ਤਾਜਾ ਖ਼ਬਰਾਂ


ਕੇਂਦਰੀ ਮੰਤਰੀ ਪਿਊਸ਼ ਗੋਇਲ ਵਲੋਂ ਰੂਰਲ ਡਿਵੈਲਪਮੈਂਟ ਫੰਡ ਦਾ 1760 ਕਰੋੜ ਰੁਪਏ ਬਕਾਇਆ ਰਾਸ਼ੀ ਜਾਰੀ ਕਰਨ ਦੇ ਦਿੱਤੇ ਨਿਰਦੇਸ਼-ਭਗਵੰਤ ਮਾਨ
. . .  1 minute ago
ਨਵੀਂ ਦਿੱਲੀ, 8 ਅਗਸਤ - ਕੇਂਦਰੀ ਮੰਤਰੀ ਪਿਊਸ਼ ਗੋਇਲ ਨਾਲ ਮੁਲਾਕਾਤ ਕਰਨ ਉਪਰੰਤ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਦੀ ਪਿਛਲੀ ਸਰਕਾਰ ਦੀ ਅਣਗਹਿਲੀ ਕਾਰਨ ਜੋ ਰੂਰਲ...
ਚੰਡੀਗੜ੍ਹ :ਪੰਜਾਬ ਕੈਬਨਿਟ ਦੀ ਮੀਟਿੰਗ 11 ਅਗਸਤ ਨੂੰ ਹੋਵੇਗੀ , ਪੰਜਾਬ ਦੇ ਅਹਿਮ ਮੁੱਦਿਆ 'ਤੇ ਹੋ ਸਕਦੀ ਹੈ ਚਰਚਾ
. . .  9 minutes ago
ਸਪੀਕਰ ਸੰਧਵਾਂ ਤੇ ਖੇਤੀ ਮੰਤਰੀ ਧਾਲੀਵਾਲ ਵਲੋਂ ਖੇਤੀ ਵਿਰਾਸਤ ਮਿਸ਼ਨ ਤੇ ਕੇ.ਕੇ. ਬਿਰਲਾ ਸੋਸਾਇਟੀ ਦਾ 'ਪ੍ਰਾਜੈਕਟ ਭੂਮੀ' ਲਾਂਚ
. . .  50 minutes ago
ਪਟਿਆਲਾ, 8 ਅਗਸਤ- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਖੇਤੀ ਵਿਰਾਸਤ ਮਿਸ਼ਨ ਅਤੇ ਕੇ.ਕੇ. ਬਿਰਲਾ ...
ਰਾਸ਼ਟਰਮੰਡਲ ਖੇਡਾਂ: ਸ਼ਟਲਰ ਲਕਸ਼ਯ ਸੇਨ ਨੇ ਪੁਰਸ਼ ਸਿੰਗਲਜ਼ ਵਿਚ ਸੋਨ ਤਗ਼ਮਾ ਜਿੱਤਿਆ, ਮਲੇਸ਼ੀਆ ਦੇ ਯੋਂਗ ਨੂੰ ਹਰਾਇਆ
. . .  54 minutes ago
ਰਾਸ਼ਟਰਮੰਡਲ ਖੇਡਾਂ: ਗਿਆਨਸੇਕਰਨ ਸਾਥੀਆਨ ਨੇ ਟੇਬਲ ਟੈਨਿਸ ਵਿਚ ਕਾਂਸੀ ਦਾ ਤਗਮਾ ਜਿੱਤਿਆ
. . .  58 minutes ago
ਸੁਖਬੀਰ ਸਿੰਘ ਬਾਦਲ ਨੇ ਇਕ ਮੁਕੱਦਮੇ ਸੰਬੰਧੀ ਜ਼ੀਰਾ ਅਦਾਲਤ ਵਿਚ ਭੁਗਤੀ ਨਿੱਜੀ ਪੇਸ਼ੀ
. . .  about 1 hour ago
ਜ਼ੀਰਾ , 8 ਅਗਸਤ (ਪ੍ਰਤਾਪ ਸਿੰਘ ਹੀਰਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਜ਼ੀਰਾ ਦੀ ਮਾਣਯੋਗ ਅਦਾਲਤ ਵਿਚ ਨਿੱਜੀ ਤੌਰ ’ਤੇ ਪੇਸ਼ ਹੋ ...
ਲਖਬੀਰ ਕੌਰ ਭੁੱਲਰ ਨਗਰ ਕੌਂਸਲ ਪੱਟੀ ਦੇ ਪ੍ਰਧਾਨ ਚੁਣੇ ਗਏ
. . .  about 1 hour ago
ਪੱਟੀ ,8 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ) -ਨਗਰ ਕੌਂਸਲ ਪੱਟੀ ਦੀ ਪ੍ਰਧਾਨਗੀ ਦੀ ਚੋਣ ਵਿਚ ਲਖਬੀਰ ਕੌਰ ਭੁੱਲਰ ਪ੍ਰਧਾਨ ਚੁਣੇ ਗਏ ਜਦਕਿ ਬਲਕਾਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ...
ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਨਿੱਜੀ ਖ਼ਰਚੇ ’ਚੋਂ ਹਸਪਤਾਲ ’ਚ ਭੇਜੇ 200 ਗੱਦੇ
. . .  about 2 hours ago
ਫ਼ਰੀਦਕੋਟ, 8 ਅਗਸਤ (ਜਸਵੰਤ ਸਿੰਘ ਪੁਰਬਾ) - ਪਿਛਲੇ ਦਿਨੀਂ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਗੁਰੂ ਗੋਬਿੰਦ ਸਿੰਘ ਹਸਪਤਾਲ ਵਿਖੇ ਦੌਰਾ ਕਰਨ ਪਹੁੰਚੇ ਸਨ ਤੇ ਹਸਪਤਾਲ ਦੇ ਮਾੜੇ ਪ੍ਰਬੰਧਾਂ ਨੂੰ ਵੇਖ ਕੇ ਕਾਫ਼ੀ ਤੱਲਖੀ ’ਚ ਆ ਗਏ ਸਨ। ਹਸਪਤਾਲ ਦੇ ਚਮੜੀ ਵਿਭਾਗ ਦੇ ਵਾਰਡ ਵਿਚ ਬੈੱਡਾਂ ’ਤੇ ਵਿਛੇ ਗੱਦਿਆਂ...
ਪ੍ਰਧਾਨ ਮੰਤਰੀ ਨੇ ਸੋਨ ਤਗਮਾ ਜਿੱਤਣ 'ਤੇ ਪੀ.ਵੀ. ਸਿੰਧੂ ਨੂੰ ਦਿੱਤੀ ਮੁਬਾਰਕਬਾਦ
. . .  about 2 hours ago
ਨਵੀਂ ਦਿੱਲੀ, 8 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਮੰਡਲ ਖੇਡਾਂ 'ਚ ਸੋਨ ਤਗਮਾ ਜਿੱਤਣ 'ਤੇ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੂੰ ਮੁਬਾਰਕਬਾਦ ਦਿੱਤੀ...
ਸੂਬਿਆਂ ਦੇ ਹੱਕ ਖੋਹਣਾ ਚਾਹੁੰਦੀ ਹੈ ਕੇਂਦਰ ਸਰਕਾਰ - ਹਰਪਾਲ ਸਿੰਘ ਚੀਮਾ
. . .  about 2 hours ago
ਚੰਡੀਗੜ੍ਹ, 8 ਅਗਸਤ (ਸੁਰਿੰਦਰਪਾਲ) - ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਬਿਜਲੀ ਸੋਧ ਬਿੱਲ 'ਤੇ ਕਿਹਾ ਕਿ ਕੇਂਦਰ ਸਰਕਾਰ ਸੂਬਿਆਂ ਦੇ ਹੱਕ ਖੋਹਣਾ ਚਾਹੁੰਦੀ ਹੈ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ...
ਸਕੂਲੀ ਵੈਨ ਤੇ ਆਲਟੋ ਕਾਰ ਵਿਚਕਾਰ ਟੱਕਰ, ਗੰਭੀਰ ਜ਼ਖਮੀ ਬੱਚਿਆਂ ਨੂੰ ਲੁਧਿਆਣਾ ਕੀਤਾ ਗਿਆ ਰੈਫਰ
. . .  about 1 hour ago
ਦੋਰਾਹਾ, 8 ਅਗਸਤ (ਜਸਵੀਰ ਝੱਜ)- ਜੀ.ਟੀ. ਰੋਡ ਮੱਲੀਪੁਰ ਵਿਖੇ ਵਾਪਰੇ ਸੜਕ ਹਾਦਸੇ ਵਿਚ ਦੋਰਾਹਾ ਸਕੂਲ ਨਾਲ ਸੰਬੰਧਿਤ ਕਰੀਬ ਇਕ ਦਰਜਨ ਬੱਚੇ ਜਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਦੇ ਇਕ ਨਿੱਜੀ ਸਕੂਲ ਦੀ ਵੈਨ ਤੇ ਆਲਟੋ ਕਾਰ ਵਿਚਕਾਰ ਟੱਕਰ...
ਹਲਕਾ ਅਮਲੋਹ 'ਚ ਕਾਂਗਰਸ ਵਲੋਂ 10 ਅਗਸਤ ਨੂੰ ਕੱਢੀ ਜਾਵੇਗੀ ਤਿਰੰਗਾ ਯਾਤਰਾ - ਜਗਬੀਰ ਸਲਾਣਾ
. . .  about 3 hours ago
ਅਮਲੋਹ, 8 ਅਗਸਤ, (ਕੇਵਲ ਸਿੰਘ) - ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਸੱਦੇ ਉੱਪਰ ਹਲਕਾ ਅਮਲੋਹ ਵਿਚ ਕਾਕਾ ਰਣਦੀਪ ਸਿੰਘ ਨਾਭਾ ਸਾਬਕਾ ਕੈਬਨਿਟ ਮੰਤਰੀ ਦੀ ਅਗਵਾਈ 10 ਅਗਸਤ ਨੂੰ ਕੱਢੀ ਜਾਣ ਵਾਲੀ ਤਿਰੰਗਾ ਯਾਤਰਾ ਸੰਬੰਧੀ ਕਾਂਗਰਸ ਦਫ਼ਤਰ ਅਮਲੋਹ ਵਿਖੇ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ...
ਰਾਸ਼ਟਰਮੰਡਲ ਖੇਡਾਂ : ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ ਜਿੱਤਿਆ ਸੋਨ ਤਗਮਾ
. . .  about 3 hours ago
ਬਰਮਿੰਘਮ, 8 ਅਗਸਤ - ਰਾਸ਼ਟਰਮੰਡਲ ਖੇਡਾਂ 'ਚ ਭਾਰਤ ਦੀ ਬੈਡਮਿੰਟਨ ਖਿਡਾਰਨ ਪੀ.ਵੀ.ਸਿੰਧੂ ਨੇ ਬੈਡਮਿੰਟਨ 'ਚ ਦੇਸ਼ ਲਈ ਸੋਨ ਤਗਮਾ ਜਿੱਤਿਆ ਹੈ। ਫਾਈਨਲ 'ਚ ਕੈਨੇਡਾ ਦੀ ਮਿਸ਼ੇਲ ਲੀ ਨੂੰ 21-15, 21-13 ਨਾਲ ਹਰਾ ਕੇ ਪੀ.ਵੀ. ਸਿੰਧੂ ਨੇ ਸੋਨ...
ਉਮੀਦ ਹੈ, ਵਾਪਸ ਲੈ ਲਿਆ ਜਾਵੇਗਾ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  about 3 hours ago
ਚੰਡੀਗੜ੍ਹ, 8 ਅਗਸਤ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਚਾਰੇ ਪਾਸਿਓਂ ਬਿਜਲੀ ਸੋਧ ਬਿੱਲ 2022 ਦੇ ਵਿਰੋਧ ਨੂੰ ਦੇਖਦਿਆਂ ਕੇਂਦਰ ਸਰਕਾਰ ਨੇ ਇਸ ਬਿੱਲ ਨੂੰ ਪਾਰਲੀਮੈਂਟ ਸਟੈਂਡਿੰਗ ਕਮੇਟੀ ਕੋਲ ਭੇਜ ਦਿੱਤਾ ਹੈ।ਉਮੀਦ ਹੈ ਉੱਥੇ ਵੱਖ-ਵੱਖ...
ਰਾਘਵ ਚੱਢਾ ਵਲੋਂ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰ ਮਨਦੀਪ ਕੌਰ ਲਈ ਇਨਸਾਫ਼ ਦੀ ਮੰਗ
. . .  about 3 hours ago
ਨਵੀਂ ਦਿੱਲੀ, 8 ਅਗਸਤ - ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵਿਦੇਸ਼ ਮੰਤਰੀ ਐਸ.ਜੈਸ਼ੰਕਰ ਨਾਲ ਮੁਲਾਕਾਤ ਕਰ ਮਨਦੀਪ ਕੌਰ ਲਈ ਇਨਸਾਫ਼ ਦੀ ਮੰਗ ਕੀਤੀ ਹੈ। ਮਨਦੀਪ ਕੌਰ ਨੇ 3 ਅਗਸਤ ਨੂੰ ਘਰੇਲੂ ਹਿੰਸਾ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ...
ਆਲ ਇੰਡੀਆ ਬਾਰ ਐਸੋਸੀਏਸ਼ਨ ਵਲੋਂ ਕਪਿਲ ਸਿੱਬਲ ਦਾ ਬਿਆਨ ਅਪਮਾਨਜਨਕ ਕਰਾਰ
. . .  about 3 hours ago
ਨਵੀਂ ਦਿੱਲੀ, 8 ਅਗਸਤ - ਆਲ ਇੰਡੀਆ ਬਾਰ ਐਸੋਸੀਏਸ਼ਨ ਨੇ ਸਾਬਕਾ ਕੇਂਦਰੀ ਕਾਨੂੰਨ ਤੇ ਨਿਆਂ ਮੰਤਰੀ ਕਪਿਲ ਸਿੱਬਲ ਦੇ ਉਸ ਬਿਆਨ ਨੂੰ ਅਪਮਾਨਜਨਕ ਕਰਾਰ ਦਿੱਤਾ ਹੈ, ਜਿਸ ਵਿਚ ਕਪਿਲ ਸਿੱਬਲ ਨੇ ਕਿਹਾ ਹੈ ਕਿ ਉਹ ਭਾਰਤੀ ਨਿਆਂਪਾਲਿਕਾ ਤੋਂ ਉਮੀਦ ਗੁਆ...
'ਮੋਰਚਾ ਗੁਰੂ ਕਾ ਬਾਗ਼' ਦੇ ਸ਼ਤਾਬਦੀ ਸਮਾਗਮਾਂ 'ਚ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ, ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂ
. . .  about 4 hours ago
ਗੁਰੂ ਕਾ ਬਾਗ਼ (ਅੰਮ੍ਰਿਤਸਰ) - 8 ਅਗਸਤ (ਸ਼ਰਨਜੀਤ ਸਿੰਘ ਗਿੱਲ) 'ਮੋਰਚਾ ਗੁਰੂ ਕਾ ਬਾਗ਼' ਦੇ ਸ਼ਤਾਬਦੀ ਸਮਾਗਮਾਂ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ...
ਕੋਲਾ ਘੋਟਾਲੇ 'ਚ ਸਾਬਕਾ ਕੋਲਾ ਸਕੱਤਰ ਐੱਚ.ਸੀ. ਗੁਪਤਾ ਨੂੰ 3 ਸਾਲ ਦੀ ਸਜ਼ਾ
. . .  about 4 hours ago
ਨਵੀਂ ਦਿੱਲੀ, 8 ਅਗਸਤ - ਦਿੱਲੀ ਦੀ ਇਕ ਅਦਾਲਤ ਨੇ ਕੋਲਾ ਘੋਟਾਲੇ 'ਚ ਸਾਬਕਾ ਕੋਲਾ ਸਕੱਤਰ ਐੱਚ.ਸੀ. ਗੁਪਤਾ ਨੂੰ 3 ਸਾਲ ਦੀ ਸਜ਼ਾ ਸੁਣਾਈ...
ਸ਼ਿਵ ਸੈਨਾ ਸੰਸਦ ਮੈਂਬਰ ਸੰਜੇ ਰਾਊਤ ਨੂੰ ਭੇਜਿਆ 22 ਅਗਸਤ ਤੱਕ ਨਿਆਂਇਕ ਹਿਰਾਸਤ 'ਚ
. . .  about 4 hours ago
ਮੁੰਬਈ, 8 ਅਗਸਤ - ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੇ ਰਾਊਤ ਨੂੰ ਹਵਾਲਾ ਰਾਸ਼ੀ ਮਾਮਲੇ 'ਚ ਅਦਾਲਤ ਨੇ 22 ਅਗਸਤ ਤੱਕ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ...
ਰਾਜ ਸਭਾ ਦੀ ਕਾਰਵਾਈ 2.05 ਤੱਕ ਮੁਲਤਵੀ
. . .  about 4 hours ago
ਨਵੀਂ ਦਿੱਲੀ, 8 ਅਗਸਤ - ਉੱਪ-ਰਾਸ਼ਟਰਪਤੀ ਅਤੇ ਰਾਜ ਸਭਾ ਚੇਅਰਮੈਨ ਐਮ ਵੈਂਕਈਆ ਨਾਇਡੂ ਦੀ ਵਿਦਾਇਗੀ ਮੌਕੇ ਪ੍ਰਧਾਨ ਮੰਤਰੀ ਅਤੇ ਹੋਰ ਨੇਤਾਵਾਂ ਦੇ ਭਾਸ਼ਣਾਂ ਤੋਂ ਬਾਅਦ ਰਾਜ ਸਭਾ ਦੀ ਕਾਰਵਾਈ 2.05 ਤੱਕ ਮੁਲਤਵੀ ਕਰ ਦਿੱਤੀ...
ਡੀ.ਸੀ. ਦਫ਼ਤਰ ਬਠਿੰਡਾ ਅੱਗੇ ਗਰਜੇ ਖੇਤ ਮਜ਼ਦੂਰ
. . .  about 4 hours ago
ਬਠਿੰਡਾ, 8 ਅਗਸਤ (ਅੰਮਿ੍ਤਪਾਲ ਸਿੰਘ ਵਲਾਣ) - ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਨੇ ਮਜ਼ਦੂਰ ਮੰਗਾਂ ਨੂੰ ਲਾਗੂ ਕਰਵਾਉਣ ਲਈ ਅੱਜ ਡੀ.ਸੀ. ਦਫ਼ਤਰ ਬਠਿੰਡਾ ਅੱਗੇ ਧਰਨਾ ਮਾਰ ਕੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰ ਕੇ ਤਿੱਖੇ ਰੋਹ ਦਾ ਪ੍ਰਗਟਾਵਾ ਕੀਤਾ...
ਹਿਮਾਚਲ ਪ੍ਰਦੇਸ਼ : ਢਿਗਾਂ ਡਿੱਗਣ ਕਾਰਨ ਕੌਮੀ ਮਾਰਗ ਬੰਦ
. . .  about 5 hours ago
ਸ਼ਿਮਲਾ, 8 ਅਗਸਤ - ਹਿਮਾਚਲ ਪ੍ਰਦੇਸ਼ ਦੇ ਕਿੰਨੌਰ ਦੇ ਭਾਵਨਗਰ ਨੇੜੇ ਅਚਾਨਕ ਢਿਗਾਂ ਡਿੱਗਣ ਕਾਰਨ ਕੌਮੀ ਮਾਰ 45 ਬੰਦ ਹੋ ਗਿਆ ਹੈ। ਮਲਬੇ ਨੂੰ ਹਟਾਉਣ ਲਈ ਮਸ਼ੀਨਾਂ ਲਗਾਈਆਂ ਗਈਆਂ...।
ਤੇਲੰਗਾਨਾ : ਕਾਂਗਰਸ ਤੋਂ ਅਸਤੀਫ਼ਾ ਦੇਣ ਵਾਲੇ ਵਿਧਾਇਕ ਰਾਜਗੋਪਾਲ ਰੈੱਡੀ ਨੇ ਵਿਧਾਨ ਸਭਾ ਸਪੀਕਰ ਨੂੰ ਸੌਂਪਿਆ ਅਸਤੀਫ਼ਾ
. . .  about 5 hours ago
ਹੈਦਰਾਬਾਦ, 8 ਅਗਸਤ - ਕੋਮਾਟਿਰੈੱਡੀ ਰਾਜਗੋਪਾਲ ਰੈੱਡੀ ਨੇ ਵਿਧਾਇਕ ਵਜੋਂ ਆਪਣਾ ਅਸਤੀਫ਼ਾ ਵਿਧਾਨ ਸਭਾ ਸਪੀਕਰ ਨੂੰ ਸੌਂਪ ਦਿੱਤਾ ਹੈ। ਉਨ੍ਹਾਂ ਨੇ 3 ਅਗਸਤ ਨੂੰ ਕਾਂਗਰਸ ਅਤੇ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਘੋਸ਼ਣਾ ਕੀਤੀ...
ਦਿੱਲੀ 'ਚ ਡੇਂਗੂ ਦੇ ਕੁੱਲ ਮਾਮਲਿਆਂ ਦੀ ਗਿਣਤੀ ਹੋਈ 174 - ਦਿੱਲੀ ਨਗਰ ਨਿਗਮ
. . .  about 4 hours ago
ਨਵੀਂ ਦਿੱਲੀ, 8 ਅਗਸਤ - ਦਿੱਲੀ ਨਗਰ ਨਿਗਮ ਦਾ ਕਹਿਣਾ ਹੈ ਕਿ ਅਗਸਤ ਮਹੀਨੇ 'ਚ ਦਿੱਲੀ 'ਚ ਡੇਂਗੂ ਦੇ 5 ਮਾਮਲੇ ਸਾਹਮਣੇ ਆਏ ਹਨ ਤੇ ਕੁੱਲ ਮਾਮਲਿਆਂ ਦੀ ਗਿਣਤੀ 174 ਹੋ ਗਈ ਹੈ। ਇਸੇ ਤਰਾਂ ਇਸ ਸਾਲ ਦਿੱਲੀ 'ਚ...
ਰਾਜ ਸਭਾ ਚੇਅਰਮੈਨ ਐਮ ਵੈਂਕਈਆ ਨਾਇਡੂ ਦੀ ਵਿਦਾਇਗੀ ਮੌਕੇ ਬੋਲੇ ਮਲਿਕ ਅਰਜੁਨ ਖੜਗੇ
. . .  about 5 hours ago
ਨਵੀਂ ਦਿੱਲੀ, 8 ਅਗਸਤ - ਉੱਪ-ਰਾਸ਼ਟਰਪਤੀ ਅਤੇ ਰਾਜ ਸਭਾ ਚੇਅਰਮੈਨ ਐਮ ਵੈਂਕਈਆ ਨਾਇਡੂ ਦੀ ਵਿਦਾਇਗੀ 'ਤੇ ਰਾਜ ਸਭਾ 'ਚ ਬੋਲਦਿਆਂ ਵਿਰੋਧੀ ਧਿਰ ਦੇ ਨੇਤਾ ਮਲਿਕ ਅਰਜੁਨ ਖੜਗੇ ਨੇ ਕਿਹਾ ਕਿ ਅਸੀਂ ਵੱਖ-ਵੱਖ ਵਿਚਾਰਧਾਰਾ ਦੇ ਲੋਕ ਹੋ ਸਕਦੇ ਹਾਂ। ਮੈਨੂੰ ਤੁਹਾਡੇ ਨਾਲ ਕੁਝ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਜੇਠ ਸੰਮਤ 554
ਵਿਚਾਰ ਪ੍ਰਵਾਹ: ਸਾਡੀ ਬੇਲਾਗਤਾ ਕਾਰਨ ਭ੍ਰਿਸ਼ਟਾਚਾਰ ਦਾ ਰੁਝਾਨ ਜਾਰੀ ਰਹਿੰਦਾ ਹੈ। -ਬੈਸ ਮੇਅਰਸਨ

ਸੰਪਾਦਕੀ

ਬਿਜਲੀ ਚੋਰੀ ਦਾ ਗੰਭੀਰ ਮਾਮਲਾ

ਅਜੋਕੇ ਦੌਰ ਵਿਚ ਬਿਹਤਰ ਢੰਗ ਨਾਲ ਜ਼ਿੰਦਗੀ ਗੁਜ਼ਾਰਨ ਲਈ ਜਿਨ੍ਹਾਂ ਕੁਝ ਬੁਨਿਆਦੀ ਸਹੂਲਤਾਂ ਦੀ ਲੋੜ ਹੈ, ਉਨ੍ਹਾਂ ਵਿਚ ਬਿਜਲੀ ਵਿਸ਼ੇਸ਼ ਸਥਾਨ ਰੱਖਦੀ ਹੈ। ਜੇਕਰ ਕੁਝ ਘੰਟਿਆਂ ਤੱਕ ਵੀ ਬਿਜਲੀ ਦੀ ਸਪਲਾਈ ਰੁਕ ਜਾਂਦੀ ਹੈ ਤਾਂ ਦੇਸ਼ ਭਰ ਵਿਚ ਜੀਵਨ ਅਸਤ-ਵਿਅਸਤ ਹੋ ਕੇ ਰਹਿ ...

ਪੂਰੀ ਖ਼ਬਰ »

ਕਿਤੇ ਝੋਨਾ ਪੰਜਾਬ ਲਈ ਇਕ ਹੋਰ ਸੰਤਾਪ ਨਾ ਬਣ ਜਾਵੇ

ਖੇਤੀਬਾੜੀ ਦਾ ਅਸਲ ਅਰਥ ਬਹੁਮੰਤਵੀ ਫ਼ਸਲਾਂ ਦਾ ਉਤਪਾਦਨ ਹੈ। ਇਕੋ ਤਰ੍ਹਾਂ ਦੀ ਫ਼ਸਲ ਮਿੱਟੀ, ਪਾਣੀ ਅਤੇ ਵਾਤਾਵਾਰਨ ਲਈ ਨਾਂਹ-ਪੱਖ਼ੀ ਹੁੰਦੀ ਹੈ। ਝੋਨਾ ਵਰਖੇਈ ਅਤੇ ਸਿੱਲੇ ਇਲਾਕਿਆਂ ਦੀ ਫ਼ਸਲ ਹੈ, ਧਰਤੀ ਹੇਠਲੇ ਪਾਣੀ 'ਤੇ ਨਿਰਭਰ ਖੇਤਰਾਂ ਦੀ ਨਹੀਂ। ਪੰਜਾਬ ਵਰਗੇ ...

ਪੂਰੀ ਖ਼ਬਰ »

ਪੁਲਿਸ ਵਿਚ ਭ੍ਰਿਸ਼ਟਾਚਾਰ 'ਤੇ ਕਾਬੂ ਕਿਵੇਂ ਪਾਇਆ ਜਾਵੇ?

ਕਿਸੇ ਵੀ ਜ਼ਿਲ੍ਹੇ, ਸੂਬੇ ਜਾਂ ਦੇਸ਼ 'ਚ ਅਮਨ-ਸ਼ਾਂਤੀ ਬਣਾਈ ਰੱਖਣ 'ਚ ਸਥਾਨਕ ਪੁਲਿਸ ਦੀ ਵੱਡੀ ਭੂਮਿਕਾ ਹੁੰਦੀ ਹੈ। ਪੁਲਿਸ ਵਿਭਾਗ ਉਸ ਅੜੀਅਲ ਘੋੜੇ ਵਰਗਾ ਹੈ, ਜਿਸ ਨੂੰ ਜੇਕਰ ਅਨੁਸ਼ਾਸਨ ਵਿਚ ਰੱਖਿਆ ਜਾਵੇ ਤਾਂ ਕਿਸੇ ਵੀ ਸੂਬੇ 'ਚੋਂ ਭ੍ਰਿਸ਼ਟਾਚਾਰ ਖ਼ਤਮ ਕੀਤਾ ਜਾ ਸਕਦਾ ਹੈ ਅਤੇ ਸੂਬੇ ਦੇ ਸਰਬਪੱਖੀ ਵਿਕਾਸ 'ਚ ਵੀ ਇਹ ਵਿਭਾਗ ਅਹਿਮ ਭੂਮਿਕਾ ਨਿਭਾਅ ਸਕਦਾ ਹੈ। ਜੇਕਰ ਕਾਨੂੰਨ ਤੇ ਅਨੁਸ਼ਾਸਨ ਦੇ ਬੰਧਨਾਂ ਤੋਂ ਬਾਹਰ ਹੋ ਜਾਵੇ ਤਾਂ ਇਹ ਸਮਾਜ 'ਚ ਤਬਾਹੀ ਮਚਾ ਸਕਦਾ ਹੈ। ਚਾਹੇ ਇਹ ਮੰਨਿਆ ਜਾਂਦਾ ਹੈ ਕਿ ਪੰਜਾਬ ਪੁਲਿਸ 'ਚ ਭ੍ਰਿਸ਼ਟਾਚਾਰ ਬਹੁਤ ਡੂੰਘੀਆਂ ਜੜ੍ਹਾਂ ਜਮਾਈ ਬੈਠਾ ਹੈ, ਪਰ ਫਿਰ ਵੀ ਬਹੁਤ ਸਾਰੇ ਅਜਿਹੇ ਅਧਿਕਾਰੀ ਅਤੇ ਮੁਲਾਜ਼ਮ ਹਨ, ਜਿਨ੍ਹਾਂ ਨੂੰ ਇਹ ਹਾਲੇ ਤੱਕ ਪ੍ਰਭਾਵਿਤ ਨਹੀਂ ਕਰ ਸਕਿਆ। ਇਸ ਦੇ ਸਿੱਟੇ ਵਜੋਂ ਭਾਵੇਂ ਦੇਰ ਨਾਲ ਹੀ ਸਹੀ, ਕੁਝ ਲੋਕਾਂ ਨੂੰ ਪੁਲਿਸ ਵਿਭਾਗ 'ਚੋਂ ਇਨਸਾਫ਼ ਜ਼ਰੂਰ ਮਿਲ ਰਿਹਾ ਹੈ। ਪੰਜਾਬ ਦੇ ਲੋਕਾਂ ਵਲੋਂ ਪੰਜਾਬ 'ਚੋਂ ਭ੍ਰਿਸ਼ਟਾਚਰ ਖ਼ਤਮ ਕਰਨ ਦੀ ਵੱਡੀ ਉਮੀਦ ਨਾਲ ਆਮ ਆਦਮੀ ਪਾਰਟੀ ਨੂੰ ਜਿਤਾਇਆ ਗਿਆ ਹੈ। ਲੋਕਾਂ ਦੀ ਉਮੀਦ 'ਤੇ ਖ਼ਰਾ ਉਤਰਨ ਲਈ ਭਗਵੰਤ ਮਾਨ ਸਰਕਾਰ ਅੱਗੇ ਪੰਜਾਬ ਪੁਲਿਸ 'ਚੋਂ ਭ੍ਰਿਸ਼ਟਾਚਾਰ ਖ਼ਤਮ ਕਰਨਾ ਵੀ ਇਕ ਵੱਡੀ ਚੁਣੌਤੀ ਹੈ। ਵਿਭਾਗ ਦੀਆਂ ਜੜ੍ਹਾਂ ਤੱਕ ਫੈਲਿਆ ਨਜ਼ਰ ਆਉਣ ਵਾਲਾ ਭ੍ਰਿਸ਼ਟਾਚਾਰ ਕਿਤੇ ਨਾ ਕਿਤੇ ਉੱਪਰਲੇ ਪੱਧਰ ਦੇ ਅਧਿਕਾਰੀਆਂ ਤੋਂ ਸ਼ੁਰੂ ਹੁੰਦਾ ਹੈ। ਉਹ ਸੱਤਾਧਾਰੀ ਸਿਆਸੀ ਆਗੂਆਂ ਦੇ ਇਸ਼ਾਰੇ 'ਤੇ ਹੇਠਲੇ ਪੁਲਿਸ ਮੁਲਾਜ਼ਮਾਂ ਨੂੰ ਅਨੇਕਾਂ ਵਾਰ ਅਜਿਹੇ ਆਦੇਸ਼ ਦਿੰਦੇ ਹਨ, ਜਿਹੜੇ ਬਹੁਤੀ ਵਾਰੀ ਪੱਖਪਾਤੀ ਹੁੰਦੇ ਹਨ। ਇਸ ਨਾਲ ਵੀ ਭ੍ਰਿਸ਼ਟਾਚਾਰ ਵਧਦਾ ਹੈ ਅਤੇ ਪੀੜਤਾਂ ਨੂੰ ਵੀ ਇਨਸਾਫ਼ ਨਹੀਂ ਮਿਲਦਾ। ਭ੍ਰਿਸ਼ਟਾਚਾਰ ਦਾ ਦੂਜਾ ਕਾਰਨ ਪੁਲਿਸ ਕੋਲ ਜ਼ਰੂਰੀ ਫ਼ਰਜ਼ ਨਿਭਾਉਣ ਲਈ ਹੇਠਲੀ ਪੱਧਰ 'ਤੇ ਸਾਧਨਾਂ ਦੀ ਕਮੀ ਹੋਣਾ ਹੈ। ਅਜਿਹਾ ਪ੍ਰਤੀਤ ਹੁੰਦਾ ਹੈ ਕਿ ਬਹੁਤ ਸਾਰੇ ਉੱਚ ਅਧਿਕਾਰੀਆਂ ਨੂੰ ਜ਼ਮੀਨੀ ਪੱਧਰ 'ਤੇ ਪੁਲਿਸ ਦੀਆਂ ਕੰਮ ਹਾਲਤਾਂ ਦਾ ਪਤਾ ਹੀ ਨਹੀਂ ਹੈ। ਇਸ ਲਈ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਨ ਦੇ ਨਾਲ-ਨਾਲ ਉਨ੍ਹਾਂ 'ਤੇ ਅਮਲ ਲਈ ਲੋੜੀਂਦੇ ਖ਼ਰਚਿਆਂ ਦੀ ਪੂਰਤੀ ਦੇ ਠੋਸ ਸਰੋਤਾਂ ਬਾਰੇ ਵੀ ਜਾਣਕਾਰੀ ਹੋਣੀ ਚਾਹੀਦੀ ਹੈ। ਇਸ ਦੇ ਨਾਲ ਇਹ ਵੀ ਧਿਆਨ 'ਚ ਰੱਖਣ ਦੀ ਜ਼ਰੂਰਤ ਹੈ ਕਿ ਮੁਲਾਜ਼ਮ ਅਧਿਕਾਰੀਆਂ ਦੀਆਂ ਹਦਾਇਤਾਂ ਨੂੰ ਅਮਲ 'ਚ ਲਿਆਉਣ ਲਈ, ਉਨ੍ਹਾਂ 'ਤੇ ਹੋਣ ਵਾਲੇ ਖ਼ਰਚੇ ਦਾ ਪ੍ਰਬੰਧ ਆਮ ਲੋਕਾਂ ਤੋਂ ਪਿਆਰ ਨਾਲ ਜਾਂ ਦਬਾਅ ਬਣਾ ਕੇ ਤਾਂ ਨਹੀਂ ਕਰ ਰਹੇ?
ਇਕ ਹੋਰ ਸਮੱਸਿਆ ਇਹ ਹੈ ਕਿ ਸਰਕਾਰ ਵਲੋਂ ਮੁਲਾਜ਼ਮਾਂ ਦਾ ਮਨੋਬਲ ਵਧਾਉਣ ਅਤੇ ਉਨ੍ਹਾਂ ਦੀ ਭਲਾਈ ਨੂੰ ਸੋਚਦੇ ਹੋਏ ਬਹੁਤ ਸਾਰੇ ਮੁੱਖ ਸਿਪਾਹੀਆਂ ਨੂੰ ਨੌਕਰੀ ਦਾ ਇਕ ਨਿਰਧਾਰਿਤ ਸਮਾਂ ਪੂਰਾ ਹੋਣ 'ਤੇ ਏ.ਐਸ.ਆਈ. ਬਣਾ ਦਿੱਤਾ ਜਾਂਦਾ ਹੈ, ਜੋ ਹੋਣਾ ਵੀ ਚਾਹੀਦਾ ਹੈ। ਪਰ ਕਿਸੇ ਏ.ਐਸ.ਆਈ. ਨੂੰ ਉਸ ਦੀ ਕਾਬਲੀਅਤ ਦੇਖੇ ਬਿਨਾਂ ਤਫ਼ਤੀਸ਼ੀ ਅਫ਼ਸਰ ਲਗਾ ਦੇਣਾ ਵੀ ਭ੍ਰਿਸ਼ਟਾਚਾਰ ਵਧਣ ਦਾ ਵੱਡਾ ਕਾਰਨ ਹੈ। ਇਸ ਦੀ ਸ਼ੁਰੂਆਤ ਉਸ ਵੇਲੇ ਹੀ ਹੋ ਜਾਂਦੀ ਹੈ, ਜਦੋਂ ਤਫ਼ਤੀਸ਼ੀ ਪੁਲਿਸ ਮੁਲਾਜ਼ਮ ਵਲੋਂ ਕਿਸੇ ਵੀ ਮਾਮਲੇ ਦੀ ਕਾਰਵਾਈ ਦੇ ਦਸਤਾਵੇਜ਼ ਤਿਆਰ ਕਰਵਾਉਣੇ ਹੁੰਦੇ ਹਨ। ਕਿਉਂਕਿ ਸਾਰੇ ਹੀ ਸਰਕਾਰੀ ਵਿਭਾਗਾਂ 'ਚ ਕੰਪਿਊਟਰ ਨਾਲ ਤਿਆਰ ਕੀਤੇ ਦਸਤਾਵੇਜ਼ਾਂ ਦੀ ਮੰਗ ਅਤੇ ਜ਼ਰੂਰਤ ਹੈ। ਇਸ ਲਈ ਹਰ ਮੁਲਾਜ਼ਮ ਨੂੰ ਆਪਣੇ ਮਿਲੇ ਹੋਏ ਮਾਮਲੇ ਦੀ ਕਾਰਵਾਈ ਦੇ ਦਸਤਾਵੇਜ਼ਾਂ ਨੂੰ ਕੰਪਿਊਟਰ 'ਤੇ ਤਿਆਰ ਕਰਨਾ ਪੈਂਦਾ ਹੈ। ਇਸ ਲਈ ਮੁਲਾਜ਼ਮਾਂ ਨੂੰ ਖ਼ੁਦ ਕੰਪਿਊਟਰ ਚਲਾਉਣ ਦੀ ਜਾਣਕਾਰੀ ਹੋਣੀ ਬਹੁਤ ਜ਼ਰੂਰੀ ਹੈ। ਦੇਖਣ 'ਚ ਆਇਆ ਹੈ ਕਿ ਬਹੁਤੇ ਮੁਲਾਜ਼ਮਾਂ ਨੂੰ ਕੰਪਿਊਟਰ ਚਲਾਉਣ ਦੀ ਜਾਣਕਾਰੀ ਨਾ ਹੋਣ ਕਰਕੇ ਉਨ੍ਹਾਂ ਨੂੰ ਕਾਰਵਾਈ ਦੇ ਦਸਤਾਵੇਜ਼ ਸਾਥੀ ਮੁਲਾਜ਼ਮਾਂ ਦੇ ਸਹਾਰੇ, ਜਾਂ ਨਿੱਜੀ ਕੰਪਿਊਟਰ ਆਪ੍ਰੇਟਰਾਂ ਕੋਲੋਂ ਤਿਆਰ ਕਰਵਾਉਣੇ ਪੈਂਦੇ ਹਨ। ਮੁਲਾਜ਼ਮ ਦੱਸਦੇ ਹਨ ਕਿ ਉਨ੍ਹਾਂ ਵਲੋਂ ਇਕ ਚਲਾਣ ਤਿਆਰ ਕਰਵਾਉਣ ਲਈ ਹੀ ਘੱਟੋ-ਘੱਟ 300 ਰੁਪਏ ਤੋਂ ਲੈ ਕੇ ਕਈ ਵਾਰ 2 ਹਜ਼ਾਰ ਰੁਪਏ ਤੱਕ ਖ਼ਰਚ ਕਰਨੇ ਪੈਂਦੇ ਹਨ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਅਦਾਲਤ 'ਚ ਪੇਸ਼ ਕਰਨ ਲਈ ਮਾਮਲੇ ਦੇ ਚਲਾਨ ਤਿਆਰ ਕਰਵਾਉਣ ਲਈ ਕਈ ਵਾਰ ਵਕੀਲਾਂ ਦੀ ਸਹਾਇਤਾ ਵੀ ਲੈਣੀ ਪੈਂਦੀ ਹੈ ਅਤੇ ਉਨ੍ਹਾਂ ਨੂੰ ਵੀ ਫੀਸ ਦੇਣੀ ਪੈਂਦੀ ਹੈ। ਇਹ ਸਾਰੇ ਖ਼ਰਚੇ ਪੂਰੇ ਕਰਨ ਲਈ ਉਨ੍ਹਾਂ ਨੂੰ ਫਿਰ ਕੁਝ ਨਾ ਕੁਝ ਤਿਕੜਮ ਲਗਾਉਣੇ ਪੈਂਦੇ ਹਨ, ਜੋ ਭ੍ਰਿਸ਼ਟਾਚਾਰ ਦਾ ਵੱਡਾ ਕਾਰਨ ਬਣ ਜਾਂਦੇ ਹਨ। ਇਸ ਲਈ ਪੁਲਿਸ ਵਿਭਾਗ ਨੂੰ ਚਾਹੀਦਾ ਹੈ ਕਿ ਤਫ਼ਤੀਸ਼ੀ ਅਧਿਕਾਰੀ ਦੀ ਜ਼ਿੰਮੇਵਾਰੀ ਦੇਣ ਲੱਗਿਆਂ ਮੁਲਾਜ਼ਮ ਦੀ ਯੋਗਤਾ ਅਤੇ ਕਾਬਲੀਅਤ ਨੂੰ ਜ਼ਰੂਰ ਦੇਖਿਆ ਜਾਵੇ। ਜੇਕਰ ਹੋ ਸਕੇ ਤਾਂ ਤਫ਼ਤੀਸ਼ੀ ਅਜਿਹੇ ਮੁਲਾਜ਼ਮ ਨੂੰ ਲਗਾਇਆ ਜਾਵੇ, ਜਿਸ ਨੇ ਘੱਟੋ-ਘੱਟ ਕਾਨੂੰਨ ਦੀ ਪੜ੍ਹਾਈ ਕੀਤੀ ਹੋਵੇ ਅਤੇ ਕੰਪਿਊਟਰ ਦੀ ਪੂਰੀ ਜਾਣਕਾਰੀ ਰੱਖਦਾ ਹੋਵੇ। ਇਸ ਤਰ੍ਹਾਂ ਬਹੁਤੇ ਮਾਮਲੇ ਤਾਂ ਥਾਣਾ ਪੱਧਰ 'ਤੇ ਹੀ ਹੱਲ ਹੋ ਸਕਦੇ ਹਨ।
ਥਾਣਾ ਪੱਧਰ 'ਤੇ ਕੁਝ ਅਜਿਹੇ ਖ਼ਰਚੇ ਹਨ, ਜਿਨ੍ਹਾਂ ਨੂੰ ਪੂਰਾ ਕਰਨ ਲਈ ਸਰਕਾਰ ਵਲੋਂ ਫੰਡ ਨਿਰਧਾਰਿਤ ਕਰਨੇ ਚਾਹੀਦੇ ਹਨ ਅਤੇ ਮੁਲਾਜ਼ਮਾਂ ਨੂੰ ਇਨ੍ਹਾਂ ਖ਼ਰਚਿਆਂ ਦਾ ਭੁਗਤਾਨ ਵੀ ਥਾਣਾ ਪੱਧਰ 'ਤੇ ਹੀ ਤੁਰੰਤ ਹੋਣਾ ਚਾਹੀਦਾ ਹੈ। ਜਿਵੇਂ ਕਿ ਕਿਸੇ ਪੁਲਿਸ ਮੁਲਾਜ਼ਮ ਨੇ ਜੇਕਰ ਕੋਈ ਮੁਲਜ਼ਮ ਨੂੰ ਕਾਬੂ ਕੀਤਾ ਹੈ, ਤਾਂ ਉਸ ਦੇ ਖਾਣ-ਪੀਣ ਦਾ ਖ਼ਰਚ, ਡਾਕਟਰੀ ਜਾਂਚ ਕਰਵਾਉਣ ਲਈ ਲੈ ਕੇ ਜਾਣ, ਅਦਾਲਤ 'ਚ ਪੇਸ਼ ਕਰਨ ਅਤੇ ਜੇਲ੍ਹ ਤੱਕ ਛੱਡ ਕੇ ਆਉਣ ਦਾ ਖ਼ਰਚ ਮੁਲਾਜ਼ਮਾਂ ਨੂੰ ਆਪਣੇ ਪੱਲਿਉਂ ਕਰਨਾ ਪੈਂਦਾ ਹੈ। ਮੁਲਾਜ਼ਮ ਦੱਸਦੇ ਹਨ ਕਿ ਅਕਸਰ ਅਜਿਹੇ ਮਾਮਲਿਆਂ 'ਚ ਕਈ ਵਾਰ ਉਨ੍ਹਾਂ ਦਾ 3-4 ਹਜ਼ਾਰ ਤੋਂ ਵੀ ਵੱਧ ਖ਼ਰਚ ਹੋ ਜਾਂਦਾ ਹੈ। ਜਦੋਂ ਮੁਲਾਜ਼ਮ ਨੂੰ ਅਜਿਹੇ ਖ਼ਰਚੇ ਆਪਣੀ ਜੇਬ੍ਹ 'ਚੋਂ ਕਰਨੇ ਪੈਂਦੇ ਹਨ ਤਾਂ ਉਹ ਮੁਲਜ਼ਮ ਦੇ ਸਾਥੀਆਂ ਜਾਂ ਰਿਸ਼ਤੇਦਾਰਾਂ ਤੋਂ ਇਨ੍ਹਾਂ ਖ਼ਰਚਿਆਂ ਦੀ ਮੰਗ ਕਰਦਾ ਹੈ, ਇਹ ਗੱਲ ਭ੍ਰਿਸ਼ਟਾਚਾਰ 'ਚ ਵਾਧੇ ਦਾ ਕਾਰਨ ਬਣਦੀ ਹੈ। ਜੇਕਰ ਮੁਲਾਜ਼ਮ ਨੂੰ ਇਹ ਖ਼ਰਚ ਥਾਣੇ ਦੇ ਮੁਨਸ਼ੀ ਤੋਂ ਜਾਂ ਥਾਣਾ ਮੁਖੀ ਜ਼ਰੀਏ ਇਕ ਨਿਰਧਾਰਿਤ ਫੰਡ 'ਚੋਂ ਮਿਲ ਜਾਣ ਤਾਂ ਮੁਲਾਜ਼ਮ ਦੀ ਪ੍ਰੇਸ਼ਾਨੀ ਘਟ ਸਕਦੀ ਹੈ ਅਤੇ ਇਹ ਅਮਲ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ 'ਚ ਸਹਾਈ ਹੋ ਸਕਦਾ ਹੈ।
ਵਾਰਦਾਤ ਵਾਲੀ ਜਗ੍ਹਾ 'ਤੇ ਪਹੁੰਚਣ, ਮੁਲਜ਼ਮਾਂ ਨੂੰ ਕਾਬੂ ਕਰਨ ਅਤੇ ਉਨ੍ਹਾਂ ਨੂੰ ਅਗਲੇਰੀ ਕਾਨੂੰਨੀ ਕਾਰਵਾਈ ਲਈ ਹਸਪਤਾਲ, ਅਦਾਲਤ ਜਾਂ ਫਿਰ ਜੇਲ੍ਹ 'ਚ ਛੱਡ ਕੇ ਆਉਣ ਲਈ ਥਾਣਿਆਂ 'ਚ ਕੋਈ ਵਾਧੂ ਵਾਹਨ ਨਹੀਂ ਹੁੰਦੇ, ਜਿਸ ਕਰਕੇ ਮੁਲਾਜ਼ਮ ਕਾਬੂ ਕੀਤੇ ਮੁਲਜ਼ਮ ਜਾਂ ਫਿਰ ਦੂਸਰੇ ਸੂਬੇ ਜਾਂ ਸ਼ਹਿਰ 'ਚੋਂ ਮੁਲਜ਼ਮ ਨੂੰ ਕਾਬੂ ਕਰਕੇ ਲਿਆਉਣ ਲਈ ਵਾਹਨ ਦੇ ਖ਼ਰਚੇ ਅਤੇ ਉਸ ਸ਼ਹਿਰ 'ਚ ਰਹਿਣ ਦੇ ਖ਼ਰਚੇ ਦੀ ਮੰਗ ਪੀੜਤਾਂ ਕੋਲੋਂ ਜਾਂ ਮੁਲਜ਼ਮ ਦੇ ਸਾਥੀਆਂ ਜਾਂ ਰਿਸ਼ਤੇਦਾਰਾਂ ਤੋਂ ਕਰਦੇ ਹਨ। ਇਹ ਵੀ ਭ੍ਰਿਸ਼ਟਾਚਾਰ ਦਾ ਹੀ ਇਕ ਰੂਪ ਹੈ। ਜੇਕਰ ਅਜਿਹੀਆਂ ਕਾਰਵਾਈਆਂ ਲਈ ਥਾਣੇ 'ਚ ਵਾਧੂ ਵਾਹਨ ਮੌਜੂਦ ਹੋਣ ਅਤੇ ਮੁਲਾਜ਼ਮ ਉਨ੍ਹਾਂ ਵਾਹਨਾਂ ਨੂੰ ਜ਼ਰੂਰਤ ਅਨੁਸਾਰ ਇਸਤੇਮਾਲ ਕਰ ਸਕਣ ਤਾਂ ਇਹ ਸਹੂਲਤ ਵੀ ਭ੍ਰਿਸ਼ਟਾਚਾਰ ਨੂੰ ਰੋਕਣ 'ਚ ਸਹਾਈ ਹੋ ਸਕਦੀ ਹੈ।
ਇਸ ਤਰ੍ਹਾਂ ਦੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਵਿਭਾਗ ਦੇ ਮੂਲ ਖ਼ਰਚਿਆਂ ਦੀ ਪੂਰਤੀ ਲਈ ਥਾਣਾ ਪੱਧਰ 'ਤੇ ਇਕ ਫੰਡ ਰੱਖਿਆ ਜਾਵੇ। ਇਸ ਫੰਡ 'ਚ ਸਰਕਾਰ ਆਪਣੇ ਵਲੋਂ ਰਾਸ਼ੀ ਜਮ੍ਹਾਂ ਕਰਵਾਏ ਤਾਂ ਜੋ ਪੁਲਿਸ ਮੁਲਾਜ਼ਮ ਹਰ ਤਰ੍ਹਾਂ ਦੇ ਖ਼ਰਚੇ ਲਈ ਇਸ ਖਾਤੇ 'ਚੋਂ ਲੋੜੀਂਦੀ ਰਕਮ ਲੈ ਸਕਣ। ਇਸ ਤਰ੍ਹਾਂ ਮੁਲਾਜ਼ਮ ਹਰ ਸ਼ਿਕਾਇਤ ਕਰਤਾ 'ਤੇ ਦਬਾਅ ਨਹੀਂ ਬਣਾਉਣਗੇ ਕਿ ਉਸ ਦੀ ਸ਼ਿਕਾਇਤ 'ਤੇ ਕਾਰਵਾਈ ਕਰਨ ਲਈ ਲੋੜੀਂਦੇ ਖ਼ਰਚੇ ਪੀੜਤ ਹੀ ਦੇਵੇ। ਜੇਕਰ ਫਿਰ ਵੀ ਮੁਲਾਜ਼ਮ ਸ਼ਿਕਾਇਤ ਕਰਤਾ ਨੂੰ ਖ਼ਰਚ ਦੇਣ ਲਈ ਮਜਬੂਰ ਕਰਦੇ ਹਨ ਤਾਂ ਵਿਭਾਗ ਉਸ ਮੁਲਾਜ਼ਮ ਖ਼ਿਲਾਫ਼ ਮਿਸਾਲੀ ਕਾਰਵਾਈ ਕਰ ਸਕਦਾ ਹੈ। ਇਸ ਤਰ੍ਹਾਂ ਜਿਥੇ ਮਿਲੀ ਸ਼ਿਕਾਇਤ 'ਤੇ ਕਾਰਵਾਈ ਤੇਜ਼ੀ ਨਾਲ ਹੋਵੇਗੀ ਅਤੇ ਪੀੜਤ ਨੂੰ ਥਾਣਾ ਪੱਧਰ 'ਤੇ ਸੀਮਤ ਸਮੇਂ ਦੇ ਅੰਦਰ ਇਨਸਾਫ਼ ਮਿਲ ਸਕੇਗਾ, ਉਥੇ ਇਹ ਅਮਲ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ 'ਚ ਵੀ ਸਹਾਈ ਹੋ ਸਕਦਾ ਹੈ। ਜੇਕਰ ਸਰਕਾਰ ਇਨ੍ਹਾਂ ਮੁੱਦਿਆਂ ਨੂੰ ਧਿਆਨ ਨਾਲ ਵਾਚੇ ਅਤੇ ਇਨ੍ਹਾਂ ਦੇ ਹੱਲ ਲਈ ਠੋਸ ਕਦਮ ਚੁੱਕੇ ਤਾਂ ਪੁਲਿਸ ਵਿਭਾਗ 'ਚੋਂ ਬਹੁਤ ਹੱਦ ਤੱਕ ਭ੍ਰਿਸ਼ਟਾਚਰ ਖ਼ਤਮ ਹੋ ਸਕਦਾ ਹੈ।


-ਪੱਤਰਕਾਰ, ਜਲੰਧਰ

ਖ਼ਬਰ ਸ਼ੇਅਰ ਕਰੋ

 

ਕੇਵਲ ਸਰਕਾਰੀ ਨੀਤੀਆਂ ਹੀ ਖੁਦਕੁਸ਼ੀਆਂ ਦਾ ਕਾਰਨ ਨਹੀਂ

ਪਿਛਲੇ ਲੰਮੇ ਸਮੇਂ ਤੋਂ ਪੰਜਾਬ 'ਚ ਕਿਸਾਨਾਂ-ਮਜ਼ਦੂਰਾਂ ਦੀਆਂ ਖ਼ੁਦਕੁਸ਼ੀਆਂ ਦਾ ਦੁਖਾਂਤਕ ਰੁਝਾਨ ਜਾਰੀ ਹੈ। ਸ਼ਾਇਦ ਹੀ ਕੋਈ ਭਾਗਾਂ ਭਰਿਆ ਦਿਨ ਹੋਵੇ, ਜਿਸ ਦਿਨ ਨੌਜਵਾਨ, ਅਧਖੜ ਜਾਂ ਬਜ਼ੁਰਗ ਕਿਸਾਨ ਤੇ ਖੇਤੀ ਮਜ਼ਦੂਰ ਦੀ ਖ਼ੁਦਕੁਸ਼ੀ ਦੀ ਖ਼ਬਰ ਦੇਖਣ-ਸੁਣਨ ਨੂੰ ਨਹੀਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX