ਫ਼ਾਜ਼ਿਲਕਾ, 18 ਮਈ (ਅਮਰਜੀਤ ਸ਼ਰਮਾ)- ਸੂਬੇ ਅੰਦਰ ਨਸ਼ੇ ਦੇ ਖ਼ਾਤਮੇ ਨੂੰ ਲੈ ਕੇ ਛੇੜੇ ਅਭਿਆਨ ਤਹਿਤ ਅੱਜ ਫ਼ਾਜ਼ਿਲਕਾ ਸ਼ਹਿਰ ਅੰਦਰ ਆਬਕਾਰੀ ਵਿਭਾਗ ਅਤੇ ਪੰਜਾਬ ਪੁਲਿਸ ਵਲੋਂ ਸਾਂਝੇ ਤੌਰ 'ਤੇ ਕੀਤੀ ਕਾਰਵਾਈ ਦੌਰਾਨ ਵੱਡੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ ...
ਮੰਡੀ ਘੁਬਾਇਆ, 18 ਮਈ (ਅਮਨ ਬਵੇਜਾ)- ਭੱਠਾ ਮਾਲਕਾਂ ਅਤੇ ਮਜ਼ਦੂਰਾਂ ਵਿਚਾਲੇ ਪਿਆ ਰੇੜਕਾ ਆਖ਼ਰ ਪੰਜ ਦਿਨਾਂ ਬਾਅਦ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਹਿਮਾਸ਼ੂ ਅਗਰਵਾਲ ਦੇ ਦਖ਼ਲ ਤੋਂ ਬਾਅਦ ਆਿਖ਼ਰ ਨਿੱਬੜ ਹੀ ਗਿਆ | ਜਾਣਕਾਰੀ ਮੁਤਾਬਿਕ ਭੱਠਾ ਮਾਲਕ ਐਸੋਸੀਏਸ਼ਨ ਅਤੇ ...
ਮੰਡੀ ਅਰਨੀਵਾਲਾ, 18 ਮਈ (ਨਿਸ਼ਾਨ ਸਿੰਘ ਮੋਹਲਾਂ)- ਵੰਡ ਮਗਰੋਂ ਸਮੁੱਚੇ ਦੇਸ਼ ਵਾਸੀਆਂ ਦਾ ਢਿੱਡ ਭਰਨ ਵਾਲਾ ਪੰਜਾਬ ਖੇਤੀ ਪ੍ਰਧਾਨ ਸੂਬਾ ਤਾਂ ਬਣ ਗਿਆ | ਇਸ ਵਿਚ ਸੂਬੇ ਦੇ ਦਰਿਆਵਾਂ ਅਤੇ ਨਹਿਰਾਂ ਦੇ ਅੰਮਿ੍ਤ ਵਰਗੇ ਪਾਣੀ ਨੇ ਵੀ ਵੱਡਾ ਯੋਗਦਾਨ ਪਾਇਆ | ਪੰਜਾਬ ਵਿਚ ...
ਫ਼ਾਜ਼ਿਲਕਾ, 18 ਮਈ (ਦਵਿੰਦਰ ਪਾਲ ਸਿੰਘ)- ਸਰਕਾਰੀ ਐਮ.ਆਰ. ਕਾਲਜ ਵਿਚ ਪੰਜਾਬ ਸਟੂਡੈਂਟ ਯੂਨੀਅਨ ਵਲੋਂ ਕਰਨਾਟਕ ਸਰਕਾਰ ਦੁਆਰਾ ਦਸਵੀਂ ਜਮਾਤ ਦੇ ਸਿਲੇਬਸ ਵਿਚੋਂ ਸ਼ਹੀਦ ਭਗਤ ਸਿੰਘ ਨਾਲ ਸੰਬੰਧਿਤ ਅਧਿਆਇ ਬਾਹਰ ਕੱਢਣ ਅਤੇ ਆਰ.ਐੱਸ.ਐੱਸ. ਦੇ ਸੰਸਥਾਪਕ ਨਾਲ ਸਬੰਧਿਤ ...
ਮੰਡੀ ਅਰਨੀਵਾਲਾ, 18 ਮਈ (ਨਿਸ਼ਾਨ ਸਿੰਘ ਮੋਹਲਾਂ)- ਸਥਾਨਕ ਪੁਲਿਸ ਨੇ ਪੰਪ ਦੇ ਕਰਿੰਦੇ ਤੋਂ ਮੋਬਾਈਲ ਖੋਹਣ ਵਾਲਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਗੁਰਜੀਤ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਅਰਨੀਵਾਲਾ ਨੇ ਦੱਸਿਆ ਕਿ ਸਮਾਂ ਰਾਤ ...
ਜਲਾਲਾਬਾਦ, 18 ਮਈ (ਜਤਿੰਦਰ ਪਾਲ ਸਿੰਘ)- ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਪਿੰਡ ਬਸਤੀ ਬਾਬਾ ਸਰੂਪ ਦਾਸ ਦਾਖਲੀ ਬੱਘੇ ਕੇ ਉਤਾੜ ਵਿਖੇ ਵਿਆਹੀ ਲੜਕੀ ਦੇ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ 'ਤੇ ਉਸ ਦੇ ਪਤੀ ਤੇ ਸੱਸ 'ਤੇ ਮੁਕੱਦਮਾ ਦਰਜ ਕਰਦੇ ਹੋਏ ਗਿ੍ਫ਼ਤਾਰ ਕੀਤਾ ਹੈ | ...
ਅਬੋਹਰ, 18 ਮਈ (ਸੁਖਜੀਤ ਸਿੰਘ ਬਰਾੜ)-ਇਲਾਕੇ ਦੀਆਂ ਤਮਾਮ ਨਹਿਰਾਂ ਬੰਦ ਪਈਆਂ ਹੋਣ ਕਾਰਨ ਨਹਿਰੀ ਪਾਣੀ ਨੂੰ ਲੈ ਕੇ ਅਬੋਹਰ, ਬੱਲੂਆਣਾ ਹਲਕਿਆਂ ਦੇ ਕਿਸਾਨਾਂ ਵਿਚ ਹਾਹਾਕਾਰ ਮੱਚੀ ਹੋਈ ਹੈ | ਦੂਜੇ ਪਾਸੇ ਇਲਾਕੇ ਵਿਚ ਪੈ ਰਹੀ ਰਿਕਾਰਡ ਤੋੜ ਗਰਮੀ ਕਾਰਨ ਅਤੇ ਨਹਿਰੀ ਪਾਣੀ ਨਾ ਮਿਲਣ ਕਾਰਨ ਕਿੰਨੂ, ਮਾਲਟੇ ਆਦਿ ਦੇ ਬਾਗ਼, ਨਰਮੇ-ਕਪਾਹ ਦੀਆਂ ਫ਼ਸਲਾਂ, ਸਬਜ਼ੀਆਂ ਤੇ ਹੋਰ ਫ਼ਸਲਾਂ ਝੁਲਸਣ ਲੱਗ ਪਈਆਂ ਹਨ | ਇਲਾਕੇ ਦੇ ਕਿਸਾਨ ਬਲਵਿੰਦਰ ਸਿੰਘ ਦਲਮੀਰਖੇੜਾ, ਗੁਰਸਵੇਕ ਸਿੰਘ ਪੰਜਾਵਾ ਮਾਡਲ, ਗੁਰਪ੍ਰੀਤ ਸਿੰਘ ਸੰਧੂ ਪੰਜਾਵਾ ਮਾਡਲ, ਸਾਬਕਾ ਸਰਪੰਚ ਮਨਦੀਪ ਸਿੰਘ ਬੰਟੂ ਔਲਖ ਵਾਸੀ ਪਿੰਡ ਗਿੱਦੜਾਂ ਵਾਲੀ ਆਦਿ ਕਿਸਾਨਾਂ ਦਾ ਕਹਿਣਾ ਹੈ ਕਿ ਬੀਤੇ ਕਰੀਬ 10-12 ਦਿਨ ਤੋਂ ਦੋਵੇਂ ਵਿਧਾਨ ਸਭਾ ਹਲਕਿਆਂ ਦੀਆਂ ਤਮਾਮ ਨਹਿਰਾਂ ਪਿੱਛੇ ਮੇਨ ਸਰਹਿੰਦ ਫੀਡਰ ਨਹਿਰ ਟੁੱਟ ਜਾਣ ਕਾਰਨ ਬੰਦ ਪਈਆਂ ਹਨ | ਅਬੋਹਰ, ਬੱਲੂਆਣਾ ਵਿਧਾਨ ਸਭਾ ਹਲਕਿਆਂ ਵਿਚ ਧਰਤੀ ਦੇ ਥੱਲੇ ਦਾ ਪਾਣੀ ਖਾਰਾ ਹੋਣ ਕਾਰਨ ਲਗਭਗ ਸਾਰੀ ਖੇਤੀਬਾੜੀ ਅਤੇ ਬਾਗ਼ਬਾਨੀ ਸਿਰਫ਼ ਤੇ ਸਿਰਫ਼ ਨਹਿਰੀ ਪਾਣੀ 'ਤੇ ਹੀ ਨਿਰਭਰ ਹੈ | ਬਾਗ਼ਬਾਨ ਕਿਸਾਨਾਂ ਦਾ ਕਹਿਣਾ ਹੈ ਕਿ ਇਸ ਤੋਂ ਪਹਿਲਾ ਵੀ ਕਰੀਬ ਸਵਾ ਮਹੀਨਾ ਪਹਿਲਾਂ ਵੀ ਪਿੱਛੇ ਮੇਨ ਸਰਹਿੰਦ ਫੀਡਰ ਨਹਿਰ ਟੁੱਟ ਜਾਣ ਕਾਰਨ ਉਸ ਸਮੇਂ ਵੀ ਦੋਵੇਂ ਹਲਕਿਆਂ ਦੀਆਂ ਤਮਾਮ ਨਹਿਰਾਂ ਕਰੀਬ ਦੋ-ਢਾਈ ਹਫ਼ਤੇ ਬੰਦ ਰਹੀਆਂ ਸਨ | ਕੁੱਲ ਮਿਲਾ ਕੇ ਬੀਤੇ ਦੋ-ਢਾਈ ਮਹੀਨਿਆਂ ਦੌਰਾਨ ਅਬੋਹਰ, ਬੱਲੂਆਣਾ ਵਿਧਾਨ ਸਭਾ ਹਲਕਿਆਂ ਦੀਆਂ ਨਹਿਰਾਂ ਸਿਰਫ਼ 3-4 ਹਫ਼ਤੇ ਹੀ ਚਲੀਆਂ ਹਨ | ਜਿਸ ਕਾਰਨ ਕਿੰਨੂ-ਮਾਲਟੇ ਆਦਿ ਦੇ ਬਾਗ਼ਾਂ ਨੂੰ ਵੀ ਸਿੰਚਾਈ ਲਈ ਪੂਰਾ ਪਾਣੀ ਨਹੀਂ ਮਿਲ ਪਾਇਆ | ਹੋਰ ਤਾਂ ਹੋਰ ਬਹੁਤੇ ਕਿਸਾਨਾਂ ਦੀ ਨਰਮੇ-ਕਪਾਹ ਦੀ ਬਿਜਾਈ ਵੀ ਨਹਿਰਾਂ ਬੰਦ ਹੋਣ ਕਾਰਨ ਅਧੂਰੀ ਰਹਿ ਗਈ ਹੈ | ਜਿਨ੍ਹਾਂ ਕਿਸਾਨਾਂ ਨੇ ਮੂੰਗੀ ਅਤੇ ਗਵਾਰੇ ਦੀ ਫ਼ਸਲ ਬੀਜਣੀ ਸੀ | ਨਹਿਰਾਂ ਬੰਦ ਹੋਣ ਕਾਰਨ ਉਹ ਵੀ ਨਹੀਂ ਹੋ ਪਾਈ | ਇਲਾਕੇ ਵਿਚ ਸਬਜ਼ੀਆਂ ਦੀ ਬਿਜਾਈ ਵੀ ਬਹੁਤ ਜ਼ਿਆਦਾ ਹੁੰਦੀ ਹੈ | ਸਬਜ਼ੀ ਉਤਪਾਦਕ ਕਿਸਾਨਾਂ ਦਾ ਕਹਿਣਾ ਹੈ ਕਿ ਸਬਜ਼ੀਆਂ ਨੂੰ ਤਾਂ ਪਾਣੀ ਦੀ ਹੋਰ ਵੀ ਜ਼ਿਆਦਾ ਲੋੜ ਹੁੰਦੀ ਹੈ | ਇਸ ਵਾਰ ਨਹਿਰ ਬੰਦ ਹੋਣ ਕਾਰਨ ਅਤੇ ਕੜਾਕੇ ਦੀ ਗਰਮੀ ਪੈਣ ਕਾਰਨ ਸਬਜ਼ੀ ਕਾਸ਼ਤਕਾਰਾਂ ਲਈ ਸਬਜ਼ੀਆਂ ਦੀ ਖੇਤੀ ਵੀ ਘਾਟੇ ਦਾ ਸੌਦਾ ਬਣ ਗਈ ਹੈ | ਦੂਜੇ ਪਾਸੇ ਜੇਕਰ ਦੋਨੇਂ ਵਿਧਾਨ ਸਭਾ ਹਲਕਿਆਂ ਵਿਚ ਪੀਣ ਦੇ ਪਾਣੀ ਦੀ ਗੱਲ ਕਰੀਏ ਤਾਂ ਨਹਿਰਾਂ ਬੰਦ ਹੋਣ ਕਾਰਨ ਪੀਣ ਦੇ ਪਾਣੀ ਨੂੰ ਲੈ ਕੇ ਵੀ ਹਾਹਾਕਾਰ ਮੱਚੀ ਹੋਈ ਹੈ | ਸ਼ਹਿਰ ਅਤੇ ਦੋਵੇਂ ਵਿਧਾਨ ਹਲਕਿਆਂ ਦੇ ਪਿੰਡਾਂ ਦੇ ਲੋਕਾਂ ਨੂੰ ਪੀਣ ਦਾ ਪਾਣੀ ਵੀ ਟੈਂਕਰਾਂ ਵਾਲਿਆਂ ਤੋਂ ਮੁੱਲ ਲੈ ਕੇ ਪੀਣਾ ਪੈ ਰਿਹਾ ਹੈ | ਇਲਾਕੇ ਦੇ ਕਿਸਾਨਾਂ ਦੀ ਮੰਗ ਹੈ ਕਿ ਪਿੱਛੇ ਟੁੱਟੀ ਹੋਈ ਮੇਨ ਸਰਹਿੰਦ ਫੀਡਰ ਨਹਿਰ ਨੂੰ ਜਲਦੀ ਤੋਂ ਜਲਦੀ ਬੰਨ੍ਹ ਕੇ ਇਲਾਕੇ ਦੀਆਂ ਨਹਿਰਾਂ ਵਿਚ ਜਲਦੀ ਪਾਣੀ ਛੱਡਿਆ ਜਾਵੇ ਤਾਂ ਕਿ ਸੋਕੇ ਅਤੇ ਗਰਮੀ ਕਾਰਨ ਝੁਲਸ ਰਹੇ ਕਿੰਨੂ-ਮਾਲਟੇ ਦੇ ਬਾਗ਼ਾਂ, ਨਰਮੇ-ਕਪਾਹ ਦੀਆਂ ਫ਼ਸਲਾਂ ਅਤੇ ਸਬਜ਼ੀਆਂ ਆਦਿ ਫ਼ਸਲਾਂ ਸੁੱਕ ਕੇ ਤਬਾਹ ਹੋਣ ਤੋਂ ਬਚਾਇਆ ਜਾ ਸਕੇ | ਜਦੋਂ ਇਸ ਸੰਬੰਧ ਵਿਚ ਨਹਿਰੀ ਵਿਭਾਗ ਦੇ ਐਕਸੀਅਨ ਰਮਨਪ੍ਰੀਤ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਅਬੋਹਰ, ਬੱਲੂਆਣਾ, ਲੰਬੀ, ਫ਼ਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ ਆਦਿ ਵਿਧਾਨ ਸਭਾ ਹਲਕਿਆਂ ਨੂੰ ਸਿੰਚਾਈ ਲਈ ਨਹਿਰੀ ਪਾਣੀ ਮੁਹੱਈਆ ਕਰਵਾਉਣ ਸਰਹਿੰਦ ਫੀਡਰ ਮੇਨ ਨਹਿਰ ਪਿੱਛੇ ਪਿੰਡ ਥਾਂਦੇਵਾਲਾ ਨੇੜੇ ਕਰੀਬ 12 ਦਿਨ ਪਹਿਲਾ ਅਚਾਨਕ ਟੁੱਟ ਗਈ ਅਤੇ ਉਸ ਨਹਿਰ ਵਿਚ ਵੱਡਾ ਪਾੜ ਪੈ ਗਿਆ ਸੀ | ਨਹਿਰੀ ਵਿਭਾਗ ਉਸੇ ਦਿਨ ਤੋਂ ਹੀ ਉਸ ਪਾੜ ਨੂੰ ਬੰਨ੍ਹਣ ਲਈ ਦਿਨ-ਰਾਤ ਕੰਮ ਕਰ ਰਿਹਾ ਹੈ ਅਤੇ ਜਲਦੀ ਹੀ ਇਸ ਮੇਨ ਸਰਹਿੰਦ ਫੀਡਰ ਨਹਿਰ ਵਿਚ ਪਏ ਪਾੜ ਨੂੰ ਬੰਨ੍ਹ ਕੇ ਉਕਤ ਹਲਕਿਆਂ ਦੀਆਂ ਤਮਾਮ ਨਹਿਰਾਂ ਵਿਚ ਪਾਣੀ ਦੀ ਸਪਲਾਈ ਛੱਡ ਦਿੱਤੀ ਜਾਵੇਗੀ |
ਜਲਾਲਾਬਾਦ, 18 ਮਈ (ਜਤਿੰਦਰ ਪਾਲ ਸਿੰਘ)- ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਇਕ ਵਿਅਕਤੀ ਨੂੰ ਸਵਾ 9 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਥਾਣਾ ਸਿਟੀ ਜਲਾਲਾਬਾਦ ਪੁਲਿਸ ਦੇ ਮੁਲਾਜ਼ਮ ਸਹਾਇਕ ਥਾਣੇਦਾਰ ਅਮਰੀਕ ਸਿੰਘ ਨੇ ਦੱਸਿਆ ...
ਫ਼ਾਜ਼ਿਲਕਾ, 18 ਮਈ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਜ਼ਿਲੇ੍ਹ ਵਿਚ 19 ਸੇਵਾ ਕੇਂਦਰਾਂ ਦੇ ਮਾਰਫ਼ਤ ਲੋਕਾਂ ਨੂੰ ਸਰਕਾਰੀ ਸੇਵਾਵਾਂ ਤੇਜ਼ੀ ਨਾਲ ਅਤੇ ਸਮਾਂਬੱਧ ਤਰੀਕੇ ਨਾਲ ਦਿੱਤੀਆਂ ਜਾ ਰਹੀਆਂ ਹਨ | ਫ਼ਾਜ਼ਿਲਕਾ ਜ਼ਿਲੇ੍ਹ ਦੇ ਸੇਵਾ ਕੇਂਦਰਾਂ ਵਿਚ ਬਕਾਇਆ ...
ਫ਼ਾਜ਼ਿਲਕਾ, 18 ਮਈ (ਦਵਿੰਦਰ ਪਾਲ ਸਿੰਘ)- ਸਿਟੀ ਥਾਣਾ ਪੁਲਿਸ ਨੇ ਇਕ ਵਿਅਕਤੀ ਨੂੰ ਦੜਾ ਸੱਟਾ ਲਗਾਉਣ ਦੇ ਦੋਸ਼ ਵਿਚ ਨਗਦੀ ਸਮੇਤ ਗਿ੍ਫ਼ਤਾਰ ਕੀਤਾ ਹੈ | ਪੁਲਿਸ ਜਦੋਂ ਗਸ਼ਤ ਦੇ ਸੰਬੰਧ ਵਿਚ ਫ਼ਾਜ਼ਿਲਕਾ ਦੀ ਟਰੱਕ ਯੂਨੀਅਨ ਕੋਲ ਸੀ ਤਾਂ ਉਨ੍ਹਾਂ ਨੂੰ ਮੁਖ਼ਬਰ ਖ਼ਾਸ ...
ਅਬੋਹਰ, 18 ਮਈ (ਸੁਖਜੀਤ ਸਿੰਘ ਬਰਾੜ)-ਥਾਣਾ ਸਦਰ ਅਬੋਹਰ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਦੜਾ ਸੱਟਾ ਲਗਵਾਉਣ ਦੇ ਦੋਸ਼ ਹੇਠ ਨਾਮਜ਼ਦ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਥਾਣੇ ਦੇ ਹੌਲਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ...
ਅਬੋਹਰ, 18 ਮਈ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਥਾਣਾ ਖੂਈਆਂ ਸਰਵਰ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੇ ਵਿਚ ਵਰਤੋਂ ਹੋਣ ਵਾਲੀਆਂ ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸਬ ਇੰਸਪੈਕਟਰ ਰਾਜਵੀਰ ਕੌਰ ਸਮੇਤ ...
ਅਬੋਹਰ, 18 ਮਈ (ਸੁਖਜੀਤ ਸਿੰਘ ਬਰਾੜ)-ਸਥਾਨਕ ਸਮਾਜ ਸੇਵੀ ਸੰਸਥਾ ਸ੍ਰੀ ਗੁਰੂ ਨਾਨਕ ਮੋਦੀਖ਼ਾਨਾ ਸੇਵਾ ਸੁਸਾਇਟੀ ਵਲੋਂ ਸਥਾਨਕ ਗੁਰਦੁਆਰਾ ਸ੍ਰੀ ਗੁਰੂ ਅੰਗਦ ਦੇਵ ਸਾਹਿਬ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ | ਇਸ ਦੌਰਾਨ ਸੁਸਾਇਟੀ ਦੇ ਅਹੁਦੇਦਾਰਾਂ ...
ਫ਼ਾਜ਼ਿਲਕਾ, 18 ਮਈ (ਦਵਿੰਦਰ ਪਾਲ ਸਿੰਘ)- ਜੋਤੀ ਬੀ. ਐਡ. ਕਾਲਜ ਦੇ ਡੀ.ਐਲ.ਐਡ. 2019-21 ਦੇ ਦੂਜੇ ਸਾਲ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਜਾਣਕਾਰੀ ਦਿੰਦਿਆਂ ਕਾਲਜ ਪਿ੍ੰਸੀਪਲ ਡਾ. ਅਨੀਤਾ ਅਰੋੜਾ ਨੇ ਦੱਸਿਆ ਕਿ ਕਾਲਜ ਦੇ ਡੀ.ਐਲ.ਐਡ. 2019-21 ਜਮਾਤ ਦੇ ਨਤੀਜੇ ਵਿਚ ਨੇਹਾ ਨੇ 91 ...
ਫ਼ਾਜ਼ਿਲਕਾ, 18 ਮਈ (ਦਵਿੰਦਰ ਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਆਗੂਆਂ ਨੇ ਕੇਂਦਰ ਸਰਕਾਰ ਵਲੋਂ ਕਣਕ ਨੂੰ ਬਾਹਰਲੇ ਮੁਲਕਾਂ ਵਿਚ ਭੇਜਣ ਖ਼ਿਲਾਫ਼ ਇਕ ਮੰਗ ਪੱਤਰ ਪ੍ਰਧਾਨ ਮੰਤਰੀ ਦੇ ਨਾਂਅ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਨੂੰ ਸੌਂਪਿਆ | ਪਾਰਟੀ ਵਫ਼ਦ, ...
ਮੰਡੀ ਲਾਧੂਕਾ, 18 ਮਈ (ਰਾਕੇਸ਼ ਛਾਬੜਾ)- ਪੰਜਾਬ ਸਰਕਾਰ ਵਲੋਂ ਗਰਮੀਆਂ ਦੀਆਂ ਕੀਤੀਆਂ ਗਈਆਂ ਅਗੇਤੀਆਂ ਛੁੱਟੀਆਂ ਨੂੰ ਐਨ ਮੌਕੇ 'ਤੇ ਰੱਦ ਕਰਨ ਤੋਂ ਬਾਅਦ ਮੁੜ ਤੋਂ ਖੁੱਲ੍ਹੇ ਸਕੂਲਾਂ ਵਿਚ ਵਿਦਿਆਰਥੀਆਂ ਦੀ ਗਿਣਤੀ ਪਹਿਲਾਂ ਦੇ ਮੁਕਾਬਲੇ ਘੱਟ ਰਹਿ ਰਹੀ ਹੈ | ਇਸ ...
ਮੰਡੀ ਅਰਨੀਵਾਲਾ, 18 ਮਈ (ਨਿਸ਼ਾਨ ਸਿੰਘ ਮੋਹਲਾਂ)- ਪਿੰਡ ਪਾਕਾਂ ਦੇ ਪਿਛਲੇ ਦਿਨੀਂ ਕਰਜ਼ੇ ਕਾਰਨ ਖ਼ੁਦਕੁਸ਼ੀ ਕਰਨ ਵਾਲੇ ਕਿਸਾਨ ਦੀ ਆਰਥਿਕ ਸਹਾਇਤਾ ਅਤੇ ਪਰਿਵਾਰਕ ਮੈਂਬਰ ਨੂੰ ਨੌਕਰੀ ਦਿੱਤੇ ਜਾਣ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦਾ ਇਕ ਵਫ਼ਦ ...
ਬੱਲੂਆਣਾ, 18 ਮਈ (ਜਸਮੇਲ ਸਿੰਘ ਢਿੱਲੋਂ)- ਸਰਕਾਰੀ ਪ੍ਰਾਇਮਰੀ ਸਕੂਲ ਹਿੰਮਤਪੁਰਾ ਵਿਖੇ ਸਟੇਟ ਰਿਸੋਰਸ ਪਰਸਨ ਪ੍ਰੀ - ਪ੍ਰਾਇਮਰੀ ਅਮਿੱਤ ਕੁਮਾਰ, ਪ੍ਰੀ - ਪ੍ਰਾਇਮਰੀ ਇੰਚਾਰਜ ਰਾਮ ਲਾਲ ਅਤੇ ਟੀਮ ਪ੍ਰਥਮ ਵਲੋਂ ਹਰਮੀਤ ਸਿੰਘ ਅਤੇ ਮੈਡਮ ਟਿੰਕੂ ਸੇਤੀਆ ਨੇ ਪ੍ਰੀ - ...
ਅਬੋਹਰ, 18 ਮਈ (ਸੁਖਜੀਤ ਸਿੰਘ ਬਰਾੜ)-ਸਥਾਨਕ ਕੈਨਵੇ ਕਾਲਜ ਆਫ਼ ਐਜੂਕੇਸ਼ਨ ਦਾ ਡੀ.ਐਲ.ਐਡ. ਭਾਗ ਦੂਜੇ ਦਾ ਨਤੀਜਾ ਸ਼ਾਨਦਾਰ ਰਿਹਾ | ਇਨ੍ਹਾਂ ਨਤੀਜਿਆਂ ਵਿਚੋਂ ਕਾਲਜ ਦੀ ਵਿਦਿਆਰਥਣ ਏਕਤਾ ਨੇ 834 ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਪਹਿਲਾ, ਦੀਪਾਂਸ਼ ਨੇ 829 ਅੰਕ ਪ੍ਰਾਪਤ ...
ਜਲਾਲਾਬਾਦ, 18 ਮਈ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਨੇੜੇ ਸਥਿਤ ਪਿੰਡ ਬਾਹਮਣੀ ਵਾਲਾ ਵਿਖੇ ਸਥਿਤ ਬਿ੍ਲੀਐਂਟ ਕਾਲਜ ਆਫ਼ ਐਜੂਕੇਸ਼ਨ ਦਾ ਈ.ਟੀ.ਟੀ ਦਾ ਦੂਸਰੇ ਸਾਲ ਦਾ ਨਤੀਜਾ ਸ਼ਾਨਦਾਰ ਰਿਹਾ | ਨਤੀਜੇ ਬਾਰੇ ਜਾਣਕਾਰੀ ਦਿੰਦੇ ਹੋਏ ਕਾਲਜ ਪਿ੍ੰਸੀਪਲ ਗੁਰਮੀਤ ਸਿੰਘ ਨੇ ...
ਫ਼ਾਜ਼ਿਲਕਾ, 18 ਮਈ (ਦਵਿੰਦਰ ਪਾਲ ਸਿੰਘ)-ਖੇਤੀਬਾੜੀ ਨੂੰ ਲਾਹੇਵੰਦ ਅਤੇ ਵਿਕਾਸਸ਼ੀਲ ਤਰੀਕੇ ਨਾਲ ਕਰਨ ਬਾਰੇ ਖੇਤੀਬਾੜੀ ਵਿਭਾਗ ਵਲੋਂ ਸਰਹੱਦੀ ਪਿੰਡਾਂ ਦੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ | ਬਲਾਕ ਖੇਤੀਬਾੜੀ ਅਫ਼ਸਰ ਬਲਦੇਵ ਸਿੰਘ ਦੇ ਦਿਸ਼ਾ ਨਿਰਦੇਸ਼ ...
ਅਬੋਹਰ, 18 ਮਈ (ਵਿਵੇਕ ਹੂੜੀਆ)-ਥਾਣਾ ਬਹਾਵਵਾਲਾ ਪੁਲਿਸ ਵਲੋਂ ਸ਼ਰਾਬ ਦੇ ਠੇਕੇ ਤੋਂ ਸ਼ਰਾਬ ਚੋਰੀ ਕਰਨ ਦੇ ਮਾਮਲੇ ਵਿਚ ਇਕ ਵਿਅਕਤੀ ਅਤੇ ਉਸ ਦੇ ਨਾਮਾਲੂਮ ਸਾਥੀ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਸੁਰਜੀਤ ਕੁਮਾਰ ਪੁੱਤਰ ਸੋਮ ...
ਅਬੋਹਰ, 18 ਮਈ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਥਾਣਾ ਸਦਰ ਅਬੋਹਰ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਹੈਰੋਇਨ ਤੇ ਡਰੱਗ ਮਨੀ ਸਣੇ ਕਾਬੂ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਪਿੰਡ ...
ਅਬੋਹਰ, 18 ਮਈ (ਬਰਾੜ/ਵਿਵੇਕ ਹੂੜੀਆ)-ਥਾਣਾ ਸਦਰ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਚੂਰਾ ਪੋਸਤ ਸਣੇ ਗਿ੍ਫ਼ਤਾਰ ਕੀਤਾ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਭਗਵਾਨ ਸਿੰਘ ਨੇ ਸਮੇਤ ਪੁਲਿਸ ਪਾਰਟੀ ਪਿੰਡ ਸੈਦਾਂ ਵਾਲੀ ਦੇ ਨਜ਼ਦੀਕ ...
ਜਲਾਲਾਬਾਦ, 18 ਮਈ (ਸਤਿੰਦਰ ਸਿੰਘ ਸੋਢੀ)-ਪੰਜਾਬ ਸਰਕਾਰ ਵੱਲੋਂ ਨੇੜਲੇ ਭਵਿੱਖ ਅੰਦਰ ਪੇਸ਼ ਕੀਤੇ ਜਾਣ ਵਾਲੇ ਬਜਟ ਨੂੰ ਲੈ ਕੇ ਜਨਤਾ ਕੋਲੋਂ ਮੰਗੇ ਸੁਝਾਅ ਤੋਂ ਬਾਅਦ ਬੀਤੇ ਕੱਲ੍ਹ ਸ਼ਹਿਰ 'ਚ ਕਰਿਆਨਾ ਯੂਨੀਅਨ ਸ਼੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਯੂਨੀਅਨ ਦੇ ਸਥਾਨਕ ...
ਫ਼ਾਜ਼ਿਲਕਾ, 18 ਮਈ (ਦਵਿੰਦਰ ਪਾਲ ਸਿੰਘ)- ਸਿੱਖਿਆ ਵਿਭਾਗ ਨੇ 10 ਮਈ ਨੂੰ ਮੁੱਖ ਮੰਤਰੀ ਵਲੋਂ ਸਕੂਲ ਮੁਖੀਆਂ ਨੂੰ ਲੁਧਿਆਣੇ ਵਿਖੇ ਸੱਦੀ ਮੀਟਿੰਗ ਦੌਰਾਨ ਫੈਲੀ ਅਫ਼ਰਾ ਤਫ਼ਰੀ ਲਈ ਕੁੱਝ ਸਕੂਲ ਮੁਖੀਆਂ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਅਨੁਸ਼ਾਸਨਹੀਣਤਾ ਕਾਰਨ ...
ਅਬੋਹਰ, 18 ਮਈ (ਸੁਖਜੀਤ ਸਿੰਘ ਬਰਾੜ)-ਅੱਜ ਆਯੁਰਵੈਦਿਕ ਡੀ ਫਾਰਮੇਸੀ ਯੂਨੀਅਨ ਅਬੋਹਰ ਦੀ ਮੀਟਿੰਗ ਅੱਜ ਜ਼ਿਲ੍ਹਾ ਜਨਰਲ ਸਕੱਤਰ ਬੇਗ਼ ਚੰਦ ਅਤੇ ਬਲਾਕ ਪ੍ਰਧਾਨ ਰਾਜਿੰਦਰ ਕੁਮਾਰ ਦੀ ਅਗਵਾਈ ਹੇਠ ਸਥਾਨਕ ਨਹਿਰੂ ਪਾਰਕ ਵਿਖੇ ਹੋਈ | ਇਸ ਮੀਟਿੰਗ ਵਿਚ ਯੂਨੀਅਨ ਵਲੋਂ 25 ਮਈ ...
ਜਲਾਲਾਬਾਦ, 18 ਮਈ (ਸਤਿੰਦਰ ਸੋਢੀ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਪ੍ਰੇਰਿਤ ਕਰਨ ਸੰਬੰਧੀ ਖੇਤੀਬਾੜੀ ਵਿਭਾਗ ਵਲੋਂ ਪਿੰਡ ਚੱਕ ਜੰਡ ਵਾਲਾ ਵਿਚ ਜਾਗਰੂਕਤਾ ਕੈਂਪ ਲਗਾਇਆ ਗਿਆ | ...
ਅਬੋਹਰ, 18 ਮਈ (ਸੁਖਜੀਤ ਸਿੰਘ ਬਰਾੜ)-ਸੇਵਾ ਮੁਕਤ ਮਿਊਾਸੀਪਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਨਗਰ ਨਿਗਮ ਅਬੋਹਰ ਨੂੰ ਇਕ ਮੰਗ ਪੱਤਰ ਦਿੰਦੇ ਹੋਏ ਮੰਗ ਕੀਤੀ ਹੈ ਕਿ ਉਨ੍ਹਾਂ ਦੀ ਅਪ੍ਰੈਲ ਮਹੀਨੇ ਦੀ ਪੈਨਸ਼ਨ ਜਲਦੀ ਜਾਰੀ ਕੀਤੀ ਜਾਵੇ, ਨਹੀਂ ...
ਸਾਬਕਾ ਭਾਜਪਾ ਵਿਧਾਇਕ ਅਰੁਣ ਨਾਰੰਗ | ਅਬੋਹਰ, 18 ਮਈ (ਸੁਖਜੀਤ ਸਿੰਘ ਬਰਾੜ)-ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਕੁੱਝ ਹੋਰ ਕਾਂਗਰਸੀਆਂ ਦੇ ਭਾਜਪਾ ਵਿਚ ਸ਼ਾਮਿਲ ਹੋਣ ਦੀਆਂ ਚੱਲ ਰਹੀਆਂ ਚਰਚਾਵਾਂ 'ਤੇ ਆਪਣੀ ਟਿੱਪਣੀ ਕਰਦੇ ਹੋਏ ਅਬੋਹਰ ਦੇ ਸਾਬਕਾ ਭਾਜਪਾ ...
ਅਬੋਹਰ, 18 ਮਈ (ਸੁਖਜੀਤ ਸਿੰਘ ਬਰਾੜ)-ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਕੁੱਝ ਹੋਰ ਕਾਂਗਰਸੀਆਂ ਦੇ ਭਾਜਪਾ ਵਿਚ ਸ਼ਾਮਿਲ ਹੋਣ ਦੀਆਂ ਚੱਲ ਰਹੀਆਂ ਚਰਚਾਵਾਂ 'ਤੇ ਆਪਣੀ ਟਿੱਪਣੀ ਕਰਦੇ ਹੋਏ ਅਬੋਹਰ ਦੇ ਸਾਬਕਾ ਭਾਜਪਾ ਵਿਧਾਇਕ ਅਰੁਣ ਨਾਰੰਗ ਨੇ ਕਿਹਾ ਕਿ ਕਾਂਗਰਸ ...
ਅਬੋਹਰ, 18 ਮਈ (ਸੁਖਜੀਤ ਸਿੰਘ ਬਰਾੜ)- ਸਤਿਅਮ ਕੰਨਿਆ ਕਾਲਜ ਪਿੰਡ ਸੈਦਾਂਵਾਲੀ ਵਿਖੇ ਜ਼ਿਲ੍ਹਾ ਭਾਸ਼ਾ ਮੰਚ ਦੇ ਸਹਿਯੋਗ ਨਾਲ ਪੰਜਾਬੀ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ | ਇਹ ਜਾਣਕਾਰੀ ਦਿੰਦਿਆਂ ਕਾਲਜ ਦੇ ਪਿ੍ੰਸੀਪਲ ਹੈਪੀ ਰਾਏ ਖੱਤਰੀ ਨੇ ਦੱਸਿਆ ਕਿ ਇਨ੍ਹਾਂ ...
ਜਲਾਲਾਬਾਦ, 18 ਮਈ (ਕਰਨ ਚੁਚਰਾ)-ਸਥਾਨਕ ਗਿਆਨੀ ਗੁਰਬਖ਼ਸ਼ ਸਿੰਘ ਡੀ.ਏ.ਵੀ ਕਾਲਜ 'ਚ ਫ਼ੈਸ਼ਨ ਡਿਜ਼ਾਇਨਿੰਗ ਵਿਭਾਗ ਵਲੋਂ ਵਿਦਿਆਰਥੀਆਂ ਲਈ ਸਿਲਾਈ ਕਢਾਈ ਕਲਾ ਦੀ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ | ਇਸ ਪ੍ਰਦਰਸ਼ਨੀ 'ਚ ਵਿਦਿਆਰਥੀਆਂ ਵਲੋਂ ਆਪਣੀ ਵੱਖ-ਵੱਖ ਕਲਾ ਦਾ ...
ਫ਼ਾਜ਼ਿਲਕਾ, 18 ਮਈ (ਦਵਿੰਦਰ ਪਾਲ ਸਿੰਘ)- ਪਨਬੱਸ ਦੇ ਮੁਲਾਜ਼ਮਾਂ ਨੂੰ ਅਫ਼ਸਰਸ਼ਾਹੀ ਵਲੋਂ ਤੰਗ ਪ੍ਰੇਸ਼ਾਨ ਕਰਨ ਨੂੰ ਲੈ ਕੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਫ਼ਾਜ਼ਿਲਕਾ ਦਾ ਸਬ ਡਿਪੂ ਬੰਦ ਕਰ ਕੇ ਧਰਨਾ ਦਿੱਤਾ ਗਿਆ | ਪ੍ਰਧਾਨ ਮਨਪ੍ਰੀਤ ਸਿੰਘ ਨੇ ਦੱਸਿਆ ...
ਜਲਾਲਾਬਾਦ, 18 ਮਈ (ਜਤਿੰਦਰ ਪਾਲ ਸਿੰਘ)- ਸਥਾਨਕ ਸ਼੍ਰੀ ਮੁਕਤਸਰ ਸਾਹਿਬ ਸੜਕ 'ਤੇ ਪਿੰਡ ਫਲੀਆਂ ਵਾਲਾ ਵਿਖੇ ਸਥਿਤ ਬੀ ਐੱਡ ਕਾਲਜ ਦਾ ਡੀ ਐਲ ਡੀ (ਈ ਟੀ ਟੀ ) 2019-21 ਦਾ ਦੂਸਰੇ ਸਾਲ ਦਾ ਨਤੀਜਾ ਸ਼ਾਨਦਾਰ ਰਿਹਾ | ਜਾਣਕਾਰੀ ਦਿੰਦੇ ਹੋਏ ਕਾਲਜ ਪਿ੍ੰਸੀਪਲ ਰਣਜੀਤ ਕੌਰ ਭੱਲਾ ਨੇ ...
ਮੰਡੀ ਲਾਧੂਕਾ, 18 ਮਈ (ਮਨਪ੍ਰੀਤ ਸਿੰਘ ਸੈਣੀ)- ਸ਼੍ਰੋਮਣੀ ਅਕਾਲੀ ਦਲ ਦੇ ਪੰਜਾਬ ਜਥੇਬੰਧਕ ਸਕੱਤਰ ਜਗਸੀਰ ਸਿੰਘ ਬੱਬੂ ਜੈਮਲ ਵਾਲਾ ਨੇ ਕਿਹਾ ਹੈ ਕਿ ਮਾਨ ਸਰਕਾਰ ਫ਼ੇਲ੍ਹ ਸਾਬਤ ਹੋਈ ਹੈ | ਉਨ੍ਹਾਂ ਆਖਿਆ ਕਿ ਪਿਛਲੇ ਲਗਭਗ ਇਕ ਦਹਾਕੇ ਤੋਂ ਪੰਜਾਬ ਅੰਦਰ ਨਸ਼ਿਆਂ ਦੇ ਵਗੇ ...
ਮੰਡੀ ਲਾਧੂਕਾ, 18 ਮਈ (ਮਨਪ੍ਰੀਤ ਸਿੰਘ ਸੈਣੀ)- ਸ਼੍ਰੋਮਣੀ ਅਕਾਲੀ ਦਲ ਦੇ ਪੰਜਾਬ ਜਥੇਬੰਧਕ ਸਕੱਤਰ ਜਗਸੀਰ ਸਿੰਘ ਬੱਬੂ ਜੈਮਲ ਵਾਲਾ ਨੇ ਕਿਹਾ ਹੈ ਕਿ ਮਾਨ ਸਰਕਾਰ ਫ਼ੇਲ੍ਹ ਸਾਬਤ ਹੋਈ ਹੈ | ਉਨ੍ਹਾਂ ਆਖਿਆ ਕਿ ਪਿਛਲੇ ਲਗਭਗ ਇਕ ਦਹਾਕੇ ਤੋਂ ਪੰਜਾਬ ਅੰਦਰ ਨਸ਼ਿਆਂ ਦੇ ਵਗੇ ...
ਅਬੋਹਰ, 18 ਮਈ (ਸੁਖਜੀਤ ਸਿੰਘ ਬਰਾੜ)-ਸਥਾਨਕ ਫ਼ਾਜ਼ਿਲਕਾ ਰੋਡ 'ਤੇ ਸਥਿਤ ਮੀਰਾ ਮੈਡੀਕਲ ਇੰਸਟੀਚਿਊਟ ਆਫ਼ ਨਰਸਿੰਗ ਐਂਡ ਹਸਪਤਾਲ ਵਲੋਂ ਅੱਜ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ | ਇਸ ਮੌਕੇ ਵਿਦਿਆਰਥੀਆਂ ਵਲੋਂ ਹਰੇਕ ਰਾਹਗੀਰਾਂ ਨੂੰ ਰੋਕ ਅੱਤ ਦੀ ਪੈ ਰਹੀ ਗਰਮੀ ਤੋਂ ...
ਬੱਲੂਆਣਾ, 18 ਮਈ (ਜਸਮੇਲ ਸਿੰਘ ਢਿੱਲੋਂ)-ਨਹਿਰੀ ਪਾਣੀ ਦੀ ਘਾਟ ਕਾਰਨ ਸੀਤੋ ਗੁੰਨ੍ਹੋ ਖੇਤਰ ਵਿਚ ਕਿਸਾਨਾਂ ਦੇ ਬਾਗ਼ ਸੁੱਕਣੇ ਸ਼ੁਰੂ ਹੋ ਗਏ ਹਨ | ਜ਼ਿਕਰਯੋਗ ਹੈ ਕਿ ਨਵੀਂ ਤਿਆਰ ਕੀਤੀ ਸਰਹਿੰਦ ਫੀਡਰ ਨਹਿਰ ਦੋ ਵਾਰੀ ਅਚਾਨਕ ਟੁੱਟ ਜਾਣ ਕਾਰਨ ਲੰਬੀ ਮਾਈਨਰ ਦੋ ਵਾਰੀ ...
ਮੰਡੀ ਲਾਧੂਕਾ, 18 ਮਈ (ਮਨਪ੍ਰੀਤ ਸਿੰਘ ਸੈਣੀ)- ਤਰੋਬੜੀ ਮਾਈਨਰ ਦੀ ਸਫ਼ਾਈ ਨਾ ਹੋਣ ਕਾਰਨ ਕਿਸਾਨਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਦੀ ਜਾਣਕਾਰੀ ਦਿੰਦੇ ਹੋਏ ਕਿਸਾਨ ਖੁਸ਼ਵਿੰਦਰ ਸਿੰਘ ਕਿੜਿਆਵਾਲੀ, ਜਸਵਿੰਦਰ ਸਿੰਘ ਬਰਾੜ ਕਿੜਿਆਵਾਲੀ, ਗੁਰਪ੍ਰੀਤ ਸਿੰਘ, ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX