ਤਾਜਾ ਖ਼ਬਰਾਂ


ਚੰਡੀਗੜ੍ਹ :11 ਆਈ.ਏ.ਐਸ.ਅਤੇ 24 ਪੀ.ਸੀ.ਐਸ.ਅਫ਼ਸਰਾਂ ਦੇ ਤਬਾਦਲੇ
. . .  3 minutes ago
ਜੰਮੂ-ਕਸ਼ਮੀਰ 'ਚ ਆਤਮਘਾਤੀ ਹਮਲੇ 'ਚ 6 ਦੀ ਮੌਤ, ਜ਼ਖਮੀ ਫੌਜੀ ਦੀ ਮੌਤ
. . .  24 minutes ago
ਐਨ.ਡੀ.ਆਰ.ਐਫ. ਦੀ ਟੀਮ ਵਲੋਂ ਨਾਲੇ 'ਚ ਡਿੱਗੇ ਦੋ ਸਾਲਾ ਬੱਚੇ ਦੀ ਤਲਾਸ਼ ਲਈ ਸਰਚ ਅਪ੍ਰੇਸ਼ਨ ਤੀਜੇ ਦਿਨ ਵੀ ਜਾਰੀ ਰਿਹਾ
. . .  about 1 hour ago
ਕਪੂਰਥਲਾ, 11 ਅਗਸਤ (ਅਮਰਜੀਤ ਕੋਮਲ)-ਐਨ.ਡੀ.ਆਰ.ਐਫ. ਦੀ ਟੀਮ ਵਲੋਂ ਸ਼ਾਲਾਮਾਰ ਬਾਗ ਨੇੜੇ ਇਕ ਨਿੱਜੀ ਹੋਟਲ ਦੇ ਸਾਹਮਣੇ ਗੰਦੇ ਨਾਲੇ ਵਿਚ ਡਿੱਗੇ ਪ੍ਰਵਾਸੀ ਮਜ਼ਦੂਰ ਦੇ ਦੋ ਸਾਲਾ ਬੱਚੇ ...
ਵਾਲਮੀਕ ਸਮਾਜ ਨੇ 12 ਅਗਸਤ ਲਈ ਦਿੱਤਾ ਪੰਜਾਬ ਬੰਦ ਦਾ ਸੱਦਾ ਮੁੱਖ ਮੰਤਰੀ ਦੇ ਭਰੋਸੇ ਮਗਰੋਂ ਵਾਪਸ ਲਿਆ
. . .  about 2 hours ago
ਅੰਮ੍ਰਿਤਸਰ, 12 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ )-ਵਾਲਮੀਕ ਸਮਾਜ ਅਤੇ ਭਗਵਾਨ ਵਾਲਮੀਕ ਤੀਰਥ ਪ੍ਰਬੰਧ ਕਮੇਟੀ ਵਲੋਂ 12 ਅਗਸਤ ਨੂੰ ਦਿੱਤਾ ਗਿਆ ਪੰਜਾਬ ਬੰਦ ਦਾ ਸੱਦਾ ਸਮਾਜ ਦੇ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ...
ਅੰਮ੍ਰਿਤਸਰ ਨਜ਼ਦੀਕ ਟਰੱਕ ਡਰਾਈਵਰ ਨੇ ਸੰਧਵਾਂ ਦੀ ਕਾਰ ਨੂੰ ਮਾਰੀ ਟੱਕਰ, ਬਚਾਅ ਹੋਇਆ
. . .  about 3 hours ago
ਅੰਮ੍ਰਿਤਸਰ, 11 ਅਗਸਤ (ਰੇਸ਼ਮ ਸਿੰਘ )-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਕਾਰ ਨੂੰ ਅੰਮ੍ਰਿਤਸਰ ਸਾਹਿਬ ਨਜ਼ਦੀਕ ਅੱਜ ਇਕ ਟਰੱਕ ਡਰਾਈਵਰ ਨੇ ਟੱਕਰ ਮਾਰ ਦਿੱਤੀ । ਸੰਧਵਾਂ ਇਸੇ ਕਾਰ 'ਚ ਬੈਠੇ...
ਪੰਜਾਬ ਸਰਕਾਰ ਵਲੋਂ ਸਿਖਿਆ ਸੰਸਥਾਵਾਂ ਲਈ 55.98 ਕਰੋੜ ਰੁਪਏ ਦੀ ਰਾਸ਼ੀ ਜਾਰੀ
. . .  about 4 hours ago
ਪੀ.ਐੱਨ.ਬੀ. ਦੇਤਵਾਲ ਬ੍ਰਾਂਚ ’ਚ ਗੰਨ ਪੁਆਇੰਟ ’ਤੇ 7.44 ਲੱਖ ਦੀ ਡਕੈਤੀ
. . .  about 4 hours ago
ਮੁੱਲਾਂਪੁਰ-ਦਾਖਾ,( ਲੁਧਿਆਣਾ)-, 11 ਅਗਸਤ (ਨਿਰਮਲ ਸਿੰਘ ਧਾਲੀਵਾਲ)- ਮੁੱਲਾਂਪੁਰ ਤਹਿਸੀਲ ਦੇ ਪਿੰਡ ਦੇਤਵਾਲ ਵਿਖੇ ਪੰਜਾਬ ਨੈਸ਼ਨਲ ਬੈਂਕ (ਪੀ.ਐੱਨ.ਬੀ.) ਦੀ ਦੇਤਵਾਲ ਸ਼ਾਖਾ ’ਚ ...
ਮਾਨ ਸਰਕਾਰ ਦੀ ਵੱਡੀ ਸੌਗ਼ਾਤ , ਮਲੇਰਕੋਟਲਾ ਵਿਖੇ ਮੈਡੀਕਲ ਕਾਲਜ ਜਲਦ ਤਿਆਰ ਕਰਨ ਦੇ ਹੁਕਮ
. . .  about 5 hours ago
ਯੂਕੋ ਬੈਂਕ ਲੁੱਟ ਮਾਮਲੇ 'ਚ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਦੋਸ਼ੀ
. . .  about 5 hours ago
ਜਲੰਧਰ , 11 ਅਗਸਤ -ਕੁਝ ਦਿਨ ਪਹਿਲਾਂ ਯੂਕੋ ਬੈਂਕ 'ਚ 13 ਲੱਖ 84 ਹਜ਼ਾਰ ਦੀ ਲੁੱਟ ਹੋਈ ਸੀ , ਇਸ ਮਾਮਲੇ 'ਚ ਪੁਲਿਸ ਨੇ ਵਿਨੈ ਦੋਸ਼ੀ, ਤਰੁਨ ਨਾਹਰ ਤੇ ਅਜੇ ਪਾਲ ਨੂੰ ਗ੍ਰਿਫ਼ਤਾਰ ਕੀਤਾ ਹੈ ।ਇਨ੍ਹਾਂ ਤੋਂ 7 ਲੱਖ 50 ਹਜ਼ਾਰ ਦੀ ਨਕਦੀ ਤੇ ਹਥਿਆਰ ਵੀ ਬਰਾਮਦ ਕੀਤੇ ਹਨ ।
ਡਾ. ਰਾਜ ਬਹਾਦਰ ਦਾ ਅਸਤੀਫ਼ਾ ਮੁੱਖ ਮੰਤਰੀ ਮਾਨ ਵਲੋਂ ਮਨਜ਼ੂਰ
. . .  about 5 hours ago
ਚੰਡੀਗੜ੍ਹ, 11 ਅਗਸਤ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਾਈਸ ਚਾਂਸਲਰ ਡਾ. ਰਾਜ ਬਹਾਦਰ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ। ਪਿਛਲੇ ਦਿਨੀਂ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ...
ਕੱਲ੍ਹ ਦਾ ਪੰਜਾਬ ਬੰਦ ਮੁਲਤਵੀ ਹੋਣ ਦੇ ਆਸਾਰ ਬਣੇ
. . .  about 6 hours ago
ਅੰਮ੍ਰਿਤਸਰ ,11 ਅਗਸਤ (ਰੇਸ਼ਮ ਸਿੰਘ) - ਵਾਲਮੀਕ ਸੰਗਠਨਾਂ ਵਲੋਂ ਕੱਲ੍ਹ ਦੇ ਪੰਜਾਬ ਬੰਦ ਦਾ ਸੱਦਾ ਮੁਲਤਵੀ ਹੋਣ ਦੇ ਆਸਾਰ ਬਣ ਗਏ ਹਨ । ਪੰਜਾਬ ਸਰਕਾਰ ਵਲੋਂ ਵਾਲਮੀਕ ਭਾਈਚਾਰੇ ਦੀਆਂ ਮੰਗਾਂ ’ਤੇ ਸੁਹਿਰਦਤਾ ਨਾਲ ਵਿਚਾਰ...
ਐੱਸ. ਸੀ. ਵਿਦਿਆਰਥੀਆਂ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ
. . .  about 6 hours ago
ਜੰਮੂ-ਕਸ਼ਮੀਰ : ਪੈਟਰੋਲ ਪੰਪ, ਰਾਮਬਨ ਨੇੜੇ ਢਿਗਾਂ ਡਿੱਗਣ ਕਾਰਨ ਐਨ. ਐੱਚ. 44 ਨੂੰ ਰੋਕਿਆ ਗਿਆ
. . .  about 7 hours ago
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  about 7 hours ago
ਭੀਖੀ, 11 ਅਗਸਤ (ਬਲਦੇਵ ਸਿੰਘ ਸਿੱਧੂ)- ਜ਼ਿਲ੍ਹਾ ਮਾਨਸਾ ਦੇ ਪਿੰਡ ਸਮਾਓ ਵਿਖੇ ਕੁਝ ਅਣਪਛਾਤੇ ਨੌਜਵਾਨਾਂ ਵਲੋਂ ਸ਼ੈਂਟੀ ਸਿੰਘ ਪੁੱਤਰ ਕਾਲਾ ਸਿੰਘ ਲਗਭਗ (18) ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਹੈ। ਭੀਖੀ ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।
ਪ੍ਰਨੀਤ ਕੌਰ ਕੈਰੋਂ ਨੇ ਆਪਣੇ ਭਰਾ ਸੁਖਬੀਰ ਸਿੰਘ ਬਾਦਲ ਦੇ ਬੰਨ੍ਹੀ ਰੱਖੜੀ
. . .  about 8 hours ago
ਚੰਡੀਗੜ੍ਹ, 11 ਅਗਸਤ-ਪ੍ਰਨੀਤ ਕੌਰ ਕੈਰੋਂ ਨੇ ਆਪਣੇ ਭਰਾ ਸੁਖਬੀਰ ਸਿੰਘ ਬਾਦਲ ਦੇ ਬੰਨ੍ਹੀ ਰੱਖੜੀ
15 ਅਗਸਤ ਨੂੰ 23 ਕੈਦੀ ਰਿਹਾਅ ਕੀਤੇ ਜਾਣਗੇ-ਹਰਜੋਤ ਸਿੰਘ ਬੈਂਸ
. . .  about 8 hours ago
ਚੰਡੀਗੜ੍ਹ, 11 ਅਗਸਤ-15 ਅਗਸਤ ਨੂੰ 23 ਕੈਦੀ ਰਿਹਾਅ ਕੀਤੇ ਜਾਣਗੇ-ਹਰਜੋਤ ਸਿੰਘ ਬੈਂਸ
ਹਿਮਾਚਲ ਪ੍ਰਦੇਸ਼: ਕੁੱਲੂ 'ਚ ਮੋਹਲੇਧਾਰ ਮੀਂਹ ਕਾਰਨ ਵਹਿ ਗਈਆਂ ਕਈ ਦੁਕਾਨਾਂ ਤੇ ਵਾਹਨ, 2 ਲੋਕਾਂ ਦੀ ਮੌਤ
. . .  about 8 hours ago
ਸ਼ਿਮਲਾ, 11 ਅਗਸਤ-ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੇ ਕੁਝ ਹਿੱਸਿਆਂ 'ਚ ਮੀਂਹ ਨੇ ਭਾਰੀ ਤਬਾਹੀ ਮਚਾਈ ਹੋਈ ਹੈ। ਕੁੱਲੂ ਜ਼ਿਲ੍ਹੇ 'ਚ ਅਚਾਨਕ ਆਏ ਭਾਰੀ ਮੀਂਹ ਕਾਰਨ 2 ਔਰਤਾਂ ਮਲਬੇ ਹੇਠ ਜ਼ਿੰਦਾ ਦੱਬ ਗਈਆਂ, ਜਦਕਿ ਦੁਕਾਨਾਂ ਅਤੇ ਵਾਹਨ ਵਹਿ ਗਏ ਅਤੇ ਹੋਰ ਥਾਵਾਂ 'ਤੇ ਹੜ੍ਹਾਂ ਕਾਰਨ ਹਾਈਵੇਅ ਬੰਦ ਹੋ ਗਏ ਹਨ।
ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪਾਰਟੀ ਵਲੰਟੀਅਰਾਂ ਦੇ ਬੰਨ੍ਹੀ ਰੱਖੜੀ
. . .  about 8 hours ago
ਸੰਗਰੂਰ, 11ਅਗਸਤ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਭੈਣ ਭਰਾ ਦੇ ਪਵਿੱਤਰ ਰਿਸ਼ਤੇ ਦੇ ਤਿਉਹਾਰ ਰੱਖੜੀ ਮੌਕੇ ਸਥਾਨਕ ਰੈਸਟ ਹਾਊਸ ਵਿਖੇ ਪੁੱਜੇ 100 ਦੇ ਕਰੀਬ ਪਾਰਟੀ ਵਲੰਟੀਅਰਾਂ ਦੇ ਰੱਖੜੀ ਬੰਨ੍ਹੀ...
ਜੰਮੂ-ਕਸ਼ਮੀਰ: ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਕੀਤੀ ਗਈ ਆਯੋਜਿਤ
. . .  about 8 hours ago
ਸ਼੍ਰੀਨਗਰ, 11 ਅਗਸਤ-ਜੰਮੂ-ਕਸ਼ਮੀਰ 'ਚ ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਆਯੋਜਿਤ ਕੀਤੀ ਗਈ। ਰੈਲੀ 'ਚ 8,000 ਤੋਂ ਵਧ ਵਿਦਿਆਰਥੀਆਂ ਅਤੇ ਨੌਜਵਾਨਾਂ ਨੇ ਭਾਗ ਲਿਆ।
ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
. . .  about 8 hours ago
ਨਵੀਂ ਦਿੱਲੀ, 11 ਅਗਸਤ-ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
ਮਾਮਲਾ: ਕਤਲ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕਰਨ ਦਾ, ਖੇਤ ਮਜ਼ਦੂਰ ਯੂਨੀਅਨ ਵਲੋਂ ਥਾਣਾ ਲੋਪੋਕੇ ਦਾ ਕੀਤਾ ਗਿਆ ਘਿਰਾਓ
. . .  about 9 hours ago
ਲੋਪੋਕੇ, 11 ਅਗਸਤ (ਗੁਰਵਿੰਦਰ ਸਿੰਘ ਕਲਸੀ)- ਤਹਿਸੀਲ ਲੋਪੋਕੇ ਅਧੀਨ ਆਉਂਦੇ ਪਿੰਡ ਸਾਰੰਗੜਾ ਵਿਖੇ ਬੀਤੀ ਰਾਤ ਕੁਝ ਲੋਕਾਂ ਵਲੋਂ ਮਾਮੂਲੀ ਵਿਵਾਦ ਨੂੰ ਲੈ ਕੇ ਪਿੰਡ ਦੇ ਨੌਜਵਾਨ ਵਿਅਕਤੀ ਦਾ ਇਕ ਵਿਅਕਤੀ ਵਲੋਂ ਗੋਲੀ ਮਾਰ...
ਬਿਕਰਮ ਸਿੰਘ ਮਜੀਠੀਆ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕਰਨ ਪਹੁੰਚੇ ਕਈ ਆਗੂ
. . .  about 9 hours ago
ਚੰਡੀਗੜ੍ਹ, 11 ਅਗਸਤ-ਜੇਲ੍ਹ 'ਚੋਂ ਰਿਹਾਅ ਹੋਣ ਉਪਰੰਤ ਅੱਜ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨ ਲਈ ਬੀਬੀ ਜਗੀਰ ਕੌਰ, ਡਾ. ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ, ਜਨਮੇਜਾ ਸਿੰਘ ਸੇਖੋਂ...
ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
. . .  about 10 hours ago
ਨਵੀਂ ਦਿੱਲੀ, 11 ਅਗਸਤ-ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
. . .  about 9 hours ago
ਚੰਡੀਗੜ੍ਹ, 11 ਅਗਸਤ-ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
. . .  about 10 hours ago
ਨਵੀਂ ਦਿੱਲੀ, 11 ਅਗਸਤ-ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
ਹੋਰ ਖ਼ਬਰਾਂ..
ਜਲੰਧਰ : ਐਤਵਾਰ 9 ਜੇਠ ਸੰਮਤ 554
ਵਿਚਾਰ ਪ੍ਰਵਾਹ: ਯਤਨਸ਼ੀਲ ਮਨੁੱਖ ਨੂੰ ਸਦਾ ਆਸ ਰਹਿੰਦੀ ਹੈ ਅਤੇ ਇਸੇ ਕਰਕੇ ਉਹ ਯਤਨ ਕਰਨ ਦੀ ਹੋਰ ਕੋਸ਼ਿਸ਼ ਕਰਦਾ ਹੈ। -ਗੇਟੇ

ਫਾਜ਼ਿਲਕਾ / ਅਬੋਹਰ

ਵਿਧਾਇਕ ਸਵਨਾ ਨੇ ਫ਼ਾਜ਼ਿਲਕਾ 'ਚ ਲੋਕ ਦਰਬਾਰ ਲਗਾ ਕੇ ਸ਼ਿਕਾਇਤਾਂ ਮੌਕੇ 'ਤੇ ਨਿਪਟਾਈਆਂ

ਫ਼ਾਜ਼ਿਲਕਾ, 21 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਸਥਾਨਕ ਮਾਰਕੀਟ ਕਮੇਟੀ ਦਫ਼ਤਰ ਅੰਦਰ ਲੋਕ ਦਰਬਾਰ ਲਗਾ ਕੇ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ | ਇਸ ਮੌਕੇ 'ਤੇ ਵੱਖ ਵੱਖ ਪਿੰਡਾਂ ਅਤੇ ਸ਼ਹਿਰ ਤੋਂ ਆਪਣੀਆਂ ...

ਪੂਰੀ ਖ਼ਬਰ »

ਨਹਿਰੀ ਪਾਣੀ ਤੇ ਹੋਰ ਮੰਗਾਂ ਨੂੰ ਲੈ ਕੇ ਕਿਸਾਨਾਂ ਦਾ ਧਰਨਾ ਦੂਜੇ ਦਿਨ ਵੀ ਜਾਰੀ ਰਿਹਾ

ਅਬੋਹਰ, 21 ਮਈ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਨਹਿਰੀ ਪਾਣੀ, ਨਹਿਰਾਂ ਬਣਾਉਣ ਵਿਚ ਵਰਤੇ ਮਾੜੇ ਮੈਟੀਰੀਅਲ ਦੀ ਜਾਂਚ ਦੀ ਮੰਗ ਨੂੰ ਲੈ ਕੇ ਅਤੇ ਕਿੰਨੂ-ਮਾਲਟੇ ਦੇ ਬਾਗ਼ਾਂ ਦੇ ਮੁਆਵਜ਼ੇ ਦੇ ਮੰਗ ਨੂੰ ਲੈ ਕੇ ਅੱਜ ਦੂਜੇ ਦਿਨ ਵੀ ਅਬੋਹਰ, ਬੱਲੂਆਣਾ ਹਲਕੇ ਦੇ ਵੱਖ-ਵੱਖ ਜਥੇਬੰਦੀਆਂ ਦੇ ਕਿਸਾਨ ਆਗੂਆਂ ਅਤੇ ਇਲਾਕੇ ਦੇ ਕਿਸਾਨਾਂ ਵਲੋਂ ਲਗਾਇਆ ਧਰਨਾ ਦਿਨ ਭਰ ਜਾਰੀ ਰਿਹਾ | ਇਸ ਧਰਨੇ ਵਿਚ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ, ਕਿਸਾਨਾਂ ਤੋਂ ਇਲਾਵਾ ਅਬੋਹਰ ਦੇ ਵਿਧਾਇਕ ਸੰਦੀਪ ਜਾਖੜ ਅਤੇ ਸਾਬਕਾ ਵਿਧਾਇਕ ਡਾ: ਮਹਿੰਦਰ ਕੁਮਾਰ ਰਿਣਵਾ, ਭਾਜਪਾ ਦੇ ਸੂਬਾ ਉਪ ਪ੍ਰਧਾਨ ਧਨਪਤ ਸਿਆਗ ਵਲੋਂ ਵੀ ਆਮ ਕਿਸਾਨ ਵਜੋਂ ਧਰਨੇ ਵਿਚ ਸ਼ਿਰਕਤ ਕੀਤੀ ਗਈ | ਇਸ ਦੌਰਾਨ ਸੰਬੋਧਨ ਕਰਦਿਆਂ ਕਿਸਾਨ ਆਗੂ ਸੁਖਮੰਦਰ ਸਿੰਘ, ਸੁਖਜਿੰਦਰ ਸਿੰਘ ਰਾਜਨ, ਕੁਲਦੀਪ ਸਿੰਘ ਸ਼ੇਰਗੜ੍ਹ, ਗੁਰਸੇਵਕ ਸਿੰਘ ਪੰਜਾਵਾਂ ਦਲਜੀਤ ਸਿੰਘ ਗੋਲਡੀ ਸਾਬਕਾ ਸਰਪੰਚ, ਸੁਸ਼ੀਲ ਕੁਮਾਰ ਸਿਆਗ ਢੀਂਗਾਵਾਲੀ ਆਦਿ ਬੁਲਾਰਿਆਂ ਨੇ ਕਿਹਾ ਕਿ ਪਿੱਛੇ ਮੇਨ ਸਰਹਿੰਦ ਫੀਡਰ ਨਹਿਰ ਜੋ ਕਿ ਪਿੰਡ ਥਾਂਦੇਵਾਲਾ ਨੇੜੇ ਕਈ ਦਿਨਾਂ ਤੋਂ ਟੁੱਟੀ ਹੋਈ ਜੋ ਕਿ ਹਾਲੇ ਬੰਨੀ ਨਹੀਂ ਗਈ ਜਿਸ ਕਾਰਨ ਅਬੋਹਰ, ਬੱਲੂਆਣਾ, ਲੰਬੀ, ਫ਼ਾਜ਼ਿਲਕਾ ਆਦਿ ਵਿਧਾਨ ਸਭਾ ਹਲਕਿਆਂ ਦੀਆਂ ਤਮਾਮ ਨਹਿਰਾਂ ਬੰਦ ਪਈਆਂ ਹਨ | ਨਹਿਰਾਂ ਬੰਦ ਪਈਆਂ ਹੋਣ ਕਾਰਨ ਬਾਗ਼ਬਾਨਾਂ ਦੇ ਕਿੰਨੂ-ਮਾਲਟੇ ਦੇ ਬਾਗ਼ ਸੁੱਕ ਰਹੇ ਹਨ | ਸਬਜ਼ੀਆਂ ਬੀਜਣ ਵਾਲਿਆਂ ਦੀਆ ਸਬਜ਼ੀਆਂ ਨਹਿਰਾਂ ਪਾਣੀ ਦੇ ਬਿਨਾਂ ਮੱਚ ਰਹੀਆਂ ਹਨ | ਕਈ ਕਿਸਾਨਾਂ ਦੀ ਤਾਂ ਨਰਮੇ ਦੀ ਬਿਜਾਈ ਵੀ ਅਧੂਰੀ ਪਈ ਹੈ | ਇਸ ਕਰਕੇ ਕਿਸਾਨਾਂ ਵਿਚ ਨਹਿਰੀ ਪਾਣੀ ਨੂੰ ਲੈ ਕੇ ਹਾਹਾਕਾਰ ਮੱਚੀ ਹੋਈ ਹੈ ਪਰ ਨਹਿਰੀ ਵਿਭਾਗ ਨਹਿਰ ਬੰਨ੍ਹਣ ਦੇ ਮਾਮਲੇ ਵਿਚ ਮੱਠੀ ਰਫ਼ਤਾਰ ਨਾਲ ਕੰਮ ਕਰ ਰਿਹਾ ਹੈ | ਸਾਡੀ ਮੰਗ ਹੈ ਕਿ ਇਸ ਟੁੱਟੀ ਹੋਈ ਨਹਿਰ ਨੂੰ ਜਲਦੀ ਤੋਂ ਜਲਦੀ ਬੰਨ੍ਹ ਕੇ ਤਮਾਮ ਨਹਿਰਾਂ ਵਿਚ ਨਹਿਰੀ ਪਾਣੀ ਦੀ ਸਪਲਾਈ ਛੱਡੀ ਜਾਵੇ | ਇਸ ਮੌਕੇ ਬੁਲਾਰਿਆਂ ਨੇ ਇਹ ਵੀ ਕਿਹਾ ਕਿ ਪਿੱਛੇ ਮੇਨ ਸਰਹਿੰਦ ਫੀਡਰ ਨਹਿਰ ਜਦੋਂ ਨਵੇਂ ਸਿਰਿਓ ਬਣੀ ਤਾਂ ਉਸ ਵਿਚ ਮਾੜਾ ਮੈਟੀਰੀਅਲ ਵਰਤਿਆ ਗਿਆ | ਇਸੇ ਕਰਕੇ ਹੀ ਇਹ ਨਹਿਰ ਵਾਰ-ਵਾਰ ਟੁੱਟ ਰਹੀ ਹੈ | ਇਸ ਨਵੀਂ ਬਣੀ ਨਹਿਰ ਵਿਚ ਵਰਤੇ ਗਏ ਮੈਟੀਰੀਅਲ ਦੀ ਜਾਂਚ ਕਰਕੇ ਕਥਿਤ ਦੋਸ਼ੀਆਂ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇ | ਇਸ ਤੋਂ ਇਲਾਵਾ ਇਸ ਵਾਰ ਮਾਰਚ ਮਹੀਨੇ ਵਿਚ ਬਹੁਤ ਜ਼ਿਆਦਾ ਗਰਮੀ ਪੈਣ ਨਾਲ ਕਿੰਨੂ-ਮਾਲਟੇ ਦੇ ਬਾਗ਼ਾਂ ਦਾ ਕੱਚਾ ਫਲ ਝੜ ਕੇ ਕਿਸਾਨਾਂ ਦਾ ਕਰੀਬ 70 ਤੋਂ 80 ਫ਼ੀਸਦੀ ਨੁਕਸਾਨ ਹੋ ਗਿਆ ਸੀ | ਇਸ ਨੁਕਸਾਨ ਦੇ ਵਜੋਂ ਹਰੇਕ ਬਾਗ਼ਬਾਨ ਕਿਸਾਨ ਨੂੰ ਘੱਟੋ-ਘੱਟ 1 ਲੱਖ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇ | ਇਸ ਦੌਰਾਨ ਬਤੌਰ ਕਿਸਾਨ ਵਜੋਂ ਪੁੱਜੇ ਅਬੋਹਰ ਦੇ ਕਾਂਗਰਸੀ ਵਿਧਾਇਕ ਸੰਦੀਪ ਕੁਮਾਰ ਜਾਖੜ ਨੇ ਕਿਹਾ ਕਿ ਉਹ ਅੱਜ ਧਰਨੇ ਵਿਚ ਸਿਆਸੀ ਆਗੂ ਵਜੋਂ ਨਹੀਂ ਸਗੋਂ ਬਤੌਰ ਕਿਸਾਨ ਵਜੋਂ ਆਏ ਹਨ ਤੇ ਜਿਹੜੀਆਂ ਇਲਾਕੇ ਦੇ ਕਿਸਾਨਾਂ ਦੀਆਂ ਮੰਗਾਂ ਹਨ ਉਹੀ ਮੰਗਾਂ ਉਨ੍ਹਾਂ ਦੀਆਂ ਹਨ। ਪੰਜਾਬ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ 'ਤੇ ਤੁਰੰਤ ਫ਼ੈਸਲਾ ਲੈਣਾ ਚਾਹੀਦਾ ਹੈ। ਇਸ ਦੌਰਾਨ ਸਾਬਕਾ ਵਿਧਾਇਕ ਡਾ: ਮਹਿੰਦਰ ਕੁਮਾਰ ਰਿਣਵਾ ਨੇ ਕਿਹਾ ਕਿ ਮੈਂ ਵੀ ਧਰਨੇ ਵਿਚ ਬਤੌਰ ਕਿਸਾਨ ਵਜੋਂ ਆਇਆ ਹਾਂ ਤੇ ਇਲਾਕੇ ਦੇ ਕਿਸਾਨਾਂ ਦਾ ਦਰਦ ਸਮਝਦਾ ਹਾਂ। ਬੜੀ ਸ਼ਰਮ ਦੀ ਗੱਲ ਹੈ ਕਿ ਪੰਜਾਬ ਸਰਕਾਰ ਦਾ ਕੋਈ ਵੀ ਮੰਤਰੀ ਜਾਂ ਨੁਮਾਇੰਦਾ ਦੋ ਦਿਨ ਤੋਂ ਲੱਗ ਰਹੇ ਧਰਨੇ ਵਿਚ ਕਿਸਾਨਾਂ ਦੀਆਂ ਮੰਗਾਂ ਸੁਣਨ ਤੱਕ ਨਹੀਂ ਪਹੁੰਚਿਆ। ਮੈਂ ਪੰਜਾਬ ਸਰਕਾਰ ਤੋਂ ਮੰਗ ਕਰਦਾ ਹਾਂ ਕਿ ਇਲਾਕੇ ਦੇ ਕਿਸਾਨਾਂ ਦੀਆਂ ਮੰਗਾਂ 'ਤੇ ਤੁਰੰਤ ਅਮਲ ਕੀਤਾ ਜਾਵੇ। ਇਸ ਮੌਕੇ ਭਾਜਪਾ ਦੇ ਸੂਬਾ ਉਪ ਪ੍ਰਧਾਨ ਧਨਪਤ ਸਿਆਗ, ਦਰਸ਼ਨ ਸਿੰਘ ਗਿੱਦੜਾਂ ਵਾਲੀ, ਆਲਮਦੀਪ ਸਿੰਘ ਦਾਨੇਵਾਲਾ, ਸੁਖਜਿੰਦਰ ਸਿੰਘ, ਰਣਜੀਤ ਸਿੰਘ ਝੂਰੜਖੇੜਾ, ਕੁਲਦੀਪ ਕੁਮਾਰ, ਗੁਰਪ੍ਰੀਤ ਸਿੰਘ ਪੱਟੀ ਸਦੀਕ, ਬਲਵਿੰਦਰ ਸਿੰਘ ਤੂਤ ਵਾਲਾ, ਦਵਿੰਦਰ ਸਿੰਘ ਬਕੈਣਵਾਲਾ, ਅਸ਼ੋਕ ਜੱਗਾ, ਅਜੇ ਵਧਵਾ, ਹਰਪਿੰਦਰ ਸਿੰਘ ਝੂਰੜਖੇੜਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ। ਇਸ ਮੌਕੇ ਪ੍ਰਸ਼ਾਸਨ ਵਲੋਂ ਅਬੋਹਰ ਦੇ ਡੀ.ਐੱਸ.ਪੀ. ਸੰਦੀਪ ਸਿੰਘ, ਨਾਇਬ ਤਹਿਸੀਲਦਾਰ ਅਵਿਨਾਸ਼ ਕੁਮਾਰ, ਥਾਣਾ ਸਦਰ ਦੇ ਮੁਖੀ ਇੰਦਰਜੀਤ ਕੌਰ ਤੇ ਵੱਡੀ ਗਿਣਤੀ ਵਿਚ ਪੁਲਿਸ ਦੇ ਕਰਮਚਾਰੀ ਮੌਜੂਦ ਸਨ। ਦੂਜੇ ਪਾਸੇ ਅਬੋਹਰ-ਗੰਗਾਨਗਰ ਮੁੱਖ ਮਾਰਗ 'ਤੇ ਧਰਨਾ ਲੱਗਿਆ ਹੋਣ ਕਾਰਨ ਦਿਨ ਭਰ ਸੜਕੀ ਆਵਾਜਾਈ ਠੱਪ ਰਹੀ ਤੇ ਰਾਜਸਥਾਨ ਤੋਂ ਪੰਜਾਬ ਆਉਣ ਵਾਲੇ ਅਤੇ ਪੰਜਾਬ ਤੋਂ ਰਾਜਸਥਾਨ ਜਾਣ ਵਾਲੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

ਖ਼ਬਰ ਸ਼ੇਅਰ ਕਰੋ

 

ਸਿਟਰਸ ਅਸਟੇਟ ਟਾਹਲੀਵਾਲਾ ਜੱਟਾਂ ਦੇ ਵੱਖ-ਵੱਖ ਪਿੰਡਾਂ ਦੇ ਬਾਗ਼ਬਾਨਾਂ ਨਾਲ ਕੀਤੀ ਵਿਚਾਰ ਚਰਚਾ

ਫ਼ਾਜ਼ਿਲਕਾ, 21 ਮਈ (ਦਵਿੰਦਰ ਪਾਲ ਸਿੰਘ)- ਡਾਇਰੈਕਟਰ ਬਾਗ਼ਬਾਨੀ ਪੰਜਾਬ ਸ਼੍ਰੀਮਤੀ ਸ਼ੈਲਿੰਦਰ ਕੌਰ ਆਈ.ਐੱਫ.ਐੱਸ. ਦੇ ਦਿਸ਼ਾ ਨਿਰਦੇਸ਼ ਅਤੇ ਨਵਦੀਪ ਸਿੰਘ ਬਰਾੜ ਡਿਪਟੀ ਡਾਇਰੈਕਟਰ ਬਾਗ਼ਬਾਨੀ, ਅਬੋਹਰ ਦੀ ਅਗਵਾਈ ਹੇਠ ਸਿਟਰਸ ਅਸਟੇਟ, ਟਾਹਲੀਵਾਲਾ ਜੱਟਾਂ ਦੇ ਅਧੀਨ ...

ਪੂਰੀ ਖ਼ਬਰ »

1158 ਸਹਾਇਕ ਪ੍ਰੋਫ਼ੈਸਰ ਤੇ ਲਾਇਬੇ੍ਰਰੀਅਨ ਫ਼ਰੰਟ ਨੇ ਕੈਬਨਿਟ ਮੰਤਰੀ ਨੂੰ ਸੌਂਪਿਆ ਮੰਗ ਪੱਤਰ

ਫ਼ਾਜ਼ਿਲਕਾ, 21 ਮਈ (ਦਵਿੰਦਰ ਪਾਲ ਸਿੰਘ)- 1158 ਸਹਾਇਕ ਪੋ੍ਰਫੈਸਰ ਅਤੇ ਲਾਇਬੇ੍ਰਰੀਅਨ ਫ਼ਰੰਟ ਨੇ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਮਿਲ ਕੇ ਆਪਣੀਆਂ ਮੁਸ਼ਕਲਾਂ ਦੱਸੀਆਂ ਅਤੇ ਮੰਗ ਪੱਤਰ ਸੌਂਪਿਆ | ਫ਼ਰੰਟ ਦੇ ਮਾਲਵਾ ਜ਼ੋਨ ਇੰਚਾਰਜ ਬਲਵਿੰਦਰ ...

ਪੂਰੀ ਖ਼ਬਰ »

ਹੈਰੋਇਨ ਸਣੇ ਇਕ ਵਿਅਕਤੀ ਗਿ੍ਫ਼ਤਾਰ

ਅਬੋਹਰ, 21 ਮਈ (ਸੁਖਜੀਤ ਸਿੰਘ ਬਰਾੜ)- ਥਾਣਾ ਸਿਟੀ-2 ਦੀ ਪੁਲਿਸ ਨੇ ਇਕ ਵਿਅਕਤੀ ਨੂੰ ਹੈਰੋਇਨ ਸਣੇ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਸੋਮ ਪ੍ਰਕਾਸ਼ ਸਥਾਨਕ ਗੰਗਾਨਗਰ ਰੋਡ, ਦਿੱਲੀ ਪਬਲਿਕ ਸਕੂਲ ਨੇੜੇ ਸਮੇਤ ਪੁਲਿਸ ...

ਪੂਰੀ ਖ਼ਬਰ »

ਮੋਟਰਸਾਈਕਲ ਚਾਲਕ ਨੂੰ ਟੱਕਰ ਮਾਰਕੇ ਮਾਰਨ ਵਾਲੇ ਟਰੱਕ ਚਾਲਕ 'ਤੇ ਪਰਚਾ ਦਰਜ

ਜਲਾਲਾਬਾਦ, 21 ਮਈ (ਕਰਨ ਚੁਚਰਾ)-ਥਾਣਾ ਸਿਟੀ ਪੁਲਿਸ ਨੇ ਇੱਕ ਮੋਟਰਸਾਈਕਲ ਚਾਲਕ ਨੂੰ ਟੱਕਰ ਮਾਰਕੇ ਮਾਰਨ ਵਾਲੇ ਟਰੱਕ ਚਾਲਕ 'ਤੇ ਪਰਚਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਰੂਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੁਰਜੀਤ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਢਾਬ ...

ਪੂਰੀ ਖ਼ਬਰ »

ਲਾਪਤਾ ਹੈਾਡਲੂਮ ਸੰਚਾਲਕ ਦੀ ਲਾਸ਼ ਨਹਿਰ 'ਚੋਂ ਬਰਾਮਦ

ਅਬੋਹਰ, 21 ਮਈ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਬੀਤੇ ਦਿਨ ਅਚਾਨਕ ਘਰ ਤੋਂ ਲਾਪਤਾ ਹੋਏ ਸਦਰ ਬਾਜ਼ਾਰ ਵਿਖੇ ਸਥਿਤ ਰਾਣਾ ਹੈਂਡਲੂਮ ਦੇ ਸੰਚਾਲਕ ਸੁਖਵਿੰਦਰ ਸਿੰਘ ਰਾਣਾ ਦੀ ਲਾਸ਼ ਬੀਤੀ ਦੇਰ ਰਾਤ ਨਹਿਰ ਵਿਚੋਂ ਬਰਾਮਦ ਹੋਈ ਹੈ ਜਿਸ ਨੂੰ ਸਮਾਜ ਸੇਵੀ ਸੰਸਥਾ ਨਰ ...

ਪੂਰੀ ਖ਼ਬਰ »

ਝਗੜੇ 'ਚ ਦੋ ਧਿਰਾਂ ਦੇ 5 ਵਿਅਕਤੀ ਜ਼ਖ਼ਮੀ

ਅਬੋਹਰ, 21 ਮਈ (ਵਿਵੇਕ ਹੂੜੀਆ)-ਉਪਮੰਡਲ ਦੇ ਪਿੰਡ ਗੋਬਿੰਦਗੜ੍ਹ ਵਿਚ ਆਪਸੀ ਝਗੜੇ ਵਿਚ ਦੋ ਧਿਰਾਂ ਦੇ ਪੰਜ ਵਿਅਕਤੀ ਜ਼ਖ਼ਮੀ ਹੋ ਗਏ | ਜਿਨ੍ਹਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ | ਜੇਰੇ ਇਲਾਜ ਬੂਟਾ ਸਿੰਘ ਪੁੱਤਰ ਲਾਭ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਅਰਨੀਵਾਲਾ ਖੇਤਰ ਦੇ ਪਿੰਡਾਂ ਦੀ ਦਰਦ ਭਰੀ ਕਹਾਣੀ ਨਾ ਸੜਕਾਂ, ਨਾ ਟਰਾਂਸਪੋਰਟ ਸਰਵਿਸ , ਨਾ ਖੇਤਾਂ ਤੇ ਆਬਾਦੀ ਲਈ ਪਾਣੀ

ਮੰਡੀ ਅਰਨੀਵਾਲਾ, 21 ਮਈ (ਨਿਸ਼ਾਨ ਸਿੰਘ ਮੋਹਲਾਂ)- ਆਜ਼ਾਦੀ ਦੇ ਸੱਤ ਦਹਾਕਿਆਂ ਮਗਰੋਂ ਵੀ ਇਸ ਖੇਤਰ ਦੇ ਲੋਕ ਬੁਨਿਆਦੀ ਸਹੂਲਤਾਂ ਤੋਂ ਸੱਖਣੇ ਹਨ | ਅਰਨੀਵਾਲਾ ਖੇਤਰ ਦੀ ਬੇਸ਼ੱਕ ਸੱਤਾ ਦੇ ਗਲਿਆਰਿਆਂ ਵਿਚ ਤੂਤੀ ਬੋਲਦੀ ਰਹੀ ਹੈ ਪਰ ਇਸ ਖੇਤਰ ਨੇ ਵਿਕਾਸ ਦੀਆਂ ਉਹ ਪੈੜਾ ...

ਪੂਰੀ ਖ਼ਬਰ »

ਟਰੈਫ਼ਿਕ ਨਿਯਮਾਂ ਦੀਆਂ ਸ਼ਰੇਆਮ ਉਡਾਈਆਂ ਜਾ ਰਹੀਆਂ ਹਨ ਧੱਜੀਆਂ

ਬੱਲੂਆਣਾ, 21 ਮਈ (ਜਸਮੇਲ ਸਿੰਘ ਢਿੱਲੋਂ)- ਭਾਵੇਂ ਦੋਪਹੀਆ ਵਾਹਨਾਂ 'ਤੇ ਦੋ ਤੋਂ ਵੱਧ ਸਵਾਰੀਆਂ ਦੇ ਚੜ੍ਹਨ 'ਤੇ ਪਾਬੰਦੀ ਹੈ | ਫਿਰ ਵੀ ਕਈ ਵਾਹਨਾਂ 'ਤੇ ਤਿੰਨ ਅਤੇ ਕਈ ਵਾਹਨਾਂ 'ਤੇ ਚਾਰ ਸਵਾਰੀਆਂ ਚੜ੍ਹੀਆਂ ਆਮ ਨਜ਼ਰ ਆਉਂਦੀਆਂ ਹਨ | ਇਹ ਵਾਹਨ ਚਾਲਕ ਸ਼ਰੇਆਮ ਟਰੈਫ਼ਿਕ ...

ਪੂਰੀ ਖ਼ਬਰ »

ਵਿਧਾਇਕ ਗੋਲਡੀ ਮੁਸਾਫ਼ਰ ਨੇ ਸਰਹਿੰਦ ਫੀਡਰ ਨਹਿਰ ਦਾ ਲਿਆ ਜਾਇਜ਼ਾ

ਬੱਲੂਆਣਾ, 21 ਮਈ (ਵਿਵੇਕ ਹੂੜੀਆ/ਸੁਖਜੀਤ ਸਿੰਘ ਬਰਾੜ)-ਹਲਕਾ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫ਼ਰ ਨੇ ਹਲਕਾ ਮੁਕਤਸਰ ਦੇ ਪਿੰਡ ਥਾਂਦੇਵਾਲਾ ਵਿਖੇ ਸਰਹਿੰਦ ਫੀਡਰ ਦੇ ਵਿਚ ਪਏ ਪਾੜ ਦਾ ਜਾ ਕੇ ਜਾਇਜ਼ਾ ਲਿਆ | ਇਸ ਮੌਕੇ ਨਹਿਰੀ ਵਿਭਾਗ ਦੇ ਐਕਸੀਅਨ ...

ਪੂਰੀ ਖ਼ਬਰ »

ਉਪ ਜ਼ਿਲ੍ਹਾ ਪ੍ਰੀਖਿਆ ਅਫ਼ਸਰ ਨੇ ਬੋਰਡ ਪ੍ਰੀਖਿਆਵਾਂ ਦੀ ਚੱਲ ਰਹੀ ਟੇਬਲ ਮਾਰਕਿੰਗ ਦਾ ਲਿਆ ਜਾਇਜ਼ਾ

ਫ਼ਾਜ਼ਿਲਕਾ, 21 ਮਈ (ਦਵਿੰਦਰ ਪਾਲ ਸਿੰਘ)- ਪੰਜਾਬ ਸਕੂਲ ਸਿੱਖਿਆ ਬੋਰਡ ਦੀ ਦਸਵੀਂ ਅਤੇ ਬਾਰ੍ਹਵੀਂ ਦੀਆਂ ਚੱਲ ਰਹੀਆਂ ਪ੍ਰੀਖਿਆਵਾਂ ਦੇ ਨਾਲ ਵੱਖ-ਵੱਖ ਮਾਰਕਿੰਗ ਕੇਂਦਰਾਂ ਵਿਚ ਟੇਬਲ ਮਾਰਕਿੰਗ ਚੱਲ ਰਹੀ ਹੈ | ਜਿਸ ਦਾ ਜ਼ਿਲ੍ਹਾ ਉਪ ਸਿੱਖਿਆ ਅਫ਼ਸਰ ਸੈਕੰਡਰੀ ਪੰਕਜ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਜੂਡੋ ਮੁਕਾਬਲਿਆਂ 'ਚ ਅਬੋਹਰ ਦੇ ਖਿਡਾਰੀਆਂ ਨੇ ਜਿੱਤੇ ਮੈਡਲ

ਅਬੋਹਰ, 21 ਮਈ (ਸੁਖਜੀਤ ਸਿੰਘ ਬਰਾੜ)-ਬੀਤੇ ਦਿਨੀਂ ਤੀਜੀ ਜੂਡੋ ਪ੍ਰਤੀਯੋਗਤਾ ਦਾ ਆਯੋਜਨ ਸਥਾਨਕ ਅਰੋੜਵੰਸ਼ ਧਰਮਸ਼ਾਲਾ ਵਿਖੇ ਕੀਤਾ ਗਿਆ, ਜਿਸ ਵਿਚ ਜੂਡੋ ਕੋਚਿੰਗ ਸੈਂਟਰ ਅਬੋਹਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕਈ ਮੈਡਲ ਜਿੱਤੇ | ਸੈਂਟਰ ਦੇ ...

ਪੂਰੀ ਖ਼ਬਰ »

ਕੈਨਵੇ ਕਾਲਜ 'ਚ ਯੋਗਾ ਦਿਵਸ ਮਨਾਇਆ

ਅਬੋਹਰ, 21 ਮਈ (ਸੁਖਜੀਤ ਸਿੰਘ ਬਰਾੜ)-ਸਥਾਨਕ ਕੈਨਵੇ ਕਾਲਜ ਆਫ਼ ਐਜੂਕੇਸ਼ਨ ਵਿਖੇ ਮਿਲਖਾ ਸਿੰਘ ਹਾਊਸ ਵਲੋਂ ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਨੂੰ ਯੋਗਾ ਦਿਵਸ ਦੇ ਰੂਪ ਵਿਚ ਮਨਾਉਂਦੇ ਹੋਏ ਸਵੇਰ ਦੀ ਸ਼ੁਰੂਆਤ ਸੂਰਿਆ ਨਮਸਕਾਰ ਤੋਂ ਹੋਈ | ਇਸ ਮੌਕੇ ਜਾਣਕਾਰੀ ...

ਪੂਰੀ ਖ਼ਬਰ »

ਜੇ.ਪੀ. ਪਾਰਕ 'ਚ ਸਿੱਖਿਆ ਕੇਂਦਰਾਂ ਦਾ ਪ੍ਰੋਗਰਾਮ ਅੱਜ

ਅਬੋਹਰ, 21 ਮਈ (ਸੁਖਜੀਤ ਸਿੰਘ ਬਰਾੜ)-ਦਿੱਲੀ ਐਕੁਆਪ੍ਰੈਸ਼ਰ ਵਲੋਂ ਸਥਾਨਕ ਨਵੀਂ ਆਬਾਦੀ ਵਿਖੇ ਸਥਿਤ ਜੇ.ਪੀ. ਪਾਰਕ 'ਚ ਕੱਲ੍ਹ 22 ਮਈ ਦਿਨ ਐਤਵਾਰ ਨੂੰ ਸਿੱਖਿਆ ਕੇਂਦਰਾਂ ਦਾ ਪ੍ਰੋਗਰਾਮ ਆਯੋਜਿਤ ਕੀਤਾ ਜਾਵੇਗਾ | ਜਿਸ ਤਹਿਤ ਸ਼ਾਮ 5:30 ਵਜੇ ਤੋਂ 7:00 ਵਜੇ ਤੱਕ ਸਫ਼ਾਈ ਅਭਿਆਨ ...

ਪੂਰੀ ਖ਼ਬਰ »

ਨਹਿਰੀ ਪਾਣੀ ਦੀ ਘਾਟ ਕਾਰਨ ਬਾਗ਼ਾਂ ਦੇ ਖੇਤ ਸੁੱਕਣੇ ਸ਼ੁਰੂ

ਬੱਲੂਆਣਾ, 21 ਮਈ (ਜਸਮੇਲ ਸਿੰਘ ਢਿੱਲੋਂ)-ਸਰਹਿੰਦ ਫੀਡਰ ਨਹਿਰ ਟੁੱਟਣ ਕਾਰਨ ਲਗਾਤਾਰ ਦੋ ਵਾਰੀ ਆਈ ਨਹਿਰੀ ਬੰਦੀ ਕਾਰਨ ਸੀਤੋ ਗੁੰਨ੍ਹੋ ਦੇ ਡੇਢ ਦਰਜਨ ਪਿੰਡਾਂ ਵਿਚ ਜਿੱਥੇ ਨਰਮੇ ਦੀ ਫ਼ਸਲ ਦੀ 50 ਪ੍ਰਤੀਸ਼ਤ ਬਿਜਾਈ ਪਛੜ ਗਈ ਹੈ, ਉੱਥੇ ਹੀ ਨਹਿਰ ਪਾਣੀ ਦੀ ਘਾਟ ਕਾਰਨ ...

ਪੂਰੀ ਖ਼ਬਰ »

ਨੈਸ਼ਨਲ ਡਿਗਰੀ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਫ਼ਾਜ਼ਿਲਕਾ, 21 ਮਈ (ਦਵਿੰਦਰ ਪਾਲ ਸਿੰਘ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਪਿਛਲੇ ਦਿਨੀਂ ਐਲਾਨੇ ਬੀ.ਏ. ਸਮੈਸਟਰ ਤੀਜਾ ਦੇ ਨਤੀਜੇ ਵਿਚ ਨੈਸ਼ਨਲ ਡਿਗਰੀ ਕਾਲਜ ਚੁਵਾੜਿਆਂ ਵਾਲੀ ਫ਼ਾਜ਼ਿਲਕਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਅੰਕ ਹਾਸਿਲ ਕੀਤੇ ਹਨ | ਜਾਣਕਾਰੀ ...

ਪੂਰੀ ਖ਼ਬਰ »

ਚੈੱਕ ਤੇ ਏ.ਟੀ.ਐਮ. ਚੋਰੀ ਕਰਕੇ ਪੈਸੇ ਕਢਵਾਉਣ ਵਾਲੇ ਦੋਸ਼ੀ 'ਤੇ ਪਰਚਾ ਦਰਜ਼

ਜਲਾਲਾਬਾਦ, 21 ਮਈ (ਕਰਨ ਚੁਚਰਾ)- ਥਾਣਾ ਵੈਰੋ ਕੇ ਪੁਲਿਸ ਨੇ ਇਕ ਵਿਅਕਤੀ ਦਾ ਚੈੱਕ ਅਤੇ ਏਟੀਐਮ ਚੋਰੀ ਕਰਕੇ ਪੈਸੇ ਕਢਵਾਉਣ ਵਾਲੇ ਦੋਸ਼ੀ 'ਤੇ ਪਰਚਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਪਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਹਾਕਮ ਸਿੰਘ ਪੁੱਤਰ ਮਾਹਨਾ ਸਿੰਘ ਵਾਸੀ ...

ਪੂਰੀ ਖ਼ਬਰ »

15 ਬੋਤਲ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਜਲਾਲਾਬਾਦ, 21 ਮਈ (ਕਰਨ ਚੁਚਰਾ)- ਥਾਣਾ ਵੈਰੋ ਕੇ ਪੁਲਿਸ ਨੇ 15 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਜਗਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਸਤਨਾਮ ਸਿੰਘ ਪੁੱਤਰ ਮਹਿੰਦਰ ਸਿੰਘ ...

ਪੂਰੀ ਖ਼ਬਰ »

ਨੌਕਰੀ ਦਾ ਝੂਠਾ ਲਾਰਾ ਲਗਾ ਕੇ 3 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ 'ਤੇ ਪਰਚਾ ਦਰਜ

ਜਲਾਲਾਬਾਦ, 21 ਮਈ (ਕਰਨ ਚੁਚਰਾ)- ਥਾਣਾ ਵੈਰੋ ਕੇ ਪੁਲਿਸ ਨੇ ਨੌਕਰੀ ਦਾ ਝੂਠਾ ਲਾਰਾ ਲੱਗਾ ਕੇ 3 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ 'ਤੇ ਪਰਚਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਦੇਸ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਹਰਭਜਨ ਸਿੰਘ ਪੁੱਤਰ ਮਹਲ ਸਿੰਘ ਵਾਸੀ ਕਾਠਗੜ ਨੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਗਿ੍ਫ਼ਤਾਰ

ਫ਼ਾਜ਼ਿਲਕਾ, 21 ਮਈ (ਦਵਿੰਦਰ ਪਾਲ ਸਿੰਘ)- ਸਿਟੀ ਥਾਣਾ ਪੁਲਿਸ ਨੇ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਲੇਖ ਰਾਜ ਪੁੱਤਰ ਖੰਡਾ ਸਿੰਘ ਵਾਸੀ ਢਾਣੀ ਖ਼ਰਾਸ ਵਾਲੀ ਨਾਜਾਇਜ਼ ਸ਼ਰਾਬ ਕੱਢਣ, ...

ਪੂਰੀ ਖ਼ਬਰ »

ਵਾਹਿਗੁਰੂ ਕਾਲਜ ਦਾ ਬੀ.ਐੱਸ.ਸੀ. ਅਤੇ ਬੀ.ਏ. ਦਾ ਨਤੀਜਾ ਸ਼ਾਨਦਾਰ ਰਿਹਾ

ਅਬੋਹਰ, 21 ਮਈ (ਸੁਖਜੀਤ ਸਿੰਘ ਬਰਾੜ)-ਪੰਜਾਬ ਯੂਨੀਵਰਸਿਟੀ ਵਲੋਂ ਐਲਾਨੇ ਨਤੀਜਿਆਂ ਵਿਚ ਸਥਾਨਕ ਵਾਹਿਗੁਰੂ ਕਾਲਜ ਦਾ ਬੀ.ਐੱਸ.ਸੀ. ਅਤੇ ਬੀ.ਏ.ਭਾਗ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਕਾਲਜ ਦੇ ਪਿ੍ੰਸੀਪਲ ਸੰਦੇਸ਼ ਤਿਆਗੀ ਨੇ ਦੱਸਿਆ ਕਿ ਬੀ.ਏ. ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਅਬੋਹਰ, 21 ਮਈ (ਸੁਖਜੀਤ ਸਿੰਘ ਬਰਾੜ)-ਪੰਜਾਬ ਯੂਨੀਵਰਸਿਟੀ ਵਲੋਂ ਐਲਾਨੇ ਨਤੀਜਿਆਂ ਵਿਚ ਸਥਾਨਕ ਗੁਰੂ ਨਾਨਕ ਖ਼ਾਲਸਾ ਕਾਲਜ ਐਮ.ਏ. ਭਾਗ ਤੀਜੇ ਦਾ ਨਤੀਜਾ ਸ਼ਾਨਦਾਰ ਰਿਹਾ | ਜਾਣਕਾਰੀ ਦਿੰਦਿਆਂ ਕਾਲਜ ਦੇ ਪਿ੍ੰਸੀਪਲ ਡਾ: ਰੁਪਿੰਦਰ ਕੌਰ ਸੰਧੂ ਨੇ ਦੱਸਿਆ ਕਿ ਕਾਲਜ ਦੀ ...

ਪੂਰੀ ਖ਼ਬਰ »

ਵਿਕਰਮ ਕੰਬੋਜ ਨੇ ਖੂਈਆਂ ਸਰਵਰ ਦੀ ਸਮੱਸਿਆਵਾਂ ਨੂੰ ਲੈ ਕੇ ਹਲਕਾ ਇੰਚਾਰਜ ਦੀਪ ਕੰਬੋਜ ਨਾਲ ਮੁਲਾਕਾਤ ਕੀਤੀ

ਅਬੋਹਰ, 21 ਮਈ (ਸੁਖਜੀਤ ਸਿੰਘ ਬਰਾੜ)-ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਵਿਕਰਮ ਕੰਬੋਜ ਵਾਸੀ ਪਿੰਡ ਖੂਈਆਂ ਸਰਵਰ ਨੇ ਪਿੰਡ ਖੂਈਆਂ ਸਰਵਰ ਦੀਆਂ ਸਮੱਸਿਆਵਾਂ ਨੂੰ ਲੈ ਕੇ ਹਲਕਾ ਇੰਚਾਰਜ ਕੁਲਦੀਪ ਕੁਮਾਰ ਦੀਪ ਕੰਬੋਜ ਨਾਲ ਮੁਲਾਕਾਤ ਕੀਤੀ ਅਤੇ ਪਿੰਡ ਦੀਆਂ ...

ਪੂਰੀ ਖ਼ਬਰ »

ਫ਼ਾਜ਼ਿਲਕਾ ਤੋਂ ਦੀਵਾਨ ਖੇੜਾ ਤੱਕ ਬੱਸ ਸੇਵਾ ਮੁੜ ਬਹਾਲ

ਫ਼ਾਜ਼ਿਲਕਾ, 21 ਮਈ (ਦਵਿੰਦਰ ਪਾਲ ਸਿੰਘ)- ਕਈ ਸਾਲਾਂ ਤੋਂ ਫ਼ਾਜ਼ਿਲਕਾ ਤੋਂ ਦੀਵਾਨ ਖੇੜਾ ਤੱਕ ਜਾਣ ਵਾਲੀ ਬੰਦ ਪਈ ਪੰਜਾਬ ਰੋਡਵੇਜ਼ ਦੀ ਬੱਸ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਦੀਆਂ ਕੋਸ਼ਿਸ਼ਾਂ ਸਦਕੇ ਫਿਰ ਸ਼ੁਰੂ ਕਰ ਦਿੱਤੀ ਗਈ ਹੈ | ਇਸ ਨੂੰ ਅੱਜ ਵਿਧਾਇਕ ਸ਼੍ਰੀ ...

ਪੂਰੀ ਖ਼ਬਰ »

ਹਿੰਦੂ ਨੇਤਾਵਾਂ ਦਾ ਅਪਮਾਨ ਬਰਦਾਸ਼ਤ ਨਹੀਂ ਕਰਾਂਗੇ-ਬਜਰੰਗ ਦਲ ਹਿੰਦੁਸਤਾਨ

ਅਬੋਹਰ, 21 ਮਈ (ਸੁਖਜੀਤ ਸਿੰਘ ਬਰਾੜ)-ਬਜਰੰਗ ਦਲ ਹਿੰਦੁਸਤਾਨ ਦੇ ਕੌਮੀ ਜਨਰਲ ਸਕੱਤਰ ਕੁਲਦੀਪ ਸੋਨੀ ਤੇ ਜ਼ਿਲ੍ਹਾ ਪ੍ਰਧਾਨ ਪੰਮੀ ਰਿਣਵਾ, ਜ਼ਿਲ੍ਹਾ ਜਨਰਲ ਸਕੱਤਰ ਸੁਰਿੰਦਰ ਰਿਣਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਬੀਤੇ ਦਿਨ ਹੋਈ ਕਾਂਗਰਸ ਦੀ ...

ਪੂਰੀ ਖ਼ਬਰ »

ਗ੍ਰੰਥੀ ਸਿੰਘ ਦੀ ਸੇਵਾ ਮੁਕਤੀ 'ਤੇ ਕੀਤਾ ਸਨਮਾਨ

ਮੰਡੀ ਅਰਨੀਵਾਲਾ, 21 ਮਈ (ਨਿਸ਼ਾਨ ਸਿੰਘ ਮੋਹਲਾਂ)- ਪਿੰਡ ਟਾਹਲੀਵਾਲਾ ਜੱਟਾਂ ਦੇ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਭਾਈ ਮਹਿੰਦਰ ਪਾਲ ਸਿੰਘ ਦੀ ਇੱਥੇ 12 ਸਾਲ ਸੇਵਾ ਨਿਭਾਉਣ ਉਪਰੰਤ ਅੱਜ ਉਨ੍ਹਾਂ ਨੂੰ ਸੇਵਾ ਮੁਕਤੀ 'ਤੇ ਪਿੰਡ ਵਾਸੀਆਂ ਅਤੇ ਧਾਰਮਿਕ ...

ਪੂਰੀ ਖ਼ਬਰ »

ਉੱਡਣ ਦਸਤਾ ਟੀਮ ਨੇ ਪ੍ਰੀਖਿਆ ਕੇਂਦਰਾਂ ਦਾ ਕੀਤਾ ਨਿਰੀਖਣ

ਫ਼ਾਜ਼ਿਲਕਾ, 21 ਮਈ (ਦਵਿੰਦਰ ਪਾਲ ਸਿੰਘ)- ਪੰਜਾਬ ਸਕੂਲ ਸਿੱਖਿਆ ਬੋਰਡ ਦੀ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਸਾਲਾਨਾ ਟਰਮ - 2 ਦੀਆਂ ਪ੍ਰੀਖਿਆਵਾਂ ਲਈ ਫ਼ਾਜ਼ਿਲਕਾ ਤਹਿਸੀਲ ਦੇ ਪ੍ਰੀਖਿਆ ਕੇਂਦਰਾਂ ਦਾ ਉੱਡਣ ਦਸਤਾ ਟੀਮ ਨੇ ਪਿ੍ੰਸੀਪਲ ਪ੍ਰਦੀਪ ਕੁਮਾਰ ਖਨਗਵਾਲ ਦੀ ...

ਪੂਰੀ ਖ਼ਬਰ »

ਫ਼ਾਜ਼ਿਲਕਾ ਅੰਦਰ ਮਹੀਨੇ 'ਚ ਪਾਵਰਕਾਮ ਨੇ 120 ਚੋਰੀ ਦੇ ਮਾਮਲੇ ਫੜੇ

ਫ਼ਾਜ਼ਿਲਕਾ, 21 ਮਈ (ਦਵਿੰਦਰ ਪਾਲ ਸਿੰਘ)- ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸੱਤਾ ਵਿਚ ਆਉਣ ਤੋਂ ਬਾਅਦ ਪੰਜਾਬ ਸਟੇਟ ਪਾਵਰ ਕਾਮ ਵੀ ਹੁਣ ਐਕਸ਼ਨ ਵਿਚ ਨਜ਼ਰ ਆ ਰਿਹਾ ਹੈ | ਪਾਵਰ ਕਾਮ ਵਲੋਂ ਲਗਾਤਾਰ ਬਿਜਲੀ ਚੋਰੀ ਦੇ ਮਾਮਲਿਆਂ ਨੂੰ ਪਕੜਨ ਲਈ ਰੋਜ਼ਾਨਾਂ ਛਾਪਾਮਾਰੀ ਕੀਤੀ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਦੇ ਨੇੜੇ ਮਰੀ ਪਈ ਗਊ ਦੇ ਕਾਰਨ ਲੋਕ ਪ੍ਰੇਸ਼ਾਨ

ਮੰਡੀ ਲਾਧੂਕਾ, 21 ਮਈ (ਰਾਕੇਸ਼ ਛਾਬੜਾ)-ਸਰਕਾਰੀ ਮਿਡਲ ਸਕੂਲ ਪਿੰਡ ਲੱਖੇ ਮੁਸਾਹਿਬ ਦੇ ਨੇੜੇ ਐਫ.ਐਫ.ਰੋਡ. 'ਤੇ ਮਰੀ ਹੋਈ ਪਈ ਗਊ ਦੇ ਕਾਰਨ ਵਿਦਿਆਰਥੀਆਂ, ਅਧਿਆਪਕਾਂ ਅਤੇ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਐਫ.ਐਫ.ਰੋਡ. ਤੇ ਪਿੰਡ ...

ਪੂਰੀ ਖ਼ਬਰ »

ਪਿੰਡ ਗੋਬਿੰਦਗੜ੍ਹ ਦੇ ਧੋਕਲ ਪੱਤੀ ਦੀ ਪੰਚਾਇਤ ਆਈ ਵਿਵਾਦਾਂ 'ਚ

ਅਬੋਹਰ, 21 ਮਈ (ਸੁਖਜੀਤ ਸਿੰਘ ਬਰਾੜ)-ਉਪ ਮੰਡਲ ਅਬੋਹਰ ਦੇ ਪਿੰਡ ਗੋਬਿੰਦਗੜ੍ਹ ਦੇ ਧੋਕਲ ਪੱਤੀ ਦੀ ਪੰਚਾਇਤ ਇਕ ਗਲੀ ਬਣਾਉਣ ਦੇ ਮਾਮਲੇ ਨੂੰ ਲੈ ਕੇ ਵਿਵਾਦਾਂ ਦੇ ਘੇਰੇ ਵਿਚ ਆ ਗਈ ਹੈ | ਪਿੰਡ ਦੇ ਵਸਨੀਕ ਰਾਜਿੰਦਰ ਸਿੰਘ, ਗੁਰਲਾਭ ਸਿੰਘ, ਇਕਬਾਲ ਸਿੰਘ, ਰਵਿੰਦਰ ਸਿੰਘ, ...

ਪੂਰੀ ਖ਼ਬਰ »

ਦੀਪ ਕੰਬੋਜ ਨੇ ਟੁੱਟੀ ਹੋਈ ਸਰਹਿੰਦ ਫੀਡਰ ਨਹਿਰ ਦੇ ਪਾੜ ਬੰਨ੍ਹਣ ਦੇ ਕੰਮ ਦਾ ਜਾਇਜ਼ਾ ਲਿਆ

ਅਬੋਹਰ, 21 ਮਈ (ਸੁਖਜੀਤ ਸਿੰਘ ਬਰਾੜ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਕੁਲਦੀਪ ਕੁਮਾਰ ਦੀਪ ਕੰਬੋਜ ਵਲੋਂ ਹਲਕੇ ਦੇ ਪਿੰਡਾਂ ਨੂੰ ਸਿੰਚਾਈ ਲਈ ਨਹਿਰੀ ਪਾਣੀ ਮੁਹੱਈਆ ਕਰਵਾਉਣ ਵਾਲੀ ਸਰਹਿੰਦ ਫੀਡਰ ਮੇਨ ਨਹਿਰ ਜੋ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX