ਤਾਜਾ ਖ਼ਬਰਾਂ


ਖਹਿਰਾ ਨੇ ਪੰਚਾਇਤੀ ਜ਼ਮੀਨਾਂ ਤੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ 'ਤੇ ਚੁੱਕੇ ਸਵਾਲ, ਮੁੱਖ ਮੰਤਰੀ ਨੂੰ ਲਿਖੀ ਚਿੱਠੀ
. . .  15 minutes ago
ਚੰਡੀਗੜ੍ਹ, 10 ਅਗਸਤ-ਸੁਖਪਾਲ ਸਿੰਘ ਖਹਿਰਾ ਵਲੋਂ ਪੰਚਾਇਤੀ ਜ਼ਮੀਨਾਂ ਤੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ 'ਤੇ ਸਵਾਲ ਚੁੱਕੇ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਮੁੱਖ ਮੰਤਰੀ ਨੂੰ ਚਿੱਠੀ ਵੀ ਲਿਖੀ ਹੈ ਤੇ ਇਕ...
ਖਟਕੜ ਕਲਾਂ ਨੂੰ ਸੈਰ-ਸਪਾਟੇ ਵਜੋਂ ਵਿਕਸਤ ਕਰਾਂਗੇ- ਅਨਮੋਲ ਗਗਨ ਮਾਨ
. . .  31 minutes ago
ਬੰਗਾ, 10 ਅਗਸਤ (ਜਸਬੀਰ ਸਿੰਘ ਨੂਰਪੁਰ)- ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸ਼ਹੀਦਾਂ ਨੂੰ ਸਿਜਦਾ ਕਰਦੇ ਹੋਏ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਆਖਿਆ ਕਿ ਖਟਕੜ ਕਲਾਂ ਪਿੰਡ ਨੂੰ ਸੈਰ ਸਪਾਟੇ...
ਨਾਜਾਇਜ਼ ਸ਼ਰਾਬ ਦੇ ਮਾਮਲੇ 'ਚ ਰੇਡ ਕਰਨ ਗਏ ਸ਼ਰਾਬ ਠੇਕੇਦਾਰਾਂ ਦੇ ਕਰਿੰਦਿਆਂ 'ਤੇ ਜਾਨਲੇਵਾ ਹਮਲਾ
. . .  52 minutes ago
ਮੰਡੀ ਘੁਬਾਇਆ, 10 ਅਗਸਤ (ਅਮਨ ਬਵੇਜਾ)-ਜ਼ਿਲ੍ਹਾ ਫ਼ਾਜ਼ਿਲਕਾ ਅਧੀਨ ਪੈਂਦੀ ਮੰਡੀ ਘੁਬਾਇਆ ਦੇ ਨੇੜਲੇ ਪਿੰਡ ਲਮੋਚੜ ਕਲਾਂ ਵਿਖੇ ਸੂਚਨਾ ਮਿਲਦਿਆਂ ਹੀ ਸ਼ਰਾਬ ਠੇਕੇਦਾਰਾਂ ਵਲੋਂ ਨਾਜਾਇਜ਼ ਸ਼ਰਾਬ ਨੂੰ ਫੜ੍ਹਨ ਦੇ ਲਈ ਛਾਪੇਮਾਰੀ ਕਰਨ ਦੇ ਮਾਮਲੇ ਵਿਚ ਜਾ ਰਹੇ ਸਨ ਤਾਂ...
ਫਿਰੌਤੀ ਮਾਮਲੇ 'ਚ ਫਰੀਦਕੋਟ ਦੀ ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ ਭੇਜਿਆ ਦੋ ਦਿਨਾਂ ਪੁਲਿਸ ਰਿਮਾਂਡ 'ਤੇ
. . .  about 1 hour ago
ਫ਼ਰੀਦਕੋਟ, 10 ਅਗਸਤ (ਜਸਵੰਤ ਪੁਰਬਾ, ਸਰਬਜੀਤ ਸਿੰਘ) -ਫ਼ਰੀਦਕੋਟ ਪੁਲਿਸ ਨੇ ਨਾਮੀ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਇੱਥੇ ਕੋਟਕਪੂਰਾ ਦੇ ਇਕ ਵਪਾਰੀ ਤੋਂ ਫਿਰੌਤੀ ਮੰਗਣ ਦੇ ਦੋਸ਼ਾਂ ਤਹਿਤ ਦਰਜ ਮਾਮਲੇ ਵਿਚ ਜੂਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ...
ਬਲਵੰਤ ਸਿੰਘ ਰਾਮੂਵਾਲੀਆ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਨਾਲ-ਨਾਲ ਉਨ੍ਹਾਂ ਦੇ ਪਰਿਵਾਰਾਂ ਦੀ ਆਰਥਿਕ ਸਹਾਇਤਾ ਕਰਨ ਦੀ ਅਪੀਲ
. . .  about 1 hour ago
ਅੰਮ੍ਰਿਤਸਰ, 10 ਅਗਸਤ (ਜਸਵੰਤ ਸਿੰਘ ਜੱਸ)-ਸਾਬਕਾ ਕੇਂਦਰੀ ਮੰਤਰੀ ਅਤੇ ਲੋਕ ਭਲਾਈ ਪਾਰਟੀ ਦੇ ਮੁਖੀ ਬਲਵੰਤ ਸਿੰਘ ਰਾਮੂਵਾਲੀਆ ਨੇ ਲੰਮਾ ਸਮਾਂ ਉੱਤਰ ਪ੍ਰਦੇਸ਼ ਦੀ ਜੇਲ੍ਹ 'ਚ ਬੰਦ ਰਹੇ ਬੰਦੀ ਸਿੰਘਾਂ ਤੇ ਹੁਣ ਗੁਰਪ੍ਰਵਾਸੀ ਭਾਈ ਵਰਿਆਮ ਸਿੰਘ ਦੇ ਪਰਿਵਾਰ ਦੀ ਆਰਥਿਕ...
ਭਾਰਤੀ ਕਿਸਾਨ ਯੂਨੀਅਨ ਵਲੋਂ ਬਿਜਲੀ ਸੋਧ ਬਿੱਲ ਖ਼ਿਲਾਫ਼ ਕੇਂਦਰ ਸਰਕਾਰ ਦਾ ਫੂਕਿਆ ਪੁਤਲਾ
. . .  about 1 hour ago
ਚੋਗਾਵਾਂ, 10 ਅਗਸਤ (ਗੁਰਬਿੰਦਰ ਸਿੰਘ ਬਾਗੀ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਸੁਖਬੀਰ ਸਿੰਘ ਢਿੱਲੋਂ, ਮੀਤ ਪ੍ਰਧਾਨ ਰਘਬੀਰ ਸਿੰਘ ਸਮੇਤ ਸੈਂਕੜੇ ਕਿਸਾਨਾਂ ਸਥਾਨਕ ਕਸਬਾ ਚੋਗਾਵਾਂ...
ਲਾਰੈਂਸ ਬਿਸ਼ਨੋਈ ਦਾ ਪੁਲਿਸ ਰਿਮਾਂਡ ਖ਼ਤਮ, ਫਰੀਦਕੋਟ ਪੁਲਿਸ ਲੈ ਕੇ ਰਵਾਨਾ
. . .  about 1 hour ago
ਮੋਗਾ, 10 ਅਗਸਤ (ਗੁਰਤੇਜ ਸਿੰਘ ਬੱਬੀ)- ਮੋਗਾ ਵਿਖੇ ਲਾਰੈਂਸ ਬਿਸ਼ਨੋਈ ਦਾ ਚੱਲ ਰਿਹਾ ਪੁਲਿਸ ਰਿਮਾਂਡ ਅੱਜ ਖ਼ਤਮ ਹੋ ਗਿਆ ਅਤੇ ਉਸ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਲਾਰੈਂਸ ਬਿਸ਼ਨੋਈ ਨੂੰ ਫਰੀਦਕੋਟ ਪੁਲਿਸ ਟਰਾਂਜ਼ਿਟ ਰਿਮਾਂਡ ਤੇ ਲੈ ਕੇ ਰਵਾਨਾ...
ਰਾਸ਼ਟਰਮੰਡਲ ਖੇਡਾਂ 'ਚ ਤਗਮੇ ਜਿੱਤਣ ਵਾਲੇ ਅਤੇ ਹਿੱਸਾ ਲੈਣ ਵਾਲੇ ਸਾਰੇ ਅਥਲੀਟਾਂ ਦਾ ਸਨਮਾਨ ਕਰੇਗੀ ਯੂ.ਪੀ. ਸਰਕਾਰ
. . .  about 2 hours ago
ਲਖਨਊ, 10 ਅਗਸਤ - ਉੱਤਰ ਪ੍ਰਦੇਸ਼ ਸਰਕਾਰ ਰਾਸ਼ਟਰਮੰਡਲ ਖੇਡਾਂ 'ਚ ਤਗਮੇ ਜਿੱਤਣ ਵਾਲੇ ਅਤੇ ਹਿੱਸਾ ਲੈਣ ਵਾਲੇ ਸਾਰੇ ਅਥਲੀਟਾਂ ਦਾ ਸਨਮਾਨ ਕਰੇਗੀ। ਮੁਖੀ ਮੰਤਰੀ ਯੋਗੀ ਆਦਿਤਿਆਨਾਥ ਨੇ ਟਵੀਟ ਕਰ ਕਿਹਾ ਕਿ ਸੂਬਾ ਸਰਕਾਰ ਆਪਣੀ ਖੇਡ ਨੀਤੀ ਅਨੁਸਾਰ...
ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ 'ਚ ਲੋਕ ਨਿਤਿਸ਼ ਕੁਮਾਰ ਨੂੰ ਦੇਣਗੇ ਜਵਾਬ - ਰਵੀ ਸ਼ੰਕਰ ਪ੍ਰਸਾਦ
. . .  4 minutes ago
ਨਵੀਂ ਦਿੱਲੀ, 10 ਅਗਸਤ - ਜੇ.ਡੀ.(ਯੂ) ਦੇ ਐਨ.ਡੀ.ਏ. ਨਾਲੋ ਗੱਠਜੋੜ ਤੋੜਨ 'ਤੇ ਭਾਜਪਾ ਦੇ ਸੰਸਦ ਮੈਂਬਰ ਰਵੀ ਸ਼ੰਕਰ ਪ੍ਰਸਾਦ ਨੇ ਕਿਹਾ ਕਿ ਨਿਤਿਸ਼ ਕੁਮਾਰ ਨੇ ਕਾਂਗਰਸਵਾਦ ਤੇ ਭ੍ਰਿਸ਼ਟਾਚਾਰ ਦਾ ਸਾਥ ਦਿੱਤਾ ਹੈ। ਲੋਕ ਨਿਤਿਸ਼ ਕੁਮਾਰ...
ਕੋਵੈਕਸੀਨ ਤੇ ਕੋਵੀਸ਼ੀਲਡ ਦੇ ਲਾਭਪਾਤਰੀਆਂ ਲਈ ਜੀਵ ਵਿਗਿਆਨਕ-ਈ ਦੇ ਕੋਰਬੇਵੈਕਸ ਬੂਸਟਰ ਸ਼ਾਟ ਪ੍ਰਵਾਨਿਤ
. . .  about 3 hours ago
ਨਵੀਂ ਦਿੱਲੀ, 10 ਅਗਸਤ - ਅਧਿਕਾਰਤ ਸੂਤਰਾਂ ਅਨੁਸਾਰ 18 ਸਾਲ ਤੋਂ ਉੱਪਰ ਉਮਰ ਵਾਲੇ ਕੋਵੈਕਸੀਨ ਤੇ ਕੋਵੀਸ਼ੀਲਡ ਦੇ ਲਾਭਪਾਤਰੀਆਂ ਲਈ ਜੀਵ ਵਿਗਿਆਨਕ-ਈ ਦੇ ਕੋਰਬੇਵੈਕਸ ਬੂਸਟਰ ਸ਼ਾਟ ਭਾਰਤ ਸਰਕਾਰ ਦੁਆਰਾ ਪ੍ਰਵਾਨਿਤ...
ਰਜਿਸਟਰੀਆਂ ਲਈ ਐਨ.ਓ.ਸੀਜ਼ ਦੇ ਮਾਮਲੇ 'ਚ ਪੰਜਾਬ ਸਰਕਾਰ ਨੇ ਸੱਦੀ ਉੱਚ ਪੱਧਰੀ ਮੀਟਿੰਗ
. . .  about 3 hours ago
ਚੰਡੀਗੜ੍ਹ, 10 ਅਗਸਤ - ਰਜਿਸਟਰੀਆਂ ਲਈ ਐਨ.ਓ.ਸੀਜ਼ ਦੇ ਮਾਮਲੇ 'ਚ ਪੰਜਾਬ ਸਰਕਾਰ ਨੇ ਉੱਚ ਪੱਧਰੀ ਮੀਟਿੰਗ ਸੱਦੀ ਹੈ। ਪੰਜਾਬ ਭਵਨ ਵਿਖੇ ਦੁਪਹਿਰ 12 ਵਜੇ ਮੀਟਿੰਗ ਹੋਵੇਗੀ, ਜਿਸ ਵਿਚ ਮਸਲੇ ਦੇ ਹੱਲ ਨੂੰ ਲੈ ਕੇ ਮੰਥਨ ਹੋਵੇਗਾ। ਇਸ ਮੀਟਿੰਗ 'ਚ ਅਮਨ ਅਰੋੜਾ, ਬ੍ਰਹਮ ਸ਼ੰਕਰ ਜ਼ਿੰਪਾ...
ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਜ਼ਮਾਨਤ
. . .  about 4 hours ago
ਚੰਡੀਗੜ੍ਹ, 10 ਅਗਸਤ - ਐੱਨ.ਡੀ.ਪੀ.ਐੱਸ. ਐਕਟ ਤਹਿਤ ਦਰਜ ਮਾਮਲੇ 'ਚ ਸੀਨੀਅਰ ਅਕਾਲੀ ਆਗੂ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲੀ ਹੈ। ਹਾਈਕੋਰਟ ਨੇ...
ਪ੍ਰਿਅੰਕਾ ਗਾਂਧੀ ਵਾਡਰਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  about 4 hours ago
ਨਵੀਂ ਦਿੱਲੀ, 10 ਅਗਸਤ - ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ਤੇ ਉਨ੍ਹਾਂ ਨੂੰ ਘਰ ਵਿਚ ਹੀ ਇਕਾਂਤਵਾਸ ਕਰ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਪ੍ਰਿਅੰਕਾ ਗਾਂਧੀ ਨੇ ਖ਼ੁਦ ਟਵੀਟ ਕਰ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,047 ਨਵੇਂ ਮਾਮਲੇ
. . .  about 4 hours ago
ਨਵੀਂ ਦਿੱਲੀ, 10 ਅਗਸਤ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,047 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਤੇ 16,539 ਠੀਕ ਹੋਏ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 1,28,261 ਹੋ ਗਈ...
ਪਾਕਿਸਤਾਨ 'ਚ ਸਰਕਾਰ ਦੀ ਅਲੋਚਨਾ ਕਰਨ 'ਤੇ ਟੀ.ਵੀ. ਸਟੇਸ਼ਨ ਦਾ ਸੀਨੀਅਰ ਪੱਤਰਕਾਰ ਗ੍ਰਿਫ਼ਤਾਰ
. . .  about 4 hours ago
ਇਸਲਾਮਾਬਾਦ, 10 ਅਗਸਤ - ਪਾਕਿਸਤਾਨ 'ਚ ਸਰਕਾਰ ਦੀ ਅਲੋਚਨਾ ਕਰਨ ਲਈ ਟੀ.ਵੀ. ਸਟੇਸ਼ਨ ਨੂੰ ਬੰਦ ਕਰਨ ਤੋਂ ਬਾਅਦ ਇਸ ਦੇ ਸੀਨੀਅਰ ਪੱਤਰਕਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ...
ਦੁੱਧ ਲੈਣ ਗਈ ਨਾਬਾਲਗ ਲੜਕੀ ਨਾਲ ਜਬਰ-ਜਨਾਹ
. . .  about 4 hours ago
ਲੋਪੋਕੇ, 10 ਅਗਸਤ (ਗੁਰਵਿੰਦਰ ਸਿੰਘ ਕਲਸੀ) - ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਛਿੱਡਣ ਵਿਖੇ ਘਰ ਤੋਂ ਦੁੱਧ ਲੈਣ ਗਈ ਨਾਬਾਲਗ ਲੜਕੀ ਨਾਲ ਜਬਰ-ਜਨਾਹ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਪੁਲਿਸ ਥਾਣਾ ਲੋਪੋਕੇ ਦੇ ਐੱਸ.ਐੱਚ.ਓ. ਮਨਤੇਜ ਸਿੰਘ ਨੇ ਦੱਸਿਆ ਕਿ ਉੁਕਤ ਪੀੜਤ...
ਨਿਤਿਸ਼ ਕੁਮਾਰ ਅੱਜ 8ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ
. . .  4 minutes ago
ਪਟਨਾ, 10 ਅਗਸਤ - ਐਨ.ਡੀ.ਏ. ਨਾਲੋ ਗੱਠਜੋੜ ਤੋੜਨ ਵਾਲੇ ਨਿਤਿਸ਼ ਕੁਮਾਰ ਅੱਜ 8ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ...
ਨਾਲ਼ੇ 'ਚ ਡਿਗੇ ਬੱਚੇ ਨੂੰ ਲੱਭਣ ਦੀਆਂ ਕੋਸ਼ਿਸ਼ਾਂ ਜਾਰੀ
. . .  about 5 hours ago
ਕਪੂਰਥਲਾ, 10 ਅਗਸਤ - ਕਪੂਰਥਲਾ ਦੇ ਸ਼ਾਲਾਮਾਰ ਬਾਗ ਰੋਡ 'ਤੇ ਇਕ ਨਿੱਜੀ ਹੋਟਲ ਦੇ ਸਾਹਮਣੇ ਕੱਲ੍ਹ ਦੇ ਨਾਲ਼ੇ 'ਚ ਡਿਗੇ ਬੱਚੇ ਨੂੰ ਲੱਭਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਐਨ.ਡੀ.ਆਰ.ਐਫ. ਦੀ ਟੀਮ ਵਲੋਂ ਕਈ ਘੰਟਿਆਂ ਤੋਂ ਸਰਚ ਅਭਿਆਨ...
ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ 'ਤੇ ਫ਼ੈਸਲਾ ਅੱਜ
. . .  about 3 hours ago
ਚੰਡੀਗੜ੍ਹ, 10 ਅਗਸਤ - ਐੱਨ.ਡੀ.ਪੀ.ਐੱਸ. ਐਕਟ ਤਹਿਤ ਸੀਨੀਅਰ ਅਕਾਲੀ ਆਗੂ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਮਾਮਲੇ 'ਚ ਨਿਯਮਤ ਜ਼ਮਾਨਤ 'ਤੇ ਪੰਜਾਬ ਅਤੇ ਹਰਿਆਣਾ...
ਸੁਰੱਖਿਆ ਬਲਾਂ ਵਲੋਂ ਪੁਲਵਾਮਾ ਤੋਂ ਆਈ.ਈ.ਡੀ. ਬਰਾਮਦ
. . .  about 3 hours ago
ਸ੍ਰੀਨਗਰ, 10 ਅਗਸਤ - ਪੁਲਿਸ ਅਤੇ ਸੁਰੱਖਿਆ ਬਲਾਂ ਨੇ ਪੁਲਵਾਮਾ ਦੇ ਸਰਕੂਲਰ ਰੋਡ 'ਤੇ ਤਹਾਬ ਕਰਾਸਿੰਗ ਨੇੜੇ ਲਗਭਗ 25 ਤੋਂ 30 ਕਿਲੋਗ੍ਰਾਮ ਵਜ਼ਨ ਦਾ ਆਈ.ਈ.ਡੀ. ਬਰਾਮਦ ਕੀਤਾ ਹੈ।ਏ.ਡੀ.ਜੀ.ਪੀ. ਕਸ਼ਮੀਰ ਵਿਜੇ ਕੁਮਾਰ...
'ਲਾਲ ਸਿੰਘ ਚੱਢਾ' ਦੀ ਰਿਲੀਜ਼ ਤੋਂ ਪਹਿਲਾਂ ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਤੇ ਮੋਨਾ ਸਿੰਘ ਦਰਸ਼ਨ ਕਰਨ ਪੁੱਜੇ ਸ੍ਰੀ ਹਰਿਮੰਦਰ ਸਾਹਿਬ
. . .  1 minute ago
ਅੰਮ੍ਰਿਤਸਰ, 10 ਅਗਸਤ (ਜਸਵੰਤ ਸਿੰਘ ਜੱਸ) - ਬਾਲੀਵੁੱਡ ਦੇ ਉੱਘੇ ਅਦਾਕਾਰ ਅਤੇ ਨਿਰਦੇਸ਼ਕ ਆਮਿਰ ਖਾਨ ਅੱਜ ਅੰਮ੍ਰਿਤ ਵੇਲੇ ਸਾਥੀ ਕਲਾਕਾਰਾਂ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਜਾਣਕਾਰੀ ਅਨੁਸਾਰ ਆਮਿਰ ਖ਼ਾਨ ਅਭਿਨੇਤਰੀ ਮੋਨਾ ਸਿੰਘ...
ਨਹੀਂ ਰਹੇ ਲੋਕ ਘੋਲਾਂ ਦੇ ਨਿਧੜਕ ਜਰਨੈਲ ਕਾਮਰੇਡ ਪ੍ਰੀਤਮ ਸਿੰਘ ਦਰਦੀ, ਸਸਕਾਰ ਅੱਜ
. . .  about 3 hours ago
ਮਹਿਲ ਕਲਾਂ, 10 ਅਗਸਤ (ਅਜੀਤ ਬਿਊਰੋ) - ਰੋਜ਼ਾਨਾ ਅਜੀਤ ਦੇ ਮਹਿਲ ਕਲਾਂ ਤੋਂ ਪ੍ਰਤੀਨਿਧ ਅਵਤਾਰ ਸਿੰਘ ਅਣਖੀ ਦੇ ਵੱਡੇ ਭਰਾ, ਅਜੀਤ ਸਮਾਚਾਰ ਦੇ ਪ੍ਰਤੀਨਿਧ ਗੁਰਪ੍ਰੀਤ ਸਿੰਘ ਅਣਖੀ ਦੇ ਤਾਇਆ ਜੀ ਅਤੇ ਲੋਕ ਘੋਲਾਂ ਦੇ ਨਿਧੜਕ ਜਰਨੈਲ ਲੈਨਿਨ ਕਿਤਾਬ ਘਰ ਮਹਿਲ ਕਲਾਂ...
⭐ਮਾਣਕ - ਮੋਤੀ⭐
. . .  about 6 hours ago
⭐ਮਾਣਕ - ਮੋਤੀ⭐
ਮਸ਼ਹੂਰ ਅੰਪਾਇਰ ਰੂਡੀ ਕੋਰਟਜ਼ੇਨ ਦੀ ਕਾਰ ਹਾਦਸੇ ਵਿਚ ਮੌਤ
. . .  1 day ago
ਦਸੂਹਾ ਦੀ ਮਸ਼ਹੂਰ ਬਜਾਜੀ ਦੀ ਦੁਕਾਨ ਸਿਲਕ ਸਟੋਰ ’ਤੇ ਲੱਗੀ ਅੱਗ, ਭਾਰੀ ਨੁਕਸਾਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਜੇਠ ਸੰਮਤ 554
ਵਿਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਅੰਮ੍ਰਿਤਸਰ

ਸਰਕਾਰੀ ਸਕੂਲਾਂ 'ਚ ਸਫਾਈ ਲਈ ਮਨਰੇਗਾ ਕਾਮੇ ਨਿਯੁਕਤ ਕਰੇਗੀ ਸਰਕਾਰ : ਕੈਬਨਿਟ ਮੰਤਰੀ ਧਾਲੀਵਾਲ

ਅਜਨਾਲਾ/ ਜਗਦੇਵ ਕਲਾਂ, 22 ਮਈ (ਗੁਰਪ੍ਰੀਤ ਸਿੰਘ ਢਿੱਲੋਂ/ਸ਼ਰਨਜੀਤ ਸਿੰਘ ਗਿੱਲ)-ਐਲੀਮੈਂਟਰੀ ਟੀਚਰਜ ਯੂਨੀਅਨ ਪੰਜਾਬ (ਰਜਿ.) ਦੇ ਪ੍ਰਮੁੱਖ ਆਗੂਆਂ ਨੇ ਅੱਜ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਕੀਤੀ ਗਈ ਇਕ ਵਿਸ਼ੇਸ਼ ਮੀਟਿੰਗ 'ਚ ਐਲੀਮੈਂਟਰੀ ਸਕੂਲਾਂ, ...

ਪੂਰੀ ਖ਼ਬਰ »

ਧਾਰਮਿਕ ਤੇ ਭੀੜ-ਭਾੜ ਵਾਲੇ ਸਥਾਨਾਂ 'ਤੇ ਮੋਬਾਈਲ ਚੋਰੀ ਕਰਨ ਵਾਲਾ ਕਾਬੂ

ਅੰਮਿ੍ਤਸਰ, 22 ਮਈ (ਗਗਨਦੀਪ ਸ਼ਰਮਾ)-ਸੀ. ਆਈ. ਏ. ਸਟਾਫ਼ ਵਲੋਂ ਧਾਰਮਿਕ ਅਤੇ ਭੀੜ-ਭਾੜ ਵਾਲੇ ਸਥਾਨਾਂ 'ਤੇ ਮੋਬਾਈਲ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਨੂੰ ਕਾਬੂ ਕਰਨ 'ਚ ਸਫਲਤਾ ਹਾਸਿਲ ਕੀਤੀ ਗਈ ਹੈ | ਏ. ਐਸ. ਆਈ. ਕੇਵਲ ਕ੍ਰਿਸ਼ਨ ਨੇ ਦੱਸਿਆ ਕਿ ਗੁਪਤ ...

ਪੂਰੀ ਖ਼ਬਰ »

ਜਥੇਦਾਰ ਵਲੋਂ ਪਿੰਡ ਧਰਮਕੋਟ 'ਚ ਵਾਪਰੀ ਬੇਅਦਬੀ ਦੀ ਘਟਨਾ ਦੀ ਨਿੰਦਾ

ਅੰਮਿ੍ਤਸਰ, 22 ਮਈ (ਹਰਮਿੰਦਰ ਸਿੰਘ)-ਪਿੰਡ ਧਰਮਕੋਟ ਅੰਮਿ੍ਤਸਰ ਦੇ ਗੁਰਦੁਆਰਾ ਬੇਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰੰਥ ਸਾਹਿਬ ਜੀ ਦੀ ਬੇਅਦਬੀ ਕੀਤੇ ਜਾਣ ਦੀ ਘਟਨਾ ਦਾ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ...

ਪੂਰੀ ਖ਼ਬਰ »

ਪਿੰਡ ਧਰਮਕੋਟ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਦੀ ਸ਼ੋ੍ਰਮਣੀ ਕਮੇਟੀ ਵਲੋਂ ਨਿੰਦਾ

ਅੰਮਿ੍ਤਸਰ, 22 ਮਈ (ਹਰਮਿੰਦਰ ਸਿੰਘ)-ਅੰਮਿ੍ਤਸਰ ਦੇ ਪਿੰਡ ਧਰਮਕੋਟ ਵਿਖੇ ਗੁਰਦੁਆਰਾ ਸਾਹਿਬ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਘਟਨਾ ਦੀ ਨਿਖੇਧੀ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ...

ਪੂਰੀ ਖ਼ਬਰ »

-ਮਾਮਲਾ ਰੇਲਵੇ ਸਟੇਸ਼ਨ ਸਾਹਮਣੇ ਬਿਲਡਿੰਗ ਡਿੱਗਣ ਦਾ-

ਐੱਸ. ਡੀ. ਐਮ. ਤੇ ਸੰਯੁਕਤ ਕਮਿਸ਼ਨਰ ਨੇ ਕੀਤਾ ਡਿੱਗੀ ਬਿਲਡਿੰਗ ਤੇ ਨਿਰਮਾਣ ਅਧੀਨ ਹੋਟਲ ਦਾ ਦੌਰਾ

ਅੰਮਿ੍ਤਸਰ, 22 ਮਈ (ਹਰਮਿੰਦਰ ਸਿੰਘ)-ਸਥਾਨਕ ਰੇਲਵੇ ਸਟੇਸ਼ਨ ਦੇ ਸਾਹਮਣੇ ਨਿਰਮਾਣ ਅਧੀਨ ਹੋਟਲ ਦੀ ਬੇਸਮੈਂਟ 'ਚ ਉਸ ਦੇ ਨਾਲ ਲੱਗਦੇ ਪੁਰਾਣੇ ਹੋਟਲ ਦੀ ਬਿਲਡਿੰਗ ਡਿੱਗਣ ਅਤੇ ਹੋਰ ਮਕਾਨਾ ਨੂੰ ਨੁਕਸਾਨ ਪਹੁੰਚਣ ਦੀ ਵਾਪਰੀ ਘਟਨਾ ਦੀ ਪੜਤਾਲ ਕਰਨ ਲਈ ਐਸ. ਡੀ. ਐਮ. ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਔਰਤ ਨੂੰ ਲੁੱਟਣ ਦੀ ਕੋਸ਼ਿਸ਼

ਅੰਮਿ੍ਤਸਰ, 22 ਮਈ (ਗਗਨਦੀਪ ਸ਼ਰਮਾ)-ਅੰਮਿ੍ਤਸਰ ਦੇ ਸ਼ਕਤੀ ਨਗਰ ਇਲਾਕੇ 'ਚ ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਇਕ ਔਰਤ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ ਗਈ | ਇਹ ਸਾਰੀ ਘਟਨਾ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਈ ਹੈ, ਜਿਸਦੀ ਵੀਡੀਓ ਅੱਜ ਸੋਸ਼ਲ ਮੀਡੀਆ 'ਤੇ ਸਾਰਾ ਦਿਨ ...

ਪੂਰੀ ਖ਼ਬਰ »

ਏ.ਸੀ. ਚੋਰੀ ਕਰਨ ਵਾਲਾ ਚੋਰ ਕਾਬੂ

ਰਈਆ, 22 ਮਈ (ਸ਼ਰਨਬੀਰ ਸਿੰਘ ਕੰਗ)-ਰਈਆ ਪੁਲਿਸ ਨੇ ਇਕ ਏ.ਸੀ. ਚੋਰੀ ਕਰਨ ਵਾਲੇ ਇਕ ਕਥਿਤ ਮੁਲਜ਼ਮ ਨੂੰ ਗਿ੍ਫਤਾਰ ਕਰਨ ਦਾ ਦਾਅਵਾ ਕੀਤਾ ਹੈ, ਜਿਸਦੀ ਪਛਾਣ ਲਵਲੀ ਪੁੱਤਰ ਕਾਲਾ ਵਾਸੀ ਪਿੰਡ ਮੱਧ ਵਜੋਂ ਹੋਈ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਸਾਬਕਾ ਵਿਧਾਇਕ ...

ਪੂਰੀ ਖ਼ਬਰ »

ਨਰਾਇਣਗੜ੍ਹ ਸਥਿਤ ਗਲੀ ਭੱਲਿਆਂ ਵਾਲੀ ਵਿਖੇ 5 ਸਾਲਾ ਬੱਚੀ ਦੀ ਅਚਾਨਕ ਮੌਤ

ਛੇਹਰਟਾ, 22 ਮਈ (ਸੁਰਿੰਦਰ ਸਿੰਘ ਵਿਰਦੀ)-ਪੁਲਿਸ ਚੌਕੀ ਟਾਊਨ ਛੇਹਰਟਾ ਦੇ ਅਧੀਨ ਖੇਤਰ ਜੀ. ਟੀ. ਰੋਡ ਛੇਹਰਟਾ ਸਥਿਤ ਗਲੀ ਭੱਲਿਆਂ ਵਾਲੀ ਵਿਖੇ ਉਸ ਵੇਲੇ ਸਹਿਮ ਦਾ ਮਾਹੌਲ ਬਣ ਗਿਆ ਜਦੋਂ ਇਕ 5 ਸਾਲਾ ਲੜਕੀ ਦੀ ਅਚਾਨਕ ਮੌਤ ਹੋ ਗਈ | ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਜੀ. ਐਸ. ਟੀ. ਕਾਨੂੰਨ ਦੀ ਪਾਲਣਾ ਕਰਨ ਨਾਲ ਦੇਸ਼ ਦੇ ਵਪਾਰੀਆਂ ਨੂੰ ਪ੍ਰਤੀ ਸਾਲ ਪਹੁੰਚ ਰਿਹਾ 2.25 ਲੱਖ ਕਰੋੜ ਦਾ ਨੁਕਸਾਨ

ਅੰਮਿ੍ਤਸਰ, 22 ਮਈ (ਸੁਰਿੰਦਰ ਕੋਛੜ)-ਪੰਜਾਬ ਪ੍ਰਦੇਸ਼ ਵਪਾਰ ਮੰਡਲ ਨੇ ਜੀ. ਐਸ. ਟੀ. ਕਾਨੂੰਨ ਨੂੰ ਗੁੰਝਲਦਾਰ ਅਤੇ ਬਸਤੀਵਾਦੀ ਟੈਕਸ ਪ੍ਰਣਾਲੀ ਦੱਸਦਿਆਂ ਦਾਅਵਾ ਕੀਤਾ ਹੈ ਕਿ ਇਸ ਕਾਨੂੰਨ ਦੀ ਪਾਲਣਾ ਹਿਤ ਦੇਸ਼ ਦੇ ਵਪਾਰੀਆਂ ਨੂੰ 2.25 ਲੱਖ ਕਰੋੜ ਰੁਪਏ ਪ੍ਰਤੀ ਸਾਲਾਨਾ ...

ਪੂਰੀ ਖ਼ਬਰ »

ਤਰਸਿੱਕਾ ਪੈਟਰੋਲ ਪੰਪ ਨਜ਼ਦੀਕ ਮੋਟਰਸਾਈਕਲ ਸਵਾਰ ਤੇ ਬਲੈਰੋ ਗੱਡੀ ਦੀ ਟੱਕਰ 'ਚ ਇਕ ਦੀ ਮੌਤ ਦੂਸਰੇ ਦੀ ਲੱਤ ਟੁੱਟੀ

ਤਰਸਿੱਕਾ, 22 ਮਈ (ਅਤਰ ਸਿੰਘ ਤਰਸਿੱਕਾ)-ਪਿੰਡ ਤਰਸਿੱਕਾ ਤੋਂ ਡੇਹਰੀਵਾਲ ਸੜਕ 'ਤੇ ਸਥਿਤ ਪੈਟਰੋਲ ਪੰਪ ਨਜ਼ਦੀਕ ਦੋ ਮੋਟਰਸਾਈਕਲ ਸਵਾਰਾਂ ਦੀ ਤੇਜ਼ ਰਫ਼ਤਾਰ ਆ ਰਹੀ ਬਲੈਰੋ ਗੱਡੀ ਨਾਲ ਅੱਜ ਬਾਅਦ ਦੁਪਹਿਰ ਉਸ ਵੇਲੇ ਸਿੱਧੀ ਟੱਕਰ ਹੋ ਗਈ ਜਦ ਇਹ ਮੋਟਰਸਾਈਕਲ ਸਵਾਰ ਦੋ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਸਵਾਰਾਂ ਨੂੰ ਪਿੱਛੋਂ ਮਾਰੀ ਟੱਕਰ, ਇਕ ਦੀ ਮੌਕੇ 'ਤੇ ਮੌਤ, ਚਾਰ ਗੰਭੀਰ ਜ਼ਖ਼ਮੀ

ਕੱਥੂਨੰਗਲ, 22 ਮਈ (ਦਲਵਿੰਦਰ ਸਿੰਘ ਰੰਧਾਵਾ)-ਕਸਬਾ ਵੇਰਕਾ ਤੋਂ ਸਵੀਮਿੰਗ ਪੂਲ 'ਚ ਦੁਪਹਿਰ ਸਮੇਂ ਨਹਾਉਣ ਲਈ ਦੋਵਾਂ ਮੋਟਰ ਸਾਈਕਲਾਂ 'ਤੇ ਸਵਾਰ ਆ ਰਹੇ ਨੌਜਵਾਨਾਂ ਨੂੰ ਅੰਮਿ੍ਤਸਰ ਵਲੋਂ ਤੇਜ ਰਫ਼ਤਾਰ ਆ ਰਹੀ ਕਾਰ ਨੇ ਪਿੱਛੋਂ ਮਾਰੀ ਟੱਕਰ ਨਾਲ ਇਕ ਨੌਜਵਾਨ ਦੀ ਮੌਕੇ ...

ਪੂਰੀ ਖ਼ਬਰ »

ਇਤਿਹਾਸਕ ਗੁਰਦੁਆਰਾ ਬੇਰ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਬਜ਼ੁਰਗ ਤੇ ਉਸ ਦੇ ਪੁੱਤਰ ਨੂੰ ਮਾਣਯੋਗ ਅਦਾਲਤ ਵਲੋਂ 3 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ

ਅਜਨਾਲਾ, 22 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਥਾਣਾ ਭਿੰਡੀ ਸੈਦਾਂ ਅਧੀਨ ਆਉਂਦੇ ਪਿੰਡ ਧਰਮਕੋਟ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਬੀਤੇ ਕੱਲ੍ਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਬਜ਼ੁਰਗ ਮੱਸਾ ਸਿੰਘ ਤੇ ਉਸਦੇ ਪੁੱਤਰ ...

ਪੂਰੀ ਖ਼ਬਰ »

ਜਥੇ. ਤੋਤਾ ਸਿੰਘ ਦੇ ਤੁਰ ਜਾਣ ਨਾਲ ਸੂਬੇ ਨੂੰ ਪਿਆ ਵੱਡਾ ਘਾਟਾ-ਵਡਾਲੀ

ਮੋਗਾ, 22 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਯੂਥ ਅਕਾਲੀ ਦਲ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਵਡਾਲੀ ਨੇ ਸਾਬਕਾ ਮੰਤਰੀ ਜਥੇ. ਤੋਤਾ ਸਿੰਘ ਦੀ ਮੋਗਾ ਵਿਖੇ ਸਥਿਤ ਰਿਹਾਇਸ਼ 'ਤੇ ਜਾ ਕੇ ਉਨ੍ਹਾਂ ਦੇ ਬੇਟੇ ਸਾਬਕਾ ਚੇਅਰਮੈਨ ਬਰਜਿੰਦਰ ਸਿੰਘ ...

ਪੂਰੀ ਖ਼ਬਰ »

ਆਲ ਇੰਡੀਆ ਸਾਂਹਸ ਮੱਲ ਸਾਂਸੀ ਸਮਾਜ ਸੰਘ ਪੰਜਾਬ ਦੀ ਬੈਠਕ ਹੋਈ

ਅੰਮਿ੍ਤਸਰ, 22 ਮਈ (ਹਰਮਿੰਦਰ ਸਿੰਘ)-ਆਲ ਇੰਡੀਆ ਸਾਂਹਸ ਮੱਲ ਸਾਂਸੀ ਸਮਾਜ ਸੰਘ ਪੰਜਾਬ ਦੀ ਬੈਠਕ ਪ੍ਰਧਾਨ ਹਰਜਿੰਦਰ ਸਿੰਘ ਕਪੂਰਥਲਾ ਦੀ ਪ੍ਰਧਾਨਗੀ ਹੇਠ ਅੰਮਿ੍ਤਸਰ ਦੇ ਜ਼ਿਲ੍ਹਾ ਪਰਿਸ਼ਦ ਕੰਪਲੈਕਸ ਵਿਖੇ ਹੋਈ | ਜਿਸ ਵਿਚ ਸਾਂਸੀ ਸਮਾਜ ਦੇ ਭਖਦੇ ਮਸਲਿਆਂ ਅਤੇ ...

ਪੂਰੀ ਖ਼ਬਰ »

ਜਥੇ: ਮਗਵਿੰਦਰ ਸਿੰਘ ਖਾਪੜਖੇੜੀ ਤੇ ਭਾਈ ਰਾਮ ਸਿੰਘ ਵਲੋਂ ਕਾਮਰੇਡ ਗਿਆਨੀ ਗੁਰਦੀਪ ਸਿੰਘ ਨਾਲ ਕੀਤਾ ਦੁੱਖ ਸਾਂਝਾ

ਛੇਹਰਟਾ, 22 ਮਈ (ਵਡਾਲੀ)-ਛੇਹਰਟਾ ਖੇਤਰ ਦੇ ਨਾਮਵਰ ਆਗੂ ਕਾਮਰੇਡ ਗਿਆਨੀ ਗੁਰਦੀਪ ਸਿੰਘ ਨੂੰ ਬੀਤੇ ਦਿਨੀਂ ਉਸ ਵੇਲੇ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੀ ਧਰਮ ਪਤਨੀ ਸਰਦਾਰਨੀ ਸੁਰਜੀਤ ਕੌਰ ਕੰਬੋਜ ਜੋ ਪ੍ਰਮਾਤਮਾ ਵਲੋਂ ਬਖਸ਼ੀ ਸਵਾਸਾਂ ਦੀ ਪੂੰਜੀ ਨੂੰ ਖਰਚ ਕੇ ...

ਪੂਰੀ ਖ਼ਬਰ »

ਵਿਰਸਾ ਵਿਹਾਰ ਦੇ ਵਿਹੜੇ 'ਚ ਮੁੜ ਪਰਤੀਆਂ ਰੌਣਕ

ਅੰਮਿ੍ਤਸਰ, 22 ਮਈ (ਹਰਮਿੰਦਰ ਸਿੰਘ)-ਵਿਰਸਾ ਵਿਹਾਰ ਦੇ ਵਿਹੜੇ ਵਿਚ ਇਕ ਵਾਰ ਮੁੜ ਰੌਣਕਾਂ ਪਰਤ ਆਈਆਂ ਜਿੱਥੇ ਅੱਜ ਤੋਂ ਪੰਜਾਬ ਦੀ ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮਿ੍ਤਸਰ ਵਲੋਂ ਵਿਰਸਾ ਵਿਹਾਰ ਸੁਸਾਇਟੀ ਦੇ ਸਹਿਯੋਗ ਨਾਲ 10 ਰੋਜ਼ਾ ਰਾਸ਼ਟਰੀ ਰੰਗਮੰਚ ਉਤਸਵ ...

ਪੂਰੀ ਖ਼ਬਰ »

ਜਥੇਦਾਰ ਤੋਤਾ ਸਿੰਘ ਨਮਿਤ ਸ਼੍ਰੋਮਣੀ ਕਮੇਟੀ ਵਲੋਂ ਕੀਤੀ ਗਈ ਸ਼ੋਕ ਸਭਾ

ਅੰਮਿ੍ਤਸਰ, 22 ਮਈ (ਹਰਮਿੰਦਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਟਕਸਾਲੀ ਆਗੂ, ਸਾਬਕਾ ਮੰਤਰੀ ਅਤੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੈਂਬਰ ਜਥੇਦਾਰ ਤੋਤਾ ਸਿੰਘ ਦੇ ਅਕਾਲ ਚਲਾਣਾ ਕਰਨ ਉਪਰੰਤ ਉਨ੍ਹਾਂ ਨਮਿਤ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸ਼ੋਕ ਸਭਾ ਕੀਤੀ ਗਈ ਅਤੇੇ ...

ਪੂਰੀ ਖ਼ਬਰ »

ਐਲੀਮੈਂਟਰੀ ਟੀਚਰ ਯੂਨੀਅਨ ਵਲੋਂ ਹੈੱਡ ਟੀਚਰਾਂ ਤੇ ਸੈਂਟਰ ਹੈੱਡ ਟੀਚਰਾਂ ਨੂੰ ਤਰੱਕੀਆਂ ਦੇਣ ਦੀ ਮੰਗ

ਅੰਮਿ੍ਤਸਰ, 22 ਮਈ (ਗਗਨਦੀਪ ਸ਼ਰਮਾ)-ਐਲੀਮੈਂਟਰੀ ਟੀਚਰ ਯੂਨੀਅਨ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਕੋਲੋਂ ਹੈੱਡ ਟੀਚਰਾਂ ਤੇ ਸੈਂਟਰ ਹੈੱਡ ਟੀਚਰਾਂ ਨੂੰ ਤੁਰੰਤ ਤਰੱਕੀਆਂ ਦੇਣ ਦੀ ਮੰਗ ਕੀਤੀ ਗਈ | ਯੂਨੀਅਨ ਦੇ ਜਨਰਲ ਸਕੱਤਰ ਸੁਖਵਿੰਦਰ ਸਿੰਘ ਮਾਨ ਨੇ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਗੁਰਸਾਹਿਬ ਸਿੰਘ ਚਾਟੀਵਿੰਡ ਦੀ ਸੂਬਾ ਪ੍ਰੈੱਸ ਸਕੱਤਰ ਵਜੋਂ ਨਿਯੁਕਤੀ

ਚੱਬਾ, 22 ਮਈ (ਜੱਸਾ ਅਨਜਾਣ)-ਬੀਤੇ ਦਿਨੀਂ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਸੂਬਾ ਕਮੇਟੀ ਮੈਂਬਰ ਸੁਖਦੇਵ ਸਿੰਘ ਮੰਡ ਦੀ ਪ੍ਰਧਾਨਗੀ ਹੇਠ ਕੀਤੀ ਗਈ | ਜਿਸ ਵਿਚ ਵਿਸ਼ੇਸ਼ ਤੌਰ 'ਤੇ ਪੁੱਜੇ ਜਥੇਬੰਦੀ ਦੇ ਸੂਬਾ ਪ੍ਰਧਾਨ ਇੰਦਰਜੀਤ ਸਿੰਘ ਕੋਟ ਬੁੱਢਾ ਨੇ ...

ਪੂਰੀ ਖ਼ਬਰ »

ਪਿੰਡ ਵਰਪਾਲ ਕਲਾਂ ਦੇ ਛੱਪੜ ਦੀ ਸਫ਼ਾਈ ਤੇ ਪੁਟਾਈ ਦਾ ਕੰਮ ਪੰਚਾਇਤ ਵਲੋਂ ਜਲਦ ਸ਼ੁਰੂ ਕਰਵਾਇਆ ਜਾ ਰਿਹਾ- ਸਰਪੰਚ

ਚੱਬਾ, 22 ਮਈ (ਜੱਸਾ ਅਨਜਾਣ)-ਪਿੰਡ ਵਾਸੀਆਂ ਮੰਗ ਤੇ ਬਰਸਾਤਾਂ ਦੇ ਮੌਸਮ ਨੂੰ ਦੇਖਦਿਆਂ ਸਰਪੰਚ ਕਸ਼ਮੀਰ ਸਿੰਘ ਵਰਪਾਲ ਕਲਾਂ ਦੇ ਪਿੰਡ ਦੇ ਛੱਪੜ ਦੀ ਸਫ਼ਾਈ ਅਤੇ ਪੁਟਾਈ ਬਾਰੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਦੇ ਕਾਰਜਕਾਲ ਦੌਰਾਨ ਸਾਬਕਾ ਵਿਧਾਇਕ ...

ਪੂਰੀ ਖ਼ਬਰ »

ਆਜ਼ਾਦੀ ਤੋਂ 75 ਵਰ੍ਹੇ ਬਾਅਦ ਵੀ ਕਈ ਮੁਢਲੀਆਂ ਸਹੂਲਤਾਂ ਨੂੰ ਤਰਸ ਰਿਹਾ ਹਾਸ਼ਮ ਦਾ ਨਗਰ ਜਗਦੇਵ ਕਲਾਂ

ਜਗਦੇਵ ਕਲਾਂ, 22 ਮਈ (ਸ਼ਰਨਜੀਤ ਸਿੰਘ ਗਿੱਲ)-ਪੰਜਾਬੀ ਦੇ ਸਿਰਮੌਰ ਕਿੱਸਾਕਾਰ ਹਾਸ਼ਮ ਸ਼ਾਹ, ਅਨੇਕਾਂ ਹੀ ਆਜ਼ਾਦੀ ਘੁਲਾਟੀਆਂ ਤੇ ਮਾਝੇ ਦਾ ਸਭ ਤੋਂ ਵੱਡਾ ਤੇ ਇਤਿਹਾਸਕ ਪਿੰਡ ਜਗਦੇਵ ਕਲਾਂ ਆਜ਼ਾਦੀ ਦੇ 75 ਵਰ੍ਹੇ ਬੀਤਣ ਦੇ ਬਾਅਦ ਵੀ ਕਈ ਮੁੱਢਲੀਆਂ ਸਹੂਲਤਾਂ ਨੂੰ ਤਰਸ ...

ਪੂਰੀ ਖ਼ਬਰ »

ਕੁਲਵੰਤ ਕੌਰ ਬੋਪਾਰਾਏ ਨਮਿਤ ਭੋਗ ਤੇ ਅੰਤਿਮ ਅਰਦਾਸ

ਵੇਰਕਾ, 22 ਮਈ (ਪਰਮਜੀਤ ਸਿੰਘ ਬੱਗਾ)-ਸ਼ੋ੍ਰਮਣੀ ਅਕਾਲੀ ਦਲ (ਬ) ਦੇ ਸੀਨੀਅਰ ਮੀਤ ਪ੍ਰਧਾਨ ਅਮਨਦੀਪ ਸਿੰਘ ਬੋਪਾਰਾਏ ਦੀ ਸਤਿਕਾਰਯੋਗ ਮਾਤਾ ਸਰਦਾਰਨੀ ਕੁਲਵੰਤ ਕੌਰ ਬੋਪਾਰਾਏ (ਸੇਵਾ ਮੁਕਤ ਅਧਿਆਪਕ) ਜੋ ਬੀਤੇ ਦਿਨੀ ਇਸ ਫਾਨੀ ਸੰਸਾਰ ਨੂੰ ਸਦਾ ਲਈ ਅਲਵਿਦਾ ਆਖ ...

ਪੂਰੀ ਖ਼ਬਰ »

ਸਾਬਕਾ ਵਜ਼ੀਰ ਜਥੇ: ਰਣੀਕੇ ਵਲੋਂ ਮੋਟੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਛੇਹਰਟਾ, 22 ਮਈ (ਵਡਾਲੀ)-ਛੇਹਰਟਾ ਖੇਤਰ ਦੇ ਉੱਘੇ ਨਾਮਵਰ ਮੋਟੇ ਸੰਧੂ ਪਰਿਵਾਰ ਬੀਤੇ ਦਿਨੀਂ ਉਸ ਵੇਲੇ ਗਹਿਰਾ ਸਦਮਾ ਪਹੁੰਚਾ ਜਦੋਂ ਸੰਦੀਪ ਸਿੰਘ ਸੰਧੂ ਦੇ ਸਤਿਕਾਰਯੋਗ ਪਿਤਾ ਸ: ਇਕਬਾਲ ਸਿੰਘ ਸੰਧੂ ਮੋਟੇ ਵਾਸੀ ਸੰਧੂ ਕਾਲੋਨੀ ਛੇਹਰਟਾ (75) ਜੋ ਅਚਾਨਕ ਪ੍ਰਮਾਤਮਾ ...

ਪੂਰੀ ਖ਼ਬਰ »

ਪ੍ਰੀਤ ਨਗਰ ਵਿਖੇ ਦੋ ਰੋਜ਼ਾ ਨਾਟ ਮੇਲਾ ਅੱਜ ਤੋਂ

ਲੋਪੋਕੇ, 22 ਮਈ (ਗੁਰਵਿੰਦਰ ਸਿੰਘ ਕਲਸੀ)-ਪੰਜਾਬ ਸੰਗੀਤ ਨਾਟਕ ਅਕਾਦਮੀ ਅਤੇ ਗੁਰਬਖ਼ਸ਼ ਸਿੰਘ ਨਾਨਕ ਸਿੰਘ ਫਾਊਾਡੇਸ਼ਨ ਵਲੋਂ ਪੰਜਾਬੀ ਰੰਗਮੰਚ ਦੀ ਪਹਿਲੀ ਅਭਿਨੇਤਰੀ ਉਮਾ ਗੁਰਬਖ਼ਸ਼ ਸਿੰਘ ਦੀ ਦੂਸਰੀ ਬਰਸੀ ਮੌਕੇ ਨਾਰੀ ਸਰੋਕਾਰਾਂ ਨੂੰ ਪੇਸ਼ ਕਰਦੇ ਨਾਟਕਾਂ ਦਾ ...

ਪੂਰੀ ਖ਼ਬਰ »

ਖ਼ਤਰਾਏ ਖੁਰਦ 'ਚ ਚੋਰਾਂ ਵਲੋਂ ਟਰਾਂਸਫਾਰਮਰ ਦਾ ਤੇਲ ਚੋਰੀ

ਜਗਦੇਵ ਕਲਾਂ, 22 ਮਈ (ਸ਼ਰਨਜੀਤ ਸਿੰਘ ਗਿੱਲ)- ਪੁਲਿਸ ਥਾਣਾ ਝੰਡੇਰ ਅਧੀਨ ਪੈਂਦੇ ਪਿੰਡਾਂ ਵਿਚ ਚੋਰਾਂ ਨੇ ਕਿਸਾਨਾਂ ਦੇ ਨੱਕ ਵਿਚ ਦਮ ਕੀਤਾ ਹੋਇਆ ਹੋਇਆ ਹੈ, ਆਏ ਦਿਨ ਹੀ ਕਿਸਾਨਾਂ ਦੀਆਂ ਮੋਟਰਾਂ 'ਤੇ ਲੱਗੇ ਟਰਾਂਸਫਾਰਮਰ 'ਚੋਂ ਤੇਲ ਅਤੇ ਵਿਚਲਾ ਸਾਮਾਨ ਅਤੇ ਮੋਟਰਾਂ ...

ਪੂਰੀ ਖ਼ਬਰ »

ਸੰਯੁਕਤ ਸਮਾਜ ਸੁਧਾਰ ਸੰਸਥਾ ਅਜਨਾਲਾ ਵਲੋਂ ਗੁਰਦੁਆਰਾ ਬੇਰ ਸਾਹਿਬ ਵਿਖੇ ਹੋਈ ਸ੍ਰੀ ਗੁਰੂ ਗ੍ਰੰਥ ਦੀ ਬੇਅਦਬੀ ਦੀ ਨਿੰਦਾ

ਓਠੀਆਂ, 22 ਮਈ (ਗੁਰਵਿੰਦਰ ਸਿੰਘ ਛੀਨਾ)-ਤਹਿਸੀਲ ਅਜਨਾਲਾ ਦੇ ਪਿੰਡ ਧਰਮਕੋਟ ਦੇ ਇਤਿਹਾਸਕ ਗੁਰਦੁਆਰਾ ਬੇਰ ਸਾਹਿਬ ਵਿਖੇ ਪਿੰਡ ਦੇ ਸ਼ਰਾਰਤੀ ਅਨਸਰ ਵਲੋਂ ਬੀਤੇ ਦਿਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜ ਕੇ ਕੀਤੀ ਬੇਅਦਬੀ ਦੀ ਸੰਯੁਕਤ ਸਮਾਜ ਸੁਧਾਰ ਸੰਸਥਾ ਦੇ ਪ੍ਰਧਾਨ ਭਾਈ ਮਨਜੀਤ ਸਿੰਘ ਬਾਠ, ਭਾਈ ਕਾਬਲ ਸਿੰਘ ਸ਼ਾਹਪੁਰ, ਨਰਿੰਦਪਾਲ ਸਿੰਘ ਢਿੱਲੋਂ, ਗੁਲਾਜਰ ਸਿੰਘ ਕੋਟਲੀ ਅਤੇ ਬਾਬਾ ਜਜਵਿੰਦਰ ਸਿੰਘ ਵਲੋਂ ਸਖ਼ਤ ਵਿਚ ਨਿਖੇਧੀ ਕੀਤੀ | ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕੇ ਇਸ ਦੀ ਵੱਡੀ ਪੱਧਰ 'ਤੇ ਜਾਂਚ ਪੜਤਾਲ ਕਰਕੇ ਇਸ ਕੋਲੋਂ ਕਿਸ ਨੇ ਇਹ ਕੰਮ ਕਰਨ ਕਰਵਾਇਆ ਦਾ ਪਤਾ ਲਾਗਾ ਕੇ ਇਸ ਤੇ ਧਾਰਾ 307 ਲਗਾ ਕੇ ਮੌਤ ਦੀ ਸਜ਼ਾ ਦੇਣੀ ਚਾਹੀਦੀ ਹੈ ਤਾ ਜੋ ਅਗਾਂਹ ਤੋਂ ਕੋਈ ਵੀ ਇਹੋ ਅਜਿਹਾ ਕਾਰਾ ਨਾ ਕਰ ਸਕੇ |

ਖ਼ਬਰ ਸ਼ੇਅਰ ਕਰੋ

 

ਪਿੰਡ ਭੰਗਵਾਂ 'ਚ ਬਾਬਾ ਮਹਿੰਦਰ ਸਿੰਘ ਦੀ ਤੀਸਰੀ ਬਰਸੀ ਸ਼ਰਧਾ ਸਹਿਤ ਮਨਾਈ

ਲੋਪੋਕੇ, 22 ਮਈ (ਗੁਰਵਿੰਦਰ ਸਿੰਘ ਕਲਸੀ)-ਗੁਰਦੁਆਰਾ ਧੰਨ-ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਪਿੰਡ ਭੰਗਵਾ ਵਿਖੇ ਬਾਬਾ ਮਹਿੰਦਰ ਸਿੰਘ ਦੀ ਤੀਸਰੀ ਬਰਸੀ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਸਹਿਤ ਮਨਾਈ ਗਈ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ...

ਪੂਰੀ ਖ਼ਬਰ »

ਕਾਂਗਰਸ ਨੂੰ ਹੋਰ ਮਜ਼ਬੂਤ ਕਰਾਂਗੇ-ਸੱਚਰ

ਅੰਮਿ੍ਤਸਰ, 22 ਮਈ (ਰੇਸ਼ਮ ਸਿੰਘ)- ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਸੂਬਿਆਂ ਵਿਚ ਬਲਾਕ ਪੱਧਰੀ ਸੰਗਠਨ ਦੀਆਂ ਚੋਣਾਂ ਕਰਵਾਉਣ ਲਈ ਪੰਜਾਬ ਦੇ ਵੱਖ-ਵੱਖ ਬਲਾਕਾਂ ਵਿਚ ਵੀ ਇਸ ਪ੍ਰਕਿਰਿਆ ਪੂਰੀ ਕਰਨ ਹਿੱਤ ਇਥੇ ਹਰਿਆਣਾ ਦੇ ਵਿਧਾਇਕ ਤੇ ਸੀਨੀਅਰ ਕਾਂਗਰਸੀ ਆਗੂ ਨੀਰਜ ...

ਪੂਰੀ ਖ਼ਬਰ »

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਸਬ-ਡਵੀਜ਼ਨ ਛੇਹਰਟਾ ਦੇ ਨਵ ਨਿਯੁਕਤ ਐੱਸ.ਡੀ.ਓ. ਨੇ ਸੰਭਾਲਿਆ ਕਾਰਜਭਾਰ

ਛੇਹਰਟਾ, 22 ਮਈ (ਸੁਰਿੰਦਰ ਸਿੰਘ ਵਿਰਦੀ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਡ ਸਬ-ਡਵੀਜ਼ਨ ਛੇਹਰਟਾ ਵਿਖੇ ਨਵ-ਨਿਯੁਕਤ ਐੱਸ. ਡੀ. ਓ. ਨੀਰਜ ਸ਼ਰਮਾ ਵਲੋਂ ਕਾਰਜਭਾਰ ਸੰਭਾਲ ਲਿਆ ਹੈ | ਜਿਨ੍ਹਾਂ ਨੂੰ ਸਬ-ਸਟੇਸ਼ਨ ਛੇਹਰਟਾ ਦੀ ਸਮੁੱਚੀ ਟੀਮ ਅਤੇ ਪੀ.ਐਸ.ਈ.ਬੀ. ...

ਪੂਰੀ ਖ਼ਬਰ »

ਵਰਸਿਟੀ ਦੇ 881 ਵਿਦਿਆਰਥੀਆਂ ਦੀ ਰਾਸ਼ਟਰੀ ਤੇ ਬਹੁ-ਰਾਸ਼ਟਰੀ ਕੰਪਨੀਆਂ 'ਚ ਹੋਈ ਚੋਣ

ਅੰਮਿ੍ਤਸਰ, 22 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਲੇਸਮੈਂਟ ਤੇ ਕੈਰੀਅਰ ਇਨਹਾਂਸਮੈਂਟ ਡਾਇਰੈਕਟੋਰੇਟ ਵਲੋਂ ਵਿਦਿਆਰਥੀਆਂ ਦੀ ਨੌਕਰੀ ਦੀ ਨਿਯੁਕਤੀ ਲਈ ਅਕਾਦਮਿਕ ਸੈਸ਼ਨ 2021-22 ਦੌਰਾਨ 65 ਪਲੇਸਮੈਂਟ ਡਰਾਈਵ ਕਰਵਾਈ ਗਈ | ਹੁਣ ਤੱਕ, ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਭਵਿੱਖਮੁਖੀ ਤਕਨੀਕਾਂ 'ਤੇ ਸਿਖਲਾਈ ਪ੍ਰੋਗਰਾਮ ਦਾ ਆਗਾਜ਼

ਅੰਮਿ੍ਤਸਰ, 22 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਅਤਿ ਆਧੁਨਿਕ ਬਹੁਅਨੁਸ਼ਾਸਨੀ ਤੇ ਅੰਤਰਅਨੁਸ਼ਾਸਨੀ ਭਵਿੱਖਮੁਖੀ ਤਕਨੀਕਾਂ ਬਾਰੇ ਹਫ਼ਤੇ ਦਾ ਸਿਖਲਾਈ ਪ੍ਰੋਗਰਾਮ ਦਾ ਆਗਾਜ਼ ਕੀਤਾ ਗਿਆ | ਐਮਿਟੀ ਯੂਨੀਵਰਸਿਟੀ, ਉੱਤਰ ...

ਪੂਰੀ ਖ਼ਬਰ »

ਦਿੱਲੀ ਮੋਰਚੇ ਦੇ ਸ਼ਹੀਦ ਪਰਿਵਾਰ ਨੂੰ ਮੁਆਵਜ਼ਾ ਰਾਸ਼ੀ ਦਾ ਚੈੱਕ ਸੌਂਪਿਆ

ਅੰਮਿ੍ਤਸਰ, 22 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਕਿਸਾਨ ਅੰਦੋਲਨ ਦਿੱਲੀ ਦੌਰਾਨ ਸ਼ਹੀਦ ਹੋਏ ਕਿਸਾਨ ਸੁਦਾਗਰ ਸਿੰਘ ਪਿੰਡ ਕਲੇਰ ਘੁਮਾਣ ਦੇ ਪਰਿਵਾਰ ਨੂੰ ਜਿਲ੍ਹਾ ਪ੍ਰਸ਼ਾਸਨ ਵਲੋਂ ਮੁਆਵਜ਼ਾ ਰਾਸ਼ੀ ਦਾ ਚੈੱਕ ਦਿੱਤਾ ਗਿਆ | ਇਸ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ...

ਪੂਰੀ ਖ਼ਬਰ »

ਅਹਿਮਦੀਆ ਭਾਈਚਾਰਾ ਵਲੋਂ ਈਦ ਮਿਲਨ ਪਾਰਟੀ

ਅੰਮਿ੍ਤਸਰ, 22 ਮਈ (ਸੁਰਿੰਦਰ ਕੋਛੜ)-ਅਹਿਮਦੀਆ ਭਾਈਚਾਰਾ, ਕਾਦੀਆਂ ਵਲੋਂ ਅੱਜ ਦੇਰ ਸ਼ਾਮ ਸਥਾਨਕ ਹੋਟਲ ਈਦ ਮਿਲਨ ਪਾਰਟੀ ਕੀਤੀ ਗਈ | ਇਸ ਮੌਕੇ ਹਾਜ਼ਰ ਬੁਲਾਰਿਆਂ ਨੇ ਕਿਹਾ ਕਿ ਆਪਸੀ ਭਾਈਚਾਰਕ ਸਾਂਝ ਅਤੇ ਸਦਭਾਵਨਾ ਨੂੰ ਵਧਾਉਣ ਲਈ ਇਹ ਪ੍ਰੋਗਰਾਮ ਕਰਵਾਇਆ ਗਿਆ ਹੈ | ...

ਪੂਰੀ ਖ਼ਬਰ »

ਰੋਜ਼ਗਾਰ ਬਿਊਰੋ ਵਲੋਂ ਰੋਜ਼ਗਾਰ ਮੇਲਾ 27 ਨੂੰ

ਅੰਮਿ੍ਤਸਰ, 22 ਮਈ (ਗਗਨਦੀਪ ਸ਼ਰਮਾ)-ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਅੰਮਿ੍ਤਸਰ ਵਲੋਂ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸੰਜੀਵ ਸ਼ਰਮਾ ਦੀ ਅਗਵਾਈ ਹੇਠ ਸਵਾਮੀ ਸਤਿਯਾਨੰਦ ਕਾਲਜ, ਅਜਨਾਲਾ ਰੋਡ ਵਿਖੇ ਰੋਜ਼ਗਾਰ ਮਿਤੀ 27 ਮਈ ਨੂੰ ਮੇਲਾ ਲਗਾਇਆ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਣੇ ਕਾਬੂ

ਅੰਮਿ੍ਤਸਰ, 22 ਮਈ (ਗਗਨਦੀਪ ਸ਼ਰਮਾ)-ਹਾਲ ਗੇਟ ਪੁਲਿਸ ਚੌਂਕੀ ਵਲੋਂ ਚੋਰੀ ਦੇ ਮੋਟਰਸਾਈਕਲ ਸਣੇ ਇਕ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਚੌਂਕੀ ਇੰਚਾਰਜ ਏ. ਐਸ. ਆਈ. ਪਵਨ ਕੁਮਾਰ ਨੇ ਦੱਸਿਆ ਕਿ ਗੁਪਤ ਸੂਚਨਾ ਮਿਲੀ ਸੀ ਕਿ ਕਥਿਤ ਦੋਸ਼ੀ ਚੋਰੀ ਦੇ ਮੋਟਰਸਾਈਕਲ 'ਤੇ ਘੁੰਮ ...

ਪੂਰੀ ਖ਼ਬਰ »

ਸਰਕਾਰੀ ਕੰਮ 'ਚ ਵਿਘਨ ਪਾਉਣ ਦੇ ਦੋਸ਼ਾਂ ਹੇਠ ਕੇਸ ਦਰਜ

ਅੰਮਿ੍ਤਸਰ, 22 ਮਈ (ਗਗਨਦੀਪ ਸ਼ਰਮਾ)-ਲਾਰੰਸ ਰੋਡ ਪੁਲਿਸ ਵਲੋਂ ਸਰਕਾਰੀ ਕੰਮ ਵਿਚ ਵਿਘਨ ਪਾਉਣ ਦੇ ਦੋਸ਼ਾਂ ਹੇਠ ਬਹੁ ਕੀਮਤੀ ਕਾਰ ਸਵਾਰ ਦੋ ਵਿਅਕਤੀ ਦੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ | ਚੌਂਕੀ ਇੰਚਾਰਜ ਸਬ-ਇੰਸਪੈਕਟਰ ਨਰਿੰਦਰ ਕੁਮਾਰ ਨੇ ਦੱਸਿਆ ਕਿ ਨਾਵਲਟੀ ਚੌਂਕ ...

ਪੂਰੀ ਖ਼ਬਰ »

ਕਾਰ ਸਵਾਰ ਪਾਸੋਂ ਨਸ਼ੀਲੀਆਂ ਗੋਲੀਆਂ, ਰਿਵਾਲਵਰ ਤੇ ਨਕਦੀ ਬਰਾਮਦ

ਅੰਮਿ੍ਤਸਰ, 22 ਮਈ (ਗਗਨਦੀਪ ਸ਼ਰਮਾ)-ਕਾਰ ਸਵਾਰ ਪਾਸੋਂ 5000 ਨਸ਼ੀਲੀ ਗੋਲੀਆਂ, 32 ਬੋਰ ਰਿਵਾਲਵਰ ਸਮੇਤ ਚਾਰ ਕਾਰਤੂਸ ਤੇ ਡਰੱਗ ਮਨੀ 40 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਹੋਣ 'ਤੇ ਪੁਲਿਸ ਥਾਣਾ ਸੁਲਤਾਨਵਿੰਡ 'ਚ ਮਾਮਲਾ ਦਰਜ ਕੀਤਾ ਗਿਆ ਹੈ | ਦਰਸ਼ਨ ਐਵੀਨਿਊ ਪੁਲਿਸ ਚੌਂਕੀ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX