ਤਾਜਾ ਖ਼ਬਰਾਂ


ਭਗਵੰਤ ਮਾਨ ਸਰਕਾਰ ਵਲੋਂ ਈ.ਟੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਸ਼ੁਰੂ
. . .  7 minutes ago
ਚੰਡੀਗੜ੍ਹ, 5 ਜੁਲਾਈ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 6635 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਦੀਆਂ ਸਮੱਸਿਆਵਾਂ ਨੂੰ ਹੱਲ ਕਰਦੇ ਹੋਏ ਅੱਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਸ਼ੁਰੂ ਕਰਨ ਦਿੱਤੀ ਹੈ। ਇਸ ਪ੍ਰਕਿਰਿਆ ਦੇ ਹੇਠ ਸਿੱਖਿਆ...
ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
. . .  15 minutes ago
ਅੰਮ੍ਰਿਤਸਰ, 5 ਜੁਲਾਈ (ਜਸਵੰਤ ਸਿੰਘ ਜੱਸ)-ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਨਵੰਬਰ 'ਚ ਭੇਜਿਆ ਜਾਵੇਗਾ। ਇਸ ਸੰਬੰਧ 'ਚ ਸ਼੍ਰੋਮਣੀ ਕਮੇਟੀ ਵਲੋਂ ਵੀਜ਼ਾ ਪ੍ਰਕਿਰਿਆ...
ਅੱਪਰਾ ਦੀ ਭੂਮਿਕਾ ਨੇ 642 ਅੰਕ ਹਾਸਲ ਕਰਕੇ ਜ਼ਿਲ੍ਹਾ ਜਲੰਧਰ 'ਚੋਂ ਹਾਸਲ ਕੀਤਾ ਪਹਿਲਾ ਸਥਾਨ
. . .  19 minutes ago
ਅੱਪਰਾ, 5 ਜੁਲਾਈ (ਦਲਵਿੰਦਰ ਸਿੰਘ ਅੱਪਰਾ)- ਕਸਬਾ ਅੱਪਰਾ ਦੀ ਭੂਮਿਕਾ ਪੁੱਤਰੀ ਵਿਨੈ ਕੁਮਾਰ ਨੇ ਦਸਵੀਂ ਜਮਾਤ ਦੇ ਨਤੀਜਿਆਂ 'ਚ 642 ਅੰਕ ਹਾਸਲ ਕਰਕੇ ਜ਼ਿਲ੍ਹਾ ਜਲੰਧਰ 'ਚ ਪਹਿਲਾ ਸਥਾਨ ਹਾਸਲ ਕੀਤਾ।
ਸਰਕਾਰੀ ਕੰਨਿਆ ਸਕੂਲ ਅਮਲੋਹ ਦੀਆਂ ਵਿਦਿਆਰਥਣਾਂ ਮਹਿਕ ਅਤੇ ਹਰਸ਼ਪ੍ਰੀਤ ਨੇ ਮੈਰਿਟ ਸੂਚੀ 'ਚ ਨਾਂਅ ਕਰਵਾਇਆ ਦਰਜ
. . .  34 minutes ago
ਅਮਲੋਹ, 5 ਜੁਲਾਈ (ਕੇਵਲ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਦੇ ਨਤੀਜਿਆਂ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆ ਸਕੂਲ ਅਮਲੋਹ ਦੀਆਂ ਦੋ ਵਿਦਿਆਰਥਣਾਂ ਨੇ ਚੰਗੇ ਅੰਕ ਹਾਸਲ ਕਰਕੇ ਮੈਰਿਟ ਸੂਚੀ 'ਚ ਆਪਣਾ ਨਾਂਅ ਦਰਜ ਕਰਵਾਇਆ...
ਲੰਬੀ: ਭੁੱਲਰਵਾਲਾ ਨੇੜੇ ਪੈਟਰੋਲ ਪੰਪ ਤੋਂ ਹਜ਼ਾਰਾਂ ਦੀ ਲੁੱਟ
. . .  59 minutes ago
ਮੰਡੀ ਕਿੱਲਿਆਂਵਾਲੀ, 5 ਜੁਲਾਈ (ਇਕਬਾਲ ਸਿੰਘ ਸ਼ਾਂਤ)-ਖ਼ੇਤਰ 'ਚ ਲੁੱਟਾਂ-ਖੋਹਾਂ ਤੇ ਚੋਰੀਆਂ ਦਾ ਗੜ੍ਹ ਬਣੇ ਡੱਬਵਾਲੀ-ਅਬੋਹਰ ਰੋਡ ਖ਼ੇਤਰ 'ਤੇ ਲੁਟੇਰਾ ਗਰੋਹ ਨੇ ਅੱਜ ਦਿਨ-ਦਿਹਾੜੇ ਭੁੱਲਰਵਾਲਾ ਨੇੜੇ ਇੰਡੀਅਨ ਆਇਲ ਪੈਟਰੋਲ ਪੰਪ ਅਤੇ ਮਿੱਡੂਖੇੜਾ 'ਚ ਸ਼ਰਾਬ ਦੇ ਠੇਕੇ 'ਤੇ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ...
ਆਜ਼ਾਦੀ ਦਿਵਸ ਪਰੇਡ 'ਚ ਗੋਲੀਬਾਰੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 1 hour ago
ਸੈਕਰਾਮੈਂਟੋ, 5 ਜੁਲਾਈ (ਹੁਸਨ ਲੜੋਆ ਬੰਗਾ)- ਕੱਲ੍ਹ ਇਲੀਨੋਇਸ ਦੇ ਹਾਈਲੈਂਡ ਪਾਰਕ 'ਚ 4 ਜੁਲਾਈ ਦੀ ਪਰੇਡ ਉਪਰ ਕੀਤੀ ਗਈ ਗੋਲੀਬਾਰੀ 'ਚ 6 ਵਿਅਕਤੀਆਂ ਦੀ ਮੌਤ ਹੋ ਗਈ ਸੀ ਤੇ ਦੋ ਦਰਜਨ ਤੋਂ ਵਧ ਲੋਕ ਜ਼ਖ਼ਮੀ ਹੋ ਗਏ ਸਨ, ਅੱਜ ਸ਼ਾਮ ਨੂੰ ਹੀ ਪੁਲਿਸ...
ਦਿੱਲੀ ਤੋਂ ਦੁਬਈ ਜਾ ਰਹੀ ਸਪਾਈਸਜੈੱਟ ਜਹਾਜ਼ ਦੀ ਕਰਾਚੀ 'ਚ ਐਮਰਜੈਂਸੀ ਲੈਂਡਿੰਗ, ਸਾਰੇ ਯਾਤਰੀ ਸੁਰੱਖਿਅਤ
. . .  about 1 hour ago
ਨਵੀਂ ਦਿੱਲੀ, 5 ਜੁਲਾਈ-ਦਿੱਲੀ ਤੋਂ ਦੁਬਈ ਜਾਣ ਵਾਲੀ ਸਪਾਈਸਜੈੱਟ ਐੱਸ.ਜੀ-11 ਦੀ ਉਡਾਣ 'ਚ ਤਕਨੀਕੀ ਨੁਕਸ ਪੈਣ ਤੋਂ ਬਾਅਦ ਕਰਾਚੀ (ਪਾਕਿਸਤਾਨ) 'ਚ ਐਮਰਜੈਂਸੀ ਲੈਂਡਿੰਗ ਹੋਈ। ਜਹਾਜ਼ ਵਿਚ ਸਵਾਰ ਸਾਰੇ ਯਾਤਰੀ ਸੁਰੱਖਿਅਤ ਹਨ।
10ਵੀਂ 'ਚੋਂ ਫਿਰੋਜ਼ਪੁਰ ਦੀ ਨੈਨਸੀ ਨੇ ਕੀਤਾ ਟਾਪ, ਵਧਾਈਆਂ ਦੇਣ ਵਾਲਿਆਂ ਦਾ ਲੱਗਾ ਤਾਂਤਾ
. . .  about 1 hour ago
ਫਿਰੋਜ਼ਪੁਰ, 5 ਜੁਲਾਈ (ਤਪਿੰਦਰ ਸਿੰਘ, ਗੁਰਿੰਦਰ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ ਐਲਾਨੇ 10ਵੀਂ ਕਲਾਸ ਦੇ ਨਤੀਜਿਆਂ 'ਚ ਸਰਕਾਰੀ ਹਾਈ ਸਕੂਲ ਸਤੀਏਵਾਲਾ (ਫਿਰੋਜ਼ਪੁਰ) ਦੀ ਨੈਨਸੀ ਰਾਣੀ ਨੇ 650 'ਚੋਂ 644 ਅੰਕ ਹਾਸਲ ਕਰਕੇ ਪੰਜਾਬ 'ਚੋਂ ਪਹਿਲਾ ਸਥਾਨ...
ਖੇਮਕਰਨ 'ਚ ਟੈਕਸੀ ਚਲਾਉਣ ਦਾ ਧੰਦਾ ਕਰਦੇ ਇਕ ਕਾਰ ਡਰਾਈਵਰ ਦੀ ਚੱਲਦੀ ਕਾਰ 'ਚ ਹੱਤਿਆ
. . .  about 1 hour ago
ਖੇਮਕਰਨ, 5 ਜੁਲਾਈ (ਰਾਕੇਸ਼ ਬਿੱਲਾ)-ਖੇਮਕਰਨ ਸ਼ਹਿਰ ਵਾਸੀ ਇਕ ਟੈਕਸੀ ਚਾਲਕ ਕਾਰ ਡਰਾਈਵਰ ਸ਼ੇਰ ਮਸੀਹ (35) ਪੁੱਤਰ ਨਾਜ਼ਰ ਮਸੀਹ ਦੀ ਮੇਨ ਸੜਕ ਤੇ ਚੱਲਦੀ ਕਾਰ 'ਚ ਸਵਾਰ ਦੋ ਅਣਪਛਾਤੇ ਵਿਅਕਤੀ ਜਿਨ੍ਹਾਂ ਨੂੰ ਕਿਰਾਏ ਤੇ ਖੇਮਕਰਨ ਤੋਂ ਅੰਮ੍ਰਿਤਸਰ ਛੱਡਣ ਜਾ ਰਿਹਾ...
ਮਾਨ ਸਰਕਾਰ ਨੇ ਕੀਤੀ ਵਿਭਾਗਾਂ ਦੀ ਵੰਡ, ਜਾਣੋ ਕਿਹੜੇ ਮੰਤਰੀ ਨੂੰ ਮਿਲਿਆ ਕਿਹੜਾ ਮਹਿਕਮਾ
. . .  about 1 hour ago
ਚੰਡੀਗੜ੍ਹ,5 ਜੁਲਾਈ-ਪੰਜਾਬ ਸਰਕਾਰ ਦੇ ਕੈਬਨਿਟ ਦਾ ਪਹਿਲਾ ਵਿਸਥਾਰ ਹੋ ਗਿਆ ਹੈ। ਕੱਲ੍ਹ ਮਾਨ ਮੰਤਰੀ ਮੰਡਲ 'ਚ ਪੰਜਾਬ ਨਵੇਂ ਮੰਤਰੀ ਸ਼ਾਮਿਲ ਹੋਏ ਹਨ। ਇਨ੍ਹਾਂ ਸਾਰੇ ਮੰਤਰੀਆਂ ਨੂੰ ਅੱਜ ਵਿਭਾਗ ਵੀ ਵੰਡ ਦਿੱਤੇ ਗਏ ਹਨ। ਜਲਦ ਹੀ ਇਹ ਸਾਰੇ ਮੰਤਰੀ ਆਪਣੇ-ਆਪਣੇ...
2 ਦਿਨ ਦੇ ਰਿਮਾਂਡ ਤੋਂ ਬਾਅਦ ਬੈਂਸ ਦਾ ਭਰਾ ਕਰਮਜੀਤ ਸਿੰਘ ਅਦਾਲਤ 'ਚ ਪੇਸ਼, ਮਿਲਿਆ ਹੋਰ 2 ਦਿਨ ਦਾ ਰਿਮਾਂਡ
. . .  about 2 hours ago
ਲੁਧਿਆਣਾ, 5 ਜੁਲਾਈ (ਰੁਪੇਸ਼ ਕੁਮਾਰ)-ਸਿਮਰਜੀਤ ਸਿੰਘ ਬੈਂਸ ਸਮੇਤ 7 ਹੋਰਨਾਂ ਦੋਸ਼ੀਆਂ ਖ਼ਿਲਾਫ਼ ਦਰਜ ਹੋਏ ਜਬਰ-ਜਨਾਹ ਦੇ ਮਾਮਲੇ 'ਚ ਗ੍ਰਿਫ਼ਤਾਰ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਨੂੰ ਦੋ ਦਿਨ ਦੇ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਫ਼ਿਰ ਅਦਾਲਤ...
ਵਾਈਟ ਹਾਊਸ ਵਲੋਂ 'ਰਾਸ਼ਟਰਪਤੀ ਆਜ਼ਾਦੀ ਮੈਡਲ' ਦੇ 17 ਜੇਤੂਆਂ ਦਾ ਐਲਾਨ
. . .  about 2 hours ago
ਸੈਕਰਾਮੈਂਟੋ, 5 ਜੁਲਾਈ (ਹੁਸਨ ਲੜੋਆ ਬੰਗਾ)-ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਨੇ 'ਪ੍ਰੈਜੀਡੈਂਸ਼ੀਅਲ ਮੈਡਲ ਆਫ ਫਰੀਡਮ' ਦੇ ਜੇਤੂਆਂ ਦਾ ਐਲਾਨ ਕੀਤਾ ਹੈ। ਇਨ੍ਹਾਂ 'ਚ ਪਾਕਿਸਤਾਨੀ ਮੂਲ ਦਾ ਖ਼ਿਜ਼ਰ ਖਾਨ ਵੀ ਸ਼ਾਮਿਲ ਹੈ। ਖ਼ਿਜ਼ਰ ਖਾਨ ਲਾਹੌਰ ਦਾ...
ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਦਾ ਐਲਾਨਿਆ ਨਤੀਜਾ, ਕੁੜੀਆਂ ਨੇ ਮਾਰੀ ਬਾਜ਼ੀ
. . .  about 2 hours ago
ਐੱਸ.ਏ.ਐੱਸ. ਨਗਰ, 5 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਜ 10ਵੀਂ ਕਲਾਸ ਦਾ ਨਤੀਜਾ ਐਲਾਨ ਦਿੱਤਾ ਹੈ। ਬੋਰਡ ਦੇ ਚੇਅਰਮੈਨ ਪ੍ਰੋ. ਯੋਗਰਾਜ ਵਲੋਂ ਜੂਮ ਮੀਟਿੰਗ ਦੇ ਰਾਹੀਂ ਨਤੀਜੇ ਦਾ ਐਲਾਨ ਕੀਤਾ ਗਿਆ। ਐਲਾਨੇ ਗਏ ਨਤੀਜੇ 'ਚ ਕੁਲ ਨਤੀਜਾ 97.94...
ਪੰਜਾਬ ਦੇ ਕਾਰਜਕਾਰੀ ਡੀ.ਜੀ.ਪੀ.ਗੌਰਵ ਯਾਦਵ ਨੇ ਸੰਭਾਲਿਆ ਅਹੁਦਾ
. . .  about 3 hours ago
ਚੰਡੀਗੜ੍ਹ, 5 ਜੁਲਾਈ-ਪੰਜਾਬ ਦੇ ਕਾਰਜਕਾਰੀ ਡੀ.ਜੀ.ਪੀ. ਗੌਰਵ ਯਾਦਵ ਨੇ ਸੰਭਾਲਿਆ ਅਹੁਦਾ
ਸਾਬਕਾ ਅਕਾਲੀ ਵਿਧਾਇਕ ਪ੍ਰੋ: ਵਲਟੋਹਾ ਵਲੋਂ ਜਥੇਦਾਰ ਨੂੰ ਪੱਤਰ ਲਿਖ ਕੇ ਆਪਣੇ ਵਲੋਂ ਹੋਈ ਭੁੱਲ ਬਖ਼ਸ਼ਾਉਣ ਦੀ ਮੰਗ
. . .  about 3 hours ago
ਅੰਮ੍ਰਿਤਸਰ, 5 ਜੁਲਾਈ (ਜਸਵੰਤ ਸਿੰਘ ਜੱਸ)-ਸਾਬਕਾ ਅਕਾਲੀ ਵਿਧਾਇਕ ਤੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਪ੍ਰੋ: ਵਿਰਸਾ ਸਿੰਘ ਵਲਟੋਹਾ ਅੱਜ ਜਥੇਦਾਰ ਅਕਾਲ ਤਖ਼ਤ ਦੇ ਨਾਂਅ ਪੱਤਰ ਲਿਖ ਕੇ ਆਪਣੇ ਵਲੋਂ 2004 'ਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਕੀਤੇ ਹੁਕਮਨਾਮੇ ਦੀ...
ਮਹਾਰਾਸ਼ਟਰ ਦੇ ਘਾਟਕੋਪਰ 'ਚ ਲੈਂਡਸਲਾਈਡ, ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ 'ਤੇ ਪਹੁੰਚੀਆਂ
. . .  about 3 hours ago
ਮੁੰਬਈ, 5 ਜੁਲਾਈ-ਮਹਾਰਾਸ਼ਟਰ 'ਚ ਭਾਰੀ ਮੀਂਹ ਦੌਰਾਨ ਮੁੰਬਈ ਦੇ ਘਾਟਕੋਪਰ ਪੰਚਸ਼ੀਲ ਨਗਰ 'ਚ ਜ਼ਮੀਨ ਖਿਸਕਣ ਦੀ ਘਟਨਾ ਸਾਹਮਣੇ ਆਈ ਹੈ। ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚ ਗਈਆਂ ਹਨ। ਹੁਣ ਤੱਕ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ।
ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਸ਼ੂਟਰਾਂ ਨੂੰ ਕੀਤਾ ਗਿਆ ਅਦਾਲਤ 'ਚ ਪੇਸ਼, ਮਿਲਿਆ 8 ਦਿਨ ਦਾ ਰਿਮਾਂਡ
. . .  about 3 hours ago
ਮਾਨਸਾ, 5 ਜੁਲਾਈ (ਬਲਵਿੰਦਰ ਸਿੰਘ)-ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਦਿੱਲੀ ਤੋਂ ਲਿਆਂਦੇ ਗਏ ਸ਼ਾਰਪ ਸ਼ੂਟਰ ਪ੍ਰਿਯਵਰਤ ਫ਼ੌਜੀ, ਕੇਸ਼ਵ ਕੁਮਾਰ, ਕਸ਼ਿਸ਼ ਕੁਮਾਰ ਅਤੇ ਦੀਪਕ ਟੀਨੂੰ ਨੂੰ ਮਾਨਸਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਦਾ ਅੱਠ ਦਿਨਾਂ ਪੁਲਿਸ ਰਿਮਾਂਡ ਦੇ ਦਿੱਤਾ...
ਕਰਨਾਟਕ: ਕਾਂਗਰਸ ਵਿਧਾਇਕ ਜ਼ਮੀਰ ਅਹਿਮਦ ਖ਼ਾਨ ਦੇ 5 ਟਿਕਾਣਿਆਂ 'ਤੇ ਏ.ਸੀ.ਬੀ. ਵਲੋਂ ਛਾਪੇਮਾਰੀ
. . .  about 5 hours ago
ਨਵੀਂ ਦਿੱਲੀ, 5 ਜੁਲਾਈ-ਕਰਨਾਟਕ 'ਚ ਕਾਂਗਰਸ ਵਿਧਾਇਕ ਜ਼ਮੀਰ ਅਹਿਮਦ ਖ਼ਾਨ ਦੇ 5 ਟਿਕਾਣਿਆਂ 'ਤੇ ਏ.ਸੀ.ਬੀ. ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।
ਭਾਰਤ 'ਚ ਪਿਛਲੇ 24 ਘੰਟਿਆਂ 'ਚ 13,086 ਨਵੇਂ ਮਾਮਲੇ ਆਏ ਸਾਹਮਣੇ
. . .  about 5 hours ago
ਨਵੀਂ ਦਿੱਲੀ, 5 ਜੁਲਾਈ-ਭਾਰਤ 'ਚ ਪਿਛਲੇ 24 ਘੰਟਿਆਂ 'ਚ 13,086 ਨਵੇਂ ਮਾਮਲੇ ਸਾਹਮਣੇ ਆਏ ਹਨ। 12,456 ਰਿਕਵਰੀ ਅਤੇ 24 ਮੌਤਾਂ ਹੋਈਆਂ ਹਨ।
ਮੂਸੇਵਾਲਾ ਕਤਲ : ਦੋ ਸ਼ੂਟਰ ਸਮੇਤ ਚਾਰ ਮੁਲਜ਼ਮਾਂ ਨੂੰ ਮਾਨਸਾ ਲਿਆਂਦਾ, ਅੱਜ 5 ਜੁਲਾਈ ਹੋਵੇਗੀ ਅਦਾਲਤ ’ਚ ਪੇਸ਼ੀ
. . .  about 6 hours ago
ਮਾਨਸਾ, 5 ਜੁਲਾਈ (ਬਲਵਿੰਦਰ ਸਿੰਘ)-ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਅੱਜ ਮਾਨਸਾ ਪੁਲਿਸ ਸਿੱਧੂ ਮੂਸੇਵਾਲੇ ਦਾ ਕਤਲ ਕਰਨ ਵਾਲੇ ਸ਼ੂਟਰ ਪਰੀਏ ਵਰਤ ਕਸ਼ਿਸ਼ ਕੇਸ਼ਵ ਅਤੇ ਦੀਪਕ ਟੀਨੂੰ ਨੂੰ ਦਿੱਲੀ ਦੀ ਪਟਿਆਲਾ ਹਾਊਸ ਤੋਂ ਟਰਾਂਜ਼ਿਟ ਰਿਮਾਂਡ ਤੇ ਲੈ ਕੇ...
ਹਿਮਾਚਲ ਪ੍ਰਦੇਸ਼: ਮੰਡੀ ਇਲਾਕੇ 'ਚ ਘਰ 'ਚ ਵੜਿਆ ਬੇਕਾਬੂ ਟਰੱਕ, 3 ਲੋਕਾਂ ਦੀ ਮੌਤ
. . .  about 6 hours ago
ਮੰਡੀ, 5 ਜੁਲਾਈ- ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ 'ਚ ਅੱਜ ਤੜਕੇ ਇਕ ਦਰਦਨਾਕ ਹਾਦਸਾ ਵਾਪਰ ਗਿਆ। ਮੰਡੀ ਜ਼ਿਲ੍ਹੇ 'ਚ ਤੇਜ਼ ਰਫ਼ਤਾਰ 'ਚ ਆ ਰਿਹਾ ਬੇਕਾਬੂ ਟਰੱਕ ਇਕ ਘਰ 'ਚ ਵੜ ਗਿਆ। ਘਰ 'ਚ ਟਰੱਕ ਦੀ ਟੱਕਰ ਨਾਲ 3 ਲੋਕਾਂ ਦੀ ਮੌਤ ਹੋ ਗਈ ਅਤੇ 1 ਜ਼ਖ਼ਮੀ ਹੋ ਗਿਆ। ਇਸ ਸੰਬੰਧੀ ਜਾਣਕਾਰੀ ਐੱਸ.ਐੱਸ.ਪੀ. ਆਸ਼ੀਸ਼ ਸ਼ਰਮਾ ਨੇ ਦਿੱਤੀ ਹੈ।
⭐ਮਾਣਕ - ਮੋਤੀ⭐
. . .  about 7 hours ago
⭐ਮਾਣਕ - ਮੋਤੀ⭐
ਅਮਰੀਕਾ 'ਚ ਆਜ਼ਾਦੀ ਦਿਵਸ ਪਰੇਡ 'ਚ ਅੰਨ੍ਹੇਵਾਹ ਗੋਲੀਬਾਰੀ
. . .  1 day ago
ਪੋਰਟ ਬਲੇਅਰ, ਅੰਡੇਮਾਨ ਅਤੇ ਨਿਕੋਬਾਰ ਵਿਚ ਭੂਚਾਲ ਦੇ ਮਹਿਸੂਸ ਕੀਤੇ ਗਏ ਝਟਕੇ
. . .  1 day ago
ਹਿਮਾਚਲ ਪ੍ਰਦੇਸ਼ ਦੇ ਕੁੱਲੂ ਬੱਸ ਹਾਦਸੇ ਵਿਚ ਇਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ 13 ਹੋਈ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਜੇਠ ਸੰਮਤ 554
ਵਿਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਪਹਿਲਾ ਸਫ਼ਾ

ਹੱਕਾਂ ਲਈ ਸੰਘਰਸ਼ ਕਰਨ ਵਾਲੇ ਕਿਸਾਨ ਸਰਕਾਰਾਂ ਵੀ ਬਦਲ ਸਕਦੇ ਹਨ-ਚੰਦਰਸ਼ੇਖਰ

ਤੇਲੰਗਾਨਾ ਸਰਕਾਰ ਵਲੋਂ ਗਲਵਾਨ ਦੇ ਸ਼ਹੀਦ ਚਾਰ ਜਵਾਨਾਂ ਨੂੰ 10-10 ਲੱਖ ਅਤੇ ਅੰਦੋਲਨ ਦੌਰਾਨ ਜਾਨ ਗਵਾਉਣ ਵਾਲੇ 712 ਕਿਸਾਨਾਂ ਦੇ ਪਰਿਵਾਰਾਂ ਨੂੰ ਤਿੰਨ-ਤਿੰਨ ਲੱਖ ਦੀ ਸਹਾਇਤਾ ਰਾਸ਼ੀ ਵੰਡੀ ਗੁਰਪ੍ਰੀਤ ਸਿੰਘ ਜਾਗੋਵਾਲ ਚੰਡੀਗੜ੍ਹ, 22 ਮਈ-ਚੀਨ ਦੀ ਫੌਜ ਨਾਲ ਗਲਵਾਨ ...

ਪੂਰੀ ਖ਼ਬਰ »

ਜੈਕਾਰਿਆਂ ਦੀ ਗੂੰਜ 'ਚ ਖੁੱਲੇ੍ਹ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ

ਪੰਜ ਪਿਆਰਿਆਂ ਦੀ ਅਗਵਾਈ 'ਚ ਸਜਾਇਆ ਅਲੌਕਿਕ ਨਗਰ ਕੀਰਤਨ, ਵੱਡੀ ਗਿਣਤੀ 'ਚ ਪਹੁੰਚੀ ਸੰਗਤ ਸ੍ਰੀ ਹੇਮਕੁੰਟ ਸਾਹਿਬ ਤੋਂ ਸੁਰਿੰਦਰਪਾਲ ਸਿੰਘ ਵਰਪਾਲ ਸ੍ਰੀ ਹੇਮਕੁੰਟ ਸਾਹਿਬ, 22 ਮਈ -ਹਿਮਾਲਿਆ ਦੀਆਂ ਸੱਤ ਖੂਬਸੂਰਤ ਚੋਟੀਆਂ 'ਚ ਸੁਸ਼ੋਭਿਤ ਸ੍ਰੀ ਗੁਰੂ ਗੋਬਿੰਦ ਸਿੰਘ ...

ਪੂਰੀ ਖ਼ਬਰ »

ਕੁਆਡ ਸਿਖ਼ਰ ਸੰਮੇਲਨ 'ਚ ਸ਼ਾਮਿਲ ਹੋਣ ਲਈ ਟੋਕੀਓ ਰਵਾਨਾ ਹੋਏ ਮੋਦੀ

ਨਵੀਂ ਦਿੱਲੀ, 22 ਮਈ (ਉਪਮਾ ਡਾਗਾ ਪਾਰਥ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕੁਆਡ ਸੰਮੇਲਨ 'ਚ ਸ਼ਿਰਕਤ ਕਰਨ ਲਈ ਟੋਕੀਓ ਰਵਾਨਾ ਹੋ ਗਏ | ਇਸ ਤੋਂ ਪਹਿਲਾਂ ਮੀਟਿੰਗ ਦਾ ਮੰਤਵ ਦੱਸਦਿਆਂ ਉਨ੍ਹਾਂ ਕਿਹਾ ਕਿ ਬੈਠਕ 'ਚ ਕੁਆਡ ਦੇਸ਼ਾਂ ਦੇ ਨੇਤਾਵਾਂ ਦੀਆਂ ਸਾਂਝੀਆਂ ...

ਪੂਰੀ ਖ਼ਬਰ »

ਗੜ੍ਹਦੀਵਾਲਾ ਨੇੜੇ ਬੋਰਵੈੱਲ 'ਚ ਡਿੱਗੇ ਬੱਚੇ ਦੀ ਮੌਤ

ਅਵਾਰਾ ਕੁੱਤੇ ਤੋਂ ਬਚਣ ਲਈ ਟਿਊਬਵੈੱਲ ਦੀ ਪਾਈਪ 'ਤੇ ਚੜ੍ਹ ਗਿਆ ਸੀ ਰਿਤਿਕ ਰੌਸ਼ਨ ਹੁਸ਼ਿਆਰਪੁਰ/ਪੱਸੀ ਕੰਢੀ, 22 ਮਈ (ਬਲਜਿੰਦਰਪਾਲ ਸਿੰਘ/ਰਜਪਾਲਮਾ)-ਕਸਬਾ ਗੜ੍ਹਦੀਵਾਲਾ ਦੇ ਨਜ਼ਦੀਕੀ ਪਿੰਡ ਬੈਰਮਪੁਰ ਖਿਆਲਾ 'ਚ ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਵਾਸੀ ਇਕ ਮਜ਼ਦੂਰ ...

ਪੂਰੀ ਖ਼ਬਰ »

ਜੰਤਰ-ਮੰਤਰ ਵਿਖੇ ਪੰਜਾਬ ਸਮੇਤ ਅੱਠ ਰਾਜਾਂ ਦੇ ਮੁਲਾਜ਼ਮਾਂ ਵਲੋਂ ਪ੍ਰਦਰਸ਼ਨ

ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗ ਨਵੀਂ ਦਿੱਲੀ, 22 ਮਈ (ਉਪਮਾ ਡਾਗਾ ਪਾਰਥ)-ਪੰਜਾਬ, ਜੰਮੂ ਕਸ਼ਮੀਰ, ਤੇਲੰਗਾਨਾ, ਉੱਤਰ ਪ੍ਰਦੇਸ਼ ਸਮੇਤ 8 ਰਾਜਾਂ ਦੇ ਅਧਿਆਪਕਾਂ ਅਤੇ ਮੁਲਾਜ਼ਮਾਂ ਨੇ ਐਤਵਾਰ ਨੂੰ ਦਿੱਲੀ ਦੇ ਜੰਤਰ ਮੰਤਰ ਵਿਖੇ ਪੁਰਾਣੀ ਪੈਨਸ਼ਨ ਦੀ ਬਹਾਲੀ ਦੀ ...

ਪੂਰੀ ਖ਼ਬਰ »

ਪਟਿਆਲਾ 'ਚ ਸ਼੍ਰੋਮਣੀ ਕਮੇਟੀ ਦੀ ਮੁਲਾਜ਼ਮ ਔਰਤ ਦਾ ਕਤਲ-ਪੁੱਤਰ ਗੰਭੀਰ ਜ਼ਖ਼ਮੀ

ਪਟਿਆਲਾ, 22 ਮਈ (ਮਨਦੀਪ ਸਿੰਘ ਖਰੌੜ)-ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਰਿਹਾਇਸ਼ੀ ਕੁਆਰਟਰ 'ਚ ਰਹਿੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੁਲਾਜ਼ਮ ਔਰਤ ਤੇ ਉਸ ਦੀ ਲੜਕੇ 'ਤੇ ਇਕ ਵਿਅਕਤੀ ਵਲੋਂ ਕਿਰਪਾਨ ਨਾਲ ਹਮਲਾ ਕਰਕੇ ਉਨ੍ਹਾਂ ਨੂੰ ਗੰਭੀਰ ...

ਪੂਰੀ ਖ਼ਬਰ »

1984 ਦੇ ਦੰਗਾ ਪੀੜਤਾਂ ਲਈ ਭਰਤੀ ਨੀਤੀ ਤਰਜੀਹ ਆਧਾਰਿਤ ਹੈ, ਲਾਜ਼ਮੀ ਰੁਜ਼ਗਾਰ ਨਹੀਂ- ਹਾਈਕੋਰਟ

ਨਵੀਂ ਦਿੱਲੀ, 22 ਮਈ (ਏਜੰਸੀ)-ਦਿੱਲੀ ਹਾਈਕੋਰਟ ਨੇ 1984 ਦੇ ਦੰਗਿਆਂ ਦੇ ਪੀੜਤ ਪਰਿਵਾਰਾਂ ਲਈ ਮੁੜ ਵਸੇਬਾ ਨੀਤੀ ਤਹਿਤ ਰੁਜ਼ਗਾਰ ਦੀ ਮੰਗ ਕਰਨ ਵਾਲੀ ਇਕ ਔਰਤ ਨੂੰ ਰਾਹਤ ਦੇਣ ਤੋਂ ਇਨਕਾਰ ਕਰਦਿਆਂ ਕਿਹਾ ਹੈ ਕਿ ਉਕਤ ਕੇਂਦਰੀ ਸਕੀਮ ਸਿਰਫ਼ ਇਸ ਧਾਰਨਾ 'ਤੇ ਆਧਾਰਿਤ ਹੈ ਕਿ ...

ਪੂਰੀ ਖ਼ਬਰ »

ਜੰਮੂ ਅੰਤਰਰਾਸ਼ਟਰੀ ਸਰਹੱਦ 'ਤੇ ਪਾਕਿਸਤਾਨੀ ਘੁਸਪੈਠੀਆ ਗਿ੍ਫ਼ਤਾਰ

ਸ੍ਰੀਨਗਰ, 22 ਮਈ (ਮਨਜੀਤ ਸਿੰਘ)-ਸੈਨਾ ਨੇ ਜੰਮੂ ਖੇਤਰ ਦੇ ਅਖਨੂਰ ਸੈਕਟਰ 'ਚ ਅੰਤਰਰਾਸ਼ਟਰੀ ਸਰਹੱਦ 'ਤੇ ਘੁਸਪੈਠ ਕਰਦੇ ਹੋਏ ਪਾਕਿ ਨਾਗਰਿਕ ਨੂੰ ਗਿ੍ਫ਼ਤਾਰ ਕਰ ਲਿਆ | ਅਧਿਕਾਰੀਆਂ ਅਨੁਸਾਰ ਪਾਕਿਸਤਾਨ ਦੇ ਮਲਿਕ ਚੱਕ ਖੇਤਰ ਦੇ ਵਸਨੀਕ ਸਬਰ ਨਵਾਜ਼ (21) ਨੂੰ ਸਨਿਚਰਵਾਰ ...

ਪੂਰੀ ਖ਼ਬਰ »

ਹਿਸਾਰ 'ਚ ਖੂਹੀ ਦੇ ਮਲਬੇ ਹੇਠ ਦੋ ਵਿਅਕਤੀ ਦੱਬੇ ਬਚਾਅ ਕਾਰਜ ਜਾਰੀ

ਹਿਸਾਰ, 22 ਮਈ (ਏਜੰਸੀ)-ਹਿਸਾਰ ਜ਼ਿਲ੍ਹੇ ਦੇ ਸ਼ਾਹਦਾਵਾ ਪਿੰਡ ਦੇ ਖੇਤਾਂ 'ਚ ਖੂਹੀ ਦਾ ਇਕ ਹਿੱਸਾ ਡਿੱਗਣ ਕਾਰਨ ਦੋ ਵਿਅਕਤੀਆਂ ਦੇ ਦੱਬੇ ਜਾਣ ਦੀ ਖ਼ਬਰ ਹੈ | ਜਾਣਕਾਰੀ ਮੁਤਾਬਿਕ ਜਗਦੀਸ਼ ਤੇ ਜੈਪਾਲ ਸਿੰਜਾਈ ਲਈ ਬੋਰਵੈੱਲ ਤੋਂ ਪਾਣੀ ਕੱਢਣ ਲਈ ਇਲੈਕਟਿ੍ਕ ਮੋਟਰ ਲਗਾਉਣ ...

ਪੂਰੀ ਖ਼ਬਰ »

ਪੰਜਾਬ ਦੇ ਜੇਲ੍ਹ ਮੰਤਰੀ ਬੈਂਸ ਜੰਮੂ 'ਚ ਰਾਹੁਲ ਭੱਟ ਦੇ ਪਰਿਵਾਰ ਨੂੰ ਮਿਲੇ

ਜੰਮੂ, 22 ਮਈ (ਏਜੰਸੀ)-ਪੰਜਾਬ ਦੇ ਜੇਲ੍ਹ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਹਰਜੋਤ ਸਿੰਘ ਬੈਂਸ ਨੇ ਐਤਵਾਰ ਨੂੰ ਮਰਹੂਮ ਕਸ਼ਮੀਰੀ ਪੰਡਤ ਰਾਹੁਲ ਭੱਟ (35) ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਪੀੜਤ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ | ਲਸ਼ਕਰ ...

ਪੂਰੀ ਖ਼ਬਰ »

ਕਾਲਕਾ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਬਣਾਈ ਕਮੇਟੀ 'ਚ ਸੁਖਬੀਰ ਨੂੰ ਸ਼ਾਮਿਲ ਕਰਨ 'ਤੇ ਪ੍ਰਗਟਾਇਆ ਇਤਰਾਜ਼

ਨਵੀਂ ਦਿੱਲੀ, 22 ਮਈ (ਉਪਮਾ ਡਾਗਾ ਪਾਰਥ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਬਣਾਈ 11 ਮੈਂਬਰੀ ਕਮੇਟੀ 'ਚ ਸੁਖਬੀਰ ਸਿੰਘ ਬਾਦਲ ਨੂੰ ਲਏ ਜਾਣ 'ਤੇ ਇਤਰਾਜ਼ ਪ੍ਰਗਟਾਉਂਦਿਆਂ ਕਿਹਾ ਕਿ ਇਸ ਕਮੇਟੀ 'ਚ ਧਾਰਮਿਕ ਸੰਸਥਾ ਦੇ ...

ਪੂਰੀ ਖ਼ਬਰ »

ਮਹਾਰਾਸ਼ਟਰ, ਕੇਰਲ ਤੇ ਰਾਜਸਥਾਨ ਵਲੋਂ ਪੈਟਰੋਲ ਤੇ ਡੀਜ਼ਲ 'ਤੇ ਵੈਟ ਦਰਾਂ 'ਚ ਕਟੌਤੀ

ਮੁੰਬਈ/ਜੈਪੁਰ/ਚੇਨਈ/ਤਿਰੂਵੰਤਪੁਰਮ, 22 ਮਈ (ਏਜੰਸੀ)-ਕੇਂਦਰ ਵਲੋਂ ਪੈਟਰੋਲ ਤੇ ਡੀਜ਼ਲ 'ਤੇ ਕ੍ਰਮਵਾਰ 8 ਰੁਪਏ ਤੇ 6 ਰੁਪਏ ਦੀ ਐਕਸਾਈਜ਼ ਡਿਊਟੀ ਘਟਾਉਣ ਬਾਅਦ ਐਤਵਾਰ ਨੂੰ ਮਹਾਰਾਸ਼ਟਰ, ਕੇਰਲਾ ਤੇ ਰਾਜਸਥਾਨ ਦੀਆਂ ਸਰਕਾਰਾਂ ਵਲੋਂ ਵੀ ਪੈਟਰੋਲ ਤੇ ਡੀਜ਼ਲ 'ਤੇ ਵੈਟ ਦਰਾਂ ...

ਪੂਰੀ ਖ਼ਬਰ »

ਗੈਰ-ਕਾਨੂੰਨੀ ਪ੍ਰਵੇਸ਼ ਮਾਮਲੇ 'ਚ ਮੇਹੁਲ ਚੋਕਸੀ ਨੂੰ ਰਾਹਤ ਡੋਮਿਨਿਕਾ ਸਰਕਾਰ ਨੇ ਵਾਪਸ ਲਿਆ ਮਾਮਲਾ

ਨਵੀਂ ਦਿੱਲੀ, 22 ਮਈ (ਏਜੰਸੀ)-ਭਾਰਤ ਦੇ ਭਗੌੜੇ ਕਾਰੋਬਾਰੀ ਅਤੇ ਪੀ.ਐਨ.ਬੀ. ਦੇ 13,500 ਕਰੋੜ ਰੁਪਏ ਦੇ ਘੁਟਾਲੇ ਦੇ ਦੋਸ਼ੀ ਮੇਹੁਲ ਚੋਕਸੀ ਨੂੰ ਡੋਮਿਨਿਕਾ ਵਿਚ ਗੈਰ-ਕਾਨੂੰਨੀ ਐਂਟਰੀ ਦੇ ਮਾਮਲੇ ਵਿਚ ਵੱਡੀ ਰਾਹਤ ਮਿਲੀ ਹੈ | ਅਸਲ ਵਿਚ ਡੋਮਿਨਿਕਾ ਦੀ ਸਰਕਾਰ ਨੇ ਮੇਹੁਲ ...

ਪੂਰੀ ਖ਼ਬਰ »

ਸੈਨਾ ਮੁਖੀ ਵਲੋਂ ਸਰਹੱਦ 'ਤੇ ਜਵਾਨਾਂ ਅਤੇ ਅਧਿਕਾਰੀਆਂ ਨੂੰ ਚੌਕਸ ਰਹਿਣ ਦੇ ਨਿਰਦੇਸ਼

ਕੰਟਰੋਲ ਰੇਖਾ ਦੇ ਦੌਰੇ ਦੌਰਾਨ ਸੁਰੱਖਿਆ ਸਥਿਤੀ ਦਾ ਲਿਆ ਜਾਇਜ਼ਾ
ਸ੍ਰੀਨਗਰ, 22 ਮਈ (ਮਨਜੀਤ ਸਿੰਘ)-ਭਾਰਤੀ ਸੈਨਾ ਦੇ ਮੁਖੀ ਜਨਰਲ ਮਨੋਜ ਪਾਂਡੇ ਨੇ ਸੈਨਾ ਦੀ ਕਮਾਨ ਸਾਂਭਣ ਦੇ ਬਾਅਦ ਕਸ਼ਮੀਰ ਪਹੁੰਚਣ 'ਤੇ ਕੰਟਰੋਲ ਰੇਖਾ ਦੀਆਂ ਅਗਲੇਰੀਆਂ ਚੌਕੀਆ ਦਾ ਦੌਰਾ ਕੀਤਾ | ਉਨ੍ਹਾਂ ਉੱਤਰੀ ਕਸ਼ਮੀਰ ਨਾਲ ਲਗਦੀ ਕੰਟਰੋਲ ਰੇਖਾ ਦਾ ਦੌਰਾ ਕਰਦੇ ਉਥੇ ਤਾਇਨਾਤ ਮੁਸ਼ਕਿਲ ਇਲਾਕੇ 'ਚ ਖ਼ਰਾਬ ਮੌਸਮੀ ਹਾਲਤ ਦੌਰਾਨ ਦੇਸ਼ ਦੀ ਨਿਰਸਵਾਰਥ ਸੇਵਾ ਨਿਭਾਅ ਰਹੇ ਜਵਾਨਾਂ ਅਤੇ ਅਧਿਕਾਰੀਆਂ ਦੀ ਸ਼ਲਾਘਾ ਕਰਦੇ ਕਿਹਾ ਕਿ ਪੂਰਾ ਦੇਸ਼ ਸੈਨਾ ਦੇ ਜਵਾਨਾਂ ਨਾਲ ਖੜ੍ਹਾ ਹੈ | ਉਨ੍ਹਾਂ ਨੇ ਜਵਾਨਾਂ ਤੇ ਅਧਿਕਾਰੀਆਂ ਨੂੰ ਸੰਬੋਧਨ ਕਰਦੇ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਬਣਦੇ ਕਿਸੇ ਵੀ ਖ਼ਤਰੇ ਦਾ ਮੂੰਹ ਤੋੜ ਜਵਾਬ ਦੇਣ ਦਾ ਨਿਰਦੇਸ਼ ਦਿੰਦੇ ਸਰਹੱਦ 'ਤੇ ਹਮੇਸ਼ਾ ਚੌਕਸ ਰਹਿਣ ਦੀ ਲੋੜ 'ਤੇ ਜ਼ੋਰ ਦਿੱਤਾ | ਉਨ੍ਹਾਂ ਨੇ ਜਵਾਨਾਂ ਨੂੰ ਸਰਹੱਦ ਪਾਰੋਂ ਘੁਸਪੈਠ ਰੋਕਣ ਦੇ ਨਾਲ ਮਕਬੂਜ਼ਾ ਕਸ਼ਮੀਰ ਤੋਂ ਨਸ਼ੀਲੇ ਪਦਾਰਥ ਤੇ ਹਥਿਆਰ ਸਮੱਗਲ ਕਰਨ ਵਾਲਿਆਂ 'ਤੇ ਵੀ ਨਿਗ੍ਹਾ ਰੱਖਣ ਲਈ ਕਿਹਾ | ਦੌਰੇ ਦੌਰਾਨ ਉਨ੍ਹਾਂ ਨਾਲ ਉੱਤਰੀ ਕਮਾਨ ਦੇ ਮੁਖੀ ਲੈਫ਼ਟੀਨੈਂਟ ਜਨਰਲ ਉਪਿੰਦਰ ਤਿ੍ਵੇਦੀ ਦੇ ਇਲਾਵਾ 15 ਕੋਰ (ਚਿਨਾਰ) ਦੇ ਜੇ.ਓ.ਸੀ. ਲੈਫ਼ਟੀਨੈਂਟ ਜਨਰਲ ਅਮਨਦੀਪ ਸਿੰਘ ਔਜਲਾ ਵੀ ਸਨ, ਜਿਥੇ ਉਨ੍ਹਾਂ ਨੇ ਜਵਾਨਾਂ ਦੇ ਨਾਲ ਗੱਲਬਾਤ ਕਰਦੇ ਉਨ੍ਹਾਂ ਦਾ ਹੌਸਲਾ ਵਧਾਇਆ | ਇਸ ਗੱਲ ਦੀ ਜਾਣਕਾਰੀ 15 ਕੋਰ ਦੇ ਟਵਿਟਰ ਹੈਾਡਲ 'ਤੇ ਸਾਂਝੀ ਕੀਤੀ ਗਈ |

ਖ਼ਬਰ ਸ਼ੇਅਰ ਕਰੋ

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX