ਤਾਜਾ ਖ਼ਬਰਾਂ


ਡੈਨਮਾਰਕ ਦੇ ਕੋਪਨਹੇਗਨ 'ਚ ਮਾਲ 'ਚ ਗੋਲੀਬਾਰੀ, ਕਈ ਜ਼ਖਮੀ
. . .  1 day ago
ਜ਼ਮੀਨ ਦੇ ਵਿਵਾਦ ਨੂੰ ਲੈ ਕੇ ਇਕ ਧਿਰ ਨੇ ਤਲਵਾਰਾਂ ਨਾਲ ਕੀਤਾ ਵਾਰ
. . .  1 day ago
ਅਬੋਹਰ ,3 ਜੁਲਾਈ ( ਸੰਦੀਪ ਸੋਖਲ )-ਹਲਕਾ ਅਬੋਹਰ ਦੇ ਪਿੰਡ ਦੀਵਾਨਖੇੜਾ ਦੀ ਦੋ ਧਿਰਾਂ ਵਿਚ ਜ਼ਮੀਨ ਦੇ ਵਿਵਾਦ ਨੂੰ ਲੈ ਕੇ ਝਗੜਾ ਹੋਇਆ । ਪਿੰਡ ਦਾ ਲੜਕਾ ਰਵੀ ਫੋਨ ਤੇ ਧਮਕੀਆਂ ਦੇ ਰਿਹਾ ...
ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਵਿਜਬੇਹੜਾ 'ਚ ਅੱਤਵਾਦੀਆਂ ਨੇ ਪੁਲਿਸ ਕਰਮੀ ਨੂੰ ਮਾਰੀ ਗੋਲੀ
. . .  1 day ago
ENG v IND 5th Test 3rd Day:ਇੰਗਲੈਂਡ 284 'ਤੇ ਆਲ ਆਊਟ
. . .  1 day ago
ਮੁੰਬਈ, 3 ਜੁਲਾਈ-ਇੰਗਲੈਂਡ ਤੇ ਭਾਰਤ ਦਰਮਿਆਨ ਪੰਜਵੇਂ (ਮੁੜ ਤੋਂ ਨਿਰਧਾਰਿਤ) ਟੈਸਟ ਮੈਚ ਦੇ ਤੀਜੇ ਦਿਨ ਦੀ ਖੇਡ ਐਜਬੈਸਟਨ 'ਚ ਖੇਡੀ ਜਾ ਰਹੀ ਹੈ। ਮੈਚ 'ਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ ਰਿਸ਼ਭ ਪੰਤ ਦੀਆਂ 146 ਦੌੜਾਂ ਤੇ...
ਤੇਲੰਗਾਨਾ ਦੇ ਲੋਕ ਆਪਣੀ ਮਿਹਨਤ ਲਈ ਜਾਣੇ ਜਾਂਦੇ ਹਨ: ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਤੇਲੰਗਾਨਾ, 3 ਜੁਲਾਈ-ਹੈਦਰਾਬਾਦ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਰੈਲੀ ਨੂੰ ਸੰਬੋਧਿਤ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਤੇਲੰਗਾਨਾ ਦੇ ਲੋਕ ਆਪਣੀ ਮਿਹਨਤ ਲਈ ਜਾਣੇ ਜਾਂਦੇ ਹਨ। ਸੂਬੇ ਦੇ ਲੋਕਾਂ ਕੋਲ ਬਹੁਤ ਹੁਨਰ ਹੈ। ਤੇਲੰਗਾਨਾ ਆਪਣੇ ਇਤਿਹਾਸ ਅਤੇ ਸੱਭਿਆਚਾਰ ਲਈ...
ਦੇਸ਼ ਭਰ 'ਚ ਇੰਡੀਗੋ ਦੀਆਂ ਕਈ ਉਡਾਣਾਂ 'ਚ ਦੇਰੀ, ਡੀ.ਜੀ.ਸੀ.ਏ. ਨੇ ਮੰਗਿਆ ਸਪੱਸ਼ਟੀਕਰਨ
. . .  1 day ago
ਨਵੀਂ ਦਿੱਲੀ, 3 ਜੁਲਾਈ-ਦੇਸ਼ ਭਰ 'ਚ ਇੰਡੀਗੋ ਦੀਆਂ ਕਈ ਉਡਾਣਾਂ 'ਚ ਦੇਰੀ, ਡੀ.ਜੀ.ਸੀ.ਏ. ਨੇ ਮੰਗਿਆ ਸਪੱਸ਼ਟੀਕਰਨ
ਮਾਮਲਾ ਰਾਣਾ ਕੰਧੋਵਾਲੀਆ ਹੱਤਿਆ ਕਾਂਡ ਦਾ: ਐੱਨ.ਆਈ.ਏ. ਦੀ ਟੀਮ ਨੇ ਬਟਾਲਾ ਦੇ ਨਾਮਵਰ ਹਸਪਤਾਲ ਦੀ ਕੀਤੀ ਜਾਂਚ
. . .  1 day ago
ਬਟਾਲਾ, 3 ਜੁਲਾਈ (ਕਾਹਲੋਂ)-ਬੀਤੀ ਦੇਰ ਰਾਤ ਐਨ.ਆਈ.ਏ. ਦੀ ਟੀਮ ਨੇ ਬਟਾਲਾ ਦੇ ਇਕ ਨਾਮਵਰ ਹਸਪਤਾਲ ਦੀ ਜਾਂਚ ਕੀਤੀ। ਦੱਸਿਆ ਜਾ ਰਿਹਾ ਹੈ ਕਿ ਐੱਨ.ਆਈ.ਏ. ਦੀ ਟੀਮ ਬੀਤੀ ਰਾਤ ਤਕਰੀਬਨ 10 ਵਜੇ ਦੇ ਕਰੀਬ ਹਸਪਤਾਲ ਪਹੁੰਚੀ। ਟੀਮ ਲਗਭਗ ਇਕ ਘੰਟਾ ਹਸਪਤਾਲ 'ਚ ਰੁਕੀ...
94 ਕਰੋੜ ਰੁਪਏ ਮੁੱਲ ਦਾ ਨਸ਼ੀਲਾ ਪਦਾਰਥ ਆਈਸ ਬਰਾਮਦ
. . .  1 day ago
ਲੁਧਿਆਣਾ, 3 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਖ਼ਤਰਨਾਕ ਗਰੋਹ ਦੇ ਮੈਂਬਰ ਪਾਸੋਂ 9 ਕਿੱਲੋ 400 ਗ੍ਰਾਮ ਨਸ਼ੀਲਾ ਪਦਾਰਥ ਆਈਸ ਬਰਾਮਦ ਕੀਤਾ ਹੈ, ਜਿਸ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ 94 ਕਰੋੜ...
ਥਾਣਾ ਭਿੰਡੀਸੈਦਾਂ ਦੀ ਪੁਲਿਸ ਵਲੋਂ ਹੈਰੋਇਨ ਸਮੇਤ ਲੱਖਾਂ ਰੁਪਏ ਦੀ ਡਰੱਗ ਮਨੀ ਬਰਾਮਦ
. . .  1 day ago
ਓਠੀਆਂ/ਲੋਪੋਕੇ,3 ਜੁਲਾਈ (ਗੁਰਵਿੰਦਰ ਸਿੰਘ ਛੀਨਾ/ ਗੁਰਵਿੰਦਰ ਸਿੰਘ ਕਲਸੀ)-ਐੱਸ.ਐੱਸ.ਪੀ. ਦਿਹਾਤੀ ਅੰਮ੍ਰਿਤਸਰ ਦੀ ਦਿਸ਼ਾ-ਨਿਰਦੇਸ਼ਾਂ ਹੇਠ ਡੀ.ਐੱਸ.ਪੀ. ਅਟਾਰੀ ਬਲਬੀਰ ਸਿੰਘ ਦੀ ਅਗਵਾਈ ਹੇਠ ਥਾਣਾ ਭਿੰਡੀਸੈਦਾਂ ਦੇ ਐੱਸ.ਐੱਚ.ਓ. ਯਾਦਵਿੰਦਰ ਸਿੰਘ ਤੇ ਪੁਲਿਸ ਪਾਰਟੀ ਵਲੋਂ ਖ਼ਾਸ ਮੁਖ਼ਬਰ...
ਪੰਜਾਬ ਮੰਤਰੀ ਮੰਡਲ ਦਾ ਕੱਲ੍ਹ ਹੋਵੇਗਾ ਵਿਸਥਾਰ, 5 ਤੋਂ 6 ਮੰਤਰੀ ਚੁੱਕਣਗੇ ਸਹੁੰ
. . .  1 day ago
ਚੰਡੀਗੜ੍ਹ, 3 ਜੁਲਾਈ-ਪੰਜਾਬ ਮੰਤਰੀ ਮੰਡਲ ਦਾ ਕੱਲ੍ਹ ਹੋਵੇਗਾ ਵਿਸਥਾਰ, 5 ਤੋਂ 6 ਮੰਤਰੀ ਚੁੱਕਣਗੇ ਸਹੁੰ
ਖੇਮਕਰਨ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਇਕ ਗਰੋਹ ਨੂੰ ਕੀਤਾ ਕਾਬੂ
. . .  1 day ago
ਖੇਮਕਰਨ, 3 ਜੁਲਾਈ (ਰਾਕੇਸ਼ ਬਿੱਲਾ)- ਥਾਣਾ ਖੇਮਕਰਨ ਦੀ ਪੁਲਿਸ ਨੇ ਸਰਹੱਦੀ ਪਿੰਡ ਮਹਿੰਦੀਪੁਰ 'ਚ ਛਾਪੇਮਾਰੀ ਕਰਕੇ ਇਕ ਪੰਜ ਮੈਂਬਰੀ ਗਰੋਹ ਨੂੰ ਮਾਰੂ ਹਥਿਆਰਾਂ ਨਾਲ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ, ਜਿਹੜਾ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ...
ਪਾਕਿਸਤਾਨ 'ਚ ਵਾਪਰਿਆ ਵੱਡਾ ਹਾਦਸਾ, ਖੱਡ 'ਚ ਡਿੱਗੀ ਯਾਤਰੀ ਬੱਸ, 20 ਦੀ ਗਈ ਜਾਨ
. . .  1 day ago
ਬਲੋਚਿਸਤਾਨ, 3 ਜੁਲਾਈ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੇ ਸ਼ਿਰਾਨੀ ਜ਼ਿਲ੍ਹੇ 'ਚ ਵੱਡਾ ਹਾਦਸਾ ਵਾਪਰਿਆ ਹੈ। ਕਵੇਟਾ ਜਾ ਰਹੀ ਇਕ ਬੱਸ ਦੇ ਖੱਡ 'ਚ ਡਿੱਗਣ ਕਾਰਨ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਜਦਕਿ ਹੋਰ 14 ਜ਼ਖ਼ਮੀ ਹੋ ਗਏ ਹਨ। ਇਨ੍ਹਾਂ ਯਾਤਰੀਆਂ ਨੂੰ ਕਵੇਟਾ ਰੈਫ਼ਰ ਕਰ ਦਿੱਤਾ ਗਿਆ ਹੈ।
ਜਬਰ ਜਨਾਹ ਦੇ ਮਾਮਲੇ 'ਚ ਸਾਬਕਾ ਵਿਧਾਇਕ ਬੈਂਸ ਦੇ ਭਰਾ ਦਾ ਦੋ ਦਿਨ ਦਾ ਪੁਲਿਸ ਰਿਮਾਂਡ
. . .  1 day ago
ਲੁਧਿਆਣਾ, 3 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਜਬਰ ਜਨਾਹ ਦੇ ਮਾਮਲੇ 'ਚ ਪੁਲਿਸ ਵਲੋਂ ਬੀਤੇ ਦਿਨ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਬੈਂਸ ਨੂੰ ਅੱਜ ਇਕ ਵਜੇ ਦੇ ਕਰੀਬ ਅਦਾਲਤ ਵਿਚ ਪੇਸ਼...
ਜਬਰ ਜਨਾਹ ਦੇ ਮਾਮਲੇ 'ਚ ਗ੍ਰਿਫ਼ਤਾਰ ਸਾਬਕਾ ਵਿਧਾਇਕ ਬੈਂਸ ਦਾ ਭਰਾ ਅਦਾਲਤ 'ਚ ਪੇਸ਼
. . .  1 day ago
ਲੁਧਿਆਣਾ, 3 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਜਬਰ ਜਨਾਹ ਦੇ ਮਾਮਲੇ 'ਚ ਪੁਲਿਸ ਵਲੋਂ ਬੀਤੇ ਦਿਨ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਬੈਂਸ ਨੂੰ ਅੱਜ ਇਕ ਵਜੇ ਦੇ ਕਰੀਬ ਅਦਾਲਤ ਵਿਚ ਪੇਸ਼ ਕੀਤਾ ਗਿਆ...
2 ਕਿੱਲੋ 700 ਗ੍ਰਾਮ ਅਫ਼ੀਮ ਸਮੇਤ ਨੌਜਵਾਨ ਗ੍ਰਿਫ਼ਤਾਰ
. . .  1 day ago
ਲੁਧਿਆਣਾ, 3 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ 2 ਕਿੱਲੋ 700 ਗ੍ਰਾਮ ਅਫ਼ੀਮ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦਿਆਂ ਏ.ਸੀ.ਪੀ. ਰਜੇਸ਼ ਸ਼ਰਮਾ ਨੇ ਦੱਸਿਆ...
ਐਲ.ਓ.ਸੀ. ਪਾਰ ਦਰਜਨਾਂ ਅੱਤਵਾਦੀ ਲਾਂਚ ਪੈਡ ਸਰਗਮ - ਇੰਟੈਲੀਜੈਂਸ ਰਿਪੋਰਟ
. . .  1 day ago
ਸ੍ਰੀਨਗਰ, 3 ਜੁਲਾਈ - ਇੰਟੈਲੀਜੈਂਸ ਰਿਪੋਰਟ ਅਨੁਸਾਰ ਐਲ.ਓ.ਸੀ. ਪਾਰ ਦਰਜਨਾਂ ਅੱਤਵਾਦੀ ਲਾਂਚ ਪੈਡ...
ਪੱਖੋਂ ਕਲਾਂ ਦੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤਰ
. . .  1 day ago
ਬਰਨਾਲਾ/ਰੂੜੇਕੇ ਕਲਾਂ, 3 ਜੁਲਾਈ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਪੱਖੋਂ ਕਲਾਂ ਦੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਲੈਣ ਨਾਲ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਪੁਲਿਸ ਥਾਣਾ ਬਰਨਾਲਾ...
ਭਾਜਪਾ ਉਮੀਦਵਾਰ ਰਾਹੁਲ ਨਾਰਵੇਕਰ ਚੁਣੇ ਗਏ ਮਹਾਰਾਸ਼ਟਰ ਵਿਧਾਨ ਸਭਾ ਸਪੀਕਰ
. . .  1 day ago
ਮੁੰਬਈ, 3 ਜੁਲਾਈ -ਭਾਜਪਾ ਉਮੀਦਵਾਰ ਰਾਹੁਲ ਨਾਰਵੇਕਰ ਮਹਾਰਾਸ਼ਟਰ ਵਿਧਾਨ ਸਭਾ ਦੇ ਸਪੀਕਰ ਚੁਣੇ ਗਏ ਹਨ। ਉਨ੍ਹਾਂ ਦੇ ਸਮਰਥਨ ਵਿਚ 164 ਅਤੇ ਉਨ੍ਹਾਂ ਦੇ ਵਿਰੋਧ 'ਚ 108 ਵੋਟਾਂ...
ਆਰ. ਸੀ. ਐਫ. ਨੇੜੇ ਦੋ ਮੋਟਰਸਾਈਕਲਾਂ ਦੇ ਆਪਸ ਵਿਚ ਟਕਰਾਉਣ ਨਾਲ ਇਕ ਦੀ ਮੌਤ, ਦੋ ਗੰਭੀਰ ਜ਼ਖ਼ਮੀ
. . .  1 day ago
ਹੁਸੈਨਪੁਰ, 3 ਜੁਲਾਈ (ਸੋਢੀ) - ਕਪੂਰਥਲਾ-ਸੁਲਤਾਨਪੁਰ ਲੋਧੀ ਜੀ.ਟੀ. ਰੋਡ 'ਤੇ ਬੀਤੀ ਰਾਤ ਦੋ ਮੋਟਰਸਾਈਕਲਾਂ ਦੇ ਆਪਸ ਵਿਚ ਟਕਰਾਉਣ ਨਾਲ ਇਕ ਦੀ ਮੌਤ ਅਤੇ ਦੋ ਦੇ ਗੰਭੀਰ ਰੂਪ ਵਿਚ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ...
ਜੰਮੂ ਕਸ਼ਮੀਰ ਦੇ ਉਪ ਰਾਜਪਾਲ ਵਲੋਂ ਅੱਤਵਾਦੀ ਫੜਨ ਵਾਲੇ ਪਿੰਡ ਵਾਸੀਆਂ ਲਈ 5 ਲੱਖ ਰੁਪਏ ਦੇ ਇਨਾਮ ਦਾ ਐਲਾਨ
. . .  1 day ago
ਸ੍ਰੀਨਗਰ, 3 ਜੁਲਾਈ - ਜੰਮੂ ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਦੇ ਟੁਕਸਾਨ ਪਿੰਡ ਵਿਚ ਲਸ਼ਕਰ ਦੇ 2 ਅੱਤਵਾਦੀਆਂ ਨੂੰ ਹਥਿਆਰਾਂ ਸਮੇਤ ਫੜਨ ਵਾਲੇ ਬਹਾਦਰ ਪਿੰਡ ਵਾਸੀਆਂ ਲਈ ਜੰਮੂ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ 5 ਲੱਖ ਰੁਪਏ ਦੇ ਇਨਾਮ...
ਮਹਾਰਾਸ਼ਟਰ ਵਿਧਾਨ ਸਭਾ ਸਪੀਕਰ ਦੀ ਚੋਣ ਲਈ ਵੋਟਾਂ ਦੀ ਗਿਣਤੀ ਜਾਰੀ
. . .  1 day ago
ਮੁੰਬਈ, 3 ਜੁਲਾਈ - ਮਹਾਰਾਸ਼ਟਰ ਵਿਧਾਨ ਸਭਾ ਸਪੀਕਰ ਦੀ ਚੋਣ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਭਾਜਪਾ ਉਮੀਦਵਾਰ ਰਾਹੁਲ ਨਾਰਵੇਕਰ ਨੂੰ ਹੈੱਡ ਕਾਊਂਟ ਰਾਹੀ 164 ਵੋਟਾਂ ਮਿਲੀਆਂ। ਹੁਣ ਉਨ੍ਹਾਂ ਦਾ ਵਿਰੋਧ...
ਲੋਪੋਕੇ ਪੁਲਿਸ ਵਲੋਂ ਗੰਨ, ਰਿਵਾਲਵਰ 'ਤੇ ਕਾਰ ਸਮੇਤ ਇੱਕ ਕਾਬੂ
. . .  1 day ago
ਲੋਪੋਕੇ, 3 ਜੁਲਾਈ (ਗੁਰਵਿੰਦਰ ਸਿੰਘ ਕਲਸੀ) - ਐੱਸ.ਐੱਸ.ਪੀ. ਦਿਹਾਤੀ ਵਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਡੀ.ਐਸ.ਪੀ. ਅਟਾਰੀ ਬਲਬੀਰ ਸਿੰਘ ਦੀ...
ਜੰਮੂ-ਕਸ਼ਮੀਰ : ਪਿੰਡ ਵਾਸੀਆਂ ਨੇ ਹਥਿਆਰਾਂ ਸਮੇਤ ਫੜੇ ਲਸ਼ਕਰ ਦੇ 2 ਅੱਤਵਾਦੀ, ਮਿਲੇਗਾ 2 ਲੱਖ ਰੁਪਏ ਇਨਾਮ
. . .  1 day ago
ਸ੍ਰੀਨਗਰ, 3 ਜੁਲਾਈ - ਜੰਮੂ ਕਸ਼ਮੀਰ ਦੇ ਰਿਆਸੀ ਜ਼ਿਲ੍ਹੇ 'ਚ ਪੈਂਦੇ ਪਿੰਡ ਤੁਕਸਾਨ ਦੇ ਵਾਸੀਆਂ ਨੇ ਲਸ਼ਕਰ-ਏ-ਤੋਇਬਾ ਦੇ 2 ਅੱਤਵਾਦੀਆਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਤੋਂ 24 ਏ.ਕੇ. ਰਾਈਫ਼ਲਜ਼, 7 ਗਰਨੇਡ...
ਬਿਹਾਰ ਦੇ 11 ਜ਼ਿਲ੍ਹਿਆਂ 'ਚ ਭਾਰੀ ਬਰਸਾਤ ਦਾ ਅਲਰਟ
. . .  1 day ago
ਪਟਨਾ, 3 ਜੁਲਾਈ - ਬਿਹਾਰ 'ਚ ਭਾਰੀ ਬਰਸਾਤ ਅਤੇ ਅਸਮਾਨੀ ਬਿਜਲੀ ਡਿੱਗਣ ਕਾਰਨ ਕਾਰਨ 4 ਦਿਨਾਂ 'ਚ 35 ਮੌਤਾਂ ਹੋ ਚੁੱਕੀਆਂ ਹਨ। ਮੌਸਮ ਵਿਭਾਗ ਨੇ ਅੱਜ ਬਿਹਾਰ ਦੇ 11 ਜ਼ਿਲ੍ਹਿਆਂ 'ਚ ਭਾਰੀ ਬਰਸਾਤ ਦਾ ਅਲਰਟ ਜਾਰੀ ਕੀਤਾ...
ਮਹਾਰਾਸ਼ਟਰ ਵਿਧਾਨ ਸਭਾ ਸਪੀਕਰ ਦੀ ਚੋਣ ਅੱਜ
. . .  1 day ago
ਮੁੰਬਈ, 3 ਜੁਲਾਈ - ਏਕਨਾਥ ਸ਼ਿੰਦੇ ਦੇ ਮਹਾਰਾਸ਼ਟਰ ਦਾ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਮਹਾਰਾਸ਼ਟਰ ਵਿਧਾਨ ਸਭਾ ਸਪੀਕਰ ਦੀ ਚੋਣ ਅੱਜ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 8 ਜੇਠ ਸੰਮਤ 554
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ \'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਪਹਿਲਾ ਸਫ਼ਾ

ਸਿੱਧੂ ਵਲੋਂ ਆਤਮ ਸਮਰਪਣ-ਪਟਿਆਲਾ ਜੇਲ੍ਹ ਭੇਜਿਆ

ਆਮ ਬੰਦੀਆਂ ਵਾਂਗ ਰਹਿਣਗੇ ਜੇਲ੍ਹ 'ਚ ਮਨਦੀਪ ਸਿੰਘ ਖਰੌੜ ਪਟਿਆਲਾ, 20 ਮਈ-ਸੜਕ ਹਿੰਸਾ ਮਾਮਲੇ 'ਚ ਦੋਸ਼ੀ ਪਾਏ ਜਾਣ 'ਤੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਵਲੋਂ ਪਟਿਆਲਾ ਦੀ ਸੀ.ਜੇ.ਐਮ. ਅਦਾਲਤ 'ਚ ਆਤਮ ਸਮਰਪਣ ਕਰਨ 'ਤੇ ਪੁਲਿਸ ਨੇ ਉਨ੍ਹਾਂ ਦਾ ਮਾਤਾ ਕੁਸ਼ੱਲਿਆ ...

ਪੂਰੀ ਖ਼ਬਰ »

ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ

ਨਵੀਂ ਦਿੱਲੀ, 20 ਮਈ (ਉਪਮਾ ਡਾਗਾ ਪਾਰਥ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ 34 ਸਾਲ ਪੁਰਾਣੇ ਸੜਕ 'ਤੇ ਲੜਾਈ (ਰੋਡ ਰੇਜ) ਮਾਮਲੇ 'ਚ ਸ਼ੁੱਕਰਵਾਰ ਨੂੰ ਪਟਿਆਲਾ ਅਦਾਲਤ 'ਚ ਆਤਮ-ਸਮਰਪਣ ਕਰਨ ਤੋਂ ਪਹਿਲਾਂ ਮੈਡੀਕਲ ਹਾਲਾਤ ਦਾ ਹਵਾਲਾ ...

ਪੂਰੀ ਖ਼ਬਰ »

ਲੁਧਿਆਣਾ ਬੰਬ ਕਾਂਡ 'ਚ ਵਰਤੀ ਆਈ.ਈ. ਡੀ. ਪਾਕਿ ਤੋਂ ਡਰੋਨ ਰਾਹੀਂ ਭੇਜੀ ਗਈ ਸੀ

• ਹੈਰੋਇਨ ਤਸਕਰਾਂ ਪਾਸੋਂ ਪੁੱਛਗਿੱਛ ਦੌਰਾਨ ਹੋਇਆ ਖ਼ੁਲਾਸਾ • ਇਕ ਨਾਬਾਲਗ ਵੀ ਗਿ੍ਫ਼ਤਾਰ ਅੰਮਿ੍ਤਸਰ, 20 ਮਈ (ਰੇਸ਼ਮ ਸਿੰਘ)-ਬੀਤੇ ਸਾਲ 23, ਦਸੰਬਰ 2021 'ਚ ਲੁਧਿਆਣਾ ਕਚਹਿਰੀ ਬੰਬ ਕਾਂਡ ਦੀ ਗੁੱਥੀ ਸੁਲਝ ਗਈ ਹੈ ਤੇ ਇਸ ਧਮਾਕੇ ਲਈ ਵਰਤੀ ਗਈ ਆਈ.ਈ.ਡੀ. ਡਰੋਨ ਰਾਹੀਂ ...

ਪੂਰੀ ਖ਼ਬਰ »

ਸੀ.ਬੀ.ਆਈ. ਵਲੋਂ ਲਾਲੂ ਅਤੇ ਪਰਿਵਾਰ ਦੇ 17 ਟਿਕਾਣਿਆਂ 'ਤੇ ਛਾਪੇ

ਨਵੀਂ ਦਿੱਲੀ, 20 ਮਈ (ਉਪਮਾ ਡਾਗਾ ਪਾਰਥ)-ਚਾਰਾ ਘੁਟਾਲਾ ਮਾਮਲੇ 'ਚ ਜ਼ਮਾਨਤ 'ਤੇ ਚੱਲ ਰਹੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਦੇ ਖ਼ਿਲਾਫ਼ ਸੀ. ਬੀ. ਆਈ. ਵਲੋਂ ਰੇਲਵੇ ਭਰਤੀਆਂ 'ਚ ਹੋਈਆਂ ਕਥਿਤ ਬੇਨਿਯਮੀਆਂ ਨੂੰ ਲੈ ਕੇ ਨਵਾਂ ਮਾਮਲਾ ਦਰਜ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਵੱਡੀਆਂ ਵਿੱਤੀ ਔਕੜਾਂ ਦੀ ਸ਼ਿਕਾਰ ਮਾਨ ਸਰਕਾਰ ਕੀਤੇ ਵਾਅਦਿਆਂ ਸੰਬੰਧੀ ਕੋਈ ਫ਼ੈਸਲਾ ਲੈ ਸਕੇਗੀ?

ਆਮਦਨ ਦਾ 50 ਫ਼ੀਸਦੀ ਹਿੱਸਾ ਕਰਜ਼ੇ ਮੋੜਨ 'ਤੇ ਖਰਚ ਕਰ ਰਿਹਾ ਹੈ ਸੂਬਾ ਹਰਕਵਲਜੀਤ ਸਿੰਘ ਚੰਡੀਗੜ੍ਹ, 20 ਮਈ-ਪੰਜਾਬ ਵਿਚਲੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੂੰ ਜਿਸ ਹਾਲਾਤ ਵਿਚ ਸੂਬੇ ਦੀ ਵਿੱਤੀ ਹਾਲਤ ਮਿਲੀ ਹੈ, ਕੀ ਉਹ ਚੋਣਾਂ ਮੌਕੇ ਕੀਤੇ ਵਾਅਦਿਆਂ ਨੂੰ ...

ਪੂਰੀ ਖ਼ਬਰ »

ਬੁੜੈਲ ਜੇਲ੍ਹ ਨੇੜੇ ਮਿਲੇ ਟਿਫ਼ਨ ਬੰਬ ਮਾਮਲੇ ਦੇ ਤਾਰ ਮੁਲਤਾਨੀ ਨਾਲ ਜੁੜੇ

ਚੰਡੀਗੜ੍ਹ, 20 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)-ਬੁੜੈਲ ਜੇਲ੍ਹ ਦੀ ਕੰਧ ਨੇੜਿਓਾ ਵਿਸਫੋਟਕ ਪਦਾਰਥ ਮਿਲਣ ਦੇ ਮਾਮਲੇ ਦੀ ਜਾਂਚ ਕਰ ਰਹੀ ਚੰਡੀਗੜ੍ਹ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਇਸ ਮਾਮਲੇ ਦੇ ਤਾਰ ਜੇ.ਐਸ. ਮੁਲਤਾਨੀ ਨਾਲ ਜੁੜੇ ਹੋਏ ਹਨ | ਜੇ.ਐਸ. ਮੁਲਤਾਨੀ ਐਸ.ਐਫ.ਜੇ. ...

ਪੂਰੀ ਖ਼ਬਰ »

ਪੈਗਾਸਸ ਮਾਮਲਾ

ਸੁਪਰੀਮ ਕੋਰਟ ਵਲੋਂ ਜਾਂਚ ਕਮੇਟੀ ਦਾ ਕਾਰਜਕਾਲ 4 ਹਫ਼ਤੇ ਵਧਾਇਆ

ਨਵੀਂ ਦਿੱਲੀ, 20 ਮਈ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਨੇ ਪੈਗਾਸਸ ਮਾਮਲੇ ਦੀ ਜਾਂਚ ਕਰ ਰਹੀ ਜਸਟਿਸ ਰਵਿੰਦਰਨ ਕਮੇਟੀ ਦਾ ਕਾਰਜਕਾਲ 4 ਹਫ਼ਤੇ ਲਈ ਵਧਾ ਦਿੱਤਾ ਹੈ | ਮਾਮਲੇ ਦੀ ਸੁਣਵਾਈ ਕਰ ਰਹੇ ਜਸਟਿਸ ਐਨ. ਵੀ. ਰਮੰਨਾ, ਜਸਟਿਸ ਸੂਰਯਾਕਾਂਤ ਅਤੇ ਹਿਮਾ ਕੋਹਲੀ ਦੇ ਬੈਂਚ ...

ਪੂਰੀ ਖ਼ਬਰ »

ਆਪਣੀ ਹੀ ਸਰਕਾਰ ਨੂੰ ਘੇਰਿਆ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ

ਕਿਹਾ-ਬਹਿਬਲ ਕਲਾਂ ਤੇ ਕੋਟਕਪੂਰਾ ਕਾਂਡ ਦੀ ਸਹੀ ਢੰਗ ਨਾਲ ਪੈਰਵੀ ਕਰੇ ਸਰਕਾਰ ਚੰਡੀਗੜ੍ਹ, 20 ਮਈ (ਹਰਕਵਲਜੀਤ ਸਿੰਘ)-ਆਮ ਆਦਮੀ ਪਾਰਟੀ ਦੇ ਅੰਮਿ੍ਤਸਰ (ਉੱਤਰੀ) ਤੋਂ ਵਿਧਾਇਕ ਤੇ ਸਾਬਕਾ ਪੁਲਿਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ...

ਪੂਰੀ ਖ਼ਬਰ »

'ਮੁਹੱਲਾ ਕਲੀਨਿਕਾਂ' ਦੀ ਸ਼ੁਰੂਆਤ 15 ਅਗਸਤ ਤੋਂ-ਭਗਵੰਤ ਮਾਨ

ਚੰਡੀਗੜ੍ਹ, 20 ਮਈ (ਅਜੀਤ ਬਿਊਰੋ)-ਪੰਜਾਬ ਵਾਸੀਆਂ ਨੂੰ ਮੁਫ਼ਤ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਕਿ ਉਹ ਆਪਣੀ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ 'ਮੁਹੱਲਾ ਕਲੀਨਿਕ' ਦੀ ਸ਼ੁਰੂਆਤ ਇਸ ਸਾਲ 15 ਅਗਸਤ ਨੂੰ ਕਰਨਗੇ | ...

ਪੂਰੀ ਖ਼ਬਰ »

ਆਜ਼ਮ ਖਾਨ 27 ਮਹੀਨਿਆਂ ਬਾਅਦ ਜੇਲ੍ਹ 'ਚੋਂ ਆਏ ਬਾਹਰ

ਸੀਤਾਪੁਰ (ਯੂ.ਪੀ.), 20 ਮਈ (ਏੇਜੰਸੀਆਂ)-ਸੁਪਰੀਮ ਕੋਰਟ ਵਲੋਂ ਧੋਖਾਧੜੀ ਦੇ ਇਕ ਕੇਸ 'ਚ ਅੰਤਰਿਮ ਜ਼ਮਾਨਤ ਮਿਲਣ ਤੋਂ ਇਕ ਦਿਨ ਬਾਅਦ ਸਮਾਜਵਾਦੀ ਪਾਰਟੀ ਦੇ ਸੀਨੀਅਰ ਆਗੂ ਆਜ਼ਮ ਖਾਨ ਅੱਜ ਸਵੇਰੇ ਉੱਤਰ ਪ੍ਰਦੇਸ਼ ਦੀ ਸੀਤਾਪੁਰ ਜੇਲ੍ਹ 'ਚੋਂ ਬਾਹਰ ਆ ਗਏ | ਖਾਨ ਦੇ ਪੁੱਤਰ ...

ਪੂਰੀ ਖ਼ਬਰ »

ਸੁਪਰੀਮ ਕੋਰਟ ਨੇ ਵਾਰਾਨਸੀ ਜ਼ਿਲ੍ਹਾ ਜੱਜ ਦੇ ਸਪੁਰਦ ਕੀਤਾ ਗਿਆਨਵਾਪੀ ਮਾਮਲਾ

• 8 ਹਫ਼ਤਿਆਂ 'ਚ ਸੁਣਵਾਈ ਪੂਰੀ ਕਰਨ ਨੂੰ ਕਿਹਾ • ਫਿਲਹਾਲ ਲਾਗੂ ਰਹਿਣਗੇ ਅੰਤਰਿਮ ਆਦੇਸ਼ ਨਵੀਂ ਦਿੱਲੀ, 20 ਮਈ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਨੇ ਗਿਆਨਵਾਪੀ ਮਾਮਲੇ 'ਚ ਸੁਣਵਾਈ ਵਾਰਾਨਸੀ ਜ਼ਿਲ੍ਹਾ ਅਦਾਲਤ ਨੂੰ ਤਬਦੀਲ ਕਰ ਦਿੱਤੀ ਹੈ, ਨਾਲ ਹੀ ਜ਼ਿਲ੍ਹਾ ਜੱਜ ...

ਪੂਰੀ ਖ਼ਬਰ »

ਦੇਸ਼ ਵਾਸੀਆਂ ਦੀਆਂ ਉਮੀਦਾਂ 'ਤੇ ਖਰੇ ਉਤਰਨ ਭਾਜਪਾ ਆਗੂ-ਮੋਦੀ

ਨਵੀਂ ਦਿੱਲੀ, 20 ਮਈ (ਉਪਮਾ ਡਾਗਾ ਪਾਰਥ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਨੂੰ ਦੇਸ਼ ਦੀ ਜਨਤਾ ਦੀ ਉਮੀਦ ਕਰਾਰ ਦਿੰਦਿਆਂ ਪਾਰਟੀ ਆਗੂਆਂ ਨੂੰ ਇਨ੍ਹਾਂ ਉਮੀਦਾਂ ਨੂੰ ਪੂਰਾ ਕਰਨ ਲਈ ਅਗਲੇ 25 ਸਾਲਾਂ ਦਾ ਟੀਚਾ ਤੈਅ ਕਰਨ ਨੂੰ ਕਿਹਾ | ਪ੍ਰਧਾਨ ਮੰਤਰੀ ਜੈਪੁਰ 'ਚ ...

ਪੂਰੀ ਖ਼ਬਰ »

ਕੁਪਵਾੜਾ 'ਚ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਅੱਤਵਾਦੀ ਹਲਾਕ

ਸ੍ਰੀਨਗਰ, 20 ਮਈ (ਮਨਜੀਤ ਸਿੰਘ)-ਉੱਤਰੀ ਕਸ਼ਮੀਰ ਦੇ ਜ਼ਿਲ੍ਹਾ ਕੁਪਵਾੜਾ 'ਚ ਫ਼ੌਜ ਨੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਇਕ ਅੱਤਵਾਦੀ ਨੂੰ ਹਲਾਕ ਕਰ ਦਿੱਤਾ, ਜਦਕਿ ਬਾਕੀ ਅੱਤਵਾਦੀਆਂ ਦੀ ਭਾਲ ਲਈ ਤਲਾਸ਼ੀ ਮੁਹਿੰਮ ਜਾਰੀ ਹੈ | ਫ਼ੌਜੀ ਸੂਤਰਾਂ ਅਨੁਸਾਰ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ 'ਚ ਹੱਦਬੰਦੀ ਕਮਿਸ਼ਨ ਤੁਰੰਤ ਪ੍ਰਭਾਵ ਨਾਲ ਲਾਗੂ

ਨਵੀਂ ਦਿੱਲੀ, 20 ਮਈ (ਪੀ. ਟੀ. ਆਈ.)- ਜੰਮੂ-ਕਸ਼ਮੀਰ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਬਣਾਏ ਜਾਣ ਤੋਂ ਬਾਅਦ ਪਹਿਲੀਆਂ ਵਿਧਾਨ ਸਭਾ ਚੋਣਾਂ ਕਰਵਾਉਣ ਦਾ ਰਾਹ ਪੱਧਰਾ ਕਰਦਿਆਂ ਕੇਂਦਰ ਨੇ ਹੱਦਬੰਦੀ ਕਮਿਸ਼ਨ ਦੇ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤੇ ਹਨ | ...

ਪੂਰੀ ਖ਼ਬਰ »

ਗਹਿਲੋਤ ਵਲੋਂ ਸਰਹਿੰਦ ਨਹਿਰ ਦੀ ਜਲਦ ਮੁਰੰਮਤ ਲਈ ਭਗਵੰਤ ਮਾਨ ਨਾਲ ਗੱਲਬਾਤ

ਜੈਪੁਰ, 20 ਮਈ (ਏਜੰਸੀਆਂ)-ਇੰਦਰਾ ਗਾਂਧੀ ਨਹਿਰ ਦੇ ਖਰਾਬ ਹੋਏ ਹਿੱਸੇ ਦਾ ਕਾਰਜ ਪੂਰਾ ਨਾ ਹੋਣ ਕਾਰਨ ਰਾਜਸਥਾਨ 'ਚ ਪੈਦਾ ਹੋ ਰਹੇ ਪਾਣੀ ਦੇ ਸੰਕਟ 'ਤੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲਬਾਤ ਕੀਤੀ | ਮੁੱਖ ਮੰਤਰੀ ...

ਪੂਰੀ ਖ਼ਬਰ »

ਰਾਜ ਦੀ ਸੁਰੱਖਿਆ ਵਿਵਸਥਾ ਵੱਲ ਧਿਆਨ ਦੇਣ ਮਾਨ-ਆਰ.ਪੀ. ਸਿੰਘ

ਨਵੀਂ ਦਿੱਲੀ, 20 ਮਈ (ਨਰਿੰਦਰ ਲਾਗੂ)-ਸਾਕਾ ਨੀਲਾ ਤਾਰਾ ਦੀ 38ਵੀਂ ਵਰ੍ਹੇਗੰਢ ਤੋਂ ਪਹਿਲਾਂ ਭਾਜਪਾ ਨੇ ਪੰਜਾਬ ਦੀ 'ਆਪ' ਸਰਕਾਰ ਨੂੰ ਚਿਤਾਵਨੀ ਦਿੰਦਿਆਂ ਰਾਜ ਦੀ ਸੁਰੱਖਿਆ ਵਿਵਸਥਾ ਵੱਲ ਵਿਸ਼ੇਸ਼ ਧਿਆਨ ਦੇਣ ਨੂੰ ਕਿਹਾ ਹੈ | ਭਾਜਪਾ ਨੇਤਾ ਆਰ. ਪੀ. ਸਿੰਘ ਨੇ ਟਵਿੱਟਰ 'ਤੇ ਪਾਏ ਸੰਦੇਸ਼ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੌਕਸ ਕਰਦਿਆਂ ਕਿਹਾ ਕਿ 5 ਜੂਨ ਨੂੰ 15 ਦਿਨ ਰਹਿ ਗਏ ਹਨ | ਉਨ੍ਹਾਂ ਘੱਲੂਘਾਰਾ ਦਿਵਸ 'ਤੇੇ ਰਾਜ 'ਚ ਸੁਰੱਖਿਆ ਵਿਵਸਥਾ ਦੇ ਠੀਕ ਬੰਦੋਬਸਤ ਕਰਨ ਦੀ ਸਲਾਹ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਪਹਿਲਾਂ ਤੋਂ ਹੀ ਇਸ ਲਈ ਇੰਤਜ਼ਾਮ ਰੱਖਣੇ ਹੋਣਗੇ ਤਾਂ ਜੋ ਉਹ ਖੁਫ਼ੀਆ ਤੰਤਰ ਦੇ ਨਾਕਾਮ ਹੋਣ ਦਾ ਬਹਾਨਾ ਨਾ ਬਣਾ ਸਕਣ |

ਖ਼ਬਰ ਸ਼ੇਅਰ ਕਰੋ

 

ਸਰਕਾਰ ਨੂੰ 30,307 ਕਰੋੜ ਰੁਪਏ ਦਾ ਲਾਭ ਜਾਰੀ ਕਰੇਗੀ ਰਿਜ਼ਰਵ ਬੈਂਕ

ਮੁੰਬਈ, 20 ਮਈ (ਏਜੰਸੀ)-ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਦੇ ਨਿਰਦੇਸ਼ਕ ਮੰਡਲ ਨੇ ਵਿੱਤੀ ਸਾਲ 2021-22 ਲਈ ਸਰਕਾਰ ਨੂੰ 30,307 ਕਰੋੜ ਰੁਪਏ ਦਾ ਲਾਭ ਦੇਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਹੈ | ਆਰ.ਬੀ.ਆਈ. ਨੇ ਸ਼ੁੱਕਰਵਾਰ ਨੂੰ ਇਕ ਬਿਆਨ ਵਿਚ ਕਿਹਾ ਕਿ ਉਸ ਦੇ ਨਿਰਦੇਸ਼ਕ ...

ਪੂਰੀ ਖ਼ਬਰ »

ਜੇਲ੍ਹ ਤੋਂ ਬਾਹਰ ਆਈ ਇੰਦਰਾਣੀ ਮੁਖਰਜੀ

ਮੁੰਬਈ, 20 ਮਈ (ਪੀ. ਟੀ. ਆਈ.)-ਸਾਬਕਾ ਮੀਡੀਆ ਕਾਰਜਕਾਰੀ ਇੰਦਰਾਣੀ ਮੁਖਰਜੀ ਆਪਣੀ ਧੀ ਸ਼ੀਨਾ ਬੋਰਾ ਦੀ ਕਥਿਤ ਹੱਤਿਆ ਦੇ ਦੋਸ਼ 'ਚ ਗਿ੍ਫ਼ਤਾਰ ਕੀਤੇ ਜਾਣ ਤੋਂ ਛੇ ਸਾਲ ਬਾਅਦ ਮੁੰਬਈ ਦੀ ਬਾਈਕੂਲਾ ਮਹਿਲਾ ਜੇਲ੍ਹ ਤੋਂ ਬਾਹਰ ਆ ਗਈ | ਇੰਦਰਾਣੀ (50) ਨੇ ਪੱਤਰਕਾਰਾਂ ਨਾਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX