਵੱਡੇ ਭਰਾ ਜਗਜੀਤ ਸਿੰਘ ਜੱਗੀ (59 ਸਾਲ) ਦੀ ਸੜਕ ...

ਪੂਰੀ ਖ਼ਬਰ »

ਕਾਰ ਦੇ ਸ਼ੀਸ਼ੇ ਤੋੜ ਕੇ ਨਕਦੀ ਤੇ ਮੋਬਾਈਲ ਕੀਤੇ ਚੋਰੀ

ਸ੍ਰੀ ਅਨੰਦਪੁਰ ਸਾਹਿਬ, 16 ਮਈ (ਜੇ. ਐਸ. ਨਿੱਕੂਵਾਲ)-ਗੁਰਧਾਮਾਂ ਦੇ ਦਰਸ਼ਨਾਂ ਨੂੰ ਆਏ ਪੰਚਕੂਲਾ ਦੇ ਇੱਕ ਵਿਅਕਤੀ ਦੀ ਕਾਰ ਦੇ ਸ਼ੀਸ਼ੇ ਤੋੜ ਕੇ ਜ਼ਰੂਰੀ ਸਮਾਨ ਤੇ 35 ਹਜ਼ਾਰ ਨਗਦ ਅਤੇ ਮਹਿੰਗਾ ਫ਼ੋਨ ਚੋਰੀ ਹੋਣ ਦੀ ਸੂਚਨਾ ਹੈ | ਪੀੜਿਤ ਬਸੰਤ ਲਾਲ ਪੁੱਤਰ ਕਪੂਰ ਚੰਦ ...

ਪੂਰੀ ਖ਼ਬਰ »

ਸੀਟੂ ਵਲੋਂ ਮਹਿੰਗਾਈ ਵਿਰੁੱਧ ਅਤੇ ਉਜਰਤਾਂ ਦੇ ਵਾਧੇ ਲਈ ਧਰਨੇ 20 ਨੂੰ

ਰੂਪਨਗਰ, 16 ਮਈ (ਸਤਨਾਮ ਸਿੰਘ ਸੱਤੀ)-ਸੀਟੂ ਪੰਜਾਬ ਨੇ ਜ਼ਰੂਰੀ ਵਸਤਾਂ ਅਤੇ ਖੁਰਾਕੀ ਪਦਾਰਥਾਂ ਦੇ ਬੇਲਗ਼ਾਮ ਵਾਧੇ ਲਈ ਮੁੱਖ ਰੂਪ ਵਿਚ ਮੋਦੀ ਦੀ ਅਗਵਾਈ ਵਾਲੀ ਕੇਂਦਰੀ ਸਰਕਾਰ ਦੀਆਂ ਨੀਤੀਆਂ ਨੂੰ ਜ਼ਿੰਮੇਵਾਰ ਠਹਿਰਾਇਆ | ਸੀਟੂ ਦੇ ਸੂਬਾਈ ਆਗੂਆਂ ਕਾਮਰੇਡ ਊਸ਼ਾ ...

ਪੂਰੀ ਖ਼ਬਰ »

ਸਕੂਲ 'ਚੋਂ ਐਲ.ਈ.ਡੀ. ਤੇ ਡੀ.ਵੀ.ਆਰ. ਚੋਰੀ

ਸ੍ਰੀ ਅਨੰਦਪੁਰ ਸਾਹਿਬ, 16 ਮਈ (ਨਿੱਕੂਵਾਲ)-ਇੱਥੋਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਲਖੇੜ ਤੋਂ ਐਲ.ਈ.ਡੀ. ਤੇ ਡੀ.ਵੀ.ਆਰ. ਚੋਰੀ ਹੋ ਜਾਣ ਦੀ ਸੂਚਨਾ ਹੈ | ਮੁੱਖ ਅਧਿਆਪਕ ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਦੋ ਦਿਨਾਂ ਦੀਆਂ ਛੁੱਟੀਆਂ ਤੋਂ ਬਾਅਦ ਜਦੋਂ ਸਕੂਲ ਪਹੁੰਚੇ ਤਾਂ ਇੱਕ ...

ਪੂਰੀ ਖ਼ਬਰ »

ਬਰੂਦੀ ਗੋਲਾ ਫਟਣ ਨਾਲ ਗਾਂ ਜ਼ਖ਼ਮੀ

ਸ੍ਰੀ ਅਨੰਦਪੁਰ ਸਾਹਿਬ, 16 ਮਈ (ਨਿੱਕੂਵਾਲ)-ਪਿੰਡ ਮੀਆਂਪੁਰ ਦੇ ਜੀ. ਓ. ਜੀ. ਹਰੀ ਕਿਸ਼ਨ ਨੇ ਦੱਸਿਆ ਕਿ ਪਿੰਡ ਮੋਹੀਵਾਲ ਦੀ ਇੱਕ ਗਊ ਦੇ ਮੂੰਹ ਦੇ ਬਰੂਦ ਦਾ ਗੋਲਾ ਫੱਟਣ ਕਾਰਨ ਚਿੱਥੜੇ ਉੱਡ ਗਏ | ਜਿਸ ਤੋਂ ਬਾਅਦ ਉਕਤ ਗਊ ਦੀ ਹਾਲਤ ਬਹੁਤ ਤਰਸਯੋਗ ਬਣੀ ਹੋਈ ਹੈ | ਉਹਨਾ ਕਿਹਾ ...

ਪੂਰੀ ਖ਼ਬਰ »

ਕੌਮੀ ਡੇਂਗੂ ਦਿਵਸ ਮੌਕੇ ਸਿਹਤ ਵਿਭਾਗ ਵਲੋਂ ਐਡਵੋਕੇਸੀ ਵਰਕਸ਼ਾਪ ਲਗਾਈ

ਰੂਪਨਗਰ, 16 ਮਈ (ਸਤਨਾਮ ਸਿੰਘ ਸੱਤੀ)-ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਤਹਿਤ ਸਿਵਲ ਸਰਜਨ ਰੂਪਨਗਰ ਦੀ ਪ੍ਰਧਾਨਗੀ ਹੇਠ ਕੌਮੀ ਡੇਂਗੂ ਦਿਵਸ ਮੌਕੇ ਸਮੂਹ ਮਲਟੀਪਰਪਜ਼ ਹੈਲਥ ਸੁਪਰਵਾਇਜਰਜ਼ ਅਤੇ ਪ੍ਰਾਈਵੇਟ ਲੈਬਾਰਟਰੀਆਂ ਦੇ ਨੁਮਾਇੰਦਿਆਂ ਦੀ ਇੱਕ ਰੋਜ਼ਾ ਐਡਵੋਕੇਸੀ ...

ਪੂਰੀ ਖ਼ਬਰ »

ਬੁਲਟ ਮੋਟਰਸਾਈਕਲਾਂ ਦੇ ਪਟਾਕਿਆਂ ਤੋਂ ਸ਼ਹਿਰ ਵਾਸੀ ਪ੍ਰੇਸ਼ਾਨ

ਸ੍ਰੀ ਚਮਕੌਰ ਸਾਹਿਬ, 16 ਮਈ (ਜਗਮੋਹਣ ਸਿੰਘ ਨਾਰੰਗ)-ਸ਼ਹਿਰ 'ਚ ਟਰੈਫ਼ਿਕ ਪ੍ਰਬੰਧਾਂ ਦੇ ਮਾੜੇ ਹਾਲਤਾਂ ਕਾਰਨ ਹਰ ਸਮੇਂ ਲਗਦੇ ਜਾਮ ਅਤੇ ਨਾਬਾਲਗਾਂ ਵਲੋਂ ਉਡਾਈਆਂ ਜਾ ਰਹੀਆਂ ਨਿਯਮਾਂ ਦੀਆਂ ਧੱਜੀਆਂ ਕਾਰਨ ਆਮ ਸ਼ਹਿਰੀ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ...

ਪੂਰੀ ਖ਼ਬਰ »

ਅਪਰਾਧ ਰੋਕਣ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ-ਥਾਣਾ ਮੁਖੀ

ਨੰਗਲ, 16 ਮਈ (ਗੁਰਪ੍ਰੀਤ ਸਿੰਘ ਗਰੇਵਾਲ)-ਥਾਣਾ ਮੁਖੀ ਨੰਗਲ ਦਾਨਿਸ਼ਵੀਰ ਸਿੰਘ ਨੇ ਅਪਰਾਧ ਰੋਕਣ ਲਈ ਲੋਕਾਂ ਅਤੇ ਖ਼ਾਸ ਤੌਰ 'ਤੇ ਪੱਤਰਕਾਰਾਂ ਤੋਂ ਸਹਿਯੋਗ ਦੀ ਮੰਗ ਕੀਤੀ ਹੈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਚਿੱਟਾ ਅਤੇ ਹੋਰ ਨਸ਼ੀਲੇ ਪਦਾਰਥ ...

ਪੂਰੀ ਖ਼ਬਰ »

ਸਦਾਬਰਤ 'ਚ ਹੋਏ ਝਗੜੇ ਸੰਬੰਧੀ 10 ਜਣਿਆਂ 'ਤੇ ਪਰਚਾ ਦਰਜ-ਇੱਕ ਮੁਲਜ਼ਮ ਗਿ੍ਫ਼ਤਾਰ

ਰੂਪਨਗਰ, 16 ਮਈ (ਸਤਨਾਮ ਸਿੰਘ ਸੱਤੀ)-ਬੀਤੇ ਦਿਨ ਸਦਾਬਰਤ ਕਲੋਨੀ 'ਚ ਹੋਏ ਝਗੜੇ ਸੰਬੰਧੀ ਅੱਜ ਪੁਲੀਸ ਨੇ 10 ਜਣਿਆਂ 'ਤੇ ਧਾਰਾਵਾਂ 452, 354, 323, 506, 148, 149 ਆਈ.ਪੀ.ਸੀ. ਤਹਿਤ ਪਰਚਾ ਦਰਜ ਕਰਕੇ ਇੱਕ ਮੁਲਜ਼ਮ ਵਿਜੈ ਸਿੰਘ ਪੁੱਤਰ ਜਨਕ ਸਿੰਘ ਵਾਸੀ ਸਦਾਬਰਤ ਨੂੰ ਗਿ੍ਫ਼ਤਾਰ ਕਰ ਲਿਆ ਹੈ ...

ਪੂਰੀ ਖ਼ਬਰ »

ਡੀ. ਟੀ. ਐੱਫ. ਨੇ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦੀ ਪੰਜਾਬ ਸਰਕਾਰ ਤੋਂ ਕੀਤੀ ਮੰਗ

ਨੂਰਪੁਰ ਬੇਦੀ, 16 ਮਈ (ਹਰਦੀਪ ਸਿੰਘ ਢੀਂਡਸਾ)-ਡੀ.ਟੀ.ਐੱਫ. ਦੀ ਸਲਾਨਾ ਜਨਰਲ ਕੌਂਸਲ ਦੇ ਫ਼ੈਸਲੇ ਅਨੁਸਾਰ, ਅਧਿਆਪਕਾਂ 'ਚੋਂ ਸਭ ਤੋਂ ਵਧੇਰੇ ਆਰਥਿਕ ਤੇ ਸਮਾਜਿਕ ਤੌਰ 'ਤੇ ਪੀੜਤ ਹਿੱਸਿਆਂ ਦੀਆਂ ਤਿੰਨ ਅਹਿਮ ਮੰਗਾਂ ਪੁਰਾਣੀਆਂ ਭਰਤੀਆਂ ਪੂਰੀਆਂ ਕਰਨ ਤੇ ਨਵੀਆਂ ਦੇ ...

ਪੂਰੀ ਖ਼ਬਰ »

ਪਲਾਟਾਂ ਦੀਆਂ ਐਨ.ਓ.ਸੀਜ਼ ਬੰਦ ਕਰਨ ਦੇ ਹੁਕਮਾਂ 'ਤੇ ਰੋਕ ਦੀ ਮੰਗ

ਰੂਪਨਗਰ, 16 ਮਈ (ਸਤਨਾਮ ਸਿੰਘ ਸੱਤੀ)-ਨਗਰ ਕੌਂਸਲ ਰੂਪਨਗਰ ਦੇ ਕਾਰਜ ਸਾਧਕ ਅਫ਼ਸਰ ਨੂੰ ਅੱਜ ਸਥਾਨਕ ਕੁੱਝ ਵਸਨੀਕਾਂ ਅਤੇ ਕਾਰੋਬਾਰੀਆਂ ਦਾ ਵਫ਼ਦ ਪਲਾਟਾਂ ਦੀਆਂ ਐਨ.ਓ.ਸੀਜ਼. ਸੰਬੰਧੀ ਜਾਰੀ ਹੋਏ ਹੁਕਮਾਂ ਬਾਬਤ ਮਿਲਿਆ | ਇਸ ਸੰਬੰਧੀ ਵਫ਼ਦ ਨੇ ਦੱਸਿਆ ਕਿ ਸਬ ...

ਪੂਰੀ ਖ਼ਬਰ »

ਮੇਰਾ ਰੋਮ-ਰੋਮ ਹਲਕੇ ਦੇ ਲੋਕਾਂ ਦਾ ਰਿਣੀ ਰਹੇਗਾ-ਵਿਧਾਇਕ ਚੱਢਾ ਪਿੰਡ ਮੌਠਾਪੁਰ ਵਿਖੇ ਲੋਕਾਂ ਦਾ ਧੰਨਵਾਦ ਕੀਤਾ

ਨੂਰਪੁਰ ਬੇਦੀ, 16 ਮਈ (ਰਾਜੇਸ਼ ਚੌਧਰੀ ਤਖਤਗੜ੍ਹ)-ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਅੱਜ ਹਲਕੇ ਦੇ ਪਿੰਡ ਮੋਠਾਪੁਰ ਦੇ ਨਿਵਾਸੀਆਂ ਦਾ ਵਿਧਾਨ ਸਭਾ ਦੀਆਂ ਚੋਣਾਂ ਵਿਚ ਜਿੱਤ ਉਪਰੰਤ ਪਹਿਲੀ ਵਾਰ ਪਿੰਡ ਪਹੁੰਚ ਕੇ ਧੰਨਵਾਦ ਕੀਤਾ ਗਿਆ | ਪਿੰਡ ਪਹੁੰਚਣ 'ਤੇ ...

ਪੂਰੀ ਖ਼ਬਰ »

ਸਾਨੂੰ ਸਾਰੇ ਧਰਮਾਂ ਦਾ ਸਨਮਾਨ ਕਰਨਾ ਚਾਹੀਦਾ ਹੈ-ਵਿਧਾਇਕ ਚੱਢਾ

ਨੂਰਪੁਰ ਬੇਦੀ, 16 ਮਈ (ਰਾਜੇਸ਼ ਚੌਧਰੀ)-ਨਗਰ ਨਿਵਾਸੀਆਂ ਵਲੋਂ ਪਿੰਡ ਜਤੋਲੀ ਵਿਖੇ ਇੱਕ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਇਸ ਦੌਰਾਨ ਪਿੰਡ ਵਾਸੀਆਂ ਵੱਲੋਂ ਇਲਾਕੇ ਦੀ ਸੁੱਖ ...

ਪੂਰੀ ਖ਼ਬਰ »

ਵਪਾਰ ਮੰਡਲ ਦੇ ਪ੍ਰਧਾਨ ਦੀਪਕ ਆਂਗਰਾ ਦਾ ਦੁਕਾਨਦਾਰਾਂ ਨੇ ਕੀਤਾ ਸਨਮਾਨ

ਸ੍ਰੀ ਅਨੰਦਪੁਰ ਸਾਹਿਬ, 16 ਮਈ (ਜੇ. ਐਸ. ਨਿੱਕੂਵਾਲ)-ਵਪਾਰ ਮੰਡਲ ਸ਼੍ਰੀ ਅਨੰਦਪੁਰ ਸਾਹਿਬ ਦੀ ਇੱਕ ਵਿਸ਼ੇਸ਼ ਇਕੱਤਰਤਾ ਚੋਈ ਬਾਜ਼ਾਰ ਦੀ ਲਾਲਾ ਤੇਲੂ ਮੱਲ ਸ਼ਾਹ ਦੀ ਸਰਾਂ ਵਿਖੇ ਪ੍ਰਧਾਨ ਦੀਪਕ ਆਂਗਰਾ ਦੀ ਪ੍ਰਧਾਨਗੀ ਵਿਚ ਕੀਤੀ ਗਈ ਜਿਸ ਵਿਚ ਜਿੱਥੇ ਚੋਈ ਬਾਜ਼ਾਰ ਦੇ ...

ਪੂਰੀ ਖ਼ਬਰ »

ਅਧਿਆਪਕਾਂ ਤੋਂ ਕੇਵਲ ਇੱਕ ਪਾਸੇ ਡਿਊਟੀ ਲਈ ਜਾਵੇ-ਜੀ.ਟੀ.ਯੂ.

ਸ੍ਰੀ ਚਮਕੌਰ ਸਾਹਿਬ, 16 ਮਈ (ਜਗਮੋਹਣ ਸਿੰਘ ਨਾਰੰਗ)-ਸਿੱਖਿਆ ਵਿਭਾਗ ਆਪਣੇ ਫ਼ੈਸਲਿਆਂ ਅਤੇ ਪੱਤਰਾਂ ਨੂੰ ਲੈ ਕੇ ਚਰਚਾ ਵਿਚ ਰਿਹਾ ਹੈ ਪਰ ਇਸ ਵਾਰ ਇਹ ਵਿਭਾਗ ਆਪਣੇ ਅਧਿਆਪਕਾਂ ਨੂੰ ਦੋਹਰੀ ਡਿਊਟੀ ਕਰਨ ਲਈ ਮਜਬੂਰ ਕਰਨ ਲਈ ਚਰਚਾ ਵਿਚ ਹੈ | ਇਸ ਸੰਬੰਧੀ ਅਧਿਆਪਕ ...

ਪੂਰੀ ਖ਼ਬਰ »

ਸੈਮੀਨਾਰ ਨੂੰ ਲੈ ਕੇ ਅੱਜ ਵੱਖ-ਵੱਖ ਆਗੂਆਂ ਦੀ ਇੱਕ ਮੀਟਿੰਗ

ਨੂਰਪੁਰ ਬੇਦੀ, 16 ਮਈ (ਹਰਦੀਪ ਸਿੰਘ ਢੀਂਡਸਾ)-ਜਨਤਕ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਸ਼ਹੀਦ ਕਰਤਾਰ ਚੰਦ ਮਾਧੋਪੁਰ ਅਤੇ ਮਾਸਟਰ ਹਰਭਜਨ ਸਿੰਘ ਅਸਮਾਨਪੁਰ ਦੀ ਯਾਦ ਵਿਚ 22 ਮਈ ਨੂੰ ਨੂਰਪੁਰ ਬੇਦੀ ਵਿਖੇ ਸਵਰਨ ਪੈਲੇਸ ਵਿਚ ਕੀਤੇ ਜਾਣ ਵਾਲੇ ਸੈਮੀਨਾਰ ਨੂੰ ਲੈ ਕੇ ...

ਪੂਰੀ ਖ਼ਬਰ »

ਆਈ.ਆਈ.ਟੀ. ਰੂਪਨਗਰ ਵਲੋਂ ਕੌਮੀ ਤਕਨੋਲੋਜੀ ਦਿਵਸ 'ਤੇ ਕਰਵਾਇਆ ਭਾਸ਼ਨ

ਰੂਪਨਗਰ, 16 ਮਈ (ਸਤਨਾਮ ਸਿੰਘ ਸੱਤੀ)-ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ ਰੋਪੜ ਵਲੋਂ ਰਾਸ਼ਟਰੀ ਤਕਨਾਲੋਜੀ ਦਿਵਸ ਮੌਕੇ ਵਿਚਾਰ-ਵਟਾਂਦਰੇ ਲਈ ਇੱਕ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਆਈ. ਆਈ. ਟੀ ਰੋਪੜ ਦੇ ਵਿਦਿਆਰਥੀਆਂ ਦੁਆਰਾ ਪੋਸਟਰਾਂ, ਉਤਪਾਦਾਂ ਅਤੇ ...

ਪੂਰੀ ਖ਼ਬਰ »

ਗੁਰਪੁਰਬ ਸੰਬੰਧੀ ਮਿੰਨੀ ਸੈਕਟਰੀਏਟ ਦੇ ਬਾਹਰ ਲਗਾਈ ਛਬੀਲ

ਰੂਪਨਗਰ, 16 ਮਈ (ਸਤਨਾਮ ਸਿੰਘ ਸੱਤੀ)-ਜੂਨ ਮਹੀਨੇ ਦੇ ਅਰੰਭ 'ਚ ਸ਼ੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੱਜ ਰੂਪਨਗਰ ਦੇ ਮਿੰਨੀ ਸਕੱਤਰੇਤ ਕੰਪਲੈਕਸ ਬਾਹਰ (ਰੁਮਾਲ ਟੀ ਸਟਾਲ) ਨੇੜੇ ਰੂਪਨਗਰ ਦੇ ਸੈਰ ਗਰੁੱਪ ਨੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ...

ਪੂਰੀ ਖ਼ਬਰ »

ਬੀ.ਬੀ.ਐਮ.ਬੀ. ਵੱਲੋਂ 47ਵਾਂ ਸਥਾਪਨਾ ਦਿਵਸ ਮਨਾਇਆ

ਨੰਗਲ, 16 ਮਈ (ਪ੍ਰੀਤਮ ਸਿੰਘ ਬਰਾਰੀ)-ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੇ ਨੰਗਲ ਵਿਖੇ ਆਪਣਾ 47ਵਾਂ ਸਥਾਪਨਾ ਦਿਵਸ ਮਨਾਇਆ | ਇਸ ਪ੍ਰੋਗਰਾਮ ਵਿਚ ਬੀ ਬੀ ਐਮ ਬੀ ਦੇ ਚੇਅਰਮੈਨ ਸੰਜੇ ਸ੍ਰੀਵਾਸਤਵ ਵਲੋਂ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਗਈ | ਸਮਾਗਮ ਦੌਰਾਨ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਕਰਵਾਈ ਜਾਵੇਗੀ ਕੋਰਸਾਂ ਦੀ ਮੁਫ਼ਤ ਟਰੇਨਿੰਗ- ਏ.ਡੀ.ਸੀ.

ਨਵਾਂਸ਼ਹਿਰ, 16 ਮਈ (ਗੁਰਬਖਸ਼ ਸਿੰਘ ਮਹੇ)-ਪੰਜਾਬ 'ਚ ਬੇਰੁਜ਼ਗਾਰੀ ਨੂੰ ਘਟਾਉਣ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਵੱਖ-ਵੱਖ ਸਕੀਮਾਂ ਤਹਿਤ ਗ਼ਰੀਬ ਤੇ ਲੋੜਵੰਦ ਨੌਜਵਾਨਾਂ ਨੂੰ ਕਿੱਤਾ ਮੁਖੀ ਕੋਰਸ ਮੁਫ਼ਤ ਕਰਵਾਏ ਜਾਂਦੇ ਹਨ | ਇਸੇ ਲੜੀ ਤਹਿਤ ਪੰਜਾਬ ਹੁਨਰ ...

ਪੂਰੀ ਖ਼ਬਰ »

ਵਿਸ਼ੇਸ਼ ਬੱਚਿਆਂ ਦਾ ਸਰਕਾਰੀ ਸਕੂਲਾਂ 'ਚ ਦਾਖ਼ਲ ਕਰਵਾਉਣਾ ਮਾਪਿਆਂ ਦਾ ਫ਼ਰਜ਼-ਡੀ. ਐੱਸ. ਈ. ਟੀ.

ਨਵਾਂਸ਼ਹਿਰ, 16 ਮਈ (ਗੁਰਬਖਸ਼ ਸਿੰਘ ਮਹੇ)- ਡੀ.ਐੱਸ.ਈ.ਟੀ. ਰਜਨੀ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿਚ ਬੱਚਿਆਂ ਦੀ ਦਾਖਲਾ ਮੁਹਿੰਮ ਚੱਲ ਰਹੀ ਹੈ, ਪ੍ਰੀ ਪ੍ਰਾਇਮਰੀ ਕਲਾਸ ਤੋਂ ਲੈ ਕੇ ਬਾਰ੍ਹਵੀਂ ਕਲਾਸ ਤੱਕ ਦੇ ਬੱਚਿਆਂ ਨੂੰ ਸਕੂਲਾਂ ਵਿਚ ਦਾਖ਼ਲ ਕਰਵਾਇਆ ਜਾ ਰਿਹਾ ਹੈ ...

ਪੂਰੀ ਖ਼ਬਰ »

ਸੋਸ਼ਲ ਮੀਡੀਆ 'ਤੇ ਗ਼ਲਤ ਟਿੱਪਣੀਆਂ ਕਰਨ ਵਾਲੇ ਹੁਣ ਬਖ਼ਸ਼ੇ ਨਹੀਂ ਜਾਣਗੇ

ਨਵਾਂਸ਼ਹਿਰ, 16 ਮਈ (ਗੁਰਬਖਸ਼ ਸਿੰਘ ਮਹੇ)-ਅਜੋਕੇ ਯੁੱਗ 'ਚ ਆਮ ਰਿਵਾਜ ਹੀ ਬਣ ਗਿਆ ਹੈ ਕਿ ਖ਼ਾਸ ਕਰਕੇ ਆਪਣੀ ਫੇਸਬੁੱਕ ਆਈ.ਡੀ. ਨੂੰ ਤਾਲਾ ਲਾ ਕੇ ਜਾਂ ਕਿਸੇ ਹੋਰ ਸਿੱਧੇ-ਅਸਿੱਧੇ ਢੰਗ ਨਾਲ ਬਹੁਤ ਸਾਰੇ ਲੋਕ ਦੂਸਰਿਆਂ ਦੀਆਂ ਤਸਵੀਰਾਂ ਜਾਂ ਵੀਡੀਓ 'ਤੇ ਇਸ ਕਰਕੇ ਗ਼ਲਤ ...

ਪੂਰੀ ਖ਼ਬਰ »

ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ

ਮੋਰਿੰਡਾ, 16 ਮਈ (ਕੰਗ)-ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਸਭ ਕਿਛ ਤੇਰਾ ਵੈੱਲਫੇਅਰ ਸੁਸਾਇਟੀ ਰਜਿ. ਮੋਰਿੰਡਾ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕੀਰਤਨ ਦਰਬਾਰ ਆਯੋਜਿਤ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹੈੱਡ ਗ੍ਰੰਥੀ ਭਾਈ ਹਰਿੰਦਰ ਸਿੰਘ ਨੇ ਦੱਸਿਆ ਕਿ ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀਆਂ ਨੇ ਗੁਰੂ ਘਰ 'ਚ ਹਾਜ਼ਰੀਆਂ ਲਵਾਈਆਂ | ਉਨ੍ਹਾਂ ਦੱਸਿਆ ਕਿ ਕੀਰਤਨ ਦਰਬਾਰ ਦੌਰਾਨ ਭਾਈ ਜਗਤਾਰ ਸਿੰਘ ਲੁਧਿਆਣੇ ਵਾਲੇ, ਗਿਆਨੀ ਕਰਨਵੀਰ ਸਿੰਘ ਬਸੀ ਅਤੇ ਭਾਈ ਕੁਲਵੰਤ ਸਿੰਘ ਮੋਰਿੰਡਾ ਵਾਲਿਆਂ ਦੇ ਜਥੇ ਵਲੋਂ ਕਥਾ-ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਦੀਪ ਸਿੰਘ ਅਨੰਦ, ਗੁਰਵਿੰਦਰ ਸਿੰਘ ਰਿਹਲ, ਰਵਿੰਦਰ ਸਿੰਘ ਰਾਜੂ, ਅਵਤਾਰ ਸਿੰਘ ਘੜੂੰਆਂ, ਜਗਨਦੀਪ ਸਿੰਘ ਅਨੰਦ, ਪ੍ਰਮਾਤਮਾ ਸਿੰਘ, ਜੱਸਾ ਸਿੰਘ, ਜੈਮਲ ਸਿੰਘ, ਸੰਤ ਸਿੰਘ, ਸਰਬਜੀਤ ਸਿੰਘ, ਰਣਜੀਤ ਸਿੰਘ ਰਾਣਾ, ਅਮਰੀਕ ਸਿੰਘ, ਸੁਰਜੀਤ ਸਿੰਘ, ਸੁਖਪ੍ਰੀਤ ਸਿੰਘ ਚੱਢਾ ਅਤੇ ਸੰਗਤਾਂ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ- ਸਰਬਜੀਤ ਸਿੰਘ

ਘਨੌਲੀ, 16 ਮਈ (ਸੈਣੀ)-ਪੁਲਿਸ ਚੌਂਕੀ ਘਨੌਲੀ ਦੇ ਇੰਚਾਰਜ ਐਸ. ਆਈ. ਸਰਬਜੀਤ ਸਿੰਘ ਕੁਲਗਰਾਂ ਦੀ ਅਗਵਾਈ ਵਿਚ ਪੁਲਿਸ ਪਾਰਟੀ ਵਲੋਂ ਇਲਾਕੇ ਵਿਚ ਰੋਜ਼ਾਨਾ ਗਸ਼ਤ ਕੀਤੀ ਜਾ ਰਹੀ ਹੈ ਤੇ ਇਸ ਦੌਰਾਨ ਵੱਖ-ਵੱਖ ਥਾਵਾਂ 'ਤੇ ਨਾਕੇਬੰਦੀਆਂ ਕਰਕੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ...

ਪੂਰੀ ਖ਼ਬਰ »

ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸਮਾਗਮ

ਪੁਰਖਾਲੀ,16 ਮਈ (ਬੰਟੀ)-ਗੁਰਦੁਆਰਾ ਬੀਬੀ ਮੁਮਤਾਜ ਜੀ ਬੜੀ ਸਾਹਿਬ ਵਿਖੇ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ ਇਸ ਉਪਰੰਤ ਭਾਈ ਰੁਪਿੰਦਰ ਸਿੰਘ ਰੂਪਨਗਰ ਵਾਲਿਆਂ ਦੇ ਰਾਗੀ ਜਥੇ ...

ਪੂਰੀ ਖ਼ਬਰ »

ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਐਨ. ਆਰ. ਆਈ. ਵਲੋਂ ਸਨਮਾਨ

ਪੁਰਖਾਲੀ, 16 ਮਈ (ਬੰਟੀ)-ਸਰਕਾਰੀ ਪ੍ਰਾਇਮਰੀ ਸਕੂਲ ਮੀਆਂਪੁਰ ਦੇ ਪੰਜਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਵਿਚ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਬੱਚਿਆਂ ਦੀ ਹੌਸਲਾ ਅਫਜਾਈ ਕਰਨ ਲਈ ਇਨ੍ਹਾਂ ਬੱਚਿਆਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਐਨ. ਆਰ. ਆਈ. ਮਨੂ ...

ਪੂਰੀ ਖ਼ਬਰ »

ਵੱਖ-ਵੱਖ ਆਗੂਆਂ ਵਲੋਂ ਮਾਸਟਰ ਮਲਕੀਅਤ ਸਿੰਘ ਆਜਮਪੁਰ ਨੂੰ ਸ਼ਰਧਾਂਜਲੀਆਂ ਭੇਟ

ਨੂਰਪੁਰ ਬੇਦੀ, 16 ਮਈ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਬਲਾਕ ਦੇ ਪਿੰਡ ਆਜਮਪੁਰ ਦੇ ਸਾਬਕਾ ਹੈੱਡਮਾਸਟਰ ਅਤੇ ਸਨਰਾਈਜ਼ ਪੈਲੇਸ ਆਜ਼ਮਪੁਰ ਦੇ ਮਾਲਕ ਮਲਕੀਅਤ ਸਿੰਘ ਆਜ਼ਮਪੁਰ ਦੀ ਅੰਤਮ ਅਰਦਾਸ ਉਨ੍ਹਾਂ ਦੇ ਗ੍ਰਹਿ ਪਿੰਡ ਆਜਮਪੁਰ ਵਿਖੇ ਹੋਈ | ਇਸ ਮੌਕੇ ਸ੍ਰੀ ...

ਪੂਰੀ ਖ਼ਬਰ »

ਬਾਬਾ ਟਹਿਲਦਾਸ ਦੀ ਯਾਦ ਨੂੰ ਸਮਰਪਿਤ ਫੁੱਟਬਾਲ ਟੂਰਨਾਮੈਂਟ ਕਰਵਾਇਆ

ਘਨੌਲੀ, 16 ਮਈ (ਜਸਵੀਰ ਸਿੰਘ ਸੈਣੀ)-ਬਾਬਾ ਟਹਿਲ ਦਾਸ ਦੀ ਯਾਦ ਨੂੰ ਸਮਰਪਿਤ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਬਾਬਾ ਟਹਿਲ ਦਾਸ ਸਪੋਰਟਸ ਕਲੱਬ ਰਤਨਪੁਰਾ ਨੂੰ ਹੋ ਵਲੋਂ ਕਰਵਾਇਆ ਗਿਆ | ਕਲੱਬ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਟੂਰਨਾਮੈਂਟ ਦੌਰਾਨ ਇਲਾਕੇ ਦੀਆਂ ਵੱਡੀ ...

ਪੂਰੀ ਖ਼ਬਰ »

ਡੇਂਗੂ ਅਤੇ ਚਿਕਨਗੁਨੀਆ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ

ਬੇਲਾ,16 ਮਈ (ਮਨਜੀਤ ਸਿੰਘ ਸੈਣੀ)-ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਪੀ.ਐਚ.ਸੀ. ਸ੍ਰੀ ਚਮਕੌਰ ਸਾਹਿਬ ਅਧੀਨ ਹੈਲਥ ਐਂਡ ਵੈੱਲਨੈੱਸ ਸੈਂਟਰ ਬੇਲਾ ਵਿਖੇ ਡੇਂਗੂ ਅਤੇ ਚਿਕਨਗੁਨੀਆ ਬੁਖ਼ਾਰ ਸਬੰਧੀ ਜਾਗਰੂਕਤਾ ਕੈਂਪ ਲਗਾਇਆ ...

ਪੂਰੀ ਖ਼ਬਰ »

ਰਾਸ਼ਟਰੀ ਡੇਂਗੂ ਦਿਵਸ ਦੇ ਸੰਬੰਧ ਵਿਚ ਜਾਗਰੂਕਤਾ ਸੈਮੀਨਾਰ

ਕਾਹਨਪੁਰ ਖੂਹੀ, 16 ਮਈ (ਗੁਰਬੀਰ ਸਿੰਘ ਵਾਲੀਆ)-ਸਿਵਲ ਸਰਜਨ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾ. ਵਿਧਾਨ ਚੰਦਰ ਦੀ ਅਗਵਾਈ ਹੇਠ ਅੱਜ ਪਿੰਡ ਕਲਵਾਂ ਵਿਖੇ ਸਬ ਸੈਂਟਰ ਕਲਵਾਂ ਦੇ ਸਿਹਤ ਕਰਮੀਆਂ ਵਲੋਂ ਰਾਸ਼ਟਰੀ ਡੇਂਗੂ ਦਿਵਸ ਮਨਾਇਆ ਗਿਆ | ਇਸ ਮੌਕੇ ਅਮਰੀਕ ਸਿੰਘ ...

ਪੂਰੀ ਖ਼ਬਰ »

ਬੇਲੀ 'ਚ ਤਿੰਨ ਦਿਨਾ ਖੇਡ ਮੁਕਾਬਲੇ ਸਮਾਪਤ

ਭਰਤਗੜ੍ਹ, 16 ਮਈ (ਜਸਬੀਰ ਸਿੰਘ ਬਾਵਾ)-ਬੇਲੀ ਦੀ ਗ੍ਰਾਮ ਪੰਚਾਇਤ ਦੀ ਅਗਵਾਈ 'ਚ ਸਥਾਨਕ ਮੁਹਤਬਰਾਂ ਦੇ ਸਹਿਯੋਗ ਨਾਲ ਸ਼ਹੀਦ ਭਗਤ ਸਿੰਘ ਯੂਥ ਕਲੱਬ ਰਜਿ. ਦੇ ਨੁਮਾਇੰਦਿਆਂ ਵਲੋਂ ਸਥਾਨਕ ਮੈਦਾਨ 'ਚ ਆਰੰਭੇ ਤਿੰਨ-ਦਿਨਾ ਖੇਡ ਮੁਕਾਬਲੇ ਦੇਰ ਰਾਤ ਸਮਾਪਤ ਹੋ ਗਏ, ਦਾ ਉਦਘਾਟਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX