ਤਾਜਾ ਖ਼ਬਰਾਂ


ਲੁਧਿਆਣਾ 'ਚ ਪੁਲਿਸ ਨੇ ਕੱਢਿਆ ਫਲੈਗ ਮਾਰਚ
. . .  2 minutes ago
ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਫਲੈਗ ਮਾਰਚ ਕੱਢਿਆ ਗਿਆ। ਇਸ ਫਲੈਗ ਮਾਰਚ ਦੌਰਾਨ ਪੁਲਿਸ ਨੇ ਕੁਝ ਸ਼ੱਕੀ ਵਿਅਕਤੀਆਂ ਨੂੰ ਵੀ ਹਿਰਾਸਤ 'ਚ ਲਿਆ ਹੈ।
ਕਪੂਰਥਲਾ ਤੋਂ ਵੱਡੀ ਖ਼ਬਰ: ਡੇਢ ਸਾਲ ਦਾ ਬੱਚਾ ਨਾਲੇ 'ਚ ਡਿੱਗਿਆ, ਨਗਰ ਨਿਗਮ ਦੀ ਟੀਮ ਵਲੋਂ ਬੱਚੇ ਦੀ ਭਾਲ ਜਾਰੀ
. . .  2 minutes ago
ਕਪੂਰਥਲਾ, 9 ਅਗਸਤ (ਅਮਰਜੀਤ ਕੋਮਲ)- ਸਥਾਨਕ ਸ਼ਾਲੀਮਾਰ ਬਾਗ ਨੇੜੇ ਦੁਪਹਿਰ ਬਾਅਦ ਇਕ ਡੇਢ ਸਾਲ ਦਾ ਬੱਚਾ ਨਾਲੇ ਵਿਚ ਡਿੱਗ ਗਿਆ, ਜਿਸ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਬੱਚਾ ਡਿੱਗਣ ਦੀ ਸੂਚਨਾ ਮਿਲਦਿਆਂ ਹੀ ਪ੍ਰਸ਼ਾਸਨਿਕ ਅਧਿਕਾਰੀ ਮੌਕੇ 'ਤੇ ਪੁੱਜੇ...
ਆਮ ਆਦਮੀ ਪਾਰਟੀ ਦੇ ਵਿਧਾਇਕ ਗੋਗੀ ਨੂੰ ਗੈਂਗਸਟਰਾਂ ਨੇ ਦਿੱਤੀ ਧਮਕੀ
. . .  6 minutes ago
ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦੇ ਹਲਕਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਨੂੰ ਗੈਂਗਸਟਰਾਂ ਵਲੋਂ 25 ਲੱਖ ਦੀ ਰੰਗਦਾਰੀ ਮੰਗੀ ਗਈ ਹੈ ਅਤੇ ਪੈਸੇ ਨਾ ਦੇਣ ਦੀ ਸੂਰਤ 'ਚ ਗੋਗੀ ਨੂੰ ਜਾਨੋਂ...
ਰਾਸ਼ਟਰਮੰਡਲ ਖ਼ੇਡਾਂ: ਤਗਮਾ ਜੇਤੂ ਹਰਜਿੰਦਰ ਕੌਰ ਦਾ ਸਕੂਲ 'ਚ ਸਨਮਾਨ
. . .  57 minutes ago
ਨਾਭਾ, 9 ਅਗਸਤ(ਕਰਮਜੀਤ ਸਿੰਘ)- ਰਾਸ਼ਟਰਮੰਡਲ ਖ਼ੇਡਾਂ 'ਚ ਆਪਣੀ ਮਿਹਨਤ ਸਦਕਾ ਮੱਲ੍ਹਾਂ ਮਾਰਨ ਵਾਲੀ ਨਾਭਾ ਦੀ ਵਸਨੀਕ ਹਰਜਿੰਦਰ ਕੌਰ ਦੇ ਪਿੰਡ ਮਹਿਸ ਪਹੁੰਚਣ 'ਤੇ ਗੌਰਮਿੰਟ ਹਾਈ ਸਕੂਲ ਵਿਖੇ ਸਕੂਲ ਇੰਚਾਰਜ ਹਰਮਿੰਦਰ ਜੀਤ ਕੌਰ ਦੀ ਅਗਵਾਈ 'ਚ ਆਯੋਜਿਤ...
ਖੇਮਕਰਨ ਹਲਕੇ ਤੋਂ ਰਾਜਾ ਵੜਿੰਗ ਨੇ ਸ਼ੁਰੂ ਕੀਤੀ ਪੰਜਾਬ ਕਾਂਗਰਸ ਵਲੋਂ ਤਿਰੰਗਾ ਯਾਤਰਾ
. . .  about 1 hour ago
ਭਿੱਖੀਵਿੰਡ/ਖੇਮਕਰਨ, 9ਅਗਸਤ (ਬੋਬੀ, ਭੱਟੀ, ਬਿੱਲਾ)-ਪੰਜਾਬ ਕਾਂਗਰਸ ਵਲੋਂ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸੰਬੰਧ 'ਚ ਪੰਜਾਬ ਅੰਦਰ ਕੱਢੀ ਜਾ ਰਹੀ ਤਿਰੰਗਾ ਪੈਦਲ ਯਾਤਰਾ ਦੀ ਸ਼ੁਰੂਆਤ ਅੱਜ ਖੇਮਕਰਨ ਹਲਕੇ 'ਚ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ...
ਹੱਕ ਪ੍ਰਾਪਤੀ ਲਈ ਕਿਸਾਨ ਇਕ ਹੋਰ ਮੋਰਚਾ ਲਾਉਣ ਲਈ ਤਿਆਰ ਰਹਿਣ: ਹਰਿੰਦਰ ਸਿੰਘ ਲੱਖੋਵਾਲ
. . .  about 1 hour ago
ਬਲਾਚੌਰ/ਮਜਾਰੀ ਸਾਹਿਬਾ, 9 ਅਗਸਤ (ਦੀਦਾਰ ਸਿੰਘ ਬਲਾਚੌਰੀਆ/ਨਿਰਮਲਜੀਤ ਸਿੰਘ ਚਾਹਲ)-ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਸਾਫ਼ ਤੇ ਸਪੱਸ਼ਟ ਸ਼ਬਦਾਂ 'ਚ ਕਿਸਾਨਾਂ ਨੂੰ ਅਪੀਲ ਕੀਤੀ ਕਿ...
ਬਿਜਲੀ ਬਿੱਲ 2020 ਨਾਲ ਕਿਸਾਨਾਂ ਜਾਂ ਕਿਸੇ ਵੀ ਬਿਜਲੀ ਲਾਭਪਾਤਰੀ ਨੂੰ ਕੋਈ ਫ਼ਰਕ ਨਹੀ ਪਵੇਗਾ-ਤਰੁਣ ਚੁੱਘ
. . .  about 1 hour ago
ਮਜੀਠਾ, 9 ਅਗਸਤ (ਜਗਤਾਰ ਸਿੰਘ ਸਹਿਮੀ)- ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਅੱਜ ਉਹ ਦਿਹਾੜਾ ਹੈ ਜਦੋਂ 9 ਅਗਸਤ 1942 ਨੂੰ ਦੇਸ਼ ਦੇ ਸਾਰੇ ਸੁਤੰਤਰਤਾ ਸੈਨਾਨੀਆਂ ਨੇ 'ਅੰਗਰੇਜ਼ੋ ਭਾਰਤ ਛੱਡੋ' ਦੀ ਆਵਾਜ਼ ਚੁੱਕੀ ਸੀ, ਜਿਸ ਦੀ ਅੱਜ...
ਬਿਹਾਰ 'ਚ ਬੀ.ਜੇ.ਪੀ. ਨੂੰ ਵੱਡਾ ਝਟਕਾ! ਨਿਤਿਸ਼ ਕੁਮਾਰ ਨੇ ਤੋੜਿਆ ਗਠਜੋੜ
. . .  42 minutes ago
ਨਵੀਂ ਦਿੱਲੀ, 9 ਅਗਸਤ-ਬਿਹਾਰ 'ਚ ਪੰਜ ਸਾਲ ਬਾਅਦ ਮੁੱਖ ਮੰਤਰੀ ਨਿਤਿਸ਼ ਕੁਮਾਰ ਦੀ ਪਾਰਟੀ ਜੇ.ਡੀ.ਯੂ. ਤੇ ਭਾਜਪਾ ਵਿਚਾਲੇ ਗਠਜੋੜ ਫ਼ਿਰ ਟੁੱਟ ਗਿਆ ਹੈ। ਮੁੱਖ ਮੰਤਰੀ ਨਿਵਾਸ 'ਤੇ ਜੇ.ਡੀ.ਯੂ. ਦੇ ਸੰਸਦ ਮੈਂਬਰਾਂ ਤੇ ਵਿਧਾਇਕਾਂ ਦੀ ਬੈਠਕ 'ਚ ਇਹ ਐਲਾਨ ਕੀਤਾ ਗਿਆ...
'ਪੰਜਾਬ ਖੇਡ ਮੇਲਾ' 29 ਅਗਸਤ ਨੂੰ ਕਰਵਾਇਆ ਜਾਵੇਗਾ-ਮੀਤ ਹੇਅਰ
. . .  about 2 hours ago
ਚੰਡੀਗੜ੍ਹ, 9 ਅਗਸਤ-ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਵਲੋਂ 'ਪੰਜਾਬ ਖੇਡ ਮੇਲਾ' 29 ਅਗਸਤ ਨੂੰ ਕਰਵਾਇਆ ਜਾਵੇਗਾ। ਪਹਿਲੀ ਵਾਰ ਆਨਲਾਈਨ ਰਜਿਸਟਰੇਸ਼ਨ 11 ਅਗਸਤ ਤੋਂ ਸ਼ੁਰੂ ਹੋਵੇਗੀ...
ਬਿਹਾਰ ਦੇ ਮੁੱਖ ਮੰਤਰੀ ਅਤੇ ਜਨਤਾ ਦਲ (ਯੂ) ਦੇ ਨੇਤਾ ਨਿਤੀਸ਼ ਕੁਮਾਰ ਅੱਜ ਸ਼ਾਮ 4 ਵਜੇ ਰਾਜ ਭਵਨ 'ਚ ਰਾਜਪਾਲ ਫੱਗੂ ਚੌਹਾਨ ਨਾਲ ਕਰਨਗੇ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 9 ਅਗਸਤ-ਬਿਹਾਰ ਦੇ ਮੁੱਖ ਮੰਤਰੀ ਅਤੇ ਜਨਤਾ ਦਲ (ਯੂ) ਦੇ ਨੇਤਾ ਨਿਤੀਸ਼ ਕੁਮਾਰ ਅੱਜ ਸ਼ਾਮ 4 ਵਜੇ ਰਾਜ ਭਵਨ 'ਚ ਰਾਜਪਾਲ ਫੱਗੂ ਚੌਹਾਨ ਨਾਲ ਮੁਲਾਕਾਤ ਕਰਨਗੇ।
ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਦਾ ਵੱਡਾ ਐਕਸ਼ਨ, ਕਾਰਜਕਾਰੀ ਇੰਜੀਨੀਅਰ ਪੁਨੀਤ ਸ਼ਰਮਾ ਨੂੰ ਕੀਤਾ ਮੁਅੱਤਲ
. . .  about 2 hours ago
ਚੰਡੀਗੜ੍ਹ, 9 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਗ਼ੈਰ-ਕਾਨੂੰਨੀ ਮਾਈਨਿੰਗ ਸੰਬੰਧੀ ਅਖ਼ਤਿਆਰ ਕੀਤੀ ਗਈ ਜ਼ੀਰੋ ਟੋਲਰੈਂਸ ਨੀਤੀ ਤਹਿਤ ਅੱਜ ਇਕ ਹੋਰ ਵੱਡੀ ਕਾਰਵਾਈ ਕਰਦਿਆਂ ਕਾਰਜਕਾਰੀ ਇੰਜੀਨੀਅਰ ਖਣਨ ਰੂਪਨਗਰ ਪੁਨੀਤ ਸ਼ਰਮਾ ਨੂੰ ਡਿਊਟੀ ਦੌਰਾਨ ਅਣਗਹਿਲੀ...
ਹਲਕਾ ਅਮਲੋਹ 'ਚ 'ਲੰਪੀ ਧਫ਼ੜੀ ਰੋਗ' ਬਿਮਾਰੀ ਦਾ ਕਹਿਰ, ਰਾਜੂ ਖੰਨਾ ਨੇ ਕੀਤਾ ਪਿੰਡਾਂ ਦਾ ਦੌਰਾ
. . .  about 3 hours ago
ਅਮਲੋਹ, 9 ਅਗਸਤ (ਕੇਵਲ ਸਿੰਘ)-'ਲੰਪੀ ਧਫ਼ੜੀ ਰੋਗ' ਬਿਮਾਰੀ ਦਾ ਹਲਕਾ ਅਮਲੋਹ ਦੇ ਪਸ਼ੂਆਂ 'ਚ ਕਾਫੀ ਪ੍ਰਭਾਵ ਦੇਖਣ ਨੂੰ ਮਿਲਿਆ ਜਿਸ ਦਾ ਪਤਾ ਲੱਗਦਿਆਂ ਹੀ ਹਲਕਾ ਅਮਲੋਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ...
ਵਿਧਵਾ ਔਰਤ ਦੇ 22 ਸਾਲਾ ਨੌਜਵਾਨ ਪੁੱਤਰ ਦੀ ਨਸ਼ੇ ਨੇ ਲਈ ਜਾਨ
. . .  about 3 hours ago
ਚੋਗਾਵਾਂ, 9 ਅਗਸਤ (ਗੁਰਬਿੰਦਰ ਸਿੰਘ ਬਾਗੀ)- ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਚੋਗਾਵਾਂ ਹਾਲ ਵਾਸੀ ਪਿੰਡ ਕੋਹਾਲਾ ਦੇ ਇਕ ਵਿਧਵਾ ਔਰਤ ਬਲਵਿੰਦਰ ਕੌਰ ਜਿਸਦੇ ਪਤੀ ਸੁਰਜੀਤ ਸਿੰਘ ਦੀ 15 ਸਾਲ ਪਹਿਲਾਂ ਮੌਤ ਹੋ ਚੁੱਕੀ ਹੈ ਤੇ ਨੌਜਵਾਨ ਪੁੱਤਰ ਰਵੀ ਸਿੰਘ ਉਮਰ...
ਸੂਏ 'ਚ ਤੈਰਦੀ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  about 3 hours ago
ਲੋਪੋਕੇ, 9 ਅਗਸਤ (ਗੁਰਵਿੰਦਰ ਸਿੰਘ ਕਲਸੀ) - ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਮਾਨਾਂਵਾਲਾ ਸੂਏ ਵਿਚੋ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦੀ ਖ਼ਬਰ ਹੈ। ਇਸ ਸੰਬੰਧੀ ਥਾਣਾ ਲੋਪੋਕੇ ਦੇ ਐੱਸ.ਐੱਚ.ਓ. ਮਨਤੇਜ ਸਿੰਘ...
ਮਹਾਰਾਸ਼ਟਰ ਮੰਤਰੀ ਮੰਡਲ ਦਾ ਵਿਸਥਾਰ
. . .  about 3 hours ago
ਮੁੰਬਈ, 8 ਅਗਸਤ - ਮਹਾਰਾਸ਼ਟਰ ਮੰਤਰੀ ਮੰਡਲ ਦਾ ਵਿਸਥਾਰ ਹੋਇਆ ਹੈ। ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨੇ 18 ਵਿਧਾਇਕਾਂ ਮੰਤਰੀ ਵਜੋਂ ਸਹੁੰ ਚੁਕਾਈ...
ਜੇ.ਡੀ.ਯੂ. ਨੇ ਰਾਜਪਾਲ ਤੋਂ ਮੰਗਿਆ ਸਮਾਂ - ਸੂਤਰ
. . .  about 3 hours ago
ਪਟਨਾ, 9 ਅਗਸਤ - ਸੂਤਰਾਂ ਅਨੁਸਾਰ ਬਿਹਾਰ 'ਚ ਸੱਤਾਧਾਰੀ ਗੱਠਜੋੜ ਦੇ ਭਾਈਵਾਲਾਂ ਵਿਚ ਵਧਦੇ ਟਕਰਾਅ ਦੌਰਾਨ ਜਨਤਾ ਦਲ (ਯੂ) ਨੇ ਬਿਹਾਰ ਦੇ ਰਾਜਪਾਲ ਤੋਂ ਮਿਲਣ ਦਾ ਸਮਾਂ ਮੰਗਿਆ...
ਨਿੱਜੀ ਬੱਸਾਂ ਦੀ ਹੜਤਾਲ ਹੋਣ ਕਾਰਨ ਸਵਾਰੀਆਂ ਹੋ ਰਹੀਆਂ ਖੱਜਲ ਖੁਆਰ
. . .  about 3 hours ago
ਅਜਨਾਲਾ, 9 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਆਪਣੀਆਂ ਮੰਗਾਂ ਨੂੰ ਲੈ ਕੇ ਨਿੱਜੀ ਬੱਸ ਮਾਲਕਾਂ ਵੱਲੋਂ ਅੱਜ ਕੀਤੀ ਸੂਬਾ ਪੱਧਰੀ ਹੜਤਾਲ ਕਾਰਨ ਆਪਣੀ ਮੰਜ਼ਿਲ 'ਤੇ ਪਹੁੰਚਣ ਵਾਲੀਆਂ ਸਵਾਰੀਆਂ ਨੂੰ ਭਾਰੀ ਮੁਸ਼ਕਲਾਂ...
ਦੇਸ਼ ਦੀ ਵੰਡ ਸਮੇਂ ਹੋਈ ਹਿੰਸਾ ਦੌਰਾਨ ਜਾਨਾਂ ਗੁਆਉਣ ਵਾਲੇ ਪੰਜਾਬੀਆਂ ਦੀ ਯਾਦ ਨੂੰ ਸਮਰਪਿਤ ਸਮੂਹਿਕ ਅਰਦਾਸ ਸਮਾਗਮ 16 ਅਗਸਤ ਨੂੰ
. . .  about 4 hours ago
ਅੰਮ੍ਰਿਤਸਰ, 9 ਅਗਸਤ (ਜਸਵੰਤ ਸਿੰਘ ਜੱਸ)- 75 ਸਾਲ ਪਹਿਲਾਂ ਹਿੰਦੁਸਤਾਨ ਦੀ ਵੰਡ ਵੇਲੇ ਸੰਨ 1947 ਵਿਚ ਸਰਹੱਦ ਦੇ ਦੋਵੇਂ ਪਾਸੇ ਮਾਰੇ ਗਏ 10 ਲੱਖ ਬੇਦੋਸ਼ੇ ਪੰਜਾਬੀਆਂ ਦੀ ਯਾਦ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਮੂਹਿਕ ਅਰਦਾਸ ਕੀਤੀ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ...
ਦੋਆਬਾ ਕਿਸਾਨ ਕਮੇਟੀ ਵਲੋਂ ਬਿਜਲੀ ਸੋਧ ਬਿੱਲ 2022 ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ
. . .  about 4 hours ago
ਟਾਂਡਾ ਉੜਮੁੜ, 9 ਅਗਸਤ (ਭਗਵਾਨ ਸਿੰਘ ਸੈਣੀ) - ਬਿਜਲੀ ਘਰ ਚੌਕ ਟਾਂਡਾ ਵਿਖੇ ਦੋਆਬਾ ਕਿਸਾਨ ਕਮੇਟੀ (ਪੰਜਾਬ) ਦੇ ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ ਦੀ ਅਗਵਾਈ 'ਚ ਕਿਸਾਨਾਂ ਨੇ ਕੇਂਦਰ ਸਰਕਾਰ ਵਲੋਂ ਬਿਜਲੀ ਸੋਧ ਬਿੱਲ 2022 ਸੰਸਦ 'ਚ ਪੇਸ਼ ਕਰਨ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ ਕੀਤਾ। ਵੱਡੀ ਗਿਣਤੀ 'ਚ ਇਕੱਤਰ...
ਮੌਸਮ ਵਿਭਾਗ ਵਲੋਂ ਮਹਾਰਾਸ਼ਟਰ ਦੇ ਜ਼ਿਲ੍ਹਿਆਂ 'ਚ ਬਰਸਾਤ ਦਾ ਰੈੱਡ ਅਲਰਟ
. . .  about 4 hours ago
ਮੁੰਬਈ, 9 ਅਗਸਤ - ਮੌਸਮ ਵਿਭਾਗ ਨੇ ਮਹਾਰਾਸ਼ਟਰ ਦੇ ਜ਼ਿਲ੍ਹਿਆਂ 'ਚ ਬਰਸਾਤ ਦਾ ਰੈੱਡ ਅਲਰਟ ਜਾਰੀ ਕੀਤਾ...
ਨਿੱਜੀ ਬੱਸਾਂ ਵਾਲਿਆਂ ਨੇ ਬਠਿੰਡਾ- ਚੰਡੀਗੜ ਮੁੱਖ ਸੜਕ ਕੀਤੀ ਬੰਦ
. . .  about 4 hours ago
ਭਵਾਨੀਗੜ੍ਹ, 9 ਅਗਸਤ (ਰਣਧੀਰ ਸਿੰਘ ਫੱਗੂਵਾਲਾ) - ਨਿੱਜੀ ਬੱਸਾਂ ਵਾਲਿਆਂ ਨੇ ਆਪਣੀਆਂ ਮੰਗਾਂ ਦੇ ਸੰਬੰਧ ਵਿਚ ਬਠਿੰਡਾ-ਚੰਡੀਗੜ ਮੁੱਖ ਸੜਕ ਨੂੰ ਬੱਸਾਂ ਲਗਾ ਕੇ ਪੂਰਨ ਤੌਰ 'ਤੇ ਬੰਦ ਕਰ ਦਿੱਤਾ...
ਚਾਂਦੀ ਦਾ ਤਗਮਾ ਜੇਤੂ ਰਗਬੀ ਖਿਡਾਰਣ ਦਾ ਅੰਮਿ੍ਤਸਰ ਹਵਾਈ ਅੱਡੇ 'ਤੇ ਭਰਵਾਂ ਸਵਾਗਤ
. . .  about 5 hours ago
ਚਾਂਦੀ ਦੇ ਤਗਮੇ 'ਤੇ ਕਬਜਾ ਕੀਤਾ ਹੈ।ਇਸ ਭਾਰਤੀ ਰਗਬੀ ਟੀਮ ਵਿਚ ਪੰਜਾਬ ਦੀ ਇਕੋ ਇਕ ਖਿਡਾਰਣ ਰਮਣੀਕ ਕੌਰ ਵੀ ਸ਼ਾਮਿਲ ਹੈ।ਚਾਂਦੀ ਦਾ ਤਗਮਾ ਜਿੱਤਣ ਵਾਲੀ ਰਮਣੀਕ ਕੌਰ ਦਾ ਅੱਜ ਭਾਰਤ ਵਾਪਸੀ ਮੌਕੇ ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ...
ਨਿੱਜੀ ਟਰਾਂਸਪੋਰਟਰਾਂ ਅਤੇ ਮਿੰਨੀ ਬੱਸ ਆਪ੍ਰੇਟਰਾਂ ਵਲੋਂ ਅੰਮ੍ਰਿਤਸਰ ਬੱਸ ਅੱਡਾ ਬੰਦ
. . .  about 5 hours ago
ਅੰਮ੍ਰਿਤਸਰ, 9 ਅਗਸਤ (ਗਗਨਦੀਪ ਸ਼ਰਮਾ) - ਪੰਜਾਬ ਮੋਟਰ ਯੂਨੀਅਨ ਐਕਸ਼ਨ ਕਮੇਟੀ ਦੇ ਫ਼ੈਸਲੇ ਅਨੁਸਾਰ ਨਿੱਜੀ ਟਰਾਂਸਪੋਰਟਰਾਂ ਅਤੇ ਮਿੰਨੀ ਬੱਸ ਆਪ੍ਰੇਟਰਾਂ ਵੱਲੋਂ ਅੱਜ ਸਵੇਰੇ ਸਾਢੇ ਸੱਤ ਵਜੇ ਤੋਂ ਬੱਸ ਅੱਡਾ ਬੰਦ ਕਰ...
ਨਿੱਜੀ ਬੱਸ ਆਪ੍ਰੇਟਰਾਂ ਵਲੋਂ ਤਲਵੰਡੀ ਸਾਬੋ ਬੱਸ ਅੱਡੇ 'ਤੇ ਚੱਕਾ ਜਾਮ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
. . .  about 5 hours ago
ਤਲਵੰਡੀ ਸਾਬੋ, 9 ਅਗਸਤ (ਰਣਜੀਤ ਸਿੰਘ ਰਾਜੂ) - ਹੱਕੀ ਮੰਗਾਂ ਨੂੰ ਲੈ ਕੇ ਸੂਬਾ ਪੱਧਰੀ ਹੜਤਾਲ ਦੇ ਸੱਦੇ 'ਤੇ ਅੱਜ ਇਤਿਹਾਸਿਕ ਨਗਰ ਤਲਵੰਡੀ ਸਾਬੋ ਦੇ ਬੱਸ ਅੱਡੇ ਦੇ ਗੇਟ ਬੰਦ ਕਰਕੇ ਨਿੱਜੀ ਟਰਾਂਸਪੋਟਰਾਂ...
ਸਰਕਾਰੀ ਬੱਸਾਂ ’ਚ ਮਹਿਲਾਵਾ ਨੂੰ ਮੁਫ਼ਤ ਸਹੂਲਤ ਦੇ ਰੋਸ ਵਜੋਂ ਫਗਵਾੜਾ ਬੱਸ ਸਟੈਂਡ ’ਤੇ ਧਰਨਾ ਸ਼ੁਰੂ
. . .  about 5 hours ago
ਫਗਵਾੜਾ, 9 ਅਗਸਤ (ਹਰਜੋਤ ਸਿੰਘ ਚਾਨਾ)- ਪੰਜਾਬ ਸਰਕਾਰ ਵਲੋਂ ਸਰਕਾਰੀ ਬੱਸਾਂ ’ਚ ਮਹਿਲਾਵਾ ਨੂੰ ਮੁਫ਼ਤ ਸਹੂਲਤ ਦਿੱਤੇ ਜਾਣ ਤੋਂ ਖਫ਼ਾ ਹੋਏ ਨਿੱਜੀ ਬੱਸ ਆਪ੍ਰੇਟਰਾਂ ਨੇ ਅੱਜ ਬੱਸ ਸਟੈਂਡ ਵਿਖੇ ਰੋਸ ਧਰਨਾ ਦਿੱਤਾ ਤੇ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜੀ ਕੀਤੀ। ਇਸ ਮੌਕੇ ਬੁਲਾਰਿਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਜੇਠ ਸੰਮਤ 554
ਵਿਚਾਰ ਪ੍ਰਵਾਹ: ਸਾਡੀ ਬੇਲਾਗਤਾ ਕਾਰਨ ਭ੍ਰਿਸ਼ਟਾਚਾਰ ਦਾ ਰੁਝਾਨ ਜਾਰੀ ਰਹਿੰਦਾ ਹੈ। -ਬੈਸ ਮੇਅਰਸਨ

ਸੰਪਾਦਕੀ

ਬਿਜਲੀ ਚੋਰੀ ਦਾ ਗੰਭੀਰ ਮਾਮਲਾ

ਅਜੋਕੇ ਦੌਰ ਵਿਚ ਬਿਹਤਰ ਢੰਗ ਨਾਲ ਜ਼ਿੰਦਗੀ ਗੁਜ਼ਾਰਨ ਲਈ ਜਿਨ੍ਹਾਂ ਕੁਝ ਬੁਨਿਆਦੀ ਸਹੂਲਤਾਂ ਦੀ ਲੋੜ ਹੈ, ਉਨ੍ਹਾਂ ਵਿਚ ਬਿਜਲੀ ਵਿਸ਼ੇਸ਼ ਸਥਾਨ ਰੱਖਦੀ ਹੈ। ਜੇਕਰ ਕੁਝ ਘੰਟਿਆਂ ਤੱਕ ਵੀ ਬਿਜਲੀ ਦੀ ਸਪਲਾਈ ਰੁਕ ਜਾਂਦੀ ਹੈ ਤਾਂ ਦੇਸ਼ ਭਰ ਵਿਚ ਜੀਵਨ ਅਸਤ-ਵਿਅਸਤ ਹੋ ਕੇ ਰਹਿ ...

ਪੂਰੀ ਖ਼ਬਰ »

ਕਿਤੇ ਝੋਨਾ ਪੰਜਾਬ ਲਈ ਇਕ ਹੋਰ ਸੰਤਾਪ ਨਾ ਬਣ ਜਾਵੇ

ਖੇਤੀਬਾੜੀ ਦਾ ਅਸਲ ਅਰਥ ਬਹੁਮੰਤਵੀ ਫ਼ਸਲਾਂ ਦਾ ਉਤਪਾਦਨ ਹੈ। ਇਕੋ ਤਰ੍ਹਾਂ ਦੀ ਫ਼ਸਲ ਮਿੱਟੀ, ਪਾਣੀ ਅਤੇ ਵਾਤਾਵਾਰਨ ਲਈ ਨਾਂਹ-ਪੱਖ਼ੀ ਹੁੰਦੀ ਹੈ। ਝੋਨਾ ਵਰਖੇਈ ਅਤੇ ਸਿੱਲੇ ਇਲਾਕਿਆਂ ਦੀ ਫ਼ਸਲ ਹੈ, ਧਰਤੀ ਹੇਠਲੇ ਪਾਣੀ 'ਤੇ ਨਿਰਭਰ ਖੇਤਰਾਂ ਦੀ ਨਹੀਂ। ਪੰਜਾਬ ਵਰਗੇ ...

ਪੂਰੀ ਖ਼ਬਰ »

ਪੁਲਿਸ ਵਿਚ ਭ੍ਰਿਸ਼ਟਾਚਾਰ 'ਤੇ ਕਾਬੂ ਕਿਵੇਂ ਪਾਇਆ ਜਾਵੇ?

ਕਿਸੇ ਵੀ ਜ਼ਿਲ੍ਹੇ, ਸੂਬੇ ਜਾਂ ਦੇਸ਼ 'ਚ ਅਮਨ-ਸ਼ਾਂਤੀ ਬਣਾਈ ਰੱਖਣ 'ਚ ਸਥਾਨਕ ਪੁਲਿਸ ਦੀ ਵੱਡੀ ਭੂਮਿਕਾ ਹੁੰਦੀ ਹੈ। ਪੁਲਿਸ ਵਿਭਾਗ ਉਸ ਅੜੀਅਲ ਘੋੜੇ ਵਰਗਾ ਹੈ, ਜਿਸ ਨੂੰ ਜੇਕਰ ਅਨੁਸ਼ਾਸਨ ਵਿਚ ਰੱਖਿਆ ਜਾਵੇ ਤਾਂ ਕਿਸੇ ਵੀ ਸੂਬੇ 'ਚੋਂ ਭ੍ਰਿਸ਼ਟਾਚਾਰ ਖ਼ਤਮ ਕੀਤਾ ਜਾ ਸਕਦਾ ਹੈ ...

ਪੂਰੀ ਖ਼ਬਰ »

ਕੇਵਲ ਸਰਕਾਰੀ ਨੀਤੀਆਂ ਹੀ ਖੁਦਕੁਸ਼ੀਆਂ ਦਾ ਕਾਰਨ ਨਹੀਂ

ਪਿਛਲੇ ਲੰਮੇ ਸਮੇਂ ਤੋਂ ਪੰਜਾਬ 'ਚ ਕਿਸਾਨਾਂ-ਮਜ਼ਦੂਰਾਂ ਦੀਆਂ ਖ਼ੁਦਕੁਸ਼ੀਆਂ ਦਾ ਦੁਖਾਂਤਕ ਰੁਝਾਨ ਜਾਰੀ ਹੈ। ਸ਼ਾਇਦ ਹੀ ਕੋਈ ਭਾਗਾਂ ਭਰਿਆ ਦਿਨ ਹੋਵੇ, ਜਿਸ ਦਿਨ ਨੌਜਵਾਨ, ਅਧਖੜ ਜਾਂ ਬਜ਼ੁਰਗ ਕਿਸਾਨ ਤੇ ਖੇਤੀ ਮਜ਼ਦੂਰ ਦੀ ਖ਼ੁਦਕੁਸ਼ੀ ਦੀ ਖ਼ਬਰ ਦੇਖਣ-ਸੁਣਨ ਨੂੰ ਨਹੀਂ ਮਿਲਦੀ। ਕਿਸੇ ਨੇ ਆਰਥਿਕ ਤੰਗੀ ਹੱਥੋਂ ਜ਼ਹਿਰ ਪੀ ਲਿਆ, ਕਿਸੇ ਨੇ ਸਾਰੇ ਪਰਿਵਾਰ ਨੂੰ ਮਾਰ ਦਿੱਤਾ, ਕਿਸੇ ਨੇ ਨਹਿਰ 'ਚ ਛਾਲ ਮਾਰ ਦਿੱਤੀ, ਕੋਈ ਰੇਲ ਗੱਡੀ ਅੱਗੇ ਆ ਕੇ ਖ਼ੁਦਕੁਸ਼ੀ ਕਰ ਗਿਆ ਤੇ ਕਿਸੇ ਨੇ ਖ਼ੁਦ ਨੂੰ ਫਾਹਾ ਲਗਾ ਲਿਆ ਆਦਿ ਅਨਹੋਣੀਆਂ ਘਟਨਾਵਾਂ ਦਾ ਵਰਤਾਰਾ ਨਾ ਚਾਹੁੰਦਿਆਂ ਵੀ ਸੱਭਿਅਕ ਸਮਾਜ ਦਾ ਹਿੱਸਾ ਬਣ ਰਿਹਾ ਹੈ।
ਇਹ ਵਰਤਾਰਾ ਉਦੋਂ ਹੋਰ ਵੀ ਹੈਰਾਨ-ਪ੍ਰੇਸ਼ਾਨ ਕਰਨ ਵਾਲਾ ਲਗਦਾ ਹੈ ਜਦ ਅਸੀਂ ਦੇਖਦੇ ਹਾਂ ਕਿ ਖ਼ੁਦਕੁਸ਼ੀਆਂ ਕਰਕੇ ਭੰਗ ਦੇ ਭਾਅ ਜ਼ਿੰਦਗੀਆਂ ਖ਼ਤਮ ਕਰ ਰਹੇ ਲੋਕ ਅਜਿਹੇ ਖਿੱਤੇ ਦੇ ਰਹਿਣ ਵਾਲੇ ਬਹਾਦਰ ਪੁਰਖਿਆਂ ਦੇ ਵਾਰਸ ਹਨ, ਜਿਨ੍ਹਾਂ ਨੇ ਆਜ਼ਾਦੀ ਦੀ ਲੜਾਈ 'ਚ ਮੂਹਰੇ ਹੋ ਕੇ ਜਾਨਾਂ ਵਾਰੀਆਂ, ਬਹਾਦਰੀ ਦਿਖਾਈ ਪਰ ਮੁਸੀਬਤ 'ਚ ਭੱਜਣਾ ਨਹੀਂ ਸਿੱਖਿਆ। ਇਸ ਤੋਂ ਇਲਾਵਾ ਖੇਤੀ 'ਚ ਏਨੀ ਮਿਹਨਤ ਕੀਤੀ ਕਿ ਪੂਰੇ ਦੇਸ਼ ਦੇ ਖਾਲੀ ਪਏ ਭੰਡਾਰ ਅਨਾਜ ਨਾਲ ਭਰ ਦਿੱਤੇ। ਸੋ, ਪੰਜਾਬ ਦਾ ਇਤਿਹਾਸਕ ਪਿਛੋਕੜ ਅੱਜ ਦੇ ਕਿਸਾਨਾਂ-ਮਜ਼ਦੂਰਾਂ ਦੀਆਂ ਖ਼ੁਦਕੁਸ਼ੀਆਂ ਵਰਗੇ ਵਰਤਾਰੇ 'ਤੇ ਕਿੰਤੂ ਕਰਦਾ ਨਜ਼ਰ ਆਉਂਦਾ ਹੈ। ਜਿਹੜੇ ਪੰਜਾਬੀ 1947 ਦੀ ਵੰਡ ਦੇ ਦੁਖਾਂਤ, ਅੱਤਵਾਦ ਦੇ ਕਾਲੇ ਦੌਰ ਤੇ 1984 ਦੀ ਨਸਲਕੁਸ਼ੀ ਤੱਕ ਦੀ ਮਾਰ 'ਚੋਂ ਉੱਭਰ ਗਏ ਤੇ ਸੂਬੇ ਨੂੰ ਫਿਰ ਪੈਰਾਂ ਸਿਰ ਕੀਤਾ, ਅਜਿਹੇ ਲੋਕ ਆਰਥਿਕ ਕੰਗਾਲੀ ਅੱਗੇ ਜ਼ਿੰਦਗੀ ਦੀ ਬਾਜ਼ੀ ਹਾਰ ਰਹੇ ਹਨ। ਪੰਜਾਬ ਦੇ ਕਿਸਾਨਾਂ ਮਜ਼ਦੂਰਾਂ ਸਿਰ 90 ਹਜ਼ਾਰ ਕਰੋੜ ਦਾ ਵੱਖ-ਵੱਖ ਸਰਕਾਰੀ, ਸਹਿਕਾਰੀ, ਨਿੱਜੀ ਬੈਂਕਾਂ ਤੇ ਸ਼ਾਹੂਕਾਰਾਂ ਦਾ ਕਰਜ਼ਾ ਹੈ। ਕੌਮੀ ਅਪਰਾਧ ਰਿਕਾਰਡ ਬਿਊਰੋ ਅਨੁਸਾਰ 86 ਫ਼ੀਸਦੀ ਖ਼ੁਦਕੁਸ਼ੀਆਂ ਦਾ ਕਾਰਨ ਕਰਜ਼ਾ ਹੈ। ਸਾਲ 2019 'ਚ ਸਭ ਤੋਂ ਵੱਧ ਰੋਜ਼ਾਨਾ ਕਰੀਬ 7 ਕਿਸਾਨਾਂ-ਮਜ਼ਦੂਰਾਂ ਨੇ ਖ਼ੁਦਕੁਸ਼ੀਆਂ ਕੀਤੀਆਂ ਅਤੇ ਪੂਰੇ ਸਾਲ 'ਚ ਇਹ ਅੰਕੜਾ 23.57 ਰਿਹਾ, ਹਾਲਾਂਕਿ ਅਸਲ ਗਿਣਤੀ ਇਸ ਤੋਂ ਜ਼ਿਆਦਾ ਮੰਨੀ ਜਾਂਦੀ ਹੈ। ਇਕ ਕਿਸਾਨ ਪਰਿਵਾਰ ਦੇ ਸਿਰ ਔਸਤਨ 1 ਲੱਖ ਤੋਂ ਵੱਧ ਦਾ ਕਰਜ਼ਾ ਬਣਦਾ ਹੈ। ਖਾਦਾਂ, ਦਵਾਈਆਂ ਤੇ ਡੀਜ਼ਲ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ ਹਨ। ਪੋਟਾਸ਼ ਤੇ ਡਾਇਆ ਵਰਗੀਆਂ ਮਹਿੰਗੀਆਂ ਖਾਦਾਂ ਤੋਂ ਕੇਂਦਰ ਸਰਕਾਰ ਸਬਸਿਡੀਆਂ ਹਟਾਉਣ ਦੇ ਡਰਾਵੇ ਦਿੰਦਿਆਂ ਇਨ੍ਹਾਂ ਦੇ ਮੂਲ 'ਚ ਨਿਰੰਤਰ ਵਾਧਾ ਕਰ ਰਹੀ ਹੈ। ਇਕ ਪਾਸੇ ਖਾਦਾਂ ਦੇ ਭਾਅ ਬੇਹਿਸਾਬੇ ਵਧਾਏ ਜਾ ਰਹੇ ਹਨ, ਦੂਜੇ ਪਾਸੇ ਫ਼ਸਲਾਂ ਦੇ ਮੰਡੀਕਰਨ ਤੋਂ ਹੱਥ ਪਿੱਛੇ ਖਿੱਚਿਆ ਜਾ ਰਿਹਾ ਹੈ। ਇਕ ਤਾਂ ਫ਼ਸਲਾਂ ਦੀ ਤਿਆਰੀ 'ਤੇ ਲਾਗਤ ਬਹੁਤ ਵਧ ਰਹੀ ਹੈ, ਦੂਜਾ ਮੰਡੀਕਰਨ ਦੀ ਵੀ ਬੇਭਰੋਸਗੀ ਵਧ ਰਹੀ ਹੈ। ਕਿਸਾਨ ਕਸੂਤੀ ਸਥਿਤੀ 'ਚ ਫਸ ਗਿਆ ਹੈ। ਕੇਂਦਰ ਸਰਕਾਰ ਨੇ ਤਿੰਨ ਖੇਤੀ ਕਾਨੂੰਨ ਤਾਂ ਵਾਪਸ ਲੈ ਲਏ ਹਨ, ਕਿਉਂਕਿ ਉਸ ਨੂੰ ਪਤਾ ਹੈ ਕਿ ਟਕਰਾਅ ਨਾਲ ਕਿਸਾਨਾਂ ਨੂੰ ਝੁਕਾ ਨਹੀਂ ਸਕਦੀ ਪਰ ਹੁਣ ਸਰਕਾਰ ਕੂਟਨੀਤੀ 'ਤੇ ਉਤਰ ਆਈ ਹੈ। ਸਰਕਾਰ ਖੇਤੀ ਕਾਨੂੰਨ ਲਾਗੂ ਕਰਨਾ ਭੁੱਲੀ ਨਹੀਂ, ਸਗੋਂ ਉਸ ਨੇ ਇਨ੍ਹਾਂ ਨੂੰ ਲਾਗੂ ਕਰਨ ਦਾ ਤਰੀਕਾ ਅਲੱਗ ਅਖ਼ਤਿਆਰ ਕਰ ਲਿਆ ਹੈ। ਕਿਸਾਨਾਂ ਤੋਂ ਖੇਤੀ ਜਬਰੀ ਨਹੀਂ ਛੁਡਵਾਈ ਜਾਵੇਗੀ, ਸਗੋਂ ਸਬਸਿਡੀਆਂ ਖ਼ਤਮ ਕਰਕੇ ਖਾਦਾਂ ਦੀਆਂ ਕੀਮਤਾਂ ਹਜ਼ਾਰਾਂ 'ਚ ਪਹੁੰਚ ਜਾਣ ਨਾਲ, ਜਦ ਫ਼ਸਲਾਂ 'ਤੇ ਲਾਗਤ ਬੱਚਤ ਨਾਲੋਂ ਵਧ ਜਾਵੇਗੀ ਤਾਂ ਕਿਸਾਨ ਆਪਣੇ-ਆਪ ਖੇਤੀ ਛੱਡ ਦੇਣਗੇ। ਸਰਕਾਰ ਵਲੋਂ ਸਿਰਜੇ ਜਾ ਰਹੇ ਅਜਿਹੇ ਮਾਹੌਲ ਤੋਂ ਕਿਸਾਨਾਂ ਨੂੰ ਸੁਚੇਤ ਹੋਣ ਦੀ ਲੋੜ ਹੈ। ਖ਼ੁਦਕੁਸ਼ੀਆਂ ਲਈ ਸਰਕਾਰੀ ਨੀਤੀਆਂ ਤਾਂ ਜ਼ਿੰਮੇਵਾਰ ਹਨ ਹੀ ਪਰ ਨਾਲ ਹੀ ਹੋਰ ਵੀ ਬਹੁਤ ਕੁਝ ਅਜਿਹਾ ਹੈ ਜੋ ਕਿਸਾਨਾਂ ਨੂੰ ਜਾਨ ਦੀ ਬਾਜ਼ੀ ਲਾਉਣ ਵਰਗੇ ਔਖੇ ਫ਼ੈਸਲੇ ਲੈਣ ਲਈ ਮਜਬੂਰ ਕਰਦਾ ਹੈ। ਜਦ ਤੱਕ ਖੇਤੀ ਬਲਦਾਂ ਨਾਲ ਹੁੰਦੀ ਸੀ, ਉਸ ਸਮੇਂ ਪਰਿਵਾਰ ਵੀ ਵੱਡੇ ਸਨ। ਸਾਰੇ ਜੀਅ ਮਿਹਨਤ ਕਰਦੇ ਸਨ ਤੇ ਕਦੇ ਕਿਸਾਨ-ਮਜ਼ਦੂਰ ਹੁਣ ਵਾਂਗ ਖ਼ੁਦਕੁਸ਼ੀਆਂ ਨਹੀਂ ਕਰਦੇ ਸਨ। ਖੇਤੀ ਖੇਤਰ 'ਚ ਪਰਿਵਰਤਨ ਵਾਪਰਿਆ ਹੈ। ਖੇਤੀ ਦਾ ਮਸ਼ੀਨੀਕਰਨ ਹੋ ਗਿਆ ਹੈ। ਖੇਤੀ ਤਕਨੀਕ ਪ੍ਰਧਾਨ ਹੋ ਗਈ ਹੈ। ਅਨਾਜ ਦੀ ਪੈਦਾਵਾਰ ਵੀ ਵਧੀ ਹੈ। ਫਿਰ ਕਿਸਾਨ ਦਾ ਜੀਵਨ ਤਾਂ ਸੁਖਾਲਾ ਹੋਣਾ ਚਾਹੀਦਾ ਸੀ, ਪਰ ਬਾਜ਼ਾਰ ਨੇ ਸਾਡੇ 'ਤੇ ਏਨਾ ਗਲਬਾ ਪਾ ਲਿਆ ਹੈ ਕਿ ਹਰ ਚੀਜ਼ ਨੂੰ ਤੁਹਾਡੀ ਲੋੜ ਤੇ ਰੁਤਬੇ ਨਾਲ ਜੋੜ ਦਿੱਤਾ ਗਿਆ ਹੈ। ਦਿਖਾਵੇਬਾਜ਼ੀ ਸਾਡੇ ਅੰਦਰ ਘਰ ਕਰ ਗਈ ਹੈ। ਬਾਜ਼ਾਰ ਨੇ ਇਸ਼ਤਿਹਾਰਬਾਜ਼ੀ ਨਾਲ ਹਰ ਚੀਜ਼ ਦਾ ਇਸ ਤਰ੍ਹਾਂ ਪ੍ਰਚਾਰ-ਪ੍ਰਸਾਰ ਕੀਤਾ ਹੈ ਕਿ ਜਿਸ ਚੀਜ਼ ਦੀ ਸਾਨੂੰ ਲੋੜ ਨਹੀਂ, ਅਸੀਂ ਉਸ ਵੱਲ ਆਕਰਸ਼ਿਤ ਹੋ ਰਹੇ ਹਾਂ। ਭਾਵੇਂ ਇਸ ਲਈ ਸਾਨੂੰ ਕਰਜ਼ਾ ਵੀ ਕਿਉਂ ਨਾ ਚੁੱਕਣਾ ਪਵੇ। ਸਾਦੀ ਜ਼ਿੰਦਗੀ ਨੂੰ ਸਰਾਪ ਸਮਝਿਆ ਜਾਣ ਲੱਗਾ ਹੈ। ਇਸ ਸਮੇਂ ਹੱਦੋਂ ਵੱਧ ਖੇਤੀ ਮਸ਼ੀਨਰੀ ਕਿਸਾਨਾਂ ਸਿਰ ਕਰਜ਼ੇ ਦਾ ਮੁੱਖ ਕਾਰਨ ਹੈ। ਪਰਿਵਾਰਾਂ ਦੀ ਵੰਡ ਕਾਰਨ ਜ਼ਮੀਨ ਘਟ ਰਹੀ ਹੈ, ਪਰ ਖੇਤੀ ਮਸ਼ੀਨਰੀ ਦੁੱਗਣੀ ਹੋ ਗਈ ਹੈ। ਬਾਜ਼ਾਰ ਦੀ ਇਸ਼ਤਿਹਾਰਬਾਜ਼ੀ ਵੱਲ ਖਿੱਚੇ ਕਿਸਾਨ ਪੁਰਾਣੇ ਕੰਮ ਦਿੰਦੇ ਤੇ ਚੰਗੇ-ਭਲੇ ਟਰੈਕਟਰ ਵੇਚ-ਵੇਚ 12-12 ਲੱਖ ਰੁਪਏ ਦੇ ਨਵੇਂ ਟਰੈਕਟਰ ਧੜਾਧੜ ਖ਼ਰੀਦ ਰਹੇ ਹਨ। ਕੰਪਨੀ ਨਵਾਂ ਡਿਜ਼ਾਈਨ ਲਾਂਚ ਕਰਦੀ ਹੈ। ਕਿਸਾਨ ਝੱਟ ਦੋ ਸਾਲ ਪਹਿਲਾਂ ਖ਼ਰੀਦਿਆ ਟਰੈਕਟਰ ਵੇਚ ਕੇ ਨਵਾਂ ਖ਼ਰੀਦ ਲਿਆਉਂਦਾ ਹੈ। 2-4 ਏਕੜ ਦੀ ਵਾਹੀ ਏਨੀ ਕਰਜ਼ੇ ਦੀ ਕਿਸ਼ਤ ਵੀ ਨਹੀਂ ਕੱਢ ਸਕਦੀ। ਕਦੇ ਜ਼ੀਰੋ ਟਿੱਲ ਡਰਿੱਲ, ਕਦੇ ਹੈਪੀ ਸੀਡਰ, ਕਦੇ ਰੋਟਾਵੇਟਰ ਆਦਿ ਲੱਖਾਂ ਦੀ ਮਸ਼ੀਨਰੀ ਬਾਜ਼ਾਰ 'ਚ ਆ ਰਹੀ ਹੈ ਤੇ ਕਿਸਾਨ ਕਰਜ਼ੇ ਚੁੱਕ ਕੇ, ਜ਼ਮੀਨਾਂ ਗਹਿਣੇ ਧਰ ਜਾਂ ਵੇਚ ਕੇ ਖ਼ਰੀਦੀ ਜਾ ਰਹੇ ਹਨ। ਕਣਕ ਦੀ ਕਟਾਈ ਦੇ ਸੀਜ਼ਨ 'ਚ ਮਾਲਵੇ 'ਚੋਂ ਕੰਬਾਈਨਾਂ ਮਾਝੇ 'ਚ ਕਟਾਈ ਲਈ ਜਾਂਦੀਆਂ ਹਨ ਤਾਂ ਜਲੰਧਰ ਤੋਂ ਲੈ ਕੇ ਪਠਾਨਕੋਟ ਤੱਕ ਸੈਂਕੜੇ ਮਸ਼ੀਨਾਂ ਸੈਂਕੜੇ ਕਿਲੋਮੀਟਰ ਦਾ ਸਫ਼ਰ ਤੈਅ ਕਰਕੇ ਜਾਂਦੀਆਂ ਹਨ ਤੇ ਦੋ ਦਿਨਾਂ ਬਾਅਦ ਵਾਪਸੀ ਦਾ ਸਫ਼ਰ ਸ਼ੁਰੂ ਹੋ ਜਾਂਦਾ ਹੈ। 22-22 ਲੱਖ ਦੀਆਂ ਕੰਬਾਈਨਾਂ ਸੀਜ਼ਨ 'ਚ ਸਿਰਫ ਇਕ ਲੱਖ ਰੁਪਏ ਮੁਸ਼ਕਿਲ ਨਾਲ ਬੱਚਤ ਦਿੰਦੀਆਂ ਹਨ। ਉਧਰ 22 ਲੱਖ ਦੇ ਕਰਜ਼ੇ ਦਾ 18 ਫ਼ੀਸਦੀ ਦੀ ਦਰ ਨਾਲ ਵਿਆਜ ਲਗਦਾ ਹੈ ਤਾਂ ਰਕਮ 50 ਲੱਖ ਹੁੰਦਿਆਂ ਦੇਰ ਨਹੀਂ ਲਗਦੀ। ਫਿਰ ਆਖਰੀ ਹਥਿਆਰ ਰਹਿ ਜਾਂਦਾ ਹੈ ਗਲ 'ਚ ਫਾਹਾ ਪਾਉਣ ਦਾ। ਬਹੁਗਿਣਤੀ ਕਿਸਾਨ ਅਜੇ ਵੀ ਕੰਮ ਕਰਨ ਤੋਂ ਪਹਿਲਾਂ ਨਹੀਂ ਬਾਅਦ 'ਚ ਸੋਚਦੇ ਹਨ। ਉਹ ਕਦੇ ਹਿਸਾਬ ਨਹੀਂ ਲਗਾਉਂਦੇ ਕਿ ਜਿਹੜੀ ਮਸ਼ੀਨਰੀ ਲਿਆ ਰਹੇ ਹਾਂ, ਉਸ 'ਤੇ ਨਿਵੇਸ਼ ਕਿੰਨਾ ਹੋਵੇਗਾ ਤੇ ਬੱਚਤ ਕਿੰਨੀ ਹੋਵੇਗੀ? ਜਿਸ ਦਿਨ ਕੰਮ ਕਰਨ ਤੋਂ ਪਹਿਲਾਂ ਸੋਚਿਆ ਜਾਣ ਲੱਗ ਪਿਆ, ਉਦੋਂ ਖ਼ੁਦਕੁਸ਼ੀਆਂ ਨਹੀਂ ਹੋਣਗੀਆਂ।
ਇਸ ਤੋਂ ਇਲਾਵਾ ਵੱਡੀਆਂ ਗੱਡੀਆਂ, ਆਲੀਸ਼ਾਨ ਕੋਠੀਆਂ, ਬੁਲਟ ਮੋਟਰਸਾਈਕਲ, ਸਮਾਰਟ ਫੋਨ, ਐਲ.ਈ.ਡੀਜ਼ ਵਰਗੇ ਮਹਿੰਗੇ ਸ਼ੌਕ ਉਜਾੜੇ ਦਾ ਕਾਰਨ ਹਨ। ਖੇਤੀ ਕਰਜ਼ਿਆਂ ਦੀ ਸਮੀਖਿਆ ਕੀਤੀ ਜਾਵੇ ਤਾਂ ਪਤਾ ਲੱਗੇਗਾ ਕਿ ਬਹੁਤੇ ਕਰਜ਼ੇ ਉਪਰੋਕਤ ਚੀਜ਼ਾਂ ਖ਼ਰੀਦਣ ਲਈ ਲਏ ਗਏ ਹਨ। ਸਿਰਫ ਇੱਕਾ-ਦੁੱਕਾ ਕਰਜ਼ੇ, ਬਿਮਾਰੀ, ਮੁਕੱਦਮੇ, ਪਰਿਵਾਰ ਦੇ ਮੁਖੀ ਦੀ ਮੌਤ ਵਰਗੇ ਕੇਸਾਂ ਦੇ ਹਨ। ਸਿਆਣਿਆਂ ਦਾ ਅਖਾਣ ਹੈ ਕਿ ਚਾਦਰ ਵੇਖ ਕੇ ਪੈਰ ਪਸਾਰੋ। ਆਮਦਨ ਅਨੁਸਾਰ ਖ਼ਰਚ ਕਰ ਲਿਆ ਜਾਵੇ। ਸਾਦੇ ਵਿਆਹ ਕਰ ਲਏ ਜਾਣ, ਛੋਟੀ ਗੱਡੀ ਨਾਲ ਕੰਮ ਚਲਾ ਲਿਆ ਜਾਵੇ। ਭਰਾਵਾਂ ਨਾਲ ਮਿਲ ਕੇ ਸਾਂਝੇ ਰੂਪ 'ਚ ਟਰੈਕਟਰ ਲੈ ਲਿਆ ਜਾਵੇ, ਸਮਾਰਟ ਫੋਨ ਦੀ ਥਾਂ 5-6 ਹਜ਼ਾਰ ਦੇ ਫੋਨ ਨਾਲ ਕੰਮ ਚੱਲ ਸਕਦਾ ਹੈ। ਵੱਡੇ ਕਰਜ਼ੇ ਚੁੱਕ ਕੇ ਚਾਰ ਦਿਨ ਦਿਖਾਵਾ ਕਰ ਲਵਾਂਗੇ। ਜਦ ਕਰਜ਼ੇ ਦੀ ਪੰਡ ਜਾਨ ਲੈ ਲਵੇਗੀ, ਫਿਰ ਦਿਖਾਵੇਬਾਜ਼ੀ ਜਗਤ ਤਮਾਸ਼ਾ ਬਣ ਜਾਵੇਗੀ। ਗੁਆਂਢੀਆਂ ਦਾ ਪੁੱਤਰ ਜ਼ਮੀਨ ਵੇਚ ਕੇ 50 ਲੱਖ ਖ਼ਰਚ ਕਰਕੇ ਅਮਰੀਕਾ ਜਾਣ 'ਚ ਸਫਲ ਹੋ ਗਿਆ। ਉਸ ਨੂੰ ਵੇਖ ਕੇ ਦੂਜਾ ਗੁਆਂਢੀ ਵੀ ਅਜਿਹਾ ਕਰਦਾ ਹੈ ਪਰ ਕਈ ਵਾਰ ਪੁੱਤਰ ਰਸਤੇ 'ਚ ਫਸ ਜਾਂਦਾ ਹੈ ਜਾਂ ਮਾਰਿਆ ਜਾਂਦਾ ਹੈ। ਜ਼ਮੀਨ ਵੀ ਸਾਰੀ ਵਿਕ ਜਾਂਦੀ ਹੈ। ਮਹਿੰਗੇ ਸ਼ੌਕ ਪਗਾਉਣੇ ਹਨ ਤਾਂ ਦੱਬ ਕੇ ਮਿਹਨਤ ਕੀਤੀ ਜਾਵੇ। ਖ਼ੁਦਕੁਸ਼ੀਆਂ ਮਸਲੇ ਦਾ ਹੱਲ ਨਹੀਂ, ਸਗੋਂ ਪਿੱਛੇ ਰਹਿ ਗਏ ਪਰਿਵਾਰ ਦੇ ਵਿਕਾਸ ਦੇ ਦਰ ਹੋਰ ਵੀ ਬੰਦ ਹੋ ਜਾਂਦੇ ਹਨ।


navtejmalhigsp@gmail.com

 

ਖ਼ਬਰ ਸ਼ੇਅਰ ਕਰੋ

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX