ਤਾਜਾ ਖ਼ਬਰਾਂ


ਨਾਜਾਇਜ਼ ਸ਼ਰਾਬ ਦੇ ਮਾਮਲੇ 'ਚ ਰੇਡ ਕਰਨ ਗਏ ਸ਼ਰਾਬ ਠੇਕੇਦਾਰਾਂ ਦੇ ਕਰਿੰਦਿਆਂ 'ਤੇ ਜਾਨਲੇਵਾ ਹਮਲਾ
. . .  5 minutes ago
ਮੰਡੀ ਘੁਬਾਇਆ, 10 ਅਗਸਤ (ਅਮਨ ਬਵੇਜਾ)-ਜ਼ਿਲ੍ਹਾ ਫ਼ਾਜ਼ਿਲਕਾ ਅਧੀਨ ਪੈਂਦੀ ਮੰਡੀ ਘੁਬਾਇਆ ਦੇ ਨੇੜਲੇ ਪਿੰਡ ਲਮੋਚੜ ਕਲਾਂ ਵਿਖੇ ਸੂਚਨਾ ਮਿਲਦਿਆਂ ਹੀ ਸ਼ਰਾਬ ਠੇਕੇਦਾਰਾਂ ਵਲੋਂ ਨਾਜਾਇਜ਼ ਸ਼ਰਾਬ ਨੂੰ ਫੜ੍ਹਨ ਦੇ ਲਈ ਛਾਪੇਮਾਰੀ ਕਰਨ ਦੇ ਮਾਮਲੇ ਵਿਚ ਜਾ ਰਹੇ ਸਨ ਤਾਂ...
ਫਿਰੌਤੀ ਮਾਮਲੇ 'ਚ ਫਰੀਦਕੋਟ ਦੀ ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ ਭੇਜਿਆ ਦੋ ਦਿਨਾਂ ਪੁਲਿਸ ਰਿਮਾਂਡ 'ਤੇ
. . .  16 minutes ago
ਫ਼ਰੀਦਕੋਟ, 10 ਅਗਸਤ (ਜਸਵੰਤ ਪੁਰਬਾ, ਸਰਬਜੀਤ ਸਿੰਘ) -ਫ਼ਰੀਦਕੋਟ ਪੁਲਿਸ ਨੇ ਨਾਮੀ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਇੱਥੇ ਕੋਟਕਪੂਰਾ ਦੇ ਇਕ ਵਪਾਰੀ ਤੋਂ ਫਿਰੌਤੀ ਮੰਗਣ ਦੇ ਦੋਸ਼ਾਂ ਤਹਿਤ ਦਰਜ ਮਾਮਲੇ ਵਿਚ ਜੂਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ...
ਬਲਵੰਤ ਸਿੰਘ ਰਾਮੂਵਾਲੀਆ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਨਾਲ-ਨਾਲ ਉਨ੍ਹਾਂ ਦੇ ਪਰਿਵਾਰਾਂ ਦੀ ਆਰਥਿਕ ਸਹਾਇਤਾ ਕਰਨ ਦੀ ਅਪੀਲ
. . .  48 minutes ago
ਅੰਮ੍ਰਿਤਸਰ, 10 ਅਗਸਤ (ਜਸਵੰਤ ਸਿੰਘ ਜੱਸ)-ਸਾਬਕਾ ਕੇਂਦਰੀ ਮੰਤਰੀ ਅਤੇ ਲੋਕ ਭਲਾਈ ਪਾਰਟੀ ਦੇ ਮੁਖੀ ਬਲਵੰਤ ਸਿੰਘ ਰਾਮੂਵਾਲੀਆ ਨੇ ਲੰਮਾ ਸਮਾਂ ਉੱਤਰ ਪ੍ਰਦੇਸ਼ ਦੀ ਜੇਲ੍ਹ 'ਚ ਬੰਦ ਰਹੇ ਬੰਦੀ ਸਿੰਘਾਂ ਤੇ ਹੁਣ ਗੁਰਪ੍ਰਵਾਸੀ ਭਾਈ ਵਰਿਆਮ ਸਿੰਘ ਦੇ ਪਰਿਵਾਰ ਦੀ ਆਰਥਿਕ...
ਭਾਰਤੀ ਕਿਸਾਨ ਯੂਨੀਅਨ ਵਲੋਂ ਬਿਜਲੀ ਸੋਧ ਬਿੱਲ ਖ਼ਿਲਾਫ਼ ਕੇਂਦਰ ਸਰਕਾਰ ਦਾ ਫੂਕਿਆ ਪੁਤਲਾ
. . .  1 minute ago
ਚੋਗਾਵਾਂ, 10 ਅਗਸਤ (ਗੁਰਬਿੰਦਰ ਸਿੰਘ ਬਾਗੀ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਸੁਖਬੀਰ ਸਿੰਘ ਢਿੱਲੋਂ, ਮੀਤ ਪ੍ਰਧਾਨ ਰਘਬੀਰ ਸਿੰਘ ਸਮੇਤ ਸੈਂਕੜੇ ਕਿਸਾਨਾਂ ਸਥਾਨਕ ਕਸਬਾ ਚੋਗਾਵਾਂ...
ਲਾਰੈਂਸ ਬਿਸ਼ਨੋਈ ਦਾ ਪੁਲਿਸ ਰਿਮਾਂਡ ਖ਼ਤਮ, ਫਰੀਦਕੋਟ ਪੁਲਿਸ ਲੈ ਕੇ ਰਵਾਨਾ
. . .  48 minutes ago
ਮੋਗਾ, 10 ਅਗਸਤ (ਗੁਰਤੇਜ ਸਿੰਘ ਬੱਬੀ)- ਮੋਗਾ ਵਿਖੇ ਲਾਰੈਂਸ ਬਿਸ਼ਨੋਈ ਦਾ ਚੱਲ ਰਿਹਾ ਪੁਲਿਸ ਰਿਮਾਂਡ ਅੱਜ ਖ਼ਤਮ ਹੋ ਗਿਆ ਅਤੇ ਉਸ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਲਾਰੈਂਸ ਬਿਸ਼ਨੋਈ ਨੂੰ ਫਰੀਦਕੋਟ ਪੁਲਿਸ ਟਰਾਂਜ਼ਿਟ ਰਿਮਾਂਡ ਤੇ ਲੈ ਕੇ ਰਵਾਨਾ...
ਰਾਸ਼ਟਰਮੰਡਲ ਖੇਡਾਂ 'ਚ ਤਗਮੇ ਜਿੱਤਣ ਵਾਲੇ ਅਤੇ ਹਿੱਸਾ ਲੈਣ ਵਾਲੇ ਸਾਰੇ ਅਥਲੀਟਾਂ ਦਾ ਸਨਮਾਨ ਕਰੇਗੀ ਯੂ.ਪੀ. ਸਰਕਾਰ
. . .  about 1 hour ago
ਲਖਨਊ, 10 ਅਗਸਤ - ਉੱਤਰ ਪ੍ਰਦੇਸ਼ ਸਰਕਾਰ ਰਾਸ਼ਟਰਮੰਡਲ ਖੇਡਾਂ 'ਚ ਤਗਮੇ ਜਿੱਤਣ ਵਾਲੇ ਅਤੇ ਹਿੱਸਾ ਲੈਣ ਵਾਲੇ ਸਾਰੇ ਅਥਲੀਟਾਂ ਦਾ ਸਨਮਾਨ ਕਰੇਗੀ। ਮੁਖੀ ਮੰਤਰੀ ਯੋਗੀ ਆਦਿਤਿਆਨਾਥ ਨੇ ਟਵੀਟ ਕਰ ਕਿਹਾ ਕਿ ਸੂਬਾ ਸਰਕਾਰ ਆਪਣੀ ਖੇਡ ਨੀਤੀ ਅਨੁਸਾਰ...
ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ 'ਚ ਲੋਕ ਨਿਤੀਸ਼ ਕੁਮਾਰ ਨੂੰ ਦੇਣਗੇ ਜਵਾਬ - ਰਵੀ ਸ਼ੰਕਰ ਪ੍ਰਸਾਦ
. . .  about 2 hours ago
ਨਵੀਂ ਦਿੱਲੀ, 10 ਅਗਸਤ - ਜੇ.ਡੀ.(ਯੂ) ਦੇ ਐਨ.ਡੀ.ਏ. ਨਾਲੋ ਗੱਠਜੋੜ ਤੋੜਨ 'ਤੇ ਭਾਜਪਾ ਦੇ ਸੰਸਦ ਮੈਂਬਰ ਰਵੀ ਸ਼ੰਕਰ ਪ੍ਰਸਾਦ ਨੇ ਕਿਹਾ ਕਿ ਨਿਤੀਸ਼ ਕੁਮਾਰ ਨੇ ਕਾਂਗਰਸਵਾਦ ਤੇ ਭ੍ਰਿਸ਼ਟਾਚਾਰ ਦਾ ਸਾਥ ਦਿੱਤਾ ਹੈ। ਲੋਕ ਨਤੀਸ਼ ਕੁਮਾਰ...
ਕੋਵੈਕਸੀਨ ਤੇ ਕੋਵੀਸ਼ੀਲਡ ਦੇ ਲਾਭਪਾਤਰੀਆਂ ਲਈ ਜੀਵ ਵਿਗਿਆਨਕ-ਈ ਦੇ ਕੋਰਬੇਵੈਕਸ ਬੂਸਟਰ ਸ਼ਾਟ ਪ੍ਰਵਾਨਿਤ
. . .  about 2 hours ago
ਨਵੀਂ ਦਿੱਲੀ, 10 ਅਗਸਤ - ਅਧਿਕਾਰਤ ਸੂਤਰਾਂ ਅਨੁਸਾਰ 18 ਸਾਲ ਤੋਂ ਉੱਪਰ ਉਮਰ ਵਾਲੇ ਕੋਵੈਕਸੀਨ ਤੇ ਕੋਵੀਸ਼ੀਲਡ ਦੇ ਲਾਭਪਾਤਰੀਆਂ ਲਈ ਜੀਵ ਵਿਗਿਆਨਕ-ਈ ਦੇ ਕੋਰਬੇਵੈਕਸ ਬੂਸਟਰ ਸ਼ਾਟ ਭਾਰਤ ਸਰਕਾਰ ਦੁਆਰਾ ਪ੍ਰਵਾਨਿਤ...
ਰਜਿਸਟਰੀਆਂ ਲਈ ਐਨ.ਓ.ਸੀਜ਼ ਦੇ ਮਾਮਲੇ 'ਚ ਪੰਜਾਬ ਸਰਕਾਰ ਨੇ ਸੱਦੀ ਉੱਚ ਪੱਧਰੀ ਮੀਟਿੰਗ
. . .  about 2 hours ago
ਚੰਡੀਗੜ੍ਹ, 10 ਅਗਸਤ - ਰਜਿਸਟਰੀਆਂ ਲਈ ਐਨ.ਓ.ਸੀਜ਼ ਦੇ ਮਾਮਲੇ 'ਚ ਪੰਜਾਬ ਸਰਕਾਰ ਨੇ ਉੱਚ ਪੱਧਰੀ ਮੀਟਿੰਗ ਸੱਦੀ ਹੈ। ਪੰਜਾਬ ਭਵਨ ਵਿਖੇ ਦੁਪਹਿਰ 12 ਵਜੇ ਮੀਟਿੰਗ ਹੋਵੇਗੀ, ਜਿਸ ਵਿਚ ਮਸਲੇ ਦੇ ਹੱਲ ਨੂੰ ਲੈ ਕੇ ਮੰਥਨ ਹੋਵੇਗਾ। ਇਸ ਮੀਟਿੰਗ 'ਚ ਅਮਨ ਅਰੋੜਾ, ਬ੍ਰਹਮ ਸ਼ੰਕਰ ਜ਼ਿੰਪਾ...
ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਜ਼ਮਾਨਤ
. . .  about 3 hours ago
ਚੰਡੀਗੜ੍ਹ, 10 ਅਗਸਤ - ਐੱਨ.ਡੀ.ਪੀ.ਐੱਸ. ਐਕਟ ਤਹਿਤ ਦਰਜ ਮਾਮਲੇ 'ਚ ਸੀਨੀਅਰ ਅਕਾਲੀ ਆਗੂ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲੀ ਹੈ। ਹਾਈਕੋਰਟ ਨੇ...
ਪ੍ਰਿਅੰਕਾ ਗਾਂਧੀ ਵਾਡਰਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  about 3 hours ago
ਨਵੀਂ ਦਿੱਲੀ, 10 ਅਗਸਤ - ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ਤੇ ਉਨ੍ਹਾਂ ਨੂੰ ਘਰ ਵਿਚ ਹੀ ਇਕਾਂਤਵਾਸ ਕਰ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਪ੍ਰਿਅੰਕਾ ਗਾਂਧੀ ਨੇ ਖ਼ੁਦ ਟਵੀਟ ਕਰ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,047 ਨਵੇਂ ਮਾਮਲੇ
. . .  about 3 hours ago
ਨਵੀਂ ਦਿੱਲੀ, 10 ਅਗਸਤ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,047 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਤੇ 16,539 ਠੀਕ ਹੋਏ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 1,28,261 ਹੋ ਗਈ...
ਪਾਕਿਸਤਾਨ 'ਚ ਸਰਕਾਰ ਦੀ ਅਲੋਚਨਾ ਕਰਨ 'ਤੇ ਟੀ.ਵੀ. ਸਟੇਸ਼ਨ ਦਾ ਸੀਨੀਅਰ ਪੱਤਰਕਾਰ ਗ੍ਰਿਫ਼ਤਾਰ
. . .  about 3 hours ago
ਇਸਲਾਮਾਬਾਦ, 10 ਅਗਸਤ - ਪਾਕਿਸਤਾਨ 'ਚ ਸਰਕਾਰ ਦੀ ਅਲੋਚਨਾ ਕਰਨ ਲਈ ਟੀ.ਵੀ. ਸਟੇਸ਼ਨ ਨੂੰ ਬੰਦ ਕਰਨ ਤੋਂ ਬਾਅਦ ਇਸ ਦੇ ਸੀਨੀਅਰ ਪੱਤਰਕਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ...
ਦੁੱਧ ਲੈਣ ਗਈ ਨਾਬਾਲਗ ਲੜਕੀ ਨਾਲ ਜਬਰ-ਜਨਾਹ
. . .  about 3 hours ago
ਲੋਪੋਕੇ, 10 ਅਗਸਤ (ਗੁਰਵਿੰਦਰ ਸਿੰਘ ਕਲਸੀ) - ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਛਿੱਡਣ ਵਿਖੇ ਘਰ ਤੋਂ ਦੁੱਧ ਲੈਣ ਗਈ ਨਾਬਾਲਗ ਲੜਕੀ ਨਾਲ ਜਬਰ-ਜਨਾਹ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਪੁਲਿਸ ਥਾਣਾ ਲੋਪੋਕੇ ਦੇ ਐੱਸ.ਐੱਚ.ਓ. ਮਨਤੇਜ ਸਿੰਘ ਨੇ ਦੱਸਿਆ ਕਿ ਉੁਕਤ ਪੀੜਤ...
ਨਿਤੀਸ਼ ਕੁਮਾਰ ਅੱਜ 8ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ
. . .  about 4 hours ago
ਪਟਨਾ, 10 ਅਗਸਤ - ਐਨ.ਡੀ.ਏ. ਨਾਲੋ ਗੱਠਜੋੜ ਤੋੜਨ ਵਾਲੇ ਨਿਤੀਸ਼ ਕੁਮਾਰ ਅੱਜ 8ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ...
ਨਾਲ਼ੇ 'ਚ ਡਿਗੇ ਬੱਚੇ ਨੂੰ ਲੱਭਣ ਦੀਆਂ ਕੋਸ਼ਿਸ਼ਾਂ ਜਾਰੀ
. . .  about 4 hours ago
ਕਪੂਰਥਲਾ, 10 ਅਗਸਤ - ਕਪੂਰਥਲਾ ਦੇ ਸ਼ਾਲਾਮਾਰ ਬਾਗ ਰੋਡ 'ਤੇ ਇਕ ਨਿੱਜੀ ਹੋਟਲ ਦੇ ਸਾਹਮਣੇ ਕੱਲ੍ਹ ਦੇ ਨਾਲ਼ੇ 'ਚ ਡਿਗੇ ਬੱਚੇ ਨੂੰ ਲੱਭਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਐਨ.ਡੀ.ਆਰ.ਐਫ. ਦੀ ਟੀਮ ਵਲੋਂ ਕਈ ਘੰਟਿਆਂ ਤੋਂ ਸਰਚ ਅਭਿਆਨ...
ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ 'ਤੇ ਫ਼ੈਸਲਾ ਅੱਜ
. . .  about 3 hours ago
ਚੰਡੀਗੜ੍ਹ, 10 ਅਗਸਤ - ਐੱਨ.ਡੀ.ਪੀ.ਐੱਸ. ਐਕਟ ਤਹਿਤ ਸੀਨੀਅਰ ਅਕਾਲੀ ਆਗੂ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਮਾਮਲੇ 'ਚ ਨਿਯਮਤ ਜ਼ਮਾਨਤ 'ਤੇ ਪੰਜਾਬ ਅਤੇ ਹਰਿਆਣਾ...
ਸੁਰੱਖਿਆ ਬਲਾਂ ਵਲੋਂ ਪੁਲਵਾਮਾ ਤੋਂ ਆਈ.ਈ.ਡੀ. ਬਰਾਮਦ
. . .  about 3 hours ago
ਸ੍ਰੀਨਗਰ, 10 ਅਗਸਤ - ਪੁਲਿਸ ਅਤੇ ਸੁਰੱਖਿਆ ਬਲਾਂ ਨੇ ਪੁਲਵਾਮਾ ਦੇ ਸਰਕੂਲਰ ਰੋਡ 'ਤੇ ਤਹਾਬ ਕਰਾਸਿੰਗ ਨੇੜੇ ਲਗਭਗ 25 ਤੋਂ 30 ਕਿਲੋਗ੍ਰਾਮ ਵਜ਼ਨ ਦਾ ਆਈ.ਈ.ਡੀ. ਬਰਾਮਦ ਕੀਤਾ ਹੈ।ਏ.ਡੀ.ਜੀ.ਪੀ. ਕਸ਼ਮੀਰ ਵਿਜੇ ਕੁਮਾਰ...
'ਲਾਲ ਸਿੰਘ ਚੱਢਾ' ਦੀ ਰਿਲੀਜ਼ ਤੋਂ ਪਹਿਲਾਂ ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਤੇ ਮੋਨਾ ਸਿੰਘ ਦਰਸ਼ਨ ਕਰਨ ਪੁੱਜੇ ਸ੍ਰੀ ਹਰਿਮੰਦਰ ਸਾਹਿਬ
. . .  about 5 hours ago
ਅੰਮ੍ਰਿਤਸਰ, 10 ਅਗਸਤ (ਜਸਵੰਤ ਸਿੰਘ ਜੱਸ) - ਬਾਲੀਵੁੱਡ ਦੇ ਉੱਘੇ ਅਦਾਕਾਰ ਅਤੇ ਨਿਰਦੇਸ਼ਕ ਆਮਿਰ ਖਾਨ ਅੱਜ ਅੰਮ੍ਰਿਤ ਵੇਲੇ ਸਾਥੀ ਕਲਾਕਾਰਾਂ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਜਾਣਕਾਰੀ ਅਨੁਸਾਰ ਆਮਿਰ ਖ਼ਾਨ ਅਭਿਨੇਤਰੀ ਮੋਨਾ ਸਿੰਘ...
ਨਹੀਂ ਰਹੇ ਲੋਕ ਘੋਲਾਂ ਦੇ ਨਿਧੜਕ ਜਰਨੈਲ ਕਾਮਰੇਡ ਪ੍ਰੀਤਮ ਸਿੰਘ ਦਰਦੀ, ਸਸਕਾਰ ਅੱਜ
. . .  about 3 hours ago
ਮਹਿਲ ਕਲਾਂ, 10 ਅਗਸਤ (ਅਜੀਤ ਬਿਊਰੋ) - ਰੋਜ਼ਾਨਾ ਅਜੀਤ ਦੇ ਮਹਿਲ ਕਲਾਂ ਤੋਂ ਪ੍ਰਤੀਨਿਧ ਅਵਤਾਰ ਸਿੰਘ ਅਣਖੀ ਦੇ ਵੱਡੇ ਭਰਾ, ਅਜੀਤ ਸਮਾਚਾਰ ਦੇ ਪ੍ਰਤੀਨਿਧ ਗੁਰਪ੍ਰੀਤ ਸਿੰਘ ਅਣਖੀ ਦੇ ਤਾਇਆ ਜੀ ਅਤੇ ਲੋਕ ਘੋਲਾਂ ਦੇ ਨਿਧੜਕ ਜਰਨੈਲ ਲੈਨਿਨ ਕਿਤਾਬ ਘਰ ਮਹਿਲ ਕਲਾਂ...
⭐ਮਾਣਕ - ਮੋਤੀ⭐
. . .  about 5 hours ago
⭐ਮਾਣਕ - ਮੋਤੀ⭐
ਮਸ਼ਹੂਰ ਅੰਪਾਇਰ ਰੂਡੀ ਕੋਰਟਜ਼ੇਨ ਦੀ ਕਾਰ ਹਾਦਸੇ ਵਿਚ ਮੌਤ
. . .  1 day ago
ਦਸੂਹਾ ਦੀ ਮਸ਼ਹੂਰ ਬਜਾਜੀ ਦੀ ਦੁਕਾਨ ਸਿਲਕ ਸਟੋਰ ’ਤੇ ਲੱਗੀ ਅੱਗ, ਭਾਰੀ ਨੁਕਸਾਨ
. . .  1 day ago
ਐਨ.ਡੀ.ਆਰ.ਐਫ. ਦੀ 29 ਮੈਂਬਰੀ ਟੀਮ ਵਲੋਂ ਬੱਚੇ ਦੀ ਭਾਲ ਲਈ ਆਪ੍ਰੇਸ਼ਨ ਸ਼ੁਰੂ
. . .  1 day ago
ਕਪੂਰਥਲਾ, 9 ਅਗਸਤ (ਅਮਰਜੀਤ ਕੋਮਲ)-ਸਥਾਨਕ ਸ਼ਾਲੀਮਾਰ ਬਾਗ ਰੋਡ 'ਤੇ ਪੈਂਦੇ ਇਕ ਨਿੱਜੀ ਹੋਟਲ ਦੇ ਸਾਹਮਣੇ ਨਾਲੇ ਵਿਚ ਡਿੱਗੇ ਪ੍ਰਵਾਸੀ ਮਜ਼ਦੂਰ ਦੇ ਬੱਚੇ ਅਭਿਲਾਸ਼ ਮੁਖੀਆ ਦੀ 8 ਘੰਟੇ ...
ਕਪੂਰਥਲਾ : ਬੱਚਾ ਅਜੇ ਵੀ ਨਹੀਂ ਨਿਕਲਿਆ ਬਾਹਰ ,ਐਨ. ਡੀ. ਆਰ. ਐਫ. ਦੀ ਟੀਮ ਵੀ ਮੌਕੇ 'ਤੇ ਪੁੱਜੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਜੇਠ ਸੰਮਤ 554
ਵਿਚਾਰ ਪ੍ਰਵਾਹ: ਮਨੁੱਖ ਦਾ ਮਨੁੱਖ ਵਿਰੁੱਧ ਕੀਤਾ ਜ਼ੁਲਮ, ਹਜ਼ਾਰਾਂ ਲੋਕਾਂ ਨੂੰ ਰੁਆ ਦਿੰਦਾ ਹੈ। -ਹੋਰੇਸ ਵਾਲਪੋਲ

ਸੰਗਰੂਰ

ਜ਼ਿਲ੍ਹਾ ਸੰਗਰੂਰ ਤੇ ਮਲੇਰਕੋਟਲਾ ਦੇ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਵਲੋਂ ਕਲਮ ਛੋੜ ਹੜਤਾਲ

ਸੰਗਰੂਰ, 16 ਮਈ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਅੱਜ ਸੰਗਰੂਰ ਜ਼ਿਲੇ੍ਹ ਦੇ ਸਮੁੱਚੇ ਸੇਵਾ ਕੇਂਦਰ ਕਰਮਚਾਰੀਆਂ ਨੇ ਆਪਣੀਆਂ ਤਨਖ਼ਾਹਾਂ ਵਧਾਉਣ ਅਤੇ ਹੋਰ ਮੰਗਾਂ ਮੰਗਵਾਉਣ ਲਈ ਸੇਵਾ ਕੇਂਦਰ ਵਿਚ ਇਕ ਰੋਜ਼ਾ ਕਲਮਛੋੜ ਹੜਤਾਲ ਕੀਤੀ | ਇਸ ਮੌਕੇ ਸੇਵਾ ਕੇਂਦਰ ...

ਪੂਰੀ ਖ਼ਬਰ »

ਥਾਣਾ ਛਾਜਲੀ ਦੇ ਗੇਟ ਅੱਗੇ ਔਰਤ ਤੇ ਉਸ ਦੇ ਪਤੀ ਨੇ ਤਪਦੀ ਸੜਕ 'ਤੇ ਬੈਠ ਦਿੱਤਾ ਧਰਨਾ

ਛਾਜਲੀ, 16 ਮਈ (ਰਾਜਵਿੰਦਰ ਸਿੰਘ)- ਭਾਰਤ ਸਰਕਾਰ ਵਲੋਂ ਪੰਜਾਬ ਦੇ ਸਭ ਤੋਂ ਵਧੀਆ ਕੰਮ ਕਰਨ ਲਈ ਸਨਮਾਨਿਤ ਕੀਤੇ ਥਾਣਾ ਛਾਜਲੀ ਅੱਗੇ ਅੱਜ ਤਪਦੀ ਗਰਮੀ ਦੇ ਕਹਿਰ ਵਿਚ ਇਕ ਗੁਰਸਿੱਖ ਔਰਤ ਅਤੇ ਉਸ ਦੇ ਪਤੀ ਨੇ ਧਰਨਾ ਦਿੱਤਾ ਦੇ ਕੇ ਪੁਲਿਸ ਦੀ ਕਾਰਜ ਪ੍ਰਣਾਲੀ 'ਤੇ ਕਈ ਸਵਾਲ ਖੜੇ੍ਹ ਕਰ ਦਿੱਤੇ ਹਨ | ਇਸ ਮੌਕੇ ਗੁਰਸਿੱਖ ਬੀਬੀ ਚਰਨਜੀਤ ਕੌਰ ਖ਼ਾਲਸਾ ਤੇ ਉਸ ਦੇ ਪਤੀ ਨਿਹੰਗ ਸਿੰਘ ਪਰਮਜੀਤ ਸਿੰਘ ਖ਼ਾਲਸਾ ਪਿੰਡ ਰਟੋਲਾਂ ਨੇ ਦੱਸਿਆ ਕੀ ਉਸ ਦੇ ਨੌਜਵਾਨ ਪੁੱਤਰ ਕੁਲਦੀਪ ਸਿੰਘ (22) ਸਾਲਾ ਦੀ ਲਗਪਗ ਤਿੰਨ ਸਾਲ ਪਹਿਲਾਂ ਨੀਲੋਵਾਲ ਵਾਲੇ ਸੂਏ 'ਚੋਂ ਲਾਸ਼ ਮਿਲੀ ਸੀ | ਉਸ ਦਾ ਪੁੱਤਰ ਕੁਲਦੀਪ ਸਿੰਘ ਆਪਣੇ ਇਕ ਦੋਸਤ ਦੀ ਪਾਰਟੀ 'ਤੇ ਪਿੰਡ ਮੌਜੋਵਾਲ ਵਿਖੇ ਗਿਆ ਸੀ, ਜੋ ਉਹ ਘਰ ਵਾਪਸ ਨਹੀਂ ਪਰਤਿਆ | ਦੂਸਰੇ ਦਿਨ ਉਸ ਦੀ ਲਾਸ਼ ਨੀਲੋਵਾਲ ਦੇ ਸੂਏ 'ਚੋਂ ਮਿਲੀ | ਲਗਪਗ ਤਿੰਨ ਸਾਲਾਂ ਤੋਂ ਉਹ ਆਪਣੇ ਪੁੱਤਰ ਦੇ ਕਾਤਲਾਂ ਨੂੰ ਗਿ੍ਫ਼ਤਾਰ ਕਰਵਾਉਣ ਲਈ ਲਗਾਤਾਰ ਐਸ.ਐਸ.ਪੀ. ਦਫ਼ਤਰ ਸੰਗਰੂਰ, ਡੀ.ਐਸ.ਪੀ. ਦਫ਼ਤਰ ਦਿੜ੍ਹਬਾ ਅਤੇ ਥਾਣਾ ਛਾਜਲੀ ਦੇ ਚੱਕਰ ਕੱਟ ਰਹੇ ਹਨ, ਪਰ ਅੱਜ ਤੱਕ ਪੁਲਿਸ ਨੇ ਸਾਡੇ ਬਿਆਨਾਂ 'ਤੇ ਕੋਈ ਪਰਚਾ ਦਰਜ ਨਹੀਂ ਕੀਤਾ | ਉਨ੍ਹਾਂ ਕਿਹਾ ਕਿ ਉਸ ਦੇ ਨੌਜਵਾਨ ਪੁੱਤਰ ਦਾ ਕਤਲ ਹੋਇਆ ਹੈ, ਪਰ ਦੁੱਖ ਦੀ ਗੱਲ ਹੈ ਕਿ ਪੁਲਿਸ ਕਾਤਲਾਂ ਨੂੰ ਬਚਾਉਣ 'ਚ ਲੱਗੀ ਹੋਈ ਹੈ | ਅਤਿ ਦੀ ਗਰਮੀ ਤੇ ਤਪਦੀ ਸੜਕ 'ਤੇ ਥਾਣੇ ਅੱਗੇ ਬੈਠੀ ਗੁਰਸਿੱਖ ਔਰਤ ਜਿੱਥੇ ਪੁਲਿਸ ਨੂੰ ਕੋਸ ਰਹੀ ਸੀ, ਉੱਥੇ ਇਨਸਾਫ਼ ਦੀ ਮੰਗ ਵੀ ਕਰ ਰਹੀ ਸੀ | ਇਸ ਸੰਬੰਧੀ ਥਾਣਾ ਛਾਜਲੀ ਦੇ ਮੁੱਖ ਅਫਸਰ ਗੁਰਪ੍ਰੀਤ ਸਿੰਘ ਹਾਂਡਾ ਨੇ ਕਿਹਾ ਕਿ ਇਹ ਕੇਸ 2019 ਦਾ ਹੈ, ਇਸ ਕੇਸ ਵਿਚ ਉਸ ਸਮੇਂ ਦੇ ਪੁਲਿਸ ਅਫ਼ਸਰ ਵਲੋਂ 174 ਕਾਰਵਾਈ ਕੀਤੀ ਗਈ ਸੀ, ਪਰ ਇਹ ਮਾਮਲਾ ਹੁਣ ਦੁਬਾਰਾ ਕਿਉਂ ਉੱਠ ਰਿਹਾ ਹੈ, ਇਸ ਬਾਰੇ ਜਾਣਕਾਰੀ ਪ੍ਰਾਪਤ ਕਰ ਰਹੇ ਹਨ |

ਖ਼ਬਰ ਸ਼ੇਅਰ ਕਰੋ

 

ਬਣਨ ਵਾਲੇ ਮੈਡੀਕਲ ਕਾਲਜ 'ਚ ਹੋਮਿਓਪੈਥੀ ਕਾਲਜ ਨੂੰ ਸ਼ਾਮਿਲ ਕਰਨ ਦੀ ਉੱਠੀ ਮੰਗ

ਸੰਗਰੂਰ, 16 ਮਈ (ਧੀਰਜ ਪਸ਼ੌਰੀਆ)- ਸੰਤ ਬਾਬਾ ਅਤਰ ਸਿੰਘ ਵਲੋਂ ਵਰਸੋਏ ਮਸਤੂਆਣਾ ਸਾਹਿਬ ਵਿਖੇ ਸੰਤ ਬਾਬਾ ਅਤਰ ਸਿੰਘ ਦੇ ਨਾਂਅ 'ਤੇ ਬਣਨ ਜਾ ਰਹੇ ਮੈਡੀਕਲ ਕਾਲਜ ਸੰਬੰਧੀ ਭਗਵੰਤ ਮਾਨ ਸਰਕਾਰ ਦੀ ਸ਼ਲਾਘਾ ਕਰਦਿਆਂ ਐਸੋਸੀਏਸ਼ਨ ਫਾਰ ਸਾਇੰਟੇਫਿਕ ਰਿਸਰਚ ਇਨ ...

ਪੂਰੀ ਖ਼ਬਰ »

ਸੜਕ ਹਾਦਸੇ ਦੌਰਾਨ ਪ੍ਰੋ. ਅਮਰਿੰਦਰ ਸਿੰਘ ਭੁਟਾਲ ਦੀ ਮੌਤ

ਮਸਤੂਆਣਾ ਸਾਹਿਬ, 16 ਮਈ (ਦਮਦਮੀ)- ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਵਿਖੇ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ, ਜਦੋਂ ਕਾਲਜ ਦੇ ਕੰਪਿਊਟਰ ਵਿਭਾਗ ਦੇ ਪ੍ਰੋ. ਅਮਰਿੰਦਰ ਸਿੰਘ ਭੁਟਾਲ ਦੀ ਬੀਤੀ ਰਾਤ ਅਚਾਨਕ ਇਕ ਸੜਕ ਹਾਦਸੇ ਦੌਰਾਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ...

ਪੂਰੀ ਖ਼ਬਰ »

ਵਿਧਾਇਕ ਪੰਡੋਰੀ ਨੇ ਧੰਨਵਾਦੀ ਦੌਰੇ ਦੌਰਾਨ ਗਾਰੰਟੀਆਂ ਪੂਰੀਆਂ ਕਰਨ ਦਾ ਕੀਤਾ ਦਾਅਵਾ

ਸ਼ੇਰਪੁਰ, 16 ਮਈ (ਦਰਸ਼ਨ ਸਿੰਘ ਖੇੜੀ)- ਚੋਣਾਂ ਸਮੇਂ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜੋ ਗਰੰਟੀਆਂ ਅਤੇ ਵਾਅਦੇ ਕੀਤੇ ਸਨ ਉਨ੍ਹਾਂ ਨੂੰ ਇਕ-ਇਕ ਕਰ ਕੇ ਪੂਰਾ ਕੀਤਾ ਜਾਵੇਗਾ | ਇਹ ਪ੍ਰਗਟਾਵਾ ਹਲਕਾ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਪਿੰਡ ਠੇਕੇ 'ਤੇ ਜ਼ਮੀਨ ਦੇਣ ਵਾਲੇ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰਵਾਉਣ ਲਈ ਸਰਗਰਮ

ਧਰਮਗੜ੍ਹ, 16 ਮਈ (ਗੁਰਜੀਤ ਸਿੰਘ ਚਹਿਲ)- ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸਤੌਜ ਦੇ ਠੇਕੇ 'ਤੇ ਜ਼ਮੀਨ ਦੇਣ ਵਾਲੇ ਕਿਸਾਨ ਵੀ ਝੋਨੇ ਦੀ ਸਿੱਧੀ ਬਿਜਾਈ ਕਰਵਾਉਣ ਲਈ ਸਰਗਰਮ ਨਜ਼ਰ ਆ ਰਹੇ ਹਨ, ਜਿਨ੍ਹਾਂ ਨੇ ਠੇਕੇ 'ਤੇ ਜ਼ਮੀਨ ਲੈਣ ਵਾਲੇ ਕਿਸਾਨ ਪਾਸੋਂ ਪ੍ਰਤੀ ਏਕੜ ਪੈਸੇ ...

ਪੂਰੀ ਖ਼ਬਰ »

ਪਰਮਿੰਦਰ ਸ਼ਰਮਾ ਮਲੇਰਕੋਟਲਾ ਕਾਂਗਰਸ ਦੇ ਜ਼ਿਲ੍ਹਾ ਕੋਆਰਡੀਨੇਟਰ ਨਿਯੁਕਤ

ਸੰਗਰੂਰ, 16 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਕਾਂਗਰਸ ਹਾਈਕਮਾਨ ਵਲੋਂ ਪਰਮਿੰਦਰ ਸ਼ਰਮਾ ਨੰੂ ਜ਼ਿਲ੍ਹਾ ਮਲੇਰਕੋਟਲਾ ਦਾ ਕੋਆਰਡੀਨੇਟਰ ਜ਼ਿਲ੍ਹਾ ਕੀਤਾ ਗਿਆ ਹੈ | ਸੰਗਰੂਰ ...

ਪੂਰੀ ਖ਼ਬਰ »

ਸੜਕ ਹਾਦਸਿਆਂ 'ਚ ਦੋ ਵਿਅਕਤੀਆਂ ਦੀ ਮੌਤ

ਸੁਨਾਮ ਊਧਮ ਸਿੰਘ ਵਾਲਾ, 16 ਮਈ (ਧਾਲੀਵਾਲ, ਭੁੱਲਰ)- ਬੀਤੀ ਰਾਤ ਵੱਖ-ਵੱਖ ਸੜਕ ਹਾਦਸਿਆਂ 'ਚ ਦੋ ਵਿਅਕਤੀਆਂ ਦੀ ਮੌਤ ਹੋਣ ਦੀ ਖ਼ਬਰ ਹੈ | ਸਥਾਨਕ ਸਿਵਲ ਹਸਪਤਾਲ ਵਿਖੇ ਪੁਲਿਸ ਚੌਕੀ ਮਹਿਲਾਂ ਚੌਂਕ ਦੇ ਇੰਚਾਰਜ ਸਬ ਇੰਸਪੈਕਟਰ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਰਣਜੀਤ ਸਿੰਘ ...

ਪੂਰੀ ਖ਼ਬਰ »

ਕਬੂਤਰ ਤੇ ਨਕਦੀ ਚੋਰੀ ਕਰਨ ਵਾਲੇ 6 'ਤੇ ਮਾਮਲਾ ਦਰਜ

ਭਵਾਨੀਗੜ੍ਹ, 16 ਮਈ (ਰਣਧੀਰ ਸਿੰਘ ਫੱਗੂਵਾਲਾ)- ਪਿੰਡ ਘਰਾਚੋਂ ਦੇ ਇਕ ਘਰ ਵਿਚ ਰੱਖੇ 45 ਚੀਨੇ ਕਬੂਤਰ ਤੇ 11 ਹਜ਼ਾਰ ਰੁਪਏ ਚੋਰੀ ਕਰਨ 'ਤੇ ਪੁਲਿਸ ਵਲੋਂ 6 ਜਣਿਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਸਤਪਾਲ ਸਿੰਘ ਪੁੱਤਰ ਜੀਤ ਸਿੰਘ ਪਿੰਡ ਗੋਬਿੰਦਗੜ੍ਹ ...

ਪੂਰੀ ਖ਼ਬਰ »

ਕੰਪੀਟੀਸ਼ਨ ਅਕੈਡਮੀ ਜ਼ਿਲ੍ਹਾ ਮਲੇਰਕੋਟਲਾ ਦੀ ਆਈ.ਡੀ.ਪੀ. ਤੋਂ ਤਿੰਨ ਸਟਾਰ ਪ੍ਰਾਪਤ ਕਰਨ ਵਾਲੀ ਪਹਿਲੀ ਸੰਸਥਾ ਬਣੀ

ਮਾਲੇਰਕੋਟਲਾ, 16 ਮਈ (ਹਨੀਫ਼ ਥਿੰਦ)- ਕੰਪੀਟੀਸ਼ਨ ਅਕੈਡਮੀ ਪਿਛਲੇ ਕਈ ਸਾਲਾਂ ਤੋਂ ਆਈਲਟਸ ਅਤੇ ਇੰਮੀਗ੍ਰੇਸਨ ਦੀਆਂ ਸ਼ਾਨਦਾਰ ਸੇਵਾਵਾਂ ਨਿਭਾਅ ਰਹੀ ਹੈ, ਹੁਣ ਤਕ ਸੈਂਕੜੇ ਵਿਦਿਆਰਥੀ ਇਨ੍ਹਾਂ ਦੀਆਂ ਸੇਵਾਵਾਂ ਦਾ ਲਾਭ ਲੈ ਚੁੱਕੇ ਹਨ | ਇੱਥੋਂ ਦੇ ਵਿਦਿਆਰਥੀ ਆਈਲਟਸ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਨੇ ਕੀਤੀ ਨਾਅਰੇਬਾਜ਼ੀ

ਲਹਿਰਾਗਾਗਾ, 16 ਮਈ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)- ਸਫ਼ਾਈ ਸੇਵਕ ਯੂਨੀਅਨ ਲਹਿਰਾਗਾਗਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਸਫ਼ਾਈ ਸੇਵਕ ਲਗਾਤਾਰ ਧਰਨੇ ਉੱਪਰ ਹੋਣ ਕਰਕੇ ਸ਼ਹਿਰ ਅੰਦਰ ਥਾਂ-ਥਾਂ ਗੰਦਗੀ ਫੈਲ ਗਈ ਹੈ | ਸਫ਼ਾਈ ਸੇਵਕਾਂ ਵਲੋਂ ਅੱਜ ...

ਪੂਰੀ ਖ਼ਬਰ »

ਕੋਰੋਨਾ ਵਲੰਟੀਅਰਾਂ ਦਾ ਸੰਘਰਸ਼ ਰਿਹਾ ਨਿਰੰਤਰ ਜਾਰੀ

ਸੰਗਰੂਰ, 16 ਮਈ (ਅਮਨਦੀਪ ਸਿੱਘ ਬਿੱਟਾ, ਦਮਨਜੀਤ ਸਿੰਘ)- ਮੁੱਖ ਮੰਤਰੀ ਭਗਵੰਤ ਮਾਨ ਦੇ ਨਿਵਾਸ ਬਾਹਰ ਪਿਛਲੇ ਕਈ ਦਿਨਾਂ ਤੋਂ ਸੰਘਰਸ਼ ਕਰ ਰਹੀਆਂ ਕੋਰੋਨਾ ਵਲੰਟੀਅਰਾਂ ਵਲੋਂ ਅੱਜ ਵੀ ਭੁੱਖ ਹੜਤਾਲ ਕਰਦਿਆਂ ਜਿੱਥੇ ਮੁੱਖ ਮੰਤਰੀ ਨਿਵਾਸ ਬਾਹਰ ਧਰਨਾ ਦਿੱਤਾ, ਉੱਥੇ ...

ਪੂਰੀ ਖ਼ਬਰ »

ਬਸਪਾ ਦਾ ਵਫ਼ਦ ਡਿਪਟੀ ਕਮਿਸ਼ਨਰ ਨੰੂ ਮਿਲਿਆ

ਸੰਗਰੂਰ, 16 ਮਈ (ਧੀਰਜ ਪਸ਼ੌਰੀਆ)- ਆ ਰਹੇ ਝੋਨੇ ਦੀ ਲਵਾਈ ਦੇ ਸੀਜ਼ਨ ਨੰੂ ਦੇਖਦਿਆਂ ਕਈ ਪਿੰਡਾਂ ਵਿਚ ਦਿਹਾੜੀ ਨੰੂ ਲੈ ਕੇ ਰੇੜਕਾ ਸ਼ੁਰੂ ਹੋ ਗਿਆ ਹੈ | ਇਸ ਵਿਵਾਦ ਨੰੂ ਲੈ ਕੇ ਬਸਪਾ ਦਾ ਇਕ ਵਫਦ ਸੂਬਾ ਜਨਰਲ ਸਕੱਤਰ ਚਮਕੌਰ ਸਿੰਘ ਵੀਰ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਆਸਟ੍ਰੇਲੀਆ ਜਾਣ ਦੇ ਚਾਹਵਾਨ ਵਿਦਿਆਰਥੀਆਂ ਦੇ ਮਾਪੇ ਅਕੈਡਮੀ ਦੇ ਸੰਪਰਕ 'ਚ ਰਹਿਣ-ਸੁਖਵਿੰਦਰ ਸਿੰਘ

ਸੰਗਰੂਰ, 16 ਮਈ (ਅਮਨਦੀਪ ਸਿੰਘ ਬਿੱਟਾ)- ਤਹਿਦਿਲ ਅਕੈਡਮੀ ਦੇ ਡਾਇਰੈਕਟਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਬਾਰ੍ਹਵੀਂ ਜਮਾਤ ਦੇ ਇਮਤਿਹਾਨ ਦੇਣ ਉਪਰੰਤ ਨੌਜਵਾਨ ਜੋ ਵਿਦੇਸ਼ ਜਾਣ ਦੇ ਚਾਹਵਾਨ ਹਨ, ਆਪਣਾ ਸਮਾਂ ਖਰਾਬ ਕਰਨ ਦੀ ਬਜਾਏ ਆਇਲਟਸ ਜਾਂ ਪੀ.ਟੀ.ਈ. ਦੀ ਤਿਆਰੀ ...

ਪੂਰੀ ਖ਼ਬਰ »

ਕੁਲਵੰਤ ਪੰਡੋਰੀ ਦੀ ਅਗਵਾਈ ਹੇਠ ਵੱਖ-ਵੱਖ ਪਾਰਟੀਆਂ ਦੇ ਆਗੂ 'ਆਪ' 'ਚ ਸ਼ਾਮਿਲ

ਸ਼ੇਰਪੁਰ, 16 ਮਈ (ਦਰਸਨ ਸਿੰਘ ਖੇੜੀ)- ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਭਗਵਾਨਪੁਰਾ ਵਿਖੇ ਪਾਰਟੀ ਦੀ ਮਜ਼ਬੂਤੀ ਲਈ ਇਕ ਵਿਸ਼ੇਸ਼ ਮੀਟਿੰਗ ਵਿਚ ਸ਼ਾਮਿਲ ਹੋ ਕੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ...

ਪੂਰੀ ਖ਼ਬਰ »

ਰੇਲ ਗੱਡੀ 'ਚੋਂ ਡਿਗਣ ਕਾਰਨ ਵਿਅਕਤੀ ਦੀ ਮੌਤ

ਸੁਨਾਮ ਊਧਮ ਸਿੰਘ ਵਾਲਾ, 16 ਮਈ (ਧਾਲੀਵਾਲ, ਭੁੱਲਰ)- ਬੀਤੀ ਰਾਤ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਸੁਨਾਮ ਨੇੜੇ ਇਕ ਵਿਅਕਤੀ ਦੀ ਰੇਲ ਗੱਡੀ 'ਚੋਂ ਡਿਗਣ ਕਾਰਨ ਮੌਤ ਹੋਣ ਦੀ ਖ਼ਬਰ ਹੈ | ਜੀ.ਆਰ.ਪੀ.ਪੁਲਿਸ ਚੌਂਕੀ ਸੁਨਾਮ ਊਧਮ ਸਿੰਘ ਵਾਲਾ ਦੇ ਇੰਚਾਰਜ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਆੜ੍ਹਤੀਏ ਨੇ ਕਿਸਾਨ ਆਗੂਆਂ ਨੂੰ ਬੰਦੀ ਬਣਾਉਣ ਨੂੰ ਲੈ ਕੇ ਪੁਲਿਸ ਨੂੰ ਕੀਤੀ ਸ਼ਿਕਾਇਤ

ਭਵਾਨੀਗੜ੍ਹ, 16 ਮਈ (ਰਣਧੀਰ ਸਿੰਘ ਫੱਗੂਵਾਲਾ)- ਪਿੰਡ ਕਾਲਾਝਾੜ ਵਿਖੇ ਬੀਤੇ ਦਿਨ ਇਕ ਆੜ੍ਹਤੀਏ ਵਲੋਂ ਇਕ ਕਿਸਾਨ ਤੋਂ ਪੈਸਿਆਂ ਦੇ ਲੈਣ-ਦੇਣ ਦੇ ਮਾਮਲੇ ਨੂੰ ਲੈ ਕੇ ਕਿਸਾਨ ਦੇ ਹੱਕ ਵਿਚ ਖੜ੍ਹੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਨੇ ਕਿਸਾਨ ਨਾਲ ...

ਪੂਰੀ ਖ਼ਬਰ »

ਖ਼ਫ਼ਾ ਹੋਏ ਸਿੱਖਿਆ ਪੋ੍ਰਵਾਈਡਰ ਅਧਿਆਪਕ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਲਈ ਬਜ਼ਿੱਦ

ਸੁਨਾਮ ਊਧਮ ਸਿੰਘ ਵਾਲਾ, 16 ਮਈ (ਭੁੱਲਰ, ਧਾਲੀਵਾਲ)- 3807 ਟਰੇਂਡ ਸਿੱਖਿਆ ਪੋ੍ਰਵਾਈਡਰ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਜੁਗਰਾਜ ਸਿੰਘ ਨੇ ਇਕ ਪੈੱ੍ਰਸ ਬਿਆਨ ਜਰੀਏ ਕਿਹਾ ਕਿ ਜਥੇਬੰਦੀ ਦੇ ਆਗੂਆਂ ਵਲੋਂ ਸਿੱਖਿਆ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ...

ਪੂਰੀ ਖ਼ਬਰ »

ਤਗਮੇ ਜਿੱਤਣ 'ਤੇ ਸੰਸਥਾ ਪੁੱਜੇ ਵਿਦਿਆਰਥੀਆਂ ਦਾ ਸਨਮਾਨ

ਚੀਮਾ ਮੰਡੀ, 16 ਮਈ (ਦਲਜੀਤ ਸਿੰਘ ਮੱਕੜ)- ਸੁਨਾਮ ਵਿਖੇ ਜ਼ਿਲ੍ਹਾ ਪੱਧਰੀ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਕਰਵਾਈ ਗਈ, ਜਿਸ ਵਿਚ ਸੰਤ ਅਤਰ ਸਿੰਘ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਚੀਮਾ ਦੇ ਵਿਦਿਆਰਥੀਆਂ ਨੇ ਕੋਚ ਪਿ੍ਥੀਪਾਲ ਸਿੰਘ ਮਲ੍ਹੀ ਦੀ ਅਗਵਾਈ ਵਿਚ 39, 40, 42 ...

ਪੂਰੀ ਖ਼ਬਰ »

ਭਰਾਜ ਨੇ ਅਕੋਈ ਸਾਹਿਬ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ

ਸੰਗਰੂਰ, 16 ਮਈ (ਧੀਰਜ ਪਸ਼ੌਰੀਆ)- ਆਪਣੇ ਧੰਨਵਾਦੀ ਦੌਰੇ ਦੌਰਾਨ ਪਿੰਡ ਅਕੋਈ ਸਾਹਿਬ ਪੁੱਜੀ ਵਿਧਾਇਕਾ ਬੀਬੀ ਨਰਿੰਦਰ ਕੌਰ ਭਰਾਜ ਨੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਕਿਹਾ ਕਿ ਪਿੰਡਾਂ ਦੇ ਵਿਕਾਸ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਸਾਹਿਤ ਸਭਾ ਸੁਨਾਮ ਵਲੋਂ ਸਾਹਿਤਕ ਇਕੱਤਰਤਾ

ਸੁਨਾਮ ਊਧਮ ਸਿੰਘ ਵਾਲਾ, 16 ਮਈ (ਧਾਲੀਵਾਲ, ਭੁੱਲਰ)- ਸਾਹਿਤ ਸਭਾ ਸੁਨਾਮ ਦੀ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕੱਤਰਤਾ ਰਜਿੰਦਰ ਸਿੰਘ ਰਾਜਨ, ਮਿਲਖਾ ਸਿੰਘ ਸਨੇਹੀ ਅਤੇ ਜਸਵੰਤ ਸਿੰਘ ਅਸਮਾਨੀ ਦੇ ਪ੍ਧਾਨਗੀ ਮੰਡਲ ਹੇਠ ਸਥਾਨਕ ਗੁਰਦੁਆਰਾ ...

ਪੂਰੀ ਖ਼ਬਰ »

ਸ਼ਹਿਰ 'ਚ ਸਮਾਜ ਵਿਰੋਧੀ ਅਨਸਰਾਂ ਨੂੰ ਨਹੀਂ ਚੁੱਕਣ ਦਿਆਂਗੇ ਸਿਰ-ਥਾਣਾ ਮੁਖੀ

ਮਾਲੇਰਕੋਟਲਾ, 16 ਮਈ (ਪਾਰਸ ਜੈਨ)-ਮਾਲੇਰਕੋਟਲਾ 'ਚ ਕਿਸੇ ਵੀ ਸ਼ਰਾਰਤੀ ਜਾਂ ਸਮਾਜ ਵਿਰੋਧੀ ਅਨਸਰ ਨੂੰ ਮਨੁੱਖਤਾ ਜਾਂ ਕਾਨੂੰਨ ਨਾਲ ਖਿਲਵਾੜ ਕਰਨ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਉਕਤ ਪ੍ਰਗਟਾਵਾ ਸਥਾਨਕ ਥਾਣਾ ਸਿਟੀ-2 ਵਿਖੇ ਇੰਸਪੈਕਟਰ ਨਵਦੀਪ ਸਿੰਘ ਨੇ ਮੁੱਖ ਅਫ਼ਸਰ ...

ਪੂਰੀ ਖ਼ਬਰ »

ਐਸ.ਐਸ.ਪੀ. ਸਿੱਧੂ ਵਲੋਂ ਨਸ਼ਿਆਂ ਖ਼ਿਲਾਫ਼ ਲਏ ਸੰਕਲਪ ਦਾ ਸਵਾਗਤ

ਸੰਗਰੂਰ, 16 ਮਈ (ਦਮਨਜੀਤ ਸਿੰਘ)- ਐਸ.ਐਸ.ਪੀ. ਸੰਗਰੂਰ ਮਨਦੀਪ ਸਿੰਘ ਸਿੱਧੂ ਨੇ ਪ੍ਰਗਟਾਵਾ ਕੀਤਾ ਹੈ ਕਿ ਜ਼ਿਲ੍ਹਾ ਸੰਗਰੂਰ ਨੰੂ ਨਸ਼ਾ ਮੁਕਤ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ ਤੇ ਨਾਲ ਹੀ ਨਸ਼ਾ ਵੇਚਣ ਵਾਲਿਆਂ ਨੰੂ ਸਖ਼ਤ ਤਾੜਨਾ ਕਰਦਿਆਂ ਕਿਹਾ ਹੈ ਕਿ ਉਹ ਨਸ਼ਾ ...

ਪੂਰੀ ਖ਼ਬਰ »

ਕਸਬਾ ਸ਼ੇਰਪੁਰ ਨੂੰ ਨਮੂਨੇ ਦਾ ਸ਼ਹਿਰ ਬਣਾਇਆ ਜਾਵੇਗਾ-ਪੰਡੋਰੀ

ਸ਼ੇਰਪੁਰ, 16 ਮਈ (ਦਰਸਨ ਸਿੰਘ ਖੇੜੀ)- ਕਸਬਾ ਸ਼ੇਰਪੁਰ ਹਲਕਾ ਮਹਿਲ ਕਲਾਂ ਦੇ ਦਿਲ ਦੇ ਸਮਾਨ ਹੈ | ਇਸ ਦਾ ਸਰਵਪੱਖੀ ਵਿਕਾਸ ਕਰਕੇ ਨਮੂਨੇ ਦੇ ਸ਼ਹਿਰ ਵਜੋਂ ਵਿਕਸਤ ਕੀਤਾ ਜਾਵੇਗਾ | ਇਹ ਪ੍ਰਗਟਾਵਾ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਸ਼ੇਰਪੁਰ ਦੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਫ਼ਜ਼ੂਲ ਸਾਮਾਨ ਤੋਂ ਕੀਤੇ ਮਾਡਲ ਤਿਆਰ

ਲਹਿਰਾਗਾਗਾ, 16 ਮਈ (ਅਸ਼ੋਕ ਗਰਗ)- ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੁਮੈਨ ਲਹਿਲ ਖ਼ੁਰਦ ਵਿਖੇ ਪਿ੍ੰਸੀਪਲ ਰੀਤੂ ਗੋਇਲ ਦੀ ਅਗਵਾਈ ਹੇਠ ਕਾਮਰਸ ਵਿਭਾਗ ਅਤੇ ਕੰਪਿਊਟਰ ਵਿਭਾਗ ਵਲੋਂ ਬਲੂ ਅਰਥ ਸਲੂਸ਼ਨ ਲਿਮੀਟੇਡ ਦੇ ਨਾਂਅ 'ਤੇ ਇਕ ਕੰਪਨੀ ਬਣਾ ਕੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਤੇ ਭੁੱਕੀ ਸਮੇਤ ਦੋ ਕਾਬੂ

ਧਰਮਗੜ੍ਹ, 16 ਮਈ (ਗੁਰਜੀਤ ਸਿੰਘ ਚਹਿਲ)- ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਅਤੇ ਉਪ ਪੁਲਿਸ ਕਪਤਾਨ ਦਿੜ੍ਹਬਾ ਪਿ੍ਥਵੀ ਸਿੰਘ ਚਹਿਲ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਦੇ ਤਹਿਤ ਥਾਣਾ ਮੁਖੀ ਧਰਮਗੜ੍ਹ ਸਬ ਇੰਸ. ਕਰਮਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ...

ਪੂਰੀ ਖ਼ਬਰ »

ਰਾਜੀਵ ਜੈਨ ਏ.ਆਈ.ਓ.ਸੀ.ਡੀ. ਦੀ ਕਾਰਜਕਾਰਨੀ ਦੇ ਮੈਂਬਰ ਬਣੇ

ਸੰਗਰੂਰ, 16 ਮਈ (ਧੀਰਜ ਪਸ਼ੋਰੀਆ)- ਸੰਗਰੂਰ ਦੇ ਕੈਮਿਸਟ ਰਾਜੀਵ ਜੈਨ ਨੂੰ ਆਲ ਇੰਡੀਆ ਆਰਗੈਨਾਈਜੇਸ਼ਨ ਆਫ਼ ਕੈਮਿਸਟ ਅਤੇ ਡਰੱਗਿਸਟ ਦੀ ਕਾਰਜਕਾਰਨੀ ਦਾ ਮੈਂਬਰ ਨਿਯੁਕਤ ਕੀਤਾ ਗਿਆ | ਇਹ ਫ਼ੈਸਲਾ ਸੰਸਥਾ ਦੀ ਜੈਪੁਰ ਵਿਖੇ ਹੋਈ ਬੈਠਕ ਵਿਚ ਲਿਆ ਗਿਆ ਹੈ | ਇਸ ...

ਪੂਰੀ ਖ਼ਬਰ »

ਗੀਤਕਾਰ ਮਿੱਤਲ ਮੰਡੀ ਵਾਲਾ ਦਾ 'ਦੇਵ ਥਰੀਕੇ ਵਾਲਾ' ਪੁਰਸਕਾਰ ਨਾਲ ਸਨਮਾਨ

ਅਹਿਮਦਗੜ੍ਹ, 16 ਮਈ (ਰਣਧੀਰ ਸਿੰਘ ਮਹੋਲੀ)- ਸਾਹਿਤ ਕਲਾ ਮੰਚ ਅਹਿਮਦਗੜ੍ਹ ਵਲੋਂ ਪੰਜਾਬੀ ਮਾਂ-ਬੋਲੀ ਦੀ ਸੇਵਾ ਕਰ ਰਹੇ ਗੀਤਕਾਰ ਅਤੇ ਸਾਹਿਤਕਾਰਾਂ ਦੇ ਸਨਮਾਨ ਲਈ ਸਮਾਰੋਹ ਕਰਵਾਇਆ ਗਿਆ | ਪ੍ਰਧਾਨ ਅਮਨਦੀਪ ਦਰਦੀ ਅਤੇ ਚੇਅਰਮੈਨ ਨਿਰਭੈ ਸਿੰਘ ਅਮਰਪੁਰੀ ਦੀ ਅਗਵਾਈ ...

ਪੂਰੀ ਖ਼ਬਰ »

ਭਾਜਪਾ ਦੇ ਕੌਮੀ ਜਨਰਲ ਸਕੱਤਰ ਦਲੀਪ ਸੇਕੀਆਂ ਦਾ ਸੰਗਰੂਰ ਦੌਰਾ ਅੱਜ ਤੋਂ

ਸੰਗਰੂਰ, 16 ਮਈ (ਧੀਰਜ ਪਸ਼ੋਰੀਆ)- ਭਾਜਪਾ ਵਲੋਂ ਸੰਗਰੂਰ ਜ਼ਿਮਨੀ ਚੋਣ ਨੂੰ ਲੈ ਕੇ ਤਿਆਰੀ ਜੋਰਾਂ 'ਤੇ ਹਨ ਅਤੇ ਭਾਜਪਾ ਦੀ ਲੀਡਰਸ਼ਿਪ ਲਗਾਤਾਰ ਸੰਗਰੂਰ ਲੋਕ ਸਭਾ ਦੇ ਦੌਰੇ ਕਰ ਰਹੀ ਹੈ, ਇਸੇ ਤਹਿਤ ਭਾਜਪਾ ਦੇ ਕੌਮੀ ਜਨਰਲ ਸਕੱਤਰ 17 ਮਈ ਤੋਂ ਦੋ ਦਿਨਾਂ ਦੌਰੇ 'ਤੇ ਸੰਗਰੂਰ ...

ਪੂਰੀ ਖ਼ਬਰ »

ਇੰਡਸਟਰੀ ਚੈਂਬਰਜ਼ ਨਵਨਿਯੁਕਤ ਪ੍ਰਧਾਨ ਜ਼ਖ਼ਮੀ ਨੂੰ ਉਦਯੋਗਪਤੀਆਂ ਨੇ ਦਿੱਤਾ ਸਮਰਥਨ

ਸੰਗਰੂਰ, 16 ਮਈ (ਦਮਨਜੀਤ ਸਿੰਘ)- ਸੰਗਰੂਰ ਡਿਸਟਿਕ ਇੰਡਸਟਰੀਅਲ ਚੈਂਬਰ ਦੇ ਬਲਾਕ ਅਤੇ ਜ਼ਿਲ੍ਹਾ ਸੰਗਰੂਰ ਦੇ ਮੀਤ ਪ੍ਰਧਾਨ ਬਣਨ 'ਤੇ ਅਮਨ ਜ਼ਖ਼ਮੀ ਵਲੋਂ ਸਥਾਨਕ ਕਲਾਸਿਕ ਹੋਟਲ ਵਿਖੇ ਬਲਾਕ ਸੰਗਰੂਰ ਦੇ ਮੈਂਬਰਾਂ ਦੀ ਇਕੱਤਰਤਾ ਕੀਤੀ ਗਈ | ਮੈਂਬਰਾਂ ਵਲੋਂ ਅਮਨ ...

ਪੂਰੀ ਖ਼ਬਰ »

ਰੁਕੀਆਂ ਤਨਖ਼ਾਹਾਂ ਨੂੰ ਲੈ ਕੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਨੂੰ ਲਿਖਿਆ ਪੱਤਰ

ਸੰਗਰੂਰ, 16 ਮਈ (ਧੀਰਜ ਪਸ਼ੋਰੀਆ)- ਅਫ਼ਸਰਸ਼ਾਹੀ ਵਲੋਂ ਕੀਤੀਆਂ ਮਨਮਾਨੀਆਂ ਅਤੇ ਗਲਤ ਫ਼ੈਸਲਿਆਂ ਦਾ ਖ਼ਮਿਆਜ਼ਾ ਅਧਿਆਪਕਾਂ ਨੂੰ ਭੁਗਤਣਾ ਪੈ ਰਿਹਾ ਹੈ ਜਿਸ ਦੇ ਨਤੀਜੇ ਵਜੋਂ ਪੰਜਾਬ ਦੇ ਸੈਂਕੜੇ ਸਕੂਲਾਂ ਦੇ ਹਜ਼ਾਰਾਂ ਅਧਿਆਪਕਾਂ ਨੂੰ ਪਿਛਲੇ ਦੋ ਮਹੀਨਿਆਂ ...

ਪੂਰੀ ਖ਼ਬਰ »

ਈਟਰਨਲ 'ਵਰਸਿਟੀ ਬੜੂ ਸਾਹਿਬ ਦੇ ਸੰਗੀਤਿਕ ਕਲੱਬ ਵਲੋਂ ਅੰਤਰ ਕਾਲਜ ਗੀਤ ਮੁਕਾਬਲੇ

ਧਰਮਗੜ੍ਹ, 16 ਮਈ (ਗੁਰਜੀਤ ਸਿੰਘ ਚਹਿਲ)- ਕਲਗ਼ੀਧਰ ਟਰੱਸਟ ਬੜੂ ਸਾਹਿਬ ਅਧੀਨ ਈਟਰਨਲ 'ਵਰਸਿਟੀ ਬੜੂ ਸਾਹਿਬ ਦੇ ਸੰਗੀਤਿਕ ਕਲੱਬ ਵਲੋਂ ਕਰਵਾਏ ਅੰਤਰ ਕਾਲਜ ਗੀਤ ਮੁਕਾਬਲੇ 'ਚ ਯੂਨੀਵਰਸਿਟੀ ਦੇ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਸੰਗੀਤਿਕ ਫਾਈਨਲ ...

ਪੂਰੀ ਖ਼ਬਰ »

ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਸੰਗਰੂਰ, 16 ਮਈ (ਦਮਨਜੀਤ ਸਿੰਘ, ਅਮਨਦੀਪ ਸਿੰਘ)- ਸਥਾਨਕ ਗੁਰਦੁਆਰਾ ਸਾਹਿਬ ਸੰਤਪੁਰਾ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਕਾਸ਼ ਪੁਰਬ ਮਾਤਾ ਭਾਨੀ ਜੀ ਸੇਵਾ ਭਲਾਈ ਕੇਂਦਰ ਵਲੋਂ ਪ੍ਬੰਧਕ ਕਮੇਟੀ ਦੇ ਸਹਿਯੋਗ ਨਾਲ ਸ਼ਰਧਾਪੂਰਵਕ ਅਰਵਿੰਦਰ ਸਿੰਘ ਪਿੰਕੀ, ਬਲਜਿੰਦਰ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਕੀਤਾ ਵਧੀਆ ਪ੍ਰਦਰਸ਼ਨ

ਸੰਗਰੂਰ, 16 ਮਈ (ਧੀਰਜ ਪਸ਼ੋਰੀਆ)- 27ਵੀਂ ਜੂਨੀਅਰ ਸਟੇਟ ਸੋਫਟ ਬਾਲ ਚੈਂਪੀਅਨਸ਼ਿਪ ਜੋ ਕਿ ਲੁਧਿਆਣਾ ਗੁਰੂ ਨਾਨਕ ਸਟੇਡੀਅਮ ਵਿਚ ਕਰਾਈਆਂ ਗਈਆਂ ਵਿਚ ਵੱਖ-ਵੱਖ ਜ਼ਿਲਿ੍ਹਆਂ ਦੇ ਸਕੂਲਾਂ ਨੇ ਭਾਗ ਲਿਆ | ਸੰਗਰੂਰ ਜ਼ਿਲ੍ਹੇ ਦੇ ਫਾਰਚੂਨ ਸਕੂਲ ਦੇ ਨੌਂ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX