ਅਦਾਲਤ ਨੇ ਆਤਮ-ਸਮਰਪਣ ਕਰਨ ਲਈ ਕਿਹਾ
ਨਵੀਂ ਦਿੱਲੀ, 19 ਮਈ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਨੇ ਕਾਂਗਰਸੀ ਨੇਤਾ ਨਵਜੋਤ ਸਿੰਘ ਸਿੱਧੂ ਨੂੰ ਵੱਡਾ ਝਟਕਾ ਦਿੰਦਿਆਂ 34 ਸਾਲ ਪੁਰਾਣੇ ਸੜਕ 'ਤੇ ਲੜਾਈ (ਰੋਡ ਰੇਜ) ਦੇ ਮਾਮਲੇ 'ਚ ਇਕ ਸਾਲ ਕੈਦ ਦੀ ਸਖ਼ਤ ਸਜ਼ਾ ਸੁਣਾਈ ਹੈ | ...
ਪਟਿਆਲਾ/ਚੰਡੀਗੜ੍ਹ, 19 ਮਈ (ਪੀ.ਟੀ.ਆਈ.)-ਨਵਜੋਤ ਸਿੰਘ ਸਿੱਧੂ ਪਟਿਆਲਾ ਦੀ ਇਕ ਸਥਾਨਕ ਅਦਾਲਤ ਸਾਹਮਣੇ ਅੱਜ ਆਤਮ ਸਮਰਪਣ ਕਰਨਗੇ | ਪਟਿਆਲਾ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਨਰਿੰਦਰ ਪਾਲ ਲਾਲੀ ਨੇ ਪਾਰਟੀ ਸਮਰਥਕਾਂ ਨੂੰ ਦਿੱਤੇ ਇਕ ਸੁਨੇਹੇ 'ਚ ਕਿਹਾ ਕਿ ਸਿੱਧੂ ਸਵੇਰੇ 10 ਵਜੇ ਅਦਾਲਤ ਪਹੁੰਚਣਗੇ | ਉਨ੍ਹਾਂ ਪਾਰਟੀ ਕਾਰਕੁਨਾਂ ਨੂੰ 9.30 ਵਜੇ ਸਵੇਰੇ ਅਦਾਲਤ ਦੇ ਕੰਪਲੈਂਕਸ 'ਚ ਪਹੁੰਚਣ ਦੀ ਅਪੀਲ ਵੀ ਕੀਤੀ | ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਵੀ ਵੀਰਵਾਰ ਰਾਤ 9.45 ਵਜੇ ਅੰਮਿ੍ਤਸਰ ਤੋਂ ਪਟਿਆਲਾ ਪਹੁੰਚ ਗਏ ਹਨ | ਸਜ਼ਾ ਸੁਣਾਏ ਜਾਣ ਤੋਂ ਬਾਅਦ ਸਿੱਧੂ ਦੇਰ ਰਾਤ ਤੱਕ ਆਪਣੀ ਪਟਿਆਲਾ ਸਥਿਤ ਰਿਹਾਇਸ਼ 'ਚ ਮੌਜੂਦ ਸੀ |
1988 'ਚ ਗੁਰਨਾਮ ਸਿੰਘ ਨਾਲ ਹੋਇਆ ਸੀ ਝਗੜਾ
ਪਟਿਆਲਾ (ਮਨਦੀਪ ਸਿੰਘ ਖਰੌੜ)-ਦੱਸਣਯੋਗ ਹੈ ਕਿ 27 ਦਸੰਬਰ, 1988 ਵਾਲੇ ਦਿਨ ਪਟਿਆਲਾ ਦੇ ਸ਼ੇਰਾਂ ਵਾਲੇ ਗੇਟ ਨੇੜੇ ਜਿਪਸੀ 'ਚ ਜਾ ਰਹੇ ਨਵਜੋਤ ਸਿੰਘ ਸਿੱਧੂ ਅਤੇ ਉਸ ਦੇ ਸਾਥੀ ਰੁਪਿੰਦਰ ਸਿੰਘ ਸੰਧੂ ਦੀ ਰਸਤਾ ਦੇਣ ਨੂੰ ਲੈ ਕੇ ਗੁਰਨਾਮ ਸਿੰਘ ਨਾਲ ਤਕਰਾਰ ਹੋ ਗਈ ਸੀ, ਇਸ ਦੌਰਾਨ ਤੈਸ਼ 'ਚ ਆਏ ਸਿੱਧੂ ਗੁਰਨਾਮ ਸਿੰਘ ਦੀ ਕੁੱਟਮਾਰ ਕਰਨ ਮਗਰੋਂ ਉਹ ਉਥੋਂ ਫ਼ਰਾਰ ਹੋ ਗਏ ਸੀ | ਇਸ ਝਗੜੇ 'ਚ ਗੰਭੀਰ ਜ਼ਖ਼ਮੀ ਹੋਏ ਗੁਰਨਾਮ ਸਿੰਘ ਨੂੰ ਉਸ ਦੇ ਸਾਥੀਆਂ ਵਲੋਂ ਰਾਜਿੰਦਰਾ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮਿ੍ਤਕ ਐਲਾਨ ਦਿੱਤਾ ਸੀ | ਇਸ ਮਾਮਲੇ ਸੰਬੰਧੀ ਪਟਿਆਲਾ ਦੇ ਥਾਣਾ ਕੋਤਵਾਲੀ ਦੀ ਪੁਲਿਸ ਨੇ ਨਵਜੋਤ ਸਿੰਘ ਸਿੱਧੂ ਤੇ ਰੁਪਿੰਦਰ ਸਿੰਘ ਸੰਧੂ ਦੇ ਖ਼ਿਲਾਫ਼ ਧਾਰਾ 304, 34 ਤਹਿਤ ਕੇਸ ਦਰਜ ਕੀਤਾ ਸੀ | ਇਸ ਮਾਮਲੇ 'ਚ ਸਤੰਬਰ 1999 ਨੂੰ ਪਟਿਆਲਾ ਦੀ ਸੈਸ਼ਨ ਅਦਾਲਤ ਨੇ ਸਿੱਧੂ ਤੇ ਸੰਧੂ ਨੂੰ ਬਰੀ ਕਰ ਦਿੱਤਾ ਸੀ | ਪਰ ਗੁਰਨਾਮ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਅਦਾਲਤ ਦੇ ਫ਼ੈਸਲੇ ਖ਼ਿਲਾਫ਼ ਹਾਈਕੋਰਟ 'ਚ ਦੁਬਾਰਾ ਅਪੀਲ ਕੀਤੀ ਸੀ | 6 ਦਸੰਬਰ, 2006 ਨੂੰ ਹਾਈਕੋਰਟ ਨੇ ਇਸ ਮਾਮਲੇ 'ਚ ਸਿੱਧੂ ਤੇ ਸੰਧੂ ਨੂੰ ਤਿੰਨ ਸਾਲ ਦੀ ਸਜ਼ਾ ਸੁਣਾਈ ਸੀ ਤੇ ਇਕ ਲੱਖ ਰੁਪਏ ਜੁਰਮਾਨਾ ਕੀਤਾ ਸੀ | 23 ਜਨਵਰੀ, 2007 ਨੂੰ ਸੁਪਰੀਮ ਕੋਰਟ ਨੇ ਸਿੱਧੂ ਦੀ ਸਜ਼ਾ 'ਤੇ ਰੋਕ ਲਗਾ ਦਿੱਤੀ ਸੀ | 15 ਮਈ, 2018 ਨੂੰ ਸੁਪਰੀਮ ਕੋਰਟ ਨੇ ਰੁਪਿੰਦਰ ਸਿੰਘ ਸੰਧੂ ਤੇ ਨਵਜੋਤ ਸਿੰਘ ਸਿੱਧੂ ਨੂੰ ਹੇਠਲੀ ਅਦਾਲਤ ਵਲੋਂ ਸੁਣਾਈ ਸਜ਼ਾ ਤੋਂ ਬਰੀ ਕਰ ਦਿੱਤਾ ਸੀ ਅਤੇ ਸਿੱਧੂ ਨੂੰ ਧਾਰਾ 323 ਤਹਿਤ ਦੋਸ਼ੀ ਕਰਾਰ ਦਿੰਦਿਆਂ ਬਿਨਾਂ ਜੇਲ੍ਹ ਜਾਏ 1 ਹਜ਼ਾਰ ਰੁਪਏ ਜੁਰਮਾਨਾ ਕੀਤਾ ਸੀ | ਇਸ ਮਾਮਲੇ ਸੰਬੰਧੀ ਗੁਰਨਾਮ ਸਿੰਘ ਦੇ ਪਰਿਵਾਰ ਵਲੋਂ ਉਕਤ ਫ਼ੈਸਲੇ ਨੂੰ ਮੁੜ ਵਿਚਾਰਨ ਲਈ ਦਾਇਰ ਕੀਤੀ ਅਰਜ਼ੀ (ਰੀਵਿਊ ਪਟੀਸ਼ਨ 13 ਸਤੰਬਰ, 2018) ਨੂੰ ਸੁਪਰੀਮ ਕੋਰਟ ਨੇ ਸਵੀਕਾਰ ਕਰ ਲਿਆ ਸੀ | ਇਸ ਪਟੀਸ਼ਨ 'ਤੇ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਅੱਜ ਨਵਜੋਤ ਸਿੰਘ ਸਿੱਧੂ ਨੂੰ 34 ਸਾਲ ਪੁਰਾਣੇ ਕੇਸ 'ਚ ਇਕ ਸਾਲ ਦੀ ਸਜ਼ਾ ਸੁਣਾਈ ਹੈ |
ਗੁਰਨਾਮ ਸਿੰਘ ਦੇ ਪਰਿਵਾਰ ਵਲੋਂ ਫ਼ੈਸਲੇ ਦਾ ਸਵਾਗਤ
ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਗੁਰਨਾਮ ਸਿੰਘ ਦੇ ਪੋਤਰੇ ਅਮਨਪ੍ਰੀਤ ਸਿੰਘ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੇ 34 ਸਾਲਾਂ ਤੋਂ ਇਨਸਾਫ਼ ਦੀ ਲੜਾਈ ਲੜਨ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਨੂੰ ਨਿਆਂ ਦੇਣ 'ਤੇ ਉਹ ਮਾਣਯੋਗ ਅਦਾਲਤ ਦੇ ਫ਼ੈਸਲੇ ਦਾ ਸਵਾਗਤ ਕਰਨ ਦੇ ਨਾਲ ਉਹ ਪਰਮਾਤਮਾ ਦਾ ਧੰਨਵਾਦ ਕਰਦੇ ਹਨ ਕਿ ਉਨ੍ਹਾਂ ਦੇ ਦਾਦਾ ਜੀ ਗੁਰਨਾਮ ਸਿੰਘ ਦੀ ਮੌਤ ਦੇ ਮਾਮਲੇ 'ਚ ਉਨ੍ਹਾਂ ਦੇ ਪਰਿਵਾਰ ਨੂੰ ਅੱਜ ਇਨਸਾਫ਼ ਮਿਲਿਆ ਹੈ |
ਮੁੱਖ ਮੰਤਰੀ ਵਲੋਂ ਅਮਿਤ ਸ਼ਾਹ ਨਾਲ ਮੁਲਾਕਾਤ
ਨਵੀਂ ਦਿੱਲੀ, 19 ਮਈ (ਉਪਮਾ ਡਾਗਾ ਪਾਰਥ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ | ਮੁੱਖ ਮੰਤਰੀ ਦੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਉਸ ਸਮੇਂ ਹੋ ਰਹੀ ਹੈ, ...
ਉਪਮਾ ਡਾਗਾ ਪਾਰਥ
ਨਵੀਂ ਦਿੱਲੀ, 19 ਮਈ-ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਕਾਂਗਰਸ ਨਾਲੋਂ ਆਪਣਾ 5 ਦਹਾਕਿਆਂ ਅਤੇ 3 ਪੀੜ੍ਹੀਆਂ ਦਾ ਨਾਤਾ ਤੋੜਦਿਆਂ ਵੀਰਵਾਰ ਨੂੰ ਭਾਜਪਾ 'ਚ ਸ਼ਾਮਿਲ ਹੋ ਗਏ | ਪਿਛਲੇ ਕਾਫ਼ੀ ਸਾਲਾਂ ਤੋਂ ਕਾਂਗਰਸ ਨਾਲ ਦੱਬੇ-ਘੁੱੱਟੇ ...
16 ਉੱਤਰੀ ਰਾਜਾਂ 'ਚੋਂ 11 ਦੇ ਥਰਮਲ ਪਲਾਂਟਾਂ 'ਚ ਕੋਲੇ ਦੀ ਭਾਰੀ ਘਾਟ
ਸ਼ਿਵ ਸ਼ਰਮਾ
ਜਲੰਧਰ, 19 ਮਈ-ਪਾਵਰਕਾਮ ਵਲੋਂ ਝੋਨੇ ਦੀ ਬਿਜਾਈ ਲਈ ਥਰਮਲ ਪਲਾਂਟ ਲਈ ਖ਼ਰੀਦੇ ਜਾਣ ਵਾਲੇ ਮਹਿੰਗੇ ਵਿਦੇਸ਼ੀ ਕੋਲੇ ਦੀ ਖ਼ਰੀਦ ਨਾਲ ਪਹਿਲੀ ਜੁਲਾਈ ਤੋਂ ਸ਼ੁਰੂ ਹੋਣ ਵਾਲੀ 300 ਯੂਨਿਟ ...
ਮੁੱਖ ਮੰਤਰੀ ਤੇ ਰਾਜਪਾਲ ਨੇ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਕਰਵਾਈ ਰਵਾਨਗੀ
ਰਿਸ਼ੀਕੇਸ਼ ਤੋਂਸੁਰਿੰਦਰਪਾਲ ਸਿੰਘ ਵਰਪਾਲ
ਰਿਸ਼ੀਕੇਸ਼, 19 ਮਈ-ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪੂਰਬਲੇ ਜਨਮ ਦੇ ਤਪ ਅਸਥਾਨ ਗੁਰਦੁਆਰਾ ਸ੍ਰੀ ਹੇਮਕੁੰਟ ...
ਸ੍ਰੀਨਗਰ, 19 ਮਈ (ਮਨਜੀਤ ਸਿੰਘ)-ਦਿੱਲੀ ਦੀ ਵਿਸ਼ੇਸ਼ ਐਨ.ਆਈ.ਏ. ਅਦਾਲਤ ਵਲੋਂ ਕਸ਼ਮੀਰ ਦੇ ਵੱਖਵਾਦੀ ਨੇਤਾ ਅਤੇ ਜੇ. ਕੇ. ਐਲ. ਐਫ. ਦੇ ਚੇਅਰਮੈਨ ਮਹੁੰਮਦ ਯਾਸੀਨ ਮਲਿਕ ਨੂੰ ਅੱਤਵਾਦੀਆਂ ਨੂੰ ਵਿੱਤੀ ਸਹਾਇਤਾ ਪਹੁੰਚਾਉਣ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੱਤਾ ਗਿਆ ਹੈ, ਜਿਸ ...
ਅੰਮਿ੍ਤਸਰ, 19 ਮਈ (ਰੇਸ਼ਮ ਸਿੰਘ)-ਸੜਕ 'ਤੇ ਲੜਾਈ (ਰੋਡ ਰੇਜ) ਮਾਮਲੇ 'ਚ ਨਵਜੋਤ ਸਿੰਘ ਸਿੱਧੂ ਨੂੰ ਇਕ ਸਾਲ ਕੈਦ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਅੰਮਿ੍ਤਸਰ ਸਥਿਤ ਉਨ੍ਹਾਂ ਦੇੇ ਘਰ 'ਚ ਸੁੰਨ ਪਸਰੀ ਹੋਈ ਹੈ ਅਤੇ ਸਿੱਧੂ ਜਾਂ ਉਨ੍ਹਾਂ ਦੇ ਪਰਿਵਾਰ ਦਾ ਕੋਈ ਵੀ ਮੈਂਬਰ ਘਰ 'ਚ ...
ਮûਰਾ, 19 ਮਈ (ਏਜੰਸੀ)-ਹਿੰਦੂ ਪੱਖ ਦੇ ਵਕੀਲ ਨੇ ਦੱਸਿਆ ਕਿ ਇਥੋਂ ਦੀ ਇਕ ਸਥਾਨਕ ਅਦਾਲਤ ਨੇ ਵੀਰਵਾਰ ਨੂੰ ਸ਼ਾਹੀ ਈਦਗਾਹ ਮਸਜਿਦ ਨੂੰ ਹਟਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਸੁਣਵਾਈ ਲਈ ਸਵੀਕਾਰ ਕਰ ਲਿਆ ਹੈ, ਪਟੀਸ਼ਨ 'ਚ ਦਾਅਵਾ ਕੀਤਾ ਗਿਆ ਹੈ ਕਿ ਮਸਜਿਦ ਦੀ ਉਸਾਰੀ ...
ਸ੍ਰੀਨਗਰ, 19 ਮਈ (ਮਨਜੀਤ ਸਿੰਘ)-ਜੰਮੂ-ਕਸ਼ਮੀਰ ਪੁਲਿਸ ਨੇ ਬਾਰਾਮੂਲਾ 'ਚ ਸ਼ਰਾਬ ਦੀ ਦੁਕਾਨ 'ਤੇ ਗ੍ਰਨੇਡ ਹਮਲੇ ਦੇ ਮਾਮਲੇ ਨੂੰ ਹੱਲ ਕਰਦਿਆਂ ਲਸ਼ਕਰ ਦੇ 4 ਅੱਤਵਾਦੀਆਂ ਤੇ ਮਦਦਗਾਰ ਨੂੰ ਭਾਰੀ ਅਸਲ੍ਹੇ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ | ਕਸ਼ਮੀਰ ਰੇਂਜ ਦੇ ...
ਅੰਮਿ੍ਤਸਰ, 19 ਮਈ (ਜਸਵੰਤ ਸਿੰਘ ਜੱਸ)-ਸੁਨੀਲ ਜਾਖੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਸੁਖਬੀਰ ਸਿੰਘ ਬਾਦਲ ਨੇ ਟਿੱਪਣੀ ਕਰਦਿਆਂ ਕਿਹਾ ਹੈ ਕਿ ਜੋ ਜਾਖੜ ਪਹਿਲਾਂ ਕਈ ਸਾਲਾਂ ਤੋਂ ਭਾਜਪਾ ਖ਼ਿਲਾਫ਼ ਬਿਆਨਬਾਜ਼ੀ ਕਰਦੇ ਸਨ, ਉਹ ਹੁਣ ਭਾਜਪਾ 'ਚ ਸ਼ਾਮਿਲ ਹੋ ਗਏ ਹਨ, ਜਿਸ ਤੋਂ ...
ਚੰਡੀਗੜ੍ਹ, (ਅ.ਬ)-ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸੁਨੀਲ ਜਾਖੜ ਦਾ ਭਾਰਤੀ ਜਨਤਾ ਪਾਰਟੀ 'ਚ ਸ਼ਾਮਿਲ ਹੋਣ 'ਤੇ ਸਵਾਗਤ ਕਰਦਿਆਂ ਕਿਹਾ ਕਿ ਸੁਨੀਲ ਜਾਖੜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ ਭਲਾਈ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ 'ਚ ...
ਚੰਡੀਗੜ੍ਹ, 19 ਮਈ (ਵਿਕਰਮਜੀਤ ਸਿੰਘ ਮਾਨ)-ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁਨੀਲ ਜਾਖੜ ਨੂੰ ਭਾਜਪਾ 'ਚ ਸ਼ਾਮਿਲ ਹੋਣ 'ਤੇ ਵਧਾਈ ਦਿੰਦਿਆਂ ਕਿਹਾ ਕਿ ਸਹੀ ਪਾਰਟੀ ਵਿਚ ਸਹੀ ਆਦਮੀ | ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਵੀ ਹੋਰ ਨੇਤਾਵਾਂ ਦੇ ...
ਨਵੀਂ ਦਿੱਲੀ, 19 ਮਈ (ਪੀ. ਟੀ. ਆਈ.)-1988 ਦੇ ਰੋਡ ਰੇਜ ਮਾਮਲੇ 'ਚ ਫ਼ੈਸਲਾ ਸੁਣਾਉਂਦੇ ਹੋਏ ਸੁਪਰੀਮ ਕੋਰਟ ਨੇ ਕਿਹਾ ਕਿ ਹੱਥ ਆਪਣੇ ਆਪ 'ਚ ਇਕ ਹਥਿਆਰ ਹੋ ਸਕਦਾ ਹੈ, ਜਿੱਥੇ ਕੋਈ ਮੁੱਕੇਬਾਜ਼, ਪਹਿਲਵਾਨ, ਕ੍ਰਿਕਟਰ ਜਾਂ ਸਰੀਰਕ ਤੌਰ 'ਤੇ ਬੇਹੱਦ ਫਿਟ ਵਿਅਕਤੀ ਕਿਸੇ ਦੂਸਰੇ ...
ਵਾਰਾਨਸੀ (ਯੂ.ਪੀ.), 19 ਮਈ (ਏਜੰਸੀਆਂ)-ਗਿਆਨਵਾਪੀ ਮਸਜਿਦ 'ਚ ਹੋਏ ਸਰਵੇਖਣ ਦੀ ਪਹਿਲੀ ਰਿਪੋਰਟ ਬੁੱਧਵਾਰ ਨੂੰ ਤਤਕਾਲੀ ਅਦਾਲਤ ਕਮਿਸ਼ਨਰ ਅਜੇ ਕੁਮਾਰ ਮਿਸ਼ਰਾ ਨੂੰ ਸੌਂਪ ਦਿੱਤੀ | ਦੇਰ ਸ਼ਾਮ ਸੌਂਪੀ ਗਈ ਰਿਪੋਰਟ 2 ਸਫਿਆਂ ਦੀ ਹੈ | ਉੱਧਰ ਅੱਜ ਵਿਸ਼ੇਸ਼ ਅਦਾਲਤੀ ...
ਨਵੀਂ ਦਿੱਲੀ, 19 ਮਈ (ਜਗਤਾਰ ਸਿੰਘ)-ਉੱਤਰ ਪ੍ਰਦੇਸ਼ ਦੇ ਵਾਰਾਨਸੀ ਸਥਿਤ ਗਿਆਨਵਾਪੀ ਮਸਜਿਦ 'ਤੇ ਜਾਰੀ ਵਿਵਾਦ ਦੇ ਮਾਮਲੇ 'ਚ ਹੋਣ ਵਾਲੀ ਸੁਣਵਾਈ ਸੁਪਰੀਮ ਕੋਰਟ ਨੇ ਟਾਲ ਦਿੱਤੀ ਹੈ | ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਵਾਰਾਨਸੀ ਕੋਰਟ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX