ਸਮਰਾਲਾ, 16 ਮਈ (ਰਾਮ ਗੋਪਾਲ ਸੋਫਤ)-ਪਿੰਡ ਕੁੱਬੇ ਦੇ ਤਿੰਨ ਪ੍ਰਵਾਸੀ ਭਾਰਤੀ, ਧਰਮਿੰਦਰ ਸਿੰਘ ਕਾਕੂ ਮਾਂਗਟ ਅਮਰੀਕਾ, ਗੁਰਜੀਤ ਸਿੰਘ ਮਾਂਗਟ ਕੈਨੇਡਾ ਤੇ ਨਿਰਭੈ ਸਿੰਘ ਮਾਂਗਟ ਇੰਗਲੈਂਡ ਇਹ ਐਲਾਨ ਕੀਤਾ ਹੈ ਕਿ ਦਿਨੋਂ ਦਿਨ ਖ਼ਤਮ ਹੋ ਰਹੇ ਧਰਤੀ ਹੇਠਲੇ ਪਾਣੀ ਨੂੰ ...
ਦੋਰਾਹਾ, 16 ਮਈ (ਮਨਜੀਤ ਸਿੰਘ ਗਿੱਲ/ਜਸਵੀਰ ਝੱਜ)-ਦੋਰਾਹਾ ਲਾਗੇ ਰਾਸ਼ਟਰੀ ਰਾਜ ਮਾਰਗ 'ਤੇ ਵਾਪਰੇ ਇਕ ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦ ਕਿ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ | ਦੋਰਾਹਾ ਪੁਲਿਸ ਪਾਸੋਂ ਮਿਲੀ ਜਾਣਕਾਰੀ ਅਨੁਸਾਰ ਨਵਨੀਤ ਸਿੰਘ ਲੱਕੀ ਵਾਸੀ ...
ਖੰਨਾ, 16 ਮਈ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਨਗਰ ਕੌਂਸਲ ਨੇ ਅਧਿਕਾਰੀਆਂ ਨੇ ਦੁਕਾਨਦਾਰਾਂ ਵਲੋਂ ਸਾਮਾਨ ਬਾਹਰ ਰੱਖ ਕੇ ਕੀਤੇ ਕਥਿਤ ਨਾਜਾਇਜ਼ ਕਬਜ਼ਿਆਂ ਨੂੰ ਸਾਮਾਨ ਜ਼ਬਤ ਕਰ ਕੇ ਹਟਾਇਆ | ਨਗਰ ਕੌਂਸਲ ਦੇ ਪ੍ਰਧਾਨ ਕਮਲਜੀਤ ਸਿੰਘ ਲੱਧੜ ਨੇ ਕਿਹਾ ਕਿ ਜੀ. ...
ਪਾਇਲ, 16 ਮਈ (ਨਿਜਾਮਪੁਰ)-ਜੰਗਲਾਂ ਤੋਂ ਲੈਕੇ ਸੜਕਾਂ ਤੱਕ ਦਹਿਸ਼ਤ ਫੈਲਾਉਣ ਵਾਲੇ ਆਵਾਰਾ ਜੰਗਲੀ ਬਾਂਦਰ ਹੁਣ ਸਕੂਲਾਂ ਤਕ ਪਹੁੰਚ ਗਏ ਹਨ | ਜਿਸ ਕਾਰਨ ਸਕੂਲ ਸਟਾਫ ਅਤੇ ਬੱਚਿਆਂ ਵਿਚ ਭਾਰੀ ਖੌਫ ਦਾ ਮਾਹੌਲ ਪਾਇਆ ਜਾ ਰਿਹਾ ਹੈ | ਇਥੋਂ ਨੇੜੇ ਸਰਕਾਰੀ ਪ੍ਰਾਇਮਰੀ ਸਮਾਰਟ ...
ਅਹਿਮਦਗੜ੍ਹ, 16 ਮਈ (ਪੁਰੀ)-ਸਬ ਇੰਸਪੈਕਟਰ ਗੁਰਪ੍ਰੀਤ ਕੌਰ ਨੇ ਥਾਣਾ ਸਿਟੀ ਦਾ ਚਾਰਜ ਸੰਭਾਲਿਆ | ਇਸ ਮੌਕੇ ਉਨ੍ਹਾਂ ਸ਼ਹਿਰ ਵਾਸੀਆਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਜ਼ਰੂਰਤ ਪੈਣ 'ਤੇ ਉਹ ਕਿਸੇ ਵੀ ਸਮੇਂ ਮੇਰੇ ਨਾਲ ਸੰਪਰਕ ਕਰ ਸਕਦੇ ਹਨ | ਉਨ੍ਹਾਂ ਕਿਹਾ ਕਿ ਕਾਰਜ ...
ਖੰਨਾ, 16 ਮਈ (ਹਰਜਿੰਦਰ ਸਿੰਘ ਲਾਲ)-ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ. ਨਰਿੰਦਰ ਸਿੰਘ ਬੈਨੀਪਾਲ ਦੇ ਦਿਸ਼ਾ ਨਿਰਦੇਸ਼ਾਂ ਦੇ ਤਹਿਤ ਬਲਾਕ ਖੇਤੀਬਾੜੀ ਅਫ਼ਸਰ ਜਸਵਿੰਦਰਪਾਲ ਸਿੰਘ ਦੀ ਅਗਵਾਈ ਹੇਠ ਪਿੰਡ ਇਕੋਲਾਹਾ ਵਿਖੇ ਰਣਜੀਤ ਸਿੰਘ ਦੇ ਖੇਤ 'ਚ ਝੋਨੇ ਦੀ ਸਿੱਧੀ ...
ਸਮਰਾਲਾ, 16 ਮਈ (ਕੁਲਵਿੰਦਰ ਸਿੰਘ)-ਬੀਤੇ ਦੋ ਮਹੀਨਿਆਂ ਤੋਂ ਹਲਕਾ ਸਮਰਾਲਾ 'ਚ ਗੋਲੀਆਂ ਚਲਾਉਣ ਦਾ ਸਿਲਸਿਲਾ ਚੱਲ ਰਿਹਾ ਸੀ ਪਰ ਹੁਣ ਇਕ ਹੋਰ ਮਾਮਲੇ ਦੇ ਤਹਿਤ ਇਥੋਂ ਨਜ਼ਦੀਕੀ ਪਿੰਡ ਮੁਸ਼ਕਾਬਾਦ 'ਚ ਹੋਈ ਲੜਾਈ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਦੇ ਇਕ ਗਰੁੱਪ ਨੇ ...
ਕੁਹਾੜਾ, 16 ਮਈ (ਸੰਦੀਪ ਸਿੰਘ ਕੁਹਾੜਾ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੀਆਂ ਨਗਰ ਕੌਂਸਲ ਤੇ ਕਾਰਪੋਰੇਸ਼ਨ ਦੀਆਂ ਆਗਾਮੀ ਆ ਰਹੀਆਂ ਚੋਣਾਂ ਸੰਬੰਧੀ ਅਹਿਮ ਮੀਟਿੰਗ ਹਲਕਾ ਸਾਹਨੇਵਾਲ ਦੇ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਦੀ ਅਗਵਾਈ ਹੇਠ ਤੇ ਲੋਕ ਸਭਾ ਹਲਕਾ ...
ਪਾਇਲ, 16 ਮਈ (ਰਾਜਿੰਦਰ ਸਿੰਘ/ਨਿਜ਼ਾਮਪੁਰ)-13ਵੀਂ ਕਰਾਟੇ ਚੈਂਪੀਅਨਸ਼ਿਪ 2022 ਜੋ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਦੇ ਮਲਟੀਪਰਪਜ਼ ਹਾਲ ਵਿਖੇ ਆਯੋਜਿਤ ਕੀਤੀ ਗਈ, ਇਸ 'ਚ 15 ਸਕੂਲਾਂ ਦੇ 350 ਵਿਦਿਆਰਥੀਆਂ ਨੇ ਹਿੱਸਾ ਲਿਆ | ਮੁਕਾਬਲਿਆਂ 'ਚ ਆਕਸਫੋਰਡ ਸੀਨੀਅਰ ਸਕੂਲ ਪਾਇਲ ...
ਸਮਰਾਲਾ, 16 ਮਈ (ਗੋਪਾਲ ਸੋਫਤ/ਕੁਲਵਿੰਦਰ ਸਿੰਘ)-ਇਥੋਂ ਨਜ਼ਦੀਕੀ ਪਿੰਡ ਮਾਣਕੀ ਦੇ ਇਕ 25 ਸਾਲਾਂ ਨੌਜਵਾਨ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ | ਮਿ੍ਤਕ ਲੜਕਾ ਕੱਲ੍ਹ ਤੋਂ ਘਰੋ ਗ਼ਾਇਬ ਸੀ ਤੇ ਅੱਜ ਸਵੇਰੇ ਉਸ ਦੀ ਲਾਸ਼ ਨੇੜਲੇ ਇਕ ਹੋਰ ਪਿੰਡ ਦੇ ਖੇਤਾਂ 'ਚ ਪਈ ਹੋਈ ਮਿਲੀ ਹੈ | ਜਾਣਕਾਰੀ ਅਨੁਸਾਰ ਰਣਜੋਧ ਸਿੰਘ (25) ਖੰਨਾ ਵਿਖੇ ਪ੍ਰਾਈਵੇਟ ਬੈਂਕ 'ਚ ਨੌਕਰੀ ਕਰਦਾ ਸੀ, ਨੂੰ ਕੱਲ੍ਹ ਉਸ ਦੇ ਕਿਸੇ ਜਾਣਕਾਰ ਨੇ ਫ਼ੋਨ ਕਰ ਕੇ ਬੁਲਾਇਆ ਸੀ | ਮਿ੍ਤਕ ਦੇ ਪਿਤਾ ਨੇ ਦੱਸਿਆ ਕਿ ਰਾਤ ਭਰ ਉਹ ਆਪਣੇ ਪੁੱਤ ਦੀ ਉਡੀਕ ਕਰਦੇ ਰਹੇ, ਪਰ ਉਹ ਘਰ ਨਹੀਂ ਪਰਤਿਆ | ਅੱਜ ਸਵੇਰੇ ਨੇੜਲੇ ਪਿੰਡ ਸਲੌਦੀ ਵਿਖੇ ਉਸ ਦੀ ਲਾਸ਼ ਮੱਕੀ ਦੇ ਖੇਤ 'ਚ ਪਈ ਹੋਈ ਮਿਲੀ | ਖੇਤ ਦੇ ਮਾਲਕ ਕਿਸਾਨ ਨੇ ਖੇਤਾਂ 'ਚ ਲਾਸ਼ ਪਈ ਹੋਈ ਵੇਖ ਕੇ ਸਮਰਾਲਾ ਪੁਲਿਸ ਨੂੰ ਇਤਲਾਹ ਦਿੱਤੀ ਸੀ | ਪੁਲਸ ਅਨੁਸਾਰ ਇਸ ਸੰਬੰਧੀ ਕੇਸ ਦਰਜ ਕਰ ਲਿਆ ਗਿਆ ਹੈ ਤੇ ਜਲਦੀ ਹੀ ਦੋਸ਼ੀ ਫੜ ਲਏ ਜਾਣਗੇ¢
ਸੁਰਾਗ ਮਿਲੇ, ਕਾਤਲ ਜਲਦ ਫੜੇ ਜਾਣਗੇੇ-ਰਵੀ ਕੁਮਾਰ
ਖੰਨਾ ਤੋਂ ਹਰਜਿੰਦਰ ਸਿੰਘ ਲਾਲ ਅਨੁਸਾਰ-ਖੰਨਾ ਦੇ ਐੱਸ. ਐੱਸ. ਪੀ. ਰਵੀ ਕੁਮਾਰ ਨਾਲ ਗੱਲ ਕਰਨ 'ਤੇ ਉਨ੍ਹਾਂ ਕਿਹਾ ਕਿ ਮਹੱਤਵਪੂਰਨ ਸੁਰਾਗ ਮਿਲੇ ਹਨ | ਕਾਤਲਾਂ ਦੀ ਗਿ੍ਫ਼ਤਾਰੀ ਲਈ ਵੱਖ-ਵੱਖ ਟੀਮਾਂ ਭੇਜੀਆਂ ਗਈਆਂ ਹਨ | ਆਸ ਹੈ ਕਿ ਕਾਤਲ ਜਲਦ ਹੀ ਕਾਬੂ ਕਰ ਲਏ ਜਾਣਗੇ ਤੇ ਮਾਮਲੇ ਦੇ ਕਾਰਨਾਂ ਦਾ ਖ਼ੁਲਾਸਾ ਵੀ ਹੋ ਜਾਵੇਗਾ |
ਡੇਹਲੋਂ, 16 ਮਈ (ਅੰਮਿ੍ਤਪਾਲ ਸਿੰਘ ਕੈਲੇ)-ਦੁੱਧ ਉਤਪਾਦਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਵੱਲ ਮਿਲਕਫੈੱਡ ਪੰਜਾਬ ਤੇ ਸਹਿਕਾਰਤਾ ਵਿਭਾਗ ਨੂੰ ਤੁਰੰਤ ਧਿਆਨ ਦੇਣ ਦੀ ਲੋੜ ਹੈ, ਕਿਉਂਕਿ ਵਧਦੀ ਮਹਿੰਗਾਈ ਕਾਰਨ ਪਸ਼ੂ ਪਾਲਕ ਆਰਥਿਕ ਪੱਖ ਤੋਂ ਦਿਨ-ਬ-ਦਿਨ ਟੁੱਟਦੇ ਜਾ ਰਹੇ ...
ਡੇਹਲੋਂ, 16 ਮਈ (ਅੰਮਿ੍ਤਪਾਲ ਸਿੰਘ ਕੈਲੇ)-ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਪੰਜਾਬ ਅੰਦਰ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਸ਼ੁਰੂ ਕੀਤੇ ਯਤਨਾਂ ਤਹਿਤ ਵਿਧਾਨ ਹਲਕਾ ਗਿੱਲ ਦੇ ਸੀਨੀਅਰ ਕਾਂਗਰਸੀ ਆਗੂ ਤੇ ...
ਕੁਹਾੜਾ, 16 ਮਈ (ਸੰਦੀਪ ਸਿੰਘ ਕੁਹਾੜਾ)-ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਬਰਵਾਲਾ ਵਿਖੇ 5ਵੀਂ ਜਮਾਤ ਦੇ ਬੋਰਡ ਇਮਤਿਹਾਨਾਂ 'ਚ ਅੱਵਲ ਆਉਣ ਵਾਲੇ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਸਨਮਾਨ ਸਮਾਰੋਹ ਕਰਵਾਇਆ ਗਿਆ, ਜਿਸ 'ਚ ਹਲਕਾ ਸਾਹਨੇਵਾਲ ਦੇ ਵਿਧਾਇਕ ਹਰਦੀਪ ਸਿੰਘ ...
ਡੇਹਲੋਂ, 16 ਮਈ (ਅੰਮਿ੍ਤਪਾਲ ਸਿੰਘ ਕੈਲੇ)-ਮਾਤਾ ਸਾਹਿਬ ਕੌਰ ਖੇਡ ਸਟੇਡੀਅਮ ਜਰਖੜ ਵਿਖੇ ਚੱਲ ਰਹੇ ਓਲੰਪੀਅਨ ਪਿ੍ਥੀਪਾਲ ਸਿੰਘ ਹਾਕੀ ਫ਼ੈਸਟੀਵਲ ਦੇ ਚੌਥੇ ਦਿਨ ਜੂਨੀਅਰ ਵਰਗ 'ਚ ਰਾਮਪੁਰ ਛੰਨਾ ਤੇ ਏਕ ਨੂਰ ਅਕੈਡਮੀ ਤੇਂਗ ਜਦ ਕਿ ਸੀਨੀਅਰ ਵਰਗ 'ਚ ਕਿਲ੍ਹਾ ਰਾਏਪੁਰ ਅਤੇ ...
ਮਾਛੀਵਾੜਾ ਸਾਹਿਬ, 16 ਮਈ (ਸੁਖਵੰਤ ਸਿੰਘ ਗਿੱਲ)-ਮੁੱਢਲਾ ਸਿਹਤ ਕੇਂਦਰ ਮਾਛੀਵਾੜਾ ਸਾਹਿਬ ਵਿਖੇ ਕੌਮੀ ਡੇਂਗੂ ਦਿਵਸ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਸੁਪਰਵਾਈਜ਼ਰ ਮਨਮੋਹਨ ਸਿੰਘ ਨੇ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਕਿ ਰਾਸ਼ਟਰੀ ਡੇਂਗੂ ...
ਲੁਧਿਆਣਾ, 16 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ 8 ਦੀ ਪੁਲਿਸ ਨੇ ਖ਼ਤਰਨਾਕ ਚੋਰ ਗਰੋਹ ਦੇ 2 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਭਾਰੀ ਮਾਤਰਾ ਵਿਚ ਸਾਮਾਨ ਬਰਾਮਦ ਕੀਤਾ ਹੈ | ਜਾਣਕਾਰੀ ਦਿੰਦਿਆਂ ਏ. ਸੀ. ਪੀ. ਹਰੀਸ਼ ਬਹਿਲ ਨੇ ...
ਲੁਧਿਆਂਣਾ, 16 ਮਈ (ਪਰਮਿੰਦਰ ਸਿੰਘ ਆਹੂਜਾ)-ਵਿਧਾਨ ਸਭਾ ਹਲਕਾ ਦੱਖਣੀ ਦੀ ਵਿਧਾਇਕਾ ਬੀਬੀ ਰਜਿੰਦਰਪਾਲ ਕੌਰ ਛੀਨਾ ਵਲੋਂ ਲੁਹਾਰਾ ਦੇ ਪਟਵਾਰਖ਼ਾਨੇ ਜਾ ਕੇ ਚੈਕਿੰਗ ਕੀਤੀ ਗਈ | ਇਸ ਮੌਕੇ ਬੀਬੀ ਛੀਨਾ ਨੇ ਪਟਵਾਰਖ਼ਾਨੇ ਵਿਚ ਆਪੋ ਆਪਣੇ ਕੰਮ ਕਰਵਾਉਣ ਆਏ ਲੋਕਾਂ ਦੀਆਂ ...
ਢੰਡਾਰੀ ਕਲਾਂ, 16 ਮਈ (ਪਰਮਜੀਤ ਸਿੰਘ ਮਠਾੜੂ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਜਮਾਲਪੁਰ 'ਚ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਕਮੇਟੀ ਦੇ ਮੈਂਬਰਾਂ ਤੇ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾਪੂਰਵਕ ਮਨਾਇਆ ਗਿਆ | ਮੁੱਖ ਸੇਵਾਦਾਰ ਕੁਲਜੀਤ ਸਿੰਘ ਨੇ ਦੱਸਿਆ ...
ਸਿੱਧਵਾਂ ਬੇਟ, 16 ਮਈ (ਜਸਵੰਤ ਸਿੰਘ ਸਲੇਮਪੁਰੀ)-ਥਾਣਾ ਸਿੱਧਵਾਂ ਬੇਟ ਦੀ ਪੁਲਿਸ ਚੌਕੀ ਗਿੱਦੜਵਿੰਡੀ ਦੇ ਇੰਚਾਰਜ ਐੱਸ. ਆਈ. ਸ਼ਰਨਜੀਤ ਸਿੰਘ ਨੇ ਆਪਣੀ ਪੁਲਿਸ ਪਾਰਟੀ ਸਮੇਤ ਬੇਟ ਇਲਾਕੇ 'ਚ ਗਸ਼ਤ ਦੌਰਾਨ ਕਿਸੇ ਖਾਸ ਮੁਖ਼ਬਰ ਦੀ ਇਤਲਾਹ 'ਤੇ ਛਾਪੇਮਾਰੀ ਦੌਰਾਨ ...
ਖੰਨਾ, 16 ਮਈ (ਹਰਜਿੰਦਰ ਸਿੰਘ ਲਾਲ)-ਅੱਜ ਬੁੱਧ ਪੂਰਨਿਮਾ ਦਾ ਤਿਉਹਾਰ ਖੰਨਾ ਵਿਖੇ ਆਮ ਆਦਮੀ ਪਾਰਟੀ ਦੇ ਦਫਤਰ ਮਨਾਇਆ ਗਿਆ | ਇਸ ਮੌਕੇ 'ਆਪ' ਆਗੂ ਮਹੇਸ਼ ਕੁਮਾਰ, ਭੁਪਿੰਦਰ ਸਿੰਘ ਸੌਂਦ, ਲਛਮਣ ਸਿੰਘ ਗਰੇਵਾਲ, ਸੁਖਵਿੰਦਰ ਸਿੰਘ ਲਲਹੇੜੀ, ਵਰਿੰਦਰ ਸਿੰਘ ਗੋਹ, ਤਰਿੰਦਰ ...
ਬੀਜਾ, 16 ਮਈ (ਕਸ਼ਮੀਰਾ ਸਿੰਘ ਬਗ਼ਲੀ)-ਗੁਰਦੁਆਰਾ ਸ੍ਰੀ ਬੇਗ਼ਮਪੁਰਾ ਸਾਹਿਬ ਬਗ਼ਲੀ ਕਲਾਂ ਵਿਖੇ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਨੂੰ ਸਮਰਪਿਤ ਬੀਬੀਆਂ ਤੇ ਬੱਚਿਆਂ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸ਼ੁਰੂ ਹੋ ਗਏ | ...
ਦੋਰਾਹਾ, 16 ਮਈ (ਮਨਜੀਤ ਸਿੰਘ ਗਿੱਲ)-ਪਿਛਲੇ ਦਿਨੀਂ ਸ੍ਰੀ ਕਾਲੀ ਮਾਤਾ ਮੰਦਰ 'ਤੇ ਹੋਏ ਹਮਲੇ ਨੂੰ ਲੈ ਕੇ ਦੋਰਾਹਾ ਸਨਾਤਨ ਸੰਮਤੀ ਦੋਰਾਹਾ ਵਲੋਂ ਪ੍ਰਧਾਨ ਸੁਨੀਤ ਦੱਤ ਸ਼ਰਮਾ ਦੀ ਅਗਵਾਈ 'ਚ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਮੰਗ-ਪੱਤਰ ਭੇਜਿਆ ਗਿਆ | ਪਾਇਲ ...
ਮਲੌਦ, 16 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਸਮੈਸਟਰ-1 ਦੇ 12ਵੀਂ ਜਮਾਤ ਦੇ ਆਰਟਸ ਸਾਇੰਸ ਤੇ ਵੋਕੇਸ਼ਨਲ ਵਿਸ਼ੇ ਦੇ ਨਤੀਜੇ 'ਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਲੌਦ ਦੀਆਂ ਵਿਦਿਆਰਥਣਾਂ ਦਾ ਸੌ ਫ਼ੀਸਦੀ ...
ਖੰਨਾ, 16 ਮਈ (ਹਰਜਿੰਦਰ ਸਿੰਘ ਲਾਲ)-ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਵਲੋਂ ਬੀ. ਟੈੱਕ ਸਿਵਲ ਇੰਜੀਨੀਅਰਿੰਗ ਵਿਭਾਗ ਦੇ ਵਿਦਿਆਰਥੀਆਂ ਨੂੰ ਅਕੈਡਮਿਕ ਸਿੱਖਿਆਂ ਦੇ ਨਾਲ-ਨਾਲ ਪ੍ਰੈਕਟੀਕਲ ਸਿੱਖਿਆ ਦੇਣ ਲਈ ਪਠਾਨਕੋਟ ਦੇ ਸ਼ਾਹਪੁਰ ਕੰਡੀ ਡੈਮ ਦਾ ਦੌਰਾ ਕਰਵਾਇਆ ...
ਦੋਰਾਹਾ, 16 ਮਈ (ਜਸਵੀਰ ਝੱਜ)-ਸਰਕਾਰੀ ਹਾਈ ਸਕੂਲ ਬੁਆਣੀ ਵਿਖੇ ਡੇਂਗੂ ਦਿਵਸ ਮਨਾਇਆ ਗਿਆ | ਮਲਟੀਪਰਪਜ਼ ਹੈਲਥ ਵਰਕਰ ਸਤਵਿੰਦਰ ਸਿੰਘ, ਸੀ. ਐੱਚ. ਓ. ਸੁਖਵਿੰਦਰ ਕੌਰ ਤੇ ਏ. ਐਨ. ਐੱਮ. ਸਰਬਜੀਤ ਕੌਰ ਵਲੋਂ ਬੱਚਿਆਂ ਨੂੰ ਡੇਂਗੂ ਦੇ ਫੈਲਣ ਤੇ ਬਚਾਅ ਬਾਰੇ ਵਿਸਥਾਰਪੂਰਵਕ ...
ਖੰਨਾ, 16 ਮਈ (ਹਰਜਿੰਦਰ ਸਿੰਘ ਲਾਲ)-ਮੈਕਰੋ ਗਲੋਬਲ ਮੋਗਾ ਖੰਨਾ ਦੀ ਸੰਸਥਾ ਆਈਲਟਸ ਤੇ ਵੀਜ਼ਾ ਸੰਬੰਧੀ ਸੇਵਾਵਾਂ 'ਚ ਮੰਨੀ ਪ੍ਰਮੰਨੀ ਸੰਸਥਾ ਬਣ ਚੁੱਕੀ ਹੈ | ਇਹ ਅਨੇਕਾਂ ਹੀ ਵਿਦਿਆਰਥੀਆਂ ਦਾ ਭਵਿੱਖ ਸਵਾਰ ਚੁੱਕੀ ਹੈ | ਸੰਸਥਾ ਦੇ ਐਮ. ਡੀ. ਗੁਰਮਿਲਾਪ ਸਿੰਘ ਡੱਲਾ ਨੇ ...
ਸਮਰਾਲਾ, 16 ਮਈ (ਗੋਪਾਲ ਸੋਫਤ/ਕੁਲਵਿੰਦਰ ਸਿੰਘ)-ਸਥਾਨਕ ਸਿਵਲ ਹਸਪਤਾਲ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਤਾਰਕਜੋਤ ਸਿੰਘ ਦੀ ਅਗਵਾਈ ਹੇਠ ਕੌਮੀ ਡੇਂਗੂ ਦਿਵਸ ਮਨਾਇਆ ਗਿਆ | ਡਾ. ਤਾਰਕਜੋਤ ਸਿੰਘ ਨੇ ਦੱਸਿਆ ਕਿ ਡੇਂਗੂ ਏਡੀਜ਼ ਨਾਂਅ ਦੇ ਮੱਛਰ ਦੇ ਕੱਟਣ ਨਾਲ ਫੈਲਦਾ ...
ਖੰਨਾ, 16 ਮਈ (ਹਰਜਿੰਦਰ ਸਿੰਘ ਲਾਲ)-ਕੌਮੀ ਡੇਂਗੂ ਦਿਵਸ ਸੰਬੰਧੀ ਜਾਗਰੂਕਤਾ ਕੈਂਪ ਐੱਸ. ਐਮ. ਓ. ਮਾਨੂੰਪੁਰ ਡਾ. ਰਵੀ ਦੱਤ ਦੀ ਅਗਵਾਈ 'ਚ ਲਗਾਇਆ ਗਿਆ | ਇਸ ਸਮੇਂ ਡਾ. ਸ਼ਿਵਾਨੀ ਸ਼ਰਮਾ ਨੇ ਕਿਹਾ ਕਿ ਡੇਂਗੂ ਮਾਦਾ ਏਡੀਜ ਅਜੈਪਿਟੀ ਨਾਂਅ ਦੇ ਮੱਛਰ ਦੇ ਕੱਟਣ ਕਾਰਨ ਹੁੰਦਾ ਹੈ ...
ੇਭੂੰਦੜੀ, 16 ਮਈ (ਕੁਲਦੀਪ ਸਿੰਘ ਮਾਨ)-ਪਿਛਲੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਪਿੰਡ ਭਰੋਵਾਲ ਖੁਰਦ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਪੰਜਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਮੇਂ ਸਕੂਲ ਮੁੱਖੀ ਮਾ ਲਛਮਣ ਸਿੰਘ ਬਾਸੀਆਂ ਬੇਟ ਨੇ ਦੱਸਿਆ ਕਿ ...
ਹਠੂਰ, 16 ਮਈ (ਜਸਵਿੰਦਰ ਸਿੰਘ ਛਿੰਦਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਪਿੰਡ ਰਸੂਲਪੁਰ (ਮੱਲ੍ਹਾ) ਵਿਖੇ ਪਿੰਡ ਦੇ ਕਿਸਾਨਾਂ ਦੀ ਇਕੱਤਰਤਾ 'ਚ ਜਥੇਬੰਦੀ ਦੀ ਪਿੰਡ ਇਕਾਈ ਦੀ ਚੋਣ ਕੀਤੀ ਗਈ, ਜਿਸ ਵਿਚ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਕਮਾਲਪੁਰਾ ਨੇ ...
ਜਗਰਾਉਂ, 16 ਮਈ (ਜੋਗਿੰਦਰ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲ ਸੂਜਾਪੁਰ ਨੂੰ ਐੱਨ. ਆਰ. ਆਈ. ਸੂਬੇਦਾਰ ਹਰਦਿਆਲ ਸਿੰਘ ਤੇ ਬੀਬੀ ਸੁਰਿੰਦਰ ਕੌਰ ਵਲੋਂ ਪਿ੍ੰਟਰ ਦਿੱਤਾ ਗਿਆ | ਇਸ ਮੌਕੇ ਮਾ: ਕਿ੍ਪਾਲ ਸਿੰਘ ਨੇ ਪੰਜਵੀਂ ਜਮਾਤ 'ਚੋਂ ਪਹਿਲੀਆਂ ਪੁਜੀਸ਼ਨਾਂ ਹਾਸਲ ਕਰਨ ਵਾਲੇ ...
ਖੰਨਾ, 16 ਮਈ (ਹਰਜਿੰਦਰ ਸਿੰਘ ਲਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਪੰਜਵੀਂ ਜਮਾਤ ਦੇ ਨਤੀਜੇ 'ਚ ਐਮ. ਜੀ. ਸੀ. ਏ. ਐੱਸ. ਮਾਡਲ ਹਾਈ ਸਕੂਲ ਦੇ ਵਿਦਿਆਰਥੀਆਂ ਨੇ ਚੰਗੇ ਨੰਬਰ ਲੈ ਕੇ ਆਪਣੇ ਸਕੂਲ ਤੇ ਆਪਣੇ ਮਾਤਾ ਪਿਤਾ ਦਾ ਨਾਂਅ ਰੌਸ਼ਨ ਕੀਤਾ, ਜਿਸ 'ਚ ਈਸ਼ਾ ਰਾਣੀ ...
ਬੀਜਾ, 16 ਮਈ (ਕਸ਼ਮੀਰਾ ਸਿੰਘ ਬਗ਼ਲੀ)-ਡੇਰਾ ਸ੍ਰੀ ਬਾਬਾ ਮਹਿਮਾ ਸ਼ਾਹ ਜੀ ਪਿੰਡ ਲੋਪੋਂ ਵਿਖੇ ਪੂਰਨਮਾਸ਼ੀ ਦਾ ਦਿਹਾੜਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਜਸਵੀਰ ਸਿੰਘ ਲੋਪੋਂ ਵਾਲਿਆਂ ...
ਦੋਰਾਹਾ, 16 ਮਈ (ਮਨਜੀਤ ਸਿੰਘ ਗਿੱਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੱਦੋਂ ਵਿਖੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਪਿ੍ੰਸੀਪਲ ਵਰਿੰਦਰ ਸਿੰਘ ਦੀ ਅਗਵਾਈ ਵਿਚ ਮਾਪੇ ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਸੈਸ਼ਨ 2020-21 ...
ਖੰਨਾ, 16 ਮਈ (ਹਰਜਿੰਦਰ ਸਿੰਘ ਲਾਲ)-ਮੁਹੱਲਾ ਵਾਲਮੀਕਿ ਵਾਰਡ ਨੰਬਰ 20 ਪੀਰਖਾਨਾ ਰੋਡ ਵਿਖੇ ਬਾਬਾ ਨੋਮਾਨੇ ਸ਼ਾਹ ਦਾ ਮੇਲਾ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਭਗਵਾਨ ਵਾਲਮੀਕਿ ਮੰਦਰ ਪ੍ਰਬੰਧਕ ਕਮੇਟੀ ਪ੍ਰਧਾਨ ਬਲਰਾਮ ਬਾਲੂ ਨੇ ...
ਈਸੜੂ, 16 ਮਈ (ਬਲਵਿੰਦਰ ਸਿੰਘ)-ਸਿਹਤ ਕੇਂਦਰ ਨਸਰਾਲੀ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ 'ਚ ਸਿਹਤ ਇੰਸਪੈਕਟਰ ਬਲਜੀਤ ਸਿੰਘ ਨੇ ਹਾਜ਼ਰ ਪਿੰਡ ਵਾਸੀਆਂ ਨੂੰ ਡੇਂਗੂ ਤੋਂ ਬਚਾਅ ਲਈ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਤੇ ਹਰੇਕ ਸ਼ੁੱਕਰਵਾਰ ਨੂੰ ਡਰਾਈ ਡੇ ...
ਖੰਨਾ, 16 ਮਈ (ਹਰਜਿੰਦਰ ਸਿੰਘ ਲਾਲ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਹੁਕਮਾਂ ਤੇ ਕਮਿਊਨਿਟੀ ਹੈਲਥ ਸੈਂਟਰ ਮਾਨੂੰਪੁਰ ਦੇ ਐੱਸ. ਐੱਮ. ਓ. ਡਾ. ਰਵੀ ਦੱਤ ਦੇ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਦੀ ਟੀਮ ਵਲੋਂ ਨਜ਼ਦੀਕੀ ਪਿੰਡ ਗੰਢੂਆਂ ਵਿਖੇ ਕੌਮੀ ਡੇਂਗੂ ...
ਮਾਛੀਵਾੜਾ ਸਾਹਿਬ, 16 ਮਈ (ਮਨੋਜ ਕੁਮਾਰ)-ਸਿਹਤ ਬਲਾਕ ਮਾਛੀਵਾੜਾ ਦੇ ਵੱਖ-ਵੱਖ ਸਿਹਤ ਕੇਂਦਰਾਂ, ਵੱਖ-ਵੱਖ ਪਿੰਡਾਂ ਦੇ ਸਕੂਲਾਂ ਤੇ ਆਂਗਣਵਾੜੀ ਕੇਂਦਰਾਂ 'ਚ ਰਾਸ਼ਟਰੀ ਡੇਂਗੂ ਦਿਵਸ ਮੌਕੇ ਜਾਗਰੂਕਤਾ ਸਮਾਗਮ ਕਰਵਾਏ ਗਏ | ਪ੍ਰਦੀਪ ਸਿੰਘ ਬਲਾਕ ਐਜੂਕੇਟਰ ਨੇ ...
ਸਮਰਾਲਾ, 16 ਮਈ (ਗੋਪਾਲ ਸੋਫਤ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫ਼ਰੰਟ ਦੇ ਕਨਵੀਨਰ ਤੇ ਪੰਜਾਬ ਪੈਨਸ਼ਨਰਜ਼ ਕਲਿਆਣ ਸੰਗਠਨ ਦੇ ਪ੍ਰਧਾਨ ਪ੍ਰੇਮ ਸਾਗਰ ਸ਼ਰਮਾ ਨੇ ਇਥੇ ਪੈੱ੍ਰਸ ਦੇ ਨਾਂਅ ਬਿਆਨ ਜਾਰੀ ਕਰਦੇ ਹੋਏ ਆਖਿਆ ਕਿ ਪੰਜਾਬ ਰਾਜ ਪੈਨਸ਼ਨਰਜ਼ ਮਹਾਂਸੰਘ ...
ਬੀਜਾ, 16 ਮਈ (ਕਸ਼ਮੀਰਾ ਸਿੰਘ ਬਗ਼ਲੀ)-ਮਾਤਾ ਗੰਗਾ ਖ਼ਾਲਸਾ ਕਾਲਜ ਮੰਜੀ ਸਾਹਿਬ ਕੋਟਾਂ ਵਿਖੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵਲੋਂ ਪੰਜਾਬੀ ਸਹਿਤ ਸਭਾ ਦੇ ਸਹਿਯੋਗ ਨਾਲ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਲੇਖ ਰਚਨਾ ਤੇ ਭਾਸ਼ਣ ...
ਪਾਇਲ, 16 ਮਈ (ਰਾਜਿੰਦਰ ਸਿੰਘ)-ਪਾਇਲ ਨੇੜਲੇ ਪਿੰਡ ਸ਼ਾਹਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਸਿਵਲ ਸਰਜਨ ਲੁਧਿਆਣਾ ਤੇ ਐੱਸ. ਐਮ. ਓ. ਪਾਇਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹੈਲਥ ਵਰਕਰ ਪਿ੍ਤਪਾਲ ਸਿੰਘ ਅਤੇ ਸੀ. ਐੱਚ. ਓ. ਮਨਪ੍ਰੀਤ ਕੌਰ ਦੇ ਸਹਿਯੋਗ ...
ਮਲੌਦ, 16 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਬ. ਸ. ਸ. ਗ. ਸਰਕਾਰੀ ਕਾਲਜ ਸਿੱਧਸਰ ਵਿਖੇ ਪਿ੍ੰਸੀਪਲ ਬਲਵਿੰਦਰ ਸਿੰਘ ਦੀ ਦੇਖ-ਰੇਖ ਹੇਠ ਤੇ ਇਸੇ ਕਾਲਜ ਤੋਂ ਆਪਣੇ ਨਾਟਕੀ ਸਫ਼ਰ ਦੀ ਸ਼ੁਰੂਆਤ ਕਰਨ ਵਾਲੇ ਪੰਜਾਬ ਕਲਾ ਮੰਚ ਦੇ ਡਾਇਰੈਕਟਰ ਹੈਪੀ ਬਾਵਾ ਤੇ ਬਲਜੀਤ ਬਾਵਾ ...
ਬੀਜਾ, 16 ਮਈ (ਕਸ਼ਮੀਰਾ ਸਿੰਘ ਬਗ਼ਲੀ)-ਕੁਲਾਰ ਹਸਪਤਾਲ ਤੇ ਕੁਲਾਰ ਕਾਲਜ ਆਫ਼ ਨਰਸਿੰਗ ਬੀਜਾ ਕਿਸ਼ਨਗੜ੍ਹ ਦੇ ਮੁੱਖ ਪ੍ਰਬੰਧਕ ਡਾਕਟਰ ਕੁਲਦੀਪਕ ਸਿੰਘ ਕੁਲਾਰ ਤੇ ਚੇਅਰਮੈਨ ਪ੍ਰੋ. ਗੁਰਬਖ਼ਸ਼ ਸਿੰਘ ਬੀਜਾ ਨੇ ਗੁਣਾਤਮਿਕ ਤੇ ਮਿਆਰੀ ਸਿੱਖਿਆ ਦੇ ਮਕਸਦ ਨਾਲ ਆਈ. ਸੀ. ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX