ਤਾਜਾ ਖ਼ਬਰਾਂ


31 ਕਿਸਾਨ ਜਥੇਬੰਦੀਆਂ ਦੀ ਚੱਲ ਰਹੀ ਵਿਸ਼ੇਸ਼ ਮੀਟਿੰਗ, ਅਗਲੀ ਰਣਨੀਤੀ ਲਈ ਤਿਆਰੀ
. . .  17 minutes ago
ਫਗਵਾੜਾ, 12 ਅਗਸਤ (ਹਰਜੋਤ ਸਿੰਘ ਚਾਨਾ)-ਫਗਵਾੜਾ ਮਿੱਲ ਮਾਲਕਾਂ ਵਲੋਂ ਗੰਨੇ ਦੀ ਬਕਾਇਆ ਰਾਸ਼ੀ ਅਦਾ ਨਾ ਕਰਨ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਆਗੂਆਂ ਵਲੋਂ ਸਤਨਾਮਪੁਰਾ ਪੁਲ ਉੱਪਰ ਅਣਮਿਥੇ ਸਮੇਂ ਲਈ ਧਰਨਾ ਲਗਾਇਆ ਹੋਇਆ ਹੈ...
ਅਗਨੀਪਥ ਯੋਜਨਾ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਮਲੇਰਕੋਟਲਾ ਦੇ ਟਰੱਕ ਯੂਨੀਅਨ ਚੌਕ 'ਚ ਆਵਾਜਾਈ ਠੱਪ
. . .  34 minutes ago
ਮਲੇਰਕੋਟਲਾ, 12 ਅਗਸਤ (ਪਰਮਜੀਤ ਸਿੰਘ ਕੁਠਾਲਾ)-ਕੇਂਦਰੀ ਅਗਨੀਪਥ ਯੋਜਨਾ ਖ਼ਿਲਾਫ਼ ਡੀ.ਸੀ. ਦਫ਼ਤਰ ਮਲੇਰਕੋਟਲਾ ਸਾਹਮਣੇ ਧਰਨੇ 'ਤੇ ਬੈਠੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਕਿਸਾਨਾਂ ਤੋਂ ਡਿਪਟੀ ਕਮਿਸ਼ਨਰ ਮਲੇਰਕੋਟਲਾ...
ਭਾਰਤ ਦੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਭਾਰਤ ਦੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ
. . .  59 minutes ago
ਨਵੀਂ ਦਿੱਲੀ, 12 ਅਗਸਤ-ਭਾਰਤ ਦੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਭਾਰਤ ਦੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ
ਗੰਨੇ ਦੀ ਅਦਾਇਗੀ ਨਾ ਹੋਣ ਕਾਰਨ ਕਿਸਾਨਾਂ ਨੇ ਪੂਰਨ ਤੌਰ 'ਤੇ ਜੀ.ਟੀ.ਰੋਡ ਕੀਤਾ ਜਾਮ
. . .  about 1 hour ago
ਫਗਵਾੜਾ, 12 ਅਗਸਤ (ਹਰਜੋਤ ਸਿੰਘ ਚਾਨਾ)-ਕਿਸਾਨਾਂ ਦੇ ਗੰਨੇ ਦੀ ਅਦਾਇਗੀ ਨਾ ਕਰਨ ਦੇ ਰੋਸ ਵਜੋਂ ਕਿਸਾਨਾਂ ਵਲੋਂ ਸ਼ੁਰੂ ਕੀਤਾ ਧਰਨਾ ਅੱਜ ਪੰਜਵੇਂ ਦਿਨ 'ਚ ਦਾਖ਼ਲ ਹੋ ਗਿਆ ਤੇ ਅੱਜ ਕਿਸਾਨਾਂ ਵਲੋਂ ਅੰਮ੍ਰਿਤਸਰ-ਦਿੱਲੀ, ਹੁਸ਼ਿਆਰਪੁਰ ਰੋਡ ਤੇ ਨਕੋਦਰ ਰੋਡ ਦੀ ਆਵਾਜਾਈ...
ਬਲਜੀਤ ਸਿੰਘ ਦਾਦੂਵਾਲ ਨੇ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ, ਦਿੱਤਾ ਵੱਡਾ ਬਿਆਨ
. . .  about 1 hour ago
ਚੰਡੀਗੜ੍ਹ, 12 ਅਗਸਤ- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦਾਦੂਵਾਲ ਨੇ ਮੰਗ ਕੀਤੀ ਕਿ ਪੰਜਾਬ ਦੇ ਨਵੇਂ ਲਗਾਏ ਏ.ਜੀ. ਵਿਨੋਦ ਘਈ ਨੂੰ ਬਦਲਿਆ...
ਫਗਵਾੜਾ ਧਰਨੇ 'ਚ ਪਹੁੰਚੇ ਹਜ਼ਾਰਾਂ ਟਰੈਕਟਰ, ਕਿਸਾਨਾਂ ਨੇ ਦਿੱਤੀ ਚਿਤਾਵਨੀ, ਸੰਘਰਸ਼ ਹੋਰ ਤਿੱਖਾ ਹੋਵੇਗਾ
. . .  about 2 hours ago
ਫਗਵਾੜਾ, 12 ਅਗਸਤ-ਫਗਵਾੜਾ ਧਰਨੇ 'ਚ ਪਹੁੰਚੇ ਹਜ਼ਾਰਾਂ ਟਰੈਕਟਰ, ਕਿਸਾਨਾਂ ਨੇ ਦਿੱਤੀ ਚਿਤਾਵਨੀ, ਸੰਘਰਸ਼ ਹੋਰ ਤਿੱਖਾ ਹੋਵੇਗਾ
'ਆਪ' ਆਗੂ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਸਿਵਲ ਹਸਪਤਾਲ ਦੇ ਕਰਮਚਾਰੀਆਂ ਨੇ ਲਾਇਆ ਧਰਨਾ
. . .  about 2 hours ago
ਅਬੋਹਰ, 12 ਅਗਸਤ (ਸੰਦੀਪ ਸੋਖਲ) - ਬੀਤੀ ਦਿਨ ਅਬੋਹਰ ਦੇ ਸਿਵਲ ਹਸਪਤਾਲ ਵਿਚ 'ਆਪ' ਆਗੂ ਵਲੋਂ ਫੇਸਬੁੱਕ 'ਤੇ ਲਾਈਵ ਹੋ ਕੇ ਝੂਠੀ ਅਫ਼ਵਾਹ ਫੈਲਾਉਣ ਦੇ ਰੋਸ ਵਿਚ ਹਸਪਤਾਲ ਦੇ ਡਾਕਟਰਾਂ ਤੇ ਕਰਮਚਾਰੀਆਂ ਵਲੋਂ ਉਸ...
ਹਥਿਆਰਬੰਦ ਹਮਲਾਵਰਾਂ ਦੇ ਹਮਲੇ 'ਚ ਰਵਨੀਤ ਸਿੰਘ ਬਿੱਟੂ ਦਾ ਨਿੱਜੀ ਸਹਾਇਕ ਜ਼ਖਮੀ
. . .  about 2 hours ago
ਲੁਧਿਆਣਾ, 22 ਅਗਸਤ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਇਆਲੀ ਚੌਕ 'ਚ ਅੱਜ ਸਵੇਰੇ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦਾ ਨਿੱਜੀ ਸਹਾਇਕ ਸਹਾਇਕ ਹਰਜਿੰਦਰ ਸਿੰਘ ਢੀਂਡਸਾ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਮੈਡੀਕਲ ਕਾਲਜ ਹਸਪਤਾਲ ਦਾਖਲ...
ਜੇ ਦਿੱਲੀ ਦੇ ਸਰਕਾਰੀ ਸਕੂਲ ਠੀਕ ਚੱਲ ਰਹੇ ਹਨ, ਤਾਂ 'ਆਪ' ਵਿਧਾਇਕਾਂ ਦੇ ਬੱਚੇ ਉੱਥੇ ਕਿਉਂ ਨਹੀਂ ਪੜ੍ਹ ਰਹੇ? - ਪ੍ਰਹਿਲਾਦ ਜੋਸ਼ੀ
. . .  about 2 hours ago
ਨਵੀਂ ਦੱਲੀ, 12 ਅਗਸਤ - ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਦਾ ਕਹਿਣਾ ਹੈ ਕਿ ਦਿੱਲੀ ਦਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਝੂਠਾ ਹੈ। ਉਸ ਨੇ ਕਈ ਸੂਬਿਆਂ 'ਚ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਕੀਤਾ ਪਰ ਉਸ...
ਬੰਦ ਦੇ ਸਮਰਥਨ 'ਚ ਵਾਲਮੀਕਿ ਭਾਈਚਾਰੇ ਦੇ ਆਗੂਆਂ ਵਲੋਂ ਹਾਲ ਗੇਟ 'ਤੇ ਧਰਨਾ
. . .  about 3 hours ago
ਅੰਮ੍ਰਿਤਸਰ, 12 ਅਗਸਤ (ਰਾਜੇਸ਼ ਕੁਮਾਰ ਸ਼ਰਮਾ) - ਪੰਜਾਬ ਬੰਦ ਦੇ ਸਮਰਥਨ ਵਿਚ ਅੱਜ ਵਾਲਮੀਕਿ ਭਾਈਚਾਰੇ ਦੇ ਆਗੂਆਂ ਵਲੋਂ ਹਾਲ ਗੇਟ 'ਤੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵਾਲਮੀਕਿ ਭਾਈਚਾਰੇ ਦੇ ਆਗੂਆਂ ਨੇ ਕਿਹਾ ਕਿ ਵਾਲਮੀਕਿ ਸਮਾਜ ਦੇ ਕੁਝ ਆਗੂਆਂ ਵਲੋਂ ਭਾਵੇ ਬੰਦ...
ਰਾਘਵ ਚੱਢਾ ਵਲੋਂ ਸੰਸਦ ਦੇ ਮੌਨਸੂਨ ਇਜਲਾਸ ਦਾ ਆਪਣਾ ਰਿਪੋਰਟ ਕਾਰਡ ਪੇਸ਼
. . .  about 3 hours ago
ਚੰਡੀਗੜ੍ਹ, 12 ਅਗਸਤ - ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸੰਸਦ ਦੇ ਮੌਨਸੂਨ ਇਜਲਾਸ ਦਾ ਆਪਣਾ ਰਿਪੋਰਟ ਕਾਰਡ ਪੇਸ਼ ਕਰਦਿਆ ਕਿਹਾ ਕਿ ਮੌਨਸੂਨ ਇਜਲਾਸ ਦੌਰਾਨ ਮੈਂ 42 ਸਵਾਲ ਉਠਾਏ, 2 ਪ੍ਰਾਈਵੇਟ ਮੈਂਬਰ ਬਿੱਲ ਪੇਸ਼ ਕੀਤੇ ਤੇ 93% ਹਾਜ਼ਰੀ...
ਰੱਖੜ ਪੁੰਨਿਆ ਦੇ ਜੋੜ ਮੇਲੇ 'ਤੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਬਾਬਾ ਬਕਾਲਾ, ਮਹਿਲਾਵਾਂ ਲਈ ਕਰ ਸਕਦੇ ਹਨ ਵੱਡਾ ਐਲਾਨ
. . .  about 3 hours ago
ਚੰਡੀਗੜ੍ਹ, 12 ਅਗਸਤ - ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆ ਦਾ ਜੋੜ ਮੇਲਾ ਅੱਜ ਹੈ। ਮੁੱਖ ਮੰਤਰੀ ਭਗਵੰਤ ਮਾਨ ਅੱਜ ਬਾਬਾ ਬਕਾਲਾ ਜਾਣਗੇ ਤੇ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਨਤਮਸਤਕ ਹੋਣਗੇ। ਇਸ ਮੌਕੇ ਭਗਵੰਤ ਮਾਨ ਰੱਖੜ ਪੁੰਨਿਆ ਦੇ ਸੂਬਾ ਪੱਧਰੀ ਸਮਾਗਮ 'ਚ ਮਹਿਲਾਵਾਂ ਲਈ ਵੱਡਾ ਐਲਾਨ ਕਰ...
ਕਿਸਾਨਾਂ ਵਲੋਂ ਦਿੱਲੀ-ਅੰਮ੍ਰਿਤਸਰ ਕੌਮੀ ਮਾਰਗ ਜਾਮ
. . .  about 3 hours ago
ਫਗਵਾੜਾ, 12 ਅਗਸਤ - ਗੰਨੇ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਕਿਸਾਨਾਂ ਨੇ ਫਗਵਾੜਾ ਵਿਖੇ ਦਿੱਲੀ-ਅੰਮ੍ਰਿਤਸਰ ਕੌਮੀ ਮਾਰਗ ਜਾਮ ਕਰ ਦਿੱਤਾ...
ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  about 3 hours ago
ਅੰਮ੍ਰਿਤਸਰ, 12 ਅਗਸਤ (ਰੇਸ਼ਮ ਸਿੰਘ) - ਅੰਮ੍ਰਿਤਸਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਦੇ ਚੱਲਦਿਆਂ ਉਨ੍ਹਾਂ ਵਲੋਂ ਸਰਵਜਨਕ ਗਤੀਵਿਧੀਆਂ ਨੂੰ ਵਿਰਾਮ ਦਿੱਤਾ ਗਿਆ ਹੈ ਤੇ ਡਾਕਟਰਾਂ ਦੀਆਂ ਹਿਦਾਇਤਾਂ 'ਤੇ ਉਹ ਕੁੱਝ ਦਿਨ ਇਕਾਂਤਵਾਸ...
ਚੋਰਾਂ ਵਲੋਂ ਸਟੇਟ ਬੈਂਕ 'ਚ ਚੋਰੀ ਦੀ ਨਾਕਾਮ ਕੋਸ਼ਿਸ਼
. . .  about 4 hours ago
ਬਰਨਾਲਾ/ ਹੰਡਿਆਇਆ,12 ਅਗਸਤ (ਗੁਰਜੀਤ ਸਿੰਘ ਖੁੱਡੀ) - ਜ਼ਿਲ੍ਹਾ ਬਰਨਾਲਾ ਦੇ ਕਸਬਾ ਹੰਡਿਆਇਆ ਵਿਖੇ ਬੀਤੀ ਰਾਤ ਸਟੇਟ ਬੈਂਕ ਆਫ ਇੰਡੀਆ ਦੀ ਬਰਾਂਚ ਵਿਚ ਚੋਰਾਂ ਨੇ ਚੋਰੀ ਕਰਨ ਦੀ ਕੋਸ਼ਿਸ਼ ਕੀਤੀ। ਚੋਰਾਂ ਨੇ ਬੈਂਕ ਵਿਚ ਫਰੋਲਾ-ਫਰਾਲੀ ਤਾਂ ਕੀਤੀ ਪਰ ਉਨ੍ਹਾਂ ਦੇ ਹੱਥ ਨਕਦੀ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,561 ਨਵੇਂ ਮਾਮਲੇ
. . .  about 4 hours ago
ਨਵੀਂ ਦਿੱਲੀ, 12 ਅਗਸਤ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,561 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਤੇ 18,053 ਠੀਕ ਹੋਏ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 1,23,535 ਹੋ ਗਈ...
ਅੰਤਰਰਾਸ਼ਟਰੀ ਯੁਵਾ ਦਿਵਸ ਮੌਕੇ ਵਿਧਾਇਕਾ ਭਰਾਜ ਨੇ ਨੌਜਵਾਨਾਂ ਲਈ ਮਿਆਰੀ ਸਿੱਖਿਆ ਅਤੇ ਰੁਜ਼ਗਾਰ ਦੀ ਗੱਲ ਦੁਹਰਾਈ
. . .  about 4 hours ago
ਸੰਗਰੂਰ, 12 ਅਗਸਤ (ਧੀਰਜ ਪਸ਼ੋਰੀਆ) - ਅੰਤਰਰਾਸ਼ਟਰੀ ਯੁਵਾ ਦਿਵਸ ਮੌਕੇ ਸੰਗਰੂਰ ਦੀ ਪਹਿਲੀ ਮਹਿਲਾ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਸੂਬਾ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਦੇ ਨੌਜਵਾਨਾਂ ਨੂੰ ਮਿਆਰੀ ਸਿੱਖਿਆ ਅਤੇ ਰੁਜ਼ਗਾਰ ਦੇ ਕੇ ਉਨ੍ਹਾਂ ਦਾ ਵਧੀਆ ਭਵਿੱਖ ਬਣਾਉਣ ਲਈ ਦ੍ਰਿੜ ਸੰਕਲਪ...
ਕਿਸ਼ਤੀ ਪਲਟਣ ਤੋਂ ਬਾਅਦ ਲਾਪਤਾ ਹੋਏ 17 ਲੋਕਾਂ ਦੀ ਭਾਲ ਜਾਰੀ
. . .  about 4 hours ago
ਲਖਨਊ, 12 ਅਗਸਤ - ਉੱਤਰ ਪ੍ਰਦੇਸ਼ ਦੇ ਬਾਂਦਾ ਵਿਖੇ ਬੀਤੀ ਸ਼ਾਮ ਯਮੁਨਾ ਨਦੀ 'ਚ ਕਿਸ਼ਤੀ ਪਲਟਣ ਤੋਂ ਬਾਅਦ ਲਾਪਤਾ ਹੋਏ 17 ਲੋਕਾਂ ਦੀ ਭਾਲ ਜਾਰੀ ਹੈ। ਇਹ ਲੋਕ ਕਿਸ਼ਤੀ 'ਚ ਸਵਾਰ ਹੋ ਕੇ ਫ਼ਤਿਹਪੁਰ ਤੋਂ ਮਾਰਕਾ ਪਿੰਡ ਜਾ...
ਅੱਤਵਾਦੀਆਂ ਵਲੋਂ ਪ੍ਰਵਾਸੀ ਮਜ਼ਦੂਰ ਦੀ ਗੋਲੀ ਮਾਰ ਕੇ ਹੱਤਿਆ
. . .  about 4 hours ago
ਸ੍ਰੀਨਗਰ, 12 ਅਗਸਤ - ਜੰਮੂ ਕਸ਼ਮੀਰ ਦੇ ਬਾਂਦੀਪੋਰਾ 'ਚ ਅੱਤਵਾਦੀਆਂ ਨੇ ਗੋਲੀ ਮਾਰ ਕੇ ਪ੍ਰਵਾਸੀ ਮਜ਼ਦੂਰ ਦੀ ਹੱਤਿਆ ਕਰ...
ਪੁਲਿਸ ਥਾਣੇ ਦੇ ਸਾਹਮਣੇ ਗੁਰਦੁਆਰਾ ਸਾਹਿਬ 'ਚ ਬੇਅਦਬੀ ਦੀ ਕੋਸ਼ਿਸ਼
. . .  about 5 hours ago
ਭੋਗਪੁਰ, 12 ਅਗਸਤ - ਜਲੰਧਰ-ਪਠਾਨਕੋਟ ਮੁੱਖ ਜੀ.ਟੀ. ਰੋਡ 'ਤੇ ਥਾਣਾ ਭੋਗਪੁਰ ਦੇ ਸਾਹਮਣੇ ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ 'ਚ ਅਣਪਛਾਤੇ ਮੋਨੇ ਵਿਅਕਤੀ ਵਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਨੂੰ ਲੋਕਾਂ...
ਕਾਰ ਦੇ ਦਰੱਖਤ ਨਾਲ ਟਕਰਾਉਣ ਨਾਲ ਪਤੀ-ਪਤਨੀ ਦੀ ਮੌਤ, ਦੋ ਬੱਚੇ ਗੰਭੀਰ ਜ਼ਖਮੀ
. . .  about 4 hours ago
ਹਰਚੋਵਾਲ, 12 ਅਗਸਤ (ਰਣਜੋਧ ਸਿੰਘ ਭਾਮ) - ਅੱਜ ਸਵੇਰੇ 5 ਕੁ ਵਜੇ ਹਰਚੋਵਾਲ ਦੇ ਨਜ਼ਦੀਕ ਇਕ ਕਾਰ ਦੇ ਦਰੱਖਤ ਨਾਲ ਟਕਰਾਉਣ ਨਾਲ ਕਾਰ ਸਵਾਰ ਪਤੀ-ਪਤਨੀ ਦੀ ਮੌਤ ਅਤੇ ਦੋ ਬੱਚਿਆਂ ਦੇ ਗੰਭੀਰ ਜ਼ਖਮੀ ਹੋਣ ਦੀ ਖਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਤਨਾਮ ਸਿੰਘ ਪੁੱਤਰ ਸਵ. ਬਲਕਾਰ ਸਿੰਘ ਆਪਣੀ...
ਗੁਜਰਾਤ : ਆਟੋ ਤੇ ਮੋਟਰਸਾਈਕਲ ਦੀ ਕਾਰ ਨਾਲ ਟੱਕਰ 'ਚ 6 ਮੌਤਾਂ
. . .  about 4 hours ago
ਅਹਿਮਦਾਬਾਦ, 12 ਅਗਸਤ - ਗੁਜਰਾਤ ਦੇ ਅਨੰਦ ਵਿਖੇ ਆਟੋ ਤੇ ਮੋਟਰਸਾਈਕਲ ਦੀ ਕਾਰ ਨਾਲ ਹੋਈ ਟੱਕਰ 'ਚ 6 ਲੋਕਾਂ ਦੀ ਮੌਤ ਹੋ ਗਈ।ਪੁਲਿਸ ਵਲੋਂ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ...
ਅਮਰੀਕਾ : ਐਫ.ਬੀ.ਆਈ. ਦਫ਼ਤਰ 'ਤੇ ਸੇਧਮਾਰੀ ਦੀ ਕੋਸ਼ਸ਼ ਕਰਨ ਵਾਲਾ ਢੇਰ
. . .  about 6 hours ago
ਵਾਸ਼ਿੰਗਟਨ, 12 ਅਗਸਤ - ਅਮਰੀਕਾ ਦੇ ਓਹੀਓ ਵਿਚ ਐਫ.ਬੀ.ਆਈ. ਦਫ਼ਤਰ 'ਚ ਸੇਧਮਾਰੀ ਦੀ ਕੋਸ਼ਿਸ਼ ਕਰਨ ਵਾਲੇ ਨੂੰ ਪੁਲਿਸ ਨੇ ਢੇਰ ਕਰ ਦਿੱਤਾ...
⭐ਮਾਣਕ - ਮੋਤੀ⭐
. . .  about 6 hours ago
⭐ਮਾਣਕ - ਮੋਤੀ⭐
ਚੰਡੀਗੜ੍ਹ :11 ਆਈ.ਏ.ਐਸ.ਅਤੇ 24 ਪੀ.ਸੀ.ਐਸ.ਅਫ਼ਸਰਾਂ ਦੇ ਤਬਾਦਲੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਜੇਠ ਸੰਮਤ 554
ਵਿਚਾਰ ਪ੍ਰਵਾਹ: ਮਨੁੱਖ ਦਾ ਮਨੁੱਖ ਵਿਰੁੱਧ ਕੀਤਾ ਜ਼ੁਲਮ, ਹਜ਼ਾਰਾਂ ਲੋਕਾਂ ਨੂੰ ਰੁਆ ਦਿੰਦਾ ਹੈ। -ਹੋਰੇਸ ਵਾਲਪੋਲ

ਪਟਿਆਲਾ

ਸਰਕਾਰ ਦੇ ਛੋਟੇ ਕਿਸਾਨਾਂ ਤੋਂ ਪੰਚਾਇਤੀ ਜ਼ਮੀਨਾਂ ਖਾਲੀ ਕਰਵਾਉਣ ਦੇ ਵਿਰੋਧ 'ਚ ਉਤਰਿਆ ਅਕਾਲੀ ਦਲ

ਪਟਿਆਲਾ, 16 ਮਈ (ਮਨਦੀਪ ਸਿੰਘ ਖਰੌੜ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਸਾਂਸਦ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਜੇਕਰ ਸਰਕਾਰ ਨੇ ਛੋਟੇ ਕਿਸਾਨਾਂ ਦਾ ਉਜਾੜਾ ਨਾ ਰੋਕਿਆ ਤਾਂ ਸ਼੍ਰੋਮਣੀ ਅਕਾਲੀ ਦਲ ਸਰਕਾਰ ਦੇ ਖ਼ਿਲਾਫ਼ ...

ਪੂਰੀ ਖ਼ਬਰ »

ਨਵੀਂ ਸਰਕਾਰ ਅਤੇ ਜੇਲ੍ਹ ਅਧਿਕਾਰੀਆਂ ਦੇ ਦਾਅਵੇ ਮੁੜ ਸਾਬਤ ਹੋਏ ਖੋਖਲੇ

ਨਾਭਾ, 16 ਮਈ (ਅਮਨਦੀਪ ਸਿੰਘ ਲਵਲੀ)-ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਵਲੋਂ ਜੇਲ੍ਹਾਂ ਵਿਚ ਸਖ਼ਤੀ ਕਰਨ ਦੇ ਬਾਵਜੂਦ ਵੀ ਗ਼ੈਰਕਾਨੰੂਨੀ ਸਮਾਨ ਦਾ ਮਿਲਣਾ ਲਗਾਤਾਰ ਜਾਰੀ ਹੈ ਇਤਿਹਾਸਕ ਨਗਰੀ ਨਾਭਾ ਅੰਦਰ ਬਣੀਆਂ ਜੇਲ੍ਹਾਂ ਲਗਾਤਾਰ ਪਿਛਲੇ ਲੰਬੇ ਸਮੇਂ ...

ਪੂਰੀ ਖ਼ਬਰ »

ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟਰ ਵਰਕਰਜ਼ ਯੂਨੀਅਨ ਨੇ ਫੂਕਿਆ ਸਰਕਾਰ ਦਾ ਪੁਤਲਾ

ਰਾਜਪੁਰਾ, 16 ਮਈ (ਰਣਜੀਤ ਸਿੰਘ)-ਅੱਜ ਇਥੇ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਨੇ ਆਪਣੀਆਂ ਮੰਗਾਂ ਦੇ ਹੱਕ ਵਿਚ ਪੁਤਲਾ ਸਾੜ ਕੇ ਨਾਅਰੇਬਾਜ਼ੀ ਕੀਤੀ ਅਤੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਆਪਣੇ ਵਾਅਦਿਆਂ ਤੋਂ ਮੁਕਰ ਰਹੀ ਹੈ ਅਤੇ ਮੁਲਾਜ਼ਮ ...

ਪੂਰੀ ਖ਼ਬਰ »

ਪਾਤੜਾਂ ਇਲਾਕੇ ਦੇ ਸੇਵਾ ਕੇਂਦਰਾਂ ਦੇ ਕਰਮਚਾਰੀਆਂ ਨੇ ਕਲਮ ਛੱਡੋ ਹੜਤਾਲ ਕਰਕੇ ਸਰਕਾਰ ਤੇ ਕੰਪਨੀਆਂ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਪਾਤੜਾਂ, 16 ਮਈ (ਜਗਦੀਸ਼ ਸਿੰਘ ਕੰਬੋਜ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸਹੂਲਤਾਂ ਦੇਣ ਦਾ ਦਾਅਵਾ ਕਰਦਿਆਂ ਖੋਲ੍ਹੇ ਗਏ ਸੇਵਾ ਕੇਂਦਰਾਂ 'ਚ ਬੀਤੇ ਛੇ ਸਾਲਾਂ ਤੋਂ ਲਗਾਤਾਰ ਸੇਵਾਵਾਂ ਨਿਭਾਉਂਦੇ ਆ ਰਹੇ ਕਰਮਚਾਰੀਆਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਵਿੱਢੇ ...

ਪੂਰੀ ਖ਼ਬਰ »

ਕਰਹਾਲੀ ਸਾਹਿਬ ਨੇੜੇ ਸੂਏ ਦੇ ਪੁਲ ਹੇਠੋਂ ਗੁਟਕਾ ਸਾਹਿਬ ਦੇ ਖਿੱਲਰੇ ਅੰਗ ਮਿਲੇ

ਡਕਾਲਾ, 16 ਮਈ (ਪਰਗਟ ਸਿੰਘ ਬਲਬੇੜਾ)-ਪਟਿਆਲਾ ਜ਼ਿਲੇ੍ਹ ਦੇ ਪਿੰਡ ਕਰਹਾਲੀ ਸਾਹਿਬ ਲਾਗੇ ਲੰਘਦੇ ਸੂਏ ਦੀ ਇਕ ਪੁਲੀ ਹੇਠੋਂ ਗੁਟਕਾ ਸਾਹਿਬ ਦੇ ਖਿੱਲਰੇ ਹੋਏ ਅੰਗ ਤੇ ਕਕਾਰ ਬਰਾਮਦ ਹੋਣ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ | ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪਿੰਡ ...

ਪੂਰੀ ਖ਼ਬਰ »

ਮੋਟਰਸਾਈਕਲ ਲੈੈ ਕੇ ਗਿਆ ਨੌਜਵਾਨ ਘਰ ਨਹੀਂ ਪਰਤਿਆ

ਪਟਿਆਲਾ, 16 ਮਈ (ਮਨਦੀਪ ਸਿੰਘ ਖਰੌੜ)-ਇੱਥੋਂ ਦਾ ਰਹਿਣ ਵਾਲਾ 27 ਸਾਲਾ ਨੌਜਵਾਨ ਘਰੋਂ ਮੋਟਰਸਾਈਕਲ ਲੈਕੇ ਮਿੰਨੀ ਸਕੱਤਰੇਤ ਪਟਿਆਲਾ ਵਿਖੇ ਗਿਆ ਸੀ, ਪਰ ਹੁਣ ਤੱਕ ਘਰ ਵਾਪਸ ਨਹੀਂ ਪਰਤਿਆ ਹੈ | ਇਸ ਸੰਬੰਧੀ ਲੜਕੇ ਅਨੁਜ ਕੁਮਾਰ ਦੇ ਪਿਤਾ ਤੇਜਪਾਲ ਵਾਸੀ ਬਡੰੂਗਰ ਨੇ ਥਾਣਾ ...

ਪੂਰੀ ਖ਼ਬਰ »

ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਸਮਾਣਾ, 16 ਮਈ (ਗੁਰਦੀਪ ਸ਼ਰਮਾ)-27 ਸਾਲਾ ਨੌਜਵਾਨ ਨੇ ਆਪਣੇ ਘਰ ਪੱਖੇ ਨਾਲ ਲਟਕ ਕੇ ਖ਼ੁਦਕੁਸ਼ੀ ਕਰ ਲੈਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ | ਸ਼ਹਿਰੀ ਥਾਣਾ ਪੁਲਿਸ 'ਚ ਤੈਨਾਤ ਹੌਲਦਾਰ ਧਰਮਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਨਪ੍ਰੀਤ ਸਿੰਘ ਪੁੱਤਰ ਬਲਦੇਵ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਆਰੰਭੇ ਪ੍ਰੋਗਰਾਮ 'ਤੁਹਾਡੀ ਸਰਕਾਰ, ਤੁਹਾਡੇ ਦੁਆਰ' ਨੂੰ ਪਟਿਆਲਾ ਜ਼ਿਲ੍ਹੇ 'ਚ ਲਾਗੂ ਕਰਨ ਲਈ ਰਣਨੀਤੀ ਤਿਆਰ-ਸਾਕਸ਼ੀ ਸਾਹਨੀ

ਪਟਿਆਲਾ, 16 ਮਈ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅਰੰਭੇ ਨਿਵੇਕਲੇ ਪ੍ਰੋਗਰਾਮ 'ਤੁਹਾਡੀ ਸਰਕਾਰ ਤੁਹਾਡੇ ਦੁਆਰ' ਨੂੰ ਪਟਿਆਲਾ ਜ਼ਿਲ੍ਹੇ 'ਚ ਲਾਗੂ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰਣਨੀਤੀ ਤਿਆਰ ਕਰ ਲਈ ਗਈ ਹੈ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਇਕ ਔਰਤ ਦੀ ਮੌਤ ਪੁੱਤਰ ਜ਼ਖ਼ਮੀ

ਰਾਜਪੁਰਾ, 16 ਮਈ (ਜੀ.ਪੀ. ਸਿੰਘ)- ਰਾਜਪੁਰਾ-ਅੰਬਾਲਾ ਮੁੱਖ ਕੌਮੀ ਸ਼ਾਹ ਮਾਰਗ ਨੰਬਰ 44 'ਤੇ ਮੋਟਰਸਾਈਕਲ ਤੇ ਕਾਰ ਦੀ ਆਪਸੀ ਟੱਕਰ 'ਚ ਮੋਟਰਸਾਈਕਲ ਸਵਾਰ ਇਕ ਔਰਤ ਦੀ ਮੌਤ ਹੋ ਗਈ ਅਤੇ ਉਸ ਦਾ ਪੁੱਤਰ ਗੰਭੀਰ ਜ਼ਖ਼ਮੀ ਹੋ ਗਿਆ | ਥਾਣਾ ਸ਼ੰਭੂ ਦੀ ਪੁਲਿਸ ਨੇ ਅਣਪਛਾਤੇ ਕਾਰ ...

ਪੂਰੀ ਖ਼ਬਰ »

ਸੇਵਾ ਕੇਂਦਰ ਦੇ ਕਰਮਚਾਰੀਆਂ ਨੇ ਤਹਿਸੀਲਦਾਰ ਨੂੰ ਦਿੱਤਾ ਮੰਗ ਪੱਤਰ

ਦੇਵੀਗੜ੍ਹ, 16 ਮਈ (ਰਾਜਿੰਦਰ ਸਿੰਘ ਮੌਜੀ)-ਸਬ ਡਵੀਜ਼ਨ ਦੂਧਨ ਸਾਧਾਂ ਅਧੀਨ ਪੈਂਦੇ ਸੇਵਾ ਕੇਂਦਰਾਂ ਦੇ ਕਰਮਚਾਰੀਆਂ ਵੱਲੋਂ ਇੱਕ ਰੋਜ਼ਾ ਕਲਮ ਛੋੜ ਹੜਤਾਲ ਕੀਤੀ ਗਈ ਜਿਸ ਕਾਰਨ ਪਿੰਡਾਂ ਦੇ ਲੋਕਾਂ ਨੂੰ ਭਾਰੀ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ | ਸੇਵਾ ਕੇਂਦਰ ਦੇ ...

ਪੂਰੀ ਖ਼ਬਰ »

ਆਤਮ-ਹੱਤਿਆ ਲਈ ਉਕਸਾਉਣ ਵਾਲੀ ਔਰਤ ਮਹੀਨਾ ਬੀਤੇ ਜਾਣ ਤੋਂ ਵੀ ਪੁਲਿਸ ਦੀ ਪਹੁੰਚ ਤੋਂ ਦੂਰ

ਰਾਜਪੁਰਾ, 16 ਮਈ (ਰਣਜੀਤ ਸਿੰਘ)-ਇੱਥੋਂ ਦੇ ਪੀਰ ਕਾਲੋਨੀ ਵਾਸੀ ਨੌਜਵਾਨ ਨੇ ਇਕ ਔਰਤ ਦੀਆਂ ਧਮਕੀਆਂ ਤੋਂ ਤੰਗ ਆ ਕੇ ਆਤਮ ਹੱਤਿਆ ਕਰ ਲਈ ਸੀ | ਇਸ 'ਤੇ ਪੁਲਿਸ ਨੇ ਔਰਤ ਦੇ ਖ਼ਿਲਾਫ਼ ਕੇਸ ਦਰਜ ਤਾਂ ਕਰ ਲਿਆ ਸੀ ਪਰ ਅੱਜ ਮਹੀਨਾ ਬੀਤ ਜਾਣ 'ਤੇ ਵੀ ਔਰਤ ਪੁਲਿਸ ਦੀ ਪਹੁੰਚ ਤੋਂ ...

ਪੂਰੀ ਖ਼ਬਰ »

ਆਜ਼ਾਦੀ ਘੁਲਾਟੀਆਂ ਨੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਪਟਿਆਲਾ, 16 ਮਈ (ਗੁਰਪ੍ਰੀਤ ਸਿੰਘ ਚੱਠਾ)-ਅੱਜ ਡਿਪਟੀ ਕਮਿਸ਼ਨਰ ਦਫ਼ਤਰ ਪਟਿਆਲਾ ਵਿਖੇ ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਦੇ ਸੂਬਾ ਪੱਧਰੀ ਵਫ਼ਦ ਵਲੋਂ ਸੂਬਾ ਜਨਰਲ ਸਕੱਤਰ ਇੰਦਰਪਾਲ ਸਿੰਘ ਧਾਲੀਵਾਲ ਸੋਨੀ ਪੋਤਰਾ ਸਵਰਗਵਾਸੀ ਬੰਤਾ ਸਿੰਘ ...

ਪੂਰੀ ਖ਼ਬਰ »

ਪਟਿਆਲਾ ਪੁਲਿਸ ਨੇ ਜ਼ਿਲੇ੍ਹ 'ਚ ਅਣਸੁਖਾਵੀਂ ਘਟਨਾਵਾਂ ਰੋਕਣ ਲਈ ਸਪੈਸ਼ਲ ਫੋਰਸ ਦਾ ਕੀਤਾ ਗਠਨ

ਪਟਿਆਲਾ, 16 ਮਈ (ਮਨਦੀਪ ਸਿੰਘ ਖਰੌੜ)-ਪਿਛਲੇ ਕੁਝ ਦਿਨਾ 'ਚ ਪੰਜਾਬ ਵਿਚ ਵਾਪਰੀਆਂ ਘਟਨਾਵਾਂ ਦੇ ਮੱਦੇਨਜ਼ਰ ਪਟਿਆਲਾ ਪੁਲਿਸ ਵਲੋਂ ਲੋਕਾਂ ਦੀ ਸੁਰੱਖਿਆ ਲਈ ਅਤੇ ਜ਼ਿਲੇ੍ਹ ਵਿਚ ਅਮਨ ਕਾਨੂੰਨ ਬਣਾਈ ਰੱਖਣ ਲਈ ਥਾਣਿਆਂ ਦੇ ਪੁਲਿਸ ਮੁਲਾਜ਼ਮਾਂ ਦੀ ਸਪੈਸ਼ਲ ਫੋਰਸ ਤਿਆਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਦਿਤਾ ਐੱਸ.ਡੀ.ਐਮ. ਨੂੰ ਮੰਗ ਪੱਤਰ

ਰਾਜਪੁਰਾ, 16 ਮਈ (ਰਣਜੀਤ ਸਿੰਘ)-ਅੱਜ ਇੱਥੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਆਪਣੀਆਂ ਭਖਦੀਆਂ ਮੰਗਾਂ ਦੇ ਸੰਬੰਧ ਵਿਚ ਐੱਸ.ਡੀ.ਐਮ. ਰਾਜਪੁਰਾ ਡਾ. ਹਿਮਾਂਸ਼ੂ ਗੁਪਤਾ ਨੂੰ ਮੰਗ ਪੱਤਰ ਦਿਤਾ | ਇਸ 'ਚ ਯੂਨੀਅਨ ਦੇ ਆਗੂਆਂ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਨਾਭਾ ...

ਪੂਰੀ ਖ਼ਬਰ »

ਦਿਆਗੜ੍ਹ ਪਿੰਡ ਦੀ ਜ਼ਮੀਨ 'ਤੇ ਸਰਕਾਰ ਦਾ ਕਬਜ਼ਾ ਨਹੀਂ ਹੋਣ ਦੇਵਾਂਗੇ-ਗੁਰਮੀਤ ਸਿੰਘ ਦਿੱਤੂਪੁਰ

ਭਾਦਸੋਂ, 16 ਮਈ (ਪ੍ਰਦੀਪ ਦੰਦਰਾਲਾ)-ਭਾਦਸੋਂ ਬਲਾਕ ਦੇ ਪਿੰਡ ਦਿਆਗੜ ਵਿਖੇ ਪਿਛਲੇ ਹਫ਼ਤੇ ਤੋਂ ਪੰਜਾਬ ਸਰਕਾਰ ਦੇ ਫ਼ਰਮਾਨ ਖ਼ਿਲਾਫ਼ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਅਤੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵਲੋਂ ਇਲਾਕੇ ਦੇ ਪਿੰਡ ਦੇ ਕਿਸਾਨਾਂ ਦੇ ਸਹਿਯੋਗ ...

ਪੂਰੀ ਖ਼ਬਰ »

ਸਮਾਜਿਕ ਸੁਰੱਖਿਆ ਦੇ ਪੈਨਸ਼ਨ ਧਾਰਕ ਨੂੰ ਕੋਵਿਡ ਤੋਂ ਬਚਾਅ ਲਈ ਬੂਸਟਰ ਡੋਜ਼ ਲਗਵਾਉਣ ਦੀ ਅਪੀਲ

ਪਟਿਆਲਾ, 16 ਮਈ (ਗੁਰਪ੍ਰੀਤ ਸਿੰਘ ਚੱਠਾ)-ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਰਾਹੀ ਜਿੱਥੇ ਪੰਜਾਬ ਦੇ ਬੁਢਾਪਾ ਪੈਨਸ਼ਨ ਧਾਰਕਾਂ, ਵਿਧਵਾ ਤੇ ਨਿਆਸਰਿਤ ਔਰਤਾਂ ...

ਪੂਰੀ ਖ਼ਬਰ »

ਅਜੀਤਪਾਲ ਸਿੰਘ ਕੋਹਲੀ ਦੇ ਲੋਕ ਸੇਵਾ ਦੇ ਜਜ਼ਬੇ ਦੇ ਕਾਇਲ ਹੋਏ ਪਟਿਆਲਾ ਦੇ ਲੋਕ-ਨਰੇਸ਼ ਕੁਮਾਰ ਕਾਕਾ

ਪਟਿਆਲਾ, 16 ਮਈ (ਮਨਦੀਪ ਸਿੰਘ ਖਰੌੜ)-ਵਿਧਾਨ ਸਭਾ ਚੋਣਾਂ 'ਚ ਪਟਿਆਲਾ ਸ਼ਹਿਰੀ ਤੋਂ ਅਜੀਤਪਾਲ ਸਿੰਘ ਕੋਹਲੀ ਦੀ ਇਤਿਹਾਸਕ ਜਿੱਤ ਤੋਂ ਬਾਅਦ ਪਟਿਆਲਾ ਵਾਸੀਆਂ ਦੀ ਸੇਵਾ 'ਚ ਦਿਨ-ਰਾਤ ਕੰਮ ਕਰਨ ਵਾਲੀ ਉਨ੍ਹਾਂ ਦੀ ਕਾਰਜਸ਼ੈਲੀ ਤੋਂ ਪਟਿਆਲਾ ਦੇ ਆਮ ਲੋਕ ਕਾਫੀ ਪ੍ਰਭਾਵਿਤ ...

ਪੂਰੀ ਖ਼ਬਰ »

ਸਮੱਗਰਾ ਸਿੱਖਿਆ ਅਭਿਆਨ ਯੂਨੀਅਨ ਦੀ ਹੋਈ ਮੀਟਿੰਗ

ਫ਼ਤਹਿਗੜ੍ਹ ਸਾਹਿਬ, 16 ਮਈ (ਰਾਜਿੰਦਰ ਸਿੰਘ)-ਸਮੱਗਰਾ ਸਿੱਖਿਆ ਅਭਿਆਨ ਯੂਨੀਅਨ ਦੀ ਜ਼ਰੂਰੀ ਮੀਟਿੰਗ ਪ੍ਰਧਾਨ ਯੁਵਰਾਜ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਯੁਵਰਾਜ ਸ਼ਰਮਾ ਨੇ ਕਿਹਾ ਕਿ ਸਮੱਗਰਾ ਸਿੱਖਿਆ ਅਭਿਆਨ ਤਹਿਤ ਦਫ਼ਤਰੀ ਕਰਮਚਾਰੀ ਲੰਬੇ ਸਮੇਂ ਤੋਂ ਰੈਗੂਲਰ ...

ਪੂਰੀ ਖ਼ਬਰ »

ਪਿੰਡ ਸੌਂਢਾ ਵਿਖੇ 'ਆਪ' ਨੇ ਮਨਰੇਗਾ ਦੇ ਕੰਮ ਦੀ ਕਰਵਾਈ ਸ਼ੁਰੂਆਤ

ਫ਼ਤਹਿਗੜ੍ਹ ਸਾਹਿਬ, 16 ਮਈ (ਮਨਪ੍ਰੀਤ ਸਿੰਘ)-ਨਜ਼ਦੀਕੀ ਪਿੰਡ ਸੌਂਢਾ ਵਿਖੇ ਮਨਰੇਗਾ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ | ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਆਗੂ ਪਰਵਿੰਦਰ ਸਿੰਘ ਬੈਂਸ, ਰਜਿੰਦਰ ਸਿੰਘ, ਅੰਮਿ੍ਤਪਾਲ ਸਿੰਘ ਮੇਟ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ...

ਪੂਰੀ ਖ਼ਬਰ »

ਹੈਲਥ ਵੈਲਨੈਸ ਸੈਂਟਰ ਭਾਂਬਰੀ ਵਲੋਂ ਲੋਕਾਂ ਨੂੰ ਡੇਂਗੂ ਸੰਬੰਧੀ ਕੀਤਾ ਜਾਗਰੂਕ

ਖਮਾਣੋਂ, 16 ਮਈ (ਜੋਗਿੰਦਰ ਪਾਲ)-ਨਜ਼ਦੀਕੀ ਪਿੰਡ ਭਾਂਬਰੀ ਵਿਖੇ ਹੈਲਥ ਵੈਲਨੈਸ ਸੈਂਟਰ ਭਾਂਬਰੀ ਵਿਖੇ ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਤੇ ਸੀਨੀਅਰ ਮੈਡੀਕਲ ਅਫ਼ਸਰ ਖਮਾਣੋਂ ਡਾ. ਨਰੇਸ਼ ਚੌਹਾਨ ਦੀ ਅਗਵਾਈ ਹੇਠ ਕੌਮੀ ਡੇਂਗੂ ਦਿਵਸ ਮਨਾਇਆ ...

ਪੂਰੀ ਖ਼ਬਰ »

'ਵਾਈ. ਪੀ. ਐਸ. ਐਫ' ਵਲੋਂ ਨਿਵੇਕਲੀ ਸ਼ੁਰੂਆਤ

ਪਟਿਆਲਾ, 16 ਮਈ (ਅ.ਬ)-ਪਾਠੀ ਤੇ ਰਾਗੀ ਸਿੰਘਾਂ ਦੇ ਬੱਚਿਆਂ ਨੂੰ ਚੰਗੀ ਸਿੱਖਿਆ ਅਤੇ ਚੰਗਾ ਭਵਿੱਖ ਦੇਣ ਦੇ ਲਈ 'ਬੱਚਿਆਂ ਦੀ ਸਿੱਖਿਆ ਕੌਮ ਦਾ ਭਵਿੱਖ' ਨਾਂ ਦੇ ਅਹਿਮ ਪ੍ਰਾਜੈਕਟ ਦੀ ਸ਼ੁਰੂਆਤ ਯੰਗ ਪਰੋਗਰੈਸਿਵ ਸਿੱਖ ਫਿਰਨ ਵੱਲੋਂ ਡਾ. ਰਾਜਿੰਦਰ ਸਿੰਘ ਰਾਜੂ ਚੱਢਾ ਅਤੇ ...

ਪੂਰੀ ਖ਼ਬਰ »

ਬਿਜਲੀ ਨਿਗਮ ਨੇ 584 ਖਪਤਕਾਰਾਂ ਨੂੰ ਬਿਜਲੀ ਚੋਰੀ ਲਈ 88.18 ਲੱਖ ਰੁਪਏ ਕੀਤਾ ਜੁਰਮਾਨਾ

ਪਟਿਆਲਾ, 16 ਮਈ (ਧਰਮਿੰਦਰ ਸਿੰਘ ਸਿੱਧੂ)-ਬਿਜਲੀ ਨਿਗਮ ਨੇ ਪੰਜਾਬ 'ਚ ਬਿਜਲੀ ਚੋਰੀ ਵਿਰੁੱਧ ਜ਼ੋਰਦਾਰ ਮੁਹਿੰਮ ਉਲੀਕੀ ਹੋਈ ਹੈ | ਇਸ ਦੌਰਾਨ 13 ਅਤੇ 14 ਮਈ ਨੂੰ ਇਨਫੋਰਸਮੈਂਟ ਵਿੰਗ ਦੇ ਕਈ ਦਸਤਿਆਂ ਵਲੋਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ 'ਚ ਬਿਜਲੀ ਖਪਤਕਾਰਾਂ ਦੇ ...

ਪੂਰੀ ਖ਼ਬਰ »

ਬਰਸਾਤਾਂ ਤੋਂ ਪਹਿਲਾਂ ਡਰੇਨਾਂ, ਸੀਵਰੇਜ ਤੇ ਸੜਕਾਂ ਗਲੀਆਂ ਦੀ ਸਫ਼ਾਈ ਮੁਕੰਮਲ ਕਰੇਗਾ ਨਿਗਮ-ਕਮਿਸ਼ਨਰ

ਪਟਿਆਲਾ, 16 ਮਈ (ਗੁਰਵਿੰਦਰ ਸਿੰਘ ਔਲਖ)-ਨਿਗਮ ਕਮਿਸ਼ਨਰ ਅਦਿੱਤਿਆ ਉੱਪਲ ਨੇ ਬਰਸਾਤਾਂ ਤੋਂ ਪਹਿਲਾਂ ਸ਼ਹਿਰ ਦੀਆਂ ਪ੍ਰਮੁੱਖ ਡਰੇਨਾਂ, ਸੀਵਰੇਜ ਲਾਈਨਾਂ, ਸੜਕਾਂ ਤੇ ਗਲੀਆਂ ਦੀ ਸਫ਼ਾਈ ਦਾ ਕੰਮ ਤੁਰੰਤ ਸ਼ੁਰੂ ਕਰਨ ਦੇ ਹੁਕਮ ਜਾਰੀ ਕੀਤੇ ਹਨ ਤਾਂ ਜੋ ਮਾਨਸੂਨ ਦੌਰਾਨ ...

ਪੂਰੀ ਖ਼ਬਰ »

ਆਈ.ਡੀ.ਬੀ.ਆਈ. ਬੈਂਕ ਦੀ 'ਚ ਲੱਗੀ ਅੱਗ ਕਾਰਨ 20 ਲੱਖ ਦੇ ਕਰੀਬ ਹੋਇਆ ਨੁਕਸਾਨ

ਪਾਤੜਾਂ, 16 ਮਈ (ਜਗਦੀਸ਼ ਸਿੰਘ ਕੰਬੋਜ)-ਨਰਵਾਣਾ ਰੋਡ ਪਾਤੜਾਂ ਵਿਖੇ ਸਥਿਤ ਆਈ.ਡੀ.ਬੀ.ਆਈ. ਦੀ ਬੈਂਕ 'ਚ ਬੀਤੇ ਦਿਨ ਲੱਗੀ ਭਿਆਨਕ ਅੱਗ ਦੇ ਕਾਰਨ ਬੈਂਕ ਦੀ ਇਮਾਰਤ 'ਚ ਪਿਆ ਬੈਂਕ ਦਾ ਪੂਰਾ ਸਮਾਨ ਸੜ ਕੇ ਸਵਾਹ ਹੋ ਜਾਣ ਨਾਲ ਬੈਂਕ ਦੇ ਅਧਿਕਾਰੀਆਂ ਵਲੋਂ ਕਰੀਬ 20 ਲੱਖ ਰੁਪਏ ਦਾ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਬੁੱਧ ਜੈਅੰਤੀ ਮਨਾਈ

ਪਟਿਆਲਾ, 16 ਮਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਗੁਰੂ ਗੋਬਿੰਦ ਸਿੰਘ ਧਰਮ ਅਧਿਐਨ ਵਿਭਾਗ ਵਲੋਂ ਬੁੱਧ ਜਯੰਤੀ ਮਨਾਈ ਗਈ | ਇਸ ਸਮਾਗਮ 'ਚ ਅਮਰੀਕਾ ਤੋਂ ਪੰਜਾਬੀ ਯੂਨੀਵਰਸਿਟੀ 'ਚ ਆਏ ਵਿਜ਼ਟਿੰਗ ਪ੍ਰੋਫੈਸਰ ਲੈਲਾ ਚਮਨ ਖਾਨ ਨੇ ਵਿਸ਼ੇਸ਼ ਸ਼ਿਰਕਤ ...

ਪੂਰੀ ਖ਼ਬਰ »

ਮੈਨੇਜਰ ਰਣਜੀਤ ਸਿੰਘ ਦੀ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀਆਂ ਭੇਟ

ਪਟਿਆਲਾ, 16 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਨੇਜਰ ਰਣਜੀਤ ਸਿੰਘ ਗਾਜੀਪੁਰ ਦੇ ਸਦੀਵੀ ਵਿਛੋੜੇ ਦੀ ਅੰਤਿਮ ਅਰਦਾਸ ਅੱਜ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਦੀਵਾਨ ਹਾਲ ਵਿਖੇ ਹੋਈ | ਇਸ ਮੌਕੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਅਤੇ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਵਿੱਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ | ਮੈਨੇਜਰ ਰਣਜੀਤ ਸਿੰਘ ਗਾਜੀਪੁਰ ਦੀ ਅੰਤਿਮ ਅਰਦਾਸ ਮੌਕੇ ਧਾਰਮਿਕ, ਰਾਜਨੀਤਕ ਤੇ ਸਮਾਜਕ ਸ਼ਖ਼ਸੀਅਤਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਅਤੇ ਮੈਨੇਜਰਾਂ ਤੋਂ ਇਲਾਵਾ ਸੰਗਤਾਂ ਵੱਡੀ ਗਿਣਤੀ ਹਾਜ਼ਰ ਸਨ | ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਮੈਨੇਜਰ ਰਣਜੀਤ ਸਿੰਘ ਗਾਜੀਪੁਰ ਦਾ ਸਦੀਵੀ ਵਿਛੋੜਾ ਸਿਰਮੌਰ ਸੰਸਥਾ ਅਤੇ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ, ਪ੍ਰੰਤੂ ਗੁਰੂ ਸਾਹਿਬ ਦਾ ਫ਼ਲਸਫ਼ਾ ਸਾਰਿਆਂ ਨੂੰ ਪ੍ਰਮਾਤਮਾ ਦੇ ਭਾਣੇ 'ਚ ਰਹਿਣ ਦਾ ਬਲ ਪ੍ਰਦਾਨ ਕਰਦਾ ਹੈ | ਉਨ੍ਹਾਂ ਕਿਹਾ ਕਿ ਇਹ ਵਿਛੋੜਾ ਸਾਰਿਆਂ ਲਈ ਅਸਹਿ ਅਤੇ ਅਕਹਿ ਹੈ | ਇਸ ਮੌਕੇ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਮੈਨੇਜਰ ਰਣਜੀਤ ਸਿੰਘ ਗਾਜੀਪੁਰ ਦੇ ਸਪੁੱਤਰ ਨੂੰ ਦਸਤਾਰ ਵੀ ਭੇਟ ਕੀਤੀ ਅਤੇ ਪਰਿਵਾਰ ਦੀ ਹਰ ਸੰਭਵ ਮਾਲੀ ਸਹਾਇਤਾ ਦੇਣ ਦਾ ਭਰੋਸਾ ਦਿੱਤਾ ਗਿਆ | ਸ਼ਰਧਾਂਜਲੀ ਭੇਟ ਕਰਨ ਵਾਲਿਆਂ 'ਚ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਇੰਚਾਰਜ ਸੁਰਜੀਤ ਸਿੰਘ ਰੱਖੜਾ, ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਸਿੱਖ ਗੁਰਦੁਆਰਾ ਕਮਿਸ਼ਨ ਦੇ ਚੇਅਰਮੈਨ ਸਤਨਾਮ ਸਿੰਘ ਕਲੇਰ, ਸ਼੍ਰੋਮਣੀ ਕਮੇਟੀ ਮੈਂਬਰਾਂ 'ਚ ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਨਿਰਮੈਲ ਸਿੰਘ ਜੌਲਾ, ਜਥੇਦਾਰ ਹਰਪਾਲ ਸਿੰਘ ਜੱਲਾ, ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਵਲੋਂ ਬਾਬਾ ਵਿਸ਼ਵ ਪ੍ਰਤਾਪ ਸਿੰਘ, ਸਕੱਤਰ ਪਰਮਜੀਤ ਸਿੰਘ ਸਰੋਆ, ਜਥੇਦਾਰ ਜਗਤਾਰ ਸਿੰਘ ਰਾਜਲਾ, ਬਾਬਾ ਬਖ਼ਸ਼ੀਸ਼ ਸਿੰਘ, ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲੇ, ਸਾਬਕਾ ਚੇਅਰਮੈਨ ਜਸਪਾਲ ਸਿੰਘ ਕਲਿਆਣ, ਸਿਆਸੀ ਸਲਾਹਕਾਰ ਜਗਜੀਤ ਸਿੰਘ ਕੋਹਲੀ, ਸਾਬਕਾ ਵਿਧਾਇਕ ਐਨ.ਕੇ. ਸ਼ਰਮਾ ਅਤੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਭੇਜੇ ਗਏ ਸ਼ੋਕ ਮਤੇ ਵੀ ਪੜ੍ਹੇ ਗਏ | ਇਸ ਮੌਕੇ ਹੋਰਨਾਂ ਤੋਂ ਇਲਾਵਾ ਕਥਾਵਾਚਕ ਗਿਆਨੀ ਪਿ੍ਤਪਾਲ ਸਿੰਘ, ਹੈੱਡ ਗ੍ਰੰਥੀ ਹਰਵਿੰਦਰ ਸਿੰਘ, ਮੈਨੇ. ਨੱਥਾ ਸਿੰਘ, ਐਡੀਸ਼ਨਲ ਮੈਨੇ. ਕਰਨੈਲ ਸਿੰਘ ਵਿਰਕ, ਮੀਤ ਮੈਨੇ. ਇੰਦਰਜੀਤ ਸਿੰਘ ਗਿੱਲ ਤੋਂ ਇਲਾਵਾ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਮੈਨੇਜਰ ਤੇ ਸ਼੍ਰੋਮਣੀ ਕਮੇਟੀ ਦਾ ਸਟਾਫ਼ ਹਾਜ਼ਰ ਸੀ |

ਖ਼ਬਰ ਸ਼ੇਅਰ ਕਰੋ

 

ਖੇਤੀਬਾੜੀ ਵਿਭਾਗ ਨੇ ਨੋਡਲ ਅਫ਼ਸਰਾਂ ਨੂੰ ਤਰ ਵੱਤਰ ਸਿੱਧੀ ਬਿਜਾਈ ਦੀ ਟਰੇਨਿੰਗ ਦਿੱਤੀ

ਪਟਿਆਲਾ, 16 ਮਈ (ਅ.ਸ. ਆਹਲੂਵਾਲੀਆ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਨੇ 116 ਨੋਡਲ ਅਫ਼ਸਰਾਂ ਨੂੰ ਵੱਖ-ਵੱਖ ਸਥਾਨਾਂ 'ਤੇ ਜਾ ਕੇ ਤਰ ਵੱਤਰ ਸਿੱਧੀ ਬਿਜਾਈ ਕਰਨ ਦੀ ਟਰੇਨਿੰਗ ਪ੍ਰਦਾਨ ਕੀਤੀ¢ ਟਰੇਨਿੰਗ ਰਾਹੀਂ ਨੋਡਲ ਅਫ਼ਸਰਾਂ ਨੂੰ ਮਾਹਿਰਾਂ ਵਲੋਂ ...

ਪੂਰੀ ਖ਼ਬਰ »

ਪਿੰਡ ਰੱਤਾ ਖੇੜਾ 'ਚ 5 ਕਿੱਲੇ 18 ਮਰਲੇ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ

ਦੇਵੀਗੜ੍ਹ, 16 ਮਈ (ਰਾਜਿੰਦਰ ਸਿੰਘ ਮੌਜੀ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਆਦੇਸ਼ਾਂ ਤਹਿਤ ਪੰਜਾਬ ਸਰਕਾਰ ਵਲੋਂ ਸਰਕਾਰੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛਡਵਾਉਣ ਦੀ ਅਰੰਭੀ ਮੁਹਿੰਮ ਤਹਿਤ ਅੱਜ ਦੇਵੀਗੜ੍ਹ ਇਲਾਕੇ ਦੇ ਪਿੰਡ ਰੱਤਾਖੇੜਾ ਦੇ ਦੋ ਵਿਅਕਤੀਆਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਬਿਨਾਂ ਭੇਦਭਾਵ ਕੰਮ ਕਰ ਰਹੀ ਹੈ-ਪਠਾਣਮਾਜਰਾ

ਸਨੌਰ, 16 ਮਈ (ਸੋਖਲ)-ਆਮ ਆਦਮੀ ਪਾਰਟੀ ਦੀ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਿਨਾਂ ਕਿਸੇ ਸਿਆਸੀ ਬਦਲਾਖੋਰੀ ਤੋਂ ਵਿਕਾਸ ਦੇ ਕੰਮ ਕਰਨ ਨੂੰ ਤਰਜੀਹ ਦੇ ਰਹੀ ਹੈ | ਪੰਜਾਬ ਸਰਕਾਰ ਅਜਿਹੀ ਹੈ ਜੋ ਕਿ ਗਲਤ ਨੂੰ ਗਲਤ ਅਤੇ ਠੀਕ ਨੂੰ ਠੀਕ ...

ਪੂਰੀ ਖ਼ਬਰ »

ਰਾਜਪੁਰਾ ਟਰੱਕ ਯੂਨੀਅਨ ਦੇ ਵਫ਼ਦ ਨੇ ਵਿਧਾਇਕਾ ਨੀਨਾ ਮਿੱਤਲ ਨਾਲ ਕੀਤੀ ਮੁਲਾਕਾਤ

ਰਾਜਪੁਰਾ, 16 ਮਈ (ਜੀ.ਪੀ. ਸਿੰਘ)-ਰਾਜਪੁਰਾ ਟਰੱਕ ਯੂਨੀਅਨ ਦੇ ਮੁੱਖ ਆਗੂ ਹਰਵਿੰਦਰ ਸਿੰਘ ਵਾਲੀਆ ਦੀ ਅਗਵਾਈ ਵਿਚ ਯੂਨੀਅਨ ਦੇ ਵਫ਼ਦ ਨੇ ਆਪਣੀਆਂ ਮੰਗਾਂ ਦੇ ਸਬੰਧ 'ਚ ਹਲਕਾ ਰਾਜਪੁਰਾ ਦੀ ਵਿਧਾਇਕਾ ਨੀਨਾ ਮਿੱਤਲ ਦੇ ਨਾਲ ਮੁਲਾਕਾਤ ਕੀਤੀ ਗਈ | ਵਫ਼ਦ ਨੇ ਵਿਧਾਇਕਾ ਨੀਨਾ ...

ਪੂਰੀ ਖ਼ਬਰ »

ਔਰਤ ਦੀ ਕੁੱਟਮਾਰ ਕਰਨ ਤੇ ਜਾਨੋ ਮਾਰਨ ਦੀਆਂ ਧਮਕੀਆਂ ਦੇਣ 'ਤੇ ਅੱਧਾ ਦਰਜਨ ਨਾਮਜ਼ਦ

ਰਾਜਪੁਰਾ, 16 ਮਈ (ਜੀ.ਪੀ. ਸਿੰਘ)-ਥਾਣਾ ਸ਼ੰਭੂ ਦੀ ਪੁਲਿਸ ਨੇ ਇਕ ਔਰਤ ਦੀ ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ 2 ਔਰਤਾਂ ਸਣੇ ਅੱਧਾ ਦਰਜਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਡੇਂਗੂ ਦੇ ਖ਼ਾਤਮੇ ਲਈ ਨਗਰ ਨਿਗਮ ਵਲੋਂ ਚਲਾਈ ਜਾਵੇਗੀ ਵਿਸ਼ੇਸ਼ ਮੁਹਿੰਮ- ਮੇਅਰ

ਪਟਿਆਲਾ, 16 ਮਈ (ਗੁਰਵਿੰਦਰ ਸਿੰਘ ਔਲਖ)-ਡੇਂਗੂ ਸਬੰਧੀ ਸਿਹਤ ਵਿਭਾਗ ਵਲੋਂ ਜਾਰੀ ਕੀਤੇ ਤਾਜ਼ਾ ਅੰਕੜਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਮੇਅਰ ਸੰਜੀਵ ਸ਼ਰਮਾ ਬਿੱਟੂ ਅਤੇ ਨਗਰ ਨਿਗਮ ਕਮਿਸ਼ਨਰ ਅਦਿੱਤਿਆ ਉੱਪਲ ਵਲੋਂ ਇਕ ਸਾਂਝੀ ਮੀਟਿੰਗ ਕਰਕੇ ਡੇਂਗੂ ਦੀ ਰੋਕਥਾਮ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਗ਼ਲਤ ਤਰੱਕੀਆਂ ਦੇ ਮਾਮਲੇ 'ਤੇ ਏ-ਕਲਾਸ ਐਸੋਸੀਏਸ਼ਨ ਦਾ ਧਰਨਾ ਜਾਰੀ

ਪਟਿਆਲਾ, 16 ਮਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ ਏ ਕਲਾਸ ਐਸੋਸੀਏਸ਼ਨ ਵਲੋਂ ਪਿਛਲੇ ਕਈ ਦਿਨਾ ਤੋਂ ਦਿੱਤਾ ਜਾ ਰਿਹਾ ਧਰਨਾ ਅੱਜ ਵੀ ਜਾਰੀ ਰਿਹਾ | ਅੱਜ ਦੇ ਧਰਨੇ ਵਿਚ ਪੰਜਾਬ ਜਨਰਲ ਕੈਟਾਗਰੀ ਐਸੋਸੀਏਸ਼ਨ ਵਲੋਂ ਸੁਖਵੀਰ ਪਾਲ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX