ਤਾਜਾ ਖ਼ਬਰਾਂ


ਆਟੋ ਚੋਰੀ ਕਰ ਕੇ ਭੱਜ ਰਹੇ ਨੌਜਵਾਨ ਨੂੰ ਲੋਕਾਂ ਨੇ ਫੜਿਆ
. . .  2 minutes ago
ਜਲੰਧਰ, 1 ਜੁਲਾਈ - ਜਲੰਧਰ ਦੇ ਅਲਾਸਕਾ ਚੌਂਕ ਨੇੜੇ ਮਾਰਕੀਟ ਤੋਂ ਆਟੋ ਚੋਰੀ ਕਰ ਕੇ ਭੱਜ ਰਹੇ ਨੌਜਵਾਨ ਨੂੰ ਲੋਕਾਂ ਨੇ ਪਿੱਛਾ ਕਰ ਕੇ ਫੜ ਲਿਆ, ਜਿਸ ਤੋਂ ਬਾਅਦ ਲੋਕਾਂ ਨੇ ਉਸ ਦੀ ਜੰਮ ਕੇ ਖ਼ਾਤਰਦਾਰੀ...
ਭਾਰੀ ਮੀਂਹ ਨਾਲ਼ ਮੱਕੀ ਉਤਪਾਦਕ ਕਿਸਾਨਾਂ ਦੇ ਸਾਹ ਸੂਤੇ
. . .  15 minutes ago
ਸੁਲਤਾਨਪੁਰ ਲੋਧੀ, 1 ਜੁਲਾਈ (ਥਿੰਦ,ਲਾਡੀ,ਹੈਪੀ) - ਬੀਤੇ ਕੱਲ੍ਹ ਤੋਂ ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ-ਪਾਸ ਇਲਾਕਿਆਂ ਵਿਚ ਪੈ ਰਹੇ ਮੀਂਹ ਨੇ ਮੱਕੀ ਉਤਪਾਦਕ ਕਿਸਾਨਾਂ ਸਾਹਮਣੇ ਮੁਸ਼ਕਿਲ ਖੜ੍ਹੀ ਕਰ ਦਿੱਤੀ ਹੈ। ਹਲਕੇ ਅੰਦਰ...
ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਨਾਲ ਮੋਟਰਸਾਈਕਲ ਸਵਾਰ ਦੀ ਮੌਤ
. . .  32 minutes ago
ਜਲੰਧਰ, 1 ਜੁਲਾਈ (ਅੰਮ੍ਰਿਤਪਾਲ) - ਜਲੰਧਰ ਦੇ ਪਠਾਨਕੋਟ ਚੌਂਕ ਨੇੜੇ ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਨਾਲ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ। ਫ਼ਿਲਹਾਲ ਮ੍ਰਿਤਕ ਦੀ ਪਹਿਚਾਣ ਨਹੀਂ ਹੋ ਸਕੀ...
ਅੱਜ ਦਾ ਦਿਨ ਇਤਿਹਾਸਿਕ - ਰਾਘਵ ਚੱਡਾ
. . .  30 minutes ago
ਚੰਡੀਗੜ੍ਹ, 1 ਜੁਲਾਈ - ਪੰਜਾਬ 'ਚ ਅੱਜ ਤੋਂ 300 ਯੂਨਿਟ ਬਿਜਲੀ ਮੁਫ਼ਤ ਹੋਣ 'ਤੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਡਾ ਨੇ ਟਵੀਟ ਕਰ ਕਿਹਾ ਕਿ ਅੱਜ ਦਾ ਦਿਨ ਇਤਿਹਾਸਿਕ ਹੈ। ਦਿੱਲੀ ਤੋਂ ਬਾਅਦ ਪੰਜਾਬ ਮੁਫ਼ਤ ਬਿਜਲੀ ਦੇਣ ਵਾਲਾ ਦੂਸਰਾ ਸੂਬਾ...
300 ਯੂਨਿਟ ਬਿਜਲੀ ਮੁਫ਼ਤ ਹੋਣ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਟਵੀਟ
. . .  44 minutes ago
ਚੰਡੀਗੜ੍ਹ, 1 ਜੁਲਾਈ - ਪੰਜਾਬ 'ਚ ਅੱਜ ਤੋਂ 300 ਯੂਨਿਟ ਬਿਜਲੀ ਮੁਫ਼ਤ ਹੋਣ 'ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਪਿਛਲੀਆਂ ਸਰਕਾਰਾਂ ਚੋਣਾਂ ਸਮੇਂ ਜੋ ਵਾਅਦੇ ਕਰਦੀਆਂ ਸਨ, ਉਨ੍ਹਾਂ ਨੂੰ ਪੂਰਾ ਹੁੰਦਿਆਂ...
ਆਵਾਰਾ ਪਸ਼ੂ ਨਾਲ ਟਕਰਾਉਣ 'ਤੇ ਮੋਟਰਸਾਈਕਲ ਸਵਾਰ ਦੀ ਮੌਤ
. . .  about 1 hour ago
ਹੰਡਿਆਇਆ, 1 ਜੁਲਾਈ (ਗੁਰਜੀਤ ਸਿੰਘ ਖੁੱਡੀ)- ਬਠਿੰਡਾ-ਬਰਨਾਲਾ ਕੌਮੀ ਮਾਰਗ ਨੰਬਰ 7 ਉੱਪਰ ਹੰਡਿਆਇਆ ਨੇੜੇ ਬੀਤੀ ਰਾਤ ਮੋਟਰਸਾਈਕਲ ਸਵਾਰ ਦੀ ਆਵਾਰਾ ਪਸ਼ੂ ਨਾਲ ਟੱਕਰ ਹੋਣ 'ਤੇ ਦੁਖਦਾਈ ਮੌਤ ਹੋ ਗਈ। ਜਾਣਕਾਰੀ ਅਨੁਸਾਰ...
ਮਿਲਕ ਪਲਾਂਟ ਵੇਰਕਾ ਦੇ ਕੱਚੇ ਕਰਮਚਾਰੀਆਂ ਨੇ ਸਾੜੀਆਂ ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਬਜਟ ਦੀਆਂ ਕਾਪੀਆਂ
. . .  about 1 hour ago
ਵੇਰਕਾ, 1 ਜੁਲਾਈ (ਪਰਮਜੀਤ ਸਿੰਘ ਬੱਗਾ) - ਪੰਜਾਬ ਸਰਕਾਰ ਵਲੋਂ ਹਾਲ ਹੀ ਵਿਚ ਪੇਸ਼ ਕੀਤੇ ਗਏ ਬਜਟ ਵਿੱਚ ਠੇਕੇਦਾਰੀ ਸਿਸਟਮ ਹੇਠ ਕੰਮ ਕਰਨ ਵਾਲੇ ਕੱਚੇ ਕਰਮਚਾਰੀਆਂ ਬਾਰੇ ਕਿਸੇ ਤਰ੍ਹਾਂ ਦਾ ਕੋਈ ਜ਼ਿਕਰ ਜਾਂ ਐਲਾਨ ਨਾ ਕੀਤੇ ਜਾਣ ਦੇ ਵਿਰੋਧ...
ਭਾਰਤ ਅਤੇ ਇੰਗਲੈਂਡ ਵਿਚਕਾਰ 5ਵਾਂ ਕ੍ਰਿਕੇਟ ਟੈਸਟ ਮੈਚ ਅੱਜ ਤੋਂ
. . .  about 1 hour ago
ਬਰਮਿੰਘਮ, 1 ਜੁਲਾਈ - ਭਾਰਤ ਅਤੇ ਇੰਗਲੈਂਡ ਦੀਆਂ ਕ੍ਰਿਕੇਟ ਟੀਮਾਂ ਵਿਚਕਾਰ 5ਵਾਂ ਟੈਸਟ ਮੈਚ ਅੱਜ ਤੋਂ ਐਜਬੈਸਟਨ 'ਚ ਹੋਣ ਜਾ ਰਿਹਾ ਹੈ। 5 ਮੈਚਾਂ ਦੀ ਲੜੀ 'ਚ ਭਾਰਤ 2-1 ਨਾਲ ਅੱਗੇ ਹੈ ਤੇ 5 ਮੈਚਾਂ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 17070 ਨਵੇਂ ਮਾਮਲੇ, 23 ਮੌਤਾਂ
. . .  about 1 hour ago
ਨਵੀਂ ਦਿੱਲੀ, 1 ਜੁਲਾਈ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 17070 ਨਵੇਂ ਮਾਮਲੇ ਦਰਜ ਕੀਤੇ ਗਏ ਹਨ, 14413 ਠੀਕ ਹੋਏ ਹਨ ਤੇ 23 ਲੋਕਾਂ ਦੀ ਮੌਤ...
ਸਰਕਾਰੀ ਸਕੂਲਾਂ 'ਚ ਪਹਿਲੇ ਦਿਨ ਵਿਦਿਆਰਥੀਆਂ ਦੀ ਹਾਜ਼ਰੀ ਰਹੀ ਘੱਟ
. . .  about 1 hour ago
ਸੰਧਵਾਂ, 1 ਜੁਲਾਈ (ਪ੍ਰੇਮੀ ਸੰਧਵਾਂ) - ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਪਹਿਲੇ ਦਿਨ ਇਲਾਕੇ ਦੇ ਖੁੱਲ੍ਹੇ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੀ ਹਾਜ਼ਰੀ ਘੱਟ ਦੇਖਣ ਨੂੰ ਮਿਲੀ। ਅਧਿਆਪਕਾਂ ਨੇ ਕਿਹਾ ਕਿ ਇਕ ਅੱਧੇ ਦਿਨ...
ਅੱਜ ਤੋਂ ਪੰਜਾਬ ਵਾਸੀਆਂ ਨੂੰ 300 ਯੂਨਿਟ ਬਿਜਲੀ ਮੁਫ਼ਤ - ਹਰਜੋਤ ਬੈਂਸ
. . .  about 1 hour ago
ਚੰਡੀਗੜ੍ਹ, 1 ਜੁਲਾਈ - ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰ ਕਿਹਾ ਕਿ ਪੰਜਾਬ ਵਾਸੀਆਂ ਨੂੰ ਅੱਜ ਤੋਂ 300 ਯੂਨਿਟ ਬਿਜਲੀ ਮੁਫ਼ਤ...
ਬੱਸ ਅਤੇ ਟਰੱਕ ਦਰਮਿਆਨ ਭਿਆਨਕ ਟੱਕਰ 'ਚ ਇਕ ਦੀ ਮੌਤ, 5 ਜ਼ਖ਼ਮੀ
. . .  about 2 hours ago
ਮਹਿਲ ਕਲਾਂ, 30 ਜੂਨ - (ਅਵਤਾਰ ਸਿੰਘ ਅਣਖੀ) - ਲੁਧਿਆਣਾ ਬਠਿੰਡਾ ਮੁੱਖ ਮਾਰਗ 'ਤੇ ਪਿੰਡ ਨਿਹਾਲੂਵਾਲ ਦੱਧਾਹੂਰ ਵਿਚਕਾਰ ਬੱਸ ਅਤੇ ਟਰੱਕ ਦਰਮਿਆਨ ਹੋਈ ਭਿਆਨਕ ਟੱਕਰ 'ਚ ਇਕ ਵਿਅਕਤੀ ਦੀ ਮੌਤ ਅਤੇ 5 ਵਿਅਕਤੀਆਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ । ਪ੍ਰਾਪਤ ਜਾਣਕਾਰੀ ਅਨੁਸਾਰ...
ਮੀਂਹ ਪੈਣ ਕਾਰਨ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਮਿਲੀ ਰਾਹਤ
. . .  about 2 hours ago
ਓਠੀਆਂ 1 ਜੁਲਾਈ (ਗੁਰਵਿੰਦਰ ਸਿੰਘ ਛੀਨਾ) ਪੰਜਾਬ ਭਰ ਵਿਚ ਬੀਤੇ ਕੱਲ੍ਹ ਤੋਂ ਪੈ ਰਹੇ ਮੀਂਹ ਨਾਲ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ ਹੈ। ਝੋਨੇ ਦੀ ਫ਼ਸਲ ਲਵਾਈ ਦੋ ਜ਼ੋਰ ਫੜਨ ਨਾਲ ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਓਠੀਆਂ...
ਦੇਸ਼ ਭਰ 'ਚ ਸਿੰਗਲ ਯੂਜ਼ ਪਲਾਸਟਿਕ ਉੱਪਰ ਅੱਜ ਤੋਂ ਪੂਰਨ ਤੌਰ 'ਤੇ ਪਾਬੰਦੀ
. . .  about 2 hours ago
ਚੰਡੀਗੜ੍ਹ, 1 ਜੁਲਾਈ - ਪੰਜਾਬ ਸਮੇਤ ਦੇਸ਼ ਭਰ 'ਚ ਅੱਜ ਤੋਂ ਸਿੰਗਲ ਯੂਜ਼ ਪਲਾਸਟਿਕ ਦੇ ਉਤਪਾਦਨ, ਵਿੱਕਰੀ ਅਤੇ ਉਪਯੋਗ ਉੱਪਰ ਪੂਰਨ ਤੌਰ 'ਤੇ ਪਾਬੰਦੀ ਲੱਗ ਗਈ ਹੈ। ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਕਰਨ ਵਾਲਿਆ iਖ਼ਲਾਫ਼ ਸਖ਼ਤ ਕਾਰਵਾਈ ਕਰਨ ਦਾ ਵੀ ਐਲਾਨ...
ਮਨੀਪੁਰ 'ਚ ਜ਼ਮੀਨ ਖਿਸਕਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 14
. . .  about 2 hours ago
ਇੰਫਾਲ, 1 ਜੁਲਾਈ - ਮਨੀਪੁਰ ਦੇ ਨੋਨੀ ਜ਼ਿਲ੍ਹੇ 'ਚ ਟੂਪੁਲ ਰੇਲਵੇ ਯਾਰਡ ਦੇ ਉਸਾਰੀ ਕੈਂਪ 'ਤੇ ਬੁੱਧਵਾਰ ਦੀ ਰਾਤ ਨੂੰ ਭਾਰੀ ਢਿੱਗਾਂ ਡਿੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ 14 ਹੋ ਗਈ ਹੈ। ਡੀ.ਜੀ.ਪੀ. ਪੀ. ਡੌਂਗੇਲ ਨੇ ਦੱਸਿਆ...
ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਖੁੱਲ੍ਹੇ ਪੰਜਾਬ ਦੇ ਸਕੂਲ
. . .  about 2 hours ago
ਚੰਡੀਗੜ੍ਹ, 1 ਜੁਲਾਈ - ਗਰਮੀਆਂ ਦੀਆਂ ਛੁੱਟੀਆਂ ਦੇ ਚੱਲਦਿਆਂ ਬੰਦ ਕੀਤੇ ਗਏ ਸਰਕਾਰੀ ਸੀਨੀਅਰ ਸੈਕੰਡਰੀ, ਹਾਈ, ਮਿਡਲ ਤੇ ਪ੍ਰਾਇਮਰੀ ਸਕੂਲ ਅੱਜ ਤੋਂ ਖੁੱਲ੍ਹ ਗਏ ਹਨ। ਪੰਜਾਬ 'ਚ ਸਾਰੇ ਸਕੂਲਾਂ ਦਾ...
ਨੀਰਜ ਚੋਪੜਾ ਨੇ ਡਾਇਮੰਡ ਲੀਗ 'ਚ ਜਿੱਤਿਆ ਚਾਂਦੀ ਦਾ ਤਮਗ਼ਾ
. . .  about 2 hours ago
ਨਵੀਂ ਦਿੱਲੀ, 1 ਜੁਲਾਈ - ਜੈਵਲਿਨ ਥਰੋ ਖਿਡਾਰੀ ਨੀਰਜ ਚੋਪੜਾ ਨੇ ਡਾਇਮੰਡ ਲੀਗ 'ਚ ਚਾਂਦੀ ਦਾ ਤਮਗ਼ਾ ਜਿੱਤਿਆ ਹੈ। ਇਸ ਦੇ ਨਾਲ ਨੀਰਜ ਚੋਪੜਾ ਨੇ ਆਪਣਾ ਹੀ ਰਾਸ਼ਟਰੀ ਰਿਕਾਰਡ...
ਵਪਾਰਕ ਐਲ.ਪੀ.ਜੀ. ਸਿਲੰਡਰ ਦੀਆਂ ਕੀਮਤਾਂ ਘਟੀਆਂ
. . .  about 3 hours ago
ਨਵੀਂ ਦਿੱਲੀ, 1 ਜੁਲਾਈ - 19 ਕਿੱਲੋਗਰਾਮ ਦੇ ਵਪਾਰਕ ਐਲ.ਪੀ.ਜੀ. ਸਿਲੰਡਰ ਦੀਆਂ ਕੀਮਤਾਂ 'ਚ 198 ਰੁਪਏ ਕਟੌਤੀ ਕੀਤੀ ਗਈ ਹੈ। ਦਿੱਲੀ 'ਚ ਹੁਣ ਵਪਾਰਕ ਐਲ.ਪੀ.ਜੀ. ਸਿਲੰਡਰ 2219 ਰੁਪਏ ਤੋਂ ਘੱਟ...
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਸ਼੍ਰੀਨਗਰ ਪੁਲਿਸ ਨੇ ਖ਼ਾਸ ਇਨਪੁਟਸ ਦੇ ਆਧਾਰ 'ਤੇ ਲਸ਼ਕਰ-ਏ- ਤਾਇਬਾ ਦੇ ਦੋ ਖ਼ਤਰਨਾਕ ਅੱਤਵਾਦੀਆਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਅਸਾਮ : ਹੜ੍ਹ ਦੀ ਸਥਿਤੀ ਨਾਜ਼ੁਕ,8 ਹੋਰ ਮਾਰੇ ਗਏ, 29 ਲੱਖ ਲੋਕ ਪ੍ਰਭਾਵਿਤ
. . .  1 day ago
ਤਖ਼ਤ ਸੱਚਖੰਡ ਬੋਰਡ ਨਾਂਦੇੜ ਨੂੰ ਕੀਤਾ ਬਰਖ਼ਾਸਤ -ਡਾ. ਪੀ. ਐਸ. ਪਸਰੀਚਾ ਹੋਣਗੇ ਮੁੱਖ ਪ੍ਰਬੰਧਕ
. . .  1 day ago
ਹਰਸਾ ਛੀਨਾ, 30 ਜੂਨ (ਕੜਿਆਲ)-ਸਿੱਖ ਧਰਮ ਦੇ ਅਹਿਮ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲ ਨਗਰ ਸਾਹਿਬ ਨਾਂਦੇੜ (ਮਹਾਰਾਸ਼ਟਰ) ਦੀ ਸੇਵਾ ਸੰਭਾਲ ਕਰਦੇ ਆ ਰਹੇ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਚਲ ...
ਸਿੰਗਾਪੁਰ ਤੋਂ ਅੰਮ੍ਰਿਤਸਰ ਆਈ ਫਲਾਈਟ 'ਚ ਬੰਬ ਹੋਣ ਦਾ ਆਇਆ ਫੋਨ, ਹਰਕਤ 'ਚ ਆਏ ਸੁਰੱਖਿਆ ਦਸਤੇ
. . .  1 day ago
ਅੰਮ੍ਰਿਤਸਰ ,30 ਜੂਨ (ਰੇਸ਼ਮ ਸਿੰਘ )-ਸਿੰਗਾਪੁਰ ਤੋਂ ਆਈ ਸਕੂਟ ਏਅਰਲਾਈਨ 'ਚ ਬੰਬ ਹੋਣ ਦੀ ਧਮਕੀ ਮਿਲੀ ਹੈ ,ਜਿਸ ਉਪਰੰਤ ਸੀ.ਆਈ.ਐਸ.ਐਫ. ਵਲੋਂ ਚੌਕਸੀ ਵਧਾ ਦਿੱਤੀ ਗਈ ਹੈ ਅਤੇ ਤਲਾਸ਼ੀ ਅਭਿਆਨ ਸ਼ੁਰੂ ਕਰ ਦਿੱਤਾ ਗਿਆ ...
ਤੇਜ਼ ਰਫ਼ਤਾਰ ਬੱਸ ਨੇ ਪੈਦਲ ਯਾਤਰੂਆਂ ਨੂੰ ਕੁਚਲਿਆ, ਇਕ ਦੀ ਮੌਤ ,ਇਕ ਗੰਭੀਰ ਜ਼ਖਮੀ
. . .  1 day ago
ਜਖਵਾਲੀ, 30 ਜੂਨ (ਨਿਰਭੈ ਸਿੰਘ)-ਸਰਹਿੰਦ-ਪਟਿਆਲਾ ਮਾਰਗ ’ਤੇ ਸਥਿਤ ਪਿੰਡ ਆਦਮਪੁਰ ਨਜ਼ਦੀਕ ਪੈਦਲ ਯਾਤਰਾ ਕਰਕੇ ਜਾ ਰਹੇ 3 ਵਿਅਕਤੀਆਂ ਨੂੰ ਤੇਜ਼ ਰਫ਼ਤਾਰ ਪ੍ਰਾਈਵੇਟ ਕੰਪਨੀ ਦੀ ਬੱਸ ਵਲੋਂ ਟੱਕਰ ਮਾਰੇ ...
ਏਕਨਾਥ ਸ਼ਿੰਦੇ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 9 ਜੇਠ ਸੰਮਤ 554
ਵਿਚਾਰ ਪ੍ਰਵਾਹ: ਯਤਨਸ਼ੀਲ ਮਨੁੱਖ ਨੂੰ ਸਦਾ ਆਸ ਰਹਿੰਦੀ ਹੈ ਅਤੇ ਇਸੇ ਕਰਕੇ ਉਹ ਯਤਨ ਕਰਨ ਦੀ ਹੋਰ ਕੋਸ਼ਿਸ਼ ਕਰਦਾ ਹੈ। -ਗੇਟੇ

ਪਹਿਲਾ ਸਫ਼ਾ

ਨਹੀਂ ਰਹੇ ਟਕਸਾਲੀ ਅਕਾਲੀ ਆਗੂ ਜਥੇਦਾਰ ਤੋਤਾ ਸਿੰਘ

• ਮੁਹਾਲੀ ਦੇ ਹਸਪਤਾਲ 'ਚ ਲਏ ਆਖਰੀ ਸਾਹ • ਮੁੱਖ ਮੰਤਰੀ, ਬਾਦਲ, ਸੁਖਬੀਰ ਤੇ ਹੋਰਾਂ ਵਲੋਂ ਦੁੱਖ ਦਾ ਪ੍ਰਗਟਾਵਾ ਐੱਸ. ਏ. ਐੱਸ. ਨਗਰ, 21 ਮਈ (ਕੇ.ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਖੇਤੀਬਾੜੀ ਤੇ ਸਿੱਖਿਆ ਮੰਤਰੀ ਜਥੇ. ਤੋਤਾ ਸਿੰਘ ਦਾ ...

ਪੂਰੀ ਖ਼ਬਰ »

ਸ਼ਾਨਾਮੱਤਾ ਰਿਹਾ 61 ਸਾਲ ਦਾ ਸਿਆਸੀ ਸਫ਼ਰ

ਮੋਗਾ, 21 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜਥੇਦਾਰ ਤੋਤਾ ਸਿੰਘ ਦਾ ਜਨਮ 2 ਮਾਰਚ, 1941 ਨੂੰ ਮੋਗਾ ਜ਼ਿਲ੍ਹੇ ਦੇ ਪਿੰਡ ਦੀਦਾਰ ਸਿੰਘ ਵਾਲਾ ਵਿਖੇ ਪਿਤਾ ਬਾਬੂ ਸਿੰਘ ਦੇ ਘਰ ਮਾਤਾ ਬਸੰਤ ਕੌਰ ਦੀ ਕੁੱਖੋਂ ਹੋਇਆ | ਮੁਢਲੀ ਵਿੱਦਿਆ ਪਿੰਡ ਤੋਂ ਲੈਣ ਤੋਂ ਬਾਅਦ ਉਨ੍ਹਾਂ ...

ਪੂਰੀ ਖ਼ਬਰ »

ਪੈਟਰੋਲ 9.50 ਅਤੇ ਡੀਜ਼ਲ 7 ਰੁਪਏ ਸਸਤਾ

ਕੇਂਦਰ ਨੇ ਐਕਸਾਈਜ਼ ਡਿਊਟੀ ਘਟਾਈ ਨਵੀਂ ਦਿੱਲੀ, 21 ਮਈ (ਏਜੰਸੀ)-ਵਧਦੀ ਮਹਿੰਗਾਈ ਅਤੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਤੋਂ ਪ੍ਰੇਸ਼ਾਨ ਲੋਕਾਂ ਨੂੰ ਰਾਹਤ ਦਿੰਦਿਆਂ ਕੇਂਦਰ ਨੇ ਸਨਿਚਰਵਾਰ ਨੂੰ ਪੈਟਰੋਲ 'ਤੇ ਐਕਸਾਈਜ਼ ਡਿਊਟੀ 8 ਰੁਪਏ ਤੇ ਡੀਜ਼ਲ 'ਤੇ 6 ਰੁਪਏ ਪ੍ਰਤੀ ...

ਪੂਰੀ ਖ਼ਬਰ »

ਪੰਜਾਬ 'ਚ ਪੈਟਰੋਲ 96.18 ਤੇ ਡੀਜ਼ਲ 86.55 ਰੁਪਏ ਮਿਲੇਗਾ

ਜਲੰਧਰ, 21 ਮਈ (ਸ਼ਿਵ ਸ਼ਰਮਾ)-ਕੇਂਦਰ ਵਲੋਂ ਪੈਟਰੋਲ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ ਘਟਾਉਣ ਨਾਲ ਪੰਜਾਬ 'ਚ ਪੈਟਰੋਲ ਹੁਣ ਕਰੀਬ 96.18 ਰੁਪਏ ਪ੍ਰਤੀ ਲੀਟਰ ਮਿਲੇਗਾ, ਜੋ ਪਹਿਲਾਂ 104.50 ਰੁਪਏ ਪ੍ਰਤੀ ਲੀਟਰ ਸੀ | ਇਸੇ ਤਰ੍ਹਾਂ ਸੂਬੇ 'ਚ ਡੀਜ਼ਲ ਹੁਣ ਕਰੀਬ 86.55 ਰੁਪਏ ਪ੍ਰਤੀ ...

ਪੂਰੀ ਖ਼ਬਰ »

ਪੰਜਾਬ ਤੋਂ ਐਮ.ਐਸ.ਪੀ. 'ਤੇ ਮੂੰਗੀ ਖ਼ਰੀਦੇਗੀ ਕੇਂਦਰ ਸਰਕਾਰ

ਚੰਡੀਗੜ੍ਹ, 21 ਮਈ (ਵਿਕਰਮਜੀਤ ਸਿੰਘ ਮਾਨ)-ਕੇਂਦਰ ਸਰਕਾਰ ਹੁਣ ਪੰਜਾਬ ਤੋਂ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) 'ਤੇ ਮੂੰਗੀ ਖ਼ਰੀਦੇਗੀ | ਇਸ ਸੰਬੰਧੀ ਕੇਂਦਰ ਸਰਕਾਰ ਰਾਜ਼ੀ ਹੋ ਗਈ ਹੈ ਅਤੇ ਕੇਂਦਰ ਸਰਕਾਰ ਨੇ ਏਜੰਸੀਆਂ ਨੂੰ ਇਸ ਸੰਬੰਧੀ ਹੁਕਮ ਵੀ ਜਾਰੀ ਕਰ ਦਿੱਤੇ ਹਨ ...

ਪੂਰੀ ਖ਼ਬਰ »

ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਚੌਟਾਲਾ ਦੋਸ਼ੀ ਕਰਾਰ

26 ਨੂੰ ਸਜ਼ਾ 'ਤੇ ਹੋਵੇਗੀ ਬਹਿਸ ਨਵੀਂ ਦਿੱਲੀ, 21 ਮਈ (ਉਪਮਾ ਡਾਗਾ ਪਾਰਥ)-ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਦਿੱਲੀ ਦੀ ਗਊਜ ਐਵੇਨਿਊ ਅਦਾਲਤ ਨੇ ਦੋਸ਼ੀ ਕਰਾਰ ਦੇ ਦਿੱਤਾ | ਅਦਾਲਤ 26 ਮਈ ਨੂੰ ਚੌਟਾਲਾ ...

ਪੂਰੀ ਖ਼ਬਰ »

ਐਨ.ਆਈ.ਏ. ਅਧਿਕਾਰੀ ਤੇ ਪਤਨੀ ਦੀ ਹੱਤਿਆ ਕਰਨ ਵਾਲੇ 2 ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ

ਬਿਜਨੌਰ (ਯੂ.ਪੀ.), 21 ਮਈ (ਪੀ.ਟੀ.ਆਈ.)-ਬਿਜਨੌਰ 'ਚ 6 ਸਾਲ ਪਹਿਲਾਂ ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਦੇ ਇਕ ਸੀਨੀਅਰ ਅਧਿਕਾਰੀ ਅਤੇ ਉਸ ਦੀ ਪਤਨੀ ਦੀ ਹੱਤਿਆ ਦੇ ਮਾਮਲੇ 'ਚ ਦੋ ਗੈਂਗਸਟਰਾਂ ਨੂੰ ਇਥੋਂ ਦੀ ਇਕ ਅਦਾਲਤ ਨੇ ਫਾਂਸੀ ਦੀ ਸਜ਼ਾ ਸੁਣਾਈ ਹੈ | ਵਧੀਕ ਜ਼ਿਲ੍ਹਾ ਜੱਜ ਵਿਜੇ ...

ਪੂਰੀ ਖ਼ਬਰ »

1.10 ਲੱਖ ਕਰੋੜ ਦੀ ਵਾਧੂ ਖਾਦ ਸਬਸਿਡੀ ਦੇਵੇਗਾ ਕੇਂਦਰ-ਵਿੱਤ ਮੰਤਰੀ

ਨਵੀਂ ਦਿੱਲੀ, 21 ਮਈ (ਪੀ.ਟੀ.ਆਈ.)-ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦੱਸਿਆ ਕਿ ਸਰਕਾਰ ਮੌਜੂਦਾ ਵਿੱਤੀ ਵਰ੍ਹੇ ਲਈ ਕਿਸਾਨਾਂ ਨੂੰ ਮਹਿੰਗਾਈ ਤੋਂ ਬਚਾਉਣ ਲਈ 1.10 ਲੱਖ ਕਰੋੜ ਰੁਪਏ ਦੀ ਵਾਧੂ ਖਾਦ ਸਬਸਿਡੀ ਦੇਵੇਗੀ | ਇਸ ਨਾਲ ਮੌਜੂਦਾ ਵਿੱਤੀ ਸਾਲ 2022-23 ਵਿਚ ਸਰਕਾਰ ਦੀ ਕੁੱਲ ਖਾਦ ਸਬਸਿਡੀ 2.15 ਲੱਖ ਕਰੋੜ ਰੁਪਏ ਦੇ ਰਿਕਾਰਡ ਨੂੰ ਛੂਹਣ ਦੀ ਸੰਭਾਵਨਾ ਹੈ | 2022-23 ਦੇ ਬਜਟ 'ਚ ਖਾਦ ਸਬਸਿਡੀ ਬਿੱਲ ਦਾ ਅਨੁਮਾਨ 1.05 ਲੱਖ ਕਰੋੜ ਰੁਪਏ ਸੀ, ਜਦੋਂਕਿ 2021-22 'ਚ ਇਹ 1,62,132 ਕਰੋੜ ਰੁਪਏ ਸੀ | ਜ਼ਿਕਰਯੋਗ ਹੈ ਕਿ ਰਸਾਇਣ ਤੇ ਖਾਦ ਮੰਤਰੀ ਮਨਸੁਖ ਮਾਂਡਵੀਆਂ ਨੇ ਵੀ ਕਿਹਾ ਸੀ ਕਿ ਵਿਸ਼ਵ ਪੱਧਰ 'ਤੇ ਕੀਮਤਾਂ 'ਚ ਤੇਜ਼ੀ ਨਾਲ ਵਾਧਾ ਹੋਣ ਕਾਰਨ ਮੌਜੂਦਾ ਵਿੱਤੀ ਸਾਲ 'ਚ ਕੁੱਲ ਖਾਦ ਸਬਸਿਡੀ ਬਿੱਲ 2-2.5 ਲੱਖ ਕਰੋੜ ਰੁਪਏ ਦੇ ਵਿਚਕਾਰ ਹੋ ਸਕਦਾ ਹੈ |

ਖ਼ਬਰ ਸ਼ੇਅਰ ਕਰੋ

 

ਐਂਥਨੀ ਬਣੇ ਆਸਟ੍ਰੇਲੀਆ ਦੇ ਨਵੇਂ ਪ੍ਰਧਾਨ ਮੰਤਰੀ

ਬਿ੍ਸਬੇਨ, 21 ਮਈ (ਮਹਿੰਦਰ ਪਾਲ ਸਿੰਘ ਕਾਹਲੋਂ)-ਆਸਟ੍ਰੇਲੀਅਨ ਪਾਰਲੀਮੈਂਟ ਦੀਆਂ ਚੋਣ ਾਂ 'ਚ ਲੋਕਾਂ ਨੇ ਸਕੌਟ ਮੋਰੀਸਨ ਪ੍ਰਧਾਨ ਮੰਤਰੀ ਵਿਰੁੱਧ ਫ਼ਤਵਾ ਦਿੱਤਾ ਹੈ ਅਤੇ 9 ਸਾਲ ਦੀ ਲਿਬਰਲ-ਨੈਸ਼ਨਲ ਸਰਕਾਰ ਨੂੰ ਬਾਹਰ ਦਾ ਰਸਤਾ ਵਿਖਾ ਦਿੱਤਾ ਹੈ | ਲੇਬਰ ਪਾਰਟੀ ਦੇ ...

ਪੂਰੀ ਖ਼ਬਰ »

ਸ਼ਿਵਲਿੰਗ ਬਾਰੇ ਟਿੱਪਣੀ ਮਾਮਲੇ 'ਚ ਗਿ੍ਫ਼ਤਾਰ ਡੀ.ਯੂ. ਦੇ ਪ੍ਰੋਫ਼ੈਸਰ ਨੂੰ ਜ਼ਮਾਨਤ

ਨਵੀਂ ਦਿੱਲੀ, 21 ਮਈ (ਉਪਮਾ ਡਾਗਾ ਪਾਰਥ)-ਗਿਆਨਵਾਪੀ ਮਸਜਿਦ ਵਿਚ ਮਿਲੇ ਸ਼ਿਵਲਿੰਗ ਬਾਰੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਦੋਸ਼ ਵਿਚ ਸ਼ੁੱਕਰਵਾਰ ਦੇਰ ਰਾਤ ਗਿ੍ਫ਼ਤਾਰ ਕੀਤੇ ਦਿੱਲੀ ਯੂਨੀਵਰਸਿਟੀ ਦੇ ਪ੍ਰੋਫੈਸਰ ਰਤਨ ਲਾਲ ਨੂੰ ਅੱਜ ਅਦਾਲਤ ਨੂੰ ਜ਼ਮਾਨਤ 'ਤੇ ਰਿਹਾਅ ...

ਪੂਰੀ ਖ਼ਬਰ »

ਸ੍ਰੀਲੰਕਾ ਨੇ ਐਮਰਜੈਂਸੀ ਹਟਾਈ

ਕੋਲੰਬੋ, 21 ਮਈ (ਏਜੰਸੀਆਂ)-ਸ੍ਰੀਲੰਕਾ ਸਰਕਾਰ ਨੇ ਦੇਸ਼ 'ਚ ਲਾਗੂ ਐਮਰਜੈਂਸੀ ਅੱਜ ਹਟਾ ਲਈ ਹੈ | ਦੇਸ਼ 'ਚ ਭਾਰੀ ਆਰਥਿਕ ਸੰਕਟ ਅਤੇ ਸਰਕਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨਾਂ ਨੂੰ ਦੇਖਦੇ ਹੋਏ 2 ਹਫ਼ਤੇ ਪਹਿਲਾਂ ਐਮਰਜੈਂਸੀ ਲਾਗੂ ਕਰ ਦਿੱਤੀ ਗਈ ਸੀ | ਸਥਾਨਕ ਖ਼ਬਰਾਂ ਦੇ ਇਕ ...

ਪੂਰੀ ਖ਼ਬਰ »

ਦੇਸ਼ 'ਚ ਫਿਰਕੂਵਾਦ, ਬੇਰੁਜ਼ਗਾਰੀ ਤੇ ਮਹਿੰਗਾਈ ਲਈ ਕੇਂਦਰ ਜ਼ਿੰਮੇਵਾਰ-ਰਾਹੁਲ

ਨਵੀਂ ਦਿੱਲੀ, 21 ਮਈ (ਉਪਮਾ ਡਾਗਾ ਪਾਰਥ)-ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਭਾਰਤ ਨੂੰ ਦਰਪੇਸ਼ ਕਈ ਸਮੱਸਿਆਵਾਂ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਦੇਸ਼ 'ਚ ਫਿਰਕੂਵਾਦ ਵਧਦਾ ਜਾ ਰਿਹਾ ਹੈ, ਬੇਰੁਜ਼ਗਾਰੀ ਸਿਖਰ 'ਤੇ ਹੈ, ਮਹਿੰਗਾਈ ਵਧਦੀ ਜਾ ...

ਪੂਰੀ ਖ਼ਬਰ »

ਪੰਜਾਬ 'ਚ ਅਗਲੇ ਤਿੰਨ ਦਿਨ ਗਰਮੀ ਤੋਂ ਮਿਲੇਗੀ ਰਾਹਤ

ਨਵੀਂ ਦਿੱਲੀ, 21 ਮਈ (ਪੀ.ਟੀ.ਆਈ.)-ਪੰਜਾਬ ਸਮੇਤ ਉੱਤਰੀ ਭਾਰਤ 'ਚ ਅਗਲੇ ਤਿੰਨ ਦਿਨਾਂ ਦੌਰਾਨ ਕਹਿਰ ਦੀ ਗਰਮੀ ਤੇ ਝੁਲਸਾਉਣ ਵਾਲੀ ਲੂ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ | ਭਾਰਤੀ ਮੌਸਮ ਵਿਭਾਗ ਅਨੁਸਾਰ ਅਗਲੇ ਤਿੰਨ ਦਿਨਾਂ ਦੌਰਾਨ ਪੰਜਾਬ, ਚੰਡੀਗੜ੍ਹ, ਹਰਿਆਣਾ, ਦਿੱਲੀ, ...

ਪੂਰੀ ਖ਼ਬਰ »

ਅਧੀਰ ਰੰਜਨ ਚੌਧਰੀ ਦੇ ਟਵੀਟ 'ਤੇ ਵਿਵਾਦ

ਕਾਂਗਰਸੀ ਆਗੂ ਨੇ ਟਵਿੱਟਰ ਅਕਾਊਾਟ ਹੈਕ ਹੋਣ ਦਾ ਦਾਅਵਾ ਕਰਦਿਆਂ ਕਰਵਾਈ ਐਫ਼.ਆਈ.ਆਰ. ਨਵੀਂ ਦਿੱਲੀ, 21 ਮਈ (ਉਪਮਾ ਡਾਗਾ ਪਾਰਥ)-ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਬਰਸੀ ਮੌਕੇ ਕਾਂਗਰਸੀ ਨੇਤਾ ਅਧੀਰ ਰੰਜਨ ਚੌਧਰੀ ਦਾ ਇਕ ਟਵੀਟ ਵਿਵਾਦਾਂ ਦੇ ਘੇਰੇ ਹੇਠ ਆ ਗਿਆ | ...

ਪੂਰੀ ਖ਼ਬਰ »

ਸਿਰਸਾ ਵਲੋਂ ਫ਼ੌਜਦਾਰੀ ਸ਼ਿਕਾਇਤ ਦਰਜ

ਨਵੀਂ ਦਿੱਲੀ, 21 ਮਈ (ਅਜੀਤ ਬਿਊਰੋ)-ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਦਿੱਲੀ ਪੁਲਿਸ ਕੋਲ ਕਾਂਗਰਸ ਦੇ ਐਮ. ਪੀ. ਅਧੀਰ ਰੰਜਨ ਚੌਧਰੀ ਦੇ ਖ਼ਿਲਾਫ਼ ਫ਼ੌਜਦਾਰੀ ਸ਼ਿਕਾਇਤ ਦਰਜ ਕਰਵਾਈ ਕਿ ਉਸ ਨੇ ਰਾਜੀਵ ਗਾਂਧੀ ਦੀ ਬਰਸੀ ਮੌਕੇ ਸਿੱਖਾਂ ਖ਼ਿਲਾਫ਼ ਨਫ਼ਰਤੀ ਤੇ ...

ਪੂਰੀ ਖ਼ਬਰ »

ਅਸੂਲਾਂ ਦੇ ਪੱਕੇ ਸਨ-ਡਾ. ਚੀਮਾ

ਚੰਡੀਗੜ੍ਹ, (ਪ੍ਰੋ. ਅਵਤਾਰ ਸਿੰਘ)-ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਜਥੇਦਾਰ ਤੋਤਾ ਸਿੰਘ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਜਥੇਦਾਰ ਤੋਤਾ ਸਿੰਘ ਅਸੂਲਾਂ ਦੇ ਪੱਕੇ ਤੇ ਆਦਰਸ਼ ਪ੍ਰਤੀ ਪੂਰੇ ਦਿ੍ੜ੍ਹ ਤੇ ਵਚਨਬੱਧ ...

ਪੂਰੀ ਖ਼ਬਰ »

ਹਮੇਸ਼ਾ ਯਾਦ ਰੱਖਿਆ ਜਾਵੇਗਾ-ਢੀਂਡਸਾ

ਐੱਸ. ਏ. ਐੱਸ. ਨਗਰ, (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਜਥੇਦਾਰ ਤੋਤਾ ਸਿੰਘ ਦੇ ਅਕਾਲ ਚਲਾਣੇ 'ਤੇ ਪਰਿਵਾਰ ਨਾਲ ਹਮਦਰਦੀ ਜ਼ਾਹਿਰ ਕਰਦਿਆਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਉਨ੍ਹਾਂ ਕਿਹਾ ਕਿ ਜਥੇ. ਤੋਤਾ ...

ਪੂਰੀ ਖ਼ਬਰ »

ਅਕਾਲੀ ਦਲ ਨੂੰ ਵੱਡਾ ਨੁਕਸਾਨ-ਸੁਖਬੀਰ

ਚੰਡੀਗੜ੍ਹ, (ਪ੍ਰੋ. ਅਵਤਾਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਜਥੇਦਾਰ ਤੋਤਾ ਸਿੰਘ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਇਕ ਟਵੀਟ ਰਾਹੀਂ ਕਿਹਾ ਕਿ ਉਨ੍ਹਾਂ ਦੇ ਜਾਣ ਨਾਲ ਜਿੱਥੇ ਪੰਜਾਬ ਤੇ ਪਾਰਟੀ ਨੂੰ ਕਦੇ ਨਾ ...

ਪੂਰੀ ਖ਼ਬਰ »

ਲੋਕ ਆਗੂ ਸਨ ਜਥੇ: ਤੋਤਾ ਸਿੰਘ-ਸਪੀਕਰ

ਚੰਡੀਗੜ੍ਹ, (ਵਿਕਰਮਜੀਤ ਸਿੰਘ ਮਾਨ)-ਜਥੇਦਾਰ ਤੋਤਾ ਸਿੰਘ ਦੇ ਦਿਹਾਂਤ 'ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਸ. ਸੰਧਵਾਂ ਨੇ ਆਪਣੇ ਸ਼ੋਕ ਸੰਦੇਸ਼ ਵਿਚ ਕਿਹਾ ਕਿ ਜਥੇਦਾਰ ਤੋਤਾ ਸਿੰਘ ਜ਼ਮੀਨ ਨਾਲ ਜੁੜੇ ਹੋਏ ...

ਪੂਰੀ ਖ਼ਬਰ »

ਮੱੁਖ ਮੰਤਰੀ ਵਲੋਂ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, (ਵਿਕਰਮਜੀਤ ਸਿੰਘ ਮਾਨ)-ਜਥੇਦਾਰ ਤੋਤਾ ਸਿੰਘ ਦੇ ਦਿਹਾਂਤ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਭਗਵੰਤ ਮਾਨ ਨੇ ਇਸ ਸੰਬੰਧੀ ਟਵੀਟ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ...

ਪੂਰੀ ਖ਼ਬਰ »

ਪੰਜਾਬ ਨੂੰ ਵੱਡਾ ਘਾਟਾ ਪਿਆ-ਬਾਦਲ

ਚੰਡੀਗੜ੍ਹ, (ਪ੍ਰੋ. ਅਵਤਾਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਜਥੇਦਾਰ ਤੋਤਾ ਸਿੰਘ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਜਥੇਦਾਰ ਤੋਤਾ ਸਿੰਘ ਦੇ ਚਲੇ ਜਾਣ ਨਾਲ ਪੰਜਾਬ ਤੇ ਖ਼ਾਸ ਕਰਕੇ ...

ਪੂਰੀ ਖ਼ਬਰ »

ਪੰਥਕ ਸਫ਼ਾਂ 'ਚ ਵੱਡਾ ਘਾਟਾ-ਐਡ. ਧਾਮੀ

ਅੰਮਿ੍ਤਸਰ, (ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੈਂਬਰ, ਉੱਘੇ ਅਕਾਲੀ ਆਗੂ ਤੇ ਸਾਬਕਾ ਮੰਤਰੀ ਜਥੇ: ਤੋਤਾ ਸਿੰਘ ਦੇ ਅਕਾਲ ਚਲਾਣਾ ਕਰ ਜਾਣ 'ਤੇ ਗਹਿਰੇ ਦੁੱਖ ਦਾ ਇਜ਼ਹਾਰ ਕਰਦਿਆਂ ਉਨ੍ਹਾਂ ਦੇ ਚਲਾਣੇ ਨੂੰ ...

ਪੂਰੀ ਖ਼ਬਰ »

ਸੁਰੰਗ ਹਾਦਸੇ 'ਚ 9 ਹੋਰ ਮਜ਼ਦੂਰਾਂ ਦੀਆਂ ਲਾਸ਼ਾਂ ਬਰਾਮਦ

ਸ੍ਰੀਨਗਰ, 21 ਮਈ (ਮਨਜੀਤ ਸਿੰਘ)-ਸ੍ਰੀਨਗਰ-ਜੰਮੂ ਕੌਮੀ ਹਾਈਵੇਅ 'ਤੇ ਜ਼ਿਲ੍ਹਾ ਰਾਮਬਣ ਦੇ ਖੂਨੀ ਨਾਲਾ ਖੇਤਰ ਵਿਖੇ ਨਿਰਮਾਣ ਅਧੀਨ ਸੁਰੰਗ ਦੇ ਹਾਦਸੇ 'ਚ ਮਲਬੇ ਹੇਠ ਦੱਬੇ ਸਾਰੇ 9 ਮਜ਼ਦੂਰਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ | ਇਸ ਦੀ ਜਾਣਕਾਰੀ ਐਸ.ਐਸ.ਪੀ. ਮੋਹਿਤ ...

ਪੂਰੀ ਖ਼ਬਰ »

ਸੂਬੇ 'ਚੋਂ 4585 ਮੀਟਿ੍ਕ ਟਨ ਮੂੰਗੀ ਖ਼ਰੀਦੇਗਾ ਕੇਂਦਰ

ਚੰਡੀਗੜ੍ਹ, 21 ਮਈ (ਅਜੀਤ ਬਿਊਰੋ)-ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਅਨੁਸਾਰ ਭਾਰਤ ਸਰਕਾਰ ਨੇ ਇਕ ਪੱਤਰ ਰਾਹੀਂ ਸੂਬਾ ਸਰਕਾਰ ਨੂੰ ਦੱਸਿਆ ਹੈ ਕਿ ਪੀ.ਐਸ.ਐਸ. ਗਾਈਡਲਾਈਨਜ਼, 2018 ਅਨੁਸਾਰ ਹਾੜ੍ਹੀ ਸੀਜ਼ਨ 2021-22 ਲਈ ਪੰਜਾਬ 'ਚੋਂ 4585 ਮੀਟਿ੍ਕ ਟਨ ਮੂੰਗੀ 'ਪ੍ਰਾਈਸ ਸਪੋਰਟ ...

ਪੂਰੀ ਖ਼ਬਰ »

ਜਾਖੜ ਵਲੋਂ ਅਮਿਤ ਸ਼ਾਹ ਨਾਲ ਮੁਲਾਕਾਤ

ਨਵੀਂ ਦਿੱਲੀ, 21 ਮਈ (ਏਜੰਸੀਆਂ)-ਬੀਤੇ ਦਿਨ ਭਾਜਪਾ 'ਚ ਸ਼ਾਮਿਲ ਹੋਏ ਪੰਜਾਬ ਕਾਂਗਰਸ ਦੇ ਸਾਬਕਾ ਆਗੂ ਸੁਨੀਲ ਜਾਖੜ ਨੇ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ | ਜਾਖੜ ਵਲੋਂ ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਿਲ ਹੋਣ ਤੋਂ ਬਾਅਦ ਇਹ ਅਮਿਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX