ਤਾਜਾ ਖ਼ਬਰਾਂ


ਐਨ.ਡੀ.ਆਰ.ਐਫ. ਦੀ ਟੀਮ ਵਲੋਂ ਨਾਲੇ 'ਚ ਡਿੱਗੇ ਦੋ ਸਾਲਾ ਬੱਚੇ ਦੀ ਤਲਾਸ਼ ਲਈ ਸਰਚ ਅਪ੍ਰੇਸ਼ਨ ਤੀਜੇ ਦਿਨ ਵੀ ਜਾਰੀ ਰਿਹਾ
. . .  54 minutes ago
ਕਪੂਰਥਲਾ, 11 ਅਗਸਤ (ਅਮਰਜੀਤ ਕੋਮਲ)-ਐਨ.ਡੀ.ਆਰ.ਐਫ. ਦੀ ਟੀਮ ਵਲੋਂ ਸ਼ਾਲਾਮਾਰ ਬਾਗ ਨੇੜੇ ਇਕ ਨਿੱਜੀ ਹੋਟਲ ਦੇ ਸਾਹਮਣੇ ਗੰਦੇ ਨਾਲੇ ਵਿਚ ਡਿੱਗੇ ਪ੍ਰਵਾਸੀ ਮਜ਼ਦੂਰ ਦੇ ਦੋ ਸਾਲਾ ਬੱਚੇ ...
ਵਾਲਮੀਕ ਸਮਾਜ ਨੇ 12 ਅਗਸਤ ਲਈ ਦਿੱਤਾ ਪੰਜਾਬ ਬੰਦ ਦਾ ਸੱਦਾ ਮੁੱਖ ਮੰਤਰੀ ਦੇ ਭਰੋਸੇ ਮਗਰੋਂ ਵਾਪਸ ਲਿਆ
. . .  about 1 hour ago
ਅੰਮ੍ਰਿਤਸਰ, 12 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ )-ਵਾਲਮੀਕ ਸਮਾਜ ਅਤੇ ਭਗਵਾਨ ਵਾਲਮੀਕ ਤੀਰਥ ਪ੍ਰਬੰਧ ਕਮੇਟੀ ਵਲੋਂ 12 ਅਗਸਤ ਨੂੰ ਦਿੱਤਾ ਗਿਆ ਪੰਜਾਬ ਬੰਦ ਦਾ ਸੱਦਾ ਸਮਾਜ ਦੇ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ...
ਅੰਮ੍ਰਿਤਸਰ ਨਜ਼ਦੀਕ ਟਰੱਕ ਡਰਾਈਵਰ ਨੇ ਸੰਧਵਾਂ ਦੀ ਕਾਰ ਨੂੰ ਮਾਰੀ ਟੱਕਰ, ਬਚਾਅ ਹੋਇਆ
. . .  about 2 hours ago
ਅੰਮ੍ਰਿਤਸਰ, 11 ਅਗਸਤ (ਰੇਸ਼ਮ ਸਿੰਘ )-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਕਾਰ ਨੂੰ ਅੰਮ੍ਰਿਤਸਰ ਸਾਹਿਬ ਨਜ਼ਦੀਕ ਅੱਜ ਇਕ ਟਰੱਕ ਡਰਾਈਵਰ ਨੇ ਟੱਕਰ ਮਾਰ ਦਿੱਤੀ । ਸੰਧਵਾਂ ਇਸੇ ਕਾਰ 'ਚ ਬੈਠੇ...
ਪੰਜਾਬ ਸਰਕਾਰ ਵਲੋਂ ਸਿਖਿਆ ਸੰਸਥਾਵਾਂ ਲਈ 55.98 ਕਰੋੜ ਰੁਪਏ ਦੀ ਰਾਸ਼ੀ ਜਾਰੀ
. . .  about 3 hours ago
ਪੀ.ਐੱਨ.ਬੀ. ਦੇਤਵਾਲ ਬ੍ਰਾਂਚ ’ਚ ਗੰਨ ਪੁਆਇੰਟ ’ਤੇ 7.44 ਲੱਖ ਦੀ ਡਕੈਤੀ
. . .  about 3 hours ago
ਮੁੱਲਾਂਪੁਰ-ਦਾਖਾ,( ਲੁਧਿਆਣਾ)-, 11 ਅਗਸਤ (ਨਿਰਮਲ ਸਿੰਘ ਧਾਲੀਵਾਲ)- ਮੁੱਲਾਂਪੁਰ ਤਹਿਸੀਲ ਦੇ ਪਿੰਡ ਦੇਤਵਾਲ ਵਿਖੇ ਪੰਜਾਬ ਨੈਸ਼ਨਲ ਬੈਂਕ (ਪੀ.ਐੱਨ.ਬੀ.) ਦੀ ਦੇਤਵਾਲ ਸ਼ਾਖਾ ’ਚ ...
ਮਾਨ ਸਰਕਾਰ ਦੀ ਵੱਡੀ ਸੌਗ਼ਾਤ , ਮਲੇਰਕੋਟਲਾ ਵਿਖੇ ਮੈਡੀਕਲ ਕਾਲਜ ਜਲਦ ਤਿਆਰ ਕਰਨ ਦੇ ਹੁਕਮ
. . .  1 minute ago
ਯੂਕੋ ਬੈਂਕ ਲੁੱਟ ਮਾਮਲੇ 'ਚ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਦੋਸ਼ੀ
. . .  about 3 hours ago
ਜਲੰਧਰ , 11 ਅਗਸਤ -ਕੁਝ ਦਿਨ ਪਹਿਲਾਂ ਯੂਕੋ ਬੈਂਕ 'ਚ 13 ਲੱਖ 84 ਹਜ਼ਾਰ ਦੀ ਲੁੱਟ ਹੋਈ ਸੀ , ਇਸ ਮਾਮਲੇ 'ਚ ਪੁਲਿਸ ਨੇ ਵਿਨੈ ਦੋਸ਼ੀ, ਤਰੁਨ ਨਾਹਰ ਤੇ ਅਜੇ ਪਾਲ ਨੂੰ ਗ੍ਰਿਫ਼ਤਾਰ ਕੀਤਾ ਹੈ ।ਇਨ੍ਹਾਂ ਤੋਂ 7 ਲੱਖ 50 ਹਜ਼ਾਰ ਦੀ ਨਕਦੀ ਤੇ ਹਥਿਆਰ ਵੀ ਬਰਾਮਦ ਕੀਤੇ ਹਨ ।
ਡਾ. ਰਾਜ ਬਹਾਦਰ ਦਾ ਅਸਤੀਫ਼ਾ ਮੁੱਖ ਮੰਤਰੀ ਮਾਨ ਵਲੋਂ ਮਨਜ਼ੂਰ
. . .  about 4 hours ago
ਚੰਡੀਗੜ੍ਹ, 11 ਅਗਸਤ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਾਈਸ ਚਾਂਸਲਰ ਡਾ. ਰਾਜ ਬਹਾਦਰ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ। ਪਿਛਲੇ ਦਿਨੀਂ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ...
ਕੱਲ੍ਹ ਦਾ ਪੰਜਾਬ ਬੰਦ ਮੁਲਤਵੀ ਹੋਣ ਦੇ ਆਸਾਰ ਬਣੇ
. . .  about 5 hours ago
ਅੰਮ੍ਰਿਤਸਰ ,11 ਅਗਸਤ (ਰੇਸ਼ਮ ਸਿੰਘ) - ਵਾਲਮੀਕ ਸੰਗਠਨਾਂ ਵਲੋਂ ਕੱਲ੍ਹ ਦੇ ਪੰਜਾਬ ਬੰਦ ਦਾ ਸੱਦਾ ਮੁਲਤਵੀ ਹੋਣ ਦੇ ਆਸਾਰ ਬਣ ਗਏ ਹਨ । ਪੰਜਾਬ ਸਰਕਾਰ ਵਲੋਂ ਵਾਲਮੀਕ ਭਾਈਚਾਰੇ ਦੀਆਂ ਮੰਗਾਂ ’ਤੇ ਸੁਹਿਰਦਤਾ ਨਾਲ ਵਿਚਾਰ...
ਐੱਸ. ਸੀ. ਵਿਦਿਆਰਥੀਆਂ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ
. . .  about 4 hours ago
ਜੰਮੂ-ਕਸ਼ਮੀਰ : ਪੈਟਰੋਲ ਪੰਪ, ਰਾਮਬਨ ਨੇੜੇ ਢਿਗਾਂ ਡਿੱਗਣ ਕਾਰਨ ਐਨ. ਐੱਚ. 44 ਨੂੰ ਰੋਕਿਆ ਗਿਆ
. . .  about 6 hours ago
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  about 6 hours ago
ਭੀਖੀ, 11 ਅਗਸਤ (ਬਲਦੇਵ ਸਿੰਘ ਸਿੱਧੂ)- ਜ਼ਿਲ੍ਹਾ ਮਾਨਸਾ ਦੇ ਪਿੰਡ ਸਮਾਓ ਵਿਖੇ ਕੁਝ ਅਣਪਛਾਤੇ ਨੌਜਵਾਨਾਂ ਵਲੋਂ ਸ਼ੈਂਟੀ ਸਿੰਘ ਪੁੱਤਰ ਕਾਲਾ ਸਿੰਘ ਲਗਭਗ (18) ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਹੈ। ਭੀਖੀ ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।
ਪ੍ਰਨੀਤ ਕੌਰ ਕੈਰੋਂ ਨੇ ਆਪਣੇ ਭਰਾ ਸੁਖਬੀਰ ਸਿੰਘ ਬਾਦਲ ਦੇ ਬੰਨ੍ਹੀ ਰੱਖੜੀ
. . .  about 7 hours ago
ਚੰਡੀਗੜ੍ਹ, 11 ਅਗਸਤ-ਪ੍ਰਨੀਤ ਕੌਰ ਕੈਰੋਂ ਨੇ ਆਪਣੇ ਭਰਾ ਸੁਖਬੀਰ ਸਿੰਘ ਬਾਦਲ ਦੇ ਬੰਨ੍ਹੀ ਰੱਖੜੀ
15 ਅਗਸਤ ਨੂੰ 23 ਕੈਦੀ ਰਿਹਾਅ ਕੀਤੇ ਜਾਣਗੇ-ਹਰਜੋਤ ਸਿੰਘ ਬੈਂਸ
. . .  about 7 hours ago
ਚੰਡੀਗੜ੍ਹ, 11 ਅਗਸਤ-15 ਅਗਸਤ ਨੂੰ 23 ਕੈਦੀ ਰਿਹਾਅ ਕੀਤੇ ਜਾਣਗੇ-ਹਰਜੋਤ ਸਿੰਘ ਬੈਂਸ
ਹਿਮਾਚਲ ਪ੍ਰਦੇਸ਼: ਕੁੱਲੂ 'ਚ ਮੋਹਲੇਧਾਰ ਮੀਂਹ ਕਾਰਨ ਵਹਿ ਗਈਆਂ ਕਈ ਦੁਕਾਨਾਂ ਤੇ ਵਾਹਨ, 2 ਲੋਕਾਂ ਦੀ ਮੌਤ
. . .  about 7 hours ago
ਸ਼ਿਮਲਾ, 11 ਅਗਸਤ-ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੇ ਕੁਝ ਹਿੱਸਿਆਂ 'ਚ ਮੀਂਹ ਨੇ ਭਾਰੀ ਤਬਾਹੀ ਮਚਾਈ ਹੋਈ ਹੈ। ਕੁੱਲੂ ਜ਼ਿਲ੍ਹੇ 'ਚ ਅਚਾਨਕ ਆਏ ਭਾਰੀ ਮੀਂਹ ਕਾਰਨ 2 ਔਰਤਾਂ ਮਲਬੇ ਹੇਠ ਜ਼ਿੰਦਾ ਦੱਬ ਗਈਆਂ, ਜਦਕਿ ਦੁਕਾਨਾਂ ਅਤੇ ਵਾਹਨ ਵਹਿ ਗਏ ਅਤੇ ਹੋਰ ਥਾਵਾਂ 'ਤੇ ਹੜ੍ਹਾਂ ਕਾਰਨ ਹਾਈਵੇਅ ਬੰਦ ਹੋ ਗਏ ਹਨ।
ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪਾਰਟੀ ਵਲੰਟੀਅਰਾਂ ਦੇ ਬੰਨ੍ਹੀ ਰੱਖੜੀ
. . .  about 7 hours ago
ਸੰਗਰੂਰ, 11ਅਗਸਤ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਭੈਣ ਭਰਾ ਦੇ ਪਵਿੱਤਰ ਰਿਸ਼ਤੇ ਦੇ ਤਿਉਹਾਰ ਰੱਖੜੀ ਮੌਕੇ ਸਥਾਨਕ ਰੈਸਟ ਹਾਊਸ ਵਿਖੇ ਪੁੱਜੇ 100 ਦੇ ਕਰੀਬ ਪਾਰਟੀ ਵਲੰਟੀਅਰਾਂ ਦੇ ਰੱਖੜੀ ਬੰਨ੍ਹੀ...
ਜੰਮੂ-ਕਸ਼ਮੀਰ: ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਕੀਤੀ ਗਈ ਆਯੋਜਿਤ
. . .  about 7 hours ago
ਸ਼੍ਰੀਨਗਰ, 11 ਅਗਸਤ-ਜੰਮੂ-ਕਸ਼ਮੀਰ 'ਚ ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਆਯੋਜਿਤ ਕੀਤੀ ਗਈ। ਰੈਲੀ 'ਚ 8,000 ਤੋਂ ਵਧ ਵਿਦਿਆਰਥੀਆਂ ਅਤੇ ਨੌਜਵਾਨਾਂ ਨੇ ਭਾਗ ਲਿਆ।
ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
. . .  about 7 hours ago
ਨਵੀਂ ਦਿੱਲੀ, 11 ਅਗਸਤ-ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
ਮਾਮਲਾ: ਕਤਲ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕਰਨ ਦਾ, ਖੇਤ ਮਜ਼ਦੂਰ ਯੂਨੀਅਨ ਵਲੋਂ ਥਾਣਾ ਲੋਪੋਕੇ ਦਾ ਕੀਤਾ ਗਿਆ ਘਿਰਾਓ
. . .  about 8 hours ago
ਲੋਪੋਕੇ, 11 ਅਗਸਤ (ਗੁਰਵਿੰਦਰ ਸਿੰਘ ਕਲਸੀ)- ਤਹਿਸੀਲ ਲੋਪੋਕੇ ਅਧੀਨ ਆਉਂਦੇ ਪਿੰਡ ਸਾਰੰਗੜਾ ਵਿਖੇ ਬੀਤੀ ਰਾਤ ਕੁਝ ਲੋਕਾਂ ਵਲੋਂ ਮਾਮੂਲੀ ਵਿਵਾਦ ਨੂੰ ਲੈ ਕੇ ਪਿੰਡ ਦੇ ਨੌਜਵਾਨ ਵਿਅਕਤੀ ਦਾ ਇਕ ਵਿਅਕਤੀ ਵਲੋਂ ਗੋਲੀ ਮਾਰ...
ਬਿਕਰਮ ਸਿੰਘ ਮਜੀਠੀਆ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕਰਨ ਪਹੁੰਚੇ ਕਈ ਆਗੂ
. . .  about 8 hours ago
ਚੰਡੀਗੜ੍ਹ, 11 ਅਗਸਤ-ਜੇਲ੍ਹ 'ਚੋਂ ਰਿਹਾਅ ਹੋਣ ਉਪਰੰਤ ਅੱਜ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨ ਲਈ ਬੀਬੀ ਜਗੀਰ ਕੌਰ, ਡਾ. ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ, ਜਨਮੇਜਾ ਸਿੰਘ ਸੇਖੋਂ...
ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
. . .  1 minute ago
ਨਵੀਂ ਦਿੱਲੀ, 11 ਅਗਸਤ-ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
. . .  about 8 hours ago
ਚੰਡੀਗੜ੍ਹ, 11 ਅਗਸਤ-ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
. . .  about 9 hours ago
ਨਵੀਂ ਦਿੱਲੀ, 11 ਅਗਸਤ-ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਬੀ.ਐੱਸ.ਐੱਫ. ਦੇ ਜਵਾਨਾਂ ਨੂੰ ਸਾਬਕਾ ਸਿਹਤ ਮੰਤਰੀ ਪ੍ਰੋ ਲਕਸ਼ਮੀ ਕਾਂਤਾ ਚਾਵਲਾ ਨੇ ਬੰਨ੍ਹੀਆਂ ਰੱਖੜੀਆਂ
. . .  about 9 hours ago
ਅਟਾਰੀ, 11 ਅਗਸਤ (ਗੁਰਦੀਪ ਸਿੰਘ ਅਟਾਰੀ ਬਾਰਡਰ)-ਅਟਾਰੀ ਸਰਹੱਦ 'ਤੇ ਰੱਖੜੀ ਦਾ ਤਿਉਹਾਰ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸ਼ੁੱਭ ਦਿਹਾੜੇ ਮੌਕੇ ਸਾਬਕਾ ਸਿਹਤ ਮੰਤਰੀ ਅਤੇ ਸਮਾਜ ਸੇਵਕਾ ਪ੍ਰੋ ਲਕਸ਼ਮੀ ਕਾਂਤਾ ਚਾਵਲਾ ਨੇ ਭਾਰਤ-ਪਾਕਿਸਤਾਨ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,299 ਨਵੇਂ ਮਾਮਲੇ ਆਏ ਸਾਹਮਣੇ
. . .  about 10 hours ago
ਨਵੀਂ ਦਿੱਲੀ, 11 ਅਗਸਤ- ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 16,299 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 19,431 ਲੋਕ ਠੀਕ ਹੋਏ ਹਨ। ਅਜੇ ਦੇਸ਼ 'ਚ 1,25,076 ਸਰਗਰਮ ਮਾਮਲੇ ਹਨ ਅਤੇ ਰੋਜ਼ਾਨਾ ਸਕਰਾਤਮਕਤਾ ਦਰ 4.58 ਫ਼ੀਸਦੀ ਹੈ।
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਜੇਠ ਸੰਮਤ 554
ਵਿਚਾਰ ਪ੍ਰਵਾਹ: ਸਾਡੀ ਬੇਲਾਗਤਾ ਕਾਰਨ ਭ੍ਰਿਸ਼ਟਾਚਾਰ ਦਾ ਰੁਝਾਨ ਜਾਰੀ ਰਹਿੰਦਾ ਹੈ। -ਬੈਸ ਮੇਅਰਸਨ

ਕਪੂਰਥਲਾ / ਫਗਵਾੜਾ

ਭਾਣੋ ਲੰਗਾ ਨੂੰ ਜਾਂਦੀ ਲਿੰਕ ਸੜਕ ਟੋਇਆਂ 'ਚ ਗੁਆਚੀ-ਰਾਹਗੀਰ ਡਾਹਢੇ ਪ੍ਰੇਸ਼ਾਨ

ਤਰਲੋਚਨ ਸਿੰਘ ਸੋਢੀ ਹੁਸੈਨਪੁਰ, 18 ਮਈ - ਵਿਧਾਨ ਸਭਾ ਹਲਕਾ ਕਪੂਰਥਲਾ ਅਧੀਨ ਆਉਂਦੇ ਦੋਨਾਂ ਖੇਤਰ ਦੇ ਮਸ਼ਹੂਰ ਪਿੰਡ ਭਾਣੋ ਲੰਗਾ, ਸਿਆਲ ਅਤੇ ਤੋਗਾਂਵਾਲ ਤੋਂ ਇਲਾਵਾ ਅਨੇਕਾਂ ਪਿੰਡਾਂ ਨੂੰ ਕਪੂਰਥਲਾ-ਸੁਲਤਾਨਪੁਰ ਲੋਧੀ ਜੀ. ਟੀ. ਰੋਡ ਨਾਲ ਜੋੜਦੀ ਇਹ ਲਿੰਕ ਸੜਕ ...

ਪੂਰੀ ਖ਼ਬਰ »

ਪੰਚਾਇਤ ਵਿਭਾਗ ਨੇ ਮਕਸੂਦਪੁਰ ਵਿਖੇ ਲਿਆ 23 ਏਕੜ ਜ਼ਮੀਨ ਦਾ ਕਬਜ਼ਾ

ਨਡਾਲਾ, 18 ਮਈ (ਮਾਨ)- ਪੰਜਾਬ ਸਰਕਾਰ ਵਲੋਂ ਪੰਚਾਇਤ ਵਿਭਾਗ ਦੀਆਂ ਜ਼ਮੀਨਾਂ 'ਤੋਂ ਨਜਾਇਜ਼ ਕਬਜ਼ੇ ਹਟਾ ਕੇ ਉਸ ਨੰੂ ਵਿਭਾਗ ਦੀ ਨੀਤੀ ਤਹਿਤ ਵਾਹੀ ਲਈ ਠੇਕੇ 'ਤੇ ਦੇਣ ਦੀ ਨੀਤੀ ਤਹਿਤ ਪਿੰਡ ਮਕਸੂਦਪੁਰ ਵਿਖੇ 23 ਏਕੜ ਜ਼ਮੀਨ ਨੂੰ ਕਬਜ਼ੇ ਤੋਂ ਮੁਕਤ ਕਰਵਾ ਕੇ ਗ੍ਰਾਮ ...

ਪੂਰੀ ਖ਼ਬਰ »

ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਢਿਲਵਾਂ, 18 ਮਈ (ਗੋਬਿੰਦ ਸੁਖੀਜਾ, ਪ੍ਰਵੀਨ) - ਥਾਣਾ ਸੁਭਾਨਪੁਰ ਦੀ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ 5 ਗਰਾਮ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਥਾਣਾ ਮੁਖੀ ਹਰਜੀਤ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ਬਲਵੀਰ ...

ਪੂਰੀ ਖ਼ਬਰ »

ਸਿਵਲ ਹਸਪਤਾਲ ਸੁਲਤਾਨਪੁਰ ਲੋਧੀ 'ਚੋਂ ਦਿਨ-ਦਿਹਾੜੇ ਮੋਟਰਸਾਈਕਲ ਚੋਰੀ

ਸੁਲਤਾਨਪੁਰ ਲੋਧੀ, 18 ਮਈ (ਥਿੰਦ, ਹੈਪੀ) - ਪਵਿੱਤਰ ਧਰਤੀ ਸੁਲਤਾਨਪੁਰ ਲੋਧੀ ਵਿਖੇ ਆਏ ਦਿਨ ਚੋਰੀਆਂ ਦਾ ਸਿਲਸਿਲਾ ਲਗਾਤਾਰ ਵਧਦਾ ਜਾ ਰਿਹਾ ਹੈ | ਇਸ ਦੌਰਾਨ ਹੀ ਸਰਕਾਰੀ ਹਸਪਤਾਲ ਸੁਲਤਾਨਪੁਰ ਲੋਧੀ 'ਚੋਂ ਅਣਪਛਾਤੇ ਵਿਅਕਤੀ ਵਲੋਂ ਮੋਟਰਸਾਈਕਲ ਚੋਰੀ ਕਰਕੇ ਫ਼ਰਾਰ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਸਨੀ ਟਕਸਾਲੀ ਪੁੱਤਰ ਰਕੇਸ਼ ਕੁਮਾਰ ਟਕਸਾਲੀ ਵਾਸੀ ਮੁਹੱਲਾ ਦੀਵਾਨਾ ਸੁਲਤਾਨਪੁਰ ਲੋਧੀ ਨੇ ਦੱਸਿਆ ਕਿ ਉਹ ਆਪਣੇ ਮੋਟਰਸਾਈਕਲ ਨੰਬਰ ਪੀ.ਬੀ 09 ਯੂ 0598 ਪੈਸ਼ਨ ਪਰੋ 'ਤੇ ਸਰਕਾਰੀ ਹਸਪਤਾਲ ਸੁਲਤਾਨਪੁਰ ਲੋਧੀ ਵਿਚ ਗਿਆ ਸੀ, ਉਸ ਨੇ ਆਪਣਾ ਮੋਟਰਸਾਈਕਲ ਸਿਵਲ ਹਸਪਤਾਲ ਦੇ ਅੰਦਰ ਗੇਟ ਦੇ ਨੇੜੇ ਪਾਰਕਿੰਗ 'ਚ ਖੜ੍ਹਾ ਕਰ ਦਿੱਤਾ ਅਤੇ ਅੰਦਰ ਚਲਾ ਗਿਆ | ਉਸ ਨੇ ਦੱਸਿਆ ਕਿ ਜਦੋਂ ਮੈਂ ਕਰੀਬ ਦੋ ਵਜੇ ਵਾਪਸ ਆਇਆ ਤਾਂ ਆ ਕੇ ਦੇਖਿਆ ਤਾਂ ਮੇਰਾ ਮੋਟਰਸਾਈਕਲ ਗ਼ਾਇਬ ਸੀ, ਜਿਸ ਨੂੰ ਕੋਈ ਵਿਅਕਤੀ ਚੋਰੀ ਕਰਕੇ ਲੈ ਗਿਆ | ਮੈਂ ਇਸ ਦੀ ਸ਼ਿਕਾਇਤ ਥਾਣਾ ਸੁਲਤਾਨਪੁਰ ਲੋਧੀ ਵਿਖੇ ਦਰਜ ਕਰਵਾ ਦਿੱਤੀ ਹੈ | ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਵਿਚ ਲੱਗੇ ਸੀ.ਸੀ ਟੀ .ਵੀ ਕੈਮਰਿਆਂ ਦੇ ਵਿਚ ਮੋਟਰਸਾਈਕਲ ਚੋਰੀ ਕਰਨ ਵਾਲਿਆਂ ਦੀ ਤਸਵੀਰ ਕੈਦ ਹੋ ਗਈ ਹੈ | ਪੁਲਿਸ ਵੱਲੋਂ ਸੀ.ਸੀ ਟੀ.ਵੀ ਕੈਮਰਿਆਂ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਅਤੇ ਚੋਰਾਂ ਨੂੰ ਜਲਦ ਕਾਬੂ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ | ਲੋਕਾਂ ਵਿਚ ਇਹ ਵੀ ਚਰਚਾ ਆਏ ਦਿਨ ਚੋਰੀ ਦੀਆਂ ਘਟਨਾਵਾਂ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਲੋਕਾਂ ਵਿਚ ਇਨ੍ਹਾਂ ਘਟਨਾਵਾਂ ਨੂੰ ਲੈ ਕੇ ਭਾਰੀ ਖ਼ੌਫ਼ ਵੀ ਪਾਇਆ ਜਾ ਰਿਹਾ ਹੈ | ਪੁਲਿਸ ਵਲੋਂ ਪਿਛਲੇ ਕੁੱਝ ਦਿਨਾਂ ਦੇ ਦੌਰਾਨ ਚੋਰੀ ਦੇ ਮਾਮਲੇ ਟਰੇਸ ਵੀ ਕੀਤੇ ਹਨ ਅਤੇ ਦੋਸ਼ੀਆਂ ਨੂੰ ਸਲਾਖ਼ਾਂ ਪਿੱਛੇ ਵੀ ਭੇਜਿਆ ਹੈ, ਪਰ ਚੋਰੀ ਦੀਆਂ ਘਟਨਾਵਾਂ ਵਿਚ ਫਿਰ

ਖ਼ਬਰ ਸ਼ੇਅਰ ਕਰੋ

 

ਪਿੰਡ ਅਠੌਲੀ 'ਚ ਮੋਟਰਾਂ ਦੀਆਂ ਤਾਰਾਂ ਚੋਰੀ ਕਰਨ ਵਾਲਾ ਗਰੋਹ ਸਰਗਰਮ

ਫਗਵਾੜਾ, 18 ਮਈ (ਹਰਜੋਤ ਸਿੰਘ ਚਾਨਾ) - ਇੱਥੋਂ ਦੇ ਨਜ਼ਦੀਕੀ ਪਿੰਡ ਅਠੌਲੀ ਵਿਖੇ ਚੋਰਾਂ ਦੇ ਗਿਰੋਹ ਵਲੋਂ ਬਿਜਲੀ ਮੋਟਰ ਦੀਆਂ ਤਾਰਾਂ ਚੋਰੀ ਹੋਣ ਦਾ ਸਿਲਸਿਲਾ ਜਾਰੀ ਹੈ | ਪਿੰਡ ਦੇ ਵਾਸੀ ਗੁਰਬਖ਼ਸ਼ ਸਿੰਘ ਅਠੌਲੀ ਨੇ ਦੱਸਿਆ ਕਿ ਅਠੌਲੀ ਤੇ ਨਾਰੰਗਪੁਰ 'ਚ ਚੋਰ ਕਰੀਬ ਇਕ ...

ਪੂਰੀ ਖ਼ਬਰ »

ਅਫ਼ੀਮ ਸਣੇ ਕਾਬੂ ਕੀਤੇ ਨੌਜਵਾਨ ਅਦਾਲਤ ਨੇ ਜੇਲ੍ਹ ਭੇਜੇ

ਫਗਵਾੜਾ, 18 ਮਈ (ਹਰਜੋਤ ਸਿੰਘ ਚਾਨਾ) - ਸੀ.ਆਈ.ਏ ਸਟਾਫ਼ ਵਲੋਂ ਵੱਡੀ ਮਾਤਰਾ 'ਚ ਅਫ਼ੀਮ ਸਣੇ ਕਾਬੂ ਕੀਤੇ ਚਾਰ ਨੌਜਵਾਨਾਂ ਨੂੰ ਅੱਜ ਮਾਨਯੋਗ ਅਦਾਲਤ 'ਚ ਪੇਸ਼ ਕਰਨ ਮਗਰੋਂ ਜੇਲ੍ਹ ਭੇਜ ਦਿੱਤਾ ਗਿਆ ਹੈ | ਇਸ ਦੀ ਪੁਸ਼ਟੀ ਕਰਦਿਆਂ ਸੀ.ਆਈ.ਏ ਸਟਾਫ਼ ਇੰਚਾਰਜ ਸਿਕੰਦਰ ਸਿੰਘ ਨੇ ...

ਪੂਰੀ ਖ਼ਬਰ »

ਮਾਡਰਨ ਜੇਲ੍ਹ• ਦੇ ਹਵਾਲਾਤੀ ਪਾਸੋਂ ਮੋਬਾਈਲ ਫ਼ੋਨ ਬਰਾਮਦ

ਕਪੂਰਥਲਾ, 18 ਮਈ (ਸਡਾਨਾ) - ਮਾਡਰਨ ਜੇਲ• 'ਚੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਇਕ ਹਵਾਲਾਤੀ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਜੇਲ੍ਹ• ਦੇ ਸਹਾਇਕ ਸੁਪਰਡੈਂਟ ਬਲਦੇਵ ਸਿੰਘ ਨੇ ਦੱਸਿਆ ਕਿ ਜੇਲ• ਅੰਦਰ ਤਲਾਸ਼ੀ ਦੌਰਾਨ ਦੋ ...

ਪੂਰੀ ਖ਼ਬਰ »

ਵਿਆਹ ਵਾਲੇ ਘਰ ਲੜੀਆਂ ਲਗਾ ਰਿਹਾ ਨੌਜਵਾਨ ਕਰੰਟ ਲੱਗਣ ਕਾਰਨ ਝੁਲਸਿਆ

ਫਗਵਾੜਾ, 18 ਮਈ (ਹਰਜੋਤ ਸਿੰਘ ਚਾਨਾ) - ਇਥੋਂ ਦੇ ਮੁਹੱਲਾ ਕੌਲਸਰ ਵਿਖੇ ਵਿਆਹ ਵਾਲੇ ਘਰ ਦੇ ਬਾਹਰ ਲਾਈਟਾਂ ਲਗਾਉਂਦਾ ਇਕ ਨੌਜਵਾਨ ਉਸ ਸਮੇਂ ਗੰਭੀਰ ਜ਼ਖ਼ਮੀ ਹੋ ਗਿਆ ਜਦੋਂ ਉਹ ਨਜ਼ਦੀਕ ਲੰਘਦੀਆਂ ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆ ਗਿਆ ਜਿਸ ਨੂੰ ਗੰਭੀਰ ਹਾਲਤ ਵਿਚ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਦਫ਼ਤਰ ਵਿਖੇ ਧਾਰਮਿਕ ਸਮਾਗਮ ਕਰਵਾਇਆ

ਫਗਵਾੜਾ, 18 ਮਈ (ਹਰਜੋਤ ਸਿੰਘ ਚਾਨਾ) - ਮਾਰਕੀਟ ਕਮੇਟੀ ਫਗਵਾੜਾ ਦੇ ਦਫ਼ਤਰ ਵਿਖੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦਾ ਭੋਗ ਪਾਇਆ ਗਿਆ ਤੇ ਕੀਰਤਨੀ ਜਥੇ ਨੇ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਮਾਰਕੀਟ ਕਮੇਟੀ ਚੇਅਰਮੈਨ ਨਰੇਸ਼ ਭਾਰਦਵਾਜ ਨੇ ਇਸ ...

ਪੂਰੀ ਖ਼ਬਰ »

ਸਿੱਖਿਆ ਕਿਸੇ ਵੀ ਸੂਬੇ ਤੇ ਦੇਸ਼ ਦੇ ਵਿਕਾਸ 'ਚ ਅਹਿਮ ਭੂਮਿਕਾ ਨਿਭਾਉਂਦੀ-ਓਮਕਾਰ ਕਾਲੀਆ

ਕਪੂਰਥਲਾ, 18 ਮਈ (ਵਿ.ਪ੍ਰ.)-ਜੇ ਪੰਜਾਬ ਵਿਚ ਚੰਗੀ ਸਿੱਖਿਆ ਪ੍ਰਣਾਲੀ ਤੇ ਰੁਜ਼ਗਾਰ ਦੇ ਮੌਕੇ ਹੋਣ ਤਾਂ ਪੰਜਾਬ ਸਭ ਤੋਂ ਬਿਹਤਰ ਤੇ ਵਿਕਸਿਤ ਸੂਬੇ ਦੇ ਦੌਰ 'ਤੇ ਮਾਡਲ ਦੇ ਰੂਪ ਵਿਚ ਉੱਭਰ ਕੇ ਸਾਹਮਣੇ ਆ ਸਕਦਾ ਹੈ | ਇਹ ਗੱਲ ਓਮਕਾਰ ਕਾਲੀਆ ਸੂਬਾਈ ਬੁਲਾਰੇ ਸ਼ਿਵ ਸੈਨ ਬਾਲ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਸੰਬੰਧੀ ਪਿੰਡਾਂ 'ਚ ਕੈਂਪ ਲਗਾਏ ਜਾਣ-ਗੁਰਪਾਲ ਸਿੰਘ

ਕਪੂਰਥਲਾ, 18 ਮਈ (ਵਿਸ਼ੇਸ਼ ਪ੍ਰਤੀਨਿਧ) - ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਪਾਲ ਸਿੰਘ ਇੰਡੀਅਨ ਦੀ ਅਗਵਾਈ ਵਿਚ ਆਪ ਦੇ ਪ੍ਰਮੁੱਖ ਆਗੂਆਂ ਨੇ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਸੁਰਿੰਦਰ ਕੁਮਾਰ ਨਾਲ ਇਕ ਮੀਟਿੰਗ ਕਰਕੇ ਮੰਗ ਕੀਤੀ ਕਿ ਕਿਸਾਨਾਂ ਨੂੰ ਝੋਨੇ ਦੀ ...

ਪੂਰੀ ਖ਼ਬਰ »

ਮੰਡ ਪੀਰ ਦੀ ਦਰਗਾਹ 'ਤੇ ਝੰਡਾ ਤੇ ਚਾਦਰ ਚੜ੍ਹਾਉਣ ਨਾਲ ਮੇਲੇ ਦੀ ਸ਼ੁਰੂਆਤ

ਹੁਸੈਨਪੁਰ, 18 ਮਈ (ਸੋਢੀ) - ਬਾਬਾ ਮੰਡ ਪੀਰ ਦੀ ਦਰਗਾਹ ਤੇ ਪਿੰਡ ਪਾਜੀਆਂ ਵਿਖੇ ਸਮੂਹ ਸੰਗਤਾਂ ਅਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਬ੍ਰਹਮਲੀਨ ਬਾਬਾ ਰਾਮੂ ਸ਼ਾਹ ਡਡਵਿੰਡੀ ਦੇ ਸਪੁੱਤਰ ਦਰਬਾਰ ਦੇ ਮੁੱਖ ਸੇਵਾਦਾਰ ਬਾਬਾ ਸੁਖਵਿੰਦਰ ਸਿੰਘ ਡਡਵਿੰਡੀ ਦੀ ਅਗਵਾਈ ...

ਪੂਰੀ ਖ਼ਬਰ »

ਸੰਤ ਅਮਰ ਨਾਥ ਦਾ ਸਾਲਾਨਾ ਜੋੜ ਮੇਲਾ ਸ਼ਰਧਾ ਨਾਲ ਮਨਾਇਆ

ਡਡਵਿੰਡੀ, 18 ਮਈ (ਦਿਲਬਾਗ ਸਿੰਘ ਝੰਡ) - ਨੇੜਲੇ ਪਿੰਡ ਸੇਚਾਂ ਵਿਖੇ ਬ੍ਰਹਮ ਗਿਆਨੀ ਸੰਤ ਬਾਬਾ ਅਮਰ ਨਾਥ ਜੀ ਦੇ ਅਸਥਾਨ 'ਤੇ ਸਾਲਾਨਾ ਜੋੜ ਮੇਲਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸਮਾਗਮ ਦੌਰਾਨ ਤਿੰਨ ਲੜੀਆਂ 'ਚ ਕੁੱਲ 43 ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ...

ਪੂਰੀ ਖ਼ਬਰ »

ਐਸ.ਡੀ. ਕਾਲਜ 'ਚ 'ਹੱਸਦਾ ਪੰਜਾਬ ਮੇਰਾ ਖ਼ੁਆਬ' ਸੰਬੰਧੀ ਕਰਵਾਇਆ ਸਮਾਗਮ

ਸੁਲਤਾਨਪੁਰ ਲੋਧੀ, 18 ਮਈ (ਨਰੇਸ਼ ਹੈਪੀ, ਥਿੰਦ) - ਭਾਰਤ ਸਰਕਾਰ ਦੁਆਰਾ ਸ਼ੁਰੂ ਕੀਤੇ ਗਏ ਮਿਸ਼ਨ 'ਏਕ ਭਾਰਤ ਸ੍ਰੇਸ਼ਟ ਭਾਰਤ' ਤਹਿਤ ਐਸ.ਡੀ. ਕਾਲਜ ਫ਼ਾਰ ਵੁਮੈਨ ਸੁਲਤਾਨਪੁਰ ਲੋਧੀ ਵਿਖੇ ਸਭਿਆਚਾਰਕ ਸਮਾਗਮ 'ਹੱਸਦਾ ਪੰਜਾਬ ਮੇਰਾ ਖ਼ੁਆਬ' ਦਾ ਆਯੋਜਨ ਕੀਤਾ ਗਿਆ | ...

ਪੂਰੀ ਖ਼ਬਰ »

ਨੌਜਵਾਨ ਨਸ਼ਿਆਂ ਤੋਂ ਮੁਕਤੀ ਪਾ ਕੇ ਸਿਹਤਮੰਦ ਸਮਾਜ ਦੀ ਸਿਰਜਣਾ 'ਚ ਆਪਣਾ ਯੋਗਦਾਨ ਪਾਉਣ-ਡਾ: ਗੁਰਿੰਦਰਬੀਰ ਕੌਰ

ਕਪੂਰਥਲਾ, 18 ਮਈ (ਅਮਰਜੀਤ ਕੋਮਲ) - ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਬਾਹਰ ਕੱਢਣ ਲਈ ਜ਼ਿਲ੍ਹੇ ਵਿਚ ਨਵੇਂ ਖੋਲੇ ਓਟ ਕਲੀਨਿਕ ਸਹਾਈ ਸਾਬਤ ਹੋਣਗੇ | ਇਹ ਗੱਲ ਡਾ: ਗੁਰਿੰਦਰਬੀਰ ਕੌਰ ਸਿਵਲ ਸਰਜਨ ਕਪੂਰਥਲਾ ਨੇ ਅੱਜ ਅਰਬਨ ਪੀ.ਐਸ.ਸੀ. ਰਾਇਕਾ ਮੁਹੱਲਾ ਕਪੂਰਥਲਾ ...

ਪੂਰੀ ਖ਼ਬਰ »

ਸੰਤ ਪ੍ਰਣਪਾਲ ਸਿੰਘ ਕਾਨਵੈਂਟ ਸਕੂਲ ਵਿਖੇ ਕੁਇਜ਼ ਮੁਕਾਬਲਾ ਕਰਵਾਇਆ

ਬੇਗੋਵਾਲ, 16 ਮਈ (ਸੁਖਜਿੰਦਰ ਸਿੰਘ) - ਸੰਤ ਪ੍ਰਣਪਾਲ ਸਿੰਘ ਕਾਨਵੈਂਟ ਸਕੂਲ ਬੇਗੋਵਾਲ ਵਿਖੇ ਇੰਟਰ ਹਾਊਸ ਜੀ.ਕੇ. ਕੁਇਜ਼ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ | ਇਸ ਪ੍ਰਤੀਯੋਗਤਾ ਵਿਚ 5ਵੀਂ ਤੋਂ 8ਵੀਂ ਜਮਾਤ ਦੇ ਵਿਦਿਆਰਥੀਆਂ ਨੇ ਖੇਡਾਂ, ਵਿਗਿਆਨ, ਰਾਜਨੀਤਿਕ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਬਿਹਤਰ ਭਵਿੱਖ ਲਈ ਨਿਰੰਤਰ ਯਤਨਸ਼ੀਲ ਰਹਿਣ ਦੀ ਲੋੜ-ਸਿਮਰਜੀਤ ਸਿੰਘ

ਕਪੂਰਥਲਾ, 18 ਮਈ (ਅਮਰਜੀਤ ਕੋਮਲ) - ਕੋਈ ਸੁਪਨਾ ਵੱਡਾ ਨਹੀਂ ਹੁੰਦਾ, ਕੋਈ ਜਗਾ ਛੋਟੀ ਨਹੀਂ ਹੁੰਦੀ ਤੇ ਵਰਤਮਾਨ ਤੋਂ ਵਧੀਆ ਕੋਈ ਸਮਾਂ ਨਹੀਂ ਹੁੰਦਾ, ਜੇ ਤੁਸੀਂ ਦਿ੍ੜ੍ਹ ਹੋ ਤਾਂ ਕੁਝ ਵੀ ਕਰਨਾ ਮੁਸ਼ਕਿਲ ਨਹੀਂ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਮਰਜੀਤ ਸਿੰਘ ...

ਪੂਰੀ ਖ਼ਬਰ »

ਭਾਈ ਜਸਪਾਲ ਸਿੰਘ ਤੇ ਬਾਬਾ ਨਿਰਮਲ ਸਿੰਘ ਨੇ ਕਾਰ ਸੇਵਾ ਸੰਬੰਧੀ ਕੀਤਾ ਵਿਚਾਰ-ਵਟਾਂਦਰਾ

ਸੁਲਤਾਨਪੁਰ ਲੋਧੀ, 18 ਮਈ (ਨਰੇਸ਼ ਹੈਪੀ, ਥਿੰਦ) - ਸੱਚ ਖੰਡ ਵਾਸੀ ਸੰਤ ਗੁਰਚਰਨ ਸਿੰਘ ਜੀ ਦੇ ਸੇਵਾਦਾਰ ਭਾਈ ਜਸਪਾਲ ਸਿੰਘ ਬਾਬਾ ਨੀਲਾ ਨੇ ਸੰਗਤਾਂ ਸਮੇਤ ਕਾਰ ਸੇਵਾ ਵਾਲੇ ਮਹਾਂਪੁਰਸ਼ ਸੰਤ ਬਾਬਾ ਨਿਰਮਲ ਸਿੰਘ ਭੂਰੀ ਵਾਲਿਆਂ ਨਾਲ ਕਾਰ ਸੇਵਾ ਸੰਬੰਧੀ ਅਹਿਮ ਵਿਚਾਰ ...

ਪੂਰੀ ਖ਼ਬਰ »

ਗੁਰੂ ਪਾਤਸ਼ਾਹ ਦੁਆਰਾ ਬਖ਼ਸ਼ਿਸ਼ ਕੀਤੀ ਬਾਣੀ ਸਾਡੇ ਲਈ ਅਮੁੱਲ ਤੇ ਬੇਸ਼ਕੀਮਤੀ ਖ਼ਜ਼ਾਨਾ-ਡਾ: ਉਪਿੰਦਰਜੀਤ ਕੌਰ

ਕਪੂਰਥਲਾ, 18 ਮਈ (ਵਿਸ਼ੇਸ਼ ਪ੍ਰਤੀਨਿਧ) - ਸਾਬਕਾ ਵਿੱਤ ਮੰਤਰੀ ਡਾ: ਉਪਿੰਦਰਜੀਤ ਕੌਰ ਵਲੋਂ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕਰਨ ਲਈ ਗੁਰਦੁਆਰਾ ਸਾਹਿਬ ਅਰਬਨ ਅਸਟੇਟ ਕਪੂਰਥਲਾ ਵਿਚ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ | ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ...

ਪੂਰੀ ਖ਼ਬਰ »

ਰੋਜ਼ਾਨਾ 30 ਮਿੰਟ ਕਸਰਤ, ਹਰੀਆਂ ਸਬਜ਼ੀਆਂ ਤੇ ਫਲਾਂ ਦਾ ਸੇਵਨ ਕਰਕੇ ਹਾਈ ਬਲੱਡ ਪੈ੍ਰਸ਼ਰ ਤੋਂ ਬਚਿਆ ਜਾ ਸਕਦੈ - ਡਾ: ਅਮਨਪ੍ਰੀਤ

ਸੁਲਤਾਨਪੁਰ ਲੋਧੀ, 18 ਮਈ (ਥਿੰਦ) - ਅਮਨਪ੍ਰੀਤ ਮਲਟੀ ਸਪੈਸ਼ਲਿਟੀ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਵਿਸ਼ਵ ਹਾਈਪਰ ਟੈਨਸ਼ਨ ਦਿਵਸ ਮਨਾਇਆ ਗਿਆ | ਇਸ ਮੌਕੇ ਕਰਵਾਏ ਸਮਾਗਮ ਦੌਰਾਨ ਬੋਲਦਿਆਂ ਪੰਜਾਬ ਦੇ ਪ੍ਰਸਿੱਧ ਸਰਜਨ ਡਾ: ਅਮਨਪ੍ਰੀਤ ਸਿੰਘ ਨੇ ਕਿਹਾ ਕਿ ਹਾਈਪਰ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਪਿੰਡ ਹਮੀਰਾ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ

ਢਿਲਵਾਂ, 18 ਮਈ (ਪ੍ਰਵੀਨ ਕੁਮਾਰ, ਸੁਖੀਜਾ) - ਮੁੱਖ ਖੇਤੀਬਾੜੀ ਅਫ਼ਸਰ ਕਪੂਰਥਲਾ ਡਾ: ਸੁਰਿੰਦਰ ਕੁਮਾਰ ਵਿਰਦੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਸਿਖਲਾਈ ਅਫ਼ਸਰ ਡਾ: ਤੇਜਪਾਲ ਸਿੰਘ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਵਲੋਂ ਬਲਾਕ ਢਿਲਵਾਂ ਦੇ ਪਿੰਡ ਹਮੀਰਾ ...

ਪੂਰੀ ਖ਼ਬਰ »

ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਦੋਨਾ ਇਲਾਕੇ ਨੂੰ ਨਹਿਰਾਂ ਨਾਲ ਜੋੜਿਆ ਜਾਵੇ-ਭਿੰਡਰ

ਡਡਵਿੰਡੀ, 18 ਮਈ (ਦਿਲਬਾਗ ਸਿੰਘ ਝੰਡ) - ਉੱਘੇ ਸਮਾਜ ਸੇਵਕ ਅਤੇ ਯੂਥ ਆਗੂ ਅਮਨਦੀਪ ਸਿੰਘ ਭਿੰਡਰ ਮੋਠਾਂਵਾਲ ਨੇ ਕਿਹਾ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਦੋਆਬੇ ਦੇ ਹਿੱਸੇ ਦਾ ਨਹਿਰੀ ਪਾਣੀ ਮੁਹੱਈਆ ਕਰਵਾਇਆ ਜਾਵੇ ਅਤੇ ਇਸ ਦੋਨਾ ਇਲਾਕੇ ਨੂੰ ਵੀ ਨਹਿਰਾਂ ਨਾਲ ...

ਪੂਰੀ ਖ਼ਬਰ »

ਡਾ: ਹਰਮਨਮੀਤ ਸਿੰਘ ਨੇ ਰਚਿਆ ਇਤਿਹਾਸ

ਫਗਵਾੜਾ, 18 ਮਈ (ਹਰਜੋਤ ਸਿੰਘ ਚਾਨਾ) - ਬੀਤੇ ਦਿਨੀਂ ਅਮਰੀਕਾ ਵਿਖੇ ਹੋਈ ਵਰਲਡ ਕਾਨਫ਼ਰੰਸ ਆਫ਼ ਅਮੈਰੀਕਨ ਯੂਰੋਲੋਜੀਕਲ ਐਸੋਸੀਏਸ਼ਨ ਵਿਚ ਫਗਵਾੜਾ ਦੇ ਡਾ: ਹਰਮਨਜੀਤ ਸਿੰਘ ਨੇ ਸਾਲਾਨਾ ਏ.ਯੂ.ਏ ਰੈਜ਼ੀਡੈਂਟ ਬਾਊਲ ਦੇ ਸਵਾਲ ਜਵਾਬ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ...

ਪੂਰੀ ਖ਼ਬਰ »

ਮਾਨ ਨੇ ਬਸੰਤ ਨਗਰ 'ਚ ਪਾਰਕ ਦਾ ਨੀਂਹ ਪੱਥਰ ਰੱਖਿਆ

ਫਗਵਾੜਾ, 18 ਮਈ (ਹਰੀਪਾਲ ਸਿੰਘ) - ਆਮ ਆਦਮੀ ਪਾਰਟੀ ਹਲਕਾ ਵਿਧਾਨਸਭਾ ਫਗਵਾੜਾ ਦੇ ਇੰਚਾਰਜ ਜੋਗਿੰਦਰ ਸਿੰਘ ਮਾਨ ਨੇ ਅੱਜ ਸਥਾਨਕ ਬਸੰਤ ਨਗਰ ਵਿਖੇ ਨਵੀਂ ਉਸਾਰੀ ਜਾ ਰਹੀ ਪਾਰਕ ਦਾ ਨੀਂਹ ਪੱਥਰ ਰੱਖਿਆ | ਇਸ ਮੌਕੇ ਉਨ੍ਹਾਂ ਜਿੱਥੇ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ...

ਪੂਰੀ ਖ਼ਬਰ »

ਪਿੰਡ ਸ਼ਿਵ ਦਿਆਲਪੁਰ ਤੇ ਸ਼ੇਰਪੁਰ ਡੋਗਰਾ 'ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀਆਂ ਇਕਾਈਆਂ ਦਾ ਗਠਨ

ਸੁਲਤਾਨਪੁਰ ਲੋਧੀ, 18 ਮਈ (ਥਿੰਦ, ਹੈਪੀ) - ਕਪੂਰਥਲਾ ਜ਼ਿਲੇ੍ਹ ਦੀ ਸਭ ਤੋਂ ਸਰਗਰਮ ਜਥੇਬੰਦੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਪਿੰਡ ਸ਼ਿਵ ਦਿਆਲਪੁਰ ਅਤੇ ਪਿੰਡ ਸ਼ੇਰਪੁਰ ਡੋਗਰਾ ਵਿਖੇ ਨਵੀਆਂ ਇਕਾਈਆਂ ਦਾ ਗਠਨ ਕੀਤਾ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਵੱਧ ਤੋਂ ਵੱਧ ਸੰਗਤਾਂ ਨੂੰ ਅੰਮਿ੍ਤ ਛਕਣ ਲਈ ਪ੍ਰੇਰਿਤ ਕੀਤਾ ਜਾਵੇ-ਬੀਬੀ ਰੂਹੀ

ਸੁਲਤਾਨਪੁਰ ਲੋਧੀ, 18 ਮਈ (ਨਰੇਸ਼ ਹੈਪੀ, ਥਿੰਦ) - ਐਸ.ਜੀ.ਪੀ.ਸੀ. ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸਕੱਤਰ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੀ ਦੇਖ-ਰੇਖ ਹੇਠ ਸਮੁੱਚੇ ਪੰਜਾਬ ਵਿਚ ਧਰਮ ਪ੍ਰਚਾਰ ਦੀ ਲਹਿਰ ਚੱਲ ...

ਪੂਰੀ ਖ਼ਬਰ »

ਐਡਵੋਕੇਟ ਸ਼ਿੰਗਾਰਾ ਸਿੰਘ ਦਾ ਹੋਇਆ ਦਿਹਾਂਤ

ਸੁਲਤਾਨਪੁਰ ਲੋਧੀ, 18 ਮਈ (ਥਿੰਦ, ਹੈਪੀ) - ਬਾਰ ਐਸੋਸੀਏਸ਼ਨ ਦੇ ਸੀਨੀਅਰ ਐਡਵੋਕੇਟ ਤੇ ਸ਼ਹੀਦ ਊਧਮ ਸਿੰਘ ਮੈਮੋਰੀਅਲ ਚੈਰੀਟੇਬਲ ਟਰੱਸਟ ਦੇ ਜਨਰਲ ਸਕੱਤਰ ਐਡਵੋਕੇਟ ਸ਼ਿੰਗਾਰਾ ਸਿੰਘ ਜੋ ਬੀਤੀ ਰਾਤ ਸੰਖੇਪ ਬਿਮਾਰੀ ਉਪਰੰਤ ਦੁਨੀਆਂ ਤੋਂ ਰੁਖ਼ਸਤ ਹੋ ਗਏ | ਉਨ੍ਹਾਂ ਦਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਨੇ ਐਸ.ਡੀ.ਓ. ਹਮੀਰਾ ਨੂੰ ਦਿੱਤਾ ਮੰਗ ਪੱਤਰ

ਢਿਲਵਾਂ, 18 ਮਈ (ਗੋਬਿੰਦ ਸੁਖੀਜਾ, ਪ੍ਰਵੀਨ) - ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਬਲਾਕ ਢਿਲਵਾਂ ਦੇ ਪ੍ਰਧਾਨ ਸਤਪਾਲ ਸਿੰਘ ਤਾਜਪੁਰ ਅਤੇ ਸਮੂਹ ਕਿਸਾਨਾਂ ਨੇ ਐਸ.ਡੀ.ਓ. ਹਮੀਰਾ ਨੂੰ ਦਿੱਤੇ ਪੱਤਰ ਦੀ ਕਾਪੀ ਦਿੰਦਿਆਂ ਦੱਸਿਆ ਕਿ ਪਿੰਡਾਂ ਦੀਆਂ ਬਿਜਲੀ ਸਬੰਧੀ ...

ਪੂਰੀ ਖ਼ਬਰ »

ਸੰਧੀ ਜਠੇਰਿਆਂ ਦਾ 22ਵਾਂ ਸਾਲਾਨਾ ਜੋੜ ਮੇਲਾ 22 ਨੂੰ

ਫਗਵਾੜਾ, 18 ਮਈ (ਕਿੰਨੜਾ) - ਸੰਧੀ ਜਠੇਰਿਆਂ ਦਾ 22ਵਾਂ ਸਾਲਾਨਾ ਜੋੜ ਮੇਲਾ ਮਲਕਪੁਰ ਰੋਡ ਪਿੰਡ ਸਾਹਨੀ ਤਹਿਸੀਲ ਫਗਵਾੜਾ ਵਿਖੇ 22 ਮਈ ਦਿਨ ਐਤਵਾਰ ਨੂੰ ਸਮੂਹ ਸੰਧੀ ਪਰਿਵਾਰਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਤੇ ਉਤਸ਼ਾਹ ਪੂਰਵਕ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਪ੍ਰੇਮ ਨਗਰ ਸੇਵਾ ਸੁਸਾਇਟੀ ਨੇ ਮਨਾਇਆ ਅੰਤਰਰਾਸ਼ਟਰੀ ਡੇਂਗੂ ਦਿਵਸ

ਫਗਵਾੜਾ, 18 ਮਈ (ਤਰਨਜੀਤ ਸਿੰਘ ਕਿੰਨੜਾ) - ਪ੍ਰੇਮ ਨਗਰ ਸੇਵਾ ਸੁਸਾਇਟੀ ਵਲੋਂ ਅੰਤਰ-ਰਾਸ਼ਟਰੀ ਡੇਂਗੂ ਦਿਵਸ ਸੀਨੀਅਰ ਸਿਟੀਜ਼ਨ ਕੇਅਰ ਸੈਂਟਰ ਖੇੜਾ ਰੋਡ ਫਗਵਾੜਾ ਵਿਖੇ ਮਨਾਇਆ ਗਿਆ ਜਿਸ ਵਿਚ ਸ਼ਹਿਰ ਦੇ ਪ੍ਰਸਿੱਧ ਡਾ. ਜੇ.ਐਸ.ਵਿਰਕ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਬੇਗੋਵਾਲ ਪਿ੍ੰਸ ਦੀ ਮਹੀਨਾਵਾਰ ਮੀਟਿੰਗ ਹੋਈ

ਬੇਗੋਵਾਲ, 18 ਮਈ (ਸੁਖਜਿੰਦਰ ਸਿੰਘ) - ਲਾਇਨਜ਼ ਕਲੱਬ ਬੇਗੋਵਾਲ ਪਿ੍ੰਸ ਦੀ ਮਹੀਨਾਵਾਰ ਮੀਟਿੰਗ ਕਲੱਬ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਵੜੈਚ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਕਲੱਬ ਵਲੋਂ ਕੀਤੇ ਗਏ ਕੰਮਾਂ ਦਾ ਜਿੱਥੇ ਲੇਖਾ ਜੋਖਾ ਕੀਤਾ ਗਿਆ ਉੱਥੇ ਆਉਣ ਵਾਲੇ ਮਹੀਨੇ 'ਚ ...

ਪੂਰੀ ਖ਼ਬਰ »

ਗ਼ਦਰੀ ਬਾਬਾ ਹਰਨਾਮ ਸਿੰਘ ਦੀ ਯਾਦ 'ਚ ਸਮਾਗਮ

ਕਾਲਾ ਸੰਘਿਆਂ, 18 ਮਈ (ਬਲਜੀਤ ਸਿੰਘ ਸੰਘਾ) - ਕਰਤਾਰ ਸਿੰਘ ਸਰਾਭੇ ਦੇ ਸਾਥੀ ਅਤੇ ਆਜ਼ਾਦੀ ਦੀ ਲੜਾਈ ਲਈ ਸਾਢੇ 22 ਸਾਲ ਤੋਂ ਵੱਧ ਜੇਲ੍ਹ ਕੱਟਣ ਵਾਲੇ ਸੂਰਬੀਰ ਗਦਰੀ ਯੋਧੇ ਗਦਰੀ ਬਾਬਾ ਹਰਨਾਮ ਸਿੰਘ ਦੀ ਸਾਲਾਨਾ ਬਰਸੀ ਮੌਕੇ ਉਨ੍ਹਾਂ ਦੇ ਜੱਦੀ ਪਿੰਡ ਆਲਮਗੀਰ ਕਾਲਾ ...

ਪੂਰੀ ਖ਼ਬਰ »

ਲਾਇਨ ਕਲੱਬ ਸੇਵਾ ਵਲੋਂ ਅਨਾਥ ਆਸ਼ਰਮ ਬੇਗੋਵਾਲ 'ਚ ਰਾਸ਼ਨ ਸਮਗਰੀ ਵੰਡੀ

ਬੇਗੋਵਾਲ, 18 ਮਈ (ਸੁਖਜਿੰਦਰ ਸਿੰਘ) - ਸਮਾਜ ਸੇਵੀ ਕੰਮਾਂ ਕਰਕੇ ਇਲਾਕੇ 'ਚ ਮੋਹਰੀ ਜਾਣੀ ਜਾਂਦੀ ਲਾਇਨਜ਼ ਕਲੱਬ ਬੇਗੋਵਾਲ ਸੇਵਾ ਵਲੋਂ ਪ੍ਰਧਾਨ ਚੰਕੀ ਸਡਾਨਾ ਦੀ ਅਗਵਾਈ ਹੇਠ ਭਾਈ ਮੋਤੀ ਰਾਮ ਮਹਿਰਾ ਆਸ਼ਰਮ ਵਿਚ ਰਹਿ ਰਹੇ ਲੋੜਵੰਦ ਮੰਦਬੁੱਧੀ ਲੋਕਾਂ ਲਈ ਰਾਸ਼ਨ ...

ਪੂਰੀ ਖ਼ਬਰ »

ਭਾਜਪਾ ਸਰਕਾਰ ਦੇਸ਼ ਦੇ ਸ਼ਹੀਦਾਂ ਦਾ ਅਪਮਾਨ ਕਰ ਰਹੀ-ਇੰਜ: ਸਵਰਨ ਸਿੰਘ

ਸੁਲਤਾਨਪੁਰ ਲੋਧੀ, 18 ਮਈ (ਥਿੰਦ) - ਭਾਜਪਾ ਸਰਕਾਰ ਦੀ ਕਮਜ਼ੋਰ ਮਾਨਸਿਕਤਾ ਦਾ ਸਬੂਤ ਹੈ ਕਿ ਦੇਸ਼ ਦੇ ਮਹਾਨ ਸ਼ਹੀਦਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ ਜਿਸ ਦਾ ਤਾਜ਼ਾ ਸਬੂਤ ਕਰਨਾਟਕਾ ਵਿਚ ਹੈ, ਜਿਥੇ ਸਕੂਲਾਂ ਦੀਆਂ ਕਿਤਾਬਾਂ 'ਚੋਂ ਮਹਾਨ ਸ਼ਹੀਦ ਭਗਤ ਸਿੰਘ ਦੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX