ਤਾਜਾ ਖ਼ਬਰਾਂ


ਲੁਧਿਆਣਾ ਵਿਚ ਧਾਰਾ 144 ਲਾਗੂ
. . .  42 minutes ago
ਲੁਧਿਆਣਾ ,8 ਅਗਸਤ (ਪਰਮਿੰਦਰ ਸਿੰਘ ਆਹੂਜਾ) -ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਅੱਜ ਦੇਰ ਰਾਤ ਇਕ ਹੁਕਮ ਜਾਰੀ ਕਰਕੇ ਸ਼ਹਿਰ ਵਿਚ ਧਾਰਾ 144 ਲਗਾ ਦਿੱਤੀ ਗਈ ਹੈ । ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਵਲੋਂ ਅੱਜ ...
ਡੀ.ਸੀ. ਨੇ ਪੂਰੇ ਪੰਜਾਬ ’ਚ ਗੋਲਡਨ ਸੰਧਰ ਸ਼ੂਗਰ ਮਿੱਲ ਦੀ ਜਾਇਦਾਦ ਅਟੈਚ ਕਰਨ ਦੇ ਹੁਕਮ ਕੀਤੇ ਜਾਰੀ
. . .  54 minutes ago
ਫਗਵਾੜਾ, 8 ਅਗਸਤ (ਹਰਜੋਤ ਸਿੰਘ ਚਾਨਾ)- ਫਗਵਾੜਾ ਵਿਖੇ ਮੈਸ ਗੋਲਡਨ ਸੰਧਰ ਸ਼ੂਗਰ ਮਿੱਲ ਲਿਮਿਟਡ ਵਲੋਂ ਕਿਸਾਨਾਂ ਨੂੰ ਗੰਨੇ ਦੀ ਬਕਾਇਆ ਅਦਾਇਗੀ ਨਾ ਕਰਨ ’ਤੇ ਡਿਪਟੀ ਕਮਿਸ਼ਨਰ ਕਪੂਰਥਲਾ ...
ਸੁਖਬੀਰ ਸਿੰਘ ਬਾਦਲ ਵਲੋਂ 5 ਮੈਂਬਰੀ ਅਨੁਸ਼ਾਸਨੀ ਕਮੇਟੀ ਦਾ ਗਠਨ
. . .  59 minutes ago
ਚੰਡੀਗੜ੍ਹ, 8 ਅਗਸਤ -ਸ਼੍ਰੋਮਣੀ ਅਕਾਲ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜ ਮੈਂਬਰੀ ਅਨੁਸ਼ਾਸਨੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਸ ਦੀ ਅਗਵਾਈ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਕਰਨਗੇ ਜਦਕਿ ...
ਸਾਬਕਾ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਮਾਤਾ ਦਾ ਦਿਹਾਂਤ
. . .  about 1 hour ago
ਭਾਈਰੂਪਾ (ਬਠਿੰਡਾ),8 ਅਗਸਤ(ਵਰਿੰਦਰ ਲੱਕੀ)- ਪੰਜਾਬ ਦੇ ਸਾਬਕਾ ਮਾਲ‌ ਮੰਤਰੀ ਤੇ ਹਲਕਾ ਰਾਮਪੁਰਾ ਫੂਲ ਦੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਦੇ ਸਤਿਕਾਰਯੋਗ ਮਾਤਾ ਦਾ ਅੱਜ ਦਿਹਾਂਤ ਹੋ ਗਿਆ ਹੈ ...
ਬੱਦਲ ਫਟਣ ਕਾਰਨ 6 ਬਾਈਕ ਤੇ 2 ਕਾਰਾਂ ਨਾਲੇ 'ਚ ਵਹਿ ਗਈਆਂ, 15 ਸਾਲਾ ਨੌਜਵਾਨ ਦੀ ਮੌਤ
. . .  about 3 hours ago
ਡਮਟਾਲ,8 ਅਗਸਤ (ਰਾਕੇਸ਼ ਕੁਮਾਰ) : ਜਿਲ੍ਹਾ ਚੰਬਾ ਦੇ ਸਲੂਨੀ ਉਪਮੰਡਲ ਦੇ ਸਾਵਨੀ ਧਾਰ, ਗੁਲੇਲ ਅਤੇ ਕੰਧਵਾੜਾ ਵਿਚ ਬੱਦਲ ਫਟਣ ਕਾਰਨ 2 ਕਾਰਾਂ, 2 ਪਿਕਅੱਪ ਅਤੇ 6 ਬਾਈਕ ਪਾਣੀ ਵਿਚ ਰੁੜ ...
ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਨਵ-ਨਿਯੁਕਤ ਡਰਾਫਟਮੈਨਾਂ ਨੂੰ ਨਿਯੁਕਤੀ ਪੱਤਰ ਦਿੱਤੇ
. . .  about 3 hours ago
ਚੰਡੀਗੜ੍ਹ, 8 ਅਗਸਤ - ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ 43 ਨਵਨਿਯੁਕਤ ਡਰਾਫਟਮੈਨਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ ਕੀਤਾ ਗਏ । ਇਸ ਦੌਰਾਨ ਨਵ-ਨਿਯੁਕਤ ਡਰਾਫਟਮੈਨਾਂ ...
ਭੁਵਨੇਸ਼ਵਰ : ਅਮਿਤ ਸ਼ਾਹ ਨੇ ਭਾਜਪਾ ਪਾਰਟੀ ਦਫ਼ਤਰ ਤੋਂ 'ਹਰ ਘਰ ਤਿਰੰਗਾ ਅਭਿਆਨ' ਦੀ ਕੀਤੀ ਸ਼ੁਰੂਆਤ
. . .  about 3 hours ago
ਕੇਂਦਰੀ ਮੰਤਰੀ ਪਿਊਸ਼ ਗੋਇਲ ਵਲੋਂ ਰੂਰਲ ਡਿਵੈਲਪਮੈਂਟ ਫੰਡ ਦਾ 1760 ਕਰੋੜ ਰੁਪਏ ਬਕਾਇਆ ਰਾਸ਼ੀ ਜਾਰੀ ਕਰਨ ਦੇ ਦਿੱਤੇ ਨਿਰਦੇਸ਼-ਭਗਵੰਤ ਮਾਨ
. . .  about 3 hours ago
ਨਵੀਂ ਦਿੱਲੀ, 8 ਅਗਸਤ - ਕੇਂਦਰੀ ਮੰਤਰੀ ਪਿਊਸ਼ ਗੋਇਲ ਨਾਲ ਮੁਲਾਕਾਤ ਕਰਨ ਉਪਰੰਤ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਦੀ ਪਿਛਲੀ ਸਰਕਾਰ ਦੀ ਅਣਗਹਿਲੀ ਕਾਰਨ ਜੋ ਰੂਰਲ...
ਚੰਡੀਗੜ੍ਹ :ਪੰਜਾਬ ਕੈਬਨਿਟ ਦੀ ਮੀਟਿੰਗ 11 ਅਗਸਤ ਨੂੰ ਹੋਵੇਗੀ , ਪੰਜਾਬ ਦੇ ਅਹਿਮ ਮੁੱਦਿਆ 'ਤੇ ਹੋ ਸਕਦੀ ਹੈ ਚਰਚਾ
. . .  about 4 hours ago
ਸਪੀਕਰ ਸੰਧਵਾਂ ਤੇ ਖੇਤੀ ਮੰਤਰੀ ਧਾਲੀਵਾਲ ਵਲੋਂ ਖੇਤੀ ਵਿਰਾਸਤ ਮਿਸ਼ਨ ਤੇ ਕੇ.ਕੇ. ਬਿਰਲਾ ਸੋਸਾਇਟੀ ਦਾ 'ਪ੍ਰਾਜੈਕਟ ਭੂਮੀ' ਲਾਂਚ
. . .  about 4 hours ago
ਪਟਿਆਲਾ, 8 ਅਗਸਤ- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਖੇਤੀ ਵਿਰਾਸਤ ਮਿਸ਼ਨ ਅਤੇ ਕੇ.ਕੇ. ਬਿਰਲਾ ...
ਰਾਸ਼ਟਰਮੰਡਲ ਖੇਡਾਂ: ਸ਼ਟਲਰ ਲਕਸ਼ਯ ਸੇਨ ਨੇ ਪੁਰਸ਼ ਸਿੰਗਲਜ਼ ਵਿਚ ਸੋਨ ਤਗ਼ਮਾ ਜਿੱਤਿਆ, ਮਲੇਸ਼ੀਆ ਦੇ ਯੋਂਗ ਨੂੰ ਹਰਾਇਆ
. . .  about 4 hours ago
ਰਾਸ਼ਟਰਮੰਡਲ ਖੇਡਾਂ: ਗਿਆਨਸੇਕਰਨ ਸਾਥੀਆਨ ਨੇ ਟੇਬਲ ਟੈਨਿਸ ਵਿਚ ਕਾਂਸੀ ਦਾ ਤਗਮਾ ਜਿੱਤਿਆ
. . .  about 4 hours ago
ਸੁਖਬੀਰ ਸਿੰਘ ਬਾਦਲ ਨੇ ਇਕ ਮੁਕੱਦਮੇ ਸੰਬੰਧੀ ਜ਼ੀਰਾ ਅਦਾਲਤ ਵਿਚ ਭੁਗਤੀ ਨਿੱਜੀ ਪੇਸ਼ੀ
. . .  about 4 hours ago
ਜ਼ੀਰਾ , 8 ਅਗਸਤ (ਪ੍ਰਤਾਪ ਸਿੰਘ ਹੀਰਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਜ਼ੀਰਾ ਦੀ ਮਾਣਯੋਗ ਅਦਾਲਤ ਵਿਚ ਨਿੱਜੀ ਤੌਰ ’ਤੇ ਪੇਸ਼ ਹੋ ...
ਲਖਬੀਰ ਕੌਰ ਭੁੱਲਰ ਨਗਰ ਕੌਂਸਲ ਪੱਟੀ ਦੇ ਪ੍ਰਧਾਨ ਚੁਣੇ ਗਏ
. . .  about 5 hours ago
ਪੱਟੀ ,8 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ) -ਨਗਰ ਕੌਂਸਲ ਪੱਟੀ ਦੀ ਪ੍ਰਧਾਨਗੀ ਦੀ ਚੋਣ ਵਿਚ ਲਖਬੀਰ ਕੌਰ ਭੁੱਲਰ ਪ੍ਰਧਾਨ ਚੁਣੇ ਗਏ ਜਦਕਿ ਬਲਕਾਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ...
ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਨਿੱਜੀ ਖ਼ਰਚੇ ’ਚੋਂ ਹਸਪਤਾਲ ’ਚ ਭੇਜੇ 200 ਗੱਦੇ
. . .  about 6 hours ago
ਫ਼ਰੀਦਕੋਟ, 8 ਅਗਸਤ (ਜਸਵੰਤ ਸਿੰਘ ਪੁਰਬਾ) - ਪਿਛਲੇ ਦਿਨੀਂ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਗੁਰੂ ਗੋਬਿੰਦ ਸਿੰਘ ਹਸਪਤਾਲ ਵਿਖੇ ਦੌਰਾ ਕਰਨ ਪਹੁੰਚੇ ਸਨ ਤੇ ਹਸਪਤਾਲ ਦੇ ਮਾੜੇ ਪ੍ਰਬੰਧਾਂ ਨੂੰ ਵੇਖ ਕੇ ਕਾਫ਼ੀ ਤੱਲਖੀ ’ਚ ਆ ਗਏ ਸਨ। ਹਸਪਤਾਲ ਦੇ ਚਮੜੀ ਵਿਭਾਗ ਦੇ ਵਾਰਡ ਵਿਚ ਬੈੱਡਾਂ ’ਤੇ ਵਿਛੇ ਗੱਦਿਆਂ...
ਪ੍ਰਧਾਨ ਮੰਤਰੀ ਨੇ ਸੋਨ ਤਗਮਾ ਜਿੱਤਣ 'ਤੇ ਪੀ.ਵੀ. ਸਿੰਧੂ ਨੂੰ ਦਿੱਤੀ ਮੁਬਾਰਕਬਾਦ
. . .  about 6 hours ago
ਨਵੀਂ ਦਿੱਲੀ, 8 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਮੰਡਲ ਖੇਡਾਂ 'ਚ ਸੋਨ ਤਗਮਾ ਜਿੱਤਣ 'ਤੇ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੂੰ ਮੁਬਾਰਕਬਾਦ ਦਿੱਤੀ...
ਸੂਬਿਆਂ ਦੇ ਹੱਕ ਖੋਹਣਾ ਚਾਹੁੰਦੀ ਹੈ ਕੇਂਦਰ ਸਰਕਾਰ - ਹਰਪਾਲ ਸਿੰਘ ਚੀਮਾ
. . .  about 6 hours ago
ਚੰਡੀਗੜ੍ਹ, 8 ਅਗਸਤ (ਸੁਰਿੰਦਰਪਾਲ) - ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਬਿਜਲੀ ਸੋਧ ਬਿੱਲ 'ਤੇ ਕਿਹਾ ਕਿ ਕੇਂਦਰ ਸਰਕਾਰ ਸੂਬਿਆਂ ਦੇ ਹੱਕ ਖੋਹਣਾ ਚਾਹੁੰਦੀ ਹੈ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ...
ਸਕੂਲੀ ਵੈਨ ਤੇ ਆਲਟੋ ਕਾਰ ਵਿਚਕਾਰ ਟੱਕਰ, ਗੰਭੀਰ ਜ਼ਖਮੀ ਬੱਚਿਆਂ ਨੂੰ ਲੁਧਿਆਣਾ ਕੀਤਾ ਗਿਆ ਰੈਫਰ
. . .  about 5 hours ago
ਦੋਰਾਹਾ, 8 ਅਗਸਤ (ਜਸਵੀਰ ਝੱਜ)- ਜੀ.ਟੀ. ਰੋਡ ਮੱਲੀਪੁਰ ਵਿਖੇ ਵਾਪਰੇ ਸੜਕ ਹਾਦਸੇ ਵਿਚ ਦੋਰਾਹਾ ਸਕੂਲ ਨਾਲ ਸੰਬੰਧਿਤ ਕਰੀਬ ਇਕ ਦਰਜਨ ਬੱਚੇ ਜਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਦੇ ਇਕ ਨਿੱਜੀ ਸਕੂਲ ਦੀ ਵੈਨ ਤੇ ਆਲਟੋ ਕਾਰ ਵਿਚਕਾਰ ਟੱਕਰ...
ਹਲਕਾ ਅਮਲੋਹ 'ਚ ਕਾਂਗਰਸ ਵਲੋਂ 10 ਅਗਸਤ ਨੂੰ ਕੱਢੀ ਜਾਵੇਗੀ ਤਿਰੰਗਾ ਯਾਤਰਾ - ਜਗਬੀਰ ਸਲਾਣਾ
. . .  about 6 hours ago
ਅਮਲੋਹ, 8 ਅਗਸਤ, (ਕੇਵਲ ਸਿੰਘ) - ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਸੱਦੇ ਉੱਪਰ ਹਲਕਾ ਅਮਲੋਹ ਵਿਚ ਕਾਕਾ ਰਣਦੀਪ ਸਿੰਘ ਨਾਭਾ ਸਾਬਕਾ ਕੈਬਨਿਟ ਮੰਤਰੀ ਦੀ ਅਗਵਾਈ 10 ਅਗਸਤ ਨੂੰ ਕੱਢੀ ਜਾਣ ਵਾਲੀ ਤਿਰੰਗਾ ਯਾਤਰਾ ਸੰਬੰਧੀ ਕਾਂਗਰਸ ਦਫ਼ਤਰ ਅਮਲੋਹ ਵਿਖੇ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ...
ਰਾਸ਼ਟਰਮੰਡਲ ਖੇਡਾਂ : ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ ਜਿੱਤਿਆ ਸੋਨ ਤਗਮਾ
. . .  about 6 hours ago
ਬਰਮਿੰਘਮ, 8 ਅਗਸਤ - ਰਾਸ਼ਟਰਮੰਡਲ ਖੇਡਾਂ 'ਚ ਭਾਰਤ ਦੀ ਬੈਡਮਿੰਟਨ ਖਿਡਾਰਨ ਪੀ.ਵੀ.ਸਿੰਧੂ ਨੇ ਬੈਡਮਿੰਟਨ 'ਚ ਦੇਸ਼ ਲਈ ਸੋਨ ਤਗਮਾ ਜਿੱਤਿਆ ਹੈ। ਫਾਈਨਲ 'ਚ ਕੈਨੇਡਾ ਦੀ ਮਿਸ਼ੇਲ ਲੀ ਨੂੰ 21-15, 21-13 ਨਾਲ ਹਰਾ ਕੇ ਪੀ.ਵੀ. ਸਿੰਧੂ ਨੇ ਸੋਨ...
ਉਮੀਦ ਹੈ, ਵਾਪਸ ਲੈ ਲਿਆ ਜਾਵੇਗਾ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  about 6 hours ago
ਚੰਡੀਗੜ੍ਹ, 8 ਅਗਸਤ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਚਾਰੇ ਪਾਸਿਓਂ ਬਿਜਲੀ ਸੋਧ ਬਿੱਲ 2022 ਦੇ ਵਿਰੋਧ ਨੂੰ ਦੇਖਦਿਆਂ ਕੇਂਦਰ ਸਰਕਾਰ ਨੇ ਇਸ ਬਿੱਲ ਨੂੰ ਪਾਰਲੀਮੈਂਟ ਸਟੈਂਡਿੰਗ ਕਮੇਟੀ ਕੋਲ ਭੇਜ ਦਿੱਤਾ ਹੈ।ਉਮੀਦ ਹੈ ਉੱਥੇ ਵੱਖ-ਵੱਖ...
ਰਾਘਵ ਚੱਢਾ ਵਲੋਂ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰ ਮਨਦੀਪ ਕੌਰ ਲਈ ਇਨਸਾਫ਼ ਦੀ ਮੰਗ
. . .  about 7 hours ago
ਨਵੀਂ ਦਿੱਲੀ, 8 ਅਗਸਤ - ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵਿਦੇਸ਼ ਮੰਤਰੀ ਐਸ.ਜੈਸ਼ੰਕਰ ਨਾਲ ਮੁਲਾਕਾਤ ਕਰ ਮਨਦੀਪ ਕੌਰ ਲਈ ਇਨਸਾਫ਼ ਦੀ ਮੰਗ ਕੀਤੀ ਹੈ। ਮਨਦੀਪ ਕੌਰ ਨੇ 3 ਅਗਸਤ ਨੂੰ ਘਰੇਲੂ ਹਿੰਸਾ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ...
ਆਲ ਇੰਡੀਆ ਬਾਰ ਐਸੋਸੀਏਸ਼ਨ ਵਲੋਂ ਕਪਿਲ ਸਿੱਬਲ ਦਾ ਬਿਆਨ ਅਪਮਾਨਜਨਕ ਕਰਾਰ
. . .  about 7 hours ago
ਨਵੀਂ ਦਿੱਲੀ, 8 ਅਗਸਤ - ਆਲ ਇੰਡੀਆ ਬਾਰ ਐਸੋਸੀਏਸ਼ਨ ਨੇ ਸਾਬਕਾ ਕੇਂਦਰੀ ਕਾਨੂੰਨ ਤੇ ਨਿਆਂ ਮੰਤਰੀ ਕਪਿਲ ਸਿੱਬਲ ਦੇ ਉਸ ਬਿਆਨ ਨੂੰ ਅਪਮਾਨਜਨਕ ਕਰਾਰ ਦਿੱਤਾ ਹੈ, ਜਿਸ ਵਿਚ ਕਪਿਲ ਸਿੱਬਲ ਨੇ ਕਿਹਾ ਹੈ ਕਿ ਉਹ ਭਾਰਤੀ ਨਿਆਂਪਾਲਿਕਾ ਤੋਂ ਉਮੀਦ ਗੁਆ...
'ਮੋਰਚਾ ਗੁਰੂ ਕਾ ਬਾਗ਼' ਦੇ ਸ਼ਤਾਬਦੀ ਸਮਾਗਮਾਂ 'ਚ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ, ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂ
. . .  about 7 hours ago
ਗੁਰੂ ਕਾ ਬਾਗ਼ (ਅੰਮ੍ਰਿਤਸਰ) - 8 ਅਗਸਤ (ਸ਼ਰਨਜੀਤ ਸਿੰਘ ਗਿੱਲ) 'ਮੋਰਚਾ ਗੁਰੂ ਕਾ ਬਾਗ਼' ਦੇ ਸ਼ਤਾਬਦੀ ਸਮਾਗਮਾਂ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ...
ਕੋਲਾ ਘੋਟਾਲੇ 'ਚ ਸਾਬਕਾ ਕੋਲਾ ਸਕੱਤਰ ਐੱਚ.ਸੀ. ਗੁਪਤਾ ਨੂੰ 3 ਸਾਲ ਦੀ ਸਜ਼ਾ
. . .  about 8 hours ago
ਨਵੀਂ ਦਿੱਲੀ, 8 ਅਗਸਤ - ਦਿੱਲੀ ਦੀ ਇਕ ਅਦਾਲਤ ਨੇ ਕੋਲਾ ਘੋਟਾਲੇ 'ਚ ਸਾਬਕਾ ਕੋਲਾ ਸਕੱਤਰ ਐੱਚ.ਸੀ. ਗੁਪਤਾ ਨੂੰ 3 ਸਾਲ ਦੀ ਸਜ਼ਾ ਸੁਣਾਈ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਜੇਠ ਸੰਮਤ 554
ਵਿਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਫ਼ਤਹਿਗੜ੍ਹ ਸਾਹਿਬ

ਹਲਕਾ ਅਮਲੋਹ ਦੀਆਂ ਮਾੜੀਆਂ ਸੜਕਾਂ ਤੇ ਅਵਾਰਾ ਪਸ਼ੂਆਂ ਕਾਰਨ ਲੋਕ ਹੋ ਰਹੇ ਪ੍ਰੇਸ਼ਾਨ

ਕੇਵਲ ਸਿੰਘ ਅਮਲੋਹ, 22 ਮਈ-ਹਲਕਾ ਅਮਲੋਹ ਦੀਆਂ ਵੱਖ-ਵੱਖ ਸੜਕਾਂ ਦੀ ਹਾਲਤ ਦਿਨ ਪ੍ਰਤੀ ਦਿਨ ਖਸਤਾ ਹੁੰਦੀ ਜਾ ਰਹੀ ਹੈ ਅਤੇ ਸੜਕਾਂ 'ਚ ਪਏ ਵੱਡੇ-ਵੱਡੇ ਟੋਇਆਂ ਕਾਰਨ ਹਾਦਸੇ ਵਾਪਰ ਸਕਦੇ ਹਨ ਤੇ ਚੋਣਾਂ ਤੋਂ ਪਹਿਲਾਂ ਪਿਛਲੀ ਕਾਂਗਰਸ ਸਰਕਾਰ ਵਲੋਂ ਹਲਕੇ ਅੰਦਰ ਸੜਕਾਂ ...

ਪੂਰੀ ਖ਼ਬਰ »

ਫੋਕਲ ਪੁਆਇੰਟ 'ਚ ਸ਼ੈੱਡ ਬਣਾ ਕੀਤੇ ਨਾਜਾਇਜ਼ ਕਬਜ਼ੇ ਨੂੰ ਪ੍ਰਸ਼ਾਸਨ ਨੇ ਹਟਾਇਆ

ਖਮਾਣੋਂ, 22 ਮਈ (ਮਨਮੋਹਣ ਸਿੰਘ ਕਲੇਰ)-ਪਿੰਡ ਰਾਏਪੁਰ ਮਾਜਰੀ ਵਿਖੇ ਪਿਛਲੇ ਦਿਨੀਂ ਇਕ ਵਿਅਕਤੀ ਦੇ ਵਲੋਂ ਫੋਕਲ ਪੁਆਇੰਟ 'ਚ ਬਣਾਏ ਗਏ ਥੜੇ੍ਹ ਤੇ ਲੋਹੇ ਦੇ ਸ਼ੈੱਡ ਨੂੰ ਅੱਜ ਮੰਡੀ ਬੋਰਡ ਦੇ ਕਰਮਚਾਰੀ ਦੀ ਹਾਜ਼ਰੀ 'ਚ ਜੇ.ਸੀ.ਬੀ ਮਸ਼ੀਨ ਦੀ ਮਦਦ ਨਾਲ ਹਟਾਇਆ ਗਿਆ ਹੈ, ਜਿੱਥੇ ਕਿ ਉਸ ਵਲੋਂ ਪਹਿਲਾਂ ਤੋਂ ਲੋਹੇ ਦੀਆਂ ਚਾਦਰਾਂ ਦੇ ਬਣੇ ਸ਼ੈੱਡ ਦੇ ਥੱਲੇ ਥੜ੍ਹਾ ਤੇ ਉਸ ਨੂੰ ਚਾਰਦੀਵਾਰੀ ਬਣਾ ਕਿ ਉਸ ਵਲੋਂ ਕਥਿਤ ਤੌਰ 'ਤੇ ਨਾਜਾਇਜ਼ ਕਬਜ਼ਾ ਕੀਤੇ ਜਾਣ ਦੀ ਕੋਸ਼ਿਸ਼ ਕੀਤੀ ਗਈ ਸੀ | ਜਾਣਕਾਰੀ ਮੁਤਾਬਿਕ ਇਸ ਨਾਜਾਇਜ਼ ਕਬਜ਼ੇ ਸਬੰਧੀ ਦਵਿੰਦਰ ਸਿੰਘ ਸਰਪੰਚ ਪਿੰਡ ਮਾਜਰੀ ਸਰਪ੍ਰਸਤ ਸਰਪੰਚ ਯੂਨੀਅਨ ਬਲਾਕ ਖਮਾਣੋਂ ਵਲੋਂ ਡਿਪਟੀ ਕਮਿਸ਼ਨਰ ਤੇ ਮੁੱਖ ਮੰਤਰੀ ਪੰਜਾਬ ਨੂੰ ਇਸ ਸਬੰਧੀ ਸ਼ਿਕਾਇਤ ਕੀਤੀ ਗਈ ਸੀ ਕਿ ਅਮਰੀਕ ਸਿੰਘ ਰੋਮੀ ਜੋ ਉਕਤ ਮੰਡੀ ਦਾ ਆੜ੍ਹਤੀ ਹੈ, ਵਲੋਂ ਇਹ ਕਬਜ਼ਾ ਕੀਤਾ ਜਾ ਰਿਹਾ ਹੈ | ਜੋ ਕਿ ਨਾਜਾਇਜ਼ ਅਤੇ ਕਾਨੂੰਨੀ ਤੌਰ 'ਤੇ ਗ਼ਲਤ ਹੈ ਜਿਸ ਦੌਰਾਨ ਇਹ ਕਾਰਵਾਈ ਅੱਜ ਅਮਲ 'ਚ ਲਿਆਂਦੀ ਗਈ ਹੈ | ਇਸ ਮੌਕੇ ਵਿਸ਼ੇਸ਼ ਤੌਰ 'ਚ ਸਵੇਰੇ ਪਹੁੰਚੇ ਸਕੱਤਰ ਮਾਰਕੀਟ ਕਮੇਟੀ ਮੰਡੀ ਗੋਬਿੰਦਗੜ੍ਹ ਸੁਰਜੀਤ ਸਿੰਘ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਵਲੋਂ ਇਸ ਨਾਜਾਇਜ਼ ਕਬਜ਼ੇ ਨੂੰ ਢਹਾਇਆ ਜਾ ਰਿਹਾ ਹੈ | ਇਸ ਸਬੰਧੀ ਕਿਸ ਵਲੋਂ ਸ਼ਿਕਾਇਤ ਹੈ ਅਤੇ ਢਾਹੁਣ ਲਈ ਕਿਹੜੇ ਅਧਿਕਾਰੀ ਦੇ ਹੁਕਮ ਹਨ ਦੱਸਣ ਤੋਂ ਇਨਕਾਰ ਕੀਤਾ ਹੈ | ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਅਜਿਹੀ ਜਾਇਦਾਦ 'ਤੇ ਕਬਜ਼ਾ ਕਰਨ ਨਹੀਂ ਦਿੱਤਾ ਜਾਵੇਗਾ | ਇਸ ਮੌਕੇ ਮੌਜੂਦ ਗੁਰਦੀਪ ਸਿੰਘ ਦੀਪਾ ਸਰਪੰਚ ਪਿੰਡ ਰਾਏਪੁਰ ਨੇ ਡਿਪਟੀ ਕਮਿਸ਼ਨਰ ਨੇ ਨਾਜਾਇਜ਼ ਕਬਜ਼ੇ ਛੁੱਡਵਾਉਣ ਦੀ ਹੁਕਮਾਂ ਦੀ ਸ਼ਲਾਘਾ ਕੀਤੀ ਹੈ | ਜਦੋਂ ਇਸ ਸਬੰਧੀ ਅਮਰੀਕ ਸਿੰਘ ਰੋਮੀ ਦਾ ਪੱਖ ਜਾਣਿਆਂ ਗਿਆ ਤਾਂ ਉਨ੍ਹਾਂ ਕਿਹਾ ਕਿ ਮੇਰੀ ਸ਼ਿਕਾਇਤ ਕਰਨ ਵਾਲੇ ਦੋਨੋਂ ਸਰਪੰਚਾਂ ਵਲੋਂ ਸੀਨੀਅਰ ਸੈਕੰਡਰੀ ਸਕੂਲ ਰਾਏਪੁਰ ਮਾਜਰੀ ਵਿਖੇ 47 ਲੱਖ ਰੁਪਏ ਦੀ ਲਾਗਤ ਨਾਲ ਬਣ ਰਹੇ ਕਮਰੇ ਦਾ ਮੁੱਦਾ ਉਠਾਇਆ ਗਿਆ ਹੈ, ਜਦੋਂਕਿ ਸਕੱਤਰ ਸੁਰਜੀਤ ਸਿੰਘ ਮੇਰੀ ਰਾਜਨੀਤਕ ਕਿੜ ਕੱਢ ਰਿਹਾ ਹੈ ਅਤੇ ਮੈਨੂੰ ਮਿਲੇ ਨਵੇਂ ਜਥੇਬੰਦੀ ਦੇ ਅਹੁਦੇ 'ਤੇ ਚਿੱਕੜ ਉਛਾਲਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਕੱਤਰ ਕੋਲ ਮਾਰਕੀਟ ਕਮੇਟੀ ਮੰਡੀ ਗੋਬਿੰਦਗੜ, ਅਮਲੋਹ ਅਤੇ ਖੰਨਾ ਦਾ ਚਾਰਜ ਹੋਣਾ ਵੀ ਇਕ ਸਵਾਲੀਆ ਨਿਸ਼ਾਨ ਹੈ | ਉਨ੍ਹਾਂ ਉਕਤ ਸਕੱਤਰ 'ਤੇ ਬਤੌਰ ਆੜ੍ਹਤੀ ਕਥਿਤ ਤੌਰ 'ਤੇ ਗੰਭੀਰ ਦੋਸ਼ ਵੀ ਲਗਾਏ ਤੇ ਮਾਮਲੇ ਦੀ ਜਾਂਚ ਕੀਤੇ ਜਾਣ ਦੀ ਮੰਗ ਕੀਤੀ ਹੈ | ਰੋਮੀ ਨੇ ਕਿਹਾ ਕਿ ਜਿਸ ਕਾਰਨ ਇਸ ਵਲੋਂ ਐਤਵਾਰ ਦਾ ਦਿਨ ਹੋਣ ਕਰਕੇ ਮੇਰੇ ਨਾਲ ਕਿੜ ਕੱਢਣ ਲਈ ਅਜਿਹਾ ਕੁਝ ਕਰਵਾਇਆ ਹੈ | ਉਨ੍ਹਾਂ ਕਿਹਾ ਕਿ ਮੇਰੇ ਵਲੋਂ ਕੋਈ ਨਾਜਾਇਜ਼ ਕਬਜ਼ਾ ਨਹੀਂ ਕੀਤਾ ਗਆ ਸੀ | ਮੇਰਾ ਸ਼ੈੱਡ ਕਈ ਸਾਲ ਪੁਰਾਣਾ ਸੀ | ਮੈਂ ਮਜ਼ਦੂਰਾਂ ਦੇ ਰਹਿਣ ਲਈ ਇਹ ਬਣਾਇਆ ਹੋਇਆ ਹੈ | ਜਿਹੜਾ ਕਿ ਸ਼ੀਜ਼ਨਲ ਹੁੰਦਾ ਹੈ | ਸੀਜ਼ਨ ਬਾਅਦ ਮਜ਼ਦੂਰ ਚਲੇ ਜਾਂਦੇ ਹਨ | ਉਨ੍ਹਾਂ ਕਿਹਾ ਅਜਿਹਾ ਪੰਜਾਬ ਦੀਆਂ ਹੋਰਨਾਂ ਮੰਡੀਆਂ 'ਚ ਵੀ ਹੋ ਰਿਹਾ ਹੈ |

ਖ਼ਬਰ ਸ਼ੇਅਰ ਕਰੋ

 

ਕੇਂਦਰ ਵਾਂਗ ਸੂਬਾ ਸਰਕਾਰ ਵੀ ਪੈਟਰੋਲ ਤੇ ਡੀਜ਼ਲ ਤੋਂ ਐਕਸਾਈਜ਼ ਡਿਊਟੀ ਘਟਾਏ-ਭੱਟੀ

ਜਖਵਾਲੀ, 22 ਮਈ (ਨਿਰਭੈ ਸਿੰਘ)-ਭਾਰਤੀ ਜਨਤਾ ਪਾਰਟੀ ਦੀ ਇਕ ਅਹਿਮ ਮੀਟਿੰਗ ਇੱਥੇ ਪਾਰਟੀ ਦੇ ਸੀਨੀਅਰ ਆਗੂ ਦੀਦਾਰ ਸਿੰਘ ਭੱਟੀ ਦੀ ਅਗਵਾਈ ਹੇਠ ਹੋਈ | ਦੀਦਾਰ ਸਿੰਘ ਭੱਟੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਵਲੋਂ ਪੈਟਰੋਲ ਦੀਆਂ ਕੀਮਤਾਂ ਤੇ ਡੀਜ਼ਲ ਦੀਆਂ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਸਰਕਾਰ ਪਿੰਡ ਛਲੇੜੀ ਦੇ ਕਿਸਾਨਾਂ ਨਾਲ ਇਨਸਾਫ਼ ਕਰੇ-ਪ੍ਰੋ. ਜਲਵੇੜਾ

ਫ਼ਤਹਿਗੜ੍ਹ ਸਾਹਿਬ, 22 ਮਈ (ਪੱਤਰ ਪ੍ਰੇਰਕ)-ਪੰਜਾਬ ਸਰਕਾਰ ਵਲੋਂ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਹਟਾਉਣ ਦੀ ਮੁਹਿੰਮ ਤਹਿਤ ਪਿੰਡ ਛਲੇੜੀ ਦੇ ਕਿਸਾਨਾਂ ਤੇ ਮਜ਼ਦੂਰਾਂ ਕੋਲੋਂ ਵਾਹੀ ਯੋਗ 417 ਏਕੜ ਜ਼ਮੀਨ ਖੋਹ ਕੇ ਸਰਕਾਰ ਨੇ ਰਵਾਇਤੀ ਪਾਰਟੀਆਂ ਵਾਲਾ ਰਾਹ ਫੜ ਲਿਆ ਹੈ, ...

ਪੂਰੀ ਖ਼ਬਰ »

5 ਗ੍ਰਾਮ ਹੈਰੋਇਨ ਸਮੇਤ ਕਾਬੂ

ਫ਼ਤਹਿਗੜ੍ਹ ਸਾਹਿਬ, 22 ਮਈ (ਮਨਪ੍ਰੀਤ ਸਿੰਘ)-ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਥਾਣਾ ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਇਕ ਵਿਅਕਤੀ ਨੂੰ 5 ਗ੍ਰਾਮ ਹੈਰੋਇਨ ਸਮੇਤ ਫੜਨ 'ਚ ਸਫ਼ਲਤਾ ਹਾਸਲ ਕੀਤੀ ਹੈ | ਜਾਣਕਾਰੀ ਦਿੰਦਿਆ ਐਸ.ਪੀ ਡੀ ਰਾਜਪਾਲ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਕਰਵਾਇਆ ਵਿਸ਼ੇਸ਼ ਸੈਮੀਨਾਰ

ਮੰਡੀ ਗੋਬਿੰਦਗੜ੍ਹ, 22 ਮਈ (ਬਲਜਿੰਦਰ ਸਿੰਘ)-ਪੰਜਾਬ ਦੀ 'ਆਪ' ਸਰਕਾਰ ਸੂਬੇ 'ਚੋਂ ਨਸ਼ਿਆਂ ਦਾ ਮੁਕੰਮਲ ਸਫ਼ਾਇਆ ਕਰ ਕੇ ਇਕ ਚੰਗੇ, ਨਿਰੋਏ ਤੇ ਤੰਦਰੁਸਤ ਸਮਾਜ ਦੀ ਸਿਰਜਣਾ ਕਰਨ ਲਈ ਵਚਨਬੱਧ ਹੈ, ਜਿਸ 'ਚ ਆਮ ਲੋਕਾਂ ਦਾ ਸਹਿਯੋਗ ਵੀ ਜ਼ਰੂਰੀ ਹੈ | ਇਸ ਗੱਲ ਦਾ ਪ੍ਰਗਟਾਵਾ ਆਮ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਨਸ਼ਿਆਂ ਦੇ ਖ਼ਾਤਮੇ ਲਈ ਪੂਰੀ ਤਰ੍ਹਾਂ ਦਿ੍ੜ੍ਹ ਸੰਕਲਪ-ਡੀ. ਐਸ. ਪੀ.

ਫ਼ਤਹਿਗੜ੍ਹ ਸਾਹਿਬ, 22 ਮਈ (ਮਨਪ੍ਰੀਤ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਐਸ.ਪੀ (ਡੀ) ਰਾਜਪਾਲ ਸਿੰਘ ਦੀ ਅਗਵਾਈ ਹੇਠ ਨਸ਼ਿਆਂ ਦੀ ਰੋਕਥਾਮ ਲਈ ਮੁਕੱਦਮਾ ਥਾਣਾ ਸਰਹਿੰਦ ਵਿਖੇ ਦਰਜ ਕੀਤਾ ਗਿਆ ਸੀ | ਇਹ ਮੁਕੱਦਮਾ ਹਰਦੀਪ ...

ਪੂਰੀ ਖ਼ਬਰ »

ਜਥੇ. ਜਗਤਾਰ ਸਿੰਘ ਹਵਾਰਾ ਦੇ ਜਨਮ ਦਿਹਾੜੇ ਮੌਕੇ ਵਾਲੀਬਾਲ ਟੂਰਨਾਮੈਂਟ ਕਰਵਾਇਆ

ਖਮਾਣੋਂ, 22 ਮਈ (ਜੋਗਿੰਦਰ ਪਾਲ)-ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੇ ਜੱਦੀ ਪਿੰਡ ਹਵਾਰਾ ਕਲਾਂ ਵਿਖੇ ਪਿੰਡ ਦੇ ਐੱਨ.ਆਰ.ਆਈ ਗੁਰਿੰਦਰ ਯੂ.ਐਸ.ਏ, ਹਰਿੰਦਰ ਸਿੰਘ ਕੈਨੇਡਾ, ਕੁਲਵਿੰਦਰ ਸਿੰਘ, ਜੁਗਿੰਦਰਪਾਲ ਇਟਲੀ ਦੇ ਯਤਨਾਂ ਸਦਕਾ ਨਗਰ ਨਿਵਾਸੀਆਂ ਤੇ ਨੌਜਵਾਨਾਂ ਦੇ ...

ਪੂਰੀ ਖ਼ਬਰ »

ਮਹਿਤੋ ਤੇ ਗੋਗੀ ਦਾ ਵੱਡੀ ਜ਼ਿੰਮੇਵਾਰੀ ਮਿਲਣ 'ਤੇ ਰਾਜੂ ਖੰਨਾ ਨੇ ਕੀਤਾ ਸਨਮਾਨ

ਅਮਲੋਹ, 22 ਮਈ (ਕੇਵਲ ਸਿੰਘ)-ਬਹੁਜਨ ਸਮਾਜ ਪਾਰਟੀ ਵਲੋਂ ਪਾਰਟੀ ਨੂੰ ਸਮਰਪਿਤ ਆਗੂਆਂ ਨੂੰ ਉਨ੍ਹਾਂ ਦੀਆਂ ਪਾਰਟੀ ਅੰਦਰ ਸੇਵਾਵਾਂ ਨੂੰ ਦੇਖਦੇ ਹੋਏ ਸਮੇਂ-ਸਮੇਂ ਪ੍ਰਮੁੱਖ ਅਹੁਦੇ ਦੇ ਕੇ ਸੇਵਾ ਕਰਨ ਦਾ ਮਾਣ ਦਿੱਤਾ ਜਾਂਦਾ ਹੈ | ਇਸ ਕੜੀ ਤਹਿਤ ਬਸਪਾ ਵਲੋਂ ਕੁਲਵੰਤ ...

ਪੂਰੀ ਖ਼ਬਰ »

ਸਿੱਧੂ ਤੇ ਮਜੀਠੀਆ ਦਾ ਜੀਵਨ ਸੱਤਾ ਦੇ ਨਸ਼ੇ 'ਚ ਇਕ-ਦੂਸਰੇ ਨਾਲ ਸਿਆਸੀ ਕਿੱੜਾਂ ਕੱਢਣ ਵਾਲੇ ਆਗੂਆਂ ਲਈ ਇਕ ਸਬਕ-ਸਾ ਧੂਗੜ੍ਹ

ਫ਼ਤਹਿਗੜ੍ਹ ਸਾਹਿਬ, 22 ਮਈ (ਬਲਜਿੰਦਰ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਭਾਰਤ ਦੀ ਸਰਵਉੱਚ ਅਦਾਲਤ ਵਲੋਂ ਕਾਰ ਪਾਰਕਿੰਗ ਨੂੰ ਲੈ ਕੇ ਹੋਏ ਝਗੜੇ ਦੇ 34 ਸਾਲ ਪੁਰਾਣੇ ਮਾਮਲੇ 'ਚ ਇਕ ਸਾਲ ਦੀ ਬਾਮੁਸ਼ੱਕਤ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਪੈਟਰੋਲ ਡੀਜ਼ਲ ਦੇ ਘਟਾਏ ਰੇਟਾਂ ਦਾ ਕਿਸਾਨ ਆਗੂਆਂ ਨੇ ਕੀਤਾ ਸਵਾਗਤ

ਅਮਲੋਹ, 22 ਮਈ (ਕੇਵਲ ਸਿੰਘ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਪੈਟਰੋਲ ਅਤੇ ਡੀਜ਼ਲ ਦੇ ਘਟਾਏ ਰੇਟਾਂ ਦਾ ਕਿਸਾਨ ਆਗੂਆਂ ਗੁਰਦੀਪ ਸਿੰਘ ਜੰਜੂਆ, ਹਰਜੀਤ ਸਿੰਘ ਜੀਤਾ, ਸੁਖਵਿੰਦਰ ਸਿੰਘ ਸੌਂਟੀ ਵਲੋਂ ਸਵਾਗਤ ਕੀਤਾ ਗਿਆ | ਉਨ੍ਹਾਂ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਅਮਲੋਹ ਨੇ ਮੀਟਿੰਗ ਦੌਰਾਨ ਪਾਏ ਅਹਿਮ ਮਤੇ

ਅਮਲੋਹ, 22 ਮਈ (ਕੇਵਲ ਸਿੰਘ)-ਅੱਜ ਬਾਰ ਐਸੋਸੀਏਸ਼ਨ ਅਮਲੋਹ ਦੀ ਕਾਰਜਕਾਰਨੀ ਦੀ ਮੀਟਿੰਗ ਪ੍ਰਧਾਨ ਐਡ. ਸਤਨਾਮ ਸਿੰਘ ਭਗੜਾਣਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਐਡ. ਭਗੜਾਣਾ ਨੇ ਦੱਸਿਆ ਕਿ ਅੱਜ ਬਾਰ ਐਸੋਸੀਏਸ਼ਨ ਅਮਲੋਹ ਦੇ ਸਾਰੇ ਯੋਗ ਅਹੁਦੇਦਾਰਾਂ ਨੇ ...

ਪੂਰੀ ਖ਼ਬਰ »

ਪੈਟਰੋਲ, ਡੀਜ਼ਲ ਤੇ ਗੈਸ ਦੀਆਂ ਕੀਮਤਾਂ ਘਟਣ ਨਾਲ ਮਿਲੀ ਵੱਡੀ ਰਾਹਤ-ਅਮਰਾਲਾ

ਸੰਘੋਲ, 22 ਮਈ (ਗੁਰਨਾਮ ਸਿੰਘ ਚੀਨਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਕੇਂਦਰ ਸਰਕਾਰ ਦੁਆਰਾ ਲੋਕ ਪੱਖੀ ਫ਼ੈਸਲਾ ਲੈਂਦੇ ਹੋਏ ਪੈਟਰੋਲ 9.50 ਰੁਪਏ, ਡੀਜ਼ਲ 7 ਰੁਪਏ ਤੇ ਗੈਸ ਸਿਲੰਡਰ 200 ਰੁਪਏ ਸਸਤਾ ਕਰ ਕੇ ਦੇਸ਼ ਵਾਸੀਆਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ | ...

ਪੂਰੀ ਖ਼ਬਰ »

ਹਿਤੇਸ਼ ਗੁਪਤਾ 5ਵੀਂ ਵਾਰ ਲਾਇਨਜ਼ ਕਲੱਬ ਦੇ ਮਾਰਕੀਟਿੰਗ ਤੇ ਕਮਿਊਨੀਕੇਸ਼ਨ ਚੇਅਰਮੈਨ ਬਣੇ

ਮੰਡੀ ਗੋਬਿੰਦਗੜ੍ਹ, 22 ਮਈ (ਮੁਕੇਸ਼ ਘਈ)-ਲਾਇਨਜ਼ ਕਲੱਬ ਮੰਡੀ ਗੋਬਿੰਦਗੜ੍ਹ ਸੁਪਰੀਮ ਦੀ ਮੀਟਿੰਗ ਸਾਬਕਾ ਜ਼ਿਲ੍ਹਾ ਗਵਰਨਰ ਐਮ.ਜੇ.ਐਫ ਲਾਇਨ ਡਾ: ਮਨਮੋਹਨ ਕੌਸ਼ਲ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਕਲੱਬ ਦੇ ਨਵ-ਨਿਯੁਕਤ ਪ੍ਰਧਾਨ ਲਾਇਨ ਗੁਰਬਚਨ ਸਿੰਘ ਧੀਮਾਨ ਵਲੋਂ ...

ਪੂਰੀ ਖ਼ਬਰ »

ਮੁੱਖ ਮੰਤਰੀ ਜੀ! ਫੋਕਲ ਪੁਆਇੰਟ ਦੇ ਨਾਂਅ 'ਤੇ ਦੱਬੀ ਸਾਡੀ 16 ਏਕੜ ਉਪਜਾਊ ਜ਼ਮੀਨ ਵੀ ਛੁਡਵਾ ਦਿਓ...

ਸ੍ਰੀ ਚਮਕੌਰ ਸਾਹਿਬ, 22 ਮਈ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਰੋਲੂਮਾਜਰਾ ਦੇ ਕਿਸਾਨਾਂ ਵਲੋਂ ਕੀਤੀ ਇਕੱਤਰਤਾ ਵਿਚ ਪੰਜਾਬ ਸਰਕਾਰ ਵਲੋਂ ਸ਼ਾਮਲਾਤ ਜ਼ਮੀਨਾਂ ਦੇ ਛਡਵਾਏ ਜਾ ਰਹੇ ਨਾਜਾਇਜ਼ ਕਬਜ਼ਿਆਂ ਦੀ ਮੁਹਿੰਮ ਦੀ ਸ਼ਲਾਘਾ ਕੀਤੀ ਤੇ ਸਰਕਾਰ ਨੂੰ ਅਪੀਲ ਵੀ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਗੈਰ-ਸੰਚਾਰੀ ਰੋਗਾਂ ਸੰਬੰਧੀ ਕੈਂਪ

ਬਸੀ ਪਠਾਣਾਂ, 22 ਮਈ (ਰਵਿੰਦਰ ਮੌਦਗਿਲ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਭੁਪਿੰਦਰ ਸਿੰਘ ਪੀ.ਐਚ.ਸੀ ਨੰਦਪੁਰ ਕਲੋੜ ਦੀ ਅਗਵਾਈ ਹੇਠ ਗੈਰ ਸੰਚਾਰੀ ਰੋਗਾਂ ਸਬੰਧੀ ਕੈਂਪ ਲਗਾਇਆ ਗਿਆ | ਜਿਸ 'ਚ 30 ਸਾਲ ਤੋਂ ਵੱਧ ...

ਪੂਰੀ ਖ਼ਬਰ »

ਸੰਘਰਸ਼ ਕਮੇਟੀ ਵਲੋਂ ਸਵਾਂ ਨਦੀ 'ਚ ਗੈਰ-ਕਾਨੂੰਨੀ ਮਾਈਨਿੰਗ ਦੇ ਦੋਸ਼-ਬੰਦ ਕਰਵਾਉਣ ਦੀ ਕੀਤੀ ਮੰਗ

ਸੁਖਸਾਲ, 22 ਮਈ (ਧਰਮ ਪਾਲ)-ਸਵਾਂ ਨਦੀ ਵਿਚ ਗੈਰ ਕਾਨੂੰਨੀ ਮਾਈਨਿੰਗ ਨਿਰੰਤਰ ਹੋ ਰਹੀ ਹੈ, ਇਹ ਪ੍ਰਗਟਾਵਾ ਇਲਾਕਾ ਸੰਘਰਸ਼ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਦੇ ਆਗੂਆਂ ਨੇ ਕੀਤਾ ਹੈ | ਉਨ੍ਹਾਂ ਕਿਹਾ ਕਿ ਬੇਸ਼ੱਕ ਨਵੀਂ ਬਣੀ ਪੰਜਾਬ ਸਰਕਾਰ ਕਹਿ ਰਹੀ ਸੀ ਕਿ ਅਸੀਂ ਪਾਲਿਸੀ ...

ਪੂਰੀ ਖ਼ਬਰ »

ਪੈਟਰੋਲ ਪੰਪ 'ਤੇ ਖੜ੍ਹਾ ਟਰੱਕ ਚੋਰੀ

ਬਸੀ ਪਠਾਣਾਂ, 22 ਮਈ (ਰਵਿੰਦਰ ਮੌਦਗਿਲ)-ਬਸੀ ਪਠਾਣਾਂ ਪੁਲਿਸ ਨੇ ਟਰੱਕ ਚੋਰੀ ਦੇ ਮਾਮਲੇ 'ਚ ਨਾਮਾਲੂਮ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਘਟਨਾ ਦੀ ਸੂਚਨਾ ਟਰੱਕ ਯੂਨੀਅਨ ਬਸੀ ਪਠਾਣਾਂ ਦੇ ਮੈਨੇਜਰ ਮਲਕੀਤ ਸਿੰਘ ਵਾਸੀ ਫ਼ਤਹਿਪੁਰ ਜੱਟਾਂ ਵਲੋਂ ਪੁਲਿਸ ...

ਪੂਰੀ ਖ਼ਬਰ »

ਸਿੱਖਿਆ ਦੇ ਖੇਤਰ 'ਚ ਮੱਲਾਂ ਮਾਰਨ ਵਾਲੇ ਵਿਦਿਆਰਥੀ ਸਨਮਾਨਿਤ

ਮੰੰਡੀ ਗੋਬਿੰਦਗੜ੍ਹ, 22 ਮਈ (ਮੁਕੇਸ਼ ਘਈ)-ਸ੍ਰੀ ਸੱਤਿਆ ਸਾਈਾ ਸੇਵਾ ਸੰਮਤੀ ਮੰਡੀ ਗੋਬਿੰਦਗੜ੍ਹ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ, ਲੇਬਰ ਕਾਲੋਨੀ, ਮੰਡੀ ਗੋਬਿੰਦਗੜ੍ਹ ਵਿਖੇ ਸਿੱਖਿਆ ਦੇ ਖੇਤਰ 'ਚ ਮੱਲਾਂ ਮਾਰਨ ਵਾਲੇ 5ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਨਮਾਨਿਤ ...

ਪੂਰੀ ਖ਼ਬਰ »

ਪੀ. ਆਈ. ਐੱਮ. ਟੀ. 'ਚ ਫੇਅਰਵੈੱਲ ਸਮਾਗਮ ਕਰਵਾਇਆ

ਮੰਡੀ ਗੋਬਿੰਦਗੜ੍ਹ, 22 ਮਈ (ਮੁਕੇਸ਼ ਘਈ)-ਪੰਜਾਬ ਇੰਸਟੀਟਿਊਟ ਆਫ਼ ਮੈਨੇਜਮੈਂਟ ਐਂਡ ਟੈਚਨੋਲੋਜੀ ਦੇ ਜੂਨੀਅਰ ਵਿਦਿਆਰਥੀਆਂ ਵਲੋਂ ਆਪਣੇ ਸੀਨੀਅਰਜ ਲਈ ਇਕ ਫੇਅਰਵੈੱਲ ਪਾਰਟੀ ਦਾ ਆਯੋਜਨ ਕੀਤਾ ਗਿਆ | ਵਿਦਿਆਰਥੀ ਇਸ ਪਾਰਟੀ ਨੂੰ ਲੈ ਕੇ ਬਹੁਤ ਉਤਸ਼ਾਹਿਤ ਸਨ | ਸਮਾਗਮ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX