ਤਾਜਾ ਖ਼ਬਰਾਂ


ਬਿਹਾਰ ਦੇ ਮੁੱਖ ਮੰਤਰੀ ਅਤੇ ਜਨਤਾ ਦਲ (ਯੂ) ਦੇ ਨੇਤਾ ਨਿਤੀਸ਼ ਕੁਮਾਰ ਅੱਜ ਸ਼ਾਮ 4 ਵਜੇ ਰਾਜ ਭਵਨ 'ਚ ਰਾਜਪਾਲ ਫੱਗੂ ਚੌਹਾਨ ਨਾਲ ਕਰਨਗੇ ਮੁਲਾਕਾਤ
. . .  4 minutes ago
ਨਵੀਂ ਦਿੱਲੀ, 9 ਅਗਸਤ-ਬਿਹਾਰ ਦੇ ਮੁੱਖ ਮੰਤਰੀ ਅਤੇ ਜਨਤਾ ਦਲ (ਯੂ) ਦੇ ਨੇਤਾ ਨਿਤੀਸ਼ ਕੁਮਾਰ ਅੱਜ ਸ਼ਾਮ 4 ਵਜੇ ਰਾਜ ਭਵਨ 'ਚ ਰਾਜਪਾਲ ਫੱਗੂ ਚੌਹਾਨ ਨਾਲ ਮੁਲਾਕਾਤ ਕਰਨਗੇ।
ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਦਾ ਵੱਡਾ ਐਕਸ਼ਨ, ਕਾਰਜਕਾਰੀ ਇੰਜੀਨੀਅਰ ਪੁਨੀਤ ਸ਼ਰਮਾ ਨੂੰ ਕੀਤਾ ਮੁਅੱਤਲ
. . .  13 minutes ago
ਚੰਡੀਗੜ੍ਹ, 9 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਗ਼ੈਰ-ਕਾਨੂੰਨੀ ਮਾਈਨਿੰਗ ਸੰਬੰਧੀ ਅਖ਼ਤਿਆਰ ਕੀਤੀ ਗਈ ਜ਼ੀਰੋ ਟੋਲਰੈਂਸ ਨੀਤੀ ਤਹਿਤ ਅੱਜ ਇਕ ਹੋਰ ਵੱਡੀ ਕਾਰਵਾਈ ਕਰਦਿਆਂ ਕਾਰਜਕਾਰੀ ਇੰਜੀਨੀਅਰ ਖਣਨ ਰੂਪਨਗਰ ਪੁਨੀਤ ਸ਼ਰਮਾ ਨੂੰ ਡਿਊਟੀ ਦੌਰਾਨ ਅਣਗਹਿਲੀ...
ਹਲਕਾ ਅਮਲੋਹ 'ਚ 'ਲੰਪੀ ਧਫ਼ੜੀ ਰੋਗ' ਬਿਮਾਰੀ ਦਾ ਕਹਿਰ, ਰਾਜੂ ਖੰਨਾ ਨੇ ਕੀਤਾ ਪਿੰਡਾਂ ਦਾ ਦੌਰਾ
. . .  about 1 hour ago
ਅਮਲੋਹ, 9 ਅਗਸਤ (ਕੇਵਲ ਸਿੰਘ)-'ਲੰਪੀ ਧਫ਼ੜੀ ਰੋਗ' ਬਿਮਾਰੀ ਦਾ ਹਲਕਾ ਅਮਲੋਹ ਦੇ ਪਸ਼ੂਆਂ 'ਚ ਕਾਫੀ ਪ੍ਰਭਾਵ ਦੇਖਣ ਨੂੰ ਮਿਲਿਆ ਜਿਸ ਦਾ ਪਤਾ ਲੱਗਦਿਆਂ ਹੀ ਹਲਕਾ ਅਮਲੋਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ...
ਵਿਧਵਾ ਔਰਤ ਦੇ 22 ਸਾਲਾ ਨੌਜਵਾਨ ਪੁੱਤਰ ਦੀ ਨਸ਼ੇ ਨੇ ਲਈ ਜਾਨ
. . .  about 1 hour ago
ਚੋਗਾਵਾਂ, 9 ਅਗਸਤ (ਗੁਰਬਿੰਦਰ ਸਿੰਘ ਬਾਗੀ)- ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਚੋਗਾਵਾਂ ਹਾਲ ਵਾਸੀ ਪਿੰਡ ਕੋਹਾਲਾ ਦੇ ਇਕ ਵਿਧਵਾ ਔਰਤ ਬਲਵਿੰਦਰ ਕੌਰ ਜਿਸਦੇ ਪਤੀ ਸੁਰਜੀਤ ਸਿੰਘ ਦੀ 15 ਸਾਲ ਪਹਿਲਾਂ ਮੌਤ ਹੋ ਚੁੱਕੀ ਹੈ ਤੇ ਨੌਜਵਾਨ ਪੁੱਤਰ ਰਵੀ ਸਿੰਘ ਉਮਰ...
ਸੂਏ 'ਚ ਤੈਰਦੀ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  about 1 hour ago
ਲੋਪੋਕੇ, 9 ਅਗਸਤ (ਗੁਰਵਿੰਦਰ ਸਿੰਘ ਕਲਸੀ) - ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਮਾਨਾਂਵਾਲਾ ਸੂਏ ਵਿਚੋ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦੀ ਖ਼ਬਰ ਹੈ। ਇਸ ਸੰਬੰਧੀ ਥਾਣਾ ਲੋਪੋਕੇ ਦੇ ਐੱਸ.ਐੱਚ.ਓ. ਮਨਤੇਜ ਸਿੰਘ...
ਮਹਾਰਾਸ਼ਟਰ ਮੰਤਰੀ ਮੰਡਲ ਦਾ ਵਿਸਥਾਰ
. . .  about 1 hour ago
ਮੁੰਬਈ, 8 ਅਗਸਤ - ਮਹਾਰਾਸ਼ਟਰ ਮੰਤਰੀ ਮੰਡਲ ਦਾ ਵਿਸਥਾਰ ਹੋਇਆ ਹੈ। ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨੇ 18 ਵਿਧਾਇਕਾਂ ਮੰਤਰੀ ਵਜੋਂ ਸਹੁੰ ਚੁਕਾਈ...
ਜੇ.ਡੀ.ਯੂ. ਨੇ ਰਾਜਪਾਲ ਤੋਂ ਮੰਗਿਆ ਸਮਾਂ - ਸੂਤਰ
. . .  about 1 hour ago
ਪਟਨਾ, 9 ਅਗਸਤ - ਸੂਤਰਾਂ ਅਨੁਸਾਰ ਬਿਹਾਰ 'ਚ ਸੱਤਾਧਾਰੀ ਗੱਠਜੋੜ ਦੇ ਭਾਈਵਾਲਾਂ ਵਿਚ ਵਧਦੇ ਟਕਰਾਅ ਦੌਰਾਨ ਜਨਤਾ ਦਲ (ਯੂ) ਨੇ ਬਿਹਾਰ ਦੇ ਰਾਜਪਾਲ ਤੋਂ ਮਿਲਣ ਦਾ ਸਮਾਂ ਮੰਗਿਆ...
ਨਿੱਜੀ ਬੱਸਾਂ ਦੀ ਹੜਤਾਲ ਹੋਣ ਕਾਰਨ ਸਵਾਰੀਆਂ ਹੋ ਰਹੀਆਂ ਖੱਜਲ ਖੁਆਰ
. . .  about 1 hour ago
ਅਜਨਾਲਾ, 9 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਆਪਣੀਆਂ ਮੰਗਾਂ ਨੂੰ ਲੈ ਕੇ ਨਿੱਜੀ ਬੱਸ ਮਾਲਕਾਂ ਵੱਲੋਂ ਅੱਜ ਕੀਤੀ ਸੂਬਾ ਪੱਧਰੀ ਹੜਤਾਲ ਕਾਰਨ ਆਪਣੀ ਮੰਜ਼ਿਲ 'ਤੇ ਪਹੁੰਚਣ ਵਾਲੀਆਂ ਸਵਾਰੀਆਂ ਨੂੰ ਭਾਰੀ ਮੁਸ਼ਕਲਾਂ...
ਦੇਸ਼ ਦੀ ਵੰਡ ਸਮੇਂ ਹੋਈ ਹਿੰਸਾ ਦੌਰਾਨ ਜਾਨਾਂ ਗੁਆਉਣ ਵਾਲੇ ਪੰਜਾਬੀਆਂ ਦੀ ਯਾਦ ਨੂੰ ਸਮਰਪਿਤ ਸਮੂਹਿਕ ਅਰਦਾਸ ਸਮਾਗਮ 16 ਅਗਸਤ ਨੂੰ
. . .  about 1 hour ago
ਅੰਮ੍ਰਿਤਸਰ, 9 ਅਗਸਤ (ਜਸਵੰਤ ਸਿੰਘ ਜੱਸ)- 75 ਸਾਲ ਪਹਿਲਾਂ ਹਿੰਦੁਸਤਾਨ ਦੀ ਵੰਡ ਵੇਲੇ ਸੰਨ 1947 ਵਿਚ ਸਰਹੱਦ ਦੇ ਦੋਵੇਂ ਪਾਸੇ ਮਾਰੇ ਗਏ 10 ਲੱਖ ਬੇਦੋਸ਼ੇ ਪੰਜਾਬੀਆਂ ਦੀ ਯਾਦ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਮੂਹਿਕ ਅਰਦਾਸ ਕੀਤੀ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ...
ਦੋਆਬਾ ਕਿਸਾਨ ਕਮੇਟੀ ਵਲੋਂ ਬਿਜਲੀ ਸੋਧ ਬਿੱਲ 2022 ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ
. . .  about 1 hour ago
ਟਾਂਡਾ ਉੜਮੁੜ, 9 ਅਗਸਤ (ਭਗਵਾਨ ਸਿੰਘ ਸੈਣੀ) - ਬਿਜਲੀ ਘਰ ਚੌਕ ਟਾਂਡਾ ਵਿਖੇ ਦੋਆਬਾ ਕਿਸਾਨ ਕਮੇਟੀ (ਪੰਜਾਬ) ਦੇ ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ ਦੀ ਅਗਵਾਈ 'ਚ ਕਿਸਾਨਾਂ ਨੇ ਕੇਂਦਰ ਸਰਕਾਰ ਵਲੋਂ ਬਿਜਲੀ ਸੋਧ ਬਿੱਲ 2022 ਸੰਸਦ 'ਚ ਪੇਸ਼ ਕਰਨ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ ਕੀਤਾ। ਵੱਡੀ ਗਿਣਤੀ 'ਚ ਇਕੱਤਰ...
ਮੌਸਮ ਵਿਭਾਗ ਵਲੋਂ ਮਹਾਰਾਸ਼ਟਰ ਦੇ ਜ਼ਿਲ੍ਹਿਆਂ 'ਚ ਬਰਸਾਤ ਦਾ ਰੈੱਡ ਅਲਰਟ
. . .  about 2 hours ago
ਮੁੰਬਈ, 9 ਅਗਸਤ - ਮੌਸਮ ਵਿਭਾਗ ਨੇ ਮਹਾਰਾਸ਼ਟਰ ਦੇ ਜ਼ਿਲ੍ਹਿਆਂ 'ਚ ਬਰਸਾਤ ਦਾ ਰੈੱਡ ਅਲਰਟ ਜਾਰੀ ਕੀਤਾ...
ਨਿੱਜੀ ਬੱਸਾਂ ਵਾਲਿਆਂ ਨੇ ਬਠਿੰਡਾ- ਚੰਡੀਗੜ ਮੁੱਖ ਸੜਕ ਕੀਤੀ ਬੰਦ
. . .  about 2 hours ago
ਭਵਾਨੀਗੜ੍ਹ, 9 ਅਗਸਤ (ਰਣਧੀਰ ਸਿੰਘ ਫੱਗੂਵਾਲਾ) - ਨਿੱਜੀ ਬੱਸਾਂ ਵਾਲਿਆਂ ਨੇ ਆਪਣੀਆਂ ਮੰਗਾਂ ਦੇ ਸੰਬੰਧ ਵਿਚ ਬਠਿੰਡਾ-ਚੰਡੀਗੜ ਮੁੱਖ ਸੜਕ ਨੂੰ ਬੱਸਾਂ ਲਗਾ ਕੇ ਪੂਰਨ ਤੌਰ 'ਤੇ ਬੰਦ ਕਰ ਦਿੱਤਾ...
ਚਾਂਦੀ ਦਾ ਤਗਮਾ ਜੇਤੂ ਰਗਬੀ ਖਿਡਾਰਣ ਦਾ ਅੰਮਿ੍ਤਸਰ ਹਵਾਈ ਅੱਡੇ 'ਤੇ ਭਰਵਾਂ ਸਵਾਗਤ
. . .  about 3 hours ago
ਚਾਂਦੀ ਦੇ ਤਗਮੇ 'ਤੇ ਕਬਜਾ ਕੀਤਾ ਹੈ।ਇਸ ਭਾਰਤੀ ਰਗਬੀ ਟੀਮ ਵਿਚ ਪੰਜਾਬ ਦੀ ਇਕੋ ਇਕ ਖਿਡਾਰਣ ਰਮਣੀਕ ਕੌਰ ਵੀ ਸ਼ਾਮਿਲ ਹੈ।ਚਾਂਦੀ ਦਾ ਤਗਮਾ ਜਿੱਤਣ ਵਾਲੀ ਰਮਣੀਕ ਕੌਰ ਦਾ ਅੱਜ ਭਾਰਤ ਵਾਪਸੀ ਮੌਕੇ ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ...
ਨਿੱਜੀ ਟਰਾਂਸਪੋਰਟਰਾਂ ਅਤੇ ਮਿੰਨੀ ਬੱਸ ਆਪ੍ਰੇਟਰਾਂ ਵਲੋਂ ਅੰਮ੍ਰਿਤਸਰ ਬੱਸ ਅੱਡਾ ਬੰਦ
. . .  about 3 hours ago
ਅੰਮ੍ਰਿਤਸਰ, 9 ਅਗਸਤ (ਗਗਨਦੀਪ ਸ਼ਰਮਾ) - ਪੰਜਾਬ ਮੋਟਰ ਯੂਨੀਅਨ ਐਕਸ਼ਨ ਕਮੇਟੀ ਦੇ ਫ਼ੈਸਲੇ ਅਨੁਸਾਰ ਨਿੱਜੀ ਟਰਾਂਸਪੋਰਟਰਾਂ ਅਤੇ ਮਿੰਨੀ ਬੱਸ ਆਪ੍ਰੇਟਰਾਂ ਵੱਲੋਂ ਅੱਜ ਸਵੇਰੇ ਸਾਢੇ ਸੱਤ ਵਜੇ ਤੋਂ ਬੱਸ ਅੱਡਾ ਬੰਦ ਕਰ...
ਨਿੱਜੀ ਬੱਸ ਆਪ੍ਰੇਟਰਾਂ ਵਲੋਂ ਤਲਵੰਡੀ ਸਾਬੋ ਬੱਸ ਅੱਡੇ 'ਤੇ ਚੱਕਾ ਜਾਮ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
. . .  about 3 hours ago
ਤਲਵੰਡੀ ਸਾਬੋ, 9 ਅਗਸਤ (ਰਣਜੀਤ ਸਿੰਘ ਰਾਜੂ) - ਹੱਕੀ ਮੰਗਾਂ ਨੂੰ ਲੈ ਕੇ ਸੂਬਾ ਪੱਧਰੀ ਹੜਤਾਲ ਦੇ ਸੱਦੇ 'ਤੇ ਅੱਜ ਇਤਿਹਾਸਿਕ ਨਗਰ ਤਲਵੰਡੀ ਸਾਬੋ ਦੇ ਬੱਸ ਅੱਡੇ ਦੇ ਗੇਟ ਬੰਦ ਕਰਕੇ ਨਿੱਜੀ ਟਰਾਂਸਪੋਟਰਾਂ...
ਸਰਕਾਰੀ ਬੱਸਾਂ ’ਚ ਮਹਿਲਾਵਾ ਨੂੰ ਮੁਫ਼ਤ ਸਹੂਲਤ ਦੇ ਰੋਸ ਵਜੋਂ ਫਗਵਾੜਾ ਬੱਸ ਸਟੈਂਡ ’ਤੇ ਧਰਨਾ ਸ਼ੁਰੂ
. . .  about 3 hours ago
ਫਗਵਾੜਾ, 9 ਅਗਸਤ (ਹਰਜੋਤ ਸਿੰਘ ਚਾਨਾ)- ਪੰਜਾਬ ਸਰਕਾਰ ਵਲੋਂ ਸਰਕਾਰੀ ਬੱਸਾਂ ’ਚ ਮਹਿਲਾਵਾ ਨੂੰ ਮੁਫ਼ਤ ਸਹੂਲਤ ਦਿੱਤੇ ਜਾਣ ਤੋਂ ਖਫ਼ਾ ਹੋਏ ਨਿੱਜੀ ਬੱਸ ਆਪ੍ਰੇਟਰਾਂ ਨੇ ਅੱਜ ਬੱਸ ਸਟੈਂਡ ਵਿਖੇ ਰੋਸ ਧਰਨਾ ਦਿੱਤਾ ਤੇ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜੀ ਕੀਤੀ। ਇਸ ਮੌਕੇ ਬੁਲਾਰਿਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ...
ਹਰਪਾਲ ਸਿੰਘ ਚੀਮਾ ਸ਼ਹੀਦ ਭਗਤ ਸਿੰਘ ਢਢੋਗਲ ਦੀ ਬਰਸੀ ਮੌਕੇ ਦੇਣਗੇ ਸ਼ਰਧਾਂਜਲੀ
. . .  about 3 hours ago
ਸੰਗਰੂਰ, 9 ਅਗਸਤ (ਧੀਰਜ ਪਸ਼ੋਰੀਆ) - ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਅੱਜ ਸ਼ਹੀਦ ਭਗਤ ਸਿੰਘ ਢਢੋਗਲ ਦੀ ਬਰਸੀ ਮੌਕੇ ਪਿੰਡ ਢਢੋਗਲ (ਧੂਰੀ) ਵਿਖੇ ਸਵੇਰੇ 11 ਵਜੇ ਸ਼ਾਮਿਲ ਹੋ ਕੇ ਸ਼ਰਧਾ ਦੇ ਫੁੱਲ ਭੇਟ...
ਸੁਨਾਮ ਵਿਖੇ ਨਿੱਜੀ ਅਤੇ ਮਿੰਨੀ ਬੱਸ ਆਪਰੇਟਰਾਂ ਵਲੋਂ ਚੱਕਾ ਜਾਮ
. . .  about 3 hours ago
ਸੁਨਾਮ ਊਧਮ ਸਿੰਘ ਵਾਲਾ, 9 ਅਗਸਤ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਨਿੱਜੀ ਅਤੇ ਮਿੰਨੀ ਬੱਸ ਆਪਰੇਟਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਮੋਟਰ ਯੂਨੀਅਨ ਦੇ ਸੱਦੇ ’ਤੇ ਅੱਜ ਸੁਨਾਮ ਵਿਖੇ ਧਰਨਾ ਦੇਣ ਉਪਰੰਤ ਚੱਕਾ ਜਾਮ ਕਰ ਕੇ ਪੰਜਾਬ ਸਰਕਾਰ...
ਨਿੱਜੀ ਬੱਸਾਂ ਦੀ ਹੜਤਾਲ, ਸਵਾਰੀਆਂ ਪ੍ਰੇਸ਼ਾਨ
. . .  about 3 hours ago
ਹੰਡਿਆਇਆ, 9 ਅਗਸਤ (ਗੁਰਜੀਤ ਸਿੰਘ ਖੁੱਡੀ) - ਬੱਸ ਆਪਰੇਟਰ ਯੂਨੀਅਨ (ਪੰਜਾਬ) ਦੇ ਸੱਦੇ 'ਤੇ ਅੱਜ ਨਿੱਜੀ ਬੱਸਾਂ ਦੀ ਹੜਤਾਲ ਬੱਸਾਂ ਦੀ ਹੜਤਾਲ ਹੋਣ ਕਾਰਨ ਸਵਾਰੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਥੇ ਵਰਣਨਯੋਗ ਹੈ ਕਿ ਪਿਛਲੀ ਕਾਂਗਰਸ ਸਰਕਾਰ ਵਲੋਂ ਸਰਕਾਰੀ ਬੱਸਾਂ...
ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 12751 ਨਵੇਂ ਮਾਮਲੇ
. . .  about 4 hours ago
ਨਵੀਂ ਦਿੱਲੀ, 9 ਅਗਸਤ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 12,751 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਤੇ 16,412 ਠੀਕ ਹੋਏ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ...
ਸ਼ਿਵ ਸੈਨਾ ਵਲੋਂ ਵਿਰੋਧੀ ਧਿਰ ਦੇ ਨੇਤਾ ਲਈ ਅੰਬਦਾਸ ਦਾਨਵੇ ਦੀ ਸਿਫ਼ਾਰਿਸ਼
. . .  about 5 hours ago
ਮੁੰਬਈ, 9 ਅਗਸਤ - ਮਹਾਰਾਸ਼ਟਰ ਵਿਧਾਨ ਪ੍ਰੀਸ਼ਦ ਵਿਚ ਸਭ ਤੋਂ ਵੱਡੀ ਵਿਰੋਧੀ ਪਾਰਟੀ ਹੋਣ ਦੇ ਨਾਤੇ ਸ਼ਿਵ ਸੈਨਾ ਨੇ ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ ਲਈ ਅੰਬਦਾਸ ਦਾਨਵੇ ਦੀ ਸਿਫ਼ਾਰਿਸ਼ ਕੀਤੀ ਹੈ।ਊਧਵ ਠਾਕਰੇ ਨੇ ਵਿਧਾਨ...
ਮੇਰਾ ਫਲੋਰੀਡਾ ਘਰ ਐਫ.ਬੀ.ਆਈ. ਦੁਆਰਾ ਘੇਰਾਬੰਦੀ ਤਹਿਤ - ਟਰੰਪ
. . .  about 5 hours ago
ਵਾਸ਼ਿੰਗਟਨ, 9 ਅਗਸਤ - ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਸ਼ਲ ਮੀਡੀਆ ਪੋਸਟ 'ਤੇ ਆਪਣੇ ਮਾਰ-ਏ-ਲਾਗੋ ਜਾਇਦਾਦ 'ਤੇ ਐਫ.ਬੀ.ਆਈ. ਛਾਪੇ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮੇਰਾ ਸੁੰਦਰ ਘਰ ਫਲੋਰੀਡਾ ਦੇ ਪਾਮ ਬੀਚ ਵਿਚ...
⭐ਮਾਣਕ - ਮੋਤੀ⭐
. . .  about 5 hours ago
⭐ਮਾਣਕ - ਮੋਤੀ⭐
ਲੁਧਿਆਣਾ ਵਿਚ ਧਾਰਾ 144 ਲਾਗੂ
. . .  1 day ago
ਲੁਧਿਆਣਾ ,8 ਅਗਸਤ (ਪਰਮਿੰਦਰ ਸਿੰਘ ਆਹੂਜਾ) -ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਅੱਜ ਦੇਰ ਰਾਤ ਇਕ ਹੁਕਮ ਜਾਰੀ ਕਰਕੇ ਸ਼ਹਿਰ ਵਿਚ ਧਾਰਾ 144 ਲਗਾ ਦਿੱਤੀ ਗਈ ਹੈ । ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਵਲੋਂ ਅੱਜ ...
ਡੀ.ਸੀ. ਨੇ ਪੂਰੇ ਪੰਜਾਬ ’ਚ ਗੋਲਡਨ ਸੰਧਰ ਸ਼ੂਗਰ ਮਿੱਲ ਦੀ ਜਾਇਦਾਦ ਅਟੈਚ ਕਰਨ ਦੇ ਹੁਕਮ ਕੀਤੇ ਜਾਰੀ
. . .  1 day ago
ਫਗਵਾੜਾ, 8 ਅਗਸਤ (ਹਰਜੋਤ ਸਿੰਘ ਚਾਨਾ)- ਫਗਵਾੜਾ ਵਿਖੇ ਮੈਸ ਗੋਲਡਨ ਸੰਧਰ ਸ਼ੂਗਰ ਮਿੱਲ ਲਿਮਿਟਡ ਵਲੋਂ ਕਿਸਾਨਾਂ ਨੂੰ ਗੰਨੇ ਦੀ ਬਕਾਇਆ ਅਦਾਇਗੀ ਨਾ ਕਰਨ ’ਤੇ ਡਿਪਟੀ ਕਮਿਸ਼ਨਰ ਕਪੂਰਥਲਾ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਜੇਠ ਸੰਮਤ 554
ਵਿਚਾਰ ਪ੍ਰਵਾਹ: ਸਾਡੀ ਬੇਲਾਗਤਾ ਕਾਰਨ ਭ੍ਰਿਸ਼ਟਾਚਾਰ ਦਾ ਰੁਝਾਨ ਜਾਰੀ ਰਹਿੰਦਾ ਹੈ। -ਬੈਸ ਮੇਅਰਸਨ

ਤਰਨਤਾਰਨ

ਹਰੀਕੇ ਪੱਤਣ ਦੀ ਨਾਜਾਇਜ਼ ਕਬਜ਼ੇ ਤੋਂ ਛੁਡਾਈ ਜ਼ਮੀਨ ਦੀ ਬੋਲੀ ਮੌਕੇ ਕਿਸਾਨ ਜਥੇਬੰਦੀਆਂ ਤੇ ਪਿੰਡ ਵਾਸੀ ਆਹਮੋ-ਸਾਹਮਣੇ

ਹਰੀਕੇ ਪੱਤਣ, 18 ਮਈ (ਸੰਜੀਵ ਕੁੰਦਰਾ) - ਕਸਬਾ ਹਰੀਕੇ ਪੱਤਣ ਦੀ 89 ਕਿੱਲੇ ਪੰਚਾਇਤੀ ਜ਼ਮੀਨ ਜਿਸ ਦਾ ਕਬਜ਼ਾ ਪੰਚਾਇਤੀ ਵਿਭਾਗ ਵਲੋਂ 15 ਮਈ ਨੂੰ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਲਿਆ ਗਿਆ ਸੀ ਅਤੇ ਪੰਚਾਇਤ ਵਿਭਾਗ ਵਲੋਂ ਸ੍ਰੀ ਦੁਰਗਾ ਮੰਦਰ ...

ਪੂਰੀ ਖ਼ਬਰ »

ਭਲਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ ਵਿਖੇ ਹੋਵੇਗਾ ਪਲੇਸਮੈਂਟ ਕੈਂਪ

ਤਰਨ ਤਾਰਨ, 18 ਮਈ (ਹਰਿੰਦਰ ਸਿੰਘ) - ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਬੇਰੁਜ਼ਗਾਰ ਲੜਕੇ ਅਤੇ ਲੜਕੀਆਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਮਿਤੀ 20 ਮਈ ਨੂੰ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਉਰੋ ਕਮਰਾ ਨੰਬਰ 115, ਪਹਿਲੀ ਮੰਜ਼ਿਲ ਜ਼ਿਲ੍ਹਾ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਸਮੇਤ 2 ਗਿ੍ਫ਼ਤਾਰ, ਇਕ ਫ਼ਰਾਰ

ਤਰਨ ਤਾਰਨ, 18 ਮਈ (ਹਰਿੰਦਰ ਸਿੰਘ) - ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਛਾਪੇਮਾਰੀ ਦੌਰਾਨ ਨਸ਼ੀਲੀਆਂ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ ਜਦਕਿ ਇਕ ਵਿਅਕਤੀ ਫ਼ਰਾਰ ਹੈ | ਇਸ ਸੰਬੰਧੀ ...

ਪੂਰੀ ਖ਼ਬਰ »

ਪਾਵਰਕਾਮ ਦੇ ਮੁਲਾਜ਼ਮਾਂ ਵਲੋਂ ਬਿਜਲੀ ਚੋਰੀ ਵਿਰੁੱਧ ਲਗਾਤਾਰ ਛਾਪੇਮਾਰੀ

ਖੇਮਕਰਨ, 18 ਮਈ (ਰਾਕੇਸ਼ ਬਿੱਲਾ) - ਸਰਹੱਦੀ ਇਲਾਕੇ 'ਚ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਕੁੰਡੀ ਹਟਾਓ ਮੁਹਿੰਮ ਤਹਿਤ ਪਾਵਰਕਾਮ ਦੇ ਮੁਲਾਜ਼ਮਾਂ ਵਲੋਂ ਲਗਾਤਾਰ ਛਾਪੇ ਮਾਰੇ ਜਾ ਰਹੇ ਹਨ | ਇਨ੍ਹਾਂ ਛਾਪਿਆ ਦੌਰਾਨ ਜਿਥੇ ਨਾਜਾਇਜ਼ ਕੁੰਡੀਆਂ ਹਟਾਈਆਂ ਜਾ ਰਹੀਆਂ ਹਨ, ...

ਪੂਰੀ ਖ਼ਬਰ »

ਜ਼ਹਿਰੀਲੇ ਪਾਣੀ ਰਾਹੀਂ ਲੱਖਾਂ ਲੋਕਾਂ ਨੂੰ ਪਰੋਸੀਆਂ ਜਾ ਰਹੀਆਂ ਹਨ ਬਿਮਾਰੀਆਂ- ਚੰਦਬਾਜਾ, ਨੂਰਪੁਰ

ਹਰੀਕੇ ਪੱਤਣ, 18 ਮਈ (ਸੰਜੀਵ ਕੁੰਦਰਾ) - ਵਾਤਾਵਰਣ ਪ੍ਰੇਮੀ ਅਤੇ ਭਾਈ ਘਨ੍ਹੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਚੰਦਬਾਜਾ, ਨਾਮਵਰ ਸਾਹਿਤਕਾਰ ਗੁਰਚਰਨ ਸਿੰਘ ਨੂਰਪੁਰ, ਰਾਜਸਥਾਨ ਦੇ ਵਾਤਾਵਰਣ ਪ੍ਰੇਮੀ ਸ਼ਬਨਮ ਗੋਦਾਰਾ ਅਤੇ ਪ੍ਰਤਾਪ ...

ਪੂਰੀ ਖ਼ਬਰ »

50 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਸਰਾਏ ਅਮਾਨਤ ਖਾਂ, 18 ਮਈ (ਨਰਿੰਦਰ ਸਿੰਘ ਦੋਦੇ) - ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਪਾਰਟੀ ਨੇ ਇਕ ਨੌਜਵਾਨ ਨੂੰ 50 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ | ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਸਬ ਇੰਸ. ਜਗਦੀਪ ਸਿੰਘ ਨੇ ਦੱਸਿਆ ਕਿ ਕਿ ਬੀਤੀ ਦੇਰ ਸ਼ਾਮ ਐੱਸ.ਆਈ. ਦਲਬੀਰ ...

ਪੂਰੀ ਖ਼ਬਰ »

ਗੁਰਦੁਆਰਾ ਅਧੀਨ ਆਉਂਦੀ ਜ਼ਮੀਨ ਦੀ ਬੋਲੀ ਨਾ ਕਰਵਾਉਣ ਸੰਬੰਧੀ ਪਿੰਡ ਵਾਸੀ ਇਕੱਤਰ

ਸਰਾਏ ਅਮਾਨਤ ਖਾਂ, 18 ਮਈ (ਨਰਿੰਦਰ ਸਿੰਘ ਦੋਦੇ) - ਸਮੂਹ ਨਗਰ ਨਿਵਾਸੀ ਅਤੇ ਸਮੂਹ ਗੰਡੀਵਿੰਡ ਪੰਚਾਇਤ ਦੀ ਹਾਜ਼ਰੀ 'ਚ ਅੱਜ ਸ਼ਹੀਦ ਬਾਬਾ ਅਮਰ ਸਿੰਘ ਦੇ ਸਥਾਨ 'ਤੇ ਵੱਡਾ ਇਕੱਠ ਹੋਇਆ, ਜੋ ਸ਼ਹੀਦਾਂ ਦੇ ਸਥਾਨ ਦੇ ਮੁੱਖ ਸੇਵਾਦਾਰ ਬਾਬਾ ਭਗਵਾਨ ਸਿੰਘ ਵਲੋਂ ਗੁਰੂ ਘਰ ਦੀ ...

ਪੂਰੀ ਖ਼ਬਰ »

ਨਾਬਾਲਗ ਪੀੜਤ ਅਤੇ ਕਾਨੂੰਨੀ ਵਿਵਾਦਾਂ 'ਚ ਫਸੇ ਬੱਚਿਆਂ ਦੀ ਪਹਿਚਾਣ ਜਨਤਕ ਕਰਨਾ ਕਾਨੂੰਨੀ ਅਪਰਾਧ-ਜ਼ਿਲ੍ਹਾ ਬਾਲ ਸੁਰੱਖਿਆ ਅਫਸਰ

ਤਰਨ ਤਾਰਨ, 18 ਮਈ (ਹਰਿੰਦਰ ਸਿੰਘ) - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰਾਜੇਸ਼ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਕੱਲ੍ਹ 0 ਤੋਂ 18 ਸਾਲ ਦੇ ਬੱਚਿਆਂ ਨਾਲ ਹੋ ਰਹੇ ਅਪਰਾਧ ਜਾਂ ਜਬਰ ਜਨਾਹ ਨੂੰ ਸੋਸ਼ਲ ਮੀਡਿਆ 'ਤੇ ਵਾਇਰਲ ਕੀਤਾ ਜਾਂਦਾ ਹੈ ਜੋ ਕਿ ਕਾਨੂੰਨ ਦੀ ...

ਪੂਰੀ ਖ਼ਬਰ »

ਖਰੀਦ ਕੀਤੀ ਗਈ ਕਣਕ ਦੀ ਹੁਣ ਤੱਕ ਕਿਸਾਨਾਂ ਨੂੰ 1193 ਕਰੋੜ ਰੁਪਏ ਦੀ ਅਦਾਇਗੀ ਕੀਤੀ -ਡਿਪਟੀ ਕਮਿਸ਼ਨਰ

ਤਰਨ ਤਾਰਨ, 18 ਮਈ (ਹਰਿੰਦਰ ਸਿੰਘ) - ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ 'ਚੋਂ ਖ਼ਰੀਦ ਕੀਤੀ ਗਈ ਕਣਕ ਦੀ ਹੁਣ ਤੱਕ ਜ਼ਿਲ੍ਹੇ ਦੇ ਕਿਸਾਨਾਂ ਨੂੰ 1193 ਕਰੋੜ ਰੁਪਏ ਤੋਂ ਵੱਧ ਅਦਾਇਗੀ ਕੀਤੀ ਜਾ ਚੁੱਕੀ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਨੇ ...

ਪੂਰੀ ਖ਼ਬਰ »

ਨਗਰ ਕੌਂਸਲ ਦੇ ਪ੍ਰਬੰਧਕ ਦੇ ਕਮਰੇ 'ਚ ਬੈਠਣ 'ਤੇ ਐਸ.ਡੀ.ਐਮ. ਤੇ 'ਆਪ' ਦੇ ਜ਼ਿਲ੍ਹਾ ਪ੍ਰਧਾਨ 'ਚ ਹੋਈ ਤੂੰ-ਤੂੰ, ਮੈਂ-ਮੈਂ

ਤਰਨ ਤਾਰਨ, 18 ਮਈ (ਹਰਿੰਦਰ ਸਿੰਘ, ਵਿਕਾਸ ਮਰਵਾਹਾ) - ਨਗਰ ਕੌਂਸਲ ਤਰਨ ਤਾਰਨ ਵਿਖੇ ਉਸ ਸਮੇਂ ਸਥਿਤੀ ਤਨਾਅਪੂਰਨ ਹੋ ਗਈ, ਜਦ ਨਗਰ ਕੌਂਸਲ ਦੇ ਪ੍ਰਬੰਧਕ ਐਸ.ਡੀ.ਐਮ. ਰਜਨੀਸ਼ ਅਰੋੜਾ ਦੇ ਕਮਰੇ 'ਚ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਆਪਣੇ ਕੁਝ ਸਾਥੀਆਂ ਨਾਲ ਗੱਲਬਾਤ ...

ਪੂਰੀ ਖ਼ਬਰ »

ਦੁੱਖ ਦਾ ਪ੍ਰਗਟਾਵਾ

ਝਬਾਲ, 18 ਮਈ (ਸਰਬਜੀਤ ਸਿੰਘ) - ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਦੇ ਐਡੀਸ਼ਨਲ ਮੈਨੇਜਰ ਅੰਗਰੇਜ ਸਿੰਘ ਝਬਾਲ ਦਾ ਪਿਛਲੇ ਦਿਨੀਂ ਅਚਾਨਕ ਦਿਹਾਂਤ ਹੋ ਗਿਆ, ਜਿਹਨਾਂ ਦੀ ਮੌਤ 'ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਭਰਾ ਬਲਦੇਵ ਸਿੰਘ, ਦਿਲਬਾਗ ਸਿੰਘ ਨਾਲ ਸਾਬਕਾ ...

ਪੂਰੀ ਖ਼ਬਰ »

ਮਾਨ ਸਰਕਾਰ ਫੋਕੀ ਬਿਆਨਬਾਜ਼ੀ ਨੂੰ ਛੱਡ ਕਿਸਾਨਾਂ ਨੂੰ ਗਾਰੰਟੀ ਖ਼ਰੀਦ ਬਿੱਲ ਦੇਵੇ-ਕੋਟ ਬੁੱਢਾ

ਪੱਟੀ, 18 ਮਾਰਚ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ) - ਸੰਯੁਕਤ ਮੋਰਚੇ ਦੇ ਆਗੂ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਇੰਦਰਜੀਤ ਸਿੰਘ ਕੋਟਬੁੱਢਾ ਦੀ ਅਗਵਾਈ ਹੇਠ ਚੰਡੀਗੜ੍ਹ ਕਿਸਾਨੀ ਧਰਨੇ ਨੂੰ ਲੈ ਕੇ ਇਲਾਕੇ ਦੇ ਪਿੰਡ ਸਭਰਾ ਅੰਦਰ ...

ਪੂਰੀ ਖ਼ਬਰ »

ਬਜ਼ੁਰਗ ਪੈਨਸ਼ਨਰਜ਼ ਆਪਣੀ ਸਿਹਤ ਦੇ ਨਾਲ ਬੱਚਿਆਂ ਅਤੇ ਬੂਟਿਆਂ ਵੱਲ ਵੀ ਧਿਆਨ ਦੇਣ-ਘਰਿਆਲਾ

ਪੱਟੀ, 18 ਮਾਰਚ (ਖਹਿਰਾ, ਕਾਲੇਕੇ) - ਹਰੇਕ ਮਨੁੱਖ ਨੂੰ ਤੰਦਰੁਸਤ ਰਹਿਣ ਲਈ ਆਪਣੀ ਸਿਹਤ ਦੇ ਨਾਲ-ਨਾਲ ਬੱਚਿਆਂ ਅਤੇ ਬੂਟਿਆਂ ਦੀ ਦੇਖ ਭਾਲ ਕਰਨ ਦੀ ਬਰਾਬਰ ਲੋੜ ਹੈ, ਪਰ ਵਡੇਰੀ ਉਮਰ ਵਿਚ ਸਿਹਤ ਵੱਲ ਵਿਸ਼ੇਸ਼ ਅਤੇ ਵਧੇਰੇ ਧਿਆਨ ਦੇਣ ਦੀ ਲੋੜ ਹੁੰਦੀ ਹੈ | ਇਹ ਵਿਚਾਰ ਪੈਨਸ਼ਨਰ ਕਨਫੈਡਰੇਸ਼ਨ ਪੱਟੀ ਦੀ ਇਕ ਮੀਟਿੰਗ ਦੌਰਾਨ ਉਘੇ ਸਮਾਜ ਸੇਵਕ, ਡਿਪਟੀ ਡਾਇਰੈਕਟਰ (ਰਿਟਾ.) ਹਰਦਿਆਲ ਸਿੰਘ ਘਰਿਆਲਾ ਨੇ ਪੈਨਸ਼ਨਰ ਸਾਥੀਆ ਨਾਲ ਸਾਂਝੇ ਕੀਤੇ | ਉਨ੍ਹਾਂ ਦੱਸਿਆ ਕਿ ਜਿੰਦਗੀ ਨੂੰ ਸੁਚੱਜੇ ਢੰਗ ਨਾਲ ਜਿਊਣ ਲਈ ਸਾਨੂੰ ਆਪਣੇ ਬਚਿਆਂ ਤੋਂ ਦੂਰ ਅਲੱਗ ਰਹਿਣ ਦੀ ਥਾਂ ਉਨ੍ਹਾਂ ਨਾਲ ਪਿਆਰ ਨਾਲ ਪੇਸ਼ ਆਉਣਾ ਚਾਹੀਦਾ ਹੈ | ਇਸ ਦੇ ਨਾਲ ਖੇਤਾਂ, ਹਵੇਲੀਆਂ ਜਾਂ ਫਿਰ ਘਰਾਂ ਵਿਚ ਉਪਲੱਬਧ ਥਾਂ ਵਿਚ ਵੱਖ-ਵੱਖ ਤਰ੍ਹਾਂ ਦੇ ਬੂਟੇ ਲਗਾਉਣੇ ਚਾਹੀਦੇ ਹਨ | ਅਜਿਹਾ ਕਰਨ ਨਾਲ ਬੁਢਾਪੇ ਵਿਚ ਵੀ ਜਿੰੰਦਗੀ ਰੋਚਕ ਬਣੀ ਰਹੇਗੀ ਅਤੇ ਜੀਵਨ ਵਿਚ ਰੌਣਕ ਦਿਖੇਗੀ | ਇਸ ਮੌਕੇ ਪੈਨਸ਼ਨਰ ਆਗੂ ਦਇਆ ਸਿੰਘ, ਜਗਤਾਰ ਸਿੰਘ ਆਸਲ, ਸਤਪਾਲ ਸ਼ਰਮਾ ਅਤੇ ਹਰਭਜਨ ਸਿੰਘ ਸੰਧੂ, ਸੀਨੀਅਰ ਮੀਤ ਪ੍ਰਧਾਨ ਗੋਪਾਲ ਸਿੰਘ, ਖਜਾਨਚੀ ਚਾਨਣ ਸਿੰਘ, ਰਕੇਸ਼ ਕੁਮਾਰ ਸ਼ਰਮਾ, ਧਰਮ ਸਿੰਘ, ਦਇਆ ਸਿੰਘ, ਹਰਭਜਨ ਸਿੰਘ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ 27 ਮੈਂਬਰੀ ਕਮੇਟੀ ਦਾ ਗਠਨ

ਤਰਨ ਤਾਰਨ, 18 ਮਈ (ਪਰਮਜੀਤ ਜੋਸ਼ੀ) - ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਜ਼ਿਲ੍ਹਾ ਤਰਨ ਤਾਰਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਬਾਜ ਸਿੰਘ ਸਿੱਧਵਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜ਼ਿਲ੍ਹਾ ਮੀਤ ਪ੍ਰਧਾਨ ਦਲੇਰ ਸਿੰਘ ਰਾਜੋਕੇ, ਹਰਦੀਪ ਸਿੰਘ ਜੌੜਾ ਅਤੇ ...

ਪੂਰੀ ਖ਼ਬਰ »

ਥਾਈਰਡ ਰੋਗ ਗੰਭੀਰ ਬਿਮਾਰੀ ਪਰ ਇਲਾਜ ਸੰਭਵ-ਡਾ. ਰੰਧਾਵਾ

ਤਰਨ ਤਾਰਨ, 18 ਮਈ (ਪਰਮਜੀਤ ਜੋਸ਼ੀ) - ਥਾਈਰਡ ਗ੍ਰੰਥੀ ਨੂੰ ਗਿੱਲੜ ਵੀ ਕਹਿੰਦੇ ਹਨ ਜੋ ਕਿ ਗਲੇ 'ਚ ਸਾਹ ਨਲੀ ਦੇ ਉਪਰ ਵੋਕਲਕਾਰਡ ਦੇ ਦੋ ਭਾਗਾਂ 'ਚ ਹੁੰਦਾ ਹੈ | ਇਹ ਗ੍ਰੰਥੀ ਥਾਈਰਾਕਿਸਨ ਨਾਮਕ ਹਾਰਮੋਨ ਬਣਾਉਂਦੀ ਹੈ ਅਤੇ ਇਸ ਰੋਗ ਪ੍ਰਤੀ ਲਾਹਪ੍ਰਵਾਹੀ ਨੁਕਸਾਨਦੇਹ ਹੋ ...

ਪੂਰੀ ਖ਼ਬਰ »

ਕੈਨੇਡਾ ਭੇਜਣ ਦੇ ਨਾਂਅ 'ਤੇ ਮਾਰੀ ਸਾਢੇ 27 ਲੱਖ ਦੀ ਠੱਗੀ

ਤਰਨ ਤਾਰਨ, 18 ਮਈ (ਹਰਿੰਦਰ ਸਿੰਘ) - ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਕੈਨੇਡਾ ਭੇਜਣ ਦੇ ਨਾਂਅ 'ਤੇ ਸਾਢੇ 27 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਇਕ ਔਰਤ ਸਮੇਤ ਤਿੰਨ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਐਸ.ਐਸ.ਪੀ. ...

ਪੂਰੀ ਖ਼ਬਰ »

ਫਤਿਆਬਾਦ ਇਲਾਕੇ ਦੇ ਕਿਸਾਨਾਂ ਵਲੋਂ ਮੀਟਿੰਗ ਦੌਰਾਨ ਝੋਨੇ ਸੰਬੰਧੀ ਮਤੇ ਪਾਸ

ਫਤਿਆਬਾਦ, 18 ਮਈ (ਹਰਵਿੰਦਰ ਸਿੰਘ ਧੂੰਦਾ) - ਕਸਬਾ ਫਤਿਆਬਾਦ ਅਤੇ ਆਸ ਪਾਸ ਦੇ ਪਿੰਡਾਂ ਦੇ ਕਿਸਾਨਾਂ ਦੀ ਇਕ ਭਰਵੀਂ ਮੀਟਿੰਗ ਫਤਿਆਬਾਦ ਵਿਖੇ ਹੋਈ ਜਿਸ ਦੌਰਾਨ ਮੀਟਿੰਗ 'ਚ ਸਥਾਨਕ ਪਿੰਡਾਂ ਦੇ ਕਿਸਾਨਾਂ ਤੋਂ ਇਲਾਵਾ ਇੰਡੀਅਨ ਫਾਰਮਰ ਅਸੋਸੀਏਸ਼ਨ ਦੇ ਸੂਬਾ ਮੀਤ ...

ਪੂਰੀ ਖ਼ਬਰ »

ਸਕਿਉਰਿਟੀ ਟ੍ਰੇਡ ਨਾਲ ਸੰਬੰਧਿਤ ਵਿਦਿਆਰਥੀਆਂ ਨੂੰ ਕਿੱਟਾਂ ਵੰਡੀਆਂ

ਤਰਨ ਤਾਰਨ, 18 ਮਈ (ਵਿਕਾਸ ਮਰਵਾਹਾ) - ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਐੱਨ.ਐੱਸ.ਕਿਉ. ਐੱਫ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਟੌਲ ਵਿਖੇ ਸਕਿਓਰਿਟੀ ਟ੍ਰੇਡ ਵਿਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਟ੍ਰੇਡ ਸਬੰਧੀ ਕਿੱਟਾਂ ਸਕੂਲ ਦੇ ਪਿ੍ੰਸੀਪਲ ਸੁਖਮੰਦਰ ...

ਪੂਰੀ ਖ਼ਬਰ »

ਟੀ.ਐਸ.ਯੂ. ਦਾ ਵਫਦ ਮੁੱਖ ਇੰਜੀਨੀਅਰ ਬਾਰਡਰ ਜ਼ੋਨ ਨੰੂ ਮਿਲਿਆ

ਗੁਰਦਾਸਪੁਰ, 18 ਮਈ (ਆਰਿਫ਼)- ਪਟਿਆਲਾ ਤੋਂ ਬਦਲ ਕੇ ਬਾਰਡਰ ਜ਼ੋਨ ਅੰਮਿ੍ਤਸਰ ਵਿਚ ਆਏ ਮੁੱਖ ਇੰਜੀਨੀਅਰ ਬਾਲ ਕਿਸ਼ਨ ਨੰੂ ਅੱਜ ਟੀ.ਐਸ.ਯੂ. ਬਾਰਡਰ ਜ਼ੋਨ ਦਾ ਵਫਦ ਰਮੇਸ਼ ਸ਼ਰਮਾ ਸਕੱਤਰ ਪੰਜਾਬ ਤੇ ਇੰਜੀ: ਕੁਲਵਿੰਦਰ ਸਿੰਘ ਦੀ ਅਗਵਾਈ ਵਿਚ ਮਿਲਿਆ | ਮੁੱਖ ਇੰਜੀਨੀਅਰ ਨੰੂ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਬੀਬੀਆਂ ਦੀ ਇਕਾਈ ਗਠਿਤ

ਭਿੱਖੀਵਿੰਡ, 18 ਮਈ (ਬੌਬੀ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸ਼ਹੀਦ ਭਾਈ ਤਾਰੂ ਸਿੰਘ ਜੀ ਪੂਹਲਾ ਜ਼ੋਨ ਭਿੱਖੀਵਿੰਡ ਵਲੋਂ ਪਿੰਡ-ਪਿੰਡ ਮੀਟਿੰਗਾਂ ਕਰਕੇ ਕਿਸਾਨਾਂ ਮਜ਼ਦੂਰਾਂ ਤੇ ਬੀਬੀਆਂ ਨੰੂ ਹੱਕਾਂ ਦੀ ਲੜਾਈ ਪ੍ਰਤੀ ਲਾਮਬੰਦ ਕੀਤਾ ਜਾ ਰਿਹਾ, ਜੋ ਆਉਣ ...

ਪੂਰੀ ਖ਼ਬਰ »

ਜੇਲ੍ਹ 'ਚ ਬੰਦ ਹਵਾਲਾਤੀਆਂ ਪਾਸੋਂ 8 ਮੋਬਾਈਲ ਫੋਨ ਬਰਾਮਦ

ਤਰਨ ਤਾਰਨ, 18 ਮਈ (ਪਰਮਜੀਤ ਜੋਸ਼ੀ) - ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਕੇਂਦਰੀ ਜੇਲ੍ਹ ਗੋਇੰਦਵਾਲ 'ਚ ਬੰਦ ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਮਿਲਣ 'ਤੇ 5 ਹਵਾਲਾਤੀਆਂ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਗੋਇੰਦਵਾਲ ਸਾਹਿਬ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਨੂੰ ਦਿੱਤੀ ਜਗ੍ਹਾ 'ਤੇ 47 ਸਾਲ ਬੀਤਣ ਦੇ ਬਾਅਦ ਵੀ ਨਹੀਂ ਬਣਿਆ ਚਿਲਡਰਨ ਪਾਰਕ

ਹਰਿੰਦਰ ਸਿੰਘ ਤਰਨ ਤਾਰਨ, 18 ਮਈ - ਨਗਰ ਕੌਂਸਲ ਤਰਨ ਤਾਰਨ ਵਲੋਂ ਦੁਸਹਿਰਾ ਗਰਾਊਾਡ ਦੇ ਪਿਛਲੇ ਪਾਸੇ ਬੇਸ਼ਕੀਮਤੀ ਜਗ੍ਹਾ 'ਤੇ 1975 ਵਿਚ ਚਿਲਡਰਨ ਪਾਰਕ ਬਣਾਉਣ ਲਈ ਲਾਈਨਜ਼ ਕਲੱਬ ਨੂੰ ਇਹ ਜਗ੍ਹਾ ਮਤਾ ਪਾ ਕੇ ਦਿੱਤੀ ਗਈ ਸੀ, ਪਰ ਅੱਜ 47 ਸਾਲ ਦੇ ਕਰੀਬ ਬੀਤ ਜਾਣ ਦੇ ਬਾਵਜੂਦ ...

ਪੂਰੀ ਖ਼ਬਰ »

ਸੇਵਾ ਕੇਂਦਰ ਤਰਨ ਤਾਰਨ ਵਿਖੇ ਨਿਰਮਾਣ ਮਜ਼ਦੂਰਾਂ ਦੀ ਰਜਿਸਟਰੇਸ਼ਨ ਕੀਤੀ-ਰਾਜਬੀਰ ਸਿੰਘ

ਤਰਨ ਤਾਰਨ, 18 ਮਈ (ਹਰਿੰਦਰ ਸਿੰਘ) - ਕਿਰਤ ਕਮਿਸ਼ਨਰ ਪੰਜਾਬ ਦੇ ਹੁਕਮਾਂ ਮੁਤਾਬਿਕ ਸੇਵਾ ਕੇਂਦਰ ਤਹਿਸੀਲ ਦਫ਼ਤਰ ਤਰਨ ਤਾਰਨ ਕਾਊਾਟਰ ਨੰਬਰ 5 'ਤੇ ਕੰਸਟਰਕਸ਼ਨ ਵਰਕਰਾਂ ਦੀ ਰਜਿਸਟ੍ਰੇਸ਼ਨ ਦੀ ਐਂਟਰੀ ਦਾ ਕੰਮ ਕੀਤਾ ਗਿਆ | ਕਿਰਤ ਵਿਭਾਗ ਦੇ ਲੇਬਰ ਇੰਸਪੈਕਟਰ ਰਾਜਬੀਰ ...

ਪੂਰੀ ਖ਼ਬਰ »

ਗੋਇੰਦਵਾਲ ਸਾਹਿਬ ਦੀ ਸਨਅਤ ਨੂੰ ਕਰਾਂਗਾ ਮੁੜ ਪ੍ਰਫੁੱਲਿਤ-ਲਾਲਪੁਰਾ

ਗੋਇੰਦਵਾਲ ਸਾਹਿਬ, 18 ਮਈ (ਸਕੱਤਰ ਸਿੰਘ ਅਟਵਾਲ) - ਆਮ ਆਦਮੀ ਪਾਰਟੀ ਦੇ ਹਲਕਾ ਖਡੂਰ ਸਾਹਿਬ ਤੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਗੋਇੰਦਵਾਲ ਇੰਡੀਸਟਰੀਅਲ ਐਸੋਈਸ਼ੇਸਨ ਦੇ ਨੁਮਾਇੰਦਿਆਂ ਨਾਲ ਰੀਗਲ ਇੰਡੀਸਟਰੀਅਲ ਦੇ ਮੀਟਿੰਗ ਹਾਲ 'ਚ ਮੀਟਿੰਗ ਕਰ ਗੋਇੰਦਵਾਲ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਅ) ਦੇ ਵਫ਼ਦ ਨੇ ਡਿਪਟੀ ਕਮਿਸ਼ਨਰ ਨੂੰ ਪ੍ਰਧਾਨ ਮੰਤਰੀ ਦੇ ਨਾਂਅ ਸੌਂਪਿਆ ਮੰਗ ਪੱਤਰ

ਤਰਨ ਤਾਰਨ, 18 ਮਈ (ਹਰਿੰਦਰ ਸਿੰਘ) - ਕੇਂਦਰ ਸਰਕਾਰ ਵਲੋਂ ਕਿਸਾਨਾਂ ਦੀ ਫ਼ਸਲ ਨੂੰ ਬਾਹਰਲੇ ਮੁਲਕਾਂ ਵਿਚ ਭੇਜਣ 'ਤੇ ਲਗਾਈ ਗਈ ਰੋਕ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦਾ ਇਕ ਵਫ਼ਦ ਡਿਪਟੀ ਕਮਿਸ਼ਨਰ ਤਰਨ ਤਾਰਨ ਮੁਨੀਸ਼ ਕੁਮਾਰ ਨੂੰ ਜ਼ਿਲ੍ਹਾ ਪ੍ਰਧਾਨ ਤਰਨ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ 2 ਦਿਨਾ ਸਾਲਾਨਾ ਜੋੜ ਮੇਲਾ 22, 23 ਨੂੰ

ਸੁਰਸਿੰਘ, 18 ਮਈ (ਧਰਮਜੀਤ ਸਿੰਘ) - ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਸੁਰਸਿੰਘ ਨਗਰ ਵਿਖੇ ਪਵਿੱਤਰ ਚਰਨ ਪਾਉਣ ਦਾ ਦੋ ਦਿਨਾਂ ਸਾਲਾਨਾ ਜੋੜ ਮੇਲਾ ਉਨ੍ਹਾਂ ਦੇ ਸਥਾਨਿਕ ਇਤਿਹਾਸਕ ਅਸਥਾਨ ਵਿਖੇ 22, 23 ਮਈ ਨੂੰ ਦੇਸ਼ ਵਿਦੇਸ਼ ਦੀਆਂ ਸੰਗਤਾਂ ...

ਪੂਰੀ ਖ਼ਬਰ »

ਵਿਧਾਇਕ ਸੋਹਲ ਵਲੋਂ ਮਨਜਿੰਦਰ ਸਿੰਘ ਭੋਜੀਆਂ ਕਾਰਜਕਾਰੀ ਮੈਂਬਰ ਨਿਯੁਕਤ

ਝਬਾਲ, 18 ਮਈ (ਸਰਬਜੀਤ ਸਿੰਘ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸੂਬਾ ਵਾਸੀਆਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਬੇੜਾ ਕਰਨ ਲਈ ਜਾਰੀ ਕੀਤੇ ਗਏ ਆਦੇਸ਼ਾਂ ਤਹਿਤ ਹਲਕਾ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਵਲੋਂ ਪਿੰਡ ਪੱਧਰੀ ਵਿਚ ਗਠਨ ਕੀਤੀਆਂ ਜਾ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਖੇ 'ਜਨ ਔਸ਼ਧੀ' ਸਟੋਰ 'ਤੇ ਮਰੀਜ਼ਾਂ ਨੂੰ ਸਸਤੀਆਂ ਦਵਾਈਆਂ ਮਿਲਣੀਆਂ ਸ਼ੁਰੂ

ਤਰਨ ਤਾਰਨ, 18 ਮਈ (ਹਰਿੰਦਰ ਸਿੰਘ) - ਸਿਵਲ ਹਸਪਤਾਲ ਤਰਨ ਤਾਰਨ ਵਿਖੇ ਮਰੀਜ਼ਾਂ ਦੀ ਦਿਨੋ ਦਿਨ ਵਧ ਰਹੀ ਆਮਦ ਨੂੰ ਦੇਖਦਿਆਂ ਹੋਇਆਂ ਜੈਨਰਿਕ ਦਵਾਈਆਂ ਵਾਲਾ 'ਜਨ ਔਸ਼ਦੀ' ਸਟੋਰ ਐਮਰਜੈਂਸੀ ਗੇਟ ਤੋਂ ਬਦਲ ਕੇ ਹੁਣ ਹਸਪਤਾਲ ਦੀ ਨਵੀਂ ਬਿਲਡਿੰਗ ਦੇ ਗੇਟ ਦੇ ਨਜ਼ਦੀਕ ਬਣਾ ...

ਪੂਰੀ ਖ਼ਬਰ »

ਸੰਤ ਖੜਕ ਸਿੰਘ ਬੀੜ ਸਾਹਿਬ ਵਾਲਿਆਂ ਦੀ ਸਾਲਾਨਾ ਬਰਸੀ ਸੰਬੰਧੀ ਮੀਟਿੰਗ ਹੋਈ

ਝਬਾਲ, 18 ਮਈ (ਸਰਬਜੀਤ ਸਿੰਘ) - ਮਹਾਨ ਕਾਰ ਸੇਵਕ ਸੇਵਾ ਦੇ ਪੁੰਜ ਸੰਤ ਬਾਬਾ ਖੜਕ ਸਿੰਘ ਜੀ ਬੀੜ ਸਾਹਿਬ ਵਾਲੇ ਅਤੇ ਬਾਬਾ ਦਰਸ਼ਨ ਸਿੰਘ ਬੀੜ ਸਾਹਿਬ ਵਾਲਿਆਂ ਦੀ ਸਾਲਾਨਾ ਬਰਸੀ ਦੀ ਤਿਆਰੀਆਂ ਸੰਬੰਧੀ ਇਲਾਕੇ ਦੇ ਮੁਹਤਬਰ ਵਿਅਕਤੀਆਂ ਦੀ ਮੀਟਿੰਗ ਗੁਰਦੁਆਰਾ ਸੰਤ ਨਿਵਾਸ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਖੋਸਾ ਦੀ ਹੋਈ ਮੀਟਿੰਗ

ਤਰਨ ਤਾਰਨ, 18 ਮਈ (ਹਰਿੰਦਰ ਸਿੰਘ) - ਭਾਰਤੀ ਕਿਸਾਨ ਯੂਨੀਅਨ ਖੋਸਾ ਵਲੋਂ ਆਪਣੀਆਂ ਹੱਕੀ ਮੰਗਾਂ ਮੰਨਵਾਉਣ ਵਾਸਤੇ ਮੰਤਰੀ ਮੰਡਲ ਦਾ ਘਿਰਾਓ ਕਰਨ ਲਈ ਚੰਡੀਗੜ੍ਹ ਨੂੰ ਕੂਚ ਕੀਤਾ ਗਿਆ | ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਜਿੰਦਰ ਸਿੰਘ ਖੋਸਾ ਅਤੇ ਕਿਸਾਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX