ਤਾਜਾ ਖ਼ਬਰਾਂ


ਖਣਨ ਮੰਤਰੀ ਹਰਜੋਤ ਸਿੰਘ ਬੈਂਸ ਦੇ ਹੁਕਮਾਂ 'ਤੇ ਐਕਸੀਅਨ ਖਣਨ ਰੂਪਨਗਰ ਮੁਅੱਤਲ
. . .  11 minutes ago
ਚੰਡੀਗੜ੍ਹ, 9 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਗ਼ੈਰ-ਕਾਨੂੰਨੀ ਮਾਈਨਿੰਗ ਸੰਬੰਧੀ ਅਖ਼ਤਿਆਰ ਕੀਤੀ ਗਈ ਜ਼ੀਰੋ ਟੋਲਰੈਂਸ ਨੀਤੀ ਤਹਿਤ ਅੱਜ ਇਕ ਹੋਰ ਵੱਡੀ ਕਾਰਵਾਈ ਕਰਦਿਆਂ ਕਾਰਜਕਾਰੀ ਇੰਜੀਨੀਅਰ ਖਣਨ ਰੂਪਨਗਰ ਪੁਨੀਤ ਸ਼ਰਮਾ ਨੂੰ ਡਿਊਟੀ ਦੌਰਾਨ ਅਣਗਹਿਲੀ...
ਹਲਕਾ ਅਮਲੋਹ 'ਚ 'ਲੰਪੀ ਧਫ਼ੜੀ ਰੋਗ' ਬਿਮਾਰੀ ਦਾ ਕਹਿਰ, ਰਾਜੂ ਖੰਨਾ ਨੇ ਕੀਤਾ ਪਿੰਡਾਂ ਦਾ ਦੌਰਾ
. . .  29 minutes ago
ਅਮਲੋਹ, 9 ਅਗਸਤ (ਕੇਵਲ ਸਿੰਘ)-'ਲੰਪੀ ਧਫ਼ੜੀ ਰੋਗ' ਬਿਮਾਰੀ ਦਾ ਹਲਕਾ ਅਮਲੋਹ ਦੇ ਪਸ਼ੂਆਂ 'ਚ ਕਾਫੀ ਪ੍ਰਭਾਵ ਦੇਖਣ ਨੂੰ ਮਿਲਿਆ ਜਿਸ ਦਾ ਪਤਾ ਲੱਗਦਿਆਂ ਹੀ ਹਲਕਾ ਅਮਲੋਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ...
ਵਿਧਵਾ ਔਰਤ ਦੇ 22 ਸਾਲਾ ਨੌਜਵਾਨ ਪੁੱਤਰ ਦੀ ਨਸ਼ੇ ਨੇ ਲਈ ਜਾਨ
. . .  38 minutes ago
ਚੋਗਾਵਾਂ, 9 ਅਗਸਤ (ਗੁਰਬਿੰਦਰ ਸਿੰਘ ਬਾਗੀ)- ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਚੋਗਾਵਾਂ ਹਾਲ ਵਾਸੀ ਪਿੰਡ ਕੋਹਾਲਾ ਦੇ ਇਕ ਵਿਧਵਾ ਔਰਤ ਬਲਵਿੰਦਰ ਕੌਰ ਜਿਸਦੇ ਪਤੀ ਸੁਰਜੀਤ ਸਿੰਘ ਦੀ 15 ਸਾਲ ਪਹਿਲਾਂ ਮੌਤ ਹੋ ਚੁੱਕੀ ਹੈ ਤੇ ਨੌਜਵਾਨ ਪੁੱਤਰ ਰਵੀ ਸਿੰਘ ਉਮਰ...
ਸੂਏ 'ਚ ਤੈਰਦੀ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  51 minutes ago
ਲੋਪੋਕੇ, 9 ਅਗਸਤ (ਗੁਰਵਿੰਦਰ ਸਿੰਘ ਕਲਸੀ) - ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਮਾਨਾਂਵਾਲਾ ਸੂਏ ਵਿਚੋ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦੀ ਖ਼ਬਰ ਹੈ। ਇਸ ਸੰਬੰਧੀ ਥਾਣਾ ਲੋਪੋਕੇ ਦੇ ਐੱਸ.ਐੱਚ.ਓ. ਮਨਤੇਜ ਸਿੰਘ...
ਮਹਾਰਾਸ਼ਟਰ ਮੰਤਰੀ ਮੰਡਲ ਦਾ ਵਿਸਥਾਰ
. . .  56 minutes ago
ਮੁੰਬਈ, 8 ਅਗਸਤ - ਮਹਾਰਾਸ਼ਟਰ ਮੰਤਰੀ ਮੰਡਲ ਦਾ ਵਿਸਥਾਰ ਹੋਇਆ ਹੈ। ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨੇ 18 ਵਿਧਾਇਕਾਂ ਮੰਤਰੀ ਵਜੋਂ ਸਹੁੰ ਚੁਕਾਈ...
ਜੇ.ਡੀ.ਯੂ. ਨੇ ਰਾਜਪਾਲ ਤੋਂ ਮੰਗਿਆ ਸਮਾਂ - ਸੂਤਰ
. . .  1 minute ago
ਪਟਨਾ, 9 ਅਗਸਤ - ਸੂਤਰਾਂ ਅਨੁਸਾਰ ਬਿਹਾਰ 'ਚ ਸੱਤਾਧਾਰੀ ਗੱਠਜੋੜ ਦੇ ਭਾਈਵਾਲਾਂ ਵਿਚ ਵਧਦੇ ਟਕਰਾਅ ਦੌਰਾਨ ਜਨਤਾ ਦਲ (ਯੂ) ਨੇ ਬਿਹਾਰ ਦੇ ਰਾਜਪਾਲ ਤੋਂ ਮਿਲਣ ਦਾ ਸਮਾਂ ਮੰਗਿਆ...
ਨਿੱਜੀ ਬੱਸਾਂ ਦੀ ਹੜਤਾਲ ਹੋਣ ਕਾਰਨ ਸਵਾਰੀਆਂ ਹੋ ਰਹੀਆਂ ਖੱਜਲ ਖੁਆਰ
. . .  about 1 hour ago
ਅਜਨਾਲਾ, 9 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਆਪਣੀਆਂ ਮੰਗਾਂ ਨੂੰ ਲੈ ਕੇ ਨਿੱਜੀ ਬੱਸ ਮਾਲਕਾਂ ਵੱਲੋਂ ਅੱਜ ਕੀਤੀ ਸੂਬਾ ਪੱਧਰੀ ਹੜਤਾਲ ਕਾਰਨ ਆਪਣੀ ਮੰਜ਼ਿਲ 'ਤੇ ਪਹੁੰਚਣ ਵਾਲੀਆਂ ਸਵਾਰੀਆਂ ਨੂੰ ਭਾਰੀ ਮੁਸ਼ਕਲਾਂ...
ਦੇਸ਼ ਦੀ ਵੰਡ ਸਮੇਂ ਹੋਈ ਹਿੰਸਾ ਦੌਰਾਨ ਜਾਨਾਂ ਗੁਆਉਣ ਵਾਲੇ ਪੰਜਾਬੀਆਂ ਦੀ ਯਾਦ ਨੂੰ ਸਮਰਪਿਤ ਸਮੂਹਿਕ ਅਰਦਾਸ ਸਮਾਗਮ 16 ਅਗਸਤ ਨੂੰ
. . .  about 1 hour ago
ਅੰਮ੍ਰਿਤਸਰ, 9 ਅਗਸਤ (ਜਸਵੰਤ ਸਿੰਘ ਜੱਸ)- 75 ਸਾਲ ਪਹਿਲਾਂ ਹਿੰਦੁਸਤਾਨ ਦੀ ਵੰਡ ਵੇਲੇ ਸੰਨ 1947 ਵਿਚ ਸਰਹੱਦ ਦੇ ਦੋਵੇਂ ਪਾਸੇ ਮਾਰੇ ਗਏ 10 ਲੱਖ ਬੇਦੋਸ਼ੇ ਪੰਜਾਬੀਆਂ ਦੀ ਯਾਦ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਮੂਹਿਕ ਅਰਦਾਸ ਕੀਤੀ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ...
ਦੋਆਬਾ ਕਿਸਾਨ ਕਮੇਟੀ ਵਲੋਂ ਬਿਜਲੀ ਸੋਧ ਬਿੱਲ 2022 ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ
. . .  about 1 hour ago
ਟਾਂਡਾ ਉੜਮੁੜ, 9 ਅਗਸਤ (ਭਗਵਾਨ ਸਿੰਘ ਸੈਣੀ) - ਬਿਜਲੀ ਘਰ ਚੌਕ ਟਾਂਡਾ ਵਿਖੇ ਦੋਆਬਾ ਕਿਸਾਨ ਕਮੇਟੀ (ਪੰਜਾਬ) ਦੇ ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ ਦੀ ਅਗਵਾਈ 'ਚ ਕਿਸਾਨਾਂ ਨੇ ਕੇਂਦਰ ਸਰਕਾਰ ਵਲੋਂ ਬਿਜਲੀ ਸੋਧ ਬਿੱਲ 2022 ਸੰਸਦ 'ਚ ਪੇਸ਼ ਕਰਨ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ ਕੀਤਾ। ਵੱਡੀ ਗਿਣਤੀ 'ਚ ਇਕੱਤਰ...
ਮੌਸਮ ਵਿਭਾਗ ਵਲੋਂ ਮਹਾਰਾਸ਼ਟਰ ਦੇ ਜ਼ਿਲ੍ਹਿਆਂ 'ਚ ਬਰਸਾਤ ਦਾ ਰੈੱਡ ਅਲਰਟ
. . .  about 1 hour ago
ਮੁੰਬਈ, 9 ਅਗਸਤ - ਮੌਸਮ ਵਿਭਾਗ ਨੇ ਮਹਾਰਾਸ਼ਟਰ ਦੇ ਜ਼ਿਲ੍ਹਿਆਂ 'ਚ ਬਰਸਾਤ ਦਾ ਰੈੱਡ ਅਲਰਟ ਜਾਰੀ ਕੀਤਾ...
ਨਿੱਜੀ ਬੱਸਾਂ ਵਾਲਿਆਂ ਨੇ ਬਠਿੰਡਾ- ਚੰਡੀਗੜ ਮੁੱਖ ਸੜਕ ਕੀਤੀ ਬੰਦ
. . .  about 2 hours ago
ਭਵਾਨੀਗੜ੍ਹ, 9 ਅਗਸਤ (ਰਣਧੀਰ ਸਿੰਘ ਫੱਗੂਵਾਲਾ) - ਨਿੱਜੀ ਬੱਸਾਂ ਵਾਲਿਆਂ ਨੇ ਆਪਣੀਆਂ ਮੰਗਾਂ ਦੇ ਸੰਬੰਧ ਵਿਚ ਬਠਿੰਡਾ-ਚੰਡੀਗੜ ਮੁੱਖ ਸੜਕ ਨੂੰ ਬੱਸਾਂ ਲਗਾ ਕੇ ਪੂਰਨ ਤੌਰ 'ਤੇ ਬੰਦ ਕਰ ਦਿੱਤਾ...
ਚਾਂਦੀ ਦਾ ਤਗਮਾ ਜੇਤੂ ਰਗਬੀ ਖਿਡਾਰਣ ਦਾ ਅੰਮਿ੍ਤਸਰ ਹਵਾਈ ਅੱਡੇ 'ਤੇ ਭਰਵਾਂ ਸਵਾਗਤ
. . .  about 2 hours ago
ਚਾਂਦੀ ਦੇ ਤਗਮੇ 'ਤੇ ਕਬਜਾ ਕੀਤਾ ਹੈ।ਇਸ ਭਾਰਤੀ ਰਗਬੀ ਟੀਮ ਵਿਚ ਪੰਜਾਬ ਦੀ ਇਕੋ ਇਕ ਖਿਡਾਰਣ ਰਮਣੀਕ ਕੌਰ ਵੀ ਸ਼ਾਮਿਲ ਹੈ।ਚਾਂਦੀ ਦਾ ਤਗਮਾ ਜਿੱਤਣ ਵਾਲੀ ਰਮਣੀਕ ਕੌਰ ਦਾ ਅੱਜ ਭਾਰਤ ਵਾਪਸੀ ਮੌਕੇ ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ...
ਨਿੱਜੀ ਟਰਾਂਸਪੋਰਟਰਾਂ ਅਤੇ ਮਿੰਨੀ ਬੱਸ ਆਪ੍ਰੇਟਰਾਂ ਵਲੋਂ ਅੰਮ੍ਰਿਤਸਰ ਬੱਸ ਅੱਡਾ ਬੰਦ
. . .  about 2 hours ago
ਅੰਮ੍ਰਿਤਸਰ, 9 ਅਗਸਤ (ਗਗਨਦੀਪ ਸ਼ਰਮਾ) - ਪੰਜਾਬ ਮੋਟਰ ਯੂਨੀਅਨ ਐਕਸ਼ਨ ਕਮੇਟੀ ਦੇ ਫ਼ੈਸਲੇ ਅਨੁਸਾਰ ਨਿੱਜੀ ਟਰਾਂਸਪੋਰਟਰਾਂ ਅਤੇ ਮਿੰਨੀ ਬੱਸ ਆਪ੍ਰੇਟਰਾਂ ਵੱਲੋਂ ਅੱਜ ਸਵੇਰੇ ਸਾਢੇ ਸੱਤ ਵਜੇ ਤੋਂ ਬੱਸ ਅੱਡਾ ਬੰਦ ਕਰ...
ਨਿੱਜੀ ਬੱਸ ਆਪ੍ਰੇਟਰਾਂ ਵਲੋਂ ਤਲਵੰਡੀ ਸਾਬੋ ਬੱਸ ਅੱਡੇ 'ਤੇ ਚੱਕਾ ਜਾਮ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
. . .  about 2 hours ago
ਤਲਵੰਡੀ ਸਾਬੋ, 9 ਅਗਸਤ (ਰਣਜੀਤ ਸਿੰਘ ਰਾਜੂ) - ਹੱਕੀ ਮੰਗਾਂ ਨੂੰ ਲੈ ਕੇ ਸੂਬਾ ਪੱਧਰੀ ਹੜਤਾਲ ਦੇ ਸੱਦੇ 'ਤੇ ਅੱਜ ਇਤਿਹਾਸਿਕ ਨਗਰ ਤਲਵੰਡੀ ਸਾਬੋ ਦੇ ਬੱਸ ਅੱਡੇ ਦੇ ਗੇਟ ਬੰਦ ਕਰਕੇ ਨਿੱਜੀ ਟਰਾਂਸਪੋਟਰਾਂ...
ਸਰਕਾਰੀ ਬੱਸਾਂ ’ਚ ਮਹਿਲਾਵਾ ਨੂੰ ਮੁਫ਼ਤ ਸਹੂਲਤ ਦੇ ਰੋਸ ਵਜੋਂ ਫਗਵਾੜਾ ਬੱਸ ਸਟੈਂਡ ’ਤੇ ਧਰਨਾ ਸ਼ੁਰੂ
. . .  about 2 hours ago
ਫਗਵਾੜਾ, 9 ਅਗਸਤ (ਹਰਜੋਤ ਸਿੰਘ ਚਾਨਾ)- ਪੰਜਾਬ ਸਰਕਾਰ ਵਲੋਂ ਸਰਕਾਰੀ ਬੱਸਾਂ ’ਚ ਮਹਿਲਾਵਾ ਨੂੰ ਮੁਫ਼ਤ ਸਹੂਲਤ ਦਿੱਤੇ ਜਾਣ ਤੋਂ ਖਫ਼ਾ ਹੋਏ ਨਿੱਜੀ ਬੱਸ ਆਪ੍ਰੇਟਰਾਂ ਨੇ ਅੱਜ ਬੱਸ ਸਟੈਂਡ ਵਿਖੇ ਰੋਸ ਧਰਨਾ ਦਿੱਤਾ ਤੇ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜੀ ਕੀਤੀ। ਇਸ ਮੌਕੇ ਬੁਲਾਰਿਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ...
ਹਰਪਾਲ ਸਿੰਘ ਚੀਮਾ ਸ਼ਹੀਦ ਭਗਤ ਸਿੰਘ ਢਢੋਗਲ ਦੀ ਬਰਸੀ ਮੌਕੇ ਦੇਣਗੇ ਸ਼ਰਧਾਂਜਲੀ
. . .  about 3 hours ago
ਸੰਗਰੂਰ, 9 ਅਗਸਤ (ਧੀਰਜ ਪਸ਼ੋਰੀਆ) - ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਅੱਜ ਸ਼ਹੀਦ ਭਗਤ ਸਿੰਘ ਢਢੋਗਲ ਦੀ ਬਰਸੀ ਮੌਕੇ ਪਿੰਡ ਢਢੋਗਲ (ਧੂਰੀ) ਵਿਖੇ ਸਵੇਰੇ 11 ਵਜੇ ਸ਼ਾਮਿਲ ਹੋ ਕੇ ਸ਼ਰਧਾ ਦੇ ਫੁੱਲ ਭੇਟ...
ਸੁਨਾਮ ਵਿਖੇ ਨਿੱਜੀ ਅਤੇ ਮਿੰਨੀ ਬੱਸ ਆਪਰੇਟਰਾਂ ਵਲੋਂ ਚੱਕਾ ਜਾਮ
. . .  about 3 hours ago
ਸੁਨਾਮ ਊਧਮ ਸਿੰਘ ਵਾਲਾ, 9 ਅਗਸਤ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਨਿੱਜੀ ਅਤੇ ਮਿੰਨੀ ਬੱਸ ਆਪਰੇਟਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਮੋਟਰ ਯੂਨੀਅਨ ਦੇ ਸੱਦੇ ’ਤੇ ਅੱਜ ਸੁਨਾਮ ਵਿਖੇ ਧਰਨਾ ਦੇਣ ਉਪਰੰਤ ਚੱਕਾ ਜਾਮ ਕਰ ਕੇ ਪੰਜਾਬ ਸਰਕਾਰ...
ਨਿੱਜੀ ਬੱਸਾਂ ਦੀ ਹੜਤਾਲ, ਸਵਾਰੀਆਂ ਪ੍ਰੇਸ਼ਾਨ
. . .  about 2 hours ago
ਹੰਡਿਆਇਆ, 9 ਅਗਸਤ (ਗੁਰਜੀਤ ਸਿੰਘ ਖੁੱਡੀ) - ਬੱਸ ਆਪਰੇਟਰ ਯੂਨੀਅਨ (ਪੰਜਾਬ) ਦੇ ਸੱਦੇ 'ਤੇ ਅੱਜ ਨਿੱਜੀ ਬੱਸਾਂ ਦੀ ਹੜਤਾਲ ਬੱਸਾਂ ਦੀ ਹੜਤਾਲ ਹੋਣ ਕਾਰਨ ਸਵਾਰੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਥੇ ਵਰਣਨਯੋਗ ਹੈ ਕਿ ਪਿਛਲੀ ਕਾਂਗਰਸ ਸਰਕਾਰ ਵਲੋਂ ਸਰਕਾਰੀ ਬੱਸਾਂ...
ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 12751 ਨਵੇਂ ਮਾਮਲੇ
. . .  about 3 hours ago
ਨਵੀਂ ਦਿੱਲੀ, 9 ਅਗਸਤ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 12,751 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਤੇ 16,412 ਠੀਕ ਹੋਏ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ...
ਸ਼ਿਵ ਸੈਨਾ ਵਲੋਂ ਵਿਰੋਧੀ ਧਿਰ ਦੇ ਨੇਤਾ ਲਈ ਅੰਬਦਾਸ ਦਾਨਵੇ ਦੀ ਸਿਫ਼ਾਰਿਸ਼
. . .  about 4 hours ago
ਮੁੰਬਈ, 9 ਅਗਸਤ - ਮਹਾਰਾਸ਼ਟਰ ਵਿਧਾਨ ਪ੍ਰੀਸ਼ਦ ਵਿਚ ਸਭ ਤੋਂ ਵੱਡੀ ਵਿਰੋਧੀ ਪਾਰਟੀ ਹੋਣ ਦੇ ਨਾਤੇ ਸ਼ਿਵ ਸੈਨਾ ਨੇ ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ ਲਈ ਅੰਬਦਾਸ ਦਾਨਵੇ ਦੀ ਸਿਫ਼ਾਰਿਸ਼ ਕੀਤੀ ਹੈ।ਊਧਵ ਠਾਕਰੇ ਨੇ ਵਿਧਾਨ...
ਮੇਰਾ ਫਲੋਰੀਡਾ ਘਰ ਐਫ.ਬੀ.ਆਈ. ਦੁਆਰਾ ਘੇਰਾਬੰਦੀ ਤਹਿਤ - ਟਰੰਪ
. . .  about 4 hours ago
ਵਾਸ਼ਿੰਗਟਨ, 9 ਅਗਸਤ - ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਸ਼ਲ ਮੀਡੀਆ ਪੋਸਟ 'ਤੇ ਆਪਣੇ ਮਾਰ-ਏ-ਲਾਗੋ ਜਾਇਦਾਦ 'ਤੇ ਐਫ.ਬੀ.ਆਈ. ਛਾਪੇ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮੇਰਾ ਸੁੰਦਰ ਘਰ ਫਲੋਰੀਡਾ ਦੇ ਪਾਮ ਬੀਚ ਵਿਚ...
⭐ਮਾਣਕ - ਮੋਤੀ⭐
. . .  about 5 hours ago
⭐ਮਾਣਕ - ਮੋਤੀ⭐
ਲੁਧਿਆਣਾ ਵਿਚ ਧਾਰਾ 144 ਲਾਗੂ
. . .  1 day ago
ਲੁਧਿਆਣਾ ,8 ਅਗਸਤ (ਪਰਮਿੰਦਰ ਸਿੰਘ ਆਹੂਜਾ) -ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਅੱਜ ਦੇਰ ਰਾਤ ਇਕ ਹੁਕਮ ਜਾਰੀ ਕਰਕੇ ਸ਼ਹਿਰ ਵਿਚ ਧਾਰਾ 144 ਲਗਾ ਦਿੱਤੀ ਗਈ ਹੈ । ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਵਲੋਂ ਅੱਜ ...
ਡੀ.ਸੀ. ਨੇ ਪੂਰੇ ਪੰਜਾਬ ’ਚ ਗੋਲਡਨ ਸੰਧਰ ਸ਼ੂਗਰ ਮਿੱਲ ਦੀ ਜਾਇਦਾਦ ਅਟੈਚ ਕਰਨ ਦੇ ਹੁਕਮ ਕੀਤੇ ਜਾਰੀ
. . .  1 day ago
ਫਗਵਾੜਾ, 8 ਅਗਸਤ (ਹਰਜੋਤ ਸਿੰਘ ਚਾਨਾ)- ਫਗਵਾੜਾ ਵਿਖੇ ਮੈਸ ਗੋਲਡਨ ਸੰਧਰ ਸ਼ੂਗਰ ਮਿੱਲ ਲਿਮਿਟਡ ਵਲੋਂ ਕਿਸਾਨਾਂ ਨੂੰ ਗੰਨੇ ਦੀ ਬਕਾਇਆ ਅਦਾਇਗੀ ਨਾ ਕਰਨ ’ਤੇ ਡਿਪਟੀ ਕਮਿਸ਼ਨਰ ਕਪੂਰਥਲਾ ...
ਸੁਖਬੀਰ ਸਿੰਘ ਬਾਦਲ ਵਲੋਂ 5 ਮੈਂਬਰੀ ਅਨੁਸ਼ਾਸਨੀ ਕਮੇਟੀ ਦਾ ਗਠਨ
. . .  1 day ago
ਚੰਡੀਗੜ੍ਹ, 8 ਅਗਸਤ -ਸ਼੍ਰੋਮਣੀ ਅਕਾਲ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜ ਮੈਂਬਰੀ ਅਨੁਸ਼ਾਸਨੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਸ ਦੀ ਅਗਵਾਈ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਕਰਨਗੇ ਜਦਕਿ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਜੇਠ ਸੰਮਤ 554
ਵਿਚਾਰ ਪ੍ਰਵਾਹ: ਸਾਡੀ ਬੇਲਾਗਤਾ ਕਾਰਨ ਭ੍ਰਿਸ਼ਟਾਚਾਰ ਦਾ ਰੁਝਾਨ ਜਾਰੀ ਰਹਿੰਦਾ ਹੈ। -ਬੈਸ ਮੇਅਰਸਨ

ਅੰਮ੍ਰਿਤਸਰ

ਪੰਜਾਬ ਸਰਕਾਰ ਦੀ ਮੰਗ 'ਤੇ ਕੇਂਦਰ ਨੇ 2 ਸੁਰੱਖਿਆ ਕੰਪਨੀਆਂ ਅੰਮਿ੍ਤਸਰ ਭੇਜੀਆਂ

ਅੰਮਿ੍ਤਸਰ, 18 ਮਈ (ਰੇਸ਼ਮ ਸਿੰਘ)-ਸਾਕਾ ਨੀਲਾ ਤਾਰਾ ਦੀ ਵਰ੍ਹੇਗੰਢ ਮੌਕੇ ਜੂਨ ਦੇ ਪਹਿਲੇ ਹਫ਼ਤੇ ਨੂੰ ਸਰਕਾਰ ਪੂਰੀ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਇਸ ਲਈ ਕੇਂਦਰ ਸਰਕਾਰ ਪਾਸੋਂ ਮੰਗੀਆਂ ਗਈਆਂ ਸੁਰੱਖਿਆ ਬਲਾਂ ਦੀਆਂ 10 ਕੰਪਨੀਆਂ 'ਚੋਂ 2 ਕੰਪਨੀਆਂ ਇੱਥੇ ਪੁੱਜ ਚੁੱਕੀਆਂ ਹਨ, ਜਦੋਂ ਕਿ ਬਾਕੀ ਦੇ 25 ਮਈ ਤੱਕ ਪੁੱਜਣ ਦੀ ਸੰਭਾਵਨਾ ਹੈ | 1 ਜੂਨ ਤੋਂ 6 ਜੂਨ ਤੱਕ ਇਸੇ ਹਫ਼ਤੇ ਨੂੰ ਗੁਰੂ ਨਗਰੀ ਨੂੰ ਪੂਰੀ ਸੁਰੱਖਿਆ ਦਿੱਤੀ ਜਾ ਰਹੀ ਹੈ ਜਿਸ ਤਹਿਤ ਆਉਂਦੇ ਦਿਨਾਂ 'ਚ ਇਹ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ ਹੋ ਜਾਵੇਗਾ | ਮਿਲੇ ਵੇਰਵਿਆਂ ਅਨੁਸਾਰ ਅੱਜ ਪੁੱਜੀਆਂ 2 ਕੰਪਨੀਆਂ ਨੀਮ ਸੁਰੱਖਿਆ ਬਲ ਆਰ.ਪੀ.ਐਫ.ਦੀਆਂ ਹਨ, ਜਿਨ੍ਹਾਂ ਇੱਥੇ ਪੁੱਜ ਕੇ ਰਿਪੋਰਟ ਕੀਤੀ, ਜਿਨ੍ਹਾਂ ਵਲੋਂ ਸ਼ਾਮ ਵੇਲੇ ਸ੍ਰੀ ਦਰਬਾਰ ਸਾਹਿਬ ਦੇ ਨੇੜੇ ਖੇਤਰਾਂ ਜਿਵੇਂ ਹਾਲ ਬਾਜ਼ਾਰ, ਕਟੜਾ ਸ਼ੇਰ ਸਿੰਘ, ਗੋਲ ਹੱਟੀ ਚੌਕ, ਚੌਕ ਫਰੀਦ, ਕਟੜਾ ਜੈਮਲ ਸਿੰਘ ਆਦਿ ਸ਼ਹਿਰ ਦੇ ਅੰਦਰੂਨ ਇਲਾਕਿਆਂ 'ਚ ਲੋਕਾਂ 'ਚ ਮਨੋਬਲ ਵਧਾਉਣ ਦੇ ਮਕਸਦ ਨਾਲ ਸੁਰੱਖਆ ਮਾਰਚ ਵੀ ਕੱਢਿਆ ਗਿਆ | ਇਸ ਮਾਰਚ ਦੀ ਅਗਵਾਈ ਏ.ਡੀ.ਸੀ.ਪੀ. ਨਵਜੋਤ ਸਿੰਘ ਵਲੋਂ ਕੀਤੀ ਗਈ | ਡੀ.ਸੀ.ਪੀ. ਲਾਲ ਐਂਡ ਆਰਡਰ ਪਰਮਿੰਦਰ ਸਿੰਘ ਭੰਡਾਲ ਨੇ ਦੱਸਿਆ ਕਿ ਇਸ ਲਈ ਵੱਖ-ਵੱਖ ਤਰ੍ਹਾਂ ਦੀਆਂ ਕੇਂਦਰੀ ਸੁਰਖਿਆ ਬਲਾਂ ਆਰ.ਪੀ.ਐੱਫ., ਨੀਮ ਸੁਰੱਖਿਆ ਦਲ ਤੇ ਤੁਰੰਤ ਕਾਰਵਾਈ ਦਸਤਾ ਆਦਿ ਦੀਆਂ 6 ਕੰਪਨੀਆਂ ਤੋਂ ਇਲਾਵਾ ਗੁਆਂਢੀ ਜ਼ਿਲਿ੍ਹਆਂ ਤੋਂ ਪੁਲਿਸ ਟੀਮਾਂ ਵੀ ਸੱਦੀਆਂ ਗਈਆਂ ਹਨ |

ਖ਼ਬਰ ਸ਼ੇਅਰ ਕਰੋ

 

ਅਸਟੇਟ ਵਿਭਾਗ ਦੀ ਟੀਮ ਵਲੋਂ ਸੜਕ/ਫੁੱਟਪਾਥਾਂ 'ਤੇ ਲੱਗੀਆਂ ਨਾਜਾਇਜ਼ ਤੌਰ 'ਤੇ ਰੇਹੜੀ ਫੜ੍ਹੀ ਵਾਲਿਆਂ ਨੂੰ ਹਟਾਉਣ ਦੇ ਲਈ ਵਿੱਢੀ ਮੁਹਿੰਮ

ਛੇਹਰਟਾ, 18 ਮਈ (ਸੁਰਿੰਦਰ ਸਿੰਘ ਵਿਰਦੀ)-ਨਗਰ ਨਿਗਮ ਅੰਮਿ੍ਤਸਰ ਦੇ ਸੰਯੁਕਤ ਕਮਿਸ਼ਨਰ ਹਰਦੀਪ ਸਿੰਘ ਅਤੇ ਮੇਅਰ ਕਰਮਜੀਤ ਸਿੰਘ ਰਿੰਟੂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਅਸਟੇਟ ਅਫਸਰ ਧਰਮਿੰਦਰਜੀਤ ਸਿੰਘ ਦੀ ਨਿਗਰਾਨੀ ਹੇਠ ਵਿਭਾਗ ਦੀ ਟੀਮ ਵਲੋਂ ਨਾਜਾਇਜ਼ ਕਬਜ਼ਿਆਂ ...

ਪੂਰੀ ਖ਼ਬਰ »

ਗ਼ੈਰ-ਸਿੱਖ ਲੜਕੇ ਨਾਲ ਆਪਣੀ ਬੇਟੀ ਦਾ ਵਿਆਹ ਕਰਨ ਵਾਲਾ ਰਾਗੀ ਸਿੰਘ ਬਰਖਾਸਤ

ਅੰਮਿ੍ਤਸਰ, 18 ਮਈ (ਜਸਵੰਤ ਸਿੰਘ ਜੱਸ)-ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਵਿਖੇ ਪੰਜ ਪਿਆਰੇ ਸਾਹਿਬਾਨ ਵਲੋਂ ਬੀਤੇ ਦਿਨੀਂ ਤਖਤ ਸਾਹਿਬ ਦੇ ਇਕ ਹਜ਼ੂਰੀ ਰਾਗੀ ਸ਼ੰਕਰ ਸਿੰਘ ਨੂੰ ਗੁਰਮਤਿ ਮਰਿਯਾਦਾ ਦੇ ਉਲਟ ਆਪਣੀ ਲੜਕੀ ਨੂੰ ਗ਼ੈਰ-ਸਿੱਖ, ਮੋਨੇ ਵਿਅਕਤੀ ...

ਪੂਰੀ ਖ਼ਬਰ »

ਵਿਸ਼ਾਲ ਦੇ ਦਾਦਾ-ਦਾਦੀ ਤੇ ਮਾਤਾ ਨੇ ਇਨਸਾਫ ਲਈ ਲਗਾਈ ਗੁਹਾਰ

ਛੇਹਰਟਾ, 18 ਮਈ (ਸੁਰਿੰਦਰ ਸਿੰਘ ਵਿਰਦੀ)-ਬੀਤੇ ਦਿਨੀਂ ਪੁਲਿਸ ਚੌਕੀ ਖੰਡਵਾਲਾ ਦੇ ਅਧੀਨ ਆਉਂਦੇ ਇਲਾਕਾ ਵਿਕਾਸ ਨਗਰ ਖੰਡਵਾਲਾ ਵਿਖੇ ਹੋਏ ਝਗੜੇ ਨੇ ਉਸ ਵੇਲੇ ਨਵਾਂ ਮੋੜ ਲਿਆ ਜਦੋਂ ਦੂਜੀ ਧਿਰ ਵਿਸ਼ਾਲ ਦੇ ਪਰਿਵਾਰਕ ਮੈਂਬਰਾਂ ਵਲੋਂ ਪੱਤਰਕਾਰਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ ਦੁਆਲੇ ਦੇ ਰਸਤਿਆਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਸਾਂਝੀ ਟੀਮ ਕਰੇਗੀ ਕਾਰਵਾਈ

ਅੰਮਿ੍ਤਸਰ, 18 ਮਈ (ਹਰਮਿੰਦਰ ਸਿੰਘ)-ਸ੍ਰੀ ਹਰਿਮੰਦਰ ਸਾਹਿਬ ਦੇ ਆਲੇ ਦੁਆਲੇ ਦੇ ਇਲਾਕਿਆਂ 'ਚੋਂ ਤੇ ਖ਼ਾਸ ਕਰਕੇ ਵਿਰਾਸਤੀ ਮਾਰਗ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਸੰਬੰਧੀ ਜ਼ਿਲ੍ਹਾ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਵਲੋਂ ਅੱਜ ਪੁਲਿਸ ...

ਪੂਰੀ ਖ਼ਬਰ »

ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਰੋਹ ਦੇ ਪੰਜ ਮੈਂਬਰ ਕਾਬੂ

ਵੇਰਕਾ, 18 ਮਈ (ਪਰਮਜੀਤ ਸਿੰਘ ਬੱਗਾ)-ਥਾਣਾ ਵੱਲ੍ਹਾ ਦੀ ਪੁਲਿਸ ਨੇ ਲੁੱਟ-ਖੋਹ ਦੇ ਦਰਜ ਮਾਮਲੇ 'ਚ ਕਾਰਵਾਈ ਕਰਦਿਆਂ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਹਲਕਾ ਉਤਰੀ ਤੇ ਥਾਣਾ ਸਦਰ ਖੇਤਰ ਦੇ ਵੱਖ-ਵੱਖ ਖੇਤਰਾਂ ਦੇ ਰਹਿਣ ਵਾਲੇ 6 ਮੈਂਬਰੀ ਲੁਟੇਰਾ ਗਰੋਹ ...

ਪੂਰੀ ਖ਼ਬਰ »

ਹੁਣ ਫੂਡ ਸੇਫਟੀ ਵਿਭਾਗ ਨੇ ਕੱਸਿਆ ਪਾਣੀ ਦੀਆਂ ਫੈਕਟਰੀਆਂ ਖਿਲਾਫ ਸ਼ਿਕੰਜਾ

ਅੰਮਿ੍ਤਸਰ , 18 ਮਈ (ਰੇਸ਼ਮ ਸਿੰਘ)-ਪਿਛਲੇ ਦਿਨੀਂ ਸ਼ਹਿਰ 'ਚ ਪਾਣੀ ਦੀਆਂ ਫੈਕਟਰੀਆਂ ਵਲੋਂ ਕੀਤੇ ਜਾ ਰਹੇ ਗੋਰਖਧੰਦੇ ਉਪਰੰਤ ਯੂਨੀਅਨ ਦੀ ਪ੍ਰੈੱਸ ਕਾਨਫੰਰਸ ਉਪਰੰਤ ਸਿਹਤ ਵਿਭਾਗ ਨੇ ਗਤੀ ਫੜ ਲਈ ਹੈ ਜਿਸ ਤਹਿਤ ਅੱਜ ਇਥੇ ਵੱਖ-ਵੱਖ ਥਾਵਾਂ 'ਤੇ ਪੰਜ ਫੈਕਟਰੀਆਂ 'ਤੇ ...

ਪੂਰੀ ਖ਼ਬਰ »

ਜਨਰਲ ਟਿਕਟ ਘਰ 'ਚ ਤਤਕਾਲ ਰਿਜ਼ਰਵੇਸ਼ਨ ਬੁਕਿੰਗ ਸ਼ੁਰੂ

ਅੰਮਿ੍ਤਸਰ, 18 ਮਈ (ਗਗਨਦੀਪ ਸ਼ਰਮਾ)-ਅੰਮਿ੍ਤਸਰ ਰੇਲਵੇ ਸਟੇਸ਼ਨ ਦੇ ਜਨਰਲ ਟਿਕਟ ਘਰ 'ਚ ਤਤਕਾਲ ਰਿਜ਼ਰਵੇਸ਼ਨ ਬੁਕਿੰਗ ਸ਼ੁਰੂ ਹੋ ਗਈ ਹੈ | ਇਸ ਤਰ੍ਹਾਂ ਹੁਣ ਸਟੇਸ਼ਨ ਦੇ ਮੁੱਖ ਦਰਵਾਜ਼ੇ ਜੀ. ਟੀ. ਰੋਡ ਪੁਤਲੀਘਰ ਰਾਹੀਂ ਦਾਖ਼ਲ ਹੋਣ ਵਾਲੇ ਯਾਤਰੀਆਂ ਨੂੰ ਤਤਕਾਲ ਟਿਕਟ ...

ਪੂਰੀ ਖ਼ਬਰ »

ਪੁਲਿਸ ਦੇ ਟ੍ਰੈਫਿਕ ਵਿੰਗ ਵਲੋਂ ਸੜਕ ਸੁਰੱਖਿਆ ਤੇ ਸੁਰੱਖਿਅਤ ਸਕੂਲ ਵਾਹਨ ਨੀਤੀ ਤੋਂ ਕੀਤਾ ਜਾਗਰੂਕ

ਅੰਮਿ੍ਤਸਰ, 18 ਮਈ (ਰੇਸ਼ਮ ਸਿੰਘ)-ਕਮਿਸ਼ਨਰੇਟ ਪੁਲਿਸ ਦੇ ਟਰੈਫਿਕ ਵਿੰਗ ਵਲੋ ਸੜਕ ਸੁਰੱਖਿਆ ਨਿਯਮਾਂ ਅਤੇ ਸੁਰੱਖਿਅਤ ਸਕੂਲ ਵਾਹਨ ਨੀਤੀ ਪ੍ਰਤੀ ਜਾਗਰੂਕਤਾ ਲਈ ਸ੍ਰੀ ਹਰਕਿ੍ਸ਼ਨ ਪਬਲਿਕ ਸਕੂਲ ਚੀਫ ਖ਼ਾਲਸਾ ਦੀਵਾਨ ਜੀ. ਟੀ. ਰੋਡ ਦੇ ਹਾਲ ਵਿਚ ਸਕੂਲੀ ਵੈਨ ਡਰਾਈਵਰਾਂ ...

ਪੂਰੀ ਖ਼ਬਰ »

ਟੀ.ਐਸ.ਯੂ. ਦਾ ਵਫਦ ਮੁੱਖ ਇੰਜੀਨੀਅਰ ਬਾਰਡਰ ਜ਼ੋਨ ਨੰੂ ਮਿਲਿਆ

ਗੁਰਦਾਸਪੁਰ, 18 ਮਈ (ਆਰਿਫ਼)- ਪਟਿਆਲਾ ਤੋਂ ਬਦਲ ਕੇ ਬਾਰਡਰ ਜ਼ੋਨ ਅੰਮਿ੍ਤਸਰ ਵਿਚ ਆਏ ਮੁੱਖ ਇੰਜੀਨੀਅਰ ਬਾਲ ਕਿਸ਼ਨ ਨੰੂ ਅੱਜ ਟੀ.ਐਸ.ਯੂ. ਬਾਰਡਰ ਜ਼ੋਨ ਦਾ ਵਫਦ ਰਮੇਸ਼ ਸ਼ਰਮਾ ਸਕੱਤਰ ਪੰਜਾਬ ਤੇ ਇੰਜੀ: ਕੁਲਵਿੰਦਰ ਸਿੰਘ ਦੀ ਅਗਵਾਈ ਵਿਚ ਮਿਲਿਆ | ਮੁੱਖ ਇੰਜੀਨੀਅਰ ਨੰੂ ...

ਪੂਰੀ ਖ਼ਬਰ »

ਟੇਬਲ ਟੈਨਿਸ ਮੁਕਾਬਲੇ ਵਿਚ ਜੇ. ਜੇ. ਐਸ. ਇਨੋਵੇਸ਼ਨ ਦਾ ਦਬਦਬਾ

ਅੰਮਿ੍ਤਸਰ, 18 ਮਈ (ਗਗਨਦੀਪ ਸ਼ਰਮਾ)-ਚੰਡੀਗੜ੍ਹ ਵਿਖੇ ਕਰਵਾਈ ਤਿੰਨ ਰੋਜ਼ਾ ਟੇਬਲ ਟੈਨਿਸ ਮੁਕਾਬਲੇ ਵਿਚ ਅੰਮਿ੍ਤਸਰ ਨਾਲ ਸੰਬੰਧਿਤ ਜੇ. ਜੇ. ਐਸ. ਇਨੋਵੇਸ਼ਨ ਦੀ ਟੇਬਲ ਟੈਨਿਸ ਅਕੈਡਮੀ ਸਕਾਈ ਹਾਕਸ ਦਾ ਦਬਦਬਾ ਰਿਹਾ | ਸੀ. ਈ. ਓ. ਮੈਡਮ ਰਿਤੂ ਪੁਰੀ ਅਤੇ ਡਾਇਰੈਕਟਰ ...

ਪੂਰੀ ਖ਼ਬਰ »

ਜਾਂਚ ਤੇ ਇਲਾਜ 'ਚ ਲਾਪਰਵਾਹੀ ਕਾਰਨ ਅਸਥਮਾ ਦਿਨ-ਬ-ਦਿਨ ਵੱਧ ਰਿਹਾ-ਡਾ: ਗਰੋਵਰ

ਅੰਮਿ੍ਤਸਰ, 18 ਮਈ (ਰੇਸ਼ਮ ਸਿੰਘ)-ਗਲੋਬਲ ਬਰਡਨ ਆਫ਼ ਡਿਜ਼ੀਜ਼ (ਜੀ. ਬੀ. ਡੀ.) ਅਧਿਅਨ ਦੇ ਅਨੁਸਾਰ ਭਾਰਤ ਵਿਚ 30 ਮਿਲੀਅਨ ਤੋਂ ਵੱਧ ਲੋਕ ਅਸਥਮਾਂ ਦਾ ਸ਼ਿਕਾਰ ਹਨ, ਜੋ ਪੂਰੇ ਵਿਸ਼ਵ ਵਿਚ ਅਸਥਮਾ ਦੇ ਭਾਰ ਦੇ 13.09 ਫ਼ੀਸਦੀ ਦੇ ਬਰਾਬਰ ਹੈ | ਜਦੋਂ ਕਿ ਅਸਥਮਾ ਕਾਰਨ ਹੋਣ ਵਾਲੀਆਂ ...

ਪੂਰੀ ਖ਼ਬਰ »

ਪੁਣੇ ਵਿਖੇ ਅਮਨਦੀਪ ਹਸਪਾਤਲ ਦੇ ਗੋਡੇ ਤੇ ਜੋੜ ਬਦਲਣ ਦੇ ਮਾਹਿਰ ਡਾ: ਅਵਤਾਰ ਸਿੰਘ ਨੇ ਸਾਂਝੇ ਕੀਤੇ ਅਨੁਭਵ

ਅੰਮਿ੍ਤਸਰ, 18 ਮਈ (ਜਸਵੰਤ ਸਿੰਘ ਜੱਸ)- ਰੋਬੋਟਿਕ ਗੋਡੇ ਬਦਲਣ ਦੀ ਸਰਜਰੀ ਦੇ ਖੇਤਰ ਵਿਚ ਅਨੇਕਾਂ ਸਫਲਤਾਵਾਂ ਹਾਸਿਲ ਕਰਨ ਵਾਲੇ ਗੁਰੂ ਨਗਰੀ ਦੇ ਮਾਹਿਰ ਸਰਜਨ ਡਾ: ਅਵਤਾਰ ਸਿੰਘ, ਚੇਅਰਮੈਨ, ਆਰਥੋਪੈਡਿਕਸ ਅਤੇ ਜੁਆਇੰਟ ਰਿਪਲੇਸਮੈਂਟ ਵਿਭਾਗ ਅਮਨਦੀਪ ਹਸਪਤਾਲ, ਨੇ ...

ਪੂਰੀ ਖ਼ਬਰ »

ਸਿਹਤ ਕੇਂਦਰ ਰਾਜਾਸਾਂਸੀ 'ਚ ਮਲੇਰੀਆ/ਡੇਂਗੂ ਜਾਗਰੂਕਤਾ ਕੈਂਪ ਲਗਾਇਆ

ਰਾਜਾਸਾਂਸੀ, 18 ਮਈ (ਹਰਦੀਪ ਸਿੰਘ ਖੀਵਾ)-ਸਥਾਨਕ ਕਸਬਾ ਰਾਜਾਸਾਂਸੀ ਦੇ ਸਿਹਤ ਕੇਂਦਰ ਵਿਖੇ ਚਰਨਜੀਤ ਸਿੰਘ ਸਿਵਲ ਸਰਜਨ ਅੰਮਿ੍ਤਸਰ ਤੇ ਜ਼ਿਲ੍ਹਾ ਮਲੇਰੀਆ ਅਫ਼ਸਰ ਡਾ: ਮਦਨ ਮੋਹਨ ਅਤੇ ਡਾ: ਕੰਵਰ ਅਜੇ ਸਿੰਘ ਐਸ. ਐਮ. ਓ. ਲੋਪੋਕੇ ਦੇ ਦਿਸ਼ਾ ਨਿਰਦੇਸ਼ਾਂ ਹੇਠ ਮਲੇਰੀਆ ਤੇ ...

ਪੂਰੀ ਖ਼ਬਰ »

ਭਾਜਪਾ ਆਗੂ ਡਾ: ਰਾਜੂ ਨੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਸ਼ਹਿਰ ਦੇ ਆਵਾਜਾਈ ਪ੍ਰਬੰਧ ਸੁਧਾਰਨ ਦੀ ਮੰਗ ਕੀਤੀ

ਅੰਮਿ੍ਤਸਰ, 18 ਮਈ (ਹਰਮਿੰਦਰ ਸਿੰਘ)-ਭਾਜਪਾ ਦੇ ਸੀਨੀਅਰ ਆਗੂ ਸਾਬਕਾ ਆਈ.ਏ.ਐੱਸ. ਡਾ: ਜਗਮੋਹਨ ਸਿੰਘ ਰਾਜੂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਅੰਮਿ੍ਤਸਰ ਸ਼ਹਿਰ ਦੀ ਵਿਗੜ ਰਹੀ ਟ੍ਰੈਫਿਕ ਵਿਵਸਥਾ ਅਤੇ ਤੇਜ਼ ਰਫ਼ਤਾਰ ਅਤੇ ਬੇਕਾਬੂ ਵਾਹਨਾਂ ਕਾਰਨ ਸੜਕ ...

ਪੂਰੀ ਖ਼ਬਰ »

ਵਾਟਰ ਸਪਲਾਈ ਦੇ ਪਾਣੀ 'ਚ ਸੀਵਰੇਜ਼ ਦਾ ਪਾਣੀ ਮਿਕਸ ਹੋ ਕੇ ਘਰਾਂ ਵਿਚ ਆਉਣ ਨਾਲ ਵਾਰਡ 82 ਦੇ ਲੋਕਾਂ ਵਿਚ ਮੱਚੀ ਹਾਹਾਕਾਰ

ਛੇਹਰਟਾ, 18 ਮਈ (ਵਡਾਲੀ)-ਵਿਧਾਨ ਸਭਾ ਹਲਕਾ ਪੱਛਮੀ ਅਧੀਨ ਪੈਂਦੀ ਵਾਰਡ ਨੰਬਰ 82 ਦੇ ਵਸਨੀਕ ਅਰਵੀਨ ਕੁਮਾਰ ਭਕਨਾ, ਹਰਦੇਵ ਸਿੰਘ ਭਕਨਾ, ਮਾਸਟਰ ਰਮੇਸ਼ ਕਪੂਰ, ਮਾਸਟਰ ਗੁਪਤਾ, ਰਾਜਿੰਦਰ ਸਿੰਘ, ਦਲਬੀਰ ਸਿੰਘ, ਪ੍ਰਦੀਪ ਸ਼ਰਮਾ, ਮਨਜੀਤ ਸ਼ਰਮਾ, ਸਾਹਿਲ, ਸਤਬੀਰ ਸਿੰਘ ਸੱਤਾ, ...

ਪੂਰੀ ਖ਼ਬਰ »

ਵਧ ਰਹੀਆਂ ਅਪਰਾਧਿਕ ਘਟਨਾਵਾਂ 'ਆਪ' ਸਰਕਾਰ ਦੀ ਨਾਕਾਮੀ ਦਾ ਸਬੂਤ : ਮਹਾਜਨ

ਅੰਮਿ੍ਤਸਰ, 18 ਮਈ (ਹਰਮਿੰਦਰ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਵਿਚ ਦਿਨ-ਦਿਹਾੜੇ ਵੱਧ ਰਹੇ ਕਤਲਾਂ, ਵਧ ਰਹੇ ਅਪਰਾਧਾਂ ਤੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀਆਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਕਾਰਨ ਸੁਰੱਖਿਆ ਚੁਨੌਤੀਆਂ ਦੇ ਮੱਦੇਨਜ਼ਰ ਮੋਦੀ ਸਰਕਾਰ ...

ਪੂਰੀ ਖ਼ਬਰ »

ਰੈਸਲਿੰਗ ਚੈਂਪੀਅਨਸ਼ਿਪ ਵਿਚ ਡੀ.ਏ.ਵੀ. ਸਕੂਲ ਦੇ ਸਲੀਮ ਨੇ ਸੋਨੇ ਦਾ ਤਗਮਾ ਜਿੱਤਿਆ

ਅੰਮਿ੍ਤਸਰ, 18 ਮਈ (ਗਗਨਦੀਪ ਸ਼ਰਮਾ)-ਚੌਥੀ ਅੰਡਰ-15 ਪੰਜਾਬ ਸਟੇਟ ਰੈਸਲਿੰਗ ਚੈਂਪੀਅਨਸ਼ਿੱਪ ਵਿਚ ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ, ਹਾਥੀ ਗੇਟ ਦੇ ਵਿਦਿਆਰਥੀ ਸਲੀਮ ਨੇ 38 ਕਿੱਲੋਗਰਾਮ ਵਰਗ ਵਿਚ ਸੋਨੇ ਦਾ ਤਗਮਾ ਜਿੱਤ ਕੇ ਆਪਣੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ...

ਪੂਰੀ ਖ਼ਬਰ »

ਪੰਜਾਬ ਭਰ ਦੇ 18 ਰੋਡਵੇਜ਼ ਡੀਪੂਆਂ 'ਚ ਰੋਸ ਪ੍ਰਦਰਸ਼ਨ

ਅੰਮਿ੍ਤਸਰ, 18 ਮਈ (ਗਗਨਦੀਪ ਸ਼ਰਮਾ)-ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਆਪਣੇ ਨਿਰਧਾਰਿਤ ਫ਼ੈਸਲੇ ਅਨੁਸਾਰ ਅੱਜ ਬਾਅਦ ਦੁਪਹਿਰ ਪੰਜਾਬ ਭਰ ਦੇ 18 ਰੋਡਵੇਜ਼ ਡੀਪੂਆਂ 'ਚ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸਦੇ ਚੱਲਦਿਆਂ ਸੂਬੇ ਦੀਆਂ ਤਕਰੀਬਨ 1600 ...

ਪੂਰੀ ਖ਼ਬਰ »

ਪੀ. ਸੀ. ਸੀ. ਟੀ. ਯੂ. ਦੇ ਵਫ਼ਦ ਨੇ ਵਿਧਾਇਕ ਡਾ: ਅਜੈ ਗੁਪਤਾ ਨਾਲ ਮੁਲਾਕਾਤ ਕੀਤੀ

ਅੰਮਿ੍ਤਸਰ, 18 ਮਈ (ਰਾਜੇਸ਼ ਕੁਮਾਰ ਸ਼ਰਮਾ)-ਪੀ. ਸੀ. ਸੀ. ਟੀ. ਯੂ. ਦੀ ਟੀਮ ਨੇ ਅੰਮਿ੍ਤਸਰ ਕੇਂਦਰੀ ਹਲਕਾ ਦੇ ਵਿਧਾਇਕ ਡਾ: ਅਜੈ ਗੁਪਤਾ ਨਾਲ ਮੁਲਾਕਾਤ ਕੀਤੀ | ਇਸ ਵਫ਼ਦ 'ਚ ਡਾ: ਗੁਰਦਾਸ ਸਿੰਘ ਸੇਖੋਂ, ਪ੍ਰੋ: ਜੀ. ਐਸ. ਸਿੱਧੂ, ਡਾ: ਬੀ. ਬੀ. ਯਾਦਵ ਅਤੇ ਡਾ: ਨੀਰਜ ਗੁਪਤਾ ...

ਪੂਰੀ ਖ਼ਬਰ »

ਜੀ. ਟੀ. ਰੋਡ ਛੇਹਰਟਾ ਸਥਿਤ ਆਬਾਦੀ ਨਾਰਾਇਣਗੜ੍ਹ ਵਿਖੇ ਗ੍ਰੰਥੀ ਸਿੰਘ ਦਾ ਮੋਟਰਸਾਈਕਲ ਚੋਰੀ

ਛੇਹਰਟਾ, 18 ਮਈ (ਸੁਰਿੰਦਰ ਸਿੰਘ ਵਿਰਦੀ)-ਛੇਹਰਟਾ ਖੇਤਰ ਵਿਚ ਲੁੱਟਾਂ ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਵਧਦੀਆਂ ਹੀ ਜਾ ਰਹੀਆਂ ਹਨ | ਤਾਜ਼ਾ ਮਾਮਲਾ ਗੁਰਦੁਆਰਾ ਕਲਗੀਧਰ ਸਾਹਿਬ ਨਰਾਇਣਗੜ੍ਹ ਛੇਹਰਟਾ ਵਿਖੇ ਸਾਹਮਣੇ ਆਇਆ ਜਿਥੇ ਰੋਜ਼ਾਨਾ ਦੀ ਤਰ੍ਹਾਂ ਗੁਰਦੁਆਰਾ ...

ਪੂਰੀ ਖ਼ਬਰ »

'ਆਪ' ਦੀ ਸਰਕਾਰ ਤੋਂ ਦੋ ਮਹੀਨਿਆਂ 'ਚ ਲੋਕਾਂ ਦਾ ਹੋਇਆ ਮੋਹ ਭੰਗ-ਹਰਪ੍ਰਤਾਪ ਅਜਨਾਲਾ

ਰਾਜਾਸਾਂਸੀ, 18 ਮਈ (ਹਰਦੀਪ ਸਿੰਘ ਖੀਵਾ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਸਾ: ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਗ੍ਰਹਿ ਵਿਖੇ ਯੂਥ ਕਾਂਗਰਸੀ ਆਗੂ ਕੰਵਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ 'ਚ ਹਲਕੇ ਦੇ ਕਾਂਗਰਸੀ ਵਰਕਰਾਂ ਪੰਚਾਂ, ਸਰਪੰਚਾਂ 'ਚ ਉਤਸ਼ਾਹ ਭਰਨ, ...

ਪੂਰੀ ਖ਼ਬਰ »

ਮੇਅਰ ਨੇ ਨੁਕਸਾਨੀਆਂ ਇਮਾਰਤਾਂ ਵਾਲਿਆਂ ਦੇ ਸੁਣੇ ਦੁਖੜੇ

ਅੰਮਿ੍ਤਸਰ, 18 ਮਈ (ਹਰਮਿੰਦਰ ਸਿੰਘ)-ਬੀਤੀ 12 ਮਈ ਨੂੰ ਰੇਲਵੇ ਸਟੇਸ਼ਨ ਵਿਖੇ ਇਕ ਨਿਰਮਾਣ ਅਧੀਨ ਹੋਟਲ ਦੇ ਨਾਲ ਲੱਗਦੀ ਇਮਾਰਤ ਦੇ ਡਿੱਗਣ ਅਤੇ ਉਸ ਦੇ ਨਾਲ ਹੀ 5-6 ਹੋਰ ਨੇੜਲੀਆਂ ਇਮਾਰਤਾਂ ਨੂੰ ਨੁਕਸਾਨ ਪੁੱਜਣ ਕਰਕੇ ਆਪਣੇ ਘਰਾਂ ਤੋਂ ਬੇਘਰ ਹੋ ਕੇ ਮੁਹੱਲੇ ਦੀਆਂ ਸੜਕਾਂ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਨੇ ਸ਼ੁਰੂ ਕੀਤੀ ਦਾਖ਼ਲਾ ਪ੍ਰਕਿਰਿਆ

ਅੰਮਿ੍ਤਸਰ, 18 ਮਈ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਕਾਲਜ ਅੰਮਿ੍ਤਸਰ ਨੇ 2022-23 ਲਈ ਆਨਲਾਈਨ ਅਤੇ ਆਫਲਾਈਨ ਦਾਖ਼ਲਾ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ | ਵਿਦਿਆਰਥੀ ਘਰ ਬੈਠੇ ਹੀ ਵੈੱਬਸਾਈਟ ਦੇ ਮਾਧਿਅਮ ਤੋਂ ਜਾਣਕਾਰੀ ਲੈ ਸਕਦੇ ਹਨ | ਇਸ ਤੋਂ ਇਲਾਵਾ ਵਿਦਿਆਰਥੀ ਕਾਲਜ ...

ਪੂਰੀ ਖ਼ਬਰ »

ਫੈਡਰੇਸ਼ਨ ਆਫ਼ ਹੋਟਲ ਐਂਡ ਰੈਸਟੋਰੈਂਟ ਹਾਊਸ ਐਸੋਸੀਏਸ਼ਨ ਨੇ ਮੰਗਾਂ ਸੰਬੰਧੀ ਵਿਧਾਇਕਾ ਜੀਵਨਜੋਤ ਕੌਰ ਨੂੰ ਕਰਵਾਇਆ ਜਾਣੂੰ

ਅੰਮਿ੍ਤਸਰ, 18 ਮਈ (ਰਾਜੇਸ਼ ਕੁਮਾਰ ਸ਼ਰਮਾ)-ਫੈਡਰੇਸ਼ਨ ਆਫ਼ ਹੋਟਲ ਐਂਡ ਰੈਸਟੋਰੈਂਟ ਹਾਊਸ ਐਸੋਸੀਏਸ਼ਨ ਦੀ ਬੈਠਕ ਪ੍ਰਧਾਨ ਸੁਰਿੰਦਰ ਸਿੰਘ ਗਾਂਧੀ ਦੀ ਅਗਵਾਈ 'ਚ ਹੋਈ, ਜਿਸ 'ਚ ਵਿਧਾਇਕਾ ਜੀਵਨਜੋਤ ਕੌਰ ਵਿਸ਼ੇਸ਼ ਤੌਰ 'ਤ ਪਹੁੰਚੀ | ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ...

ਪੂਰੀ ਖ਼ਬਰ »

153 ਗ੍ਰਾਮ ਹੈਰੋਇਨ, 45 ਹਜ਼ਾਰ ਨਕਦੀ, 3 ਪਿਸਤੌਲਾਂ ਸਮੇਤ 14 ਦੋਸ਼ੀ ਗਿ੍ਫਤਾਰ

ਅੰਮਿ੍ਤਸਰ, 18 ਮਈ (ਰੇਸ਼ਮ ਸਿੰਘ)-ਪੁਲਿਸ ਵਲੋਂ ਨਸ਼ਿਆਂ, ਲੁੱਟਾਂ ਖੋਹਾਂ ਤੇ ਮਾੜੇ ਅਨਸਰਾਂ ਖ਼ਿਲਾਫ਼ ਕੀਤੀ ਗਈ ਕਾਰਵਾਈ ਤਹਿਤ ਅੱਜ ਵੱਖ-ਵੱਖ ਥਾਵਾਂ ਤੋਂ 153 ਗ੍ਰਾਮ ਹੈਰੋਇਨ, 45 ਹਜ਼ਾਰ ਡਰੱਗ ਮਨੀ, 3 ਪਿਸਤੌਲ, 12 ਮੋਬਾਈਲ ਫੋਨ, 3 ਕਾਰਾਂ 3 ਮੋਟਰਸਾਈਕਲ, 3 ਦਾਤਰ 2 ਬੇਸਬਾਲ ਤੇ 9 ...

ਪੂਰੀ ਖ਼ਬਰ »

ਫੋਰ ਐਸ ਵਿੱਦਿਅਕ ਸੰਸਥਾਵਾਂ ਦੇ ਬਾਨੀ ਸੰਤ ਸਿੰਘ ਦੀ ਯਾਦ 'ਚ ਗੁਰਮਤਿ ਸਮਾਗਮ

ਅੰਮਿ੍ਤਸਰ, 18 ਮਈ (ਜਸਵੰਤ ਸਿੰਘ ਜੱਸ)-ਸੰਨ੍ਹ 1893 ਵਿਚ ਸਥਾਪਤ ਸੰਤ ਸਿੰਘ ਸੁੱਖਾ ਸਿੰਘ ਵਿੱਦਿਅਕ ਸੰਸਥਾਵਾਂ ਦੇ ਬਾਨੀ ਸੰਤ ਸਿੰਘ ਦੀ 130ਵੀਂ ਬਰਸੀ ਮੌਕੇ ਫੋਰ ਐਸ ਮਾਡਰਨ ਸਕੂਲ ਵਿਖੇ ਗੁਰਮਤਿ ਸਮਾਗਮ ਸਜਾਇਆ ਗਿਆ | ਸ਼ਬਦ ਕੀਰਤਨ ਉਪਰੰਤ ਸੰਸਥਾਵਾਂ ਦੇ ਡਾਇਰੈਕਟਰ ...

ਪੂਰੀ ਖ਼ਬਰ »

4 ਕਰੋੜ 95 ਲੱਖ ਦੀ ਲਾਗਤ ਨਾਲ ਮੈਟਰੋ ਸਟੇਸ਼ਨਾਂ 'ਤੇ ਬਣਾਏ ਜਾ ਰਹੇ ਹਨ ਪਖਾਨੇ

ਅੰਮਿ੍ਤਸਰ, 18 ਮਈ (ਹਰਮਿੰਦਰ ਸਿੰਘ)-ਬੀ.ਆਰ. ਟੀ. ਐੱਸ. ਪ੍ਰਾਜੈਕਟ ਤਹਿਤ ਸ਼ਹਿਰ ਵਿਚ ਚੱਲਣ ਵਾਲੀਆਂ ਮੈਟਰੋ ਬੱਸਾਂ ਦੇ ਵੱਖ-ਵੱਖ ਜਗ੍ਹਾ 'ਤੇ ਬਣੇ ਸਟੇਸ਼ਨਾਂ 'ਤੇ ਮੁੱਢਲੀ ਸਹੂਲਤ ਵਜੋਂ ਪਖਾਨੇ ਤਿਆਰ ਕੀਤੇ ਜਾਣ ਦਾ ਕੰਮ ਸ਼ੁਰੂ ਹੋ ਗਿਆ ਹੈ ਅਤੇ ਕਈ ਮੈਟਰੋ ਬੱਸ ...

ਪੂਰੀ ਖ਼ਬਰ »

ਫਾਸ਼ੀਵਾਦ ਹਮਲਿਆਂ ਵਿਰੋਧੀ ਫ਼ਰੰਟ ਵਲੋਂ ਮਾਝਾ ਜ਼ੋਨ ਕਨਵੈਨਸ਼ਨ

ਅੰਮਿ੍ਤਸਰ, 18 ਮਈ (ਗਗਨਦੀਪ ਸ਼ਰਮਾ)-ਫਾਸ਼ੀਵਾਦ ਹਮਲਿਆਂ ਵਿਰੋਧੀ ਫ਼ਰੰਟ ਵਲੋਂ ਮੋਦੀ ਸਰਕਾਰ ਦੇ ਫਿਰਕੂ-ਫਾਸ਼ੀਵਾਦੀ ਹਮਲਿਆਂ ਵਿਰੁਧ ਸੰਵਿਧਾਨਕ ਮਨੁੱਖੀ ਅਧਿਕਾਰਾਂ ਤੇ ਸੰਘਾਤਮਿਕ ਢਾਂਚੇ ਦੀ ਰਾਖੀ ਲਈ ਲੋਕ ਸੰਘਰਸ਼ ਤਿੱਖੇ ਕਰਨ ਦਾ ਹੋਕਾ ਹਰੇਕ ਕਸਬੇ ਤੇ ...

ਪੂਰੀ ਖ਼ਬਰ »

ਵਿਰਸਾ ਵਿਹਾਰ ਵਿਖੇ 22 ਤੋਂ ਸ਼ੁਰੂ ਹੋਵੇਗਾ 10 ਰੋਜ਼ਾ ਰਾਸ਼ਟਰੀ ਰੰਗਮੰਚ ਉਤਸਵ

ਅੰਮਿ੍ਤਸਰ, 18 ਮਈ (ਹਰਮਿੰਦਰ ਸਿੰਘ)-ਮੰਚ ਰੰਗਮੰਚ ਵਲੋਂ ਵਿਰਸਾ ਵਿਹਾਰ ਸੁਸਾਇਟੀ ਦੇ ਸਹਿਯੋਗ ਨਾਲ 22 ਮਈ ਤੋਂ 10 ਰੋਜ਼ਾ ਰਾਸ਼ਟਰੀ ਰੰਗਮੰਚ ਉਤਸਵ ਸ਼ੁਰੂ ਕੀਤਾ ਜਾ ਰਿਹਾ ਹੈ ਜੋ 31 ਮਈ ਤੱਕ ਚੱਲੇਗਾ | ਇਹ ਜਾਣਕਾਰੀ ਮੰਚ ਰੰਗਮੰਚ ਦੇ ਮੁਖੀ ਤੇ ਵਿਰਸਾ ਵਿਹਾਰ ਸੁਸਾਇਟੀ ਦੇ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਜ਼ਿਲ੍ਹਾ ਪੱਧਰੀ ਮੀਟਿੰਗ

ਰਾਜਾਸਾਂਸੀ, 18 ਮਈ (ਹਰਦੀਪ ਸਿੰਘ ਖੀਵਾ)-ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਰਾਜਾਸਾਂਸੀ ਨੇੜੇ ਗੁਰਦਵਾਰਾ ਮੋਰਚਾ ਸਾਹਿਬ ਵਿਖੇ ਹੋਈ | ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ਸੂਬਾ ਪ੍ਰਧਾਨ ਜੋਗਿੰਦਰ ਉਗਰਾਹਾਂ ਤੇ ਸੂਬਾ ਮੀਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX