ਤਾਜਾ ਖ਼ਬਰਾਂ


ਚੰਡੀਗੜ੍ਹ :11 ਆਈ.ਏ.ਐਸ.ਅਤੇ 24 ਪੀ.ਸੀ.ਐਸ.ਅਫ਼ਸਰਾਂ ਦੇ ਤਬਾਦਲੇ
. . .  1 day ago
ਜੰਮੂ-ਕਸ਼ਮੀਰ 'ਚ ਆਤਮਘਾਤੀ ਹਮਲੇ 'ਚ 6 ਦੀ ਮੌਤ, ਜ਼ਖਮੀ ਫੌਜੀ ਦੀ ਮੌਤ
. . .  1 day ago
ਐਨ.ਡੀ.ਆਰ.ਐਫ. ਦੀ ਟੀਮ ਵਲੋਂ ਨਾਲੇ 'ਚ ਡਿੱਗੇ ਦੋ ਸਾਲਾ ਬੱਚੇ ਦੀ ਤਲਾਸ਼ ਲਈ ਸਰਚ ਅਪ੍ਰੇਸ਼ਨ ਤੀਜੇ ਦਿਨ ਵੀ ਜਾਰੀ ਰਿਹਾ
. . .  1 day ago
ਕਪੂਰਥਲਾ, 11 ਅਗਸਤ (ਅਮਰਜੀਤ ਕੋਮਲ)-ਐਨ.ਡੀ.ਆਰ.ਐਫ. ਦੀ ਟੀਮ ਵਲੋਂ ਸ਼ਾਲਾਮਾਰ ਬਾਗ ਨੇੜੇ ਇਕ ਨਿੱਜੀ ਹੋਟਲ ਦੇ ਸਾਹਮਣੇ ਗੰਦੇ ਨਾਲੇ ਵਿਚ ਡਿੱਗੇ ਪ੍ਰਵਾਸੀ ਮਜ਼ਦੂਰ ਦੇ ਦੋ ਸਾਲਾ ਬੱਚੇ ...
ਵਾਲਮੀਕ ਸਮਾਜ ਨੇ 12 ਅਗਸਤ ਲਈ ਦਿੱਤਾ ਪੰਜਾਬ ਬੰਦ ਦਾ ਸੱਦਾ ਮੁੱਖ ਮੰਤਰੀ ਦੇ ਭਰੋਸੇ ਮਗਰੋਂ ਵਾਪਸ ਲਿਆ
. . .  1 day ago
ਅੰਮ੍ਰਿਤਸਰ, 12 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ )-ਵਾਲਮੀਕ ਸਮਾਜ ਅਤੇ ਭਗਵਾਨ ਵਾਲਮੀਕ ਤੀਰਥ ਪ੍ਰਬੰਧ ਕਮੇਟੀ ਵਲੋਂ 12 ਅਗਸਤ ਨੂੰ ਦਿੱਤਾ ਗਿਆ ਪੰਜਾਬ ਬੰਦ ਦਾ ਸੱਦਾ ਸਮਾਜ ਦੇ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ...
ਅੰਮ੍ਰਿਤਸਰ ਨਜ਼ਦੀਕ ਟਰੱਕ ਡਰਾਈਵਰ ਨੇ ਸੰਧਵਾਂ ਦੀ ਕਾਰ ਨੂੰ ਮਾਰੀ ਟੱਕਰ, ਬਚਾਅ ਹੋਇਆ
. . .  1 day ago
ਅੰਮ੍ਰਿਤਸਰ, 11 ਅਗਸਤ (ਰੇਸ਼ਮ ਸਿੰਘ )-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਕਾਰ ਨੂੰ ਅੰਮ੍ਰਿਤਸਰ ਸਾਹਿਬ ਨਜ਼ਦੀਕ ਅੱਜ ਇਕ ਟਰੱਕ ਡਰਾਈਵਰ ਨੇ ਟੱਕਰ ਮਾਰ ਦਿੱਤੀ । ਸੰਧਵਾਂ ਇਸੇ ਕਾਰ 'ਚ ਬੈਠੇ...
ਪੰਜਾਬ ਸਰਕਾਰ ਵਲੋਂ ਸਿਖਿਆ ਸੰਸਥਾਵਾਂ ਲਈ 55.98 ਕਰੋੜ ਰੁਪਏ ਦੀ ਰਾਸ਼ੀ ਜਾਰੀ
. . .  1 day ago
ਪੀ.ਐੱਨ.ਬੀ. ਦੇਤਵਾਲ ਬ੍ਰਾਂਚ ’ਚ ਗੰਨ ਪੁਆਇੰਟ ’ਤੇ 7.44 ਲੱਖ ਦੀ ਡਕੈਤੀ
. . .  1 day ago
ਮੁੱਲਾਂਪੁਰ-ਦਾਖਾ,( ਲੁਧਿਆਣਾ)-, 11 ਅਗਸਤ (ਨਿਰਮਲ ਸਿੰਘ ਧਾਲੀਵਾਲ)- ਮੁੱਲਾਂਪੁਰ ਤਹਿਸੀਲ ਦੇ ਪਿੰਡ ਦੇਤਵਾਲ ਵਿਖੇ ਪੰਜਾਬ ਨੈਸ਼ਨਲ ਬੈਂਕ (ਪੀ.ਐੱਨ.ਬੀ.) ਦੀ ਦੇਤਵਾਲ ਸ਼ਾਖਾ ’ਚ ...
ਮਾਨ ਸਰਕਾਰ ਦੀ ਵੱਡੀ ਸੌਗ਼ਾਤ , ਮਲੇਰਕੋਟਲਾ ਵਿਖੇ ਮੈਡੀਕਲ ਕਾਲਜ ਜਲਦ ਤਿਆਰ ਕਰਨ ਦੇ ਹੁਕਮ
. . .  1 day ago
ਯੂਕੋ ਬੈਂਕ ਲੁੱਟ ਮਾਮਲੇ 'ਚ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਦੋਸ਼ੀ
. . .  1 day ago
ਜਲੰਧਰ , 11 ਅਗਸਤ -ਕੁਝ ਦਿਨ ਪਹਿਲਾਂ ਯੂਕੋ ਬੈਂਕ 'ਚ 13 ਲੱਖ 84 ਹਜ਼ਾਰ ਦੀ ਲੁੱਟ ਹੋਈ ਸੀ , ਇਸ ਮਾਮਲੇ 'ਚ ਪੁਲਿਸ ਨੇ ਵਿਨੈ ਦੋਸ਼ੀ, ਤਰੁਨ ਨਾਹਰ ਤੇ ਅਜੇ ਪਾਲ ਨੂੰ ਗ੍ਰਿਫ਼ਤਾਰ ਕੀਤਾ ਹੈ ।ਇਨ੍ਹਾਂ ਤੋਂ 7 ਲੱਖ 50 ਹਜ਼ਾਰ ਦੀ ਨਕਦੀ ਤੇ ਹਥਿਆਰ ਵੀ ਬਰਾਮਦ ਕੀਤੇ ਹਨ ।
ਡਾ. ਰਾਜ ਬਹਾਦਰ ਦਾ ਅਸਤੀਫ਼ਾ ਮੁੱਖ ਮੰਤਰੀ ਮਾਨ ਵਲੋਂ ਮਨਜ਼ੂਰ
. . .  1 day ago
ਚੰਡੀਗੜ੍ਹ, 11 ਅਗਸਤ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਾਈਸ ਚਾਂਸਲਰ ਡਾ. ਰਾਜ ਬਹਾਦਰ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ। ਪਿਛਲੇ ਦਿਨੀਂ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ...
ਕੱਲ੍ਹ ਦਾ ਪੰਜਾਬ ਬੰਦ ਮੁਲਤਵੀ ਹੋਣ ਦੇ ਆਸਾਰ ਬਣੇ
. . .  1 day ago
ਅੰਮ੍ਰਿਤਸਰ ,11 ਅਗਸਤ (ਰੇਸ਼ਮ ਸਿੰਘ) - ਵਾਲਮੀਕ ਸੰਗਠਨਾਂ ਵਲੋਂ ਕੱਲ੍ਹ ਦੇ ਪੰਜਾਬ ਬੰਦ ਦਾ ਸੱਦਾ ਮੁਲਤਵੀ ਹੋਣ ਦੇ ਆਸਾਰ ਬਣ ਗਏ ਹਨ । ਪੰਜਾਬ ਸਰਕਾਰ ਵਲੋਂ ਵਾਲਮੀਕ ਭਾਈਚਾਰੇ ਦੀਆਂ ਮੰਗਾਂ ’ਤੇ ਸੁਹਿਰਦਤਾ ਨਾਲ ਵਿਚਾਰ...
ਐੱਸ. ਸੀ. ਵਿਦਿਆਰਥੀਆਂ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ
. . .  1 day ago
ਜੰਮੂ-ਕਸ਼ਮੀਰ : ਪੈਟਰੋਲ ਪੰਪ, ਰਾਮਬਨ ਨੇੜੇ ਢਿਗਾਂ ਡਿੱਗਣ ਕਾਰਨ ਐਨ. ਐੱਚ. 44 ਨੂੰ ਰੋਕਿਆ ਗਿਆ
. . .  1 day ago
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  1 day ago
ਭੀਖੀ, 11 ਅਗਸਤ (ਬਲਦੇਵ ਸਿੰਘ ਸਿੱਧੂ)- ਜ਼ਿਲ੍ਹਾ ਮਾਨਸਾ ਦੇ ਪਿੰਡ ਸਮਾਓ ਵਿਖੇ ਕੁਝ ਅਣਪਛਾਤੇ ਨੌਜਵਾਨਾਂ ਵਲੋਂ ਸ਼ੈਂਟੀ ਸਿੰਘ ਪੁੱਤਰ ਕਾਲਾ ਸਿੰਘ ਲਗਭਗ (18) ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਹੈ। ਭੀਖੀ ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।
ਪ੍ਰਨੀਤ ਕੌਰ ਕੈਰੋਂ ਨੇ ਆਪਣੇ ਭਰਾ ਸੁਖਬੀਰ ਸਿੰਘ ਬਾਦਲ ਦੇ ਬੰਨ੍ਹੀ ਰੱਖੜੀ
. . .  1 day ago
ਚੰਡੀਗੜ੍ਹ, 11 ਅਗਸਤ-ਪ੍ਰਨੀਤ ਕੌਰ ਕੈਰੋਂ ਨੇ ਆਪਣੇ ਭਰਾ ਸੁਖਬੀਰ ਸਿੰਘ ਬਾਦਲ ਦੇ ਬੰਨ੍ਹੀ ਰੱਖੜੀ
15 ਅਗਸਤ ਨੂੰ 23 ਕੈਦੀ ਰਿਹਾਅ ਕੀਤੇ ਜਾਣਗੇ-ਹਰਜੋਤ ਸਿੰਘ ਬੈਂਸ
. . .  1 day ago
ਚੰਡੀਗੜ੍ਹ, 11 ਅਗਸਤ-15 ਅਗਸਤ ਨੂੰ 23 ਕੈਦੀ ਰਿਹਾਅ ਕੀਤੇ ਜਾਣਗੇ-ਹਰਜੋਤ ਸਿੰਘ ਬੈਂਸ
ਹਿਮਾਚਲ ਪ੍ਰਦੇਸ਼: ਕੁੱਲੂ 'ਚ ਮੋਹਲੇਧਾਰ ਮੀਂਹ ਕਾਰਨ ਵਹਿ ਗਈਆਂ ਕਈ ਦੁਕਾਨਾਂ ਤੇ ਵਾਹਨ, 2 ਲੋਕਾਂ ਦੀ ਮੌਤ
. . .  1 day ago
ਸ਼ਿਮਲਾ, 11 ਅਗਸਤ-ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੇ ਕੁਝ ਹਿੱਸਿਆਂ 'ਚ ਮੀਂਹ ਨੇ ਭਾਰੀ ਤਬਾਹੀ ਮਚਾਈ ਹੋਈ ਹੈ। ਕੁੱਲੂ ਜ਼ਿਲ੍ਹੇ 'ਚ ਅਚਾਨਕ ਆਏ ਭਾਰੀ ਮੀਂਹ ਕਾਰਨ 2 ਔਰਤਾਂ ਮਲਬੇ ਹੇਠ ਜ਼ਿੰਦਾ ਦੱਬ ਗਈਆਂ, ਜਦਕਿ ਦੁਕਾਨਾਂ ਅਤੇ ਵਾਹਨ ਵਹਿ ਗਏ ਅਤੇ ਹੋਰ ਥਾਵਾਂ 'ਤੇ ਹੜ੍ਹਾਂ ਕਾਰਨ ਹਾਈਵੇਅ ਬੰਦ ਹੋ ਗਏ ਹਨ।
ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪਾਰਟੀ ਵਲੰਟੀਅਰਾਂ ਦੇ ਬੰਨ੍ਹੀ ਰੱਖੜੀ
. . .  1 day ago
ਸੰਗਰੂਰ, 11ਅਗਸਤ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਭੈਣ ਭਰਾ ਦੇ ਪਵਿੱਤਰ ਰਿਸ਼ਤੇ ਦੇ ਤਿਉਹਾਰ ਰੱਖੜੀ ਮੌਕੇ ਸਥਾਨਕ ਰੈਸਟ ਹਾਊਸ ਵਿਖੇ ਪੁੱਜੇ 100 ਦੇ ਕਰੀਬ ਪਾਰਟੀ ਵਲੰਟੀਅਰਾਂ ਦੇ ਰੱਖੜੀ ਬੰਨ੍ਹੀ...
ਜੰਮੂ-ਕਸ਼ਮੀਰ: ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਕੀਤੀ ਗਈ ਆਯੋਜਿਤ
. . .  1 day ago
ਸ਼੍ਰੀਨਗਰ, 11 ਅਗਸਤ-ਜੰਮੂ-ਕਸ਼ਮੀਰ 'ਚ ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਆਯੋਜਿਤ ਕੀਤੀ ਗਈ। ਰੈਲੀ 'ਚ 8,000 ਤੋਂ ਵਧ ਵਿਦਿਆਰਥੀਆਂ ਅਤੇ ਨੌਜਵਾਨਾਂ ਨੇ ਭਾਗ ਲਿਆ।
ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
. . .  1 day ago
ਨਵੀਂ ਦਿੱਲੀ, 11 ਅਗਸਤ-ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
ਮਾਮਲਾ: ਕਤਲ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕਰਨ ਦਾ, ਖੇਤ ਮਜ਼ਦੂਰ ਯੂਨੀਅਨ ਵਲੋਂ ਥਾਣਾ ਲੋਪੋਕੇ ਦਾ ਕੀਤਾ ਗਿਆ ਘਿਰਾਓ
. . .  1 day ago
ਲੋਪੋਕੇ, 11 ਅਗਸਤ (ਗੁਰਵਿੰਦਰ ਸਿੰਘ ਕਲਸੀ)- ਤਹਿਸੀਲ ਲੋਪੋਕੇ ਅਧੀਨ ਆਉਂਦੇ ਪਿੰਡ ਸਾਰੰਗੜਾ ਵਿਖੇ ਬੀਤੀ ਰਾਤ ਕੁਝ ਲੋਕਾਂ ਵਲੋਂ ਮਾਮੂਲੀ ਵਿਵਾਦ ਨੂੰ ਲੈ ਕੇ ਪਿੰਡ ਦੇ ਨੌਜਵਾਨ ਵਿਅਕਤੀ ਦਾ ਇਕ ਵਿਅਕਤੀ ਵਲੋਂ ਗੋਲੀ ਮਾਰ...
ਬਿਕਰਮ ਸਿੰਘ ਮਜੀਠੀਆ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕਰਨ ਪਹੁੰਚੇ ਕਈ ਆਗੂ
. . .  1 day ago
ਚੰਡੀਗੜ੍ਹ, 11 ਅਗਸਤ-ਜੇਲ੍ਹ 'ਚੋਂ ਰਿਹਾਅ ਹੋਣ ਉਪਰੰਤ ਅੱਜ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨ ਲਈ ਬੀਬੀ ਜਗੀਰ ਕੌਰ, ਡਾ. ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ, ਜਨਮੇਜਾ ਸਿੰਘ ਸੇਖੋਂ...
ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 11 ਅਗਸਤ-ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
. . .  1 day ago
ਚੰਡੀਗੜ੍ਹ, 11 ਅਗਸਤ-ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
. . .  1 day ago
ਨਵੀਂ ਦਿੱਲੀ, 11 ਅਗਸਤ-ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਜੇਠ ਸੰਮਤ 554
ਵਿਚਾਰ ਪ੍ਰਵਾਹ: ਮਨੁੱਖ ਦਾ ਮਨੁੱਖ ਵਿਰੁੱਧ ਕੀਤਾ ਜ਼ੁਲਮ, ਹਜ਼ਾਰਾਂ ਲੋਕਾਂ ਨੂੰ ਰੁਆ ਦਿੰਦਾ ਹੈ। -ਹੋਰੇਸ ਵਾਲਪੋਲ

ਰਾਸ਼ਟਰੀ-ਅੰਤਰਰਾਸ਼ਟਰੀ

ਅਮਰੀਕਾ ਨੇ ਬਿਨਾਂ ਹਮਲਾ ਕੀਤੇ ਪਾਕਿ ਨੂੰ ਬਣਾਇਆ ਆਪਣਾ ਗ਼ੁਲਾਮ- ਇਮਰਾਨ ਖ਼ਾਨ

ਅੰਮਿ੍ਤਸਰ, 16 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਦਾਅਵਾ ਕੀਤਾ ਹੈ ਕਿ ਅਮਰੀਕਾ ਨੇ ਬਿਨਾਂ ਹਮਲਾ ਕੀਤੇ ਪਾਕਿਸਤਾਨ ਨੂੰ ਆਪਣਾ 'ਗ਼ੁਲਾਮ' ਬਣਾ ਲਿਆ ਹੈ | ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕ ਕਦੇ ਵੀ 'ਵਿਦੇਸ਼ੀ ਸਰਕਾਰ' (ਪਾਕਿ ਦੀ ਮੌਜੂਦਾ ਗੱਠਜੋੜ ਵਾਲੀ ਸਰਕਾਰ) ਨੂੰ ਸਵੀਕਾਰ ਨਹੀਂ ਕਰਨਗੇ | ਉਨ੍ਹਾਂ ਫ਼ੈਸਲਾਬਾਦ 'ਚ ਰੈਲੀ ਦੌਰਾਨ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਦੀ ਅਗਵਾਈ ਵਾਲੀ ਨਵੀਂ ਸਰਕਾਰ 'ਤੇ ਅਮਰੀਕਾ ਦੇ ਇਸ਼ਾਰੇ 'ਤੇ ਕੰਮ ਕਰਨ ਦਾ ਦੋਸ਼ ਲਗਾਉਂਦੇ ਹੋਏ, ਸਰਕਾਰ ਨੂੰ 'ਗ਼ੱਦਾਰ ਅਤੇ ਭਿ੍ਸ਼ਟ ਸ਼ਾਸਕ' ਕਰਾਰ ਦਿੱਤਾ | ਉਨ੍ਹਾਂ ਸੰਬੋਧਨ ਕਰਦੇ ਹੋਏ ਅਮਰੀਕਾ 'ਤੇ ਵੀ ਨਿਸ਼ਾਨਾ ਸਾਧਿਆ | ਇਮਰਾਨ ਖ਼ਾਨ ਨੇ ਕਿਹਾ ਕਿ ਅਮਰੀਕਾ ਸਵਾਰਥੀ ਹੈ ਅਤੇ ਆਪਣਾ ਹਿਤ ਦੇਖੇ ਬਿਨਾਂ ਕਿਸੇ ਦੇਸ਼ ਦੀ ਮਦਦ ਨਹੀਂ ਕਰਦਾ | ਉਨ੍ਹਾਂ ਇਹ ਵੀ ਕਿਹਾ ਕਿ ਅਮਰੀਕਾ ਭਾਰਤ 'ਤੇ ਤਾਨਾਸ਼ਾਹੀ ਕਰਨ ਦੀ ਹਿੰਮਤ ਨਹੀਂ ਕਰ ਸਕਦਾ ਕਿਉਂਕਿ ਉਹ ਇਕ ਆਜ਼ਾਦ ਅਤੇ ਖ਼ੁਦਦਾਰ ਦੇਸ਼ ਹੈ | ਉਨ੍ਹਾਂ ਇਹ ਵੀ ਕਿਹਾ ਕਿ ਅਮਰੀਕਾ ਪਹਿਲਾਂ ਪਾਕਿਸਤਾਨ ਦੇ ਗਲੇ ਵਿਚ ਪੱਟਾ ਪਾਵੇਗਾ ਫਿਰ ਉਸ ਕੋਲੋਂ ਭਾਰਤ ਦੀ ਗੁਲਾਮੀ ਕਰਵਾਏਗਾ | ਇਮਰਾਨ ਖ਼ਾਨ ਨੇ ਬਿਲਾਵਲ ਭੁੱਟੋ ਅਤੇ ਉਨ੍ਹਾਂ ਦੇ ਪਿਤਾ ਆਸਿਫ਼ ਅਲੀ ਜ਼ਰਦਾਰੀ 'ਤੇ ਭਿ੍ਸ਼ਟਾਚਾਰ ਅਤੇ ਦੁਨੀਆ ਭਰ 'ਚ ਆਪਣੀ ਦੌਲਤ ਛੁਪਾਉਣ ਦਾ ਵੀ ਦੋਸ਼ ਲਗਾਇਆ | ਇਸ ਤੋਂ ਇਲਾਵਾ ਫੈਸਲਾਬਾਦ ਦੀ ਰੈਲੀ ਨੂੰ ਸੰਬੋਧਨ ਕਰਦੇ ਹੋਏ ਇਮਰਾਨ ਨੇ ਇਹ ਵੀ ਕਿਹਾ ਕਿ ਜੇਕਰ ਉਨ੍ਹਾਂ ਨੂੰ ਕੁੱਝ ਹੋਇਆ ਤਾਂ ਪਾਕਿਸਤਾਨ ਉਨ੍ਹਾਂ ਲਈ ਇਨਸਾਫ਼ ਦੀ ਮੰਗ ਕਰੇਗਾ | ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਮਾਰਨ ਦੀ ਸਾਜ਼ਿਸ਼ ਰਚੀ ਗਈ ਹੈ ਅਤੇ ਉਨ੍ਹਾਂ ਨੇ ਇਕ ਵੀਡੀਓ ਰਿਕਾਰਡ ਕੀਤੀ ਹੈ, ਜਿਸ ਵਿਚ ਇਸ ਸਾਜ਼ਿਸ਼ 'ਚ ਸ਼ਾਮਿਲ ਲੋਕਾਂ ਦੇ ਨਾਂਅ ਹਨ | ਉਨ੍ਹਾਂ ਇਹ ਵੀ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਨੂੰ ਕੁੱਝ ਹੋਇਆ ਤਾਂ ਉਕਤ ਵੀਡੀਓ ਨੂੰ ਜਨਤਕ ਕਰ ਦਿੱਤਾ ਜਾਵੇਗਾ |

ਖ਼ਬਰ ਸ਼ੇਅਰ ਕਰੋ

 

6 ਸਾਲ ਬਾਅਦ ਯਮਨ ਦੀ ਰਾਜਧਾਨੀ ਸਨ੍ਹਾ ਤੋਂ ਪਹਿਲੀ ਵਪਾਰਕ ਉਡਾਣ ਰਵਾਨਾ ਹੋਈ

ਸਨ੍ਹਾ, 16 ਮਈ (ਏਜੰਸੀ)- ਯਮਨ ਦੇ ਹੂਤੀ ਵਿਦਰੋਹੀਆਂ ਦੀ ਕਹਿਣਾ ਹੈ ਕਿ 6 ਸਾਲਾਂ 'ਚ ਪਹਿਲੀ ਵਾਰ ਕਿਸੇ ਵਪਾਰਕ ਜਹਾਜ਼ ਨੇ ਦੇਸ਼ ਦੀ ਰਾਜਧਾਨੀ ਸਨ੍ਹਾ ਤੋਂ ਉਡਾਣ ਭਰੀ | ਅਧਿਕਾਰੀਆਂ ਅਨੁਸਾਰ ਗ੍ਰਹਿ ਯੁੱਧ ਦਾ ਸਾਹਮਣਾ ਕਰ ਰਹੇ ਦੇਸ਼ 'ਚ ਸਰਕਾਰ ਤੇ ਵਿਦਰੋਹੀਆਂ ਵਿਚ ਜੰਗ ...

ਪੂਰੀ ਖ਼ਬਰ »

ਅਮਰੀਕਾ 'ਚ ਕੋਰੋਨਾ ਨਾਲ ਮੌਤਾਂ ਦਾ ਅੰਕੜਾ 10 ਲੱਖ ਤੱਕ ਪੁੱਜਾ

ਨਿਊਯਾਰਕ, 16 ਮਈ (ਏਜੰਸੀ)-ਅਮਰੀਕਾ 'ਚ ਕੋਰੋਨਾ ਨਾਲ ਮਰਨ ਵਾਲਿਆਂ ਦਾ ਅੰਕੜਾ 10 ਲੱਖ ਤੱਕ ਪੁੱਜ ਗਿਆ ਹੈ | ਰੋਡ ਆਈਲੈਂਡ ਦੇ ਪ੍ਰੋਵੀਡੈਂਸ 'ਚ ਬਰਾਊਨ ਯੂਨੀਵਰਸਿਟੀ ਸਕੂਲ ਆਫ ਪਬਲਿਕ ਹੈਲਥ 'ਚ ਇਕ ਨਵੇਂ ਮਹਾਂਮਾਰੀ ਕੇਂਦਰ ਦੀ ਅਗਵਾਈ ਕਰਨ ਵਾਲੇ ਜੇਨਿਫਰ ਨੁਜ਼ੋ ਨੇ ਕਿਹਾ ...

ਪੂਰੀ ਖ਼ਬਰ »

ਕੈਲੀਫੋਰਨੀਆ ਦੇ ਚਰਚ 'ਚ ਗੋਲੀਬਾਰੀ, ਇਕ ਮੌਤ

ਸੈਕਰਾਮੈਂਟੋ, 16 ਮਈ (ਹੁਸਨ ਲੜੋਆ ਬੰਗਾ)- ਲਾਗੂਨਾ ਵੁੱਡਜ਼, ਕੈਲੀਫੋਰਨੀਆ ਦੇ ਇਕ ਚਰਚ ਵਿਚ ਹੋਈ ਗੋਲੀਬਾਰੀ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਤੇ 4 ਹੋਰ ਜ਼ਖਮੀ ਹੋ ਗਏ ਜਿਨ੍ਹਾਂ ਦੀ ਹਾਲਤ ਗੰਭੀਰ ਹੈ | ਪੁਲਿਸ ਵਿਭਾਗ ਨੇ ਕਿਹਾ ਕਿ ਸਾਰੇ ਜ਼ਖਮੀ ਬਾਲਗ ਹਨ ਜਿਨ੍ਹਾਂ ਨੂੰ ...

ਪੂਰੀ ਖ਼ਬਰ »

ਇਪਸਾ ਵਲੋਂ ਭਾਰਤੀ ਸਾਹਿਤ ਉਤਸਵ 'ਚ ਡਾ. ਹਰਭਜਨ ਭਾਟੀਆ ਤੇ ਸੁਖਵਿੰਦਰ ਅੰਮਿ੍ਤ ਨੂੰ ਇਪਸਾ ਪੁਰਸਕਾਰ

ਬਿ੍ਸਬੇਨ, 16 ਮਈ (ਮਹਿੰਦਰਪਾਲ ਸਿੰਘ ਕਾਹਲੋਂ)- ਆਸਟਰੇਲੀਆ ਦੀ ਸਿਰਮੌਰ ਸਾਹਿਤਕ ਸੰਸਥਾ ਇੰਡੋਜ਼ ਪੰਜਾਬੀ ਸਾਹਿਤ ਅਕਾਡਮੀ ਆਫ਼ ਆਸਟਰੇਲੀਆ ਵੱਲੋਂ ਕਵੀਨਜਲੈਂਡ ਦੇ ਸਦਰ ਮੁਕਾਮ ਸ਼ਹਿਰ ਬਿ੍ਸਬੇਨ ਵਿਖੇ ਛੇਵਾਂ ਭਾਰਤੀ ਸਾਹਿਤ ਉਤਸਵ ਕਰਵਾਇਆ ਗਿਆ | ਤਿੰਨ ਦਿਨਾ ...

ਪੂਰੀ ਖ਼ਬਰ »

ਮੌਂਟਰੀਅਲ ਵਿਖੇ ਨਗਰ ਕੀਰਤਨ 22 ਨੂੰ

ਟੋਰਾਂਟੋ, 16 ਮਈ (ਹਰਜੀਤ ਸਿੰਘ ਬਾਜਵਾ)-ਗੁਰਦੁਆਰਾ ਗੁਰੂ ਨਾਨਕ ਦਰਬਾਰ ਲਸਾਲ (ਮੌਂਟਰੀਅਲ) ਵੱਲੋਂ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਨੂੰ ਸਮਰਪਿਤ ਨਗਰ ਕੀਰਤਨ 22 ਮਈ ਐਤਵਾਰ ਨੂੰ ਸਜਾਇਆ ਜਾ ਰਿਹਾ ਹੈ | ਜਾਣਕਾਰੀ ਅਨੁਸਾਰ ਇਹ ਨਗਰ ਕੀਰਤਨ ਨਿਰਧਾਰਤ ਰੂਟ ਰਾਹੀਂ ਜਾ ...

ਪੂਰੀ ਖ਼ਬਰ »

ਸਿੰਘ ਸਭਾ ਸੈਂਟਰਲ ਗੁਰਦੁਆਰਾ ਸਾਹਿਬ ਗਲਾਸਗੋ ਦੀ ਛੇਵੀਂ ਵਰ੍ਹੇਗੰਢ ਮਨਾਈ

ਗਲਾਸਗੋ, 16 ਮਈ (ਹਰਜੀਤ ਸਿੰਘ ਦੁਸਾਂਝ)- ਸਿੰਘ ਸਭਾ ਸੈਂਟਰਲ ਗੁਰਦੁਆਰਾ ਸਾਹਿਬ ਗਲਾਸਗੋ ਦੀ ਨਵੀਂ ਇਮਾਰਤ ਵਿਚ 15 ਮਈ 2016 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਕੇ ਸੰਗਤਾਂ ਲਈ ਖੋਲਿਆ ਗਿਆ ਸੀ | ਇਹ ਗੁਰਦੁਆਰਾ ਸਾਹਿਬ ਸਕਾਟਲੈਂਡ ਦਾ ਸਭ ਤੋਂ ਵੱਡਾ ...

ਪੂਰੀ ਖ਼ਬਰ »

ਡਰੱਗ ਅਵੇਅਰਨੈੱਸ ਫਾਊਾਡੇਸ਼ਨ ਕੈਲਗਰੀ ਵਲੋਂ ਸਾਲਾਨਾ ਨਸ਼ਾ ਜਾਗਰੂਕਤਾ ਵਾਕ

ਕੈਲਗਰੀ, 16 ਮਈ (ਜਸਜੀਤ ਸਿੰਘ ਧਾਮੀ)-ਡਰੱਗ ਅਵੇਅਰਨੈਸ ਫਾਉਂਡੇਸ਼ਨ ਕੈਲਗਰੀ ਵਲੋਂ ਸਾਲਾਨਾ ਨਸ਼ਾ ਜਾਗਰੂਕਤਾ ਵਾਕ ਅਤੇ ਟਾਕ ਪ੍ਰੋਗਰਾਮ ਕਰਵਾਇਆ ਗਿਆ | ਇਹ ਵਾਕ ਫਾਉਂਡੇਸ਼ਨ ਦੇ ਸੰਚਾਲਕ ਬਲਵਿੰਦਰ ਸਿੰਘ ਕਾਹਲੋਂ ਦੀ ਅਗਵਾਈ ਹੇਠ ਕੱਢੀ ਗਈ | ਜਿਸ ਵਿਚ ਕਮਿਉਨਟੀ ...

ਪੂਰੀ ਖ਼ਬਰ »

75ਵੇਂ ਕਾਨਸ ਫਿਲਮ ਫੈਸਟੀਵਲ ਦਾ ਆਗਾਜ਼ ਅੱਜ ਤੋਂ

ਨਵੀਂ ਦਿੱਲੀ, 16 ਮਈ (ਏਜੰਸੀ)- ਫਿਲਮਾਂ ਦਾ ਮਹਾਂਕੁੰਭ ਕਹੇ ਜਾਣ ਵਾਲੇ '75ਵੇਂ ਕਾਨਸ ਫਿਲਮ ਫੈਸਟੀਵਲ' ਦੀ ਸ਼ੁਰੂਆਤ ਫਰਾਂਸ 'ਚ 17 ਮਈ ਤੋਂ ਹੋ ਰਹੀ ਹੈ, ਜੋ 28 ਮਈ ਤੱਕ ਚੱਲੇਗਾ | ਇਸ ਪ੍ਰੋਗਰਾਮ 'ਚ ਨਾ ਕੇਵਲ ਮਨੋਰੰਜਨ ਜਗਤ ਦੇ ਵੱਡੇ ਸਿਤਾਰੇ ਸ਼ਿਰਕਤ ਕਰਨਗੇ, ਸਗੋਂ ਦੁਨੀਆ ਭਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX