ਤਾਜਾ ਖ਼ਬਰਾਂ


ਅਮਰੀਕਾ : ਐਫ.ਬੀ.ਆਈ. ਦਫ਼ਤਰ 'ਤੇ ਸੇਧਮਾਰੀ ਦੀ ਕੋਸ਼ਸ਼ ਕਰਨ ਵਾਲਾ ਢੇਰ
. . .  35 minutes ago
ਵਾਸ਼ਿੰਗਟਨ, 12 ਅਗਸਤ - ਅਮਰੀਕਾ ਦੇ ਓਹੀਓ ਵਿਚ ਐਫ.ਬੀ.ਆਈ. ਦਫ਼ਤਰ 'ਚ ਸੇਧਮਾਰੀ ਦੀ ਕੋਸ਼ਿਸ਼ ਕਰਨ ਵਾਲੇ ਨੂੰ ਪੁਲਿਸ ਨੇ ਢੇਰ ਕਰ ਦਿੱਤਾ...
⭐ਮਾਣਕ - ਮੋਤੀ⭐
. . .  58 minutes ago
⭐ਮਾਣਕ - ਮੋਤੀ⭐
ਚੰਡੀਗੜ੍ਹ :11 ਆਈ.ਏ.ਐਸ.ਅਤੇ 24 ਪੀ.ਸੀ.ਐਸ.ਅਫ਼ਸਰਾਂ ਦੇ ਤਬਾਦਲੇ
. . .  1 day ago
ਜੰਮੂ-ਕਸ਼ਮੀਰ 'ਚ ਆਤਮਘਾਤੀ ਹਮਲੇ 'ਚ 6 ਦੀ ਮੌਤ, ਜ਼ਖਮੀ ਫੌਜੀ ਦੀ ਮੌਤ
. . .  1 day ago
ਐਨ.ਡੀ.ਆਰ.ਐਫ. ਦੀ ਟੀਮ ਵਲੋਂ ਨਾਲੇ 'ਚ ਡਿੱਗੇ ਦੋ ਸਾਲਾ ਬੱਚੇ ਦੀ ਤਲਾਸ਼ ਲਈ ਸਰਚ ਅਪ੍ਰੇਸ਼ਨ ਤੀਜੇ ਦਿਨ ਵੀ ਜਾਰੀ ਰਿਹਾ
. . .  1 day ago
ਕਪੂਰਥਲਾ, 11 ਅਗਸਤ (ਅਮਰਜੀਤ ਕੋਮਲ)-ਐਨ.ਡੀ.ਆਰ.ਐਫ. ਦੀ ਟੀਮ ਵਲੋਂ ਸ਼ਾਲਾਮਾਰ ਬਾਗ ਨੇੜੇ ਇਕ ਨਿੱਜੀ ਹੋਟਲ ਦੇ ਸਾਹਮਣੇ ਗੰਦੇ ਨਾਲੇ ਵਿਚ ਡਿੱਗੇ ਪ੍ਰਵਾਸੀ ਮਜ਼ਦੂਰ ਦੇ ਦੋ ਸਾਲਾ ਬੱਚੇ ...
ਵਾਲਮੀਕ ਸਮਾਜ ਨੇ 12 ਅਗਸਤ ਲਈ ਦਿੱਤਾ ਪੰਜਾਬ ਬੰਦ ਦਾ ਸੱਦਾ ਮੁੱਖ ਮੰਤਰੀ ਦੇ ਭਰੋਸੇ ਮਗਰੋਂ ਵਾਪਸ ਲਿਆ
. . .  1 day ago
ਅੰਮ੍ਰਿਤਸਰ, 12 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ )-ਵਾਲਮੀਕ ਸਮਾਜ ਅਤੇ ਭਗਵਾਨ ਵਾਲਮੀਕ ਤੀਰਥ ਪ੍ਰਬੰਧ ਕਮੇਟੀ ਵਲੋਂ 12 ਅਗਸਤ ਨੂੰ ਦਿੱਤਾ ਗਿਆ ਪੰਜਾਬ ਬੰਦ ਦਾ ਸੱਦਾ ਸਮਾਜ ਦੇ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ...
ਅੰਮ੍ਰਿਤਸਰ ਨਜ਼ਦੀਕ ਟਰੱਕ ਡਰਾਈਵਰ ਨੇ ਸੰਧਵਾਂ ਦੀ ਕਾਰ ਨੂੰ ਮਾਰੀ ਟੱਕਰ, ਬਚਾਅ ਹੋਇਆ
. . .  1 day ago
ਅੰਮ੍ਰਿਤਸਰ, 11 ਅਗਸਤ (ਰੇਸ਼ਮ ਸਿੰਘ )-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਕਾਰ ਨੂੰ ਅੰਮ੍ਰਿਤਸਰ ਸਾਹਿਬ ਨਜ਼ਦੀਕ ਅੱਜ ਇਕ ਟਰੱਕ ਡਰਾਈਵਰ ਨੇ ਟੱਕਰ ਮਾਰ ਦਿੱਤੀ । ਸੰਧਵਾਂ ਇਸੇ ਕਾਰ 'ਚ ਬੈਠੇ...
ਪੰਜਾਬ ਸਰਕਾਰ ਵਲੋਂ ਸਿਖਿਆ ਸੰਸਥਾਵਾਂ ਲਈ 55.98 ਕਰੋੜ ਰੁਪਏ ਦੀ ਰਾਸ਼ੀ ਜਾਰੀ
. . .  1 day ago
ਪੀ.ਐੱਨ.ਬੀ. ਦੇਤਵਾਲ ਬ੍ਰਾਂਚ ’ਚ ਗੰਨ ਪੁਆਇੰਟ ’ਤੇ 7.44 ਲੱਖ ਦੀ ਡਕੈਤੀ
. . .  1 day ago
ਮੁੱਲਾਂਪੁਰ-ਦਾਖਾ,( ਲੁਧਿਆਣਾ)-, 11 ਅਗਸਤ (ਨਿਰਮਲ ਸਿੰਘ ਧਾਲੀਵਾਲ)- ਮੁੱਲਾਂਪੁਰ ਤਹਿਸੀਲ ਦੇ ਪਿੰਡ ਦੇਤਵਾਲ ਵਿਖੇ ਪੰਜਾਬ ਨੈਸ਼ਨਲ ਬੈਂਕ (ਪੀ.ਐੱਨ.ਬੀ.) ਦੀ ਦੇਤਵਾਲ ਸ਼ਾਖਾ ’ਚ ...
ਮਾਨ ਸਰਕਾਰ ਦੀ ਵੱਡੀ ਸੌਗ਼ਾਤ , ਮਲੇਰਕੋਟਲਾ ਵਿਖੇ ਮੈਡੀਕਲ ਕਾਲਜ ਜਲਦ ਤਿਆਰ ਕਰਨ ਦੇ ਹੁਕਮ
. . .  1 day ago
ਯੂਕੋ ਬੈਂਕ ਲੁੱਟ ਮਾਮਲੇ 'ਚ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਦੋਸ਼ੀ
. . .  1 day ago
ਜਲੰਧਰ , 11 ਅਗਸਤ -ਕੁਝ ਦਿਨ ਪਹਿਲਾਂ ਯੂਕੋ ਬੈਂਕ 'ਚ 13 ਲੱਖ 84 ਹਜ਼ਾਰ ਦੀ ਲੁੱਟ ਹੋਈ ਸੀ , ਇਸ ਮਾਮਲੇ 'ਚ ਪੁਲਿਸ ਨੇ ਵਿਨੈ ਦੋਸ਼ੀ, ਤਰੁਨ ਨਾਹਰ ਤੇ ਅਜੇ ਪਾਲ ਨੂੰ ਗ੍ਰਿਫ਼ਤਾਰ ਕੀਤਾ ਹੈ ।ਇਨ੍ਹਾਂ ਤੋਂ 7 ਲੱਖ 50 ਹਜ਼ਾਰ ਦੀ ਨਕਦੀ ਤੇ ਹਥਿਆਰ ਵੀ ਬਰਾਮਦ ਕੀਤੇ ਹਨ ।
ਡਾ. ਰਾਜ ਬਹਾਦਰ ਦਾ ਅਸਤੀਫ਼ਾ ਮੁੱਖ ਮੰਤਰੀ ਮਾਨ ਵਲੋਂ ਮਨਜ਼ੂਰ
. . .  1 day ago
ਚੰਡੀਗੜ੍ਹ, 11 ਅਗਸਤ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਾਈਸ ਚਾਂਸਲਰ ਡਾ. ਰਾਜ ਬਹਾਦਰ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ। ਪਿਛਲੇ ਦਿਨੀਂ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ...
ਕੱਲ੍ਹ ਦਾ ਪੰਜਾਬ ਬੰਦ ਮੁਲਤਵੀ ਹੋਣ ਦੇ ਆਸਾਰ ਬਣੇ
. . .  1 day ago
ਅੰਮ੍ਰਿਤਸਰ ,11 ਅਗਸਤ (ਰੇਸ਼ਮ ਸਿੰਘ) - ਵਾਲਮੀਕ ਸੰਗਠਨਾਂ ਵਲੋਂ ਕੱਲ੍ਹ ਦੇ ਪੰਜਾਬ ਬੰਦ ਦਾ ਸੱਦਾ ਮੁਲਤਵੀ ਹੋਣ ਦੇ ਆਸਾਰ ਬਣ ਗਏ ਹਨ । ਪੰਜਾਬ ਸਰਕਾਰ ਵਲੋਂ ਵਾਲਮੀਕ ਭਾਈਚਾਰੇ ਦੀਆਂ ਮੰਗਾਂ ’ਤੇ ਸੁਹਿਰਦਤਾ ਨਾਲ ਵਿਚਾਰ...
ਐੱਸ. ਸੀ. ਵਿਦਿਆਰਥੀਆਂ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ
. . .  1 day ago
ਜੰਮੂ-ਕਸ਼ਮੀਰ : ਪੈਟਰੋਲ ਪੰਪ, ਰਾਮਬਨ ਨੇੜੇ ਢਿਗਾਂ ਡਿੱਗਣ ਕਾਰਨ ਐਨ. ਐੱਚ. 44 ਨੂੰ ਰੋਕਿਆ ਗਿਆ
. . .  1 day ago
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  1 day ago
ਭੀਖੀ, 11 ਅਗਸਤ (ਬਲਦੇਵ ਸਿੰਘ ਸਿੱਧੂ)- ਜ਼ਿਲ੍ਹਾ ਮਾਨਸਾ ਦੇ ਪਿੰਡ ਸਮਾਓ ਵਿਖੇ ਕੁਝ ਅਣਪਛਾਤੇ ਨੌਜਵਾਨਾਂ ਵਲੋਂ ਸ਼ੈਂਟੀ ਸਿੰਘ ਪੁੱਤਰ ਕਾਲਾ ਸਿੰਘ ਲਗਭਗ (18) ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਹੈ। ਭੀਖੀ ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।
ਪ੍ਰਨੀਤ ਕੌਰ ਕੈਰੋਂ ਨੇ ਆਪਣੇ ਭਰਾ ਸੁਖਬੀਰ ਸਿੰਘ ਬਾਦਲ ਦੇ ਬੰਨ੍ਹੀ ਰੱਖੜੀ
. . .  1 day ago
ਚੰਡੀਗੜ੍ਹ, 11 ਅਗਸਤ-ਪ੍ਰਨੀਤ ਕੌਰ ਕੈਰੋਂ ਨੇ ਆਪਣੇ ਭਰਾ ਸੁਖਬੀਰ ਸਿੰਘ ਬਾਦਲ ਦੇ ਬੰਨ੍ਹੀ ਰੱਖੜੀ
15 ਅਗਸਤ ਨੂੰ 23 ਕੈਦੀ ਰਿਹਾਅ ਕੀਤੇ ਜਾਣਗੇ-ਹਰਜੋਤ ਸਿੰਘ ਬੈਂਸ
. . .  1 day ago
ਚੰਡੀਗੜ੍ਹ, 11 ਅਗਸਤ-15 ਅਗਸਤ ਨੂੰ 23 ਕੈਦੀ ਰਿਹਾਅ ਕੀਤੇ ਜਾਣਗੇ-ਹਰਜੋਤ ਸਿੰਘ ਬੈਂਸ
ਹਿਮਾਚਲ ਪ੍ਰਦੇਸ਼: ਕੁੱਲੂ 'ਚ ਮੋਹਲੇਧਾਰ ਮੀਂਹ ਕਾਰਨ ਵਹਿ ਗਈਆਂ ਕਈ ਦੁਕਾਨਾਂ ਤੇ ਵਾਹਨ, 2 ਲੋਕਾਂ ਦੀ ਮੌਤ
. . .  1 day ago
ਸ਼ਿਮਲਾ, 11 ਅਗਸਤ-ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੇ ਕੁਝ ਹਿੱਸਿਆਂ 'ਚ ਮੀਂਹ ਨੇ ਭਾਰੀ ਤਬਾਹੀ ਮਚਾਈ ਹੋਈ ਹੈ। ਕੁੱਲੂ ਜ਼ਿਲ੍ਹੇ 'ਚ ਅਚਾਨਕ ਆਏ ਭਾਰੀ ਮੀਂਹ ਕਾਰਨ 2 ਔਰਤਾਂ ਮਲਬੇ ਹੇਠ ਜ਼ਿੰਦਾ ਦੱਬ ਗਈਆਂ, ਜਦਕਿ ਦੁਕਾਨਾਂ ਅਤੇ ਵਾਹਨ ਵਹਿ ਗਏ ਅਤੇ ਹੋਰ ਥਾਵਾਂ 'ਤੇ ਹੜ੍ਹਾਂ ਕਾਰਨ ਹਾਈਵੇਅ ਬੰਦ ਹੋ ਗਏ ਹਨ।
ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪਾਰਟੀ ਵਲੰਟੀਅਰਾਂ ਦੇ ਬੰਨ੍ਹੀ ਰੱਖੜੀ
. . .  1 day ago
ਸੰਗਰੂਰ, 11ਅਗਸਤ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਭੈਣ ਭਰਾ ਦੇ ਪਵਿੱਤਰ ਰਿਸ਼ਤੇ ਦੇ ਤਿਉਹਾਰ ਰੱਖੜੀ ਮੌਕੇ ਸਥਾਨਕ ਰੈਸਟ ਹਾਊਸ ਵਿਖੇ ਪੁੱਜੇ 100 ਦੇ ਕਰੀਬ ਪਾਰਟੀ ਵਲੰਟੀਅਰਾਂ ਦੇ ਰੱਖੜੀ ਬੰਨ੍ਹੀ...
ਜੰਮੂ-ਕਸ਼ਮੀਰ: ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਕੀਤੀ ਗਈ ਆਯੋਜਿਤ
. . .  1 day ago
ਸ਼੍ਰੀਨਗਰ, 11 ਅਗਸਤ-ਜੰਮੂ-ਕਸ਼ਮੀਰ 'ਚ ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਆਯੋਜਿਤ ਕੀਤੀ ਗਈ। ਰੈਲੀ 'ਚ 8,000 ਤੋਂ ਵਧ ਵਿਦਿਆਰਥੀਆਂ ਅਤੇ ਨੌਜਵਾਨਾਂ ਨੇ ਭਾਗ ਲਿਆ।
ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
. . .  1 day ago
ਨਵੀਂ ਦਿੱਲੀ, 11 ਅਗਸਤ-ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
ਮਾਮਲਾ: ਕਤਲ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕਰਨ ਦਾ, ਖੇਤ ਮਜ਼ਦੂਰ ਯੂਨੀਅਨ ਵਲੋਂ ਥਾਣਾ ਲੋਪੋਕੇ ਦਾ ਕੀਤਾ ਗਿਆ ਘਿਰਾਓ
. . .  1 day ago
ਲੋਪੋਕੇ, 11 ਅਗਸਤ (ਗੁਰਵਿੰਦਰ ਸਿੰਘ ਕਲਸੀ)- ਤਹਿਸੀਲ ਲੋਪੋਕੇ ਅਧੀਨ ਆਉਂਦੇ ਪਿੰਡ ਸਾਰੰਗੜਾ ਵਿਖੇ ਬੀਤੀ ਰਾਤ ਕੁਝ ਲੋਕਾਂ ਵਲੋਂ ਮਾਮੂਲੀ ਵਿਵਾਦ ਨੂੰ ਲੈ ਕੇ ਪਿੰਡ ਦੇ ਨੌਜਵਾਨ ਵਿਅਕਤੀ ਦਾ ਇਕ ਵਿਅਕਤੀ ਵਲੋਂ ਗੋਲੀ ਮਾਰ...
ਬਿਕਰਮ ਸਿੰਘ ਮਜੀਠੀਆ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕਰਨ ਪਹੁੰਚੇ ਕਈ ਆਗੂ
. . .  1 day ago
ਚੰਡੀਗੜ੍ਹ, 11 ਅਗਸਤ-ਜੇਲ੍ਹ 'ਚੋਂ ਰਿਹਾਅ ਹੋਣ ਉਪਰੰਤ ਅੱਜ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨ ਲਈ ਬੀਬੀ ਜਗੀਰ ਕੌਰ, ਡਾ. ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ, ਜਨਮੇਜਾ ਸਿੰਘ ਸੇਖੋਂ...
ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 11 ਅਗਸਤ-ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਜੇਠ ਸੰਮਤ 554
ਵਿਚਾਰ ਪ੍ਰਵਾਹ: ਸਾਡੀ ਬੇਲਾਗਤਾ ਕਾਰਨ ਭ੍ਰਿਸ਼ਟਾਚਾਰ ਦਾ ਰੁਝਾਨ ਜਾਰੀ ਰਹਿੰਦਾ ਹੈ। -ਬੈਸ ਮੇਅਰਸਨ

ਪਟਿਆਲਾ

ਚਿਤਕਾਰਾ ਯੂਨੀਵਰਸਿਟੀ ਨੂੰ ਮਿਲਿਆ 'ਇੰਸਟੀਚਿਊਟ ਆਫ ਹੈਪੀਨੈੱਸ' ਦਾ ਦਰਜਾ

ਬਨੂੜ, 18 ਮਈ (ਭੁਪਿੰਦਰ ਸਿੰਘ)-ਚਿਤਕਾਰਾ ਯੂਨੀਵਰਸਿਟੀ ਨੂੰ 'ਇੰਸਟੀਚਿਊਟ ਆਫ ਹੈਪੀਨੈੱਸ' ਦਾ ਦਰਜਾ ਹਾਸਿਲ ਹੋਇਆ ਹੈ | ਯੂਨੀਵਰਸਿਟੀ ਨੂੰ ਦਿੱਲੀ ਵਿਖੇ ਹੋਏ ਸਨਮਾਨ ਸਮਾਰੋਹ ਮੌਕੇ ਕੇਂਦਰੀ ਮਹਿਲਾ ਅਤੇ ਬਾਲ ਭਲਾਈ ਮੰਤਰੀ ਸਮਿ੍ਤੀੇ ਇਰਾਨੀ ਨੇ ਇਹ ਸਨਮਾਨ ਭੇਂਟ ...

ਪੂਰੀ ਖ਼ਬਰ »

ਕਿਸਾਨ ਆਗੂ ਬੂਟਾ ਸਿੰਘ ਸ਼ਾਦੀਪੁਰ ਨੇ ਲਾਇਆ ਮੋਰਚਾ

ਸਨੌਰ, 18 ਮਈ (ਸੋਖਲ)-ਸਨੌਰ ਨੇੜੇ ਪਿੰਡ ਕਟਕਹੇੜੀ ਵਿਖੇ ਪਿਤਾ ਪੁਰਖੀ ਮਿਲੀ ਜ਼ਮੀਨ 'ਤੇ ਬਲਾਕ ਸਮਿਤੀ ਵਲੋਂ ਕਬਜਾ ਲੈਣ ਦੀ ਖ਼ਬਰ ਨੇ ਅੱਜ ਪਿੰਡ ਦੇ 6 ਕਿਸਾਨਾਂ 'ਤੇ ਉਨ੍ਹਾਂ ਦੇ ਪਰਿਵਾਰਾਂ ਲਈ ਬੇਹੱਦ ਮੰਦਭਾਗਾ ਸੁਨੇਹਾ ਮਿਲਿਆ ਤਾਂ ਪਰਿਵਾਰਾਂ ਦੇ ਨਾਲ-ਨਾਲ ਪਿੰਡ ਦੇ ...

ਪੂਰੀ ਖ਼ਬਰ »

ਸ਼ੇਰਗਿੱਲ ਫਾਰਮ ਮੰਜਾਲ ਵਿਖੇ ਸਿਖਲਾਈ ਕੈਂਪ ਲਗਾਉਣ ਵਾਲਿਆਂ ਨੂੰ ਸਰਟੀਫਿਕੇਟ ਵੰਡੇ

ਡਕਾਲਾ,18 ਮਈ (ਪਰਗਟ ਸਿੰਘ ਬਲਬੇੜਾ)-ਜ਼ਿਲ੍ਹੇ ਦੇ ਪ੍ਰਸਿੱਧ ਸ਼ੇਰਗਿੱਲ ਐਗਰੀਕਲਚਰਲ ਫ਼ਾਰਮ ਮੰਜਾਲ ਖੁਰਦ ਵਿਖੇ ਤਿੰਨ ਦਿਨਾ ਟਰੇਨਿੰਗ ਕੈਂਪ ਲਗਾ ਰਹੇ ਮਹਿੰਦਰਾ ਕਾਲਜ ਪਟਿਆਲਾ ਦੇ ਬੀ.ਐੱਸ.ਸੀ. ਐਗਰੀਕਲਚਰ ਦੇ ਵਿਦਿਆਰਥੀਆਂ ਨੂੰ ਅੱਜ ਸਰਟੀਫਿਕੇਟ ਤਕਸੀਮ ਕੀਤੇ ...

ਪੂਰੀ ਖ਼ਬਰ »

ਕੌਮੀ ਮਾਰਗ ਦੀ ਮੁਰੰਮਤ ਦਾ ਕੰਮ ਸ਼ੁਰੂ

ਬਨੂੜ, 18 ਮਈ (ਭੁਪਿੰਦਰ ਸਿੰਘ)-ਸ਼ੰਭੂ-ਬਨੂੜ-ਖਰੜ ਕੌਮੀ ਮਾਰਗ ਦੀ ਮੁਰੰਮਤ ਦਾ ਕੰਮ ਅੱਜ ਆਰੰਭ ਹੋ ਗਿਆ ਹੈ | ਇਸ 39.5 ਕਿਲੋਮੀਟਰ ਲੰਬੀ ਸੜਕ ਨੂੰ ਨਵਿਆਉਣ ਲਈ 23 ਕਰੋੜ ਦੇ ਕਰੀਬ ਰਾਸ਼ੀ ਖਰਚ ਹੋਵੇਗੀ | ਇਸ ਸੜਕ ਦੀ ਉਸਾਰੀ ਦਾ ਟੈਂਡਰ ਚੰਡੀਗੜ੍ਹ ਦੀ ਰਾਜਿੰਦਰ ...

ਪੂਰੀ ਖ਼ਬਰ »

ਬਾਲ ਮੌਤ ਦਰ ਵਿਚ ਕਮੀ ਲਿਆਉਣ ਲਈ ਕੀਤੀ ਰੀਵਿਊ ਮੀਟਿੰਗ

ਪਟਿਆਲਾ, 18 ਮਈ (ਮਨਦੀਪ ਸਿੰਘ ਖਰੌੜ)-ਇਕ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਮੌਤ ਦਰ ਵਿਚ ਕਮੀ ਲਿਆਉਣ ਦੇ ਮਕਸਦ ਨਾਲ ਜ਼ਿਲੇ੍ਹ 'ਚ ਜਨਵਰੀ ਤੋਂ ਮਾਰਚ 2022 ਤੱਕ ਹੋਈਆਂ 23 ਬਾਲ ਮੌਤਾਂ ਦੇ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਸਿਵਲ ਸਰਜਨ ਡਾ. ਰਾਜੂ ਧੀਰ ਦੀ ਪ੍ਰਧਾਨਗੀ ਵਿਚ ...

ਪੂਰੀ ਖ਼ਬਰ »

ਪਤਨੀ ਦੀ ਸ਼ਿਕਾਇਤ 'ਤੇ ਨਸ਼ੀਲੀਆਂ ਗੋਲੀਆਂ ਤੇ ਪਾਊਡਰ ਸਮੇਤ ਪਤੀ ਗਿ੍ਫ਼ਤਾਰ

ਰਾਜਪੁਰਾ, 18 ਮਈ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਨਸ਼ਿਆਂ ਦੇ ਆਦੀ ਇਕ ਵਿਅਕਤੀ ਨੂੰ ਉਸ ਦੀ ਪਤਨੀ ਦੀ ਸ਼ਿਕਾਇਤ 'ਤੇ ਵੱਡੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ ਅਤੇ ਨਸ਼ੀਲੇ ਪਾਊਡਰ ਸਮੇਤ ਗਿ੍ਫ਼ਤਾਰ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ...

ਪੂਰੀ ਖ਼ਬਰ »

ਜੇਲ੍ਹ 'ਚ ਪੈਕਟ ਸੁੱਟਣ ਆਇਆ ਵਿਅਕਤੀ ਕਾਬੂ

ਪਟਿਆਲਾ, 18 ਮਈ (ਮਨਦੀਪ ਸਿੰਘ ਖਰੌੜ)-ਕੇਂਦਰੀ ਜੇਲ੍ਹ 'ਚ ਟਾਵਰ 5 ਨੇੜੇ ਤੋਂ ਸਕੂਟਰੀ ਸਵਾਰ ਨੇ ਪਟਿਆਲਾ ਜੇਲ੍ਹ ਅੰਦਰ ਇਕ ਪੈਕਟ ਸੁੱਟਿਆ ਤੇ ਉਸ ਨੂੰ ਖੋਲ੍ਹਣ ਉਪਰੰਤ ਪੁਲਿਸ ਮੁਲਾਜ਼ਮਾਂ ਨੂੰ 48 ਜਰਦੇ ਦੀਆਂ ਪੁੜੀਆਂ ਤੇ ਸਕੂਟਰੀ ਸਵਾਰ ਦਾ ਪਿੱਛਾ ਕਰ ਕੇ ਪੁਲਿਸ ਨੂੰ 16 ...

ਪੂਰੀ ਖ਼ਬਰ »

ਕਸਬਾ ਘੱਗਾ ਨੇੜੇ ਬਰਾਮਦ ਕੀਤੀ ਗਈ ਨਸ਼ੇ ਦੀ ਖੇਪ ਤੇ ਅਸਲੇ੍ਹ ਦੇ ਸੰਬੰਧ 'ਚ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ

ਪਾਤੜਾਂ, 18 ਮਈ (ਜਗਦੀਸ਼ ਸਿੰਘ ਕੰਬੋਜ)-ਕਸਬਾ ਘੱਗਾ ਦੇ ਇਲਾਕੇ ਵਿਚ ਬਰਾਮਦ ਕੀਤੀ ਗਈ ਨਸ਼ਿਆਂ ਦੀ ਖੇਪ ਦੇ ਨਾਲ ਪੁਲਿਸ ਵਲੋਂ ਨਾਜਾਇਜ਼ ਪਿਸਟਲ ਅਤੇ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ | ਵੱਡੀ ਪੱਧਰ 'ਤੇ ਬਰਾਮਦ ਹੋਈ ਨਸ਼ਿਆਂ ਦੀ ਖੇਪ ਅਤੇ ਅਸਲੇ ਦਾ ਬਰਾਮਦ ਹੋਣਾ ਇਲਾਕੇ ...

ਪੂਰੀ ਖ਼ਬਰ »

ਭੁੱਨਰਹੇੜੀ ਦੇ ਦੂਸਰੇ ਵਿਦਿਆਰਥੀ ਦੀ ਲਾਸ਼ ਵੀ ਭਾਖੜਾ ਨਹਿਰ 'ਚੋਂ ਮਿਲੀ

ਭੁੱਨਰਹੇੜੀ, 18 ਮਈ (ਧਨਵੰਤ ਸਿੰਘ)-ਸਥਾਨਕ ਕਸਬੇ ਦੇ ਕੁਲਦੀਪ ਦੇ ਪੁੱਤਰ ਸਾਹਿਲ ਕੁਮਾਰ ਦੀ ਲਾਸ਼ ਅੱਜ ਭਾਖੜਾ ਵਿਚ ਮਿਲ ਗਈ ਹੈ | ਜਿਸ ਦਾ ਅੱਜ ਪੋਸਟਮਾਰਟਮ ਮਗਰਾੋ ਭੁੱਨਰਹੇੜੀ ਵਿਖੇ ਸਸਕਾਰ ਕਰ ਦਿੱਤਾ ਗਿਆ | ਦੱਸਿਆ ਜਾਂਦਾ ਹੈ ਕਿ ਸਾਹਿਲ ਕੁਮਾਰ ਨਾਮ ਦੇ ਦੋ ...

ਪੂਰੀ ਖ਼ਬਰ »

ਰੰਜਿਸ ਦੇ ਚੱਲਦਿਆਂ ਨੌਜਵਾਨ ਦੇ ਗੋਲੀ ਮਾਰੀ

ਪਟਿਆਲਾ, 18 ਮਈ (ਮਨਦੀਪ ਸਿੰਘ ਖਰੌੜ)-ਇੱਥੋਂ ਦੇ ਨਜ਼ਦੀਕੀ ਪਿੰਡ ਸ਼ੰਕਰਪੁਰ 'ਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਕ ਨੌਜਵਾਨ ਦੇ ਪੱਟ 'ਚ ਗੋਲੀ ਮਾਰਨ ਦੇ ਮਾਮਲੇ 'ਚ ਥਾਣਾ ਸਦਰ ਦੀ ਪੁਲਿਸ ਨੇ ਕੁਝ ਵਿਅਕਤੀਆਂ ਖਿਲਾਫ ਕੇਸ ਦਰਜ ਕਰ ਲਿਆ ਹੈ | ਇਸ ਦੀ ਪੁਸ਼ਟੀ ਕਰਦਿੰਆਂ ਥਾਣਾ ...

ਪੂਰੀ ਖ਼ਬਰ »

ਸੱਚਖੰਡ ਐਕਸਪੈੱ੍ਰਸ ਦਾ ਰੂਟ ਅੰਬਾਲੇ ਤੋਂ ਰਾਜਪੁਰਾ ਸਰਹਿੰਦ ਕਰਨ 'ਤੇ ਸੰਗਤ ਖ਼ੁਸ਼-ਜਥੇ. ਬਘੌਰਾ

ਪਟਿਆਲਾ, 18 ਮਈ (ਗੁਰਪ੍ਰੀਤ ਸਿੰਘ ਚੱਠਾ)-ਪਿਛਲੇ ਸਮੇਂ ਚੱਲੇ ਕੋਰੋਨਾ ਦੇ ਦੌਰ ਦੌਰਾਨ ਰੇਲਵੇ ਵਿਭਾਗ ਵਲੋਂ ਸ਼ੁਰੂ ਤੋਂ ਸ੍ਰੀ ਅੰਮਿ੍ਤਸਰ ਸਾਹਿਬ ਅਤੇ ਹਜ਼ੂਰ ਸਾਹਿਬ ਨੰਦੇੜ ਸੱਚਖੰਡ ਐਕਸਪੈੱ੍ਰਸ ਰੇਲ ਗੱਡੀ ਚੱਲਦੀ ਸੀ, ਉਸ ਨੂੰ ਅੰਬਾਲਾ ਕੈਂਟ ਤੋਂ ਚੰਡੀਗੜ੍ਹ ...

ਪੂਰੀ ਖ਼ਬਰ »

ਸ਼ਹਿਰੀ ਪੁਲਿਸ ਵਲੋਂ 20 ਕਿੱਲੋ ਭੁੱਕੀ ਸਮੇਤ ਦੋ ਟਰੱਕ ਸਵਾਰ ਗਿ੍ਫ਼ਤਾਰ

ਰਾਜਪੁਰਾ, 18 ਮਈ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਦੋ ਟਰੱਕ ਸਵਾਰਾਂ ਨੂੰ 20 ਕਿੱਲੋ ਭੁੱਕੀ (ਚੂਰਾ ਪੋਸਤ) ਸਮੇਤ ਗਿ੍ਫ਼ਤਾਰ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਸ਼ਹਿਰੀ ਥਾਣੇ ਦੇ ਮੁਖੀ ਇੰਸਪੈਕਟਰ ਹਰਮਨਪ੍ਰੀਤ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਸ੍ਰੀ ਦੁਰਗਾ ਮਾਤਾ ਪ੍ਰਤੀ ਅਪਸ਼ਬਦ ਬੋਲਣ ਵਾਲੇ ਨੂੰ ਸੀ.ਆਈ.ਏ. ਪਟਿਆਲਾ ਦੀ ਟੀਮ ਨੇ ਹਿਮਾਚਲ ਪ੍ਰਦੇਸ਼ ਤੋਂ ਚੁੱਕਿਆ

ਪਟਿਆਲਾ, 18 ਮਈ (ਮਨਦੀਪ ਸਿੰਘ ਖਰੌੜ)-ਲੰਘੀ 29 ਅਪ੍ਰੈਲ ਨੂੰ ਪਟਿਆਲਾ ਹਿੰਸਾ ਵਾਲੇ ਦਿਨ ਸ੍ਰੀ ਦੁਰਗਾ ਮਾਤਾ ਪ੍ਰਤੀ ਅਪਸ਼ਬਦ ਬੋਲਣ ਸੰਬੰਧੀ ਇੰਟਰਨੈੱਟ 'ਤੇ ਵਾਇਰਲ ਹੋਈ ਵੀਡੀਓ 'ਚ ਲੋੜੀਂਦੇ ਮੁਲਜ਼ਮ ਨੂੰ ਪਟਿਆਲਾ ਸੀ.ਆਈ.ਏ. ਸਟਾਫ਼ ਦੇ ਮੁਖੀ ਸਮਿੰਦਰ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਰਾਸ਼ਟਰੀ ਡੇਂਗੂ ਦਿਵਸ ਮਨਾਇਆ

ਦੇਵੀਗੜ੍ਹ, 18 ਮਈ (ਰਾਜਿੰਦਰ ਸਿੰਘ ਮੌਜੀ)-ਸਿਵਲ ਸਰਜਨ ਪਟਿਆਲਾ ਡਾ. ਰਾਜੂ ਧੀਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰਸ਼ਾਂਤ ਗੌਤਮ ਦੀ ਰਹਿਨੁਮਾਈ ਹੇਠ ਮੁੱਢਲਾ ਸਿਹਤ ਕੇਂਦਰ ਦੁੱਧਨ ਸਾਧਾਂ ਅਧੀਨ ਵੱਖ-ਵੱਖ ਸਬ ਸੈਂਟਰਾਂ ਵਿਚ ਡੇਂਗੂ ...

ਪੂਰੀ ਖ਼ਬਰ »

ਜੱਜ ਮਾਡਰਨ ਸਕੂਲ ਦੇ ਪੰਜਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ

ਦੇਵੀਗੜ੍ਹ, 18 ਮਈ (ਰਾਜਿੰਦਰ ਸਿੰਘ ਮੌਜੀ)-ਜੱਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਬਹਾਦਰਪੁਰ ਫਕੀਰਾਂ ਉਰਫ਼ ਛੰਨਾ ਦੇ ਪੰਜਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ | ਜਾਣਕਾਰੀ ਦਿੰਦਿਆਂ ਸਕੂਲ ਦੇ ਮੁਖੀ ਸੰਤੋਖ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੇ ਪੰਜਵੀਂ ...

ਪੂਰੀ ਖ਼ਬਰ »

ਪ੍ਰਸ਼ਾਸਨ ਨੇ ਪਿੰਡ ਗੁਲਾਹੜ ਵਿਖੇ ਪੰਚਾਇਤੀ ਜ਼ਮੀਨ ਤੋਂ ਕਬਜ਼ਾ ਛੁਡਾਇਆ

ਸ਼ੁਤਰਾਣਾ, 18 ਮਈ (ਬਲਦੇਵ ਸਿੰਘ ਮਹਿਰੋਕ)-ਪੰਜਾਬ ਸਰਕਾਰ ਵਲੋਂ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਾਉਣ ਦੀ ਸ਼ੁਰੂ ਕੀਤੀ ਹੋਈ ਵਿਸ਼ੇਸ਼ ਮੁਹਿੰਮ ਤਹਿਤ ਸਥਾਨਕ ਪ੍ਰਸ਼ਾਸਨ ਨੇ ਹਲਕਾ ਸ਼ੁਤਰਾਣਾ ਦੇ ਪਿੰਡ ਗੁਲਾਹੜ ਵਿਖੇ ਪੰਚਾਇਤੀ ਜ਼ਮੀਨ ਦਾ ਕਬਜ਼ਾ ਛੁਡਾਇਆ ਹੈ | ...

ਪੂਰੀ ਖ਼ਬਰ »

ਪ੍ਰਸ਼ਾਸਨ ਨੇ ਪਿੰਡ ਗੁਲਾਹੜ ਵਿਖੇ ਪੰਚਾਇਤੀ ਜ਼ਮੀਨ ਤੋਂ ਕਬਜ਼ਾ ਛੁਡਾਇਆ

ਸ਼ੁਤਰਾਣਾ, 18 ਮਈ (ਬਲਦੇਵ ਸਿੰਘ ਮਹਿਰੋਕ)-ਪੰਜਾਬ ਸਰਕਾਰ ਵਲੋਂ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਾਉਣ ਦੀ ਸ਼ੁਰੂ ਕੀਤੀ ਹੋਈ ਵਿਸ਼ੇਸ਼ ਮੁਹਿੰਮ ਤਹਿਤ ਸਥਾਨਕ ਪ੍ਰਸ਼ਾਸਨ ਨੇ ਹਲਕਾ ਸ਼ੁਤਰਾਣਾ ਦੇ ਪਿੰਡ ਗੁਲਾਹੜ ਵਿਖੇ ਪੰਚਾਇਤੀ ਜ਼ਮੀਨ ਦਾ ਕਬਜ਼ਾ ਛੁਡਾਇਆ ਹੈ | ...

ਪੂਰੀ ਖ਼ਬਰ »

ਨਗਰ ਕੌਂਸਲ ਤੋਂ ਮਹਾਰਾਜਾ ਹੀਰਾ ਪਾਰਕ ਨੂੰ ਮਾਲੀ ਤੇ ਚੌਕੀਦਾਰ ਦਿੱਤੇ ਜਾਣ ਦੀ ਮੰਗ

ਨਾਭਾ, 18 ਮਈ (ਕਰਮਜੀਤ ਸਿੰਘ)-ਮਹਾਰਾਜਾ ਹੀਰਾ ਸਿੰਘ ਪਾਰਕ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਵੇਦ ਮਿੱਤਲ, ਸੈਕਟਰੀ ਕਮਲ ਕਪੂਰ, ਚੇਅਰਮੈਨ ਬਿਰਜ ਲਾਲ ਮਿੱਤਲ, ਪਵਨ ਬਾਂਸਲ ਨੇ ਇਕ ਸਾਂਝੀ ਮੀਟਿੰਗ ਕਰ ਕੇ ਮੰਗ ਕੀਤੀ ਕਿ ਰਿਆਸਤੀ ਸ਼ਹਿਰ ਨਾਭਾ ਦੇ ਮਹਾਰਾਜਾ ਹੀਰਾ ਸਿੰਘ ...

ਪੂਰੀ ਖ਼ਬਰ »

ਪਿੰਡ ਜਿਉਣਪੁਰਾ ਦੇ ਗੁਰਦੁਆਰਾ ਸਾਹਿਬ ਵਿਖੇ ਹਾਈਡ੍ਰੋਲਿਕ ਨਿਸ਼ਾਨ ਸਾਹਿਬ ਲਗਾਇਆ

ਪਾਤੜਾਂ, 18 ਮਈ (ਜਗਦੀਸ਼ ਸਿੰਘ ਕੰਬੋਜ)-ਪਿੰਡ ਜਿਉਣਪੁਰਾ ਦੇ ਗੁਰਦੁਆਰਾ ਸਾਹਿਬ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤ ਦੇ ਸਹਿਯੋਗ ਨਾਲ ਪੁਰਾਣੇ ਨਿਸ਼ਾਨ ਦੀ ਜਗ੍ਹਾ 'ਤੇ ਨਵੀਂ ਤਕਨੀਕ ਵਾਲਾ ਨਿਸ਼ਾਨ ਸਾਹਿਬ ਲਾਇਆ ਗਿਆ | ਇਸ ਬਾਰੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਭੁਪਿੰਦਰਾ ਰੋਡ ਪਾਰਕ 'ਚ ਅਜੀਤ ਕੌਰ ਵਲੋਂ ਬੂਟੇ ਲਗਾਉਣ ਦੀ ਮੁਹਿੰਮ ਦਾ ਆਗਾਜ਼

ਪਟਿਆਲਾ, 18 ਮਈ (ਅ.ਸ. ਆਹਲੂਵਾਲੀਆ)-ਪਾਲਣ ਹਾਰ ਨਾਰੀ ਦੇ ਹੱਥੋਂ ਪਾਰਕ 'ਚ ਬੂਟੇ ਲਗਵਾਉਣ ਦੀ ਮੁਹਿੰਮ ਦੀ ਅਰੰਭਤਾ ਕਰਵਾਕੇ ਦਿਲ ਨੂੰ ਸਕੂਲ ਦਾ ਅਹਿਸਾਸ ਹੋਇਆ | ਹੁਣ ਇੱਥੇ ਬੂਟੇ ਹੀ ਨਹੀਂ ਲੱਗਣਗੇ ਬਲਕਿ ਇਨ੍ਹਾਂ ਨੂੰ ਪਿਆਰ ਨਾਲ ਪਾਲਣ ਦਾ ਜਜ਼ਬਾ ਵੀ ਕੁਦਰਤੀ ਆਵੇਗਾ | ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਝੋਨੇ ਦੀ ਸਿੱਧੀ ਬਿਜਾਈ ਸੰਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

ਰਾਜਪੁਰਾ, 18 ਮਈ (ਜੀ.ਪੀ. ਸਿੰਘ)-ਸਥਾਨਕ ਮਿੰਨੀ ਸਕੱਤਰੇਤ 'ਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਵੱਖ-ਵੱਖ ਜ਼ਿਲਿ੍ਹਆਂ ਦੇ ਅਧਿਕਾਰੀਆਂ ਨੂੰ ਨੋਡਲ ਅਫ਼ਸਰ ਲਗਾ ਕੇ ਝੋਨੇ ਦੀ ਸਿੱਧੀ ਬਿਜਾਈ ਤਰ ਵੱਤਰ ਵਿਧੀ ਰਾਹੀਂ ਕਰਨ ਲਈ ਸਿਖਲਾਈ ਦਿੱਤੀ ਗਈ | ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ. ਜਸਵੰਤ ਰਾਏ ਦੇ ਦਿਸ਼ਾ-ਨਿਰਦੇਸ਼ਾਂ 'ਤੇ ਬਲਾਕ ਰਾਜਪੁਰਾ ਅਤੇ ਘਨੌਰ ਦੇ ਸਟਾਫ਼ ਨੂੰ ਟਰੇਨਿੰਗ ਦੇਣ ਲਈ ਡਾ. ਗੁਰਵੀਨ ਗਰਚਾ ਪਹੁੰਚੇ | ਇਸ ਦੌਰਾਨ ਡਾ. ਗਰਚਾ ਵਲੋਂ ਦੱਸਿਆ ਗਿਆ ਕਿ ਝੋਨੇ ਦੀ ਇਸ ਵਿਧੀ ਰਾਹੀਂ 15 ਤੋਂ 20 ਪ੍ਰਤੀਸ਼ਤ ਪਾਣੀ ਦੀ ਬੱਚਤ ਹੁੰਦੀ ਹੈ | ਭੂਮੀਗਤ ਪਾਣੀ ਦਾ 10 ਤੋਂ 12 ਪ੍ਰਤੀਸ਼ਤ ਜ਼ਿਆਦਾ ਰੀਚਾਰਜ ਹੁੰਦਾ ਹੈ | ਇਸ ਦੇ ਨਾਲ ਹੀ ਮਜ਼ਦੂਰੀ ਦੀ ਵੀ ਬੱਚਤ ਹੁੰਦੀ ਹੈ | ਬੂਟਿਆਂ ਨੂੰ ਘੱਟ ਬਿਮਾਰੀ ਲੱਗਦੀ ਹੈ | ਖੇਤ ਜਲਦੀ ਵਿਹਲੇ ਹੋਣ ਕਾਰਣ ਅਗਲੀ ਫਸਲ ਲਈ ਖੇਤ ਤਿਆਰ ਕਰਨਾ ਅਤੇ ਰਹਿੰਦ-ਖੰੂਹਦ ਸੰਭਲਣ ਲਈ ਵੱਧ ਸਮਾਂ ਮਿਲ ਜਾਂਦਾ ਹੈ | ਉਨ੍ਹਾਂ ਵਲੋਂ ਦੱਸਿਆ ਗਿਆ ਕਿ ਤਰ ਵੱਤਰ ਵਿਧੀ ਰਾਹੀਂ ਝੋਨੇ ਨੂੰ ਪਹਿਲਾ ਪਾਣੀ ਬਿਜਾਈ ਤੋਂ 21 ਦਿਨਾਂ ਬਾਅਦ ਲਗਾਇਆ ਜਾਂਦਾ ਹੈ | ਇਸ ਵਿਧੀ ਰਾਹੀਂ 8 ਕਿੱਲੋ ਪ੍ਰਤੀ ਏਕੜ ਬੀਜ ਨੂੰ ਪਹਿਲਾਂ 8 ਤੋਂ 10 ਘੰਟੇ ਪਾਣੀ 'ਚ ਡੁਬੋਣ ਬਾਅਦ ਸਪਿਰਿਟ ਨਾਮੀ ਨੀਲੀ ਦਵਾਈ ਨਾਲ ਸੋਧਣ ਉਪਰੰਤ ਖੇਤਾਂ 'ਚ ਸ਼ਾਮ ਵੇਲੇ ਹੀ ਡਰਿਲ ਕੀਤਾ ਜਾਂਦਾ ਹੈ | ਬਿਜਾਈ ਤੋਂ ਤੁਰੰਤ ਬਾਅਦ ਸਟੋਂਪ 30 ਤਾਕਤ ਵਾਲੀ ਦਵਾਈ 1 ਲੀਟਰ ਪ੍ਰਤੀ ਏਕੜ ਦੇ ਹਿਸਾਬ ਨਾਲ 200 ਲੀਟਰ ਪਾਣੀ 'ਚ ਘੋਲ ਕੇ ਛਿੜਕਾਓ ਕਰ ਦਿਓ | ਇਹ ਗੱਲ ਧਿਆਨ 'ਚ ਰੱਖੀ ਜਾਵੇ ਕਿ ਨਦੀਣ ਨਾਸ਼ਕ ਦਾ ਛਿੜਕਾਓ ਸਵੇਰ ਵੇਲੇ ਜਾਂ ਸ਼ਾਮ ਵੇਲੇ ਹੀ ਕੀਤਾ ਜਾਵੇ | ਬਾਅਦ 'ਚ ਜ਼ਮੀਨ ਦੀ ਕਿਸਮ ਅਨੁਸਾਰ ਹੀ 5 ਤੋਂ 7 ਦਿਨਾਂ ਦੇ ਵਕਫ਼ੇ 'ਤੇ ਪਾਣੀ ਲਗਾਇਆ ਜਾਂਦਾ ਹੈ | ਆਖ਼ਰੀ ਪਾਣੀ ਕਟਾਈ ਤੋਂ 10 ਦਿਨਾਂ ਪਹਿਲਾਂ ਲਗਾਇਆ ਜਾਂਦਾ ਹੈ | ਬਿਮਾਰੀਆਂ ਅਤੇ ਕੀੜੇ ਮਕੌੜਿਆਂ ਦੀ ਰੋਕਥਾਮ ਲਈ ਰਿਵਾਇਤੀ ਝੋਨੇ ਵਾਂਗ ਹੀ ਦਵਾਈਆਂ ਦੀ ਵਰਤੋਂ ਕਰਨੀ ਚਾਹੀਦੀ ਹੈ | ਡਾ. ਨੀਤੂ ਰਾਣੀ ਅਤੇ ਡਾ. ਕਰੂਣਾ ਵਲੋਂ ਟਰੇਨਿੰਗ 'ਚ ਆਏ ਫਾਰਮਰ ਫਰੈਂਡਜ਼ ਅਤੇ ਹੋਰ ਚਾਹਵਾਨ ਕਿਸਾਨਾਂ ਨੂੰ ਸੁਝਾਅ ਦਿੱਤਾ ਗਿਆ ਕਿ ਇਸ ਵਾਰ ਕੁਝ ਇਲਾਕੇ ਨੂੰ ਰਿਵਾਇਤੀ ਨਾਲੋਂ ਹਟਾ ਕੇ ਤਰ-ਵੱਤਰ ਵਿਧੀ ਰਾਹੀਂ ਬੀਜਣਾ ਚਾਹੀਦਾ ਹੈ ਅਤੇ ਇਸ ਵਿਧੀ ਰਾਹੀਂ ਖੇਤਾਂ 'ਚ ਪਾਣੀ ਖੜ੍ਹਾ ਕਰਨ ਦੀ ਲੋੜ ਨਹੀਂ ਹੁੰਦੀ ਬਸ ਖੇਤ ਨੂੰ ਸਲ੍ਹਾਬਾ ਰੱਖਿਆ ਜਾਂਦਾ ਹੈ | ਇਸ ਦੌਰਾਨ ਸੰਜੀਵ ਕੁਮਾਰ, ਸੁਦੇਸ਼ ਕੁਮਾਰ ਨੇ ਵੀ ਆਪਣੇ ਸੁਝਾਅ ਦਿੱਤੇ |

ਖ਼ਬਰ ਸ਼ੇਅਰ ਕਰੋ

 

ਸ਼ਹੀਦ ਬਾਬਾ ਦੀਪ ਸਿੰਘ ਵੈੱਲਫੇਅਰ ਸੇਵਾ ਸੁਸਾਇਟੀ ਨੇ ਭਟਕੇ ਦੋ ਬੱਚੇ ਮਾਪਿਆਂ ਨੂੰ ਸੌਂਪੇ

ਨਾਭਾ, 18 ਮਈ (ਕਰਮਜੀਤ ਸਿੰਘ)-ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਨਜ਼ਦੀਕ ਸਰਹਿੰਦ ਸ਼ਹਿਰ ਦੇ ਆਮ ਖਾਸ ਬਾਗ ਦੇ ਨਜ਼ਦੀਕ ਰਹਿੰਦੇ ਮੁਸਲਮਾਨ ਪਰਿਵਾਰ ਨਾਲ ਸੰਬੰਧਿਤ ਦੋ ਬੱਚੇ (ਜਿਨ੍ਹਾਂ ਦੀ ਉਮਰ 10 ਅਤੇ 8 ਸਾਲ ਹੈ) ਰਿਹਾਨ ਅਤੇ ਫਰਿਆਨ ਨੂੰ ਪਿਤਾ ਸਿਨੋਲਾ ਵਲੋਂ ਹਲਕਾ ਨਾਭਾ ...

ਪੂਰੀ ਖ਼ਬਰ »

ਨਿਗਮ ਕਿਸੇ ਵੀ ਤਰ੍ਹਾਂ ਦੀ ਨਾਜਾਇਜ਼ ਉਸਾਰੀ ਨੂੰ ਬਰਦਾਸ਼ਤ ਨਹੀਂ ਕਰੇਗਾ-ਕਮਿਸ਼ਨਰ

ਪਟਿਆਲਾ, 18 ਮਈ (ਗੁਰਵਿੰਦਰ ਸਿੰਘ ਔਲਖ)-ਨਗਰ ਨਿਗਮ ਕਮਿਸ਼ਨਰ ਅਦਿੱਤਿਆ ਉੱਪਲ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਨਕਸ਼ਾ ਪਾਸ ਕਰਵਾਏ ਬਿਨਾਂ ਕਿਸੇ ਵੀ ਤਰ੍ਹਾਂ ਦੀ ਇਮਾਰਤ ਬਣਾਉਣ ਦੀ ਕੋਸ਼ਿਸ਼ ਨਾ ਕਰਨ | ਜੇਕਰ ਕੋਈ ਵੀ ਨਗਰ ਨਿਗਮ ਦੇ ਅਧਿਕਾਰ ਖੇਤਰ 'ਚ ...

ਪੂਰੀ ਖ਼ਬਰ »

ਲੰਗਰ ਹਾਲ ਦੇ ਬਾਹਰੋਂ ਮੋਟਰਸਾਈਕਲ ਚੋਰੀ

ਪਟਿਆਲਾ, 18 ਮਈ (ਮਨਦੀਪ ਸਿੰਘ ਖਰੌੜ)-ਇੱਥੋਂ ਦੇ ਇਤਿਹਾਸਿਕ ਗੁਰੂਘਰ ਦੂਖਨਿਵਾਰਨ ਸਾਹਿਬ ਦੇ ਲੰਗਰ ਹਾਲੇ ਦੇ ਬਾਹਰ ਖੜ੍ਹਾ ਕੀਤਾ ਮੋਟਰਸਾਈਕਲ ਕੋਈ ਚੋਰੀ ਕਰ ਕੇ ਲੈ ਗਿਆ | ਇਸ ਮਾਮਲੇ ਦੀ ਸ਼ਿਕਾਇਤ ਹਰਪਾਲ ਸਿੰਘ ਵਾਸੀ ਪਟਿਆਲਾ ਨੇ ਥਾਣਾ ਅਨਾਜ ਮੰਡੀ 'ਚ ਦਰਜ ਕਰਵਾਈ ਕਿ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਜੁਆਇੰਟ ਫਾਰਮ ਆਫ਼ ਇਲੈਕਟਡ ਯੂਨੀਅਨਜ਼ ਦਾ ਧਰਨਾ ਜਾਰੀ

ਪਟਿਆਲਾ, 18 ਮਈ (ਗੁਰਵਿੰਦਰ ਸਿੰਘ ਔਲਖ)-ਪੰਜਾਬੀ ਯੂਨੀਵਰਸਿਟੀ ਦੇ ਜੁਆਇੰਟ ਫਾਰਮ ਆਫ਼ ਇਲੈਕਟਡ ਯੂਨੀਅਨਜ਼ ਵਲੋਂ ਪੰਜਾਬ ਸਰਕਾਰ ਦੇ ਵਿਰੁੱਧ ਨਾਅਰਿਆਂ ਮਾਰਦੇ ਹੋਏ ਧਰਨਾ ਲਗਾਇਆ | ਇਸ ਦੌਰਾਨ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਸਰਕਾਰ ਤੋਂ ...

ਪੂਰੀ ਖ਼ਬਰ »

ਪੁਲਿਸ ਪਾਰਟੀ ਦੇਖ ਡੇਢ ਕਿੱਲੋ ਅਫ਼ੀਮ ਸੁੱਟ ਕੇ ਮੁਲਜ਼ਮ ਹੋਇਆ ਫ਼ਰਾਰ

ਰਾਜਪੁਰਾ, 18 ਮਈ (ਜੀ.ਪੀ. ਸਿੰਘ)-ਮੁੱਖ ਕੌਮੀ ਸ਼ਾਹ ਮਾਰਗ ਨੰਬਰ 44 'ਤੇ ਨਾਕਾਬੰਦੀ ਦੌਰਾਨ ਪੁਲਿਸ ਪਾਰਟੀ ਦੇਖ ਕੇ ਇਕ ਵਿਅਕਤੀ ਅਫ਼ੀਮ ਵਾਲਾ ਲਿਫ਼ਾਫ਼ਾ ਸੁੱਟ ਕੇ ਫ਼ਰਾਰ ਹੋਣ 'ਤੇ ਥਾਣਾ ਸ਼ਹਿਰੀ ਨੇ ਬਰਾਮਦ ਕੀਤੇ ਆਧਾਰ ਕਾਰਡ ਦੇ ਆਧਾਰ 'ਤੇ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ...

ਪੂਰੀ ਖ਼ਬਰ »

ਧੂੜ ਭਰੀ ਤੇਜ਼ ਹਵਾ ਤੇ ਅਸਮਾਨੀ ਬਿਜਲੀ ਤੋਂ ਬਚਾਅ ਲਈ ਐਡਵਾਈਜ਼ਰੀ ਜਾਰੀ

ਪਟਿਆਲਾ, 18 ਮਈ (ਅ.ਸ. ਆਹਲੂਵਾਲੀਆ)-ਨੈਸ਼ਨਲ ਡਿਜ਼ਾਸਟਰ ਮੈਨੇਜਮੈਂਟ ਅਥਾਰਿਟੀ ਵਲੋਂ ਗਰਮੀ ਦੇ ਮੌਸਮ 'ਚ ਚੱਲਣ ਵਾਲੀ ਧੂੜ ਭਰੀ ਹਵਾ ਤੇ ਅਸਮਾਨੀ ਬਿਜਲੀ ਤੋਂ ਬਚਾਅ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ, ਜਿਸ 'ਚ ਖ਼ਰਾਬ ਮੌਸਮ ਦੌਰਾਨ ਇਹਤਿਆਤਨ ਕਰੇ ਜਾਣ ਵਾਲੇ ਕੰਮਾਂ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲਾਈਆਂ ਜਾਣਗੀਆਂ ਜ਼ਿਲ੍ਹਾ ਪਟਿਆਲਾ ਦੇ ਆਜ਼ਾਦੀ ਘੁਲਾਟੀਆਂ ਦੀਆਂ ਤਸਵੀਰਾਂ- ਡੀ.ਸੀ.

ਪਟਿਆਲਾ, 18 ਮਈ (ਅ.ਸ.ਆਹਲੂਵਾਲੀਆ)-ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਹੈ ਕਿ ਦੇਸ਼ ਦੀ ਆਜ਼ਾਦੀ ਵਿਚ ਆਪਣਾ ਯੋਗਦਾਨ ਪਾਉਣ ਵਾਲੇ ਜ਼ਿਲਾ ਪਟਿਆਲਾ ਨਾਲ ਸਬੰਧਿਤ ਆਜ਼ਾਦੀ ਘੁਲਾਟੀਆਂ ਦੀਆਂ ਤਸਵੀਰਾਂ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਗੈਲਰੀ 'ਚ ...

ਪੂਰੀ ਖ਼ਬਰ »

ਡਿੰਪਲ ਬੱਤਾ ਨੇ ਡੀ.ਸੀ. ਨੂੰ ਕੀਤਾ ਸਨਮਾਨਿਤ

ਪਟਿਆਲਾ, 18 ਮਈ (ਗੁਰਪ੍ਰੀਤ ਸਿੰਘ ਚੱਠਾ)-ਅੱਜ ਆਮ ਆਦਮੀ ਪਾਰਟੀ ਦੀ ਡਿੰਪਲ ਬੱਤਾ ਦੀ ਅਗਵਾਈ 'ਚ ਸਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ | ਇਸ ਦੌਰਾਨ ਸਮਾਗਮ ਦੇ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਸਾਨੂੰ ਸਾਰੀ ਮਹਿਲਾਵਾਂ ਨੂੰ ਡਿੰਪਲ ਬੱਤਾ ...

ਪੂਰੀ ਖ਼ਬਰ »

ਦੋ ਡਰਾਈਵਰਾਂ ਤੇ ਔਰਤ ਸਮੇਤ ਸੱਤ 'ਤੇ ਮੁਕੱਦਮਾ ਦਰਜ

ਭੁੱਨਰਹੇੜੀ, 18 ਮਈ (ਧਨਵੰਤ ਸਿੰਘ)-ਇੱਥੇ ਨੇੜਲੇ ਪਿੰਡ ਪਰੋੜ 'ਚ ਪੁਰਾਣੀ ਰੰਜਿਸ਼ ਅਤੇ ਥਾਂ ਦੀ ਵੰਡ ਸੰਬੰਧੀ ਹੋਏ ਝਗੜੇ ਕਾਰਨ ਪੁਲਿਸ ਵਲੋਂ ਮੁਕੱਦਮਾ ਦਰਜ ਕੀਤਾ ਗਿਆ | ਸੂਤਰਾਂ ਮੁਤਾਬਿਕ ਅਮਨਦੀਪ ਸਿੰਘ ਪੁੱਤਰ ਗੁਰਮੇਲ ਸਿੰਘ ਵਸਨੀਕ ਪਰੋੜ ਵਲੋਂ ਆਪਣੇ ਭਰਾ ਭਰਜਾਈ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX