ਤਾਜਾ ਖ਼ਬਰਾਂ


ਗੰਨੇ ਦੀ ਅਦਾਇਗੀ ਸੰਬੰਧੀ ਕਿਸਾਨਾਂ ਦੀ ਹੋਈ ਖੱਜਲ ਖੁਆਰੀ ਦਾ ਮੈਨੂੰ ਬੇਹੱਦ ਦੁੱਖ ਹੈ - ਸੁਖਬੀਰ ਸੰਧਰ
. . .  43 minutes ago
ਫਗਵਾੜਾ, 13 ਅਗਸਤ (ਹਰਜੋਤ ਸਿੰਘ ਚਾਨਾ)- ਫਗਵਾੜਾ ਸ਼ੂਗਰ ਮਿੱਲ ਦੇ ਐਮ.ਡੀ. ਸੁਖਬੀਰ ਸਿੰਘ ਸੰਧਰ ਨੇ ਕਿਹਾ ਹੈ ਕਿ ਗੰਨੇ ਦੀ ਅਦਾਇਗੀ ਨੂੰ ਲੈ ਕੇ ਕਿਸਾਨਾਂ ਦੀ ਜੋ ਖੱਜਲ ਖੁਆਰੀ ਹੋਈ ਹੈ, ਉਸ ਤੋਂ ਮੈਂ ਖ਼ੁਦ ਵੀ ਬਹੁਤ ਪ੍ਰੇਸ਼ਾਨ ਹਾਂ। ਅਜਿਹਾ ਸਾਰਾ ਘਟਨਾਕ੍ਰਮ ਪੰਜਾਬ ਸਰਕਾਰ ਦੀ ਲਾਪਰਵਾਹੀ...
ਅੱਤਵਾਦੀਆਂ ਵਲੋਂ ਸੁਰੱਖਿਆ ਬਲਾਂ 'ਤੇ ਗਰਨੇਡ ਹਮਲਾ
. . .  about 1 hour ago
ਸ੍ਰੀਨਗਰ, 13 ਅਗਸਤ - ਜੰਮੂ ਕਸ਼ਮੀਰ ਦੇ ਅਲੀ ਜਾਨ ਰੋਡ ਈਦਗਾਹ 'ਤੇ ਅੱਤਵਾਦੀਆਂ ਵਲੋਂ ਸੁਰੱਖਿਆ ਬਲਾਂ ਉੱਪਰ ਕੀਤੇ ਗਰਨੇਡ ਹਮਲੇ 'ਚ ਇਕ ਜਵਾਨ ਦੇ ਮਾਮੂਲੀ ਸੱਟਾਂ ਲੱਗੀਆਂ ਹਨ।ਅੱਤਵਾਦੀਆਂ ਨੂੰ ਫੜਨ ਲਈ ਸੁਰੱਖਿਆ ਬਲਾਂ ਨੇ ਘੇਰਾਬੰਦੀ ਤੇ ਤਲਾਸ਼ੀ ਅਭਿਆਨ...
ਤਾਮਿਲਨਾਡੂ : ਹਥਿਆਰਬੰਦ ਲੁਟੇਰਿਆ ਵਲੋਂ ਫੈਡਰਲ ਬੈਂਕ ਦੀ ਸਹਾਇਕ ਕੰਪਨੀ ਤੋਂ ਕਰੋੜਾਂ ਰੁਪਏ ਦੇ ਸੋਨੇ ਦੀ ਲੁੱਟ
. . .  about 1 hour ago
ਚੇਨਈ, 13 ਅਗਸਤ - ਚੇਨਈ ਦੇ ਆਰਮਬੱਕਮ ਵਿਖੇ ਹਥਿਆਰਬੰਦ ਲੁਟੇਰੇ ਫੈੱਡਬੈਂਕ (ਫੈਡਰਲ ਬੈਂਕ ਦੀ ਸਹਾਇਕ ਕੰਪਨੀ) ਅੰਦਰ ਦਾਖਲ ਹੋ ਕੇ ਕਰੋੜਾਂ ਰੁਪਏ ਦਾ ਸੋਨਾ ਅਤੇ ਹੋਰ ਸਮਾਨ ਲੁੱਟ ਕੇ...
ਨਿਹੰਗ ਜਥੇਬੰਦੀਆਂ ਵਲੋਂ ਕੌਮੀ ਮਾਰਗ ਜਾਮ
. . .  about 1 hour ago
ਢਿਲਵਾਂ, 13 ਅਗਸਤ (ਪ੍ਰਵੀਨ ਕੁਮਾਰ,ਗੋਬਿੰਦ ਸੁਖੀਜਾ) - ਅੱਜ ਬਾਅਦ ਦੁਪਹਿਰ ਅੰਮ੍ਰਿਤਸਰ ਜਲੰਧਰ ਮੁੱਖ ਕੌਮੀ ਮਾਰਗ 'ਤੇ ਪੈਂਦੇ ਸੁਭਾਨਪੁਰ ਨਜ਼ਦੀਕ ਵੱਖ-ਵੱਖ ਨਿਹੰਗ ਜਥੇਬੰਦੀਆਂ ਵਲੋਂ ਕੌਮੀ ਮਾਰਗ ਨੂੰ ਬੰਦ ਕਰ ਕੇ ਧਰਨਾ ਲਗਾਇਆ ਗਿਆ ਹੈ। ਨਿਹੰਗ ਜਥੇਬੰਦੀਆਂ ਨੇ ਥਾਣਾ ਸੁਭਾਨਪੁਰ ਨੂੰ ਦਿੱਤੀ...
ਦਿੱਲੀ : ਨਸ਼ਾ ਤਸਕਰੀ ਗੱਠਜੋੜ ਦਾ ਮੁੱਖ ਦੋਸ਼ੀ 130 ਕਰੋੜ ਦੀ ਹੈਰੋਇਨ ਸਮੇਤ ਹਿਮਾਚਲ ਤੋਂ ਗ੍ਰਿਫ਼ਤਾਰ
. . .  1 minute ago
ਨਵੀਂ ਦਿੱਲੀ, 13 ਅਗਸਤ - ਦਿੱਲੀ ਕ੍ਰਾਈਮ ਬਰਾਂਚ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ ਨੇ ਪਿਛਲੇ ਮਹੀਨੇ ਅਫ਼ਗ਼ਾਨਿਸਤਾਨ ਤੋਂ ਪੰਜਾਬ ਤੱਕ ਚੱਲ ਰਹੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਗੱਠਜੋੜ ਦੀ ਮੁੱਖ ਕੜੀ ਦਾ ਪਰਦਾਫਾਸ਼ ਕਰਨ ਤੋਂ ਬਾਅਦ ਮੁੱਖ ਦੋਸ਼ੀ ਪੰਕਜ ਵੈਦ ਨੂੰ ਹਿਮਾਚਲ ਪ੍ਰਦੇਸ਼ ਤੋਂ ਗ੍ਰਿਫ਼ਤਾਰ ਕੀਤਾ...
ਹਿਮਾਚਲ ਵਿਧਾਨ ਸਭਾ ਵਲੋਂ ਧਰਮ ਦੀ ਆਜ਼ਾਦੀ (ਸੋਧ) ਬਿੱਲ 2022 ਪਾਸ
. . .  about 2 hours ago
ਸ਼ਿਮਲਾ, 13 ਅਗਸਤ - ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਨੇ ਧਰਮ ਦੀ ਆਜ਼ਾਦੀ (ਸੋਧ) ਬਿੱਲ 2022 ਪਾਸ ਕੀਤਾ ਹੈ। ਇਹ ਬਿੱਲ ਹਿਮਾਚਲ ਪ੍ਰਦੇਸ਼ 'ਚ ਗ਼ੈਰ-ਕਾਨੂੰਨੀ ਧਰਮ ਪਰਿਵਰਤਨ ਨੂੰ ਰੋਕਣ ਲਈ ਲਿਆਂਦਾ...
ਹਿਮਾਚਲ ਦੇ ਕੁੱਝ ਹਿੱਸਿਆ 'ਚ ਕੱਲ੍ਹ ਭਾਰੀ ਤੋਂ ਬਹੁਤ ਭਾਰੀ ਬਰਸਾਤ ਦੀ ਸੰਭਾਵਨਾ - ਮੌਸਮ ਵਿਭਾਗ
. . .  about 2 hours ago
ਨਵੀਂ ਦਿੱਲੀ, 13 ਅਗਸਤ - ਮੌਸਮ ਵਿਭਾਗ ਅਨੁਸਾਰ ਹਿਮਾਚਲ ਪ੍ਰਦੇਸ਼ ਦੇ ਚੰਬਾ, ਕਾਂਗੜਾ, ਮੰਡੀ, ਕੁੱਲੂ, ਹਮੀਰਪੁਰ, ਲਾਹੌਲ, ਸਪਿਤੀ, ਕਿੰਨੌਰ, ਸ਼ਿਮਲਾ, ਸਿਰਮੌਰ ਅਤੇ ਸੋਲਨ ਦੇ ਕੁੱਝ ਹਿੱਸਿਆ 'ਚ ਕੱਲ੍ਹ ਭਾਰੀ ਤੋਂ ਬਹੁਤ ਭਾਰੀ ਬਰਸਾਤ ਦੀ ਸੰਭਾਵਨਾ...
ਜਹਾਂਗੀਰਪੁਰੀ ਦੰਗਿਆਂ 'ਚ ਸ਼ਾਮਿਲ ਇਨਾਮੀ ਅਪਰਾਧੀ ਸ਼ੇਖ਼ ਸਿਕੰਦਰ ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 13 ਅਗਸਤ - ਉੱਤਰ-ਪੱਛਮੀ ਜ਼ਿਲ੍ਹੇ ਦੇ ਸਪੈਸ਼ਲ ਸਟਾਫ਼ ਨੇ ਜਹਾਂਗੀਰਪੁਰੀ ਦੰਗਿਆਂ 'ਚ ਸ਼ਾਮਿਲ ਸ਼ੇਖ਼ ਸਿਕੰਦਰ ਨਾਂਅ ਦੇ ਅਪਰਾਧੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦਿੱਲੀ ਪੁਲਿਸ ਨੇ ਸ਼ੇਖ਼ ਸਿਕੰਦਰ 'ਤੇ 25000 ਰੁਪਏ ਇਨਾਮ ਰੱਖਿਆ ਹੋਇਆ...
ਹਿਮਾਚਲ ਪ੍ਰਦੇਸ਼ : ਸਵਾਂ ਨਦੀ 'ਚ ਡੁੱਬੇ 2 ਨੌਜਵਾਨ, ਇਕ ਦੀ ਲਾਸ਼ ਬਰਾਮਦ
. . .  about 2 hours ago
ਸ਼ਿਮਲਾ, 13 ਅਗਸਤ - ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਪੈਂਦੇ ਹਰੋਲੀ 'ਚ ਲੋਅਰ ਬਥੇਡਾ ਇਲਾਕੇ ਦੇ ਕੋਲ ਸਵਾਂ ਨਦੀ 'ਚ 15-16 ਸਾਲ ਦੇ 2 ਨੌਜਵਾਨ ਡੁੱਬ ਗਏ।ਡੁੱਬੇ ਨੌਜਵਾਨਾਂ 'ਚੋਂ ਇਕ ਦੀ ਲਾਸ਼ ਬਰਾਮਦ ਕਰ ਲਈ ਗਈ ਹੈ ਜਦਕਿ ਦੂਜੇ ਦੀ ਭਾਲ ਜਾਰੀ...
ਪੰਜਾਬ ਸਰਕਾਰ ਵਲੋਂ ਕੋਰੋਨਾ ਨੂੰ ਲੈ ਕੇ ਨਵੀਆਂ ਹਿਦਾਇਤਾਂ ਜਾਰੀ
. . .  about 2 hours ago
ਚੰਡੀਗੜ੍ਹ, 13 ਅਗਸਤ - ਪੰਜਾਬ ਸਰਕਾਰ ਵਲੋਂ ਕੋਰੋਨਾ ਨੂੰ ਲੈ ਕੇ ਨਵੀਆਂ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ ਹਿਦਾਇਤਾਂ ਅਨੁਸਾਰ ਸਰਕਾਰੀ, ਗੈਰ ਸਰਕਾਰੀ ਦਫ਼ਤਰਾਂ, ਵਿੱਦਿਅਕ ਅਦਾਰਿਆਂ ਤੇ ਹੋਰ ਜਨਤਕ ਥਾਵਾਂ 'ਤੇ ਮਾਸਕ ਪਾਉਣਾ ਯਕੀਨੀ ਬਣਾਇਆ ਜਾਵੇ। ਸਮਾਜਿਕ ਦੂਰੀ ਬਣਾ ਕੇ ਰੱਖੀ ਜਾਵੇ, ਜਨਤਕ ਥਾਵਾਂ...
ਬਾਸਮਤੀ ਨਿਰਯਾਤ ਗੁਣਵੱਤਾ ਦੀ ਪੈਦਾਵਾਰ ਕਰਨ ਲਈ ਪੰਜਾਬ ਸਰਕਾਰ ਵਲੋਂ ਅਹਿਮ ਫ਼ੈਸਲਾ
. . .  about 3 hours ago
ਚੰਡੀਗੜ੍ਹ, 13 ਅਗਸਤ - ਖੇਤੀਬਾੜੀ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਬਾਸਮਤੀ ਦੀ ਨਿਰਯਾਤ ਗੁਣਵੱਤਾ ਦੀ ਪੈਦਾਵਾਰ ਕਰਨ ਲਈ ਪੰਜਾਬ ਸਰਕਾਰ ਵਲੋਂ ਅਹਿਮ ਫ਼ੈਸਲਾ ਲਿਆ ਗਿਆ ਹੈ। ਇਸ ਫ਼ੈਸਲੇ ਅਨੁਸਾਰ ਕਈ ਉੱਲੀ ਨਾਸ਼ਕਾਂ...
‍ਦੇਤਵਾਲ ਬੈਂਕ ਡਕੈਤੀ ਦੇ ਮਾਮਲੇ 'ਚ ਬੈਂਕ ਮੁਲਾਜ਼ਮ ਸਮੇਤ ਚਾਰ ਗ੍ਰਿਫ਼ਤਾਰ
. . .  about 4 hours ago
ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ) - ਮੁੱਲਾਂਪੁਰ ਦਾਖਾ ਦੇ ਇਲਾਕੇ ਪਿੰਡ ਦੇਤਵਾਲ ਵਿਚ ਬੀਤੇ ਦਿਨ ਪੰਜਾਬ ਨੈਸ਼ਨਲ ਬੈਂਕ ਵਿਚ ਹੋਈ ਸਾਢੇ ਸੱਤ ਲੱਖ ਰੁਪਏ ਦੀ ਡਕੈਤੀ ਦੇ ਮਾਮਲੇ ਵਿਚ ਪੁਲਿਸ...
ਅਫ਼ਗ਼ਾਨਿਸਤਾਨ ਵਿਚ ਹੁਣ ਰਹਿ ਗਏ ਹਨ ਸਿਰਫ਼ 100 ਹਿੰਦੂ ਸਿੱਖ - ਅਫ਼ਗ਼ਾਨ ਸਿੱਖ ਆਗੂ
. . .  about 4 hours ago
ਨਵੀਂ ਦਿੱਲੀ, 13 ਅਗਸਤ - ਕਾਬੁਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਅਫ਼ਗ਼ਾਨ ਸਿੱਖ ਆਗੂ ਗੁਰਨਾਮ ਸਿੰਘ ਰਾਜਵੰਸ਼ੀ ਨੇ ਕਿਹਾ ਕਿ ਮੈਂ ਆਪਣੇ 6 ਪਰਿਵਾਰਿਕ ਮੈਂਬਰਾਂ ਨਾਲ ਅਫ਼ਗ਼ਾਨਿਸਤਾਨ ਤੋਂ ਆਇਆ ਹਾਂ। ਧਮਾਕੇ ਵਿਚ ਸਾਡਾ ਗੁਰਦੁਆਰਾ ਤਬਾਹ ਹੋ ਗਿਆ। ਅਫ਼ਗ਼ਾਨਿਸਤਾਨ ਵਿਚ ਹੁਣ ਸਿਰਫ਼ 100 ਹਿੰਦੂ ਸਿੱਖ ਰਹਿ...
ਦਿੱਲੀ 'ਚ ਮੰਕੀਪਾਕਸ ਦਾ ਇਕ ਹੋਰ ਮਰੀਜ਼ ਮਿਲਿਆ
. . .  about 5 hours ago
ਨਵੀਂ ਦਿੱਲੀ, 13 ਅਗਸਤ-ਦੇਸ਼ ਦੀ ਰਾਜਧਾਨੀ ਦਿੱਲੀ 'ਚ ਮੰਕੀਪਾਕਸ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਦਿੱਲੀ 'ਚ ਹੁਣ ਮੰਕੀਪਾਕਸ ਦੇ 5 ਮਾਮਲੇ ਮਿਲ ਚੁੱਕੇ ਹਨ, ਜਿਨ੍ਹਾਂ 'ਚੋਂ ਇਕ ਮਰੀਜ਼ ਠੀਕ ਹੋ ਚੁੱਕਾ ਹੈ।
ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ
. . .  about 5 hours ago
ਮੁੰਬਈ, 13 ਅਗਸਤ-ਸਟੈਂਡਅੱਪ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਦਸ ਦੇਈਏ ਕਿ 10 ਅਗਸਤ ਨੂੰ ਰਾਜੂ ਸ਼੍ਰੀਵਾਸਤਵ ਨੂੰ ਜਿੰਮ 'ਚ ਕਸਰਤ ਕਰਦੇ ਸਮੇਂ ਦਿਲ ਦਾ ਦੌਰਾ ਪਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ 'ਚ ਦਾਖ਼ਲ ਕਰਵਾਇਆ ਗਿਆ...
ਫ਼ਾਜ਼ਿਲਕਾ ਸੈਕਟਰ 'ਚ ਦਿਖਾਈ ਦਿੱਤੀ ਡਰੋਨ ਦੀ ਹਲਚਲ, ਬੀ.ਐੱਸ.ਐੱਫ਼. ਦੀ ਮੁਸਤੈਦੀ ਕਾਰਨ ਪਰਤਿਆ ਵਾਪਸ
. . .  about 6 hours ago
ਫ਼ਾਜ਼ਿਲਕਾ, 13 ਅਗਸਤ (ਪ੍ਰਦੀਪ ਕੁਮਾਰ)- ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਫ਼ਾਜ਼ਿਲਕਾ ਸੈਕਟਰ 'ਚ ਡਰੋਨ ਦਿਖਾਈ ਦੇਣ ਦਾ ਸਮਾਚਾਰ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਲਾਧੂਕਾ ਇਲਾਕੇ 'ਚ ਅੱਜ ਤੜਕਸਾਰ ਕੌਮਾਂਤਰੀ ਸਰਹੱਦ...
25 ਤੋਲੇ ਸੋਨਾ ਅਤੇ 10 ਹਜ਼ਾਰ ਨਕਦੀ ਚੋਰੀ
. . .  about 6 hours ago
ਘੋਗਰਾ, 13 ਅਗਸਤ (ਆਰ.ਐੱਸ. ਸਲਾਰੀਆ)- ਬੀਤੀ ਰਾਤ ਬਲਾਕ ਦਸੂਹਾ ਦੇ ਪਿੰਡ ਸੈਹਰਕ ਵਿਖੇ 25 ਤੋਲੇ ਸੋਨਾ ਅਤੇ 10 ਹਜ਼ਾਰ ਦੀ ਨਕਦੀ ਚੋਰੀ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਸੌਰਵ ਪੁੱਤਰ ਜਸਵੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ...
ਸੋਨੀਆ ਗਾਂਧੀ ਫ਼ਿਰ ਹੋਈ ਕੋਰੋਨਾ ਪਾਜ਼ੀਟਿਵ
. . .  about 7 hours ago
ਨਵੀਂ ਦਿੱਲੀ, 13 ਅਗਸਤ-ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਇਸ ਗੱਲ ਦੀ ਪੁਸ਼ਟੀ ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕੀਤੀ ਹੈ। ਉਨ੍ਹਾਂ ਟਵੀਟ ਕੀਤਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ...
ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਆਵਲਾ ਦੀ ਅਗਵਾਈ ਹੇਠ ਗੁਰੂ ਹਰਸਹਾਏ 'ਚ ਕੱਢੀ ਗਈ ਤਿਰੰਗਾ ਯਾਤਰਾ
. . .  about 7 hours ago
ਗੁਰੂ ਹਰਸਹਾਏ, 13 ਅਗਸਤ (ਹਰਚਰਨ ਸਿੰਘ ਸੰਧੂ)-ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦੀ ਅਗਵਾਈ ਹੇਠ ਗੁਰੂ ਹਰਸਹਾਏ ਦੇ ਬਜ਼ਾਰਾਂ 'ਚ ਤਿਰੰਗਾ ਯਾਤਰਾ ਕੱਢੀ ਗਈ ਤੇ ਇਸ ਮੌਕੇ ਉਨ੍ਹਾਂ ਦੇ ਨਾਲ ਵੱਡੀ ਗਿਣਤੀ 'ਚ ਕਾਂਗਰਸੀ ਵਰਕਰ ਮੌਜੂਦ ਸਨ।
ਕ੍ਰਿਕਟ ਸਟੇਡੀਅਮ ਸੈਕਟਰ 16 'ਚ ਤਿਰੰਗਾ ਝੰਡਾ ਬਣਾ ਕੇ ਬਣਾਇਆ ਵਰਲਡ ਰਿਕਾਰਡ
. . .  about 7 hours ago
ਚੰਡੀਗੜ੍ਹ, 13 ਅਗਸਤ (ਕਮਲਜੀਤ)-ਕ੍ਰਿਕਟ ਸਟੇਡੀਅਮ ਸੈਕਟਰ 16 'ਚ ਤਿਰੰਗਾ ਝੰਡਾ ਬਣਾ ਕੇ ਬਣਾਇਆ ਵਰਲਡ ਰਿਕਾਰਡ
ਮੰਤਰੀ ਧਾਲੀਵਾਲ ਦੀ ਅਗਵਾਈ ਹੇਠ ਅਜਨਾਲਾ 'ਚ ਕੱਢੀ ਗਈ ਜ਼ਿਲ੍ਹਾ ਪੱਧਰੀ ਤਿਰੰਗਾ ਯਾਤਰਾ
. . .  about 7 hours ago
ਅਜਨਾਲਾ, 13 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ 'ਘਰ ਘਰ ਤਿਰੰਗਾ' ਮੁਹਿੰਮ ਤਹਿਤ ਅੱਜ ਅਜਨਾਲਾ ਸ਼ਹਿਰ 'ਚ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐੱਨ.ਆਰ.ਆਈ. ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ...
ਪੰਜਾਬ 'ਚ 'ਇਕ ਵਿਧਾਇਕ ਇਕ ਪੈਨਸ਼ਨ' ਕਾਨੂੰਨ ਲਾਗੂ, ਰਾਜਪਾਲ ਦੀ ਮਨਜ਼ੂਰੀ ਤੋਂ ਬਾਅਦ ਨੋਟੀਫ਼ਿਕੇਸ਼ਨ ਜਾਰੀ
. . .  about 7 hours ago
ਚੰਡੀਗੜ੍ਹ, 13 ਅਗਸਤ-ਪੰਜਾਬ ਸਰਕਾਰ ਵਲੋਂ ਸੂਬੇ 'ਚ ਅੱਜ ਤੋਂ ਇਕ ਵਿਧਾਇਕ ਇਕ ਪੈਨਸ਼ਨ ਕਾਨੂੰਨ ਲਾਗੂ ਕਰ ਦਿੱਤਾ ਹੈ। ਹੁਣ ਪੰਜਾਬ 'ਚ ਸਾਬਕਾ ਵਿਧਾਇਕਾਂ ਨੂੰ ਸਿਰਫ਼ ਇਕ ਪੈਨਸ਼ਨ ਮਿਲੇਗੀ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਦੀ ਮਨਜ਼ੂਰੀ...
ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਮੰਡਲ ਖ਼ੇਡਾਂ 'ਚ ਹਿੱਸਾ ਲੈਣ ਵਾਲੇ ਵਫ਼ਦ ਨਾਲ ਕੀਤੀ ਮੁਲਾਕਾਤ
. . .  about 6 hours ago
ਨਵੀਂ ਦਿੱਲੀ, 13 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਸ਼ਟਰਮੰਡਲ ਖ਼ੇਡਾਂ 'ਚ ਹਿੱਸਾ ਲੈਣ ਵਾਲੇ ਖਿਡਾਰੀਆਂ ਦੇ ਵਫ਼ਦ ਨਾਲ ਸਰਕਾਰੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਬਰਮਿੰਘਮ ਰਾਸ਼ਟਰਮੰਡਲ ਖੇਡਾਂ 'ਚ ਭਾਰਤ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਹਫ਼ਤਿਆਂ...
ਕਸ਼ਮੀਰੀ ਪੰਡਿਤਾਂ ਦੀ ਹੱਤਿਆ ਦੇ ਦੋਸ਼ੀ ਬਿੱਟਾ ਕਰਾਟੇ ਦੀ ਪਤਨੀ ਸਮੇਤ 4 ਕਰਮਚਾਰੀਆਂ ਨੂੰ ਸਰਕਾਰ ਨੇ ਕੀਤਾ ਬਰਖ਼ਾਸਤ
. . .  about 8 hours ago
ਨਵੀਂ ਦਿੱਲੀ, 13 ਅਗਸਤ-ਕਸ਼ਮੀਰੀ ਪੰਡਿਤਾਂ ਦੀ ਹੱਤਿਆ ਦੇ ਦੋਸ਼ੀ ਬਿੱਟਾ ਕਰਾਟੇ ਦੀ ਪਤਨੀ ਸਮੇਤ 4 ਕਰਮਚਾਰੀਆਂ ਨੂੰ ਸਰਕਾਰ ਨੇ ਕੀਤਾ ਬਰਖ਼ਾਸਤ
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 20 ਸਾਲਾ ਨੌਜਵਾਨ ਦੀ ਮੌਤ
. . .  about 9 hours ago
ਸੁਰ ਸਿੰਘ, 13 ਅਗਸਤ (ਧਰਮਜੀਤ ਸਿੰਘ)- ਸਥਾਨਕ ਕਸਬੇ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਸੁਖਬੀਰ ਸਿੰਘ (20) ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਕੋਟ ਮੁਹੰਮਦ ਖਾਂ, ਜ਼ਿਲ੍ਹਾ ਤਰਨ ਤਾਰਨ ਨਾਮਕ ਨੌਜਵਾਨ ਦੀ ਮੌਤ ਹੋ ਗਈ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਜੇਠ ਸੰਮਤ 554
ਵਿਚਾਰ ਪ੍ਰਵਾਹ: ਸਾਡੀ ਬੇਲਾਗਤਾ ਕਾਰਨ ਭ੍ਰਿਸ਼ਟਾਚਾਰ ਦਾ ਰੁਝਾਨ ਜਾਰੀ ਰਹਿੰਦਾ ਹੈ। -ਬੈਸ ਮੇਅਰਸਨ

ਪੰਜਾਬ / ਜਨਰਲ

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਅੱਜ ਰਵਾਨਾ ਹੋਵੇਗਾ ਪਹਿਲਾ ਜਥਾ

ਰਿਸ਼ੀਕੇਸ਼ ਤੋਂ ਸੁਰਿੰਦਰਪਾਲ ਸਿੰਘ ਵਰਪਾਲ ਰਿਸ਼ੀਕੇਸ, 18 ਮਈ -ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ 22 ਮਈ ਤੋਂ ਸ਼ੁਰੂ ਹੋ ਰਹੀ ਸਾਲਾਨਾ ਯਾਤਰਾ ਲਈ ਪਹਿਲਾ ਜਥਾ ਅੱਜ 19 ਮਈ ਨੂੰ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਰਿਸ਼ੀਕੇਸ਼ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਅਸੀਂ ਡਾ. ਸਵਰਨ ਸਿੰਘ ਨੂੰ ਨਹੀਂ ਜਾਣਦੇ-ਅਰਚਨਾ ਪੂਰਨ ਸਿੰਘ, ਸ਼ੇਖਰ ਸੁਮਨ

ਜਲੰਧਰ, 18 ਮਈ (ਚੰਦੀਪ ਭੱਲਾ)- ਸਾਬਕਾ ਡਵੀਜ਼ਨਲ ਕਮਿਸ਼ਨਰ (ਆਈ. ਏ. ਐੱਸ. ਅਧਿਕਾਰੀ) ਡਾ. ਸਵਰਨ ਸਿੰਘ ਤੇ ਹੋਰਾਂ ਵਲੋਂ ਸ਼ਹੀਦ ਭਗਤ ਸਿੰਘ ਨਗਰ (ਖਟਕੜ ਕਲਾਂ) ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਤਾਬਦੀ ਸਮਾਗਮ ਦੌਰਾਨ ਸਰਕਾਰੀ ਫੰਡਾਂ 'ਚ ਕੀਤੀ ਗਈ ਹੇਰਾਫੇਰੀ ਦੇ ਕੇਸ ...

ਪੂਰੀ ਖ਼ਬਰ »

ਕਰਤਾਰਪੁਰ ਲਾਂਘੇ ਨੇ ਮਿਲਾਏ 75 ਵਰਿ੍ਹਆਂ ਤੋਂ ਵਿਛੜੇ ਸਕੇ ਭੈਣ ਭਰਾ

ਅੰਮਿ੍ਤਸਰ, 18 ਮਈ (ਸੁਰਿੰਦਰ ਕੋਛੜ)-ਕਰਤਾਰਪੁਰ ਲਾਂਘਾ ਵਿੱਛੜੇ ਪਰਿਵਾਰਾਂ ਨੂੰ ਮਿਲਾਉਣ ਵਾਲਾ ਇਕ ਅਦਭੁਤ ਜ਼ਰੀਆ ਬਣ ਚੁੱਕਿਆ ਹੈ | ਲਾਂਘੇ ਦੀ ਇਸ ਅਦਭੁਤ ਯਾਤਰਾ ਦੀ ਮਾਰਫ਼ਤ ਹੁਣ ਇਕ ਪਾਕਿਸਤਾਨੀ ਮੁਸਲਿਮ ਔਰਤ 75 ਸਾਲਾਂ ਬਾਅਦ ਪਹਿਲੀ ਵਾਰ ਆਪਣੇ ਸਿੱਖ ਭਰਾਵਾਂ ...

ਪੂਰੀ ਖ਼ਬਰ »

ਸਿੱਖਿਆ ਬੋਰਡ ਵਲੋਂ ਸਰਟੀਫਿਕੇਟਾਂ ਦੀ ਆਨਲਾਈਨ ਵੈਰੀਫਿਕੇਸ਼ਨ ਲਈ ਐਪ ਲਾਂਚ

ਐੱਸ. ਏ. ਐੱਸ. ਨਗਰ, 18 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੋਰਡ ਵਲੋਂ ਜਾਰੀ ਸਰਟੀਫਿਕੇਟਾਂ ਦੀ ਆਨਲਾਈਨ ਵੈਰੀਫਿਕੇਸ਼ਨ ਲਈ ਆਨਲਾਈਨ ਵੈਰੀਫਿਕੇਸ਼ਨ ਦੀ ਐਪ ਲਾਂਚ ਕਰ ਦਿੱਤੀ ਗਈ ਹੈ | ਇਸ ਲਈ ...

ਪੂਰੀ ਖ਼ਬਰ »

8ਵੀਂ ਤੇ 10ਵੀਂ ਸ਼ੇ੍ਰਣੀ ਦੀ ਟਰਮ-1 ਪ੍ਰੀਖਿਆ ਦਾ ਨਤੀਜਾ ਜਾਰੀ

ਐੱਸ. ਏ. ਐੱਸ. ਨਗਰ, 18 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 8ਵੀਂ ਤੇ 10ਵੀਂ ਸ਼ੇ੍ਰਣੀ ਦੀ ਦਸੰਬਰ ਮਹੀਨੇ ਕਰਵਾਈ ਗਈ ਟਰਮ-1 ਦੀ ਪ੍ਰੀਖਿਆ ਦਾ ਨਤੀਜਾ ਸਕੂਲਾਂ ਦੀ ਲਾਗ-ਇੰਨ ਆਈ. ਡੀ. 'ਤੇ ਜਾਰੀ ਕਰ ਦਿੱਤਾ ਗਿਆ ਹੈ, ਜਿਸ ਨੰੂ ਸਕੂਲ ਮੁਖੀ ਬੋਰਡ ਦੀ ...

ਪੂਰੀ ਖ਼ਬਰ »

ਜਨਮ ਦਿਨ ਦੀ ਖ਼ੁਸ਼ੀ 'ਚ ਦੋਸਤਾਂ ਨਾਲ ਨਹਿਰ 'ਚ ਨਹਾਉਣ ਗਏ ਦੀ ਡੁੱਬਣ ਕਾਰਨ ਮੌਤ

ਅਬੋਹਰ, 18 ਮਈ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਸਥਾਨਕ ਸ਼ਹਿਰ ਦੇ ਧਰਮ ਨਗਰੀ ਦੇ ਵਸਨੀਕ ਇਕ ਨੌਜਵਾਨ ਦੀ ਨਹਿਰ 'ਚ ਡੁੱਬਣ ਨਾਲ ਮੌਤ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਸਥਾਨਕ ਧਰਮ ਨਗਰੀ ਦਾ ਵਸਨੀਕ ਘਣਸ਼ਾਮ (21) ਪੁੱਤਰ ਸਵ. ਸੁਭਾਸ਼ ਦੁੱਗਲ ਜਿਸ ਦਾ ਜਨਮ ਦਿਨ ...

ਪੂਰੀ ਖ਼ਬਰ »

ਰਾਜਾ ਵੜਿੰਗ ਦੀ ਅਗਵਾਈ 'ਚ ਡੀ. ਜੀ. ਪੀ. ਨੂੰ ਮਿਲਿਆ ਕਾਂਗਰਸ ਦਾ ਵਫ਼ਦ

ਚੰਡੀਗੜ੍ਹ, 18 ਮਈ (ਵਿਕਰਮਜੀਤ ਸਿੰਘ ਮਾਨ)- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਇਕ ਵਫ਼ਦ, ਜਿਸ 'ਚ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ, ਪ੍ਰਦੇਸ਼ ਕਾਂਗਰਸ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ, ਮੀਤ ਪ੍ਰਧਾਨ ਕੁਸ਼ਲਦੀਪ ...

ਪੂਰੀ ਖ਼ਬਰ »

ਗੋਲਡਨ ਸਟਾਰ ਮਲਕੀਤ ਸਿੰਘ ਦੇ ਪਿਤਾ ਨਮਿਤ ਸ਼ਰਧਾਂਜਲੀ ਸਮਾਗਮ

ਨਕੋਦਰ, 18 ਮਈ (ਗੁਰਵਿੰਦਰ ਸਿੰਘ)-ਗੋਲਡਨ ਸਟਾਰ ਮਲਕੀਤ ਸਿੰਘ ਦੇ ਪਿਤਾ ਧਰਮ ਸਿੰਘ, ਜੋ ਦਾ ਬੀਤੇ ਦਿਨੀਂ ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ 'ਚ ਜਾ ਬਿਰਾਜੇ ਸਨ | ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਅੰਤਿਮ ...

ਪੂਰੀ ਖ਼ਬਰ »

ਕਾਂਗਰਸ ਨੂੰ ਸਤਾਉਣ ਲੱਗਾ ਕਈ ਹੋਰ ਆਗੂਆਂ ਦੇ ਪਾਰਟੀ ਛੱਡਣ ਦਾ ਐਲਾਨ

ਵਿਕਰਮਜੀਤ ਸਿੰਘ ਮਾਨ ਚੰਡੀਗੜ੍ਹ, 18 ਮਈ- ਪੰਜਾਬ ਕਾਂਗਰਸ 'ਚ ਚੋਟੀ ਦੇ ਨੇਤਾ ਰਹੇ ਸੁਨੀਲ ਜਾਖੜ ਵਲੋਂ ਦਿੱਤੇ ਝਟਕੇ ਨੂੰ ਕਾਂਗਰਸ ਹਾਈਕਮਾਨ ਪਚਾ ਨਹੀਂ ਪਾ ਰਹੀ ਹੈ | ਦੱਸਿਆ ਜਾ ਰਿਹਾ ਹੈ ਕਿ ਜਾਖੜ ਵਲੋਂ ਦਿੱਤੇ ਝਟਕੇ ਮਗਰੋਂ ਕਾਂਗਰਸ ਹਾਈਕਮਾਨ ਚੌਕਸ ਹੋ ਗਈ ਹੈ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਰੁਜ਼ਗਾਰ ਉਤਪਤੀ ਪ੍ਰੋਗਰਾਮ ਤਹਿਤ ਰੁਜ਼ਗਾਰਾਂ ਲਈ 13554.42 ਕਰੋੜ ਰੁਪਏ ਖਰਚ ਕਰਨ ਦਾ ਫ਼ੈਸਲਾ

-ਪੁਨੀਤ ਬਾਵਾ- ਲੁਧਿਆਣਾ, 18 ਮਈ-ਭਾਰਤ ਸਰਕਾਰ ਦੇ ਸੂਖਮ, ਛੋਟੇ ਤੇ ਦਰਮਿਆਨੀਆਂ ਸਨਅਤਾਂ (ਐਮ. ਐਸ. ਐਮ. ਈ.) ਵਿਭਾਗ ਵਲੋਂ ਪ੍ਰਧਾਨ ਮੰਤਰੀ ਰੁਜ਼ਗਾਰ ਉਤਪਤੀ ਪ੍ਰੋਗਰਾਮ 15ਵੇਂ ਵਿੱਤ ਕਮਿਸ਼ਨ ਤਹਿਤ 2021-2022 ਤੋਂ 2025-2026 ਪੰਜ ਸਾਲਾਂ ਲਈ ਜਾਰੀ ਰੱਖਣ ਲਈ ਮਨਜ਼ੂਰੀ ਦਿੱਤੀ ਗਈ ਹੈ | ...

ਪੂਰੀ ਖ਼ਬਰ »

ਭਾਈ ਹਵਾਰਾ ਵਲੋਂ ਪਾਕਿ 'ਚ ਦੋ ਸਿੱਖਾਂ ਦੇ ਕਤਲ ਦੀ ਨਿੰਦਾ

ਅੰਮਿ੍ਤਸਰ, 18 ਮਈ (ਜਸਵੰਤ ਸਿੰਘ ਜੱਸ)-ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਨੇ ਪਾਕਿਸਤਾਨ ਦੇ ਪਿਸ਼ਾਵਰ 'ਚ ਦੋ ਨਿਹੱਥੇ ਸਿੱਖਾਂ ਰਣਜੀਤ ਅਤੇ ਕੁਲਜੀਤ ਸਿੰਘ ਨੂੰ ਇਕ ਇਸਲਾਮਿਕ ਜਥੇਬੰਦੀ ਵਲੋਂ ਕਤਲ ਕੀਤੇ ਜਾਣ ਦਾ ਸਖ਼ਤ ਨੋਟਿਸ ਲੈਂਦਿਆਂ ...

ਪੂਰੀ ਖ਼ਬਰ »

ਵੱਖ-ਵੱਖ ਖੇਤਰਾਂ 'ਚ ਮੱਲਾਂ ਮਾਰਨ ਵਾਲਿਆਂ ਦਾ ਇੰਟਰਪ੍ਰੀਨਿਓਰ ਐਂਡ ਅਚੀਵਰ ਐਵਾਰਡ ਨਾਲ ਸਨਮਾਨ

ਚੰਡੀਗੜ੍ਹ 18 ਮਈ (ਅਜੀਤ ਬਿਊਰੋ)- ਵੱਖ-ਵੱਖ ਖੇਤਰਾਂ 'ਚ ਉੱਤਮਤਾ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਮੀਡੀਆ ਫੈਡਰੇਸ਼ਨ ਆਫ ਇੰਡੀਆ ਵਲੋਂ ਪ੍ਰੈੱਸ ਰਿਲੇਸ਼ਨਜ਼ ਕੌਂਸਲ ਆਫ ਇੰਡੀਆ ਨਾਲ ਮਿਲ ਕੇ ਅੱਜ ਸ਼ਾਮ ਇੱਥੇ ਇੰਟਰਪ੍ਰੀਨਿਓਰ ਐਂਡ ਅਚੀਵਰ ਐਵਾਰਡ- 2022 ਦਾ ਆਯੋਜਨ ਕਰਵਾਇਆ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਖੁਰਾਕ, ਸਿਵਲ ਸਪਲਾਈ, ਖਪਤਕਾਰ ਮਾਮਲੇ ਅਤੇ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਇਮਾਨਦਾਰੀ ਅਤੇ ਮਿਹਨਤ ਹੀ ਜੀਵਨ 'ਚ ਸਫਲਤਾ ਹਾਸਲ ਕਰਨ ਦਾ ਇਕ ਮਾਤਰ ਰਸਤਾ ਹੈ | ਉਨ੍ਹਾਂ ਇਹ ਵੀ ਕਿਹਾ ਕਿ ਕਿਸੇ ਨੂੰ ਔਖੇ ਹਾਲਾਤਾਂ ਤੋਂ ਘਬਰਾਉਣਾ ਨਹੀਂ ਚਾਹੀਦਾ ਅਤੇ ਅੱਗੇ ਵਧਦੇ ਰਹਿਣਾ ਚਾਹੀਦਾ ਹੈ | ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅਜੋਕੇ ਦੌਰ 'ਚ ਮੀਡੀਆ ਦੀ ਮਹੱਤਤਾ ਬਾਰੇ ਚਾਨਣਾ ਪਾਇਆ | ਇਹ ਐਵਾਰਡ ਪ੍ਰਾਪਤ ਕਰਨ ਵਾਲਿਆਂ 'ਚ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਵਿਸ਼ੇਸ਼ ਸਕੱਤਰ-ਕਮ- ਵਧੀਕ ਡਾਇਰੈਕਟਰ ਡਾ. ਸੇਨੂੰ ਦੁੱਗਲ, ਆਈ. ਏ. ਐਸ., ਬਾਲੀਵੁੱਡ ਦੇ ਪਟਕਥਾ ਲੇਖਕ ਅਸੀਮ ਅਰੋੜਾ, ਸ੍ਰੀ ਗੁਰੂ ਗ੍ਰੰਥ ਸਾਹਿਬ ਸੇਵਾ ਸੁਸਾਇਟੀ ਤੋਂ ਹਰਜੀਤ ਸਿੰਘ ਸੱਭਰਵਾਲ, ਅਗਾਂਹਵਧੂ ਕਿਸਾਨ ਤੇਜਿੰਦਰ ਪੂਨੀਆ, ਡਿਪਟੀ ਰਜਿਸਟਰਾਰ ਆਈ.ਕੇ.ਗੁਜਰਾਲ ਟੈਕਨੀਕਲ ਯੂਨੀਵਰਸਿਟੀ ਜਲੰਧਰ ਰਜਨੀਸ਼ ਕੇ. ਸ਼ਰਮਾ, ਚੀਫ ਓਪਰੇਟਿੰਗ ਅਫ਼ਸਰ, ਗੋਰਮੇਟ ਕਲੱਬ- ਬੈਸਟ ਕਲੱਬ ਕੈਟਰਰ ਸਤੀਸ਼ ਕੁਮਾਰ, ਕੋਵਿਡ ਦੇ ਮਰੀਜ਼ਾਂ ਦਾ ਆਯੁਰਵੇਦ ਰਾਹੀਂ ਇਲਾਜ ਕਰਨ ਲਈ ਡਾ. ਗੀਤਾ ਜੋਸ਼ੀ, ਰੈਜ਼ੀਡੈਂਟ ਐਡੀਟਰ, ਦੈਨਿਕ ਜਾਗਰਣ, ਪੰਜਾਬ ਅਤੇ ਚੰਡੀਗੜ੍ਹ ਅਮਿਤ ਸ਼ਰਮਾ, ਸੰਪਾਦਕ, ਜ਼ੀ ਮੀਡੀਆ, ਦਿੱਲੀ, ਹਰਿਆਣਾ ਅਤੇ ਪੰਜਾਬ, ਏਰੀਆ ਡਾਇਰੈਕਟਰ ਅਤੇ ਜਨਰਲ ਮੈਨੇਜਰ ਤਾਜ ਚੰਡੀਗੜ੍ਹ - ਸੁਮੀਤ ਤਨੇਜਾ, ਸਿੱਖ ਕਲਾ ਅਤੇ ਫਿਲਮ ਉਤਸਵ ਨੂੰ ਉਤਸ਼ਾਹਿਤ ਕਰਨ ਲਈ ਟਰਾਂਸਮੀਡੀਆ ਨਿਰਮਾਤਾ ਅਤੇ ਫ਼ਿਲਮ ਨਿਰਦੇਸ਼ਕ ਓਜਸਵੀ ਸ਼ਰਮਾ , 92.7 ਐਫ.ਐਮ. ਤੋਂ ਆਰ.ਜੇ. ਮੇਘਾ ਨੂੰ ਟ੍ਰਾਈਸਿਟੀ 'ਚ ਸਰਵੋਤਮ ਰੇਡੀਓ ਜੌਕੀ, ਯੂ.ਟੀ., ਚੰਡੀਗੜ੍ਹ ਦੇ ਫੂਡ ਸੇਫਟੀ ਪ੍ਰਸ਼ਾਸਨ ਦੇ ਮੁਖੀ, ਡਾ. ਸੁਖਵਿੰਦਰ ਸਿੰਘ, ਐਸੋਸੀਏਟ ਪ੍ਰੋਡਿਊਸਰ ਅਤੇ ਮੁਖੀ ਮਨੋਵਿਗਿਆਨ ਵਿਭਾਗ, ਪੀ.ਜੀ. ਸਰਕਾਰੀ ਕਾਲਜ, ਸੈਕਟਰ - 11, ਸੀ. ਚੰਡੀਗੜ੍ਹ, ਸੁਰੇਸ਼ ਚਾਹਲ, ਪੰਜਾਬੀ ਗਾਇਕ ਅਤੇ ਅਦਾਕਾਰਾ ਰਾਖੀ ਹੁੰਦਲ, ਪ੍ਰੋਫੈਸਰ ਅਤੇ ਡਾਇਰੈਕਟਰ, ਮੀਡੀਆ ਅਤੇ ਐਨੀਮੇਸ਼ਨ ਸਟੱਡੀਜ਼, ਚੰਡੀਗੜ੍ਹ ਯੂਨੀਵਰਸਿਟੀ, ਮੁਹਾਲੀ ਦੇ ਪ੍ਰੋਫੈਸਰ ਤਿ੍ਸੂ ਸ਼ਰਮਾ, ਅੰਡੇਮਾਨ ਅਤੇ ਨਿਕੋਬਾਰ ਟਾਪੂ ਅਤੇ ਪੁਡੂਚੇਰੀ ਦੇ ਸਾਬਕਾ ਲੈਫਟੀਨੈਂਟ ਗਵਰਨਰ ਲੈਫਟੀਨੈਂਟ ਜਨਰਲ ਭੁਪਿੰਦਰ ਸਿੰਘ, ਖੇਤਰੀ ਪਾਸਪੋਰਟ ਅਫ਼ਸਰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸ੍ਰੀ ਸਿਬਾਸ ਕਬੀਰਾਜ ਆਈ.ਪੀ.ਐਸ., ਐਸ.ਐਸ.ਪੀ. ਕਪੂਰਥਲਾ ਰਾਜਬਚਨ ਸਿੰਘ ਸੰਧੂ, ਏ.ਡੀ.ਜੀ., ਪੀ.ਆਈ.ਬੀ. ਅਤੇ ਆਈ.ਆਈ.ਐਮ.ਸੀ. ਦਿੱਲੀ - ਅਸ਼ੀਸ਼ ਗੋਇਲ ਆਈ. ਆਈ. ਐਸ., ਮੈਡੀਕਲ ਸੁਪਰਡੈਂਟ ਪੀ.ਜੀ.ਆਈ. ਡਾ. ਵਿਪਿਨ ਕੌਸ਼ਲ, ਐਮ.ਡੀ. ਤਿ੍ਸ਼ਲਾ ਗਰੁੱਪ ਹਰੀਸ਼ ਗੁਪਤਾ, ਡਾਇਰੈਕਟਰ ਆਈ.ਆਈ.ਟੀ. ਰੋਪੜ ਪ੍ਰੋਫੈਸਰ ਰਾਜੀਵ ਆਹੂਜਾ, ਉਦਯੋਗ ਅਤੇ ਵਣਜ ਦੇ ਪ੍ਰਮੁੱਖ ਸਕੱਤਰ ਦਲੀਪ ਕੁਮਾਰ ਆਈ.ਏ.ਐਸ., ਯੂ.ਟੀ. ਚੰਡੀਗੜ੍ਹ ਦੇ ਐਸ.ਐਸ.ਪੀ. ਕੁਲਦੀਪ ਚਾਹਲ ਆਈ.ਪੀ.ਐਸ., ਦੁਰਗਾ ਦਾਸ ਫਾਊਾਡੇਸ਼ਨ ਦੇ ਡਾਇਰੈਕਟਰ ਅਤੁਲ ਖੰਨਾ, ਪ੍ਰਧਾਨ ਕ੍ਰੇਡਾਈ ਪੰਜਾਬ ਅਤੇ ਸੀ.ਐਮ.ਡੀ.ਪੀ.ਸੀ.ਐਲ. ਹਾਊਸਿੰਗ ਗਰੁੱਪ ਜਗਜੀਤ ਸਿੰਘ ਮਾਝਾ, ਸਾਬਕਾ ਪ੍ਰੋਫੈਸਰ ਡਾ: ਨਰੇਸ਼ , ਜੈਅੰਤ ਪੇਠਕਰ, ਪੀ.ਆਰ.ਓ. ਆਈ. ਰੋਪੜ ਸ੍ਰੀਮਤੀ ਪ੍ਰੀਤਇੰਦਰ ਕੌਰ ਅਤੇ ਡਾਇਰੈਕਟਰ, ਸਕਸੈੱਸ ਮੰਤਰਾ ਓਵਰਸੀਸ਼ ਵਿਸ਼ਾਲ ਡੋਗਰਾ ਸ਼ਾਮਿਲ ਹੋਏ |

ਖ਼ਬਰ ਸ਼ੇਅਰ ਕਰੋ

 

ਝਾਰਖੰਡ 'ਚ ਕਕਾਰਾਂ ਸਮੇਤ 10ਵੀਂ ਦੀ ਪ੍ਰੀਖਿਆ ਦੇਣ ਤੋਂ ਰੋਕਣ ਦੀ ਸ਼ੋ੍ਰਮਣੀ ਕਮੇਟੀ ਪ੍ਰਧਾਨ ਵਲੋਂ ਨਿਖੇਧੀ

ਅੰਮਿ੍ਤਸਰ, 18 ਮਈ (ਸਟਾਫ ਰਿਪੋਰਟਰ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਝਾਰਖੰਡ ਦੇ ਬੋਕਾਰੋ 'ਚ ਅੰਮਿ੍ਤਧਾਰੀ ਵਿਦਿਆਰਥੀ ਨੂੰ ਕਿਰਪਾਨ ਧਾਰਨ ਕਰ ਕੇ ਦਸਵੀਂ ਦੀ ਪ੍ਰੀਖਿਆ 'ਚ ਬੈਠਣ ਤੋਂ ਰੋਕਣ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਹੈ | ਜਾਰੀ ...

ਪੂਰੀ ਖ਼ਬਰ »

ਪਾਕਿ 'ਚ ਅਹਿਮਦੀ ਭਾਈਚਾਰੇ ਦੇ ਵਿਅਕਤੀ ਦਾ ਕਤਲ

ਅੰਮਿ੍ਤਸਰ, 18 ਮਈ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਘੱਟ ਗਿਣਤੀ ਅਹਿਮਦੀ ਭਾਈਚਾਰੇ ਨਾਲ ਸੰਬੰਧਿਤ ਇਕ 35 ਸਾਲਾ ਵਿਅਕਤੀ ਦੀ ਲਹਿੰਦੇ ਪੰਜਾਬ ਦੇ ਓਕਾੜਾ ਸ਼ਹਿਰ 'ਚ ਕੱਟੜਪੰਥੀ ਇਸਲਾਮੀ ਪਾਰਟੀ ਤਹਿਰੀਕ-ਏ-ਲੈਬਬੈਕ ਪਾਕਿਸਤਾਨ (ਟੀ. ਐਲ. ਪੀ.) ਦੇ ਮੈਂਬਰ ਵਲੋਂ ਚਾਕੂ ਮਾਰ ਕੇ ...

ਪੂਰੀ ਖ਼ਬਰ »

ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਨੌਜਵਾਨ ਦੀ ਮੌਤ

ਸਰਾਏ ਅਮਾਨਤ ਖਾਂ, 18 ਮਈ (ਨਰਿੰਦਰ ਸਿੰਘ ਦੋਦੇ)-ਬੀਤੀ ਦੇਰ ਰਾਤ ਥਾਣਾ ਸਰਾਏ ਅਮਾਨਤ ਖਾਂ ਅਧੀਨ ਆਉਂਦੇ ਪਿੰਡ ਮੀਆਂਪੁਰ ਵਿਖੇ ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਹੈ | ਪਿੰਡ ਨਿਵਾਸੀਆਂ ਅਨੁਸਾਰ ਰਣਜੀਤ ਸਿੰਘ ਰਾਜੂ ਪੁੱਤਰ ਅਵਤਾਰ ਸਿੰਘ ...

ਪੂਰੀ ਖ਼ਬਰ »

ਸੰਧਵਾਂ ਵਲੋਂ ਮਿੰਨੀ ਵਿਧਾਨ ਸਭਾ ਕਮੇਟੀਆਂ ਦਾ ਕੀਤਾ ਗਿਆ ਗਠਨ

ਚੰਡੀਗੜ੍ਹ, 18 ਮਈ (ਐਨ. ਐਸ. ਪਰਵਾਨਾ)-ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਨਵੀਂ ਵਿਧਾਨ ਸਭਾ ਦੀਆਂ ਕਮੇਟੀਆਂ, ਜਿਸ ਨੂੰ ਮਿੰਨੀ ਵਿਧਾਨ ਸਭਾ ਕਿਹਾ ਜਾਂਦਾ ਹੈ, ਦਾ ਗਠਨ ਕਰ ਦਿੱਤਾ ਹੈ, ਜਿਸ ਅਨੁਸਾਰ ਸੱਤਾਧਾਰੀ ਆਮ ਆਦਮੀ ਪਾਰਟੀ ਨੂੰ ਪੂਰੀ ਪ੍ਰਤੀਨਿਧਤਾ ...

ਪੂਰੀ ਖ਼ਬਰ »

ਹਰਿਆਣਾ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਲਈ 4000 ਰੁਪਏ ਪ੍ਰਤੀ ਏਕੜ ਦੇਣ ਦਾ ਐਲਾਨ

ਚੰਡੀਗੜ੍ਹ, 18 ਮਈ (ਐਨ.ਐਸ. ਪਰਵਾਨਾ)- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟੜ ਵਲੋਂ ਜਲ ਸੁਰੱਖਿਆ ਮੁਹਿੰਮ ਤਹਿਤ ਸੂਬੇ 'ਚ ਝੋਨੇ ਦੀ ਸਿੱਧੀ ਬਿਜਾਈ ਤਕਨੀਕ (ਡੀ.ਐਸ.ਆਰ.) ਨੂੰ ਹੁਲਾਰਾ ਦੇਣ ਲਈ ਇਕ ਪਾਇਲਟ ਪ੍ਰਾਜੈਕਟ ਲਾਗੂ ਕੀਤਾ ਹੈ | ਇਸ ਯੋਜਨਾ ਦੇ ਤਹਿਤ ...

ਪੂਰੀ ਖ਼ਬਰ »

ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਉੱਚ ਪੱਧਰੀ ਕਮੇਟੀ ਦੀ ਇਕੱਤਰਤਾ ਅੱਜ

ਅੰਮਿ੍ਤਸਰ, 18 ਮਈ (ਜਸਵੰਤ ਸਿੰਘ ਜੱਸ)-ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਗਠਿਤ 11 ਮੈਂਬਰੀ ਉਚ ਪੱਧਰੀ ਕਮੇਟੀ ਦੀ ਇਕੱਤਰਤਾ ਕੱਲ੍ਹ 19 ਮਈ ਨੂੰ ਦੁਪਹਿਰ 12 ਵਜੇ ਸ਼ੋ੍ਰਮਣੀ ਕਮੇਟੀ ਮੁੱਖ ਦਫ਼ਤਰ ਦੇ ਕਾਨਫਰੰਸ ਹਾਲ 'ਚ ਹੋ ਰਹੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਇਸ ...

ਪੂਰੀ ਖ਼ਬਰ »

ਸ਼ਹੀਦੀ ਪੁਰਬ ਮਨਾਉਣ ਲਈ ਸ਼ੋ੍ਰਮਣੀ ਕਮੇਟੀ ਵਲੋਂ ਇਸ ਵਾਰ ਵੀ ਪਾਕਿਸਤਾਨ ਨਹੀਂ ਭੇਜਿਆ ਜਾਵੇਗਾ ਜਥਾ

ਅੰਮਿ੍ਤਸਰ, 18 ਮਈ (ਜਸਵੰਤ ਸਿੰਘ ਜੱਸ)- ਨਾਨਕਸ਼ਾਹੀ ਕੈਲੰਡਰ ਵਿਵਾਦ ਕਾਰਨ ਗੁਰੂ ਅਰਜਨ ਦੇਵ ਜੀ ਦਾ ਜੂਨ ਮਹੀਨੇ ਆ ਰਿਹਾ ਸ਼ਹੀਦੀ ਪੁਰਬ ਗੁ: ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਮਨਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ ਇਸ ਵਾਰ ਵੀ ਸਿੱਖ ਸ਼ਰਧਾਲੂੁਆਂ ਦਾ ਜਥਾ ਪਾਕਿਸਤਾਨ ...

ਪੂਰੀ ਖ਼ਬਰ »

ਪੰਜਾਬ ਦਾ ਸਭ ਤੋਂ ਵੱਡਾ ਘਪਲਾ ਸਾਬਤ ਹੋ ਸਕਦੀ ਹੈ ਜੀ. ਬੀ. ਪੀ. ਗਰੁੱਪ ਦੇ ਫ਼ਰਾਰ ਬਿਲਡਰ ਦੀ ਨਿਰਪੱਖ ਜਾਂਚ

ਜ਼ੀਰਕਪੁਰ, 18 ਮਈ (ਅਵਤਾਰ ਸਿੰਘ)- ਬੀਤੇ ਸਾਲ ਹਲਕਾ ਡੇਰਾਬੱਸੀ ਦੇ ਇਕ ਵੱਡੇ ਰੀਅਲ ਅਸਟੇਟ ਗਰੁੱਪ ਵਜੋਂ ਜਾਣੇ ਜਾਂਦੇ ਜੀ. ਬੀ. ਪੀ. ਗਰੁੱਪ ਦਾ ਬਿਲਡਰ ਲੋਕਾਂ ਦੇ ਹਜ਼ਾਰਾਂ ਕਰੋੜ ਰੁ. ਲੈ ਕੇ ਫ਼ਰਾਰ ਹੋ ਗਿਆ ਸੀ | ਇਸ ਤੋਂ ਬਾਅਦ ਜਿੱਥੇ ਜੀ. ਬੀ. ਪੀ. ਗਰੁੱਪ ਕੋਲੋਂ ...

ਪੂਰੀ ਖ਼ਬਰ »

ਅੱਜ ਤੋਂ ਪੰਜਾਬ ਭਰ 'ਚ ਪਨਬਸ ਅਤੇ ਪੀ. ਆਰ. ਟੀ. ਸੀ. ਦੀਆਂ ਬੱਸਾਂ ਦਾ ਚੱਕਾ ਜਾਮ ਕਰਨ ਦਾ ਫ਼ੈਸਲਾ

ਲੁਧਿਆਣਾ, 18 ਮਈ (ਸਲੇਮਪੁਰੀ)-ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ. ਆਰ. ਟੀ. ਸੀ. ਦੇ ਕੱਚੇ ਕਾਮਿਆਂ ਵਲੋਂ ਮੰਗਾਂ ਨੂੰ ਲੈ ਕੇ ਸੰਘਰਸ਼ ਤੇਜ਼ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ਅਤੇ ਇਸ ਫ਼ੈਸਲੇ ਤਹਿਤ ਟਰਾਂਸਪੋਰਟ ਕਾਮਿਆਂ ਦੀ ਸੂਬਾਈ ਜਥੇਬੰਦੀ ਕੰਟਰੈਕਟ ਵਰਕਰਜ਼ ਯੂਨੀਅਨ ...

ਪੂਰੀ ਖ਼ਬਰ »

ਪਟਿਆਲਾ ਹਿੰਸਾ ਮਾਮਲੇ 'ਚ ਲੋੜੀਂਦਾ ਵਿਅਕਤੀ ਹਿਮਾਚਲ ਪ੍ਰਦੇਸ਼ ਤੋਂ ਗਿ੍ਫ਼ਤਾਰ

ਬੁਢਲਾਡਾ, 18 ਮਈ (ਸਵਰਨ ਸਿੰਘ ਰਾਹੀ)- ਪਟਿਆਲਾ ਹਿੰਸਾ ਮਾਮਲੇ 'ਚ ਲੋੜੀਂਦੇ ਇਕ ਵਿਅਕਤੀ ਨੂੰ ਪਟਿਆਲਾ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਮੰਡੀ ਦੇ ਪਿੰਡ ਰੰਧਾੜਾ ਤੋਂ ਗਿ੍ਫ਼ਤਾਰ ਕੀਤਾ ਹੈ | ਨਿਹੰਗ ਬਾਣੇ 'ਚ ਇਸ ਵਿਅਕਤੀ ਦੀ ਪਹਿਚਾਣ ਰਵਿੰਦਰ ਸਿੰਘ ਉਰਫ਼ ...

ਪੂਰੀ ਖ਼ਬਰ »

ਵਿੱਦਿਅਕ ਅਦਾਰਿਆਂ ਦੇ ਸਟਾਫ ਦੀਆਂ ਬਕਾਇਆ ਤਨਖ਼ਾਹਾਂ ਲਈ ਸ਼੍ਰੋਮਣੀ ਕਮੇਟੀ ਵਲੋਂ 25 ਕਰੋੜ ਜਾਰੀ

ਅੰਮਿ੍ਤਸਰ, 18 ਮਈ (ਸ.ਰ.)-ਸ਼੍ਰੋਮਣੀ ਕਮੇਟੀ ਵਲੋਂ ਆਪਣੇ ਪ੍ਰਬੰਧ ਅਧੀਨ ਚੱਲ ਰਹੇ ਵਿਦਿਅਕ ਅਦਾਰਿਆਂ ਦੇ ਸਟਾਫ਼ ਦੀਆਂ ਬਕਾਇਆ ਤਨਖ਼ਾਹਾਂ ਦੀ ਅਦਾਇਗੀ ਲਈ 25 ਕਰੋੜ ਦੇ ਕਰੀਬ ਰਾਸ਼ੀ ਜਾਰੀ ਕੀਤੀ ਗਈ ਹੈ | ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੁਆਰਾ ਇਸ ...

ਪੂਰੀ ਖ਼ਬਰ »

ਆਮ ਨਾਗਰਿਕਾਂ ਲਈ ਹੁਣ ਸਵੇਰੇ 6 ਵਜੇ ਖੁੱਲ੍ਹੇਗਾ ਜਲਿ੍ਹਆਂਵਾਲਾ ਬਾਗ

ਅੰਮਿ੍ਤਸਰ, 18 ਮਈ (ਸੁਰਿੰਦਰ ਕੋਛੜ)-ਰਾਸ਼ਟਰੀ ਤੇ ਵਿਰਾਸਤੀ ਸਮਾਰਕ ਦੀ ਹੈਸੀਅਤ ਰੱਖਣ ਵਾਲੇ ਜਲਿ੍ਹਆਂਵਾਲਾ ਬਾਗ਼ ਦੇ ਖੁੱਲਣ ਅਤੇ ਬੰਦ ਕੀਤੇ ਜਾਣ ਬਾਰੇ ਜਲਿ੍ਹਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ ਟਰੱਸਟ ਵਲੋਂ ਜਾਰੀ ਕੀਤੇ ਆਦੇਸ਼ਾਂ ਦੇ ਬਾਅਦ ਇਸ ਦਾ ਵਿਰੋਧ ਉੱਠਣ ...

ਪੂਰੀ ਖ਼ਬਰ »

ਸ੍ਰੀ ਪਾਉਂਟਾ ਸਾਹਿਬ ਵਿਖੇ ਸ਼ਹੀਦੀ ਸਮਾਗਮ 23 ਨੂੰ

ਚੱਬੇਵਾਲ, 18 ਮਈ (ਥਿਆੜਾ)-ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪਾਵਨ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਜ਼ਿਲ੍ਹਾ ਸਿਰਮੌਰ ਹਿਮਾਚਲ ਪ੍ਰਦੇਸ਼ ਨੂੰ ਪਤਿਤ ਮਹੰਤਾਂ ਤੋਂ ਆਜ਼ਾਦ ਕਰਾਉਣ ਲਈ 22 ਮਈ 1964 ਨੂੰ ਵਾਪਰੇ ਖ਼ੂਨੀ ਸਾਕੇ 'ਚ ਮਿਸਲ ...

ਪੂਰੀ ਖ਼ਬਰ »

ਗਾਇਕਾ ਕੌਰ ਬੀ. ਵਲੋਂ ਪੰਚਾਇਤੀ ਜ਼ਮੀਨ 'ਤੇ ਬਣਾਈ ਗਈ ਹੈ ਆਪਣੀ ਕੋਠੀ

ਖਨੌਰੀ, 18 ਮਈ (ਰਾਜੇਸ਼ ਕੁਮਾਰ)-ਪੰਜਾਬ ਸਰਕਾਰ ਵਲੋਂ ਪੰਚਾਇਤੀ ਜ਼ਮੀਨਾਂ 'ਤੇ ਕਬਜ਼ੇ ਛੁਡਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਅੱਜ ਖਨੌਰੀ ਨੇੜਲੇ ਨਵਾਂ ਗਾਉਂ ਪਿੰਡ ਦੀ ਪੰਚਾਇਤੀ ਜ਼ਮੀਨ ਦੀ ਮਿਣਤੀ ਕਰਵਾਈ ਗਈ | ਪੰਚਾਇਤ ਦੁਆਰਾ ਕਰਵਾਈ ਮਿਣਤੀ 'ਚ ...

ਪੂਰੀ ਖ਼ਬਰ »

ਸੇਵਾ ਮੁਕਤ ਪਟਵਾਰੀਆਂ ਨੰੂ ਠੇਕੇ 'ਤੇ ਰੱਖਣ ਦਾ ਫੈਸਲਾ 'ਆਪ' ਸਰਕਾਰ ਦੀ 'ਕੈਪਟਨ' ਸਰਕਾਰ ਦੇ ਫੈਸਲੇ 'ਤੇ ਮੋਹਰ

ਸੰਗਰੂਰ, 18 ਮਈ (ਧੀਰਜ ਪਸ਼ੌਰੀਆ)-ਪੰਜਾਬ ਦੀ 'ਆਪ' ਸਰਕਾਰ ਨੇ 1766 ਸੇਵਾ ਮੁਕਤ ਪਟਵਾਰੀਆਂ ਨੰੂ ਮੁੜ ਠੇਕੇ 'ਤੇ ਰੱਖਣ ਦਾ ਫੈਸਲਾ ਕਰ ਕੇ 'ਕੈਪਟਨ' ਸਰਕਾਰ ਵਲੋਂ ਕੀਤੇ ਫੈਸਲੇ 'ਤੇ ਮੋਹਰ ਲਗਾ ਦਿੱਤੀ ਹੈ | ਇਹ ਪ੍ਰਗਟਾਵਾ ਕਰਦਿਆਂ ਦੀ ਰੈਵੀਨਿਊ ਪਟਵਾਰ ਯੂਨੀਅਨ ਦੇ ਸੂਬਾ ...

ਪੂਰੀ ਖ਼ਬਰ »

ਪੰਜਾਬ 'ਚ ਨਾਪ ਤੋਲ ਵਿਭਾਗ ਵਲੋਂ ਚਲਾਨ ਕੱਟੇ ਜਾਣ 'ਤੇ ਕੈਮਿਸਟਾਂ 'ਚ ਗੁੱਸੇ ਦੀ ਲਹਿਰ

ਸੰਗਰੂਰ, 18 ਮਈ (ਧੀਰਜ ਪਸ਼ੌਰੀਆ)-ਪੰਜਾਬ 'ਚ ਨਾਪ ਤੋਲ ਵਿਭਾਗ ਵਲੋਂ ਬੀ. ਪੀ. ਅਪਰੇਟਸ, ਥਰਮਾਮੀਟਰ, ਭਾਰ ਤੋਲ ਮਸ਼ੀਨ ਦੀ ਵਿਕਰੀ ਦੇ ਸੰਬੰਧ ਵਿਚ ਵੱਖ-ਵੱਖ ਸ਼ਹਿਰਾਂ 'ਚ ਕੈਮਿਸਟਾਂ ਦੇ ਚਲਾਨ ਕੱਟੇ ਜਾਣ ਤੋਂ ਬਾਅਦ ਪੰਜਾਬ ਦੇ 27,000 ਕੈਮਿਸਟਾਂ 'ਚ ਗੁੱਸੇ ਦੀ ਲਹਿਰ ਹੈ | ...

ਪੂਰੀ ਖ਼ਬਰ »

ਕਾਂਗਰਸ ਵਲੋਂ ਦੇਸ਼ ਭਰ 'ਚ ਸੂਬਾ ਪੱਧਰੀ 'ਸ਼ਿਵਰ' 1-2 ਜੂਨ ਨੂੰ

ਨਵੀਂ ਦਿੱਲੀ, 18 ਮਈ (ਏਜੰਸੀ)-ਕਾਂਗਰਸ ਵਲੋਂ ਉਦੈਪੁਰ 'ਚ ਲਗਾਏ ਤਿੰਨ ਦਿਨਾਂ 'ਚਿੰਤਨ ਸ਼ਿਵਰ' ਦੇ ਫ਼ੈਸਲਿਆਂ ਸੰਬੰਧੀ ਜਾਣਕਾਰੀ ਦੇਣ ਲਈ ਦੇਸ਼ ਭਰ 'ਚ 1-2 ਜੂਨ ਨੂੰ ਸੂਬਾ ਪੱਧਰੀ 'ਸ਼ਿਵਰ' ਲਗਾਏ ਜਾਣਗੇ | ਕਾਂਗਰਸ ਦੇ ਜਨਰਲ ਸਕੱਤਰ ਅਤੇ ਮੁੱਖ ਬੁਲਾਰੇ ਰਣਦੀਪ ਸੂਰਜੇਵਾਲਾ ...

ਪੂਰੀ ਖ਼ਬਰ »

ਕੇਂਦਰ ਨੇ ਸੂਬਿਆਂ ਨੂੰ ਕੋਲੇ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਕਿਹਾ

ਨਵੀਂ ਦਿੱਲੀ, 18 ਮਈ (ਏਜੰਸੀ)-ਬਿਜਲੀ ਦੀ ਵਧਦੀ ਮੰਗ ਅਤੇ ਘਰੇਲੂ ਕੋਲੇ ਦੀ ਕਮੀ ਦਰਮਿਆਨ ਕੇਂਦਰੀ ਬਿਜਲੀ ਮੰਤਰੀ ਆਰ. ਕੇ. ਸਿੰਘ ਨੇ ਅੱਜ ਸਾਰੇ ਮੁੱੱਖ ਮੰਤਰੀਆਂ ਨੂੰ ਮੌਨਸੂਨ ਦੇ ਮੌਸਮ ਦੌਰਾਨ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਲਈ ਕੋਲੇ ਦੀ ਉਪਲਬਧਤਾ ਨੂੰ ਯਕੀਨੀ ...

ਪੂਰੀ ਖ਼ਬਰ »

ਰੱਖਿਆ ਪੈਨਸ਼ਨਰਾਂ ਨੂੰ ਸਾਲਾਨਾ ਸ਼ਨਾਖਤ 25 ਤੱਕ ਮੁਕੰਮਲ ਕਰਨ ਦੀ ਅਪੀਲ

ਨਵੀਂ ਦਿੱਲੀ, 18 ਮਈ (ਏਜੰਸੀ)-ਰੱਖਿਆ ਮੰਤਰਾਲੇ ਵਲੋਂ ਬੁੱਧਵਾਰ ਨੂੰ ਰੱਖਿਆ ਪੈਨਸ਼ਨਰਾਂ ਨੂੰ ਆਪਣੀ ਸਾਲਾਨਾ ਸ਼ਨਾਖਤ 25 ਮਈ ਤੱਕ ਮੁਕੰਮਲ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਉਨ੍ਹਾਂ ਦੀ ਮਹੀਨਾਵਾਰ ਪੈਨਸ਼ਨ ਦੀ ਪ੍ਰਕਿਰਿਆ ਨੂੰ ਸੁਚਾਰੂ ਰੂਪ 'ਚ ਯਕੀਨੀ ਬਣਾਇਆ ਜਾ ਸਕੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX