ਟੱਲੇਵਾਲ, 16 ਮਈ (ਸੋਨੀ ਚੀਮਾ)- ਪਿੰਡ ਟੱਲੇਵਾਲ ਵਿਖੇ ਬੀਤੀ ਰਾਤ ਨੈਸ਼ਨਲ ਹਾਈਵੇ 'ਤੇ ਸਥਿਤ ਪੁਲ 'ਤੇ ਇਕ ਗ਼ਲਤ ਪਾਸੇ ਤੋਂ ਆ ਰਹੇ ਟਰੱਕ ਅਤੇ ਪਿਕਅਪ ਗੱਡੀ ਦੀ ਆਹਮੋ ਸਾਹਮਣੀ ਟੱਕਰ ਹੋ ਗਈ ਜਿਸ ਵਿਚ ਪਿਕਅਪ ਸਵਾਰ ਵਿਅਕਤੀ ਜ਼ਖ਼ਮੀ ਹੋ ਗਏ | ਥਾਣਾ ਟੱਲੇਵਾਲ ਅਨੁਸਾਰ ਇਕ ...
ਮਹਿਲ ਕਲਾਂ, 16 ਮਈ (ਅਵਤਾਰ ਸਿੰਘ ਅਣਖੀ)- ਕੁਝ ਸਮਾਂ ਪਹਿਲਾਂ ਨਸ਼ੇ ਦੀ ਹਾਲਤ 'ਚ ਆਪਣੀ ਮਾਂ ਨੂੰ ਕਹੀ ਨਾਲ ਵੱਢ ਕੇ ਮੌਤ ਦੇ ਘਾਟ ਉਤਾਰਨ ਵਾਲੇ ਨੌਜਵਾਨ ਸੁਖਜੀਤ ਸਿੰਘ ਉਰਫ਼ ਜੀਤਾ ਦਾ ਦਿਮਾਗ਼ੀ ਸੰਤੁਲਨ ਵਿਗੜ ਜਾਣ ਤੋਂ ਬਾਅਦ ਮਨੁੱਖਤਾ ਦੀ ਸੇਵਾ ਸੰਸਥਾ ਵਲੋਂ ਪਹੁੰਚ ...
ਸੁਨਾਮ ਊਧਮ ਸਿੰਘ ਵਾਲਾ, 16 ਮਈ (ਧਾਲੀਵਾਲ, ਭੁੱਲਰ)- ਬੀਤੀ ਰਾਤ ਵੱਖ-ਵੱਖ ਸੜਕ ਹਾਦਸਿਆਂ 'ਚ ਦੋ ਵਿਅਕਤੀਆਂ ਦੀ ਮੌਤ ਹੋਣ ਦੀ ਖ਼ਬਰ ਹੈ | ਸਥਾਨਕ ਸਿਵਲ ਹਸਪਤਾਲ ਵਿਖੇ ਪੁਲਿਸ ਚੌਕੀ ਮਹਿਲਾਂ ਚੌਂਕ ਦੇ ਇੰਚਾਰਜ ਸਬ ਇੰਸਪੈਕਟਰ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਰਣਜੀਤ ਸਿੰਘ ...
ਧਨੌਲਾ, 16 ਮਈ (ਜਤਿੰਦਰ ਸਿੰਘ ਧਨੌਲਾ)-ਗੁਰਮੀਤ ਸਿੰਘ ਮੀਤ ਹੇਅਰ ਸਿੱਖਿਆ ਅਤੇ ਖੇਡ ਮੰਤਰੀ ਪੰਜਾਬ ਅੱਜ ਜਿੱਤਣ ਤੋਂ ਬਾਅਦ ਪਹਿਲੀ ਧੰਨਵਾਦੀ ਦੌਰੇ 'ਤੇ ਪਿੰਡ ਬਡਬਰ ਪੁੱਜੇ | ਜਿੱਥੇ ਪਿੰਡ ਬਡਬਰ ਦੀ ਸਮੁੱਚੀ ਆਮ ਆਦਮੀ ਪਾਰਟੀ ਟੀਮ ਬਡਬਰ ਵਲੋਂ ਅਤੇ ਗੁਰੂਘਰ ਸਰਬੱਤ ਦਾ ...
ਮਹਿਲ ਕਲਾਂ, 16 ਮਈ (ਅਵਤਾਰ ਸਿੰਘ ਅਣਖੀ, ਤਰਸੇਮ ਸਿੰਘ ਗਹਿਲ)- ਪਿਛਲੇ ਲੰਬੇ ਸਮੇਂ ਤੋਂ ਠੇਕੇ 'ਤੇ ਕੰਮ ਕਰਦੇ ਆ ਰਹੇ ਮਨਰੇਗਾ ਕਰਮਚਾਰੀਆਂ ਵਲੋਂ ਅੱਜ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੂੰ ਨਰੇਗਾ ਮੁਲਾਜ਼ਮਾਂ ਨੂੰ ਨਵੀਂ ਭਰਤੀ ਲਈ ਖ਼ਾਲੀ ਪਈਆਂ ਅਸਾਮੀਆਂ 'ਤੇ ...
ਬਰਨਾਲਾ, 16 ਮਈ (ਗੁਰਪ੍ਰੀਤ ਸਿੰਘ ਲਾਡੀ)-ਨਸ਼ੇ ਦੀ ਲਤ ਤੋਂ ਪੀੜਤ ਲੋਕਾਂ ਲਈ ਜ਼ਿਲ੍ਹਾ ਬਰਨਾਲਾ ਵਿਖੇ ਮੁੜ ਵਸੇਬਾ ਕੇਂਦਰ ਸੋਹਲ ਪੱਤੀ ਵਿਖੇ ਸਥਾਪਤ ਕੀਤਾ ਜਾ ਰਿਹਾ ਹੈ | ਇਸ ਕੇਂਦਰ ਵਿਚ 30 ਬੈਡ ਦੀ ਸੁਵਿਧਾ ਹੋਵੇਗੀ, ਜਿਸ ਵਿਚ ਨਸ਼ਾ ਪੀੜਤਾਂ ਦੇ ਮੁੜ ਵਸੇਬੇ 'ਤੇ ਕੰਮ ...
ਬਰਨਾਲਾ, 16 ਮਈ (ਨਰਿੰਦਰ ਅਰੋੜਾ)- ਭਾਵੇਂ ਕਿ ਨਵੀਂ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਭਿ੍ਸ਼ਟਾਚਾਰ ਨੂੰ ਖ਼ਤਮ ਕਰਨ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਇਸ ਦੀ ਜ਼ਮੀਨੀ ਹਕੀਕਤ ਕੁਝ ਹੋਰ ਹੀ ਹੈ, ਜੋ ਪਸ਼ੂ ਹਸਪਤਾਲਾਂ ਅਤੇ ਡਿਸਪੈਂਸਰੀਆਂ ਵਿਚ ਦੇਖਣ ...
ਬਰਨਾਲਾ, 16 ਮਈ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਦੇ ਅਧੀਨ ਆਉਂਦੇ ਬੱਸ ਸਟੈਂਡ ਪੁਲਿਸ ਚੌਕੀ ਵਲੋਂ ਤਿੰਨ ਔਰਤਾਂ ਸਮੇਤ ਚਾਰ ਜਣਿਆਂ ਨੂੰ 340 ਨਸ਼ੀਲੀਆਂ ਗੋਲੀਆਂ ਤੇ 7 ਗ੍ਰਾਮ ਚਿੱਟਾ ਨਸ਼ੀਲਾ ਪਾਊਡਰ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਵਿਚ ਦੋ ਮਾਮਲੇ ਦਰਜ ਕੀਤੇ ਗਏ ਹਨ | ...
ਬਰਨਾਲਾ, 16 ਮਈ (ਗੁਰਪ੍ਰੀਤ ਸਿੰਘ ਲਾਡੀ)- ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੇ ਫ਼ੈਸਲੇ ਤਹਿਤ ਅੱਜ ਇੱਥੇ ਜਲ ਸਪਲਾਈ ਦੇ ਕਾਮਿਆਂ ਵਲੋਂ ਪੰਜਾਬ ਸਰਕਾਰ ਅਤੇ ਵਿਭਾਗ ਦੇ ਮੁਖੀ ਦੀ ਅਰਥੀ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ...
ਤਪਾ ਮੰਡੀ, 16 ਮਈ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਬੇਰੁਜ਼ਗਾਰ ਲਾਇਬਰੇਰੀਅਨ ਫ਼ਰੰਟ ਪੰਜਾਬ ਵਲੋਂ ਬੇਰੁਜ਼ਗਾਰ ਲਾਇਬਰੇਰੀਅਨਾਂ ਦੀਆਂ ਮੰਗਾਂ ਸਬੰਧੀ ਸੂਬਾ ਕਨਵੀਨਰ ਹਰਜਿੰਦਰ ਹੈਰੀ ਦੁੱਲਟ ਦੀ ਅਗਵਾਈ ਹੇਠ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਦੇ ਨਾਂਅ ...
ਤਪਾ ਮੰਡੀ, 16 ਮਈ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸਿਵਲ ਸਰਜਨ ਬਰਨਾਲਾ ਡਾ: ਜਸਬੀਰ ਸਿੰਘ ਔਲਖ ਦੇ ਨਿਰਦੇਸ਼ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਨਵਜੋਤਪਾਲ ਸਿੰਘ ਭੁੱਲਰ ਦੀ ਅਗਵਾਈ ਵਿਚ ਸਬ-ਡਵੀਜ਼ਨਲ ਹਸਪਤਾਲ ਤਪਾ ਅਤੇ ਬਲਾਕ ਅਧੀਨ ਵੱਖ-ਵੱਖ ਪਿੰਡਾਂ ਵਿਚ ਰਾਸ਼ਟਰੀ ...
ਧਨੌਲਾ, 16 ਮਈ (ਜਤਿੰਦਰ ਸਿੰਘ ਧਨੌਲਾ)-ਗਰੀਨ ਫ਼ੀਲਡ ਕਾਨਵੈਂਟ ਸਕੂਲ ਦਾਨਗੜ੍ਹ ਵਿਖੇ ਵਿਦਿਆਰਥੀਆਂ ਨੂੰ ਚੰਦਰਮਾ ਨੂੰ ਲੱਗਦੇ ਗ੍ਰਹਿਣਾਂ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਵਾਈਸ ਪਿ੍ੰਸੀਪਲ ਕਵਿਤਾ ਕੁਮਾਰੀ ਨੇ ਦੱਸਿਆ ਕਿ ਅਸੀਂ ...
ਟੱਲੇਵਾਲ, 16 ਮਈ (ਸੋਨੀ ਚੀਮਾ)-ਥਾਣਾ ਟੱਲੇਵਾਲ ਦੇ ਵਾਤਾਵਰਨ ਨਾਲ ਪ੍ਰੇਮ ਰੱਖਣ ਵਾਲੇ ਪੁਲਿਸ ਮੁਲਾਜ਼ਮਾਂ ਵਲੋਂ ਥਾਣਾ ਅਤੇ ਹੋਰ ਥਾਵਾਂ 'ਤੇ ਬੂਟੇ ਲਗਾ ਕੇ ਹਰਿਆਵਲ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਸਹਾਇਕ ਥਾਣੇਦਾਰ ਰਣਜੀਤ ਸਿੰਘ, ਮੁੱਖ ਮੁਨਸ਼ੀ ਨਿਰਮਲ ...
ਮਹਿਲ ਕਲਾਂ, 16 ਮਈ (ਅਵਤਾਰ ਸਿੰਘ ਅਣਖੀ)-ਕਾਂਗਰਸ ਪਾਰਟੀ ਬਲਾਕ ਮਹਿਲ ਕਲਾਂ ਦੇ ਆਗੂਆਂ, ਵਰਕਰਾਂ ਦੀ ਵਿਸ਼ੇਸ਼ ਮੀਟਿੰਗ ਇੱਥੇ ਹੋਈ | ਇਸ ਮੌਕੇ ਕਾਂਗਰਸ ਹਾਈਕਮਾਨ ਵਲੋਂ ਹਲਕਾ ਮਹਿਲ ਕਲਾਂ ਲਈ ਨਵਨਿਯੁਕਤ ਅਬਜ਼ਰਵਰ ਗੁਰਪ੍ਰੀਤ ਸਿੰਘ ਵਿੱਕੀ ਮਾਨਸਾ ਨੇ ਵਿਸ਼ੇਸ਼ ਤੌਰ ...
ਸ਼ਹਿਣਾ, 16 ਮਈ (ਸੁਰੇਸ਼ ਗੋਗੀ)-ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਦਾ ਸਨਅਤੀ ਕਸਬਾ ਪੱਖੋ ਕੈਂਚੀਆਂ ਵਿਖੇ ਗ੍ਰਾਮ ਪੰਚਾਇਤ ਅਤੇ ਸਮੂਹ ਵਾਸੀਆਂ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਉਨ੍ਹਾਂ ਇਸ ਸਮੇਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ 'ਤੇ ਅਰਬਾਂ ਰੁਪਏ ਦੀ ...
ਟੱਲੇਵਾਲ, 16 ਮਈ (ਸੋਨੀ ਚੀਮਾ)-ਪਿੰਡ ਦੀਵਾਨਾ ਵਿਖੇ ਪੰਚਾਇਤ ਵਲੋਂ ਕੀਤੇ ਜਾ ਰਹੇ ਬਿਨਾਂ ਵਿਤਕਰੇਬਾਜ਼ੀ ਦੇ ਕਾਰਜਾਂ ਤੋਂ ਜਿੱਥੇ ਪਿੰਡ ਦੇ ਸਮੂਹ ਵਾਸੀ ਪੰਚਾਇਤ ਨੂੰ ਵਡਮੁੱਲਾ ਸਹਿਯੋਗ ਕਰ ਰਹੇ ਹਨ, ਉੱਥੇ ਸਮਾਜ ਸੇਵੀ ਐਨ.ਆਰ.ਆਈਜ਼ ਵਲੋਂ ਵੀ ਆਪਣੀ ਜਨਮ ਭੋਇ ਨੂੰ ...
ਮਹਿਲ ਕਲਾਂ, 16 ਮਈ (ਅਵਤਾਰ ਸਿੰਘ ਅਣਖੀ)-ਨਵੇਂ ਆਏ ਬੀ.ਡੀ.ਪੀ.ਓ. ਸੁਖਦੀਪ ਸਿੰਘ ਗਰੇਵਾਲ ਨੇ ਬਲਾਕ ਦਫ਼ਤਰ ਮਹਿਲ ਕਲਾਂ ਵਿਖੇ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ | ਇਸ ਮੌਕੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਬੀ.ਡੀ.ਪੀ.ਓ. ਸੁਖਦੀਪ ਸਿੰਘ ਦਾ ਮੂੰਹ ਮਿੱਠਾ ...
ਭਦੌੜ, 16 ਮਈ (ਰਜਿੰਦਰ ਬੱਤਾ, ਵਿਨੋਦ ਕਲਸੀ)- ਸਿਵਲ ਸਰਜਨ ਬਰਨਾਲਾ ਡਾ: ਜਸਵੀਰ ਸਿੰਘ ਔਲਖ ਦੇ ਹੁਕਮਾਂ ਅਤੇ ਐਸ.ਐਮ.ਓ. ਤਪਾ ਡਾ: ਨਵਜੋਤਪਾਲ ਸਿੰਘ ਭੁੱਲਰ ਦੇ ਨਿਰਦੇਸ਼ਾਂ ਅਨੁਸਾਰ ਭਦੌੜ ਵਿਖੇ ਰਾਸ਼ਟਰੀ ਡੇਂਗੂ ਦਿਵਸ ਮਨਾਇਆ ਗਿਆ | ਇਸ ਮੌਕੇ ਵੱਖ-ਵੱਖ ਗਤੀਵਿਧੀਆਂ ਰਾਹੀ ...
ਮਹਿਲ ਕਲਾਂ, 16 ਮਈ (ਅਵਤਾਰ ਸਿੰਘ ਅਣਖੀ)-ਪਿੰਡ ਪੰਡੋਰੀ ਵਿਖੇ ਭਾਈ ਘਨੱਈਆ ਜੀ ਸੇਵਾਦਾਰ ਗਰੁੱਪ ਵਲੋਂ ਗੁਰਦੁਆਰਾ ਸਾਹਿਬ ਦੀ ਕਮੇਟੀ ਦੇ ਸਹਿਯੋਗ ਨਾਲ ਪਿੰਡ ਦੇ ਬੱਚਿਆਂ, ਮਾਤਾਵਾਂ, ਭੈਣਾਂ ਦੇ ਲੰਮੇ ਕੇਸ ਮੁਕਾਬਲੇ ਕਰਵਾਏ ਗਏ | ਉਮਰ ਦੇ ਹਿਸਾਬ ਨਾਲ ਕਰਵਾਏ ਗਏ ...
ਮਾਲੇਰਕੋਟਲਾ, 16 ਮਈ (ਪਾਰਸ ਜੈਨ)-ਮਾਲੇਰਕੋਟਲਾ 'ਚ ਕਿਸੇ ਵੀ ਸ਼ਰਾਰਤੀ ਜਾਂ ਸਮਾਜ ਵਿਰੋਧੀ ਅਨਸਰ ਨੂੰ ਮਨੁੱਖਤਾ ਜਾਂ ਕਾਨੂੰਨ ਨਾਲ ਖਿਲਵਾੜ ਕਰਨ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਉਕਤ ਪ੍ਰਗਟਾਵਾ ਸਥਾਨਕ ਥਾਣਾ ਸਿਟੀ-2 ਵਿਖੇ ਇੰਸਪੈਕਟਰ ਨਵਦੀਪ ਸਿੰਘ ਨੇ ਮੁੱਖ ਅਫ਼ਸਰ ...
ਸੰਗਰੂਰ, 16 ਮਈ (ਧੀਰਜ ਪਸ਼ੋਰੀਆ)- ਸੰਗਰੂਰ ਦੇ ਕੈਮਿਸਟ ਰਾਜੀਵ ਜੈਨ ਨੂੰ ਆਲ ਇੰਡੀਆ ਆਰਗੈਨਾਈਜੇਸ਼ਨ ਆਫ਼ ਕੈਮਿਸਟ ਅਤੇ ਡਰੱਗਿਸਟ ਦੀ ਕਾਰਜਕਾਰਨੀ ਦਾ ਮੈਂਬਰ ਨਿਯੁਕਤ ਕੀਤਾ ਗਿਆ | ਇਹ ਫ਼ੈਸਲਾ ਸੰਸਥਾ ਦੀ ਜੈਪੁਰ ਵਿਖੇ ਹੋਈ ਬੈਠਕ ਵਿਚ ਲਿਆ ਗਿਆ ਹੈ | ਇਸ ...
ਸੰਗਰੂਰ, 16 ਮਈ (ਦਮਨਜੀਤ ਸਿੰਘ)- ਸੰਗਰੂਰ ਡਿਸਟਿਕ ਇੰਡਸਟਰੀਅਲ ਚੈਂਬਰ ਦੇ ਬਲਾਕ ਅਤੇ ਜ਼ਿਲ੍ਹਾ ਸੰਗਰੂਰ ਦੇ ਮੀਤ ਪ੍ਰਧਾਨ ਬਣਨ 'ਤੇ ਅਮਨ ਜ਼ਖ਼ਮੀ ਵਲੋਂ ਸਥਾਨਕ ਕਲਾਸਿਕ ਹੋਟਲ ਵਿਖੇ ਬਲਾਕ ਸੰਗਰੂਰ ਦੇ ਮੈਂਬਰਾਂ ਦੀ ਇਕੱਤਰਤਾ ਕੀਤੀ ਗਈ | ਮੈਂਬਰਾਂ ਵਲੋਂ ਅਮਨ ...
ਧਰਮਗੜ੍ਹ, 16 ਮਈ (ਗੁਰਜੀਤ ਸਿੰਘ ਚਹਿਲ)- ਕਲਗ਼ੀਧਰ ਟਰੱਸਟ ਬੜੂ ਸਾਹਿਬ ਅਧੀਨ ਈਟਰਨਲ 'ਵਰਸਿਟੀ ਬੜੂ ਸਾਹਿਬ ਦੇ ਸੰਗੀਤਿਕ ਕਲੱਬ ਵਲੋਂ ਕਰਵਾਏ ਅੰਤਰ ਕਾਲਜ ਗੀਤ ਮੁਕਾਬਲੇ 'ਚ ਯੂਨੀਵਰਸਿਟੀ ਦੇ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਸੰਗੀਤਿਕ ਫਾਈਨਲ ...
ਸੰਗਰੂਰ, 16 ਮਈ (ਦਮਨਜੀਤ ਸਿੰਘ, ਅਮਨਦੀਪ ਸਿੰਘ)- ਸਥਾਨਕ ਗੁਰਦੁਆਰਾ ਸਾਹਿਬ ਸੰਤਪੁਰਾ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਕਾਸ਼ ਪੁਰਬ ਮਾਤਾ ਭਾਨੀ ਜੀ ਸੇਵਾ ਭਲਾਈ ਕੇਂਦਰ ਵਲੋਂ ਪ੍ਬੰਧਕ ਕਮੇਟੀ ਦੇ ਸਹਿਯੋਗ ਨਾਲ ਸ਼ਰਧਾਪੂਰਵਕ ਅਰਵਿੰਦਰ ਸਿੰਘ ਪਿੰਕੀ, ਬਲਜਿੰਦਰ ...
ਰੂੜੇਕੇ ਕਲਾਂ, 16 ਮਈ (ਗੁਰਪ੍ਰੀਤ ਸਿੰਘ ਕਾਹਨੇਕੇ)- ਗੁ: ਕਥਾ ਪ੍ਰਕਾਸ਼ ਸਾਹਿਬ ਧੂਰਕੋਟ ਦੇ ਮੁੱਖ ਸੇਵਾਦਾਰ ਬਾਬਾ ਆਤਮਾ ਸਿੰਘ ਧੂਰਕੋਟ ਸਾਬਕਾ ਅਤਿ੍ੰਗ ਕਮੇਟੀ ਮੈਂਬਰ ਸ੍ਰੀ ਅੰਮਿ੍ਤਸਰ ਸਾਹਿਬ ਦੇ ਮਾਤਾ ਹਰਦਿਆਲ ਕੌਰ ਨਮਿਤ ਰੱਖੇ ਸਹਿਜ ਪਾਠ ਦੇ ਭੋਗ ਉਪਰੰਤ ...
ਤਪਾ ਮੰਡੀ, 16 ਮਈ (ਵਿਜੇ ਸ਼ਰਮਾ)- ਮੁੱਖ ਮੰਤਰੀ ਭਗਵੰਤ ਮਾਨ ਦੀ ਉੱਚੀ ਸੋਚ ਸਦਕਾ ਸੂਬਾ ਵਿਕਾਸ ਦੀਆਂ ਲੀਹਾਂ 'ਤੇ ਲਿਆਂਦਾ ਜਾ ਰਿਹਾ ਹੈ ਕਿਉਂਕਿ ਪਿਛਲੀਆਂ ਸਰਕਾਰਾਂ ਨੇ ਜਨਤਾ ਨੂੰ ਲੁੱਟਣ ਅਤੇ ਕੁੱਟਣ ਤੋਂ ਇਲਾਵਾ ਵਿਕਾਸ ਦੇ ਭੋਰਾ ਵੀ ਕੰਮ ਨਹੀਂ ਕੀਤੇ | ਇਹ ...
ਬਰਨਾਲਾ, 16 ਮਈ (ਅਸ਼ੋਕ ਭਾਰਤੀ)-ਸੂਰਿਆਵੰਸ਼ੀ ਖੱਤਰੀ ਸਭਾ ਅਤੇ ਪ੍ਰੋਗਰੈਸਿਵ ਸੀਨੀਅਰ ਸਿਟੀਜ਼ਨ ਸੁਸਾਇਟੀ ਬਰਨਾਲਾ ਨੇ ਆਜ਼ਾਦੀ ਦੇ ਪਰਵਾਨੇ ਅਮਰ ਸ਼ਹੀਦ ਸੁਖਦੇਵ ਥਾਪਰ ਦਾ ਜਨਮ ਦਿਨ ਮਨਾਇਆ | ਇਸ ਮੌਕੇ ਮੁੱਖ ਮਹਿਮਾਨ ਵਿਜੈ ਚੌਧਰੀ ਧਨੌਲੇ ਵਾਲੇ ਨੇ ਕਿਹਾ ਕਿ ਸ਼ਹੀਦ ਸੁਖਦੇਵ ਥਾਪਰ ਦਾ ਜਨਮ ਅਣਵੰਡੇ ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਵਿਖੇ ਨੌਘਰੇ ਮੁਹੱਲੇ ਵਿਚ 15 ਮਈ 1907 ਨੂੰ ਮਾਤਾ ਰੱਲੀ ਦੇਵੀ ਅਤੇ ਪਿਤਾ ਰਾਮ ਲਾਲ ਥਾਪਰ ਦੇ ਘਰ ਹੋਇਆ | ਸੁਖਦੇਵ ਥਾਪਰ ਦੀ ਉਮਰ ਉਦੋਂ ਤਿੰਨ ਸਾਲ ਦੀ ਸੀ, ਜਦੋਂ ਇਹ ਇਨ੍ਹਾਂ ਦੇ ਪਿਤਾ ਦਾ ਦਿਹਾਂਤ ਹੋ ਗਿਆ | ਸੁਖਦੇਵ ਦਾ ਪਾਲਣ ਪੋਸ਼ਣ ਤਾਇਆ ਚਿੰਤਰਾਮ ਥਾਪਰ ਨੇ ਕੀਤਾ | ਲਾਇਲਪੁਰ ਤੋਂ ਦਸਵੀਂ ਪਾਸ ਕਰਨ ਉਪਰੰਤ ਸੁਖਦੇਵ ਥਾਪਰ ਨੂੰ ਲਾਹੌਰ ਦੇ ਨੈਸ਼ਨਲ ਕਾਲਜ ਵਿਖੇ ਉਚੇਰੀ ਪੜ੍ਹਾਈ ਲਈ ਦਾਖ਼ਲਾ ਲੈਣਾ ਪਿਆ ਜਿੱਥੇ ਉਸ ਦਾ ਸੰਪਰਕ ਭਗਤ ਸਿੰਘ, ਭਗਵਤੀ ਚਰਨ ਵੋਹਰਾ, ਯਸ਼ਪਾਲ, ਰਾਮ ਚੰਦਰ ਅਤੇ ਤੀਰਥ ਰਾਮ ਨਾਲ ਹੋ ਗਿਆ | ਲਾਲਾ ਲਾਜਪਤ ਰਾਏ ਦੀ ਮੌਤ ਦਾ ਬਦਲਾ ਲੈਣ ਲਈ ਯੋਜਨਾਬੰਦੀ ਬਣਾਈ ਗਈ ਤਾਂ ਸਾਂਡਰਸ ਦੀ ਹੱਤਿਆ ਕਰਨ ਵਿਚ ਸੁਖਦੇਵ ਨੇ ਭਗਤ ਸਿੰਘ ਤੇ ਰਾਜਗੁਰੂ ਦਾ ਪੂਰਾ ਸਾਥ ਦਿੱਤਾ | ਸੁਖਦੇਵ ਨੂੰ 23 ਸਾਲ 9 ਮਹੀਨੇ ਅਤੇ 23 ਦਿਨ ਦੀ ਉਮਰ ਵਿਚ ਲਾਹੌਰ ਵਿਖੇ ਭਗਤ ਸਿੰਘ ਅਤੇ ਰਾਜਗੁਰੂ ਦੇ ਨਾਲ ਫਾਂਸੀ ਦੇ ਦਿੱਤੀ ਗਈ | ਇਸ ਮੌਕੇ ਪ੍ਰਧਾਨ ਸੁਖਵਿੰਦਰ ਸਿੰਘ ਭੰਡਾਰੀ ਨੇ ਕਿਹਾ ਕਿ ਸਰਕਾਰ ਸ਼ਹੀਦ ਸੁਖਦੇਵ ਦੇ ਜੱਦੀ ਘਰ ਨੌਲੱਖਾ ਮੁਹੱਲਾ ਲੁਧਿਆਣਾ ਦਾ ਪੂਰੀ ਤਰ੍ਹਾਂ ਸੁੰਦਰੀਕਰਨ ਕਰੇ ਅਤੇ ਉਸ ਦੀ ਸਾਂਭ ਸੰਭਾਲ ਕੀਤੀ ਜਾਵੇ | ਇਸ ਮੌਕੇ ਕਾਰਗਿਲ ਵਿਖੇ ਅਤਿਵਾਦੀਆਂ ਨਾਲ ਲੋਹਾ ਲੈਂਦਿਆਂ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਜਾਨ ਦੀ ਬਾਜ਼ੀ ਲਾਉਣ ਵਾਲੇ ਸ਼ਹੀਦ ਧਰਮਵੀਰ ਸਹਿਗਲ ਦੀ ਮਾਤਾ ਸ਼ਿਮਲਾ ਦੇਵੀ ਬਖਤਗੜ੍ਹ ਦਾ ਸਮੂਹ ਮੈਂਬਰਾਂ ਵਲੋਂ ਸਨਮਾਨ ਕੀਤਾ ਗਿਆ ਅਤੇ ਸ਼ਹੀਦ ਧਰਮਵੀਰ ਸਹਿਗਲ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਮੌਕੇ ਪਿਆਰਾ ਲਾਲ ਰਾਏਸਰ ਵਾਲੇ, ਨੀਰਜ ਬਾਲਾ ਦਾਨੀਆ, ਸ਼ਿਮਲਾ ਸਹਿਗਲ, ਰਾਜੇਸ਼ ਭੁਟਾਨੀ, ਕੇਵਲ ਕਿ੍ਸ਼ਨ, ਆਸ਼ਾ ਸ਼ਰਮਾ, ਬਬੀਤਾ ਜਿੰਦਲ, ਮਨਦੀਪ ਵਾਲੀਆ, ਮੁਕੇਸ਼ ਗਰਗ, ਅਸ਼ਵਨੀ ਸ਼ਰਮਾ, ਮਹਿੰਦਰਪਾਲ, ਪੀ.ਡੀ. ਸ਼ਰਮਾ, ਰਮੇਸ਼ ਕੌਸ਼ਲ, ਸਰੂਪ ਚੰਦ ਵਰਮਾ, ਲਖਵੀਰ ਸਿੰਘ ਬੰਟੀ, ਸੁਰਿੰਦਰ ਮੋਹਣ, ਸੋਮਾ ਭੰਡਾਰੀ, ਲੀਲਾ ਰਾਮ ਗਰਗ, ਸੁਖਦਰਸ਼ਨ ਗਰਗ, ਬਿ੍ਜਮੋਹਨ ਸ਼ਰਮਾ, ਮਹਿੰਦਰਪਾਲ, ਵਿਜੈ ਕਾਨੂੰਗੋ ਆਦਿ ਹਾਜ਼ਰ ਸਨ |
ਸ਼ਹਿਣਾ, 16 ਮਈ (ਸੁਰੇਸ਼ ਗੋਗੀ)-ਗੁਰਦੁਆਰਾ ਪਾਤਸ਼ਾਹੀ ਛੇਵੀਂ ਸ਼ਹਿਣਾ ਵਿਖੇ ਗੁਰਦੁਆਰਾ ਪ੍ਰਬੰਧਕੀ ਕਮੇਟੀ ਵਲੋਂ ਨਵੇਂ ਬਣਾਏ ਜਾ ਰਹੇ ਸੱਚਖੰਡ ਸਾਹਿਬ ਲਈ ਸਮਾਜ ਸੇਵੀ ਦਰਸ਼ਨ ਸਿੰਘ ਗਿੱਲ ਵਲੋਂ ਆਪਣੇ ਪਿਤਾ ਸਵ: ਚੂਹੜ ਸਿੰਘ ਗਿੱਲ ਦੀ ਯਾਦ ਨੂੰ ਸਮਰਪਿਤ ਏ.ਸੀ. ਭੇਟ ...
ਬਰਨਾਲਾ, 16 ਮਈ (ਨਰਿੰਦਰ ਅਰੋੜਾ)-ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਸਿਹਤ ਵਿਭਾਗ ਬਰਨਾਲਾ ਵਲੋਂ ਸਿਵਲ ਸਰਜਨ ਡਾ: ਜਸਬੀਰ ਸਿੰਘ ਔਲਖ ਦੀ ਅਗਵਾਈ ਹੇਠ ਜ਼ਿਲ੍ਹਾ ਬਰਨਾਲਾ 'ਚ ਸਿਵਲ ਹਸਪਤਾਲ, ਸੀ.ਐੱਚ.ਸੀ., ਪੀ.ਐੱਚ.ਸੀ. ਪੱਧਰ 'ਤੇ ਗਰਭਵਤੀ ਔਰਤਾਂ ਦੇ ਮੈਡੀਕਲ ਚੈੱਕਅਪ ਲਈ ...
ਟੱਲੇਵਾਲ, 16 ਮਈ (ਸੋਨੀ ਚੀਮਾ)-ਪਿੰਡ ਚੂੰਘਾਂ ਨਾਲ ਸੰਬੰਧਿਤ ਸਮਾਜ ਸੇਵੀ ਵੜੈਚ ਪਰਿਵਾਰ ਦੇ ਸੁਖਵੰਤ ਸਿੰਘ ਵੜੈਚ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਚੂੰਘਾ ਨੂੰ ਇਨਵਰਟਰ ਸੈੱਟ ਭੇਟ ਕੀਤਾ ਗਿਆ | ਇਸ ਮੌਕੇ ਮੁੱਖ ਅਧਿਆਪਕ ਜਗਤਾਰ ਸਿੰਘ ਪੱਤੀ ਨੇ ਸਮੂਹ ਸਮਾਜ ਸੇਵੀ ...
ਸ਼ੇਰਪੁਰ, 16 ਮਈ (ਦਰਸਨ ਸਿੰਘ ਖੇੜੀ)- ਕਸਬਾ ਸ਼ੇਰਪੁਰ ਹਲਕਾ ਮਹਿਲ ਕਲਾਂ ਦੇ ਦਿਲ ਦੇ ਸਮਾਨ ਹੈ | ਇਸ ਦਾ ਸਰਵਪੱਖੀ ਵਿਕਾਸ ਕਰਕੇ ਨਮੂਨੇ ਦੇ ਸ਼ਹਿਰ ਵਜੋਂ ਵਿਕਸਤ ਕੀਤਾ ਜਾਵੇਗਾ | ਇਹ ਪ੍ਰਗਟਾਵਾ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਸ਼ੇਰਪੁਰ ਦੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX