ਤਾਜਾ ਖ਼ਬਰਾਂ


ਦਸੂਹਾ ਦੀ ਮਸ਼ਹੂਰ ਬਜਾਜੀ ਦੀ ਦੁਕਾਨ ਸਿਲਕ ਸਟੋਰ ’ਤੇ ਲੱਗੀ ਅੱਗ, ਭਾਰੀ ਨੁਕਸਾਨ
. . .  29 minutes ago
ਐਨ.ਡੀ.ਆਰ.ਐਫ. ਦੀ 29 ਮੈਂਬਰੀ ਟੀਮ ਵਲੋਂ ਬੱਚੇ ਦੀ ਭਾਲ ਲਈ ਆਪ੍ਰੇਸ਼ਨ ਸ਼ੁਰੂ
. . .  1 minute ago
ਕਪੂਰਥਲਾ, 9 ਅਗਸਤ (ਅਮਰਜੀਤ ਕੋਮਲ)-ਸਥਾਨਕ ਸ਼ਾਲੀਮਾਰ ਬਾਗ ਰੋਡ 'ਤੇ ਪੈਂਦੇ ਇਕ ਨਿੱਜੀ ਹੋਟਲ ਦੇ ਸਾਹਮਣੇ ਨਾਲੇ ਵਿਚ ਡਿੱਗੇ ਪ੍ਰਵਾਸੀ ਮਜ਼ਦੂਰ ਦੇ ਬੱਚੇ ਅਭਿਲਾਸ਼ ਮੁਖੀਆ ਦੀ 8 ਘੰਟੇ ...
ਕਪੂਰਥਲਾ : ਬੱਚਾ ਅਜੇ ਵੀ ਨਹੀਂ ਨਿਕਲਿਆ ਬਾਹਰ ,ਐਨ. ਡੀ. ਆਰ. ਐਫ. ਦੀ ਟੀਮ ਵੀ ਮੌਕੇ 'ਤੇ ਪੁੱਜੀ
. . .  about 1 hour ago
ਟੈਨਿਸ ਦੀ ਮਹਾਨ ਖਿਡਾਰਨ ਸੇਰੇਨਾ ਵਿਲੀਅਮਜ਼ ਨੇ ਸੰਨਿਆਸ ਲੈਣ ਦਾ ਕੀਤਾ ਐਲਾਨ
. . .  about 2 hours ago
ਚੰਡੀਗੜ੍ਹ : ਬਿਕਰਮ ਮਜੀਠੀਆ ਦੀ ਜ਼ਮਾਨਤ ’ਤੇ ਹਾਈਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ,24 ਫਰਵਰੀ ਤੋਂ ਹਨ ਜੇਲ੍ਹ ਵਿਚ
. . .  about 3 hours ago
ਖੇਡ ਮੰਤਰੀ ਮੀਤ ਹੇਅਰ ਵਲੋਂ ਪਿੰਡ ਮੈਹਸ ਪਹੁੰਚ ਕੇ ਹਰਜਿੰਦਰ ਕੌਰ ਦਾ ਕੀਤਾ ਗਿਆ ਵਿਸ਼ੇਸ਼ ਸਨਮਾਨ
. . .  about 3 hours ago
ਨਾਭਾ, 9 ਅਗਸਤ (ਅਮਨਦੀਪ ਸਿੰਘ ਲਵਲੀ)-ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਮੈਹਸ ਦੀ ਵਸਨੀਕ ਹਰਜਿੰਦਰ ਕੌਰ ਜਿਸ ਨੇ ਬੀਤੇ ਦਿਨੀਂ ਰਾਸ਼ਟਰਮੰਡਲ ਖੇਡਾਂ 'ਚ ਕਾਂਸੀ ਦਾ ਤਗ਼ਮਾ ਜਿੱਤਿਆ। ਉਸ ਦੇ ਘਰ ਪਿੰਡ ਮੈਹਸ ਵਿਖੇ ਵਿਸ਼ੇਸ਼ ਤੌਰ 'ਤੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਪਹੁੰਚੇ ਅਤੇ ਉਸ ਦਾ ਸਨਮਾਨ ਕੀਤਾ।
ਪਾਕਿਸਤਾਨ 'ਚ ਆਤਮਘਾਤੀ ਹਮਲੇ 'ਚ 4 ਫ਼ੌਜੀਆਂ ਦੀ ਮੌਤ, 7 ਹੋਰ ਜ਼ਖ਼ਮੀ
. . .  about 4 hours ago
ਅੰਮ੍ਰਿਤਸਰ, 9 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਖ਼ੈਬਰ ਪਖਤੂਨਖਵਾ ਸੂਬੇ ਦੇ ਉੱਤਰੀ ਵਜ਼ੀਰਿਸਤਾਨ ਜ਼ਿਲ੍ਹੇ 'ਚ ਇਕ ਆਤਮਘਾਤੀ ਹਮਲੇ 'ਚ ਘੱਟੋ-ਘੱਟ 4 ਫ਼ੌਜੀ ਮਾਰੇ ਗਏ ਅਤੇ 7 ਹੋਰ ਜ਼ਖਮੀ ਹੋ ਗਏ। ਹਮਲੇ ਦੀ ਜ਼ਿੰਮੇਵਾਰੀ ਅੱਤਵਾਦੀ ਸੰਗਠਨ ਤਹਿਰੀਕ-ਏ-ਤਾਲਿਬਨ...
ਰਾਸ਼ਟਰਮੰਡਲ ਖ਼ੇਡਾਂ ਦੇ ਸਮਾਪਤੀ ਸਮਾਰੋਹ 'ਚ ਵੱਜਿਆ ਸਿੱਧੂ ਮੂਸੇਵਾਲਾ ਦਾ ਗੀਤ '295'
. . .  about 4 hours ago
ਬਰਮਿੰਘਮ, 9 ਅਗਸਤ-ਰਾਸ਼ਟਰਮੰਡਲ ਖ਼ੇਡਾਂ ਦੇ ਸਮਾਪਤੀ ਸਮਾਰੋਹ 'ਚ ਸਿੱਧੂ ਮੂਸੇਵਾਲਾ ਦਾ ਗੀਤ '295' ਵੱਜਿਆ। ਇਸ ਸੰਬੰਧੀ ਜਾਣਕਾਰੀ ਸਿੱਖ ਮਹਿਲਾ ਸੰਸਦ ਮੈਂਬਰ ਪ੍ਰੀਤ ਕੌਰ ਗਿੱਲ ਨੇ ਟਵੀਟ ਕਰਕੇ ਦਿੱਤੀ। ਸਟੇਡੀਅਮ 'ਚ ਚੱਲ ਰਹੇ ਗੀਤ ਦੀ ਪ੍ਰੀਤ ਕੌਰ ਗਿੱਲ ਵਲੋਂ ਵੀਡੀਓ ਵੀ ਸਾਂਝੀ ਕੀਤੀ ਗਈ ਹੈ।
ਪੰਜਾਬ ਦੇ ਕੈਂਸਰ ਰੋਗਾਂ ਦੇ ਮਾਹਿਰ ਡਾ. ਸੇਖੋਂ ਨਹੀਂ ਰਹੇ
. . .  about 4 hours ago
ਲੁਧਿਆਣਾ, 9 ਅਗਸਤ (ਸਲੇਮਪੁਰੀ)- ਕੈਂਸਰ ਰੋਗਾਂ ਦੇ ਮਾਹਿਰ ਡਾ. ਜੇ.ਐੱਸ. ਸੇਖੋਂ ਦਾ ਅੱਜ ਤੜਕੇ ਦਿਹਾਂਤ ਹੋ ਗਿਆ। ਉਨ੍ਹਾਂ ਦੀ ਉਮਰ ਲਗਭਗ 65 ਸਾਲ ਦੇ ਕਰੀਬ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਜਿਗਰ ਦੀ ਬਿਮਾਰੀ ਤੋਂ ਪੀੜਤ ਹੋਣ ਕਾਰਨ ਉਹ ਇਸ ਵੇਲੇ ਦਿੱਲੀ ਦੇ ਇਕ ਹਸਪਤਾਲ ਵਿਚ...
ਕੰਗਣਾ ਰਣੌਤ ਨੂੰ ਹੋਇਆ ਡੇਂਗੂ
. . .  about 5 hours ago
ਮੁੰਬਈ, 9 ਅਗਸਤ-ਕੰਗਣਾ ਰਣੌਤ ਨੂੰ ਹੋਇਆ ਡੇਂਗੂ
ਕਿਸਾਨ ਜਥੇਬੰਦੀਆਂ ਨੇ ਬਿਜਲੀ ਸੋਧ ਬਿੱਲ ਦੀਆਂ ਕਾਪੀਆਂ ਸਾੜ ਕੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
. . .  about 6 hours ago
ਜੈਤੋ, 9 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਕਿਸਾਨ ਵੱਡੀ ਗਿਣਤੀ 'ਚ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਇਕੱਤਰ ਹੋਏ ਅਤੇ ਉਨ੍ਹਾਂ ਨੇ ਕੇਂਦਰ ਸਰਕਾਰ ਵਲੋਂ ਬਿਜਲੀ ਸੋਧ...
ਪੰਜਾਬ ਪੁਲਿਸ ਦੀ ਵੱਡੀ ਕਾਮਯਾਬੀ, ਸਰਹੱਦ ਤੋਂ ਨਸ਼ਿਆਂ, ਹਥਿਆਰਾਂ ਤੇ ਵਿਸਫੋਟਕ ਦੀ ਖੇਪ ਲੈ ਕੇ ਆ ਰਹੇ ਦੋ ਸਮੱਗਲਰ ਕੀਤੇ ਕਾਬੂ
. . .  about 6 hours ago
ਤਰਨ ਤਾਰਨ, 9 ਅਗਸਤ-ਪੰਜਾਬ ਦੇ ਤਰਨ ਤਾਰਨ ਸ਼ਹਿਰ 'ਚ ਪੁਲਿਸ ਨੇ ਗੈਂਗਸਟਰ ਹੈਰੀ ਚੱਠਾ ਅਤੇ ਸੁੱਖ ਭਿਖਾਰੀਵਾਲ ਦੇ ਦੋ ਕਰੀਬੀ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਦੋਵਾਂ ਕੋਲੋਂ ਹੈਂਡ ਗ੍ਰੇਨੇਡ, ਹਥਿਆਰ ਅਤੇ ਡਰੱਗ ਮਨੀ ਵੀ ਬਰਾਮਦ ਕੀਤੀ ਗਈ...
ਟੈਲੀਕਾਮ ਟਾਵਰ ਦੇ ਵਿਰੋਧ 'ਚ ਪਿੰਡ ਵਾਸੀਆਂ ਵਲੋਂ ਰਾਜ ਮਾਰਗ ਕੀਤਾ ਗਿਆ ਬੰਦ
. . .  about 7 hours ago
ਬਰਨਾਲਾ /ਹੰਡਿਆਇਆ, 9 ਅਗਸਤ (ਗੁਰਜੀਤ ਸਿੰਘ ਖੁੱਡੀ)- ਟੈਲੀਕਾਮ ਟਾਵਰ ਦੇ ਵਿਰੋਧ 'ਚ ਪਿੰਡ ਵਾਸੀਆਂ ਵਲੋਂ ਰਾਜ ਮਾਰਗ ਬੰਦ ਕੀਤਾ ਗਿਆ। ਜਾਣਕਾਰੀ ਮੁਤਾਬਿਕ ਬਰਨਾਲਾ-ਮਾਨਸਾ ਰਾਜ ਮਾਰਗ ਪਿੰਡ ਧਨੌਲਾ ਖ਼ੁਰਦ ਦੇ ਵਾਸੀਆਂ ਵਲੋਂ...
ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  about 7 hours ago
ਪਟਨਾ, 9 ਅਗਸਤ-ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
ਰਾਜਭਵਨ ਪਹੁੰਚੇ ਨਿਤਿਸ਼ ਕੁਮਾਰ
. . .  about 7 hours ago
ਪਟਨਾ, 9 ਅਗਸਤ-ਰਾਜਭਵਨ ਪਹੁੰਚੇ ਨਿਤਿਸ਼ ਕੁਮਾਰ
ਲੁਧਿਆਣਾ 'ਚ ਪੁਲਿਸ ਨੇ ਕੱਢਿਆ ਫਲੈਗ ਮਾਰਚ
. . .  about 7 hours ago
ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਫਲੈਗ ਮਾਰਚ ਕੱਢਿਆ ਗਿਆ। ਇਸ ਫਲੈਗ ਮਾਰਚ ਦੌਰਾਨ ਪੁਲਿਸ ਨੇ ਕੁਝ ਸ਼ੱਕੀ ਵਿਅਕਤੀਆਂ ਨੂੰ ਵੀ ਹਿਰਾਸਤ 'ਚ ਲਿਆ ਹੈ।
ਕਪੂਰਥਲਾ ਤੋਂ ਵੱਡੀ ਖ਼ਬਰ: ਡੇਢ ਸਾਲ ਦਾ ਬੱਚਾ ਨਾਲੇ 'ਚ ਡਿੱਗਿਆ, ਨਗਰ ਨਿਗਮ ਦੀ ਟੀਮ ਵਲੋਂ ਬੱਚੇ ਦੀ ਭਾਲ ਜਾਰੀ
. . .  about 7 hours ago
ਕਪੂਰਥਲਾ, 9 ਅਗਸਤ (ਅਮਰਜੀਤ ਕੋਮਲ)- ਸਥਾਨਕ ਸ਼ਾਲੀਮਾਰ ਬਾਗ ਨੇੜੇ ਦੁਪਹਿਰ ਬਾਅਦ ਇਕ ਡੇਢ ਸਾਲ ਦਾ ਬੱਚਾ ਨਾਲੇ ਵਿਚ ਡਿੱਗ ਗਿਆ, ਜਿਸ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਬੱਚਾ ਡਿੱਗਣ ਦੀ ਸੂਚਨਾ ਮਿਲਦਿਆਂ ਹੀ ਪ੍ਰਸ਼ਾਸਨਿਕ ਅਧਿਕਾਰੀ ਮੌਕੇ 'ਤੇ ਪੁੱਜੇ...
ਆਮ ਆਦਮੀ ਪਾਰਟੀ ਦੇ ਵਿਧਾਇਕ ਗੋਗੀ ਨੂੰ ਗੈਂਗਸਟਰਾਂ ਨੇ ਦਿੱਤੀ ਧਮਕੀ
. . .  about 7 hours ago
ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦੇ ਹਲਕਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਨੂੰ ਗੈਂਗਸਟਰਾਂ ਵਲੋਂ 25 ਲੱਖ ਦੀ ਰੰਗਦਾਰੀ ਮੰਗੀ ਗਈ ਹੈ ਅਤੇ ਪੈਸੇ ਨਾ ਦੇਣ ਦੀ ਸੂਰਤ 'ਚ ਗੋਗੀ ਨੂੰ ਜਾਨੋਂ...
ਰਾਸ਼ਟਰਮੰਡਲ ਖ਼ੇਡਾਂ: ਤਗਮਾ ਜੇਤੂ ਹਰਜਿੰਦਰ ਕੌਰ ਦਾ ਸਕੂਲ 'ਚ ਸਨਮਾਨ
. . .  about 8 hours ago
ਨਾਭਾ, 9 ਅਗਸਤ(ਕਰਮਜੀਤ ਸਿੰਘ)- ਰਾਸ਼ਟਰਮੰਡਲ ਖ਼ੇਡਾਂ 'ਚ ਆਪਣੀ ਮਿਹਨਤ ਸਦਕਾ ਮੱਲ੍ਹਾਂ ਮਾਰਨ ਵਾਲੀ ਨਾਭਾ ਦੀ ਵਸਨੀਕ ਹਰਜਿੰਦਰ ਕੌਰ ਦੇ ਪਿੰਡ ਮਹਿਸ ਪਹੁੰਚਣ 'ਤੇ ਗੌਰਮਿੰਟ ਹਾਈ ਸਕੂਲ ਵਿਖੇ ਸਕੂਲ ਇੰਚਾਰਜ ਹਰਮਿੰਦਰ ਜੀਤ ਕੌਰ ਦੀ ਅਗਵਾਈ 'ਚ ਆਯੋਜਿਤ...
ਖੇਮਕਰਨ ਹਲਕੇ ਤੋਂ ਰਾਜਾ ਵੜਿੰਗ ਨੇ ਸ਼ੁਰੂ ਕੀਤੀ ਪੰਜਾਬ ਕਾਂਗਰਸ ਵਲੋਂ ਤਿਰੰਗਾ ਯਾਤਰਾ
. . .  about 8 hours ago
ਭਿੱਖੀਵਿੰਡ/ਖੇਮਕਰਨ, 9ਅਗਸਤ (ਬੋਬੀ, ਭੱਟੀ, ਬਿੱਲਾ)-ਪੰਜਾਬ ਕਾਂਗਰਸ ਵਲੋਂ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸੰਬੰਧ 'ਚ ਪੰਜਾਬ ਅੰਦਰ ਕੱਢੀ ਜਾ ਰਹੀ ਤਿਰੰਗਾ ਪੈਦਲ ਯਾਤਰਾ ਦੀ ਸ਼ੁਰੂਆਤ ਅੱਜ ਖੇਮਕਰਨ ਹਲਕੇ 'ਚ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ...
ਹੱਕ ਪ੍ਰਾਪਤੀ ਲਈ ਕਿਸਾਨ ਇਕ ਹੋਰ ਮੋਰਚਾ ਲਾਉਣ ਲਈ ਤਿਆਰ ਰਹਿਣ: ਹਰਿੰਦਰ ਸਿੰਘ ਲੱਖੋਵਾਲ
. . .  about 9 hours ago
ਬਲਾਚੌਰ/ਮਜਾਰੀ ਸਾਹਿਬਾ, 9 ਅਗਸਤ (ਦੀਦਾਰ ਸਿੰਘ ਬਲਾਚੌਰੀਆ/ਨਿਰਮਲਜੀਤ ਸਿੰਘ ਚਾਹਲ)-ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਸਾਫ਼ ਤੇ ਸਪੱਸ਼ਟ ਸ਼ਬਦਾਂ 'ਚ ਕਿਸਾਨਾਂ ਨੂੰ ਅਪੀਲ ਕੀਤੀ ਕਿ...
ਬਿਜਲੀ ਬਿੱਲ 2020 ਨਾਲ ਕਿਸਾਨਾਂ ਜਾਂ ਕਿਸੇ ਵੀ ਬਿਜਲੀ ਲਾਭਪਾਤਰੀ ਨੂੰ ਕੋਈ ਫ਼ਰਕ ਨਹੀ ਪਵੇਗਾ-ਤਰੁਣ ਚੁੱਘ
. . .  about 9 hours ago
ਮਜੀਠਾ, 9 ਅਗਸਤ (ਜਗਤਾਰ ਸਿੰਘ ਸਹਿਮੀ)- ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਅੱਜ ਉਹ ਦਿਹਾੜਾ ਹੈ ਜਦੋਂ 9 ਅਗਸਤ 1942 ਨੂੰ ਦੇਸ਼ ਦੇ ਸਾਰੇ ਸੁਤੰਤਰਤਾ ਸੈਨਾਨੀਆਂ ਨੇ 'ਅੰਗਰੇਜ਼ੋ ਭਾਰਤ ਛੱਡੋ' ਦੀ ਆਵਾਜ਼ ਚੁੱਕੀ ਸੀ, ਜਿਸ ਦੀ ਅੱਜ...
ਬਿਹਾਰ 'ਚ ਬੀ.ਜੇ.ਪੀ. ਨੂੰ ਵੱਡਾ ਝਟਕਾ! ਨਿਤਿਸ਼ ਕੁਮਾਰ ਨੇ ਤੋੜਿਆ ਗਠਜੋੜ
. . .  about 8 hours ago
ਨਵੀਂ ਦਿੱਲੀ, 9 ਅਗਸਤ-ਬਿਹਾਰ 'ਚ ਪੰਜ ਸਾਲ ਬਾਅਦ ਮੁੱਖ ਮੰਤਰੀ ਨਿਤਿਸ਼ ਕੁਮਾਰ ਦੀ ਪਾਰਟੀ ਜੇ.ਡੀ.ਯੂ. ਤੇ ਭਾਜਪਾ ਵਿਚਾਲੇ ਗਠਜੋੜ ਫ਼ਿਰ ਟੁੱਟ ਗਿਆ ਹੈ। ਮੁੱਖ ਮੰਤਰੀ ਨਿਵਾਸ 'ਤੇ ਜੇ.ਡੀ.ਯੂ. ਦੇ ਸੰਸਦ ਮੈਂਬਰਾਂ ਤੇ ਵਿਧਾਇਕਾਂ ਦੀ ਬੈਠਕ 'ਚ ਇਹ ਐਲਾਨ ਕੀਤਾ ਗਿਆ...
'ਪੰਜਾਬ ਖੇਡ ਮੇਲਾ' 29 ਅਗਸਤ ਨੂੰ ਕਰਵਾਇਆ ਜਾਵੇਗਾ-ਮੀਤ ਹੇਅਰ
. . .  about 4 hours ago
ਚੰਡੀਗੜ੍ਹ, 9 ਅਗਸਤ-ਪੰਜਾਬ 'ਚ ਖੇਡ ਸੱਭਿਆਚਾਰ ਮੁੜ ਪੈਦਾ ਕਰਨ ਅਤੇ ਖੇਡਾਂ 'ਚ ਗੁਆਚੀ ਸ਼ਾਨ ਬਹਾਲ ਕਰਨ ਦੇ ਟੀਚੇ ਨਾਲ ਖੇਡ ਵਿਭਾਗ ਵਲੋਂ ਉਲੀਕੇ ਪੰਜਾਬ ਖੇਡ ਮੇਲੇ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਮਾਨ 29 ਅਗਸਤ ਨੂੰ ਜਲੰਧਰ ਵਿਖੇ ਕਰਨਗੇ...
ਬਿਹਾਰ ਦੇ ਮੁੱਖ ਮੰਤਰੀ ਅਤੇ ਜਨਤਾ ਦਲ (ਯੂ) ਦੇ ਨੇਤਾ ਨਿਤੀਸ਼ ਕੁਮਾਰ ਅੱਜ ਸ਼ਾਮ 4 ਵਜੇ ਰਾਜ ਭਵਨ 'ਚ ਰਾਜਪਾਲ ਫੱਗੂ ਚੌਹਾਨ ਨਾਲ ਕਰਨਗੇ ਮੁਲਾਕਾਤ
. . .  about 9 hours ago
ਨਵੀਂ ਦਿੱਲੀ, 9 ਅਗਸਤ-ਬਿਹਾਰ ਦੇ ਮੁੱਖ ਮੰਤਰੀ ਅਤੇ ਜਨਤਾ ਦਲ (ਯੂ) ਦੇ ਨੇਤਾ ਨਿਤੀਸ਼ ਕੁਮਾਰ ਅੱਜ ਸ਼ਾਮ 4 ਵਜੇ ਰਾਜ ਭਵਨ 'ਚ ਰਾਜਪਾਲ ਫੱਗੂ ਚੌਹਾਨ ਨਾਲ ਮੁਲਾਕਾਤ ਕਰਨਗੇ।
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਜੇਠ ਸੰਮਤ 554
ਵਿਚਾਰ ਪ੍ਰਵਾਹ: ਸਾਡੀ ਬੇਲਾਗਤਾ ਕਾਰਨ ਭ੍ਰਿਸ਼ਟਾਚਾਰ ਦਾ ਰੁਝਾਨ ਜਾਰੀ ਰਹਿੰਦਾ ਹੈ। -ਬੈਸ ਮੇਅਰਸਨ

ਜਗਰਾਓਂ

ਸਾਂਝੀ ਸੰਘਰਸ਼ ਕਮੇਟੀ ਡਵੀਜ਼ਨ ਰਾਏਕੋਟ ਨੇ ਸਬ ਡਵੀਜ਼ਨ ਲੱਖਾ ਵਿਖੇ ਦਿੱਤਾ ਰੋਸ ਧਰਨਾ

ਹਠੂਰ, 18 ਮਈ (ਜਸਵਿੰਦਰ ਸਿੰਘ ਛਿੰਦਾ)-ਪੀ.ਐੱਸ.ਈ.ਬੀ. ਸਾਂਝੀ ਸੰਘਰਸ਼ ਕਮੇਟੀ ਡਵੀਜ਼ਨ ਰਾਏਕੋਟ ਵਲੋਂ ਜਿਸ ਵਿਚ ਰਾਏਕੋਟ, ਬੱਸੀਆਂ, ਰੂਮੀ ਅਤੇ ਲੱਖਾ ਦੇ ਮੁਲਾਜ਼ਮਾਂ ਨੇ ਅੱਜ ਪਾਵਰਕਾਮ ਸਬ ਡਵੀਜ਼ਨ ਲੱਖਾ ਵਿਖੇ ਰੋਸ ਧਰਨਾ ਦਿੱਤਾ | ਇਹ ਰੋਸ ਧਰਨਾ ਸਬ ਡਿਵੀਜ਼ਨ ਲੱਖਾ ...

ਪੂਰੀ ਖ਼ਬਰ »

ਜਗਰਾਉਂ ਸ਼ਹਿਰ 'ਚ ਬਹੁਤ ਜਲਦੀ ਬਣੇਗਾ 'ਲਾਜਪਤ ਰਾਏ ਭਵਨ'-ਵਿਧਾਇਕਾ ਮਾਣੂੰਕੇ

ਜਗਰਾਉਂ, 18 ਮਈ (ਜੋਗਿੰਦਰ ਸਿੰਘ)-ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਵਲੋਂ ਜਗਰਾਉਂ ਹਲਕੇ ਨੂੰ ਨਮੂਨੇ ਦਾ ਬਣਾਉਣ ਲਈ ਯਤਨ ਤੇਜ਼ ਕਰ ਦਿੱਤੇ ਗਏ ਹਨ | ਸਰਕਾਰ ਬਣਦਿਆਂ ਹੀ ਵਿਧਾਇਕਾ ਵਲੋਂ ਹਲਕੇ ਦੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੇ ਨਾਲ-ਨਾਲ ...

ਪੂਰੀ ਖ਼ਬਰ »

ਹਰਿਆਣਾ ਦੀ 48 ਬੋਤਲਾਂ ਸ਼ਰਾਬ ਸਮੇਤ ਇਕ ਕਾਬੂ

ਜਗਰਾਉਂ, 18 ਮਈ (ਜੋਗਿੰਦਰ ਸਿੰਘ)-ਐੱਸ.ਆਈ. ਅਮਰਜੀਤ ਸਿੰਘ ਇੰਚਾਰਜ ਚੌਂਕੀ ਬੱਸ ਸਟੈਂਡ ਜਗਰਾਉਂ ਦੀ ਨਿਗਰਾਨੀ ਹੇਠ ਏ.ਐਸ.ਆਈ. ਮੇਜਰ ਸਿੰਘ ਨੂੰ ਸੂਚਨਾ ਮਿਲੀ ਕਿ ਗੁਰਪ੍ਰੀਤ ਸਿੰਘ ਉਰਫ਼ ਗੋਪੀ ਪੁੱਤਰ ਹਰਬੰਸ ਸਿੰਘ ਪੁੱਤਰ ਫਕੀਰ ਸਿੰਘ ਵਾਸੀ ਪਿੰਡ ਕੋਠੇ ਖੰਜੂਰਾ ...

ਪੂਰੀ ਖ਼ਬਰ »

ਪੁਲਿਸ ਪੀੜਤ ਪਰਿਵਾਰ ਦੇ ਹੱਕ 'ਚ ਧਰਨੇ ਦੇ 57ਵੇਂ ਦਿਨ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਪੀਟਰ ਪੁੱਜੇ

ਜਗਰਾਉਂ, 18 ਮਈ (ਜੋਗਿੰਦਰ ਸਿੰਘ)-ਗੈਰ-ਜ਼ਮਾਨਤੀ ਧਰਾਵਾਂ ਅਧੀਨ ਦਰਜ ਮੁਕੱਦਮੇ ਵਿਚ ਨਾਮਜ਼ਦ ਡੀ.ਐੱਸ.ਪੀ. ਤੇ ਹੋਰਾਂ ਦੀ ਗਿ੍ਫ਼ਤਾਰੀ ਲਈ ਅੱਜ 50ਵੇਂ ਦਿਨ ਵੀ ਜਗਰਾਉਂ ਸਿਟੀ ਥਾਣੇ ਅੱਗੇ ਭੁੱਖ ਹੜਤਾਲ 'ਤੇ ਬੈਠੀ ਪੀੜ੍ਹਤ ਮਾਤਾ ਸੁਰਿੰਦਰ ਕੌਰ ਨੇ ਪ੍ਰੈੱਸ ਨੂੰ ਜਾਰੀ ...

ਪੂਰੀ ਖ਼ਬਰ »

ਪੰਜਾਬ ਫੀਡ ਮਿਲਰਜ਼ ਐਸੋ: ਵਲੋਂ ਡੇਅਰੀ ਕਿਸਾਨਾਂ ਦੀ ਦੁੱਧ ਦੇ ਭਾਅ ਵਧਾਉਣ ਦੀ ਮੰਗ ਦਾ ਸਮਰਥਨ

ਜਗਰਾਉਂ, 18 ਮਈ (ਜੋਗਿੰਦਰ ਸਿੰਘ)-ਪੰਜਾਬ ਫੀਡ ਮਿਲਰਜ਼ ਐਸੋਸੀਏਸ਼ਨ ਦੇ ਅਹੁਦੇਦਾਰਾਂ ਵਲੋਂ ਇਕ ਮੀਟਿੰਗ ਕਰਕੇ ਡੇਅਰੀ ਕਿਸਾਨਾਂ ਦੇ ਹੱਕ 'ਚ ਅੱਗੇ ਆਉਂਦਿਆਂ ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ ਵਲੋਂ ਸਰਕਾਰ ਪਾਸੋਂ ਦੁੱਧ ਦੇ ਭਾਅ 'ਚ ਵਾਧੇ ਦੀ ਕੀਤੀ ਜਾ ...

ਪੂਰੀ ਖ਼ਬਰ »

ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰੋੜੀਆਂ ਦੇ ਪਤੀ-ਪਤਨੀ ਨੇ ਨੈਸ਼ਨਲ ਗੇਮਾਂ ਵਿੱਚੋਂ ਜਿੱਤੇ ਕਰੀਬ 150 ਤੋਂ ਵੱਧ ਤਗਮੇ

ਮਲੌਦ, 18 ਮਈ (ਸਹਾਰਨ ਮਾਜਰਾ)-ਜਦੋਂ ਇਨਸਾਨ ਕੁੱਝ ਕਰਨ ਲਈ ਮਿਥ ਲਵੇ ਅਤੇ ਹੌਸਲਾ ਬਣਾ ਲਵੇ ਤਾਂ ਦੁਨੀਆਂ ਦੀ ਸ਼ਾਇਦ ਹੀ ਕੋਈ ਮੰਜ਼ਿਲ ਹੋਵੇਗੀ, ਜਿਹੜੀ ਉਹ ਤੈਅ ਨਹੀਂ ਕਰ ਸਕਦਾ | ਮਲੌਦ ਦੀ ਬੁੱਕਲ ਵਿਚ ਵਸੇ ਨਗਰ ਰੋੜੀਆਂ ਦੀ ਪਤੀ-ਪਤਨੀ ਦੀ ਜੋੜੀ ਨੇ ਇਹ ਸਾਬਤ ਕਰ ਵਿਖਾਇਆ ਕਿ ਜਜ਼ਬਾ ਮਨੁੱਖ ਵਿੱਚ ਬਹੁਤ ਵੱਡੀ ਊਰਜਾ ਪੈਦਾ ਕਰਦਾ ਹੈ | ਜਿਸ ਨੂੰ ਅਪਣਾ ਕੇ ਉਨ੍ਹਾਂ ਨਾਮੀ ਪ੍ਰਾਪਤੀਆਂ ਕੀਤੀਆਂ | 67 ਸਾਲ ਤੇ ਸੇਵਾ ਮੁਕਤ ਫ਼ੌਜੀ ਅਫ਼ਸਰ ਅਤੇ 2016 ਵਿੱਚ ਬਤੌਰ ਸਿਵਲ ਇੰਜੀਨੀਅਰ ਸੇਵਾ ਮੁਕਤ ਮਹਿੰਦਰ ਸਿੰਘ ਅਤੇ ਉਨ੍ਹਾਂ ਦੀ 57 ਸਾਲਾ ਸਿੱਖਿਆ ਵਿਭਾਗ ਵਿੱਚ ਬਤੌਰ ਸਪੋਰਟਸ ਅਫ਼ਸਰ ਸੇਵਾਵਾਂ ਨਿਭਾ ਰਹੇ ਸੁਪਤਨੀ ਸਰਬਜੀਤ ਕੌਰ ਨੇ ਹੁਣ ਤੱਕ ਕਰੀਬ 150 ਤੋਂ ਉੱਪਰ ਮੈਡਲ ਜਿੱਤ ਕੇ ਨਾਮ ਰੌਸ਼ਨ ਕੀਤਾ ਹੈ | ਮਾਸਟਰ ਅਥਲੈਟਿਕਸ ਫੈਡਰੇਸ਼ਨ ਇੰਡੀਆ ਵਲੋਂ ਚੇਨਈ ਵਿਖੇ ਅਪ੍ਰੈਲ 2022 ਵਿੱਚ ਨੈਸ਼ਨਲ ਗੇਮਜ਼ ਵਿੱਚੋਂ ਸਰਬਜੀਤ ਕੌਰ ਨੇ 5 ਕਿੱਲੋਮੀਟਰ ਵਾਕ (ਪੈਦਲ ਤੁਰਨਾ) ਵਿੱਚੋਂ ਪਹਿਲਾ, 5 ਕਿੱਲੋਮੀਟਰ ਦੌੜ ਅਤੇ 1500 ਮੀਟਰ ਦੌੜਾਂ ਵਿੱਚੋਂ ਦੂਜਾ ਸਥਾਨ ਮੱਲਿਆ | ਸੇਵਾਮੁਕਤੀ ਤੋਂ ਬਾਅਦ ਸ਼ੌਕ ਸ਼ੁਰੂ ਕਰਨ ਵਾਲੇ ਉਨ੍ਹਾਂ ਦੇ ਪਤੀ ਮਹਿੰਦਰ ਸਿੰਘ ਸੋਮਲ ਨੇ 10 ਕਿੱਲੋਮੀਟਰ ਦੌੜ ਵਿੱਚੋਂ ਦੂਜਾ, 4*100 ਮੀਟਰ ਅਤੇ 4*400 ਮੀਟਰ ਰਿਲੇਅ ਦੌੜਾਂ ਵਿੱਚੋਂ ਤੀਜਾ ਸਥਾਨ ਪ੍ਰਾਪਤ ਕੀਤਾ | ਪੈਮ ਇੰਡੀਆ ਮਾਸਟਰ ਗੇਮਜ਼ ਫੈਡਰੇਸ਼ਨ ਵਲੋਂ ਬੰਗਲੌਰ ਵਿਖੇ 11 ਮਈ ਤੋਂ 14 ਮਈ ਤੱਕ ਕਰਵਾਈ ਅਥਲੈਟਿਕਸ ਮੀਟ ਵਿੱਚ ਸਰਬਜੀਤ ਕੌਰ ਨੇ 3 ਕਿੱਲੋਮੀਟਰ ਵਾਕ, 5 ਕਿੱਲੋਮੀਟਰ, 15 ਸੌ ਮੀਟਰ ਦੌੜਾਂ ਵਿੱਚੋਂ ਪਹਿਲਾ, 4*100 ਮੀਟਰ ਮਿਕਸਡ ਰਿਲੇਅ, 4*200 ਮਿਕਸ ਰਿਲੇਅ ਵਿੱਚੋਂ ਪਹਿਲਾ, 4*100 ਮੀਟਰ ਵੂਮੈਨ ਰਿਲੇ ਵਿੱਚੋਂ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਮਹਿੰਦਰ ਸਿੰਘ ਨੇ 2 ਕਿੱਲੋਮੀਟਰ ਸਟੈਪਲਜ਼, 4*100 ਮੀਟਰ ਮਿਕਸਡ ਰਿਲੇਅ ਅਤੇ 4*200 ਮਿਕਸ ਰਿਲੇ ਵਿੱਚੋਂ ਪਹਿਲਾ, 5 ਕਿੱਲੋਮੀਟਰ ਅਤੇ 15 ਸੌ ਮੀਟਰ ਦੌੜ ਵਿੱਚੋਂ ਦੂਜਾ ਸਥਾਨ ਪ੍ਰਾਪਤ ਕੀਤਾ | ਸਰਬਜੀਤ ਕੌਰ ਨੇ ਏਸ਼ੀਆ ਪੱਧਰ ਤੇ ਸਾਲ 2019 ਵਿੱਚ ਮਲੇਸ਼ੀਆ ਵਿਖੇ ਮਾਸਟਰ ਗੇਮਜ਼ ਵਿੱਚੋਂ 5 ਕਿੱਲੋਮੀਟਰ ਵਾਕ ਵਿੱਚੋਂ ਤੀਜਾ ਸਥਾਨ ਪ੍ਰਾਪਤ ਕੀਤਾ ਸੀ | 10 ਅਪ੍ਰੈਲ ਨੂੰ ਬਠਿੰਡਾ ਵਿਖੇ ਹੋਈ 21.1 ਕਿੱਲੋਮੀਟਰ ਹਾਫ਼ ਮੈਰਾਥਨ ਦੌੜ ਵਿੱਚੋਂ ਦੋਵਾਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ | 17 ਅਪੈ੍ਰਲ ਨੂੰ ਸੁਪਰ ਸਿੱਖ ਮੈਰਾਥਨ 5 ਕਿੱਲੋਮੀਟਰ ਦੌੜ ਵਿੱਚੋਂ ਦੋਵੇਂ ਪਹਿਲੇ ਸਥਾਨ ਤੇ ਰਹੇ ਅਤੇ ਝੰਡੀ ਬਰਕਰਾਰ ਰੱਖੀ | ਪਹਿਲੀ ਮਈ ਤੋਂ 14 ਤੱਕ ਬੰਗਲੌਰ ਵਿਖੇ ਪੈਨ ਇੰਡੀਆ ਗੇਮਜ਼ ਵਿੱਚੋਂ ਸਰਬਜੀਤ ਕੌਰ 5 ਕਿੱਲੋਮੀਟਰ ਵਾਕ, 15 ਸੌ ਮੀਟਰ ਦੌੜ, 3 ਕਿੱਲੋਮੀਟਰ ਵਾਕ, 4*100, 4*200 ਰਿਲੇਅ ਦੌੜਾਂ ਵਿੱਚੋਂ ਫ਼ਸਟ ਰਹੇ | ਜਦੋਂਕਿ ਮਹਿੰਦਰ ਸਿੰਘ ਰੋੜੀਆਂ 2 ਕਿੱਲੋਮੀਟਰ ਸਟੈਂਪਲ ਚੈੱਸ ਵਿੱਚੋਂ, 4*100, 4*200 ਮਿਕਸਡ ਰਿਲੇਅ ਦੌੜਾਂ ਵਿੱਚੋਂ ਸੈਕਿੰਡ ਰਹੇ | ਹਾਲ ਹੀ ਵਿੱਚ 15 ਮਈ 2022 ਨੂੰ ਬੰਗਲੌਰ ਵਿਖੇ ਸੰਸਾਰ ਪੱਧਰ ਦੇ ਮੁਕਾਬਲਿਆਂ ਵਿੱਚੋਂ 10 ਕਿੱਲੋਮੀਟਰ ਮੈਰਾਥਨ ਦੌੜਾਂ ਵਿੱਚ ਦੋਵਾਂ ਦੀ ਜੋੜੀ ਨੇ ਆਪਣੀ ਉਮਰ ਦੀ ਕੈਟਾਗਰੀ (65+ ਅਤੇ 55+) ਵਿੱਚੋਂ ਤੀਜਾ ਸਥਾਨ ਪ੍ਰਾਪਤ ਕਰਕੇ ਮਲੌਦ ਰੋੜੀਆਂ ਅਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ | ਆਪਣੇ ਪੁੱਤਰਾਂ ਇਕਬਾਲਜੀਤ ਸਿੰਘ ਲੈਫ਼ਟੀਨੈਂਟ ਕਰਨਲ, ਕੰਵਲਦੀਪ ਸਿੰਘ ਐੱਸ. ਡੀ. ਓ. ਬਿਜਲੀ ਬੋਰਡ ਅਤੇ ਬੇਟੀ ਗੁਰਵਿੰਦਰ ਪਾਲ ਕੌਰ ਤਿੰਨਾਂ ਨੂੰ ਚੰਗੀ ਮਿਆਰੀ ਪੜ੍ਹਾਈ ਕਰਵਾ ਕੇ ਸਮੇਂ ਦੇ ਹਾਣੀ ਬਣਾਉਣ ਵਾਲੀ ਇਸ ਰੋੜੀਆਂ ਦੀ ਜੋੜੀ ਮਹਿੰਦਰ ਸਿੰਘ ਅਤੇ ਸਰਬਜੀਤ ਕੌਰ ਨੇ ਕਿਹਾ ਕਿ ਫੌਜਾ ਸਿੰਘ ਉਨ੍ਹਾਂ ਦੇ ਪੇ੍ਰਰਨਾ ਸੋ੍ਰਤ ਹਨ ਅਤੇ ਉਹ ਇਸ ਤੋਂ ਅੱਗੇ ਹੋਰ ਮੰਜ਼ਿਲਾਂ ਤੈਅ ਕਰਨ ਲਈ ਯਤਨਸ਼ੀਲ ਰਹਿਣਗੇ |

ਖ਼ਬਰ ਸ਼ੇਅਰ ਕਰੋ

 

ਪੱਤਰਕਾਰ ਮਾਨ ਨੂੰ ਸਦਮਾ, ਚਾਚੇ ਦਾ ਦਿਹਾਂਤ

ਹੰਬੜਾਂ, 18 ਮਈ (ਹਰਵਿੰਦਰ ਸਿੰਘ ਮੱਕੜ)-ਪੱਤਰਕਾਰ ਕੁਲਦੀਪ ਸਿੰਘ ਮਾਨ ਦੇ ਚਾਚਾ, ਪ੍ਰਵਾਸੀ ਭਾਰਤੀ ਮਨਦੀਪ ਸਿੰਘ ਮਾਨ ਦੇ ਸਤਿਕਾਰਯੋਗ ਪਿਤਾ ਅਤੇ ਸਾਬਕਾ ਏ.ਡੀ.ਸੀ. ਜਸਪਾਲ ਸਿੰਘ ਗਿੱਲ ਦੇ ਸਹੁਰਾ ਗੁਰਚਰਨ ਸਿੰਘ ਮਾਨ (76) ਦਾ ਦਿਹਾਂਤ ਹੋ ਗਿਆ | ਉਨ੍ਹਾਂ ਨਮਿਤ ਰਖਾਏ ...

ਪੂਰੀ ਖ਼ਬਰ »

ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ 13ਵੀਂ ਬਰਸੀ ਨਮਿਤ ਸਮਾਪਤੀ ਸਮਾਗਮ ਅੱਜ

ਜਗਰਾਉਂ, 18 ਮਈ (ਹਰਵਿੰਦਰ ਸਿੰਘ ਖ਼ਾਲਸਾ)-ਨਾਨਕਸਰ ਸੰਪਰਦਾਇ ਦੇ ਮਹਾਂਪੁਰਖ ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ 13ਵੀਂ ਬਰਸੀ ਨਮਿਤ ਤਿੰਨ ਰੋਜ਼ਾ ਸਮਾਗਮ ਗੁਰਦੁਆਰਾ ਭਹੋਈ ਸਾਹਿਬ ਅਗਵਾੜ ਲੋਪੋ ਕਾਉਂਕੇ ਰੋਡ ਜਗਰਾਉਂ ਵਿਖੇ ਉਨ੍ਹਾਂ ਤੋਂ ਵਰੋਸਾਏ ਤੇ ...

ਪੂਰੀ ਖ਼ਬਰ »

ਪ੍ਰਵਾਸੀ ਪੰਜਾਬੀ ਵਲੋਂ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਰਾਏਕੋਟ, 18 ਮਈ (ਸੁਸ਼ੀਲ)-ਨਜ਼ਦੀਕੀ ਪਿੰਡ ਸੀਲੋਆਣੀ ਦੇ ਸਰਕਾਰੀ ਪ੍ਰਾਇਮਰੀ ਸਕੂਲ 'ਚ ਮੁੱਖ ਅਧਿਆਪਕ ਮੈਡਮ ਨਿਰਪਦੀਪ ਕੌਰ ਦੀ ਅਗਵਾਈ ਹੇਠ ਕਰਵਾਏ ਇਕ ਸਾਦੇ ਸਮਾਗਮ ਦੌਰਾਨ ਪ੍ਰਵਾਸੀ ਪੰਜਾਬੀ ਬਲਦੇਵ ਸਿੰਘ ਸਿੱਧੂ (ਕੈਨੇਡਾ) ਵਲੋਂ ਸਕੂਲ ਦੇ ਹੋਣਹਾਰ ਵਿਦਿਆਰਥੀਆਂ ...

ਪੂਰੀ ਖ਼ਬਰ »

ਬੁੱਟਰ ਪਰਿਵਾਰ ਵਲੋਂ ਸਕੂਲ ਦੀ ਹਾਕੀ ਟੀਮ ਨੂੰ ਕਿੱਟਾਂ ਭੇਟ

90ਰਾਏਕੋਟ, 18 ਮਈ (ਸੁਸ਼ੀਲ)-ਪਿੰਡ ਨੱਥੋਵਾਲ ਵਾਸੀਆਂ ਵਲੋਂ ਆਪਣੇ ਪੱਧਰ 'ਤੇ ਪਿੰਡ ਦੇ ਵਿਕਾਸ ਲਈ ਸ਼ੁਰੂ ਕੀਤੇ ਉਪਰਾਲਿਆਂ ਨੂੰ ਇਸ ਵੇਲੇ ਹੋਰ ਹੁਲਾਰਾ ਮਿਲਿਆ ਜਦੋਂ ਪਿੰਡ ਦੇ ਪ੍ਰਵਾਸੀ ਭਾਰਤੀ ਪਰਿਵਾਰ ਮਨਪ੍ਰੀਤ ਸਿੰਘ ਬੁੱਟਰ (ਦਿਆਲਾ ਕੈਲਗਿਰੀ) ਤੇ ਜਗਪ੍ਰੀਤ ...

ਪੂਰੀ ਖ਼ਬਰ »

ਲੰਮੇ ਸਮੇਂ ਤੋਂ ਪਾਣੀ ਨੂੰ ਤਰਸ ਰਹੇ ਜਗਰਾਉਂ ਸ਼ਹਿਰ ਵਾਸੀਆਂ ਨੂੰ ਹੁਣ ਮਿਲੇਗਾ ਪੂਰਾ ਪਾਣੀ

ਜਗਰਾਉਂ, 18 ਮਈ (ਹਰਵਿੰਦਰ ਸਿੰਘ ਖ਼ਾਲਸਾ, ਗੁਰਦੀਪ ਸਿੰਘ ਮਲਕ)-ਜਗਰਾਉਂ ਸ਼ਹਿਰ ਨੂੰ ਸਮਾਰਟ ਸਿਟੀ ਬਣਾਉਣ ਦੀਆਂ ਨਗਰ ਕੌਂਸਲ ਦੇ ਪ੍ਰਧਾਨ ਜਤਿੰਦਰਪਾਲ ਰਾਣਾ ਵਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਲੜੀ ਅਧੀਨ ਲੰਮੇਂ ਸਮੇਂ ਤੋਂ ਪਾਣੀ ਦੀ ਸਮੱਸਿਆਂ ਨਾਲ ਜੂਝ ...

ਪੂਰੀ ਖ਼ਬਰ »

ਭੂੰਦੜੀ 'ਚ ਧਾਰਮਿਕ ਦੀਵਾਨ ਸਜਾਏ

ਭੂੰਦੜੀ, 18 ਮਈ (ਕੁਲਦੀਪ ਸਿੰਘ ਮਾਨ)-ਸ਼ਹੀਦ ਕਰਤਾਰ ਸਿੰਘ ਸਰਾਭਾ ਯੂਥ ਕਲੱਬ ਦੇ 10 ਸਾਲ ਪੂਰੇ ਹੋਣ ਦੀ ਖੁਸ਼ੀ 'ਚ ਖ਼ਾਲਸਾ ਸਾਜਨਾ ਦਿਵਸ ਤੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਦੋ ਰੋਜ਼ਾ ...

ਪੂਰੀ ਖ਼ਬਰ »

ਡਾ. ਬੈਨੀਪਾਲ ਵਲੋਂ ਝੋਨੇ ਦੀ ਸਿੱਧੀ ਬਿਜਾਈ ਸੰਬੰਧੀ ਖੇਤੀਬਾੜੀ ਅਧਿਕਾਰੀਆਂ ਲਈ ਸਿਖਲਾਈ ਸੈਸ਼ਨ

ਮੁੱਲਾਂਪੁਰ-ਦਾਖਾ, 18 ਮਈ (ਨਿਰਮਲ ਸਿੰਘ ਧਾਲੀਵਾਲ)-ਲੁਧਿਆਣਾ ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਡਾ. ਨਰਿੰਦਰ ਸਿੰਘ ਬੈਨੀਪਾਲ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਝੋਨੇ ਦੀ ਸਿੱਧੀ ਬਿਜਾਈ ਸੰਬੰਧੀ ਸਿਖਲਾਈ ਦਿੱਤੀ ਗਈ | ਸਿਖਲਾਈ ...

ਪੂਰੀ ਖ਼ਬਰ »

ਜੀ. ਟੀ. ਬੀ. ਕਾਲਜ ਦਾਖਾ ਵਿਖੇ ਵਿਦਿਆਰਥੀਆਂ ਲਈ ਕੈਰੀਅਰ ਕੌਂਸਲਿੰਗ ਵਰਕਸ਼ਾਪ

ਮੁੱਲਾਂਪੁਰ-ਦਾਖਾ, 18 ਮਈ (ਨਿਰਮਲ ਸਿੰਘ ਧਾਲੀਵਾਲ)-ਗੁਰੂ ਤੇਗ਼ ਬਹਾਦਰ ਨੈਸ਼ਨਲ ਕਾਲਜ ਦਾਖਾ (ਲੁਧਿ:) ਵਿਖੇ ਰੁਜ਼ਗਾਰ ਦਫ਼ਤਰ ਲੁਧਿਆਣਾ ਦੇ ਸਹਿਯੋਗ ਨਾਲ ਵਿਦਿਆਰਥੀਆਂ ਲਈ ਕੈਰੀਅਰ ਕੌਂਸਲਿੰਗ ਵਰਕਸ਼ਾਪ ਕਰਵਾਈ ਗਈ, ਜਿਸ 'ਚ ਕੈਰੀਅਰ ਕੌਂਸਲਿੰਗ ਮਾਹਿਰ ਡਾ. ਨਿਧੀ ...

ਪੂਰੀ ਖ਼ਬਰ »

ਆੜ੍ਹਤੀਆ ਐਸੋਸੀਏਸ਼ਨ ਜਗਰਾਉਂ ਵਲੋਂ ਮੂੰਗੀ ਦਾ ਭਾਅ ਐੱਮ. ਐੱਸ. ਪੀ. ਅਨੁਸਾਰ ਦੇਣ ਦੇ ਫ਼ੈਸਲੇ ਦੀ ਸ਼ਲਾਘਾ

ਜਗਰਾਉਂ, 18 ਮਈ (ਜੋਗਿੰਦਰ ਸਿੰਘ)-ਆੜ੍ਹਤੀਆ ਐਸੋਸੀਏਸ਼ਨ ਜਗਰਾਉਂ ਦੇ ਐਗਜ਼ੀਕਿਊਟਿਵ ਮੈਂਬਰਾਂ ਦੀ ਇਕ ਮੀਟਿੰਗ ਪ੍ਰਧਾਨ ਸਵਰਨਜੀਤ ਸਿੰਘ ਗਿੱਦੜਵਿੰਡੀ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸਰਕਾਰ ਵਲੋਂ ਹਾੜੀ ਦੀ ਫ਼ਸਲ ਦੀ ਖ਼ਰੀਦ ਦੇ ਕੀਤੇ ਗਏ ਵਧੀਆ ਪ੍ਰਬੰਧਾਂ ਲਈ ...

ਪੂਰੀ ਖ਼ਬਰ »

ਰਾਏਕੋਟ ਤੇ ਤਲਵੰਡੀ ਰਜਵਾਹੇ 'ਤੇ ਨਿਰਭਰ ਕਿਸਾਨ ਪਾਣੀ ਦੀ ਬੂੰਦ-ਬੂੰਦ ਨੂੰ ਤਰਸੇ

ਰਾਏਕੋਟ, 18 ਮਈ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਦੇ ਆਸ-ਪਾਸ ਪੈਂਦੇ ਰਜਵਾਹਿਆਂ 'ਚ ਕਾਫ਼ੀ ਸਮੇਂ ਤੋਂ ਨਹਿਰੀ ਵਿਭਾਗ ਵਲੋਂ ਨਹਿਰੀ ਪਾਣੀ ਨਾ ਛੱਡੇ ਜਾਣ ਕਾਰਨ ਕਿਸਾਨਾਂ ਵਿਚ ਸੂਬਾ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ | ਦੱਸਣਯੋਗ ਹੈ ਕਿ ਰਾਏਕੋਟ ਤੇ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਲਈ ਪਿੰਡ ਅਮਰਗੜ੍ਹ ਕਲੇਰ ਦੀ ਪੰਚਾਇਤ ਕਿਸਾਨਾਂ ਨੂੰ ਪ੍ਰੇਰਨ ਲੱਗੀ

ਜਗਰਾਉਂ, 18 ਮਈ (ਜੋਗਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਲਈ ਦਿੱਤੇ ਸੱਦੇ ਨੂੰ ਅਮਲ 'ਚ ਲਿਆਉਣ ਲਈ ਕਈ ਪੰਚਾਇਤਾਂ ਵੀ ਕੰਮ ਕਰਨ ਲੱਗੀਆਂ | ਇਸ ਕੰਮ ਲਈ ਪਿੰਡ ਅਮਰਗੜ੍ਹ ਕਲੇਰ ਦੇ ਸਰਪੰਚ ਬਲਦੇਵ ਸਿੰਘ ਵਲੋਂ ...

ਪੂਰੀ ਖ਼ਬਰ »

ਭਗਵੰਤ ਮਾਨ ਸਰਕਾਰ ਦਾ ਹਰ ਫ਼ੈਸਲਾ ਲੋਕ ਹਿੱਤਾਂ 'ਚ-ਪਮਾਲ

ਮੁੱਲਾਂਪੁਰ-ਦਾਖਾ, 18 ਮਈ (ਨਿਰਮਲ ਸਿੰਘ ਧਾਲੀਵਾਲ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਦੀ ਆਰਥਿਕ ਹਾਲਤ ਸੁਧਾਰਨ ਅਤੇ ਲੋਕ ਹਿੱਤਾਂ ਲਈ ਥੋੜੇ ਸਮੇਂ ਦੌਰਾਨ ਲਏ ਵੱਡੇ ਫ਼ੈਸਲੇ ਸ਼ਲਾਘਾਯੋਗ ਹਨ, ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸਰਕਲ ਇੰਚਾਰਜ ...

ਪੂਰੀ ਖ਼ਬਰ »

'ਆਪ' ਸਰਕਾਰ ਵਲੋਂ ਪੰਚਾਇਤਾਂ ਦੇ ਕੰਮਾਂ 'ਚ ਦਖ਼ਲ ਹਊਮੈ ਤੇ ਬਦਲੇ ਦੀ ਭਾਵਨਾ ਵਾਲਾ-ਕੈਪਟਨ ਸੰਦੀਪ ਸੰਧੂ

ਮੁੱਲਾਂਪੁਰ-ਦਾਖਾ, 18 ਮਈ (ਨਿਰਮਲ ਸਿੰਘ ਧਾਲੀਵਾਲ)-ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲੋਕਾਂ 'ਤੇ ਕੋਈ ਵੀ ਨਵਾਂ ਟੈਕਸ ਨਾ ਲਗਾਉਣ ਦੀ ਤਜਵੀਜ਼ ਜਿੱਥੇ ਸ਼ਲਾਘਾਯੋਗ ਹੈ, ਉੱਥੇ ਪੰਚਾਇਤੀ ਕੰਮਾਂ 'ਤੇ ਲਗਾਈ ਰੋਕ 'ਚੋਂ ਹਉਮੈ ਅਤੇ ...

ਪੂਰੀ ਖ਼ਬਰ »

ਸਕੂਲ ਦਾ ਪੁਰਾਣਾ ਵਿਦਿਆਰਥੀ ਆਇਆ ਨਵੇਂ ਵਿਦਿਆਰਥੀਆਂ ਦੀ ਮਦਦ ਲਈ ਅੱਗੇ

ਜਗਰਾਉਂ, 18 ਮਈ (ਜੋਗਿੰਦਰ ਸਿੰਘ)-ਆਰ.ਕੇ. ਸਕੂਲ ਜਗਰਾਉਂ ਦੇ ਪੁਰਾਣੇ ਵਿਦਿਆਰਥੀ ਵਿਨੋਦ ਗੋਇਲ ਨੇ ਨਵੇਂ ਵਿਦਿਆਰਥੀਆਂ ਦੀ ਮਦਦ ਲਈ ਅੱਗੇ ਆਉਂਦਿਆਂ ਆਪਣੇ ਸਕੂਲ ਦੇ 80 ਵਿਦਿਆਰਥੀਆਂ ਨੂੰ ਵਰਦੀਆਂ ਵਾਲੀਆਂ ਕਮੀਜ਼ਾਂ ਭੇਟ ਕੀਤੀਆਂ | ਇਸ ਮੌਕੇ ਸਕੂਲ ਦੇ ਪਿੰ੍ਰਸੀਪਲ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਘਮਣੇਵਾਲ ਦੀ 5ਵੀਂ ਜਮਾਤ ਦੀ ਵਿਦਿਆਰਥਣ ਮਹਿਕਪ੍ਰੀਤ ਕੌਰ ਨੂੰ ਸੈਂਟਰ 'ਚੋਂ ਅੱਵਲ ਰਹਿਣ 'ਤੇ ਕੀਤਾ ਸਨਮਾਨਿਤ

ਹੰਬੜਾਂ, 18 ਮਈ (ਮੇਜਰ ਹੰਬੜਾਂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਪੰਜਵੀਂ ਜਮਾਤ ਦੇ ਐਲਾਨੇ ਨਤੀਜੇ 'ਚ ਸਰਕਾਰੀ ਸਕੂਲਾਂ ਦੀ ਚੜ੍ਹਤ ਰਹੀ ਹੈ, ਜਿਸ ਦੀ ਮਿਸਾਲ ਸਰਕਾਰੀ ਪ੍ਰਾਇਮਰੀ ਸਕੂਲ ਘਮਣੇਵਾਲ ਦੀ ਵਿਦਿਆਰਥਣ ਮਹਿਕਪ੍ਰੀਤ ਕੌਰ ਵਲੋਂ ਬਲਾਕ ਸਿੱਧਵਾਂ ਬੇਟ-2 ਅਧੀਨ ...

ਪੂਰੀ ਖ਼ਬਰ »

ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ 13ਵੀਂ ਬਰਸੀ ਦੀਆਂ ਤਿਆਰੀਆਂ ਮੁਕੰਮਲ-ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ

ਜਗਰਾਉਂ, 18 ਮਈ (ਹਰਵਿੰਦਰ ਸਿੰਘ ਖ਼ਾਲਸਾ)-ਸੱਚਖੰਡ ਵਾਸੀ ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ 13ਵੀਂ ਬਰਸੀ ਸਬੰਧੀ ਗੁਰਦੁਆਰਾ ਭਹੋਈ ਸਾਹਿਬ, ਅਗਵਾੜ ਲੋਪੋ, ਕਾਉਂਕੇ ਰੋਡ, ਜਗਰਾਉਂ ਵਿਖੇ 5 ਰੋਜ਼ਾ ਸਮਾਗਮ 21 ਮਈ ਤੋਂ 25 ਮਈ ਤੱਕ ਉਨ੍ਹਾਂ ਤੋਂ ਵਰੋਸਾਇ ਤੇ ...

ਪੂਰੀ ਖ਼ਬਰ »

ਨਾਨਕਸਰ ਤੋਂ ਲੰਗਰ ਹਾਲ ਸ੍ਰੀ ਹਜ਼ੂਰ ਸਾਹਿਬ ਲਈ ਕਣਕ ਦਾ ਟਰਾਲਾ ਰਵਾਨਾ

ਜਗਰਾਉਂ, 18 ਮਈ (ਹਰਵਿੰਦਰ ਸਿੰਘ ਖ਼ਾਲਸਾ)-ਬਾਬਾ ਕੁੰਦਨ ਸਿੰਘ ਨਾਨਕਸਰ ਵਾਲਿਆਂ ਵਲੋਂ ਸ੍ਰੀ ਹਜੂਰ ਸਾਹਿਬ ਲਈ ਭੇਜੀ ਜਾਂਦੀ ਕਣਕ ਦੀ ਲੜੀ ਨੂੰ ਜਾਰੀ ਰੱਖਦਿਆਂ ਅੱਜ ਲੰਗਰ ਹਾਲ ਬਾਬਾ ਨਿਧਾਨ ਸਿੰਘ ਹਜੂਰ ਸਾਹਿਬ ਲਈ ਇਕ ਟਰਾਲਾ ਕਣਕ ਦਾ ਭੇਜਿਆ ਗਿਆ | ਇਹ ਟਰਾਲਾ ...

ਪੂਰੀ ਖ਼ਬਰ »

ਆਈਡੀਅਲ ਕਾਨਵੈਂਟ ਸਕੂਲ ਹਠੂਰ ਦਾ ਨਤੀਜਾ 100 ਫ਼ੀਸਦੀ ਰਿਹਾ

ਹਠੂਰ, 18 ਮਈ (ਜਸਵਿੰਦਰ ਸਿੰਘ ਛਿੰਦਾ)-ਆਈਡੀਅਲ ਕਾਨਵੈਂਟ ਸਕੂਲ ਹਠੂਰ ਦਾ ਪੰਜਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਇਸ ਸਬੰਧ ਵਿਚ ਪਿ੍ੰ. ਅਜੇਪਾਲ ਸਿੰਘ ਹਠੂਰ ਨੇ ਦੱਸਿਆ ਕਿ ਅਮਨਪ੍ਰੀਤ ਕੌਰ ਨੇ 92 ਪ੍ਰਤੀਸ਼ਤ, ਖੁਸ਼ੀ ਜੈਨ ਨੇ 91 ਪ੍ਰਤੀਸ਼ਤ ਅਤੇ ਮਨਿੰਦਰ ਸਿੰਘ ...

ਪੂਰੀ ਖ਼ਬਰ »

ਸਿੱਧਵਾਂ ਕਾਲਜ ਦੇ ਕੰਪਿਊਟਰ ਵਿਭਾਗ ਵਲੋਂ ਡਿਜ਼ੀਟਲ ਮੁਕਾਬਲੇ ਕਰਵਾਏ

ਜਗਰਾਉਂ, 18 ਮਈ (ਜੋਗਿੰਦਰ ਸਿੰਘ)-ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਖੁਰਦ ਦੀ ਸਿਰਮੌਰ ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦੇ ਪਿ੍ੰਸੀਪਲ ਡਾ. ਰਾਜਵਿੰਦਰ ਕੌਰ ਹੁੰਦਲ ਦੀ ਯੋਗ ਅਗਵਾਈ ਅਧੀਨ ਪੋਸਟ ਗਰੈਜੂਏਟ ਕੰਪਿਊਟਰ ਵਿਭਾਗ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX