ਤਾਜਾ ਖ਼ਬਰਾਂ


ਮਸ਼ਹੂਰ ਅੰਪਾਇਰ ਰੂਡੀ ਕੋਰਟਜ਼ੇਨ ਦੀ ਕਾਰ ਹਾਦਸੇ ਵਿਚ ਮੌਤ
. . .  1 day ago
ਦਸੂਹਾ ਦੀ ਮਸ਼ਹੂਰ ਬਜਾਜੀ ਦੀ ਦੁਕਾਨ ਸਿਲਕ ਸਟੋਰ ’ਤੇ ਲੱਗੀ ਅੱਗ, ਭਾਰੀ ਨੁਕਸਾਨ
. . .  1 day ago
ਐਨ.ਡੀ.ਆਰ.ਐਫ. ਦੀ 29 ਮੈਂਬਰੀ ਟੀਮ ਵਲੋਂ ਬੱਚੇ ਦੀ ਭਾਲ ਲਈ ਆਪ੍ਰੇਸ਼ਨ ਸ਼ੁਰੂ
. . .  1 day ago
ਕਪੂਰਥਲਾ, 9 ਅਗਸਤ (ਅਮਰਜੀਤ ਕੋਮਲ)-ਸਥਾਨਕ ਸ਼ਾਲੀਮਾਰ ਬਾਗ ਰੋਡ 'ਤੇ ਪੈਂਦੇ ਇਕ ਨਿੱਜੀ ਹੋਟਲ ਦੇ ਸਾਹਮਣੇ ਨਾਲੇ ਵਿਚ ਡਿੱਗੇ ਪ੍ਰਵਾਸੀ ਮਜ਼ਦੂਰ ਦੇ ਬੱਚੇ ਅਭਿਲਾਸ਼ ਮੁਖੀਆ ਦੀ 8 ਘੰਟੇ ...
ਕਪੂਰਥਲਾ : ਬੱਚਾ ਅਜੇ ਵੀ ਨਹੀਂ ਨਿਕਲਿਆ ਬਾਹਰ ,ਐਨ. ਡੀ. ਆਰ. ਐਫ. ਦੀ ਟੀਮ ਵੀ ਮੌਕੇ 'ਤੇ ਪੁੱਜੀ
. . .  1 day ago
ਟੈਨਿਸ ਦੀ ਮਹਾਨ ਖਿਡਾਰਨ ਸੇਰੇਨਾ ਵਿਲੀਅਮਜ਼ ਨੇ ਸੰਨਿਆਸ ਲੈਣ ਦਾ ਕੀਤਾ ਐਲਾਨ
. . .  1 day ago
ਚੰਡੀਗੜ੍ਹ : ਬਿਕਰਮ ਮਜੀਠੀਆ ਦੀ ਜ਼ਮਾਨਤ ’ਤੇ ਹਾਈਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ,24 ਫਰਵਰੀ ਤੋਂ ਹਨ ਜੇਲ੍ਹ ਵਿਚ
. . .  1 day ago
ਖੇਡ ਮੰਤਰੀ ਮੀਤ ਹੇਅਰ ਵਲੋਂ ਪਿੰਡ ਮੈਹਸ ਪਹੁੰਚ ਕੇ ਹਰਜਿੰਦਰ ਕੌਰ ਦਾ ਕੀਤਾ ਗਿਆ ਵਿਸ਼ੇਸ਼ ਸਨਮਾਨ
. . .  1 day ago
ਨਾਭਾ, 9 ਅਗਸਤ (ਅਮਨਦੀਪ ਸਿੰਘ ਲਵਲੀ)-ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਮੈਹਸ ਦੀ ਵਸਨੀਕ ਹਰਜਿੰਦਰ ਕੌਰ ਜਿਸ ਨੇ ਬੀਤੇ ਦਿਨੀਂ ਰਾਸ਼ਟਰਮੰਡਲ ਖੇਡਾਂ 'ਚ ਕਾਂਸੀ ਦਾ ਤਗ਼ਮਾ ਜਿੱਤਿਆ। ਉਸ ਦੇ ਘਰ ਪਿੰਡ ਮੈਹਸ ਵਿਖੇ ਵਿਸ਼ੇਸ਼ ਤੌਰ 'ਤੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਪਹੁੰਚੇ ਅਤੇ ਉਸ ਦਾ ਸਨਮਾਨ ਕੀਤਾ।
ਪਾਕਿਸਤਾਨ 'ਚ ਆਤਮਘਾਤੀ ਹਮਲੇ 'ਚ 4 ਫ਼ੌਜੀਆਂ ਦੀ ਮੌਤ, 7 ਹੋਰ ਜ਼ਖ਼ਮੀ
. . .  1 day ago
ਅੰਮ੍ਰਿਤਸਰ, 9 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਖ਼ੈਬਰ ਪਖਤੂਨਖਵਾ ਸੂਬੇ ਦੇ ਉੱਤਰੀ ਵਜ਼ੀਰਿਸਤਾਨ ਜ਼ਿਲ੍ਹੇ 'ਚ ਇਕ ਆਤਮਘਾਤੀ ਹਮਲੇ 'ਚ ਘੱਟੋ-ਘੱਟ 4 ਫ਼ੌਜੀ ਮਾਰੇ ਗਏ ਅਤੇ 7 ਹੋਰ ਜ਼ਖਮੀ ਹੋ ਗਏ। ਹਮਲੇ ਦੀ ਜ਼ਿੰਮੇਵਾਰੀ ਅੱਤਵਾਦੀ ਸੰਗਠਨ ਤਹਿਰੀਕ-ਏ-ਤਾਲਿਬਨ...
ਰਾਸ਼ਟਰਮੰਡਲ ਖ਼ੇਡਾਂ ਦੇ ਸਮਾਪਤੀ ਸਮਾਰੋਹ 'ਚ ਵੱਜਿਆ ਸਿੱਧੂ ਮੂਸੇਵਾਲਾ ਦਾ ਗੀਤ '295'
. . .  1 day ago
ਬਰਮਿੰਘਮ, 9 ਅਗਸਤ-ਰਾਸ਼ਟਰਮੰਡਲ ਖ਼ੇਡਾਂ ਦੇ ਸਮਾਪਤੀ ਸਮਾਰੋਹ 'ਚ ਸਿੱਧੂ ਮੂਸੇਵਾਲਾ ਦਾ ਗੀਤ '295' ਵੱਜਿਆ। ਇਸ ਸੰਬੰਧੀ ਜਾਣਕਾਰੀ ਸਿੱਖ ਮਹਿਲਾ ਸੰਸਦ ਮੈਂਬਰ ਪ੍ਰੀਤ ਕੌਰ ਗਿੱਲ ਨੇ ਟਵੀਟ ਕਰਕੇ ਦਿੱਤੀ। ਸਟੇਡੀਅਮ 'ਚ ਚੱਲ ਰਹੇ ਗੀਤ ਦੀ ਪ੍ਰੀਤ ਕੌਰ ਗਿੱਲ ਵਲੋਂ ਵੀਡੀਓ ਵੀ ਸਾਂਝੀ ਕੀਤੀ ਗਈ ਹੈ।
ਪੰਜਾਬ ਦੇ ਕੈਂਸਰ ਰੋਗਾਂ ਦੇ ਮਾਹਿਰ ਡਾ. ਸੇਖੋਂ ਨਹੀਂ ਰਹੇ
. . .  1 day ago
ਲੁਧਿਆਣਾ, 9 ਅਗਸਤ (ਸਲੇਮਪੁਰੀ)- ਕੈਂਸਰ ਰੋਗਾਂ ਦੇ ਮਾਹਿਰ ਡਾ. ਜੇ.ਐੱਸ. ਸੇਖੋਂ ਦਾ ਅੱਜ ਤੜਕੇ ਦਿਹਾਂਤ ਹੋ ਗਿਆ। ਉਨ੍ਹਾਂ ਦੀ ਉਮਰ ਲਗਭਗ 65 ਸਾਲ ਦੇ ਕਰੀਬ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਜਿਗਰ ਦੀ ਬਿਮਾਰੀ ਤੋਂ ਪੀੜਤ ਹੋਣ ਕਾਰਨ ਉਹ ਇਸ ਵੇਲੇ ਦਿੱਲੀ ਦੇ ਇਕ ਹਸਪਤਾਲ ਵਿਚ...
ਕੰਗਣਾ ਰਣੌਤ ਨੂੰ ਹੋਇਆ ਡੇਂਗੂ
. . .  1 day ago
ਮੁੰਬਈ, 9 ਅਗਸਤ-ਕੰਗਣਾ ਰਣੌਤ ਨੂੰ ਹੋਇਆ ਡੇਂਗੂ
ਕਿਸਾਨ ਜਥੇਬੰਦੀਆਂ ਨੇ ਬਿਜਲੀ ਸੋਧ ਬਿੱਲ ਦੀਆਂ ਕਾਪੀਆਂ ਸਾੜ ਕੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
. . .  1 day ago
ਜੈਤੋ, 9 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਕਿਸਾਨ ਵੱਡੀ ਗਿਣਤੀ 'ਚ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਇਕੱਤਰ ਹੋਏ ਅਤੇ ਉਨ੍ਹਾਂ ਨੇ ਕੇਂਦਰ ਸਰਕਾਰ ਵਲੋਂ ਬਿਜਲੀ ਸੋਧ...
ਪੰਜਾਬ ਪੁਲਿਸ ਦੀ ਵੱਡੀ ਕਾਮਯਾਬੀ, ਸਰਹੱਦ ਤੋਂ ਨਸ਼ਿਆਂ, ਹਥਿਆਰਾਂ ਤੇ ਵਿਸਫੋਟਕ ਦੀ ਖੇਪ ਲੈ ਕੇ ਆ ਰਹੇ ਦੋ ਸਮੱਗਲਰ ਕੀਤੇ ਕਾਬੂ
. . .  1 day ago
ਤਰਨ ਤਾਰਨ, 9 ਅਗਸਤ-ਪੰਜਾਬ ਦੇ ਤਰਨ ਤਾਰਨ ਸ਼ਹਿਰ 'ਚ ਪੁਲਿਸ ਨੇ ਗੈਂਗਸਟਰ ਹੈਰੀ ਚੱਠਾ ਅਤੇ ਸੁੱਖ ਭਿਖਾਰੀਵਾਲ ਦੇ ਦੋ ਕਰੀਬੀ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਦੋਵਾਂ ਕੋਲੋਂ ਹੈਂਡ ਗ੍ਰੇਨੇਡ, ਹਥਿਆਰ ਅਤੇ ਡਰੱਗ ਮਨੀ ਵੀ ਬਰਾਮਦ ਕੀਤੀ ਗਈ...
ਟੈਲੀਕਾਮ ਟਾਵਰ ਦੇ ਵਿਰੋਧ 'ਚ ਪਿੰਡ ਵਾਸੀਆਂ ਵਲੋਂ ਰਾਜ ਮਾਰਗ ਕੀਤਾ ਗਿਆ ਬੰਦ
. . .  1 day ago
ਬਰਨਾਲਾ /ਹੰਡਿਆਇਆ, 9 ਅਗਸਤ (ਗੁਰਜੀਤ ਸਿੰਘ ਖੁੱਡੀ)- ਟੈਲੀਕਾਮ ਟਾਵਰ ਦੇ ਵਿਰੋਧ 'ਚ ਪਿੰਡ ਵਾਸੀਆਂ ਵਲੋਂ ਰਾਜ ਮਾਰਗ ਬੰਦ ਕੀਤਾ ਗਿਆ। ਜਾਣਕਾਰੀ ਮੁਤਾਬਿਕ ਬਰਨਾਲਾ-ਮਾਨਸਾ ਰਾਜ ਮਾਰਗ ਪਿੰਡ ਧਨੌਲਾ ਖ਼ੁਰਦ ਦੇ ਵਾਸੀਆਂ ਵਲੋਂ...
ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  1 day ago
ਪਟਨਾ, 9 ਅਗਸਤ-ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
ਰਾਜਭਵਨ ਪਹੁੰਚੇ ਨਿਤਿਸ਼ ਕੁਮਾਰ
. . .  1 day ago
ਪਟਨਾ, 9 ਅਗਸਤ-ਰਾਜਭਵਨ ਪਹੁੰਚੇ ਨਿਤਿਸ਼ ਕੁਮਾਰ
ਲੁਧਿਆਣਾ 'ਚ ਪੁਲਿਸ ਨੇ ਕੱਢਿਆ ਫਲੈਗ ਮਾਰਚ
. . .  1 day ago
ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਫਲੈਗ ਮਾਰਚ ਕੱਢਿਆ ਗਿਆ। ਇਸ ਫਲੈਗ ਮਾਰਚ ਦੌਰਾਨ ਪੁਲਿਸ ਨੇ ਕੁਝ ਸ਼ੱਕੀ ਵਿਅਕਤੀਆਂ ਨੂੰ ਵੀ ਹਿਰਾਸਤ 'ਚ ਲਿਆ ਹੈ।
ਕਪੂਰਥਲਾ ਤੋਂ ਵੱਡੀ ਖ਼ਬਰ: ਡੇਢ ਸਾਲ ਦਾ ਬੱਚਾ ਨਾਲੇ 'ਚ ਡਿੱਗਿਆ, ਨਗਰ ਨਿਗਮ ਦੀ ਟੀਮ ਵਲੋਂ ਬੱਚੇ ਦੀ ਭਾਲ ਜਾਰੀ
. . .  1 day ago
ਕਪੂਰਥਲਾ, 9 ਅਗਸਤ (ਅਮਰਜੀਤ ਕੋਮਲ)- ਸਥਾਨਕ ਸ਼ਾਲੀਮਾਰ ਬਾਗ ਨੇੜੇ ਦੁਪਹਿਰ ਬਾਅਦ ਇਕ ਡੇਢ ਸਾਲ ਦਾ ਬੱਚਾ ਨਾਲੇ ਵਿਚ ਡਿੱਗ ਗਿਆ, ਜਿਸ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਬੱਚਾ ਡਿੱਗਣ ਦੀ ਸੂਚਨਾ ਮਿਲਦਿਆਂ ਹੀ ਪ੍ਰਸ਼ਾਸਨਿਕ ਅਧਿਕਾਰੀ ਮੌਕੇ 'ਤੇ ਪੁੱਜੇ...
ਆਮ ਆਦਮੀ ਪਾਰਟੀ ਦੇ ਵਿਧਾਇਕ ਗੋਗੀ ਨੂੰ ਗੈਂਗਸਟਰਾਂ ਨੇ ਦਿੱਤੀ ਧਮਕੀ
. . .  1 day ago
ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦੇ ਹਲਕਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਨੂੰ ਗੈਂਗਸਟਰਾਂ ਵਲੋਂ 25 ਲੱਖ ਦੀ ਰੰਗਦਾਰੀ ਮੰਗੀ ਗਈ ਹੈ ਅਤੇ ਪੈਸੇ ਨਾ ਦੇਣ ਦੀ ਸੂਰਤ 'ਚ ਗੋਗੀ ਨੂੰ ਜਾਨੋਂ...
ਰਾਸ਼ਟਰਮੰਡਲ ਖ਼ੇਡਾਂ: ਤਗਮਾ ਜੇਤੂ ਹਰਜਿੰਦਰ ਕੌਰ ਦਾ ਸਕੂਲ 'ਚ ਸਨਮਾਨ
. . .  1 day ago
ਨਾਭਾ, 9 ਅਗਸਤ(ਕਰਮਜੀਤ ਸਿੰਘ)- ਰਾਸ਼ਟਰਮੰਡਲ ਖ਼ੇਡਾਂ 'ਚ ਆਪਣੀ ਮਿਹਨਤ ਸਦਕਾ ਮੱਲ੍ਹਾਂ ਮਾਰਨ ਵਾਲੀ ਨਾਭਾ ਦੀ ਵਸਨੀਕ ਹਰਜਿੰਦਰ ਕੌਰ ਦੇ ਪਿੰਡ ਮਹਿਸ ਪਹੁੰਚਣ 'ਤੇ ਗੌਰਮਿੰਟ ਹਾਈ ਸਕੂਲ ਵਿਖੇ ਸਕੂਲ ਇੰਚਾਰਜ ਹਰਮਿੰਦਰ ਜੀਤ ਕੌਰ ਦੀ ਅਗਵਾਈ 'ਚ ਆਯੋਜਿਤ...
ਖੇਮਕਰਨ ਹਲਕੇ ਤੋਂ ਰਾਜਾ ਵੜਿੰਗ ਨੇ ਸ਼ੁਰੂ ਕੀਤੀ ਪੰਜਾਬ ਕਾਂਗਰਸ ਵਲੋਂ ਤਿਰੰਗਾ ਯਾਤਰਾ
. . .  1 day ago
ਭਿੱਖੀਵਿੰਡ/ਖੇਮਕਰਨ, 9ਅਗਸਤ (ਬੋਬੀ, ਭੱਟੀ, ਬਿੱਲਾ)-ਪੰਜਾਬ ਕਾਂਗਰਸ ਵਲੋਂ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸੰਬੰਧ 'ਚ ਪੰਜਾਬ ਅੰਦਰ ਕੱਢੀ ਜਾ ਰਹੀ ਤਿਰੰਗਾ ਪੈਦਲ ਯਾਤਰਾ ਦੀ ਸ਼ੁਰੂਆਤ ਅੱਜ ਖੇਮਕਰਨ ਹਲਕੇ 'ਚ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ...
ਹੱਕ ਪ੍ਰਾਪਤੀ ਲਈ ਕਿਸਾਨ ਇਕ ਹੋਰ ਮੋਰਚਾ ਲਾਉਣ ਲਈ ਤਿਆਰ ਰਹਿਣ: ਹਰਿੰਦਰ ਸਿੰਘ ਲੱਖੋਵਾਲ
. . .  1 day ago
ਬਲਾਚੌਰ/ਮਜਾਰੀ ਸਾਹਿਬਾ, 9 ਅਗਸਤ (ਦੀਦਾਰ ਸਿੰਘ ਬਲਾਚੌਰੀਆ/ਨਿਰਮਲਜੀਤ ਸਿੰਘ ਚਾਹਲ)-ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਸਾਫ਼ ਤੇ ਸਪੱਸ਼ਟ ਸ਼ਬਦਾਂ 'ਚ ਕਿਸਾਨਾਂ ਨੂੰ ਅਪੀਲ ਕੀਤੀ ਕਿ...
ਬਿਜਲੀ ਬਿੱਲ 2020 ਨਾਲ ਕਿਸਾਨਾਂ ਜਾਂ ਕਿਸੇ ਵੀ ਬਿਜਲੀ ਲਾਭਪਾਤਰੀ ਨੂੰ ਕੋਈ ਫ਼ਰਕ ਨਹੀ ਪਵੇਗਾ-ਤਰੁਣ ਚੁੱਘ
. . .  1 day ago
ਮਜੀਠਾ, 9 ਅਗਸਤ (ਜਗਤਾਰ ਸਿੰਘ ਸਹਿਮੀ)- ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਅੱਜ ਉਹ ਦਿਹਾੜਾ ਹੈ ਜਦੋਂ 9 ਅਗਸਤ 1942 ਨੂੰ ਦੇਸ਼ ਦੇ ਸਾਰੇ ਸੁਤੰਤਰਤਾ ਸੈਨਾਨੀਆਂ ਨੇ 'ਅੰਗਰੇਜ਼ੋ ਭਾਰਤ ਛੱਡੋ' ਦੀ ਆਵਾਜ਼ ਚੁੱਕੀ ਸੀ, ਜਿਸ ਦੀ ਅੱਜ...
ਬਿਹਾਰ 'ਚ ਬੀ.ਜੇ.ਪੀ. ਨੂੰ ਵੱਡਾ ਝਟਕਾ! ਨਿਤਿਸ਼ ਕੁਮਾਰ ਨੇ ਤੋੜਿਆ ਗਠਜੋੜ
. . .  1 day ago
ਨਵੀਂ ਦਿੱਲੀ, 9 ਅਗਸਤ-ਬਿਹਾਰ 'ਚ ਪੰਜ ਸਾਲ ਬਾਅਦ ਮੁੱਖ ਮੰਤਰੀ ਨਿਤਿਸ਼ ਕੁਮਾਰ ਦੀ ਪਾਰਟੀ ਜੇ.ਡੀ.ਯੂ. ਤੇ ਭਾਜਪਾ ਵਿਚਾਲੇ ਗਠਜੋੜ ਫ਼ਿਰ ਟੁੱਟ ਗਿਆ ਹੈ। ਮੁੱਖ ਮੰਤਰੀ ਨਿਵਾਸ 'ਤੇ ਜੇ.ਡੀ.ਯੂ. ਦੇ ਸੰਸਦ ਮੈਂਬਰਾਂ ਤੇ ਵਿਧਾਇਕਾਂ ਦੀ ਬੈਠਕ 'ਚ ਇਹ ਐਲਾਨ ਕੀਤਾ ਗਿਆ...
'ਪੰਜਾਬ ਖੇਡ ਮੇਲਾ' 29 ਅਗਸਤ ਨੂੰ ਕਰਵਾਇਆ ਜਾਵੇਗਾ-ਮੀਤ ਹੇਅਰ
. . .  1 day ago
ਚੰਡੀਗੜ੍ਹ, 9 ਅਗਸਤ-ਪੰਜਾਬ 'ਚ ਖੇਡ ਸੱਭਿਆਚਾਰ ਮੁੜ ਪੈਦਾ ਕਰਨ ਅਤੇ ਖੇਡਾਂ 'ਚ ਗੁਆਚੀ ਸ਼ਾਨ ਬਹਾਲ ਕਰਨ ਦੇ ਟੀਚੇ ਨਾਲ ਖੇਡ ਵਿਭਾਗ ਵਲੋਂ ਉਲੀਕੇ ਪੰਜਾਬ ਖੇਡ ਮੇਲੇ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਮਾਨ 29 ਅਗਸਤ ਨੂੰ ਜਲੰਧਰ ਵਿਖੇ ਕਰਨਗੇ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਜੇਠ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਤਰਨਤਾਰਨ

75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ 'ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ' ਦੇ ਸੰਬੰਧ 'ਚ ਜ਼ਿਲ੍ਹਾ ਅਧਿਕਾਰੀਆਂ ਦੀ ਮੀਟਿੰਗ

ਤਰਨ ਤਾਰਨ, 19 ਮਈ (ਹਰਿੰਦਰ ਸਿੰਘ) - ਵਧੀਕ ਡਿਪਟੀ ਕਮਿਸ਼ਨਰ ਜਨਰਲ ਜਗਵਿੰਦਰਜੀਤ ਸਿੰਘ ਗਰੇਵਾਲ ਅਤੇ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸਕੱਤਰ ਸਿੰਘ ਬੱਲ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ 75ਵੇਂ ਆਜ਼ਾਦੀ ਦੇ ਦਿਵਸ ਨੂੰ ਸਮਰਪਿਤ ...

ਪੂਰੀ ਖ਼ਬਰ »

ਪਿੰਡ ਗੰਡੀਵਿੰਡ 'ਚ ਜਾਂਚ ਕਰਨ ਆਏ ਪਾਵਰਕਾਮ ਅਧਿਕਾਰੀ ਬੇਰੰਗ ਵਾਪਸ ਮੋੜੇ

ਸਰਾਏ ਅਮਾਨਤ ਖਾਂ, 19 ਮਈ (ਨਰਿੰਦਰ ਸਿੰਘ ਦੋਦੇ) - ਬੀ.ਕੇ.ਯੂ. ਡਕੌਂਦਾ ਦੇ ਬਲਾਕ ਗੰਡੀਵਿੰਡ ਦੇ ਪ੍ਰਧਾਨ ਬਲਕਾਰ ਸਿੰਘ ਬਿੱਟਾ ਨੇ ਪੈ੍ਰੱਸ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਪਾਵਰਕਾਮ ਅਧਿਕਾਰੀਆਂ ਵਲੋਂ ਪਿੰਡ ਗੰਡੀਵਿੰਡ ਵਿਖੇ ਚੈਕਿੰਗ ਕਰਨ ਲੱਗੇ ਤਾਂ ਬੀ.ਕੇ.ਯੂ. ...

ਪੂਰੀ ਖ਼ਬਰ »

ਬਿਜਲੀ ਸਪਲਾਈ ਦੀ ਮਾੜੀ ਹਾਲਤ ਨੂੰ ਲੈ ਕੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਦਿੱਤਾ ਧਰਨਾ

ਹਰੀਕੇ ਪੱਤਣ, 19 ਮਈ (ਸੰਜੀਵ ਕੁੰਦਰਾ) - ਬਿਜਲੀ ਸਪਲਾਈ ਦੀ ਮਾੜੀ ਹਾਲਤ ਨੂੰ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ 66 ਕੇ.ਵੀ. ਸਬ ਸਟੇਸ਼ਨ ਹਰੀਕੇ ਸਾਹਮਣੇ ਧਰਨਾ ਦਿੱਤਾ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਧਰਨੇ ਦੀ ਅਗਵਾਈ ਕਰ ਰਹੇ ...

ਪੂਰੀ ਖ਼ਬਰ »

ਮੁਆਵਜ਼ੇੇ ਲਈ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਰਿਆਣਾ ਸਰਕਾਰ ਵਲੋਂ ਗਿ੍ਫਤਾਰ ਕਰਨ ਦੀ ਨਿੰਦਾ

ਤਰਨ ਤਾਰਨ, 19 ਮਈ (ਪਰਮਜੀਤ ਜੋਸ਼ੀ) - ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਅਤੇ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ, ਪ੍ਰੈਸ ਸਕੱਤਰ ਪਰਗਟ ਸਿੰਘ ਜਾਮਾਰਾਏ ਨੇ ਹਰਿਆਣਾ ਦੀ ਖੱਟਰ ਸਰਕਾਰ ਵਲੋਂ ਫਸਲਾਂ ਦੇ ਮੁਆਵਜ਼ੇ ਲਈ ਸੰਘਰਸ਼ ...

ਪੂਰੀ ਖ਼ਬਰ »

ਦਰਿਆ ਬਿਆਸ ਦੇ ਸੁੰਦਰੀਕਰਨ ਸੰਬੰਧੀ ਵਿਧਾਇਕ ਲਾਲਪੁਰਾ ਵਲੋਂ ਅਧਿਕਾਰੀਆਂ ਅਤੇ ਮੁਹਤਬਰਾਂ ਨਾਲ ਮੀਟਿੰਗ

ਗੋਇੰਦਵਾਲ ਸਾਹਿਬ, 19 ਮਈ (ਸਕੱਤਰ ਸਿੰਘ ਅਟਵਾਲ) - ਬਿਆਸ ਦਰਿਆ ਦੇ ਸੁੰਦਰੀਕਰਨ ਨੂੰ ਲੈ ਕੇ ਅੱਜ ਗੁਰੂ ਨਗਰੀ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਅਤੇ ਐਸ.ਡੀ.ਐਮ. ਖਡੂਰ ਸਾਹਿਬ ਦੀ ਅਗਵਾਈ 'ਚ ਵੱਖ-ਵੱਖ ਵਿਭਾਗਾਂ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਸਮੇਤ ਤਿੰਨ ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 19 ਮਈ (ਹਰਿੰਦਰ ਸਿੰਘ) - ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਨਸ਼ੀਲੀਆਂ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਸਿਟੀ ਦੇ ਏ.ਐੱਸ.ਆਈ. ਮਨਪ੍ਰੀਤ ਸਿੰਘ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਵਲੋਂ ਨਾਗੋਕੇ ਮੋੜ ਬਿਜਲੀ ਘਰ ਵਿਖੇ ਧਰਨਾ

ਮੀਆਂਵਿੰਡ, 19 ਮਈ (ਸਾਜਨ) - ਜਮਹੂਰੀ ਕਿਸਾਨ ਸਭਾ ਵਲੋਂ ਬਿਜਲੀ ਘਰ ਨਾਗੋਕੇ ਮੋੜ ਵਿਖੇ ਬਿਜਲੀ ਕਰਮਚਾਰੀਆਂ ਵਿਰੁੱਧ ਧਰਨਾ ਦਿੱਤਾ ਗਿਆ | ਜਾਣਕਾਰੀ ਦਿੰਦੇ ਹੋਏ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਆਗੂ ਸੁਲੱਖਣ ਸਿੰਘ ਤੁੜ, ਜ਼ਮਹੂਰੀ ਕਿਸਾਨ ਸਭਾ ਦੇ ਆਗੂ ਮਨਜੀਤ ...

ਪੂਰੀ ਖ਼ਬਰ »

ਕਾਰ ਅਤੇ ਮੋਟਰਸਾਈਕਲ ਦੀ ਟੱਕਰ ਕਾਰਨ 1 ਦੀ ਮੌਤ, 2 ਗੰਭੀਰ ਜ਼ਖ਼ਮੀ

ਹਰੀਕੇ ਪੱਤਣ, 19 ਮਈ (ਸੰਜੀਵ ਕੁੰਦਰਾ) - ਹਰੀਕੇ ਖਾਲੜਾ ਰੋਡ ਤੇ ਕਿਰਤੋਵਾਲ ਕਲਾਂ ਨਜ਼ਦੀਕ ਕਾਰ ਅਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ 'ਚ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਦੋ ਹੋਰ ਗੰਭੀਰ ਜ਼ਖ਼ਮੀ ਹੋ ਗਏ | ਅਮਰੀਕ ਸਿੰਘ ਪੁੱਤਰ ਹਜ਼ਾਰਾ ਸਿੰਘ ਵਾਸੀ ...

ਪੂਰੀ ਖ਼ਬਰ »

ਬਿਜਲੀ ਸੰਬੰਧੀ ਮੁਸ਼ਕਿਲਾਂ ਦੇ ਨਿਪਟਾਰੇ ਲਈ ਦਇਆ ਸਿੰਘ ਸੰਧੂ ਬਿਜਲੀ ਘਰ ਚੋਹਲਾ ਸਾਹਿਬ ਦੇ ਇੰਚਾਰਜ ਨਿਯੁਕਤ

ਚੋਹਲਾ ਸਾਹਿਬ, 19 ਮਈ (ਬਲਵਿੰਦਰ ਸਿੰਘ) - ਹਲਕਾ ਖਡੂਰ ਸਾਹਿਬ ਦੇ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵਲੋਂ ਆਮ ਲੋਕਾਂ ਦੀ ਸਹੂਲਤ ਵਾਸਤੇ ਆਮ ਆਦਮੀ ਪਾਰਟੀ ਦੇ ਖਾਸ ਵਲੰਟੀਅਰਾਂ ਨੂੰ ਵੱਖ-ਵੱਖ ਵਿਭਾਗਾਂ ਨਾਲ ਸੰਬੰਧਿਤ ਜਿੰਮੇਵਾਰੀਆਂ ਸੌਂਪੀਆਂ ...

ਪੂਰੀ ਖ਼ਬਰ »

ਪੰਜਾਬ 'ਚ ਝੋਨੇ ਦੀ ਲਵਾਈ 10 ਜੂਨ ਤੋਂ ਸ਼ੁਰੂ ਕੀਤੀ ਜਾਵੇਗੀ-ਸੁਖਜੀਤ ਸਿੰਘ

ਸਰਾਏ ਅਮਾਨਤ ਖਾਂ, 19 ਮਈ (ਨਰਿੰਦਰ ਸਿੰਘ ਦੋਦੇ) - ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਅਹਿਮ ਮੀਟਿੰਗ ਪਿੰਡ ਗੰਡੀਵਿੰਡ ਵਿਖੇ ਗੁਰਦੁਆਰਾ ਸ਼ਹੀਦ ਅਮਰ ਸਿੰਘ ਵਿਖੇ ਬਲਾਕ ਪ੍ਰਧਾਨ ਸੁਖਜੀਤ ਸਿੰਘ ਬੁਰਜ ਅਤੇ ਪ੍ਰੈੱਸ ਸਕੱਤਰ ਬਲਜੀਤ ਸਿੰਘ ਸਰਾਂ ਦੀ ਅਗੁਵਾਈ ਵਿਚ ਹੋਈ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂ ਨਾਨਕ ਪੜਾਓ ਸਾਹਿਬ ਵਿਖੇ ਚਾਰ ਰੋਜ਼ਾ ਧਾਰਮਿਕ ਸਮਾਗਮ ਅੱਜ ਤੋਂ ਸ਼ੁਰੂ

ਫਤਿਆਬਾਦ, 19 ਮਈ (ਹਰਵਿੰਦਰ ਸਿੰਘ ਧੂੰਦਾ) - ਗੁਰਦੁਆਰਾ ਗੁਰੂ ਨਾਨਕ ਪੜਾਓ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੁੱਖ ਆਸਣ ਸਾਹਿਬ ਦੀ ਸੇਵਾ ਨਿਭਾ ਰਹੀ ਸੁੱਖ ਆਸਣ ਸੇਵਾ ਸੁਸਾਇਟੀ ਵਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਦਿਹਾੜੇ ਸੰਬੰਧੀ ਕਰਵਾਏ ਜਾ ...

ਪੂਰੀ ਖ਼ਬਰ »

ਅਦਾਲਤ 'ਚੋਂ ਗੈਰ ਹਾਜ਼ਰ ਰਹਿਣ 'ਤੇ ਵਿਅਕਤੀ ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 19 ਮਈ (ਪਰਮਜੀਤ ਜੋਸ਼ੀ) - ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਨੇ ਅਦਾਲਤ ਵਿਚ ਚੱਲ ਰਹੇ ਕੇਸ ਦੌਰਾਨ ਗੈਰ ਹਾਜ਼ਰ ਰਹਿਣ 'ਤੇ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ | ਏ.ਐਸ.ਆਈ. ਮਨਜੀਤ ਸਿੰਘ ਨੇ ਦੱਸਿਆ ਕਿ ਕੁਲਦੀਪ ਸਿੰਘ ਪੁੱਤਰ ਨਿਰਵੈਲ ਸਿੰਘ ਵਾਸੀ ਗੁਰੂ ...

ਪੂਰੀ ਖ਼ਬਰ »

ਔਰਤ ਨਾਲ ਛੇੜਛਾੜ ਕਰਨ 'ਤੇ 2 ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 19 ਮਈ (ਪਰਮਜੀਤ ਜੋਸ਼ੀ) - ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਖਾਲੜਾ ਦੀ ਪੁਲਿਸ ਨੇ ਇਕ ਔਰਤ ਨਾਲ ਧੁੱਕਾਮੁੱਕੀ ਕਰਦਿਆਂ ਉਸ ਨਾਲ ਛੇੜਛਾੜ ਕਰਨ ਦੇ ਦੋਸ਼ ਹੇਠ 2 ਵਿਅਕਤੀਆਂ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਨ ਤੋਂ ਬਾਅਦ ਅਗਲੀ ਕਾਰਵਾਈ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ ਗੋਇੰਦਵਾਲ 'ਚੋਂ ਪਾਬੰਦੀਸ਼ੁਦਾ ਸਾਮਾਨ ਬਰਾਮਦ

ਤਰਨ ਤਾਰਨ, 19 ਮਈ (ਹਰਿੰਦਰ ਸਿੰਘ) - ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਚੋਂ ਪਾਬੰਦੀਸ਼ੁਦਾ ਸਮਾਨ ਮਿਲਣ 'ਤੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਅਣਪਛਾਤਿਆਂ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਗੋਇੰਦਵਾਲ ਸਾਹਿਬ ...

ਪੂਰੀ ਖ਼ਬਰ »

ਕਿਸਾਨ ਆਗੂਆਂ ਨੂੰ ਪਿੰਡ ਸਰਹਾਲੀ ਵਿਖੇ ਸਨਮਾਨਿਤ ਕੀਤਾ

ਸਰਹਾਲੀ ਕਲਾਂ, 19 ਮਈ (ਅਜੇ ਸਿੰਘ ਹੁੰਦਲ) - ਭਾਰਤੀ ਕਿਸਾਨ ਯੂਨੀਅਨ ਖੋਸਾ ਦੇ ਜ਼ਿਲ੍ਹਾ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਨੂੰ ਅੱਜ ਪਿੰਡ ਸਰਹਾਲੀ ਵਿਖੇ ਸਨਮਾਨਿਤ ਕੀਤਾ ਗਿਆ | ਚੰਡੀਗੜ੍ਹ ਧਰਨੇ ਤੋਂ ਵਾਪਸ ਪਰਤ ਰਹੇ ਜ਼ਿਲ੍ਹਾ ਪ੍ਰਧਾਨ ਸਿਕੰਦਰਪਾਲ ਸਿੰਘ, ਮੀਤ ...

ਪੂਰੀ ਖ਼ਬਰ »

ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਕਰਵਾਇਆ ਆਨਲਾਈਨ ਵੈਬੀਨਾਰ

ਤਰਨ ਤਾਰਨ, 19 ਮਈ (ਹਰਿੰਦਰ ਸਿੰਘ) - ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ ਵਿਖੇ ਆਨਲਾਈਨ ਵੈਬੀਨਾਰ ਕਰਵਾਇਆ ਗਿਆ | ਇਸ ਵੈਬੀਨਾਰ ਦਾ ਆਯੋਜਨ ਪੰਜਾਬ ਰੁਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਚੰਡੀਗੜ੍ਹ ਵਲੋਂ ਲਾਈਵ ਫੈਸਬੁੱਕ ਸੈਸ਼ਨ ...

ਪੂਰੀ ਖ਼ਬਰ »

ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਵਾਲੇ ਸਕੂਲੀ ਵਾਹਨਾਂ ਦੇ ਚਲਾਨ ਕੱਟੇ

ਝਬਾਲ, 19 ਮਈ (ਸੁਖਦੇਵ ਸਿੰਘ) - ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਤਰਨ ਤਾਰਨ ਵਲੋਂ ਬਾਲ ਸੁਰੱਖਿਆ ਅਫ਼ਸਰ ਅੰਜੂ ਸਿੰਗਲਾ, ਸਿੱਖਿਆ ਵਿਭਾਗ ਦੇ ਯੂਨੀਅਰ ਸਹਾਇਕ ਹਰਭਾਲ ਸਿੰਘ ਅਤੇ ਟ੍ਰੈਫਿਕ ਵਿਭਾਗ ਝਬਾਲ ਦੇ ਇੰਚਾਰਜ਼ ...

ਪੂਰੀ ਖ਼ਬਰ »

ਢੰਡ ਸਕੂਲ ਦੇ ਵਿਦਿਆਰਥੀਆਂ ਨੂੰ ਡੇਂਗੂ ਪ੍ਰਤੀ ਜਾਗਰੂਕ ਕੀਤਾ

ਸਰਾਏ ਅਮਾਨਤ ਖਾਂ, 19 ਮਈ (ਨਰਿੰਦਰ ਸਿੰਘ ਦੋਦੇ) - ਜ਼ਿਲ੍ਹਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਸੀਮਾ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀ.ਐੱਚ.ਸੀ. ਕਸੇਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਰਬਦੀਪਕ ਸਿੰਘ ਰਿਆੜ ਵਲੋਂ ਸੀ.ਐੱਚ.ਸੀ. ਕਸੇਲ ਅਧੀਨ ਆਉਂਦੇ ਪਿੰਡ ਢੰਡ ਦੇ ...

ਪੂਰੀ ਖ਼ਬਰ »

ਹਲਕਾ ਬਾਬਾ ਬਕਾਲਾ 'ਚ 'ਆਪ' ਦੀ ਸਰਕਾਰ ਦੇ ਰਾਜ 'ਚ ਨਸ਼ੇ ਦਾ ਧੰਦਾ ਜ਼ੋਰਾਂ 'ਤੇ-ਜਥੇ. ਜਲਾਲਾਉਸਮਾ

ਖਡੂਰ ਸਾਹਿਬ, 19 ਮਈ (ਰਸ਼ਪਾਲ ਸਿੰਘ ਕੁਲਾਰ) - ਹਲਕਾ ਬਾਬਾ ਬਕਾਲਾ ਦੇ ਕੁਝ ਪਿੰਡਾਂ ਵਿਚ ਨਸ਼ੇ ਦਾ ਧੰਦਾਂ ਜੋਰਾਂ 'ਤੇ ਚੱਲ ਰਿਹਾ ਹੈ, ਪਰ ਭਗਵੰਤ ਮਾਨ ਦੀ ਸਰਕਾਰ ਦੇ ਕੰਨ 'ਤੇ ਜੂੰ ਤੱਕ ਨਹੀਂ ਸਰਕ ਰਹੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਬਾਬਾ ਬਕਾਲਾ ਦੇ ਇੰਚਾਰਜ ...

ਪੂਰੀ ਖ਼ਬਰ »

ਘਰੇਲੂ ਗੈਸ ਦੀਆਂ ਮੁੜ ਵਧੀਆ ਕੀਮਤਾਂ ਖ਼ਿਲਾਫ਼ ਪੰਜਾਬ ਇਸਤਰੀ ਸਭਾ ਨੇ ਮੋਦੀ ਸਰਕਾਰ ਦਾ ਪਿੱਟ ਸਿਆਪਾ ਕੀਤਾ

ਝਬਾਲ, 19 ਮਈ (ਸੁਖਦੇਵ ਸਿੰਘ) - ਕੇਂਦਰ ਦੀ ਮੋਦੀ ਸਰਕਾਰ ਵਲੋਂ ਘਰੇਲੂ ਗੈਸ ਸਿਲੰਡਰ ਦੀ ਕੀਮਤ ਵਿਚ ਮੁੜ ਕੀਤੇ ਗਏ ਵਾਧੇ ਦੇ ਵਿਰੋਧ ਵਿਚ ਪੰਜਾਬ ਇਸਤਰੀ ਸਭਾ ਨੇ ਝਬਾਲ ਵਿਖੇ ਮੋਦੀ ਸਰਕਾਰ ਦਾ ਪਿੱਟ ਸਿਆਪਾ ਕੀਤਾ | ਇਸ ਮੌਕੇ ਪੰਜਾਬ ਇਸਤਰੀ ਸਭਾ ਦੀ ਸੂਬਾਈ ਆਗੂ ਸੀਮਾ ...

ਪੂਰੀ ਖ਼ਬਰ »

ਹਲਕੇ 'ਚੋਂ ਪਹਿਲੇ ਨੰਬਰ 'ਤੇ ਸਾਫ਼-ਸਫ਼ਾਈ 'ਚ ਲਿਆਵਾਂਗੇ ਪਿੰਡ ਛਾਪੜੀ ਸਾਹਿਬ ਨੂੰ-ਹਰਪ੍ਰੀਤ ਸਿੰਘ ਛਾਪੜੀ

ਫਤਿਆਬਾਦ, 19 ਮਈ (ਹਰਵਿੰਦਰ ਸਿੰਘ ਧੂੰਦਾ) - ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਪਿੰਡ ਛਾਪੜੀ ਸਾਹਿਬ ਵਿਖੇ ਮਨਰੇਗਾ ਦਾ ਕੰਮ ਨਿਰਵਿਘਨ ਅਤੇ ...

ਪੂਰੀ ਖ਼ਬਰ »

ਰਵਿੰਦਰ ਬ੍ਰਹਮਪੁਰਾ ਵਲੋਂ ਦਿਲਬਾਗ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ

ਫਤਿਆਬਾਦ, 19 ਮਈ (ਹਰਵਿੰਦਰ ਸਿੰਘ ਧੂੰਦਾ) - ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਕੈਬਨਿਟ ਮੰਤਰੀ ਰਣਜੀਤ ਸਿੰਘ ਬ੍ਰਹਮਪੁਰਾ ਦੇ ਬੇਟੇ ਰਵਿੰਦਰ ਸਿੰਘ ਬ੍ਰਹਮਪੁਰਾ ਸਾਬਕਾ ਵਿਧਾਇਕ ਅਤੇ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ ਅਚਾਨਕ ਗੁਰੂ ਚਰਨਾਂ ਵਿਚ ਜਾ ਬਿਰਾਜੇ ...

ਪੂਰੀ ਖ਼ਬਰ »

ਸੀ.ਪੀ.ਆਈ.ਐਮ.ਐਲ (ਲਿਬਰੇਸ਼ਨ) ਧਰਤੀ ਹੇਠਲੇ ਪਾਣੀ ਦੇ ਬਚਾਅ ਲਈ ਲੋਕਾਂ ਲਈ ਜਾਗਰੂਕਤਾ ਮੁਹਿੰਮ ਵਿੱਢੇਗੀ-ਕਾ. ਬਖਤਪੁਰਾ

ਅਜਨਾਲਾ, 19 ਮਈ (ਐਸ. ਪ੍ਰਸ਼ੋਤਮ)- ਅੱਜ ਇਥੇ ਅਜਨਾਲਾ ਵਿਖੇ ਸੀ.ਪੀ. ਆਈ. ਐਮ.ਐਲ (ਲਿਬਰੇਸ਼ਨ) ਦੀ ਜ਼ਿਲ੍ਹਾ ਆਗੂ ਬਲਬੀਰ ਸਿੰਘ ਮੂਧਲ ਦੀ ਪ੍ਰਧਾਨਗੀ ਹੇਠ ਹਈ¢ ਜਿਸ ਵਿੱਚ ਕÏਮੀ ਆਗੂ ਕਾਮਰੇਡ ਗੁਰਮੀਤ ਸਿੰਘ ਬਖਤਪੁਰਾ ਉਚੇਚੇ ਤੌਰ 'ਤੇ ਸ਼ਾਮਿਲ ਹੋਏ ਤੇ ਮੀਟਿੰਗ ਦੌਰਾਨ ...

ਪੂਰੀ ਖ਼ਬਰ »

26 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ-ਦੂਜਾ ਫਰਾਰ

ਚੇਤਨਪੁਰਾ, 19 ਮਈ (ਪ.ਪ)- ਥਾਣਾ ਝੰਡੇਰ ਦੀ ਪੁਲਸ ਵਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਪੁਲਿਸ ਨੂੰ ਉਸ ਵਕਤ ਵੱਡੀ ਸਫਲਤਾ ਮਿਲੀ ਜਦੋਂ ਏ. ਐੱਸ. ਆਈ. ਅੰਗਰੇਜ਼ ਸਿੰਘ ਦੀ ਅਗਵਾਈ ਹੇਠ ਪੁਲਸ ਪਾਰਟੀ ਵਲੋਂ ਦੌਰਾਨੇ ਗਸ਼ਤ ਕੰਦੋਵਾਲੀ ਨਹਿਰ ਦੇ ...

ਪੂਰੀ ਖ਼ਬਰ »

ਲਾਲ ਝੰਡਾ ਪੇਂਡੂ ਚੌਂਕੀਦਾਰਾ ਯੂਨੀਅਨ ਦੇ ਵਫ਼ਦ ਨੇ ਵਿਧਾਇਕ ਲਾਲਪੁਰਾ ਨੂੰ ਮੰਗ ਪੱਤਰ ਦਿੱਤਾ

ਖਡੂਰ ਸਾਹਿਬ, 19 ਮਈ (ਰਸ਼ਪਾਲ ਸਿੰਘ ਕੁਲਾਰ) - ਲਾਲ ਝੰਡਾ ਪੇਂਡੂ ਚੌਂਕੀਦਾਰਾ ਯੂਨੀਅਨ ਦਾ ਵਫ਼ਦ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਆਪਣੀਆਂ ਮੰਗਾਂ ਸਬੰਧੀ ਇਕ ਮੰਗ ਪੱਤਰ ਦਿੱਤਾ | ਇਸ ਮੌਕੇ ਬਲਬੀਰ ਸਿੰਘ ਜੌੜਾ ਮੀਤ ਪ੍ਰਧਾਨ ਪੰਜਾਬ, ...

ਪੂਰੀ ਖ਼ਬਰ »

'ਰਾਸ਼ਟਰੀ ਤਕਨਾਲੋਜੀ ਦਿਵਸ' ਨੂੰ ਸਮਰਪਿਤ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ

ਪੱਟੀ, 19 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ) - ਸ਼ਹੀਦ ਭਗਤ ਸਿੰਘ ਕਾਲਜ ਐਜੂਕੇਸ਼ਨ ਕੈਰੋਂ ਵਲੋਂ ਰਾਸ਼ਟਰੀ ਤਕਨਾਲੋਜੀ ਦਿਵਸ ਨੂੰ ਸਮਰਪਿਤ ਵਿਦਿਆਰਥੀਆਂ ਦੇ ਅਧਿਆਪਨ-ਸਿੱਖਣ ਪ੍ਰਕਿਰਿਆ ਵਿਚ ਤਕਨੀਕੀ ਸਾਧਨਾਂ ਦੀ ਉਪਯੁਕਤ ਵਰਤੋਂ ਦੇ ਮੁਕਾਬਲੇ ਕਰਵਾਏ ਗਏ | ਇਸ ...

ਪੂਰੀ ਖ਼ਬਰ »

ਸਿਵਲ ਹਸਪਤਾਲ ਪੱਟੀ ਵਿਖੇ ਵਿਸ਼ਵ ਡੇਂਗੂ ਦਿਵਸ ਮਨਾਇਆ

ਪੱਟੀ, 19 ਮਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ) - ਪੰਜਾਬ ਸਰਕਾਰ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਤਰਨ ਤਾਰਨ ਡਾ: ਸੀਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਐੱਸ.ਐੱਮ.ਓ. ਡਾ: ਗੁਰਪ੍ਰੀਤ ਰਾਏ ਦੀ ਅਗਵਾਈ ਹੇਠ ਸਿਵਲ ਹਸਪਤਾਲ ਪੱਟੀ ...

ਪੂਰੀ ਖ਼ਬਰ »

ਕੋਰੋਨਾ ਕਾਲ ਦੌਰਾਨ ਅਧਿਆਪਕਾਂ ਦੀਆਂ ਰੁਕੀਆਂ ਤਨਖ਼ਾਹਾਂ ਦੇਣ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਸਕੱਤਰ ਦਾ ਧੰਨਵਾਦ

ਝਬਾਲ, 19 ਮਈ (ਸਰਬਜੀਤ ਸਿੰਘ) - ਕੋਰੋਨਾ ਕਾਲ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਸਕੂਲਾਂ ਅਤੇ ਕਾਲਜਾਂ ਦੇ ਅਧਿਆਪਕਾਂ ਦੀਆਂ ਰੁਕੀਆਂ ਤਨਖਾਹਾਂ ਨੂੰ ਮੁੜ ਜਾਰੀ ਕਰਨ ਦੇ ਫ਼ੈਸਲੇ ਤਹਿਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ...

ਪੂਰੀ ਖ਼ਬਰ »

ਤਰਨ ਤਾਰਨ 'ਚ ਬਣਾਏ ਕਿਸੇ ਵੀ ਪਾਰਕ 'ਚ ਝੂਲਿਆਂ ਦਾ ਆਨੰਦ ਨਹੀਂ ਲੈ ਸਕਦੇ ਬੱਚੇ

ਵਿਕਾਸ ਮਰਵਾਹਾ ਤਰਨ ਤਾਰਨ, 19 ਮਈ- ਸਮੇਂ-ਸਮੇਂ ਦੀ ਸਰਕਾਰਾਂ ਵਲੋਂ ਭਾਵੇ ਬੱਚਿਆਂ ਦੇ ਵਿਕਾਸ ਨੂੰ ਮੁੱਖ ਰੱਖਦੇ ਹੋਏ ਪਾਰਕਾਂ ਦੇ ਨਵੀਨੀਕਰਨ ਅਤੇ ਉਥੇ ਝੂਲਿਆਂ ਦੇ ਨਿਰਮਾਣ ਕਰਵਾਉਣ ਦੇ ਲੱਖ ਦਾਅਵੇ ਕੀਤੇ ਜਾਂਦੇ ਹਨ, ਪਰ ਤਰਨਤਾਰਨ ਸ਼ਹਿਰ ਦੀ ਗੱਲ ਕਰੀਏ ਤਾਂ ਇਥੇ ...

ਪੂਰੀ ਖ਼ਬਰ »

ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਤਹਿਤ ਸਕੂਲੀ ਵਿਦਿਆਰਥੀਆਂ 'ਚ ਕਰਵਾਏ ਲੇਖ ਮੁਕਾਬਲੇ- ਜ਼ਿਲ੍ਹਾ ਸਿੱਖਿਆ ਅਫ਼ਸਰ

ਤਰਨ ਤਾਰਨ 19 ਮਈ (ਹਰਿੰਦਰ ਸਿੰਘ) - ਭਾਰਤ ਸਰਕਾਰ ਅਤੇ ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਦੀਆਂ ਹਦਾਇਤਾਂ ਅਨੁਸਾਰ ਤਰਨ ਤਾਰਨ ਜ਼ਿਲ੍ਹੇ 'ਚ ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਮਨਾਇਆ ਜਾ ਰਿਹਾ ਹੈ, ਜੋ ਕਿ 11 ਮਈ ਤੋਂ ਲੈ ਕੇ 8 ਅਗਸਤ ਤੱਕ ਚੱਲ ਰਿਹਾ ਹੈ | ਇਸ ਮਹਾਂਉਤਸਵ ਵਿਚ ਕੁੱਲ 9 ਈਵੈਂਟ ਕਰਵਾਏ ਜਾ ਰਹੇ ਹਨ | ਪਹਿਲਾ ਈਵੈਂਟ 11 ਮਈ ਨੂੰ ਕਰਵਾਇਆ ਗਿਆ ਸੀ ਅਤੇ ਅੱਜ ਦੂਸਰਾ ਈਵੈਂਟ ਜ਼ਿਲ੍ਹੇ ਦੇ ਸਮੂਹ ਮਿਡਲ ਹਾਈ ਅਤੇ ਸੈਕੰਡਰੀ ਸਕੂਲਾਂ ਵਿਚ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਦੇ ਲੇਖ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਹਿੱਸਾ ਲਿਆ | ਅੱਜ ਸਾਰੇ ਸਕੂਲਾਂ ਦੇ ਵਿਦਿਆਰਥੀਆਂ ਦੇ ਲੇਖ ਮੁਕਾਬਲੇ ਕਰਵਾਏ ਗਏ | ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਹਰਭਗਵੰਤ ਸਿੰਘ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਗੁਰਬਚਨ ਸਿੰਘ ਨੇ ਕਿਹਾ ਕਿ ਇਹ ਮੁਕਾਬਲੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਅਤਿ ਜ਼ਰੂਰੀ ਹਨ | ਜ਼ਿਲ੍ਹੇ ਦੇ ਸਮੂਹ ਅਧਿਆਪਕਾਂ ਨੂੰ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਪ੍ਰੇਰਿਤ ਕਰਕੇ ਇਨ੍ਹਾਂ ਮੁਕਾਬਲਿਆਂ ਵਿਚ ਹਿੱਸਾ ਲੈਣ ਲਈ ਕਿਹਾ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਜਾਗਰੂਕ ਇਨਸਾਨ ਬਣਾਉਣ ਲਈ ਸਮਾਜ ਦੇ ਵੱਖ-ਵੱਖ ਮੁੱਦਿਆਂ ਬਾਰੇ ਪੂਰੀ ਜਾਣਕਾਰੀ ਹੋਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਅੱਜ ਦੇ ਲੇਖ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਜੋ ਕਾਰਗੁਜ਼ਾਰੀ ਦਿਖਾਈ ਹੈ, ਉਹ ਸੱਚਮੁੱਚ ਹੀ ਕਾਬਿਲੇ ਤਾਰੀਫ ਹੈ | ਸਮੂਹ ਸਕੂਲਾਂ ਦੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ |

ਖ਼ਬਰ ਸ਼ੇਅਰ ਕਰੋ

 

ਕੋਟ ਬੁੱਢਾ ਜ਼ੋਨ ਬਾਬਾ ਸੰਤ ਖ਼ਾਲਸਾ ਦੀ ਮੀਟਿੰਗ ਹੋਈ

ਪੱਟੀ, 19 ਮਈ (ਖਹਿਰਾ, ਕਾਲੇਕੇ) - ਅੱਜ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਜੋਨ ਧੰਨ-ਧੰਨ ਬਾਬਾ ਸੰਤ ਖ਼ਾਲਸਾ ਦੀ ਮੀਟਿੰਗ ਕੋਟ ਬੁੱਢਾ ਅੱਡੇ ਉੱਪਰ ਸਥਿਤ ਛੇਵੀਂ ਪਾਤਸਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਗੁਰਦੁਆਰਾ ਵਿਖ਼ੇ ਹੋਈ ਜਿਸ ਵਿਚ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਆਰ.ਐਮ.ਪੀ.ਆਈ. ਤੇ ਐੱਮ.ਸੀ.ਪੀ.ਆਈ. ਦੇ ਏਕੀਕਰਨ ਲਈ ਉੱਚ ਤਾਕਤੀ ਮੀਟਿੰਗ 29 ਨੂੰ -ਪਾਸਲਾ

ਅਜਨਾਲਾ, 19 ਮਈ (ਐਸ. ਪ੍ਰਸ਼ੋਤਮ)-ਅੱਜ ਇਥੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਦੇ ਕੁੱਲ ਹਿੰਦ ਜਨਰਲ ਸਕੱਤਰ ਸਾਥੀ ਮੰਗਤ ਰਾਮ ਪਾਸਲਾ ਨੇ ਕਿਹਾ ਕਿ ਕੇਂਦਰੀ ਮੋਦੀ ਸਰਕਾਰ ਦੀਆਂ ਕਥਿਤ ਕਿਸਾਨ-ਮਜ਼ਦੂਰ ਲੋਕ ਮਾਰੂ ਨੀਤੀਆਂ ਅਤੇ ਕਥਿਤ ਫਿਰਕੂ ਏਜੰਡੇ ...

ਪੂਰੀ ਖ਼ਬਰ »

ਬਾਬਾ ਬੁੱਢਾ ਸੇਵਾ ਸੁਸਾਇਟੀ ਲੋੜਵੰਦਾਂ ਦਾ ਸਹਾਰਾ ਬਣੀ

ਝਬਾਲ, 19 ਮਈ (ਸੁਖਦੇਵ ਸਿੰਘ) - ਲੋੜਵੰਦਾਂ ਦਾ ਸਹਾਰਾ ਬਣੀ ਬਾਬਾ ਬੁੱਢਾ ਜੀ ਸੇਵਾ ਸੁਸਾਇਟੀ ਵਲੋਂ ਜਿਥੇ ਸਮੇਂ-ਸਮੇਂ 'ਤੇ ਅੱਖਾਂ ਦੇ ਕੈਂਪ ਲਗਾ ਕੇ ਲੋੜਵੰਦ ਲੋਕਾਂ ਦੀਆਂ ਅੱਖਾਂ ਵਿਚ ਲੈਂਜ ਪਾਏਾ ਜਾ ਰਹੇ ਹਨ, ਉਥੇ ਇਲਾਜ ਕਰਵਾਉਣ ਤੋਂ ਅਸਮਰਥ ਲੋਕਾਂ ਨੂੰ ਹਸਪਤਾਲ ...

ਪੂਰੀ ਖ਼ਬਰ »

ਸ਼ਹਿਰ ਵਾਸੀ ਸੀਵਰੇਜ 'ਚ ਪਲਾਸਟਿਕ ਲਿਫਾਫ਼ੇ, ਬੋਤਲਾਂ ਤੇ ਬੋਰੀਆਂ ਨਾ ਸੁੱਟਣ -ਈ.ਓ. ਦਾਲਮ

ਪੱਟੀ, 19 ਮਈ (ਕਾਲੇਕੇ, ਖਹਿਰਾ) - ਨਗਰ ਕੌਸਲ ਪੱਟੀ ਦੇ ਕਾਰਜ ਸਾਧਕ ਅਫ਼ਸਰ ਭੁਪਿੰਦਰ ਸਿੰਘ ਦਾਲਮ ਦੇ ਦਿਸ਼ਾ ਨਿਰਦੇਸ਼ਾਂ ਤੇ ਸੈਨਟਰੀ ਇੰਸਪੈਕਟਰ ਜੁਗਰਾਜ ਸਿੰਘ ਦੀ ਅਗਵਾਈ ਹੇਠ ਸੀਵਰੇਜ ਸਫ਼ਾਈ ਦੇ ਇੰਚਾਰਜ਼ ਮੇਜਰ ਸਿੰਘ ਵਲੋਂ ਸ਼ਹਿਰ 'ਚ ਸੀਵਰੇਜ਼ ਦੀ ਸਫ਼ਾਈ ਕਰਾਈ ...

ਪੂਰੀ ਖ਼ਬਰ »

ਅੱਡਾ ਝਬਾਲ ਵਿਖੇ ਸ਼ਰੇਆਮ ਚੱਲ ਰਿਹਾ ਦੜੇ ਸੱਟੇ ਦਾ ਧੰਦਾ

ਝਬਾਲ, 19 ਮਈ (ਸੁਖਦੇਵ ਸਿੰਘ, ਸਰਬਜੀਤ ਸਿੰਘ) - ਅੱਡਾ ਝਬਾਲ ਵਿਖੇ ਅਟਾਰੀ ਰੋਡ 'ਤੇ ਸਥਿਤ ਭਾਂਬੜ ਮਾਰਕੀਟ ਵਿਚ ਸ਼ਰੇਆਮ ਦੜੇ ਸੱਟੇ ਦਾ ਧੰਦਾ ਚੱਲ ਰਿਹਾ ਹੈ | ਗੈਰ ਕਾਨੂੰਨੀ ਤਰੀਕੇ ਨਾਲ ਚੱਲ ਰਹੇ ਦੜੇ ਸੱਟੇ ਦੇ ਇਸ ਅੱਡੇ 'ਤੇ ਸਾਰਾ ਦਿਨ ਜੁਆਰੀਆਂ ਦਾ ਤਾਂਤਾ ਲੱਗਾ ...

ਪੂਰੀ ਖ਼ਬਰ »

ਚੋਣ ਵਾਅਦੇ ਅਨੁਸਾਰ ਕਿਸਾਨਾਂ ਦੀਆਂ ਫ਼ਸਲਾਂ ਤੇ ਐਮ.ਐਸ.ਪੀ. ਲਾਗੂ ਕਰੇ ਸਰਕਾਰ-ਅਰੋੜਾ

ਤਰਨ ਤਾਰਨ, 19 ਮਈ (ਹਰਿੰਦਰ ਸਿੰਘ­) - ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਿਸਾਨਾਂ ਨਾਲ ਸਰਕਾਰ ਬਣਨ ਤੋਂ ਬਾਅਦ ਉਨ੍ਹਾਂ ਦੀ ਹਰ ਫਸਲ ਤੇ ਐਮ.ਐਸ.ਪੀ. ਲਾਗੂ ਕਰਨ ਦਾ ਐਲਾਨ ਕੀਤਾ ਸੀ ਸਵਾਮੀਨਾਥਨ ਦੀ ਰਿਪੋਰਟ ਨੂੰ ਲਾਗੂ ਕਰਕੇ ਤੇ ਹਰ ਫ਼ਸਲ ਦਾ ਭਾਅ ਸੁਨਿਸ਼ਚਤ ਕੀਤਾ ਜਾਵੇਗਾ | ...

ਪੂਰੀ ਖ਼ਬਰ »

ਖੇਮਕਰਨ ਹਸਪਤਾਲ 'ਚ ਜਨਮ ਤੇ ਮੌਤ ਦੀ ਰਜਿਸਟ੍ਰੇਸ਼ਨ ਸੰਬੰਧੀ ਸਟਾਫ਼ ਦੀ ਮੀਟਿੰਗ ਹੋਈ

ਖੇਮਕਰਨ, 19 ਮਈ (ਰਾਕੇਸ਼ ਕੁਮਾਰ ਬਿੱਲਾ) - ਜ਼ਿਲ੍ਹਾ ਸਿਹਤ ਸੇਵਾਵਾਂ ਦੇ ਮੁਖੀ ਡਾ. ਸੀਮਾ ਸਿਵਲ ਸਰਜਨ ਤਰਨ ਤਾਰਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਡਾ. ਸੁਖਬੀਰ ਕੌਰ ਡੀ.ਐੱਚ.ਓ. ਤਰਨ ਤਾਰਨ ਅਤੇ ਡਾ. ਸਿਮਰਤ ਕੌਰ ਢਿੱਲੋਂ ਸੀਨੀਅਰ ਮੈਡੀਕਲ ਅਫਸਰ ਸੀ.ਐੱਚ.ਸੀ. ਖੇਮਕਰਨ ਦੀ ...

ਪੂਰੀ ਖ਼ਬਰ »

ਮੰਡ ਖੇਤਰ 'ਚ ਕਿਸਾਨ ਪਹਿਲੀ ਜੂਨ ਤੋਂ ਝੋਨਾ ਲਗਾਉਣਗੇ-ਪੰਨੂੰ

ਚੋਹਲਾ ਸਾਹਿਬ, 19 ਜੁਲਾਈ (ਬਲਵਿੰਦਰ ਸਿੰਘ)­ - ਸੰਯੁਕਤ ਕਿਸਾਨ ਮੋਰਚੇ ਦੇ ਆਗੂ ਅਤੇ ਅਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਕੰਵਲਪ੍ਰੀਤ ਸਿੰਘ ਪੰਨੂੰ ਨੇ ਚੋਹਲਾ ਸਾਹਿਬ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਮੰਡ ਖੇਤਰ ਦੇ ਕਿਸਾਨ ...

ਪੂਰੀ ਖ਼ਬਰ »

ਕਿਸਾਨ ਸਿਖਲਾਈ ਕੈਂਪ ਲਗਾਇਆ

ਪੱਟੀ, 19 ਮਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ) - ਪੰਜਾਬ 'ਚ ਡਿੱਗਦੇ ਪਾਣੀ ਦੇ ਪੱਧਰ ਨੂੰ ਮੁੱਖ ਰੱਖਦੇ ਹੋਏ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਬਲਾਕ ਪੱਟੀ ਦੇ ਵੱਖ-ਵੱਖ ਪਿੰਡਾਂ 'ਚ ਕਿਸਾਨ ਸਿਖਲਾਈ ਕੈਂਪ ਲਗਾਏ ਜਾ ਰਹੇ ਹਨ | ਇਸ ...

ਪੂਰੀ ਖ਼ਬਰ »

ਚੌਂਕ ਨਾਗੋਕੇ ਮੋੜ ਦੇ ਦੁਕਾਨਦਾਰਾਂ ਵਲੋਂ ਯੂਨੀਅਨ ਦਾ ਗਠਨ

ਮੀਆਂਵਿੰਡ, 19 ਮਈ (ਸਾਜਨ) - ਚੌਂਕ ਨਾਗੋਕੇ ਮੋੜ ਸਥਿਤ ਬਿਜਲੀ ਘਰ ਵਿਖੇ ਦੁਕਾਨਦਾਰਾਂ ਵਲੋਂ ਨਵੀਂ ਦੁਕਾਨਦਾਰ ਯੂਨੀਅਨ ਦਾ ਗਠਨ ਕੀਤਾ ਗਿਆ ਜਿਸ ਵਿਚ ਦੁਕਾਨਦਾਰਾਂ ਵਲੋਂ ਸਰਬਸੰਮਤੀ ਨਾਲ ਸਰਪੰਚ ਹਰਜਿੰਦਰ ਸਿੰਘ ਨਾਗੋਕੇ ਮੋੜ ਨੂੰ ਪ੍ਰਧਾਨ, ਕੁਲਵੰਤ ਸਿੰਘ ਭੁੱਲਰ ...

ਪੂਰੀ ਖ਼ਬਰ »

ਮਲੇਰੀਆ ਅਤੇ ਡੇਂਗੂ ਬੁਖਾਰ ਤੋਂ ਬਚਾਅ ਬਾਰੇ ਜਾਗਰੂਕਤਾ ਕੈਂਪ ਲਗਾਇਆ

ਤਰਨ ਤਾਰਨ, 19 ਮਈ (ਹਰਿੰਦਰ ਸਿੰਘ) - ਸਿਵਲ ਸਰਜਨ ਤਰਨ ਤਾਰਨ ਡਾ. ਸੀਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਨੇਹਾ ਅਗਰਵਾਲ ਦੀ ਰਹਿਨੁਮਾਈ ਹੇਠ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸੈਲਫ ਸਮਾਰਟ ਸਕੂਲ ਤਰਨ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂ ਹਰਿਗੋਬਿੰਦ ਸਾਹਿਬ ਦਾ ਸਾਲਾਨਾ ਜੋੜ ਮੇਲਾ ਸ਼ਰਧਾ ਨਾਲ ਮਨਾਇਆ

ਝਬਾਲ, 19 ਮਈ (ਸਰਬਜੀਤ ਸਿੰਘ) - ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਸਾਲਾਨਾ ਜੋੜ ਮੇਲਾ ਗੁਰਦੁਆਰਾ ਚਰਨ ਛੋਹ ਗੁਰੂ ਹਰਿਗੋਬਿੰਦ ਸਾਹਿਬ ਜੀ ਗੱਗੋਬੂਹਾ ਵਿਖੇ ਪ੍ਰਬੰਧਕਾਂ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਨਾਲ ਮਨਾਇਆ ਗਿਆ, ਜਿਥੇ ਸਵੇਰੇ 23 ...

ਪੂਰੀ ਖ਼ਬਰ »

ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਦੀ ਚੋਣ

ਤਰਨ ਤਾਰਨ, 19 ਮਈ (ਹਰਿੰਦਰ ਸਿੰਘ) - ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਕਮੇਟੀ ਤਰਨ ਤਾਰਨ ਦਾ ਆਮ ਇਜਲਾਸ ਸਥਾਨਕ ਰੋਡਵੇਜ਼ ਭਵਨ ਵਿਖੇ ਕਾਰਜ ਸਿੰਘ ਕੈਰੋਂ, ਨਰਿੰਦਰ ਨੂਰ, ਬਲਜੀਤ ਟੌਮ, ਅੰਮਿ੍ਤਪਾਲ ਬਾਕੀਪੁਰ, ਮਨਜਿੰਦਰ ਮੰਡ ਦੀ ਪ੍ਰਧਾਨਗੀ ਹੇਠ ਹੋਇਆ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX