ਤਾਜਾ ਖ਼ਬਰਾਂ


ਪਾਕਿਸਤਾਨ 'ਚ ਆਤਮਘਾਤੀ ਹਮਲੇ 'ਚ 4 ਫ਼ੌਜੀਆਂ ਦੀ ਮੌਤ, 7 ਹੋਰ ਜ਼ਖ਼ਮੀ
. . .  25 minutes ago
ਅੰਮ੍ਰਿਤਸਰ, 9 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਖ਼ੈਬਰ ਪਖਤੂਨਖਵਾ ਸੂਬੇ ਦੇ ਉੱਤਰੀ ਵਜ਼ੀਰਿਸਤਾਨ ਜ਼ਿਲ੍ਹੇ 'ਚ ਇਕ ਆਤਮਘਾਤੀ ਹਮਲੇ 'ਚ ਘੱਟੋ-ਘੱਟ 4 ਫ਼ੌਜੀ ਮਾਰੇ ਗਏ ਅਤੇ 7 ਹੋਰ ਜ਼ਖਮੀ ਹੋ ਗਏ। ਹਮਲੇ ਦੀ ਜ਼ਿੰਮੇਵਾਰੀ ਅੱਤਵਾਦੀ ਸੰਗਠਨ ਤਹਿਰੀਕ-ਏ-ਤਾਲਿਬਨ...
ਰਾਸ਼ਟਰਮੰਡਲ ਖ਼ੇਡਾਂ ਦੇ ਸਮਾਪਤੀ ਸਮਾਰੋਹ 'ਚ ਵੱਜਿਆ ਸਿੱਧੂ ਮੂਸੇਵਾਲਾ ਦਾ ਗੀਤ '295'
. . .  30 minutes ago
ਬਰਮਿੰਘਮ, 9 ਅਗਸਤ-ਰਾਸ਼ਟਰਮੰਡਲ ਖ਼ੇਡਾਂ ਦੇ ਸਮਾਪਤੀ ਸਮਾਰੋਹ 'ਚ ਸਿੱਧੂ ਮੂਸੇਵਾਲਾ ਦਾ ਗੀਤ '295' ਵੱਜਿਆ। ਇਸ ਸੰਬੰਧੀ ਜਾਣਕਾਰੀ ਸਿੱਖ ਮਹਿਲਾ ਸੰਸਦ ਮੈਂਬਰ ਪ੍ਰੀਤ ਕੌਰ ਗਿੱਲ ਨੇ ਟਵੀਟ ਕਰਕੇ ਦਿੱਤੀ। ਸਟੇਡੀਅਮ 'ਚ ਚੱਲ ਰਹੇ ਗੀਤ ਦੀ ਪ੍ਰੀਤ ਕੌਰ ਗਿੱਲ ਵਲੋਂ ਵੀਡੀਓ ਵੀ ਸਾਂਝੀ ਕੀਤੀ ਗਈ ਹੈ।
ਪੰਜਾਬ ਦੇ ਕੈਂਸਰ ਰੋਗਾਂ ਦੇ ਮਾਹਿਰ ਡਾ. ਸੇਖੋਂ ਨਹੀਂ ਰਹੇ
. . .  55 minutes ago
ਲੁਧਿਆਣਾ, 9 ਅਗਸਤ (ਸਲੇਮਪੁਰੀ)- ਕੈਂਸਰ ਰੋਗਾਂ ਦੇ ਮਾਹਿਰ ਡਾ. ਜੇ.ਐੱਸ. ਸੇਖੋਂ ਦਾ ਅੱਜ ਤੜਕੇ ਦਿਹਾਂਤ ਹੋ ਗਿਆ। ਉਨ੍ਹਾਂ ਦੀ ਉਮਰ ਲਗਭਗ 65 ਸਾਲ ਦੇ ਕਰੀਬ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਜਿਗਰ ਦੀ ਬਿਮਾਰੀ ਤੋਂ ਪੀੜਤ ਹੋਣ ਕਾਰਨ ਉਹ ਇਸ ਵੇਲੇ ਦਿੱਲੀ ਦੇ ਇਕ ਹਸਪਤਾਲ ਵਿਚ...
ਕੰਗਣਾ ਰਣੌਤ ਨੂੰ ਹੋਇਆ ਡੇਂਗੂ
. . .  about 1 hour ago
ਮੁੰਬਈ, 9 ਅਗਸਤ-ਕੰਗਣਾ ਰਣੌਤ ਨੂੰ ਹੋਇਆ ਡੇਂਗੂ
ਕਿਸਾਨ ਜਥੇਬੰਦੀਆਂ ਨੇ ਬਿਜਲੀ ਸੋਧ ਬਿੱਲ ਦੀਆਂ ਕਾਪੀਆਂ ਸਾੜ ਕੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
. . .  about 2 hours ago
ਜੈਤੋ, 9 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਕਿਸਾਨ ਵੱਡੀ ਗਿਣਤੀ 'ਚ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਇਕੱਤਰ ਹੋਏ ਅਤੇ ਉਨ੍ਹਾਂ ਨੇ ਕੇਂਦਰ ਸਰਕਾਰ ਵਲੋਂ ਬਿਜਲੀ ਸੋਧ...
ਪੰਜਾਬ ਪੁਲਿਸ ਦੀ ਵੱਡੀ ਕਾਮਯਾਬੀ, ਸਰਹੱਦ ਤੋਂ ਨਸ਼ਿਆਂ, ਹਥਿਆਰਾਂ ਤੇ ਵਿਸਫੋਟਕ ਦੀ ਖੇਪ ਲੈ ਕੇ ਆ ਰਹੇ ਦੋ ਸਮੱਗਲਰ ਕੀਤੇ ਕਾਬੂ
. . .  about 2 hours ago
ਤਰਨ ਤਾਰਨ, 9 ਅਗਸਤ-ਪੰਜਾਬ ਦੇ ਤਰਨ ਤਾਰਨ ਸ਼ਹਿਰ 'ਚ ਪੁਲਿਸ ਨੇ ਗੈਂਗਸਟਰ ਹੈਰੀ ਚੱਠਾ ਅਤੇ ਸੁੱਖ ਭਿਖਾਰੀਵਾਲ ਦੇ ਦੋ ਕਰੀਬੀ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਦੋਵਾਂ ਕੋਲੋਂ ਹੈਂਡ ਗ੍ਰੇਨੇਡ, ਹਥਿਆਰ ਅਤੇ ਡਰੱਗ ਮਨੀ ਵੀ ਬਰਾਮਦ ਕੀਤੀ ਗਈ...
ਟੈਲੀਕਾਮ ਟਾਵਰ ਦੇ ਵਿਰੋਧ 'ਚ ਪਿੰਡ ਵਾਸੀਆਂ ਵਲੋਂ ਰਾਜ ਮਾਰਗ ਕੀਤਾ ਗਿਆ ਬੰਦ
. . .  about 3 hours ago
ਬਰਨਾਲਾ /ਹੰਡਿਆਇਆ, 9 ਅਗਸਤ (ਗੁਰਜੀਤ ਸਿੰਘ ਖੁੱਡੀ)- ਟੈਲੀਕਾਮ ਟਾਵਰ ਦੇ ਵਿਰੋਧ 'ਚ ਪਿੰਡ ਵਾਸੀਆਂ ਵਲੋਂ ਰਾਜ ਮਾਰਗ ਬੰਦ ਕੀਤਾ ਗਿਆ। ਜਾਣਕਾਰੀ ਮੁਤਾਬਿਕ ਬਰਨਾਲਾ-ਮਾਨਸਾ ਰਾਜ ਮਾਰਗ ਪਿੰਡ ਧਨੌਲਾ ਖ਼ੁਰਦ ਦੇ ਵਾਸੀਆਂ ਵਲੋਂ...
ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  about 3 hours ago
ਪਟਨਾ, 9 ਅਗਸਤ-ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
ਰਾਜਭਵਨ ਪਹੁੰਚੇ ਨਿਤਿਸ਼ ਕੁਮਾਰ
. . .  about 3 hours ago
ਪਟਨਾ, 9 ਅਗਸਤ-ਰਾਜਭਵਨ ਪਹੁੰਚੇ ਨਿਤਿਸ਼ ਕੁਮਾਰ
ਲੁਧਿਆਣਾ 'ਚ ਪੁਲਿਸ ਨੇ ਕੱਢਿਆ ਫਲੈਗ ਮਾਰਚ
. . .  about 3 hours ago
ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਫਲੈਗ ਮਾਰਚ ਕੱਢਿਆ ਗਿਆ। ਇਸ ਫਲੈਗ ਮਾਰਚ ਦੌਰਾਨ ਪੁਲਿਸ ਨੇ ਕੁਝ ਸ਼ੱਕੀ ਵਿਅਕਤੀਆਂ ਨੂੰ ਵੀ ਹਿਰਾਸਤ 'ਚ ਲਿਆ ਹੈ।
ਕਪੂਰਥਲਾ ਤੋਂ ਵੱਡੀ ਖ਼ਬਰ: ਡੇਢ ਸਾਲ ਦਾ ਬੱਚਾ ਨਾਲੇ 'ਚ ਡਿੱਗਿਆ, ਨਗਰ ਨਿਗਮ ਦੀ ਟੀਮ ਵਲੋਂ ਬੱਚੇ ਦੀ ਭਾਲ ਜਾਰੀ
. . .  about 3 hours ago
ਕਪੂਰਥਲਾ, 9 ਅਗਸਤ (ਅਮਰਜੀਤ ਕੋਮਲ)- ਸਥਾਨਕ ਸ਼ਾਲੀਮਾਰ ਬਾਗ ਨੇੜੇ ਦੁਪਹਿਰ ਬਾਅਦ ਇਕ ਡੇਢ ਸਾਲ ਦਾ ਬੱਚਾ ਨਾਲੇ ਵਿਚ ਡਿੱਗ ਗਿਆ, ਜਿਸ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਬੱਚਾ ਡਿੱਗਣ ਦੀ ਸੂਚਨਾ ਮਿਲਦਿਆਂ ਹੀ ਪ੍ਰਸ਼ਾਸਨਿਕ ਅਧਿਕਾਰੀ ਮੌਕੇ 'ਤੇ ਪੁੱਜੇ...
ਆਮ ਆਦਮੀ ਪਾਰਟੀ ਦੇ ਵਿਧਾਇਕ ਗੋਗੀ ਨੂੰ ਗੈਂਗਸਟਰਾਂ ਨੇ ਦਿੱਤੀ ਧਮਕੀ
. . .  about 3 hours ago
ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦੇ ਹਲਕਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਨੂੰ ਗੈਂਗਸਟਰਾਂ ਵਲੋਂ 25 ਲੱਖ ਦੀ ਰੰਗਦਾਰੀ ਮੰਗੀ ਗਈ ਹੈ ਅਤੇ ਪੈਸੇ ਨਾ ਦੇਣ ਦੀ ਸੂਰਤ 'ਚ ਗੋਗੀ ਨੂੰ ਜਾਨੋਂ...
ਰਾਸ਼ਟਰਮੰਡਲ ਖ਼ੇਡਾਂ: ਤਗਮਾ ਜੇਤੂ ਹਰਜਿੰਦਰ ਕੌਰ ਦਾ ਸਕੂਲ 'ਚ ਸਨਮਾਨ
. . .  about 4 hours ago
ਨਾਭਾ, 9 ਅਗਸਤ(ਕਰਮਜੀਤ ਸਿੰਘ)- ਰਾਸ਼ਟਰਮੰਡਲ ਖ਼ੇਡਾਂ 'ਚ ਆਪਣੀ ਮਿਹਨਤ ਸਦਕਾ ਮੱਲ੍ਹਾਂ ਮਾਰਨ ਵਾਲੀ ਨਾਭਾ ਦੀ ਵਸਨੀਕ ਹਰਜਿੰਦਰ ਕੌਰ ਦੇ ਪਿੰਡ ਮਹਿਸ ਪਹੁੰਚਣ 'ਤੇ ਗੌਰਮਿੰਟ ਹਾਈ ਸਕੂਲ ਵਿਖੇ ਸਕੂਲ ਇੰਚਾਰਜ ਹਰਮਿੰਦਰ ਜੀਤ ਕੌਰ ਦੀ ਅਗਵਾਈ 'ਚ ਆਯੋਜਿਤ...
ਖੇਮਕਰਨ ਹਲਕੇ ਤੋਂ ਰਾਜਾ ਵੜਿੰਗ ਨੇ ਸ਼ੁਰੂ ਕੀਤੀ ਪੰਜਾਬ ਕਾਂਗਰਸ ਵਲੋਂ ਤਿਰੰਗਾ ਯਾਤਰਾ
. . .  about 4 hours ago
ਭਿੱਖੀਵਿੰਡ/ਖੇਮਕਰਨ, 9ਅਗਸਤ (ਬੋਬੀ, ਭੱਟੀ, ਬਿੱਲਾ)-ਪੰਜਾਬ ਕਾਂਗਰਸ ਵਲੋਂ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸੰਬੰਧ 'ਚ ਪੰਜਾਬ ਅੰਦਰ ਕੱਢੀ ਜਾ ਰਹੀ ਤਿਰੰਗਾ ਪੈਦਲ ਯਾਤਰਾ ਦੀ ਸ਼ੁਰੂਆਤ ਅੱਜ ਖੇਮਕਰਨ ਹਲਕੇ 'ਚ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ...
ਹੱਕ ਪ੍ਰਾਪਤੀ ਲਈ ਕਿਸਾਨ ਇਕ ਹੋਰ ਮੋਰਚਾ ਲਾਉਣ ਲਈ ਤਿਆਰ ਰਹਿਣ: ਹਰਿੰਦਰ ਸਿੰਘ ਲੱਖੋਵਾਲ
. . .  about 5 hours ago
ਬਲਾਚੌਰ/ਮਜਾਰੀ ਸਾਹਿਬਾ, 9 ਅਗਸਤ (ਦੀਦਾਰ ਸਿੰਘ ਬਲਾਚੌਰੀਆ/ਨਿਰਮਲਜੀਤ ਸਿੰਘ ਚਾਹਲ)-ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਸਾਫ਼ ਤੇ ਸਪੱਸ਼ਟ ਸ਼ਬਦਾਂ 'ਚ ਕਿਸਾਨਾਂ ਨੂੰ ਅਪੀਲ ਕੀਤੀ ਕਿ...
ਬਿਜਲੀ ਬਿੱਲ 2020 ਨਾਲ ਕਿਸਾਨਾਂ ਜਾਂ ਕਿਸੇ ਵੀ ਬਿਜਲੀ ਲਾਭਪਾਤਰੀ ਨੂੰ ਕੋਈ ਫ਼ਰਕ ਨਹੀ ਪਵੇਗਾ-ਤਰੁਣ ਚੁੱਘ
. . .  about 5 hours ago
ਮਜੀਠਾ, 9 ਅਗਸਤ (ਜਗਤਾਰ ਸਿੰਘ ਸਹਿਮੀ)- ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਅੱਜ ਉਹ ਦਿਹਾੜਾ ਹੈ ਜਦੋਂ 9 ਅਗਸਤ 1942 ਨੂੰ ਦੇਸ਼ ਦੇ ਸਾਰੇ ਸੁਤੰਤਰਤਾ ਸੈਨਾਨੀਆਂ ਨੇ 'ਅੰਗਰੇਜ਼ੋ ਭਾਰਤ ਛੱਡੋ' ਦੀ ਆਵਾਜ਼ ਚੁੱਕੀ ਸੀ, ਜਿਸ ਦੀ ਅੱਜ...
ਬਿਹਾਰ 'ਚ ਬੀ.ਜੇ.ਪੀ. ਨੂੰ ਵੱਡਾ ਝਟਕਾ! ਨਿਤਿਸ਼ ਕੁਮਾਰ ਨੇ ਤੋੜਿਆ ਗਠਜੋੜ
. . .  about 4 hours ago
ਨਵੀਂ ਦਿੱਲੀ, 9 ਅਗਸਤ-ਬਿਹਾਰ 'ਚ ਪੰਜ ਸਾਲ ਬਾਅਦ ਮੁੱਖ ਮੰਤਰੀ ਨਿਤਿਸ਼ ਕੁਮਾਰ ਦੀ ਪਾਰਟੀ ਜੇ.ਡੀ.ਯੂ. ਤੇ ਭਾਜਪਾ ਵਿਚਾਲੇ ਗਠਜੋੜ ਫ਼ਿਰ ਟੁੱਟ ਗਿਆ ਹੈ। ਮੁੱਖ ਮੰਤਰੀ ਨਿਵਾਸ 'ਤੇ ਜੇ.ਡੀ.ਯੂ. ਦੇ ਸੰਸਦ ਮੈਂਬਰਾਂ ਤੇ ਵਿਧਾਇਕਾਂ ਦੀ ਬੈਠਕ 'ਚ ਇਹ ਐਲਾਨ ਕੀਤਾ ਗਿਆ...
'ਪੰਜਾਬ ਖੇਡ ਮੇਲਾ' 29 ਅਗਸਤ ਨੂੰ ਕਰਵਾਇਆ ਜਾਵੇਗਾ-ਮੀਤ ਹੇਅਰ
. . .  24 minutes ago
ਚੰਡੀਗੜ੍ਹ, 9 ਅਗਸਤ-ਪੰਜਾਬ 'ਚ ਖੇਡ ਸੱਭਿਆਚਾਰ ਮੁੜ ਪੈਦਾ ਕਰਨ ਅਤੇ ਖੇਡਾਂ 'ਚ ਗੁਆਚੀ ਸ਼ਾਨ ਬਹਾਲ ਕਰਨ ਦੇ ਟੀਚੇ ਨਾਲ ਖੇਡ ਵਿਭਾਗ ਵਲੋਂ ਉਲੀਕੇ ਪੰਜਾਬ ਖੇਡ ਮੇਲੇ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਮਾਨ 29 ਅਗਸਤ ਨੂੰ ਜਲੰਧਰ ਵਿਖੇ ਕਰਨਗੇ...
ਬਿਹਾਰ ਦੇ ਮੁੱਖ ਮੰਤਰੀ ਅਤੇ ਜਨਤਾ ਦਲ (ਯੂ) ਦੇ ਨੇਤਾ ਨਿਤੀਸ਼ ਕੁਮਾਰ ਅੱਜ ਸ਼ਾਮ 4 ਵਜੇ ਰਾਜ ਭਵਨ 'ਚ ਰਾਜਪਾਲ ਫੱਗੂ ਚੌਹਾਨ ਨਾਲ ਕਰਨਗੇ ਮੁਲਾਕਾਤ
. . .  about 5 hours ago
ਨਵੀਂ ਦਿੱਲੀ, 9 ਅਗਸਤ-ਬਿਹਾਰ ਦੇ ਮੁੱਖ ਮੰਤਰੀ ਅਤੇ ਜਨਤਾ ਦਲ (ਯੂ) ਦੇ ਨੇਤਾ ਨਿਤੀਸ਼ ਕੁਮਾਰ ਅੱਜ ਸ਼ਾਮ 4 ਵਜੇ ਰਾਜ ਭਵਨ 'ਚ ਰਾਜਪਾਲ ਫੱਗੂ ਚੌਹਾਨ ਨਾਲ ਮੁਲਾਕਾਤ ਕਰਨਗੇ।
ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਦਾ ਵੱਡਾ ਐਕਸ਼ਨ, ਕਾਰਜਕਾਰੀ ਇੰਜੀਨੀਅਰ ਪੁਨੀਤ ਸ਼ਰਮਾ ਨੂੰ ਕੀਤਾ ਮੁਅੱਤਲ
. . .  about 5 hours ago
ਚੰਡੀਗੜ੍ਹ, 9 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਗ਼ੈਰ-ਕਾਨੂੰਨੀ ਮਾਈਨਿੰਗ ਸੰਬੰਧੀ ਅਖ਼ਤਿਆਰ ਕੀਤੀ ਗਈ ਜ਼ੀਰੋ ਟੋਲਰੈਂਸ ਨੀਤੀ ਤਹਿਤ ਅੱਜ ਇਕ ਹੋਰ ਵੱਡੀ ਕਾਰਵਾਈ ਕਰਦਿਆਂ ਕਾਰਜਕਾਰੀ ਇੰਜੀਨੀਅਰ ਖਣਨ ਰੂਪਨਗਰ ਪੁਨੀਤ ਸ਼ਰਮਾ ਨੂੰ ਡਿਊਟੀ ਦੌਰਾਨ ਅਣਗਹਿਲੀ...
ਹਲਕਾ ਅਮਲੋਹ 'ਚ 'ਲੰਪੀ ਧਫ਼ੜੀ ਰੋਗ' ਬਿਮਾਰੀ ਦਾ ਕਹਿਰ, ਰਾਜੂ ਖੰਨਾ ਨੇ ਕੀਤਾ ਪਿੰਡਾਂ ਦਾ ਦੌਰਾ
. . .  about 6 hours ago
ਅਮਲੋਹ, 9 ਅਗਸਤ (ਕੇਵਲ ਸਿੰਘ)-'ਲੰਪੀ ਧਫ਼ੜੀ ਰੋਗ' ਬਿਮਾਰੀ ਦਾ ਹਲਕਾ ਅਮਲੋਹ ਦੇ ਪਸ਼ੂਆਂ 'ਚ ਕਾਫੀ ਪ੍ਰਭਾਵ ਦੇਖਣ ਨੂੰ ਮਿਲਿਆ ਜਿਸ ਦਾ ਪਤਾ ਲੱਗਦਿਆਂ ਹੀ ਹਲਕਾ ਅਮਲੋਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ...
ਵਿਧਵਾ ਔਰਤ ਦੇ 22 ਸਾਲਾ ਨੌਜਵਾਨ ਪੁੱਤਰ ਦੀ ਨਸ਼ੇ ਨੇ ਲਈ ਜਾਨ
. . .  about 7 hours ago
ਚੋਗਾਵਾਂ, 9 ਅਗਸਤ (ਗੁਰਬਿੰਦਰ ਸਿੰਘ ਬਾਗੀ)- ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਚੋਗਾਵਾਂ ਹਾਲ ਵਾਸੀ ਪਿੰਡ ਕੋਹਾਲਾ ਦੇ ਇਕ ਵਿਧਵਾ ਔਰਤ ਬਲਵਿੰਦਰ ਕੌਰ ਜਿਸਦੇ ਪਤੀ ਸੁਰਜੀਤ ਸਿੰਘ ਦੀ 15 ਸਾਲ ਪਹਿਲਾਂ ਮੌਤ ਹੋ ਚੁੱਕੀ ਹੈ ਤੇ ਨੌਜਵਾਨ ਪੁੱਤਰ ਰਵੀ ਸਿੰਘ ਉਮਰ...
ਸੂਏ 'ਚ ਤੈਰਦੀ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  about 7 hours ago
ਲੋਪੋਕੇ, 9 ਅਗਸਤ (ਗੁਰਵਿੰਦਰ ਸਿੰਘ ਕਲਸੀ) - ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਮਾਨਾਂਵਾਲਾ ਸੂਏ ਵਿਚੋ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦੀ ਖ਼ਬਰ ਹੈ। ਇਸ ਸੰਬੰਧੀ ਥਾਣਾ ਲੋਪੋਕੇ ਦੇ ਐੱਸ.ਐੱਚ.ਓ. ਮਨਤੇਜ ਸਿੰਘ...
ਮਹਾਰਾਸ਼ਟਰ ਮੰਤਰੀ ਮੰਡਲ ਦਾ ਵਿਸਥਾਰ
. . .  about 7 hours ago
ਮੁੰਬਈ, 8 ਅਗਸਤ - ਮਹਾਰਾਸ਼ਟਰ ਮੰਤਰੀ ਮੰਡਲ ਦਾ ਵਿਸਥਾਰ ਹੋਇਆ ਹੈ। ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨੇ 18 ਵਿਧਾਇਕਾਂ ਮੰਤਰੀ ਵਜੋਂ ਸਹੁੰ ਚੁਕਾਈ...
ਜੇ.ਡੀ.ਯੂ. ਨੇ ਰਾਜਪਾਲ ਤੋਂ ਮੰਗਿਆ ਸਮਾਂ - ਸੂਤਰ
. . .  about 7 hours ago
ਪਟਨਾ, 9 ਅਗਸਤ - ਸੂਤਰਾਂ ਅਨੁਸਾਰ ਬਿਹਾਰ 'ਚ ਸੱਤਾਧਾਰੀ ਗੱਠਜੋੜ ਦੇ ਭਾਈਵਾਲਾਂ ਵਿਚ ਵਧਦੇ ਟਕਰਾਅ ਦੌਰਾਨ ਜਨਤਾ ਦਲ (ਯੂ) ਨੇ ਬਿਹਾਰ ਦੇ ਰਾਜਪਾਲ ਤੋਂ ਮਿਲਣ ਦਾ ਸਮਾਂ ਮੰਗਿਆ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਜੇਠ ਸੰਮਤ 554
ਵਿਚਾਰ ਪ੍ਰਵਾਹ: ਸਾਡੀ ਬੇਲਾਗਤਾ ਕਾਰਨ ਭ੍ਰਿਸ਼ਟਾਚਾਰ ਦਾ ਰੁਝਾਨ ਜਾਰੀ ਰਹਿੰਦਾ ਹੈ। -ਬੈਸ ਮੇਅਰਸਨ

ਰੂਪਨਗਰ

ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਰਜਿੰਦਰ ਸਿੰਘ ਦੇ ਹੱਕ 'ਚ ਲੋਕਾਂ ਕੱਢਿਆ ਰੋਸ ਮਾਰਚ- ਮੰਗ ਪੱਤਰ ਦਿੱਤਾ

ਰੂਪਨਗਰ, 18 ਮਈ (ਸਤਨਾਮ ਸਿੰਘ ਸੱਤੀ)-ਬੀਤੇ ਦਿਨ ਅੰਬੂਜਾ ਫ਼ੈਕਟਰੀ ਨੇੜੇ ਹੋਏ ਇੱਕ ਝਗੜੇ ਨੂੰ ਲੈ ਕੇ ਪੁਲਿਸ ਵਲੋਂ ਰਜਿੰਦਰ ਸਿੰਘ ਘਨੌਲਾ ਨੂੰ ਗਿ੍ਫ਼ਤਾਰ ਕਰਨ ਤੋਂ ਇਲਾਕੇ ਦੇ ਲੋਕ ਭੜਕ ਗਏ ਅਤੇ ਇਲਾਕਾ ਵਾਸੀ ਐਸ.ਐਸ.ਪੀ ਦਫ਼ਤਰ ਪੁੱਜ ਗਏ | ਉਨ੍ਹਾਂ ਪੁਲੀਸ 'ਤੇ ਦੋਸ਼ ...

ਪੂਰੀ ਖ਼ਬਰ »

-ਮਾਮਲਾ ਸ਼ਾਮਲਾਤ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਦਾ- ਮਾਣਕਪੁਰ ਵਾਸੀਆਂ ਨੇ ਇਕੱਠ ਕਰਕੇ ਸਰਕਾਰ ਦੇ ਹੁਕਮਾਂ ਨੂੰ ਕੀਤਾ ਚੈਲੰਜ

ਨੰਗਲ, 18 ਮਈ (ਪ੍ਰੀਤਮ ਸਿੰਘ ਬਰਾਰੀ)-ਉਪ ਮੰਡਲ ਨੰਗਲ ਦੇ ਪਿੰਡ ਮਾਣਕਪੁਰ ਵਿਚ ਪੰਜਾਬ ਸਰਕਾਰ ਤੇ ਪੰਚਾਇਤੀ ਵਿਭਾਗ ਵਲੋਂ ਸ਼ਾਮਲਾਤ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਛੁਡਵਾਉਣ ਦੀ ਲੜੀ ਤਹਿਤ ਅੱਜ ਨਾਜਾਇਜ਼ ਕਬਜ਼ੇ ਛੁਡਵਾਉਣੇ ਸਨ ਪਰ ਇਸ ਤੋਂ ਪਹਿਲਾਂ ਪਿੰਡ ਵਾਸੀਆਂ ...

ਪੂਰੀ ਖ਼ਬਰ »

ਲਾਲ ਝੰਡਾ ਪੇਂਡੂ ਚੌਕੀਦਾਰ ਯੂਨੀਅਨ ਵੱਲੋਂ ਮੰਗਾਂ ਸਬੰਧੀ ਹਲਕਾ ਵਿਧਾਇਕ ਨੂੰ ਸੌਂਪਿਆ ਮੰਗ ਪੱਤਰ

ਸ੍ਰੀ ਚਮਕੌਰ ਸਾਹਿਬ, 18 ਮਈ (ਜਗਮੋਹਣ ਸਿੰਘ ਨਾਰੰਗ)-ਲਾਲ ਝੰਡਾ ਪੇਂਡੂ ਚੌਕੀਦਾਰ ਯੂਨੀਅਨ (ਸੀਟੂ) ਵਲੋਂ ਤਹਿਸੀਲ ਪ੍ਰਧਾਨ ਜਗਦੀਸ਼ ਸਿੰਘ ਜਿੰਦਰ ਅਟਾਰੀ ਅਤੇ ਸੂਬਾ ਆਗੂ ਸੁਖਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਡਾ. ਚਰਨਜੀਤ ...

ਪੂਰੀ ਖ਼ਬਰ »

ਪੀ. ਐੱਸ. ਯੂ. ਵਲੋਂ ਕਰਨਾਟਕ ਸਰਕਾਰ ਦੇ ਖ਼ਿਲਾਫ਼ ਸਰਕਾਰੀ ਕਾਲਜ ਗੇਟ ਮੂਹਰੇ ਕੀਤੀ ਨਾਅਰੇਬਾਜ਼ੀ

ਰੂਪਨਗਰ, 18 ਮਈ (ਸਤਨਾਮ ਸਿੰਘ ਸੱਤੀ)-ਕਰਨਾਟਕ ਸਰਕਾਰ ਵਲੋਂ ਸ਼ਹੀਦੇ ਆਜ਼ਮ ਭਗਤ ਸਿੰਘ ਨਾਲ ਸੰਬੰਧਿਤ ਦਸਵੀਂ ਜਮਾਤ ਦੇ ਪਾਠਕ੍ਰਮ ਵਿਚੋਂ ਪਾਠ ਹਟਾਉਣ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ | ਪੀ.ਐਸ.ਯੂ. ਦੇ ਕਾਲਜ ਪ੍ਰਧਾਨ ਬਲਜੀਤ ਸਿੰਘ ਨੇ ਸੰਬੋਧਨ ਕਰਦੇ ਹੋਏ ਕਿਹਾ ...

ਪੂਰੀ ਖ਼ਬਰ »

ਲਾਪਤਾ ਵਿਕਅਤੀ ਦੀ ਲਾਸ਼ ਨਹਿਰ 'ਚੋਂ ਬਰਾਮਦ

ਸ੍ਰੀ ਚਮਕੌਰ ਸਾਹਿਬ, 18 ਮਈ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ-ਨੀਲੋਂ ਮਾਰਗ 'ਤੇ ਪਿੰਡ ਧੋਲਰਾਂ ਦੇ ਨੇੜੇ ਸਰਹਿੰਦ ਨਹਿਰ ਦੇ ਕਿਨਾਰਿਓਾ ਲਾਸ਼ ਬਰਾਮਦ ਹੋਈ, ਦੀ ਸਨਾਖਤ ਮੋਹਿਤ ਬਾਲੀ ਵਾਸੀ ਖਰੜ ਵਜੋਂ ਹੋਈ ਹੈ | ਥਾਣਾ ਮੁਖੀ ਇੰਸਪੈਕਟਰ ਰੁਪਿੰਦਰ ਸਿੰਘ ਨੇ ਦੱਸਿਆ ਕਿ ਮੋਹਿਤ ਬਾਲੀ ਦੇ ਭਣੋਈਏ ਐਡਵੋਕੇਟ ਪੁਨੀਤ ਚੌਹਾਨ ਨੇ ਮਿ੍ਤਕ ਦੀ ਸ਼ਨਾਖਤ ਕਰਦਿਆਂ ਪੁਲਿਸ ਥਾਣਾ ਸ੍ਰੀ ਚਮਕੌਰ ਸਾਹਿਬ ਵਿਖੇ ਦਰਜ ਕਰਵਾਏ ਬਿਆਨਾਂ ਵਿਚ ਦੱਸਿਆ ਕਿ ਮੋਹਿਤ ਜੋ ਬੀਤੇ ਕੱਲ ਤੋਂ ਭੇਦਭਰੀ ਹਾਲਤ ਵਿਚ ਲਾਪਤਾ ਹੋ ਗਿਆ ਸੀ, ਭੈੜੀ ਸੰਗਤ ਦਾ ਸ਼ਿਕਾਰ ਸੀ ਤੇ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਹੋਣ ਕਾਰਨ ਨਹਿਰ ਵਿਚ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕੀਤੀ ਹੈ |

ਖ਼ਬਰ ਸ਼ੇਅਰ ਕਰੋ

 

ਮੋਟਰ ਠੀਕ ਕਰਵਾ ਰਹੇ ਦੋ ਵਿਅਕਤੀਆਂ ਦੀ ਖੂਹ 'ਚ ਡਿੱਗਣ ਕਾਰਨ ਮੌਤ

ਸ੍ਰੀ ਚਮਕੌਰ ਸਾਹਿਬ,18 ਮਈ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਬਸੀ ਗੁੱਜਰਾਂ ਵਿਖੇ ਖੇਤਾਂ ਵਿਚਲੀ ਖੂਹੀ ਵਿਚ ਡਿੱਗਣ ਨਾਲ ਦੋ ਵਿਅਕਤੀਆਂ ਦੀ ਮੌਤ ਹੋ ਗਈ | ਥਾਣਾ ਮੁਖੀ ਇੰਸਪੈਕਟਰ ਰੁਪਿੰਦਰ ਸਿੰਘ ਨੇ ਦੱਸਿਆ ਕਿ ਮਿ੍ਤਕਾਂ ਦੀ ਸਨਾਖਤ ਰਾਮਨਾਥ (64 ਸਾਲ) ਪੁੱਤਰ ਸਰਵਣ ...

ਪੂਰੀ ਖ਼ਬਰ »

ਕੁਦਰਤ ਕੇ ਸਭ ਬੰਦੇ ਸੰਸਥਾ ਦੇ ਉਪਰਾਲੇ ਸਦਕਾ ਜੰਗਲ ਦੀ ਅੱਗ 'ਤੇ ਪਾਇਆ ਕਾਬੂ

ਘਨੌਲੀ, 18 ਮਈ (ਜਸਵੀਰ ਸਿੰਘ ਸੈਣੀ)-ਕੁਦਰਤ ਕੇ ਸਭ ਬੰਦੇ ਸੰਸਥਾ ਦੇ ਪ੍ਰਧਾਨ ਵਿੱਕੀ ਧੀਮਾਨ ਨੇ ਜਾਣਕਾਰੀ ਦਿੱਤੀ ਹੈ ਕਿ ਅੱਜ ਉਨ੍ਹਾਂ ਨੂੰ ਫ਼ੋਨ ਆਇਆ ਕਿ ਨਹਿਰ ਦੇ ਪਾਸ ਜੰਗਲ ਨੂੰ ਅੱਗ ਲੱਗੀ ਹੋਈ ਹੈ ਜੋ ਬਹੁਤ ਭਿਆਨਕ ਰੂਪ ਲੈ ਰਹੀ ਹੈ ਉਸੇ ਸਮੇਂ ਉਨ੍ਹਾਂ ਦੀ ਟੀਮ ...

ਪੂਰੀ ਖ਼ਬਰ »

ਏ. ਡੀ. ਸੀ. (ਡੀ) ਨੇ ਐਨ. ਜੀ. ਟੀ. ਦੀਆਂ ਹਦਾਇਤਾਂ ਤਹਿਤ ਸਰਕਾਰੀ ਵਿਭਾਗਾਂ ਦੀਆਂ ਪ੍ਰਗਤੀ ਰਿਪੋਰਟਾਂ ਦੀ ਕੀਤੀ ਸਮੀਖਿਆ

ਰੂਪਨਗਰ, 18 ਮਈ (ਸਤਨਾਮ ਸਿੰਘ ਸੱਤੀ)-ਏ.ਡੀ.ਸੀ. (ਡੀ) ਦਮਨਜੀਤ ਸਿੰਘ ਨੇ ਕਮੇਟੀ ਰੂਮ ਵਿਚ ਹੋਈ ਜ਼ਿਲ੍ਹਾ ਵਾਤਾਵਰਣ ਕਮੇਟੀ ਦੀ 14ਵੀਂ ਮੀਟਿੰਗ ਵਿਚ ਐਨਜੀਟੀ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਾਂਝੀਦਾਰ ਵਿਭਾਗਾਂ ਦੀਆਂ ਪ੍ਰਗਤੀ ਰਿਪੋਰਟਾਂ ਦੀ ਸਮੀਖਿਆ ਕੀਤੀ | ...

ਪੂਰੀ ਖ਼ਬਰ »

ਹਾਦਸੇ ਨਾਲ ਸੰਬੰਧਿਤ ਟਰੈਕਟਰ-ਟਰਾਲੀ ਚਾਲਕ ਗਿ੍ਫ਼ਤਾਰ-ਮਨਿੰਦਰਪਾਲ ਦੀ ਲਾਸ਼ ਕੀਤੀ ਵਾਰਸਾਂ ਦੇ ਸਪੁਰਦ

ਭਰਤਗੜ੍ਹ, 18 ਮਈ (ਜਸਬੀਰ ਸਿੰਘ ਬਾਵਾ)-ਆਲੋਵਾਲ ਕੋਲ ਕੌਮੀ ਮਾਰਗ 'ਤੇ 16 ਮਈ ਨੂੰ ਸ਼ਾਮੀ 3:15 ਵਜੇ ਤੇਜ਼ ਰਫ਼ਤਾਰ ਕੀਆ ਕਾਰ ਅਤੇ ਟਰੈਕਟਰ-ਟਰਾਲੀ ਦੀ ਲਪੇਟ 'ਚ ਆਏ ਮਨਿੰਦਰਪਾਲ ਸਿੰਘ ਪੁੱਤਰ ਸਵ. ਅਮਰੀਕ ਸਿੰਘ ਵਾਸੀ: ਖਰੜ, ਜ਼ਿਲ੍ਹਾ: ਸਾਹਿਬਜ਼ਾਦਾ ਅਜੀਤ ਸਿੰਘ ਨਗਰ ...

ਪੂਰੀ ਖ਼ਬਰ »

ਬਰਸਾਤ ਦੇ ਮੌਸਮ ਵਿਚ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ

ਘਨੌਲੀ, 18 ਮਈ (ਜਸਵੀਰ ਸਿੰਘ ਸੈਣੀ)-ਘਨੌਲੀ ਸਬ ਸਿਰਡੀ ਹੈਲਥ ਸੈਂਟਰ ਘਨੌਲੀ ਵਿਖੇ ਸਿਵਲ ਸਰਜਨ ਰੂਪਨਗਰ ਡਾਕਟਰ ਪਰਮਿੰਦਰ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਅਨੰਦ ਘਈ ਦੀ ਰਹਿਨੁਮਾਈ ਹੇਠ ਡੇਂਗੂ, ਮਲੇਰੀਆ, ਚਿਕਨਗੁਨੀਆ, ਫਲੇਰੀਆ, ...

ਪੂਰੀ ਖ਼ਬਰ »

ਪਿੰਡ ਬੱਢਲ ਦੇ ਸ਼ਹੀਦ ਸਿਪਾਹੀ ਰਣਜੀਤ ਸਿੰਘ ਕਟਵਾਲ ਨੂੰ ਕੀਤਾ ਗਿਆ ਯਾਦ

ਸ੍ਰੀ ਅਨੰਦਪੁਰ ਸਾਹਿਬ, 18 ਮਈ (ਜੇ.ਐਸ.ਨਿੱਕੂਵਾਲ)-ਸ਼ਹੀਦ ਕੌਮ ਤੇ ਦੇਸ਼ ਦਾ ਸਰਮਾਇਆ ਹੁੰਦੇ ਹਨ ਜਿਨ੍ਹਾਂ ਨੂੰ ਯਾਦ ਰੱਖਣਾ ਸਾਡੀ ਜ਼ਿੰਮੇਵਾਰੀ ਬਣਦੀ ਹੈ | ਸਾਡੇ ਇਲਾਕੇ ਦੇ ਪਿੰਡ ਬੱਢਲ ਦੇ ਮਹਾਨ ਸ਼ਹੀਦ ਸਿਪਾਹੀ ਰਣਜੀਤ ਸਿੰਘ ਕਟਵਾਲ ਜੋ 18 ਮਈ 1992 ਨੂੰ 21 ਸਾਲ ਦੀ ਉਮਰ ...

ਪੂਰੀ ਖ਼ਬਰ »

ਡਾ. ਇੰਦਰਪਾਲ ਸਿੰਘ ਜ਼ਿਲ੍ਹਾ ਹੋਮਿਓਪੈਥਿਕ ਅਫ਼ਸਰ ਨੂੰ ਸੇਵਾ ਮੁਕਤੀ 'ਤੇ ਨਿੱਘੀ ਵਿਦਾਇਗੀ ਪਾਰਟੀ

ਰੂਪਨਗਰ, 17 ਮਈ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਹੋਮਿਓਪੈਥਿਕ ਅਫਸਰ ਡਾ. ਇੰਦਰਪਾਲ ਸਿੰਘ ਨੂੰ ਸੇਵਾਮੁਕਤੀ ਤੇ ਸ਼ਾਨਦਾਰ ਸੇਵਾਵਾਂ ਬਦਲੇ ਵਿਭਾਗ ਵਲੋਂ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ | ਡਾ. ਇੰਦਰਪਾਲ ਸਿੰਘ ਨੇ 26 ਸਾਲ 6 ਮਹੀਨੇ ਸੇਵਾ ਦੌਰਾਨ ਅਨੇਕਾਂ ਸਿਹਤ ...

ਪੂਰੀ ਖ਼ਬਰ »

ਬਿਜਲੀ ਸਪਲਾਈ ਨਾ ਹੋਣ ਕਾਰਨ ਸ਼ਹਿਰ ਵਾਸੀ ਪ੍ਰੇਸ਼ਾਨ

ਮੋਰਿੰਡਾ, 18 ਮਈ (ਕੰਗ)-ਇੱਥੇ ਸਮਰਾਲਾ ਰੋਡ ਵਿਖੇ ਬੀਤੀ ਰਾਤ ਬਿਜਲੀ ਸਪਲਾਈ ਨਾ ਹੋਣ ਕਾਰਨ ਅੱਤ ਦੀ ਗਰਮੀ ਵਿਚ ਸ਼ਹਿਰ ਵਾਸੀਆਂ ਨੂੰ ਕਾਫ਼ੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਕੌਂਸਲਰ ਜਗਪਾਲ ਸਿੰਘ ਜੌਲੀ, ਭੁਪਿੰਦਰ ...

ਪੂਰੀ ਖ਼ਬਰ »

ਪੀਰਾਂ ਦੇ ਦਰਬਾਰ 'ਤੇ ਮੇਲਾ ਅੱਜ

ਪੁਰਖਾਲੀ, 18 ਮਈ (ਬੰਟੀ)-ਮਾਜਰੀ ਘਾੜ ਵਿਖੇ ਪੀਰਾਂ ਦੇ ਦਰਬਾਰ ਦੇ ਜੇਠ ਮਹੀਨੇ ਦਾ ਜੋੜ ਮੇਲਾ 19 ਮਈ ਨੂੰ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਸੇਵਾਦਾਰ ਧਰਮਾ ਭਗਤ, ਸਰਪੰਚ ਜੀਤਾ ਸਿੰਘ, ਬਾਲਕਾ ਭਗਤ ਅਤੇ ਬਲਬੀਰ ਸਿੰਘ ਨੇ ਦੱਸਿਆ ਕਿ ਸਵੇਰ ਸਮੇਂ ਦਰਬਾਰ 'ਤੇ ਝੰਡੇ ਦੀ ਰਸਮ ...

ਪੂਰੀ ਖ਼ਬਰ »

ਰੁੱਖਾਂ ਦੀ ਸੰਭਾਲ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ

ਸ੍ਰੀ ਅਨੰਦਪੁਰ ਸਾਹਿਬ, 18 ਮਈ (ਜੇ.ਐਸ.ਨਿੱਕੂਵਾਲ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਆਲੇ-ਦੁਆਲੇ ਇਤਿਹਾਸਕ ਰੁੱਖਾਂ ਦੀ ਸਾਂਭ-ਸੰਭਾਲ ਅਤੇ ਗੁਰਦੁਆਰਾ ਸੀਸਗੰਜ ਸਾਹਿਬ ਦੀ ਬੇਰੀ ਦੀ ਦੇਖ-ਰੇਖ ਕਰਨ ਵਾਲੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੋਂ ਡਾ. ਸੰਦੀਪ ਸਿੰਘ, ਡਾ. ...

ਪੂਰੀ ਖ਼ਬਰ »

ਇਲਾਕਾ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਕਿੱਲਤ ਨਹੀਂ ਆਉਣ ਦਿੱਤੀ ਜਾਵੇਗੀ-ਹਰਜੋਤ ਸਿੰਘ ਬੈਂਸ

ਨੰਗਲ, 18 ਮਈ (ਪ੍ਰੀਤਮ ਸਿੰਘ ਬਰਾਰੀ)-ਗਰਮੀ ਦੇ ਮੌਸਮ ਵਿਚ ਇਲਾਕਾ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਕਿੱਲਤ ਕਿਸੇ ਵੀ ਕੀਮਤ 'ਤੇ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਨਿਰਵਿਘਨ ਪਾਣੀ ਮੁਹੱਈਆ ਕਰਵਾਉਣ ਲਈ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ...

ਪੂਰੀ ਖ਼ਬਰ »

ਇਲਾਕੇ 'ਚ ਕੈਮਰੇ ਲੱਗਣ ਤੋਂ ਬਾਅਦ ਵੀ ਨਗਰ ਕੌਂਸਲ ਅਦਾਰਿਆਂ 'ਚ ਹੋ ਰਹੀਆਂ ਚੋਰੀਆਂ

ਨੰਗਲ, 18 ਮਈ (ਗੁਰਪ੍ਰੀਤ ਗਰੇਵਾਲ)-ਨੰਗਲ ਦੇ ਸਰਕਾਰੀ ਅਦਾਰਿਆਂ ਵਿਚ ਨਿੱਤ ਹੋ ਰਹੀਆਂ ਚੋਰੀਆਂ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ | ਹੁਣ ਆਈ.ਟੀ.ਆਈ. ਸੜਕ ਤੋਂ ਕੁੱਝ ਦੂਰ ਕੋਰਟ ਕੰਪਲੈਕਸ ਲਾਗੇ ਬਣੇ ਪੰਜਾਬ ਦੀ ਏ-ਕਲਾਸ ਨੰਗਲ ਨਗਰ ਕੌਂਸਲ ਦੇ ਸਲਾਟਰ ਹਾਊਸ ਵਿਚੋਂ ...

ਪੂਰੀ ਖ਼ਬਰ »

ਫਲਾਈ ਓਵਰ ਦੇ ਨਿਰਮਾਣ ਕਾਰਨ ਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਲੈ ਕੇ ਰੇਲਵੇ ਰੋਡ ਵਪਾਰ ਮੰਡਲ ਦੇ ਵਫ਼ਦ ਵਲੋਂ ਕੈਬਨਿਟ ਮੰਤਰੀ ਬੈਂਸ ਨਾਲ ਮੁਲਾਕਾਤ

• ਕੈਬਨਿਟ ਮੰਤਰੀ ਬੈਂਸ ਨੇ ਮੁਸ਼ਕਿਲਾਂ ਦੇ ਹੱਲ ਦਾ ਵਪਾਰ ਮੰਡਲ ਨੂੰ ਦਿੱਤਾ ਭਰੋਸਾ ਨੰਗਲ, 18 ਮਈ (ਪ੍ਰੀਤਮ ਸਿੰਘ ਬਰਾਰੀ)-ਵਪਾਰ ਮੰਡਲ ਰੇਲਵੇ ਰੋਡ ਦਾ ਇੱਕ ਵਫ਼ਦ ਵਪਾਰੀਆ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਲੈ ਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ...

ਪੂਰੀ ਖ਼ਬਰ »

ਬਾਬਾ ਬਾਲ ਜੀ ਦੇ ਆਸ਼ਰਮ ਵਿਖੇ ਨਤਮਸਤਕ ਹੋਏ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ

ਨੰਗਲ, 18 ਮਈ (ਪ੍ਰੀਤਮ ਸਿੰਘ ਬਰਾਰੀ)-ਰਾਸ਼ਟਰੀ ਸੰਤ ਬਾਬਾ ਬਾਲ ਜੀ ਕੋਟਲਾ ਕਲਾਂ ਊਨਾ ਸਾਹਿਬ ਵਾਲਿਆਂ ਦੇ ਆਸ਼ਰਮ ਵਿਖੇ ਬੀਤੀ ਰਾਤ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਸ਼ਰਧਾ ਨਾਲ ਨਤਮਸਤਕ ਹੋਏ ਅਤੇ ਅਸ਼ੀਰਵਾਦ ਪ੍ਰਾਪਤ ਕੀਤਾ | ਉਨ੍ਹਾਂ ਇਸ ਮੌਕੇ ...

ਪੂਰੀ ਖ਼ਬਰ »

ਤੇਜ਼ ਧੁੱਪ ਅਤੇ ਲੂੰ ਤੋਂ ਬਚਾਅ ਹਿਤ ਬੱਚਿਆਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ-ਸਿਵਲ ਸਰਜਨ

ਰੂਪਨਗਰ, 18 ਮਈ (ਸਤਨਾਮ ਸਿੰਘ ਸੱਤੀ)-ਸਮੇਂ ਤੋਂ ਪਹਿਲਾਂ ਗਰਮੀ ਦੇ ਵਧਣ ਕਾਰਨ ਤੇਜ਼ ਧੁੱਪ ਅਤੇ ਲੂੰ ਤੋਂ ਬਚਾਅ ਹਿਤ ਬੱਚਿਆਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ | ਇਸ ਸੰਬੰਧੀ ਲੋਕਾਂ ਨੂੰ ਅਪੀਲ ਕਰਦਿਆਂ ਸਿਵਲ ਸਰਜਨ ਰੂਪਨਗਰ ਡਾ. ਪਰਮਿੰਦਰ ਕੁਮਾਰ ਨੇ ਕਿਹਾ ਕਿ ਇਸ ...

ਪੂਰੀ ਖ਼ਬਰ »

ਵਿਸ਼ਵ ਡੇਂਗੂ ਦਿਵਸ ਮਨਾਇਆ

ਭਰਤਗੜ੍ਹ, 18 ਮਈ (ਜਸਬੀਰ ਸਿੰਘ ਬਾਵਾ)-ਸਿਹਤ ਵਿਭਾਗ ਦੇ ਅਧਿਕਾਰੀਆਂ ਦੇ ਨਿਰਦੇਸ਼ਾਂ ਤਹਿਤ ਭਰਤਗੜ੍ਹ ਦੇ ਕਮਿਊਨਿਟੀ ਸਿਹਤ ਕੇਂਦਰ 'ਚ ਐਸ.ਐਮ.ਓ. ਡਾ.ਅਨੰਦ ਘਈ ਦੀ ਅਗਵਾਈ 'ਚ ਮਨਾਏ ਵਿਸ਼ਵ ਡੇਂਗੂ ਦਿਵਸ ਦੌਰਾਨ ਐਸ.ਆਈ.ਪਾਲ ਸਿੰਘ, ਬੀ.ਈ.ਈ. ਬਿ੍ਜ ਮੋਹਣ ਸ਼ਰਮਾ, ਡਾ. ...

ਪੂਰੀ ਖ਼ਬਰ »

ਚੰਦ ਸਿੰਘ ਨੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਵਜੋਂ ਅਹੁਦਾ ਸੰਭਾਲਿਆ

ਸ੍ਰੀ ਅਨੰਦਪੁਰ ਸਾਹਿਬ, 18 ਮਈ (ਜੇ.ਐਸ.ਨਿੱਕੂਵਾਲ)-ਚੰਦ ਸਿੰਘ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਵਜੋਂ ਅਹੁਦਾ ਸੰਭਾਲ ਲਿਆ ਹੈ, ਉਹ ਸ਼ਹੀਦ ਭਗਤ ਸਿੰਘ ਨਗਰ ਦੇ ਬਲਾਕ ਸੜੋਆ ਤੋਂ ਬਦਲ ਕੇ ਇੱਥੇ ਆਏ ਹਨ | ਅਹੁਦਾ ਸੰਭਾਲਣ ਉਪਰੰਤ ਬੀ.ਡੀ.ਪੀ.ਓ. ...

ਪੂਰੀ ਖ਼ਬਰ »

ਡਾ. ਅੰਬੇਡਕਰ ਦੇ ਜਨਮ ਦਿਨ ਨੂੰ ਸਮਰਪਿਤ ਨਾਟਕ ਮੇਲਾ ਕਰਵਾਇਆ

ਨੂਰਪੁਰ ਬੇਦੀ, 18 ਮਈ (ਵਿੰਦਰ ਪਾਲ ਝਾਂਡੀਆ)- ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ 131ਵੇਂ ਜਨਮ ਦਿਵਸ ਨੂੰ ਸਮਰਪਿਤ ਪਿੰਡ ਸੈਣੀਮਾਜਰਾ ਵਿਖੇ ਨਾਟਕ ਮੇਲਾ ਕਰਵਾਇਆ ਗਿਆ | ਇਸ ਨਾਟਕ ਮੇਲੇ ਦੌਰਾਨ ਬੱਚਿਆਂ ਵਲੋਂ ਬਾਬਾ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਮੋਰਿੰਡਾ, 18 ਮਈ (ਪਿ੍ਤਪਾਲ ਸਿੰਘ)-ਨਜ਼ਦੀਕੀ ਪਿੰਡ ਓਇੰਦ ਦੇ ਗੁਰਦੁਆਰਾ ਸ੍ਰੀ ਕੁਟੀਆ ਸਾਹਿਬ ਵਿਖੇ ਸੰਤ ਬਾਬਾ ਬਸਾਵਾ ਸਿੰਘ ਅਤੇ ਸੰਤ ਬਾਬਾ ਆਤਮਾ ਸਿੰਘ ਦੀ ਨਿੱਘੀ ਯਾਦ ਨੂੰ ਸਮਰਪਿਤ ਬਰਸੀ ਸਮਾਗਮ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਵਿਚ ਐਨ.ਸੀ.ਸੀ. ਸੈਨਾ ਵਿੰਗ ਲਈ ਵਿਦਿਆਰਥੀਆਂ ਦੀ ਚੋਣ

ਸ੍ਰੀ ਅਨੰਦਪੁਰ ਸਾਹਿਬ, 18 ਮਈ (ਨਿੱਕੂਵਾਲ)-ਸਥਾਨਕ ਐਸ.ਜੀ.ਐਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਚ ਕਮਾਂਡਿੰਗ ਅਫ਼ਸਰ ਕਰਨਲ ਐਸ.ਬੀ. ਰਾਣਾ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਪਿ੍ੰਸੀਪਲ ਸੁਖਪਾਲ ਕੌਰ ਵਾਲੀਆ ਦੀ ਅਗਵਾਈ ਤਹਿਤ 2022 ਲਈ 50 ਵਿਦਿਆਰਥੀਆਂ ਦੀ ਐਨ.ਸੀ.ਸੀ. ...

ਪੂਰੀ ਖ਼ਬਰ »

ਵਿਧਾਇਕ ਐੱਡ. ਚੱਢਾ ਦੇ ਯਤਨਾਂ ਸਦਕਾ ਸਰਕਾਰੀ ਹਸਪਤਾਲ ਝਾਂਡੀਆ ਵਿਖੇ ਛਾਤੀ ਤੇ ਟੀ. ਬੀ. ਰੋਗਾਂ ਦੇ ਮਾਹਿਰ ਡਾਕਟਰ ਦੀ ਹੋਈ ਤਾਇਨਾਤੀ

ਨੂਰਪੁਰ ਬੇਦੀ, 18 ਮਈ (ਵਿੰਦਰ ਪਾਲ ਝਾਂਡੀਆ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਲੋਕਾਂ ਨੂੰ ਬਿਨਾਂ ਖੱਜਲ ਖ਼ੁਆਰੀ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਹਲਕੇ ਦੇ ਪਿੰਡਾਂ ਵਿਚ ...

ਪੂਰੀ ਖ਼ਬਰ »

ਸੰਭਾਵੀ ਹੜ੍ਹਾਂ ਦੀ ਰੋਕਥਾਮ ਲਈ ਅਧਿਕਾਰੀ ਆਪਣੀ ਡਿਊਟੀ ਜ਼ਿੰਮੇਵਾਰੀ ਨਾਲ ਨਿਭਾਉਣ-ਮਨੀਸ਼ਾ ਰਾਣਾ

ਸ੍ਰੀ ਅਨੰਦਪੁਰ ਸਾਹਿਬ, 18 ਮਈ (ਕਰਨੈਲ ਸਿੰਘ)-ਮਨੀਸ਼ਾ ਰਾਣਾ ਆਈ. ਏ. ਐਸ ਨੇ ਐਸ. ਡੀ. ਐਮ ਸ੍ਰੀ ਅਨੰਦਪੁਰ ਸਾਹਿਬ/ਨੰਗਲ ਦਾ ਅਹੁਦਾ ਸੰਭਾਲਣ ਉਪਰੰਤ ਅੱਜ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ | ਉਨ੍ਹਾਂ ਨੇ ਵੱਖ ਵੱਖ ਵਿਭਾਗਾਂ ਵੱਲੋਂ ਕੀਤੇ ...

ਪੂਰੀ ਖ਼ਬਰ »

ਡਾ. ਅੰਬੇਡਕਰ ਦੇ ਜਨਮ ਦਿਨ ਨੂੰ ਸਮਰਪਿਤ ਨਾਟਕ ਮੇਲਾ ਕਰਵਾਇਆ

ਨੂਰਪੁਰ ਬੇਦੀ, 18 ਮਈ (ਵਿੰਦਰ ਪਾਲ ਝਾਂਡੀਆ)- ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ 131ਵੇਂ ਜਨਮ ਦਿਵਸ ਨੂੰ ਸਮਰਪਿਤ ਪਿੰਡ ਸੈਣੀਮਾਜਰਾ ਵਿਖੇ ਨਾਟਕ ਮੇਲਾ ਕਰਵਾਇਆ ਗਿਆ | ਇਸ ਨਾਟਕ ਮੇਲੇ ਦੌਰਾਨ ਬੱਚਿਆਂ ਵਲੋਂ ਬਾਬਾ ...

ਪੂਰੀ ਖ਼ਬਰ »

ਹੈਲਥ ਐਂਡ ਵੈਲਨੈੱਸ ਸੈਂਟਰ ਵਲੋਂ ਇਕੱਤਰਤਾ

ਮੋਰਿੰਡਾ, 18 ਮਈ (ਕੰਗ)-ਹੈਲਥ ਐਂਡ ਵੈਲਨੈੱਸ ਸੈਂਟਰ ਕਾਇਨੌਰ ਵਿਖੇ ਸਮੂਹ ਸੁਪਰਵਾਈਜ਼ਰਾਂ ਤੇ ਮੇਲ ਵਰਕਰਾਂ ਵਲੋਂ ਇਕੱਤਰਤਾ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਪਰਵਾਈਜ਼ਰ ਦਵਿੰਦਰ ਸਿੰਘ ਅਤੇ ਰਸਵਿੰਦਰ ਸਿੰਘ ਨੇ ਦੱਸਿਆ ਕਿ ਸਿਵਲ ਸਰਜਨ ਰੋਪੜ ਦੇ ...

ਪੂਰੀ ਖ਼ਬਰ »

ਬਾਬਾ ਗ਼ਰੀਬ ਦਾਸ ਤੇ ਗੰਗਾ ਨੰਦ ਭੂਰੀ ਵਾਲਿਆਂ ਦਾ ਜਨਮ ਦਿਨ ਮਨਾਇਆ

ਕਾਹਨਪੁਰ ਖੂਹੀ, 18 ਮਈ (ਗੁਰਬੀਰ ਸਿੰਘ ਵਾਲੀਆ)-ਧੰਨ-ਧੰਨ ਜਗਤ ਗੁਰੂ ਬਾਬਾ ਗ਼ਰੀਬ ਦਾਸ ਦਾ ਜਨਮ ਦਿਵਸ ਅਤੇ ਧੰਨ-ਧੰਨ ਸਤਿਗੁਰੂ ਗੰਗਾ ਨੰਦ ਭੂਰੀ ਵਾਲਿਆਂ ਦਾ 100ਵਾਂ ਜਨਮ ਦਿਵਸ ਮਾਤਾ ਮਿਲਾਪ ਅਸਥਾਨ ਪਿੰਡ ਰੋੜੂਆਣਾ ਵਿਖੇ ਸਵਾਮੀ ਸ਼ੰਕਰਾ ਨੰਦ ਭੂਰੀ ਵਾਲਿਆਂ ਦੀ ...

ਪੂਰੀ ਖ਼ਬਰ »

ਐਸ.ਐਮ.ਓ. ਦਿਆਲ ਸਿੰਘ ਨੂੰ ਸੇਵਾ-ਮੁਕਤੀ 'ਤੇ ਨਿੱਘੀ ਵਿਦਾਇਗੀ ਦਿੱਤੀ

ਨੂਰਪੁਰ ਬੇਦੀ, 18 ਮਈ (ਢੀਂਡਸਾ)-ਸਿਹਤ ਵਿਭਾਗ ਵਿਚ ਕੁੱਲ 36 ਸਾਲ ਆਪਣੀਆਂ ਚੰਗੀਆਂ ਸੇਵਾਵਾਂ ਦੇ ਕੇ ਐਸ.ਐਮ.ਓ ਦਿਆਲ ਸਿੰਘ ਨੂੰ ਰੂਪਨਗਰ ਤੋਂ ਸੇਵਾਮੁਕਤ ਕੀਤਾ ਗਿਆ | ਉਨ੍ਹਾਂ ਨੂੰ ਸੇਵਾ ਮੁਕਤੀ 'ਤੇ ਸਿਹਤ ਵਿਭਾਗ ਵਲੋਂ ਨਿੱਘੀ ਤੇ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX