ਤਾਜਾ ਖ਼ਬਰਾਂ


ਬੀ.ਐੱਸ.ਐਫ. ਵਲੋਂ ਭਾਰਤੀ ਸਰਹੱਦ ਅੰਦਰ ਦਾਖ਼ਲ ਹੋਏ ਦੋ ਪਾਕਿਸਤਾਨੀ ਕਾਬੂ
. . .  0 minutes ago
ਡੇਰਾ ਬਾਬਾ ਨਾਨਕ, 10 ਅਗਸਤ (ਵਿਜੇ ਸ਼ਰਮਾ)-ਡੇਰਾ ਬਾਬਾ ਨਾਨਕ ਸੈਕਟਰ 'ਚ ਟਾਊਨ ਪੋਸਟ ਦੇ ਨਜ਼ਦੀਕ ਭਾਰਤ-ਪਾਕਿ ਕੌਮਾਂਤਰੀ ਸਰਹੱਦ ਉੱਪਰ ਲੱਗੀ ਕੰਡਿਆਲੀ ਤਾਰ ਟੱਪ ਕੇ ਭਾਰਤੀ ਸਰਹੱਦ ਅੰਦਰ ਦਾਖ਼ਲ ਹੋਏ ਦੋ ਪਾਕਿਸਤਾਨੀ ...
ਐਨ.ਡੀ.ਆਰ.ਐਫ. ਦੀ ਟੀਮ 33 ਘੰਟੇ ਦੀ ਜੱਦੋ ਜਹਿਦ ਤੋਂ ਬਾਅਦ ਵੀ ਨਾਲੇ ਵਿਚ ਡਿੱਗੇ ਬੱਚੇ ਨੂੰ ਲੱਭਣ 'ਚ ਸਫਲ ਨਹੀਂ ਹੋ ਸਕੀ
. . .  about 1 hour ago
ਟੀਮ ਦੇ ਮੈਂਬਰਾਂ ਵਲੋਂ ਨਾਲੇ 'ਚ ਕੈਮਰਿਆਂ ਰਾਹੀਂ ਕੀਤੀ ਗਈ ਬੱਚੇ ਦੀ ਭਾਲ ਕਪੂਰਥਲਾ, 10 ਅਗਸਤ (ਅਮਰਜੀਤ ਕੋਮਲ, ਅਮਨਜੋਤ ਸਿੰਘ ਵਾਲੀਆ)-ਐਨ.ਡੀ.ਆਰ.ਐਫ. ਦੀ 29 ਮੈਂਬਰੀ ਟੀਮ 33 ਘੰਟੇ ਦੀ ਜੱਦੋ ਜਹਿਦ ਤੋਂ ਬਾਅਦ ਵੀ ਸ਼ਾਲਾਮਾਰ ਬਾਗ ਰੋਡ 'ਤੇ ਇਕ ਨਿੱਜੀ ਹੋਟਲ ਦੇ ਸਾਹਮਣੇ ਪ੍ਰਵਾਸੀ ਮਜ਼ਦੂਰ ਦੇ 2 ਸਾਲਾ ਬੱਚੇ ...
ਜ਼ਿਲ੍ਹਾ ਮਾਲ ਅਫ਼ਸਰ ਤੇ ਤਹਿਸੀਲਦਾਰਾਂ ਦੇ ਤਬਾਦਲੇ
. . .  about 1 hour ago
ਈ.ਡੀ. ਨੇ ਐਲਗਰ ਪ੍ਰੀਸ਼ਦ ਅਤੇ ਭੀਮਾ ਕੋਰੇਗਾਓਂ ਹਿੰਸਾ ਮਾਮਲੇ ਵਿਚ ਮਨੀ ਲਾਂਡਰਿੰਗ ਦਾ ਕੇਸ ਕੀਤਾ ਦਰਜ
. . .  about 1 hour ago
ਪ੍ਰਧਾਨ ਮੰਤਰੀ ਮੋਦੀ ਨੇ ਓਲੰਪੀਆਡ ਵਿਚ ਕਾਂਸੀ ਤਮਗਾ ਜਿੱਤਣ ਲਈ ਭਾਰਤ-ਬੀ ਟੀਮ ਅਤੇ ਏ ਟੀਮ ਨੂੰ ਦਿੱਤੀ ਵਧਾਈ
. . .  about 2 hours ago
ਰੱਖੜੀ ਦੇ ਤਿਉਹਾਰ ਕਾਰਨ ਸਕੂਲ 8 ਵਜੇ ਦੀ ਥਾਂ 10 ਵਜੇ ਲੱਗਣਗੇ
. . .  about 2 hours ago
ਐੱਸ.ਏ.ਐੱਸ.ਨਗਰ, 10 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 11 ਅਗਸਤ ਨੂੰ ਰੱਖੜੀ ਦੇ ਤਿਉਹਾਰ ਦੇ ਸੰਬੰਧ 'ਚ ਪੰਜਾਬ ਦੇ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲ ਸਵੇਰੇ 8 ਵਜੇ ਦੀ ਬਜਾਏ 2 ਘੰਟੇ ਦੇਰ ਨਾਲ...
5 ਨਾਇਬ ਤਹਿਸੀਲਦਾਰਾਂ ਦੇ ਹੋਏ ਤਬਾਦਲੇ
. . .  about 3 hours ago
ਚੰਡੀਗੜ੍ਹ, 10 ਅਗਸਤ-5 ਨਾਇਬ ਤਹਿਸੀਲਦਾਰਾਂ ਦੇ ਹੋਏ ਤਬਾਦਲੇ
ਬਿਕਰਮ ਸਿੰਘ ਮਜੀਠੀਆ ਕੇਂਦਰੀ ਜੇਲ੍ਹ ਤੋਂ ਰਿਹਾਅ ਹੋਣ ਉਪਰੰਤ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਮੱਥਾ ਟੇਕਣ ਪਹੁੰਚੇ
. . .  about 3 hours ago
ਪਟਿਆਲਾ, 10 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)- ਬਿਕਰਮ ਸਿੰਘ ਮਜੀਠੀਆ ਕੇਂਦਰੀ ਜੇਲ੍ਹ ਪਟਿਆਲਾ ਤੋਂ ਰਿਹਾਅ ਹੋਣ ਉਪਰੰਤ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਭਰ ਤੋਂ ਆਏ ਸਮਰਥਕ ਵੀ ਵੱਡੀ ਗਿਣਤੀ 'ਚ ਮੌਜੂਦ ਹਨ।
ਪੈਗੰਬਰ ਮੁਹੰਮਦ ਟਿੱਪਣੀ ਮਾਮਲਾ: ਸੁਪਰੀਮ ਕੋਰਟ ਨੇ ਨੂਪੁਰ ਖ਼ਿਲਾਫ਼ ਸਾਰੇ ਕੇਸ ਦਿੱਲੀ ਤਬਦੀਲ ਕਰਨ ਦੇ ਦਿੱਤੇ ਹੁਕਮ
. . .  about 3 hours ago
ਨਵੀਂ ਦਿੱਲੀ, 10 ਅਗਸਤ-ਪੈਗੰਬਰ ਮੁਹੰਮਦ ਟਿੱਪਣੀ ਮਾਮਲਾ: ਸੁਪਰੀਮ ਕੋਰਟ ਨੇ ਨੂਪੁਰ ਖ਼ਿਲਾਫ਼ ਸਾਰੇ ਕੇਸ ਦਿੱਲੀ ਤਬਦੀਲ ਕਰਨ ਦੇ ਦਿੱਤੇ ਹੁਕਮ
ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਬਿਕਰਮ ਸਿੰਘ ਮਜੀਠੀਆ ਨੇ ਦਿੱਤਾ ਵੱਡਾ ਬਿਆਨ
. . .  about 3 hours ago
ਪਟਿਆਲਾ, 10 ਅਗਸਤ-ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਬਿਕਰਮ ਸਿੰਘ ਮਜੀਠੀਆ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਮੈਂ ਮਾਲਕ ਦੀ ਕ੍ਰਿਪਾ ਨਾਲ ਚੱਲਣ ਵਾਲਾ ਬੰਦਾ ਹਾਂ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਜੁਰਮ ਕਰਨ ਵਾਲਾ ਸਾਬਕਾ ਮੁੱਖ ਮੰਤਰੀ ਨਹੀਂ ਲੱਭਦਾ...
ਬਾਬਾ ਬਕਾਲਾ ਸਾਹਿਬ ਦੇ ਸਰਕਾਰੀ ਅਤੇ ਨਿੱਜੀ ਸਕੂਲਾਂ ਲਈ ਤਿੰਨ ਦਿਨ ਦੀ ਛੁੱਟੀ ਘੋਸ਼ਿਤ
. . .  about 3 hours ago
ਅੰਮ੍ਰਿਤਸਰ, 10 ਅਗਸਤ (ਰੇਸ਼ਮ ਸਿੰਘ)- ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆਂ ਦੇ ਮੇਲੇ ਸੰਬੰਧੀ ਬਾਬਾ ਬਕਾਲਾ ਸਾਹਿਬ ਦੇ ਕਸਬੇ 'ਚ ਸਥਿਤ ਸਰਕਾਰੀ ਅਤੇ ਨਿੱਜੀ ਸਕੂਲਾਂ 'ਚ ਭਲਕੇ 11 ਅਗਸਤ ਤੋਂ 13 ਅਗਸਤ ਤੱਕ ਸਥਾਨਕ ਛੁੱਟੀ ਘੋਸ਼ਿਤ ਕੀਤੀ ਗਈ ਹੈ।
ਵੱਡੀ ਖ਼ਬਰ: ਬਿਕਰਮ ਸਿੰਘ ਮਜੀਠੀਆ ਜੇਲ੍ਹ ਤੋਂ ਆਏ ਬਾਹਰ
. . .  about 4 hours ago
ਪਟਿਆਲਾ, 10 ਅਗਸਤ-ਡਰੱਗ ਮਾਮਲੇ 'ਚ ਪਟਿਆਲਾ ਜੇਲ੍ਹ 'ਚ ਬੰਦ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਅੱਜ ਮਾਣਯੋਗ ਹਾਈਕੋਰਟ ਵਲੋਂ ਜ਼ਮਾਨਤ ਦੇਣ ਤੋਂ ਬਾਅਦ ਉਹ ਹੁਣ ਜੇਲ੍ਹ ਤੋਂ ਬਾਹਰ ਆ ਗਏ ਹਨ...
ਲੋਕਾਂ ਨੂੰ ਸਾਫ਼-ਸੁਥਰਾ ਮਾਹੌਲ ਦੇਣ ਲਈ ਹੁਣ ਤੱਕ 43 ਪਿੰਡਾਂ ਨੂੰ ਓ.ਡੀ.ਐੱਫ਼ ਪਲੱਸ ਮਾਡਲ ਪਿੰਡ ਬਣਾਇਆ-ਬ੍ਰਮ ਸ਼ੰਕਰ ਜਿੰਪਾ
. . .  about 4 hours ago
ਚੰਡੀਗੜ੍ਹ, 10 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਪਿੰਡਾਂ ਦੀ ਕਾਇਆ-ਕਲਪ ਕਰਨ ਲਈ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਪੁੱਟੇ ਹਨ, ਜਿਨ੍ਹਾਂ ਦੇ ਹੇਠ ਹੁਣ ਤੱਕ ਸੂਬੇ ਦੇ 43 ਪਿੰਡਾਂ ਨੂੰ ਓ.ਡੀ.ਐੱਫ਼ ਪਲੱਸ ਮਾਡਲ ਪਿੰਡ ਬਣਾ ਦਿੱਤਾ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਵੱਡੀ ਸਫ਼ਲਤਾ, ਵੱਡੀ ਗਿਣਤੀ 'ਚ ਅਸਲਾ ਕੀਤਾ ਬਰਾਮਦ
. . .  about 4 hours ago
ਅਟਾਰੀ, 10 ਅਗਸਤ (ਗੁਰਦੀਪ ਸਿੰਘ ਅਟਾਰੀ)-ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ ਦਿਹਾਤੀ ਸਵਪਨ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੁਲਿਸ ਥਾਣਾ ਲੋਪੋਕੇ ਵਲੋਂ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਗਈ, ਜਿਸ ਦੌਰਾਨ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ...
ਲੰਪੀ ਧਫੜੀ ਰੋਗ ਨੂੰ ਲੈ ਕੇ ਮੁੱਖ ਮੰਤਰੀ ਨੇ ਕੀਤੀ ਮੀਟਿੰਗ, ਲਿਆ ਵੱਡਾ ਫ਼ੈਸਲਾ
. . .  about 5 hours ago
ਚੰਡੀਗੜ੍ਹ, 10 ਅਗਸਤ (ਲਲਿਤਾ)-ਲੰਪੀ ਧਫੜੀ ਰੋਗ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਕੀਤੀ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫ਼ੈਸਲਾ ਲਿਆ ਹੈ। ਫ਼ੈਸਲਾ ਲੈਂਦੇ ਹੋਏ ਉਨ੍ਹਾਂ ਨੇ ਪਸ਼ੂਆਂ ਦੀ ਇਸ ਬਿਮਾਰੀ ਲਈ ਐਡਵਾਇਜ਼ਰੀ ਜਾਰੀ ਕੀਤੀ...
ਮਨੀਸ਼ ਸਿਸੋਦੀਆ ਨੇ ਲਿਖਿਆ ਉੱਪ ਰਾਜਪਾਲ ਨੂੰ ਪੱਤਰ,ਦਿੱਲੀ ਨਗਰ ਨਿਗਮ 'ਚ ਹੋਏ ਘਪਲੇ ਦੀ ਜਾਂਚ ਦੀ ਕੀਤੀ ਮੰਗ
. . .  about 5 hours ago
ਨਵੀਂ ਦਿੱਲੀ, 10 ਅਗਸਤ-ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਦਿੱਲੀ ਨਗਰ ਨਿਗਮ 'ਚ 6000 ਕਰੋੜ ਦੇ ਘੁਟਾਲੇ ਦਾ ਦੋਸ਼ ਲਗਾਉਂਦੇ ਹੋਏ ਸੀ.ਬੀ.ਆਈ.ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਇਸ ਸੰਬੰਧੀ ਉੱਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਨੂੰ ਪੱਤਰ ਲਿਖਿਆ ਹੈ।
ਜਗਮੀਤ ਬਰਾੜ ਨੂੰ ਅਕਾਲੀ ਦਲ 'ਚੋਂ ਬਾਹਰ ਕੱਢਣ ਦੀ ਉੱਠੀ ਮੰਗ, ਮੌੜ ਦੀ ਸਮੁੱਚੀ ਜਥੇਬੰਦੀ ਵਲੋਂ ਬਲਕਾਰ ਬਰਾੜ ਨੂੰ ਸੌਂਪਿਆ ਮੰਗ ਪੱਤਰ
. . .  about 5 hours ago
ਬਠਿੰਡਾ, 10 ਅਗਸਤ-ਸਾਬਕਾ ਮੈਂਬਰ ਪਾਰਲੀਮੈਂਟ ਜਗਮੀਤ ਸਿੰਘ ਬਰਾੜ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ 'ਤੇ ਚੁੱਕੇ ਜਾ ਰਹੇ ਸਵਾਲਾਂ ਦਾ ਸਖ਼ਤ ਨੋਟਿਸ ਲੈਂਦਿਆਂ ਹਲਕਾ ਮੌੜ ਦੀ ਸਮੁੱਚੀ ਜਥੇਬੰਦੀ ਵਲੋਂ ਇਕ ਸੁਰ 'ਚ ਜਗਮੀਤ ਸਿੰਘ ਬਰਾੜ ਨੂੰ ਅਕਾਲੀ ਦਲ 'ਚੋਂ ਬਾਹਰ ਕੱਢਣ ਦੀ ਮੰਗ...
13 ਅਗਸਤ ਨੂੰ ਪੰਜਾਬ ਦੇ ਹਰ ਜ਼ਿਲ੍ਹੇ 'ਚ ਡਿਪਟੀ ਕਮਿਸ਼ਨਰਾਂ ਨੂੰ ਸੌਂਪੇ ਜਾਣਗੇ ਮੈਮੋਰੰਡਮ- ਐਡਵੋਕੇਟ ਧਾਮੀ
. . .  about 6 hours ago
ਅੰਮ੍ਰਿਤਸਰ, 10 ਅਗਸਤ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਜ਼ਿਲ੍ਹਾ ਪੱਧਰ 'ਤੇ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸੰਬੰਧ 'ਚ 13 ਅਗਸਤ ਨੂੰ ਸਵੇਰੇ 10 ਵਜੇ ਜ਼ਿਲ੍ਹਿਆਂ...
ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੂੰ ਝੂਠੇ ਕੇਸ 'ਚ ਫਸਾਉਣ ਦਾ ਡਰਾਵਾ ਦੇਣ ਵਾਲਾ ਜਾਅਲੀ ਈ.ਡੀ. ਦਾ ਸੀਨੀਅਰ ਅਧਿਕਾਰੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 6 hours ago
ਸੁਲਤਾਨਪੁਰ ਲੋਧੀ, 10 ਅਗਸਤ (ਲਾਡੀ, ਹੈਪੀ,ਥਿੰਦ)-ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੂੰ ਝੂਠੇ ਕੇਸ 'ਚ ਫਸਾਉਣ ਦਾ ਡਰਾਵਾ ਦੇਣ ਵਾਲਾ ਜਾਅਲੀ ਈ.ਡੀ. ਦਾ ਸੀਨੀਅਰ ਅਧਿਕਾਰੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਮੋਗਾ 'ਚ ਭੈਣ ਨਾਲ ਰੱਖੜੀ ਬੰਨ੍ਹਣ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
. . .  about 6 hours ago
ਮੋਗਾ, 10 ਅਗਸਤ (ਗੁਰਦੇਵ ਭਾਮ)-ਸਥਾਨਕ ਦੱਤ ਰੋਡ 'ਤੇ ਬੁੱਧਵਾਰ ਨੂੰ ਸਵੇਰੇ ਆਪਣੀ ਭੈਣ ਦੇ ਨਾਲ ਪਿੰਡ ਮੇਹਣਾ ਸਥਿਤ ਮਾਸੀ ਦੇ ਘਰ ਰੱਖੜੀ ਬੰਨ੍ਹਣ ਜਾ ਰਹੇ ਇਕ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ ਹੋ ਗਈ ਹੈ। ਹਾਦਸੇ ਤੋਂ ਬਾਅਦ ਬੱਸ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਸਿਵਲ ਹਸਪਤਾਲ 'ਚ ਮੌਜੂਦ...
ਰਜਿਸਟਰੀਆਂ ਲਈ ਐੱਨ.ਓ.ਸੀ. ਦਾ ਮਾਮਲਾ, ਪੰਜਾਬ ਭਵਨ 'ਚ ਹੋਈ ਅਹਿਮ ਮੀਟਿੰਗ
. . .  about 7 hours ago
ਚੰਡੀਗੜ੍ਹ, 10 ਅਗਸਤ (ਲਲਿਤਾ)-ਰਜਿਸਟਰੀਆਂ ਲਈ ਐੱਨ.ਓ.ਸੀ. ਦੇ ਮਾਮਲੇ 'ਚ ਉੱਚ ਪੱਧਰੀ ਮੀਟਿੰਗ ਹੋਈ। ਇਹ ਮੀਟਿੰਗ ਪੰਜਾਬ ਭਵਨ 'ਚ ਹੋਈ। ਇਸ ਮੀਟਿੰਗ 'ਚ ਕੈਬਨਿਟ ਮੰਤਰੀ ਅਮਨ ਅਰੋੜਾ, ਬ੍ਰਹਮ ਸ਼ੰਕਰ ਜ਼ਿੰਪਾ ਅਤੇ ਇੰਦਰਬੀਰ ਸਿੰਘ ਨਿੱਝਰ ਸ਼ਾਮਿਲ ਸਨ। ਇਸ ਸੰਬੰਧੀ...
ਕਾਮੇਡੀਅਨ ਰਾਜੂ ਸ਼੍ਰੀਵਾਸਤਵ ਨੂੰ ਜਿੰਮ 'ਚ ਪਿਆ ਦਿਲ ਦਾ ਦੌਰਾ, ਕਰਵਾਇਆ ਹਸਪਤਾਲ 'ਚ ਦਾਖ਼ਲ
. . .  about 7 hours ago
ਮੁੰਬਈ, 10 ਅਗਸਤ-ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਬਾਰੇ ਇਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ। ਰਾਜੂ ਸ਼੍ਰੀਵਾਸਤਵ ਦੀ ਸਿਹਤ ਅਚਾਨਕ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ...
ਲਾਰੈਂਸ ਬਿਸ਼ਨੋਈ ਤੋਂ ਬਾਅਦ ਜੱਗੂ ਭਗਵਾਨਪੁਰੀਆ ਮੋਗਾ ਅਦਾਲਤ 'ਚ ਪੇਸ਼, 6 ਦਿਨਾਂ ਦਾ ਮਿਲਿਆ ਪੁਲਿਸ ਰਿਮਾਂਡ
. . .  about 7 hours ago
ਮੋਗਾ, 10 ਅਗਸਤ (ਗੁਰਤੇਜ ਸਿੰਘ ਬੱਬੀ)-ਲਾਰੈਂਸ ਬਿਸ਼ਨੋਈ ਤੋਂ ਬਾਅਦ ਅੰਮ੍ਰਿਤਸਰ ਤੋਂ ਟਰਾਂਜ਼ਿਟ ਰਿਮਾਂਡ 'ਤੇ ਲਿਆਂਦੇ ਗਏ ਜੱਗੂ ਭਗਵਾਨਪੁਰੀਆ ਨੂੰ ਅੱਜ ਮੋਗਾ ਪੁਲਿਸ ਵਲੋਂ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ...
ਚਾਰ ਜ਼ਿਲ੍ਹਿਆਂ ਦੇ ਆਪਸੀ ਸੁਮੇਲ ਦਾ ਲੁਧਿਆਣਾ-ਪਟਿਆਲਾ ਬਾਈਪਾਸ ਜਲਦ ਬਣੇਗਾ-ਵਿਧਾਇਕ ਗਿਆਸਪੁਰਾ
. . .  about 7 hours ago
ਮਲੌਦ/ਲੁਧਿਆਣਾ, 10 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਲੰਬੇ ਸਮੇਂ ਤੋਂ ਚਾਰ ਜ਼ਿਲ੍ਹਿਆਂ ਲੁਧਿਆਣਾ, ਪਟਿਆਲਾ, ਫ਼ਤਹਿਗੜ੍ਹ ਸਾਹਿਬ ਤੇ ਮਲੇਰਕੋਟਲਾ ਦੇ ਲੋਕਾਂ ਲਈ ਅਤੇ ਇਲਾਕੇ ਭਰ ਦੀ ਆਮ ਜਨਤਾ ਲਈ ਪਟਿਆਲਾ-ਲੁਧਿਆਣਾ ਬਾਈਪਾਸ ਦੀ ਚਿਰਕੋਣੀ ਮੰਗ...
ਨਿਤਿਸ਼ ਕੁਮਾਰ ਨੇ 8ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
. . .  about 8 hours ago
ਪਟਨਾ, 10 ਅਗਸਤ - ਐਨ.ਡੀ.ਏ. ਨਾਲੋ ਗੱਠਜੋੜ ਤੋੜਨ ਵਾਲੇ ਨਿਤਿਸ਼ ਕੁਮਾਰ ਨੇ ਤੇਜੱਸਵੀ ਯਾਦਵ ਦੀ ਆਰ.ਜੇ.ਡੀ. ਅਤੇ ਹੋਰ ਵਿਰੋਧੀ ਪਾਰਟੀਆਂ ਨਾਲ ਨਵੇਂ ਗੱਠਜੋੜ ਦੇ ਐਲਾਨ ਤੋਂ ਬਾਅਦ 8ਵੀਂ ਵਾਰ ਬਿਹਾਰ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਜੇਠ ਸੰਮਤ 554
ਵਿਚਾਰ ਪ੍ਰਵਾਹ: ਮਨੁੱਖ ਦਾ ਮਨੁੱਖ ਵਿਰੁੱਧ ਕੀਤਾ ਜ਼ੁਲਮ, ਹਜ਼ਾਰਾਂ ਲੋਕਾਂ ਨੂੰ ਰੁਆ ਦਿੰਦਾ ਹੈ। -ਹੋਰੇਸ ਵਾਲਪੋਲ

ਰੂਪਨਗਰ

ਜਲ ਸਪਲਾਈ ਕਾਮਿਆਂ ਨੇ ਫੂਕਿਆ ਪੰਜਾਬ ਸਰਕਾਰ ਤੇ ਵਿਭਾਗੀ ਮੁਖੀ ਦਾ ਪੁਤਲਾ

ਰੂਪਨਗਰ, 16 ਮਈ (ਸਤਨਾਮ ਸਿੰਘ ਸੱਤੀ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ. 31) ਦੀ ਸੂਬਾ ਕਮੇਟੀ ਦੇ ਫ਼ੈਸਲੇ ਤਹਿਤ ਅੱਜ ਰੋਪੜ ਜਲ ਸਪਲਾਈ ਦੇ ਕਾਮਿਆਂ ਵਲੋਂ ਪੰਜਾਬ ਸਰਕਾਰ ਅਤੇ ਵਿਭਾਗੀ ਮੁਖੀ ਜਸਸ ਵਿਭਾਗ ਦਾ ਪੁਤਲਾ ਫ਼ੂਕ ਕੇ ਰੋਸ ...

ਪੂਰੀ ਖ਼ਬਰ »

ਜੀਵ ਦੁਆਰਾ ਇੱਛਾ ਰੱਖ ਕੇ ਕੀਤਾ ਕਰਮ ਹੀ ਉਸ ਦੇ ਦੁੱਖਾਂ ਦਾ ਮੂਲ ਕਾਰਨ ਹੈ-ਸਵਾਮੀ ਚੇਤਨਾ ਨੰਦ ਭੂਰੀਵਾਲੇ

ਨੂਰਪੁਰ ਬੇਦੀ, 16 ਮਈ (ਵਿੰਦਰ ਪਾਲ ਝਾਂਡੀਆਂ)-ਸ੍ਰੀ ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ ਗਰੀਬਦਾਸ ਸੰਪਰਦਾਇ ਦੇ ਆਸ਼ਰਮ ਜਤੋਲੀ ਵਿਖੇ ਸਮੂਹ ਪਿੰਡ ਵਾਸੀ ਸਰਬ ਸੰਗਤ ਦੇ ਪੂਰਨ ਸਹਿਯੋਗ ਨਾਲ ਭੂਰੀਵਾਲੇ ਗੁਰਗੱਦੀ ਪਰੰਪਰਾ ਦੇ ਮੌਜੂਦਾ ਗੱਦੀ ਨਸ਼ੀਨ ਵੇਦਾਂਤ ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚ ਕੋਵਿਡ ਸੈਂਪਲਿੰਗ ਕੈਂਪ ਲਗਾਇਆ

ਨੂਰਪੁਰ ਬੇਦੀ, 16 ਮਈ (ਢੀਂਡਸਾ)-ਸਬ ਸੈਂਟਰ ਚਨੌਲੀ ਵਿਖੇ ਮਾਈਗ੍ਰੇਟ ਆਬਾਦੀ ਵਿਚ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਖੇਡੀ ਵਿਖੇ ਨੈਸ਼ਨਲ ਡੇਂਗੂ ਦਿਵਸ ਅਤੇ ਕੋਵਿਡ ਸੈਂਪਲਿੰਗ ਕੈਂਪ ਲਗਾਇਆ ਗਿਆ | ਇੱਥੇ ਆਏ ਲੋਕਾਂ ਅਤੇ ਬੱਚਿਆਂ ਨੂੰ ਡੇਂਗੂ ਬਿਮਾਰੀ ਲੱਗਣ ਦੇ ਕਾਰਨ ...

ਪੂਰੀ ਖ਼ਬਰ »

ਦਵਾਈ ਲੈਣ ਆਈ ਮਹਿਲਾ ਕੋਲੋਂ ਤਿੰਨ ਤੋਲੇ ਦਾ ਸੋਨੇ ਦਾ ਕੜਾ ਲੈ ਕੇ ਨੌਸਰਬਾਜ਼ ਹੋਏ ਰਫ਼ੂ ਚੱਕਰ

ਸ੍ਰੀ ਅਨੰਦਪੁਰ ਸਾਹਿਬ, 16 ਮਈ (ਜੇ.ਐਸ.ਨਿੱਕੂਵਾਲ)-ਇੱਥੋਂ ਦੇ ਗੰਗੂਵਾਲ ਬੱਸ ਅੱਡੇ 'ਤੇ ਦਵਾਈ ਲੈਣ ਆਈ ਇੱਕ ਮਹਿਲਾ ਤੋਂ ਨੋਸਰਬਾਜ ਤਿੰਨ ਤੋਲੇ ਦਾ ਸੋਨੇ ਦਾ ਕੜਾ ਲੈ ਕੇ ਰਫ਼ੂ ਚੱਕਰ ਹੋ ਗਏ | ਮਨਜੀਤ ਕੌਰ (63) ਪਤਨੀ ਸਵ: ਅਮਰਜੀਤ ਸਿੰਘ ਵਾਸੀ ਦੌਨਾਲ ਨੇ ਦੱਸਿਆ ਕਿ ਉਸ ਨੰੂ ...

ਪੂਰੀ ਖ਼ਬਰ »

ਹੜ੍ਹ ਰੋਕੂ ਪ੍ਰਬੰਧਾਂ ਸੰਬੰਧੀ ਮੀਟਿੰਗ ਅੱਜ

ਸ੍ਰੀ ਅਨੰਦਪੁਰ ਸਾਹਿਬ, 16 ਮਈ (ਪ.ਪ. ਰਾਹੀਂ)-ਬਰਸਾਤਾਂ ਦੇ ਮੌਸਮ ਦੌਰਾਨ ਸੰਭਾਵੀ ਹੜ੍ਹਾਂ ਤੋਂ ਬਚਾਓ ਲਈ ਢੁਕਵੇਂ ਅਗਾੳਾੂ ਪ੍ਰਬੰਧ ਕਰਨ ਲਈ ਪ੍ਰਸ਼ਾਸਨ ਵਲੋਂ ਵਿਸ਼ੇਸ਼ ਉਪਰਾਲੇ ਕਰਨ ਲਈ ਸ੍ਰੀ ਅਨੰਦਪੁਰ ਸਾਹਿਬ ਉਪ ਮੰਡਲ ਦੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ...

ਪੂਰੀ ਖ਼ਬਰ »

'ਆਪ' ਦੇ ਸੀਨੀਅਰ ਆਗੂ ਜਤਿੰਦਰਪਾਲ ਸਿੰਘ ਨੂੰ ਸਦਮਾ-ਵੱਡੇ ਭਰਾ ਦੀ ਸੜਕ ਹਾਦਸੇ 'ਚ ਮੌਤ

ਸ੍ਰੀ ਅਨੰਦਪੁਰ ਸਾਹਿਬ, 16 ਮਈ (ਕਰਨੈਲ ਸਿੰਘ)-'ਆਪ' ਦੇ ਸੀਨੀਅਰ ਆਗੂ ਜਤਿੰਦਰਪਾਲ ਸਿੰਘ ਘੜੀਆਂ ਵਾਲੇ ਅਤੇ ਪ੍ਰਵਾਸੀ ਭਾਰਤੀ ਡਾ.ਹਰਗੋਬਿੰਦ ਸਿੰਘ ਹੈਰੀ (ਯੂ.ਕੇ.) ਨੂੰ ਅੱਜ ਉਦੋਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਵੱਡੇ ਭਰਾ ਜਗਜੀਤ ਸਿੰਘ ਜੱਗੀ (59 ਸਾਲ) ਦੀ ਸੜਕ ...

ਪੂਰੀ ਖ਼ਬਰ »

ਕਾਰ ਦੇ ਸ਼ੀਸ਼ੇ ਤੋੜ ਕੇ ਨਕਦੀ ਤੇ ਮੋਬਾਈਲ ਕੀਤੇ ਚੋਰੀ

ਸ੍ਰੀ ਅਨੰਦਪੁਰ ਸਾਹਿਬ, 16 ਮਈ (ਜੇ. ਐਸ. ਨਿੱਕੂਵਾਲ)-ਗੁਰਧਾਮਾਂ ਦੇ ਦਰਸ਼ਨਾਂ ਨੂੰ ਆਏ ਪੰਚਕੂਲਾ ਦੇ ਇੱਕ ਵਿਅਕਤੀ ਦੀ ਕਾਰ ਦੇ ਸ਼ੀਸ਼ੇ ਤੋੜ ਕੇ ਜ਼ਰੂਰੀ ਸਮਾਨ ਤੇ 35 ਹਜ਼ਾਰ ਨਗਦ ਅਤੇ ਮਹਿੰਗਾ ਫ਼ੋਨ ਚੋਰੀ ਹੋਣ ਦੀ ਸੂਚਨਾ ਹੈ | ਪੀੜਿਤ ਬਸੰਤ ਲਾਲ ਪੁੱਤਰ ਕਪੂਰ ਚੰਦ ...

ਪੂਰੀ ਖ਼ਬਰ »

ਸੀਟੂ ਵਲੋਂ ਮਹਿੰਗਾਈ ਵਿਰੁੱਧ ਅਤੇ ਉਜਰਤਾਂ ਦੇ ਵਾਧੇ ਲਈ ਧਰਨੇ 20 ਨੂੰ

ਰੂਪਨਗਰ, 16 ਮਈ (ਸਤਨਾਮ ਸਿੰਘ ਸੱਤੀ)-ਸੀਟੂ ਪੰਜਾਬ ਨੇ ਜ਼ਰੂਰੀ ਵਸਤਾਂ ਅਤੇ ਖੁਰਾਕੀ ਪਦਾਰਥਾਂ ਦੇ ਬੇਲਗ਼ਾਮ ਵਾਧੇ ਲਈ ਮੁੱਖ ਰੂਪ ਵਿਚ ਮੋਦੀ ਦੀ ਅਗਵਾਈ ਵਾਲੀ ਕੇਂਦਰੀ ਸਰਕਾਰ ਦੀਆਂ ਨੀਤੀਆਂ ਨੂੰ ਜ਼ਿੰਮੇਵਾਰ ਠਹਿਰਾਇਆ | ਸੀਟੂ ਦੇ ਸੂਬਾਈ ਆਗੂਆਂ ਕਾਮਰੇਡ ਊਸ਼ਾ ...

ਪੂਰੀ ਖ਼ਬਰ »

ਸਕੂਲ 'ਚੋਂ ਐਲ.ਈ.ਡੀ. ਤੇ ਡੀ.ਵੀ.ਆਰ. ਚੋਰੀ

ਸ੍ਰੀ ਅਨੰਦਪੁਰ ਸਾਹਿਬ, 16 ਮਈ (ਨਿੱਕੂਵਾਲ)-ਇੱਥੋਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਲਖੇੜ ਤੋਂ ਐਲ.ਈ.ਡੀ. ਤੇ ਡੀ.ਵੀ.ਆਰ. ਚੋਰੀ ਹੋ ਜਾਣ ਦੀ ਸੂਚਨਾ ਹੈ | ਮੁੱਖ ਅਧਿਆਪਕ ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਦੋ ਦਿਨਾਂ ਦੀਆਂ ਛੁੱਟੀਆਂ ਤੋਂ ਬਾਅਦ ਜਦੋਂ ਸਕੂਲ ਪਹੁੰਚੇ ਤਾਂ ਇੱਕ ...

ਪੂਰੀ ਖ਼ਬਰ »

ਬਰੂਦੀ ਗੋਲਾ ਫਟਣ ਨਾਲ ਗਾਂ ਜ਼ਖ਼ਮੀ

ਸ੍ਰੀ ਅਨੰਦਪੁਰ ਸਾਹਿਬ, 16 ਮਈ (ਨਿੱਕੂਵਾਲ)-ਪਿੰਡ ਮੀਆਂਪੁਰ ਦੇ ਜੀ. ਓ. ਜੀ. ਹਰੀ ਕਿਸ਼ਨ ਨੇ ਦੱਸਿਆ ਕਿ ਪਿੰਡ ਮੋਹੀਵਾਲ ਦੀ ਇੱਕ ਗਊ ਦੇ ਮੂੰਹ ਦੇ ਬਰੂਦ ਦਾ ਗੋਲਾ ਫੱਟਣ ਕਾਰਨ ਚਿੱਥੜੇ ਉੱਡ ਗਏ | ਜਿਸ ਤੋਂ ਬਾਅਦ ਉਕਤ ਗਊ ਦੀ ਹਾਲਤ ਬਹੁਤ ਤਰਸਯੋਗ ਬਣੀ ਹੋਈ ਹੈ | ਉਹਨਾ ਕਿਹਾ ...

ਪੂਰੀ ਖ਼ਬਰ »

ਕੌਮੀ ਡੇਂਗੂ ਦਿਵਸ ਮੌਕੇ ਸਿਹਤ ਵਿਭਾਗ ਵਲੋਂ ਐਡਵੋਕੇਸੀ ਵਰਕਸ਼ਾਪ ਲਗਾਈ

ਰੂਪਨਗਰ, 16 ਮਈ (ਸਤਨਾਮ ਸਿੰਘ ਸੱਤੀ)-ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਤਹਿਤ ਸਿਵਲ ਸਰਜਨ ਰੂਪਨਗਰ ਦੀ ਪ੍ਰਧਾਨਗੀ ਹੇਠ ਕੌਮੀ ਡੇਂਗੂ ਦਿਵਸ ਮੌਕੇ ਸਮੂਹ ਮਲਟੀਪਰਪਜ਼ ਹੈਲਥ ਸੁਪਰਵਾਇਜਰਜ਼ ਅਤੇ ਪ੍ਰਾਈਵੇਟ ਲੈਬਾਰਟਰੀਆਂ ਦੇ ਨੁਮਾਇੰਦਿਆਂ ਦੀ ਇੱਕ ਰੋਜ਼ਾ ਐਡਵੋਕੇਸੀ ...

ਪੂਰੀ ਖ਼ਬਰ »

ਬੁਲਟ ਮੋਟਰਸਾਈਕਲਾਂ ਦੇ ਪਟਾਕਿਆਂ ਤੋਂ ਸ਼ਹਿਰ ਵਾਸੀ ਪ੍ਰੇਸ਼ਾਨ

ਸ੍ਰੀ ਚਮਕੌਰ ਸਾਹਿਬ, 16 ਮਈ (ਜਗਮੋਹਣ ਸਿੰਘ ਨਾਰੰਗ)-ਸ਼ਹਿਰ 'ਚ ਟਰੈਫ਼ਿਕ ਪ੍ਰਬੰਧਾਂ ਦੇ ਮਾੜੇ ਹਾਲਤਾਂ ਕਾਰਨ ਹਰ ਸਮੇਂ ਲਗਦੇ ਜਾਮ ਅਤੇ ਨਾਬਾਲਗਾਂ ਵਲੋਂ ਉਡਾਈਆਂ ਜਾ ਰਹੀਆਂ ਨਿਯਮਾਂ ਦੀਆਂ ਧੱਜੀਆਂ ਕਾਰਨ ਆਮ ਸ਼ਹਿਰੀ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ...

ਪੂਰੀ ਖ਼ਬਰ »

ਅਪਰਾਧ ਰੋਕਣ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ-ਥਾਣਾ ਮੁਖੀ

ਨੰਗਲ, 16 ਮਈ (ਗੁਰਪ੍ਰੀਤ ਸਿੰਘ ਗਰੇਵਾਲ)-ਥਾਣਾ ਮੁਖੀ ਨੰਗਲ ਦਾਨਿਸ਼ਵੀਰ ਸਿੰਘ ਨੇ ਅਪਰਾਧ ਰੋਕਣ ਲਈ ਲੋਕਾਂ ਅਤੇ ਖ਼ਾਸ ਤੌਰ 'ਤੇ ਪੱਤਰਕਾਰਾਂ ਤੋਂ ਸਹਿਯੋਗ ਦੀ ਮੰਗ ਕੀਤੀ ਹੈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਚਿੱਟਾ ਅਤੇ ਹੋਰ ਨਸ਼ੀਲੇ ਪਦਾਰਥ ...

ਪੂਰੀ ਖ਼ਬਰ »

ਸਦਾਬਰਤ 'ਚ ਹੋਏ ਝਗੜੇ ਸੰਬੰਧੀ 10 ਜਣਿਆਂ 'ਤੇ ਪਰਚਾ ਦਰਜ-ਇੱਕ ਮੁਲਜ਼ਮ ਗਿ੍ਫ਼ਤਾਰ

ਰੂਪਨਗਰ, 16 ਮਈ (ਸਤਨਾਮ ਸਿੰਘ ਸੱਤੀ)-ਬੀਤੇ ਦਿਨ ਸਦਾਬਰਤ ਕਲੋਨੀ 'ਚ ਹੋਏ ਝਗੜੇ ਸੰਬੰਧੀ ਅੱਜ ਪੁਲੀਸ ਨੇ 10 ਜਣਿਆਂ 'ਤੇ ਧਾਰਾਵਾਂ 452, 354, 323, 506, 148, 149 ਆਈ.ਪੀ.ਸੀ. ਤਹਿਤ ਪਰਚਾ ਦਰਜ ਕਰਕੇ ਇੱਕ ਮੁਲਜ਼ਮ ਵਿਜੈ ਸਿੰਘ ਪੁੱਤਰ ਜਨਕ ਸਿੰਘ ਵਾਸੀ ਸਦਾਬਰਤ ਨੂੰ ਗਿ੍ਫ਼ਤਾਰ ਕਰ ਲਿਆ ਹੈ ...

ਪੂਰੀ ਖ਼ਬਰ »

ਡੀ. ਟੀ. ਐੱਫ. ਨੇ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦੀ ਪੰਜਾਬ ਸਰਕਾਰ ਤੋਂ ਕੀਤੀ ਮੰਗ

ਨੂਰਪੁਰ ਬੇਦੀ, 16 ਮਈ (ਹਰਦੀਪ ਸਿੰਘ ਢੀਂਡਸਾ)-ਡੀ.ਟੀ.ਐੱਫ. ਦੀ ਸਲਾਨਾ ਜਨਰਲ ਕੌਂਸਲ ਦੇ ਫ਼ੈਸਲੇ ਅਨੁਸਾਰ, ਅਧਿਆਪਕਾਂ 'ਚੋਂ ਸਭ ਤੋਂ ਵਧੇਰੇ ਆਰਥਿਕ ਤੇ ਸਮਾਜਿਕ ਤੌਰ 'ਤੇ ਪੀੜਤ ਹਿੱਸਿਆਂ ਦੀਆਂ ਤਿੰਨ ਅਹਿਮ ਮੰਗਾਂ ਪੁਰਾਣੀਆਂ ਭਰਤੀਆਂ ਪੂਰੀਆਂ ਕਰਨ ਤੇ ਨਵੀਆਂ ਦੇ ...

ਪੂਰੀ ਖ਼ਬਰ »

ਪਲਾਟਾਂ ਦੀਆਂ ਐਨ.ਓ.ਸੀਜ਼ ਬੰਦ ਕਰਨ ਦੇ ਹੁਕਮਾਂ 'ਤੇ ਰੋਕ ਦੀ ਮੰਗ

ਰੂਪਨਗਰ, 16 ਮਈ (ਸਤਨਾਮ ਸਿੰਘ ਸੱਤੀ)-ਨਗਰ ਕੌਂਸਲ ਰੂਪਨਗਰ ਦੇ ਕਾਰਜ ਸਾਧਕ ਅਫ਼ਸਰ ਨੂੰ ਅੱਜ ਸਥਾਨਕ ਕੁੱਝ ਵਸਨੀਕਾਂ ਅਤੇ ਕਾਰੋਬਾਰੀਆਂ ਦਾ ਵਫ਼ਦ ਪਲਾਟਾਂ ਦੀਆਂ ਐਨ.ਓ.ਸੀਜ਼. ਸੰਬੰਧੀ ਜਾਰੀ ਹੋਏ ਹੁਕਮਾਂ ਬਾਬਤ ਮਿਲਿਆ | ਇਸ ਸੰਬੰਧੀ ਵਫ਼ਦ ਨੇ ਦੱਸਿਆ ਕਿ ਸਬ ...

ਪੂਰੀ ਖ਼ਬਰ »

ਮੇਰਾ ਰੋਮ-ਰੋਮ ਹਲਕੇ ਦੇ ਲੋਕਾਂ ਦਾ ਰਿਣੀ ਰਹੇਗਾ-ਵਿਧਾਇਕ ਚੱਢਾ ਪਿੰਡ ਮੌਠਾਪੁਰ ਵਿਖੇ ਲੋਕਾਂ ਦਾ ਧੰਨਵਾਦ ਕੀਤਾ

ਨੂਰਪੁਰ ਬੇਦੀ, 16 ਮਈ (ਰਾਜੇਸ਼ ਚੌਧਰੀ ਤਖਤਗੜ੍ਹ)-ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਅੱਜ ਹਲਕੇ ਦੇ ਪਿੰਡ ਮੋਠਾਪੁਰ ਦੇ ਨਿਵਾਸੀਆਂ ਦਾ ਵਿਧਾਨ ਸਭਾ ਦੀਆਂ ਚੋਣਾਂ ਵਿਚ ਜਿੱਤ ਉਪਰੰਤ ਪਹਿਲੀ ਵਾਰ ਪਿੰਡ ਪਹੁੰਚ ਕੇ ਧੰਨਵਾਦ ਕੀਤਾ ਗਿਆ | ਪਿੰਡ ਪਹੁੰਚਣ 'ਤੇ ...

ਪੂਰੀ ਖ਼ਬਰ »

ਸਾਨੂੰ ਸਾਰੇ ਧਰਮਾਂ ਦਾ ਸਨਮਾਨ ਕਰਨਾ ਚਾਹੀਦਾ ਹੈ-ਵਿਧਾਇਕ ਚੱਢਾ

ਨੂਰਪੁਰ ਬੇਦੀ, 16 ਮਈ (ਰਾਜੇਸ਼ ਚੌਧਰੀ)-ਨਗਰ ਨਿਵਾਸੀਆਂ ਵਲੋਂ ਪਿੰਡ ਜਤੋਲੀ ਵਿਖੇ ਇੱਕ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਇਸ ਦੌਰਾਨ ਪਿੰਡ ਵਾਸੀਆਂ ਵੱਲੋਂ ਇਲਾਕੇ ਦੀ ਸੁੱਖ ...

ਪੂਰੀ ਖ਼ਬਰ »

ਵਪਾਰ ਮੰਡਲ ਦੇ ਪ੍ਰਧਾਨ ਦੀਪਕ ਆਂਗਰਾ ਦਾ ਦੁਕਾਨਦਾਰਾਂ ਨੇ ਕੀਤਾ ਸਨਮਾਨ

ਸ੍ਰੀ ਅਨੰਦਪੁਰ ਸਾਹਿਬ, 16 ਮਈ (ਜੇ. ਐਸ. ਨਿੱਕੂਵਾਲ)-ਵਪਾਰ ਮੰਡਲ ਸ਼੍ਰੀ ਅਨੰਦਪੁਰ ਸਾਹਿਬ ਦੀ ਇੱਕ ਵਿਸ਼ੇਸ਼ ਇਕੱਤਰਤਾ ਚੋਈ ਬਾਜ਼ਾਰ ਦੀ ਲਾਲਾ ਤੇਲੂ ਮੱਲ ਸ਼ਾਹ ਦੀ ਸਰਾਂ ਵਿਖੇ ਪ੍ਰਧਾਨ ਦੀਪਕ ਆਂਗਰਾ ਦੀ ਪ੍ਰਧਾਨਗੀ ਵਿਚ ਕੀਤੀ ਗਈ ਜਿਸ ਵਿਚ ਜਿੱਥੇ ਚੋਈ ਬਾਜ਼ਾਰ ਦੇ ...

ਪੂਰੀ ਖ਼ਬਰ »

ਅਧਿਆਪਕਾਂ ਤੋਂ ਕੇਵਲ ਇੱਕ ਪਾਸੇ ਡਿਊਟੀ ਲਈ ਜਾਵੇ-ਜੀ.ਟੀ.ਯੂ.

ਸ੍ਰੀ ਚਮਕੌਰ ਸਾਹਿਬ, 16 ਮਈ (ਜਗਮੋਹਣ ਸਿੰਘ ਨਾਰੰਗ)-ਸਿੱਖਿਆ ਵਿਭਾਗ ਆਪਣੇ ਫ਼ੈਸਲਿਆਂ ਅਤੇ ਪੱਤਰਾਂ ਨੂੰ ਲੈ ਕੇ ਚਰਚਾ ਵਿਚ ਰਿਹਾ ਹੈ ਪਰ ਇਸ ਵਾਰ ਇਹ ਵਿਭਾਗ ਆਪਣੇ ਅਧਿਆਪਕਾਂ ਨੂੰ ਦੋਹਰੀ ਡਿਊਟੀ ਕਰਨ ਲਈ ਮਜਬੂਰ ਕਰਨ ਲਈ ਚਰਚਾ ਵਿਚ ਹੈ | ਇਸ ਸੰਬੰਧੀ ਅਧਿਆਪਕ ...

ਪੂਰੀ ਖ਼ਬਰ »

ਸੈਮੀਨਾਰ ਨੂੰ ਲੈ ਕੇ ਅੱਜ ਵੱਖ-ਵੱਖ ਆਗੂਆਂ ਦੀ ਇੱਕ ਮੀਟਿੰਗ

ਨੂਰਪੁਰ ਬੇਦੀ, 16 ਮਈ (ਹਰਦੀਪ ਸਿੰਘ ਢੀਂਡਸਾ)-ਜਨਤਕ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਸ਼ਹੀਦ ਕਰਤਾਰ ਚੰਦ ਮਾਧੋਪੁਰ ਅਤੇ ਮਾਸਟਰ ਹਰਭਜਨ ਸਿੰਘ ਅਸਮਾਨਪੁਰ ਦੀ ਯਾਦ ਵਿਚ 22 ਮਈ ਨੂੰ ਨੂਰਪੁਰ ਬੇਦੀ ਵਿਖੇ ਸਵਰਨ ਪੈਲੇਸ ਵਿਚ ਕੀਤੇ ਜਾਣ ਵਾਲੇ ਸੈਮੀਨਾਰ ਨੂੰ ਲੈ ਕੇ ...

ਪੂਰੀ ਖ਼ਬਰ »

ਆਈ.ਆਈ.ਟੀ. ਰੂਪਨਗਰ ਵਲੋਂ ਕੌਮੀ ਤਕਨੋਲੋਜੀ ਦਿਵਸ 'ਤੇ ਕਰਵਾਇਆ ਭਾਸ਼ਨ

ਰੂਪਨਗਰ, 16 ਮਈ (ਸਤਨਾਮ ਸਿੰਘ ਸੱਤੀ)-ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ ਰੋਪੜ ਵਲੋਂ ਰਾਸ਼ਟਰੀ ਤਕਨਾਲੋਜੀ ਦਿਵਸ ਮੌਕੇ ਵਿਚਾਰ-ਵਟਾਂਦਰੇ ਲਈ ਇੱਕ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਆਈ. ਆਈ. ਟੀ ਰੋਪੜ ਦੇ ਵਿਦਿਆਰਥੀਆਂ ਦੁਆਰਾ ਪੋਸਟਰਾਂ, ਉਤਪਾਦਾਂ ਅਤੇ ...

ਪੂਰੀ ਖ਼ਬਰ »

ਗੁਰਪੁਰਬ ਸੰਬੰਧੀ ਮਿੰਨੀ ਸੈਕਟਰੀਏਟ ਦੇ ਬਾਹਰ ਲਗਾਈ ਛਬੀਲ

ਰੂਪਨਗਰ, 16 ਮਈ (ਸਤਨਾਮ ਸਿੰਘ ਸੱਤੀ)-ਜੂਨ ਮਹੀਨੇ ਦੇ ਅਰੰਭ 'ਚ ਸ਼ੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੱਜ ਰੂਪਨਗਰ ਦੇ ਮਿੰਨੀ ਸਕੱਤਰੇਤ ਕੰਪਲੈਕਸ ਬਾਹਰ (ਰੁਮਾਲ ਟੀ ਸਟਾਲ) ਨੇੜੇ ਰੂਪਨਗਰ ਦੇ ਸੈਰ ਗਰੁੱਪ ਨੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ...

ਪੂਰੀ ਖ਼ਬਰ »

ਬੀ.ਬੀ.ਐਮ.ਬੀ. ਵੱਲੋਂ 47ਵਾਂ ਸਥਾਪਨਾ ਦਿਵਸ ਮਨਾਇਆ

ਨੰਗਲ, 16 ਮਈ (ਪ੍ਰੀਤਮ ਸਿੰਘ ਬਰਾਰੀ)-ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੇ ਨੰਗਲ ਵਿਖੇ ਆਪਣਾ 47ਵਾਂ ਸਥਾਪਨਾ ਦਿਵਸ ਮਨਾਇਆ | ਇਸ ਪ੍ਰੋਗਰਾਮ ਵਿਚ ਬੀ ਬੀ ਐਮ ਬੀ ਦੇ ਚੇਅਰਮੈਨ ਸੰਜੇ ਸ੍ਰੀਵਾਸਤਵ ਵਲੋਂ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਗਈ | ਸਮਾਗਮ ਦੌਰਾਨ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਕਰਵਾਈ ਜਾਵੇਗੀ ਕੋਰਸਾਂ ਦੀ ਮੁਫ਼ਤ ਟਰੇਨਿੰਗ- ਏ.ਡੀ.ਸੀ.

ਨਵਾਂਸ਼ਹਿਰ, 16 ਮਈ (ਗੁਰਬਖਸ਼ ਸਿੰਘ ਮਹੇ)-ਪੰਜਾਬ 'ਚ ਬੇਰੁਜ਼ਗਾਰੀ ਨੂੰ ਘਟਾਉਣ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਵੱਖ-ਵੱਖ ਸਕੀਮਾਂ ਤਹਿਤ ਗ਼ਰੀਬ ਤੇ ਲੋੜਵੰਦ ਨੌਜਵਾਨਾਂ ਨੂੰ ਕਿੱਤਾ ਮੁਖੀ ਕੋਰਸ ਮੁਫ਼ਤ ਕਰਵਾਏ ਜਾਂਦੇ ਹਨ | ਇਸੇ ਲੜੀ ਤਹਿਤ ਪੰਜਾਬ ਹੁਨਰ ...

ਪੂਰੀ ਖ਼ਬਰ »

ਵਿਸ਼ੇਸ਼ ਬੱਚਿਆਂ ਦਾ ਸਰਕਾਰੀ ਸਕੂਲਾਂ 'ਚ ਦਾਖ਼ਲ ਕਰਵਾਉਣਾ ਮਾਪਿਆਂ ਦਾ ਫ਼ਰਜ਼-ਡੀ. ਐੱਸ. ਈ. ਟੀ.

ਨਵਾਂਸ਼ਹਿਰ, 16 ਮਈ (ਗੁਰਬਖਸ਼ ਸਿੰਘ ਮਹੇ)- ਡੀ.ਐੱਸ.ਈ.ਟੀ. ਰਜਨੀ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿਚ ਬੱਚਿਆਂ ਦੀ ਦਾਖਲਾ ਮੁਹਿੰਮ ਚੱਲ ਰਹੀ ਹੈ, ਪ੍ਰੀ ਪ੍ਰਾਇਮਰੀ ਕਲਾਸ ਤੋਂ ਲੈ ਕੇ ਬਾਰ੍ਹਵੀਂ ਕਲਾਸ ਤੱਕ ਦੇ ਬੱਚਿਆਂ ਨੂੰ ਸਕੂਲਾਂ ਵਿਚ ਦਾਖ਼ਲ ਕਰਵਾਇਆ ਜਾ ਰਿਹਾ ਹੈ ...

ਪੂਰੀ ਖ਼ਬਰ »

ਸੋਸ਼ਲ ਮੀਡੀਆ 'ਤੇ ਗ਼ਲਤ ਟਿੱਪਣੀਆਂ ਕਰਨ ਵਾਲੇ ਹੁਣ ਬਖ਼ਸ਼ੇ ਨਹੀਂ ਜਾਣਗੇ

ਨਵਾਂਸ਼ਹਿਰ, 16 ਮਈ (ਗੁਰਬਖਸ਼ ਸਿੰਘ ਮਹੇ)-ਅਜੋਕੇ ਯੁੱਗ 'ਚ ਆਮ ਰਿਵਾਜ ਹੀ ਬਣ ਗਿਆ ਹੈ ਕਿ ਖ਼ਾਸ ਕਰਕੇ ਆਪਣੀ ਫੇਸਬੁੱਕ ਆਈ.ਡੀ. ਨੂੰ ਤਾਲਾ ਲਾ ਕੇ ਜਾਂ ਕਿਸੇ ਹੋਰ ਸਿੱਧੇ-ਅਸਿੱਧੇ ਢੰਗ ਨਾਲ ਬਹੁਤ ਸਾਰੇ ਲੋਕ ਦੂਸਰਿਆਂ ਦੀਆਂ ਤਸਵੀਰਾਂ ਜਾਂ ਵੀਡੀਓ 'ਤੇ ਇਸ ਕਰਕੇ ਗ਼ਲਤ ...

ਪੂਰੀ ਖ਼ਬਰ »

ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ

ਮੋਰਿੰਡਾ, 16 ਮਈ (ਕੰਗ)-ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਸਭ ਕਿਛ ਤੇਰਾ ਵੈੱਲਫੇਅਰ ਸੁਸਾਇਟੀ ਰਜਿ. ਮੋਰਿੰਡਾ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕੀਰਤਨ ਦਰਬਾਰ ਆਯੋਜਿਤ ਕਰਵਾਇਆ ...

ਪੂਰੀ ਖ਼ਬਰ »

ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ- ਸਰਬਜੀਤ ਸਿੰਘ

ਘਨੌਲੀ, 16 ਮਈ (ਸੈਣੀ)-ਪੁਲਿਸ ਚੌਂਕੀ ਘਨੌਲੀ ਦੇ ਇੰਚਾਰਜ ਐਸ. ਆਈ. ਸਰਬਜੀਤ ਸਿੰਘ ਕੁਲਗਰਾਂ ਦੀ ਅਗਵਾਈ ਵਿਚ ਪੁਲਿਸ ਪਾਰਟੀ ਵਲੋਂ ਇਲਾਕੇ ਵਿਚ ਰੋਜ਼ਾਨਾ ਗਸ਼ਤ ਕੀਤੀ ਜਾ ਰਹੀ ਹੈ ਤੇ ਇਸ ਦੌਰਾਨ ਵੱਖ-ਵੱਖ ਥਾਵਾਂ 'ਤੇ ਨਾਕੇਬੰਦੀਆਂ ਕਰਕੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ...

ਪੂਰੀ ਖ਼ਬਰ »

ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸਮਾਗਮ

ਪੁਰਖਾਲੀ,16 ਮਈ (ਬੰਟੀ)-ਗੁਰਦੁਆਰਾ ਬੀਬੀ ਮੁਮਤਾਜ ਜੀ ਬੜੀ ਸਾਹਿਬ ਵਿਖੇ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ ਇਸ ਉਪਰੰਤ ਭਾਈ ਰੁਪਿੰਦਰ ਸਿੰਘ ਰੂਪਨਗਰ ਵਾਲਿਆਂ ਦੇ ਰਾਗੀ ਜਥੇ ...

ਪੂਰੀ ਖ਼ਬਰ »

ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਐਨ. ਆਰ. ਆਈ. ਵਲੋਂ ਸਨਮਾਨ

ਪੁਰਖਾਲੀ, 16 ਮਈ (ਬੰਟੀ)-ਸਰਕਾਰੀ ਪ੍ਰਾਇਮਰੀ ਸਕੂਲ ਮੀਆਂਪੁਰ ਦੇ ਪੰਜਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਵਿਚ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਬੱਚਿਆਂ ਦੀ ਹੌਸਲਾ ਅਫਜਾਈ ਕਰਨ ਲਈ ਇਨ੍ਹਾਂ ਬੱਚਿਆਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਐਨ. ਆਰ. ਆਈ. ਮਨੂ ...

ਪੂਰੀ ਖ਼ਬਰ »

ਵੱਖ-ਵੱਖ ਆਗੂਆਂ ਵਲੋਂ ਮਾਸਟਰ ਮਲਕੀਅਤ ਸਿੰਘ ਆਜਮਪੁਰ ਨੂੰ ਸ਼ਰਧਾਂਜਲੀਆਂ ਭੇਟ

ਨੂਰਪੁਰ ਬੇਦੀ, 16 ਮਈ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਬਲਾਕ ਦੇ ਪਿੰਡ ਆਜਮਪੁਰ ਦੇ ਸਾਬਕਾ ਹੈੱਡਮਾਸਟਰ ਅਤੇ ਸਨਰਾਈਜ਼ ਪੈਲੇਸ ਆਜ਼ਮਪੁਰ ਦੇ ਮਾਲਕ ਮਲਕੀਅਤ ਸਿੰਘ ਆਜ਼ਮਪੁਰ ਦੀ ਅੰਤਮ ਅਰਦਾਸ ਉਨ੍ਹਾਂ ਦੇ ਗ੍ਰਹਿ ਪਿੰਡ ਆਜਮਪੁਰ ਵਿਖੇ ਹੋਈ | ਇਸ ਮੌਕੇ ਸ੍ਰੀ ...

ਪੂਰੀ ਖ਼ਬਰ »

ਬਾਬਾ ਟਹਿਲਦਾਸ ਦੀ ਯਾਦ ਨੂੰ ਸਮਰਪਿਤ ਫੁੱਟਬਾਲ ਟੂਰਨਾਮੈਂਟ ਕਰਵਾਇਆ

ਘਨੌਲੀ, 16 ਮਈ (ਜਸਵੀਰ ਸਿੰਘ ਸੈਣੀ)-ਬਾਬਾ ਟਹਿਲ ਦਾਸ ਦੀ ਯਾਦ ਨੂੰ ਸਮਰਪਿਤ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਬਾਬਾ ਟਹਿਲ ਦਾਸ ਸਪੋਰਟਸ ਕਲੱਬ ਰਤਨਪੁਰਾ ਨੂੰ ਹੋ ਵਲੋਂ ਕਰਵਾਇਆ ਗਿਆ | ਕਲੱਬ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਟੂਰਨਾਮੈਂਟ ਦੌਰਾਨ ਇਲਾਕੇ ਦੀਆਂ ਵੱਡੀ ...

ਪੂਰੀ ਖ਼ਬਰ »

ਡੇਂਗੂ ਅਤੇ ਚਿਕਨਗੁਨੀਆ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ

ਬੇਲਾ,16 ਮਈ (ਮਨਜੀਤ ਸਿੰਘ ਸੈਣੀ)-ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਪੀ.ਐਚ.ਸੀ. ਸ੍ਰੀ ਚਮਕੌਰ ਸਾਹਿਬ ਅਧੀਨ ਹੈਲਥ ਐਂਡ ਵੈੱਲਨੈੱਸ ਸੈਂਟਰ ਬੇਲਾ ਵਿਖੇ ਡੇਂਗੂ ਅਤੇ ਚਿਕਨਗੁਨੀਆ ਬੁਖ਼ਾਰ ਸਬੰਧੀ ਜਾਗਰੂਕਤਾ ਕੈਂਪ ਲਗਾਇਆ ...

ਪੂਰੀ ਖ਼ਬਰ »

ਰਾਸ਼ਟਰੀ ਡੇਂਗੂ ਦਿਵਸ ਦੇ ਸੰਬੰਧ ਵਿਚ ਜਾਗਰੂਕਤਾ ਸੈਮੀਨਾਰ

ਕਾਹਨਪੁਰ ਖੂਹੀ, 16 ਮਈ (ਗੁਰਬੀਰ ਸਿੰਘ ਵਾਲੀਆ)-ਸਿਵਲ ਸਰਜਨ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾ. ਵਿਧਾਨ ਚੰਦਰ ਦੀ ਅਗਵਾਈ ਹੇਠ ਅੱਜ ਪਿੰਡ ਕਲਵਾਂ ਵਿਖੇ ਸਬ ਸੈਂਟਰ ਕਲਵਾਂ ਦੇ ਸਿਹਤ ਕਰਮੀਆਂ ਵਲੋਂ ਰਾਸ਼ਟਰੀ ਡੇਂਗੂ ਦਿਵਸ ਮਨਾਇਆ ਗਿਆ | ਇਸ ਮੌਕੇ ਅਮਰੀਕ ਸਿੰਘ ਭੱਠਲ ਨੇ ਦੱਸਿਆ ਕਿ ਡੇਂਗੂ ਦਾ ਮੱਛਰ ਸਾਫ਼ ਖੜ੍ਹੇ ਪਾਣੀ ਦੇ ਸੋਮਿਆਂ ਵਿਚ ਪੈਦਾ ਹੁੰਦਾ ਹੈ ਅਤੇ ਇਹ ਸਿਰਫ ਦਿਨ ਵੇਲੇ ਕੱਟਦਾ ਹੈ | ਡੇਂਗੂ ਦੇ ਲੱਛਣਾਂ ਬਾਰੇ ਜਾਗਰੂਕ ਕਰਦੇ ਹੋਏ ਕਿਹਾ ਕਿ ਜੇਕਰ ਵਿਅਕਤੀ ਨੂੰ ਤੇਜ਼ ਬੁਖਾਰ ਸਿਰ ਵਿਚ ਦਰਦ, ਮਾਸਪੇਸ਼ੀਆਂ ਵਿਚ ਦਰਦ, ਅੱਖਾਂ ਦੇ ਪਿਛਲੇ ਹਿੱਸੇ ਵਿਚ ਦਰਦ ਹੋਣਾ, ਚਮੜੀ ਤੇ ਦਾਣੇ ਹੋ ਜਾਣਾ ਅਤੇ ਮਸੂੜਿਆਂ ਅਤੇ ਨਕ ਵਿਚੋਂ ਖ਼ੂਨ ਵਗਣਾ ਇਸ ਹਾਲਾਤ ਵਿਚ ਹਸਪਤਾਲ ਜਲਦ ਤੋਂ ਜਲਦ ਆਉਣਾ ਚਾਹੀਦਾ ਹੈ | ਹਸਪਤਾਲ ਵਿਚ ਡੇਂਗੂ ਦੇ ਟੈਸਟ ਮੁਫ਼ਤ ਕੀਤੇ ਜਾਂਦਾ ਹੈ ਅਤੇ ਇਲਾਜ ਮੁਫ਼ਤ ਹੁੰਦਾ ਹੈ | ਇਸ ਮੌਕੇ ਨੀਲਮ ਜੋਤੀ ਅਤੇ ਸਕੂਲੀ ਬੱਚੇ ਹਾਜ਼ਰ ਸਨ | ਇਸ ਮੌਕੇ ਅਮਰੀਕ ਸਿੰਘ ਭੱਠਲ, ਨੀਲਮ ਜੋਤੀ, ਜੈ ਜੋਤੀ ਕਲਿਆਣਾ, ਆਸ਼ਾ ਵਰਕਰ ਬਲਵਿੰਦਰ ਕੌਰ, ਪ੍ਰਕਾਸ਼ ਕੌਰ ਹਾਜ਼ਰ ਸਨ |
• ਸੀ. ਐੱਚ. ਸੀ. ਨੂਰਪੁਰ ਬੇਦੀ ਵਿਖੇ ਰਾਸ਼ਟਰੀ ਡੇਂਗੂ ਦਿਵਸ ਦੇ ਸਬੰਧ ਵਿਚ ਜਾਗਰੂਕਤਾ ਸੈਮੀਨਾਰ
ਨੂਰਪੁਰ ਬੇਦੀ, (ਰਾਜੇਸ਼ ਚੌਧਰੀ)-ਐੱਸ. ਐੱਮ. ਓ. ਡਾ. ਵਿਧਾਨ ਚੰਦਰ ਦੀ ਅਗਵਾਈ ਹੇਠ ਅੱਜ ਸੀ. ਐੱਚ. ਸੀ. ਨੂਰਪੁਰ ਬੇਦੀ ਵਿਖੇ ਰਾਸ਼ਟਰੀ ਡੇਂਗੂ ਦਿਵਸ ਮਨਾਇਆ ਗਿਆ | ਉਨ੍ਹਾਂ ਦੱਸਿਆ ਕਿ ਡੇਂਗੂ ਮੱਛਰ ਸਾਫ਼ ਖੜ੍ਹੇ ਪਾਣੀ ਦੇ ਸੋਮਿਆਂ ਵਿਚ ਪੈਦਾ ਹੁੰਦਾ ਹੈ ਅਤੇ ਇਹ ਸਿਰਫ਼ ਦਿਨ ਵੇਲੇ ਕੱਟਦਾ ਹੈ | ਹਸਪਤਾਲ ਵਿਚ ਡੇਂਗੂ ਦੇ ਟੈੱਸਟ ਮੁਫ਼ਤ ਕੀਤੇ ਜਾਂਦੇ ਹਨ ਅਤੇ ਇਲਾਜ ਮੁਫ਼ਤ ਹੁੰਦਾ ਹੈ | ਉਨ੍ਹਾਂ ਕਿਹਾ ਕਿ ਕੱਪੜੇ ਅਜਿਹੇ ਪਹਿਨੋ ਜਿਸ ਨਾਲ ਸਰੀਰ ਢਕਿਆ ਰਹੇ ਤਾਂ ਕਿ ਤੁਹਾਨੂੰ ਮੱਛਰ ਨਾ ਕੱਟ ਸਕੇ, ਸੌਣ ਵੇਲੇ ਮੱਛਰਦਾਨੀ ਲਗਾਓ, ਮੱਛਰ ਭਜਾਉਣ ਵਾਲੀਆਂ ਕਰੀਮਾਂ ਤੇਲ ਆਦਿ ਦਾ ਇਸਤੇਮਾਲ ਕਰੋ | ਬੁਖ਼ਾਰ ਹੋਣ ਤੇ ਸਿਰਫ਼ ਪੈਰਾਸੀਟਾਮੋਲ ਹੀ ਲਵੋ | ਛੱਤ 'ਤੇ ਰੱਖੀਆਂ ਪਾਣੀ ਦੀਆਂ ਟੈਂਕੀਆਂ ਦੇ ਢੱਕਣ ਚੰਗੀ ਤਰ੍ਹਾਂ ਬੰਦ ਰੱਖੋ | ਆਓ ਅਸੀਂ ਸਾਰੇ ਮਿਲ ਕੇ ਡੇਂਗੂ ਨੂੰ ਭਜਾਉਣ ਲਈ ਡੇਂਗੂ ਦੇ ਲਾਰਵੇ ਦੇ ਪੈਦਾ ਹੋਣ ਵਾਲੀ ਜਗ੍ਹਾ ਜਿਵੇਂ ਕਿ ਕੂਲਰ ਗਮਲਿਆਂ ਫ਼ਰਿਜਾਂ ਦੀਆਂ ਟੈਂਕੀਆਂ-ਟ੍ਰੇਅ ਆਦਿ ਨੂੰ ਸਾਫ਼ ਰੱਖੀਏ | ਇਸ ਮੌਕੇ ਨਰਿੰਦਰ ਕੁਮਾਰ, ਅਮਰੀਕ ਸਿੰਘ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ |
• ਕੌਮੀ ਡੇਂਗੂ ਜਾਗਰੂਕਤਾ ਦਿਵਸ ਮਨਾਇਆ
ਸ੍ਰੀ ਚਮਕੌਰ ਸਾਹਿਬ, (ਜਗਮੋਹਣ ਸਿੰਘ ਨਾਰੰਗ)-ਸਿਹਤ ਵਿਭਾਗ ਸ੍ਰੀ ਚਮਕੌਰ ਸਾਹਿਬ ਵਲੋਂ ਸਥਾਨਕ ਸਰਕਾਰੀ ਹਸਪਤਾਲ ਵਿਚ ਅੱਜ ਕੌਮੀ ਡੇਂਗੂ ਜਾਗਰੂਕਤਾ ਦਿਵਸ ਮਨਾਇਆ ਗਿਆ | ਇਸ ਮੌਕੇ ਬੀ.ਈ.ਈ. ਹਰਵਿੰਦਰ ਸਿੰਘ ਸੈਣੀ ਨੇ ਕਿਹਾ ਕਿ ਸਾਨੂੰ ਡੇਂਗੂ ਵਰਗੇ ਬੁਖ਼ਾਰ ਤੋਂ ਚੌਕਸ ਰਹਿਣ ਦੀ ਲੋੜ ਹੈ | ਥੋੜੀ ਜਿਹੀ ਸਾਵਧਾਨੀ ਨਾਲ ਹੀ ਅਸੀ ਇਸ ਭਿਆਨਕ ਬੁਖਾਰ ਤੋਂ ਬਚ ਸਕਦੇ ਹਾਂ | ਉਨ੍ਹਾਂ ਇਸ ਦੇ ਫੈਲਣ, ਬਚਾਅ ਅਤੇ ਉਪਾਅ ਦਾ ਜ਼ਿਕਰ ਕਰਦਿਆਂ ਕਿਹਾ ਕਿ ਜੇਕਰ ਸਾਨੂੰ ਡੇਂਗੂ ਦੇ ਕੋਈ ਲੱਛਣ ਵਿਖਾਈ ਦੇਣ ਤਾਂ ਤੁਰੰਤ ਨੇੜਲੇ ਸਰਕਾਰੀ ਹਸਪਤਾਲ ਵਿਚ ਜਾ ਕੇ ਡਾਕਟਰ ਤੋਂ ਆਪਣਾ ਮੁਆਇਨਾ ਕਰਵਾ ਕੇ ਟੈਸਟ ਕਰਵਾਉਣਾ ਚਾਹੀਦਾ ਹੈ | ਇਸ ਮੌਕੇ ਜਸਵਿੰਦਰ ਸਿੰਘ ਸੀਨੀਅਰ ਸਹਾਇਕ, ਹਰਨਰਾਇਣ ਸਿੰਘ ਓਪਥੈਲਮਿਕ ਅਫ਼ਸਰ, ਡਾ. ਕਿਰਨਜੋਤ ਕੌਰ, ਰਵਿੰਦਰ ਸਿੰਘ, ਪਰਮਜੀਤ ਸਿੰਘ ਕਮਾਲਪੁਰ, ਨਰੰਜਣ ਸਿੰਘ ਕਾਊਾਸਲਰ, ਪਰਵਿੰਦਰ ਕੌਰ, ਮਨਪ੍ਰੀਤ ਕੌਰ ਅਤੇ ਲਖਵੀਰ ਸਿੰਘ ਵੀ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਬੇਲੀ 'ਚ ਤਿੰਨ ਦਿਨਾ ਖੇਡ ਮੁਕਾਬਲੇ ਸਮਾਪਤ

ਭਰਤਗੜ੍ਹ, 16 ਮਈ (ਜਸਬੀਰ ਸਿੰਘ ਬਾਵਾ)-ਬੇਲੀ ਦੀ ਗ੍ਰਾਮ ਪੰਚਾਇਤ ਦੀ ਅਗਵਾਈ 'ਚ ਸਥਾਨਕ ਮੁਹਤਬਰਾਂ ਦੇ ਸਹਿਯੋਗ ਨਾਲ ਸ਼ਹੀਦ ਭਗਤ ਸਿੰਘ ਯੂਥ ਕਲੱਬ ਰਜਿ. ਦੇ ਨੁਮਾਇੰਦਿਆਂ ਵਲੋਂ ਸਥਾਨਕ ਮੈਦਾਨ 'ਚ ਆਰੰਭੇ ਤਿੰਨ-ਦਿਨਾ ਖੇਡ ਮੁਕਾਬਲੇ ਦੇਰ ਰਾਤ ਸਮਾਪਤ ਹੋ ਗਏ, ਦਾ ਉਦਘਾਟਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX