ਤਾਜਾ ਖ਼ਬਰਾਂ


ਜੰਮੂ-ਕਸ਼ਮੀਰ 'ਚ ਆਤਮਘਾਤੀ ਹਮਲੇ 'ਚ 6 ਦੀ ਮੌਤ, ਜ਼ਖਮੀ ਫੌਜੀ ਦੀ ਮੌਤ
. . .  6 minutes ago
ਐਨ.ਡੀ.ਆਰ.ਐਫ. ਦੀ ਟੀਮ ਵਲੋਂ ਨਾਲੇ 'ਚ ਡਿੱਗੇ ਦੋ ਸਾਲਾ ਬੱਚੇ ਦੀ ਤਲਾਸ਼ ਲਈ ਸਰਚ ਅਪ੍ਰੇਸ਼ਨ ਤੀਜੇ ਦਿਨ ਵੀ ਜਾਰੀ ਰਿਹਾ
. . .  about 1 hour ago
ਕਪੂਰਥਲਾ, 11 ਅਗਸਤ (ਅਮਰਜੀਤ ਕੋਮਲ)-ਐਨ.ਡੀ.ਆਰ.ਐਫ. ਦੀ ਟੀਮ ਵਲੋਂ ਸ਼ਾਲਾਮਾਰ ਬਾਗ ਨੇੜੇ ਇਕ ਨਿੱਜੀ ਹੋਟਲ ਦੇ ਸਾਹਮਣੇ ਗੰਦੇ ਨਾਲੇ ਵਿਚ ਡਿੱਗੇ ਪ੍ਰਵਾਸੀ ਮਜ਼ਦੂਰ ਦੇ ਦੋ ਸਾਲਾ ਬੱਚੇ ...
ਵਾਲਮੀਕ ਸਮਾਜ ਨੇ 12 ਅਗਸਤ ਲਈ ਦਿੱਤਾ ਪੰਜਾਬ ਬੰਦ ਦਾ ਸੱਦਾ ਮੁੱਖ ਮੰਤਰੀ ਦੇ ਭਰੋਸੇ ਮਗਰੋਂ ਵਾਪਸ ਲਿਆ
. . .  about 2 hours ago
ਅੰਮ੍ਰਿਤਸਰ, 12 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ )-ਵਾਲਮੀਕ ਸਮਾਜ ਅਤੇ ਭਗਵਾਨ ਵਾਲਮੀਕ ਤੀਰਥ ਪ੍ਰਬੰਧ ਕਮੇਟੀ ਵਲੋਂ 12 ਅਗਸਤ ਨੂੰ ਦਿੱਤਾ ਗਿਆ ਪੰਜਾਬ ਬੰਦ ਦਾ ਸੱਦਾ ਸਮਾਜ ਦੇ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ...
ਅੰਮ੍ਰਿਤਸਰ ਨਜ਼ਦੀਕ ਟਰੱਕ ਡਰਾਈਵਰ ਨੇ ਸੰਧਵਾਂ ਦੀ ਕਾਰ ਨੂੰ ਮਾਰੀ ਟੱਕਰ, ਬਚਾਅ ਹੋਇਆ
. . .  about 3 hours ago
ਅੰਮ੍ਰਿਤਸਰ, 11 ਅਗਸਤ (ਰੇਸ਼ਮ ਸਿੰਘ )-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਕਾਰ ਨੂੰ ਅੰਮ੍ਰਿਤਸਰ ਸਾਹਿਬ ਨਜ਼ਦੀਕ ਅੱਜ ਇਕ ਟਰੱਕ ਡਰਾਈਵਰ ਨੇ ਟੱਕਰ ਮਾਰ ਦਿੱਤੀ । ਸੰਧਵਾਂ ਇਸੇ ਕਾਰ 'ਚ ਬੈਠੇ...
ਪੰਜਾਬ ਸਰਕਾਰ ਵਲੋਂ ਸਿਖਿਆ ਸੰਸਥਾਵਾਂ ਲਈ 55.98 ਕਰੋੜ ਰੁਪਏ ਦੀ ਰਾਸ਼ੀ ਜਾਰੀ
. . .  about 3 hours ago
ਪੀ.ਐੱਨ.ਬੀ. ਦੇਤਵਾਲ ਬ੍ਰਾਂਚ ’ਚ ਗੰਨ ਪੁਆਇੰਟ ’ਤੇ 7.44 ਲੱਖ ਦੀ ਡਕੈਤੀ
. . .  about 4 hours ago
ਮੁੱਲਾਂਪੁਰ-ਦਾਖਾ,( ਲੁਧਿਆਣਾ)-, 11 ਅਗਸਤ (ਨਿਰਮਲ ਸਿੰਘ ਧਾਲੀਵਾਲ)- ਮੁੱਲਾਂਪੁਰ ਤਹਿਸੀਲ ਦੇ ਪਿੰਡ ਦੇਤਵਾਲ ਵਿਖੇ ਪੰਜਾਬ ਨੈਸ਼ਨਲ ਬੈਂਕ (ਪੀ.ਐੱਨ.ਬੀ.) ਦੀ ਦੇਤਵਾਲ ਸ਼ਾਖਾ ’ਚ ...
ਮਾਨ ਸਰਕਾਰ ਦੀ ਵੱਡੀ ਸੌਗ਼ਾਤ , ਮਲੇਰਕੋਟਲਾ ਵਿਖੇ ਮੈਡੀਕਲ ਕਾਲਜ ਜਲਦ ਤਿਆਰ ਕਰਨ ਦੇ ਹੁਕਮ
. . .  about 4 hours ago
ਯੂਕੋ ਬੈਂਕ ਲੁੱਟ ਮਾਮਲੇ 'ਚ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਦੋਸ਼ੀ
. . .  about 4 hours ago
ਜਲੰਧਰ , 11 ਅਗਸਤ -ਕੁਝ ਦਿਨ ਪਹਿਲਾਂ ਯੂਕੋ ਬੈਂਕ 'ਚ 13 ਲੱਖ 84 ਹਜ਼ਾਰ ਦੀ ਲੁੱਟ ਹੋਈ ਸੀ , ਇਸ ਮਾਮਲੇ 'ਚ ਪੁਲਿਸ ਨੇ ਵਿਨੈ ਦੋਸ਼ੀ, ਤਰੁਨ ਨਾਹਰ ਤੇ ਅਜੇ ਪਾਲ ਨੂੰ ਗ੍ਰਿਫ਼ਤਾਰ ਕੀਤਾ ਹੈ ।ਇਨ੍ਹਾਂ ਤੋਂ 7 ਲੱਖ 50 ਹਜ਼ਾਰ ਦੀ ਨਕਦੀ ਤੇ ਹਥਿਆਰ ਵੀ ਬਰਾਮਦ ਕੀਤੇ ਹਨ ।
ਡਾ. ਰਾਜ ਬਹਾਦਰ ਦਾ ਅਸਤੀਫ਼ਾ ਮੁੱਖ ਮੰਤਰੀ ਮਾਨ ਵਲੋਂ ਮਨਜ਼ੂਰ
. . .  about 5 hours ago
ਚੰਡੀਗੜ੍ਹ, 11 ਅਗਸਤ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਾਈਸ ਚਾਂਸਲਰ ਡਾ. ਰਾਜ ਬਹਾਦਰ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ। ਪਿਛਲੇ ਦਿਨੀਂ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ...
ਕੱਲ੍ਹ ਦਾ ਪੰਜਾਬ ਬੰਦ ਮੁਲਤਵੀ ਹੋਣ ਦੇ ਆਸਾਰ ਬਣੇ
. . .  about 6 hours ago
ਅੰਮ੍ਰਿਤਸਰ ,11 ਅਗਸਤ (ਰੇਸ਼ਮ ਸਿੰਘ) - ਵਾਲਮੀਕ ਸੰਗਠਨਾਂ ਵਲੋਂ ਕੱਲ੍ਹ ਦੇ ਪੰਜਾਬ ਬੰਦ ਦਾ ਸੱਦਾ ਮੁਲਤਵੀ ਹੋਣ ਦੇ ਆਸਾਰ ਬਣ ਗਏ ਹਨ । ਪੰਜਾਬ ਸਰਕਾਰ ਵਲੋਂ ਵਾਲਮੀਕ ਭਾਈਚਾਰੇ ਦੀਆਂ ਮੰਗਾਂ ’ਤੇ ਸੁਹਿਰਦਤਾ ਨਾਲ ਵਿਚਾਰ...
ਐੱਸ. ਸੀ. ਵਿਦਿਆਰਥੀਆਂ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ
. . .  about 5 hours ago
ਜੰਮੂ-ਕਸ਼ਮੀਰ : ਪੈਟਰੋਲ ਪੰਪ, ਰਾਮਬਨ ਨੇੜੇ ਢਿਗਾਂ ਡਿੱਗਣ ਕਾਰਨ ਐਨ. ਐੱਚ. 44 ਨੂੰ ਰੋਕਿਆ ਗਿਆ
. . .  about 6 hours ago
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  about 7 hours ago
ਭੀਖੀ, 11 ਅਗਸਤ (ਬਲਦੇਵ ਸਿੰਘ ਸਿੱਧੂ)- ਜ਼ਿਲ੍ਹਾ ਮਾਨਸਾ ਦੇ ਪਿੰਡ ਸਮਾਓ ਵਿਖੇ ਕੁਝ ਅਣਪਛਾਤੇ ਨੌਜਵਾਨਾਂ ਵਲੋਂ ਸ਼ੈਂਟੀ ਸਿੰਘ ਪੁੱਤਰ ਕਾਲਾ ਸਿੰਘ ਲਗਭਗ (18) ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਹੈ। ਭੀਖੀ ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।
ਪ੍ਰਨੀਤ ਕੌਰ ਕੈਰੋਂ ਨੇ ਆਪਣੇ ਭਰਾ ਸੁਖਬੀਰ ਸਿੰਘ ਬਾਦਲ ਦੇ ਬੰਨ੍ਹੀ ਰੱਖੜੀ
. . .  about 7 hours ago
ਚੰਡੀਗੜ੍ਹ, 11 ਅਗਸਤ-ਪ੍ਰਨੀਤ ਕੌਰ ਕੈਰੋਂ ਨੇ ਆਪਣੇ ਭਰਾ ਸੁਖਬੀਰ ਸਿੰਘ ਬਾਦਲ ਦੇ ਬੰਨ੍ਹੀ ਰੱਖੜੀ
15 ਅਗਸਤ ਨੂੰ 23 ਕੈਦੀ ਰਿਹਾਅ ਕੀਤੇ ਜਾਣਗੇ-ਹਰਜੋਤ ਸਿੰਘ ਬੈਂਸ
. . .  about 8 hours ago
ਚੰਡੀਗੜ੍ਹ, 11 ਅਗਸਤ-15 ਅਗਸਤ ਨੂੰ 23 ਕੈਦੀ ਰਿਹਾਅ ਕੀਤੇ ਜਾਣਗੇ-ਹਰਜੋਤ ਸਿੰਘ ਬੈਂਸ
ਹਿਮਾਚਲ ਪ੍ਰਦੇਸ਼: ਕੁੱਲੂ 'ਚ ਮੋਹਲੇਧਾਰ ਮੀਂਹ ਕਾਰਨ ਵਹਿ ਗਈਆਂ ਕਈ ਦੁਕਾਨਾਂ ਤੇ ਵਾਹਨ, 2 ਲੋਕਾਂ ਦੀ ਮੌਤ
. . .  about 7 hours ago
ਸ਼ਿਮਲਾ, 11 ਅਗਸਤ-ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੇ ਕੁਝ ਹਿੱਸਿਆਂ 'ਚ ਮੀਂਹ ਨੇ ਭਾਰੀ ਤਬਾਹੀ ਮਚਾਈ ਹੋਈ ਹੈ। ਕੁੱਲੂ ਜ਼ਿਲ੍ਹੇ 'ਚ ਅਚਾਨਕ ਆਏ ਭਾਰੀ ਮੀਂਹ ਕਾਰਨ 2 ਔਰਤਾਂ ਮਲਬੇ ਹੇਠ ਜ਼ਿੰਦਾ ਦੱਬ ਗਈਆਂ, ਜਦਕਿ ਦੁਕਾਨਾਂ ਅਤੇ ਵਾਹਨ ਵਹਿ ਗਏ ਅਤੇ ਹੋਰ ਥਾਵਾਂ 'ਤੇ ਹੜ੍ਹਾਂ ਕਾਰਨ ਹਾਈਵੇਅ ਬੰਦ ਹੋ ਗਏ ਹਨ।
ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪਾਰਟੀ ਵਲੰਟੀਅਰਾਂ ਦੇ ਬੰਨ੍ਹੀ ਰੱਖੜੀ
. . .  about 8 hours ago
ਸੰਗਰੂਰ, 11ਅਗਸਤ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਭੈਣ ਭਰਾ ਦੇ ਪਵਿੱਤਰ ਰਿਸ਼ਤੇ ਦੇ ਤਿਉਹਾਰ ਰੱਖੜੀ ਮੌਕੇ ਸਥਾਨਕ ਰੈਸਟ ਹਾਊਸ ਵਿਖੇ ਪੁੱਜੇ 100 ਦੇ ਕਰੀਬ ਪਾਰਟੀ ਵਲੰਟੀਅਰਾਂ ਦੇ ਰੱਖੜੀ ਬੰਨ੍ਹੀ...
ਜੰਮੂ-ਕਸ਼ਮੀਰ: ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਕੀਤੀ ਗਈ ਆਯੋਜਿਤ
. . .  about 8 hours ago
ਸ਼੍ਰੀਨਗਰ, 11 ਅਗਸਤ-ਜੰਮੂ-ਕਸ਼ਮੀਰ 'ਚ ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਆਯੋਜਿਤ ਕੀਤੀ ਗਈ। ਰੈਲੀ 'ਚ 8,000 ਤੋਂ ਵਧ ਵਿਦਿਆਰਥੀਆਂ ਅਤੇ ਨੌਜਵਾਨਾਂ ਨੇ ਭਾਗ ਲਿਆ।
ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
. . .  about 8 hours ago
ਨਵੀਂ ਦਿੱਲੀ, 11 ਅਗਸਤ-ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
ਮਾਮਲਾ: ਕਤਲ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕਰਨ ਦਾ, ਖੇਤ ਮਜ਼ਦੂਰ ਯੂਨੀਅਨ ਵਲੋਂ ਥਾਣਾ ਲੋਪੋਕੇ ਦਾ ਕੀਤਾ ਗਿਆ ਘਿਰਾਓ
. . .  about 9 hours ago
ਲੋਪੋਕੇ, 11 ਅਗਸਤ (ਗੁਰਵਿੰਦਰ ਸਿੰਘ ਕਲਸੀ)- ਤਹਿਸੀਲ ਲੋਪੋਕੇ ਅਧੀਨ ਆਉਂਦੇ ਪਿੰਡ ਸਾਰੰਗੜਾ ਵਿਖੇ ਬੀਤੀ ਰਾਤ ਕੁਝ ਲੋਕਾਂ ਵਲੋਂ ਮਾਮੂਲੀ ਵਿਵਾਦ ਨੂੰ ਲੈ ਕੇ ਪਿੰਡ ਦੇ ਨੌਜਵਾਨ ਵਿਅਕਤੀ ਦਾ ਇਕ ਵਿਅਕਤੀ ਵਲੋਂ ਗੋਲੀ ਮਾਰ...
ਬਿਕਰਮ ਸਿੰਘ ਮਜੀਠੀਆ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕਰਨ ਪਹੁੰਚੇ ਕਈ ਆਗੂ
. . .  about 9 hours ago
ਚੰਡੀਗੜ੍ਹ, 11 ਅਗਸਤ-ਜੇਲ੍ਹ 'ਚੋਂ ਰਿਹਾਅ ਹੋਣ ਉਪਰੰਤ ਅੱਜ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨ ਲਈ ਬੀਬੀ ਜਗੀਰ ਕੌਰ, ਡਾ. ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ, ਜਨਮੇਜਾ ਸਿੰਘ ਸੇਖੋਂ...
ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
. . .  about 9 hours ago
ਨਵੀਂ ਦਿੱਲੀ, 11 ਅਗਸਤ-ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
. . .  about 9 hours ago
ਚੰਡੀਗੜ੍ਹ, 11 ਅਗਸਤ-ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
. . .  about 10 hours ago
ਨਵੀਂ ਦਿੱਲੀ, 11 ਅਗਸਤ-ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਬੀ.ਐੱਸ.ਐੱਫ. ਦੇ ਜਵਾਨਾਂ ਨੂੰ ਸਾਬਕਾ ਸਿਹਤ ਮੰਤਰੀ ਪ੍ਰੋ ਲਕਸ਼ਮੀ ਕਾਂਤਾ ਚਾਵਲਾ ਨੇ ਬੰਨ੍ਹੀਆਂ ਰੱਖੜੀਆਂ
. . .  about 10 hours ago
ਅਟਾਰੀ, 11 ਅਗਸਤ (ਗੁਰਦੀਪ ਸਿੰਘ ਅਟਾਰੀ ਬਾਰਡਰ)-ਅਟਾਰੀ ਸਰਹੱਦ 'ਤੇ ਰੱਖੜੀ ਦਾ ਤਿਉਹਾਰ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸ਼ੁੱਭ ਦਿਹਾੜੇ ਮੌਕੇ ਸਾਬਕਾ ਸਿਹਤ ਮੰਤਰੀ ਅਤੇ ਸਮਾਜ ਸੇਵਕਾ ਪ੍ਰੋ ਲਕਸ਼ਮੀ ਕਾਂਤਾ ਚਾਵਲਾ ਨੇ ਭਾਰਤ-ਪਾਕਿਸਤਾਨ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਜੇਠ ਸੰਮਤ 554
ਵਿਚਾਰ ਪ੍ਰਵਾਹ: ਮਨੁੱਖ ਦਾ ਮਨੁੱਖ ਵਿਰੁੱਧ ਕੀਤਾ ਜ਼ੁਲਮ, ਹਜ਼ਾਰਾਂ ਲੋਕਾਂ ਨੂੰ ਰੁਆ ਦਿੰਦਾ ਹੈ। -ਹੋਰੇਸ ਵਾਲਪੋਲ

ਪਟਿਆਲਾ

ਸਰਕਾਰ ਦੇ ਛੋਟੇ ਕਿਸਾਨਾਂ ਤੋਂ ਪੰਚਾਇਤੀ ਜ਼ਮੀਨਾਂ ਖਾਲੀ ਕਰਵਾਉਣ ਦੇ ਵਿਰੋਧ 'ਚ ਉਤਰਿਆ ਅਕਾਲੀ ਦਲ

ਪਟਿਆਲਾ, 16 ਮਈ (ਮਨਦੀਪ ਸਿੰਘ ਖਰੌੜ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਸਾਂਸਦ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਜੇਕਰ ਸਰਕਾਰ ਨੇ ਛੋਟੇ ਕਿਸਾਨਾਂ ਦਾ ਉਜਾੜਾ ਨਾ ਰੋਕਿਆ ਤਾਂ ਸ਼੍ਰੋਮਣੀ ਅਕਾਲੀ ਦਲ ਸਰਕਾਰ ਦੇ ਖ਼ਿਲਾਫ਼ ...

ਪੂਰੀ ਖ਼ਬਰ »

ਨਵੀਂ ਸਰਕਾਰ ਅਤੇ ਜੇਲ੍ਹ ਅਧਿਕਾਰੀਆਂ ਦੇ ਦਾਅਵੇ ਮੁੜ ਸਾਬਤ ਹੋਏ ਖੋਖਲੇ

ਨਾਭਾ, 16 ਮਈ (ਅਮਨਦੀਪ ਸਿੰਘ ਲਵਲੀ)-ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਵਲੋਂ ਜੇਲ੍ਹਾਂ ਵਿਚ ਸਖ਼ਤੀ ਕਰਨ ਦੇ ਬਾਵਜੂਦ ਵੀ ਗ਼ੈਰਕਾਨੰੂਨੀ ਸਮਾਨ ਦਾ ਮਿਲਣਾ ਲਗਾਤਾਰ ਜਾਰੀ ਹੈ ਇਤਿਹਾਸਕ ਨਗਰੀ ਨਾਭਾ ਅੰਦਰ ਬਣੀਆਂ ਜੇਲ੍ਹਾਂ ਲਗਾਤਾਰ ਪਿਛਲੇ ਲੰਬੇ ਸਮੇਂ ...

ਪੂਰੀ ਖ਼ਬਰ »

ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟਰ ਵਰਕਰਜ਼ ਯੂਨੀਅਨ ਨੇ ਫੂਕਿਆ ਸਰਕਾਰ ਦਾ ਪੁਤਲਾ

ਰਾਜਪੁਰਾ, 16 ਮਈ (ਰਣਜੀਤ ਸਿੰਘ)-ਅੱਜ ਇਥੇ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਨੇ ਆਪਣੀਆਂ ਮੰਗਾਂ ਦੇ ਹੱਕ ਵਿਚ ਪੁਤਲਾ ਸਾੜ ਕੇ ਨਾਅਰੇਬਾਜ਼ੀ ਕੀਤੀ ਅਤੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਆਪਣੇ ਵਾਅਦਿਆਂ ਤੋਂ ਮੁਕਰ ਰਹੀ ਹੈ ਅਤੇ ਮੁਲਾਜ਼ਮ ...

ਪੂਰੀ ਖ਼ਬਰ »

ਪਾਤੜਾਂ ਇਲਾਕੇ ਦੇ ਸੇਵਾ ਕੇਂਦਰਾਂ ਦੇ ਕਰਮਚਾਰੀਆਂ ਨੇ ਕਲਮ ਛੱਡੋ ਹੜਤਾਲ ਕਰਕੇ ਸਰਕਾਰ ਤੇ ਕੰਪਨੀਆਂ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਪਾਤੜਾਂ, 16 ਮਈ (ਜਗਦੀਸ਼ ਸਿੰਘ ਕੰਬੋਜ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸਹੂਲਤਾਂ ਦੇਣ ਦਾ ਦਾਅਵਾ ਕਰਦਿਆਂ ਖੋਲ੍ਹੇ ਗਏ ਸੇਵਾ ਕੇਂਦਰਾਂ 'ਚ ਬੀਤੇ ਛੇ ਸਾਲਾਂ ਤੋਂ ਲਗਾਤਾਰ ਸੇਵਾਵਾਂ ਨਿਭਾਉਂਦੇ ਆ ਰਹੇ ਕਰਮਚਾਰੀਆਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਵਿੱਢੇ ...

ਪੂਰੀ ਖ਼ਬਰ »

ਕਰਹਾਲੀ ਸਾਹਿਬ ਨੇੜੇ ਸੂਏ ਦੇ ਪੁਲ ਹੇਠੋਂ ਗੁਟਕਾ ਸਾਹਿਬ ਦੇ ਖਿੱਲਰੇ ਅੰਗ ਮਿਲੇ

ਡਕਾਲਾ, 16 ਮਈ (ਪਰਗਟ ਸਿੰਘ ਬਲਬੇੜਾ)-ਪਟਿਆਲਾ ਜ਼ਿਲੇ੍ਹ ਦੇ ਪਿੰਡ ਕਰਹਾਲੀ ਸਾਹਿਬ ਲਾਗੇ ਲੰਘਦੇ ਸੂਏ ਦੀ ਇਕ ਪੁਲੀ ਹੇਠੋਂ ਗੁਟਕਾ ਸਾਹਿਬ ਦੇ ਖਿੱਲਰੇ ਹੋਏ ਅੰਗ ਤੇ ਕਕਾਰ ਬਰਾਮਦ ਹੋਣ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ | ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪਿੰਡ ...

ਪੂਰੀ ਖ਼ਬਰ »

ਮੋਟਰਸਾਈਕਲ ਲੈੈ ਕੇ ਗਿਆ ਨੌਜਵਾਨ ਘਰ ਨਹੀਂ ਪਰਤਿਆ

ਪਟਿਆਲਾ, 16 ਮਈ (ਮਨਦੀਪ ਸਿੰਘ ਖਰੌੜ)-ਇੱਥੋਂ ਦਾ ਰਹਿਣ ਵਾਲਾ 27 ਸਾਲਾ ਨੌਜਵਾਨ ਘਰੋਂ ਮੋਟਰਸਾਈਕਲ ਲੈਕੇ ਮਿੰਨੀ ਸਕੱਤਰੇਤ ਪਟਿਆਲਾ ਵਿਖੇ ਗਿਆ ਸੀ, ਪਰ ਹੁਣ ਤੱਕ ਘਰ ਵਾਪਸ ਨਹੀਂ ਪਰਤਿਆ ਹੈ | ਇਸ ਸੰਬੰਧੀ ਲੜਕੇ ਅਨੁਜ ਕੁਮਾਰ ਦੇ ਪਿਤਾ ਤੇਜਪਾਲ ਵਾਸੀ ਬਡੰੂਗਰ ਨੇ ਥਾਣਾ ...

ਪੂਰੀ ਖ਼ਬਰ »

ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਸਮਾਣਾ, 16 ਮਈ (ਗੁਰਦੀਪ ਸ਼ਰਮਾ)-27 ਸਾਲਾ ਨੌਜਵਾਨ ਨੇ ਆਪਣੇ ਘਰ ਪੱਖੇ ਨਾਲ ਲਟਕ ਕੇ ਖ਼ੁਦਕੁਸ਼ੀ ਕਰ ਲੈਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ | ਸ਼ਹਿਰੀ ਥਾਣਾ ਪੁਲਿਸ 'ਚ ਤੈਨਾਤ ਹੌਲਦਾਰ ਧਰਮਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਨਪ੍ਰੀਤ ਸਿੰਘ ਪੁੱਤਰ ਬਲਦੇਵ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਆਰੰਭੇ ਪ੍ਰੋਗਰਾਮ 'ਤੁਹਾਡੀ ਸਰਕਾਰ, ਤੁਹਾਡੇ ਦੁਆਰ' ਨੂੰ ਪਟਿਆਲਾ ਜ਼ਿਲ੍ਹੇ 'ਚ ਲਾਗੂ ਕਰਨ ਲਈ ਰਣਨੀਤੀ ਤਿਆਰ-ਸਾਕਸ਼ੀ ਸਾਹਨੀ

ਪਟਿਆਲਾ, 16 ਮਈ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅਰੰਭੇ ਨਿਵੇਕਲੇ ਪ੍ਰੋਗਰਾਮ 'ਤੁਹਾਡੀ ਸਰਕਾਰ ਤੁਹਾਡੇ ਦੁਆਰ' ਨੂੰ ਪਟਿਆਲਾ ਜ਼ਿਲ੍ਹੇ 'ਚ ਲਾਗੂ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰਣਨੀਤੀ ਤਿਆਰ ਕਰ ਲਈ ਗਈ ਹੈ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਇਕ ਔਰਤ ਦੀ ਮੌਤ ਪੁੱਤਰ ਜ਼ਖ਼ਮੀ

ਰਾਜਪੁਰਾ, 16 ਮਈ (ਜੀ.ਪੀ. ਸਿੰਘ)- ਰਾਜਪੁਰਾ-ਅੰਬਾਲਾ ਮੁੱਖ ਕੌਮੀ ਸ਼ਾਹ ਮਾਰਗ ਨੰਬਰ 44 'ਤੇ ਮੋਟਰਸਾਈਕਲ ਤੇ ਕਾਰ ਦੀ ਆਪਸੀ ਟੱਕਰ 'ਚ ਮੋਟਰਸਾਈਕਲ ਸਵਾਰ ਇਕ ਔਰਤ ਦੀ ਮੌਤ ਹੋ ਗਈ ਅਤੇ ਉਸ ਦਾ ਪੁੱਤਰ ਗੰਭੀਰ ਜ਼ਖ਼ਮੀ ਹੋ ਗਿਆ | ਥਾਣਾ ਸ਼ੰਭੂ ਦੀ ਪੁਲਿਸ ਨੇ ਅਣਪਛਾਤੇ ਕਾਰ ...

ਪੂਰੀ ਖ਼ਬਰ »

ਸੇਵਾ ਕੇਂਦਰ ਦੇ ਕਰਮਚਾਰੀਆਂ ਨੇ ਤਹਿਸੀਲਦਾਰ ਨੂੰ ਦਿੱਤਾ ਮੰਗ ਪੱਤਰ

ਦੇਵੀਗੜ੍ਹ, 16 ਮਈ (ਰਾਜਿੰਦਰ ਸਿੰਘ ਮੌਜੀ)-ਸਬ ਡਵੀਜ਼ਨ ਦੂਧਨ ਸਾਧਾਂ ਅਧੀਨ ਪੈਂਦੇ ਸੇਵਾ ਕੇਂਦਰਾਂ ਦੇ ਕਰਮਚਾਰੀਆਂ ਵੱਲੋਂ ਇੱਕ ਰੋਜ਼ਾ ਕਲਮ ਛੋੜ ਹੜਤਾਲ ਕੀਤੀ ਗਈ ਜਿਸ ਕਾਰਨ ਪਿੰਡਾਂ ਦੇ ਲੋਕਾਂ ਨੂੰ ਭਾਰੀ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ | ਸੇਵਾ ਕੇਂਦਰ ਦੇ ...

ਪੂਰੀ ਖ਼ਬਰ »

ਆਤਮ-ਹੱਤਿਆ ਲਈ ਉਕਸਾਉਣ ਵਾਲੀ ਔਰਤ ਮਹੀਨਾ ਬੀਤੇ ਜਾਣ ਤੋਂ ਵੀ ਪੁਲਿਸ ਦੀ ਪਹੁੰਚ ਤੋਂ ਦੂਰ

ਰਾਜਪੁਰਾ, 16 ਮਈ (ਰਣਜੀਤ ਸਿੰਘ)-ਇੱਥੋਂ ਦੇ ਪੀਰ ਕਾਲੋਨੀ ਵਾਸੀ ਨੌਜਵਾਨ ਨੇ ਇਕ ਔਰਤ ਦੀਆਂ ਧਮਕੀਆਂ ਤੋਂ ਤੰਗ ਆ ਕੇ ਆਤਮ ਹੱਤਿਆ ਕਰ ਲਈ ਸੀ | ਇਸ 'ਤੇ ਪੁਲਿਸ ਨੇ ਔਰਤ ਦੇ ਖ਼ਿਲਾਫ਼ ਕੇਸ ਦਰਜ ਤਾਂ ਕਰ ਲਿਆ ਸੀ ਪਰ ਅੱਜ ਮਹੀਨਾ ਬੀਤ ਜਾਣ 'ਤੇ ਵੀ ਔਰਤ ਪੁਲਿਸ ਦੀ ਪਹੁੰਚ ਤੋਂ ...

ਪੂਰੀ ਖ਼ਬਰ »

ਆਜ਼ਾਦੀ ਘੁਲਾਟੀਆਂ ਨੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਪਟਿਆਲਾ, 16 ਮਈ (ਗੁਰਪ੍ਰੀਤ ਸਿੰਘ ਚੱਠਾ)-ਅੱਜ ਡਿਪਟੀ ਕਮਿਸ਼ਨਰ ਦਫ਼ਤਰ ਪਟਿਆਲਾ ਵਿਖੇ ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਦੇ ਸੂਬਾ ਪੱਧਰੀ ਵਫ਼ਦ ਵਲੋਂ ਸੂਬਾ ਜਨਰਲ ਸਕੱਤਰ ਇੰਦਰਪਾਲ ਸਿੰਘ ਧਾਲੀਵਾਲ ਸੋਨੀ ਪੋਤਰਾ ਸਵਰਗਵਾਸੀ ਬੰਤਾ ਸਿੰਘ ...

ਪੂਰੀ ਖ਼ਬਰ »

ਪਟਿਆਲਾ ਪੁਲਿਸ ਨੇ ਜ਼ਿਲੇ੍ਹ 'ਚ ਅਣਸੁਖਾਵੀਂ ਘਟਨਾਵਾਂ ਰੋਕਣ ਲਈ ਸਪੈਸ਼ਲ ਫੋਰਸ ਦਾ ਕੀਤਾ ਗਠਨ

ਪਟਿਆਲਾ, 16 ਮਈ (ਮਨਦੀਪ ਸਿੰਘ ਖਰੌੜ)-ਪਿਛਲੇ ਕੁਝ ਦਿਨਾ 'ਚ ਪੰਜਾਬ ਵਿਚ ਵਾਪਰੀਆਂ ਘਟਨਾਵਾਂ ਦੇ ਮੱਦੇਨਜ਼ਰ ਪਟਿਆਲਾ ਪੁਲਿਸ ਵਲੋਂ ਲੋਕਾਂ ਦੀ ਸੁਰੱਖਿਆ ਲਈ ਅਤੇ ਜ਼ਿਲੇ੍ਹ ਵਿਚ ਅਮਨ ਕਾਨੂੰਨ ਬਣਾਈ ਰੱਖਣ ਲਈ ਥਾਣਿਆਂ ਦੇ ਪੁਲਿਸ ਮੁਲਾਜ਼ਮਾਂ ਦੀ ਸਪੈਸ਼ਲ ਫੋਰਸ ਤਿਆਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਦਿਤਾ ਐੱਸ.ਡੀ.ਐਮ. ਨੂੰ ਮੰਗ ਪੱਤਰ

ਰਾਜਪੁਰਾ, 16 ਮਈ (ਰਣਜੀਤ ਸਿੰਘ)-ਅੱਜ ਇੱਥੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਆਪਣੀਆਂ ਭਖਦੀਆਂ ਮੰਗਾਂ ਦੇ ਸੰਬੰਧ ਵਿਚ ਐੱਸ.ਡੀ.ਐਮ. ਰਾਜਪੁਰਾ ਡਾ. ਹਿਮਾਂਸ਼ੂ ਗੁਪਤਾ ਨੂੰ ਮੰਗ ਪੱਤਰ ਦਿਤਾ | ਇਸ 'ਚ ਯੂਨੀਅਨ ਦੇ ਆਗੂਆਂ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਨਾਭਾ ...

ਪੂਰੀ ਖ਼ਬਰ »

ਦਿਆਗੜ੍ਹ ਪਿੰਡ ਦੀ ਜ਼ਮੀਨ 'ਤੇ ਸਰਕਾਰ ਦਾ ਕਬਜ਼ਾ ਨਹੀਂ ਹੋਣ ਦੇਵਾਂਗੇ-ਗੁਰਮੀਤ ਸਿੰਘ ਦਿੱਤੂਪੁਰ

ਭਾਦਸੋਂ, 16 ਮਈ (ਪ੍ਰਦੀਪ ਦੰਦਰਾਲਾ)-ਭਾਦਸੋਂ ਬਲਾਕ ਦੇ ਪਿੰਡ ਦਿਆਗੜ ਵਿਖੇ ਪਿਛਲੇ ਹਫ਼ਤੇ ਤੋਂ ਪੰਜਾਬ ਸਰਕਾਰ ਦੇ ਫ਼ਰਮਾਨ ਖ਼ਿਲਾਫ਼ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਅਤੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵਲੋਂ ਇਲਾਕੇ ਦੇ ਪਿੰਡ ਦੇ ਕਿਸਾਨਾਂ ਦੇ ਸਹਿਯੋਗ ...

ਪੂਰੀ ਖ਼ਬਰ »

ਸਮਾਜਿਕ ਸੁਰੱਖਿਆ ਦੇ ਪੈਨਸ਼ਨ ਧਾਰਕ ਨੂੰ ਕੋਵਿਡ ਤੋਂ ਬਚਾਅ ਲਈ ਬੂਸਟਰ ਡੋਜ਼ ਲਗਵਾਉਣ ਦੀ ਅਪੀਲ

ਪਟਿਆਲਾ, 16 ਮਈ (ਗੁਰਪ੍ਰੀਤ ਸਿੰਘ ਚੱਠਾ)-ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਰਾਹੀ ਜਿੱਥੇ ਪੰਜਾਬ ਦੇ ਬੁਢਾਪਾ ਪੈਨਸ਼ਨ ਧਾਰਕਾਂ, ਵਿਧਵਾ ਤੇ ਨਿਆਸਰਿਤ ਔਰਤਾਂ ...

ਪੂਰੀ ਖ਼ਬਰ »

ਅਜੀਤਪਾਲ ਸਿੰਘ ਕੋਹਲੀ ਦੇ ਲੋਕ ਸੇਵਾ ਦੇ ਜਜ਼ਬੇ ਦੇ ਕਾਇਲ ਹੋਏ ਪਟਿਆਲਾ ਦੇ ਲੋਕ-ਨਰੇਸ਼ ਕੁਮਾਰ ਕਾਕਾ

ਪਟਿਆਲਾ, 16 ਮਈ (ਮਨਦੀਪ ਸਿੰਘ ਖਰੌੜ)-ਵਿਧਾਨ ਸਭਾ ਚੋਣਾਂ 'ਚ ਪਟਿਆਲਾ ਸ਼ਹਿਰੀ ਤੋਂ ਅਜੀਤਪਾਲ ਸਿੰਘ ਕੋਹਲੀ ਦੀ ਇਤਿਹਾਸਕ ਜਿੱਤ ਤੋਂ ਬਾਅਦ ਪਟਿਆਲਾ ਵਾਸੀਆਂ ਦੀ ਸੇਵਾ 'ਚ ਦਿਨ-ਰਾਤ ਕੰਮ ਕਰਨ ਵਾਲੀ ਉਨ੍ਹਾਂ ਦੀ ਕਾਰਜਸ਼ੈਲੀ ਤੋਂ ਪਟਿਆਲਾ ਦੇ ਆਮ ਲੋਕ ਕਾਫੀ ਪ੍ਰਭਾਵਿਤ ...

ਪੂਰੀ ਖ਼ਬਰ »

ਸਮੱਗਰਾ ਸਿੱਖਿਆ ਅਭਿਆਨ ਯੂਨੀਅਨ ਦੀ ਹੋਈ ਮੀਟਿੰਗ

ਫ਼ਤਹਿਗੜ੍ਹ ਸਾਹਿਬ, 16 ਮਈ (ਰਾਜਿੰਦਰ ਸਿੰਘ)-ਸਮੱਗਰਾ ਸਿੱਖਿਆ ਅਭਿਆਨ ਯੂਨੀਅਨ ਦੀ ਜ਼ਰੂਰੀ ਮੀਟਿੰਗ ਪ੍ਰਧਾਨ ਯੁਵਰਾਜ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਯੁਵਰਾਜ ਸ਼ਰਮਾ ਨੇ ਕਿਹਾ ਕਿ ਸਮੱਗਰਾ ਸਿੱਖਿਆ ਅਭਿਆਨ ਤਹਿਤ ਦਫ਼ਤਰੀ ਕਰਮਚਾਰੀ ਲੰਬੇ ਸਮੇਂ ਤੋਂ ਰੈਗੂਲਰ ...

ਪੂਰੀ ਖ਼ਬਰ »

ਪਿੰਡ ਸੌਂਢਾ ਵਿਖੇ 'ਆਪ' ਨੇ ਮਨਰੇਗਾ ਦੇ ਕੰਮ ਦੀ ਕਰਵਾਈ ਸ਼ੁਰੂਆਤ

ਫ਼ਤਹਿਗੜ੍ਹ ਸਾਹਿਬ, 16 ਮਈ (ਮਨਪ੍ਰੀਤ ਸਿੰਘ)-ਨਜ਼ਦੀਕੀ ਪਿੰਡ ਸੌਂਢਾ ਵਿਖੇ ਮਨਰੇਗਾ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ | ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਆਗੂ ਪਰਵਿੰਦਰ ਸਿੰਘ ਬੈਂਸ, ਰਜਿੰਦਰ ਸਿੰਘ, ਅੰਮਿ੍ਤਪਾਲ ਸਿੰਘ ਮੇਟ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ...

ਪੂਰੀ ਖ਼ਬਰ »

ਹੈਲਥ ਵੈਲਨੈਸ ਸੈਂਟਰ ਭਾਂਬਰੀ ਵਲੋਂ ਲੋਕਾਂ ਨੂੰ ਡੇਂਗੂ ਸੰਬੰਧੀ ਕੀਤਾ ਜਾਗਰੂਕ

ਖਮਾਣੋਂ, 16 ਮਈ (ਜੋਗਿੰਦਰ ਪਾਲ)-ਨਜ਼ਦੀਕੀ ਪਿੰਡ ਭਾਂਬਰੀ ਵਿਖੇ ਹੈਲਥ ਵੈਲਨੈਸ ਸੈਂਟਰ ਭਾਂਬਰੀ ਵਿਖੇ ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਤੇ ਸੀਨੀਅਰ ਮੈਡੀਕਲ ਅਫ਼ਸਰ ਖਮਾਣੋਂ ਡਾ. ਨਰੇਸ਼ ਚੌਹਾਨ ਦੀ ਅਗਵਾਈ ਹੇਠ ਕੌਮੀ ਡੇਂਗੂ ਦਿਵਸ ਮਨਾਇਆ ...

ਪੂਰੀ ਖ਼ਬਰ »

'ਵਾਈ. ਪੀ. ਐਸ. ਐਫ' ਵਲੋਂ ਨਿਵੇਕਲੀ ਸ਼ੁਰੂਆਤ

ਪਟਿਆਲਾ, 16 ਮਈ (ਅ.ਬ)-ਪਾਠੀ ਤੇ ਰਾਗੀ ਸਿੰਘਾਂ ਦੇ ਬੱਚਿਆਂ ਨੂੰ ਚੰਗੀ ਸਿੱਖਿਆ ਅਤੇ ਚੰਗਾ ਭਵਿੱਖ ਦੇਣ ਦੇ ਲਈ 'ਬੱਚਿਆਂ ਦੀ ਸਿੱਖਿਆ ਕੌਮ ਦਾ ਭਵਿੱਖ' ਨਾਂ ਦੇ ਅਹਿਮ ਪ੍ਰਾਜੈਕਟ ਦੀ ਸ਼ੁਰੂਆਤ ਯੰਗ ਪਰੋਗਰੈਸਿਵ ਸਿੱਖ ਫਿਰਨ ਵੱਲੋਂ ਡਾ. ਰਾਜਿੰਦਰ ਸਿੰਘ ਰਾਜੂ ਚੱਢਾ ਅਤੇ ...

ਪੂਰੀ ਖ਼ਬਰ »

ਬਿਜਲੀ ਨਿਗਮ ਨੇ 584 ਖਪਤਕਾਰਾਂ ਨੂੰ ਬਿਜਲੀ ਚੋਰੀ ਲਈ 88.18 ਲੱਖ ਰੁਪਏ ਕੀਤਾ ਜੁਰਮਾਨਾ

ਪਟਿਆਲਾ, 16 ਮਈ (ਧਰਮਿੰਦਰ ਸਿੰਘ ਸਿੱਧੂ)-ਬਿਜਲੀ ਨਿਗਮ ਨੇ ਪੰਜਾਬ 'ਚ ਬਿਜਲੀ ਚੋਰੀ ਵਿਰੁੱਧ ਜ਼ੋਰਦਾਰ ਮੁਹਿੰਮ ਉਲੀਕੀ ਹੋਈ ਹੈ | ਇਸ ਦੌਰਾਨ 13 ਅਤੇ 14 ਮਈ ਨੂੰ ਇਨਫੋਰਸਮੈਂਟ ਵਿੰਗ ਦੇ ਕਈ ਦਸਤਿਆਂ ਵਲੋਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ 'ਚ ਬਿਜਲੀ ਖਪਤਕਾਰਾਂ ਦੇ ...

ਪੂਰੀ ਖ਼ਬਰ »

ਬਰਸਾਤਾਂ ਤੋਂ ਪਹਿਲਾਂ ਡਰੇਨਾਂ, ਸੀਵਰੇਜ ਤੇ ਸੜਕਾਂ ਗਲੀਆਂ ਦੀ ਸਫ਼ਾਈ ਮੁਕੰਮਲ ਕਰੇਗਾ ਨਿਗਮ-ਕਮਿਸ਼ਨਰ

ਪਟਿਆਲਾ, 16 ਮਈ (ਗੁਰਵਿੰਦਰ ਸਿੰਘ ਔਲਖ)-ਨਿਗਮ ਕਮਿਸ਼ਨਰ ਅਦਿੱਤਿਆ ਉੱਪਲ ਨੇ ਬਰਸਾਤਾਂ ਤੋਂ ਪਹਿਲਾਂ ਸ਼ਹਿਰ ਦੀਆਂ ਪ੍ਰਮੁੱਖ ਡਰੇਨਾਂ, ਸੀਵਰੇਜ ਲਾਈਨਾਂ, ਸੜਕਾਂ ਤੇ ਗਲੀਆਂ ਦੀ ਸਫ਼ਾਈ ਦਾ ਕੰਮ ਤੁਰੰਤ ਸ਼ੁਰੂ ਕਰਨ ਦੇ ਹੁਕਮ ਜਾਰੀ ਕੀਤੇ ਹਨ ਤਾਂ ਜੋ ਮਾਨਸੂਨ ਦੌਰਾਨ ...

ਪੂਰੀ ਖ਼ਬਰ »

ਆਈ.ਡੀ.ਬੀ.ਆਈ. ਬੈਂਕ ਦੀ 'ਚ ਲੱਗੀ ਅੱਗ ਕਾਰਨ 20 ਲੱਖ ਦੇ ਕਰੀਬ ਹੋਇਆ ਨੁਕਸਾਨ

ਪਾਤੜਾਂ, 16 ਮਈ (ਜਗਦੀਸ਼ ਸਿੰਘ ਕੰਬੋਜ)-ਨਰਵਾਣਾ ਰੋਡ ਪਾਤੜਾਂ ਵਿਖੇ ਸਥਿਤ ਆਈ.ਡੀ.ਬੀ.ਆਈ. ਦੀ ਬੈਂਕ 'ਚ ਬੀਤੇ ਦਿਨ ਲੱਗੀ ਭਿਆਨਕ ਅੱਗ ਦੇ ਕਾਰਨ ਬੈਂਕ ਦੀ ਇਮਾਰਤ 'ਚ ਪਿਆ ਬੈਂਕ ਦਾ ਪੂਰਾ ਸਮਾਨ ਸੜ ਕੇ ਸਵਾਹ ਹੋ ਜਾਣ ਨਾਲ ਬੈਂਕ ਦੇ ਅਧਿਕਾਰੀਆਂ ਵਲੋਂ ਕਰੀਬ 20 ਲੱਖ ਰੁਪਏ ਦਾ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਬੁੱਧ ਜੈਅੰਤੀ ਮਨਾਈ

ਪਟਿਆਲਾ, 16 ਮਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਗੁਰੂ ਗੋਬਿੰਦ ਸਿੰਘ ਧਰਮ ਅਧਿਐਨ ਵਿਭਾਗ ਵਲੋਂ ਬੁੱਧ ਜਯੰਤੀ ਮਨਾਈ ਗਈ | ਇਸ ਸਮਾਗਮ 'ਚ ਅਮਰੀਕਾ ਤੋਂ ਪੰਜਾਬੀ ਯੂਨੀਵਰਸਿਟੀ 'ਚ ਆਏ ਵਿਜ਼ਟਿੰਗ ਪ੍ਰੋਫੈਸਰ ਲੈਲਾ ਚਮਨ ਖਾਨ ਨੇ ਵਿਸ਼ੇਸ਼ ਸ਼ਿਰਕਤ ...

ਪੂਰੀ ਖ਼ਬਰ »

ਮੈਨੇਜਰ ਰਣਜੀਤ ਸਿੰਘ ਦੀ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀਆਂ ਭੇਟ

ਪਟਿਆਲਾ, 16 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਨੇਜਰ ਰਣਜੀਤ ਸਿੰਘ ਗਾਜੀਪੁਰ ਦੇ ਸਦੀਵੀ ਵਿਛੋੜੇ ਦੀ ਅੰਤਿਮ ਅਰਦਾਸ ਅੱਜ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਦੀਵਾਨ ਹਾਲ ਵਿਖੇ ਹੋਈ | ਇਸ ਮੌਕੇ ਰੱਖੇ ਗਏ ਸ੍ਰੀ ਅਖੰਡ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਨੋਡਲ ਅਫ਼ਸਰਾਂ ਨੂੰ ਤਰ ਵੱਤਰ ਸਿੱਧੀ ਬਿਜਾਈ ਦੀ ਟਰੇਨਿੰਗ ਦਿੱਤੀ

ਪਟਿਆਲਾ, 16 ਮਈ (ਅ.ਸ. ਆਹਲੂਵਾਲੀਆ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਨੇ 116 ਨੋਡਲ ਅਫ਼ਸਰਾਂ ਨੂੰ ਵੱਖ-ਵੱਖ ਸਥਾਨਾਂ 'ਤੇ ਜਾ ਕੇ ਤਰ ਵੱਤਰ ਸਿੱਧੀ ਬਿਜਾਈ ਕਰਨ ਦੀ ਟਰੇਨਿੰਗ ਪ੍ਰਦਾਨ ਕੀਤੀ¢ ਟਰੇਨਿੰਗ ਰਾਹੀਂ ਨੋਡਲ ਅਫ਼ਸਰਾਂ ਨੂੰ ਮਾਹਿਰਾਂ ਵਲੋਂ ...

ਪੂਰੀ ਖ਼ਬਰ »

ਪਿੰਡ ਰੱਤਾ ਖੇੜਾ 'ਚ 5 ਕਿੱਲੇ 18 ਮਰਲੇ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ

ਦੇਵੀਗੜ੍ਹ, 16 ਮਈ (ਰਾਜਿੰਦਰ ਸਿੰਘ ਮੌਜੀ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਆਦੇਸ਼ਾਂ ਤਹਿਤ ਪੰਜਾਬ ਸਰਕਾਰ ਵਲੋਂ ਸਰਕਾਰੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛਡਵਾਉਣ ਦੀ ਅਰੰਭੀ ਮੁਹਿੰਮ ਤਹਿਤ ਅੱਜ ਦੇਵੀਗੜ੍ਹ ਇਲਾਕੇ ਦੇ ਪਿੰਡ ਰੱਤਾਖੇੜਾ ਦੇ ਦੋ ਵਿਅਕਤੀਆਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਬਿਨਾਂ ਭੇਦਭਾਵ ਕੰਮ ਕਰ ਰਹੀ ਹੈ-ਪਠਾਣਮਾਜਰਾ

ਸਨੌਰ, 16 ਮਈ (ਸੋਖਲ)-ਆਮ ਆਦਮੀ ਪਾਰਟੀ ਦੀ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਿਨਾਂ ਕਿਸੇ ਸਿਆਸੀ ਬਦਲਾਖੋਰੀ ਤੋਂ ਵਿਕਾਸ ਦੇ ਕੰਮ ਕਰਨ ਨੂੰ ਤਰਜੀਹ ਦੇ ਰਹੀ ਹੈ | ਪੰਜਾਬ ਸਰਕਾਰ ਅਜਿਹੀ ਹੈ ਜੋ ਕਿ ਗਲਤ ਨੂੰ ਗਲਤ ਅਤੇ ਠੀਕ ਨੂੰ ਠੀਕ ਕਹਿ ਰਹੀ ਹੈ | ਇਹ ਸ਼ਬਦ ਹਰਮੀਤ ਸਿੰਘ ਪਠਾਣਮਾਜਰਾ ਵਿਧਾਇਕ ਹਲਕਾ ਸਨੌਰ ਨੇ ਪਿੰਡ ਖੁੱਡਾ ਵਿਖੇ ਪੰਜਾਬ ਸਿੰਘ ਖੁੱਡਾ ਸਾਬਕਾ ਬਲਾਕ ਸੰਮਤੀ ਮੈਂਬਰ ਵਲੋਂ ਪਠਾਣਮਾਜਰਾ ਦੇ ਵਿਧਾਇਕ ਚੁਣੇ ਜਾਣ ਦੀ ਖ਼ੁਸ਼ੀ 'ਚ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਸਨਮਾਨ ਸਮਾਰੋਹ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਕਹੇ | ਵਿਧਾਇਕ ਪਠਾਣਮਾਜਰਾ ਨੇ ਕਿਹਾ ਕਿ ਜੋ ਵੀ ਵਿਅਕਤੀ ਨਜਾਇਜ਼ ਧੰਦਾ ਜਾਂ ਨਾਜਾਇਜ਼ ਕਬਜ਼ਾ ਹੈ ਉਨ੍ਹਾਂ ਦੀ ਪਾਰਟੀ ਵਲੋਂ ਸਖ਼ਤ ਹਦਾਇਤਾਂ ਹਨ ਕਿ ਕਿਸੇ ਤਰ੍ਹਾਂ ਦਾ ਅਜਿਹੇ ਵਿਅਕਤੀਆਂ ਦਾ ਸਾਥ ਨਹੀਂ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸਨੌਰ ਹਲਕੇ ਦੇ ਵਿਕਾਸ ਲਈ ਹਰੇਕ ਵਿਅਕਤੀ ਉਨ੍ਹਾਂ ਨੂੰ ਜਾਣ ਕਰਵਾਏ ਲੋਕਾਂ ਦੇ ਕੰਮ ਬਿਨਾਂ ਕਿਸੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕਰਵਾਇਆ ਜਾਵੇਗਾ | ਇਸ ਮੌਕੇ 'ਤੇ ਪਿੰਡ ਵਾਸੀਆਂ ਨੇ ਦਦਹੇੜੀਆਂ ਤੋਂ ਖੁੱਡਾ ਪਿੰਡ ਦੇ ਤਕਰੀਬਨ 4 ਕਿੱਲੋਮੀਟਰ ਸੜਕ ਬਣਾਉਣ ਦੀ ਮੰਗ ਕੀਤੀ ਗਈ | ਇਸੇ ਤਰ੍ਹਾਂ ਖੁੱਡਾ ਪਿੰਡ ਦੇ ਰਜਵਾਹੇ ਦੀ ਸੜਕ ਡੇਰੇ ਤੱਕ ਵੀ ਪੱਕਾ ਕਰਨ ਦੀ ਮੰਗ ਜ਼ੋਰਦਾਰ ਤਰੀਕੇ ਨਾਲ ਕੀਤੀ ਗਈ | ਵਿਧਾਇਕ ਨੇ ਲੋਕਾਂ ਦਾ ਇਹ ਵੱਡਾ ਮਾਮਲਾ ਪਹਿਲ ਦੇ ਅਧਾਰ 'ਤੇ ਹੱਲ ਕਰਨ ਦਾ ਵਿਸ਼ਵਾਸ ਦਿਵਾਉਂਦੀਆਂ ਕਿਹਾ ਕਿ ਇਸ ਨਾਲ ਤਕਰੀਬਨ 20 ਪਿੰਡਾਂ ਦੇ ਲੋਕਾਂ ਨੂੰ ਰਾਹਤ ਮਿਲੇਗੀ | ਇੱਥੇ ਵਿਧਾਇਕ ਬਣਨ ਤੋਂ ਬਾਅਦ ਪੁੱਜੇ ਪਠਾਣਮਾਜਰਾ ਅਤੇ ਉਨ੍ਹਾਂ ਦੀ ਪਤਨੀ ਸਿਮਰਨ ਕੌਰ ਦਾ ਸਿਰੋਪਾਉ ਸਾਹਿਬ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ 'ਤੇ ਇਲਾਕੇ ਦੀ ਪੁੱਜੀ ਸੰਗਤ ਲਈ ਗੁਰੂ ਕਾ ਲੰਗਰ ਵੀ ਵਰਤਾਇਆ ਗਿਆ | ਇਸ ਮੌਕੇ ਹਰਦੇਵ ਸਿੰਘ ਘੜਾਮ, ਸੁਖਦੇਵ ਸਿੰਘ, ਬਲਜੀਤ ਕੌਰ ਮੈਂਬਰ ਬਲਾਕ ਪੰਚਾਇਤ, ਤਰਲੋਕ ਸਿੰਘ, ਮਨਵੀਰ ਸਿੰਘ ਜਲਾਲਪੁਰ ਮੈਂਬਰ ਪੰਚਾਇਤ, ਰਾਮ ਸਿੰਘ ਸਾਬਕਾ ਸਰਪੰਚ ਕਟਕੇੜੀ, ਸੁਰਜੀਤ ਸਿੰਘ ਸੈਕਟਰੀ ਭਾਂਖਰ ਤੇ ਹੋਰ ਆਗੂ ਮੌਜੂਦ ਸਨ |

ਖ਼ਬਰ ਸ਼ੇਅਰ ਕਰੋ

 

ਰਾਜਪੁਰਾ ਟਰੱਕ ਯੂਨੀਅਨ ਦੇ ਵਫ਼ਦ ਨੇ ਵਿਧਾਇਕਾ ਨੀਨਾ ਮਿੱਤਲ ਨਾਲ ਕੀਤੀ ਮੁਲਾਕਾਤ

ਰਾਜਪੁਰਾ, 16 ਮਈ (ਜੀ.ਪੀ. ਸਿੰਘ)-ਰਾਜਪੁਰਾ ਟਰੱਕ ਯੂਨੀਅਨ ਦੇ ਮੁੱਖ ਆਗੂ ਹਰਵਿੰਦਰ ਸਿੰਘ ਵਾਲੀਆ ਦੀ ਅਗਵਾਈ ਵਿਚ ਯੂਨੀਅਨ ਦੇ ਵਫ਼ਦ ਨੇ ਆਪਣੀਆਂ ਮੰਗਾਂ ਦੇ ਸਬੰਧ 'ਚ ਹਲਕਾ ਰਾਜਪੁਰਾ ਦੀ ਵਿਧਾਇਕਾ ਨੀਨਾ ਮਿੱਤਲ ਦੇ ਨਾਲ ਮੁਲਾਕਾਤ ਕੀਤੀ ਗਈ | ਵਫ਼ਦ ਨੇ ਵਿਧਾਇਕਾ ਨੀਨਾ ...

ਪੂਰੀ ਖ਼ਬਰ »

ਔਰਤ ਦੀ ਕੁੱਟਮਾਰ ਕਰਨ ਤੇ ਜਾਨੋ ਮਾਰਨ ਦੀਆਂ ਧਮਕੀਆਂ ਦੇਣ 'ਤੇ ਅੱਧਾ ਦਰਜਨ ਨਾਮਜ਼ਦ

ਰਾਜਪੁਰਾ, 16 ਮਈ (ਜੀ.ਪੀ. ਸਿੰਘ)-ਥਾਣਾ ਸ਼ੰਭੂ ਦੀ ਪੁਲਿਸ ਨੇ ਇਕ ਔਰਤ ਦੀ ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ 2 ਔਰਤਾਂ ਸਣੇ ਅੱਧਾ ਦਰਜਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਡੇਂਗੂ ਦੇ ਖ਼ਾਤਮੇ ਲਈ ਨਗਰ ਨਿਗਮ ਵਲੋਂ ਚਲਾਈ ਜਾਵੇਗੀ ਵਿਸ਼ੇਸ਼ ਮੁਹਿੰਮ- ਮੇਅਰ

ਪਟਿਆਲਾ, 16 ਮਈ (ਗੁਰਵਿੰਦਰ ਸਿੰਘ ਔਲਖ)-ਡੇਂਗੂ ਸਬੰਧੀ ਸਿਹਤ ਵਿਭਾਗ ਵਲੋਂ ਜਾਰੀ ਕੀਤੇ ਤਾਜ਼ਾ ਅੰਕੜਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਮੇਅਰ ਸੰਜੀਵ ਸ਼ਰਮਾ ਬਿੱਟੂ ਅਤੇ ਨਗਰ ਨਿਗਮ ਕਮਿਸ਼ਨਰ ਅਦਿੱਤਿਆ ਉੱਪਲ ਵਲੋਂ ਇਕ ਸਾਂਝੀ ਮੀਟਿੰਗ ਕਰਕੇ ਡੇਂਗੂ ਦੀ ਰੋਕਥਾਮ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਗ਼ਲਤ ਤਰੱਕੀਆਂ ਦੇ ਮਾਮਲੇ 'ਤੇ ਏ-ਕਲਾਸ ਐਸੋਸੀਏਸ਼ਨ ਦਾ ਧਰਨਾ ਜਾਰੀ

ਪਟਿਆਲਾ, 16 ਮਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ ਏ ਕਲਾਸ ਐਸੋਸੀਏਸ਼ਨ ਵਲੋਂ ਪਿਛਲੇ ਕਈ ਦਿਨਾ ਤੋਂ ਦਿੱਤਾ ਜਾ ਰਿਹਾ ਧਰਨਾ ਅੱਜ ਵੀ ਜਾਰੀ ਰਿਹਾ | ਅੱਜ ਦੇ ਧਰਨੇ ਵਿਚ ਪੰਜਾਬ ਜਨਰਲ ਕੈਟਾਗਰੀ ਐਸੋਸੀਏਸ਼ਨ ਵਲੋਂ ਸੁਖਵੀਰ ਪਾਲ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX