ਤਾਜਾ ਖ਼ਬਰਾਂ


ਨਿਤੀਸ਼ ਕੁਮਾਰ ਅੱਜ 8ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ
. . .  24 minutes ago
ਪਟਨਾ, 10 ਅਗਸਤ - ਐਨ.ਡੀ.ਏ. ਨਾਲੋ ਗੱਠਜੋੜ ਤੋੜਨ ਵਾਲੇ ਨਿਤੀਸ਼ ਕੁਮਾਰ ਅੱਜ 8ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ...
ਨਾਲ਼ੇ 'ਚ ਡਿਗੇ ਬੱਚੇ ਨੂੰ ਲੱਭਣ ਦੀਆਂ ਕੋਸ਼ਿਸ਼ਾਂ ਜਾਰੀ
. . .  29 minutes ago
ਕਪੂਰਥਲਾ, 10 ਅਗਸਤ - ਕਪੂਰਥਲਾ ਦੇ ਸ਼ਾਲਾਮਾਰ ਬਾਗ ਰੋਡ 'ਤੇ ਇਕ ਨਿੱਜੀ ਹੋਟਲ ਦੇ ਸਾਹਮਣੇ ਕੱਲ੍ਹ ਦੇ ਨਾਲ਼ੇ 'ਚ ਡਿਗੇ ਬੱਚੇ ਨੂੰ ਲੱਭਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਐਨ.ਡੀ.ਆਰ.ਐਫ. ਦੀ ਟੀਮ ਵਲੋਂ ਕਈ ਘੰਟਿਆਂ ਤੋਂ ਸਰਚ ਅਭਿਆਨ...
ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ 'ਤੇ ਫ਼ੈਸਲਾ ਅੱਜ
. . .  39 minutes ago
ਚੰਡੀਗੜ੍ਹ, 10 ਅਗਸਤ - ਐੱਨ.ਡੀ.ਪੀ.ਐੱਸ. ਐਕਟ ਤਹਿਤ ਸੀਨੀਅਰ ਅਕਾਲੀ ਆਗੂ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਮਾਮਲੇ 'ਚ ਨਿਯਮਤ ਜ਼ਮਾਨਤ 'ਤੇ ਪੰਜਾਬ ਅਤੇ ਹਰਿਆਣਾ...
ਸੁਰੱਖਿਆ ਬਲਾਂ ਵਲੋਂ ਪੁਲਵਾਮਾ ਤੋਂ ਆਈ.ਈ.ਡੀ. ਬਰਾਮਦ
. . .  about 1 hour ago
ਸ੍ਰੀਨਗਰ, 10 ਅਗਸਤ - ਪੁਲਿਸ ਅਤੇ ਸੁਰੱਖਿਆ ਬਲਾਂ ਨੇ ਪੁਲਵਾਮਾ ਦੇ ਸਰਕੂਲਰ ਰੋਡ 'ਤੇ ਤਹਾਬ ਕਰਾਸਿੰਗ ਨੇੜੇ ਲਗਭਗ 25 ਤੋਂ 30 ਕਿਲੋਗ੍ਰਾਮ ਵਜ਼ਨ ਦਾ ਆਈ.ਈ.ਡੀ. ਬਰਾਮਦ ਕੀਤਾ ਹੈ।ਏ.ਡੀ.ਜੀ.ਪੀ. ਕਸ਼ਮੀਰ ਵਿਜੇ ਕੁਮਾਰ...
'ਲਾਲ ਸਿੰਘ ਚੱਢਾ' ਦੀ ਰਿਲੀਜ਼ ਤੋਂ ਪਹਿਲਾਂ ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਤੇ ਮੋਨਾ ਸਿੰਘ ਦਰਸ਼ਨ ਕਰਨ ਪੁੱਜੇ ਸ੍ਰੀ ਹਰਿਮੰਦਰ ਸਾਹਿਬ
. . .  about 1 hour ago
ਅੰਮ੍ਰਿਤਸਰ, 10 ਅਗਸਤ (ਜਸਵੰਤ ਸਿੰਘ ਜੱਸ) - ਬਾਲੀਵੁੱਡ ਦੇ ਉੱਘੇ ਅਦਾਕਾਰ ਅਤੇ ਨਿਰਦੇਸ਼ਕ ਆਮਿਰ ਖਾਨ ਅੱਜ ਅੰਮ੍ਰਿਤ ਵੇਲੇ ਸਾਥੀ ਕਲਾਕਾਰਾਂ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਜਾਣਕਾਰੀ ਅਨੁਸਾਰ ਆਮਿਰ ਖ਼ਾਨ ਅਭਿਨੇਤਰੀ ਮੋਨਾ ਸਿੰਘ...
ਨਹੀਂ ਰਹੇ ਲੋਕ ਘੋਲਾਂ ਦੇ ਨਿਧੜਕ ਜਰਨੈਲ ਕਾਮਰੇਡ ਪ੍ਰੀਤਮ ਸਿੰਘ ਦਰਦੀ, ਸਸਕਾਰ ਅੱਜ
. . .  about 1 hour ago
ਮਹਿਲ ਕਲਾਂ, 10 ਅਗਸਤ (ਅਜੀਤ ਬਿਊਰੋ) - ਰੋਜ਼ਾਨਾ ਅਜੀਤ ਦੇ ਮਹਿਲ ਕਲਾਂ ਤੋਂ ਪ੍ਰਤੀਨਿਧ ਅਵਤਾਰ ਸਿੰਘ ਅਣਖੀ ਦੇ ਵੱਡੇ ਭਰਾ, ਅਜੀਤ ਸਮਾਚਾਰ ਦੇ ਪ੍ਰਤੀਨਿਧ ਗੁਰਪ੍ਰੀਤ ਸਿੰਘ ਅਣਖੀ ਦੇ ਤਾਇਆ ਜੀ ਅਤੇ ਲੋਕ ਘੋਲਾਂ ਦੇ ਨਿਧੜਕ ਜਰਨੈਲ ਲੈਨਿਨ ਕਿਤਾਬ ਘਰ ਮਹਿਲ ਕਲਾਂ...
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਮਸ਼ਹੂਰ ਅੰਪਾਇਰ ਰੂਡੀ ਕੋਰਟਜ਼ੇਨ ਦੀ ਕਾਰ ਹਾਦਸੇ ਵਿਚ ਮੌਤ
. . .  1 day ago
ਦਸੂਹਾ ਦੀ ਮਸ਼ਹੂਰ ਬਜਾਜੀ ਦੀ ਦੁਕਾਨ ਸਿਲਕ ਸਟੋਰ ’ਤੇ ਲੱਗੀ ਅੱਗ, ਭਾਰੀ ਨੁਕਸਾਨ
. . .  1 day ago
ਐਨ.ਡੀ.ਆਰ.ਐਫ. ਦੀ 29 ਮੈਂਬਰੀ ਟੀਮ ਵਲੋਂ ਬੱਚੇ ਦੀ ਭਾਲ ਲਈ ਆਪ੍ਰੇਸ਼ਨ ਸ਼ੁਰੂ
. . .  1 day ago
ਕਪੂਰਥਲਾ, 9 ਅਗਸਤ (ਅਮਰਜੀਤ ਕੋਮਲ)-ਸਥਾਨਕ ਸ਼ਾਲੀਮਾਰ ਬਾਗ ਰੋਡ 'ਤੇ ਪੈਂਦੇ ਇਕ ਨਿੱਜੀ ਹੋਟਲ ਦੇ ਸਾਹਮਣੇ ਨਾਲੇ ਵਿਚ ਡਿੱਗੇ ਪ੍ਰਵਾਸੀ ਮਜ਼ਦੂਰ ਦੇ ਬੱਚੇ ਅਭਿਲਾਸ਼ ਮੁਖੀਆ ਦੀ 8 ਘੰਟੇ ...
ਕਪੂਰਥਲਾ : ਬੱਚਾ ਅਜੇ ਵੀ ਨਹੀਂ ਨਿਕਲਿਆ ਬਾਹਰ ,ਐਨ. ਡੀ. ਆਰ. ਐਫ. ਦੀ ਟੀਮ ਵੀ ਮੌਕੇ 'ਤੇ ਪੁੱਜੀ
. . .  1 day ago
ਟੈਨਿਸ ਦੀ ਮਹਾਨ ਖਿਡਾਰਨ ਸੇਰੇਨਾ ਵਿਲੀਅਮਜ਼ ਨੇ ਸੰਨਿਆਸ ਲੈਣ ਦਾ ਕੀਤਾ ਐਲਾਨ
. . .  1 day ago
ਚੰਡੀਗੜ੍ਹ : ਬਿਕਰਮ ਮਜੀਠੀਆ ਦੀ ਜ਼ਮਾਨਤ ’ਤੇ ਹਾਈਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ,24 ਫਰਵਰੀ ਤੋਂ ਹਨ ਜੇਲ੍ਹ ਵਿਚ
. . .  1 day ago
ਖੇਡ ਮੰਤਰੀ ਮੀਤ ਹੇਅਰ ਵਲੋਂ ਪਿੰਡ ਮੈਹਸ ਪਹੁੰਚ ਕੇ ਹਰਜਿੰਦਰ ਕੌਰ ਦਾ ਕੀਤਾ ਗਿਆ ਵਿਸ਼ੇਸ਼ ਸਨਮਾਨ
. . .  1 day ago
ਨਾਭਾ, 9 ਅਗਸਤ (ਅਮਨਦੀਪ ਸਿੰਘ ਲਵਲੀ)-ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਮੈਹਸ ਦੀ ਵਸਨੀਕ ਹਰਜਿੰਦਰ ਕੌਰ ਜਿਸ ਨੇ ਬੀਤੇ ਦਿਨੀਂ ਰਾਸ਼ਟਰਮੰਡਲ ਖੇਡਾਂ 'ਚ ਕਾਂਸੀ ਦਾ ਤਗ਼ਮਾ ਜਿੱਤਿਆ। ਉਸ ਦੇ ਘਰ ਪਿੰਡ ਮੈਹਸ ਵਿਖੇ ਵਿਸ਼ੇਸ਼ ਤੌਰ 'ਤੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਪਹੁੰਚੇ ਅਤੇ ਉਸ ਦਾ ਸਨਮਾਨ ਕੀਤਾ।
ਪਾਕਿਸਤਾਨ 'ਚ ਆਤਮਘਾਤੀ ਹਮਲੇ 'ਚ 4 ਫ਼ੌਜੀਆਂ ਦੀ ਮੌਤ, 7 ਹੋਰ ਜ਼ਖ਼ਮੀ
. . .  1 day ago
ਅੰਮ੍ਰਿਤਸਰ, 9 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਖ਼ੈਬਰ ਪਖਤੂਨਖਵਾ ਸੂਬੇ ਦੇ ਉੱਤਰੀ ਵਜ਼ੀਰਿਸਤਾਨ ਜ਼ਿਲ੍ਹੇ 'ਚ ਇਕ ਆਤਮਘਾਤੀ ਹਮਲੇ 'ਚ ਘੱਟੋ-ਘੱਟ 4 ਫ਼ੌਜੀ ਮਾਰੇ ਗਏ ਅਤੇ 7 ਹੋਰ ਜ਼ਖਮੀ ਹੋ ਗਏ। ਹਮਲੇ ਦੀ ਜ਼ਿੰਮੇਵਾਰੀ ਅੱਤਵਾਦੀ ਸੰਗਠਨ ਤਹਿਰੀਕ-ਏ-ਤਾਲਿਬਨ...
ਰਾਸ਼ਟਰਮੰਡਲ ਖ਼ੇਡਾਂ ਦੇ ਸਮਾਪਤੀ ਸਮਾਰੋਹ 'ਚ ਵੱਜਿਆ ਸਿੱਧੂ ਮੂਸੇਵਾਲਾ ਦਾ ਗੀਤ '295'
. . .  1 day ago
ਬਰਮਿੰਘਮ, 9 ਅਗਸਤ-ਰਾਸ਼ਟਰਮੰਡਲ ਖ਼ੇਡਾਂ ਦੇ ਸਮਾਪਤੀ ਸਮਾਰੋਹ 'ਚ ਸਿੱਧੂ ਮੂਸੇਵਾਲਾ ਦਾ ਗੀਤ '295' ਵੱਜਿਆ। ਇਸ ਸੰਬੰਧੀ ਜਾਣਕਾਰੀ ਸਿੱਖ ਮਹਿਲਾ ਸੰਸਦ ਮੈਂਬਰ ਪ੍ਰੀਤ ਕੌਰ ਗਿੱਲ ਨੇ ਟਵੀਟ ਕਰਕੇ ਦਿੱਤੀ। ਸਟੇਡੀਅਮ 'ਚ ਚੱਲ ਰਹੇ ਗੀਤ ਦੀ ਪ੍ਰੀਤ ਕੌਰ ਗਿੱਲ ਵਲੋਂ ਵੀਡੀਓ ਵੀ ਸਾਂਝੀ ਕੀਤੀ ਗਈ ਹੈ।
ਪੰਜਾਬ ਦੇ ਕੈਂਸਰ ਰੋਗਾਂ ਦੇ ਮਾਹਿਰ ਡਾ. ਸੇਖੋਂ ਨਹੀਂ ਰਹੇ
. . .  1 day ago
ਲੁਧਿਆਣਾ, 9 ਅਗਸਤ (ਸਲੇਮਪੁਰੀ)- ਕੈਂਸਰ ਰੋਗਾਂ ਦੇ ਮਾਹਿਰ ਡਾ. ਜੇ.ਐੱਸ. ਸੇਖੋਂ ਦਾ ਅੱਜ ਤੜਕੇ ਦਿਹਾਂਤ ਹੋ ਗਿਆ। ਉਨ੍ਹਾਂ ਦੀ ਉਮਰ ਲਗਭਗ 65 ਸਾਲ ਦੇ ਕਰੀਬ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਜਿਗਰ ਦੀ ਬਿਮਾਰੀ ਤੋਂ ਪੀੜਤ ਹੋਣ ਕਾਰਨ ਉਹ ਇਸ ਵੇਲੇ ਦਿੱਲੀ ਦੇ ਇਕ ਹਸਪਤਾਲ ਵਿਚ...
ਕੰਗਣਾ ਰਣੌਤ ਨੂੰ ਹੋਇਆ ਡੇਂਗੂ
. . .  1 day ago
ਮੁੰਬਈ, 9 ਅਗਸਤ-ਕੰਗਣਾ ਰਣੌਤ ਨੂੰ ਹੋਇਆ ਡੇਂਗੂ
ਕਿਸਾਨ ਜਥੇਬੰਦੀਆਂ ਨੇ ਬਿਜਲੀ ਸੋਧ ਬਿੱਲ ਦੀਆਂ ਕਾਪੀਆਂ ਸਾੜ ਕੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
. . .  1 day ago
ਜੈਤੋ, 9 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਕਿਸਾਨ ਵੱਡੀ ਗਿਣਤੀ 'ਚ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਇਕੱਤਰ ਹੋਏ ਅਤੇ ਉਨ੍ਹਾਂ ਨੇ ਕੇਂਦਰ ਸਰਕਾਰ ਵਲੋਂ ਬਿਜਲੀ ਸੋਧ...
ਪੰਜਾਬ ਪੁਲਿਸ ਦੀ ਵੱਡੀ ਕਾਮਯਾਬੀ, ਸਰਹੱਦ ਤੋਂ ਨਸ਼ਿਆਂ, ਹਥਿਆਰਾਂ ਤੇ ਵਿਸਫੋਟਕ ਦੀ ਖੇਪ ਲੈ ਕੇ ਆ ਰਹੇ ਦੋ ਸਮੱਗਲਰ ਕੀਤੇ ਕਾਬੂ
. . .  1 day ago
ਤਰਨ ਤਾਰਨ, 9 ਅਗਸਤ-ਪੰਜਾਬ ਦੇ ਤਰਨ ਤਾਰਨ ਸ਼ਹਿਰ 'ਚ ਪੁਲਿਸ ਨੇ ਗੈਂਗਸਟਰ ਹੈਰੀ ਚੱਠਾ ਅਤੇ ਸੁੱਖ ਭਿਖਾਰੀਵਾਲ ਦੇ ਦੋ ਕਰੀਬੀ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਦੋਵਾਂ ਕੋਲੋਂ ਹੈਂਡ ਗ੍ਰੇਨੇਡ, ਹਥਿਆਰ ਅਤੇ ਡਰੱਗ ਮਨੀ ਵੀ ਬਰਾਮਦ ਕੀਤੀ ਗਈ...
ਟੈਲੀਕਾਮ ਟਾਵਰ ਦੇ ਵਿਰੋਧ 'ਚ ਪਿੰਡ ਵਾਸੀਆਂ ਵਲੋਂ ਰਾਜ ਮਾਰਗ ਕੀਤਾ ਗਿਆ ਬੰਦ
. . .  1 day ago
ਬਰਨਾਲਾ /ਹੰਡਿਆਇਆ, 9 ਅਗਸਤ (ਗੁਰਜੀਤ ਸਿੰਘ ਖੁੱਡੀ)- ਟੈਲੀਕਾਮ ਟਾਵਰ ਦੇ ਵਿਰੋਧ 'ਚ ਪਿੰਡ ਵਾਸੀਆਂ ਵਲੋਂ ਰਾਜ ਮਾਰਗ ਬੰਦ ਕੀਤਾ ਗਿਆ। ਜਾਣਕਾਰੀ ਮੁਤਾਬਿਕ ਬਰਨਾਲਾ-ਮਾਨਸਾ ਰਾਜ ਮਾਰਗ ਪਿੰਡ ਧਨੌਲਾ ਖ਼ੁਰਦ ਦੇ ਵਾਸੀਆਂ ਵਲੋਂ...
ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  1 day ago
ਪਟਨਾ, 9 ਅਗਸਤ-ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
ਰਾਜਭਵਨ ਪਹੁੰਚੇ ਨਿਤਿਸ਼ ਕੁਮਾਰ
. . .  1 day ago
ਪਟਨਾ, 9 ਅਗਸਤ-ਰਾਜਭਵਨ ਪਹੁੰਚੇ ਨਿਤਿਸ਼ ਕੁਮਾਰ
ਲੁਧਿਆਣਾ 'ਚ ਪੁਲਿਸ ਨੇ ਕੱਢਿਆ ਫਲੈਗ ਮਾਰਚ
. . .  1 day ago
ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਫਲੈਗ ਮਾਰਚ ਕੱਢਿਆ ਗਿਆ। ਇਸ ਫਲੈਗ ਮਾਰਚ ਦੌਰਾਨ ਪੁਲਿਸ ਨੇ ਕੁਝ ਸ਼ੱਕੀ ਵਿਅਕਤੀਆਂ ਨੂੰ ਵੀ ਹਿਰਾਸਤ 'ਚ ਲਿਆ ਹੈ।
ਕਪੂਰਥਲਾ ਤੋਂ ਵੱਡੀ ਖ਼ਬਰ: ਡੇਢ ਸਾਲ ਦਾ ਬੱਚਾ ਨਾਲੇ 'ਚ ਡਿੱਗਿਆ, ਨਗਰ ਨਿਗਮ ਦੀ ਟੀਮ ਵਲੋਂ ਬੱਚੇ ਦੀ ਭਾਲ ਜਾਰੀ
. . .  1 day ago
ਕਪੂਰਥਲਾ, 9 ਅਗਸਤ (ਅਮਰਜੀਤ ਕੋਮਲ)- ਸਥਾਨਕ ਸ਼ਾਲੀਮਾਰ ਬਾਗ ਨੇੜੇ ਦੁਪਹਿਰ ਬਾਅਦ ਇਕ ਡੇਢ ਸਾਲ ਦਾ ਬੱਚਾ ਨਾਲੇ ਵਿਚ ਡਿੱਗ ਗਿਆ, ਜਿਸ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਬੱਚਾ ਡਿੱਗਣ ਦੀ ਸੂਚਨਾ ਮਿਲਦਿਆਂ ਹੀ ਪ੍ਰਸ਼ਾਸਨਿਕ ਅਧਿਕਾਰੀ ਮੌਕੇ 'ਤੇ ਪੁੱਜੇ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਜੇਠ ਸੰਮਤ 554
ਵਿਚਾਰ ਪ੍ਰਵਾਹ: ਸਾਡੀ ਬੇਲਾਗਤਾ ਕਾਰਨ ਭ੍ਰਿਸ਼ਟਾਚਾਰ ਦਾ ਰੁਝਾਨ ਜਾਰੀ ਰਹਿੰਦਾ ਹੈ। -ਬੈਸ ਮੇਅਰਸਨ

ਦਿੱਲੀ / ਹਰਿਆਣਾ

ਹਰਿਆਣਾ ਵਲੋਂ ਸਪਲਾਈ ਘੱਟ ਕੀਤੇ ਜਾਣ ਕਾਰਨ ਸੁੱਕ ਰਹੀ ਹੈ ਯਮੁਨਾ-ਜੈਨ

ਨਵੀਂ ਦਿੱਲੀ, 18 ਮਈ (ਜਗਤਾਰ)- ਯਮੁਨਾ ਵਿਚ ਲਗਾਤਾਰ ਘਟਦੇ ਪਾਣੀ ਦੇ ਪੱਧਰ ਦੇ ਮੱਦੇਨਜ਼ਰ, ਦਿੱਲੀ ਦੇ ਜਲ ਮੰਤਰੀ ਸਤਿੰਦਰ ਜੈਨ ਨੇ ਵਜ਼ੀਰਾਬਾਦ ਬੈਰਾਜ ਦਾ ਸਾਈਟ 'ਤੇ ਨਿਰੀਖਣ ਕੀਤਾ | ਉਨ੍ਹਾਂ ਹਰਿਆਣਾ ਸਰਕਾਰ ਵੱਲੋਂ ਯਮੁਨਾ ਨਦੀ ਵਿਚ ਘੱਟ ਪਾਣੀ ਛੱਡਣ ਕਾਰਨ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਟਿਕੈਤ ਵਲੋਂ ਪਿੰਡ ਸੌਕੜਾ ਵਿਖੇ ਅੰਤਰਰਾਜੀ ਕਾਨਫ਼ਰੰਸ

ਕਰਨਾਲ, 18 ਮਈ (ਗੁਰਮੀਤ ਸਿੰਘ ਸੱਗੂ)-ਭਾਰਤੀ ਕਿਸਾਨ ਯੂਨੀਅਨ ਟਿਕੈਤ ਵਲੋਂ ਅੱਜ ਜ਼ਿਲ੍ਹੇ ਦੇ ਪਿੰਡ ਸੌਕੜਾ ਵਿਖੇ ਯੂਨੀਅਨ ਦੀ ਅੰਤਰਰਾਜੀ ਕਾਨਫਰੰਸ ਕਰਵਾਈ, ਜਿਸ ਵਿਚ ਉੱਤਰ ਭਾਰਤ ਦੇ ਰਾਜਾਂ ਦੇ ਯੂਨੀਅਨ ਪ੍ਰਧਾਨਾਂ ਅਤੇ ਹੋਰਨਾਂ ਅਹੁਦੇਦਾਰਾਂ ਤੋਂ ਇਲਾਵਾ ...

ਪੂਰੀ ਖ਼ਬਰ »

ਕਾਮੇਡੀਅਨ ਭਾਰਤੀ ਸਿੰਘ ਖ਼ਿਲਾਫ਼ ਆਦਮਪੁਰ 'ਚ ਮਾਮਲਾ ਦਰਜ

ਆਦਮਪੁਰ, 18 ਮਈ (ਹਰਪ੍ਰੀਤ ਸਿੰਘ)-ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ ਵਲੋਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਅਤੇ ਸਿੱਖੀ ਸਿਧਾਤਾਂ ਦੀ ਉਲੰਘਣਾ ਕਰਨ ਸੰਬੰਧੀ ਕਾਮੇਡੀਅਨ ਕਲਾਕਾਰ ਭਾਰਤੀ ਸਿੰਘ ਖਿਲਾਫ਼ ਆਈ.ਪੀ.ਸੀ ਦੀ ਧਾਰਾ 295 ਏ ਦੀ ਧਾਰਾ ਤਹਿਤ ਥਾਣਾ ਆਦਮਪੁਰ 'ਚ ਮਾਮਲਾ ਦਰਜ ਕੀਤਾ ਗਿਆ | ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿੱਚ ਬਾਬਾ ਲਖਵੀਰ ਸਿੰਘ ਮੁਖੀ ਮਿਸਲ ਸ਼ਹੀਦਾਂ ਤਰਨਾ ਦਲ ਅਤੇ ਜੱਸੀ ਤੱਲਣ ਪ੍ਰਧਾਨ ਗੁਰੂ ਰਵਿਦਾਸ ਟਾਈਗਰ ਫੋਰਸ ਨੇ ਦੱਸਿਆ ਕਿ ਕਮੇਡੀਅਨ ਭਾਰਤੀ ਸਿੰਘ ਨਾਮਕ ਕਲਾਕਾਰ ਜੋ ਕਿ ਕਪਿਲ ਸ਼ਰਮਾ ਦੇ ਸ਼ੋ ਵਿੱਚ ਕੰਮ ਕਰਦੀ ਹੈ ਨੇ ਹਾਸੇ ਮਜਾਕ 'ਚ ਜੋ ਗਲਤ ਸ਼ਬਦਾਵਲੀ ਸਿੱਖੀ ਸਿਧਾਂਤਾਂ ਖਿਲਾਫ਼ ਬੋਲੀ ਹੈ, ਜਿਸ ਨਾਲ ਸਮੂਹ ਸਿੱਖ ਸਮਾਜ ਦੇ ਮਨਾ ਨੂੰ ਭਰੀ ਠੇਸ ਪਹੁੰਚੀ ਹੈ |

ਖ਼ਬਰ ਸ਼ੇਅਰ ਕਰੋ

 

ਡੀ. ਐਨ. ਏ. ਦੀ ਜਾਂਚ ਤੋਂ ਬਾਅਦ ਆਵੇਗੀ ਰਿਪੋਰਟ

ਨਵੀਂ ਦਿੱਲੀ, 18 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਮੁੜਕਾ ਇਲਾਕੇ 'ਚ ਪਿਛਲੇ ਦਿਨੀਂ ਇਕ ਇਮਾਰਤ 'ਚ ਅੱਗ ਲੱਗ ਗਈ | ਭਿਆਨਕ ਅੱਗ ਕਾਰਨ ਕਈ ਲੋਕਾਂ ਦੀ ਮੌਤ ਹੋ ਗਈ ਸੀ | ਇਸ ਦੁਰਘਟਨਾ 'ਚ 50 ਲੋਕਾਂ ਦੇ ਨਮੂਨੇ ਪੁਲਿਸ ਨੇ ਲਏ ਸੀ | ਕੁਝ ਲੋਕ ਅਜਿਹੇ ਵੀ ਸਨ ਜੋ ਘਟਨਾ ਵਾਲੇ ਦਿਨ ...

ਪੂਰੀ ਖ਼ਬਰ »

ਟ੍ਰੇਨਿੰਗ ਪੂਰੀ ਕਰ ਚੁੱਕੀਆਂ ਔਰਤਾਂ ਨੂੰ ਸੁਸਾਇਟੀ ਨੇ ਦਿੱਤੇ ਸਰਟੀਫ਼ਿਕੇਟ

ਨਵੀਂ ਦਿੱਲੀ, 18 ਮਈ (ਬਲਵਿੰਦਰ ਸਿੰਘ ਸੋਢੀ)-ਗਾਇਤਰੀ ਐਜੂਕੇਸ਼ਨ ਐਂਡ ਕਲਚਰਲ ਸੁਸਾਇਟੀ ਨੇ ਓ. ਐਨ. ਜੀ. ਸੀ. ਦੇ ਸਹਿਯੋਗ ਨਾਲ ਤਿਰਲੋਕਪੁਰੀ ਵਿਖੇ ਸ਼ੁਰੂ ਕੀਤੇ ਸੈਂਟਰ 'ਚ ਜਿਨ੍ਹਾਂ ਔਰਤਾਂ ਨੇ ਕੰਟਿਗ ਟੇਲਰਿੰਗ ਅਤੇ ਕਢਾਈ ਬੁਣਾਈ ਦੀ ਸਿਖਲਾਈ ਪੂਰੀ ਕਰ ਲਈ ਹੈ ਉਨ੍ਹਾਂ ...

ਪੂਰੀ ਖ਼ਬਰ »

ਰੋਹਿਣੀ ਕੋਰਟ 'ਚ ਦੂਸਰੀ ਮੰਜ਼ਿਲ ਨੂੰ ਲੱਗੀ ਅੱਗ

ਨਵੀਂ ਦਿੱਲੀ, 18 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਰੋਹਿਣੀ ਕੋਰਟ 'ਚ ਸੇਵੇਰ 11 ਵਜੇ ਦੂਸਰੀ ਮੰਜ਼ਿਲ 'ਤੇ ਸਥਿਤ ਜੱਜ ਚੈਂਬਰ 210 'ਚ ਅੱਗ ਲੱਗ ਗਈ ਅਤੇ ਉਸ ਸਮੇਂ ਭਗਦੜ ਮਚ ਗਈ, ਜਿਸ ਦੀ ਸੂਚਨਾ ਉਸੇ ਸਮੇਂ ਅੱਗ ਬੁਝਾਊ ਵਿਭਾਗ ਨੂੰ ਦਿੱਤੀ ਗਈ | ਅੱਗ ਦੀਆਂ ਲਪਟਾ ਨੂੰ ਵੇਖ ...

ਪੂਰੀ ਖ਼ਬਰ »

ਵਧਦੇ ਤਾਪਮਾਨ ਨਾਲ ਪਹਿਲਾਂ ਨਾਲੋਂ ਵਧ ਰਹੀਆਂ ਨੇ ਅੱਗ ਲੱਗਣ ਦੀਆਂ ਘਟਨਾਵਾਂ

ਨਵੀਂ ਦਿੱਲੀ, 18 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਤਾਪਮਾਨ ਵਧਣ ਨਾਲ ਅੱਗ ਲੱਗਣ ਦੀਆਂ ਘਟਨਾਵਾਂ ਵੀ ਲਗਾਤਾਰ ਹੋ ਰਹੀਆਂ ਹਨ | ਮਈ ਮਹੀਨੇ ਦੇ ਸ਼ੁਰੂ ਤੋਂ ਲੈ ਕੇ ਅੱਜ ਤੱਕ ਦਿੱਲੀ 'ਚ ਕਿਸੇ ਨਾ ਕਿਸੇ ਇਲਾਕੇ 'ਚ ਅੱਗ ਲੱਗਣ ਦੀ ਸੂਚਨਾ ਰੋਜ਼ਾਨਾ ਅੱਗ ਬੁਝਾਊ ਵਿਭਾਗ ...

ਪੂਰੀ ਖ਼ਬਰ »

ਦਿੱਲੀ ਪ੍ਰਦੇਸ਼ ਭਾਜਪਾ ਪ੍ਰਧਾਨ ਗੁਪਤਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖੀ ਚਿੱਠੀ

ਨਵੀਂ ਦਿੱਲੀ, 18 ਮਈ (ਜਗਤਾਰ)- ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਆਦੇਸ਼ ਗੁਪਤਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖ ਕੇ ਦਿੱਲੀ ਟਰਾਂਸਪੋਰਟ ਕਾਰਪੋਰੇਸ਼ਨ (ਡੀ.ਟੀ.ਸੀ.) ਦੇ ਕਥਿਤ ਭਿ੍ਸ਼ਟਾਚਾਰ ਦੀ ਜਾਂਚ ਸੀ.ਬੀ.ਆਈ. ਕੋਲੋ ਕਰਵਾਉਣ ਦੀ ਮੰਗ ਕੀਤੀ ...

ਪੂਰੀ ਖ਼ਬਰ »

ਮੁੰਡਕਾ ਅੱਗ ਹਾਦਸੇ ਦੀ ਜਾਂਚ ਹਾਈ ਕੋਰਟ ਦੇ ਸੇਵਾਮੁਕਤ ਜੱਜ ਦੀ ਨਿਗਰਾਨੀ 'ਚ ਕਰਵਾਈ ਜਾਏ- ਚੌ. ਅਨਿਲ ਕੁਮਾਰ

ਨਵੀਂ ਦਿੱਲੀ, 18 ਮਈ (ਜਗਤਾਰ)- ਦਿੱਲੀ ਪ੍ਰਦੇਸ਼ ਕਾਂਗਰਸ ਪ੍ਰਧਾਨ ਚੌ. ਅਨਿਲ ਕੁਮਾਰ ਨੇ ਮੰਗ ਕੀਤੀ ਕਿ ਮੁੰਡਕਾ ਅੱਗ ਹਾਦਸੇ ਦੀ ਜਾਂਚ ਹਾਈ ਕੋਰਟ ਦੇ ਸੇਵਾਮੁਕਤ ਜੱਜ ਦੀ ਨਿਗਰਾਨੀ 'ਚ ਕਰਵਾਈ ਜਾਵੇ | ਚੌ. ਅਨਿਲ ਕੁਮਾਰ ਨੇ ਕਿਹਾ ਕਿ ਮੁੰਡਕਾ 'ਚ ਬਣੀ ਗੈਰ ਕਾਨੂੰਨੀ ...

ਪੂਰੀ ਖ਼ਬਰ »

ਕੇਜਰੀਵਾਲ ਦੇ ਵਾਅਦਿਆਂ ਦੇ ਖ਼ਿਲਾਫ ਦਿੱਲੀ ਭਾਜਪਾ ਦੀ ਪੋਲ ਖੋਲ੍ਹ ਮੁਹਿੰਮ ਜਾਰੀ

ਨਵੀਂ ਦਿੱਲੀ, 18 ਮਈ (ਜਗਤਾਰ)- ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਆਦੇਸ਼ ਗੁਪਤਾ ਦੀ ਅਗਵਾਈ 'ਚ ਦਿੱਲੀ ਵਿਚ ਅਰਵਿੰਦ ਕੇਜਰੀਵਾਲ ਦੇ ਝੂਠੇ ਵਾਅਦਿਆਂ ਦੇ ਖਿਲਾਫ ਪੋਲ ਖੋਲ ਮੁਹਿੰਮ ਲਗਾਤਾਰ ਜਾਰੀ ਹੈ | ਕੇਸ਼ਵਪੁਰਮ ਵਿਖੇ ਪੋਲ ਖੋਲ ਮੁਹਿੰਮ ਦੌਰਾਨ ਸੰਬੋਧਨ ਕਰਦੇ ਹੋਏ ...

ਪੂਰੀ ਖ਼ਬਰ »

ਗੁਰਬਾਣੀ ਵਿਰਸਾ ਸੰਭਾਲ ਟਕਸਾਲ ਨੇ ਦਿੱਲੀ ਕਮੇਟੀ ਦੇ ਸਹਿਯੋਗ ਨਾਲ ਕਰਵਾਇਆ 'ਸਾਚੈ ਮੇਲਿ ਮਿਲਾਏ' ਸਮਾਗਮ

ਨਵੀਂ ਦਿੱਲੀ, 18 ਮਈ (ਜਗਤਾਰ)- ਗੁਰਬਾਣੀ ਵਿਰਸਾ ਸੰਭਾਲ ਸਤਿਸੰਗ ਟਕਸਾਲ ਵਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ 'ਸਾਚੈ ਮੇਲਿ ਮਿਲਾਏ' ਗੁਰਮਤਿ ਸਮਾਗਮ ਭਾਈ ਲੱਖੀਸ਼ਾਹ ਵਣਜਾਰਾ ਹਾਲ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਦਿੱਲੀ ਸਕੱਤਰੇਤ ਵਿਖੇ ਦਿੱਲੀ ਦੀਆਂ ਸੜਕਾਂ ਕੰਢੇ ਹਰਿਆਲੀ ਨੂੰ ਵਧਾਉਣ ਲਈ ਸਾਂਝੀ ਸਮੀਖਿਆ ਬੈਠਕ

ਨਵੀਂ ਦਿੱਲੀ, 18 ਮਈ (ਜਗਤਾਰ)- ਦਿੱਲੀ ਦੇ ਵਾਤਾਵਰਨ ਮੰਤਰੀ ਗੋਪਾਲ ਰਾਏ ਨੇ ਦਿੱਲੀ ਸਕੱਤਰੇਤ ਵਿਖੇ ਦਿੱਲੀ ਦੀਆਂ ਸੜਕਾਂ ਕੰਢੇ ਹਰਿਆਲੀ ਨੂੰ ਵਧਾਉਣ ਲਈ ਸਾਰੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਉੱਚ ਪੱਧਰੀ ਸਾਂਝੀ ਸਮੀਖਿਆ ਮੀਟਿੰਗ ਕੀਤੀ | ਇਸ ਮੀਟਿੰਗ ...

ਪੂਰੀ ਖ਼ਬਰ »

ਸਕੂਲ ਵਿਖੇ ਵਿਦਿਆਰਥੀਆਂ ਦਾ ਹੋਇਆ ਮੁਕਾਬਲਾ

ਨਵੀਂ ਦਿੱਲੀ, 18 ਮਈ (ਬਲਵਿੰਦਰ ਸਿੰਘ ਸੋਢੀ)-ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸ਼ਾਹਦਰਾ ਦਿੱਲੀ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਪਰਵਿੰਦਰ ਸਿੰਘ ਲੱਕੀ, ਮੈਨੇਜਰ ਦਲਵਿੰਦਰ ਸਿੰਘ, ਪਿੰ੍ਰਸੀਪਲ ਸਤਬੀਰ ਸਿੰਘ ਵਲੋਂ ਸਕੂਲੀ ਵਿਦਿਆਰਥੀਆਂ ਨੂੰ ਸਿੱਖ ਗੁਰੂ ...

ਪੂਰੀ ਖ਼ਬਰ »

ਆਟੋ, ਟੈਕਸੀਆਂ ਅਤੇ ਕੈਬ ਦੀ ਕਿਰਾਏ ਵਧਾਉਣ ਦੀ ਮੰਗ ਪ੍ਰਤੀ ਜਲਦੀ ਹੀ ਕਮੇਟੀ ਦਵੇਗੀ ਰਾਇ

ਨਵੀਂ ਦਿੱਲੀ, 18 ਮਈ (ਬਲਵਿੰਦਰ ਸਿੰਘ ਸੋਢੀ)-ਸੀ. ਐਨ. ਜੀ. 'ਚ ਲਗਾਤਾਰ ਹੋ ਰਹੇ ਵਾਧੇ ਕਾਰਨ ਆਟੋ, ਟੈਕਸੀ ਅਤੇ ਕੈਬ ਨੂੰ ਚਲਾਉਣ ਵਾਲੇ ਬਹੁਤ ਪ੍ਰੇਸ਼ਾਨ ਹੋ ਰਹੇ ਹਨ | ਕਿਉਂਕਿ ਉਨ੍ਹਾਂ ਦੀ ਕਮਾਈ ਬਹੁਤ ਘਟ ਗਈ ਹੈ ਅਤੇ ਉਨ੍ਹਾਂ ਦੀ ਆਰਥਿਕ ਹਾਲਤ ਕਾਫ਼ੀ ਖ਼ਰਾਬ ਹੁੰਦੀ ਜਾ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਭਾਈ ਘਨੱਈਆ ਮਾਨਵ ਸੇਵਾ ਟਰੱਸਟ 'ਚ ਵਿਸ਼ੇਸ਼ ਬੱਚਿਆਂ ਅਤੇ ਬਜ਼ੁਰਗਾਂ ਨਾਲ ਮੁਲਾਕਾਤ

ਸਿਰਸਾ, 18 ਮਈ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਭਾਈ ਘਨੱਈਆ ਮਾਨਵ ਸੇਵਾ ਟਰੱਸਟ ਵਲੋਂ ਚਲਾਏ ਜਾ ਰਹੇ ਭਾਈ ਘਨੱਈਆ ਆਸ਼ਰਮ ਵਿਚ ਪੁੱਜੇ ਅਤੇ ਵਿਸ਼ੇਸ਼ ਬਜ਼ੁਰਗਾਂ ਅਤੇ ਬੱਚਿਆਂ ਨਾਲ ਮੁਲਾਕਾਤ ਕੀਤੀ | ਇਸ ਮੌਕੇ ਉੱਤੇ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਡਾ. ਅਸ਼ੋਕ ਤੰਵਰ ਦੀ ਅਗਵਾਈ 'ਚ ਮੈਂਬਰਸ਼ਿਪ ਗ੍ਰਹਿਣ ਸਮਾਰੋਹ

ਸਿਰਸਾ, 18 ਮਈ (ਭੁਪਿੰਦਰ ਪੰਨੀਵਾਲੀਆ)- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ. ਅਸ਼ੋਕ ਤੰਵਰ ਦੀ ਅਗਵਾਈ 'ਚ ਸਿਰਸਾ ਵਿਚ ਮੈਂਬਰਸ਼ਿਪ ਗ੍ਰਹਿਣ ਸਮਾਰੋਹ ਕਰਵਾਇਆ ਗਿਆ | ਇਸ ਮੌਕੇ 'ਤੇ ਪਾਰਟੀ ਦੇ ਹਰਿਆਣਾ ਇੰਚਾਰਜ ਸੁਸ਼ੀਲ ਗੁਪਤਾ ਨੇ ਵੱਡੀ ਗਿਣਤੀ 'ਚ ਪਾਰਟੀ 'ਚ ਸ਼ਾਮਿਲ ...

ਪੂਰੀ ਖ਼ਬਰ »

ਸ਼ੂਗਰ ਮਿੱਲ ਦੇ ਗੁਦਾਮ ਨੂੰ ਅੱਗ ਲੱਗਣ ਕਾਰਨ ਹਜ਼ਾਰਾਂ ਬੋਰੀਆਂ ਸੜ ਕੇ ਸੁਆਹ

ਫਗਵਾੜਾ, 18 ਮਈ (ਹਰਜੋਤ ਸਿੰਘ ਚਾਨਾ) - ਇਥੋਂ ਦੇ ਗੋਲਡਨ ਸੰਧੜ ਸ਼ੂਗਰ ਮਿੱਲ ਦੇ ਜੀ.ਟੀ.ਰੋਡ 'ਤੇ ਬੱਸ ਸਟੈਂਡ ਨੇੜੇ ਸਥਿਤ ਗੁਦਾਮ ਨੂੰ ਅੱਜ ਸ਼ਾਮ ਕਰੀਬ 4.40 ਵਜੇ ਅੱਗ ਲੱਗਣ ਕਾਰਨ ਹਜ਼ਾਰਾ ਬੋਰੀਆਂ ਖੰਡ ਦੀਆਂ ਸੜ ਕੇ ਸੁਆਹ ਹੋ ਗਈਆਂ | ਘਟਨਾ ਦੀ ਸੂਚਨਾ ਮਿਲਦੇ ਸਾਰ ਫਾਇਰ ...

ਪੂਰੀ ਖ਼ਬਰ »

ਹਮਲਾ ਕਰਕੇ ਕਾਰ ਤੇ ਡੋਡਾ ਪੋਸਤ ਖੋਹਣ ਦੇ ਮਾਮਲੇ 'ਚ ਔਰਤ ਸਮੇਤ 6 ਗਿ੍ਫ਼ਤਾਰ

ਡੱਬਵਾਲੀ, 18 ਮਈ (ਇਕਬਾਲ ਸਿੰਘ ਸ਼ਾਂਤ)-ਪਿੰਡ ਰਿਸਾਲਿਆਖੇੜਾ ਵਿਚ ਨਸ਼ਾ ਤਸਕਰਾਂ 'ਤੇ ਹਮਲਾ ਕਰਕੇ ਕਾਰ ਅਤੇ 9 ਕਿੱਲੋਗਰਾਮ ਡੋਡਾ ਪੋਸਤ ਦੀ ਡਕੈਤੀ ਦੇ ਮਾਮਲੇ ਵਿਚ ਛੇ ਮੁਲਜ਼ਮਾਂ ਨੂੰ ਪੁਲਿਸ ਨੇ ਅਦਾਲਤ ਵਿਚ ਪੇਸ਼ ਕਰ ਦੋ ਦਿਨ ਦਾ ਰਿਮਾਂਡ ਹਾਸਲ ਕੀਤਾ ਹੈ | ਪੁਲਿਸ ਨੇ ...

ਪੂਰੀ ਖ਼ਬਰ »

ਭਿ੍ਸ਼ਟਾਚਾਰ ਦੇ ਬਾਰੂਦ 'ਤੇ ਖੜ੍ਹੀ ਹੈ ਕਰਨਾਲ ਸ਼ੂਗਰ ਮਿੱਲ-ਤਰਲੋਚਨ ਸਿੰਘ

ਕਰਨਾਲ, 18 ਮਈ (ਗੁਰਮੀਤ ਸਿੰਘ ਸੱਗੂ)-ਹਰਿਆਣਾ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਕਨਵੀਨਰ ਤਰਲੋਚਨ ਸਿੰਘ ਨੇ ਦੋਸ਼ ਲਗਾਇਆ ਹੈ ਕਿ ਕਰਨਾਲ ਦੀ ਸਹਿਕਾਰੀ ਸ਼ੂਗਰ ਮਿੱਲ ਭਿ੍ਸ਼ਟਾਚਾਰ ਬੇਨਿਯਮੀਆਂ ਅਤੇ ਸਰਕਾਰ ਨੂੰ ਕਰੋੜਾਂ ...

ਪੂਰੀ ਖ਼ਬਰ »

ਡੀ.ਏ.ਵੀ ਕਾਲਜ, ਚੀਕਾ ਵਿਖੇ ਦਿਕਸ਼ਾਂਤ ਸਮਾਰੋਹ 21 ਨੂੰ

ਗੂਹਲਾ ਚੀਕਾ, 18 ਮਈ (ਓ.ਪੀ. ਸੈਣੀ)- ਡੀ.ਏ.ਵੀ. ਕਾਲਜ, ਚੀਕਾ ਵਿਖੇ 21 ਮਈ ਦਿਨ ਸ਼ਨੀਵਾਰ ਨੂੰ ਕਾਨਵੋਕੇਸ਼ਨ ਸਮਾਗਮ ਕਰਵਾਇਆ ਜਾਵੇਗਾ | ਕਨਵੋਕੇਸ਼ਨ ਸਮਾਰੋਹ ਬਾਰੇ ਜਾਣਕਾਰੀ ਦਿੰਦਿਆਂ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਪ੍ਰੋ. ਅਵਤਾਰ ਸਿੰਘ ਨੇ ਦੱਸਿਆ ਕਿ ਬੀ.ਏ./ ...

ਪੂਰੀ ਖ਼ਬਰ »

ਦਿਮਾਗ ਦੀ ਨਾੜੀ ਫਟਣ ਨਾਲ ਸੀਨੀਅਰ ਕਾਂਗਰਸੀ ਆਗੂ ਸੁਰਿੰਦਰ ਨਹਿਰਾ ਦਾ ਦਿਹਾਂਤ

ਸਿਰਸਾ, 18 ਮਈ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਦੇ ਸਾਬਕਾ ਮੰਤਰੀ ਜਗਦੀਸ਼ ਨਹਿਰਾ ਦੇ ਪੁੱਤਰ ਤੇ ਕਾਂਗਰਸ ਦੇ ਸੀਨੀਅਰ ਆਗੂ ਸੁਰਿੰਦਰ ਨਹਿਰਾ ਦਾ ਅੱਜ ਜੈਪੁਰ ਦੇ ਇਕ ਨਿੱਜੀ ਹਸਪਤਾਲ 'ਚ ਇਲਾਜ ਦੌਰਾਨ ਦੇਹਾਂਤ ਹੋ ਗਿਆ | ਕਾਂਗਰਸੀ ਆਗੂ ਦੇ ਦੇਹਾਂਤ ਦੀ ਜਿਵੇਂ ਹੀ ...

ਪੂਰੀ ਖ਼ਬਰ »

ਗੁਰਮਤਿ ਕੈਂਪ ਕਰਵਾਇਆ

ਸ਼ਾਹਬਾਦ ਮਾਰਕੰਡਾ, 18 ਮਈ (ਅਵਤਾਰ ਸਿੰਘ)-ਸ੍ਰੀ ਸਹਿਜ ਪਾਠ ਸੇਵਾ ਸੰਸਥਾ ਅੰਮਿ੍ਤਸਰ ਵਲੋਂ ਹਰਿਆਣਾ 'ਚ ਗੁਰਮਤਿ ਦਾ ਪ੍ਰਚਾਰ-ਪ੍ਰਸਾਰ ਕੀਤਾ ਜਾ ਰਿਹਾ ਹੈ ਅਤੇ ਸਕੂਲੀ ਬੱਚਿਆਂ ਨੂੰ ਗੁਰਬਾਣੀ ਦੇ ਨਾਲ ਜੋੜਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ | ਇਸੇ ਲੜੀ ਤਹਿਤ ਮਾਤਾ ...

ਪੂਰੀ ਖ਼ਬਰ »

2 ਕਿੱਲੋ 180 ਗ੍ਰਾਮ ਚੂਰਾ ਪੋਸਤ ਸਮੇਤ ਦੋਸ਼ੀ ਗਿ੍ਫ਼ਤਾਰ

ਗੂਹਲਾ ਚੀਕਾ, 18 ਮਈ (ਓ.ਪੀ. ਸੈਣੀ)-ਐੱਸ.ਪੀ. ਮਕਸੂਦ ਅਹਿਮਦ ਕੈਥਲ ਜ਼ਿਲ੍ਹੇ ਨੂੰ ਨਸਾ ਮੁਕਤ ਬਣਾਉਣ ਲਈ ਵਚਨਬੱਧ ਹਨ | ਇਸ ਲਈ ਉਨ੍ਹਾਂ ਜ਼ਿਲ੍ਹਾ ਪੁਲਿਸ ਨੂੰ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ | ਇਸ ਕੜੀ 'ਚ ਜ਼ਿਲ੍ਹਾ ਪੁਲਿਸ ਲਗਾਤਾਰ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਕੰਪਿਊਟਰ ਕੁਇਜ਼ ਮੁਕਾਬਲੇ ਕਰਵਾਏ

ਯਮੁਨਾਨਗਰ, 18 ਮਈ (ਗੁਰਦਿਆਲ ਸਿੰਘ ਨਿਮਰ)-ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਕੰਪਿਊਟਰ ਸਾਇੰਸ ਅਤੇ ਐਪਲੀਕੇਸ਼ਨ ਵਿਭਾਗ ਵਲੋਂ ਕਾਲਜ ਵਿਖੇ ਕੰਪਿਊਟਰ ਕੁਇਜ਼ ਮੁਕਾਬਲੇ ਕਰਵਾਏ ਗਏ | ਕਾਲਜ ਪਿ੍ੰਸੀਪਲ ਡਾ. (ਮੇਜਰ) ਹਰਿੰਦਰ ਸਿੰਘ ਕੰਗ ਨੇ ਵਿਦਿਆਰਥੀਆਂ ਨੂੰ ਭਵਿੱਖ ...

ਪੂਰੀ ਖ਼ਬਰ »

ਪਿੰਡ ਭਾਵਦੀਨ 'ਚ ਸ਼ਹੀਦ ਨਿਸ਼ਾਨ ਸਿੰਘ ਦੇ ਘਰ ਪੁੱਜੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ

ਸਿਰਸਾ, 18 ਮਈ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪਿੰਡ ਭਾਵਦੀਨ 'ਚ ਸ਼ਹੀਦ ਨਿਸ਼ਾਨ ਸਿੰਘ ਦੇ ਘਰ ਪਹੁੰਚ ਕੇ ਉਸ ਦੇ ਪਰਿਵਾਰ ਵਾਲਿਆਂ ਨਾਲ ਦੁੱਖ ਵੰਡਾਇਆ | ਇਸ ਮੌਕੇ ਉਨ੍ਹਾਂ ਨਾਲ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ, ਬਿਜਲੀ ...

ਪੂਰੀ ਖ਼ਬਰ »

ਮੁਫ਼ਤ ਦਾ ਨਾਅਰਾ ਦੇ ਕੇ ਸੱਤਾ 'ਚ ਆਈ 'ਆਪ' ਖ਼ਿਲਾਫ਼ ਹੁਣ ਕਿਸਾਨ ਕਰ ਰਹੇ ਨੇ ਅੰਦੋਲਨ- ਖੱਟਰ

ਸਿਰਸਾ, 18 ਮਈ (ਭੁਪਿੰਦਰ ਪੰਨੀਵਾਲੀਆ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਹੈ ਕਿ ਪੰਜਾਬ 'ਚ ਮੁਫ਼ਤ ਦਾ ਨਾਅਰਾ ਦੇ ਕੇ ਆਮ ਆਦਮੀ ਪਾਰਟੀ ਸੱਤਾ ਵਿੱਚ ਆਈ ਪਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਨਹੀਂ ਕਰ ਸਕੀ | ਜਿਸ ਕਰਕੇ ਕਿਸਾਨਾਂ ਨੂੰ ਸਰਕਾਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX