ਤਾਜਾ ਖ਼ਬਰਾਂ


18 ਸਾਲਾ ਇਕ ਲੜਕੀ ਨੂੰ ਨੌਜਵਾਨ ਨੇ ਮਾਰੀ ਗੋਲੀ
. . .  1 day ago
ਗੁਰੂ ਹਰਸਹਾਏ ,10 ਅਗਸਤ (ਕਪਿਲ ਕੰਧਾਰੀ)- ਅੱਜ ਗੁਰੂ ਹਰਸਹਾਏ ਵਿਖੇ ਦੇਰ ਰਾਤ ਦਸ ਵਜੇ ਦੇ ਕਰੀਬ ਜੋਗੀਆਂ ਵਾਲੇ ਮੁਹੱਲੇ ਵਿਚ ਇਕ 18 ਸਾਲਾ ਲੜਕੀ ਨੂੰ ਇਕ ਨੌਜਵਾਨ ਵਲੋਂ ਗੋਲੀ ਮਾਰੇ ਜਾਣ ਦੀ ਖ਼ਬਰ ਪ੍ਰਾਪਤ ਹੋਈ ...
ਬੀ.ਐੱਸ.ਐਫ. ਵਲੋਂ ਭਾਰਤੀ ਸਰਹੱਦ ਅੰਦਰ ਦਾਖ਼ਲ ਹੋਏ ਦੋ ਪਾਕਿਸਤਾਨੀ ਕਾਬੂ
. . .  1 day ago
ਡੇਰਾ ਬਾਬਾ ਨਾਨਕ, 10 ਅਗਸਤ (ਵਿਜੇ ਸ਼ਰਮਾ)-ਡੇਰਾ ਬਾਬਾ ਨਾਨਕ ਸੈਕਟਰ 'ਚ ਟਾਊਨ ਪੋਸਟ ਦੇ ਨਜ਼ਦੀਕ ਭਾਰਤ-ਪਾਕਿ ਕੌਮਾਂਤਰੀ ਸਰਹੱਦ ਉੱਪਰ ਲੱਗੀ ਕੰਡਿਆਲੀ ਤਾਰ ਟੱਪ ਕੇ ਭਾਰਤੀ ਸਰਹੱਦ ਅੰਦਰ ਦਾਖ਼ਲ ਹੋਏ ਦੋ ਪਾਕਿਸਤਾਨੀ ...
ਐਨ.ਡੀ.ਆਰ.ਐਫ. ਦੀ ਟੀਮ 33 ਘੰਟੇ ਦੀ ਜੱਦੋ ਜਹਿਦ ਤੋਂ ਬਾਅਦ ਵੀ ਨਾਲੇ ਵਿਚ ਡਿੱਗੇ ਬੱਚੇ ਨੂੰ ਲੱਭਣ 'ਚ ਸਫਲ ਨਹੀਂ ਹੋ ਸਕੀ
. . .  1 day ago
ਟੀਮ ਦੇ ਮੈਂਬਰਾਂ ਵਲੋਂ ਨਾਲੇ 'ਚ ਕੈਮਰਿਆਂ ਰਾਹੀਂ ਕੀਤੀ ਗਈ ਬੱਚੇ ਦੀ ਭਾਲ ਕਪੂਰਥਲਾ, 10 ਅਗਸਤ (ਅਮਰਜੀਤ ਕੋਮਲ, ਅਮਨਜੋਤ ਸਿੰਘ ਵਾਲੀਆ)-ਐਨ.ਡੀ.ਆਰ.ਐਫ. ਦੀ 29 ਮੈਂਬਰੀ ਟੀਮ 33 ਘੰਟੇ ਦੀ ਜੱਦੋ ਜਹਿਦ ਤੋਂ ਬਾਅਦ ਵੀ ਸ਼ਾਲਾਮਾਰ ਬਾਗ ਰੋਡ 'ਤੇ ਇਕ ਨਿੱਜੀ ਹੋਟਲ ਦੇ ਸਾਹਮਣੇ ਪ੍ਰਵਾਸੀ ਮਜ਼ਦੂਰ ਦੇ 2 ਸਾਲਾ ਬੱਚੇ ...
ਜ਼ਿਲ੍ਹਾ ਮਾਲ ਅਫ਼ਸਰ ਤੇ ਤਹਿਸੀਲਦਾਰਾਂ ਦੇ ਤਬਾਦਲੇ
. . .  1 day ago
ਈ.ਡੀ. ਨੇ ਐਲਗਰ ਪ੍ਰੀਸ਼ਦ ਅਤੇ ਭੀਮਾ ਕੋਰੇਗਾਓਂ ਹਿੰਸਾ ਮਾਮਲੇ ਵਿਚ ਮਨੀ ਲਾਂਡਰਿੰਗ ਦਾ ਕੇਸ ਕੀਤਾ ਦਰਜ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਓਲੰਪੀਆਡ ਵਿਚ ਕਾਂਸੀ ਤਮਗਾ ਜਿੱਤਣ ਲਈ ਭਾਰਤ-ਬੀ ਟੀਮ ਅਤੇ ਏ ਟੀਮ ਨੂੰ ਦਿੱਤੀ ਵਧਾਈ
. . .  1 day ago
ਰੱਖੜੀ ਦੇ ਤਿਉਹਾਰ ਕਾਰਨ ਸਕੂਲ 8 ਵਜੇ ਦੀ ਥਾਂ 10 ਵਜੇ ਲੱਗਣਗੇ
. . .  1 day ago
ਐੱਸ.ਏ.ਐੱਸ.ਨਗਰ, 10 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 11 ਅਗਸਤ ਨੂੰ ਰੱਖੜੀ ਦੇ ਤਿਉਹਾਰ ਦੇ ਸੰਬੰਧ 'ਚ ਪੰਜਾਬ ਦੇ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲ ਸਵੇਰੇ 8 ਵਜੇ ਦੀ ਬਜਾਏ 2 ਘੰਟੇ ਦੇਰ ਨਾਲ...
5 ਨਾਇਬ ਤਹਿਸੀਲਦਾਰਾਂ ਦੇ ਹੋਏ ਤਬਾਦਲੇ
. . .  1 day ago
ਚੰਡੀਗੜ੍ਹ, 10 ਅਗਸਤ-5 ਨਾਇਬ ਤਹਿਸੀਲਦਾਰਾਂ ਦੇ ਹੋਏ ਤਬਾਦਲੇ
ਬਿਕਰਮ ਸਿੰਘ ਮਜੀਠੀਆ ਕੇਂਦਰੀ ਜੇਲ੍ਹ ਤੋਂ ਰਿਹਾਅ ਹੋਣ ਉਪਰੰਤ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਮੱਥਾ ਟੇਕਣ ਪਹੁੰਚੇ
. . .  1 day ago
ਪਟਿਆਲਾ, 10 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)- ਬਿਕਰਮ ਸਿੰਘ ਮਜੀਠੀਆ ਕੇਂਦਰੀ ਜੇਲ੍ਹ ਪਟਿਆਲਾ ਤੋਂ ਰਿਹਾਅ ਹੋਣ ਉਪਰੰਤ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਭਰ ਤੋਂ ਆਏ ਸਮਰਥਕ ਵੀ ਵੱਡੀ ਗਿਣਤੀ 'ਚ ਮੌਜੂਦ ਹਨ।
ਪੈਗੰਬਰ ਮੁਹੰਮਦ ਟਿੱਪਣੀ ਮਾਮਲਾ: ਸੁਪਰੀਮ ਕੋਰਟ ਨੇ ਨੂਪੁਰ ਖ਼ਿਲਾਫ਼ ਸਾਰੇ ਕੇਸ ਦਿੱਲੀ ਤਬਦੀਲ ਕਰਨ ਦੇ ਦਿੱਤੇ ਹੁਕਮ
. . .  1 day ago
ਨਵੀਂ ਦਿੱਲੀ, 10 ਅਗਸਤ-ਪੈਗੰਬਰ ਮੁਹੰਮਦ ਟਿੱਪਣੀ ਮਾਮਲਾ: ਸੁਪਰੀਮ ਕੋਰਟ ਨੇ ਨੂਪੁਰ ਖ਼ਿਲਾਫ਼ ਸਾਰੇ ਕੇਸ ਦਿੱਲੀ ਤਬਦੀਲ ਕਰਨ ਦੇ ਦਿੱਤੇ ਹੁਕਮ
ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਬਿਕਰਮ ਸਿੰਘ ਮਜੀਠੀਆ ਨੇ ਦਿੱਤਾ ਵੱਡਾ ਬਿਆਨ
. . .  1 day ago
ਪਟਿਆਲਾ, 10 ਅਗਸਤ-ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਬਿਕਰਮ ਸਿੰਘ ਮਜੀਠੀਆ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਮੈਂ ਮਾਲਕ ਦੀ ਕ੍ਰਿਪਾ ਨਾਲ ਚੱਲਣ ਵਾਲਾ ਬੰਦਾ ਹਾਂ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਜੁਰਮ ਕਰਨ ਵਾਲਾ ਸਾਬਕਾ ਮੁੱਖ ਮੰਤਰੀ ਨਹੀਂ ਲੱਭਦਾ...
ਬਾਬਾ ਬਕਾਲਾ ਸਾਹਿਬ ਦੇ ਸਰਕਾਰੀ ਅਤੇ ਨਿੱਜੀ ਸਕੂਲਾਂ ਲਈ ਤਿੰਨ ਦਿਨ ਦੀ ਛੁੱਟੀ ਘੋਸ਼ਿਤ
. . .  1 day ago
ਅੰਮ੍ਰਿਤਸਰ, 10 ਅਗਸਤ (ਰੇਸ਼ਮ ਸਿੰਘ)- ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆਂ ਦੇ ਮੇਲੇ ਸੰਬੰਧੀ ਬਾਬਾ ਬਕਾਲਾ ਸਾਹਿਬ ਦੇ ਕਸਬੇ 'ਚ ਸਥਿਤ ਸਰਕਾਰੀ ਅਤੇ ਨਿੱਜੀ ਸਕੂਲਾਂ 'ਚ ਭਲਕੇ 11 ਅਗਸਤ ਤੋਂ 13 ਅਗਸਤ ਤੱਕ ਸਥਾਨਕ ਛੁੱਟੀ ਘੋਸ਼ਿਤ ਕੀਤੀ ਗਈ ਹੈ।
ਵੱਡੀ ਖ਼ਬਰ: ਬਿਕਰਮ ਸਿੰਘ ਮਜੀਠੀਆ ਜੇਲ੍ਹ ਤੋਂ ਆਏ ਬਾਹਰ
. . .  1 day ago
ਪਟਿਆਲਾ, 10 ਅਗਸਤ-ਡਰੱਗ ਮਾਮਲੇ 'ਚ ਪਟਿਆਲਾ ਜੇਲ੍ਹ 'ਚ ਬੰਦ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਅੱਜ ਮਾਣਯੋਗ ਹਾਈਕੋਰਟ ਵਲੋਂ ਜ਼ਮਾਨਤ ਦੇਣ ਤੋਂ ਬਾਅਦ ਉਹ ਹੁਣ ਜੇਲ੍ਹ ਤੋਂ ਬਾਹਰ ਆ ਗਏ ਹਨ...
ਲੋਕਾਂ ਨੂੰ ਸਾਫ਼-ਸੁਥਰਾ ਮਾਹੌਲ ਦੇਣ ਲਈ ਹੁਣ ਤੱਕ 43 ਪਿੰਡਾਂ ਨੂੰ ਓ.ਡੀ.ਐੱਫ਼ ਪਲੱਸ ਮਾਡਲ ਪਿੰਡ ਬਣਾਇਆ-ਬ੍ਰਮ ਸ਼ੰਕਰ ਜਿੰਪਾ
. . .  1 day ago
ਚੰਡੀਗੜ੍ਹ, 10 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਪਿੰਡਾਂ ਦੀ ਕਾਇਆ-ਕਲਪ ਕਰਨ ਲਈ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਪੁੱਟੇ ਹਨ, ਜਿਨ੍ਹਾਂ ਦੇ ਹੇਠ ਹੁਣ ਤੱਕ ਸੂਬੇ ਦੇ 43 ਪਿੰਡਾਂ ਨੂੰ ਓ.ਡੀ.ਐੱਫ਼ ਪਲੱਸ ਮਾਡਲ ਪਿੰਡ ਬਣਾ ਦਿੱਤਾ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਵੱਡੀ ਸਫ਼ਲਤਾ, ਵੱਡੀ ਗਿਣਤੀ 'ਚ ਅਸਲਾ ਕੀਤਾ ਬਰਾਮਦ
. . .  1 day ago
ਅਟਾਰੀ, 10 ਅਗਸਤ (ਗੁਰਦੀਪ ਸਿੰਘ ਅਟਾਰੀ)-ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ ਦਿਹਾਤੀ ਸਵਪਨ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੁਲਿਸ ਥਾਣਾ ਲੋਪੋਕੇ ਵਲੋਂ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਗਈ, ਜਿਸ ਦੌਰਾਨ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ...
ਲੰਪੀ ਧਫੜੀ ਰੋਗ ਨੂੰ ਲੈ ਕੇ ਮੁੱਖ ਮੰਤਰੀ ਨੇ ਕੀਤੀ ਮੀਟਿੰਗ, ਲਿਆ ਵੱਡਾ ਫ਼ੈਸਲਾ
. . .  1 day ago
ਚੰਡੀਗੜ੍ਹ, 10 ਅਗਸਤ (ਲਲਿਤਾ)-ਲੰਪੀ ਧਫੜੀ ਰੋਗ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਕੀਤੀ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫ਼ੈਸਲਾ ਲਿਆ ਹੈ। ਫ਼ੈਸਲਾ ਲੈਂਦੇ ਹੋਏ ਉਨ੍ਹਾਂ ਨੇ ਪਸ਼ੂਆਂ ਦੀ ਇਸ ਬਿਮਾਰੀ ਲਈ ਐਡਵਾਇਜ਼ਰੀ ਜਾਰੀ ਕੀਤੀ...
ਮਨੀਸ਼ ਸਿਸੋਦੀਆ ਨੇ ਲਿਖਿਆ ਉੱਪ ਰਾਜਪਾਲ ਨੂੰ ਪੱਤਰ,ਦਿੱਲੀ ਨਗਰ ਨਿਗਮ 'ਚ ਹੋਏ ਘਪਲੇ ਦੀ ਜਾਂਚ ਦੀ ਕੀਤੀ ਮੰਗ
. . .  1 day ago
ਨਵੀਂ ਦਿੱਲੀ, 10 ਅਗਸਤ-ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਦਿੱਲੀ ਨਗਰ ਨਿਗਮ 'ਚ 6000 ਕਰੋੜ ਦੇ ਘੁਟਾਲੇ ਦਾ ਦੋਸ਼ ਲਗਾਉਂਦੇ ਹੋਏ ਸੀ.ਬੀ.ਆਈ.ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਇਸ ਸੰਬੰਧੀ ਉੱਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਨੂੰ ਪੱਤਰ ਲਿਖਿਆ ਹੈ।
ਜਗਮੀਤ ਬਰਾੜ ਨੂੰ ਅਕਾਲੀ ਦਲ 'ਚੋਂ ਬਾਹਰ ਕੱਢਣ ਦੀ ਉੱਠੀ ਮੰਗ, ਮੌੜ ਦੀ ਸਮੁੱਚੀ ਜਥੇਬੰਦੀ ਵਲੋਂ ਬਲਕਾਰ ਬਰਾੜ ਨੂੰ ਸੌਂਪਿਆ ਮੰਗ ਪੱਤਰ
. . .  1 day ago
ਬਠਿੰਡਾ, 10 ਅਗਸਤ-ਸਾਬਕਾ ਮੈਂਬਰ ਪਾਰਲੀਮੈਂਟ ਜਗਮੀਤ ਸਿੰਘ ਬਰਾੜ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ 'ਤੇ ਚੁੱਕੇ ਜਾ ਰਹੇ ਸਵਾਲਾਂ ਦਾ ਸਖ਼ਤ ਨੋਟਿਸ ਲੈਂਦਿਆਂ ਹਲਕਾ ਮੌੜ ਦੀ ਸਮੁੱਚੀ ਜਥੇਬੰਦੀ ਵਲੋਂ ਇਕ ਸੁਰ 'ਚ ਜਗਮੀਤ ਸਿੰਘ ਬਰਾੜ ਨੂੰ ਅਕਾਲੀ ਦਲ 'ਚੋਂ ਬਾਹਰ ਕੱਢਣ ਦੀ ਮੰਗ...
13 ਅਗਸਤ ਨੂੰ ਪੰਜਾਬ ਦੇ ਹਰ ਜ਼ਿਲ੍ਹੇ 'ਚ ਡਿਪਟੀ ਕਮਿਸ਼ਨਰਾਂ ਨੂੰ ਸੌਂਪੇ ਜਾਣਗੇ ਮੈਮੋਰੰਡਮ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 10 ਅਗਸਤ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਜ਼ਿਲ੍ਹਾ ਪੱਧਰ 'ਤੇ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸੰਬੰਧ 'ਚ 13 ਅਗਸਤ ਨੂੰ ਸਵੇਰੇ 10 ਵਜੇ ਜ਼ਿਲ੍ਹਿਆਂ...
ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੂੰ ਝੂਠੇ ਕੇਸ 'ਚ ਫਸਾਉਣ ਦਾ ਡਰਾਵਾ ਦੇਣ ਵਾਲਾ ਜਾਅਲੀ ਈ.ਡੀ. ਦਾ ਸੀਨੀਅਰ ਅਧਿਕਾਰੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  1 day ago
ਸੁਲਤਾਨਪੁਰ ਲੋਧੀ, 10 ਅਗਸਤ (ਲਾਡੀ, ਹੈਪੀ,ਥਿੰਦ)-ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੂੰ ਝੂਠੇ ਕੇਸ 'ਚ ਫਸਾਉਣ ਦਾ ਡਰਾਵਾ ਦੇਣ ਵਾਲਾ ਜਾਅਲੀ ਈ.ਡੀ. ਦਾ ਸੀਨੀਅਰ ਅਧਿਕਾਰੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਮੋਗਾ 'ਚ ਭੈਣ ਨਾਲ ਰੱਖੜੀ ਬੰਨ੍ਹਣ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
. . .  1 day ago
ਮੋਗਾ, 10 ਅਗਸਤ (ਗੁਰਦੇਵ ਭਾਮ)-ਸਥਾਨਕ ਦੱਤ ਰੋਡ 'ਤੇ ਬੁੱਧਵਾਰ ਨੂੰ ਸਵੇਰੇ ਆਪਣੀ ਭੈਣ ਦੇ ਨਾਲ ਪਿੰਡ ਮੇਹਣਾ ਸਥਿਤ ਮਾਸੀ ਦੇ ਘਰ ਰੱਖੜੀ ਬੰਨ੍ਹਣ ਜਾ ਰਹੇ ਇਕ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ ਹੋ ਗਈ ਹੈ। ਹਾਦਸੇ ਤੋਂ ਬਾਅਦ ਬੱਸ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਸਿਵਲ ਹਸਪਤਾਲ 'ਚ ਮੌਜੂਦ...
ਰਜਿਸਟਰੀਆਂ ਲਈ ਐੱਨ.ਓ.ਸੀ. ਦਾ ਮਾਮਲਾ, ਪੰਜਾਬ ਭਵਨ 'ਚ ਹੋਈ ਅਹਿਮ ਮੀਟਿੰਗ
. . .  1 day ago
ਚੰਡੀਗੜ੍ਹ, 10 ਅਗਸਤ (ਲਲਿਤਾ)-ਰਜਿਸਟਰੀਆਂ ਲਈ ਐੱਨ.ਓ.ਸੀ. ਦੇ ਮਾਮਲੇ 'ਚ ਉੱਚ ਪੱਧਰੀ ਮੀਟਿੰਗ ਹੋਈ। ਇਹ ਮੀਟਿੰਗ ਪੰਜਾਬ ਭਵਨ 'ਚ ਹੋਈ। ਇਸ ਮੀਟਿੰਗ 'ਚ ਕੈਬਨਿਟ ਮੰਤਰੀ ਅਮਨ ਅਰੋੜਾ, ਬ੍ਰਹਮ ਸ਼ੰਕਰ ਜ਼ਿੰਪਾ ਅਤੇ ਇੰਦਰਬੀਰ ਸਿੰਘ ਨਿੱਝਰ ਸ਼ਾਮਿਲ ਸਨ। ਇਸ ਸੰਬੰਧੀ...
ਕਾਮੇਡੀਅਨ ਰਾਜੂ ਸ਼੍ਰੀਵਾਸਤਵ ਨੂੰ ਜਿੰਮ 'ਚ ਪਿਆ ਦਿਲ ਦਾ ਦੌਰਾ, ਕਰਵਾਇਆ ਹਸਪਤਾਲ 'ਚ ਦਾਖ਼ਲ
. . .  1 day ago
ਮੁੰਬਈ, 10 ਅਗਸਤ-ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਬਾਰੇ ਇਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ। ਰਾਜੂ ਸ਼੍ਰੀਵਾਸਤਵ ਦੀ ਸਿਹਤ ਅਚਾਨਕ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ...
ਲਾਰੈਂਸ ਬਿਸ਼ਨੋਈ ਤੋਂ ਬਾਅਦ ਜੱਗੂ ਭਗਵਾਨਪੁਰੀਆ ਮੋਗਾ ਅਦਾਲਤ 'ਚ ਪੇਸ਼, 6 ਦਿਨਾਂ ਦਾ ਮਿਲਿਆ ਪੁਲਿਸ ਰਿਮਾਂਡ
. . .  1 day ago
ਮੋਗਾ, 10 ਅਗਸਤ (ਗੁਰਤੇਜ ਸਿੰਘ ਬੱਬੀ)-ਲਾਰੈਂਸ ਬਿਸ਼ਨੋਈ ਤੋਂ ਬਾਅਦ ਅੰਮ੍ਰਿਤਸਰ ਤੋਂ ਟਰਾਂਜ਼ਿਟ ਰਿਮਾਂਡ 'ਤੇ ਲਿਆਂਦੇ ਗਏ ਜੱਗੂ ਭਗਵਾਨਪੁਰੀਆ ਨੂੰ ਅੱਜ ਮੋਗਾ ਪੁਲਿਸ ਵਲੋਂ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ...
ਚਾਰ ਜ਼ਿਲ੍ਹਿਆਂ ਦੇ ਆਪਸੀ ਸੁਮੇਲ ਦਾ ਲੁਧਿਆਣਾ-ਪਟਿਆਲਾ ਬਾਈਪਾਸ ਜਲਦ ਬਣੇਗਾ-ਵਿਧਾਇਕ ਗਿਆਸਪੁਰਾ
. . .  1 day ago
ਮਲੌਦ/ਲੁਧਿਆਣਾ, 10 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਲੰਬੇ ਸਮੇਂ ਤੋਂ ਚਾਰ ਜ਼ਿਲ੍ਹਿਆਂ ਲੁਧਿਆਣਾ, ਪਟਿਆਲਾ, ਫ਼ਤਹਿਗੜ੍ਹ ਸਾਹਿਬ ਤੇ ਮਲੇਰਕੋਟਲਾ ਦੇ ਲੋਕਾਂ ਲਈ ਅਤੇ ਇਲਾਕੇ ਭਰ ਦੀ ਆਮ ਜਨਤਾ ਲਈ ਪਟਿਆਲਾ-ਲੁਧਿਆਣਾ ਬਾਈਪਾਸ ਦੀ ਚਿਰਕੋਣੀ ਮੰਗ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਜੇਠ ਸੰਮਤ 554
ਵਿਚਾਰ ਪ੍ਰਵਾਹ: ਸਾਡੀ ਬੇਲਾਗਤਾ ਕਾਰਨ ਭ੍ਰਿਸ਼ਟਾਚਾਰ ਦਾ ਰੁਝਾਨ ਜਾਰੀ ਰਹਿੰਦਾ ਹੈ। -ਬੈਸ ਮੇਅਰਸਨ

ਲੁਧਿਆਣਾ

ਬਿਜਲੀ ਦੇ ਅਣਐਲਾਨੇ ਕੱਟਾਂ ਤੇ ਅਤਿ ਦੀ ਪੈ ਰਹੀ ਗਰਮੀ ਕਰਕੇ ਸ਼ਹਿਰ ਵਾਸੀਆਂ ਦਾ ਜੀਣਾ ਹੋਇਆ ਮੁਹਾਲ

ਲੁਧਿਆਣਾ, 18 ਮਈ (ਪੁਨੀਤ ਬਾਵਾ)-ਬਿਜਲੀ ਦੇ ਐਲਾਨੇ ਤੇ ਅਣਐਲਾਨੇ ਕੱਟਾਂ ਅਤੇ ਅਤਿ ਦੀ ਪੈ ਰਹੀ ਗਰਮੀ ਕਰਕੇ ਸ਼ਹਿਰ ਵਾਸੀਆਂ ਦਾ ਜੀਣਾ ਮੁਹਾਲ ਹੋਇਆ ਪਿਆ ਹੈ | ਅੱਜ ਮਾਡਲ ਟਾਊਨ ਡਵੀਜ਼ਨ ਦੇ ਅਧੀਨ ਪੈਂਦੇ ਦੁੱਗਰੀ ਫੇਸ-1 ਦੀ ਬਿਜਲੀ ਸਵੇਰ ਤੋਂ ਸ਼ਾਮ ਤੱਕ ਬੰਦ ਰਹਿਣ ਕਰਕੇ ...

ਪੂਰੀ ਖ਼ਬਰ »

ਆਟੋ ਸਪੇਅਰ ਪਾਰਟਸ ਦੀ ਦੁਕਾਨ ਵਿਚ ਅੱਗ ਲੱਗਣ ਨਾਲ ਲੱਖਾਂ ਦਾ ਸਾਮਾਨ ਸੜਿਆ

ਲੁਧਿਆਣਾ, 18 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸੁਭਾਨੀ ਬਿਲਡਿੰਗ ਚੌਕ ਨੇੜੇ ਸਥਿਤ ਆਟੋ ਸਪੇਅਰ ਪਾਰਟਸ ਦੀ ਦੁਕਾਨ ਵਿਚ ਅੱਜ ਸਵੇਰੇ ਅੱਗ ਲੱਗਣ ਕਾਰਨ ਲੱਖਾਂ ਰੁਪਏ ਮੁੱਲ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ | ਜਾਣਕਾਰੀ ਅਨੁਸਾਰ ਘਟਨਾ ਅੱਜ ਸਵੇਰੇ ਉਸ ਵਕਤ ਵਾਪਰੀ, ...

ਪੂਰੀ ਖ਼ਬਰ »

ਰੇਲਵੇ ਲਾਈਨਾਂ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਕਤਲ ਦੀ ਆਸ਼ੰਕਾ

ਲੁਧਿਆਣਾ, 18 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਲੇਮ ਟਾਬਰੀ ਨੇੜੇੇ ਜਾਂਦੀ ਰੇਲਵੇ ਲਾਈਨ 'ਤੇ ਪੁਲਿਸ ਨੇ ਇਕ ਨੌਜਵਾਨ ਦੀ ਲਾਸ਼ ਬਰਾਮਦ ਕੀਤੀ ਹੈ | ਨੌਜਵਾਨ ਦੇ ਕਤਲ ਦੀ ਸ਼ੰਕਾ ਪ੍ਰਗਟ ਕੀਤੀ ਜਾ ਰਹੀ ਹੈ | ਜਾਣਕਾਰੀ ਅਨੁਸਾਰ ਮਿ੍ਤਕ ਨੌਜਵਾਨ ਦੀ ਸ਼ਨਾਖ਼ਤ ਹੈਪੀ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ

ਲੁਧਿਆਣਾ, 18 ਮਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨਸ਼ਿਆਂ ਦੀਆਂ ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਪਿੰਡ ਝੱਮਟ ਤੋਂ ਦਿਲਬਾਗ ਸਿੰਘ ਵਾਸੀ ਪਿੰਡ ਝੱਮਟ ਨੂੰ ਗਿ੍ਫ਼ਤਾਰ ...

ਪੂਰੀ ਖ਼ਬਰ »

ਹੈਬੋਵਾਲ ਵਿਚ ਅਣ-ਅਧਿਕਾਰਿਤ ਢੰਗ ਨਾਲ ਚਲਾਇਆ ਜਾ ਰਿਹਾ ਸਕੈਨਿੰਗ ਸੈਂਟਰ ਫੜਿਆ

ਲੁਧਿਆਣਾ, 18 ਮਈ (ਸਲੇਮਪੁਰੀ)-ਸਿਹਤ ਵਿਭਾਗ ਦੀ ਇਕ ਟੀਮ ਜਿਸ ਦੀ ਅਗਵਾਈ ਸਿਵਲ ਸਰਜਨ ਡਾ. ਐਸ. ਪੀ. ਸਿੰਘ ਕਰ ਰਹੇ ਸਨ ਦੇ ਵਲੋਂ ਅੱਜ ਸਵੇਰੇ ਹੈਬੋਵਾਲ ਵਿਚ ਇਕ ਘਰ ਵਿਚ ਅਚਾਨਕ ਛਾਪੇਮਾਰੀ ਕਰਕੇ ਅਣ-ਅਧਿਕਾਰਿਤ ਢੰਗ ਨਾਲ ਚਲਾਇਆ ਜਾ ਰਿਹਾ ਸਕੈਨਿੰਗ ਸੈਂਟਰ ਫੜਿਆ | ਇਸ ...

ਪੂਰੀ ਖ਼ਬਰ »

ਪੀ.ਐੱਸ.ਪੀ.ਸੀ.ਐੱਲ. ਨੇ 5228 ਥਾਵਾਂ 'ਤੇ ਛਾਪੇਮਾਰੀ ਕਰ ਕੇ 694 ਲੱਖ ਰੁਪਏ ਦਾ ਜੁਰਮਾਨਾ ਲਗਾਇਆ

ਲੁਧਿਆਣਾ, 18 ਮਈ (ਪੁਨੀਤ ਬਾਵਾ)-ਬਿਜਲੀ ਚੋਰੀ ਦੇ ਖ਼ਿਲਾਫ਼ ਲਗਾਤਾਰ ਮੁਹਿੰਮ ਚਲਾਉਂਦੇ ਹੋਏ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਵੰਡ ਵਿੰਗ ਦੇ ਵੱਖ-ਵੱਖ ਜ਼ੋਨਾਂ ਦੀਆਂ ਟੀਮਾਂ ਵਲੋਂ ਬੀਤੇ 43 ਦਿਨਾਂ ਦੌਰਾਨ ਵੱਖ-ਵੱਖ ਇਲਾਕਿਆਂ ਵਿਚ ਚਲਾਈਆਂ ...

ਪੂਰੀ ਖ਼ਬਰ »

ਵਧ ਰਹੀ ਮਹਿੰਗਾਈ ਨੇ ਕੀਤਾ ਲੋਕਾਂ ਦਾ ਬੁਰਾ ਹਾਲ-ਸਹਿਜ਼ਾਦਾ

ਲੁਧਿਆਣਾ, 18 ਮਈ (ਜੁਗਿੰਦਰ ਸਿੰਘ ਅਰੋੜਾ)-ਅਕਾਲ ਮਾਰਕੀਟ ਸ਼ਾਪਕੀਪਰ ਐਸੋਸੀਏਸ਼ਨ ਦੇ ਪ੍ਰਧਾਨ ਤੇ ਵਪਾਰੀ ਆਗੂ ਜਸਪਾਲ ਸਿੰਘ ਸ਼ਹਿਜ਼ਾਦਾ ਨੇ ਕਿਹਾ ਕਿ ਦਿਨ ਬ ਦਿਨ ਵੱਧ ਰਹੀ ਮਹਿੰਗਾਈ ਨੇ ਲੋਕਾਂ ਦਾ ਬੁਰਾ ਹਾਲ ਕਰ ਦਿੱਤਾ ਹੈ ਤੇ ਲੋਕਾਂ ਦਾ ਕਚੂੰਮਰ ਵੀ ਨਿਕਲ ਰਿਹਾ ...

ਪੂਰੀ ਖ਼ਬਰ »

ਬੱਸ ਅੱਡੇ ਦੇ ਆਸ-ਪਾਸ ਅਤੇ ਜਵਾਹਰ ਨਗਰ ਵਿਚ ਨਾਜਾਇਜ਼ ਕਬਜ਼ਿਆਂ ਦੀ ਭਰਮਾਰ

ਲੁਧਿਆਣਾ, 18 ਮਈ (ਜੁਗਿੰਦਰ ਸਿੰਘ ਅਰੋੜਾ)-ਨਗਰ ਨਿਗਮ ਜੋਨ ਡੀ ਅਧੀਨ ਆਉਂਦੇ ਵੱਖ-ਵੱਖ ਇਲਾਕਿਆਂ ਵਿਚ ਨਾਜਾਇਜ਼ ਕਬਜਿਆਂ ਦੀ ਭਰਮਾਰ ਹੈ | ਸ਼ਾਇਦ ਹੀ ਕੋਈ ਅਜਿਹਾ ਇਲਾਕਾ ਹੋਵੇਗਾ ਜਿੱਥੇ ਕੋਈ ਕੋਈ ਨਾਜਾਇਜ਼ ਕਬਜਾ ਨਾ ਕੀਤਾ ਗਿਆ ਹੋਵੇ | ਜੋਨ-ਡੀ ਵਿਚ ਆਉਂਦੇ ਇਲਾਕੇ ਬੱਸ ...

ਪੂਰੀ ਖ਼ਬਰ »

ਸਾਨੂੰ ਘਰਾਂ ਦੀਆਂ ਛੱਤਾਂ 'ਤੇ ਪਾਣੀ ਰੱਖਣਾ ਚਾਹੀਦਾ-ਹੁੰਦਲ ਹਵਾਸ

ਭਾਮੀਆਂ ਕਲਾਂ, 18 ਮਈ (ਜਤਿੰਦਰ ਭੰਬੀ)-ਦਿਨ ਪ੍ਰਤੀ ਦਿਨ ਵੱਧ ਰਹੀ ਗਰਮੀ ਕਾਰਨ ਹਰ ਕੋਈ ਤਰਾਹ-ਤਰਾਹ ਕਰ ਰਿਹਾ ਹੈ | ਭਾਂਵੇ ਇਨਸਾਨ ਹੋਣ ਜਾਂ ਫਿਰ ਪਸ਼ੂ-ਪੰਛੀ, ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਲੈਡ ਮਾਰਟਗੇਜ ਬੈਂਕ ਦੇ ਚੇਅਰਮੈਨ ਸੁਰਿੰਦਰਪਾਲ ਸਿੰਘ ਹੁੰਦਲ ਹਵਾਸ ਨੇ ...

ਪੂਰੀ ਖ਼ਬਰ »

ਲਾਵਾਰਿਸ ਨਵਜਾਤ ਬੱਚੀ ਨੂੰ ਸੀ.ਐਮ.ਸੀ./ਹਸਪਤਾਲ ਦਾਖਲ ਕਰਵਾਇਆ

ਲੁਧਿਆਣਾ, 18 ਮਈ (ਸਲੇਮਪੁਰੀ)-ਸਿਵਲ ਹਸਪਤਾਲ ਵਿਚ ਲਾਵਾਰਿਸ ਪਈ ਇਕ ਨਵਜਾਤ ਬੱਚੀ, ਜਿਸ ਦੀ ਹਾਲਤ ਗੰਭੀਰ ਬਣੀ ਹੋਈ ਹੈ, ਨੂੰ ਇਲਾਜ ਲਈ ਸੀ. ਐਮ. ਸੀ. ਅਤੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ | ਡਾ. ਅਮਰਜੀਤ ਕੌਰ ਐਸ. ਐਮ. ਓ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 13 ਮਈ ਨੂੰ ...

ਪੂਰੀ ਖ਼ਬਰ »

ਮਾਸੂਮ ਬਾਲੜੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਨੂੰ 20 ਸਾਲ ਕੈਦ

ਲੁਧਿਆਣਾ, 18 ਮਈ (ਪਰਮਿੰਦਰ ਸਿੰਘ ਆਹੂਜਾ)-ਮਾਸੂਮ ਬਾਲੜੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਨੂੰ ਅਦਾਲਤ ਨੇ 20 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ 27 ਮਾਰਚ 2019 ਨੂੰ ਪੀੜਿਤ ਲੜਕੀ ਦੇ ਪਿਤਾ ਦੇ ਬਿਆਨਾਂ 'ਤੇ ਆਨੰਦ ਸ਼ਰਮਾ ...

ਪੂਰੀ ਖ਼ਬਰ »

ਇਕਨੋਵਰਸ 2022 ਵਿਚ ਐਸ.ਸੀ.ਡੀ. ਸਰਕਾਰੀ ਕਾਲਜ ਲੁਧਿਆਣਾ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਲੁਧਿਆਣਾ, 18 ਮਈ (ਪੁਨੀਤ ਬਾਵਾ)-ਇਕਨੋਵਰਸ 2022 (ਰਾਸ਼ਟਰੀ ਪੱਧਰ 'ਤੇ ਇੰਟਰ ਕਾਲਜ ਮੁਕਾਬਲਾ) ਮੇਹਰ ਚੰਦ ਮਹਾਜਨ ਡੀ. ਏ. ਵੀ. ਲੜਕੀਆਂ ਕਾਲਜ ਚੰਡੀਗੜ੍ਹ ਵਿਚ ਕਰਵਾਇਆ ਗਿਆ | ਜਿਸ ਵਿਚ ਐਸ. ਸੀ. ਡੀ. ਸਰਕਾਰੀ ਕਾਲਜ ਲੁਧਿਆਣਾ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ | ਮੁਕਾਬਲੇ ਦੌਰਾਨ ...

ਪੂਰੀ ਖ਼ਬਰ »

ਮੇਅਰ ਅਤੇ ਨਿਗਮ ਕਮਿਸ਼ਨਰ ਨੇ ਬੁੱਢੇ ਨਾਲੇ ਦਾ ਕੀਤਾ ਦੌਰਾ

ਲੁਧਿਆਣਾ, 18 ਮਈ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਮੇਅਰ ਬਲਕਾਰ ਸਿੰਘ ਸੰਧੂ ਅਤੇ ਕਮਿਸ਼ਨਰ ਸ਼ੇਨਾ ਅਗਰਵਾਲ ਅਤੇ ਸੀਨੀਅਰ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ ਵਲੋਂ ਆਗਾਮੀ ਬਰਸਾਤੀ ਦਿਨਾਂ ਨੂੰ ਲੈ ਕੇ ਬੁੱਢੇ ਨਾਲੇ ਦੀ ਸਫਾਈ ਕਰਾਉਣ ਲਈ ਬੁੱਢੇ ਨਾਲੇ ਦਾ ਦੌਰਾ ...

ਪੂਰੀ ਖ਼ਬਰ »

ਸਿਮਰਜੀਤ ਬੈਂਸ ਦੀ ਛਵੀ ਖ਼ਰਾਬ ਕਰਨਾ ਸਮਾਜ ਲਈ ਘਾਤਕ-ਬਲਵਿੰਦਰ ਰੰਧਾਵਾ

ਡਾਬਾ/ਲੁਹਾਰਾ, 18 ਮਈ (ਕੁਲਵੰਤ ਸਿੰਘ ਸੱਪਲ)-ਲੋਕ ਇਨਸਾਫ਼ ਪਾਰਟੀ ਦੇ ਵਾਰਡ ਨੰਬਰ 35 ਤੋਂ ਆਗੂ ਬਲਵਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਸਿਮਰਜੀਤ ਬੈਂਸ ਸਮਾਜ ਦੇ ਦੱਬੇ ਕੁਚਲੇ ਲੋਕਾਂ ਦੀ ਆਵਾਜ਼ ਬਣ ਕੇ ਪਿਛਲੇ ਵੀਹ ਸਾਲਾਂ ਤੋਂ ਵਿਚਰ ਰਹੇ ਹਨ | ਉਨ੍ਹਾਂ ਕਿਹਾ ਇਹੋ ...

ਪੂਰੀ ਖ਼ਬਰ »

ਮਾਨ ਸਰਕਾਰ ਵਪਾਰੀਆਂ ਲਈ ਰਾਹਤ ਦੀ ਥਾਂ ਆਫ਼ਤ ਬਣੀ

ਲੁਧਿਆਣਾ, 18 ਮਈ (ਕਵਿਤਾ ਖੁੱਲਰ)-ਪੰਜਾਬ ਵਪਾਰ ਮੰਡਲ ਦੇ ਆਗੂ ਪਵਨ ਲਹਿਰ ਅਤੇ ਸੁਨੀਲ ਮਹਿਰਾ ਨੇ ਕਿਹਾ ਹੈ ਕਿ ਮਾਨ ਸਰਕਾਰ ਵਪਾਰੀਆਂ ਲਈ ਰਾਹਤ ਦੀ ਥਾਂ 'ਤੇ ਆਫ਼ਤ ਬਣ ਰਹੀ ਹੈ, ਜਿਸ ਕਾਰਨ ਵਪਾਰੀਆਂ ਨੂੰ ਸੰਘਰਸ਼ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ | ਅੱਜ ਇੱਥੇ ਪੱਤਰਕਾਰਾਂ ...

ਪੂਰੀ ਖ਼ਬਰ »

ਪੱਤਰਕਾਰ ਮਾਨ ਨੂੰ ਸਦਮਾ, ਚਾਚੇ ਦਾ ਦਿਹਾਂਤ

ਹੰਬੜਾਂ, 18 ਮਈ (ਹਰਵਿੰਦਰ ਸਿੰਘ ਮੱਕੜ)-ਪੱਤਰਕਾਰ ਕੁਲਦੀਪ ਸਿੰਘ ਮਾਨ ਦੇ ਚਾਚਾ, ਪ੍ਰਵਾਸੀ ਭਾਰਤੀ ਮਨਦੀਪ ਸਿੰਘ ਮਾਨ ਦੇ ਸਤਿਕਾਰਯੋਗ ਪਿਤਾ ਅਤੇ ਸਾਬਕਾ ਏ.ਡੀ.ਸੀ. ਜਸਪਾਲ ਸਿੰਘ ਗਿੱਲ ਦੇ ਸਹੁਰਾ ਜੀ ਗੁਰਚਰਨ ਸਿੰਘ ਮਾਨ (76) ਦਾ ਦਿਹਾਂਤ ਹੋ ਗਿਆ | ਉਨ੍ਹਾਂ ਨਮਿਤ ਰਖਾਏ ...

ਪੂਰੀ ਖ਼ਬਰ »

ਖ਼ਤਰਨਾਕ ਲੁਟੇਰਾ ਗਰੋਹ ਦੇ ਤਿੰਨ ਮੈਂਬਰ ਲੱਖਾਂ ਰੁਪਏ ਮੁੱਲ ਦੇ ਵਾਹਨਾਂ ਅਤੇ ਸਾਮਾਨ ਸਮੇਤ ਗਿ੍ਫ਼ਤਾਰ

ਲੁਧਿਆਣਾ, 18 ਮਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਖ਼ਤਰਨਾਕ ਲੁਟੇਰਾ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦੇ ਵਾਹਨ ਅਤੇ ਹੋਰ ਸਾਮਾਨ ਬਰਾਮਦ ਕੀਤਾ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ...

ਪੂਰੀ ਖ਼ਬਰ »

ਨੌਜਵਾਨ ਇਕ ਕਿੱਲੋ ਅਫ਼ੀਮ ਸਮੇਤ ਗਿ੍ਫ਼ਤਾਰ

ਲੁਧਿਆਣਾ, 18 ਮਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ 1 ਕਿੱਲੋ 20 ਗ੍ਰਾਮ ਅਫ਼ੀਮ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ਮੈਡਮ ਅਸ਼ਵਨੀ ਗੋਟਿਆਲ ਨੇ ...

ਪੂਰੀ ਖ਼ਬਰ »

ਪੁਲਿਸ ਕਮਿਸ਼ਨਰ ਵਲੋਂ ਕਮਿਸ਼ਨਰੇਟ ਅੰਦਰ ਸਮੂਹ ਦੁਕਾਨਦਾਰਾਂ ਨੂੰ ਮੋਬਾਈਲ ਵੇਚਣ ਅਤੇ ਖ਼ਰੀਦਣ ਵਾਲੇ ਦਾ ਪੂਰਾ ਸ਼ਨਾਖ਼ਤੀ ਰਿਕਾਰਡ ਹਾਸਲ ਕਰਨ ਦੇ ਹੁਕਮ ਜਾਰੀ

ਲੁਧਿਆਣਾ, 18 ਮਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਕਮਿਸ਼ਨਰ ਲੁਧਿਆਣਾ ਡਾ. ਕੌਸ਼ਤੁਭ ਸ਼ਰਮਾ ਨੇ ਪੁਲਿਸ ਕਮਿਸ਼ਨਰੇਟ ਅੰਦਰ ਸਮੂਹ ਦੁਕਾਨਦਾਰਾਂ ਨੂੰ ਮੋਬਾਈਲ ਵੇਚਣ ਅਤੇ ਖ਼ਰੀਦਣ ਸਮੇਂ ਵੇਚਕਾਰ ਅਤੇ ਖ਼ਰੀਦਦਾਰ ਦਾ ਪੂਰਾ ਸ਼ਨਾਖ਼ਤੀ ਰਿਕਾਰਡ ਹਾਸਲ ਕੀਤਾ ਜਾਵੇ | ...

ਪੂਰੀ ਖ਼ਬਰ »

ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਵਲੋਂ ਬੁੱਢੇ ਨਾਲੇ 'ਤੇ 'ਰਾਈਜ਼ਿੰਗ ਮੇਨ ਲਾਈਨ' ਦੇ ਨਿਰਮਾਣ ਦਾ ਉਦਘਾਟਨ

ਲੁਧਿਆਣਾ, 18 ਮਈ (ਕਵਿਤਾ ਖੁੱਲਰ)-ਹਲਕਾ ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਨੇ ਅੱਜ ਬੁੱਢੇ ਨਾਲੇ 'ਤੇ 'ਰਾਈਜ਼ਿੰਗ ਮੇਨ ਲਾਈਨ' ਦੇ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ ਗਿਆ | ਇਹ 3.5 ਕਰੋੜ ਰੁਪਏ ਦਾ ਪ੍ਰੋਜੈਕਟ 650 ਕਰੋੜ ਰੁਪਏ ਦੇ ਬੁੱਢੇ ਨਾਲੇ ਦੇ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਦੇ ਚੇਅਰਮੈਨ ਬਵੇਜਾ ਨੇ ਸਬਜ਼ੀ ਮੰਡੀ ਪਾਰਕਿੰਗ ਦਾ ਠੇਕਾ 2.16 ਕਰੋੜ ਰੁਪਏ ਦੇਣ ਖ਼ਿਲਾਫ਼ ਮੋਰਚਾ ਖੋਲਿ੍ਹਆ

ਲੁਧਿਆਣਾ, 18 ਮਈ (ਪੁਨੀਤ ਬਾਵਾ)-ਮਾਰਕੀਟ ਕਮੇਟੀ ਲੁਧਿਆਣਾ ਦੇ ਚੇਅਰਮੈਨ ਦਰਸ਼ਨ ਲਾਲ ਬਵੇਜਾ ਨੇ ਕਮੇਟੀ ਦੇ ਦਫਤਰ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਬਜੀ ਮੰਡੀ ਪਾਰਕਿੰਗ ਦਾ ਠੇਕਾ 2.16 ਕਰੋੜ ਰੁਪਏ ਵਿਚ ਦੇਣ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ | ਸ਼੍ਰੀ ਬਵੇਜਾ ...

ਪੂਰੀ ਖ਼ਬਰ »

ਸ੍ਰੀ ਵਾਹਿਗੁਰੂ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ ਤਗ਼ਮੇ ਪ੍ਰਾਪਤ ਕੀਤੇ

ਡਾਬਾ/ਲੁਹਾਰਾ, 18 ਮਈ (ਕੁਲਵੰਤ ਸਿੰਘ ਸੱਪਲ)-ਡਿਸਟਿ੍ਕ ਲੁਧਿਆਣਾ ਕਰਾਟੇ-ਡੂ ਫ਼ੈਡਰੇਸ਼ਨ ਵਲੋਂ ਡਿਸਟਿ੍ਕ ਕਰਾਟੇ ਚੈਂਪੀਅਨਸ਼ਿੱਪ 2022 ਕਰਵਾਈ ਗਈ, ਜਿਸ ਵਿਚ ਸ੍ਰੀ ਵਾਹਿਗੁਰੂ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਵਲੋਂ ਵੀ ਹਿੱਸਾ ਲਿਆ ਗਿਆ | ਗੁਰਮਨਦੀਪ ਸਿੰਘ ਨੇ ...

ਪੂਰੀ ਖ਼ਬਰ »

ਔਰਤਾਂ ਨਾਲ ਛੇੜਖ਼ਾਨੀ ਕਰਨ ਤੋਂ ਰੋਕਣ 'ਤੇ ਨੌਜਵਾਨਾਂ ਵਲੋਂ ਕੀਤੇ ਹਮਲੇ ਵਿਚ ਇਕ ਜ਼ਖ਼ਮੀ

ਲੁਧਿਆਣਾ, 18 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਐਮ.ਬੀ.ਡੀ. ਮਾਲ ਵਿਚ ਦੇਰ ਰਾਤ ਔਰਤਾਂ ਨਾਲ ਛੇੜਖ਼ਾਨੀ ਤੋਂ ਰੋਕਣ 'ਤੇ ਤਿੰਨ ਨੌਜਵਾਨਾਂ ਵਲੋਂ ਇਕ ਨੌਜਵਾਨ 'ਤੇ ਹਮਲਾ ਕਰਕੇ ਉਸਨੂੰ ਜ਼ਖਮੀ ਕਰ ਦਿੱਤਾ | ਜਾਣਕਾਰੀ ਅਨੁਸਾਰ ਘਟਨਾ ਦੇਰ ਰਾਤ ਪੌਣੇ ਬਾਰਾਂ ਵਜੇ ਦੇ ਕਰੀਬ ...

ਪੂਰੀ ਖ਼ਬਰ »

ਪੰਜਾਬ ਦੇ ਜੰਗਲਾਂ ਨੂੰ ਬਚਾਉਣ ਲਈ ਫਿਕੋ ਵਲੋਂ ਪਲਾਸਟਿਕ ਕੈਰੀ ਬੈਗ ਦੀ ਵਰਤੋਂ ਦੀ ਖੁੱਲ੍ਹ ਦੇਣ ਦੀ ਮੰਗ

ਲੁਧਿਆਣਾ, 18 ਮਈ (ਪੁਨੀਤ ਬਾਵਾ)-ਫ਼ੈਡਰੇਸ਼ਨ ਆਫ਼ ਇੰਡਸਟ੍ਰੀਅਲ ਐਂਡ ਕਮਰਸ਼ੀਅਲ ਆਰਗੇਨਾਈਜ਼ੇਸ਼ਨ (ਫਿਕੋ) ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਤੋਂ ਮੰਗ ਕੀਤੀ ਹੈ ਕਿ ਸੂਬੇ ਅੰਦਰ ਪਲਾਸਟਿਕ ਕੈਰੀ ਬੈਗਾਂ ਦੀ ਵਰਤੋਂ ਦੀ ਇਜਾਜ਼ਤ ਦਿੱਤੀ ਜਾਵੇ ਤਾਂ ਜੋ ਪੰਜਾਬ ਅੰਦਰ ...

ਪੂਰੀ ਖ਼ਬਰ »

ਵਾਰਡ ਵਿਚ ਲਾਈਟਾਂ ਦੀ ਕਮੀਂ ਨੂੰ ਲੈਕੇ ਅਗਰਵਾਲ ਨੇ ਮੇਅਰ ਨੂੰ ਦਿੱਤਾ ਮੰਗ-ਪੱਤਰ

ਲੁਧਿਆਣਾ, 18 ਮਈ (ਕਵਿਤਾ ਖੁੱਲਰ)-ਵਾਰਡ ਨੰਬਰ 57 ਦੀ ਕੌਂਸਲਰ ਮੰਜੂ ਅਗਰਵਾਲ ਦੇ ਪਤੀ ਇੰਦਰ ਅਗਰਵਾਲ ਵਲੋਂ ਵਾਰਡ ਵਿਚ ਸਟਰੀਟ ਲਾਈਟਾਂ ਦੀ ਕਮੀ ਨੂੰ ਲੈਕੇ ਇਕ ਮੰਗ ਪੱਤਰ ਮੇਅਰ ਬਲਕਾਰ ਸਿੰਘ ਸੰਧੂ ਨੂੰ ਦਿੱਤਾ ਗਿਆ | ਇਸ ਮੌਕੇ ਇੰਦਰ ਅਗਰਵਾਲ ਨੇ ਦੱਸਿਆ ਕਿ ਉਕਤ ਮੰਗ ਨੂੰ ਲੈਕੇ ਉਨ੍ਹਾਂ ਵਲੋਂ ਪਹਿਲਾਂ ਵੀ ਨਗਰ ਨਿਗਮ ਨੂੰ ਮੰਗ ਪੱਤਰ ਦਿੱਤੇ ਜਾ ਚੁੱਕੇ ਹਨ, ਪਰ ਨਿਗਮ ਪ੍ਰਸ਼ਾਸਨ ਵਲੋਂ ਉਨ੍ਹਾਂ ਦੀ ਮੰਗ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਸਮਾਰਟ ਸਿਟੀ ਯੋਜਨਾ ਦੇ ਤਹਿਤ ਸ਼ਹਿਰ ਵਿਚ ਲੈਡ ਲਾਈਟਾਂ ਲਗਾਉਣ ਦਾ ਇਹ ਪ੍ਰੋਜੈਕਟ ਨਿਕੰਮੀ ਤੇ ਭਿ੍ਸ਼ਟ ਅਫ਼ਸਸ਼ਾਹੀ ਦੀ ਭੇਟ ਚੜ੍ਹ ਗਿਆ ਹੈ | ਉਨ੍ਹਾਂ ਕਿਹਾ ਕਿ ਟਾਟਾ ਜਿਹੀ ਵੱਡੀ ਕੰਪਨੀ ਰਿਸ਼ਵਤ ਜਾਂ ਕਮਿਸ਼ਨ ਦਿੰਦੀ ਨਹੀਂ ਤੇ ਨਗਰ ਨਿਗਮ 'ਚ ਕੋਈ ਠੇਕੇਦਾਰ ਬਿਨ੍ਹਾਂ ਰਿਸ਼ਵਤ ਦਿੱਤੇ ਟਿਕਦਾ ਨਹੀਂ | ਉਨ੍ਹਾਂ ਕਿਹਾ ਕਿ ਟਾਟਾ ਅਤੇ ਨਗਰ ਨਿਗਮ ਦੇ ਵਿਚਾ ਤਾਲਮੇਲ ਨਾ ਬਨਣ ਦਾ ਖ਼ਮਿਆਜ਼ਾ ਸ਼ਹਿਰਵਾਸੀ ਭੁਗਤ ਰਹੇ ਹਨ | ਉਨ੍ਹਾਂ ਮੇਅਰ ਨੂੰ ਆਪਣੀਆਂ ਸ਼ਕਤੀਆਂ ਦਾ ਇਸਤੇਮਾਲ ਕਰਦੇ ਹੋਏ ਟਾਟਾ ਕੰਪਨੀ ਨੂੰ ਅਗਰੀਮੈਂਟ ਦੇ ਅਨੁਸਾਰ ਸਟਰੀਟ ਲਾਈਟ ਲਗਾਉਣ ਦੇ ਨਿਰਦੇਸ਼ ਦੇਣਾ ਚਾਹੀਦਾ ਹੈ | ਇਸ 'ਤੇ ਮੇਅਰ ਬਲਕਾਰ ਸਿੰਘ ਸੰਧੂ ਨੇ ਸ਼੍ਰੀ ਅਗਰਵਾਲ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਵਲੋਂ ਇਸ ਸੰਬੰਧੀ ਮੱਤਾ ਪਾਸ ਕਰਕੇ ਪੰਜਾਬ ਸਰਕਾਰ ਨੂੰ ਭੇਜ ਦਿੱਤਾ ਗਿਆ ਹੈ |

ਖ਼ਬਰ ਸ਼ੇਅਰ ਕਰੋ

 

ਜਾਇਦਾਦ ਦੇ ਮਾਮਲੇ ਵਿਚ ਲੱਖਾਂ ਦੀ ਠੱਗੀ ਦੇ ਦੋਸ਼ ਤਹਿਤ ਪਤੀ ਪਤਨੀ ਸਮੇਤ ਤਿੰਨ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 18 ਮਈ (ਪਰਮਿੰਦਰ ਸਿੰਘ ਆਹੂਜਾ)-ਜਾਇਦਾਦ ਦੇ ਮਾਮਲੇ ਵਿਚ ਲੱਖਾਂ ਦੀ ਠੱਗੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਪਤੀ ਪਤਨੀ ਸਮੇਤ ਤਿੰਨ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਮਨਦੀਪ ਸਿੰਘ ਵਾਸੀ ਨਿਊ ਅਸ਼ੋਕ ਨਗਰ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਡਾਕਟਰੀ ਜਾਂਚ ਕੈਂਪ ਲਗਾਇਆ

ਲੁਧਿਆਣਾ, 18 ਮਈ (ਕਵਿਤਾ ਖੁੱਲਰ)-ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਵਲੋਂ ਅੱਖਾਂ ਦਾ ਮੁਫ਼ਤ ਡਾਕਟਰੀ ਜਾਂਚ ਕੈਂਪ ਲਗਾਇਆ ਗਿਆ | ਇਸ ਵਿਚ ਮਾਹਿਰ ਡਾਕਟਰਾਂ ਵਲੋਂ 150 ਮਰੀਜ਼ਾਂ ਦਾ ਚੈਕਅੱਪ ਕੀਤਾ ਗਿਆ ਅਤੇ 32 ਮਰੀਜ਼ਾਂ ਦੇ ਆਪਰੇਸ਼ਨ ਸ਼ੰਕਰਾ ਹਸਪਤਾਲ ਵਿਚ ਮੁਫ਼ਤ ਕੀਤੇ ...

ਪੂਰੀ ਖ਼ਬਰ »

ਅਣਅਧਿਕਾਰਤ ਕਾਲੋਨੀ ਬਣਾਉਣ ਦੇ ਦੋਸ਼ ਤਹਿਤ ਕਾਲੋਨਾਈਜ਼ਰ ਖਿਲਾਫ਼ ਕੇਸ ਦਰਜ

ਲੁਧਿਆਣਾ, 18 ਮਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਅਣਅਧਿਕਾਰਤ ਕਲੋਨੀ ਬਣਾਉਣ ਦੇ ਮਾਮਲੇ ਵਿਚ ਕਾਲੋਨਾਈਜ਼ਰ ਖਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਗਲਾਡਾ ਦੇ ਅਧਿਕਾਰੀ ਅੰਕੁਸ਼ ਨੰਦਾ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ...

ਪੂਰੀ ਖ਼ਬਰ »

ਲੱਖਾਂ ਰੁਪਏ ਮੁੱਲ ਦੀ ਹੈਰੋਇਨ ਸਮੇਤ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 18 ਮਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਸਮੇਤ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਬਲਦੀਪ ਕੁਮਾਰ ਵਾਸੀ ਨਿਊ ਸ਼ਿਮਲਾਪੁਰੀ ਵਜੋਂ ਕੀਤੀ ਗਈ ...

ਪੂਰੀ ਖ਼ਬਰ »

ਬੁੱਧ ਧੰਮ ਚੇਤਨਾ ਸਮਾਗਮ ਕਰਵਾਇਆ

ਲੁਧਿਆਣਾ, 18 ਮਈ (ਕਵਿਤਾ ਖੁੱਲਰ)-ਬੁੱਧ ਪੂਰਨਿਮਾ ਦੇ ਮੌਕੇ 'ਤੇ ਜਗੀਰਪੁਰ ਵਿਖੇ ਅੰਬੇਡਕਰ ਨਵਯੁਵਕ ਦਲ ਵਲੋਂ ਰਾਕੇਸ਼ ਬੋਧ ਦੀ ਅਗਵਾਈ ਹੇਠ ਬੁੱਧ ਧੰਮ ਬੜੀ ਧੂਮ ਧਾਮ ਨਾਲ ਮਨਾਇਆ ਗਿਆ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚੇ ਸਰਪ੍ਰਸਤ ਰਾਜੀਵ ਕੁਮਾਰ ਲਵਲੀ ਨੇ ਕਿਹਾ ...

ਪੂਰੀ ਖ਼ਬਰ »

ਨਰਸਿੰਗ ਇੰਸਟੀਚਿਊਟ ਆਫ਼ ਗੁਰੂ ਤੇਗ ਬਹਾਦਰ ਸਾਹਿਬ ਚੈਰੀਟੇਬਲ ਹਸਪਤਾਲ ਵਲੋਂ ਸਮਾਗਮ

ਲੁਧਿਆਣਾ, 18 ਮਈ (ਸਲੇਮਪੁਰੀ)-ਇੰਸਟੀਚਿਊਟ ਆਫ਼ ਨਰਸਿੰਗ ਐਜੂਕੇਸ਼ਨ ਆਫ਼ ਗੁਰੂ ਤੇਗ ਬਹਾਦੁਰ ਸਾਹਿਬ ਚੈਰੀਟੇਬਲ ਹਸਪਤਾਲ ਲੁਧਿਆਣਾ ਵਲੋਂ ਕੌਮਾਂਤਰੀ ਨਰਸਿਜ ਦਿਵਸ ਦੇ ਸੰਦਰਭ ਵਿਚ ਚੱਲ ਰਹੀ 7 ਰੋਜ਼ਾ ਸਮਾਗਮਾਂ ਦੀ ਲੜੀ ਦੇ ਅਖੀਰਲੇ ਦਿਨ ਜੇਤੂ ਟੀਮਾਂ ਨੂੰ ਇਨਾਮ ...

ਪੂਰੀ ਖ਼ਬਰ »

ਪਾਵਰਕਾਮ ਦਾ ਕਮਾਲ ਲਗਭਗ 6 ਮਹੀਨੇ ਪਹਿਲਾ 3 ਕਰੋੜ ਅਤੇ ਹੁਣ ਫਿਰ 2 ਲੱਖ ਰਕਮ ਦਾ ਬਿਜਲੀ ਦਾ ਬਿੱਲ ਭੇਜਿਆਂ ਸਨਅਤਕਾਰ ਗੁਰਦੇਵ ਸਿੰਘ ਨੂੰ ਪਾਵਰਕਾਮ ਵਲੋਂ ਬਾਰ ਬਾਰ ਭੇਜਿਆ ਜਾਂਦਾ ਹੈ ਜਿਆਦਾ ਰਕਮ ਦਾ ਬਿੱਲ

ਡਾਬਾ/ਲੁਹਾਰਾ, 18 ਮਈ (ਕੁਲਵੰਤ ਸਿੰਘ ਸੱਪਲ)-ਬਿਜਲੀ ਦੇ ਬਿੱਲ ਖਪਤ ਤੋਂ ਵੱਧ ਭੇਜਣ ਵਾਲੇ ਕਰਮਚਾਰੀ/ਅਧਿਕਾਰੀ ਬਿੱਲ ਵਿਚ ਹੋਈ ਕਿਸੇ ਪ੍ਰਕਾਰ ਦੀ ਖ਼ਾਮੀ ਲਈ ਸਿੱਧੇ ਤੌਰ 'ਤੇ ਜ਼ਿੰਮੇਵਾਰ ਹੋਣਗੇ | ਇਹ ਆਦੇਸ਼ ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੇ ਸਨ, ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਸ਼ਖ਼ਸੀਅਤ ਉਸਾਰੀ ਦੇ ਗੁਰ ਦੱਸਣ ਲਈ ਕਰਵਾਈ ਵਰਕਸ਼ਾਪ

ਲੁਧਿਆਣਾ, 18 ਮਈ(ਪੁਨੀਤ ਬਾਵਾ)- ਆਤਮ ਪਰਗਾਸ ਸੋਸ਼ਲ ਵੈੱਲਫੇਅਰ ਕੌਂਸਲ ਦੇ ਪੀ.ਏ.ਯੂ. ਯੂਨਿਟ ਦੇ ਸਹਿਯੋਗ ਨਾਲ ਪੀ.ਏ.ਯੂ. ਦੇ ਨਿਰਦੇਸ਼ਕ ਵਿਦਿਆਰਥੀ ਭਲਾਈ ਵਲੋਂ ਅੱਜ ਵਿਦਿਆਰਥੀਆਂ ਦੀ ਸ਼ਖ਼ਸੀਅਤ ਉਸਾਰੀ ਲਈ ਇੱਕ ਵਿਸ਼ੇਸ਼ ਵਰਕਸ਼ਾਪ ਡਾ. ਮਨਮੋਹਨ ਸਿੰਘ ਆਡੀਟੋਰੀਅਮ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਕਲਾ ਮੰਚ ਵਲੋਂ ਐਵਾਰਡ ਵੰਡ ਸਮਾਗਮ

ਲੁਧਿਆਣਾ, 18 ਮਈ (ਕਵਿਤਾ ਖੁੱਲਰ)-ਪੰਜਾਬ ਸਾਹਿਤ ਕਲਾ ਮੰਚ ਵਲੋਂ ਪੰਜਾਬੀ ਭਵਨ ਵਿਖੇ ਐਵਾਰਡ ਵੰਡ ਸਮਾਗਮ ਕਰਵਾਇਆ ਗਿਆ ਜਿਸ ਵਿਚ ਮੰਚ ਦੇ ਪ੍ਰਧਾਨ ਡਾ. ਫਕੀਰ ਚੰਦ ਸ਼ੁਕਲਾ ਦੀ ਅਗਵਾਈ ਹੇਠ ਆਪਣੇ ਆਪਣੇ ਖੇਤਰ ਵਿਚ ਵੱਡਮੁੱਲੇ ਯੋਗਦਾਨ ਲਈ ਏ.ਐਸ. ਕਾਲਜ ਖੰਨਾ ਦੇ ਡਾ. ...

ਪੂਰੀ ਖ਼ਬਰ »

ਲੁਧਿਆਣਾ ਜ਼ਿਲ੍ਹੇ ਪਿੰਡ ਰੋੜੀਆਂ ਦੇ ਪਤੀ-ਪਤਨੀ ਨੇ ਨੈਸ਼ਨਲ ਗੇਮਾਂ ਵਿੱਚੋਂ ਜਿੱਤੇ ਕਰੀਬ 150 ਤੋਂ ਵੱਧ ਤਗਮੇ

ਮਲੌਦ, 18 ਮਈ (ਸਹਾਰਨ ਮਾਜਰਾ)-ਜਦੋਂ ਇਨਸਾਨ ਕੁੱਝ ਕਰਨ ਲਈ ਮਿਥ ਲਵੇ ਅਤੇ ਹੌਸਲਾ ਬਣਾ ਲਵੇ ਤਾਂ ਦੁਨੀਆਂ ਦੀ ਸ਼ਾਇਦ ਹੀ ਕੋਈ ਮੰਜ਼ਿਲ ਹੋਵੇਗੀ, ਜਿਹੜੀ ਉਹ ਤੈਅ ਨਹੀਂ ਕਰ ਸਕਦਾ | ਮਲੌਦ ਦੀ ਬੁੱਕਲ ਵਿਚ ਵਸੇ ਨਗਰ ਰੋੜੀਆਂ ਦੀ ਪਤੀ-ਪਤਨੀ ਦੀ ਜੋੜੀ ਨੇ ਇਹ ਸਾਬਤ ਕਰ ਵਿਖਾਇਆ ...

ਪੂਰੀ ਖ਼ਬਰ »

ਚੋਰਾਂ ਨੇ ਸੜਕ ਕਿਨਾਰੇ ਖੜ੍ਹੀ ਗੱਡੀ 'ਚੋਂ ਕਰੀਬ ਸਾਢੇ ਚਾਰ ਲੱਖ ਦਾ ਸਾਮਾਨ ਕੀਤਾ ਚੋਰੀ

ਹੰਬੜਾਂ, 18 ਮਈ (ਹਰਵਿੰਦਰ ਸਿੰਘ ਮੱਕੜ)-ਹੰਬੜਾਂ-ਲਾਡੋਵਾਲ ਮੇਨ ਸੜਕ ਉੱਪਰ ਪਿੰਡ ਰਸੂਲਪੁਰ ਪੱਤੀ ਵਿਖੇ ਮੇਨ ਰੋਡ ਉੱਪਰ ਲੋਡ ਹੋਈ ਗੱਡੀ ਵਿਚੋਂ ਰਾਤ ਸਮੇਂ ਚੋਰਾਂ ਵਲੋਂ ਕਰੀਬ ਸਾਢੇ 4 ਲੱਖ ਰੁਪਏ ਦਾ ਸਾਮਾਨ ਚੋਰੀ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿਲੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX