ਤਾਜਾ ਖ਼ਬਰਾਂ


ਐਨ.ਡੀ.ਆਰ.ਐਫ. ਦੀ ਟੀਮ ਵਲੋਂ ਨਾਲੇ 'ਚ ਡਿੱਗੇ ਦੋ ਸਾਲਾ ਬੱਚੇ ਦੀ ਤਲਾਸ਼ ਲਈ ਸਰਚ ਅਪ੍ਰੇਸ਼ਨ ਤੀਜੇ ਦਿਨ ਵੀ ਜਾਰੀ ਰਿਹਾ
. . .  47 minutes ago
ਕਪੂਰਥਲਾ, 11 ਅਗਸਤ (ਅਮਰਜੀਤ ਕੋਮਲ)-ਐਨ.ਡੀ.ਆਰ.ਐਫ. ਦੀ ਟੀਮ ਵਲੋਂ ਸ਼ਾਲਾਮਾਰ ਬਾਗ ਨੇੜੇ ਇਕ ਨਿੱਜੀ ਹੋਟਲ ਦੇ ਸਾਹਮਣੇ ਗੰਦੇ ਨਾਲੇ ਵਿਚ ਡਿੱਗੇ ਪ੍ਰਵਾਸੀ ਮਜ਼ਦੂਰ ਦੇ ਦੋ ਸਾਲਾ ਬੱਚੇ ...
ਵਾਲਮੀਕ ਸਮਾਜ ਨੇ 12 ਅਗਸਤ ਲਈ ਦਿੱਤਾ ਪੰਜਾਬ ਬੰਦ ਦਾ ਸੱਦਾ ਮੁੱਖ ਮੰਤਰੀ ਦੇ ਭਰੋਸੇ ਮਗਰੋਂ ਵਾਪਸ ਲਿਆ
. . .  about 1 hour ago
ਅੰਮ੍ਰਿਤਸਰ, 12 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ )-ਵਾਲਮੀਕ ਸਮਾਜ ਅਤੇ ਭਗਵਾਨ ਵਾਲਮੀਕ ਤੀਰਥ ਪ੍ਰਬੰਧ ਕਮੇਟੀ ਵਲੋਂ 12 ਅਗਸਤ ਨੂੰ ਦਿੱਤਾ ਗਿਆ ਪੰਜਾਬ ਬੰਦ ਦਾ ਸੱਦਾ ਸਮਾਜ ਦੇ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ...
ਅੰਮ੍ਰਿਤਸਰ ਨਜ਼ਦੀਕ ਟਰੱਕ ਡਰਾਈਵਰ ਨੇ ਸੰਧਵਾਂ ਦੀ ਕਾਰ ਨੂੰ ਮਾਰੀ ਟੱਕਰ, ਬਚਾਅ ਹੋਇਆ
. . .  about 2 hours ago
ਅੰਮ੍ਰਿਤਸਰ, 11 ਅਗਸਤ (ਰੇਸ਼ਮ ਸਿੰਘ )-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਕਾਰ ਨੂੰ ਅੰਮ੍ਰਿਤਸਰ ਸਾਹਿਬ ਨਜ਼ਦੀਕ ਅੱਜ ਇਕ ਟਰੱਕ ਡਰਾਈਵਰ ਨੇ ਟੱਕਰ ਮਾਰ ਦਿੱਤੀ । ਸੰਧਵਾਂ ਇਸੇ ਕਾਰ 'ਚ ਬੈਠੇ...
ਪੰਜਾਬ ਸਰਕਾਰ ਵਲੋਂ ਸਿਖਿਆ ਸੰਸਥਾਵਾਂ ਲਈ 55.98 ਕਰੋੜ ਰੁਪਏ ਦੀ ਰਾਸ਼ੀ ਜਾਰੀ
. . .  about 3 hours ago
ਪੀ.ਐੱਨ.ਬੀ. ਦੇਤਵਾਲ ਬ੍ਰਾਂਚ ’ਚ ਗੰਨ ਪੁਆਇੰਟ ’ਤੇ 7.44 ਲੱਖ ਦੀ ਡਕੈਤੀ
. . .  about 3 hours ago
ਮੁੱਲਾਂਪੁਰ-ਦਾਖਾ,( ਲੁਧਿਆਣਾ)-, 11 ਅਗਸਤ (ਨਿਰਮਲ ਸਿੰਘ ਧਾਲੀਵਾਲ)- ਮੁੱਲਾਂਪੁਰ ਤਹਿਸੀਲ ਦੇ ਪਿੰਡ ਦੇਤਵਾਲ ਵਿਖੇ ਪੰਜਾਬ ਨੈਸ਼ਨਲ ਬੈਂਕ (ਪੀ.ਐੱਨ.ਬੀ.) ਦੀ ਦੇਤਵਾਲ ਸ਼ਾਖਾ ’ਚ ...
ਮਾਨ ਸਰਕਾਰ ਦੀ ਵੱਡੀ ਸੌਗ਼ਾਤ , ਮਲੇਰਕੋਟਲਾ ਵਿਖੇ ਮੈਡੀਕਲ ਕਾਲਜ ਜਲਦ ਤਿਆਰ ਕਰਨ ਦੇ ਹੁਕਮ
. . .  about 3 hours ago
ਯੂਕੋ ਬੈਂਕ ਲੁੱਟ ਮਾਮਲੇ 'ਚ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਦੋਸ਼ੀ
. . .  about 3 hours ago
ਜਲੰਧਰ , 11 ਅਗਸਤ -ਕੁਝ ਦਿਨ ਪਹਿਲਾਂ ਯੂਕੋ ਬੈਂਕ 'ਚ 13 ਲੱਖ 84 ਹਜ਼ਾਰ ਦੀ ਲੁੱਟ ਹੋਈ ਸੀ , ਇਸ ਮਾਮਲੇ 'ਚ ਪੁਲਿਸ ਨੇ ਵਿਨੈ ਦੋਸ਼ੀ, ਤਰੁਨ ਨਾਹਰ ਤੇ ਅਜੇ ਪਾਲ ਨੂੰ ਗ੍ਰਿਫ਼ਤਾਰ ਕੀਤਾ ਹੈ ।ਇਨ੍ਹਾਂ ਤੋਂ 7 ਲੱਖ 50 ਹਜ਼ਾਰ ਦੀ ਨਕਦੀ ਤੇ ਹਥਿਆਰ ਵੀ ਬਰਾਮਦ ਕੀਤੇ ਹਨ ।
ਡਾ. ਰਾਜ ਬਹਾਦਰ ਦਾ ਅਸਤੀਫ਼ਾ ਮੁੱਖ ਮੰਤਰੀ ਮਾਨ ਵਲੋਂ ਮਨਜ਼ੂਰ
. . .  about 4 hours ago
ਚੰਡੀਗੜ੍ਹ, 11 ਅਗਸਤ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਾਈਸ ਚਾਂਸਲਰ ਡਾ. ਰਾਜ ਬਹਾਦਰ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ। ਪਿਛਲੇ ਦਿਨੀਂ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ...
ਕੱਲ੍ਹ ਦਾ ਪੰਜਾਬ ਬੰਦ ਮੁਲਤਵੀ ਹੋਣ ਦੇ ਆਸਾਰ ਬਣੇ
. . .  about 5 hours ago
ਅੰਮ੍ਰਿਤਸਰ ,11 ਅਗਸਤ (ਰੇਸ਼ਮ ਸਿੰਘ) - ਵਾਲਮੀਕ ਸੰਗਠਨਾਂ ਵਲੋਂ ਕੱਲ੍ਹ ਦੇ ਪੰਜਾਬ ਬੰਦ ਦਾ ਸੱਦਾ ਮੁਲਤਵੀ ਹੋਣ ਦੇ ਆਸਾਰ ਬਣ ਗਏ ਹਨ । ਪੰਜਾਬ ਸਰਕਾਰ ਵਲੋਂ ਵਾਲਮੀਕ ਭਾਈਚਾਰੇ ਦੀਆਂ ਮੰਗਾਂ ’ਤੇ ਸੁਹਿਰਦਤਾ ਨਾਲ ਵਿਚਾਰ...
ਐੱਸ. ਸੀ. ਵਿਦਿਆਰਥੀਆਂ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ
. . .  about 4 hours ago
ਜੰਮੂ-ਕਸ਼ਮੀਰ : ਪੈਟਰੋਲ ਪੰਪ, ਰਾਮਬਨ ਨੇੜੇ ਢਿਗਾਂ ਡਿੱਗਣ ਕਾਰਨ ਐਨ. ਐੱਚ. 44 ਨੂੰ ਰੋਕਿਆ ਗਿਆ
. . .  about 5 hours ago
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  about 6 hours ago
ਭੀਖੀ, 11 ਅਗਸਤ (ਬਲਦੇਵ ਸਿੰਘ ਸਿੱਧੂ)- ਜ਼ਿਲ੍ਹਾ ਮਾਨਸਾ ਦੇ ਪਿੰਡ ਸਮਾਓ ਵਿਖੇ ਕੁਝ ਅਣਪਛਾਤੇ ਨੌਜਵਾਨਾਂ ਵਲੋਂ ਸ਼ੈਂਟੀ ਸਿੰਘ ਪੁੱਤਰ ਕਾਲਾ ਸਿੰਘ ਲਗਭਗ (18) ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਹੈ। ਭੀਖੀ ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।
ਪ੍ਰਨੀਤ ਕੌਰ ਕੈਰੋਂ ਨੇ ਆਪਣੇ ਭਰਾ ਸੁਖਬੀਰ ਸਿੰਘ ਬਾਦਲ ਦੇ ਬੰਨ੍ਹੀ ਰੱਖੜੀ
. . .  about 6 hours ago
ਚੰਡੀਗੜ੍ਹ, 11 ਅਗਸਤ-ਪ੍ਰਨੀਤ ਕੌਰ ਕੈਰੋਂ ਨੇ ਆਪਣੇ ਭਰਾ ਸੁਖਬੀਰ ਸਿੰਘ ਬਾਦਲ ਦੇ ਬੰਨ੍ਹੀ ਰੱਖੜੀ
15 ਅਗਸਤ ਨੂੰ 23 ਕੈਦੀ ਰਿਹਾਅ ਕੀਤੇ ਜਾਣਗੇ-ਹਰਜੋਤ ਸਿੰਘ ਬੈਂਸ
. . .  about 7 hours ago
ਚੰਡੀਗੜ੍ਹ, 11 ਅਗਸਤ-15 ਅਗਸਤ ਨੂੰ 23 ਕੈਦੀ ਰਿਹਾਅ ਕੀਤੇ ਜਾਣਗੇ-ਹਰਜੋਤ ਸਿੰਘ ਬੈਂਸ
ਹਿਮਾਚਲ ਪ੍ਰਦੇਸ਼: ਕੁੱਲੂ 'ਚ ਮੋਹਲੇਧਾਰ ਮੀਂਹ ਕਾਰਨ ਵਹਿ ਗਈਆਂ ਕਈ ਦੁਕਾਨਾਂ ਤੇ ਵਾਹਨ, 2 ਲੋਕਾਂ ਦੀ ਮੌਤ
. . .  about 7 hours ago
ਸ਼ਿਮਲਾ, 11 ਅਗਸਤ-ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੇ ਕੁਝ ਹਿੱਸਿਆਂ 'ਚ ਮੀਂਹ ਨੇ ਭਾਰੀ ਤਬਾਹੀ ਮਚਾਈ ਹੋਈ ਹੈ। ਕੁੱਲੂ ਜ਼ਿਲ੍ਹੇ 'ਚ ਅਚਾਨਕ ਆਏ ਭਾਰੀ ਮੀਂਹ ਕਾਰਨ 2 ਔਰਤਾਂ ਮਲਬੇ ਹੇਠ ਜ਼ਿੰਦਾ ਦੱਬ ਗਈਆਂ, ਜਦਕਿ ਦੁਕਾਨਾਂ ਅਤੇ ਵਾਹਨ ਵਹਿ ਗਏ ਅਤੇ ਹੋਰ ਥਾਵਾਂ 'ਤੇ ਹੜ੍ਹਾਂ ਕਾਰਨ ਹਾਈਵੇਅ ਬੰਦ ਹੋ ਗਏ ਹਨ।
ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪਾਰਟੀ ਵਲੰਟੀਅਰਾਂ ਦੇ ਬੰਨ੍ਹੀ ਰੱਖੜੀ
. . .  about 7 hours ago
ਸੰਗਰੂਰ, 11ਅਗਸਤ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਭੈਣ ਭਰਾ ਦੇ ਪਵਿੱਤਰ ਰਿਸ਼ਤੇ ਦੇ ਤਿਉਹਾਰ ਰੱਖੜੀ ਮੌਕੇ ਸਥਾਨਕ ਰੈਸਟ ਹਾਊਸ ਵਿਖੇ ਪੁੱਜੇ 100 ਦੇ ਕਰੀਬ ਪਾਰਟੀ ਵਲੰਟੀਅਰਾਂ ਦੇ ਰੱਖੜੀ ਬੰਨ੍ਹੀ...
ਜੰਮੂ-ਕਸ਼ਮੀਰ: ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਕੀਤੀ ਗਈ ਆਯੋਜਿਤ
. . .  about 7 hours ago
ਸ਼੍ਰੀਨਗਰ, 11 ਅਗਸਤ-ਜੰਮੂ-ਕਸ਼ਮੀਰ 'ਚ ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਆਯੋਜਿਤ ਕੀਤੀ ਗਈ। ਰੈਲੀ 'ਚ 8,000 ਤੋਂ ਵਧ ਵਿਦਿਆਰਥੀਆਂ ਅਤੇ ਨੌਜਵਾਨਾਂ ਨੇ ਭਾਗ ਲਿਆ।
ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
. . .  about 7 hours ago
ਨਵੀਂ ਦਿੱਲੀ, 11 ਅਗਸਤ-ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
ਮਾਮਲਾ: ਕਤਲ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕਰਨ ਦਾ, ਖੇਤ ਮਜ਼ਦੂਰ ਯੂਨੀਅਨ ਵਲੋਂ ਥਾਣਾ ਲੋਪੋਕੇ ਦਾ ਕੀਤਾ ਗਿਆ ਘਿਰਾਓ
. . .  about 8 hours ago
ਲੋਪੋਕੇ, 11 ਅਗਸਤ (ਗੁਰਵਿੰਦਰ ਸਿੰਘ ਕਲਸੀ)- ਤਹਿਸੀਲ ਲੋਪੋਕੇ ਅਧੀਨ ਆਉਂਦੇ ਪਿੰਡ ਸਾਰੰਗੜਾ ਵਿਖੇ ਬੀਤੀ ਰਾਤ ਕੁਝ ਲੋਕਾਂ ਵਲੋਂ ਮਾਮੂਲੀ ਵਿਵਾਦ ਨੂੰ ਲੈ ਕੇ ਪਿੰਡ ਦੇ ਨੌਜਵਾਨ ਵਿਅਕਤੀ ਦਾ ਇਕ ਵਿਅਕਤੀ ਵਲੋਂ ਗੋਲੀ ਮਾਰ...
ਬਿਕਰਮ ਸਿੰਘ ਮਜੀਠੀਆ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕਰਨ ਪਹੁੰਚੇ ਕਈ ਆਗੂ
. . .  about 8 hours ago
ਚੰਡੀਗੜ੍ਹ, 11 ਅਗਸਤ-ਜੇਲ੍ਹ 'ਚੋਂ ਰਿਹਾਅ ਹੋਣ ਉਪਰੰਤ ਅੱਜ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨ ਲਈ ਬੀਬੀ ਜਗੀਰ ਕੌਰ, ਡਾ. ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ, ਜਨਮੇਜਾ ਸਿੰਘ ਸੇਖੋਂ...
ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
. . .  about 8 hours ago
ਨਵੀਂ ਦਿੱਲੀ, 11 ਅਗਸਤ-ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
. . .  about 8 hours ago
ਚੰਡੀਗੜ੍ਹ, 11 ਅਗਸਤ-ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
. . .  about 9 hours ago
ਨਵੀਂ ਦਿੱਲੀ, 11 ਅਗਸਤ-ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਬੀ.ਐੱਸ.ਐੱਫ. ਦੇ ਜਵਾਨਾਂ ਨੂੰ ਸਾਬਕਾ ਸਿਹਤ ਮੰਤਰੀ ਪ੍ਰੋ ਲਕਸ਼ਮੀ ਕਾਂਤਾ ਚਾਵਲਾ ਨੇ ਬੰਨ੍ਹੀਆਂ ਰੱਖੜੀਆਂ
. . .  about 9 hours ago
ਅਟਾਰੀ, 11 ਅਗਸਤ (ਗੁਰਦੀਪ ਸਿੰਘ ਅਟਾਰੀ ਬਾਰਡਰ)-ਅਟਾਰੀ ਸਰਹੱਦ 'ਤੇ ਰੱਖੜੀ ਦਾ ਤਿਉਹਾਰ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸ਼ੁੱਭ ਦਿਹਾੜੇ ਮੌਕੇ ਸਾਬਕਾ ਸਿਹਤ ਮੰਤਰੀ ਅਤੇ ਸਮਾਜ ਸੇਵਕਾ ਪ੍ਰੋ ਲਕਸ਼ਮੀ ਕਾਂਤਾ ਚਾਵਲਾ ਨੇ ਭਾਰਤ-ਪਾਕਿਸਤਾਨ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,299 ਨਵੇਂ ਮਾਮਲੇ ਆਏ ਸਾਹਮਣੇ
. . .  about 10 hours ago
ਨਵੀਂ ਦਿੱਲੀ, 11 ਅਗਸਤ- ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 16,299 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 19,431 ਲੋਕ ਠੀਕ ਹੋਏ ਹਨ। ਅਜੇ ਦੇਸ਼ 'ਚ 1,25,076 ਸਰਗਰਮ ਮਾਮਲੇ ਹਨ ਅਤੇ ਰੋਜ਼ਾਨਾ ਸਕਰਾਤਮਕਤਾ ਦਰ 4.58 ਫ਼ੀਸਦੀ ਹੈ।
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 8 ਜੇਠ ਸੰਮਤ 554
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ \'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਕਪੂਰਥਲਾ / ਫਗਵਾੜਾ

ਜ਼ਮੀਨ ਹੇਠਲੇ ਪਾਣੀ ਦੇ ਪੱਧਰ ਤੇ ਪਲੀਤ ਹੋ ਰਹੇ ਵਾਤਾਵਰਣ ਨੂੰ ਬਚਾਉਣ ਲਈ ਕੌਮੀ ਗਰੀਨ ਟਿ੍ਬਿਊਨਲ ਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ - ਜਸਟਿਸ ਜਸਬੀਰ ਸਿੰਘ

ਕਪੂਰਥਲਾ, 20 ਮਈ (ਅਮਰਜੀਤ ਕੋਮਲ) - ਪਲੀਤ ਹੋ ਰਹੇ ਵਾਤਾਵਰਣ ਤੇ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਕੌਮੀ ਗਰੀਨ ਟਿ੍ਬਿਊਨਲ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਇਆ ਜਾਵੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਸਟਿਸ (ਸੇਵਾ ਮੁਕਤ) ਜਸਬੀਰ ਸਿੰਘ ...

ਪੂਰੀ ਖ਼ਬਰ »

ਲੜਕੀਆਂ ਦੇ ਸਕੂਲ 'ਚ ਦਾਖ਼ਲ ਹੋ ਕੇ ਨੌਜਵਾਨ ਨੇ ਖਾਂਧੀ ਜ਼ਹਿਰੀਲੀ ਦਵਾਈ

ਫਗਵਾੜਾ, 20 ਮਈ (ਹਰਜੋਤ ਸਿੰਘ ਚਾਨਾ) - ਇੱਥੋਂ ਦੇ ਗਊਸ਼ਾਲਾ ਰੋਡ 'ਤੇ ਸਥਿਤ ਲੜਕੀਆਂ ਦੇ ਇੱਕ ਨਿੱਜੀ ਸਕੂਲ 'ਚ ਦੁਪਹਿਰ ਦੇ ਪੇਪਰ ਦੇਣ ਮੌਕੇ ਇੱਕ ਨੌਜਵਾਨ ਨੇ ਸਕੂਲ ਦੇ ਵਿਹੜੇ 'ਚ ਦਾਖ਼ਲ ਹੋ ਕੇ ਜ਼ਹਿਰੀਲੀ ਦਵਾਈ ਖਾ ਲਈ ਜਿਸ ਕਾਰਨ ਉਹ ਤੁਰੰਤ ਫ਼ਰਸ਼ 'ਤੇ ਡਿਗ ਪਿਆ ਤੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਨੇ ਮੋਟਰਾਂ ਦੇ ਨੇੜੇ ਪੰਜ ਰੁੱਖ ਜ਼ਰੂਰ ਲਾਉਣ ਸੰਬੰਧੀ ਐਸ.ਡੀ.ਐਮ ਨੂੰ ਦਿੱਤਾ ਮੰਗ ਪੱਤਰ

ਭੁਲੱਥ, 20 ਮਈ (ਮਨਜੀਤ ਸਿੰਘ ਰਤਨ) - ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਸੁਖ ਸਾਗਰ ਰਾਜਪੁਰ (ਭੁਲੱਥ) ਵਿਖੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਕਿਸਾਨੀ ਮੁੱਦਿਆਂ ਤੇ ਅਹਿਮ ਵਿਚਾਰਾਂ ...

ਪੂਰੀ ਖ਼ਬਰ »

ਵੱਟਸਐਪ 'ਤੇ ਡੀ.ਸੀ. ਦੀ ਤਸਵੀਰ ਲਗਾ ਲੋਕਾਂ ਨੂੰ ਮੈਸੇਜ ਕਰਨ ਵਾਲੇ ਅਣਪਛਾਤੇ ਵਿਅਕਤੀ ਵਿਰੁੱਧ ਕੇਸ ਦਰਜ

ਕਪੂਰਥਲਾ, 20 ਮਈ (ਵਿ.ਪ੍ਰ.) - ਥਾਣਾ ਸਿਟੀ ਪੁਲਿਸ ਨੇ ਵਟਸਐਪ 'ਤੇ ਡਿਪਟੀ ਕਮਿਸ਼ਨਰ ਕਪੂਰਥਲਾ ਦੀ ਤਸਵੀਰ ਲਗਾਕੇ ਲੋਕਾਂ ਨੂੰ ਮੈਸੇਜ ਕਰਨ ਵਾਲੇ ਇਕ ਅਣਪਛਾਤੇ ਵਿਅਕਤੀ ਵਿਰੁੱਧ ਕੇਸ ਦਰਜ ਕਰ ਲਿਆ ਹੈ | ਇਸ ਸੰਬੰਧੀ ਪੁਲਿਸ ਕੋਲ ਦਰਜ ਕਰਵਾਈ ਜਿਸ 'ਚ ਪ੍ਰਵੀਨ ਕੁਮਾਰ ਵਾਸੀ ...

ਪੂਰੀ ਖ਼ਬਰ »

ਪਿੰਡ ਦੰਦੂਪੁਰ ਵਿਖੇ ਅੱਗ ਲੱਗਣ ਕਾਰਨ ਮੱਝਾਂ ਝੁਲਸੀਆਂ

ਫੱਤੂਢੀਂਗਾ, 20 ਮਈ (ਬਲਜੀਤ ਸਿੰਘ) - ਨਜ਼ਦੀਕ ਪਿੰਡ ਦੰਦੂਪੁਰ ਵਿਖੇ ਬੀਤੀ ਰਾਤ ਕਰੀਬ 3 ਵਜੇ ਪਿੰਡ ਦੇ ਕਿਸਾਨ ਦੇ ਘਰ ਅੱਗ ਲੱਗਣ ਕਾਰਨ ਮੱਝਾਂ ਦੇ ਝੁਲਸ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸੰਬੰਧੀ ਪੀੜਤ ਕਿਸਾਨ ਬਗੀਚਾ ਸਿੰਘ ਨੇ ਦੱਸਿਆ ਕਿ ਰਾਤ ਸਮੇਂ 2 ਵਜੇ ਉਸ ਨੇ ...

ਪੂਰੀ ਖ਼ਬਰ »

ਪਿੰਡ ਖ਼ਿਜਰਪੁਰ 'ਚ ਖੇਤੀਬਾੜੀ ਵਿਭਾਗ ਨੇ ਕਿਸਾਨ ਵਲੋਂ ਲਗਾਇਆ ਅਗੇਤਾ ਝੋਨਾ ਵਾਹਿਆ

ਤਲਵੰਡੀ ਚੌਧਰੀਆਂ, 20 ਮਈ (ਪਰਸਨ ਲਾਲ ਭੋਲਾ) - ਪਿੰਡ ਖਿਜਰਪੁਰ ਵਿਖੇ ਐਡਵਾਂਸ ਬੰਨ੍ਹ ਤੋਂ ਪਾਰ ਧੁੱਸੀ ਬੰਨ੍ਹ ਦੇ ਨਾਲ ਸਤਨਾਮ ਸਿੰਘ ਵਲੋਂ ਲਾਏ ਗਏ ਅਗੇਤੇ ਝੋਨੇ ਨੂੰ ਖੇਤੀਬਾੜੀ ਵਿਭਾਗ ਵਲੋਂ ਵਾਹ ਦਿੱਤਾ ਗਿਆ | ਝੋਨਾ ਵਾਹੁਣ ਵਾਲੀ ਟੀਮ ਦੀ ਅਗਵਾਈ ਖੇਤੀਬਾੜੀ ...

ਪੂਰੀ ਖ਼ਬਰ »

ਪਸ਼ੂ ਹਸਪਤਾਲਾਂ 'ਚ ਸਟਾਫ਼ ਦੀ ਘਾਟ ਕਾਰਨ ਪਸ਼ੂ ਪਾਲਕ ਮੁਸ਼ਕਿਲਾਂ 'ਚ ਘਿਰੇ

ਹਰਜੋਤ ਸਿੰਘ ਚਾਨਾ
ਫਗਵਾੜਾ, 20 ਮਈ - ਭਾਵੇਂ ਪੰਜਾਬ ਸਰਕਾਰ ਦਾ ਪਸ਼ੂ ਪਾਲਣ ਵਿਭਾਗ ਬੇਜ਼ੁਬਾਨਿਆਂ ਦੀ ਸੇਵਾ ਕਰਨ ਲਈ ਪੂਰੀ ਤਰ੍ਹਾਂ ਡਟਿਆ ਹੋਇਆ ਹੈ, ਪਰ ਫਗਵਾੜਾ ਬਲਾਕ 'ਚ ਸਥਿਤ ਹਸਪਤਾਲ ਤੇ ਸੈਂਟਰ ਸਟਾਫ਼ ਪੱਖੋਂ ਵੈਂਟੀਲੇਟਰ ਦੇ ਸਹਾਰੇ ਹੀ ਚੱਲ ਰਹੇ ਹਨ, ਕਿਉਂਕਿ ਕਰੀਬ ਦੋ ਦਰਜਨ ਸੈਂਟਰਾਂ ਦੇ ਪ੍ਰਬੰਧ ਨੂੰ ਚਲਾਉਣ ਦਾ ਕੰਮ ਕੁੱਝ ਕੁ ਡਾਕਟਰਾਂ ਤੇ ਵੈਟਰਨਰੀ ਇੰਸਪੈਕਟਰਾਂ ਦੇ ਹੱਥਾਂ 'ਚ ਹੈ, ਪਰ ਹੁਣ ਹਸਪਤਾਲਾਂ 'ਚ ਡਾਕਟਰਾਂ ਤੇ ਸਟਾਫ਼ ਦੀ ਕਮੀ ਕਾਰਨ ਜਿੱਥੇ ਲੋਕਾਂ ਨੂੰ ਸਮੱਸਿਆਵਾਂ ਪੇਸ਼ ਆ ਰਹੀਆਂ ਹਨ, ਉਥੇ ਹੀ ਹਸਪਤਾਲਾਂ 'ਚ ਮੌਜੂਦ ਸਟਾਫ਼ ਵੀ ਕਾਫ਼ੀ ਪ੍ਰੇਸ਼ਾਨ ਨਜ਼ਰ ਆ ਰਿਹਾ ਹੈ ਕਿਉਂਕਿ ਕੰਮ ਬਹੁਤ ਜ਼ਿਆਦਾ ਹੈ ਤੇ ਪਰ ਸਟਾਫ਼ ਦੀ ਕਮੀ ਨੂੰ ਦੂਰ ਕਰਨ ਲਈ ਡਾਕਟਰਾਂ ਤੇ ਇੰਸਪੈਕਟਰਾਂ ਨੂੰ ਵਾਧੂ ਚਾਰਜ ਦਿੱਤਾ ਹੋਇਆ ਹੈ ਜਦਕਿ ਇੱਕ ਡਾਕਟਰ ਕੋਲ ਇੱਕ ਸੈਂਟਰ 'ਚੋਂ ਦੂਸਰੇ ਸੈਂਟਰ ਜਾਣ ਦਾ ਸਮਾਂ ਤੱਕ ਨਹੀਂ ਲੱਗਦਾ ਤੇ ਕਈ ਸੈਂਟਰਾਂ ਤੋਂ ਲੋਕਾਂ ਨੂੰ ਨਿਰਾਸ਼ ਹੀ ਪਰਤਣਾ ਪੈਂਦਾ ਹੈ | ਸਰਕਾਰੀ ਅੰਕੜਿਆਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਫਗਵਾੜਾ ਬਲਾਕ 'ਚ ਕੁੱਲ 11 ਹਸਪਤਾਲ ਤੇ 10 ਡਿਸਪੈਂਸਰੀਆਂ ਹਨ | ਹਸਪਤਾਲਾਂ 'ਚ ਸਿਰਫ਼ 5 ਡਾਕਟਰਾਂ ਦੀ ਤਾਇਨਾਤੀ ਹੈ ਜਦਕਿ 6 ਹਸਪਤਾਲ ਡਾਕਟਰਾਂ ਤੋਂ ਬਿਨਾਂ ਹੀ ਡੰਗ ਟੱਪਾ ਰਹੇ ਹਨ ਤੇ ਤਾਇਨਾਤ 5 ਡਾਕਟਰਾਂ ਨੂੰ ਹੀ ਖ਼ਾਲੀ ਹਸਪਤਾਲਾਂ ਦਾ ਵਾਧੂ ਚਾਰਜ ਦਿੱਤਾ ਹੋਇਆ ਹੈ | ਇਸੇ ਤਰ੍ਹਾਂ ਹਰ ਇੱਕ ਹਸਪਤਾਲ ਤੇ ਡਿਸਪੈਂਸਰੀ 'ਚ ਵੈਟਰਨਰੀ ਇੰਸਪੈਕਟਰ ਦੀ ਪੋਸਟ ਹੈ ਪਰ 21 ਸੈਂਟਰਾਂ 'ਚ ਸਿਰਫ਼ 5 ਇੰਸਪੈਕਟਰ ਸਰਕਾਰੀ ਹਨ ਤੇ 4 ਇੰਸਪੈਕਟਰ ਠੇਕੇ ਵਾਲੇ ਹਨ | ਹਸਪਤਾਲ 'ਚ ਲੈਬ ਟੈਕਨੀਸ਼ੀਅਨ ਦੀ ਆਸਾਮੀ ਖ਼ਾਲੀ ਹੋਣ ਕਾਰਨ ਲੋਕਾਂ ਨੂੰ ਪਸ਼ੂਆਂ ਦੇ ਟੈੱਸਟ ਕਰਵਾਉਣ ਲਈ ਕਾਫ਼ੀ ਖੱਜਲ ਖ਼ੁਆਰ ਹੋਣਾ ਪੈਂਦਾ ਹੈ ਕਿਉਂਕਿ ਸ਼ਹਿਰ 'ਚ ਸਰਕਾਰੀ ਤੌਰ 'ਤੇ ਟੈਸਟਿੰਗ ਦਾ ਕਿਤੇ ਵੀ ਕੋਈ ਪ੍ਰਬੰਧ ਨਹੀਂ ਹੈ | ਬਲਾਕ 'ਚ ਪਸ਼ੂਆਂ ਦੀ ਵੈਕਸੀਨੇਸ਼ਨ ਕਰਵਾਉਣਾ ਵੀ ਹੁਣ ਵਿਭਾਗ ਲਈ ਵੱਡੀ ਸਿਰਦਰਦੀ ਬਣ ਚੁੱਕਿਆ ਹੈ ਕਿਉਂਕਿ ਬਲਾਕ 'ਚ ਕੁੱਲ 36 ਹਜ਼ਾਰ ਪਸ਼ੂ ਹਨ, ਜਿਨ੍ਹਾਂ ਦੀ ਵੈਕਸੀਨ ਹੋਣੀ ਹੈ | ਪਿਛਲੇ ਦਿਨੀਂ ਠੇਕੇ 'ਤੇ ਰੱਖੇ ਇੰਸਪੈਕਟਰਾਂ ਵਲੋਂ ਕੀਤੀ ਹੜਤਾਲ ਤੋਂ ਬਾਅਦ ਹੁਣ ਫਗਵਾੜਾ ਬਲਾਕ 'ਚ ਸਿਰਫ਼ 5 ਸਰਕਾਰੀ ਵੈਟਰਨਰੀ ਇੰਸਪੈਕਟਰ ਹਨ ਜਿਨ੍ਹਾਂ ਨੇ 36 ਹਜ਼ਾਰ ਪਸ਼ੂਆਂ ਦੀ ਵੈਕਸੀਨ ਕਰਨੀ ਹੈ | ਗਲਘੋਟੂ ਟੀਕੇ ਦੀ ਕਰੀਬ 13 ਹਜ਼ਾਰ ਡੋਜ਼ ਫਗਵਾੜਾ ਵਿਖੇ ਪੁੱਜ ਗਈ ਹੈ ਤੇ ਇਸ ਨੂੰ ਲਗਵਾਉਣ ਦਾ ਕੰਮ ਵੀ ਸ਼ੁਰੂ ਕਰਨ ਲਈ ਹਦਾਇਤਾਂ ਪੁੱਜ ਚੁੱਕੀਆਂ ਹਨ, ਪਰ 5 ਇੰਸਪੈਕਟਰਾਂ ਕੋਲੋਂ ਇਹ ਕੰਮ ਕਰਨਾ ਬਹੁਤ ਹੀ ਮੁਸ਼ਕਿਲ ਹੈ ਜਿਸ ਕਾਰਨ ਵਿਭਾਗ ਬੁਰੀ ਤਰ੍ਹਾਂ ਦੁਵਿਧਾ 'ਚ ਫਸਿਆ ਹੋਇਆ ਹੈ | ਫਗਵਾੜਾ ਦੇ ਹੁਸ਼ਿਆਰਪੁਰ ਰੋਡ 'ਤੇ ਸਥਿਤ ਪਸ਼ੂ ਸਿਵਲ ਹਸਪਤਾਲ ਪਾਸ ਕਰੀਬ 6 ਏਕੜ ਜ਼ਮੀਨ ਹੈ | ਸਰਕਾਰ ਵਲੋਂ ਹਸਪਤਾਲ ਦੀ ਬਿਲਡਿੰਗ ਤਾਂ ਕੁੱਝ ਕੁ ਥਾਂ 'ਤੇ ਬਣਾ ਦਿੱਤੀ ਗਈ ਹੈ, ਪਰ ਆਲੇ-ਦੁਆਲੇ ਦੀ ਜ਼ਮੀਨ ਦੀ ਹਾਲਤ ਵੀ ਤਰਸਯੋਗ ਬਣੀ ਹੋਈ ਹੈ | ਪਿਛਲੇ ਦਿਨੀਂ ਬਿਲਡਿੰਗ ਅੰਦਰੋਂ ਇੱਕ ਵਿਅਕਤੀ ਦੀ ਲਾਸ਼ ਮਿਲੀ ਸੀ ਤੇ 2-3 ਵਾਰ ਚੋਰੀਆਂ ਵੀ ਹੋ ਚੁੱਕੀਆਂ ਹਨ, ਪਰ ਸਰਕਾਰ ਦਾ ਇਸ ਵੱਲ ਕੋਈ ਧਿਆਨ ਹੈ | ਸਰਕਾਰ ਵਲੋਂ ਜਾਨਵਰਾਂ ਲਈ ਦਵਾਈਆਂ ਦੀ ਸਪਲਾਈ ਵੀ ਬਹੁਤ ਘੱਟ ਹੈ ਜਿਸ ਕਾਰਨ ਕਈ ਗ਼ਰੀਬ ਵਿਅਕਤੀ ਆਪਣੇ ਜਾਨਵਰ ਦਾ ਇਲਾਜ ਕਰਵਾਉਣ ਤੋਂ ਅਸਮਰਥ ਹਨ | ਹਸਪਤਾਲ ਦੀ ਕੰਧ ਡਿੱਗਣ ਕਾਰਨ ਲੋਕਾਂ ਨੇ ਇੱਥੇ ਕੂੜਾ ਸੁੱਟਣਾ ਵੀ ਸ਼ੁਰੂ ਕਰ ਦਿੱਤਾ ਹੈ | ਉੱਧਰ ਸਾਲ 2019 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਡਾਕਟਰਾਂ ਵਲੋਂ ਮਿਲ ਕੇ ਨਾਨਕ ਬਗੀਚੀ ਸਥਾਪਿਤ ਕੀਤੀ ਗਈ ਸੀ, ਪਰ ਹੁਣ ਕੋਈ ਵੀ ਸਾਂਭ ਸੰਭਾਲ ਨਾ ਹੋਣ ਕਾਰਨ ਇੱਥੇ ਬੁਰਾ ਹਾਲ ਹੋਇਆ ਹੈ | ਬਿਲਡਿੰਗ ਦੇ ਅੰਦਰ ਸਰਕਾਰੀ ਤੌਰ 'ਤੇ ਕੋਈ ਸਫ਼ਾਈ ਦਾ ਪ੍ਰਬੰਧ ਨਹੀਂ ਹੈ ਜਿਸ ਕਾਰਨ ਹਸਪਤਾਲ ਦੇ ਆਲੇ-ਦੁਆਲੇ ਘਾਹ ਬੂਟੀ ਫੈਲੀ ਹੋਈ ਹੈ | ਕੁੱਝ ਡਿਸਪੈਂਸਰੀਆਂ ਜਿਨ੍ਹਾਂ 'ਚ ਭੋਗਪੁਰ, ਪੰਡੋਰੀ, ਰਾਮਪੁਰ ਸੁੰਨੜਾ, ਮੇਹਟਾਂ, ਭੁੱਲਾਰਾਏ, ਨੰਗਲ ਮੱਝਾਂ, ਸੰਗਤਪੁਰ, ਪਲਾਹੀ, ਰਿਹਾਣਾ ਜੱਟਾਂ, ਅਠੋਲੀ, ਮੌਲੀ ਹਨ, ਜਿਨ੍ਹਾਂ 'ਚ ਇਕ ਵੀ ਸਟਾਫ਼ ਮੈਂਬਰ ਤਾਇਨਾਤ ਨਹੀਂ ਹੈ ਤੇ ਸਟਾਫ਼ ਪੱਖੋਂ ਬਿਲਕੁਲ ਖ਼ਾਲੀ ਪਈਆਂ ਹਨ | ਇਸ ਸਬੰਧੀ ਲੋਕਾਂ ਨਾਲ ਜਦੋਂ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਹਸਪਤਾਲਾਂ ਵਿਚ ਡਾਕਟਰ ਤੇ ਸਟਾਫ਼ ਹੀ ਨਹੀਂ ਹੈ, ਟੈਸਟਿੰਗ ਤੇ ਸਕੈਨਿੰਗ ਦਾ ਕੋਈ ਪ੍ਰਬੰਧ ਨਹੀਂ ਹੈ, ਜਦਕਿ ਕਈ ਵਾਰ ਤਾਂ ਜਾਨਵਰ ਇਲਾਜ ਪੱਖੋਂ ਹੀ ਮਰ ਜਾਂਦੇ ਹਨ ਜਾਂ ਫਿਰ ਉਨ੍ਹਾਂ ਨੂੰ ਪ੍ਰਾਈਵੇਟ ਧੱਕੇ ਖਾਣੇ ਪੈਂਦੇ ਹਨ | ਲੋਕਾਂ ਦੀ ਪੰਜਾਬ ਸਰਕਾਰ ਤੇ ਵਿਭਾਗ ਪਾਸੋਂ ਮੰਗ ਹੈ ਕਿ ਫਗਵਾੜਾ ਬਲਾਕ ਦੇ ਹਸਪਤਾਲਾਂ ਦੀ ਹਾਲਤ ਨੂੰ ਸੁਧਾਰਨ ਲਈ ਯੋਗ ਕਦਮ ਚੁੱਕੇ ਜਾਣ | ਇਸ ਸੰਬੰਧੀ ਸੀਨੀਅਰ ਵੈਟਰਨਰੀ ਅਫ਼ਸਰ ਡਾ: ਮੁਕੇਸ਼ ਮਿੱਤਲ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਸਟਾਫ਼ ਦੀ ਘਾਟ ਤੇ ਹਸਪਤਾਲ ਦੇ ਬਾਹਰ ਦੀ ਡਿੱਗੀ ਕੰਧ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਉਨ੍ਹਾਂ ਵਿਭਾਗ ਨੂੰ ਪੱਤਰ ਲਿਖਿਆ ਹੋਇਆ ਹੈ ਤੇ ਫ਼ੰਡ ਆਉਣ ਤੇ ਹੀ ਕੁੱਝ ਹੋ ਸਕੇਗਾ | ਪਸ਼ੂਆਂ ਦੀ ਵੈਕਸੀਨ ਸਬੰਧੀ ਉਨ੍ਹਾਂ ਮੰਨਿਆ ਕਿ ਸਟਾਫ਼ ਦੀ ਤਾਂ ਘਾਟ ਹੈ ਤੇ ਵੈਕਸੀਨ ਵੀ ਉਨ੍ਹਾਂ ਪਾਸ ਪੁੱਜ ਚੁੱਕੀ ਹੈ ਤੇ ਉਹ ਇਸ ਲਗਵਾਉਣ ਲਈ ਟੀਮਾਂ ਬਣਾ ਰਹੇ ਹਨ |

ਖ਼ਬਰ ਸ਼ੇਅਰ ਕਰੋ

 

ਹਵੇਲੀ 'ਚ ਅਚਾਨਕ ਅੱਗ ਲੱਗਣ ਕਾਰਨ ਦੋ ਗਾਵਾਂ ਦੀ ਮੌਤ-ਅੱਧੀ ਦਰਜਨ ਮੁਰਗ਼ੇ ਵੀ ਸੜੇ

ਫਗਵਾੜਾ, 20 ਮਈ (ਹਰਜੋਤ ਸਿੰਘ ਚਾਨਾ) - ਫਗਵਾੜਾ-ਜੰਡਿਆਲਾ ਸੜਕ 'ਤੇ ਸਥਿਤ ਪਿੰਡ ਕ੍ਰਿਪਾਲਪੁਰ ਕਾਲੋਨੀ ਵਿਖੇ ਇੱਕ ਹਵੇਲੀ 'ਚ ਅੱਗ ਲੱਗ ਜਾਣ ਕਾਰਨ ਦੋ ਗਾਵਾਂ ਤੇ ਕਰੀਬ ਅੱਧੀ ਦਰਜਨ ਮੁਰਗ਼ੇ ਸੜ ਗਏ | ਘਰ ਮਾਲਕ ਸੁਨੀਲ ਕੁਮਾਰ ਪੁੱਤਰ ਰਮੇਸ਼ ਕੁਮਾਰ ਨੇ ਦੱਸਿਆ ਕਿ ਉਹ ਅੱਜ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ 2 ਕਾਬੂ

ਢਿਲਵਾਂ, 20 ਮਈ (ਗੋਬਿੰਦ ਸੁਖੀਜਾ, ਪ੍ਰਵੀਨ) - ਥਾਣਾ ਢਿਲਵਾਂ ਦੀ ਪੁਲਿਸ ਵਲੋਂ ਚੋਰੀ ਦੇ ਮੋਟਰਸਾਈਕਲ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਇੰਸਪੈਕਟਰ ਸੁਖਦੇਵ ਸਿੰਘ, ਮੁੱਖ ਮੁਨਸ਼ੀ ਰਵਿੰਦਰ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ਮੂਰਤਾ ਸਿੰਘ ਸਮੇਤ ਪੁਲਿਸ ਪਾਰਟੀ ...

ਪੂਰੀ ਖ਼ਬਰ »

ਦੋ ਚੋਰ ਕਾਬੂ

ਢਿਲਵਾਂ, 20 ਮਈ (ਗੋਬਿੰਦ ਸੁਖੀਜਾ, ਪ੍ਰਵੀਨ) - ਥਾਣਾ ਸੁਭਾਨਪੁਰ ਦੀ ਪੁਲਿਸ ਵਲੋਂ ਚੋਰੀਆਂ ਕਰਨ ਵਾਲੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਥਾਣਾ ਮੁਖੀ ਹਰਜੀਤ ਸਿੰਘ ਨੇ ਦੱਸਿਆ ਕਿ ਸੁਭਾਨਪੁਰ ਪੁਲਿਸ ਵਲੋਂ ਪਿੰਡਾਂ ਵਿਚ ਲੁੱਟਾਂ/ਖੋਹਾਂ ਅਤੇ ਚੋਰੀਆਂ ਕਰਦੇ ...

ਪੂਰੀ ਖ਼ਬਰ »

ਬਾਬਾ ਮੰਡ ਪੀਰ ਦੇ ਦਰਬਾਰ 'ਤੇ ਸੱਭਿਆਚਾਰਕ ਮੇਲਾ ਕਰਵਾਇਆ

ਹੁਸੈਨਪੁਰ, 20 ਮਈ (ਸੋਢੀ)- ਬਾਬਾ ਮੰਡ ਪੀਰ ਦੀ ਦਰਗਾਹ ਤੇ ਪਿੰਡ ਪਾਜੀਆਂ ਵਿਖੇ ਸਮੂਹ ਸੰਗਤਾਂ ਅਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਬ੍ਰਹਮਲੀਨ ਬਾਬਾ ਰਾਮੂ ਸ਼ਾਹ ਡਡਵਿੰਡੀ ਦੇ ਸਪੁੱਤਰ ਦਰਬਾਰ ਦੇ ਮੁੱਖ ਸੇਵਾਦਾਰ ਬਾਬਾ ਸੁਖਵਿੰਦਰ ਸਿੰਘ ਡਡਵਿੰਡੀ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਧਰਮ ਪ੍ਰਚਾਰ ਕਮੇਟੀ ਵਲੋਂ ਕਮਾਲਪੁਰ ਤੇ ਤਾਰਪੁਰ ਵਿਖੇ ਗੁਰਮਤਿ ਸਮਾਗਮ ਕਰਵਾਏ

ਡਡਵਿੰਡੀ, 20 ਮਈ (ਦਿਲਬਾਗ ਸਿੰਘ ਝੰਡ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਬੀਬੀ ਗੁਰਪ੍ਰੀਤ ਕੌਰ ਰੂਹੀ ਅੰਤਿ੍ੰਗ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਮਾਝਾ ਜ਼ੋਨ ਦੇ ਇੰਚਾਰਜ ਪ੍ਰਚਾਰਕ ਭਾਈ ਹਰਜੀਤ ਸਿੰਘ ...

ਪੂਰੀ ਖ਼ਬਰ »

ਦੂਰ ਦੁਰਾਡੇ ਤੋਂ ਦਰਸ਼ਨ ਯਾਤਰਾ ਕਰਨ ਆਈਆਂ ਸ਼ਰਧਾਲੂ ਸੰਗਤਾਂ ਲਈ ਕੀਤੇ ਵਿਸ਼ੇਸ਼ ਪ੍ਰਬੰਧ-ਗੁਰਾ ਸਿੰਘ ਮਾਨ

ਸੁਲਤਾਨਪੁਰ ਲੋਧੀ, 20 ਮਈ (ਨਰੇਸ਼ ਹੈਪੀ, ਥਿੰਦ) - ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਜੀ ਸੁਲਤਾਨਪੁਰ ਲੋਧੀ ਦੇ ਮੈਨੇਜਰ ਭਾਈ ਗੁਰਾ ਸਿੰਘ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੂਰ ਦੁਰਾਡੇ ਤੇ ਦੇਸ਼ ਵਿਦੇਸ਼ ਤੋਂ ਪਵਿੱਤਰ ਨਗਰੀ ਸੁਲਤਾਨਪੁਰ ...

ਪੂਰੀ ਖ਼ਬਰ »

ਸੰਤ ਪ੍ਰੇਮ ਸਿੰਘ ਦੀ ਬਰਸੀ ਸੰਬੰਧੀ 45 ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਬੇਗੋਵਾਲ, 20 ਮਈ (ਸੁਖਜਿੰਦਰ ਸਿੰਘ) - ਬ੍ਰਹਮ ਗਿਆਨੀ ਵਿੱਦਿਆ ਦੇ ਦਾਨੀ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਸਾਲਾਨਾ ਬਰਸੀ ਸੰਬੰਧੀ ਹਰ ਸਾਲ ਤਿੰਨ ਰੋਜ਼ਾ ਜੋੜ ਮੇਲਾ ਜੋ 1, 2 ਤੇ 3 ਜੂਨ ਨੂੰ ਲੱਗਦਾ ਹੈ | ਉਸ ਸੰਬੰਧੀ 1 ਮਈ ਤੋਂ ਚੱਲ ਰਹੀ ਸ੍ਰੀ ਅਖੰਡ ਪਾਠਾਂ ਦੀ ...

ਪੂਰੀ ਖ਼ਬਰ »

ਵਾਹਿਗੁਰੂ ਅਕੈਡਮੀ ਵਿਖੇ ਟੂਰਿਸਟ ਵੀਜ਼ਾ ਸੰਬੰਧੀ ਸੈਮੀਨਾਰ ਲਾਇਆ

ਸੁਲਤਾਨਪੁਰ ਲੋਧੀ, 20 ਮਈ (ਨਰੇਸ਼ ਹੈਪੀ, ਥਿੰਦ) - ਕੈਨੇਡਾ, ਯੂ.ਕੇ., ਆਸਟ੍ਰੇਲੀਆ ਆਦਿ ਦੇਸ਼ਾਂ ਦਾ ਟੂਰਿਸਟ ਵੀਜ਼ਾ ਪ੍ਰਾਪਤ ਕਰਨ ਦੇ ਚਾਹਵਾਨਾਂ ਵਾਸਤੇ ਵਾਹਿਗੁਰੂ ਅਕੈਡਮੀ ਸੁਲਤਾਨਪੁਰ ਲੋਧੀ ਵਲੋਂ ਇਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਵੱਡੀ ...

ਪੂਰੀ ਖ਼ਬਰ »

ਖੈੜਾ ਬੇਟ ਵਿਖੇ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਮੁਕੰਮਲ-ਬੱਬੂ ਖੈੜਾ

ਫੱਤੂਢੀਂਗਾ, 20 ਮਈ (ਬਲਜੀਤ ਸਿੰਘ) - ਪੀਰ ਬਾਬਾ ਸਖੀ ਸੁਲਤਾਨ ਦੀ ਦਰਗਾਹ ਤੇ ਸਮੂਹ ਨਗਰ ਨਿਵਾਸੀ, ਇਲਾਕਾ ਵਾਸੀਆਂ ਅਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਜੋ ਸਾਲਾਨਾ ਜੋੜ ਮੇਲਾ ਕਰਵਾਇਆ ਜਾ ਰਿਹਾ ਹੈ ਉਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਸ ...

ਪੂਰੀ ਖ਼ਬਰ »

ਭੰਡਾਲ ਬੇਟ 'ਚ ਲਗਾਏ ਕੈਂਪ ਦੌਰਾਨ ਬੋਰਡ ਨੇ 43 ਨਵੇਂ ਉਸਾਰੀ ਕਿਰਤੀਆਂ ਨੂੰ ਰਜਿਸਟਰਡ ਕੀਤਾ

ਕਪੂਰਥਲਾ, 20 ਮਈ (ਵਿ.ਪ੍ਰ.) - ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰ ਵੈੱਲਫੇਅਰ ਬੋਰਡ ਵਲੋਂ ਪਿੰਡ ਭੰਡਾਲ ਬੇਟ ਵਿਚ ਪ੍ਰਦੀਪ ਕੁਮਾਰ ਸਹਾਇਕ ਕਿਰਤ ਕਮਿਸ਼ਨਰ ਕਪੂਰਥਲਾ ਦੀ ਅਗਵਾਈ ਵਿਚ ਉਸਾਰੀ ਕਿਰਤੀਆਂ ਨੂੰ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ...

ਪੂਰੀ ਖ਼ਬਰ »

ਦਾਦੇ ਦੇ ਅਸਥ ਪਾਉਣ ਗਏ ਲਾਪਤਾ ਨੌਜਵਾਨ ਦੀ ਲਾਸ਼ ਸਹਾਰਨਪੁਰ ਨੇੜਿਓ ਮਿਲੀ

ਫਗਵਾੜਾ, 20 ਮਈ (ਹਰਜੋਤ ਸਿੰਘ ਚਾਨਾ) - ਇਥੋਂ ਦੇ ਮੁਹੱਲਾ ਉਂਕਾਰ ਨਗਰ ਦੇ ਕੁੱਝ ਮੈਂਬਰ ਆਪਣੇ ਪਰਿਵਾਰਿਕ ਸਾਥੀਆਂ ਸਮੇਤ ਇਕ ਵਿਅਕਤੀ ਦੀਆਂ ਅਸਥੀਆਂ ਜਲ ਪ੍ਰਵਾਹ ਕਰਨ ਲਈ ਹਰਿਦੁਆਰ ਗਏ ਸਨ, ਪਰ ਪਰਿਵਾਰ ਦੇ ਬਾਕੀ ਮੈਂਬਰ ਘਰ ਵਾਪਸ ਆ ਗਏ | ਉਨ੍ਹਾਂ 'ਚੋਂ ਵਿਅਕਤੀ ਯੋਗੇਸ਼ ...

ਪੂਰੀ ਖ਼ਬਰ »

ਪੁਲਿਸ ਨਾਲ ਉਲਝਣ ਵਾਲੇ ਵਿਅਕਤੀ ਲਏ ਅੜਿੱਕੇ

ਫਗਵਾੜਾ, 20 ਮਈ (ਹਰਜੋਤ ਸਿੰਘ ਚਾਨਾ) - ਅੱਜ ਸ਼ਾਮ ਜੇ.ਸੀ.ਟੀ ਮਿੱਲ ਦੇ ਸਾਹਮਣੇ ਪੈਂਦੀ ਛੱਝ ਕਾਲੋਨੀ 'ਚ ਰਹਿੰਦੇ ਕੁੱਝ ਵਿਅਕਤੀ ਉਸ ਸਮੇਂ ਪੁਲਿਸ ਨਾਲ ਉਲਝ ਪਏ ਜਦੋਂ ਪੁਲਿਸ ਅਧਿਕਾਰੀ ਕਿਸੇ ਦਰਖ਼ਾਸਤ ਦੀ ਪੜਤਾਲ ਕਰਨ ਲਈ ਦੱਸਣ ਗਏ ਸਨ, ਪਰ ਉਥੇ ਬੈਠੇ ਹੋਰ ਵਿਅਕਤੀ ...

ਪੂਰੀ ਖ਼ਬਰ »

ਨਿਰਮਲ ਕੁਟੀਆ ਸੀਚੇਵਾਲ ਦਾ ਬਰਸੀ ਸਮਾਗਮ 24 ਤੋਂ

ਲੋਹੀਆਂ ਖਾਸ, 20 ਮਈ (ਗੁਰਪਾਲ ਸਿੰਘ ਸ਼ਤਾਬਗੜ•)-ਨਿਰਮਲ ਕੁਟੀਆ ਸੀਚੇਵਾਲ ਦੇ ਗੱਦੀ ਨਸ਼ੀਨ ਰਹੇ ਅਤੇ ਵਿੱਦਿਆ ਤੇ ਗਿਆਨ ਰਾਹੀਂ ਲੋਕਾਂ ਦਾ ਜੀਵਨ ਰੁਸ਼ਨਾਉਣ ਵਾਲੇ ਮਹਾਨ ਤਪੱਸਵੀ ਸੰਤ ਅਵਤਾਰ ਸਿੰਘ ਦੀ ਬਰਸੀ 27 ਮਈ 2022 ਨੂੰ ਨਿਰਮਲ ਕੁਟੀਆ ਪਿੰਡ ਸੀਚੇਵਾਲ ਵਿਖੇ ਇਲਾਕੇ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਪਿੰਡ ਭੁੱਲਰ ਬੇਟ ਵਿਖੇ ਕਿਸਾਨ ਸਿਖਲਾਈ ਕੈਂਪ ਲਾਇਆ

ਢਿਲਵਾਂ, 20 ਮਈ (ਪ੍ਰਵੀਨ ਕੁਮਾਰ, ਸੁਖੀਜਾ) - ਮੁੱਖ ਖੇਤੀਬਾੜੀ ਅਫ਼ਸਰ ਕਪੂਰਥਲਾ ਡਾ: ਸੁਰਿੰਦਰ ਕੁਮਾਰ ਵਿਰਦੀ ਦੇ ਦਿਸ਼ਾ ਨਿਰਦੇਸ਼ਾਂ ਤੇ ਜ਼ਿਲ੍ਹਾ ਸਿਖਲਾਈ ਅਫ਼ਸਰ ਡਾ: ਤੇਜਪਾਲ ਸਿੰਘ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਵਲੋਂ ਬਲਾਕ ਢਿਲਵਾਂ ਦੇ ਪਿੰਡ ਭੁੱਲਰ ਬੇਟ ...

ਪੂਰੀ ਖ਼ਬਰ »

ਸੂਬੇ ਤੋਂ ਬਾਹਰਲੇ ਵਿਅਕਤੀਆਂ ਨੂੰ ਘਰ ਤੇ ਦੁਕਾਨ ਕਿਰਾਏ 'ਤੇ ਦੇਣ ਲਈ ਲੋਕ ਪੂਰੀ ਜਾਂਚ ਕਰਨ-ਗਿੱਲ

ਸੁਲਤਾਨਪੁਰ ਲੋਧੀ, 20 ਮਈ (ਥਿੰਦ, ਹੈਪੀ) - ਸੁਲਤਾਨਪੁਰ ਲੋਧੀ ਦੀਆਂ ਧਾਰਮਿਕ, ਸਮਾਜਿਕ ਅਤੇ ਵਪਾਰਕ ਜਥੇਬੰਦੀਆਂ ਦੇ ਆਗੂਆਂ ਅਤੇ ਸ਼ਹਿਰ ਨਿਵਾਸੀਆਂ ਦੇ ਇਕ ਵਫ਼ਦ ਵਲੋਂ ਭਗਵਾਨ ਵਾਲਮੀਕ ਕ੍ਰਾਂਤੀ ਸੈਨਾ ਪੰਜਾਬ ਦੇ ਸੂਬਾ ਪ੍ਰਧਾਨ ਸਰਵਣ ਗਿੱਲ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਲਈ ਖੇਤੀਬਾੜੀ ਵਿਭਾਗ ਹੋਇਆ ਪੱਬਾਂ ਭਾਰ

ਨਡਾਲਾ, 20 ਮਈ (ਮਾਨ) - ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਰਵਾਇਤੀ ਢੰਗ ਨਾਲ ਬੀਜੇ ਜਾਂਦੇ ਝੋਨੇ ਦੀ ਥਾਂ ਇਸ ਦੀ ਸਿੱਧੀ ਬਿਜਾਈ ਦੇ ਸੰਬੰਧ ਵਿਚ ਮੁੱਖ ਖੇਤੀਬਾੜੀ ਅਫ਼ਸਰ ਕਪੂਰਥਲਾ ਡਾ: ਸੁਰਿੰਦਰ ਕੁਮਾਰ ਵਿਰਦੀ ਦੀਆਂ ਹਦਾਇਤਾਂ ਤੇ ਡਾ: ਤੇਜਪਾਲ ਸਿੰਘ ਜ਼ਿਲ੍ਹਾ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਪ੍ਰੇਰਿਆ

ਫਗਵਾੜਾ, 20 ਮਈ (ਅਸ਼ੋਕ ਕੁਮਾਰ ਵਾਲੀਆ) - ਪਿੰਡ ਨਸੀਰਾਬਾਦ ਦੇ ਗੁਰਦੁਆਰਾ ਸਾਹਿਬ ਵਿਖੇ ਝੋਨੇ ਦੀ ਸਿੱਧੀ ਬਿਜਾਈ ਸੰਬੰਧੀ ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਕੈਂਪ 'ਚ ਸਾਬਕਾ ਕੈਬਨਿਟ ਮੰਤਰੀ ਜੋਗਿੰਦਰ ਸਿੰਘ ਮਾਨ ਅਤੇ ਤਵਿੰਦਰ ਰਾਮ ਯੂਥ ਆਗੂ (ਆਪ) ਨੇ ...

ਪੂਰੀ ਖ਼ਬਰ »

ਵਿਦਿਆਰਥੀ ਮਿਹਨਤ ਲਈ ਹਮੇਸ਼ਾ ਤਿਆਰ ਰਹਿਣ, ਤਰੱਕੀ ਦੇ ਰਾਹ 'ਚ ਕੋਈ ਰੁਕਾਵਟ ਨਹੀਂ ਆਵੇਗੀ-ਰਾਹੁਲ ਭੰਡਾਰੀ

ਕਪੂਰਥਲਾ, 20 ਮਈ (ਅਮਰਜੀਤ ਕੋਮਲ) - ਵਿਦਿਆਰਥੀ ਮਿਹਨਤ ਕਰਨ ਲਈ ਹਮੇਸ਼ਾ ਤਿਆਰ ਰਹਿਣ ਫਿਰ ਤਰੱਕੀ ਦੇ ਰਾਹ ਵਿਚ ਕੋਈ ਰੁਕਾਵਟ ਨਹੀਂ ਆਵੇਗੀ | ਇਹ ਸ਼ਬਦ ਰਾਹੁਲ ਭੰਡਾਰੀ ਉਪ ਚਾਂਸਲਰ ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਤੇ ਪ੍ਰਮੁੱਖ ਸਕੱਤਰ ਤਕਨੀਕੀ ਸਿੱਖਿਆ ...

ਪੂਰੀ ਖ਼ਬਰ »

ਮੰਜੂ ਰਾਣਾ ਪ੍ਰਸ਼ਾਸਨਿਕ ਤੇ ਪੁਲਿਸ ਵਿਭਾਗ ਦੇ ਕੰਮਾਂ 'ਚ ਦਖ਼ਲਅੰਦਾਜ਼ੀ ਤੁਰੰਤ ਬੰਦ ਕਰੇ-ਰਾਣਾ ਗੁਰਜੀਤ ਸਿੰਘ

ਕਪੂਰਥਲਾ, 20 ਮਈ (ਅਮਰਜੀਤ ਕੋਮਲ) - ਸੀਨੀਅਰ ਕਾਂਗਰਸ ਆਗੂ ਤੇ ਕਪੂਰਥਲਾ ਹਲਕੇ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਆਮ ਆਦਮੀ ਪਾਰਟੀ ਦੀ ਹਲਕਾ ਇੰਚਾਰਜ ਮੰਜੂ ਰਾਣਾ ਨੂੰ ਕਿਹਾ ਕਿ ਉਹ ਪ੍ਰਸ਼ਾਸਨਿਕ ਤੇ ਪੁਲਿਸ ਵਿਭਾਗ ਦੇ ਕੰਮਾਂ ਵਿਚ ਦਖ਼ਲਅੰਦਾਜ਼ੀ ਤੁਰੰਤ ਬੰਦ ...

ਪੂਰੀ ਖ਼ਬਰ »

ਮਾਤਾ ਭੱਦਰਕਾਲੀ ਮੇਲਾ ਕਮੇਟੀ ਆਗੂਆਂ ਨੇ ਮੇਲੇ ਸੰਬੰਧੀ ਐਸ.ਐਸ.ਪੀ. ਨੂੰ ਸੱਦਾ ਪੱਤਰ ਦਿੱਤਾ

ਕਪੂਰਥਲਾ, 20 ਮਈ (ਵਿ.ਪ੍ਰ.) - ਮਾਤਾ ਭੱਦਰਕਾਲੀ ਕਮੇਟੀ ਦੇ ਆਗੂਆਂ ਅਨੂਪ ਕੁਮਾਰ ਕਲਹਣ, ਰਾਧੇ ਸ਼ਾਮ ਸ਼ਰਮਾ ਨੇ ਐਸ.ਐਸ.ਪੀ. ਕਪੂਰਥਲਾ ਰਾਜਬਚਨ ਸਿੰਘ ਸੰਧੂ ਨੂੰ ਮਾਤਾ ਭੱਦਰਕਾਲੀ ਦੇ ਸ਼ੇਖੂਪੁਰ ਵਿਚ 25 ਤੇ 26 ਮਈ ਨੂੰ ਹੋਣ ਵਾਲੇ ਇਤਿਹਾਸਕ ਮੇਲੇ ਲਈ ਸੱਦਾ ਪੱਤਰ ਦਿੱਤਾ | ...

ਪੂਰੀ ਖ਼ਬਰ »

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਾਉਣ ਦੇ ਸਾਰਥਕ ਨਤੀਜੇ ਸਾਹਮਣੇ ਆਏ

ਕਪੂਰਥਲਾ, 20 ਮਈ (ਅਮਰਜੀਤ ਕੋਮਲ) - ਆਮ ਆਦਮੀ ਪਾਰਟੀ ਦੇ ਪੰਜਾਬ 'ਚ ਸੱਤਾ ਆਉਣ ਤੋਂ ਬਾਅਦ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਪੰਚਾਇਤੀ ਤੇ ਸਰਕਾਰੀ ਜ਼ਮੀਨਾਂ 'ਤੇ ਕੁਝ ਲੋਕਾਂ ਵਲੋਂ ਪਿਛਲੇ ਦੋ ਤਿੰਨ ਦਹਾਕਿਆਂ ਤੋਂ ਕੀਤੇ ਨਜਾਇਜ਼ ਕਬਜ਼ੇ ਛੁਡਾਉਣ ਲਈ ਚਲਾਈ ਜਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX