ਤਾਜਾ ਖ਼ਬਰਾਂ


ਪਾਕਿਸਤਾਨ 'ਚ ਆਤਮਘਾਤੀ ਹਮਲੇ 'ਚ 4 ਫ਼ੌਜੀਆਂ ਦੀ ਮੌਤ, 7 ਹੋਰ ਜ਼ਖ਼ਮੀ
. . .  28 minutes ago
ਅੰਮ੍ਰਿਤਸਰ, 9 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਖ਼ੈਬਰ ਪਖਤੂਨਖਵਾ ਸੂਬੇ ਦੇ ਉੱਤਰੀ ਵਜ਼ੀਰਿਸਤਾਨ ਜ਼ਿਲ੍ਹੇ 'ਚ ਇਕ ਆਤਮਘਾਤੀ ਹਮਲੇ 'ਚ ਘੱਟੋ-ਘੱਟ 4 ਫ਼ੌਜੀ ਮਾਰੇ ਗਏ ਅਤੇ 7 ਹੋਰ ਜ਼ਖਮੀ ਹੋ ਗਏ। ਹਮਲੇ ਦੀ ਜ਼ਿੰਮੇਵਾਰੀ ਅੱਤਵਾਦੀ ਸੰਗਠਨ ਤਹਿਰੀਕ-ਏ-ਤਾਲਿਬਨ...
ਰਾਸ਼ਟਰਮੰਡਲ ਖ਼ੇਡਾਂ ਦੇ ਸਮਾਪਤੀ ਸਮਾਰੋਹ 'ਚ ਵੱਜਿਆ ਸਿੱਧੂ ਮੂਸੇਵਾਲਾ ਦਾ ਗੀਤ '295'
. . .  33 minutes ago
ਬਰਮਿੰਘਮ, 9 ਅਗਸਤ-ਰਾਸ਼ਟਰਮੰਡਲ ਖ਼ੇਡਾਂ ਦੇ ਸਮਾਪਤੀ ਸਮਾਰੋਹ 'ਚ ਸਿੱਧੂ ਮੂਸੇਵਾਲਾ ਦਾ ਗੀਤ '295' ਵੱਜਿਆ। ਇਸ ਸੰਬੰਧੀ ਜਾਣਕਾਰੀ ਸਿੱਖ ਮਹਿਲਾ ਸੰਸਦ ਮੈਂਬਰ ਪ੍ਰੀਤ ਕੌਰ ਗਿੱਲ ਨੇ ਟਵੀਟ ਕਰਕੇ ਦਿੱਤੀ। ਸਟੇਡੀਅਮ 'ਚ ਚੱਲ ਰਹੇ ਗੀਤ ਦੀ ਪ੍ਰੀਤ ਕੌਰ ਗਿੱਲ ਵਲੋਂ ਵੀਡੀਓ ਵੀ ਸਾਂਝੀ ਕੀਤੀ ਗਈ ਹੈ।
ਪੰਜਾਬ ਦੇ ਕੈਂਸਰ ਰੋਗਾਂ ਦੇ ਮਾਹਿਰ ਡਾ. ਸੇਖੋਂ ਨਹੀਂ ਰਹੇ
. . .  58 minutes ago
ਲੁਧਿਆਣਾ, 9 ਅਗਸਤ (ਸਲੇਮਪੁਰੀ)- ਕੈਂਸਰ ਰੋਗਾਂ ਦੇ ਮਾਹਿਰ ਡਾ. ਜੇ.ਐੱਸ. ਸੇਖੋਂ ਦਾ ਅੱਜ ਤੜਕੇ ਦਿਹਾਂਤ ਹੋ ਗਿਆ। ਉਨ੍ਹਾਂ ਦੀ ਉਮਰ ਲਗਭਗ 65 ਸਾਲ ਦੇ ਕਰੀਬ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਜਿਗਰ ਦੀ ਬਿਮਾਰੀ ਤੋਂ ਪੀੜਤ ਹੋਣ ਕਾਰਨ ਉਹ ਇਸ ਵੇਲੇ ਦਿੱਲੀ ਦੇ ਇਕ ਹਸਪਤਾਲ ਵਿਚ...
ਕੰਗਣਾ ਰਣੌਤ ਨੂੰ ਹੋਇਆ ਡੇਂਗੂ
. . .  about 1 hour ago
ਮੁੰਬਈ, 9 ਅਗਸਤ-ਕੰਗਣਾ ਰਣੌਤ ਨੂੰ ਹੋਇਆ ਡੇਂਗੂ
ਕਿਸਾਨ ਜਥੇਬੰਦੀਆਂ ਨੇ ਬਿਜਲੀ ਸੋਧ ਬਿੱਲ ਦੀਆਂ ਕਾਪੀਆਂ ਸਾੜ ਕੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
. . .  about 2 hours ago
ਜੈਤੋ, 9 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਕਿਸਾਨ ਵੱਡੀ ਗਿਣਤੀ 'ਚ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਇਕੱਤਰ ਹੋਏ ਅਤੇ ਉਨ੍ਹਾਂ ਨੇ ਕੇਂਦਰ ਸਰਕਾਰ ਵਲੋਂ ਬਿਜਲੀ ਸੋਧ...
ਪੰਜਾਬ ਪੁਲਿਸ ਦੀ ਵੱਡੀ ਕਾਮਯਾਬੀ, ਸਰਹੱਦ ਤੋਂ ਨਸ਼ਿਆਂ, ਹਥਿਆਰਾਂ ਤੇ ਵਿਸਫੋਟਕ ਦੀ ਖੇਪ ਲੈ ਕੇ ਆ ਰਹੇ ਦੋ ਸਮੱਗਲਰ ਕੀਤੇ ਕਾਬੂ
. . .  about 2 hours ago
ਤਰਨ ਤਾਰਨ, 9 ਅਗਸਤ-ਪੰਜਾਬ ਦੇ ਤਰਨ ਤਾਰਨ ਸ਼ਹਿਰ 'ਚ ਪੁਲਿਸ ਨੇ ਗੈਂਗਸਟਰ ਹੈਰੀ ਚੱਠਾ ਅਤੇ ਸੁੱਖ ਭਿਖਾਰੀਵਾਲ ਦੇ ਦੋ ਕਰੀਬੀ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਦੋਵਾਂ ਕੋਲੋਂ ਹੈਂਡ ਗ੍ਰੇਨੇਡ, ਹਥਿਆਰ ਅਤੇ ਡਰੱਗ ਮਨੀ ਵੀ ਬਰਾਮਦ ਕੀਤੀ ਗਈ...
ਟੈਲੀਕਾਮ ਟਾਵਰ ਦੇ ਵਿਰੋਧ 'ਚ ਪਿੰਡ ਵਾਸੀਆਂ ਵਲੋਂ ਰਾਜ ਮਾਰਗ ਕੀਤਾ ਗਿਆ ਬੰਦ
. . .  about 3 hours ago
ਬਰਨਾਲਾ /ਹੰਡਿਆਇਆ, 9 ਅਗਸਤ (ਗੁਰਜੀਤ ਸਿੰਘ ਖੁੱਡੀ)- ਟੈਲੀਕਾਮ ਟਾਵਰ ਦੇ ਵਿਰੋਧ 'ਚ ਪਿੰਡ ਵਾਸੀਆਂ ਵਲੋਂ ਰਾਜ ਮਾਰਗ ਬੰਦ ਕੀਤਾ ਗਿਆ। ਜਾਣਕਾਰੀ ਮੁਤਾਬਿਕ ਬਰਨਾਲਾ-ਮਾਨਸਾ ਰਾਜ ਮਾਰਗ ਪਿੰਡ ਧਨੌਲਾ ਖ਼ੁਰਦ ਦੇ ਵਾਸੀਆਂ ਵਲੋਂ...
ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  about 3 hours ago
ਪਟਨਾ, 9 ਅਗਸਤ-ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
ਰਾਜਭਵਨ ਪਹੁੰਚੇ ਨਿਤਿਸ਼ ਕੁਮਾਰ
. . .  about 3 hours ago
ਪਟਨਾ, 9 ਅਗਸਤ-ਰਾਜਭਵਨ ਪਹੁੰਚੇ ਨਿਤਿਸ਼ ਕੁਮਾਰ
ਲੁਧਿਆਣਾ 'ਚ ਪੁਲਿਸ ਨੇ ਕੱਢਿਆ ਫਲੈਗ ਮਾਰਚ
. . .  about 3 hours ago
ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਫਲੈਗ ਮਾਰਚ ਕੱਢਿਆ ਗਿਆ। ਇਸ ਫਲੈਗ ਮਾਰਚ ਦੌਰਾਨ ਪੁਲਿਸ ਨੇ ਕੁਝ ਸ਼ੱਕੀ ਵਿਅਕਤੀਆਂ ਨੂੰ ਵੀ ਹਿਰਾਸਤ 'ਚ ਲਿਆ ਹੈ।
ਕਪੂਰਥਲਾ ਤੋਂ ਵੱਡੀ ਖ਼ਬਰ: ਡੇਢ ਸਾਲ ਦਾ ਬੱਚਾ ਨਾਲੇ 'ਚ ਡਿੱਗਿਆ, ਨਗਰ ਨਿਗਮ ਦੀ ਟੀਮ ਵਲੋਂ ਬੱਚੇ ਦੀ ਭਾਲ ਜਾਰੀ
. . .  about 3 hours ago
ਕਪੂਰਥਲਾ, 9 ਅਗਸਤ (ਅਮਰਜੀਤ ਕੋਮਲ)- ਸਥਾਨਕ ਸ਼ਾਲੀਮਾਰ ਬਾਗ ਨੇੜੇ ਦੁਪਹਿਰ ਬਾਅਦ ਇਕ ਡੇਢ ਸਾਲ ਦਾ ਬੱਚਾ ਨਾਲੇ ਵਿਚ ਡਿੱਗ ਗਿਆ, ਜਿਸ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਬੱਚਾ ਡਿੱਗਣ ਦੀ ਸੂਚਨਾ ਮਿਲਦਿਆਂ ਹੀ ਪ੍ਰਸ਼ਾਸਨਿਕ ਅਧਿਕਾਰੀ ਮੌਕੇ 'ਤੇ ਪੁੱਜੇ...
ਆਮ ਆਦਮੀ ਪਾਰਟੀ ਦੇ ਵਿਧਾਇਕ ਗੋਗੀ ਨੂੰ ਗੈਂਗਸਟਰਾਂ ਨੇ ਦਿੱਤੀ ਧਮਕੀ
. . .  about 3 hours ago
ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦੇ ਹਲਕਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਨੂੰ ਗੈਂਗਸਟਰਾਂ ਵਲੋਂ 25 ਲੱਖ ਦੀ ਰੰਗਦਾਰੀ ਮੰਗੀ ਗਈ ਹੈ ਅਤੇ ਪੈਸੇ ਨਾ ਦੇਣ ਦੀ ਸੂਰਤ 'ਚ ਗੋਗੀ ਨੂੰ ਜਾਨੋਂ...
ਰਾਸ਼ਟਰਮੰਡਲ ਖ਼ੇਡਾਂ: ਤਗਮਾ ਜੇਤੂ ਹਰਜਿੰਦਰ ਕੌਰ ਦਾ ਸਕੂਲ 'ਚ ਸਨਮਾਨ
. . .  about 4 hours ago
ਨਾਭਾ, 9 ਅਗਸਤ(ਕਰਮਜੀਤ ਸਿੰਘ)- ਰਾਸ਼ਟਰਮੰਡਲ ਖ਼ੇਡਾਂ 'ਚ ਆਪਣੀ ਮਿਹਨਤ ਸਦਕਾ ਮੱਲ੍ਹਾਂ ਮਾਰਨ ਵਾਲੀ ਨਾਭਾ ਦੀ ਵਸਨੀਕ ਹਰਜਿੰਦਰ ਕੌਰ ਦੇ ਪਿੰਡ ਮਹਿਸ ਪਹੁੰਚਣ 'ਤੇ ਗੌਰਮਿੰਟ ਹਾਈ ਸਕੂਲ ਵਿਖੇ ਸਕੂਲ ਇੰਚਾਰਜ ਹਰਮਿੰਦਰ ਜੀਤ ਕੌਰ ਦੀ ਅਗਵਾਈ 'ਚ ਆਯੋਜਿਤ...
ਖੇਮਕਰਨ ਹਲਕੇ ਤੋਂ ਰਾਜਾ ਵੜਿੰਗ ਨੇ ਸ਼ੁਰੂ ਕੀਤੀ ਪੰਜਾਬ ਕਾਂਗਰਸ ਵਲੋਂ ਤਿਰੰਗਾ ਯਾਤਰਾ
. . .  about 5 hours ago
ਭਿੱਖੀਵਿੰਡ/ਖੇਮਕਰਨ, 9ਅਗਸਤ (ਬੋਬੀ, ਭੱਟੀ, ਬਿੱਲਾ)-ਪੰਜਾਬ ਕਾਂਗਰਸ ਵਲੋਂ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸੰਬੰਧ 'ਚ ਪੰਜਾਬ ਅੰਦਰ ਕੱਢੀ ਜਾ ਰਹੀ ਤਿਰੰਗਾ ਪੈਦਲ ਯਾਤਰਾ ਦੀ ਸ਼ੁਰੂਆਤ ਅੱਜ ਖੇਮਕਰਨ ਹਲਕੇ 'ਚ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ...
ਹੱਕ ਪ੍ਰਾਪਤੀ ਲਈ ਕਿਸਾਨ ਇਕ ਹੋਰ ਮੋਰਚਾ ਲਾਉਣ ਲਈ ਤਿਆਰ ਰਹਿਣ: ਹਰਿੰਦਰ ਸਿੰਘ ਲੱਖੋਵਾਲ
. . .  about 5 hours ago
ਬਲਾਚੌਰ/ਮਜਾਰੀ ਸਾਹਿਬਾ, 9 ਅਗਸਤ (ਦੀਦਾਰ ਸਿੰਘ ਬਲਾਚੌਰੀਆ/ਨਿਰਮਲਜੀਤ ਸਿੰਘ ਚਾਹਲ)-ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਸਾਫ਼ ਤੇ ਸਪੱਸ਼ਟ ਸ਼ਬਦਾਂ 'ਚ ਕਿਸਾਨਾਂ ਨੂੰ ਅਪੀਲ ਕੀਤੀ ਕਿ...
ਬਿਜਲੀ ਬਿੱਲ 2020 ਨਾਲ ਕਿਸਾਨਾਂ ਜਾਂ ਕਿਸੇ ਵੀ ਬਿਜਲੀ ਲਾਭਪਾਤਰੀ ਨੂੰ ਕੋਈ ਫ਼ਰਕ ਨਹੀ ਪਵੇਗਾ-ਤਰੁਣ ਚੁੱਘ
. . .  about 5 hours ago
ਮਜੀਠਾ, 9 ਅਗਸਤ (ਜਗਤਾਰ ਸਿੰਘ ਸਹਿਮੀ)- ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਅੱਜ ਉਹ ਦਿਹਾੜਾ ਹੈ ਜਦੋਂ 9 ਅਗਸਤ 1942 ਨੂੰ ਦੇਸ਼ ਦੇ ਸਾਰੇ ਸੁਤੰਤਰਤਾ ਸੈਨਾਨੀਆਂ ਨੇ 'ਅੰਗਰੇਜ਼ੋ ਭਾਰਤ ਛੱਡੋ' ਦੀ ਆਵਾਜ਼ ਚੁੱਕੀ ਸੀ, ਜਿਸ ਦੀ ਅੱਜ...
ਬਿਹਾਰ 'ਚ ਬੀ.ਜੇ.ਪੀ. ਨੂੰ ਵੱਡਾ ਝਟਕਾ! ਨਿਤਿਸ਼ ਕੁਮਾਰ ਨੇ ਤੋੜਿਆ ਗਠਜੋੜ
. . .  about 4 hours ago
ਨਵੀਂ ਦਿੱਲੀ, 9 ਅਗਸਤ-ਬਿਹਾਰ 'ਚ ਪੰਜ ਸਾਲ ਬਾਅਦ ਮੁੱਖ ਮੰਤਰੀ ਨਿਤਿਸ਼ ਕੁਮਾਰ ਦੀ ਪਾਰਟੀ ਜੇ.ਡੀ.ਯੂ. ਤੇ ਭਾਜਪਾ ਵਿਚਾਲੇ ਗਠਜੋੜ ਫ਼ਿਰ ਟੁੱਟ ਗਿਆ ਹੈ। ਮੁੱਖ ਮੰਤਰੀ ਨਿਵਾਸ 'ਤੇ ਜੇ.ਡੀ.ਯੂ. ਦੇ ਸੰਸਦ ਮੈਂਬਰਾਂ ਤੇ ਵਿਧਾਇਕਾਂ ਦੀ ਬੈਠਕ 'ਚ ਇਹ ਐਲਾਨ ਕੀਤਾ ਗਿਆ...
'ਪੰਜਾਬ ਖੇਡ ਮੇਲਾ' 29 ਅਗਸਤ ਨੂੰ ਕਰਵਾਇਆ ਜਾਵੇਗਾ-ਮੀਤ ਹੇਅਰ
. . .  27 minutes ago
ਚੰਡੀਗੜ੍ਹ, 9 ਅਗਸਤ-ਪੰਜਾਬ 'ਚ ਖੇਡ ਸੱਭਿਆਚਾਰ ਮੁੜ ਪੈਦਾ ਕਰਨ ਅਤੇ ਖੇਡਾਂ 'ਚ ਗੁਆਚੀ ਸ਼ਾਨ ਬਹਾਲ ਕਰਨ ਦੇ ਟੀਚੇ ਨਾਲ ਖੇਡ ਵਿਭਾਗ ਵਲੋਂ ਉਲੀਕੇ ਪੰਜਾਬ ਖੇਡ ਮੇਲੇ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਮਾਨ 29 ਅਗਸਤ ਨੂੰ ਜਲੰਧਰ ਵਿਖੇ ਕਰਨਗੇ...
ਬਿਹਾਰ ਦੇ ਮੁੱਖ ਮੰਤਰੀ ਅਤੇ ਜਨਤਾ ਦਲ (ਯੂ) ਦੇ ਨੇਤਾ ਨਿਤੀਸ਼ ਕੁਮਾਰ ਅੱਜ ਸ਼ਾਮ 4 ਵਜੇ ਰਾਜ ਭਵਨ 'ਚ ਰਾਜਪਾਲ ਫੱਗੂ ਚੌਹਾਨ ਨਾਲ ਕਰਨਗੇ ਮੁਲਾਕਾਤ
. . .  about 5 hours ago
ਨਵੀਂ ਦਿੱਲੀ, 9 ਅਗਸਤ-ਬਿਹਾਰ ਦੇ ਮੁੱਖ ਮੰਤਰੀ ਅਤੇ ਜਨਤਾ ਦਲ (ਯੂ) ਦੇ ਨੇਤਾ ਨਿਤੀਸ਼ ਕੁਮਾਰ ਅੱਜ ਸ਼ਾਮ 4 ਵਜੇ ਰਾਜ ਭਵਨ 'ਚ ਰਾਜਪਾਲ ਫੱਗੂ ਚੌਹਾਨ ਨਾਲ ਮੁਲਾਕਾਤ ਕਰਨਗੇ।
ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਦਾ ਵੱਡਾ ਐਕਸ਼ਨ, ਕਾਰਜਕਾਰੀ ਇੰਜੀਨੀਅਰ ਪੁਨੀਤ ਸ਼ਰਮਾ ਨੂੰ ਕੀਤਾ ਮੁਅੱਤਲ
. . .  about 6 hours ago
ਚੰਡੀਗੜ੍ਹ, 9 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਗ਼ੈਰ-ਕਾਨੂੰਨੀ ਮਾਈਨਿੰਗ ਸੰਬੰਧੀ ਅਖ਼ਤਿਆਰ ਕੀਤੀ ਗਈ ਜ਼ੀਰੋ ਟੋਲਰੈਂਸ ਨੀਤੀ ਤਹਿਤ ਅੱਜ ਇਕ ਹੋਰ ਵੱਡੀ ਕਾਰਵਾਈ ਕਰਦਿਆਂ ਕਾਰਜਕਾਰੀ ਇੰਜੀਨੀਅਰ ਖਣਨ ਰੂਪਨਗਰ ਪੁਨੀਤ ਸ਼ਰਮਾ ਨੂੰ ਡਿਊਟੀ ਦੌਰਾਨ ਅਣਗਹਿਲੀ...
ਹਲਕਾ ਅਮਲੋਹ 'ਚ 'ਲੰਪੀ ਧਫ਼ੜੀ ਰੋਗ' ਬਿਮਾਰੀ ਦਾ ਕਹਿਰ, ਰਾਜੂ ਖੰਨਾ ਨੇ ਕੀਤਾ ਪਿੰਡਾਂ ਦਾ ਦੌਰਾ
. . .  about 6 hours ago
ਅਮਲੋਹ, 9 ਅਗਸਤ (ਕੇਵਲ ਸਿੰਘ)-'ਲੰਪੀ ਧਫ਼ੜੀ ਰੋਗ' ਬਿਮਾਰੀ ਦਾ ਹਲਕਾ ਅਮਲੋਹ ਦੇ ਪਸ਼ੂਆਂ 'ਚ ਕਾਫੀ ਪ੍ਰਭਾਵ ਦੇਖਣ ਨੂੰ ਮਿਲਿਆ ਜਿਸ ਦਾ ਪਤਾ ਲੱਗਦਿਆਂ ਹੀ ਹਲਕਾ ਅਮਲੋਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ...
ਵਿਧਵਾ ਔਰਤ ਦੇ 22 ਸਾਲਾ ਨੌਜਵਾਨ ਪੁੱਤਰ ਦੀ ਨਸ਼ੇ ਨੇ ਲਈ ਜਾਨ
. . .  about 7 hours ago
ਚੋਗਾਵਾਂ, 9 ਅਗਸਤ (ਗੁਰਬਿੰਦਰ ਸਿੰਘ ਬਾਗੀ)- ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਚੋਗਾਵਾਂ ਹਾਲ ਵਾਸੀ ਪਿੰਡ ਕੋਹਾਲਾ ਦੇ ਇਕ ਵਿਧਵਾ ਔਰਤ ਬਲਵਿੰਦਰ ਕੌਰ ਜਿਸਦੇ ਪਤੀ ਸੁਰਜੀਤ ਸਿੰਘ ਦੀ 15 ਸਾਲ ਪਹਿਲਾਂ ਮੌਤ ਹੋ ਚੁੱਕੀ ਹੈ ਤੇ ਨੌਜਵਾਨ ਪੁੱਤਰ ਰਵੀ ਸਿੰਘ ਉਮਰ...
ਸੂਏ 'ਚ ਤੈਰਦੀ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  about 7 hours ago
ਲੋਪੋਕੇ, 9 ਅਗਸਤ (ਗੁਰਵਿੰਦਰ ਸਿੰਘ ਕਲਸੀ) - ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਮਾਨਾਂਵਾਲਾ ਸੂਏ ਵਿਚੋ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦੀ ਖ਼ਬਰ ਹੈ। ਇਸ ਸੰਬੰਧੀ ਥਾਣਾ ਲੋਪੋਕੇ ਦੇ ਐੱਸ.ਐੱਚ.ਓ. ਮਨਤੇਜ ਸਿੰਘ...
ਮਹਾਰਾਸ਼ਟਰ ਮੰਤਰੀ ਮੰਡਲ ਦਾ ਵਿਸਥਾਰ
. . .  about 7 hours ago
ਮੁੰਬਈ, 8 ਅਗਸਤ - ਮਹਾਰਾਸ਼ਟਰ ਮੰਤਰੀ ਮੰਡਲ ਦਾ ਵਿਸਥਾਰ ਹੋਇਆ ਹੈ। ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨੇ 18 ਵਿਧਾਇਕਾਂ ਮੰਤਰੀ ਵਜੋਂ ਸਹੁੰ ਚੁਕਾਈ...
ਜੇ.ਡੀ.ਯੂ. ਨੇ ਰਾਜਪਾਲ ਤੋਂ ਮੰਗਿਆ ਸਮਾਂ - ਸੂਤਰ
. . .  about 7 hours ago
ਪਟਨਾ, 9 ਅਗਸਤ - ਸੂਤਰਾਂ ਅਨੁਸਾਰ ਬਿਹਾਰ 'ਚ ਸੱਤਾਧਾਰੀ ਗੱਠਜੋੜ ਦੇ ਭਾਈਵਾਲਾਂ ਵਿਚ ਵਧਦੇ ਟਕਰਾਅ ਦੌਰਾਨ ਜਨਤਾ ਦਲ (ਯੂ) ਨੇ ਬਿਹਾਰ ਦੇ ਰਾਜਪਾਲ ਤੋਂ ਮਿਲਣ ਦਾ ਸਮਾਂ ਮੰਗਿਆ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਜੇਠ ਸੰਮਤ 554
ਵਿਚਾਰ ਪ੍ਰਵਾਹ: ਸਾਡੀ ਬੇਲਾਗਤਾ ਕਾਰਨ ਭ੍ਰਿਸ਼ਟਾਚਾਰ ਦਾ ਰੁਝਾਨ ਜਾਰੀ ਰਹਿੰਦਾ ਹੈ। -ਬੈਸ ਮੇਅਰਸਨ

ਸੰਗਰੂਰ

ਚੇਅਰਮੈਨ ਦੇ ਪੁੱਤਰ ਦੀ ਗਿ੍ਫ਼ਤਾਰੀ ਨੂੰ ਲੈ ਕੇ 'ਆਪ' ਆਗੂਆਂ ਖ਼ਿਲਾਫ਼ ਨਾਅਰੇਬਾਜ਼ੀ

ਭਵਾਨੀਗੜ੍ਹ, 18 ਮਈ (ਰਣਧੀਰ ਸਿੰਘ ਫੱਗੂਵਾਲਾ)- ਸਥਾਨਕ ਬਲਾਕ ਸੰਮਤੀ ਦੇ ਚੇਅਰਮੈਨ ਵਰਿੰਦਰ ਪੰਨਵਾਂ ਵਲੋਂ ਲੰਘੇ ਦਿਨੀਂ ਪੁਲਿਸ ਵਲੋਂ ਉਨ੍ਹਾਂ ਦੇ ਪੁੱਤਰ ਨੂੰ ਗਿ੍ਫ਼ਤਾਰ ਕਰਨ 'ਤੇ ਆਮ ਆਦਮੀ ਪਾਰਟੀ ਦੇ ਆਗੂਆਂ 'ਤੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਸੰਬੰਧੀ ...

ਪੂਰੀ ਖ਼ਬਰ »

ਵਿੱਦਿਆ ਦੇ ਭਗਵੇਂਕਰਨ ਖ਼ਿਲਾਫ਼ ਕੀਤਾ ਵਿਰੋਧ ਪ੍ਰਦਰਸ਼ਨ

ਸੰਗਰੂਰ, 18 ਮਈ (ਧੀਰਜ ਪਸ਼ੋਰੀਆ)- ਕੇਂਦਰ ਸਰਕਾਰ ਵਲੋਂ ਵਿੱਦਿਆ ਦੇ ਲਗਾਤਾਰ ਕੀਤੇ ਜਾ ਰਹੇ ਭਗਵਾਂਕਰਨ ਦੇ ਖ਼ਿਲਾਫ਼ ਅੱਜ ਵਿਦਿਆਰਥੀਆਂ ਵਲੋਂ ਸਰਕਾਰੀ ਰਣਬੀਰ ਕਾਲਜ ਵਿਚ ਪ੍ਰਦਰਸ਼ਨ ਕੀਤਾ ਗਿਆ | ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਸੁਖਦੀਪ ਹਥਨ ਨੇ ਕਿਹਾ ਕਿ ...

ਪੂਰੀ ਖ਼ਬਰ »

ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਨੌਜਵਾਨ ਵਲੋਂ ਖ਼ੁਦਕੁਸ਼ੀ

ਸੰਗਰੂਰ, 18 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਨਜ਼ਦੀਕੀ ਪਿੰਡ ਗੰਗਾ ਸਿੰਘ ਵਾਲਾ ਵਿਖੇ ਇਕ ਨੌਜਵਾਨ ਵਲੋਂ ਆਪਣੇ ਖੇਤ 'ਚ ਬਣੇ ਕੋਠੇ 'ਚ ਜਾ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਸਮਾਚਾਰ ਹੈ | ਥਾਣਾ ਸਦਰ ਸੰਗਰੂਰ ਦੇ ਸਹਾਇਕ ਥਾਣੇਦਾਰ ਸੁਖਬੀਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਜ਼ਿਲੇ੍ਹ 'ਚ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹੈਲਪ ਲਾਈਨ ਨੰਬਰ ਜਾਰੀ

ਸੰਗਰੂਰ, 18 ਮਈ (ਚੌਧਰੀ ਨੰਦ ਲਾਲ ਗਾਂਧੀ)- ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ 'ਚ ਪੰਚਾਇਤੀ ਜ਼ਮੀਨਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਵਿੱਢੀ ਮੁਹਿੰਮ ਨੂੰ ਉਨ੍ਹਾਂ ਦੇ ਜੱਦੀ ਜ਼ਿਲੇ੍ਹ ਸੰਗਰੂਰ 'ਚ ਹੁਲਾਰਾ ਦਿੰਦਿਆਂ ਜ਼ਿਲ੍ਹਾ ਪ੍ਰਸ਼ਾਸਨ ...

ਪੂਰੀ ਖ਼ਬਰ »

ਖੇਤ 'ਚ ਕੰਮ ਕਰਦੇ ਸੀਰੀ ਦੀ ਮੌਤ

ਭਵਾਨੀਗੜ੍ਹ, 18 ਮਈ (ਰਣਧੀਰ ਸਿੰਘ ਫੱਗੂਵਾਲਾ)- ਪਿੰਡ ਨਾਗਰਾ ਵਿਖੇ ਖੇਤ 'ਚ ਕੰਮ ਕਰਦੇ ਕਿਸਾਨ ਦੇ ਸੀਰੀ ਦੀ ਮੌਤ ਹੋਣ ਦਾ ਸਮਾਚਾਰ ਹੈ | ਥਾਣਾ ਮੁਖੀ ਪ੍ਰਦੀਪ ਸਿੰਘ ਬਾਜਵਾ ਨੇ ਦੱਸਿਆ ਕਿ ਪਿੰਡ ਨਾਗਰਾ ਦੇ ਕਿਸਾਨ ਪਰਮਜੀਤ ਸਿੰਘ ਦੇ ਖੇਤ ਵਿਚ ਕੰਮ ਕਰਦੇ ਉਨ੍ਹਾਂ ਦੇ ...

ਪੂਰੀ ਖ਼ਬਰ »

ਕਲਰਕ ਟੈਸਟ ਪਾਸ ਯੂਨੀਅਨ ਦਾ ਮੁੱਖ ਮੰਤਰੀ ਨਾਲ 31 ਨੂੰ ਮੀਟਿੰਗ ਦਾ ਸਮਾਂ ਤੈਅ

ਸੰਗਰੂਰ, 18 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਕਲਰਕ ਟੈਸਟ ਪਾਸ ਯੂਨੀਅਨ 2016 ਨਾਲ ਸੰਬੰਧਿਤ ਨੌਜਵਾਨ ਜੋ 14 ਅਪੈ੍ਰਲ ਤੋਂ ਮੁੱਖ ਮੰਤਰੀ ਨਿਵਾਸ ਡਰੀਮ ਕਾਲੋਨੀ ਬਾਹਰ ਧਰਨੇ 'ਤੇ ਬੈਠੇ ਹੋਏ ਹਨ, ਦੇ ਮਾਮਲੇ ਵਿਚ ਉਸ ਵੇਲੇ ਨਵਾਂ ਮੌੜ ਆਇਆ, ਜਦ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ, ਇਕ ਗੰਭੀਰ ਜ਼ਖ਼ਮੀ

ਧੂਰੀ, 18 ਮਈ (ਸੁਖਵੰਤ ਸਿੰਘ ਭੁੱਲਰ)- ਬੀਤੀ ਰਾਤ ਧੂਰੀ ਦੇ ਸੰਗਰੂਰ ਬਾਈਪਾਸ ਨੇੜੇ ਵਾਪਰੇ ਸੜਕੇ ਹਾਦਸੇ 'ਚ 2 ਨੌਜਵਾਨਾਂ ਦੀ ਮੌਤ ਅਤੇ 1 ਗੰਭੀਰ ਰੂਪ ਵਿਚ ਜਖਮੀ ਹੋਣ ਬਾਰੇ ਜਾਣਕਾਰੀ ਪ੍ਰਾਪਤ ਹੋਈ ਹੈ | ਇਸ ਸੰਬੰਧੀ ਹਾਦਸੇ ਵਿਚ ਮਿ੍ਤਕ ਦੇ ਪਰਿਵਾਰਕ ਮੈਂਬਰ ਰਾਜਵੰਤ ...

ਪੂਰੀ ਖ਼ਬਰ »

ਰਾਜਾ ਵੜਿੰਗ ਦੀ ਸੰਗਰੂਰ ਫੇਰੀ ਅੱਜ

ਸੰਗਰੂਰ, 18 ਮਈ (ਅਮਨਦੀਪ ਸਿੰਘ ਬਿੱਟਾ)- ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਭਲਕੇ 19 ਮਈ ਨੂੰ ਸੰਗਰੂਰ ਆ ਰਹੇ ਹਨ | ਸਾਬਕਾ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦੇ ਨਿਵਾਸ ਅਸਥਾਨ ਹਰੀਪੁਰਾ ਨਿਵਾਸ ਵਿਖੇ ਉਹ ਸਵੇਰੇ ਵਰਕਰਾਂ ਦੀ ...

ਪੂਰੀ ਖ਼ਬਰ »

ਚੋਰਾਂ ਨੇ ਫਿਰ ਕੀਤਾ 2 ਦੁਕਾਨਾਂ 'ਤੇ ਹੱਥ ਸਾਫ਼

ਭਵਾਨੀਗੜ੍ਹ, 18 ਮਈ (ਰਣਧੀਰ ਸਿੰਘ ਫੱਗੂਵਾਲਾ)- ਸਥਾਨਕ ਬਲਿਆਲ ਨੂੰ ਜਾਂਦੀ ਸੜਕ 'ਤੇ ਬੀਤੀ ਰਾਤ ਚੋਰਾਂ ਵਲੋਂ 2 ਦੁਕਾਨਾਂ ਵਿਚ ਚੋਰੀ ਕਰਦਿਆਂ ਕਰੀਬ 8 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰਕੇ ਲਿਜਾਉਣ ਦਾ ਸਮਾਚਾਰ ਪ੍ਰਾਪਤ ਹੋਇਆ | ਜਾਣਕਾਰੀ ਦਿੰਦਿਆਂ ਰਾਮਾ ਆਇਲ ਐਂਡ ...

ਪੂਰੀ ਖ਼ਬਰ »

ਜ਼ਹਿਰੀਲੀ ਚੀਜ਼ ਨਿਗਲਣ ਕਾਰਨ ਵਿਅਕਤੀ ਦੀ ਮੌਤ

ਭਵਾਨੀਗੜ੍ਹ, 18 ਮਈ (ਰਣਧੀਰ ਸਿੰਘ ਫੱਗੂਵਾਲਾ)- ਸਥਾਨਕ ਟਰੱਕ ਯੂਨੀਅਨ ਵਿਚ ਇਕ ਵਿਅਕਤੀ ਦੀ ਜ਼ਹਿਰੀਲੀ ਚੀਜ਼ ਨਿਗਲ ਲੈਣ ਕਾਰਨ ਮੌਤ ਹੋਣ ਦਾ ਸਮਾਚਾਰ ਹੈ | ਜਾਣਕਾਰੀ ਦਿੰਦਿਆਂ ਥਾਣਾ ਮੁਖੀ ਪ੍ਰਦੀਪ ਸਿੰਘ ਬਾਜਵਾ ਨੇ ਦੱਸਿਆ ਕਿ ਪੁਲਿਸ ਨੂੰ ਪਤਾ ਲੱਗਿਆ ਕਿ ਇਕ ...

ਪੂਰੀ ਖ਼ਬਰ »

ਨਿੱਜੀ ਸਕੂਲ ਦੀ ਵਿਦਿਆਰਥਣ ਨੇ ਸਕੂਲ ਦੀ ਛੱਤ ਤੋਂ ਮਾਰੀ ਛਾਲ, ਗੰਭੀਰ ਜ਼ਖ਼ਮੀ

ਭਵਾਨੀਗੜ੍ਹ, 18 ਮਈ (ਰਣਧੀਰ ਸਿੰਘ ਫੱਗੂਵਾਲਾ)- ਪਿੰਡ ਘਰਾਚੋਂ ਦੇ ਇਕ ਨਿੱਜੀ ਸਕੂਲ ਵਿਖੇ ਇਕ ਵਿਦਿਆਰਥਣ ਵਲੋਂ ਭੇਦਭਰੇ ਢੰਗ ਨਾਲ ਸਕੂਲ ਦੀ ਛੱਤ ਤੋਂ ਛਾਲ ਮਾਰ ਦੇਣ ਕਾਰਨ ਗੰਭੀਰ ਰੂਪ ਵਿਚ ਜ਼ਖ਼ਮੀ ਹੋਣ ਦਾ ਸਮਾਚਾਰ ਹੈ | ਇਸ ਸਬੰਧੀ ਸਕੂਲ ਦੀ ਐਮ.ਡੀ. ਵਿਜੈ ਸ਼ਰਮਾ ਨੇ ...

ਪੂਰੀ ਖ਼ਬਰ »

ਸੁੰਦਰ ਲੇਖ ਮੁਕਾਬਲੇ ਕਰਵਾਏ

ਚੀਮਾ ਮੰਡੀ, 18 ਮਈ (ਦਲਜੀਤ ਸਿੰਘ ਮੱਕੜ)- ਇਲਾਕੇ ਦੀ ਨਾਮਵਰ ਸੰਸਥਾ ਦਾ ਆਕਸਫੋਰਡ ਪਬਲਿਕ ਸਕੂਲ (ਮਾਨਤਾ ਪ੍ਰਾਪਤ ਆਈ.ਸੀ.ਐਸ.ਈ. ਬੋਰਡ) ਵਿਖੇ ਸੁੰਦਰ ਲੇਖਣ ਪ੍ਰਤੀਯੋਗਤਾ ਕਰਵਾਈ ਗਈ ਜਿਸ ਵਿਚ ਵਿਦਿਆਰਥੀਆਂ ਨੇ ਮੁਕਾਬਲੇ ਦੀ ਪ੍ਰੀਖਿਆ ਵਿਚ ਉਤਸ਼ਾਹ ਜਨਕ ਭਾਗ ਲਿਆ ਅਤੇ ...

ਪੂਰੀ ਖ਼ਬਰ »

5 ਮੈਂਬਰੀ ਕਮੇਟੀ ਦਾ ਗਠਨ

ਅਹਿਮਦਗੜ੍ਹ, 18 ਮਈ (ਸੋਢੀ)- ਟੈਂਪੂ ਯੂਨੀਅਨ ਦਾ ਕੰਮ ਸੁਚਾਰੂ ਤੇ ਨਿਰਪੱਖ ਤਰੀਕੇ ਨਾਲ ਚਲਾਉਣ ਲਈ 5 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ | ਟੈਂਪੂ ਯੂਨੀਅਨ ਦੇ ਦਫ਼ਤਰ ਗੁਰੂ ਤੇਗ ਬਹਾਦਰ ਕੰਪਲੈਕਸ ਅਹਿਮਦਗੜ੍ਹ ਵਿਖੇ ਹਲਕਾ ਅਮਰਗੜ੍ਹ ਤੋਂ ਵਿਧਾਇਕ ਪ੍ਰੋ ਜਸਵੰਤ ਸਿੰਘ ...

ਪੂਰੀ ਖ਼ਬਰ »

ਐਸ.ਐਸ. ਕਾਲਜ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ

ਚੀਮਾ ਮੰਡੀ, 18 ਮਈ (ਦਲਜੀਤ ਸਿੰਘ ਮੱਕੜ)- ਮਾਲਵਾ ਖੇਤਰ ਦੀ ਲੜਕੀਆਂ ਨੂੰ ਉਚੇਰੀ ਸਿੱਖਿਆ ਪ੍ਰਦਾਨ ਕਰਨ ਵਾਲ਼ੀ ਐਸ.ਐਸ. ਗਰੁੱਪ ਆਫ਼ ਕਾਲਜ਼ਜ ਭੀਖੀ (ਮਾਨਸਾ) ਦਾ ਐਸ.ਸੀ.ਈ.ਆਰ.ਟੀ. ਮੁਹਾਲੀ ਵਲੋ ਐਲਾਨੇ ਈ.ਈ.ਟੀ.ਟੀ. 2019-21 ਸਾਲ ਦੂਸਰਾ ਦੇ ਨਤੀਜੇ ਵਿਚ ਸਾਰੀਆਂ ਵਿਦਿਆਰਥਣਾਂ ...

ਪੂਰੀ ਖ਼ਬਰ »

ਬੱਚਿਆਂ ਨੰੂ ਕੀਤਾ ਜਾਗਰੂਕ

ਅਹਿਮਦਗੜ੍ਹ, 18 ਮਈ (ਸੋਢੀ)- ਸਥਾਨਕ ਦਹਿਲੀਜ਼ ਰੋਡ ਸਥਿਤ ਵਿਜ਼ਡਮ ਵਰਲਡ ਸਕੂਲ ਵਿਖੇ ਵਧ ਰਹੀ ਗਰਮੀ ਤੋਂ ਬਚਣ ਲਈ ਬੱਚਿਆਂ ਨੂੰ ਜਾਗਰੂਕ ਕੀਤਾ ਗਿਆ | ਇਸ ਮੌਕੇ ਸਕੂਲ ਦੀ ਪਿ੍ੰਸੀਪਲ ਅਮਿਤਾ ਮਿੱਤਲ ਵਿਦਿਆਰਥੀਆਂ ਅਤੇ ਅਧਿਆਪਕਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਟੁੱਟੀ ਸੜਕ ਤੋਂ ਪੇ੍ਰਸ਼ਾਨ ਲੋਕਾਂ ਨੇ ਖੜਕਾਇਆ ਵਿਧਾਇਕ ਦਾ ਬੂਹਾ

ਸੰਗਰੂਰ, 18 ਮਈ (ਚੌਧਰੀ ਨੰਦ ਲਾਲ ਗਾਂਧੀ) - ਸ਼ਹਿਰ ਦੇ ਵਾਰਡ ਨੰਬਰ 3 ਵਿਚਲੀ ਗੁਰੂ ਨਾਨਕ ਕਲੋਨੀ (17 ਸੈਕਟਰ) ਦੇ ਵਸਨੀਕ ਅੱਜ-ਕੱਲ੍ਹ ਨਰਕ ਭਰੀ ਜ਼ਿੰਦਗੀ ਬਤੀਤ ਕਰਨ ਲਈ ਮਜ਼ਬੂਰ ਦਿਖਾਈ ਦੇ ਰਹੇ ਹਨ | ਇਲਾਕਾ ਵਾਸੀਆਂ ਬੱਲਰਾ ਸਿੰਘ, ਰਣਜੀਤ ਸਿੰਘ, ਵੀਰਦਵਿੰਦਰ ਸਿੰਘ, ...

ਪੂਰੀ ਖ਼ਬਰ »

ਕਿੱਕ ਬਾਕਸਿੰਗ ਦੇ ਜੇਤੂ ਵਿਦਿਆਰਥੀ ਸਨਮਾਨੇ

ਲਹਿਰਾਗਾਗਾ, 18 ਮਈ (ਅਸ਼ੋਕ ਗਰਗ) - ਸ਼ਹੀਦ ਊਧਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਨਾਮ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਕਿੱਕ ਬਾਕਸਿੰਗ ਮੁਕਾਬਲਿਆਂ ਵਿਚ ਹੋਲੀ ਮਿਸ਼ਨ ਇੰਟਰਨੈਸ਼ਨਲ ਸਕੂਲ ਲਹਿਰਾਗਾਗਾ ਦੇ 11 ਵਿਦਿਆਰਥੀਆਂ ਨੇ ਡੀ.ਪੀ ਮੈਡਮ ਰਮਨਜੀਤ ਕੌਰ ...

ਪੂਰੀ ਖ਼ਬਰ »

ਭਾਜਪਾ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਸੁਨਾਮ ਊਧਮ ਸਿੰਘ ਵਾਲਾ, 18 ਮਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਭਾਰਤੀ ਜਨਤਾ ਪਾਰਟੀ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਧਾਨ ਰਿਸ਼ੀਪਾਲ ਖੇਰਾ ਦੀ ਪ੍ਰਧਾਨਗੀ ਹੇਠ ਸਥਾਨਕ ਇਕ ਰੈਸਟੋਰੈਂਟ ਵਿਖੇ ਹੋਈ ਜਿਸ ਵਿਚ ਭਾਜਪਾ ਦੇ ਕੌਮੀ ਜਰਨਲ ...

ਪੂਰੀ ਖ਼ਬਰ »

ਜੋਤੀਸਰ ਅਕੈਡਮੀ ਦਾ ਸ਼ਾਨਦਾਰ ਪ੍ਰਦਰਸ਼ਨ

ਸੰਗਰੂਰ, 18 ਮਈ (ਦਮਨਜੀਤ ਸਿੰਘ)- ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਮੀਰੀ ਪੀਰੀ ਵਿਦਿਆਲਿਆ ਜੋਤੀਸਰ ਪਿੰਡ ਖੁਰਾਣਾ ਵਿਖੇ ਸੈਸ਼ਨ 2021-22 ਦੌਰਾਨ ਪੰਜਵੀਂ ਸ਼ੇ੍ਰਣੀ ਦੀ ਪ੍ਰੀਖਿਆ ਵਿਚ ਕੁੱਲ 23 ਬੱਚਿਆਂ ਨੇ ਭਾਗ ਲਿਆ | 19 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਵੱਧ ਅੰਕ ...

ਪੂਰੀ ਖ਼ਬਰ »

ਅਕਾਲ ਕਾਲਜ ਕੌਂਸਲ ਨੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਕਰਵਾਏ

ਮਸਤੂਆਣਾ ਸਾਹਿਬ, 18 ਮਈ (ਦਮਦਮੀ)- ਅਕਾਲ ਕਾਲਜ ਕੌਂਸਲ ਗੁਰਸਾਗਰ ਮਸਤੂਆਣਾ ਸਾਹਿਬ ਵੱਲੋਂ ਕੌਂਸਲ ਸਕੱਤਰ ਜਸਵੰਤ ਸਿੰਘ ਖਹਿਰਾ ਦੀ ਨਿਗਰਾਨੀ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. (ਪ੍ਰੋ.) ਐਸ.ਪੀ. ਸਿੰਘ ਓਬਰਾਏ ਦੇ ਸਹਿਯੋਗ ਸਦਕਾ ...

ਪੂਰੀ ਖ਼ਬਰ »

ਪ੍ਰੀਤੀ ਮਹੰਤ ਨੇ ਕੀਤੀ ਲੜਕੀ ਦੇ ਵਿਆਹ ਲਈ ਮਦਦ

ਸੰਗਰੂਰ, 18 ਮਈ (ਦਮਨਜੀਤ ਸਿੰਘ)- ਪ੍ਰਸਿੱਧ ਸਮਾਜ ਸੇਵਿਕਾ ਪ੍ਰੀਤੀ ਮਹੰਤ ਵਲੋਂ ਲੋੜਵੰਦ ਪਰਿਵਾਰਾਂ ਦੇ ਵਿਆਹ ਮੌਕੇ ਆਰਥਿਕ ਮਦਦ ਕਰਨ ਦੀ ਚਲਾਈ ਮੁਹਿੰਮ ਤਹਿਤ ਸਥਾਨਕ ਸ਼ਹਿਰ ਦੇ ਇਕ ਹੋਰ ਲੋੜਵੰਦ ਪਰਿਵਾਰ ਦੀ ਸਹਾਇਤਾ ਕੀਤਾ ਗਈ | ਸਥਾਨਕ ਮੈਗਜ਼ੀਨ ਮੁਹੱਲੇ ਵਿਖੇ ਇਕ ...

ਪੂਰੀ ਖ਼ਬਰ »

ਐਸ.ਡੀ.ਓ. ਪਾਵਰਕਾਮ ਸਨਮਾਨਿਤ

ਚੀਮਾ ਮੰਡੀ, 18 ਮਈ (ਦਲਜੀਤ ਸਿੰਘ ਮੱਕੜ)- ਸਥਾਨਕ ਪੰਜਾਬ ਸਟੇਟ ਪਾਵਰਕਾਮ ਕਾਰਪੋਰੇਸ਼ਨ ਦੇ ਸਥਾਨਕ ਗਰਿੱਡ ਦੇ ਐਸ.ਡੀ.ਓ. ਵਿਕਰਮਜੀਤ ਵਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੇ ਬਦਲੇ ਉਨ੍ਹਾਂ ਨੂੰ ਨਗਰ ਪੰਚਾਇਤ ਦੇ ਪ੍ਰਧਾਨ ਅਵਤਾਰ ਸਿੰਘ ਤਾਰੀ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਚੀਮਾ ਮੰਡੀ, 18 ਮਈ (ਦਲਜੀਤ ਸਿੰਘ ਮੱਕੜ)- ਕਸਬੇ ਦੇ ਇਤਿਹਾਸਕ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਛੋਟਾ ਘੱਲੂਘਾਰਾ ਦੇ ਮਹਾਨ ਸ਼ਹੀਦਾਂ ਦਾ ਸ਼ਹੀਦੀ ਦਿਹਾੜਾ ਅਤੇ ਸਰਦਾਰ ਜੱਸਾ ਸਿੰਘ ਆਹਲੂਵਾਲੀਆ ਦੇ ਜਨਮ ਦਿਹਾੜੇ ਦੇ ਸਬੰਧ ਵਿਚ ਇਕ ਧਾਰਮਿਕ ਸਮਾਗਮ ਕਰਵਾਇਆ ਗਿਆ | ...

ਪੂਰੀ ਖ਼ਬਰ »

ਜੇਤੂ ਵਿਦਿਆਰਥੀ ਸਨਮਾਨਿਤ ਕੀਤੇ

ਲਹਿਰਾਗਾਗਾ, 18 ਮਈ (ਅਸ਼ੋਕ ਗਰਗ)- ਮਾਡਰਨ ਸੈਕੂਲਰ ਪਬਲਿਕ ਸਕੂਲ ਸ਼ੇਰਗੜ੍ਹ ਚੀਮਾ ਵਿਖੇ ਫਾਲਕਨ ਸਹੋਦਿਆ ਸਕੂਲਾਂ ਦੇ ਹੋਏ ਵੱਖ-ਵੱਖ ਮੁਕਾਬਲਿਆਂ ਦੌਰਾਨ ਸੀਬਾ ਇੰਟਰਨੈਸ਼ਨਲ ਪਬਲਿਕ ਸਕੂਲ ਲਹਿਰਾਗਾਗਾ ਦੇ ਵਿਦਿਆਰਥੀਆਂ ਨੇ ਭਾਗ ਲਿਆ | ਸੋਲੋ ਸੋਂਗ ਮੁਕਾਬਲੇ ਵਿਚ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਦੇ ਅਹੁਦੇਦਾਰ ਚੁਣੇ

ਲੌਂਗੋਵਾਲ, 18 ਮਈ (ਵਿਨੋਦ, ਖੰਨਾ)- ਨੇੜਲੇ ਪਿੰਡ ਭਗਵਾਨਪੁਰਾ ਸ਼ੇਰੋਂ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਜਰਨਲ ਸਕੱਤਰ ਰਣ ਸਿੰਘ ਚੱਠਾ ਦੀ ਅਗਵਾਈ ਹੇਠ ਅਤੇ ਪਿੰਡ ਦੇ ਮੋਹਤਬਰ ਵਿਅਕਤੀਆਂ ਦੀ ਹਾਜ਼ਰੀ ਵਿਚ ਪਿੰਡ ਇਕਾਈ ਦੇ ਅਹੁਦੇਦਾਰਾਂ ...

ਪੂਰੀ ਖ਼ਬਰ »

ਤਹਿਸੀਲ ਕੰਪਲੈਕਸ ਦੇ ਕੰਮਕਾਰ ਨੂੰ ਭਿ੍ਸ਼ਟਾਚਾਰ ਮੁਕਤ ਕੀਤਾ ਜਾਵੇਗਾ-ਐਸ.ਡੀ.ਐਮ

ਧੂਰੀ, 18 ਮਈ (ਸੰਜੇ ਲਹਿਰੀ)- ਧੂਰੀ ਸਬ ਡਵੀਜ਼ਨ ਦੇ ਨਵੇਂ ਆਏ ਐਸ.ਡੀ.ਐਮ. ਸ੍ਰੀ ਅਮਿਤ ਕੁਮਾਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਤਹਿਸੀਲ ਕੰਪਲੈਕਸ ਦੇ ਕੰਮਕਾਰ ਨੂੰ ਪੂਰੀ ਤਰ੍ਹਾਂ ਭਿ੍ਸ਼ਟਾਚਾਰ ਮੁਕਤ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਜੇਕਰ ਤਹਿਸੀਲ ਕੰਪਲੈਕਸ ਦਾ ਕੋਈ ਪਟਵਾਰੀ, ਤਹਿਸੀਲਦਾਰ ਜਾਂ ਕੋਈ ਹੋਰ ਕਰਮਚਾਰੀ ਲੋਕਾਂ ਤੋਂ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਉਹ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਲਿਆਉਣ | ਇਸ ਮੌਕੇ 'ਆਪ' ਆਗੂ ਸਤਿੰਦਰ ਸਿੰਘ ਚੱਠਾ ਵਲੋਂ ਜਿੱਥੇ ਐਸ.ਡੀ.ਐਮ. ਅਮਿਤ ਕੁਮਾਰ ਨੂੰ ਜੀ ਆਇਆਂ ਕਹਿੰਦਿਆਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ, ਉੱਥੇ ਹੀ ਸਤਿੰਦਰ ਸਿੰਘ ਚੱਠਾ ਵਲੋਂ ਐਸ.ਡੀ.ਐਮ. ਅਮਿਤ ਕੁਮਾਰ ਨੂੰ ਤਹਿਸੀਲ ਕੰਪਲੈਕਸ ਦੇ ਕੰਮਕਾਰ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਲਈ ਕੁਝ ਉਸਾਰੂ ਸੁਝਾਅ ਵੀ ਦਿੱਤੇ ਗਏ | ਇਸ ਮੌਕੇ ਬਿੱਕਰ ਸਿੰਘ ਠੇਕੇਦਾਰ ਅਤੇ ਗੁਰਪ੍ਰੀਤ ਸਿੰਘ ਆਦਿ ਵੀ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਲਾਈਫ਼ ਗਾਰਡ ਦਾ ਨਤੀਜਾ ਸ਼ਾਨਦਾਰ

ਸੰਗਰੂਰ, 18 ਮਈ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਲਾਈਫ਼ ਗਾਰਡ ਈ.ਟੀ.ਟੀ ਦੀ ਇਸ ਸਾਲ ਦੀ ਸਲੋਨਾ ਪਰੀਖਿਆ ਦਾ ਨਤੀਜਾ 100 ਫ਼ੀਸਦੀ ਰਿਹਾ ਤੇ ਸਾਰੇ ਵਿਦਿਆਰਥੀ ਸ਼ਾਨਦਾਰ ਅੰਕ ਪ੍ਰਾਪਤ ਕਰ ਕੇ ਪਹਿਲੇ ਦਰਜੇ 'ਤੇ ਪਾਸ ਹੋਏ | ਪੰਜਾਬ ਰਾਜ 'ਚ ਲਾਈਫ਼ ਗਾਰਡ ਦਾ ਇਹ ਨਤੀਜਾ ...

ਪੂਰੀ ਖ਼ਬਰ »

ਸਰੀਰਕ ਸਿੱਖਿਆ ਅਧਿਆਪਕਾਂ ਦੀ ਭਰਤੀ 'ਚ ਟੈੱਟ ਟੈਸਟ ਪਾਸ ਦੀ ਸ਼ਰਤ ਹਟਾਉਣ ਦੀ ਮੰਗ

ਸੰਗਰੂਰ, 18 ਮਈ (ਅਮਨਦੀਪ ਸਿੰਘ ਬਿੱਟਾ)- ਸਰੀਰਕ ਸਿੱਖਿਆ ਅਧਿਆਪਕ ਲਈ ਟੈੱਟ ਟੈਸਟ ਦੀ ਸ਼ਰਤ ਨੰੂ ਖਤਮ ਕਰਨ ਦੀ ਮੰਗ ਕਰਦਿਆਂ ਅਧਿਆਪਕ ਆਗੂ ਆਕਾਸ਼ਦੀਪ ਬਾਤਿਸ ਨੇ ਕਿਹਾ ਕਿ ਭਾਵੇਂ ਪੰਜਾਬ ਸਰਕਾਰ ਸਿੱਖਿਆ ਨੀਤੀ ਨੂੰ ਵਧੀਆ ਬਣਾਉਣ ਲਈ ਹਰ ਰੋਜ਼ ਉਪਰਾਲੇ ਕਰ ਰਹੀ ਹੈ, ਪਰ ...

ਪੂਰੀ ਖ਼ਬਰ »

ਪੈਨਸ਼ਨਰਾਂ ਦੀ ਇਕੱਤਰਤਾ 'ਚ 22 ਦੀ ਸਾਈਕਲ ਰੈਲੀ 'ਚ ਸ਼ਾਮਿਲ ਹੋਣ ਦਾ ਫ਼ੈਸਲਾ

ਸੰਗਰੂਰ, 18 ਮਈ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਪੜ੍ਹਦਾ ਪੰਜਾਬ, ਖੇਡਦਾ ਪੰਜਾਬ, ਤੰਦਰੁਸਤ ਪੰਜਾਬ ਅਤੇ ਨਸਾ ਮੁਕਤ ਪੰਜਾਬ ਦੇ ਉਦੇਸ਼ ਨੂੰ ਮੁੱਖ ਰੱਖਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਤੇ ਐਸ.ਐਸ.ਪੀ. ਸੰਗਰੂਰ ਮਨਦੀਪ ਸਿੰਘ ਸਿੱਧੂ ਆਈ.ਪੀ.ਐਸ. ਦੀ ...

ਪੂਰੀ ਖ਼ਬਰ »

ਨੈਸ਼ਨਲ ਖੇਡਾਂ 'ਚੋਂ ਸੋਨ ਤਗਮਾ ਜੇਤੂ ਹਰਦੀਪ ਸਿੰਘ ਦਾ ਭਰਵਾਂ ਸਵਾਗਤ

ਧਰਮਗੜ੍ਹ, 18 ਮਈ (ਗੁਰਜੀਤ ਸਿੰਘ ਚਹਿਲ)- ਬੀਤੇ ਦਿਨੀਂ ਜੈ ਪ੍ਰਕਾਸ਼ ਨਾਰਾਇਣ ਸਪੋਰਟਸ ਕੰਪਲੈਕਸ ਬੈਂਗਲੋਰ (ਕਰਨਾਟਕ) 'ਚ ਹੋਈ ਪਹਿਲੀ ਨੈਸ਼ਨਲ ਪੈਨ ਇੰਡੀਆ ਮਾਸਟਰ ਚੈਂਪੀਅਨਸ਼ਿਪ 'ਚ ਸੋਨ ਤਗਮਾ ਜਿੱਤ ਕੇ ਪਰਤੇ ਮਾਸਟਰ ਹਰਦੀਪ ਸਿੰਘ ਮੁੱਖ ਅਧਿਆਪਕ ਸਰਕਾਰੀ ...

ਪੂਰੀ ਖ਼ਬਰ »

ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਵਿਅਕਤੀ ਮਰਨ ਦੇ ਮਾਮਲੇ 'ਚ ਇਕ ਹੋਰ ਗਿ੍ਫ਼ਤਾਰ

ਧੂਰੀ, 18 ਮਈ (ਸੰਜੇ ਲਹਿਰੀ)- ਬੀਤੀ 13 ਮਈ ਨੂੰ ਧੂਰੀ ਵਿਖੇ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨਿਰਮਲ ਸਿੰਘ ਨਿੰਮਾ ਨਾਮੀ ਵਿਅਕਤੀ ਦੀ ਹੋਈ ਮੌਤ ਦੇ ਚੱਲਦਿਆਂ ਥਾਣਾ ਸਿਟੀ ਧੂਰੀ ਦੀ ਪੁਲਿਸ ਵਲੋਂ ਇਸ ਮਾਮਲੇ ਵਿਚ ਮਿ੍ਤਕ ਦੇ ਦੋਸਤ ਅਰਵਿੰਦਰ ਸਿੰਘ ਸ਼ੈਂਕੀ ਤੋਂ ਇਲਾਵਾ 5 ...

ਪੂਰੀ ਖ਼ਬਰ »

ਪੁਲਿਸ ਨੇ ਮਿਲਾਵਟੀ ਦੁੱਧ ਦੇ ਪਦਾਰਥ ਵੇਚਣ ਦੇ ਸ਼ੱਕ ਦੇ ਆਧਾਰ 'ਤੇ ਫੜੀ ਜੀਪ

ਧੂਰੀ, 18 ਮਈ (ਸੁਖਵੰਤ ਸਿੰਘ ਭੁੱਲਰ, ਸੰਜੇ ਲਹਿਰੀ, ਦੀਪਕ)- ਥਾਣਾ ਸਿਟੀ ਧੂਰੀ ਪੁਲਿਸ ਵਲੋਂ ਮਿਲਾਵਟੀ ਡੇਅਰੀ ਪ੍ਰੋਡੈਕਟ ਵੇਚਣ ਦੇ ਸ਼ੱਕ ਦੇ ਆਧਾਰ 'ਤੇ ਪਨੀਰ, ਦਹੀਂ ਅਤੇ ਮੱਖਣ ਆਦਿ ਨਾਲ ਭਰੀ ਇਕ ਜੀਪ ਨੂੰ ਆਪਣੇ ਕਬਜ਼ੇ 'ਚ ਲਿਆ ਹੈ ਅਤੇ ਪੁਲਿਸ ਵਲੋਂ ਸਿਹਤ ਵਿਭਾਗ ਦੀ ...

ਪੂਰੀ ਖ਼ਬਰ »

ਬੇਰੁਜ਼ਗਾਰ ਲਾਇਬਰੇਰੀਅਨ ਫ਼ਰੰਟ ਨੇ ਵਿਧਾਇਕ ਭਰਾਜ ਨੂੰ ਦਿੱਤਾ ਮੰਗ ਪੱਤਰ

ਸੰਗਰੂਰ, 18 ਮਈ (ਧੀਰਜ ਪਸ਼ੋਰੀਆ)- ਬੇਰੁਜ਼ਗਾਰ ਲਾਇਬਰੇਰੀਅਨ ਫ਼ਰੰਟ ਪੰਜਾਬ ਵੱਲੋਂ ਬੇਰੁਜ਼ਗਾਰ ਲਾਇਬਰੇਰੀਅਨਾਂ ਦੀਆਂ ਮੰਗਾਂ ਸੰਬੰਧੀ ਸੂਬਾ ਕਨਵੀਨਰ ਹਰਜਿੰਦਰ ਹੈਰੀ ਦੁੱਲਟ ਦੀ ਅਗਵਾਈ ਹੇਠ ਵਿਧਾਇਕ ਨਰਿੰਦਰ ਕੌਰ ਭਰਾਜ ਨੂੰ ਮੰਗ ਪੱਤਰ ਦਿੱਤਾ ਗਿਆ | ਵਿਧਾਇਕ ...

ਪੂਰੀ ਖ਼ਬਰ »

'ਗਾਉਂਦਾ ਪੰਜਾਬ' ਬੈਨਰ ਹੇਠ ਸਮੂਹ ਕਲਾਕਾਰਾਂ ਨੂੰ ਇਕ ਮੰਚ 'ਤੇ ਇਕੱਠਾ ਹੋਣਾ ਦਾ ਸੱਦਾ

ਸੰਗਰੂਰ, 18 ਮਈ (ਦਮਨਜੀਤ ਸਿੰਘ)- ਪੰਜਾਬੀ ਸੱਭਿਆਚਾਰ ਤੇ ਗੀਤ ਸੰਗੀਤ ਨੂੰ ਨਿਵੇਕਲਾ ਹੁਲਾਰਾ ਦੇਣ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਇੱਥੇ ਇਕ ਹੋਟਲ ਵਿਖੇ 'ਗਾਉਂਦਾ ਪੰਜਾਬ' ਬੈਨਰ ਹੇਠ ਸੰਗੀਤਕ ਚਰਚਾ ਹੋਈ, ਜਿਸ ਵਿਚ ਵੱਡੀ ਗਿਣਤੀ 'ਚ ਗਾਇਕਾਂ, ਗੀਤਕਾਰਾਂ ਅਤੇ ...

ਪੂਰੀ ਖ਼ਬਰ »

ਬਿਨਾਂ ਕਿਸੇ ਵੱਡੀ ਮੁਰੰਮਤ ਦੇ ਮੁੜ ਖੋਲਿ੍ਹਆ ਮਲੇਰਕੋਟਲੇ ਦਾ ਜਰਗ ਚੌਕ ਉਪਰਲਾ ਫਲਾਈਓਵਰ

ਮਲੇਰਕੋਟਲਾ, 18 ਮਈ (ਪਰਮਜੀਤ ਸਿੰਘ ਕੁਠਾਲਾ)- ਵਿਧਾਨ ਸਭਾ ਚੋਣਾਂ ਤੋਂ ਤਿੰਨ ਮਹੀਨੇ ਪਹਿਲਾਂ ਕਿਸੇ ਵੱਡੇ ਤਕਨੀਕੀ ਨੁਕਸ ਦਾ ਰੌਲ਼ਾ ਪਾ ਕੇ ਆਵਾਜਾਈ ਲਈ ਬੰਦ ਕੀਤਾ ਮਲੇਰਕੋਟਲਾ ਦੇ ਜਰਗ ਚੌਕ 'ਤੇ ਬਣਿਆ ਲੈਵਲ ਕ੍ਰਾਸਿੰਗ ਫਲਾਈ ਓਵਰ ਪੁਲ ਬਗੈਰ ਕਿਸੇ ਵੱਡੀ ਮੁਰੰਮਤ ...

ਪੂਰੀ ਖ਼ਬਰ »

ਭਾਜਪਾ ਕੌਮੀ ਜਨਰਲ ਸਕੱਤਰ ਦੀ ਬੂਥ ਪੱਧਰ 'ਤੇ ਵਰਕਰਾਂ ਨਾਲ ਮੀਟਿੰਗਾਂ

ਧੂਰੀ, 18 ਮਈ (ਦੀਪਕ)- ਭਾਰਤੀ ਜਨਤਾ ਪਾਰਟੀ ਨੂੰ ਬੂਥ ਪੱਧਰ 'ਤੇ ਮਜ਼ਬੂਤ ਕਰਨ ਦੇ ਮਕਸਦ ਨਾਲ ਭਾਜਪਾ ਦੇ ਕੌਮੀ ਜਨਰਲ ਸਕੱਤਰ ਅਤੇ ਆਸਾਮ ਤੋਂ ਲੋਕ ਸਭਾ ਮੈਂਬਰ ਦਿਲੀਪ ਸੇਕੀਆ ਅਤੇ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਜੀਵਨ ਗੁਪਤਾ ਨੇ ਵਰਕਰਾਂ ਦੀਆਂ ਮੀਟਿੰਗਾਂ ਕੀਤੀਆਂ ...

ਪੂਰੀ ਖ਼ਬਰ »

ਰਣਬੀਰ ਕਾਲਜ 'ਚ ਕੈਂਪ ਦੌਰਾਨ 82 ਵਲੰਟੀਅਰਾਂ ਨੇ ਕੀਤਾ ਖੂਨ ਦਾਨ

ਸੰਗਰੂਰ, 18 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਸਰਕਾਰੀ ਰਣਬੀਰ ਕਾਲਜ ਸੰਗਰੂਰ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਪਿੰ੍ਰ. ਸੁਖਬੀਰ ਸਿੰਘ ਨੇ ਕੀਤਾ | ਰੈੱਡ ਕਰਾਸ ਕਮੇਟੀ ਦੇ ਮੈਡਮ ਹਰਿੰਦਰ ਕੌਰ, ਪੋ੍ਰ. ਜਗਤਾਰ ਸਿੰਘ, ਪੋ੍ਰ. ਰੇਖਾ ਰਾਣੀ ਦੀ ...

ਪੂਰੀ ਖ਼ਬਰ »

ਮਜ਼ਦੂਰਾਂ ਨੂੰ ਖੇਤਾਂ 'ਚ ਨਾ ਵੜਨ ਦਾ ਫ਼ਰਮਾਨ ਸੁਣਾਉਣ ਵਾਲੇ ਕਿਸਾਨ ਨੇ ਕੀਤਾ ਗ਼ਲਤੀ ਦਾ ਅਹਿਸਾਸ

ਭਵਾਨੀਗੜ੍ਹ, 18 ਮਈ (ਰਣਧੀਰ ਸਿੰਘ ਫੱਗੂਵਾਲਾ)- ਝੋਨੇ ਦੇ ਰੇਟ ਅਤੇ ਦਿਹਾੜੀ ਦੇ ਮਸਲੇ ਨੂੰ ਲੈ ਕੇ ਚਹਿਲਾਂ ਪੱਤੀ ਦੇ ਇਕ ਕਿਸਾਨ ਵਲੋਂ ਵੀਡੀਓ ਵਾਇਰਲ ਕਰਦਿਆਂ ਮਜ਼ਦੂਰਾਂ ਨੂੰ ਖੇਤਾਂ ਵਿਚ ਨਾ ਵੜਨ ਦੀ ਦਿੱਤੀ ਚਿਤਾਵਨੀ ਨਾਲ ਮਜ਼ਦੂਰਾਂ ਵਿਚ ਪਏ ਭਾਰੀ ਰੋਸ ਤੋਂ ਬਾਅਦ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX