ਤਾਜਾ ਖ਼ਬਰਾਂ


ਚੰਡੀਗੜ੍ਹ :11 ਆਈ.ਏ.ਐਸ.ਅਤੇ 24 ਪੀ.ਸੀ.ਐਸ.ਅਫ਼ਸਰਾਂ ਦੇ ਤਬਾਦਲੇ
. . .  1 day ago
ਜੰਮੂ-ਕਸ਼ਮੀਰ 'ਚ ਆਤਮਘਾਤੀ ਹਮਲੇ 'ਚ 6 ਦੀ ਮੌਤ, ਜ਼ਖਮੀ ਫੌਜੀ ਦੀ ਮੌਤ
. . .  1 day ago
ਐਨ.ਡੀ.ਆਰ.ਐਫ. ਦੀ ਟੀਮ ਵਲੋਂ ਨਾਲੇ 'ਚ ਡਿੱਗੇ ਦੋ ਸਾਲਾ ਬੱਚੇ ਦੀ ਤਲਾਸ਼ ਲਈ ਸਰਚ ਅਪ੍ਰੇਸ਼ਨ ਤੀਜੇ ਦਿਨ ਵੀ ਜਾਰੀ ਰਿਹਾ
. . .  1 day ago
ਕਪੂਰਥਲਾ, 11 ਅਗਸਤ (ਅਮਰਜੀਤ ਕੋਮਲ)-ਐਨ.ਡੀ.ਆਰ.ਐਫ. ਦੀ ਟੀਮ ਵਲੋਂ ਸ਼ਾਲਾਮਾਰ ਬਾਗ ਨੇੜੇ ਇਕ ਨਿੱਜੀ ਹੋਟਲ ਦੇ ਸਾਹਮਣੇ ਗੰਦੇ ਨਾਲੇ ਵਿਚ ਡਿੱਗੇ ਪ੍ਰਵਾਸੀ ਮਜ਼ਦੂਰ ਦੇ ਦੋ ਸਾਲਾ ਬੱਚੇ ...
ਵਾਲਮੀਕ ਸਮਾਜ ਨੇ 12 ਅਗਸਤ ਲਈ ਦਿੱਤਾ ਪੰਜਾਬ ਬੰਦ ਦਾ ਸੱਦਾ ਮੁੱਖ ਮੰਤਰੀ ਦੇ ਭਰੋਸੇ ਮਗਰੋਂ ਵਾਪਸ ਲਿਆ
. . .  1 day ago
ਅੰਮ੍ਰਿਤਸਰ, 12 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ )-ਵਾਲਮੀਕ ਸਮਾਜ ਅਤੇ ਭਗਵਾਨ ਵਾਲਮੀਕ ਤੀਰਥ ਪ੍ਰਬੰਧ ਕਮੇਟੀ ਵਲੋਂ 12 ਅਗਸਤ ਨੂੰ ਦਿੱਤਾ ਗਿਆ ਪੰਜਾਬ ਬੰਦ ਦਾ ਸੱਦਾ ਸਮਾਜ ਦੇ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ...
ਅੰਮ੍ਰਿਤਸਰ ਨਜ਼ਦੀਕ ਟਰੱਕ ਡਰਾਈਵਰ ਨੇ ਸੰਧਵਾਂ ਦੀ ਕਾਰ ਨੂੰ ਮਾਰੀ ਟੱਕਰ, ਬਚਾਅ ਹੋਇਆ
. . .  1 day ago
ਅੰਮ੍ਰਿਤਸਰ, 11 ਅਗਸਤ (ਰੇਸ਼ਮ ਸਿੰਘ )-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਕਾਰ ਨੂੰ ਅੰਮ੍ਰਿਤਸਰ ਸਾਹਿਬ ਨਜ਼ਦੀਕ ਅੱਜ ਇਕ ਟਰੱਕ ਡਰਾਈਵਰ ਨੇ ਟੱਕਰ ਮਾਰ ਦਿੱਤੀ । ਸੰਧਵਾਂ ਇਸੇ ਕਾਰ 'ਚ ਬੈਠੇ...
ਪੰਜਾਬ ਸਰਕਾਰ ਵਲੋਂ ਸਿਖਿਆ ਸੰਸਥਾਵਾਂ ਲਈ 55.98 ਕਰੋੜ ਰੁਪਏ ਦੀ ਰਾਸ਼ੀ ਜਾਰੀ
. . .  1 day ago
ਪੀ.ਐੱਨ.ਬੀ. ਦੇਤਵਾਲ ਬ੍ਰਾਂਚ ’ਚ ਗੰਨ ਪੁਆਇੰਟ ’ਤੇ 7.44 ਲੱਖ ਦੀ ਡਕੈਤੀ
. . .  1 day ago
ਮੁੱਲਾਂਪੁਰ-ਦਾਖਾ,( ਲੁਧਿਆਣਾ)-, 11 ਅਗਸਤ (ਨਿਰਮਲ ਸਿੰਘ ਧਾਲੀਵਾਲ)- ਮੁੱਲਾਂਪੁਰ ਤਹਿਸੀਲ ਦੇ ਪਿੰਡ ਦੇਤਵਾਲ ਵਿਖੇ ਪੰਜਾਬ ਨੈਸ਼ਨਲ ਬੈਂਕ (ਪੀ.ਐੱਨ.ਬੀ.) ਦੀ ਦੇਤਵਾਲ ਸ਼ਾਖਾ ’ਚ ...
ਮਾਨ ਸਰਕਾਰ ਦੀ ਵੱਡੀ ਸੌਗ਼ਾਤ , ਮਲੇਰਕੋਟਲਾ ਵਿਖੇ ਮੈਡੀਕਲ ਕਾਲਜ ਜਲਦ ਤਿਆਰ ਕਰਨ ਦੇ ਹੁਕਮ
. . .  1 day ago
ਯੂਕੋ ਬੈਂਕ ਲੁੱਟ ਮਾਮਲੇ 'ਚ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਦੋਸ਼ੀ
. . .  1 day ago
ਜਲੰਧਰ , 11 ਅਗਸਤ -ਕੁਝ ਦਿਨ ਪਹਿਲਾਂ ਯੂਕੋ ਬੈਂਕ 'ਚ 13 ਲੱਖ 84 ਹਜ਼ਾਰ ਦੀ ਲੁੱਟ ਹੋਈ ਸੀ , ਇਸ ਮਾਮਲੇ 'ਚ ਪੁਲਿਸ ਨੇ ਵਿਨੈ ਦੋਸ਼ੀ, ਤਰੁਨ ਨਾਹਰ ਤੇ ਅਜੇ ਪਾਲ ਨੂੰ ਗ੍ਰਿਫ਼ਤਾਰ ਕੀਤਾ ਹੈ ।ਇਨ੍ਹਾਂ ਤੋਂ 7 ਲੱਖ 50 ਹਜ਼ਾਰ ਦੀ ਨਕਦੀ ਤੇ ਹਥਿਆਰ ਵੀ ਬਰਾਮਦ ਕੀਤੇ ਹਨ ।
ਡਾ. ਰਾਜ ਬਹਾਦਰ ਦਾ ਅਸਤੀਫ਼ਾ ਮੁੱਖ ਮੰਤਰੀ ਮਾਨ ਵਲੋਂ ਮਨਜ਼ੂਰ
. . .  1 day ago
ਚੰਡੀਗੜ੍ਹ, 11 ਅਗਸਤ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਾਈਸ ਚਾਂਸਲਰ ਡਾ. ਰਾਜ ਬਹਾਦਰ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ। ਪਿਛਲੇ ਦਿਨੀਂ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ...
ਕੱਲ੍ਹ ਦਾ ਪੰਜਾਬ ਬੰਦ ਮੁਲਤਵੀ ਹੋਣ ਦੇ ਆਸਾਰ ਬਣੇ
. . .  1 day ago
ਅੰਮ੍ਰਿਤਸਰ ,11 ਅਗਸਤ (ਰੇਸ਼ਮ ਸਿੰਘ) - ਵਾਲਮੀਕ ਸੰਗਠਨਾਂ ਵਲੋਂ ਕੱਲ੍ਹ ਦੇ ਪੰਜਾਬ ਬੰਦ ਦਾ ਸੱਦਾ ਮੁਲਤਵੀ ਹੋਣ ਦੇ ਆਸਾਰ ਬਣ ਗਏ ਹਨ । ਪੰਜਾਬ ਸਰਕਾਰ ਵਲੋਂ ਵਾਲਮੀਕ ਭਾਈਚਾਰੇ ਦੀਆਂ ਮੰਗਾਂ ’ਤੇ ਸੁਹਿਰਦਤਾ ਨਾਲ ਵਿਚਾਰ...
ਐੱਸ. ਸੀ. ਵਿਦਿਆਰਥੀਆਂ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ
. . .  1 day ago
ਜੰਮੂ-ਕਸ਼ਮੀਰ : ਪੈਟਰੋਲ ਪੰਪ, ਰਾਮਬਨ ਨੇੜੇ ਢਿਗਾਂ ਡਿੱਗਣ ਕਾਰਨ ਐਨ. ਐੱਚ. 44 ਨੂੰ ਰੋਕਿਆ ਗਿਆ
. . .  1 day ago
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  1 day ago
ਭੀਖੀ, 11 ਅਗਸਤ (ਬਲਦੇਵ ਸਿੰਘ ਸਿੱਧੂ)- ਜ਼ਿਲ੍ਹਾ ਮਾਨਸਾ ਦੇ ਪਿੰਡ ਸਮਾਓ ਵਿਖੇ ਕੁਝ ਅਣਪਛਾਤੇ ਨੌਜਵਾਨਾਂ ਵਲੋਂ ਸ਼ੈਂਟੀ ਸਿੰਘ ਪੁੱਤਰ ਕਾਲਾ ਸਿੰਘ ਲਗਭਗ (18) ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਹੈ। ਭੀਖੀ ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।
ਪ੍ਰਨੀਤ ਕੌਰ ਕੈਰੋਂ ਨੇ ਆਪਣੇ ਭਰਾ ਸੁਖਬੀਰ ਸਿੰਘ ਬਾਦਲ ਦੇ ਬੰਨ੍ਹੀ ਰੱਖੜੀ
. . .  1 day ago
ਚੰਡੀਗੜ੍ਹ, 11 ਅਗਸਤ-ਪ੍ਰਨੀਤ ਕੌਰ ਕੈਰੋਂ ਨੇ ਆਪਣੇ ਭਰਾ ਸੁਖਬੀਰ ਸਿੰਘ ਬਾਦਲ ਦੇ ਬੰਨ੍ਹੀ ਰੱਖੜੀ
15 ਅਗਸਤ ਨੂੰ 23 ਕੈਦੀ ਰਿਹਾਅ ਕੀਤੇ ਜਾਣਗੇ-ਹਰਜੋਤ ਸਿੰਘ ਬੈਂਸ
. . .  1 day ago
ਚੰਡੀਗੜ੍ਹ, 11 ਅਗਸਤ-15 ਅਗਸਤ ਨੂੰ 23 ਕੈਦੀ ਰਿਹਾਅ ਕੀਤੇ ਜਾਣਗੇ-ਹਰਜੋਤ ਸਿੰਘ ਬੈਂਸ
ਹਿਮਾਚਲ ਪ੍ਰਦੇਸ਼: ਕੁੱਲੂ 'ਚ ਮੋਹਲੇਧਾਰ ਮੀਂਹ ਕਾਰਨ ਵਹਿ ਗਈਆਂ ਕਈ ਦੁਕਾਨਾਂ ਤੇ ਵਾਹਨ, 2 ਲੋਕਾਂ ਦੀ ਮੌਤ
. . .  1 day ago
ਸ਼ਿਮਲਾ, 11 ਅਗਸਤ-ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੇ ਕੁਝ ਹਿੱਸਿਆਂ 'ਚ ਮੀਂਹ ਨੇ ਭਾਰੀ ਤਬਾਹੀ ਮਚਾਈ ਹੋਈ ਹੈ। ਕੁੱਲੂ ਜ਼ਿਲ੍ਹੇ 'ਚ ਅਚਾਨਕ ਆਏ ਭਾਰੀ ਮੀਂਹ ਕਾਰਨ 2 ਔਰਤਾਂ ਮਲਬੇ ਹੇਠ ਜ਼ਿੰਦਾ ਦੱਬ ਗਈਆਂ, ਜਦਕਿ ਦੁਕਾਨਾਂ ਅਤੇ ਵਾਹਨ ਵਹਿ ਗਏ ਅਤੇ ਹੋਰ ਥਾਵਾਂ 'ਤੇ ਹੜ੍ਹਾਂ ਕਾਰਨ ਹਾਈਵੇਅ ਬੰਦ ਹੋ ਗਏ ਹਨ।
ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪਾਰਟੀ ਵਲੰਟੀਅਰਾਂ ਦੇ ਬੰਨ੍ਹੀ ਰੱਖੜੀ
. . .  1 day ago
ਸੰਗਰੂਰ, 11ਅਗਸਤ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਭੈਣ ਭਰਾ ਦੇ ਪਵਿੱਤਰ ਰਿਸ਼ਤੇ ਦੇ ਤਿਉਹਾਰ ਰੱਖੜੀ ਮੌਕੇ ਸਥਾਨਕ ਰੈਸਟ ਹਾਊਸ ਵਿਖੇ ਪੁੱਜੇ 100 ਦੇ ਕਰੀਬ ਪਾਰਟੀ ਵਲੰਟੀਅਰਾਂ ਦੇ ਰੱਖੜੀ ਬੰਨ੍ਹੀ...
ਜੰਮੂ-ਕਸ਼ਮੀਰ: ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਕੀਤੀ ਗਈ ਆਯੋਜਿਤ
. . .  1 day ago
ਸ਼੍ਰੀਨਗਰ, 11 ਅਗਸਤ-ਜੰਮੂ-ਕਸ਼ਮੀਰ 'ਚ ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਆਯੋਜਿਤ ਕੀਤੀ ਗਈ। ਰੈਲੀ 'ਚ 8,000 ਤੋਂ ਵਧ ਵਿਦਿਆਰਥੀਆਂ ਅਤੇ ਨੌਜਵਾਨਾਂ ਨੇ ਭਾਗ ਲਿਆ।
ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
. . .  1 day ago
ਨਵੀਂ ਦਿੱਲੀ, 11 ਅਗਸਤ-ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
ਮਾਮਲਾ: ਕਤਲ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕਰਨ ਦਾ, ਖੇਤ ਮਜ਼ਦੂਰ ਯੂਨੀਅਨ ਵਲੋਂ ਥਾਣਾ ਲੋਪੋਕੇ ਦਾ ਕੀਤਾ ਗਿਆ ਘਿਰਾਓ
. . .  1 day ago
ਲੋਪੋਕੇ, 11 ਅਗਸਤ (ਗੁਰਵਿੰਦਰ ਸਿੰਘ ਕਲਸੀ)- ਤਹਿਸੀਲ ਲੋਪੋਕੇ ਅਧੀਨ ਆਉਂਦੇ ਪਿੰਡ ਸਾਰੰਗੜਾ ਵਿਖੇ ਬੀਤੀ ਰਾਤ ਕੁਝ ਲੋਕਾਂ ਵਲੋਂ ਮਾਮੂਲੀ ਵਿਵਾਦ ਨੂੰ ਲੈ ਕੇ ਪਿੰਡ ਦੇ ਨੌਜਵਾਨ ਵਿਅਕਤੀ ਦਾ ਇਕ ਵਿਅਕਤੀ ਵਲੋਂ ਗੋਲੀ ਮਾਰ...
ਬਿਕਰਮ ਸਿੰਘ ਮਜੀਠੀਆ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕਰਨ ਪਹੁੰਚੇ ਕਈ ਆਗੂ
. . .  1 day ago
ਚੰਡੀਗੜ੍ਹ, 11 ਅਗਸਤ-ਜੇਲ੍ਹ 'ਚੋਂ ਰਿਹਾਅ ਹੋਣ ਉਪਰੰਤ ਅੱਜ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨ ਲਈ ਬੀਬੀ ਜਗੀਰ ਕੌਰ, ਡਾ. ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ, ਜਨਮੇਜਾ ਸਿੰਘ ਸੇਖੋਂ...
ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 11 ਅਗਸਤ-ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
. . .  1 day ago
ਚੰਡੀਗੜ੍ਹ, 11 ਅਗਸਤ-ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
. . .  1 day ago
ਨਵੀਂ ਦਿੱਲੀ, 11 ਅਗਸਤ-ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਜੇਠ ਸੰਮਤ 554
ਵਿਚਾਰ ਪ੍ਰਵਾਹ: ਸਾਡੀ ਬੇਲਾਗਤਾ ਕਾਰਨ ਭ੍ਰਿਸ਼ਟਾਚਾਰ ਦਾ ਰੁਝਾਨ ਜਾਰੀ ਰਹਿੰਦਾ ਹੈ। -ਬੈਸ ਮੇਅਰਸਨ

ਸੰਪਾਦਕੀ

ਬਿਜਲੀ ਚੋਰੀ ਦਾ ਗੰਭੀਰ ਮਾਮਲਾ

ਅਜੋਕੇ ਦੌਰ ਵਿਚ ਬਿਹਤਰ ਢੰਗ ਨਾਲ ਜ਼ਿੰਦਗੀ ਗੁਜ਼ਾਰਨ ਲਈ ਜਿਨ੍ਹਾਂ ਕੁਝ ਬੁਨਿਆਦੀ ਸਹੂਲਤਾਂ ਦੀ ਲੋੜ ਹੈ, ਉਨ੍ਹਾਂ ਵਿਚ ਬਿਜਲੀ ਵਿਸ਼ੇਸ਼ ਸਥਾਨ ਰੱਖਦੀ ਹੈ। ਜੇਕਰ ਕੁਝ ਘੰਟਿਆਂ ਤੱਕ ਵੀ ਬਿਜਲੀ ਦੀ ਸਪਲਾਈ ਰੁਕ ਜਾਂਦੀ ਹੈ ਤਾਂ ਦੇਸ਼ ਭਰ ਵਿਚ ਜੀਵਨ ਅਸਤ-ਵਿਅਸਤ ਹੋ ਕੇ ਰਹਿ ...

ਪੂਰੀ ਖ਼ਬਰ »

ਕਿਤੇ ਝੋਨਾ ਪੰਜਾਬ ਲਈ ਇਕ ਹੋਰ ਸੰਤਾਪ ਨਾ ਬਣ ਜਾਵੇ

ਖੇਤੀਬਾੜੀ ਦਾ ਅਸਲ ਅਰਥ ਬਹੁਮੰਤਵੀ ਫ਼ਸਲਾਂ ਦਾ ਉਤਪਾਦਨ ਹੈ। ਇਕੋ ਤਰ੍ਹਾਂ ਦੀ ਫ਼ਸਲ ਮਿੱਟੀ, ਪਾਣੀ ਅਤੇ ਵਾਤਾਵਾਰਨ ਲਈ ਨਾਂਹ-ਪੱਖ਼ੀ ਹੁੰਦੀ ਹੈ। ਝੋਨਾ ਵਰਖੇਈ ਅਤੇ ਸਿੱਲੇ ਇਲਾਕਿਆਂ ਦੀ ਫ਼ਸਲ ਹੈ, ਧਰਤੀ ਹੇਠਲੇ ਪਾਣੀ 'ਤੇ ਨਿਰਭਰ ਖੇਤਰਾਂ ਦੀ ਨਹੀਂ। ਪੰਜਾਬ ਵਰਗੇ ਖੇਤਰਾਂ ਦੀ ਇਹ ਰਵਾਇਤੀ ਫ਼ਸਲ ਨਹੀਂ। ਝੋਨਾ 1965-66 ਵਿਚ ਹੀ ਵੱਡੇ ਪੱਧਰ 'ਤੇ ਖੇਤਾਂ ਵਿਚ ਆਇਆ। ਦਰ-ਹਕੀਕਤ; ਆਜ਼ਾਦੀ ਉਪਰੰਤ ਤਿੱਖ਼ੇ ਅੰਨ ਸੰਕਟ ਕਾਰਨ, ਜਿੱਥੇ ਖ਼ਾਸ ਇਲਾਕਿਆਂ ਵਿਚ ਹਰੇ ਖਿੱਤੇ ਸਥਾਪਤ ਕਰਨਾ ਇਕ ਫੌਰੀ ਲੋੋੜ ਸੀ, ਉੱਥੇ ਆਪਣੀਆਂ ਲੋੜਾਂ-ਥੋੜਾਂ ਹਿਤ ਝੋਨਾ ਬਿਜਾਉਣਾ ਉਦੋਂ ਦੇਸ਼ ਦੀ ਇਕ ਮਜਬੂਰੀ ਸੀ।
ਇਹ ਇਕੋ ਕਿਸਮ ਦੀ ਖੇਤੀ ਦਾ ਸਿੱਟਾ ਹੈ ਕਿ ਅਸੀਂ ਕੁਦਰਤ ਦਾ ਸਾਵਾਂਪਨ ਬਰਕਰਾਰ ਰੱਖ਼ਣ ਵਿਚ ਅਚੇਤ-ਸੁਚੇਤ ਤੌਰ 'ਤੇ ਅਸਫਲ ਰਹੇ ਹਾਂ। ਕੁਦਰਤੀ ਸੋਮਿਆਂ ਦੀ ਰਵਾਇਤੀ ਢੰਗਾਂ ਨਾਲ ਮੁੜ ਭਰਪਾਈ ਨਾ ਕੀਤੀ, ਫਲਸਰੂਪ ਮਿੱਟੀ ਵਿਚਲੇ ਇਹ ਕੁਦਰਤੀ ਤੱਤ ਤੇਜ਼ੀ ਨਾਲ ਘਟਣ ਲੱਗ ਪਏ। 1980 ਤੋਂ ਲੈ ਕੇ ਹੁਣ ਤੱਕ ਪੰਜਾਬ ਦੀ ਧਰਤੀ ਵਿਚ ਕਰੀਬ 51 ਲੱਖ ਟਨ ਨਾਈਟਰੋਜਨ, 47 ਲੱਖ ਟਨ ਪੋਟਾਸ਼ੀਅਮ ਅਤੇ 65 ਹਜ਼ਾਰ ਟਨ ਫਾਸਫੋਰਸ ਖ਼ਤਮ ਹੋ ਗਈ। ਕੁਦਰਤੀ ਤੱਤਾਂ ਦੀ ਘਾਟ ਪੂਰਤੀ, ਸਿਰਫ਼ ਬਨਾਵਟੀ ਤਰੀਕਿਆਂ ਨਾਲ ਹੀ ਕਰਨ ਲਈ, ਸਾਨੂੰ ਵਰਗਲਾ ਲਿਆ ਗਿਆ। ਪੰਜਾਬ, ਕੁੱਲ ਖੇਤਰਫਲ ਦਾ ਮਸਾਂ ਡੇਢ ਫ਼ੀਸਦੀ ਰਕਬੇ ਦਾ ਮਾਲਕ, ਦੇਸ਼ ਦੀ ਕੁੱਲ ਖਾਦ ਖਪਤ ਦਾ ਤੀਜਾ ਹਿੱਸਾ ਅਤੇ ਜ਼ਹਿਰਾਂ ਦਾ 19 ਫ਼ੀਸਦੀ ਵਰਤਣ ਲੱਗਾ, ਵਰਤੋਂ ਘਟਣ ਦੀ ਬਜਾਏ ਵਧ ਰਹੀ ਹੈ। ਵੱਧ ਉਪਜ ਦੀ ਮ੍ਰਿਗ ਤ੍ਰਿਸ਼ਨਾ ਰਸਾਇਣਕ ਖੇਤੀ ਵਿਚ ਦੌੜ ਲੁਆਉਂਦੀ ਹੈ। ਰਸਾਇਣਾਂ ਦੀ ਵਰਤੋਂ ਨਾਲ ਜ਼ਮੀਨ ਦੀ ਭੌਤਿਕ ਸੰਚਰਨਾ 'ਤੇ ਮਾੜਾ ਅਸਰ ਪੈਂਦਾ ਹੈ। ਖ਼ਾਦਾਂ-ਜ਼ਹਿਰਾਂ ਦੀ ਜ਼ਿਆਦਾ ਵਰਤੋਂ ਗ਼ੈਰ-ਰੁੱਤੀ ਫ਼ਸਲਾਂ ਜਾਂ ਸਬਜ਼ੀਆਂ, ਕਪਾਹ ਅਤੇ ਝੋਨੇ ਦੇ ਖ਼ਿੱਤਿਆਂ ਵਿਚ ਹੋਈ।
ਮਾਹਰਾਂ ਅਨੁਸਾਰ ਜੇ ਝੋਨੇ ਦੇ ਖੇਤ ਵਿਚ 174 ਕਿੱਲੋ ਨਾਈਟਰੋਜਨ ਪ੍ਰਤੀ ਹੈਕਟੇਅਰ ਦੇ ਹਿਸਾਬ ਪਾਈ ਜਾਵੇ ਤਾਂ ਝਾੜ ਵਿਚ ਵਾਧਾ ਤਾਂ ਦੋ-ਢਾਈ ਗੁਣਾ ਹੋ ਜਾਂਦਾ ਹੈ ਪਰ ਇਸ ਨਾਲ ਜ਼ਮੀਨ ਵਿਚਲੀ ਫਾਸਫੋਰਸ, ਪੋਟਾਸ਼ ਅਤੇ ਸਲਫਰ ਦੀ ਕ੍ਰਮਵਾਰ 2.6, 3.7 ਅਤੇ 4.5 ਗੁਣਾ ਘਾਟ ਹੋ ਜਾਂਦੀ ਹੈ। ਜ਼ਮੀਨ ਦੀ ਨਮੀ ਤੇ ਕੁਦਰਤੀ ਰੂਪ ਵਿਚ ਇਨ੍ਹਾਂ ਤੱਤਾਂ ਦੀ ਬਹਾਲੀ ਲਈ ਕੰਮ ਕਰਦੇ ਲੋੜੀਂਦੇ ਸੂਖ਼ਮ ਜੀਵ ਵੀ ਘਟ ਜਾਂਦੇ ਹਨ। ਹੌਲੀ-ਹੌਲੀ ਜ਼ਮੀਨ ਦੀ ਉਪਜਾਊ ਸ਼ਕਤੀ ਘਟ ਜਾਂਦੀ ਹੈ, ਫ਼ਿਰ ਹੋਰ-ਦਰ-ਹੋਰ ਰਸਾਇਣ ਪਾਉਣੇ ਪੈਂਦੇ ਹਨ, ਜਿਹੜੇ ਬੰਦੇ ਦੀ ਸਿਹਤ ਅਤੇ ਜੇਬ ਨਿਚੋੜਦੇ ਹਨ। ਇਨ੍ਹਾਂ ਤੱਤਾਂ ਦੀ ਪੂਰਤੀ ਲਈ ਖਾਦ, ਧਾਤਾਂ ਅਤੇ ਰਸਾਇਣਾਂ ਉੱਤੇ ਕਰੋੜਾਂ ਰੁਪਏ ਕਿਸਾਨਾਂ ਦੀ ਜੇਬ ਵਿਚੋਂ ਜਾਣ ਲੱਗੇ। ਫ਼ਲਸਰੂਪ ਪੰਜਾਬ ਦਾ ਪੈਸਾ ਹੀ ਬਾਹਰ ਨਹੀਂ ਜਾ ਰਿਹਾ, ਸਗੋਂ ਇਥੇ ਕੈਂਸਰ ਪੱਟੀਆਂ ਵੀ ਵਿਕਸਿਤ ਹੋ ਰਹੀਆਂ ਹਨ।
ਪੰਜਾਬ ਦਾ ਖੇਤੀ ਰਕਬਾ 35 ਲੱਖ ਹੈਕਟੇਅਰ ਹੈ। 27 ਲੱਖ ਹੈਕਟੇਅਰ ਝੋਨਾ ਲਾਇਆ ਜਾਂਦਾ ਹੈ। ਅੰਦਾਜ਼ਨ 18 ਲੱਖ ਟਨ ਪਰਾਲੀ ਦਾ 85 ਫ਼ੀਸਦੀ ਹਿੱਸਾ ਸਾੜਿਆ ਜਾਂਦਾ ਹੈ। ਪਰਾਲੀ ਜਲਾਉਣ ਨਾਲ ਪੈਦਾ ਹੋਈ ਤਪਸ਼ ਨਮੀ, ਮਿੱਤਰ ਜੀਵਾਂ ਅਤੇ ਮਿੱਟੀ ਦੀ ਗੁਣਵੱਤਾ ਨੂੰ ਨੁਕਸਾਨ ਪਹੁੰਚਾਉਂਦੀ ਹੈ। ਲੋੜੀਂਦੇ ਤੱਤਾਂ ਨੂੰ ਫ਼ਸਲ ਨੇ ਧਰਤੀ, ਹਵਾ ਜਾਂ ਧੁੱਪ ਵਿਚੋਂ ਲੈਣਾ ਹੁੰਦਾ ਹੈ। ਧਰਤੀ ਵਿਚ ਹੁਣ ਬਹੁਤਾ ਕੁਝ ਨਹੀਂ ਬਚਿਆ, ਹਵਾ ਵੀ ਦੂਸ਼ਿਤ ਹੈ। ਕਿਸੇ ਵੀ ਵਸਤੂ ਦੇ ਸੜਨ ਵੇਲੇ ਆਕਸੀਜਨ ਦੀ ਵਰਤੋਂ ਹੁੰਦੀ ਹੈ। ਲਾਂਬੂਆਂ ਨਾਲ ਹਵਾ ਵਿਚ ਆਕਸੀਜਨ ਘਟਦੀ ਹੈ। ਸਜੀਵ ਸ਼੍ਰੇਣੀਆਂ 'ਤੇ ਬੜਾ ਮਾਰੂ ਅਸਰ ਪੈਂਦਾ ਹੈ। ਸਾਹ ਲੈਣਾ ਔਖ਼ਾ, ਕੰਮਕਾਜੀ ਸਮਰੱਥਾ 'ਤੇ ਭੈੜਾ ਅਸਰ ਪੈਂਦਾ ਹੈ। ਸੜੀ ਹੋਈ ਧਰਤੀ ਵੱਧ ਪਾਣੀ ਮੰਗਦੀ ਹੈ ਜਿਹੜਾ ਪਹਿਲਾਂ ਹੀ ਥੋੜ੍ਹਾ ਹੈ।
ਵੱਖ-ਵੱਖ ਫ਼ਸਲਾਂ ਦੀ ਪਾਣੀ ਖਪਤ ਨੂੰ ਵੇਖੀਏ ਤਾਂ ਇਕ ਏਕੜ ਝੋਨੇ ਦੀ ਕਾਸ਼ਤ ਲਈ 750 ਤੋਂ 2500 ਮਿ.ਲੀ. ਉਚਾਈ ਤੱਕ ਪਾਣੀ ਦੀ ਲੋੜ ਪੈਂਦੀ ਹੈ। ਇਕ ਕਿੱਲੋ ਅਗੇਤਾ ਝੋਨਾ ਪੈਦਾ ਕਰਨ ਲਈ 4500 ਲੀਟਰ ਪਾਣੀ, ਔਸਤਨ 25 ਕੁਇੰਟਲ ਝੋਨੇ ਲਈ 1,12,50,000 ਲੀਟਰ ਪਾਣੀ ਦੀ ਖਪਤ ਹੋ ਜਾਂਦੀ ਹੈ। ਚਾਵਲ ਸਾਡੀ ਖ਼ੁਰਾਕ ਨਹੀਂ। ਜੇ ਪਾਣੀ ਦੀ ਕੀਮਤ ਇਕ ਰੁਪਏ ਲੀਟਰ ਵੀ ਮੰਨ ਲਈਏ ਤਾਂ 1960 ਤੋਂ ਲੈ ਕੇ ਹੁਣ ਤੱਕ ਅਸੀਂ ਕਿੰਨੀ ਰਕਮ ਦਾ ਪਾਣੀ ਚਾਵਲ ਦੇ ਰੂਪ ਵਿਚ ਅਸੀਂ ਬਰਾਮਦ ਕਰ ਦਿੱਤਾ ਹੈ ।
ਅਸੀਂ ਸਾਰੇ ਪੰਜਾਬ ਨੂੰ ਮਸਨੂਈ ਝੀਲ ਵਿਚ ਬਦਲ ਕੇ ਹੁੰਮਸੀ ਵਾਤਾਵਾਰਨ ਪੈਦਾ ਕਰ ਦਿੰਦੇ ਹਾਂ ਜੋ ਵਰਖਾ ਦੀ ਆਮਦ ਨੂੰ ਗੜਬੜਾ ਦਿੰਦਾ ਹੈ, ਜੋ ਜਾਂ ਤਾਂ ਪੈਂਦੀ ਨਹੀਂ ਜਾਂ ਫਿਰ ਹੇਠਲੀ ਉੱਤੇ ਲਿਆ ਦਿੰਦੀ ਹੈ। ਪਾਣੀ ਭਾਫ਼ ਬਣ ਕੇ ਉੱਡਦਾ ਹੈ ਜਿਸ ਨਾਲ ਹੁੰਮਸ ਪੈਦਾ ਹੁੰਦੀ ਹੈ। ਸਾਡੇ ਸਰੀਰ ਦਾ ਤਾਪਮਾਨ ਹਮੇਸ਼ਾ 37 ਡਿਗਰੀ ਸੈਲਸੀਅਸ ਹੁੰਦਾ ਹੈ। ਇਸ ਤਾਪਮਾਨ ਉੱਤੇ ਹੀ ਸਾਰੇ ਅੰਗ ਸਹੀ ਕਾਰਜ ਕਰਦੇ ਹਨ। ਜੇ ਨਮ-ਤਾਪਮਾਨ ਵਧਦਾ ਹੈ ਤਾਂ ਸਰੀਰ ਸਾਵਾਂ ਨਹੀਂ ਰਹਿੰਦਾ। ਹੁੰਮਸ ਕਾਰਨ ਕੀੜੇ-ਮਕੌੜਿਆਂ ਦੀ ਭਰਮਾਰ ਹੋ ਜਾਂਦੀ ਹੈ। ਦੁਸ਼ਮਣ ਕੀੜੇ ਪਨਪਦੇ ਹਨ, ਮਿੱਤਰ ਕੀੜੇ ਸੁਸਤੀ ਅਖ਼ਤਿਆਰ ਕਰ ਜਾਂਦੇ ਹਨ। ਹੁੰਮਸ ਸਜੀਵ ਵਸਤੂਆਂ ਨੂੰ ਤਾਂ ਨੁਕਸਾਨ ਪਹੁੰਚਾਉਂਦੀ ਹੀ ਹੈ ਉਲਟਾ ਚੰਗੀ ਭਲੀ ਮੌਨਸੂਨ ਨੂੰ ਵੀ ਕੁਰਾਹੇ ਪਾ ਦਿੰਦੀ ਹੈ। ਮੌਨਸੂਨ ਲੇਟ ਹੋਣ ਨੂੰ, ਪੰਜਾਬ ਵਿਚ, ਜਿਸ ਸੋਕੇ ਦਾ ਨਾਂਅ ਦਿੱਤਾ ਜਾਂਦਾ ਹੈ, ਦਰ ਹਕੀਕਤ; ਇਹ ਕੁਦਰਤੀ ਵਰਤਾਰਾ ਨਹੀਂ ਸਿਰਫ਼ ਝੋਨੇ ਦੀ ਫ਼ਸਲ ਦਾ ਸੋਕੇ ਦੀ ਮਾਰ ਹੇਠਾਂ ਆਉਣਾ ਹੈ ਜੋ ਪੰਜਾਬ ਵਿਚ ਝੋਨੇ ਦੀ ਖੇਤੀ 'ਤੇ ਹੀ ਸਵਾਲੀਆ ਨਿਸ਼ਾਨ ਲਗਾਉਦਾ ਹੈ। ਅਰਥਾਤ; ਵਰਤਾਰਾ ਕੁਦਰਤੀ ਨਹੀਂ, ਫ਼ਸਲ ਗ਼ੈਰ-ਕੁਦਰਤੀ ਹੈ।
ਤਿੰਨ ਦਹਾਕੇ ਪਹਿਲਾਂ ਡਾ. ਐਸ.ਐਸ. ਜੌਹਲ ਦੀ ਖੇਤੀਬਾੜੀ ਵੰਨ-ਸੁਵਨੰਤਾ ਬਾਰੇ ਰਿਪੋਰਟ ਨੇ ਝੋਨੇ ਉੱਪਰ ਸਵਾਲੀਆ ਨਿਸ਼ਾਨ ਲਾ ਦਿੱਤਾ ਸੀ। ਝੋਨੇ ਕਾਰਨ ਜਲ ਸੰਕਟ; ਪੰਜਾਬ ਫਾਰਮਰਜ਼ ਕਮਿਸ਼ਨ ਨੇ 2007 ਵਿਚ ਹੀ ਚਿਤਾਵਨੀ ਦੇ ਦਿੱਤੀ ਸੀ। ਹੁਣ ਜਲ ਮਾਹਰ ਸ੍ਰੀ ਏ.ਐਸ. ਮੁਗਲਾਨੀ ਦੀ ਰਿਪੋਰਟ, ਸਿੰਚਾਈ ਲਈ ਧਰਤੀ ਹੇਠੋਂ 73 ਫ਼ੀਸਦੀ ਪਾਣੀ ਕੱਢਿਆ ਜਾ ਚੁੱਕਾ ਹੈ ਜਿਸ ਕਾਰਨ ਜਲ ਤੱਗੀਆਂ 70 ਮੀਟਰ ਹੇਠਾਂ ਚਲੀਆਂ ਗਈਆਂ ਹਨ। ਇੰਝ ਧਰਤੀ ਹੇਠ ਕੈਪਟੀ-ਖਲਾਅ ਉਪਰੰਤ ਭਵਿੱਖ ਵਿਚ ਲੂਣਾ ਪਾਣੀ ਇਨ੍ਹਾਂ ਖਾਲੀ ਤੱਗੀਆਂ ਵਿਚ ਭਰ ਸਕਦਾ ਹੈ ਅਤੇ ਭੁਚਾਲਾਂ ਵਰਗੀਆਂ ਅਲਾਮਤਾਂ ਦਾ ਵੀ ਸਾਹਮਣਾ ਕਰਨਾ ਪੈ ਸਕਦਾ ਹੈ। ਜੇ ਅਸੀਂ ਧਰਤੀ ਹੇਠਲੇ 30 ਫ਼ੀਸਦੀ ਪਾਣੀ ਵਰਤੀਏ ਤਦ 100 ਫ਼ੀਸਦੀ ਮੁੜ ਭਰਪਾਈ ਦੀ ਲੋੜ ਹੈ। 40 ਫ਼ੀਸਦੀ ਵਰਤੋਂ ਖ਼ਤਰੇ ਦੀ ਨਿਸ਼ਾਨੀ, ਵਰਤੋਂ 70 ਫ਼ੀਸਦੀ ਹੋ ਜਾਵੇ ਤਾਂ ਭਿਆਨਕ ਹਾਲਤ। ਪੰਜਾਬ 146 ਫ਼ੀਸਦੀ ਪਾਣੀ ਦੀ ਵਰਤੋਂ ਕਰਦਾ ਹੈ।
ਪੰਜਾਬ ਦੇ ਕਰੀਬ 14 ਲੱਖ ਟਿਊਬਵੈੱਲ, ਛੋਟੇ-ਵੱਡੇ ਘਰੇਲੂ ਅਤੇ ਉਦਯੋਗੀ ਬੋਰ ਦਿਨ-ਰਾਤ ਧਰਤੀ ਹੇਠੋਂ ਪਾਣੀ ਉਗਲੱਛ ਰਹੇ ਹਨ। ਝੋਨੇ ਵੇਲੇ ਟਿਊਬਵੈੱਲ ਜ਼ਿਆਦਾ ਚਲਦੇ ਹਨ। ਸਿਰਫ਼ ਚਾਵਲਾਂ ਲਈ 129 ਘਣ ਕਿੱਲੋਮੀਟਰ ਪਾਣੀ ਧਰਤੀ ਹੇਠੋਂ ਖਿੱਚ ਚੁੱਕੇ ਹਾਂ। ਭਾਖੜਾ ਝੀਲ ਦੀ ਜਲ ਸੰਗ੍ਰਹਿ 9.4 ਘਣ ਕਿੱਲੋਮੀਟਰ ਹੈ ਅਰਥਾਤ ਅਸੀਂ ਭਾਖੜੇ ਵਰਗੀਆਂ 13 ਮਸਨੂਈ ਝੀਲਾਂ ਦਾ ਪਾਣੀ ਹੁਣ ਤੱਕ ਸਿਰਫ਼ ਝੋਨੇ ਲਈ ਵਰਤ ਚੁੱਕੇ ਹਾਂ। ਭਾਖੜਾ ਝੀਲ ਨਾਲ ਇਕੋ ਵਾਰ 54 ਲੱਖ ਹੈਕਟੇਅਰ ਰਕਬੇ ਵਿਚ 16 ਫ਼ੁੱਟ ਉੱਚਾ ਪਾਣੀ ਖ਼ੜਾਇਆ ਜਾ ਸਕਦਾ ਹੈ। ਅੰਦਾਜ਼ਾ ਲਗਾਓ ਕਿ ਜੇ ਇਸ ਪਾਣੀ ਦੀ ਮਿਕਦਾਰ 13 ਗੁਣਾ ਹੋਵੇ ਤਾਂ ਕਿੰਨਾ ਪਾਣੀ ਹੁਣ ਤੱਕ ਅਸੀਂ ਵਰਤ-ਗੁਆ ਚੁੱਕੇ ਹਾਂ?
ਪੰਜਾਬ ਦੇ ਚਾਰ ਥਰਮਲ ਪਲਾਂਟਾਂ ਦੀ ਬਿਜਲੀ ਤਾਂ ਡੂੰਘੇ ਟਿਊਬਵੈੱਲ (ਜਿਹੜੇ ਹੋਰ ਡੂੰਘੇ ਕਰੀ ਜਾਣ ਨਾਲ ਪੰਜਾਬ ਦਾ 16 ਲੱਖ਼ ਕਰੋੜ ਰੁਪਇਆ ਖਾ ਚੁੱਕੇ ਹਨ) ਹੀ ਨਿਗਲੀ ਜਾਂਦੇ ਹਨ। ਇਕ ਅੰਦਾਜ਼ੇ ਅਨੁਸਾਰ ਹਰ ਸਾਲ 1150 ਕਰੋੜ ਯੂਨਿਟ ਬਿਜਲੀ ਸਿਰਫ਼ ਝੋਨਾ ਹੀ ਖਾ ਜਾਂਦਾ ਹੈ। ਇਕ ਯੂਨਿਟ ਦੀ ਪੈਦਾਵਾਰੀ ਕੀਮਤ ਘੱਟੋ ਘੱਟ 10 ਰੁਪਏ ਪੈਂਦੀ ਹੈ। ਦੱਸੋ; ਕਿੰਨੇ ਦੀ ਬਿਜਲੀ ਫੂਕ ਬਹਿੰਦੇ ਹਾਂ, ਅਸੀਂ? ਖੇਤਾਂ ਦੀ ਮੁਫ਼ਤ ਬਿਜਲੀ ਜਿਸ ਦਾ ਕਰੀਬ 75 ਫ਼ੀਸਦੀ ਹਿੱਸਾ ਝੋਨਾ ਸੀਜ਼ਨ ਵੇਲੇ ਵਰਤਿਆ ਜਾਂਦਾ ਹੈ, ਦੀ ਸਬਸਿਡੀ ਦੀ ਕੀਮਤ 5,800 ਕਰੋੜ ਰੁਪਏ ਪ੍ਰਤੀ ਸਾਲ ਬਣਦੀ ਹੈ। ਪੰਜਾਬ ਦੇ ਚਾਰ ਥਰਮਲ ਪਲਾਂਟ 4 ਕਰੋੜ 80 ਲੱਖ਼ ਟਨ ਕੋਲੇ ਦੀ ਖ਼ਪਤ ਕਰਦੇ ਹਨ, ਜਿਸ ਦਾ ਚੌਥਾ ਹਿੱਸਾ ਕਰੀਬ ਇਕ ਕਰੋੜ ਟਨ ਹੈਵੀ ਮੈਟਲ ਅਤੇ ਸੁਆਹ ਪੰਜਾਬ ਦੀ ਧਰਤੀ ਜਾਂ ਖਲਾਅ ਵਿਚ ਹਰ ਸਾਲ ਛੱਡਦੇ ਹਾਂ। ਹੁਣ ਹਿਸਾਬ ਲਗਾਓ ਕਿ ਝੋਨਾ ਸਾਡੀ ਕਿੰਨੀ ਜਲ ਸੰਪਤੀ, ਬਿਜਲੀ, ਵਾਤਾਵਾਰਨ ਅਤੇ ਸਿਹਤ ਨਿਗਲ ਗਿਆ? ਫਿਰ ਹਾਈਬ੍ਰਿਡ ਬੀਜ, ਖਾਦਾਂ, ਦਵਾਈਆਂ ਕਿੰਨੀ ਰਕਮ ਦੀਆਂ ਬਣੀਆਂ? ਸਾਡੇ ਪਾਣੀ ਅਤੇ ਸਾਡੀ ਮੁਸ਼ੱਕਤ ਨੂੰ ਝੋਨੇ ਦੇ ਰੂਪ ਵਿਚ ਅਸਲ ਵਿਚ ਕੌਣ ਲੁੱਟ ਰਿਹਾ ਹੈ? ਬੰਪਰ ਕਰਾਪ ਦੀ ਧੁੱਸ, ਹਾਈਬ੍ਰਿਡ ਬੀਜਾਂ, ਖਾਦਾਂ-ਦਵਾਈਆਂ, ਮਸ਼ੀਨਰੀ ਦੀ ਅੰਨ੍ਹੀ ਦੌੜ ਕਰਜ਼ੇ, ਬਿਮਾਰੀਆਂ ਜਾਂ ਰੱਸੇ ਦੀ ਬਜਾਏ ਕੀ ਦੇ ਰਹੀ ਹੈ? ਭਲਾ, ਅਸੀਂ ਕਿਸ ਲਈ ਮਿਹਨਤ ਕਰ ਜਾਂ ਕਮਾ ਰਹੇ ਹਾਂ? ਤੁਹਾਡੀ ਕਮਾਈ ਨੂੰ ਲੁਕਵੇਂ ਰੂਪ ਵਿਚ, ਕੌਣ ਹੜੱਪ ਰਿਹਾ? ਸਾਡੇ ਗੁਦਾਮ ਪਹਿਲਾਂ ਹੀ ਭਰੇ ਪਏ ਹਨ। ਮੁਲਕ ਦੇ ਵੱਖ-ਵੱਖ ਖਿੱਤਿਆਂ ਵਿਚ ਗਰੀਨ ਬੈਲਟਾਂ ਜਾਂ ਝੋਨਾ ਖੇਤਰ ਉੱਭਰ ਰਹੇ ਹਨ। ਮੰਡੀਆਂ ਅਤੇ ਗੁਦਾਮ ਤੁਹਾਡੀ ਫ਼ਸਲ ਨਹੀਂ ਝੱਲ ਰਹੇ, ਹਰ ਸਾਲ ਕਰੋੜਾਂ ਟਨ ਅਨਾਜ ਸੜ ਰਿਹਾ ਹੈ।
ਕਿਸਾਨ ਮਜਬੂਰੀ ਵਿਚ ਝੋਨਾ ਬੀਜਦਾ ਹੈ। ਕੀ ਕਰੇ ਉਹ? ਦਰ-ਹਕੀਕਤ; ਸਿਸਟਮ ਅਤੇ ਸਰਕਾਰ ਮੁੱਖ਼ ਦੋਸ਼ੀ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਜਿੰਨੇ ਵੀ ਉਪਦਾਨ, ਖਾਦਾਂ, ਪਾਣੀ, ਬਿਜਲੀ ਜਾਂ ਕਿਸੇ ਹੋਰ ਰੂਪ ਵਿਚ, ਕਿਸਾਨ ਨੂੰ ਦਿੰਦੀ ਹੈ ਉਹ ਬਦਲਵੇਂ ਸਾਜ਼ਗਾਰ ਪ੍ਰਬੰਧਾਂ ਤੱਕ ਨਕਦੀ ਜਾਂ ਰੁਜ਼ਗਾਰ ਰੂਪ ਵਿਚ ਦੇ ਕੇ ਝੋਨਾ ਰੁਕਵਾਏ। ਜੇ ਕੁਝ ਸਮੇਂ ਲਈ ਖੇਤ ਵਿਹਲੇ ਵੀ ਰੱਖਣੇ ਪੈਣ ਤਾਂ ਵੀ ਉਪਦਾਨੀ ਰਕਮ ਦਾ ਵੱਡਾ ਹਿੱਸਾ ਸਰਕਾਰ ਨੂੰ ਬਚ ਜਾਵੇਗਾ। ਤੇਲ, ਮਸ਼ੀਨਰੀ, ਵਾਤਾਵਾਰਨ ਤਾਂ ਬਚੇਗਾ ਹੀ ਸਗੋਂ ਮੰਡੀਆਂ, ਢੋਆ-ਢੁਆਈ ਅਤੇ ਗੁਦਾਮਾਂ ਦੇ ਖ਼ਰਚੇ ਵੀ ਬੋਨਸ ਰੂਪ ਵਿਚ ਬਚਣਗੇ। ਫਿਰ ਬਦਲਵੀੇਂ ਫ਼ਸਲ, ਢੁਕਵੇਂ ਹੱਲ ਜਾਂ ਤੌਰ-ਤਰੀਕੇ ਲੱਭੇ ਜਾਣ।
ਸਾਡੇ ਕੋਲ ਮਾਹਰ ਕਿਸਾਨਾਂ ਅਤੇ ਸਿਆਣੇ ਬੰਦਿਆਂ ਦੀ ਕਮੀ ਨਹੀਂ, ਬੱਸ ਦ੍ਰਿੜ੍ਹ ਇੱਛਾ ਸ਼ਕਤੀ ਦੀ ਲੋੜ ਹੈ। ਪੰਜਾਬ ਭਿਆਨਕ ਜਲ ਸੰਕਟ, ਮਿੱਟੀ ਗੁਣਵੱਤਾ ਸੰਕਟ ਅਤੇ ਕਿਸਾਨੀ ਸੰਕਟ ਵੱਲ ਵਧ ਰਿਹਾ ਹੈ। ਜੇ ਅਸੀਂ ਨਾ ਸੰਭਲੇ ਤਾਂ ਪਾਣੀ ਦੇ ਸ਼ੁੱਧ ਘੁੱਟ ਅਤੇ ਪੇਟ ਪੂਰਤੀ ਲਈ ਪੰਜਾਬ ਵਿਚੋਂ ਵੱਡੇ ਪੱਧਰ ਉੱਤੇ ਹਿਜਰਤ ਹੋਵੇਗੀ। ਮੁੱਕਦੀ ਗੱਲ; ਤੁਰੰਤ-ਪੈਰੀਂ ਸੰਵਾਦ ਰਚਾਉਣ ਦੀ ਲੋੜ ਹੈ ਕਿ ਕਿਤੇ ਝੋਨਾ ਪੰਜਾਬ ਦਾ ਇਕ ਹੋਰ ਸੰਤਾਪ ਨਾ ਬਣ ਜਾਵੇ।


-ਮੋ: 94634 39075

ਖ਼ਬਰ ਸ਼ੇਅਰ ਕਰੋ

 

ਪੁਲਿਸ ਵਿਚ ਭ੍ਰਿਸ਼ਟਾਚਾਰ 'ਤੇ ਕਾਬੂ ਕਿਵੇਂ ਪਾਇਆ ਜਾਵੇ?

ਕਿਸੇ ਵੀ ਜ਼ਿਲ੍ਹੇ, ਸੂਬੇ ਜਾਂ ਦੇਸ਼ 'ਚ ਅਮਨ-ਸ਼ਾਂਤੀ ਬਣਾਈ ਰੱਖਣ 'ਚ ਸਥਾਨਕ ਪੁਲਿਸ ਦੀ ਵੱਡੀ ਭੂਮਿਕਾ ਹੁੰਦੀ ਹੈ। ਪੁਲਿਸ ਵਿਭਾਗ ਉਸ ਅੜੀਅਲ ਘੋੜੇ ਵਰਗਾ ਹੈ, ਜਿਸ ਨੂੰ ਜੇਕਰ ਅਨੁਸ਼ਾਸਨ ਵਿਚ ਰੱਖਿਆ ਜਾਵੇ ਤਾਂ ਕਿਸੇ ਵੀ ਸੂਬੇ 'ਚੋਂ ਭ੍ਰਿਸ਼ਟਾਚਾਰ ਖ਼ਤਮ ਕੀਤਾ ਜਾ ਸਕਦਾ ਹੈ ...

ਪੂਰੀ ਖ਼ਬਰ »

ਕੇਵਲ ਸਰਕਾਰੀ ਨੀਤੀਆਂ ਹੀ ਖੁਦਕੁਸ਼ੀਆਂ ਦਾ ਕਾਰਨ ਨਹੀਂ

ਪਿਛਲੇ ਲੰਮੇ ਸਮੇਂ ਤੋਂ ਪੰਜਾਬ 'ਚ ਕਿਸਾਨਾਂ-ਮਜ਼ਦੂਰਾਂ ਦੀਆਂ ਖ਼ੁਦਕੁਸ਼ੀਆਂ ਦਾ ਦੁਖਾਂਤਕ ਰੁਝਾਨ ਜਾਰੀ ਹੈ। ਸ਼ਾਇਦ ਹੀ ਕੋਈ ਭਾਗਾਂ ਭਰਿਆ ਦਿਨ ਹੋਵੇ, ਜਿਸ ਦਿਨ ਨੌਜਵਾਨ, ਅਧਖੜ ਜਾਂ ਬਜ਼ੁਰਗ ਕਿਸਾਨ ਤੇ ਖੇਤੀ ਮਜ਼ਦੂਰ ਦੀ ਖ਼ੁਦਕੁਸ਼ੀ ਦੀ ਖ਼ਬਰ ਦੇਖਣ-ਸੁਣਨ ਨੂੰ ਨਹੀਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX