ਤਾਜਾ ਖ਼ਬਰਾਂ


ਮਸ਼ਹੂਰ ਅੰਪਾਇਰ ਰੂਡੀ ਕੋਰਟਜ਼ੇਨ ਦੀ ਕਾਰ ਹਾਦਸੇ ਵਿਚ ਮੌਤ
. . .  1 day ago
ਦਸੂਹਾ ਦੀ ਮਸ਼ਹੂਰ ਬਜਾਜੀ ਦੀ ਦੁਕਾਨ ਸਿਲਕ ਸਟੋਰ ’ਤੇ ਲੱਗੀ ਅੱਗ, ਭਾਰੀ ਨੁਕਸਾਨ
. . .  1 day ago
ਐਨ.ਡੀ.ਆਰ.ਐਫ. ਦੀ 29 ਮੈਂਬਰੀ ਟੀਮ ਵਲੋਂ ਬੱਚੇ ਦੀ ਭਾਲ ਲਈ ਆਪ੍ਰੇਸ਼ਨ ਸ਼ੁਰੂ
. . .  1 day ago
ਕਪੂਰਥਲਾ, 9 ਅਗਸਤ (ਅਮਰਜੀਤ ਕੋਮਲ)-ਸਥਾਨਕ ਸ਼ਾਲੀਮਾਰ ਬਾਗ ਰੋਡ 'ਤੇ ਪੈਂਦੇ ਇਕ ਨਿੱਜੀ ਹੋਟਲ ਦੇ ਸਾਹਮਣੇ ਨਾਲੇ ਵਿਚ ਡਿੱਗੇ ਪ੍ਰਵਾਸੀ ਮਜ਼ਦੂਰ ਦੇ ਬੱਚੇ ਅਭਿਲਾਸ਼ ਮੁਖੀਆ ਦੀ 8 ਘੰਟੇ ...
ਕਪੂਰਥਲਾ : ਬੱਚਾ ਅਜੇ ਵੀ ਨਹੀਂ ਨਿਕਲਿਆ ਬਾਹਰ ,ਐਨ. ਡੀ. ਆਰ. ਐਫ. ਦੀ ਟੀਮ ਵੀ ਮੌਕੇ 'ਤੇ ਪੁੱਜੀ
. . .  1 day ago
ਟੈਨਿਸ ਦੀ ਮਹਾਨ ਖਿਡਾਰਨ ਸੇਰੇਨਾ ਵਿਲੀਅਮਜ਼ ਨੇ ਸੰਨਿਆਸ ਲੈਣ ਦਾ ਕੀਤਾ ਐਲਾਨ
. . .  1 day ago
ਚੰਡੀਗੜ੍ਹ : ਬਿਕਰਮ ਮਜੀਠੀਆ ਦੀ ਜ਼ਮਾਨਤ ’ਤੇ ਹਾਈਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ,24 ਫਰਵਰੀ ਤੋਂ ਹਨ ਜੇਲ੍ਹ ਵਿਚ
. . .  1 day ago
ਖੇਡ ਮੰਤਰੀ ਮੀਤ ਹੇਅਰ ਵਲੋਂ ਪਿੰਡ ਮੈਹਸ ਪਹੁੰਚ ਕੇ ਹਰਜਿੰਦਰ ਕੌਰ ਦਾ ਕੀਤਾ ਗਿਆ ਵਿਸ਼ੇਸ਼ ਸਨਮਾਨ
. . .  1 day ago
ਨਾਭਾ, 9 ਅਗਸਤ (ਅਮਨਦੀਪ ਸਿੰਘ ਲਵਲੀ)-ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਮੈਹਸ ਦੀ ਵਸਨੀਕ ਹਰਜਿੰਦਰ ਕੌਰ ਜਿਸ ਨੇ ਬੀਤੇ ਦਿਨੀਂ ਰਾਸ਼ਟਰਮੰਡਲ ਖੇਡਾਂ 'ਚ ਕਾਂਸੀ ਦਾ ਤਗ਼ਮਾ ਜਿੱਤਿਆ। ਉਸ ਦੇ ਘਰ ਪਿੰਡ ਮੈਹਸ ਵਿਖੇ ਵਿਸ਼ੇਸ਼ ਤੌਰ 'ਤੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਪਹੁੰਚੇ ਅਤੇ ਉਸ ਦਾ ਸਨਮਾਨ ਕੀਤਾ।
ਪਾਕਿਸਤਾਨ 'ਚ ਆਤਮਘਾਤੀ ਹਮਲੇ 'ਚ 4 ਫ਼ੌਜੀਆਂ ਦੀ ਮੌਤ, 7 ਹੋਰ ਜ਼ਖ਼ਮੀ
. . .  1 day ago
ਅੰਮ੍ਰਿਤਸਰ, 9 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਖ਼ੈਬਰ ਪਖਤੂਨਖਵਾ ਸੂਬੇ ਦੇ ਉੱਤਰੀ ਵਜ਼ੀਰਿਸਤਾਨ ਜ਼ਿਲ੍ਹੇ 'ਚ ਇਕ ਆਤਮਘਾਤੀ ਹਮਲੇ 'ਚ ਘੱਟੋ-ਘੱਟ 4 ਫ਼ੌਜੀ ਮਾਰੇ ਗਏ ਅਤੇ 7 ਹੋਰ ਜ਼ਖਮੀ ਹੋ ਗਏ। ਹਮਲੇ ਦੀ ਜ਼ਿੰਮੇਵਾਰੀ ਅੱਤਵਾਦੀ ਸੰਗਠਨ ਤਹਿਰੀਕ-ਏ-ਤਾਲਿਬਨ...
ਰਾਸ਼ਟਰਮੰਡਲ ਖ਼ੇਡਾਂ ਦੇ ਸਮਾਪਤੀ ਸਮਾਰੋਹ 'ਚ ਵੱਜਿਆ ਸਿੱਧੂ ਮੂਸੇਵਾਲਾ ਦਾ ਗੀਤ '295'
. . .  1 day ago
ਬਰਮਿੰਘਮ, 9 ਅਗਸਤ-ਰਾਸ਼ਟਰਮੰਡਲ ਖ਼ੇਡਾਂ ਦੇ ਸਮਾਪਤੀ ਸਮਾਰੋਹ 'ਚ ਸਿੱਧੂ ਮੂਸੇਵਾਲਾ ਦਾ ਗੀਤ '295' ਵੱਜਿਆ। ਇਸ ਸੰਬੰਧੀ ਜਾਣਕਾਰੀ ਸਿੱਖ ਮਹਿਲਾ ਸੰਸਦ ਮੈਂਬਰ ਪ੍ਰੀਤ ਕੌਰ ਗਿੱਲ ਨੇ ਟਵੀਟ ਕਰਕੇ ਦਿੱਤੀ। ਸਟੇਡੀਅਮ 'ਚ ਚੱਲ ਰਹੇ ਗੀਤ ਦੀ ਪ੍ਰੀਤ ਕੌਰ ਗਿੱਲ ਵਲੋਂ ਵੀਡੀਓ ਵੀ ਸਾਂਝੀ ਕੀਤੀ ਗਈ ਹੈ।
ਪੰਜਾਬ ਦੇ ਕੈਂਸਰ ਰੋਗਾਂ ਦੇ ਮਾਹਿਰ ਡਾ. ਸੇਖੋਂ ਨਹੀਂ ਰਹੇ
. . .  1 day ago
ਲੁਧਿਆਣਾ, 9 ਅਗਸਤ (ਸਲੇਮਪੁਰੀ)- ਕੈਂਸਰ ਰੋਗਾਂ ਦੇ ਮਾਹਿਰ ਡਾ. ਜੇ.ਐੱਸ. ਸੇਖੋਂ ਦਾ ਅੱਜ ਤੜਕੇ ਦਿਹਾਂਤ ਹੋ ਗਿਆ। ਉਨ੍ਹਾਂ ਦੀ ਉਮਰ ਲਗਭਗ 65 ਸਾਲ ਦੇ ਕਰੀਬ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਜਿਗਰ ਦੀ ਬਿਮਾਰੀ ਤੋਂ ਪੀੜਤ ਹੋਣ ਕਾਰਨ ਉਹ ਇਸ ਵੇਲੇ ਦਿੱਲੀ ਦੇ ਇਕ ਹਸਪਤਾਲ ਵਿਚ...
ਕੰਗਣਾ ਰਣੌਤ ਨੂੰ ਹੋਇਆ ਡੇਂਗੂ
. . .  1 day ago
ਮੁੰਬਈ, 9 ਅਗਸਤ-ਕੰਗਣਾ ਰਣੌਤ ਨੂੰ ਹੋਇਆ ਡੇਂਗੂ
ਕਿਸਾਨ ਜਥੇਬੰਦੀਆਂ ਨੇ ਬਿਜਲੀ ਸੋਧ ਬਿੱਲ ਦੀਆਂ ਕਾਪੀਆਂ ਸਾੜ ਕੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
. . .  1 day ago
ਜੈਤੋ, 9 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਕਿਸਾਨ ਵੱਡੀ ਗਿਣਤੀ 'ਚ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਇਕੱਤਰ ਹੋਏ ਅਤੇ ਉਨ੍ਹਾਂ ਨੇ ਕੇਂਦਰ ਸਰਕਾਰ ਵਲੋਂ ਬਿਜਲੀ ਸੋਧ...
ਪੰਜਾਬ ਪੁਲਿਸ ਦੀ ਵੱਡੀ ਕਾਮਯਾਬੀ, ਸਰਹੱਦ ਤੋਂ ਨਸ਼ਿਆਂ, ਹਥਿਆਰਾਂ ਤੇ ਵਿਸਫੋਟਕ ਦੀ ਖੇਪ ਲੈ ਕੇ ਆ ਰਹੇ ਦੋ ਸਮੱਗਲਰ ਕੀਤੇ ਕਾਬੂ
. . .  1 day ago
ਤਰਨ ਤਾਰਨ, 9 ਅਗਸਤ-ਪੰਜਾਬ ਦੇ ਤਰਨ ਤਾਰਨ ਸ਼ਹਿਰ 'ਚ ਪੁਲਿਸ ਨੇ ਗੈਂਗਸਟਰ ਹੈਰੀ ਚੱਠਾ ਅਤੇ ਸੁੱਖ ਭਿਖਾਰੀਵਾਲ ਦੇ ਦੋ ਕਰੀਬੀ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਦੋਵਾਂ ਕੋਲੋਂ ਹੈਂਡ ਗ੍ਰੇਨੇਡ, ਹਥਿਆਰ ਅਤੇ ਡਰੱਗ ਮਨੀ ਵੀ ਬਰਾਮਦ ਕੀਤੀ ਗਈ...
ਟੈਲੀਕਾਮ ਟਾਵਰ ਦੇ ਵਿਰੋਧ 'ਚ ਪਿੰਡ ਵਾਸੀਆਂ ਵਲੋਂ ਰਾਜ ਮਾਰਗ ਕੀਤਾ ਗਿਆ ਬੰਦ
. . .  1 day ago
ਬਰਨਾਲਾ /ਹੰਡਿਆਇਆ, 9 ਅਗਸਤ (ਗੁਰਜੀਤ ਸਿੰਘ ਖੁੱਡੀ)- ਟੈਲੀਕਾਮ ਟਾਵਰ ਦੇ ਵਿਰੋਧ 'ਚ ਪਿੰਡ ਵਾਸੀਆਂ ਵਲੋਂ ਰਾਜ ਮਾਰਗ ਬੰਦ ਕੀਤਾ ਗਿਆ। ਜਾਣਕਾਰੀ ਮੁਤਾਬਿਕ ਬਰਨਾਲਾ-ਮਾਨਸਾ ਰਾਜ ਮਾਰਗ ਪਿੰਡ ਧਨੌਲਾ ਖ਼ੁਰਦ ਦੇ ਵਾਸੀਆਂ ਵਲੋਂ...
ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  1 day ago
ਪਟਨਾ, 9 ਅਗਸਤ-ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
ਰਾਜਭਵਨ ਪਹੁੰਚੇ ਨਿਤਿਸ਼ ਕੁਮਾਰ
. . .  1 day ago
ਪਟਨਾ, 9 ਅਗਸਤ-ਰਾਜਭਵਨ ਪਹੁੰਚੇ ਨਿਤਿਸ਼ ਕੁਮਾਰ
ਲੁਧਿਆਣਾ 'ਚ ਪੁਲਿਸ ਨੇ ਕੱਢਿਆ ਫਲੈਗ ਮਾਰਚ
. . .  1 day ago
ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਫਲੈਗ ਮਾਰਚ ਕੱਢਿਆ ਗਿਆ। ਇਸ ਫਲੈਗ ਮਾਰਚ ਦੌਰਾਨ ਪੁਲਿਸ ਨੇ ਕੁਝ ਸ਼ੱਕੀ ਵਿਅਕਤੀਆਂ ਨੂੰ ਵੀ ਹਿਰਾਸਤ 'ਚ ਲਿਆ ਹੈ।
ਕਪੂਰਥਲਾ ਤੋਂ ਵੱਡੀ ਖ਼ਬਰ: ਡੇਢ ਸਾਲ ਦਾ ਬੱਚਾ ਨਾਲੇ 'ਚ ਡਿੱਗਿਆ, ਨਗਰ ਨਿਗਮ ਦੀ ਟੀਮ ਵਲੋਂ ਬੱਚੇ ਦੀ ਭਾਲ ਜਾਰੀ
. . .  1 day ago
ਕਪੂਰਥਲਾ, 9 ਅਗਸਤ (ਅਮਰਜੀਤ ਕੋਮਲ)- ਸਥਾਨਕ ਸ਼ਾਲੀਮਾਰ ਬਾਗ ਨੇੜੇ ਦੁਪਹਿਰ ਬਾਅਦ ਇਕ ਡੇਢ ਸਾਲ ਦਾ ਬੱਚਾ ਨਾਲੇ ਵਿਚ ਡਿੱਗ ਗਿਆ, ਜਿਸ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਬੱਚਾ ਡਿੱਗਣ ਦੀ ਸੂਚਨਾ ਮਿਲਦਿਆਂ ਹੀ ਪ੍ਰਸ਼ਾਸਨਿਕ ਅਧਿਕਾਰੀ ਮੌਕੇ 'ਤੇ ਪੁੱਜੇ...
ਆਮ ਆਦਮੀ ਪਾਰਟੀ ਦੇ ਵਿਧਾਇਕ ਗੋਗੀ ਨੂੰ ਗੈਂਗਸਟਰਾਂ ਨੇ ਦਿੱਤੀ ਧਮਕੀ
. . .  1 day ago
ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦੇ ਹਲਕਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਨੂੰ ਗੈਂਗਸਟਰਾਂ ਵਲੋਂ 25 ਲੱਖ ਦੀ ਰੰਗਦਾਰੀ ਮੰਗੀ ਗਈ ਹੈ ਅਤੇ ਪੈਸੇ ਨਾ ਦੇਣ ਦੀ ਸੂਰਤ 'ਚ ਗੋਗੀ ਨੂੰ ਜਾਨੋਂ...
ਰਾਸ਼ਟਰਮੰਡਲ ਖ਼ੇਡਾਂ: ਤਗਮਾ ਜੇਤੂ ਹਰਜਿੰਦਰ ਕੌਰ ਦਾ ਸਕੂਲ 'ਚ ਸਨਮਾਨ
. . .  1 day ago
ਨਾਭਾ, 9 ਅਗਸਤ(ਕਰਮਜੀਤ ਸਿੰਘ)- ਰਾਸ਼ਟਰਮੰਡਲ ਖ਼ੇਡਾਂ 'ਚ ਆਪਣੀ ਮਿਹਨਤ ਸਦਕਾ ਮੱਲ੍ਹਾਂ ਮਾਰਨ ਵਾਲੀ ਨਾਭਾ ਦੀ ਵਸਨੀਕ ਹਰਜਿੰਦਰ ਕੌਰ ਦੇ ਪਿੰਡ ਮਹਿਸ ਪਹੁੰਚਣ 'ਤੇ ਗੌਰਮਿੰਟ ਹਾਈ ਸਕੂਲ ਵਿਖੇ ਸਕੂਲ ਇੰਚਾਰਜ ਹਰਮਿੰਦਰ ਜੀਤ ਕੌਰ ਦੀ ਅਗਵਾਈ 'ਚ ਆਯੋਜਿਤ...
ਖੇਮਕਰਨ ਹਲਕੇ ਤੋਂ ਰਾਜਾ ਵੜਿੰਗ ਨੇ ਸ਼ੁਰੂ ਕੀਤੀ ਪੰਜਾਬ ਕਾਂਗਰਸ ਵਲੋਂ ਤਿਰੰਗਾ ਯਾਤਰਾ
. . .  1 day ago
ਭਿੱਖੀਵਿੰਡ/ਖੇਮਕਰਨ, 9ਅਗਸਤ (ਬੋਬੀ, ਭੱਟੀ, ਬਿੱਲਾ)-ਪੰਜਾਬ ਕਾਂਗਰਸ ਵਲੋਂ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸੰਬੰਧ 'ਚ ਪੰਜਾਬ ਅੰਦਰ ਕੱਢੀ ਜਾ ਰਹੀ ਤਿਰੰਗਾ ਪੈਦਲ ਯਾਤਰਾ ਦੀ ਸ਼ੁਰੂਆਤ ਅੱਜ ਖੇਮਕਰਨ ਹਲਕੇ 'ਚ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ...
ਹੱਕ ਪ੍ਰਾਪਤੀ ਲਈ ਕਿਸਾਨ ਇਕ ਹੋਰ ਮੋਰਚਾ ਲਾਉਣ ਲਈ ਤਿਆਰ ਰਹਿਣ: ਹਰਿੰਦਰ ਸਿੰਘ ਲੱਖੋਵਾਲ
. . .  1 day ago
ਬਲਾਚੌਰ/ਮਜਾਰੀ ਸਾਹਿਬਾ, 9 ਅਗਸਤ (ਦੀਦਾਰ ਸਿੰਘ ਬਲਾਚੌਰੀਆ/ਨਿਰਮਲਜੀਤ ਸਿੰਘ ਚਾਹਲ)-ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਸਾਫ਼ ਤੇ ਸਪੱਸ਼ਟ ਸ਼ਬਦਾਂ 'ਚ ਕਿਸਾਨਾਂ ਨੂੰ ਅਪੀਲ ਕੀਤੀ ਕਿ...
ਬਿਜਲੀ ਬਿੱਲ 2020 ਨਾਲ ਕਿਸਾਨਾਂ ਜਾਂ ਕਿਸੇ ਵੀ ਬਿਜਲੀ ਲਾਭਪਾਤਰੀ ਨੂੰ ਕੋਈ ਫ਼ਰਕ ਨਹੀ ਪਵੇਗਾ-ਤਰੁਣ ਚੁੱਘ
. . .  1 day ago
ਮਜੀਠਾ, 9 ਅਗਸਤ (ਜਗਤਾਰ ਸਿੰਘ ਸਹਿਮੀ)- ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਅੱਜ ਉਹ ਦਿਹਾੜਾ ਹੈ ਜਦੋਂ 9 ਅਗਸਤ 1942 ਨੂੰ ਦੇਸ਼ ਦੇ ਸਾਰੇ ਸੁਤੰਤਰਤਾ ਸੈਨਾਨੀਆਂ ਨੇ 'ਅੰਗਰੇਜ਼ੋ ਭਾਰਤ ਛੱਡੋ' ਦੀ ਆਵਾਜ਼ ਚੁੱਕੀ ਸੀ, ਜਿਸ ਦੀ ਅੱਜ...
ਬਿਹਾਰ 'ਚ ਬੀ.ਜੇ.ਪੀ. ਨੂੰ ਵੱਡਾ ਝਟਕਾ! ਨਿਤਿਸ਼ ਕੁਮਾਰ ਨੇ ਤੋੜਿਆ ਗਠਜੋੜ
. . .  1 day ago
ਨਵੀਂ ਦਿੱਲੀ, 9 ਅਗਸਤ-ਬਿਹਾਰ 'ਚ ਪੰਜ ਸਾਲ ਬਾਅਦ ਮੁੱਖ ਮੰਤਰੀ ਨਿਤਿਸ਼ ਕੁਮਾਰ ਦੀ ਪਾਰਟੀ ਜੇ.ਡੀ.ਯੂ. ਤੇ ਭਾਜਪਾ ਵਿਚਾਲੇ ਗਠਜੋੜ ਫ਼ਿਰ ਟੁੱਟ ਗਿਆ ਹੈ। ਮੁੱਖ ਮੰਤਰੀ ਨਿਵਾਸ 'ਤੇ ਜੇ.ਡੀ.ਯੂ. ਦੇ ਸੰਸਦ ਮੈਂਬਰਾਂ ਤੇ ਵਿਧਾਇਕਾਂ ਦੀ ਬੈਠਕ 'ਚ ਇਹ ਐਲਾਨ ਕੀਤਾ ਗਿਆ...
'ਪੰਜਾਬ ਖੇਡ ਮੇਲਾ' 29 ਅਗਸਤ ਨੂੰ ਕਰਵਾਇਆ ਜਾਵੇਗਾ-ਮੀਤ ਹੇਅਰ
. . .  1 day ago
ਚੰਡੀਗੜ੍ਹ, 9 ਅਗਸਤ-ਪੰਜਾਬ 'ਚ ਖੇਡ ਸੱਭਿਆਚਾਰ ਮੁੜ ਪੈਦਾ ਕਰਨ ਅਤੇ ਖੇਡਾਂ 'ਚ ਗੁਆਚੀ ਸ਼ਾਨ ਬਹਾਲ ਕਰਨ ਦੇ ਟੀਚੇ ਨਾਲ ਖੇਡ ਵਿਭਾਗ ਵਲੋਂ ਉਲੀਕੇ ਪੰਜਾਬ ਖੇਡ ਮੇਲੇ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਮਾਨ 29 ਅਗਸਤ ਨੂੰ ਜਲੰਧਰ ਵਿਖੇ ਕਰਨਗੇ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਜੇਠ ਸੰਮਤ 554
ਵਿਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਜੀ.ਐੱਸ.ਟੀ. ਵਿਭਾਗ ਵਲੋਂ ਕੀਤੀ ਜਾ ਰਹੀ ਛਾਪੇਮਾਰੀ ਦਾ ਥੋਕ ਤੇ ਪ੍ਰਚੂਨ ਦੁਕਾਨਦਾਰਾਂ ਨੇ ਕੀਤਾ ਵਿਰੋਧ

ਬਟਾਲਾ, 22 ਮਈ (ਕਾਹਲੋਂ)-ਪਿਛਲੇ 2 ਦਿਨਾਂ ਤੋਂ ਜੀ.ਐੱਸ.ਟੀ. ਵਿਭਾਗ ਵਲੋਂ ਸ਼ੁਕਰਪੁਰਾ ਇਲਾਕੇ ਵਿਚ ਕੀਤੀ ਜਾ ਰਹੀ ਛਾਪੇਮਾਰੀ ਨੂੰ ਲੈ ਕੇ ਥੋਕ ਤੇ ਪ੍ਰਚੂਨ ਦੁਕਾਨਦਾਰਾਂ ਨੇ ਦੁਕਾਨਾਂ ਬੰਦ ਰੱਖ ਕੇ ਸਰਕਾਰ ਖਿਲਾਫ਼ ਰੋਸ ਪ੍ਰਗਟ ਕੀਤਾ ਹੈ | ਥੋਕ ਤੇ ਪ੍ਰਚੂਨ ਕਰਿਆਨਾ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਨੰੂ ਉਤਸ਼ਾਹਿਤ ਕਰਨ ਲਈ ਪਿੰਡ ਚਿੱਟੀ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਦੋਰਾਂਗਲਾ, 22 ਮਈ (ਚੱਕਰਾਜਾ)-ਝੋਨੇ ਦੀ ਸਿੱਧੀ ਬਿਜਾਈ ਸਬੰਧੀ ਕਿਸਾਨਾਂ ਨੰੂ ਉਤਸ਼ਾਹਿਤ ਕਰਨ ਲਈ ਅੱਜ ਪਿੰਡ ਚਿੱਟੀ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ ਵਿਚ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਵਿਸ਼ੇਸ਼ ਤੌਰ 'ਤੇ ਪਹੁੰਚੇ, ਜਿਨ੍ਹਾਂ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਭਗਵੰਤ ਮਾਨ ਸਰਕਾਰ ਦੇ ਫੂਕੇ ਪੁਤਲੇ

ਪੁਰਾਣਾ ਸ਼ਾਲਾ, 22 ਮਈ (ਗੁਰਵਿੰਦਰ ਸਿੰਘ ਗੋਰਾਇਆ)-ਕਸਬਾ ਪੁਰਾਣਾ ਸ਼ਾਲਾ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਆਬਾਦਕਾਰਾਂ ਦੀਆਂ ਜ਼ਮੀਨਾਂ ਦੇ ਮਸਲੇ ਨੰੂ ਲੈ ਕੇ ਭਗਵੰਤ ਮਾਨ ਸਰਕਾਰ ਦੇ ਪੁਤਲੇ ਫੂਕੇ ਗਏ | ਦੱਸਣਾ ਬਣਦਾ ਹੈ ਕਿ ਕਿਸਾਨ ਮਜ਼ਦੂਰ ਸੰਘਰਸ਼ ...

ਪੂਰੀ ਖ਼ਬਰ »

ਪੁਲਿਸ ਵਲੋਂ ਕਿਸਾਨ ਆਗੂ ਸਮੇਤ 10 ਕਿਸਾਨਾਂ 'ਤੇ ਮਾਮਲੇ ਦਰਜ

ਦੋਰਾਂਗਲਾ, 22 ਮਈ (ਚੱਕਰਾਜਾ)-ਪਿੰਡ ਬਾਊਪੁਰ ਜੱਟਾਂ ਵਿਖੇ ਕੁਝ ਕਿਸਾਨਾਂ ਦੇ ਕਬਜ਼ੇ ਹੇਠ ਸਰਕਾਰੀ ਜ਼ਮੀਨ ਖ਼ਾਲੀ ਕਰਵਾਉਣ ਨੰੂ ਲੈ ਕੇ ਕਿਸਾਨਾਂ ਤੇ ਪ੍ਰਸ਼ਾਸਨ ਦਰਮਿਆਨ ਚੱਲ ਰਹੇ ਵਿਵਾਦ ਤੋਂ ਬਾਅਦ ਅੱਜ ਪੁਲਿਸ ਪ੍ਰਸ਼ਾਸਨ ਵਲੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ...

ਪੂਰੀ ਖ਼ਬਰ »

ਸੰਤ ਬਾਬਾ ਹਜ਼ਾਰਾ ਸਿੰਘ ਸਕੂਲ ਨਿੱਕੇ ਘੁੰਮਣ ਦੀ ਜਮਾਤ ਅੱਠਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਬਟਾਲਾ, 22 ਮਈ (ਕਾਹਲੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 8ਵੀਂ ਜਮਾਤ ਦੇ ਨਤੀਜੇ 'ਚ ਸੰਤ ਬਾਬਾ ਹਜ਼ਾਰਾ ਸਿੰਘ ਸੀਨੀਅਰ ਸੈਕੰਡਰੀ ਸਕੂਲ ਨਿੱਕੇ ਘੁੰਮਣ ਦੇ ਵਿਦਿਆਰਥੀਆਂ ਨੇ ਚੰਗੇ ਨੰਬਰ ਲੈ ਕੇ ਬਾਜ਼ੀ ਮਾਰੀ | ਸੈਕੰਡਰੀ ਪਿ੍ੰ. ਮੋਹਨਦੀਪ ਕੌਰ, ਪ੍ਰਾਇਮਰੀ ...

ਪੂਰੀ ਖ਼ਬਰ »

ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਲਈ ਮੁੱਖ ਮੰਤਰੀ ਨੂੰ ਦੇਵਾਂਗੇ ਮੰਗ-ਪੱਤਰ : ਭਾਈ ਗੁਰਪ੍ਰੀਤ ਸਿੰਘ

ਬਟਾਲਾ, 22 ਮਈ (ਕਾਹਲੋਂ)-ਪੰਜਾਬ ਵਿਚ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਹੋ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਹਰ ਪੰਜਾਬੀ ਦਾ ਹਿਰਦਾ ਅਸਹਿ ਪੀੜਾ ਝੱਲ ਰਿਹਾ ਹੈ ਅਤੇ ਇਸ ਮਹਾਂ ਅਪਰਾਧ ਦੀ 'ਬੇਮਿਸਾਲ ਸਜ਼ਾ' ਦਾ ਕਾਨੂੰਨ ਲਿਆਉਣ ਲਈ ਪੰਜਾਬ ਦੇ ਹਰਫ਼ਨਮੌਲਾ ...

ਪੂਰੀ ਖ਼ਬਰ »

ਕਲਾਨੌਰ 'ਚ ਤਿਆਰ ਹੋਵੇਗਾ ਪ੍ਰਬੰਧਕੀ ਕੰਪਲੈਕਸ ਜਿਸ 'ਚ ਹੋਣਗੇ ਸਾਰੇ ਸਰਕਾਰੀ ਦਫ਼ਤਰ : ਗੁਰਦੀਪ ਰੰਧਾਵਾ

ਕਲਾਨੌਰ, 22 ਮਈ (ਪੁਰੇਵਾਲ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਗੁਰਦੀਪ ਸਿੰਘ ਰੰਧਾਵਾ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਲਾਨੌਰ ਇਕ ਇਤਿਹਾਸਕ ਕਸਬਾ ਹੈ ਅਤੇ ਇਸ ਕਸਬੇ 'ਚ ਕਸਬਾ ਵਾਸੀਆਂ ਅਤੇ ਖੇਤਰ ਦੇ ਲੋਕਾਂ ਦੀ ਸਹੂਲਤ ਲਈ ਬੱਸ ਅੱਡੇ ਦੇ ਨੇੜੇ ਪ੍ਰਬੰਧਕੀ ...

ਪੂਰੀ ਖ਼ਬਰ »

ਸੇਵਾ ਕੇਂਦਰਾਂ ਨੂੰ ਮੁਹੱਲਾ ਕਲੀਨਕ ਬਣਾਉਣਾ 'ਆਪ' ਸਰਕਾਰ ਦਾ ਗ਼ਲਤ ਫ਼ੈਸਲਾ : ਰਾਜਨਬੀਰ ਘੁਮਾਣ

ਬਟਾਲਾ, 22 ਮਈ (ਕਾਹਲੋਂ)-ਪਿੰਡਾਂ ਵਿਚ ਬਣਾਏ ਸੇਵਾ ਕੇਂਦਰਾਂ ਨੂੰ ਮੁਹੱਲਾ ਕਲੀਨਕ ਬਣਾਉਣ ਦਾ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲਿਆ ਗਿਆ ਫੈਸਲਾ ਗਲਤ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਅਕਾਲੀ ਦਲ ਦੇ ਇੰਚਾਰਜ ...

ਪੂਰੀ ਖ਼ਬਰ »

ਵਿਧਾਇਕ ਸ਼ੈਰੀ ਕਲਸੀ ਨੇ ਸਿਵਲ ਲਾਈਨ ਰੋਡ ਨੂੰ ਬਣਾਉਣ ਦੇ ਕੰਮ ਦੀ ਕੀਤੀ ਸ਼ੁਰੂਆਤ

ਬਟਾਲਾ, 22 ਮਈ (ਕਾਹਲੋਂ)-ਬਟਾਲਾ ਸ਼ਹਿਰ ਦੇ ਸਿਵਲ ਲਾਈਨ ਰੋਡ ਨੂੰ ਬਣਾਉਣ ਦੇ ਕੰਮ ਦੀ ਸ਼ੁਰੂਆਤ ਅੱਜ ਵਿਧਾਇਕ ਅਮਨਸ਼ੇਰ ਸਿੰਘ ਕਲਸੀ ਵਲੋਂ ਕਰ ਦਿੱਤੀ ਗਈ ਹੈ | ਸੜਕ ਦੇ ਨਿਰਮਾਣ ਦਾ ਉਦਘਾਟਨ ਕਰਨ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸੀਵੇਰਜ ਪਾਉਣ ਕਾਰਨ ਇਹ ...

ਪੂਰੀ ਖ਼ਬਰ »

ਬੇਰੁਜ਼ਗਾਰ ਮਲਟੀਪਰਪਜ਼ ਹੈੱਲਥ ਵਰਕਰਾਂ ਨੇ ਵਿਧਾਇਕ ਕਲਸੀ ਨੂੰ ਦਿੱਤਾ ਮੰਗ-ਪੱਤਰ

ਬਟਾਲਾ, 22 ਮਈ (ਕਾਹਲੋਂ)-ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਨੇ ਭਰਤੀ ਸਮੇਂ ਉਮਰ ਹੱਦ 'ਚ ਛੋਟ ਦੇਣ ਦੀ ਮੰਗ ਨੂੰ ਲੈ ਕੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿਲਵਾਂ ਦੀ ਅਗਵਾਈ 'ਚ ਮੰਗ ਪੱਤਰ ਦਿੱਤਾ | ...

ਪੂਰੀ ਖ਼ਬਰ »

ਚੋਰੀ ਦੇ 3 ਮੋਟਰਸਾਈਕਲਾਂ ਸਮੇਤ ਇਕ ਕਾਬੂ

ਬਟਾਲਾ, 22 ਮਈ (ਹਰਦੇਵ ਸਿੰਘ ਸੰਧੂ)-ਐਸ.ਐਸ.ਪੀ. ਬਟਾਲਾ ਰਾਜਪਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਿਪਟੀ ਸੁਪਰਡੈਂਟ ਪੁਲਿਸ ਦੇਵ ਕੁਮਾਰ ਵਲੋਂ ਬਟਾਲਾ ਸ਼ਹਿਰ 'ਚ ਗਲਤ ਅਨਸਰਾਂ ਨੂੰ ਠੱਲ ਪਾਉਣ ਦੀ ਵਿੱਢੀ ਮੁਹਿੰਮ ਤਹਿਤ ਅੱਜ ਥਾਣਾ ਸਿਟੀ ਪੁਲਿਸ ਵਲੋਂ ...

ਪੂਰੀ ਖ਼ਬਰ »

ਸ਼ਾਲਾ ਪੁਲਿਸ ਵਲੋਂ ਨਸ਼ਾ ਕਰਦਾ ਨੌਜਵਾਨ ਗਿ੍ਫ਼ਤਾਰ

ਪੁਰਾਣਾ ਸ਼ਾਲਾ, 22 ਮਈ (ਅਸ਼ੋਕ ਸ਼ਰਮਾ)-ਪੁਰਾਣਾ ਸ਼ਾਲਾ ਪੁਲਿਸ ਵਲੋਂ ਗੁਰਦੁਆਰਾ ਸ਼ਹੀਦ ਬੀਬੀ ਸੁੰਦਰੀ ਨਵਾਂ ਪਿੰਡ ਨੰੂ ਜਾਂਦੀ ਸੜਕ 'ਤੇ ਨਸ਼ਾ ਕਰਦੇ ਇਕ ਨੌਜਵਾਨ ਨੰੂ ਗਿ੍ਫ਼ਤਾਰ ਕੀਤਾ ਗਿਆ | ਸਬ ਇੰਸਪੈਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਖ਼ਾਸ ਮੁਖ਼ਬਰ ਦੀ ...

ਪੂਰੀ ਖ਼ਬਰ »

ਖੇਡਾਂ 'ਚ ਮੱਲਾਂ ਮਾਰਨ ਵਾਲੇ ਬੱਚਿਆਂ ਨੂੰ ਬਦਾਮਾਂ ਦੀਆਂ ਗਿਰੀਆਂ ਵੰਡੀਆਂ

ਹਰਚੋਵਾਲ/ਊਧਨਵਾਲ, 22 ਮਈ (ਢਿੱਲੋਂ, ਪਰਗਟ ਸਿੰਘ)-ਪੀ.ਐਸ. ਕਾਹਲੋਂ ਮਾਝਾ ਸਪੋਰਟਸ ਕਲੱਬ ਪਿੰਡ ਖੁਜਾਲਾ ਦੇ ਸਮੂਹ ਅਹੁਦੇਦਾਰਾਂ ਵਲੋਂ ਸ਼ਹੀਦ ਬਾਬਾ ਦੀਪ ਸਿੰਘ ਯਾਦਗਾਰੀ ਸਟੇਡੀਅਮ ਵਿਖੇ ਅਥਲੈਟਿਕਸ ਵਿਚੋਂ ਮੱਲਾਂ ਮਾਰਨ ਵਾਲਿਆਂ ਖਿਡਾਰੀਆਂ ਨੂੰ 2-2 ਕਿੱਲੋ ਬਦਾਮਾਂ ...

ਪੂਰੀ ਖ਼ਬਰ »

ਮਾਤਾ ਕਿਰਪਾਲ ਕੌਰ ਦੀ ਅੰਤਿਮ ਅਰਦਾਸ ਵਿਚ ਪਹੁੰਚੀਆਂ ਵੱਖ-ਵੱਖ ਸ਼ਖ਼ਸੀਅਤਾਂ

ਅਲੀਵਾਲ, 22 ਮਈ (ਸੁੱਚਾ ਸਿੰਘ ਬੁੱਲੋਵਾਲ)-ਬੀਤੇ ਦਿਨੀਂ ਮਾਤਾ ਕਿਰਪਾਲ ਕÏਰ ਦੀ ਅੰਤਿਮ ਅਰਦਾਸ ਲਈ ਗੁਰਦੁਆਰਾ ਸਾਹਿਬ ਬਾਬਾ ਬੇਲਾ ਸਿੰਘ ਪਿੰਡ ਦਾਬਾਂਵਾਲ ਰੱਖੇ ਗਏ ਸ੍ਰੀ ਅਖੰਡ ਸਾਹਿਬ ਜੀ ਦੇ ਭੋਗ ਪਾਏ ਗਏ | ਉਪਰੰਤ ਭਾਈ ਦਵਿੰਦਰ ਸਿੰਘ ਹਜੂਰੀ ਰਾਗੀ ਦਰਬਾਰ ਸਾਹਿਬ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਨੇ ਮੁਫ਼ਤ ਮੈਡੀਕਲ ਕੈਂਪ ਲਗਾਇਆ

ਗੁਰਦਾਸਪੁਰ, 22 ਮਈ (ਪੰਕਜ ਸ਼ਰਮਾ)-ਭਾਰਤ ਵਿਕਾਸ ਪ੍ਰੀਸ਼ਦ ਵਲੋਂ ਅੱਜ ਪ੍ਰਧਾਨ ਰਾਜੇਸ਼ ਮਹਾਜਨ ਦੀ ਪ੍ਰਧਾਨਗੀ ਹੇਠ ਸ੍ਰੀ ਅਨੰਦਪੁਰ ਆਸ਼ਰਮ ਹਰੀ ਦਰਬਾਰ ਕਾਲੋਨੀ ਵਿਖੇ ਅਨੀਮੀਆ ਮੁਕਤ ਮੁਹਿੰਮ ਤਹਿਤ ਮੁਫ਼ਤ ਕੈਂਪ ਲਗਾਇਆ ਗਿਆ | ਜਿਸ ਵਿਚ 54 ਦੇ ਕਰੀਬ ਬਲੱਡ ਗਰੁੱਪ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕਰਵਾਇਆ

ਕਾਦੀਆਂ, 22 ਮਈ (ਕੁਲਵਿੰਦਰ ਸਿੰਘ)-ਗੁਰਦੁਆਰਾ ਸ੍ਰੀ ਸ਼ਹੀਦ ਗੰਜ ਸਾਹਿਬ ਮੁਹੱਲਾ ਪ੍ਰਤਾਪ ਨਗਰ ਕਾਦੀਆਂ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਗਿਆ | ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ...

ਪੂਰੀ ਖ਼ਬਰ »

ਸੇਵਾ-ਮੁਕਤ ਅਧਿਆਪਕਾ ਬਲਵਿੰਦਰ ਕੌਰ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀ ਭੇਟ

ਕਾਦੀਆਂ, 22 ਮਈ (ਕੁਲਵਿੰਦਰ ਸਿੰਘ)-ਜਮਹੂਰੀ ਕਿਸਾਨ ਸਭਾ ਜ਼ਿਲ੍ਹਾ ਗੁਰਦਾਸਪੁਰ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਆਰ.ਐਮ.ਪੀ.ਆਈ. ਬਟਾਲਾ ਤਹਿਸੀਲ ਦੇ ਸਕੱਤਰ ਸ: ਸੰਤੋਖ ਸਿੰਘ ਔਲਖ ਦੀ ਧਰਮਪਤਨੀ ਸੇਵਾਮੁਕਤ ਅਧਿਆਪਕਾ ਸ੍ਰੀਮਤੀ ਬਲਵਿੰਦਰ ਕੌਰ, ਜੋ ਬੀਤੇ ਦਿਨ ਅਕਾਲ ...

ਪੂਰੀ ਖ਼ਬਰ »

'ਆਪ' ਆਗੂ ਲਖਵਿੰਦਰ ਸਿੰਘ ਲੱਖਾ ਨੇ ਪੰਜ ਏਕੜ ਝੋਨੇ ਦੀ ਕੀਤੀ ਸਿੱਧੀ ਬਿਜਾਈ

ਨੌਸ਼ਹਿਰਾ ਮੱਝਾ ਸਿੰਘ, 22 ਮਈ (ਤਰਸੇਮ ਸਿੰਘ ਤਰਾਨਾ)-ਪਾਣੀ ਦੇ ਡਿੱਗ ਰਹੇ ਪੱਧਰ ਨੂੰ ਬਚਾਉਣ ਲਈ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ ਕੇਰ ਕੇ ਬਿਜਾਈ ਕਰਨ ਲਈ ਜਿੱਥੇ ਪ੍ਰੇਰਿਤ ਕੀਤਾ ਜਾ ਰਿਹਾ ਹੈ, ਉਥੇ ਕਸਬਾ ਨੌਸ਼ਹਿਰਾ ਮੱਝਾ ਸਿੰਘ ਵਿਖੇ ਅਗਾਂਹਵਧੂ ਕਿਸਾਨ ਅਤੇ ...

ਪੂਰੀ ਖ਼ਬਰ »

ਦਿ੍ਸ਼ਟੀ ਕਲੱਬ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਕਰੇਗਾ ਬਟਾਲਾ 'ਚੋਂ ਕੂੜੇ ਦਾ ਖ਼ਾਤਮਾ

ਬਟਾਲਾ, 22 ਮਈ (ਹਰਦੇਵ ਸਿੰਘ ਸੰਧੂ)-ਸ਼ਹਿਰ ਬਟਾਲਾ ਨੂੰ ਸੁੰਦਰ ਬਣਾਉਣ ਦੇ ਉਪਰਾਲੇ ਤਹਿਤ ਦਿ੍ਸ਼ਟੀ ਕਲੱਬ ਬਟਾਲਾ ਦੇ ਵਸਨੀਕਾਂ ਤੇ ਪ੍ਰਸ਼ਾਸਨ ਦੇ ਸਹਿਯੋਗ ਨਾਲ ਸ਼ਹਿਰ ਅੰਦਰੋਂ ਕੂੜਾ ਖ਼ਤਮ ਕਰਨ ਦਾ ਕਰੇਗੀ ਯਤਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ...

ਪੂਰੀ ਖ਼ਬਰ »

ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੰੂ ਸਮਰਪਿਤ ਗੁਰਮਤਿ ਸਮਾਗਮ ਕੱਲ੍ਹ

ਬਹਿਰਾਮਪੁਰ, 22 ਮਈ (ਬਲਬੀਰ ਸਿੰਘ ਕੋਲਾ)-ਗੁਰਦੁਆਰਾ ਆਸਾ ਪੂਰਨ ਸਾਹਿਬ ਪਿੰਡ ਰੰਗੜਪਿੰਡੀ ਦੀ ਸੰਗਤ ਵਲੋਂ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੰੂ ਸਮਰਪਿਤ ਕੱਲ੍ਹ 24 ਮਈ ਨੰੂ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਵੇਲੇ ਦੀਨਾਨਗਰ ਖੇਤਰ 'ਚ ਜੰਗੀ ਪੱਧਰ 'ਤੇ ਵਿਕਾਸ ਕਾਰਜ ਹੋਏ-ਅਰੁਣਾ ਚੌਧਰੀ

ਦੀਨਾਨਗਰ, 22 ਮਈ (ਸੰਧੂ/ਸੋਢੀ/ਸ਼ਰਮਾ)-ਸਾਬਕਾ ਕੈਬਨਿਟ ਮੰਤਰੀ ਅਰੁਣਾ ਚੌਧਰੀ ਵਲੋਂ ਦੀਨਾਨਗਰ ਖੇਤਰ ਦੇ ਤੁਗਿਆਲ ਪੁਲ ਤੋਂ ਅਕਬਰਪੁਰ ਅਤੇ ਧਮਰਾਈ ਨੰੂ ਜੋੜਨ ਵਾਲੀ ਸੜਕ 'ਤੇ ਪ੍ਰੀਮਿਕਸ ਪਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਅਰੁਣਾ ਚੌਧਰੀ ਨੇ ਕਿਹਾ ਕਿ ਇਹ ...

ਪੂਰੀ ਖ਼ਬਰ »

ਸਿੱਧੂ ਤੇ ਜਾਖੜ ਨੂੰ ਜੇਕਰ ਸਮੇਂ 'ਤੇ ਪਾਰਟੀ ਤੋਂ ਕੱਢਿਆ ਹੁੰਦਾ ਤਾਂ ਕਾਂਗਰਸ ਦੇ ਹਲਾਤ 'ਚ ਸੁਧਾਰ ਹੁੰਦਾ : ਸੁਖਜਿੰਦਰ ਰੰਧਾਵਾ

ਕਲਾਨੌਰ, 22 ਮਈ (ਪੁਰੇਵਾਲ)-ਸਾਬਕਾ ਉਪ ਮੁੱਖ ਮੰਤਰੀ ਪੰਜਾਬ ਤੇ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਨੇੜਲੇ ਪਿੰਡ ਮਾਨੇਪੁਰ ਵਿਖੇ ਸਰਪੰਚ ਡਾ. ਗੁਰਮੀਤ ਸਿੰਘ ਦੇ ਗ੍ਰਹਿ ਵਿਖੇ ਵਰਕਰਾਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਭਵਿੱਖ ਦੀ ਰਾਜਨੀਤੀ 'ਤੇ ਵਿਚਾਰਾਂ ...

ਪੂਰੀ ਖ਼ਬਰ »

ਨਸ਼ੇ ਅਤੇ ਹੋਰ ਕੁਰੀਤੀਆਂ ਦੇ ਖ਼ਾਤਮੇ ਲਈ ਡੀ. ਸੀ. ਗੁਰਦਾਸਪੁਰ ਨੇ ਨੌਜਵਾਨਾਂ ਤੇ ਲੋਕਾਂ ਤੋਂ ਸਹਿਯੋਗ ਮੰਗਿਆ

ਵਡਾਲਾ ਗ੍ਰੰਥੀਆਂ, 22 ਮਈ (ਗੁਰਪ੍ਰਤਾਪ ਸਿੰਘ ਕਾਹਲੋਂ)-ਪੰਜਾਬ ਸਰਕਾਰ ਵਲੋਂ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਤਹਿਤ ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਅਨੰਤ ਰਾਮ ਜੀ ਡੰਡੇ ਵਾਲੇ ਵਿਖੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ...

ਪੂਰੀ ਖ਼ਬਰ »

ਪਿੰਡ ਚੀਮਾ ਖੁੱਡੀ 'ਚ ਸਿਕੰਦਰ ਸਿੰਘ ਦੇ ਗ੍ਰਹਿ ਵਿਖੇ ਵਿਧਾਇਕ ਅਮਰਪਾਲ ਸਿੰਘ ਵਲੋਂ ਧੰਨਵਾਦੀ ਬੈਠਕ

ਸ੍ਰੀ ਹਰਿਗੋਬਿੰਦਪੁਰ, 22 ਅਪ੍ਰੈਲ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਨਜ਼ਦੀਕ ਪਿੰਡ ਚੀਮਾ ਖੁੱਡੀ ਵਿਖੇ ਆਮ ਆਦਮੀ ਪਾਰਟੀ ਦੇ ਆਗੂ ਸਿਕੰਦਰ ਸਿੰਘ ਦੇ ਗ੍ਰਹਿ ਵਿਖੇ ਹਲਕਾ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਧੰਨਵਾਦੀ ਬੈਠਕ ਕਰਨ ਲਈ ਉਚੇਚੇ ...

ਪੂਰੀ ਖ਼ਬਰ »

ਵਿਧਾਇਕ ਅਮਰਪਾਲ ਸਿੰਘ ਨੇ ਨਵੀਂ ਸੰਪਰਕ ਸੜਕ ਦਾ ਰੱਖਿਆ ਨੀਂਹ ਪੱਥਰ

ਸ੍ਰੀ ਹਰਿਗੋਬਿੰਦਪੁਰ, 22 ਮਈ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਪਿੰਡ ਚੀਮਾ ਖੁੱਡੀ ਵਿਖੇ ਬਣਨ ਵਾਲੀ ਨਵੀਂ ਸੰਪਰਕ ਸੜਕ ਦਾ ਨੀਂਹ ਪੱਥਰ ਰੱਖਿਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

35ਵੀਂ ਹਫ਼ਤਾਵਾਰੀ ਯਾਤਰਾ ਤਹਿਤ ਵਿਦਿਆਰਥੀਆਂ ਨੇ ਧਾਰਮਿਕ ਅਤੇ ਇਤਿਹਾਸਕ ਅਸਥਾਨਾਂ ਦੇ ਕੀਤੇ ਦਰਸ਼ਨ

ਬਟਾਲਾ, 22 ਮਈ (ਕਾਹਲੋਂ)-ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਹੈਰੀਟੇਜ ਸੁਸਾਇਟੀ, ਗੁਰਦਾਸਪੁਰ ਵਲੋਂ ਨੌਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ ਅਤੇ ਇਤਿਹਾਸ ਨਾਲ ਜੋੜਨ ਦੇ ਯਤਨ ਲਗਾਤਾਰ ਜਾਰੀ ਹਨ | ਇਨ੍ਹਾਂ ਯਤਨਾਂ ਤਹਿਤ ਜ਼ਿਲ੍ਹਾ ...

ਪੂਰੀ ਖ਼ਬਰ »

ਗਗਨ ਇੰਟਰਨੈਸ਼ਨਲ ਸਕੂਲ ਵਿਖੇ ਨੈਤਿਕ ਸਿੱਖਿਆ ਸੰਬੰਧੀ ਸੈਮੀਨਾਰ ਕਰਵਾਇਆ

ਗੁਰਦਾਸਪੁਰ, 22 ਮਈ (ਆਰਿਫ਼)-ਬਾਬਾ ਮੇਹਰ ਸਿੰਘ ਮੈਮੋਰੀਅਲ ਗਰੁੱਪ ਆਫ਼ ਇੰਸਟੀਚਿਊਟ ਪੁਰਾਣਾ ਸ਼ਾਲਾ ਦੇ ਗਗਨ ਇੰਟਰਨੈਸ਼ਨਲ ਸਕੂਲ ਵਿਖੇ ਨੈਤਿਕ ਸਿੱਖਿਆ ਸਬੰਧੀ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਮੁੱਖ ਮਹਿਮਾਨ ਵਜੋਂ ਸਤਨਾਮ ਸਿੰਘ ਆਪਣੀ ਟੀਮ ਸਮੇਤ ਸ਼ਾਮਿਲ ਹੋਏ, ...

ਪੂਰੀ ਖ਼ਬਰ »

ਹਲਕਾ ਵਿਧਾਇਕਾ ਅਰੁਣਾ ਚੌਧਰੀ ਵਲੋਂ 23 ਲੱਖ ਦੀ ਲਾਗਤ ਨਾਲ ਵੱਖ-ਵੱਖ ਸੜਕਾਂ ਦਾ ਉਦਘਾਟਨ

ਪੁਰਾਣਾ ਸ਼ਾਲਾ, 22 ਮਈ (ਅਸ਼ੋਕ ਸ਼ਰਮਾ)-ਹਲਕਾ ਦੀਨਾਨਗਰ ਦੀ ਵਿਧਾਇਕਾ ਅਰੁਣਾ ਚੌਧਰੀ ਵਲੋਂ ਕਾਂਗਰਸ ਸਰਕਾਰ ਸਮੇਂ ਮਨਜ਼ੂਰੀ ਹੋਈਆਂ ਸੜਕਾਂ ਦੀ ਉਸਾਰੀ ਲਈ ਪੰਜਾਬ ਨਿਰਮਾਣ ਅਧੀਨ ਮਿਲੇ ਬਜਟ ਤਹਿਤ ਪਿੰਡਾਂ ਦੀਆਂ ਸੰਪਰਕ ਸੜਕਾਂ ਦੀ ਉਸਾਰੀ ਕਰਵਾਈ ਗਈ | ਜਿਸ ਤਹਿਤ ...

ਪੂਰੀ ਖ਼ਬਰ »

ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਵਲੋਂ ਵੱਖ-ਵੱਖ ਤਿੰਨ ਸੰਪਰਕ ਸੜਕਾਂ ਦਾ ਉਦਘਾਟਨ

ਪੁਰਾਣਾ ਸ਼ਾਲਾ, 22 ਮਈ (ਗੁਰਵਿੰਦਰ ਸਿੰਘ ਗੋਰਾਇਆ)-ਪੰਜਾਬ ਦੇ ਸਰਵਪੱਖੀ ਵਿਕਾਸ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਤਰ੍ਹਾਂ ਤਤਪਰ ਨਜ਼ਰ ਆ ਰਹੀ ਹੈ | ਜਿਸ ਦੀਆਂ ਮਿਸਾਲਾਂ ਹਲਕਾ ਦੀਨਾਨਗਰ ਅੰਦਰ ਚੱਲ ਰਹੇ ਅਨੇਕਾਂ ਸੜਕ ਨਿਰਮਾਣ ਕਾਰਜਾਂ ਤੋਂ ਮਿਲਦੀਆਂ ਹਨ | ...

ਪੂਰੀ ਖ਼ਬਰ »

ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵਾਲੀਬਾਲ ਟੂਰਨਾਮੈਂਟ ਕਰਵਾਇਆ

ਗੁਰਦਾਸਪੁਰ, 22 ਮਈ (ਭਾਗਦੀਪ ਸਿੰਘ ਗੋਰਾਇਆ)- ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਗੁਰਦਾਸਪੁਰ ਦੇ ਪਬਲਿਕ ਰਿਲੇਸ਼ਨ ਆਫਿਸ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਾਈਸ ਚਾਂਸਲਰ ਡਾ: ਸੁਸ਼ੀਲ ਮਿੱਤਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਦੋ ਰੋਜ਼ਾ ਵਾਲੀਬਾਲ ...

ਪੂਰੀ ਖ਼ਬਰ »

ਮਹਾਜਨ ਵੈੱਲਫੇਅਰ ਸੁਸਾਇਟੀ ਨੇ ਖ਼ੂਨਦਾਨ ਕੈਂਪ ਲਗਾਇਆ

ਗੁਰਦਾਸਪੁਰ, 22 ਮਈ (ਪੰਕਜ ਸ਼ਰਮਾ)-ਮਹਾਜਨ ਵੈੱਲਫੇਅਰ ਸੁਸਾਇਟੀ ਵਲੋਂ ਸਥਾਨਿਕ ਸ਼ਕਰਗੜ ਡੀ.ਏ.ਵੀ ਸਕੂਲ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ | ਜਿਸ ਵਿਚ ਰੈੱਡ ਕਰਾਸ ਨਸ਼ਾ ਛੁਡਾਊ ਕੇਂਦਰ ਦੇ ਡਾਇਰੈਕਟਰ ਸਟੇਟ ਐਵਾਰਡੀ ਰੋਮੇਸ਼ ਮਹਾਜਨ, ਵਪਾਰ ਮੰਡਲ ਦੇ ਪ੍ਰਧਾਨ ...

ਪੂਰੀ ਖ਼ਬਰ »

ਧਾਰਮਿਕ ਸਥਾਨਾਂ 'ਤੇ ਉੱਚੀ ਆਵਾਜ਼ 'ਚ ਵੱਜਦੇ ਸਪੀਕਰਾਂ ਨਾਲ ਬੱਚਿਆਂ ਦੀ ਪੜ੍ਹਾਈ ਹੋ ਰਹੀ ਪ੍ਰਭਾਵਿਤ

ਪੁਰਾਣਾ ਸ਼ਾਲਾ, 22 ਮਈ (ਅਸ਼ੋਕ ਸ਼ਰਮਾ)-ਕਸਬੇ ਦੇ ਅਨੇਕਾਂ ਪਿੰਡਾਂ ਅੰਦਰ ਧਾਰਮਿਕ ਸਥਾਨਾਂ 'ਤੇ ਵੱਜਦੇ ਉੱਚੀ ਆਵਾਜ਼ ਵਾਲੇ ਸਪੀਕਰਾਂ ਕਾਰਨ ਜਿਥੇ ਆਵਾਜ਼ ਪ੍ਰਦੂਸ਼ਣ ਪੈਦਾ ਹੋ ਰਿਹਾ ਹੈ, ਉਥੇ ਹੀ ਬੱਚਿਆਂ ਦੀ ਪੜ੍ਹਾਈ 'ਤੇ ਮਾੜਾ ਅਸਰ ਪੈ ਰਿਹਾ ਹੈ | ਇਸ ਸਬੰਧੀ ਪਿੰਡਾਂ ...

ਪੂਰੀ ਖ਼ਬਰ »

ਐੱਸ.ਐੱਚ.ਓ. ਬਲਜੀਤ ਸਿੰਘ ਨੇ ਥਾਣਾ ਘਣੀਏ-ਕੇ-ਬਾਂਗਰ 'ਚ ਅਹੁਦਾ ਸੰਭਾਲਿਆ

ਅਲੀਵਾਲ, 22 ਮਈ (ਸੁੱਚਾ ਸਿੰਘ ਬੁੱਲੋਵਾਲ)-ਥਾਣਾ ਘਣੀਏ-ਕੇ-ਬਾਂਗਰ 'ਚ ਐੱਸ. ਐੱਚ. ਓ. ਬਲਜੀਤ ਸਿੰਘ ਨੇ ਨਵੇਂ ਥਾਣਾ ਮੁਖੀ ਦਾ ਅਹੁਦਾ ਸੰਭਾਲ ਲਿਆ, ਜੋ ਕਿ ਪਹਿਲਾਂ ਕੋਟਲੀ ਸੂਰਤ ਮੱਲ੍ਹੀ ਵਿਚ ਐੱਸ.ਐੱਚ.ਓ. ਦੇ ਅਹੁਦੇ 'ਤੇ ਨਿਯੁਕਤ ਸਨ | ਐੱਸ.ਐੱਚ.ਓ. ਬਲਜੀਤ ਸਿੰਘ ਨੇ ਕਿਹਾ ਕਿ ...

ਪੂਰੀ ਖ਼ਬਰ »

ਗੁਰੂ ਰਾਮਦਾਸ ਕਾਲਜ ਆਫ਼ ਐਜੂਕੇਸ਼ਨ ਪੰਧੇਰ ਦਾ ਨਤੀਜਾ ਰਿਹਾ ਸ਼ਾਨਦਾਰ

ਫਤਹਿਗੜ੍ਹ ਚੂੜੀਆਂ, 22 ਮਈ (ਐਮ.ਐਸ. ਫੁੱਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਗਏ ਬੀ.ਐੱਡ. ਸਮੈਸਟਰ ਪਹਿਲੇ ਦੇ ਨਤੀਜਿਆਂ ਵਿਚ ਸ੍ਰੀ ਗੁਰੂ ਰਾਮਦਾਸ ਕਾਲਜ ਆਫ ਐਜੂਕੇਸ਼ਨ ਪੰਧੇਰ, ਅੰਮਿ੍ਤਸਰ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ | ਕਾਲਜ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਨਾਸਰਕੇ 'ਚ ਮੁਖੀ ਲੜਕੇ-ਲੜਕੀ ਦੀ ਚੋਣ

ਅਲੀਵਾਲ, 22 ਮਈ (ਸੁੱਚਾ ਸਿੰਘ ਬੁੱਲੋਵਾਲ)- ਸ੍ਰੀ ਗੁਰੂ ਹਰਕ੍ਰਿਸ਼ਨ ਚੀਫ਼ ਖਾਲਸਾ ਦੀਵਾਨ ਪਬਲਿਕ ਸਕੂਲ ਨਾਸਰਕੇ ਵਿਚ ਪਿ੍ੰਸੀਪਲ ਸੁਖਪ੍ਰੀਤ ਕੌਰ ਦੀ ਯੋਗ ਅਗਵਾਈ ਤੇ ਅਧਿਆਪਕਾਂ ਦੇ ਸਹਿਯੋਗ ਨਾਲ ਦਸਵੀਂ ਜਮਾਤ ਦੀ ਵਿਦਿਆਰਥਣ ਪਵਨਪ੍ਰੀਤ ਕੌਰ ਨੂੰ ਸਕੂਲ ਦੀ ਮੁਖੀ ...

ਪੂਰੀ ਖ਼ਬਰ »

ਪਿੰਡ ਜੀਂਦੜ ਦੇ ਕੁਲਵੰਤ ਸਿੰਘ ਭਿੰਡਰ ਨੇ ਦੂਸਰੇ ਸਾਲ ਵੀ 10 ਏਕੜ ਕੀਤੀ ਝੋਨੇ ਦੀ ਸਿੱਧੀ ਬਿਜਾਈ

ਭੈਣੀ ਮੀਆਂ ਖਾਂ, 22 ਮਈ (ਜਸਬੀਰ ਸਿੰਘ ਬਾਜਵਾ)-ਬੇਟ ਖੇਤਰ ਦੇ ਪਿੰਡ ਜੀਂਦੜ ਦੇ ਕੁਲਵੰਤ ਸਿੰਘ ਭਿੰਡਰ ਵਲੋਂ ਰਵਾਇਤੀ ਬਿਜਾਈ ਛੱਡ ਕੇ ਡਰਿੱਲ ਨਾਲ ਸਿੱਧੀ ਝੋਨੇ ਦੀ ਬਿਜਾਈ ਕੀਤੀ ਜਾ ਰਹੀ ਹੈ | ਇਸ ਮÏਕੇ ਕੁਲਵੰਤ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਇਹ ਤਜਰਬਾ ਪਿਛਲੇ ਸਾਲ ਤੋਂ ਸ਼ੁਰੂ ਕੀਤਾ ਸੀ | ਪਿਛਲੇ ਸਾਲ ਪ੍ਰਤੀ ਏਕੜ 25 ਕੁਇੰਟਲ ਤੱਕ ਝੋਨੇ ਦੀ ਫਸਲ ਪ੍ਰਾਪਤ ਹੋਈ ਸੀ | ਉਨ੍ਹਾਂ ਦੱਸਿਆ ਕਿ ਇਸ ਵਿਧੀ ਰਾਹੀਂ ਉਨ੍ਹਾਂ ਦੇ ਕਾਫੀ ਖਰਚੇ ਬਚੇ ਹਨ ਤੇ ਖੇਚਲ ਵੀ ਕਾਫੀ ਘਟੀ ਹੈ | ਉਨ੍ਹਾਂ ਕਿਹਾ ਕਿ ਇਸ ਸਾਲ ਉਨ੍ਹਾਂ ਨੇ ਫਿਰ 10 ਏਕੜ ਰਕਬੇ ਵਿਚ ਝੋਨੇ ਦੀ ਸਿੱਧੀ ਬਿਜਾਈ ਕਰਨੀ ਸ਼ੁਰੂ ਕੀਤੀ ਹੈ | ਇਸ ਵਿਧੀ ਲਈ ਉਨ੍ਹਾਂ ਦੇ ਪਰਿਵਾਰ ਅਤੇ ਖਾਸ ਤÏਰ 'ਤੇ ਪਤਨੀ ਸ਼੍ਰੋਮਣੀ ਅਕਾਲੀ ਦਲ ਗੁਰਦਾਸਪੁਰ ਦੀ ਪ੍ਰਧਾਨ ਬੀਬੀ ਸ਼ਰਨਜੀਤ ਕÏਰ ਜੀਂਦੜ ਵਲੋਂ ਉਤਸ਼ਾਹ ਦਿੱਤਾ ਗਿਆ ਹੈ | ਕਿਸਾਨ ਪਰਿਵਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਇਸ ਵਾਰ ਸਿੱਧੀ ਝੋਨੇ ਦੀ ਬਿਜਾਈ ਲਈ ਕਾਫੀ ਤਰਜੀਹ ਦੇ ਰਹੀ ਹੈ, ਜੇਕਰ ਸਰਕਾਰ ਕਿਸਾਨਾਂ ਦੀ ਹੌਸਲਾ ਅਫਜ਼ਾਈ ਕਰਦੀ ਹੈ ਤਾਂ ਹੋਰ ਕਿਸਾਨ ਵੀ ਸਿੱਧੀ ਬਿਜਾਈ ਲਈ ਅੱਗੇ ਆਉਣਗੇ | ਇਸ ਮੌਕੇ ਪਿੰਡ ਦੇ ਸਰਪੰਚ ਅਵਤਾਰ ਸਿੰਘ, ਸਾਬਕਾ ਸਰਪੰਚ ਕੁਲਵਿੰਦਰ ਸਿੰਘ, ਕੁਦਰਤੀ ਖੇਤੀ ਕਰਨ ਵਾਲੇ ਕਿਸਾਨ ਜਸਬੀਰ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੇ ਕਿਹਾ ਕਿ ਕੁਲਵੰਤ ਸਿੰਘ ਭਿੰਡਰ ਇਲਾਕੇ ਦੇ ਕਿਸਾਨਾਂ ਲਈ ਰਾਹ ਦਸੇਰਾ ਬਣ ਰਿਹਾ ਹੈ |

ਖ਼ਬਰ ਸ਼ੇਅਰ ਕਰੋ

 

ਗੁਰਦੁਆਰਾ ਮਾਤਾ ਸੁਲੱਖਣੀ ਜੀ ਨਿਊ ਬਟਾਲਾ ਕਾਲੋਨੀ 'ਚ ਅੰਮਿ੍ਤ ਸੰਚਾਰ ਕਰਵਾਇਆ

ਬਟਾਲਾ, 22 ਮਈ (ਬੱੁਟਰ)- ਗੁਰਦੁਆਰਾ ਮਾਤਾ ਸੁਲੱਖਣੀ ਜੀ ਨਿਊ ਬਟਾਲਾ ਕਾਲੋਨੀ ਉਮਰਪੁਰਾ ਵਿਖੇ ਬੀਤੇ ਦਿਨੀਂ ਭਾਈ ਹਰਭਜਨ ਸਿੰਘ ਸਾਧਪੁਰੀ ਤੇ ਸੰਗਤਾਂ ਦੇ ਸਹਿਯੋਗ ਨਾਲ ਅੰਮਿ੍ਤ ਸੰਚਾਰ ਕਰਵਾਇਆ ਗਿਆ ਜਿਸ ਵਿਚ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ...

ਪੂਰੀ ਖ਼ਬਰ »

ਸਰਕਾਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸਸੋਸੀਏਸ਼ਨ ਦੀਆਂ ਮੰਗਾਂ ਨੂੰ ਜਲਦ ਲਾਗੂ ਕਰੇ : ਡਾ. ਕੁਲਦੀਪ ਸਿੰਘ

ਊਧਨਵਾਲ, 22 ਮਈ (ਪਰਗਟ ਸਿੰਘ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਸਰਕਲ ਧੰਦੋਈ ਦੀ ਮੀਟਿੰਗ ਗੁਰਦੁਆਰਾ ਸਮਾਧਾਂ ਵਿਖੇ ਐਸੋਸੀਏਸ਼ਨ ਦੇ ਸਰਕਲ ਪ੍ਰਧਾਨ ਡਾਕਟਰ ਕੁਲਦੀਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਪ੍ਰਧਾਨ ਡਾਕਟਰ ਕੁਲਦੀਪ ਸਿੰਘ ਨੇ ...

ਪੂਰੀ ਖ਼ਬਰ »

ਪਿੰਡ ਸ਼ਕਰੀ 'ਚ ਬਾਬਾ ਹੁਜ਼ਰੇ ਸ਼ਾਹ ਦੀ ਯਾਦ ਵਿਚ ਸਾਲਾਨਾ ਛਿੰਝ ਮੇਲਾ 26 ਨੂੰ

ਵਡਾਲਾ ਬਾਂਗਰ, 22 ਮਈ (ਭੁੰਬਲੀ)-ਇਸ ਇਲਾਕੇ ਦੇ ਪ੍ਰਸਿੱਧ ਪਿੰਡ ਸ਼ਕਰੀ ਵਿਚ ਸੂਫੀ ਬਾਬਾ ਹੁਜ਼ਰੇ ਸ਼ਾਹ ਸਈਅਦ ਜੀ ਦੀ ਯਾਦ ਵਿਚ ਸਾਲਾਨਾ ਛਿੰਝ ਮੇਲਾ 26 ਮਈ ਨੂੰ ਪੂਰੀ ਸ਼ਰਧਾ-ਭਾਵਨਾ ਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਗੁਰਵਿੰਦਰ ਸਿੰਘ ਪੀਟਰ ਸ਼ਕਰੀ, ...

ਪੂਰੀ ਖ਼ਬਰ »

ਅਹਿਮ ਮੁੱਦਿਆਂ ਨੂੰ ਲੈ ਕੇ ਤਰਕਸ਼ੀਲ ਸੁਸਾਇਟੀ ਦੀ ਮੀਟਿੰਗ

ਭੈਣੀ ਮੀਆਂ ਖਾਂ, 22 ਮਈ (ਜਸਬੀਰ ਸਿੰਘ ਬਾਜਵਾ)-ਤਰਕਸ਼ੀਲ ਸੁਸਾਇਟੀ ਪੰਜਾਬ ਦੀ ਇਕਾਈ ਧਾਰੀਵਾਲ ਭੋਜਾ ਦੀ ਮੀਟਿੰਗ ਬਰਾਈਟ ਫਿਊਚਰ ਅਕੈਡਮੀ ਰਾਜਪੁਰਾ ਵਿਚ ਸਤਨਾਮ ਸਿੰਘ ਫੇਰੋਚੀਚੀ ਦੀ ਪ੍ਰਧਾਨਗੀ ਹੇਠ ਕੀਤੀ ਗਈ | ਇਕਾਈ ਦੇ ਪ੍ਰਧਾਨ ਸੰਦੀਪ ਧਾਰੀਵਾਲ ਭੋਜਾ ਨੇ ਦੱਸਿਆ ...

ਪੂਰੀ ਖ਼ਬਰ »

ਮੈਡੀਕਲ ਵੈਨ ਸਰਹੱਦੀ ਪਿੰਡਾਂ 'ਚ ਪਹੁੰਚੀ, ਮਰੀਜ਼ਾਂ ਦੀ ਜਾਂਚ ਕਰਕੇ ਵੰਡੀਆਂ ਮੁਫ਼ਤ ਦਵਾਈਆਂ

ਡੇਰਾ ਬਾਬਾ ਨਾਨਕ, 22 ਮਈ (ਅਵਤਾਰ ਸਿੰਘ ਰੰਧਾਵਾ)-ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਸਰਹੱਦੀ ਪਿੰਡਾਂ ਵਿਚ ਜਾ ਕੇ ਮੈਡੀਕਲ ਚੈੱਕਅਪ ਕਰਕੇ ਮੁਫ਼ਤ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ, ਜਿਸ ਦੇ ਚੱਲਦਿਆਂ ਅੱਜ ਮੈਡੀਕਲ ਵੈਨ ਡੇਰਾ ਬਾਬਾ ਨਾਨਕ ਦੇ ਸਰਹੱਦੀ ਪਿੰਡਾਂ ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ ਵਲੋਂ ਸ਼ਹਿਰ ਅੰਦਰ ਤੜਕਸਾਰ ਸਫ਼ਾਈ ਵਿਵਸਥਾ ਦਾ ਜਾਇਜ਼ਾ

ਗੁਰਦਾਸਪੁਰ, 22 ਮਈ (ਆਰਿਫ਼)-ਵਧੀਕ ਡਿਪਟੀ ਕਮਿਸ਼ਨਰ (ਜ/ਸ਼ਹਿਰੀ ਵਿ) ਡਾ: ਅਮਨਦੀਪ ਕੌਰ ਵਲੋਂ ਅੱਜ ਤੜਕਸਾਰ ਸ਼ਹਿਰ ਦਾ ਦੌਰਾ ਕੀਤਾ ਗਿਆ ਅਤੇ ਨਗਰ ਕੌਂਸਲ ਵਲੋਂ ਸ਼ਹਿਰ ਅੰਦਰ ਸਫ਼ਾਈ ਵਿਵਸਥਾ ਸਬੰਧੀ ਕੀਤੇ ਜਾ ਰਹੇ ਕਾਰਜ਼ਾਂ ਦਾ ਜਾਇਜ਼ਾ ਲਿਆ ਗਿਆ | ਉਨ੍ਹਾਂ ਨੇ ਨਗਰ ...

ਪੂਰੀ ਖ਼ਬਰ »

ਕੋਟਲੀ ਸੂਰਤ ਮੱਲ੍ਹੀ ਦੀ ਖੇਡ ਗਰਾਊਾਡ 'ਚ ਓਪਨ ਜਿੰਮ ਖੁੱਲ੍ਹਣ ਕਰਕੇ ਨੌਜਵਾਨਾਂ 'ਚ ਵੱਡਾ ਉਤਸ਼ਾਹ : ਤੇਜਬੀਰ

ਕੋਟਲੀ ਸੂਰਤ ਮੱਲੀ, 22 ਮਈ (ਕੁਲਦੀਪ ਸਿੰਘ ਨਾਗਰਾ)-ਨੌਜਵਾਨ ਵਰਗ ਨੂੰ ਖੇਡਾਂ ਨਾਲ ਜੋੜਨ ਲਈ ਕੋਟਲੀ ਸੂਰਤ ਮੱਲ੍ਹੀ ਦੀਆਂ ਗ੍ਰਾਮ ਪੰਚਾਇਤਾਂ ਵਲੋਂ ਵੱਡਾ ਉੂਪਰਾਲਾ ਕਰਦਿਆਂ ਖੇਡ ਮੈਦਾਨ 'ਚ ਉਪਰ ਜਿੰਮ ਖੋਲ੍ਹੀ ਗਈ ਹੈ ਜਿਸ ਨਾਲ ਇਲਾਕੇ ਦੇ ਨੌਜਵਾਨਾਂ 'ਚ ਵੱਡੀ ਖੁਸ਼ੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਝੋਨੇ ਦੀ ਸਿੱਧੀ ਬਿਜਾਈ ਦੇ ਹਰਿਆਣੇ ਦੀ ਤਰ੍ਹਾਂ ਦੇਵੇ 4 ਹਜ਼ਾਰ ਰੁਪਏ : ਸਵਿੰਦਰ ਸਿੰਘ ਵਿੰਝਵਾਂ

ਬਟਾਲਾ, 22 ਮਈ (ਹਰਦੇਵ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਦੇ ਸਾ: ਜ਼ਿਲ੍ਹਾ ਪ੍ਰਧਾਨ ਤੇ ਡਾਇਰੈਕਟਰ ਮਿਲਕ ਪਲਾਂਟ ਗੁਰਦਾਸਪੁਰ ਸਵਿੰਦਰ ਸਿੰਘ ਵਿੰਝਵਾਂ ਦੀ ਅਗਵਾਈ 'ਚ ਉਨ੍ਹਾਂ ਦੇ ਗ੍ਰਹਿ ਕਿਸਾਨਾਂ ਦੀ ਮੀਟਿੰਗ ਹੋਈ, ਜਿਸ ਵਿਚ ਪ੍ਰਧਾਨ ਵਿੰਝਵਾਂ ਨੇ ਪੰਜਾਬ ਦੇ ...

ਪੂਰੀ ਖ਼ਬਰ »

ਕੋ-ਆਪ੍ਰੇਟਿਵ ਬੈਂਕਾਂ 'ਚ ਹੋ ਰਹੀ ਹੈ ਗਾਹਕਾਂ ਦੀ ਖੱਜਲ-ਖੁਆਰੀ : ਪਿੰਦਰਪਾਲ ਸਿੰਘ ਡੁੱਲਟ

ਕਾਲਾ ਅਫਗਾਨਾ, 22 ਮਈ (ਅਵਤਾਰ ਸਿੰਘ ਰੰਧਾਵਾ)-ਜਿੱਥੇ ਆਮ ਆਦਮੀ ਪਾਰਟੀ ਦੇ ਆਉਣ 'ਤੇ ਸਰਕਾਰੀ ਤੇ ਗ਼ੈਰ ਸਰਕਾਰੀ ਦਫ਼ਤਰਾਂ ਵਿਚ ਲੋਕਾਂ ਦੇ ਕੰਮ ਸਬੰਧੀ ਖੱਜਲ-ਖੁਆਰੀ ਨੂੰ ਥੋੜ੍ਹੀ ਰਾਹਤ ਮਿਲੀ ਹੈ, ਉਥੇ ਕੋ-ਆਪ੍ਰੇਟਿਵ ਬੈਂਕ ਬਰਾਂਚਾਂ ਵਲੋਂ ਕੰਮ ਨੂੰ ਲੈ ਕੇ ਗਾਹਕਾਂ ...

ਪੂਰੀ ਖ਼ਬਰ »

ਸੰਤ ਸਤਨਾਮ ਸਿੰਘ ਰਾਜਾ ਯੋਗੀ ਪਿੱਪਲੀ ਸਾਹਿਬ ਵਾਲਿਆਂ ਵਲੋਂ ਕਲਾਨੌਰ 'ਚ ਕੀਤੀਆਂ ਕਥਾ ਵਿਚਾਰਾਂ

ਕਲਾਨੌਰ, 22 ਮਈ (ਪੁਰੇਵਾਲ)-ਸੰਤ ਸਤਨਾਮ ਸਿੰਘ ਰਾਜਾ ਯੋਗੀ ਪਿੱਪਲੀ ਸਾਹਿਬ ਵਾਲਿਆਂ ਵਲੋਂ ਸਥਾਨਕ ਕਸਬੇ 'ਚ ਵੱਖ-ਵੱਖ ਥਾਵਾਂ 'ਤੇ ਕਥਾ ਵਿਚਾਰਾਂ ਕਰਨ ਉਪਰੰਤ ਸੰਗਤਾਂ ਦੇ ਘਰਾਂ 'ਚ ਜਾ ਕੇ ਸਿੱਖੀ ਦਾ ਪ੍ਰਚਾਰ ਕੀਤਾ ਗਿਆ | ਇਸ ਮੌਕੇ 'ਤੇ ਉਨ੍ਹਾਂ ਨਾਲ ਬੀਬੀ ਗੁਰਨਾਮ ਕੌਰ ...

ਪੂਰੀ ਖ਼ਬਰ »

ਸੰਤ ਸਤਨਾਮ ਸਿੰਘ ਰਾਜਾ ਯੋਗੀ ਪਿੱਪਲੀ ਸਾਹਿਬ ਵਾਲਿਆਂ ਵਲੋਂ ਕਲਾਨੌਰ 'ਚ ਕੀਤੀਆਂ ਕਥਾ ਵਿਚਾਰਾਂ

ਕਲਾਨੌਰ, 22 ਮਈ (ਪੁਰੇਵਾਲ)-ਸੰਤ ਸਤਨਾਮ ਸਿੰਘ ਰਾਜਾ ਯੋਗੀ ਪਿੱਪਲੀ ਸਾਹਿਬ ਵਾਲਿਆਂ ਵਲੋਂ ਸਥਾਨਕ ਕਸਬੇ 'ਚ ਵੱਖ-ਵੱਖ ਥਾਵਾਂ 'ਤੇ ਕਥਾ ਵਿਚਾਰਾਂ ਕਰਨ ਉਪਰੰਤ ਸੰਗਤਾਂ ਦੇ ਘਰਾਂ 'ਚ ਜਾ ਕੇ ਸਿੱਖੀ ਦਾ ਪ੍ਰਚਾਰ ਕੀਤਾ ਗਿਆ | ਇਸ ਮੌਕੇ 'ਤੇ ਉਨ੍ਹਾਂ ਨਾਲ ਬੀਬੀ ਗੁਰਨਾਮ ਕੌਰ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ ਡੀ ਸੀ. ਏ. ਦਾ ਨਤੀਜਾ ਸ਼ਾਨਦਾਰ ਰਿਹਾ

ਧਾਰੀਵਾਲ, 22 ਮਈ (ਸਵਰਨ ਸਿੰਘ)-ਸਥਾਨਕ ਬੇਬੇ ਨਾਨਕੀ ਖ਼ਾਲਸਾ ਕਾਲਜ ਫਾਰ ਵੂਮੈਨ ਧਾਰੀਵਾਲ ਦਾ ਡਿਪਲੋਮਾ ਇਨ ਕੰਪਿਊਟਰ ਐਪਲੀਕੇਸ਼ਨ (ਡੀ.ਸੀ.ਏ.) ਦਾ ਨਤੀਜ਼ਾ ਸ਼ਾਨਦਾਰ ਰਿਹਾ, ਜਿਸ ਵਿਚ ਵਿਦਿਆਰਥਣ ਤਰਨਜੀਤ ਕੌਰ ਨੇ 91 ਫ਼ੀਸਦੀ ਨੇ ਪਹਿਲਾ ਅਤੇ ਵਿਦਿਆਰਥਣ ਗੁਰਲੀਨ ਕੌਰ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਪ) ਆਗੂਆਂ ਦੀ ਧਰਨੇ ਸੰਬੰਧੀ ਬੈਠਕ

ਸ੍ਰੀ ਹਰਿਗੋਬਿੰਦਪੁਰ, 22 ਮਈ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਵਿਖੇ ਗੁਰਦੁਆਰਾ ਦਮਦਮਾ ਸਾਹਿਬ 'ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਦਮਦਮਾ ਸਾਹਿਬ ਜ਼ੋਨ ਦੇ ਪ੍ਰਧਾਨ ਹਰਦੀਪ ਸਿੰਘ ਫੌਜੀ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਬਦ ਚੌਂਕੀਆਂ ਅਤੇ 31 ਨੂੰ ਹੋਵੇਗਾ ਅੰਮਿ੍ਤ ਸੰਚਾਰ

ਧਾਰੀਵਾਲ, 22 ਮਈ (ਸਵਰਨ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਸ਼ੁਰੂ ਕੀਤੀ ਗਈ ਵਹੀਰ ਦੇ ਤਹਿਤ ਹਲਕਾ ਧਾਰੀਵਾਲ ਦੇ ਅੰਦਰ ਸ੍ਰੀ ਗੁਰੂ ਅਰਜਨ ਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਿੰਡ ਕਲਿਆਣਪੁਰ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਬਾਬਾ ਨਾਮਦੇਵ ਕੋਰ ਕਮੇਟੀ ਦੀ ਹੋਈ ਚੋਣ

ਊਧਨਵਾਲ, 22 ਮਈ (ਪਰਗਟ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਬਾਬਾ ਨਾਮਦੇਵ ਜੀ ਦੀ ਕੋਰ ਕਮੇਟੀ ਦੀ ਚੋਣ ਸੀਨੀਅਰ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ, ਲਖਵਿੰਦਰ ਸਿੰਘ ਵਰਿਆਮ ਨੰਗਲ ਅਤੇ ਗੁਰਦਾਸਪੁਰ ਦੇ ਜਰਨਲ ਸਕੱਤਰ ਸੋਹਣ ਸਿੰਘ ਗਿੱਲ ਦੀ ...

ਪੂਰੀ ਖ਼ਬਰ »

ਸਾਨੂੰ ਧਰਮਾਂ ਤੋਂ ਉੱਪਰ ਉੱਠ ਕੇ ਇਨਸਾਨੀਅਤ ਦੇ ਭਲੇ ਦੀ ਗੱਲ ਕਰਨੀ ਚਾਹੀਦੀ ਹੈ : ਭੱਟੀ

ਧਾਰੀਵਾਲ, 22 ਮਈ (ਸਵਰਨ ਸਿੰਘ)-ਸਮੂਹ ਸਾਧ ਸੰਗਤ ਦੇ ਉਪਰਾਲੇ ਸਦਕਾ ਸਰਬ ਧਰਮ ਦੇ ਨਾਂਅ ਹੇਠ ਧਾਰਮਿਕ ਪ੍ਰੋਗਰਾਮ ਕਰਵਾਇਆ ਗਿਆ | ਇਕਬਾਲ ਸਿੰਘ ਭੱਟੀ ਨੇ ਦੱਸਿਆ ਕਿ ਸਰਬ ਧਰਮ ਧਾਰਮਿਕ ਸਮਾਗਮ ਵਿਚ ਜੋਗਿੰਦਰ ਕੁਮਾਰ ਜੋ ਕਿ ਫਰਾਂਸ ਵਿਚਲੀਆਂ ਰਜਿ. ਸਾਰੀਆਂ ਹੀ ਭਾਰਤੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX