ਤਾਜਾ ਖ਼ਬਰਾਂ


18 ਸਾਲਾ ਇਕ ਲੜਕੀ ਨੂੰ ਨੌਜਵਾਨ ਨੇ ਮਾਰੀ ਗੋਲੀ
. . .  1 day ago
ਗੁਰੂ ਹਰਸਹਾਏ ,10 ਅਗਸਤ (ਕਪਿਲ ਕੰਧਾਰੀ)- ਅੱਜ ਗੁਰੂ ਹਰਸਹਾਏ ਵਿਖੇ ਦੇਰ ਰਾਤ ਦਸ ਵਜੇ ਦੇ ਕਰੀਬ ਜੋਗੀਆਂ ਵਾਲੇ ਮੁਹੱਲੇ ਵਿਚ ਇਕ 18 ਸਾਲਾ ਲੜਕੀ ਨੂੰ ਇਕ ਨੌਜਵਾਨ ਵਲੋਂ ਗੋਲੀ ਮਾਰੇ ਜਾਣ ਦੀ ਖ਼ਬਰ ਪ੍ਰਾਪਤ ਹੋਈ ...
ਬੀ.ਐੱਸ.ਐਫ. ਵਲੋਂ ਭਾਰਤੀ ਸਰਹੱਦ ਅੰਦਰ ਦਾਖ਼ਲ ਹੋਏ ਦੋ ਪਾਕਿਸਤਾਨੀ ਕਾਬੂ
. . .  1 day ago
ਡੇਰਾ ਬਾਬਾ ਨਾਨਕ, 10 ਅਗਸਤ (ਵਿਜੇ ਸ਼ਰਮਾ)-ਡੇਰਾ ਬਾਬਾ ਨਾਨਕ ਸੈਕਟਰ 'ਚ ਟਾਊਨ ਪੋਸਟ ਦੇ ਨਜ਼ਦੀਕ ਭਾਰਤ-ਪਾਕਿ ਕੌਮਾਂਤਰੀ ਸਰਹੱਦ ਉੱਪਰ ਲੱਗੀ ਕੰਡਿਆਲੀ ਤਾਰ ਟੱਪ ਕੇ ਭਾਰਤੀ ਸਰਹੱਦ ਅੰਦਰ ਦਾਖ਼ਲ ਹੋਏ ਦੋ ਪਾਕਿਸਤਾਨੀ ...
ਐਨ.ਡੀ.ਆਰ.ਐਫ. ਦੀ ਟੀਮ 33 ਘੰਟੇ ਦੀ ਜੱਦੋ ਜਹਿਦ ਤੋਂ ਬਾਅਦ ਵੀ ਨਾਲੇ ਵਿਚ ਡਿੱਗੇ ਬੱਚੇ ਨੂੰ ਲੱਭਣ 'ਚ ਸਫਲ ਨਹੀਂ ਹੋ ਸਕੀ
. . .  1 day ago
ਟੀਮ ਦੇ ਮੈਂਬਰਾਂ ਵਲੋਂ ਨਾਲੇ 'ਚ ਕੈਮਰਿਆਂ ਰਾਹੀਂ ਕੀਤੀ ਗਈ ਬੱਚੇ ਦੀ ਭਾਲ ਕਪੂਰਥਲਾ, 10 ਅਗਸਤ (ਅਮਰਜੀਤ ਕੋਮਲ, ਅਮਨਜੋਤ ਸਿੰਘ ਵਾਲੀਆ)-ਐਨ.ਡੀ.ਆਰ.ਐਫ. ਦੀ 29 ਮੈਂਬਰੀ ਟੀਮ 33 ਘੰਟੇ ਦੀ ਜੱਦੋ ਜਹਿਦ ਤੋਂ ਬਾਅਦ ਵੀ ਸ਼ਾਲਾਮਾਰ ਬਾਗ ਰੋਡ 'ਤੇ ਇਕ ਨਿੱਜੀ ਹੋਟਲ ਦੇ ਸਾਹਮਣੇ ਪ੍ਰਵਾਸੀ ਮਜ਼ਦੂਰ ਦੇ 2 ਸਾਲਾ ਬੱਚੇ ...
ਜ਼ਿਲ੍ਹਾ ਮਾਲ ਅਫ਼ਸਰ ਤੇ ਤਹਿਸੀਲਦਾਰਾਂ ਦੇ ਤਬਾਦਲੇ
. . .  1 day ago
ਈ.ਡੀ. ਨੇ ਐਲਗਰ ਪ੍ਰੀਸ਼ਦ ਅਤੇ ਭੀਮਾ ਕੋਰੇਗਾਓਂ ਹਿੰਸਾ ਮਾਮਲੇ ਵਿਚ ਮਨੀ ਲਾਂਡਰਿੰਗ ਦਾ ਕੇਸ ਕੀਤਾ ਦਰਜ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਓਲੰਪੀਆਡ ਵਿਚ ਕਾਂਸੀ ਤਮਗਾ ਜਿੱਤਣ ਲਈ ਭਾਰਤ-ਬੀ ਟੀਮ ਅਤੇ ਏ ਟੀਮ ਨੂੰ ਦਿੱਤੀ ਵਧਾਈ
. . .  1 day ago
ਰੱਖੜੀ ਦੇ ਤਿਉਹਾਰ ਕਾਰਨ ਸਕੂਲ 8 ਵਜੇ ਦੀ ਥਾਂ 10 ਵਜੇ ਲੱਗਣਗੇ
. . .  1 day ago
ਐੱਸ.ਏ.ਐੱਸ.ਨਗਰ, 10 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 11 ਅਗਸਤ ਨੂੰ ਰੱਖੜੀ ਦੇ ਤਿਉਹਾਰ ਦੇ ਸੰਬੰਧ 'ਚ ਪੰਜਾਬ ਦੇ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲ ਸਵੇਰੇ 8 ਵਜੇ ਦੀ ਬਜਾਏ 2 ਘੰਟੇ ਦੇਰ ਨਾਲ...
ਪੰਜਾਬ ਸਰਕਾਰ ਵਲੋਂ 5 ਨਾਇਬ ਤਹਿਸੀਲਦਾਰਾਂ ਦੇ ਹੋਏ ਤਬਾਦਲੇ
. . .  1 day ago
ਚੰਡੀਗੜ੍ਹ, 10 ਅਗਸਤ-ਪੰਜਾਬ ਸਰਕਾਰ ਵਲੋਂ 5 ਨਾਇਬ ਤਹਿਸੀਲਦਾਰਾਂ ਦੇ ਹੋਏ ਤਬਾਦਲੇ
ਬਿਕਰਮ ਸਿੰਘ ਮਜੀਠੀਆ ਕੇਂਦਰੀ ਜੇਲ੍ਹ ਤੋਂ ਰਿਹਾਅ ਹੋਣ ਉਪਰੰਤ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਮੱਥਾ ਟੇਕਣ ਪਹੁੰਚੇ
. . .  1 day ago
ਪਟਿਆਲਾ, 10 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)- ਬਿਕਰਮ ਸਿੰਘ ਮਜੀਠੀਆ ਕੇਂਦਰੀ ਜੇਲ੍ਹ ਪਟਿਆਲਾ ਤੋਂ ਰਿਹਾਅ ਹੋਣ ਉਪਰੰਤ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਭਰ ਤੋਂ ਆਏ ਸਮਰਥਕ ਵੀ ਵੱਡੀ ਗਿਣਤੀ 'ਚ ਮੌਜੂਦ ਹਨ।
ਪੈਗੰਬਰ ਮੁਹੰਮਦ ਟਿੱਪਣੀ ਮਾਮਲਾ: ਸੁਪਰੀਮ ਕੋਰਟ ਨੇ ਨੂਪੁਰ ਖ਼ਿਲਾਫ਼ ਸਾਰੇ ਕੇਸ ਦਿੱਲੀ ਤਬਦੀਲ ਕਰਨ ਦੇ ਦਿੱਤੇ ਹੁਕਮ
. . .  1 day ago
ਨਵੀਂ ਦਿੱਲੀ, 10 ਅਗਸਤ-ਪੈਗੰਬਰ ਮੁਹੰਮਦ ਟਿੱਪਣੀ ਮਾਮਲਾ: ਸੁਪਰੀਮ ਕੋਰਟ ਨੇ ਨੂਪੁਰ ਖ਼ਿਲਾਫ਼ ਸਾਰੇ ਕੇਸ ਦਿੱਲੀ ਤਬਦੀਲ ਕਰਨ ਦੇ ਦਿੱਤੇ ਹੁਕਮ
ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਬਿਕਰਮ ਸਿੰਘ ਮਜੀਠੀਆ ਨੇ ਦਿੱਤਾ ਵੱਡਾ ਬਿਆਨ
. . .  1 day ago
ਪਟਿਆਲਾ, 10 ਅਗਸਤ-ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਬਿਕਰਮ ਸਿੰਘ ਮਜੀਠੀਆ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਮੈਂ ਮਾਲਕ ਦੀ ਕ੍ਰਿਪਾ ਨਾਲ ਚੱਲਣ ਵਾਲਾ ਬੰਦਾ ਹਾਂ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਜੁਰਮ ਕਰਨ ਵਾਲਾ ਸਾਬਕਾ ਮੁੱਖ ਮੰਤਰੀ ਨਹੀਂ ਲੱਭਦਾ...
ਬਾਬਾ ਬਕਾਲਾ ਸਾਹਿਬ ਦੇ ਸਰਕਾਰੀ ਅਤੇ ਨਿੱਜੀ ਸਕੂਲਾਂ ਲਈ ਤਿੰਨ ਦਿਨ ਦੀ ਛੁੱਟੀ ਘੋਸ਼ਿਤ
. . .  1 day ago
ਅੰਮ੍ਰਿਤਸਰ, 10 ਅਗਸਤ (ਰੇਸ਼ਮ ਸਿੰਘ)- ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆਂ ਦੇ ਮੇਲੇ ਸੰਬੰਧੀ ਬਾਬਾ ਬਕਾਲਾ ਸਾਹਿਬ ਦੇ ਕਸਬੇ 'ਚ ਸਥਿਤ ਸਰਕਾਰੀ ਅਤੇ ਨਿੱਜੀ ਸਕੂਲਾਂ 'ਚ ਭਲਕੇ 11 ਅਗਸਤ ਤੋਂ 13 ਅਗਸਤ ਤੱਕ ਸਥਾਨਕ ਛੁੱਟੀ ਘੋਸ਼ਿਤ ਕੀਤੀ ਗਈ ਹੈ।
ਵੱਡੀ ਖ਼ਬਰ: ਬਿਕਰਮ ਸਿੰਘ ਮਜੀਠੀਆ ਜੇਲ੍ਹ ਤੋਂ ਆਏ ਬਾਹਰ
. . .  1 day ago
ਪਟਿਆਲਾ, 10 ਅਗਸਤ-ਡਰੱਗ ਮਾਮਲੇ 'ਚ ਪਟਿਆਲਾ ਜੇਲ੍ਹ 'ਚ ਬੰਦ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਅੱਜ ਮਾਣਯੋਗ ਹਾਈਕੋਰਟ ਵਲੋਂ ਜ਼ਮਾਨਤ ਦੇਣ ਤੋਂ ਬਾਅਦ ਉਹ ਹੁਣ ਜੇਲ੍ਹ ਤੋਂ ਬਾਹਰ ਆ ਗਏ ਹਨ...
ਲੋਕਾਂ ਨੂੰ ਸਾਫ਼-ਸੁਥਰਾ ਮਾਹੌਲ ਦੇਣ ਲਈ ਹੁਣ ਤੱਕ 43 ਪਿੰਡਾਂ ਨੂੰ ਓ.ਡੀ.ਐੱਫ਼ ਪਲੱਸ ਮਾਡਲ ਪਿੰਡ ਬਣਾਇਆ-ਬ੍ਰਮ ਸ਼ੰਕਰ ਜਿੰਪਾ
. . .  1 day ago
ਚੰਡੀਗੜ੍ਹ, 10 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਪਿੰਡਾਂ ਦੀ ਕਾਇਆ-ਕਲਪ ਕਰਨ ਲਈ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਪੁੱਟੇ ਹਨ, ਜਿਨ੍ਹਾਂ ਦੇ ਹੇਠ ਹੁਣ ਤੱਕ ਸੂਬੇ ਦੇ 43 ਪਿੰਡਾਂ ਨੂੰ ਓ.ਡੀ.ਐੱਫ਼ ਪਲੱਸ ਮਾਡਲ ਪਿੰਡ ਬਣਾ ਦਿੱਤਾ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਵੱਡੀ ਸਫ਼ਲਤਾ, ਵੱਡੀ ਗਿਣਤੀ 'ਚ ਅਸਲਾ ਕੀਤਾ ਬਰਾਮਦ
. . .  1 day ago
ਅਟਾਰੀ, 10 ਅਗਸਤ (ਗੁਰਦੀਪ ਸਿੰਘ ਅਟਾਰੀ)-ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ ਦਿਹਾਤੀ ਸਵਪਨ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੁਲਿਸ ਥਾਣਾ ਲੋਪੋਕੇ ਵਲੋਂ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਗਈ, ਜਿਸ ਦੌਰਾਨ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ...
ਲੰਪੀ ਧਫੜੀ ਰੋਗ ਨੂੰ ਲੈ ਕੇ ਮੁੱਖ ਮੰਤਰੀ ਨੇ ਕੀਤੀ ਮੀਟਿੰਗ, ਲਿਆ ਵੱਡਾ ਫ਼ੈਸਲਾ
. . .  1 day ago
ਚੰਡੀਗੜ੍ਹ, 10 ਅਗਸਤ (ਲਲਿਤਾ)-ਲੰਪੀ ਧਫੜੀ ਰੋਗ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਕੀਤੀ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫ਼ੈਸਲਾ ਲਿਆ ਹੈ। ਫ਼ੈਸਲਾ ਲੈਂਦੇ ਹੋਏ ਉਨ੍ਹਾਂ ਨੇ ਪਸ਼ੂਆਂ ਦੀ ਇਸ ਬਿਮਾਰੀ ਲਈ ਐਡਵਾਇਜ਼ਰੀ ਜਾਰੀ ਕੀਤੀ...
ਮਨੀਸ਼ ਸਿਸੋਦੀਆ ਨੇ ਲਿਖਿਆ ਉੱਪ ਰਾਜਪਾਲ ਨੂੰ ਪੱਤਰ,ਦਿੱਲੀ ਨਗਰ ਨਿਗਮ 'ਚ ਹੋਏ ਘਪਲੇ ਦੀ ਜਾਂਚ ਦੀ ਕੀਤੀ ਮੰਗ
. . .  1 day ago
ਨਵੀਂ ਦਿੱਲੀ, 10 ਅਗਸਤ-ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਦਿੱਲੀ ਨਗਰ ਨਿਗਮ 'ਚ 6000 ਕਰੋੜ ਦੇ ਘੁਟਾਲੇ ਦਾ ਦੋਸ਼ ਲਗਾਉਂਦੇ ਹੋਏ ਸੀ.ਬੀ.ਆਈ.ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਇਸ ਸੰਬੰਧੀ ਉੱਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਨੂੰ ਪੱਤਰ ਲਿਖਿਆ ਹੈ।
ਜਗਮੀਤ ਬਰਾੜ ਨੂੰ ਅਕਾਲੀ ਦਲ 'ਚੋਂ ਬਾਹਰ ਕੱਢਣ ਦੀ ਉੱਠੀ ਮੰਗ, ਮੌੜ ਦੀ ਸਮੁੱਚੀ ਜਥੇਬੰਦੀ ਵਲੋਂ ਬਲਕਾਰ ਬਰਾੜ ਨੂੰ ਸੌਂਪਿਆ ਮੰਗ ਪੱਤਰ
. . .  1 day ago
ਬਠਿੰਡਾ, 10 ਅਗਸਤ-ਸਾਬਕਾ ਮੈਂਬਰ ਪਾਰਲੀਮੈਂਟ ਜਗਮੀਤ ਸਿੰਘ ਬਰਾੜ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ 'ਤੇ ਚੁੱਕੇ ਜਾ ਰਹੇ ਸਵਾਲਾਂ ਦਾ ਸਖ਼ਤ ਨੋਟਿਸ ਲੈਂਦਿਆਂ ਹਲਕਾ ਮੌੜ ਦੀ ਸਮੁੱਚੀ ਜਥੇਬੰਦੀ ਵਲੋਂ ਇਕ ਸੁਰ 'ਚ ਜਗਮੀਤ ਸਿੰਘ ਬਰਾੜ ਨੂੰ ਅਕਾਲੀ ਦਲ 'ਚੋਂ ਬਾਹਰ ਕੱਢਣ ਦੀ ਮੰਗ...
13 ਅਗਸਤ ਨੂੰ ਪੰਜਾਬ ਦੇ ਹਰ ਜ਼ਿਲ੍ਹੇ 'ਚ ਡਿਪਟੀ ਕਮਿਸ਼ਨਰਾਂ ਨੂੰ ਸੌਂਪੇ ਜਾਣਗੇ ਮੈਮੋਰੰਡਮ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 10 ਅਗਸਤ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਜ਼ਿਲ੍ਹਾ ਪੱਧਰ 'ਤੇ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸੰਬੰਧ 'ਚ 13 ਅਗਸਤ ਨੂੰ ਸਵੇਰੇ 10 ਵਜੇ ਜ਼ਿਲ੍ਹਿਆਂ...
ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੂੰ ਝੂਠੇ ਕੇਸ 'ਚ ਫਸਾਉਣ ਦਾ ਡਰਾਵਾ ਦੇਣ ਵਾਲਾ ਜਾਅਲੀ ਈ.ਡੀ. ਦਾ ਸੀਨੀਅਰ ਅਧਿਕਾਰੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  1 day ago
ਸੁਲਤਾਨਪੁਰ ਲੋਧੀ, 10 ਅਗਸਤ (ਲਾਡੀ, ਹੈਪੀ,ਥਿੰਦ)-ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੂੰ ਝੂਠੇ ਕੇਸ 'ਚ ਫਸਾਉਣ ਦਾ ਡਰਾਵਾ ਦੇਣ ਵਾਲਾ ਜਾਅਲੀ ਈ.ਡੀ. ਦਾ ਸੀਨੀਅਰ ਅਧਿਕਾਰੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਮੋਗਾ 'ਚ ਭੈਣ ਨਾਲ ਰੱਖੜੀ ਬੰਨ੍ਹਣ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
. . .  1 day ago
ਮੋਗਾ, 10 ਅਗਸਤ (ਗੁਰਦੇਵ ਭਾਮ)-ਸਥਾਨਕ ਦੱਤ ਰੋਡ 'ਤੇ ਬੁੱਧਵਾਰ ਨੂੰ ਸਵੇਰੇ ਆਪਣੀ ਭੈਣ ਦੇ ਨਾਲ ਪਿੰਡ ਮੇਹਣਾ ਸਥਿਤ ਮਾਸੀ ਦੇ ਘਰ ਰੱਖੜੀ ਬੰਨ੍ਹਣ ਜਾ ਰਹੇ ਇਕ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ ਹੋ ਗਈ ਹੈ। ਹਾਦਸੇ ਤੋਂ ਬਾਅਦ ਬੱਸ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਸਿਵਲ ਹਸਪਤਾਲ 'ਚ ਮੌਜੂਦ...
ਰਜਿਸਟਰੀਆਂ ਲਈ ਐੱਨ.ਓ.ਸੀ. ਦਾ ਮਾਮਲਾ, ਪੰਜਾਬ ਭਵਨ 'ਚ ਹੋਈ ਅਹਿਮ ਮੀਟਿੰਗ
. . .  1 day ago
ਚੰਡੀਗੜ੍ਹ, 10 ਅਗਸਤ (ਲਲਿਤਾ)-ਰਜਿਸਟਰੀਆਂ ਲਈ ਐੱਨ.ਓ.ਸੀ. ਦੇ ਮਾਮਲੇ 'ਚ ਉੱਚ ਪੱਧਰੀ ਮੀਟਿੰਗ ਹੋਈ। ਇਹ ਮੀਟਿੰਗ ਪੰਜਾਬ ਭਵਨ 'ਚ ਹੋਈ। ਇਸ ਮੀਟਿੰਗ 'ਚ ਕੈਬਨਿਟ ਮੰਤਰੀ ਅਮਨ ਅਰੋੜਾ, ਬ੍ਰਹਮ ਸ਼ੰਕਰ ਜ਼ਿੰਪਾ ਅਤੇ ਇੰਦਰਬੀਰ ਸਿੰਘ ਨਿੱਝਰ ਸ਼ਾਮਿਲ ਸਨ। ਇਸ ਸੰਬੰਧੀ...
ਕਾਮੇਡੀਅਨ ਰਾਜੂ ਸ਼੍ਰੀਵਾਸਤਵ ਨੂੰ ਜਿੰਮ 'ਚ ਪਿਆ ਦਿਲ ਦਾ ਦੌਰਾ, ਕਰਵਾਇਆ ਹਸਪਤਾਲ 'ਚ ਦਾਖ਼ਲ
. . .  1 day ago
ਮੁੰਬਈ, 10 ਅਗਸਤ-ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਬਾਰੇ ਇਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ। ਰਾਜੂ ਸ਼੍ਰੀਵਾਸਤਵ ਦੀ ਸਿਹਤ ਅਚਾਨਕ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ...
ਲਾਰੈਂਸ ਬਿਸ਼ਨੋਈ ਤੋਂ ਬਾਅਦ ਜੱਗੂ ਭਗਵਾਨਪੁਰੀਆ ਮੋਗਾ ਅਦਾਲਤ 'ਚ ਪੇਸ਼, 6 ਦਿਨਾਂ ਦਾ ਮਿਲਿਆ ਪੁਲਿਸ ਰਿਮਾਂਡ
. . .  1 day ago
ਮੋਗਾ, 10 ਅਗਸਤ (ਗੁਰਤੇਜ ਸਿੰਘ ਬੱਬੀ)-ਲਾਰੈਂਸ ਬਿਸ਼ਨੋਈ ਤੋਂ ਬਾਅਦ ਅੰਮ੍ਰਿਤਸਰ ਤੋਂ ਟਰਾਂਜ਼ਿਟ ਰਿਮਾਂਡ 'ਤੇ ਲਿਆਂਦੇ ਗਏ ਜੱਗੂ ਭਗਵਾਨਪੁਰੀਆ ਨੂੰ ਅੱਜ ਮੋਗਾ ਪੁਲਿਸ ਵਲੋਂ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ...
ਚਾਰ ਜ਼ਿਲ੍ਹਿਆਂ ਦੇ ਆਪਸੀ ਸੁਮੇਲ ਦਾ ਲੁਧਿਆਣਾ-ਪਟਿਆਲਾ ਬਾਈਪਾਸ ਜਲਦ ਬਣੇਗਾ-ਵਿਧਾਇਕ ਗਿਆਸਪੁਰਾ
. . .  1 day ago
ਮਲੌਦ/ਲੁਧਿਆਣਾ, 10 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਲੰਬੇ ਸਮੇਂ ਤੋਂ ਚਾਰ ਜ਼ਿਲ੍ਹਿਆਂ ਲੁਧਿਆਣਾ, ਪਟਿਆਲਾ, ਫ਼ਤਹਿਗੜ੍ਹ ਸਾਹਿਬ ਤੇ ਮਲੇਰਕੋਟਲਾ ਦੇ ਲੋਕਾਂ ਲਈ ਅਤੇ ਇਲਾਕੇ ਭਰ ਦੀ ਆਮ ਜਨਤਾ ਲਈ ਪਟਿਆਲਾ-ਲੁਧਿਆਣਾ ਬਾਈਪਾਸ ਦੀ ਚਿਰਕੋਣੀ ਮੰਗ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਜੇਠ ਸੰਮਤ 554
ਵਿਚਾਰ ਪ੍ਰਵਾਹ: ਸਾਡੀ ਬੇਲਾਗਤਾ ਕਾਰਨ ਭ੍ਰਿਸ਼ਟਾਚਾਰ ਦਾ ਰੁਝਾਨ ਜਾਰੀ ਰਹਿੰਦਾ ਹੈ। -ਬੈਸ ਮੇਅਰਸਨ

ਸ੍ਰੀ ਮੁਕਤਸਰ ਸਾਹਿਬ

ਪਿੰਡ ਥਾਂਦੇਵਾਲਾ ਵਿਖੇ ਸਰਹਿੰਦ ਫ਼ੀਡਰ 'ਚ ਪਏ ਪਾੜ ਵਾਲੀ ਜਗ੍ਹਾ ਦਾ ਜਾਇਜ਼ਾ ਲੈਣ ਪਹੁੰਚੇ ਰਾਜਸਥਾਨ ਦੇ ਕੈਬਨਿਟ ਮੰਤਰੀ ਮਾਲਵੀਆ

ਸ੍ਰੀ ਮੁਕਤਸਰ ਸਾਹਿਬ, 18 ਮਈ (ਰਣਜੀਤ ਸਿੰਘ ਢਿੱਲੋਂ)-ਲੰਘੀ 9 ਮਈ ਨੂੰ ਪਿੰਡ ਥਾਂਦੇਵਾਲਾ ਵਿਖੇ ਸਰਹਿੰਦ ਫੀਡਰ ਨਹਿਰ 'ਚ ਪਾੜ ਪੈ ਗਿਆ ਸੀ, ਜਿਸ ਕਾਰਨ ਇਸ ਦਾ ਪਾਣੀ ਰਾਜਸਥਾਨ ਨਹਿਰ 'ਚ ਪੈਣਾ ਸ਼ੁਰੂ ਹੋ ਗਿਆ, ਜਿਸ ਦੇ ਚੱਲਦਿਆਂ ਰਾਜਸਥਾਨ ਨਹਿਰ 'ਚ ਚੱਲ ਰਿਹਾ ਕੰਮ ਕਾਫ਼ੀ ...

ਪੂਰੀ ਖ਼ਬਰ »

ਪਾਵਰਕਾਮ ਦੀ ਚੈਕਿੰਗ ਟੀਮ ਨੇ ਨਹਿਰੀ ਕਾਲੋਨੀ 'ਚੋਂ ਫੜੇ ਬਿਜਲੀ ਚੋਰੀ ਦੇ 7 ਕੇਸ

ਗਿੱਦੜਬਾਹਾ, 18 ਮਈ (ਪਰਮਜੀਤ ਸਿੰਘ ਥੇੜ੍ਹੀ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐਕਸੀਅਨ ਦੀਪਕ ਕੁਰਮੀ ਦੀ ਅਗਵਾਈ ਹੇਠ ਅੱਜ ਪਾਵਰਕਾਮ ਦੀ ਚੈਕਿੰਗ ਟੀਮ ਵਲੋਂ ਗਿੱਦੜਬਾਹਾ ਦੀ ਨਹਿਰੀ ਕਾਲੋਨੀ ਅਤੇ ਵਾਲਮੀਕਿ ਮੁਹੱਲੇ ਤੋਂ ਇਲਾਵਾ ਸ਼ਹਿਰ ਦੇ ਹੋਰ ਖੇਤਰਾਂ ...

ਪੂਰੀ ਖ਼ਬਰ »

-ਮਾਮਲਾ ਪਿੰਡ ਦੇ ਬਿਜਲੀ ਗਰਿੱਡ ਤੇ ਵਿਭਾਗ ਵਲੋਂ ਹੋਰ ਪਿੰਡਾਂ ਦੀਆਂ ਮੋਟਰਾਂ ਜੋੜਨ ਦਾ-

ਪਿੰਡ ਭਾਗਸਰ ਵਾਸੀਆਂ ਵਲੋਂ ਪਾਵਰਕਾਮ ਖ਼ਿਲਾਫ਼ ਰੋਸ ਪ੍ਰਦਰਸ਼ਨ

ਮੰਡੀ ਲੱਖੇਵਾਲੀ, 18 ਮਈ (ਮਿਲਖ ਰਾਜ)-ਪਿੰਡ ਭਾਗਸਰ ਦੇ ਕਿਸਾਨਾਂ ਵਲੋਂ ਪਿੰਡ ਦੇ ਬਿਜਲੀ ਗਰਿੱਡ ਤੇ ਲਾਗਲੇ ਪਿੰਡ ਚਿੱਬੜਾਂਵਾਲੀ ਦੇ ਕਿਸਾਨਾਂ ਦੀਆਂ ਮੋਟਰਾਂ ਜੋੜ ਕੇ ਹੋਰ ਵਾਧੂ ਲੋਡ ਪਾਉਣ ਦੇ ਵਿਰੋਧ 'ਚ ਪਾਵਵਰਕਾਮ ਦੇ ਅਧਿਕਾਰੀਆਂ ਖ਼ਿਲਾਫ਼ ਜ਼ੋਰਦਾਰ ਰੋਸ ...

ਪੂਰੀ ਖ਼ਬਰ »

430 ਲੀਟਰ ਲਾਹਣ, ਨਾਜਾਇਜ਼ ਸ਼ਰਾਬ ਤੇ ਚਾਲੂ ਭੱਠੀ ਬਰਾਮਦ

ਸ੍ਰੀ ਮੁਕਤਸਰ ਸਾਹਿਬ, 18 ਮਈ (ਹਰਮਹਿੰਦਰ ਪਾਲ)-ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ 'ਚ 430 ਲੀਟਰ ਲਾਹਣ, 2 ਬੋਤਲਾਂ ਨਾਜਾਇਜ਼ ਸ਼ਰਾਬ ਅਤੇ ਚਾਲੂ ਭੱਠੀ ਬਰਾਮਦ ਕਰ ਕੇ ਇਕ ਨਾਮਜ਼ਦ ਅਤੇ ਇਕ ਅਣਪਛਾਤੇ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ...

ਪੂਰੀ ਖ਼ਬਰ »

2 ਵਿਅਕਤੀ 50 ਗ੍ਰਾਮ ਹੈਰੋਇਨ ਸਮੇਤ ਕਾਬੂ

ਲੰਬੀ, 18 ਮਈ (ਸ਼ਿਵਰਾਜ ਸਿੰਘ ਬਰਾੜ)-ਐੱਸ. ਟੀ. ਐੱਫ. ਬਠਿੰਡਾ ਰੇਂਜ ਦੇ ਏ. ਆਈ. ਜੀ. ਗੁਰਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐੱਸ. ਟੀ. ਐੱਫ. ਦੀ ਟੀਮ ਵਲੋਂ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਦਿਆਂ ਉਨ੍ਹਾਂ ਪਾਸੋਂ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਐੱਸ. ਟੀ. ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਖੇਤਾਂ 'ਚ ਅੱਗ ਨਾ ਲਗਾਉਣ ਦੇ ਹੁਕਮ ਜਾਰੀ

ਸ੍ਰੀ ਮੁਕਤਸਰ ਸਾਹਿਬ, 18 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸ੍ਰੀ ਵਿਨੀਤ ਕੁਮਾਰ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਵਿਸ਼ੇਸ਼ ਹੁਕਮ ਜਾਰੀ ਕਰਕੇ ਜ਼ਿਲੇ੍ਹ ਦੀ ਹਦੂਦ ਅੰਦਰ ਕਣਕ ਦੇ ਨਾੜ ਅਤੇ ਨਾੜ ਦੀ ਰਹਿੰਦ-ਖੰੂਹਦ ...

ਪੂਰੀ ਖ਼ਬਰ »

2 ਕਿੱਲੋ 600 ਗ੍ਰਾਮ ਅਫ਼ੀਮ ਸਮੇਤ ਨੌਜਵਾਨ ਕਾਬੂ

ਲੰਬੀ, 18 ਮਈ (ਮੇਵਾ ਸਿੰਘ)-ਥਾਣਾ ਲੰਬੀ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਅਫ਼ੀਮ ਸਮੇਤ ਕਾਬੂ ਕੀਤਾ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਲੰਬੀ ਪੁਲਿਸ ਵਲੋਂ ਸੀਨੀਅਰ ਪੁਲਿਸ ਅਧਿਕਾਰੀਆਂ ਵਲੋਂ ਮਿਲੀਆਂ ਹਦਾਇਤਾਂ ਦੇ ਮੁਤਾਬਿਕ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ...

ਪੂਰੀ ਖ਼ਬਰ »

ਕਚਹਿਰੀਆਂ ਦੇ ਡਾਕ ਘਰ 'ਚ ਰਜਿਸਟਰੀਆਂ ਰੁਕੀਆਂ

ਸ੍ਰੀ ਮੁਕਤਸਰ ਸਾਹਿਬ, 18 ਮਈ (ਹਰਮਹਿੰਦਰ ਪਾਲ)-ਅਦਾਲਤੀ ਕੰਪਲੈਕਸ 'ਚ ਬਣੇ ਡਾਕ ਘਰ ਵਿਚ ਕਈ ਦਿਨਾਂ ਤੋਂ ਰਜਿਸਟਰੀਆਂ ਨਹੀਂ ਹੋ ਰਹੀਆਂ, ਜਿਸ ਕਰ ਕੇ ਲੋਕਾਂ ਨੰੂ ਭਾਰੀ ਪੇ੍ਰਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਲੋਕਾਂ ਨੇ ਦੱਸਿਆ ਕਿ ਉਹ ਜਦੋਂ ਵੀ ਰਜਿਸਟਰੀ ਕਰਵਾਉਣ ...

ਪੂਰੀ ਖ਼ਬਰ »

ਦੜਾ ਸੱਟਾ ਲਗਵਾਉਂਦਾ ਇਕ ਕਾਬੂ

ਸ੍ਰੀ ਮੁਕਤਸਰ ਸਾਹਿਬ, 18 ਮਈ (ਹਰਮਹਿੰਦਰ ਪਾਲ)-ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਸੱਟਾ ਲਗਵਾਉਂਦੇ ਹੋਏ 1930 ਰੁਪਏ ਸਣੇ ਕਾਬੂ ਕੀਤਾ ਹੈ | ਜਾਣਕਾਰੀ ਦਿੰਦੇ ਸਹਾਇਕ ਥਾਣੇਦਾਰ ਜਗਦੀਸ਼ ਸਿੰਘ ਨੇ ਦੱਸਿਆ ਕਿ ਮੁਖ਼ਬਰ ਨੇ ਇਤਲਾਹ ਦਿੱਤੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਣੇ 2 ਕਾਬੂ

ਸ੍ਰੀ ਮੁਕਤਸਰ ਸਾਹਿਬ, 18 ਮਈ (ਹਰਮਹਿੰਦਰ ਪਾਲ)-ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ 'ਚ 900 ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ ਔਰਤ ਸਣੇ 2 ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ | ਪਹਿਲੇ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੇ ਥਾਣੇਦਾਰ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਸੂਬਾ ਪੱਧਰੀ ਧਰਨਾ 22 ਨੂੰ

ਸ੍ਰੀ ਮੁਕਤਸਰ ਸਾਹਿਬ, 18 ਮਈ (ਰਣਜੀਤ ਸਿੰਘ ਢਿੱਲੋਂ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਆਪਣੀਆਂ ਮੰਗਾਂ ਅਤੇ ਮੁਸ਼ਕਿਲਾਂ ਸੰਬੰਧੀ 22 ਮਈ (ਐਤਵਾਰ) ਨੂੰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਮੰਤਰੀ ਡਾ. ਬਲਜੀਤ ਕੌਰ ਦੀ ...

ਪੂਰੀ ਖ਼ਬਰ »

ਸਕੂਲ ਲਾਇਬੇ੍ਰਰੀ ਲਈ ਕਿਤਾਬਾਂ ਭੇਟ

ਸ੍ਰੀ ਮੁਕਤਸਰ ਸਾਹਿਬ, 18 ਮਈ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੰਗਾ ਅਬਲੂ ਦੀ ਲਾਇਬ੍ਰੇਰੀ ਨੂੰ ਬੱਚਿਆਂ ਦੇ ਸਰਬਪੱਖੀ ਮਾਨਸਿਕ ਤੇ ਬੌਧਿਕ ਵਿਕਾਸ ਲਈ ਸੇਵਾ-ਮੁਕਤ ਮਾਸਟਰ ਜੋਗਿੰਦਰ ਸਿਵੀਆ ਵਲੋਂ ਆਪਣੀਆਂ ਲਿਖੀਆਂ ਕਿਤਾਬਾਂ 'ਜੀਵਨ ਜਾਂਚ ਦੀ ਕੁੰਜੀ-ਅਧਿਆਪਕ', 'ਪੇਂਡੂ ਜੀਵਨ 'ਤੇ ਝਾਤ', 'ਅਖਾਣਾਂ ਨੂੰ ਪਾਵੇ ਮਾਤ', 'ਮਾਵਾਂ ਰੱਬ ਦੀਆਂ ਛਾਵਾਂ' ਅਤੇ ਹੋਰ ਅਨੇਕਾਂ ਹੀ ਕਿਤਾਬਾਂ ਦਾ ਸੈੱਟ ਪਿ੍ੰਸੀਪਲ ਸਾਧੂ ਸਿੰਘ ਰੋਮਾਣਾ ਤੇ ਸਟਾਫ਼ ਨੂੰ ਭੇਟ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਸਾਧੂ ਸਿੰਘ ਰੋਮਾਣਾ ਨੇ ਕਿਹਾ ਕਿ ਕਿਤਾਬਾਂ ਮਨੁੱਖ ਦੀਆਂ ਸੱਚੀਆਂ ਦੋਸਤ ਹੁੰਦੀਆਂ ਹਨ | ਇਸ ਮੌਕੇ ਸਕੂਲ ਲਾਇਬ੍ਰੇਰੀਅਨ ਸ੍ਰੀਮਤੀ ਕੋਮਲ ਰਾਣੀ, ਛਿੰਦਰਪਾਲ ਕੌਰ ਸਿੱਧੂ, ਜੀ. ਓ. ਜੀ. ਗੁਰਮੀਤ ਸਿੰਘ ਗੰਗਾ, ਕਸ਼ਮੀਰ ਸਿੰਘ ਆਕਲੀਆ, ਲਛਮਣ ਸਿੰਘ ਅਬਲੂ, ਜਗਸੀਰ ਸਿੰਘ ਭਗਵਾਨਾ ਮਹਿਮਾ, ਕੇਵਲ ਸਿੰਘ ਸਿਵੀਆ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਖੇਤੀਬਾੜੀ ਵਿਭਾਗ ਵਲੋਂ ਝੋਨੇ ਦੀਆਂ ਘੱਟ ਸਮੇਂ ਵਾਲੀਆਂ ਕਿਸਮਾਂ ਵੱਲ ਰੁਝਾਨ ਵਧਾਉਣ ਲਈ ਮੰੂਗੀ ਬੀਜਣ ਦੀ ਸਿਫ਼ਾਰਸ਼

ਲੰਬੀ, 18 ਮਈ (ਮੇਵਾ ਸਿੰਘ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਬਲਾਕ ਲੰਬੀ ਦਾ ਖੇਤੀਬਾੜੀ ਵਿਭਾਗ ਕਿਸਾਨਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ | ਜਾਣਕਾਰੀ ਦਿੰਦਿਆਂ ਬਲਾਕ ਖੇਤੀਬਾੜੀ ਅਫ਼ਸਰ ਅਮਰ ਸਿੰਘ ਤੇ ...

ਪੂਰੀ ਖ਼ਬਰ »

ਮਾਲਵਾ ਸਕੂਲ ਦੀ ਆਰਚਰੀ ਟੀਮ ਦੇ 5 ਬੱਚਿਆਂ ਦੀ ਰਾਸ਼ਟਰੀ ਟੀਮ ਲਈ ਚੋਣ

ਗਿੱਦੜਬਾਹਾ, 18 ਮਈ ਪਰਮਜੀਤ ਸਿੰਘ ਥੇੜ੍ਹੀ)-ਮਾਲਵਾ ਆਰਚਰੀ ਅਕੈਡਮੀ ਦੇ 5 ਬੱਚਿਆਂ ਦੀ ਆਂਧਰਾ ਪ੍ਰਦੇਸ਼ ਵਿਖੇ ਹੋ ਰਹੇ ਰਾਸ਼ਟਰੀ ਮੁਕਾਬਲਿਆਂ ਲਈ ਚੋਣ ਕੀਤੀ ਗਈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਪਿ੍ੰਸੀਪਲ ਕਰਨਲ ਸੁਧਾਂਸ਼ੂ ਆਰਿਆ ਅਤੇ ਟੀਮ ਕੋਚ ਨਿਸ਼ਾ ...

ਪੂਰੀ ਖ਼ਬਰ »

ਵਿਸ਼ਵ ਬਲੱਡ ਪ੍ਰੈਸ਼ਰ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 18 ਮਈ (ਰਣਜੀਤ ਸਿੰਘ ਢਿੱਲੋਂ)-ਸਿਵਲ ਸਰਜਨ ਦੇ ਦਿਸ਼ਾ-ਨਿਰਦੇਸ਼ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਤਾਰ ਸਿੰਘ ਦੀ ਅਗਵਾਈ ਹੇਠ ਸੀ. ਐੱਚ. ਸੀ. ਚੱਕ ਸ਼ੇਰੇਵਾਲਾ ਵਿਖੇ ਵਿਸ਼ਵ ਬਲੱਡ ਪ੍ਰੈਸ਼ਰ ਦਿਵਸ ਮਨਾਇਆ ਗਿਆ | ਇਸ ਮੌਕੇ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਨੇ ਜ਼ਿਲ੍ਹਾ ਪੱਧਰੀ ਰੁਜ਼ਗਾਰ ਮੇਲਾ ਲਗਾਇਆ

ਸ੍ਰੀ ਮੁਕਤਸਰ ਸਾਹਿਬ, 18 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹਾ ਪ੍ਰਸ਼ਾਸਨ ਅਤੇ ਦੇਸ਼ ਭਗਤ ਯੂਨੀਵਰਸਿਟੀ ਦੇ ਸਹਿਯੋਗ ਨਾਲ ਅੱਜ ਜ਼ਿਲ੍ਹਾ ਪੱਧਰੀ ਰੁਜ਼ਗਾਰ ਮੇਲਾ ਲਗਾਇਆ ਗਿਆ | ਇਸ ਮੇਲੇ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਕੀਤੀ ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਨੇ ਡੀ. ਸੀ. ਨੂੰ ਸੌਂਪਿਆ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 18 ਮਈ (ਹਰਮਹਿੰਦਰ ਪਾਲ)-ਪੇਂਡੂ ਮਜ਼ਦੂਰ ਯੂਨੀਅਨ ਯੂਥ ਵਿੰਗ ਦੇ ਸੂਬਾਈ ਆਗੂ ਲਖਵੰਤ ਕਿਰਤੀ ਦੀ ਅਗਵਾਈ 'ਚ ਮਜ਼ਦੂਰਾਂ ਦਾ ਵਫ਼ਦ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੂੰ ਮਿਲਿਆ | ਪ੍ਰੈੱਸ ਬਿਆਨ ਜਾਰੀ ਕਰਦਿਆਂ ਪੇਂਡੂ ਮਜ਼ਦੂਰ ਯੂਨੀਅਨ ਦੇ ...

ਪੂਰੀ ਖ਼ਬਰ »

ਪ੍ਰੀ-ਪ੍ਰਾਇਮਰੀ ਦੇ ਬੱਚਿਆਂ ਵਲੋਂ ਬਣਾਏ ਗਏ ਫ਼ੋਟੋ ਫਰੇਮ

ਸ੍ਰੀ ਮੁਕਤਸਰ ਸਾਹਿਬ, 18 ਮਈ (ਰਣਜੀਤ ਸਿੰਘ ਢਿੱਲੋਂ)-ਪਰਦੀਪ ਅਗਰਵਾਲ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਦੀ ਦੇਖ-ਰੇਖ ਹੇਠ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰੀ-ਪ੍ਰਾਇਮਰੀ ਦੇ ਨੰਨੇ੍ਹ ਬੱਚਿਆਂ ਨੇ ਆਪਣੇ ਨਿੱਕੇ-ਨਿੱਕੇ ਹੱਥਾਂ ਦੇ ਕੋਮਲ ਪੋਟਿਆਂ ਨਾਲ ਫ਼ੋਟੋ ...

ਪੂਰੀ ਖ਼ਬਰ »

ਬੱਚਿਆਂ ਤੇ ਗਰਭਵਤੀ ਔਰਤਾਂ ਲਈ ਟੀਕਾਕਰਨ ਕੈਂਪ ਲਗਾਏ

ਮੰਡੀ ਬਰੀਵਾਲਾ, 18 ਮਈ (ਨਿਰਭੋਲ ਸਿੰਘ)-ਡਾ. ਕੁਲਤਾਰ ਸਿੰਘ ਦੀ ਅਗਵਾਈ ਹੇਠ ਬਲਾਕ ਦੇ ਸਿਹਤ ਕੇਂਦਰਾਂ ਬਰੀਵਾਲਾ, ਸੰਗਰਾਣਾ, ਬਾਜਾ ਮਰਾੜ੍ਹ, ਮਾਨ ਸਿੰਘ ਵਾਲਾ, ਡੋਡਾਂਵਾਲੀ, ਖੋਖਰ, ਜੰਮੂਆਣਾ, ਚੌਂਤਰਾ ਆਦਿ ਵਿਚ ਬੱਚਿਆਂ ਅਤੇ ਗਰਭਵਤੀ ਔਰਤਾਂ ਦੇ ਟੀਕੇ ਲਾਏ ਗਏ | ਇਸ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਵਲੋਂ ਸਕੂਲ ਦੀ ਅਚਨਚੇਤ ਚੈਕਿੰਗ

ਸ੍ਰੀ ਮੁਕਤਸਰ ਸਾਹਿਬ, 18 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਵਰਨਜੀਤ ਕੌਰ ਉੱਪ ਮੰਡਲ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਨੇ ਸਰਕਾਰੀ ਪ੍ਰਾਇਮਰੀ ਸਕੂਲ ਕੈਨਾਲ ਕਾਲੋਨੀ ਸ੍ਰੀ ਮੁਕਤਸਰ ਸਾਹਿਬ ਦੀ ਅਚਨਚੇਤ ਚੈਕਿੰਗ ਕੀਤੀ ਗਈ | ਇਸ ਦੌਰਾਨ ਉਨ੍ਹਾਂ ਸਕੂਲ ...

ਪੂਰੀ ਖ਼ਬਰ »

ਬ੍ਰਹਮਾਕੁਮਾਰੀ ਆਸ਼ਰਮ ਵਿਖੇ ਵਿਸ਼ਵ ਪਰਿਵਾਰ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 18 ਮਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਤਿਲਕ ਨਗਰ ਗਲੀ ਨੰਬਰ-5 ਸਥਿਤ ਬ੍ਰਹਮਾਕੁਮਾਰੀ ਆਸ਼ਰਮ ਵਿਖੇ ਵਿਸ਼ਵ ਪਰਿਵਾਰ ਦਿਵਸ ਨੂੰ ਸਮਰਪਿਤ ਸਮਾਰੋਹ ਕਰਵਾਇਆ ਗਿਆ | 'ਵਿਅਸਤ ਰਹੋ, ਮਸਤ ਰਹੋ, ਖ਼ੁਸ਼ ਰਹੋ ਤੇ ਤੰਦਰੁਸਤ ਰਹੋ' ਦੇ ...

ਪੂਰੀ ਖ਼ਬਰ »

ਬੱਚਿਆਂ ਦੀ ਭਲਾਈ ਲਈ ਕੰਮ ਕਰ ਰਹੀਆਂ ਸੰਸਥਾਵਾਂ ਦਾ ਰਜਿਸਟਰਡ ਹੋਣਾ ਜ਼ਰੂਰੀ-ਡਾ. ਸ਼ਿਵਾਨੀ ਨਾਗਪਾਲ

ਸ੍ਰੀ ਮੁਕਤਸਰ ਸਾਹਿਬ, 18 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਚੱਲ ਰਹੀਆਂ ਗੈਰ-ਸਰਕਾਰੀ ਸੰਸਥਾਵਾਂ ਜੋ ਮੁਕੰਮਲ ਤੌਰ 'ਤੇ ਜਾਂ ਅਸਕ ਰੂਪ ਵਿਚ ਸੁਰੱਖਿਆ ਅਤੇ ਸੰਭਾਲ ਲਈ ਲੋੜਵੰਦ ਬੱਚਿਆਂ ਨੂੰ ਵੀ ਰਿਹਾਇਸ਼ੀ, ਖਾਣਾ, ਪੜ੍ਹਾਈ, ਮੈਡੀਕਲ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਵਲੋਂ ਕੈਮਿਸਟ ਐਸੋਸੀਏਸ਼ਨ ਨਾਲ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 18 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਵਰਨਜੀਤ ਕੌਰ ਉੱਪ ਮੰਡਲ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਨੇ ਸਬ-ਡਵੀਜ਼ਨ ਸ੍ਰੀ ਮੁਕਤਸਰ ਸਾਹਿਬ ਨਾਲ ਸੰਬੰਧਿਤ ਕੈਮਿਸਟ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ | ਉਨ੍ਹਾਂ ...

ਪੂਰੀ ਖ਼ਬਰ »

ਮਾਨਵਤਾ ਫਾਊਾਡੇਸ਼ਨ ਨੇ ਬੇਸਹਾਰਾ ਮਾਤਾ ਨੂੰ ਪਿੰਗਲਵਾੜਾ ਭੇਜਿਆ

ਸ੍ਰੀ ਮੁਕਤਸਰ ਸਾਹਿਬ, 18 ਮਈ (ਰਣਜੀਤ ਸਿੰਘ ਢਿੱਲੋਂ)-ਸਮਾਜ ਸੇਵੀ ਸੰਸਥਾ ਮਾਨਵਤਾ ਫਾਊਾਡੇਸ਼ਨ ਨੂੰ ਕੁਝ ਦਿਨ ਪਹਿਲਾਂ ਮਾਨਸਿਕ ਪ੍ਰੇਸ਼ਾਨ ਬੇਸਹਾਰਾ ਔਰਤ ਉਮਰ ਕਰੀਬ 70 ਸਾਲ ਮਿਲੀ ਸੀ | ਸੰਸਥਾ ਵਲੋਂ ਉਸ ਨੂੰ ਮਾਨਵਤਾ ਰੈਣ ਬਸੇਰਾ ਵਿਚ ਸਹਾਰਾ ਦਿੱਤਾ ਗਿਆ ਪਰ ਕੋਈ ...

ਪੂਰੀ ਖ਼ਬਰ »

ਵਿਸ਼ਵ ਬਲੱਡ ਪ੍ਰੈਸ਼ਰ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 18 ਮਈ (ਰਣਜੀਤ ਸਿੰਘ ਢਿੱਲੋਂ)-ਸਥਾਨਕ ਫ਼ਿਰੋਜ਼ਪੁਰ ਰੋਡ ਵਿਖੇ ਸਥਿਤ ਸੇਂਟ ਸਹਾਰਾ ਇੰਸਟੀਚਿਊਟ ਆਫ਼ ਨਰਸਿੰਗ ਵਿਖੇ ਵਿਸ਼ਵ ਬਲੱਡ ਪ੍ਰੈਸ਼ਰ ਦਿਵਸ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਸਟੇਟ ਅਵਾਰਡੀ ਡਾ. ਨਰੇਸ਼ ਪਰੂਥੀ ਚੇਅਰਮੈਨ ਸੇਂਟ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਣੇ ਇਕ ਕਾਬੂ

ਸ੍ਰੀ ਮੁਕਤਸਰ ਸਾਹਿਬ, 18 ਮਈ (ਹਰਮਹਿੰਦਰ ਪਾਲ)-ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਣੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਦਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ...

ਪੂਰੀ ਖ਼ਬਰ »

ਮਨਿੰਦਰ ਸਿੰਘ ਸਿਕੰਦਰ ਅਰਧ ਸ਼ਹਿਰੀ ਉੱਪ ਮੰਡਲ ਮਲੋਟ ਦੇ ਨਵੇਂ ਐੱਸ. ਡੀ. ਓ.

ਮਲੋਟ, 18 ਅਪ੍ਰੈਲ (ਅਜਮੇਰ ਸਿੰਘ ਬਰਾੜ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਡ 'ਚ ਅਰਧ ਸ਼ਹਿਰੀ ਉੱਪ ਮੰਡਲ ਮਲੋਟ ਦੇ ਐੱਸ. ਡੀ. ਓ. ਦੀ ਪਿਛਲੇ ਦਿਨੀਂ ਬਦਲੀ ਹੋਣ ਉਪਰੰਤ ਮਨਿੰਦਰ ਸਿੰਘ ਸਿਕੰਦਰ ਨੂੰ ਅਰਧ ਸ਼ਹਿਰੀ ਖੇਤਰ ਦਾ ਨਵਾਂ ਐੱਸ. ਡੀ. ਓ. ਲਗਾ ਦਿੱਤਾ ਗਿਆ ਹੈ | ...

ਪੂਰੀ ਖ਼ਬਰ »

ਲੋਕ 'ਆਪ' ਦਫ਼ਤਰ ਜ਼ਰੀਏ ਮੁਸ਼ਕਿਲਾਂ ਦਾ ਕਰਵਾ ਰਹੇ ਨੇ ਹੱਲ-ਅਰਨੀਵਾਲਾ

ਮਲੋਟ, 18 ਮਈ (ਪਾਟਿਲ)-ਕੈਬਨਿਟ ਮੰਤਰੀ ਹਲਕਾ ਵਿਧਾਇਕ ਡਾ: ਬਲਜੀਤ ਕੌਰ ਵਲੋਂ ਆਮ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਸ਼ਹਿਰ 'ਚ ਖੋਲ੍ਹੇ ਦਫ਼ਤਰ ਕਾਰਨ ਲੋਕ ਕਾਫ਼ੀ ਸੁਖਾਲੇ ਨਜ਼ਰ ਆ ਰਹੇ ਹਨ ਕਿਉਂਕਿ ਵਾਰ-ਵਾਰ ਖੱਜਲ-ਖੁਆਰੀਆਂ ਤੋਂ ਬਚਣ ਲਈ ਲੋਕ ਪਾਰਟੀ ਦਫ਼ਤਰ ...

ਪੂਰੀ ਖ਼ਬਰ »

ਪੀ. ਐੱਸ. ਯੂ. ਨੇ ਕਰਨਾਟਕਾ ਸਰਕਾਰ ਵਲੋਂ ਸ਼ਹੀਦ ਭਗਤ ਸਿੰਘ ਦਾ ਚੈਪਟਰ ਹਟਾਉਣ ਦਾ ਕੀਤਾ ਵਿਰੋਧ

ਸ੍ਰੀ ਮੁਕਤਸਰ ਸਾਹਿਬ, 18 ਮਈ (ਹਰਮਹਿੰਦਰ ਪਾਲ)-ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਪੱਧਰੀ ਸੱਦੇ ਤਹਿਤ ਕਰਨਾਟਕ ਸਰਕਾਰ ਵਲੋਂ ਦਸਵੀਂ ਜਮਾਤ ਦੇ ਸਿਲੇਬਸ 'ਚੋਂ ਸ਼ਹੀਦ ਭਗਤ ਸਿੰਘ ਸੰਬੰਧੀ ਪਾਠ ਹਟਾ ਕੇ ਆਰ. ਐੱਸ. ਐੱਸ. ਦੇ ਸੰਸਥਾਪਕ ਕੇਸ਼ਵ ਬਾਲੀਰਾਮ ਹੈਡਗਵਾਰ ...

ਪੂਰੀ ਖ਼ਬਰ »

ਬਾਬਾ ਸਾਹਿਬ ਡਾ. ਅੰਬੇਡਕਰ ਦੇ ਜਨਮ ਦਿਵਸ ਨੂੰ ਸਮਰਪਿਤ ਜਨ ਸਭਾਵਾਂ ਕੀਤੀਆਂ

ਗਿੱਦੜਬਾਹਾ, 18 ਮਈ (ਪਰਮਜੀਤ ਸਿੰਘ ਥੇੜ੍ਹੀ)-ਬਹੁਜਨ ਸਮਾਜ ਪਾਰਟੀ ਹਲਕਾ ਗਿੱਦੜਬਾਹਾ ਵਲੋਂ ਸੁਖਦੇਵ ਸਿੰਘ ਲੱਖੇਵਾਲੀ ਜ਼ੋਨ ਇੰਚਾਰਜ ਅਤੇ ਮਾਸਟਰ ਸ੍ਰੀ ਚੰਦ ਜ਼ਿਲ੍ਹਾ ਸਕੱਤਰ ਦੀ ਅਗਵਾਈ 'ਚ ਹਲਕੇ ਦੇ ਪਿੰਡ ਮਧੀਰ ਅਤੇ ਭੂੰਦੜ ਵਿਖੇ ਬਾਬਾ ਸਾਹਿਬ ਡਾ. ਭੀਮ ਰਾਓ ...

ਪੂਰੀ ਖ਼ਬਰ »

ਦੋ-ਦੋ ਵਾਹਨ ਚੱਲ ਰਹੇ ਹਨ ਇੱਕੋ ਰਜਿਸਟੇ੍ਰਸ਼ਨ ਨੰਬਰ 'ਤੇ

ਦੋਦਾ, 18 ਮਈ (ਰਵੀਪਾਲ)-ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਲੋਕਾਂ ਨੂੰ ਬਿਹਤਰ ਪ੍ਰਸ਼ਾਸ਼ਕੀ ਸੇਵਾਵਾਂ ਦੇਣ ਦੇ ਮੰਤਵ ਨਾਲ ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਨੇ ਸਪੱਸ਼ਟ ਕੀਤਾ ਹੈ ਕਿ ਟਰਾਂਸਪੋਰਟ ਵਿਭਾਗ ਨਾਲ ਸੰਬੰਧਿਤ ਸੇਵਾਵਾਂ ਲਈ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਵੱਖ-ਵੱਖ ਪਿੰਡਾਂ 'ਚ ਕਿਸਾਨ ਸਿਖਲਾਈ ਕੈਂਪ

ਸ੍ਰੀ ਮੁਕਤਸਰ ਸਾਹਿਬ, 18 ਮਈ (ਰਣਜੀਤ ਸਿੰਘ ਢਿੱਲੋਂ)-ਜ਼ਮੀਨੀ ਪਾਣੀ ਦੇ ਪੱਧਰ ਨੂੰ ਹੇਠਾਂ ਡਿੱਗਣ ਤੋਂ ਰੋਕਣ ਅਤੇ ਜ਼ਮੀਨ ਦੀ ਸਿਹਤ ਬਰਕਰਾਰ ਰੱਖਣ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਲਾਕ ਗਿੱਦੜਬਾਹਾ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ...

ਪੂਰੀ ਖ਼ਬਰ »

ਐਡਵਾਂਸ ਥਿੰਕਰ ਓਵਰਸੀਜ਼ ਐਜੂਕੇਸ਼ਨ ਨੇ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਲਗਵਾਇਆ

ਸ੍ਰੀ ਮੁਕਤਸਰ ਸਾਹਿਬ, 18 ਮਈ (ਰਣਜੀਤ ਸਿੰਘ ਢਿੱਲੋਂ)-ਐਡਵਾਂਸ ਥਿੰਕਰ ਓਵਰਸੀਜ਼ ਐਜੂਕੇਸ਼ਨ ਨੇ ਗੁਰਲੀਨ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਅਬੋਹਰ ਦਾ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਐੱਮ. ਡੀ. ਐਰੀ ...

ਪੂਰੀ ਖ਼ਬਰ »

ਨਰਮਾ ਚੁਗਾਈ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਖੇਤ ਮਜ਼ਦੂਰ ਡੀ. ਸੀ. ਨੂੰ ਮਿਲੇ

ਸ੍ਰੀ ਮੁਕਤਸਰ ਸਾਹਿਬ, 18 ਮਈ (ਰਣਧੀਰ ਸਿੰਘ ਸਾਗੂ)-ਖੇਤ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਗੁਰਜੰਟ ਸਿੰਘ ਸਾਉਂਕੇ ਦੀ ਅਗਵਾਈ ਹੇਠ ਦਿੱਤੇ ਧਰਨੇ ਤੋਂ ਬਾਅਦ ਇਕ ਵਫ਼ਦ ਨੇ ਡਿਪਟੀ ਕਮਿਸ਼ਨਰ ਨਾਲ ...

ਪੂਰੀ ਖ਼ਬਰ »

ਹਲਕਾ ਲੰਬੀ ਦਾ ਸਿਰਫ਼ ਨਾਂਅ ਹੀ ਮਸ਼ਹੂਰ ਹੈ, ਸਮੱਸਿਆਵਾਂ ਇੱਥੇ ਵੀ ਬਾਕੀ ਪੰਜਾਬ ਵਾਂਗ ਬਰਕਰਾਰ ਚੱਲ ਰਹੀਆਂ ਨੇ

ਲੰਬੀ, 18 ਮਈ (ਮੇਵਾ ਸਿੰਘ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਤੇ ਵਿਧਾਨ ਸਭਾ ਹਲਕਾ ਲੰਬੀ 'ਚ ਪੈਂਦੀ ਸਬ-ਤਹਿਸੀਲ ਲੰਬੀ ਵਿਖੇ ਕੰਮ ਵਾਲੇ ਦਿਨਾਂ ਵਿਚ ਲੋਕਾਂ ਦਾ ਵੱਡੀ ਗਿਣਤੀ 'ਚ ਆਉਣਾ ਜਾਣਾ ਲੱਗਿਆ ਰਹਿੰਦਾ | ਇੱਥੇ ਆ ਕੇ ਲੋਕਾਂ ਨੂੰ ਕੁਝ ਮੁਸ਼ਕਿਲਾਂ ਨਾਲ ਦੋ-ਚਾਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX