ਤਾਜਾ ਖ਼ਬਰਾਂ


ਚੰਡੀਗੜ੍ਹ :11 ਆਈ.ਏ.ਐਸ.ਅਤੇ 24 ਪੀ.ਸੀ.ਐਸ.ਅਫ਼ਸਰਾਂ ਦੇ ਤਬਾਦਲੇ
. . .  1 day ago
ਜੰਮੂ-ਕਸ਼ਮੀਰ 'ਚ ਆਤਮਘਾਤੀ ਹਮਲੇ 'ਚ 6 ਦੀ ਮੌਤ, ਜ਼ਖਮੀ ਫੌਜੀ ਦੀ ਮੌਤ
. . .  1 day ago
ਐਨ.ਡੀ.ਆਰ.ਐਫ. ਦੀ ਟੀਮ ਵਲੋਂ ਨਾਲੇ 'ਚ ਡਿੱਗੇ ਦੋ ਸਾਲਾ ਬੱਚੇ ਦੀ ਤਲਾਸ਼ ਲਈ ਸਰਚ ਅਪ੍ਰੇਸ਼ਨ ਤੀਜੇ ਦਿਨ ਵੀ ਜਾਰੀ ਰਿਹਾ
. . .  1 day ago
ਕਪੂਰਥਲਾ, 11 ਅਗਸਤ (ਅਮਰਜੀਤ ਕੋਮਲ)-ਐਨ.ਡੀ.ਆਰ.ਐਫ. ਦੀ ਟੀਮ ਵਲੋਂ ਸ਼ਾਲਾਮਾਰ ਬਾਗ ਨੇੜੇ ਇਕ ਨਿੱਜੀ ਹੋਟਲ ਦੇ ਸਾਹਮਣੇ ਗੰਦੇ ਨਾਲੇ ਵਿਚ ਡਿੱਗੇ ਪ੍ਰਵਾਸੀ ਮਜ਼ਦੂਰ ਦੇ ਦੋ ਸਾਲਾ ਬੱਚੇ ...
ਵਾਲਮੀਕ ਸਮਾਜ ਨੇ 12 ਅਗਸਤ ਲਈ ਦਿੱਤਾ ਪੰਜਾਬ ਬੰਦ ਦਾ ਸੱਦਾ ਮੁੱਖ ਮੰਤਰੀ ਦੇ ਭਰੋਸੇ ਮਗਰੋਂ ਵਾਪਸ ਲਿਆ
. . .  1 day ago
ਅੰਮ੍ਰਿਤਸਰ, 12 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ )-ਵਾਲਮੀਕ ਸਮਾਜ ਅਤੇ ਭਗਵਾਨ ਵਾਲਮੀਕ ਤੀਰਥ ਪ੍ਰਬੰਧ ਕਮੇਟੀ ਵਲੋਂ 12 ਅਗਸਤ ਨੂੰ ਦਿੱਤਾ ਗਿਆ ਪੰਜਾਬ ਬੰਦ ਦਾ ਸੱਦਾ ਸਮਾਜ ਦੇ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ...
ਅੰਮ੍ਰਿਤਸਰ ਨਜ਼ਦੀਕ ਟਰੱਕ ਡਰਾਈਵਰ ਨੇ ਸੰਧਵਾਂ ਦੀ ਕਾਰ ਨੂੰ ਮਾਰੀ ਟੱਕਰ, ਬਚਾਅ ਹੋਇਆ
. . .  1 day ago
ਅੰਮ੍ਰਿਤਸਰ, 11 ਅਗਸਤ (ਰੇਸ਼ਮ ਸਿੰਘ )-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਕਾਰ ਨੂੰ ਅੰਮ੍ਰਿਤਸਰ ਸਾਹਿਬ ਨਜ਼ਦੀਕ ਅੱਜ ਇਕ ਟਰੱਕ ਡਰਾਈਵਰ ਨੇ ਟੱਕਰ ਮਾਰ ਦਿੱਤੀ । ਸੰਧਵਾਂ ਇਸੇ ਕਾਰ 'ਚ ਬੈਠੇ...
ਪੰਜਾਬ ਸਰਕਾਰ ਵਲੋਂ ਸਿਖਿਆ ਸੰਸਥਾਵਾਂ ਲਈ 55.98 ਕਰੋੜ ਰੁਪਏ ਦੀ ਰਾਸ਼ੀ ਜਾਰੀ
. . .  1 day ago
ਪੀ.ਐੱਨ.ਬੀ. ਦੇਤਵਾਲ ਬ੍ਰਾਂਚ ’ਚ ਗੰਨ ਪੁਆਇੰਟ ’ਤੇ 7.44 ਲੱਖ ਦੀ ਡਕੈਤੀ
. . .  1 day ago
ਮੁੱਲਾਂਪੁਰ-ਦਾਖਾ,( ਲੁਧਿਆਣਾ)-, 11 ਅਗਸਤ (ਨਿਰਮਲ ਸਿੰਘ ਧਾਲੀਵਾਲ)- ਮੁੱਲਾਂਪੁਰ ਤਹਿਸੀਲ ਦੇ ਪਿੰਡ ਦੇਤਵਾਲ ਵਿਖੇ ਪੰਜਾਬ ਨੈਸ਼ਨਲ ਬੈਂਕ (ਪੀ.ਐੱਨ.ਬੀ.) ਦੀ ਦੇਤਵਾਲ ਸ਼ਾਖਾ ’ਚ ...
ਮਾਨ ਸਰਕਾਰ ਦੀ ਵੱਡੀ ਸੌਗ਼ਾਤ , ਮਲੇਰਕੋਟਲਾ ਵਿਖੇ ਮੈਡੀਕਲ ਕਾਲਜ ਜਲਦ ਤਿਆਰ ਕਰਨ ਦੇ ਹੁਕਮ
. . .  1 day ago
ਯੂਕੋ ਬੈਂਕ ਲੁੱਟ ਮਾਮਲੇ 'ਚ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਦੋਸ਼ੀ
. . .  1 day ago
ਜਲੰਧਰ , 11 ਅਗਸਤ -ਕੁਝ ਦਿਨ ਪਹਿਲਾਂ ਯੂਕੋ ਬੈਂਕ 'ਚ 13 ਲੱਖ 84 ਹਜ਼ਾਰ ਦੀ ਲੁੱਟ ਹੋਈ ਸੀ , ਇਸ ਮਾਮਲੇ 'ਚ ਪੁਲਿਸ ਨੇ ਵਿਨੈ ਦੋਸ਼ੀ, ਤਰੁਨ ਨਾਹਰ ਤੇ ਅਜੇ ਪਾਲ ਨੂੰ ਗ੍ਰਿਫ਼ਤਾਰ ਕੀਤਾ ਹੈ ।ਇਨ੍ਹਾਂ ਤੋਂ 7 ਲੱਖ 50 ਹਜ਼ਾਰ ਦੀ ਨਕਦੀ ਤੇ ਹਥਿਆਰ ਵੀ ਬਰਾਮਦ ਕੀਤੇ ਹਨ ।
ਡਾ. ਰਾਜ ਬਹਾਦਰ ਦਾ ਅਸਤੀਫ਼ਾ ਮੁੱਖ ਮੰਤਰੀ ਮਾਨ ਵਲੋਂ ਮਨਜ਼ੂਰ
. . .  1 day ago
ਚੰਡੀਗੜ੍ਹ, 11 ਅਗਸਤ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਾਈਸ ਚਾਂਸਲਰ ਡਾ. ਰਾਜ ਬਹਾਦਰ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ। ਪਿਛਲੇ ਦਿਨੀਂ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ...
ਕੱਲ੍ਹ ਦਾ ਪੰਜਾਬ ਬੰਦ ਮੁਲਤਵੀ ਹੋਣ ਦੇ ਆਸਾਰ ਬਣੇ
. . .  1 day ago
ਅੰਮ੍ਰਿਤਸਰ ,11 ਅਗਸਤ (ਰੇਸ਼ਮ ਸਿੰਘ) - ਵਾਲਮੀਕ ਸੰਗਠਨਾਂ ਵਲੋਂ ਕੱਲ੍ਹ ਦੇ ਪੰਜਾਬ ਬੰਦ ਦਾ ਸੱਦਾ ਮੁਲਤਵੀ ਹੋਣ ਦੇ ਆਸਾਰ ਬਣ ਗਏ ਹਨ । ਪੰਜਾਬ ਸਰਕਾਰ ਵਲੋਂ ਵਾਲਮੀਕ ਭਾਈਚਾਰੇ ਦੀਆਂ ਮੰਗਾਂ ’ਤੇ ਸੁਹਿਰਦਤਾ ਨਾਲ ਵਿਚਾਰ...
ਐੱਸ. ਸੀ. ਵਿਦਿਆਰਥੀਆਂ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ
. . .  1 day ago
ਜੰਮੂ-ਕਸ਼ਮੀਰ : ਪੈਟਰੋਲ ਪੰਪ, ਰਾਮਬਨ ਨੇੜੇ ਢਿਗਾਂ ਡਿੱਗਣ ਕਾਰਨ ਐਨ. ਐੱਚ. 44 ਨੂੰ ਰੋਕਿਆ ਗਿਆ
. . .  1 day ago
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  1 day ago
ਭੀਖੀ, 11 ਅਗਸਤ (ਬਲਦੇਵ ਸਿੰਘ ਸਿੱਧੂ)- ਜ਼ਿਲ੍ਹਾ ਮਾਨਸਾ ਦੇ ਪਿੰਡ ਸਮਾਓ ਵਿਖੇ ਕੁਝ ਅਣਪਛਾਤੇ ਨੌਜਵਾਨਾਂ ਵਲੋਂ ਸ਼ੈਂਟੀ ਸਿੰਘ ਪੁੱਤਰ ਕਾਲਾ ਸਿੰਘ ਲਗਭਗ (18) ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਹੈ। ਭੀਖੀ ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।
ਪ੍ਰਨੀਤ ਕੌਰ ਕੈਰੋਂ ਨੇ ਆਪਣੇ ਭਰਾ ਸੁਖਬੀਰ ਸਿੰਘ ਬਾਦਲ ਦੇ ਬੰਨ੍ਹੀ ਰੱਖੜੀ
. . .  1 day ago
ਚੰਡੀਗੜ੍ਹ, 11 ਅਗਸਤ-ਪ੍ਰਨੀਤ ਕੌਰ ਕੈਰੋਂ ਨੇ ਆਪਣੇ ਭਰਾ ਸੁਖਬੀਰ ਸਿੰਘ ਬਾਦਲ ਦੇ ਬੰਨ੍ਹੀ ਰੱਖੜੀ
15 ਅਗਸਤ ਨੂੰ 23 ਕੈਦੀ ਰਿਹਾਅ ਕੀਤੇ ਜਾਣਗੇ-ਹਰਜੋਤ ਸਿੰਘ ਬੈਂਸ
. . .  1 day ago
ਚੰਡੀਗੜ੍ਹ, 11 ਅਗਸਤ-15 ਅਗਸਤ ਨੂੰ 23 ਕੈਦੀ ਰਿਹਾਅ ਕੀਤੇ ਜਾਣਗੇ-ਹਰਜੋਤ ਸਿੰਘ ਬੈਂਸ
ਹਿਮਾਚਲ ਪ੍ਰਦੇਸ਼: ਕੁੱਲੂ 'ਚ ਮੋਹਲੇਧਾਰ ਮੀਂਹ ਕਾਰਨ ਵਹਿ ਗਈਆਂ ਕਈ ਦੁਕਾਨਾਂ ਤੇ ਵਾਹਨ, 2 ਲੋਕਾਂ ਦੀ ਮੌਤ
. . .  1 day ago
ਸ਼ਿਮਲਾ, 11 ਅਗਸਤ-ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੇ ਕੁਝ ਹਿੱਸਿਆਂ 'ਚ ਮੀਂਹ ਨੇ ਭਾਰੀ ਤਬਾਹੀ ਮਚਾਈ ਹੋਈ ਹੈ। ਕੁੱਲੂ ਜ਼ਿਲ੍ਹੇ 'ਚ ਅਚਾਨਕ ਆਏ ਭਾਰੀ ਮੀਂਹ ਕਾਰਨ 2 ਔਰਤਾਂ ਮਲਬੇ ਹੇਠ ਜ਼ਿੰਦਾ ਦੱਬ ਗਈਆਂ, ਜਦਕਿ ਦੁਕਾਨਾਂ ਅਤੇ ਵਾਹਨ ਵਹਿ ਗਏ ਅਤੇ ਹੋਰ ਥਾਵਾਂ 'ਤੇ ਹੜ੍ਹਾਂ ਕਾਰਨ ਹਾਈਵੇਅ ਬੰਦ ਹੋ ਗਏ ਹਨ।
ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪਾਰਟੀ ਵਲੰਟੀਅਰਾਂ ਦੇ ਬੰਨ੍ਹੀ ਰੱਖੜੀ
. . .  1 day ago
ਸੰਗਰੂਰ, 11ਅਗਸਤ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਭੈਣ ਭਰਾ ਦੇ ਪਵਿੱਤਰ ਰਿਸ਼ਤੇ ਦੇ ਤਿਉਹਾਰ ਰੱਖੜੀ ਮੌਕੇ ਸਥਾਨਕ ਰੈਸਟ ਹਾਊਸ ਵਿਖੇ ਪੁੱਜੇ 100 ਦੇ ਕਰੀਬ ਪਾਰਟੀ ਵਲੰਟੀਅਰਾਂ ਦੇ ਰੱਖੜੀ ਬੰਨ੍ਹੀ...
ਜੰਮੂ-ਕਸ਼ਮੀਰ: ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਕੀਤੀ ਗਈ ਆਯੋਜਿਤ
. . .  1 day ago
ਸ਼੍ਰੀਨਗਰ, 11 ਅਗਸਤ-ਜੰਮੂ-ਕਸ਼ਮੀਰ 'ਚ ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਆਯੋਜਿਤ ਕੀਤੀ ਗਈ। ਰੈਲੀ 'ਚ 8,000 ਤੋਂ ਵਧ ਵਿਦਿਆਰਥੀਆਂ ਅਤੇ ਨੌਜਵਾਨਾਂ ਨੇ ਭਾਗ ਲਿਆ।
ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
. . .  1 day ago
ਨਵੀਂ ਦਿੱਲੀ, 11 ਅਗਸਤ-ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
ਮਾਮਲਾ: ਕਤਲ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕਰਨ ਦਾ, ਖੇਤ ਮਜ਼ਦੂਰ ਯੂਨੀਅਨ ਵਲੋਂ ਥਾਣਾ ਲੋਪੋਕੇ ਦਾ ਕੀਤਾ ਗਿਆ ਘਿਰਾਓ
. . .  1 day ago
ਲੋਪੋਕੇ, 11 ਅਗਸਤ (ਗੁਰਵਿੰਦਰ ਸਿੰਘ ਕਲਸੀ)- ਤਹਿਸੀਲ ਲੋਪੋਕੇ ਅਧੀਨ ਆਉਂਦੇ ਪਿੰਡ ਸਾਰੰਗੜਾ ਵਿਖੇ ਬੀਤੀ ਰਾਤ ਕੁਝ ਲੋਕਾਂ ਵਲੋਂ ਮਾਮੂਲੀ ਵਿਵਾਦ ਨੂੰ ਲੈ ਕੇ ਪਿੰਡ ਦੇ ਨੌਜਵਾਨ ਵਿਅਕਤੀ ਦਾ ਇਕ ਵਿਅਕਤੀ ਵਲੋਂ ਗੋਲੀ ਮਾਰ...
ਬਿਕਰਮ ਸਿੰਘ ਮਜੀਠੀਆ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕਰਨ ਪਹੁੰਚੇ ਕਈ ਆਗੂ
. . .  1 day ago
ਚੰਡੀਗੜ੍ਹ, 11 ਅਗਸਤ-ਜੇਲ੍ਹ 'ਚੋਂ ਰਿਹਾਅ ਹੋਣ ਉਪਰੰਤ ਅੱਜ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨ ਲਈ ਬੀਬੀ ਜਗੀਰ ਕੌਰ, ਡਾ. ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ, ਜਨਮੇਜਾ ਸਿੰਘ ਸੇਖੋਂ...
ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 11 ਅਗਸਤ-ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
. . .  1 day ago
ਚੰਡੀਗੜ੍ਹ, 11 ਅਗਸਤ-ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
. . .  1 day ago
ਨਵੀਂ ਦਿੱਲੀ, 11 ਅਗਸਤ-ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਜੇਠ ਸੰਮਤ 554
ਵਿਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਆਉਣ ਵਾਲੇ ਦਿਨਾਂ 'ਚ ਕਈ ਵੱਡੇ ਚਿਹਰੇ ਭਾਜਪਾ ਵਿਚ ਸ਼ਾਮਿਲ ਹੋਣਗੇ - ਡਾ. ਸੁਭਾਸ਼ ਸ਼ਰਮਾ

ਚੰਡੀਗੜ੍ਹ, 22 ਮਈ (ਮਨਜੋਤ ਸਿੰਘ ਜੋਤ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ 8 ਸਾਲ ਪੂਰੇ ਹੋਣ 'ਤੇ ਚੰਡੀਗੜ੍ਹ 'ਚ ਪੰਜਾਬ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਸੂਬਾ ਭਾਜਪਾ ਜਨਰਲ ਸਕੱਤਰ ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ...

ਪੂਰੀ ਖ਼ਬਰ »

ਰੋਹਤਕ ਕੋਰਟ ਕੰਪਲੈਕਸ ਦੇ ਨੇੜੇ ਦੇ ਵੱਧ ਭੀੜ-ਭਾੜ ਵਾਲੇ ਖੇਤਰ ਨੂੰ ਘੱਟ ਕਰਨ ਲਈ ਵਿਸਤਾਰ ਪਰਿਯੋਜਨਾ ਤਿਆਰ ਕਰਨ ਦੇ ਨਿਰਦੇਸ਼

ਚੰਡੀਗੜ੍ਹ, 22 ਮਈ (ਵਿਸ਼ੇਸ਼ ਪ੍ਰਤੀਨਿਧ) - ਹਰਿਆਣਾ ਦੇ ਮੁੱਖ ਸਕੱਤਰ ਸ੍ਰੀ ਸੰਜੀਵ ਕੌਸ਼ਲ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਰੋਹਤਕ ਕੋਰਟ ਕੰਪਲੈਕਸ ਦੇ ਨੇੜੇ ਦੇ ਬਹੁਤ ਵੱਧ ਭੀੜ-ਭਾੜ ਵਾਲੇ ਖੇਤਰ ਨੂੰ ਘੱਟ ਕਰਨ ਅਤੇ ਭਵਿੱਖ ਵਿਚ ਸ਼ਹਿਰ ਦੇ ਵਿਸਤਾਰ ਦੇ ...

ਪੂਰੀ ਖ਼ਬਰ »

ਭਾਜਪਾ -ਜੇ.ਜੇ.ਪੀ ਸਰਕਾਰ ਦਾ ਤਖ਼ਤਾ ਉਲਟਾ ਦੇਵਾਂਗੇ - ਹੁੱਡਾ

ਚੰਡੀਗੜ੍ਹ, 22 ਮਈ (ਪਰਵਾਨਾ)- ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਦਾਅਵਾ ਕੀਤਾ ਹੈ ਕਿ ਨਿਕਟ ਭਵਿੱਖ ਵਿਚ ਰਾਜ ਦੀ ਭਾਜਪਾ-ਜੇ.ਜੇ.ਪੀ ਗਠਜੋੜ ਸਰਕਾਰ ਦਾ ਤਖ਼ਤਾ ਉਲਟਾ ਦੇਵਾਂਗੇ, ਇਸ ਤਰ੍ਹਾਂ ਦੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ | ...

ਪੂਰੀ ਖ਼ਬਰ »

ਪੁਰਸਕਾਰਾਂ ਲਈ ਮੰਗੇ ਨਾਂਅ

ਚੰਡੀਗੜ੍ਹ, 22 ਮਈ (ਵਿਸ਼ੇਸ਼ ਪ੍ਰਤੀਨਿਧ) - ਵਾਤਾਵਰਨ ਸਰੰਖਣ ਦੇ ਲਈ ਕੀਤੇ ਗਏ ਵਰਨਣਯੋਗ ਕੰਮਾਂ ਤਹਿਤ ਵਾਤਾਵਰਣ ਅਤੇ ਕਲਾਈਮੇਟ ਬਦਲਾਅ ਵਿਭਾਗ, ਹਰਿਆਣਾ ਨੇ ਦਰਸ਼ਨ ਲਾਲ ਜੈਨ ਰਾਜ ਵਾਤਾਵਰਣ ਸਰੰਖਣ ਪੁਰਸਕਾਰ ਲਈ ਨਾਮਜਦਗੀਆਂ ਮੰਗੀਆਂ ਹਨ | ਉਕਤ ਪੁਰਸਕਾਰ ਚੋਣ ਕੀਤੇ ...

ਪੂਰੀ ਖ਼ਬਰ »

ਦੁਕਾਨ ਦਾ ਸ਼ੀਸ਼ਾ ਤੋੜ 22 ਮੋਬਾਈਲ ਫੋਨ ਚੋਰੀ

ਚੰਡੀਗੜ੍ਹ, 22 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ-35 'ਚ ਪੈਂਦੀ ਇਕ ਮੋਬਾਇਲ ਫੋਨਾਂ ਦੀ ਦੁਕਾਨ ਅੰਦਰ ਚੋਰੀ ਦਾ ਮਾਮਲਾ ਸਾਹਮਣੇ ਆਇਆ ਹੈ ਜਿੱਥੋਂ ਚੋਰ ਮਹਿੰਗੇ ਮੋਬਾਇਲ ਫੋਨ ਅਤੇ ਹੋਰ ਸਮਾਨ ਲੈ ਕੇ ਫ਼ਰਾਰ ਹੋ ਗਏ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ...

ਪੂਰੀ ਖ਼ਬਰ »

ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਛੇਤੀ ਹੀ

ਚੰਡੀਗੜ੍ਹ, 22 ਮਈ (ਪਰਵਾਨਾ) -ਜਾਣਕਾਰ ਹਲਕਿਆਂ ਨੇ ਪ੍ਰਗਟਾਵਾ ਕੀਤਾ ਹੈ ਕਿ ਪੰਜਾਬ ਵਿਚ ਮਾਲ ਅਫ਼ਸਰਾਂ, ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਤੇ ਨਿਯੁਕਤੀਆਂ 31 ਮਈ ਤੋਂ ਪਹਿਲਾਂ-ਪਹਿਲਾਂ ਹੋਣਗੀਆਂ | ਇਸ ਸਬੰਧ ਵਿਚ ਲਿਸਟਾਂ ਤਿਆਰ ਕੀਤੀਆਂ ਜਾ ਰਹੀਆਂ ...

ਪੂਰੀ ਖ਼ਬਰ »

ਚੰਡੀਗੜ੍ਹ ਵਿਖੇ 'ਕਰਨਾਟਕ ਟੂਰਿਜ਼ਮ ਰੋਡ ਸ਼ੋਅ' ਕਰਵਾਇਆ

ਚੰਡੀਗੜ੍ਹ, 22 ਮਈ (ਅਜਾਇਬ ਸਿੰਘ ਔਜਲਾ)- ਚੰਡੀਗੜ੍ਹ ਰਾਜਧਾਨੀ ਖੇਤਰ, ਪੰਜਾਬ ਅਤੇ ਹਰਿਆਣਾ ਤੋਂ ਘਰੇਲੂ ਦਰਸ਼ਕਾਂ ਦੀ ਗਿਣਤੀ ਨੂੰ ਵਧਾਉਣ ਦੇ ਉਦੇਸ਼ ਨਾਲ, ਕਰਨਾਟਕ ਸਰਕਾਰ ਦੇ ਸੈਰ-ਸਪਾਟਾ ਵਿਭਾਗ ਅਤੇ ਕਰਨਾਟਕ ਰਾਜ ਸੈਰ ਸਪਾਟਾ ਵਿਕਾਸ ਨਿਗਮ ਲਿਮਟਿਡ (ਕੇਐਸਟੀਡੀਸੀ) ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਦੇ 13 ਨਵੇਂ ਮਾਮਲੇ

ਚੰਡੀਗੜ੍ਹ, 22 ਮਈ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਵਿਚ ਅੱਜ ਕੋਰੋਨਾ ਵਾਇਰਸ ਦੇ 13 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦ ਕਿ 8 ਮਰੀਜ਼ ਸਿਹਤਯਾਬ ਹੋਏ ਹਨ | ਸ਼ਹਿਰ ਵਿਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 72 ਹੋ ਗਈ ਹੈ | ਅੱਜ ਆਏ ਕੋਰੋਨਾ ਦੇ ਨਵੇਂ ਮਾਮਲੇ ਸੈਕਟਰ-9, 16, 27, 37, 43, 44, ...

ਪੂਰੀ ਖ਼ਬਰ »

ਫਾਸ਼ੀ ਹਮਲਿਆਂ ਵਿਰੋਧੀ ਜ਼ੋਨਲ ਕਾਨਫ਼ਰੰਸ ਵਲੋਂ ਲੋਕ ਸੰਘਰਸ਼ ਤਿੱਖੇ ਕਰਨ ਦਾ ਹੋਕਾ

ਚੰਡੀਗੜ੍ਹ, 22 ਮਈ (ਮਨਜੋਤ ਸਿੰਘ ਜੋਤ)- ਅਜੈ ਭਵਨ ਚੰਡੀਗੜ੍ਹ ਵਿਖੇ ਸੀ.ਪੀ.ਆਈ, ਆਰ. ਐੱਮ. ਪੀ. ਆਈ, ਸੀ. ਪੀ. ਆਈ. (ਐਮ.ਐਲ.) ਲਿਬਰੇਸ਼ਨ, ਇਨਕਲਾਬੀ ਕੇਂਦਰ ਅਤੇ ਨਿਊ ਡੈਮੋਕਰੇਸੀ ਦੇ ਸਾਂਝੇ ਉਦਮ ਨਾਲ 'ਫਾਸ਼ੀ ਹਮਲਿਆਂ ਵਿਰੱੁਧ ਫਰੰਟ' ਵਲੋਂ ਖ਼ਿੱਤੇ ਦੇ ਜੁਝਾਰੂ ਕਿਰਤੀਆਂ, ...

ਪੂਰੀ ਖ਼ਬਰ »

ਜੁਆਇੰਟ ਡਾਇਰੈਕਟਰ ਕ੍ਰਿਸ਼ਨ ਲਾਲ ਰੱਤੂ ਨੂੰ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ

ਚੰਡੀਗੜ੍ਹ, 22 ਮਈ (ਅਜੀਤ ਬਿਊਰੋ)-ਬੀਤੇ ਦਿਨ ਸਵਰਗ ਸਿਧਾਰੇ ਜੁਆਇੰਟ ਡਾਇਰੈਕਟਰ ਸ੍ਰੀ ਕ੍ਰਿਸ਼ਨ ਲਾਲ ਰੱਤੂ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ ਗਈ, ਚਿਖਾ ਨੂੰ ਉਨ੍ਹਾਂ ਦੇ ਵੱਡੇ ਸਪੁੱਤਰ ਨਵੀਨ ਰੱਤੂ ਨੇ ਅਗਨੀ ਦਿਖਾਈ¢ ਅੰਤਿਮ ਯਾਤਰਾ ਵਿਚ ਉਨ੍ਹਾਂ ਦੇ ...

ਪੂਰੀ ਖ਼ਬਰ »

ਮੋਦੀ ਸਰਕਾਰ ਵਲੋਂ ਪੈਟਰੋਲ-ਡੀਜ਼ਲ ਅਤੇ ਘਰੇਲੂ ਗੈਸ ਦੀਆਂ ਕੀਮਤਾਂ 'ਚ ਕਟੌਤੀ ਦੇ ਫ਼ੈਸਲੇ ਦਾ ਅਸ਼ਵਨੀ ਸ਼ਰਮਾ ਨੇ ਕੀਤਾ ਸਵਾਗਤ

ਚੰਡੀਗੜ੍ਹ, 22 ਮਈ (ਅਜੀਤ ਬਿਊਰੋ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਦੀ ਭਾਜਪਾ ਸਰਕਾਰ ਨੇ ਪੈਟਰੋਲ ਦੀ ਕੀਮਤ ਵਿਚ 9.5 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ ਵਿਚ 7 ਰੁਪਏ ਪ੍ਰਤੀ ਲੀਟਰ ਅਤੇ ਘਰੇਲੂ ਗੈਸ ਸਿਲੰਡਰ ਦੀ ਕੀਮਤ ਵਿਚ 200 ਰੁਪਏ ਦੀ ...

ਪੂਰੀ ਖ਼ਬਰ »

ਮੁੱਖ ਮੰਤਰੀ ਮੂੰਗੀ ਦੀ ਖਰੀਦ ਸੰਬੰਧੀ ਵੱਡੇ ਐਲਾਨਾਂ ਨਾਲ ਕਿਸਾਨਾਂ ਨੂੰ ਮੂਰਖ ਨਾ ਬਣਾਉਣ-ਅਕਾਲੀ ਦਲ

ਚੰਡੀਗੜ੍ਹ, 22 ਮਈ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਮੂੰਗ ਦਾਲ ਦੀ ਐਮ. ਐਸ. ਪੀ. ਅਨੁਸਾਰ ਖਰੀਦ ਦੇ ਮਾਮਲੇ 'ਤੇ ਐਲਾਨ ਕਰ ਕੇ ਕਿਸਾਨਾਂ ਨੂੰ ਗੁੰਮਰਾਹ ਨਾ ਕਰਨ, ਜਦੋਂ ਕਿ ਕੇਂਦਰ ਸਰਕਾਰ ਨੇ ਸਿਰਫ਼ 4585 ਮੀਟਰਿਕ ਟਨ ...

ਪੂਰੀ ਖ਼ਬਰ »

ਮੋਹਾਲੀ ਹਵਾਈ ਅੱਡੇ 'ਤੇ ਕੁਲਵੰਤ ਸਿੰਘ ਨੇ ਕੀਤਾ ਅਰਵਿੰਦ ਕੇਜਰੀਵਾਲ ਦਾ ਭਰਵਾਂ ਸਵਾਗਤ

ਐਸ.ਏ.ਐਸ. ਨਗਰ 22 ਮਈ (ਕੇ.ਐਸ.ਰਾਣਾ)- ਮੋਹਾਲੀ ਹਵਾਈ ਅੱਡੇ ਵਿਖੇ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਤੇਲੰਗਾਨਾ ਦੇ ਮੁੱਖ ਮੰਤਰੀ ਕੇ.ਚੰਦਰਸ਼ੇਖਰ ਰਾਓ ਦਾ ਵਿਧਾਇਕ ਮੁਹਾਲੀ ਕੁਲਵੰਤ ਸਿੰਘ ਨੇ ਸਵਾਗਤ ਕੀਤਾ | ਹਵਾਈ ...

ਪੂਰੀ ਖ਼ਬਰ »

ਸਾਈਾ ਚੁੱਪ ਸ਼ਾਹ ਦੀ ਯਾਦ 'ਚ ਜੋੜ ਮੇਲਾ 29 ਨੂੰ

ਨੂਰਪੁਰ ਬੇਦੀ, 22 ਮਈ (ਢੀਂਡਸਾ)-ਦੇਸ਼ ਦੀ ਵੰਡ ਤੋਂ ਪਹਿਲਾਂ ਨੂਰਪੁਰ ਬੇਦੀ ਬਲਾਕ ਦੇ ਪਿੰਡ ਸਰਥਲੀ ਵਿਖੇ ਖੇਤਾਂ ਵਿਚ ਇਬਾਦਤ ਕਰਨ ਵਾਲੇ ਸਾਈਾ ਚੁੱਪ ਸ਼ਾਹ (ਰਹਿਮਤ ਅਲੀ ਸਰਕਾਰ) ਦੀ ਯਾਦ ਵਿਚ ਸਾਲਾਨਾ ਜੋੜ ਮੇਲਾ 29 ਮਈ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਡੀ. ਸੀ. ਦੇ ਨਾਂਅ ਮੰਗ-ਪੱਤਰ ਸੌਂਪਿਆ

ਐੱਸ. ਏ. ਐੱਸ. ਨਗਰ, 22 ਮਈ (ਕੇ. ਐੱਸ. ਰਾਣਾ)-ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਬਲਾਕ ਡੇਰਾਬੱਸੀ ਦੇ ਪ੍ਰਧਾਨ ਲਖਵਿੰਦਰ ਸਿੰਘ ਹੈਪੀ ਮਲਕਪੁਰ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਮੁਹਾਲੀ ਦੇ ਨਾਂਅ 'ਤੇ ਵਧੀਕ ਡਿਪਟੀ ਕਮਿਸ਼ਨਰ ਮੁਹਾਲੀ ਅਮਨਿੰਦਰ ਕੌਰ ਬਰਾੜ ਨੂੰ ...

ਪੂਰੀ ਖ਼ਬਰ »

ਧਰਤੀ ਹੇਠਲਾ ਪਾਣੀ ਬਚਾਉਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ-ਬੀਰ ਦਵਿੰਦਰ ਸਿੰਘ

ਐੱਸ. ਏ. ਐੱਸ. ਨਗਰ, 22 ਮਈ (ਕੇ. ਐੱਸ. ਰਾਣਾ)-ਪੰਜਾਬ ਵਿਚ ਧਰਤੀ ਹੇਠਲੇ ਪਾਣੀ ਦੇ ਤੇਜ਼ੀ ਨਾਲ ਡਿੱਗ ਰਹੇ ਪੱਧਰ ਨੂੰ ਠੱਲ੍ਹ ਪਾਉਣ ਲਈ ਜੇਕਰ ਫੌਰੀ ਤੌਰ 'ਤੇ ਯਤਨ ਨਾ ਕੀਤੇ ਗਏ ਤਾਂ ਪੰਜਾਬ ਨੂੰ ਨੇੜਲੇ ਭਵਿੱਖ ਵਿਚ ਭਿਆਨਕ ਸੰਕਟ ਦਾ ਸਾਹਮਣਾ ਕਰਨਾ ਪਵੇਗਾ | ਇਨ੍ਹਾਂ ...

ਪੂਰੀ ਖ਼ਬਰ »

ਪ੍ਰਾਚੀਨ ਕਲਾ ਕੇਂਦਰ ਦੇ ਪ੍ਰੋਗਰਾਮ 'ਚ ਵਿਦਿਆਰਥੀਆਂ ਨੇ ਕੀਤੀ ਨਿ੍ਤ ਪੇਸ਼ਕਾਰੀ

ਚੰਡੀਗੜ੍ਹ, 22 ਮਈ (ਅਜਾਇਬ ਸਿੰਘ ਔਜਲਾ)- ਸਥਾਨਕ ਪੰਜਾਬ ਕਲਾ ਭਵਨ ਦੇ ਡਾ. ਐਮ.ਐਸ. ਰੰਧਾਵਾ ਆਡੀਟੋਰੀਅਮ ਵਿਖੇ ਪ੍ਰਾਚੀਨ ਕਲਾ ਕੇਂਦਰ ਚੰਡੀਗੜ੍ਹ ਦੇ ਵਿਦਿਆਰਥੀਆਂ ਵਲੋਂ ਦਿਲਕਸ਼ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਵਿਚ 45 ਵਿਦਿਆਰਥੀਆਂ ਵਲੋਂ ਜੈਪੁਰ ਘਰਾਣੇ ਦੀਆਂ ...

ਪੂਰੀ ਖ਼ਬਰ »

ਦਲਿਤ ਨੌਜਵਾਨ ਲੜਕੇ ਨਾਲ ਕੁੱਟਮਾਰ : ਐਨ. ਸੀ. ਐਸ. ਸੀ. ਨੇ ਡਵੀਜ਼ਨਲ ਕਮਿਸ਼ਨਰ (ਫਿਰੋਜ਼ਪੁਰ), ਡੀ. ਸੀ. ਸ੍ਰੀ ਮੁਕਤਸਰ ਸਾਹਿਬ ਨੂੰ ਤੁਰੰਤ ਰਿਪੋਰਟ ਦੇਣ ਲਈ ਕਿਹਾ

ਚੰਡੀਗੜ੍ਹ, 22 ਮਈ (ਅਜੀਤ ਬਿਊਰੋ) : ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਮਲੋਟ ਵਿਖੇ ਇਕ 12 ਸਾਲਾ ਦਲਿਤ ਲੜਕੇ ਦੀ ਨੰਗੀ ਹਾਲਤ ਵਿਚ ਬੇਰਹਿਮੀ ਨਾਲ ਕੁੱਟਮਾਰ ਕੀਤੇ ਜਾਣ ਦਾ ਸਖ਼ਤ ਨੋਟਿਸ ਲੈਂਦਿਆਂ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ (ਐਨ.ਸੀ.ਐਸ.ਸੀ) ਨੇ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਚੰਡੀਗੜ੍ਹ, 22 ਮਈ (ਮਨਜੋਤ ਸਿੰਘ ਜੋਤ)- ਸ੍ਰੀ ਸਨਾਤਨ ਧਰਮ ਅਧਿਐਨ ਕੇਂਦਰ ਮੰਦਿਰ ਸੈਕਟਰ 15ਬੀ ਦੀ ਕਮੇਟੀ ਵਲੋਂ ਪੀ.ਜੀ.ਆਈ ਦੀ ਵਿਸ਼ੇਸ਼ ਟੀਮ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਇਸ ਵਿੱਚ ਸੈਕਟਰ 15 ਦੇ ਬਜ਼ੁਰਗਾਂ ਦੀਆਂ ਅੱਖਾਂ ਦਾ ਮੁਫ਼ਤ ...

ਪੂਰੀ ਖ਼ਬਰ »

ਸੀਵਰੇਜ ਇੰਪਲਾਈਜ਼ ਯੂਨੀਅਨ ਦੀ ਇਕੱਤਰਤਾ ਹੋਈ

ਚੰਡੀਗੜ੍ਹ, 22 ਮਈ (ਅਜਾਇਬ ਸਿੰਘ ਔਜਲਾ)-ਸੀਵਰੇਜ ਇੰਪਲਾਈਜ਼ ਯੂਨੀਅਨ ਦੀ ਜਨਰਲ ਬਾਡੀ ਇਕੱਤਰਤਾ ਯੂਨੀਅਨ ਦੇ ਪ੍ਰਧਾਨ ਸੁਰੇਸ਼ ਕੁਮਾਰ ਦੀ ਪ੍ਰਧਾਨਗੀ ਹੇਠ ਵਾਟਰ ਵਰਕਸ ਸੈਕਟਰ-32 ਵਿਖੇ ਹੋਈ | ਮੀਟਿੰਗ ਵਿਚ ਸਰਬਸੰਮਤੀ ਨਾਲ ਫ਼ੈਸਲਾ ਲਿਆ ਗਿਆ ਕਿ ਕੋਆਰਡੀਨੇਸ਼ਨ ...

ਪੂਰੀ ਖ਼ਬਰ »

ਪੰਜਾਬ 'ਚ ਠੰਢੇ ਬਸਤੇ ਪੈ ਸਕਦੀ ਹੈ 'ਘਰ-ਘਰ ਰਾਸ਼ਨ ਵੰਡ ਯੋਜਨਾ' ਹਾਈਕੋਰਟ ਨੇ ਦਿੱਲੀ 'ਚ ਇਸ ਯੋਜਨਾ 'ਤੇ ਲਗਾਈ ਹੈ ਰੋਕ

ਚੰਡੀਗੜ੍ਹ, 22 ਮਈ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਘਰ-ਘਰ ਰਾਸ਼ਨ ਵੰਡਣ ਦੀ ਯੋਜਨਾ ਦਾ ਐਲਾਨ ਕੀਤਾ ਗਿਆ ਸੀ ਪਰ ਰਾਜ ਸਰਕਾਰ ਦੀ ਇਹ ਯੋਜਨਾ ਠੰਢੇ ਬਸਤੇ ਪੈ ਸਕਦੀ ਹੈ | ਦਿੱਲੀ ਦੀ ਆਮ ਆਦਮੀ ਪਾਰਟੀ ਸਰਕਾਰ ਦੁਆਰਾ ਲਾਗੂ ਕੀਤੀ ਘਰ-ਘਰ ਰਾਸ਼ਨ ...

ਪੂਰੀ ਖ਼ਬਰ »

ਕੁੰਵਰ ਵਿਜੇ ਪ੍ਰਤਾਪ ਦੀ ਚਿੱਠੀ 'ਤੇ ਕਾਂਗਰਸ ਨੇ 'ਆਪ' ਤੋਂ ਮੰਗੇ ਜਵਾਬ

ਚੰਡੀਗੜ੍ਹ, 22 ਮਈ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਨੇ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਤੋਂ ਉਨ੍ਹਾਂ ਦੇ ਆਪਣੇ ਹੀ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਵਲੋਂ ਲਿਖੀ ਇਕ ਚਿੱਠੀ ਦੇ ਸੰਬੰਧ 'ਚ ਸਵਾਲ ਕੀਤਾ ਹੈ, ਜਿਸ 'ਚ ਉਨ੍ਹਾਂ ਕਿਹਾ ਕਿ ਬੇਅਦਬੀ ਤੇ ਪੁਲਿਸ ...

ਪੂਰੀ ਖ਼ਬਰ »

ਜੈਨ ਸਭਾ ਤੇ ਲਾਇਨਜ਼ ਕਲੱਬ ਵਲੋਂ ਬੂਟੇ ਲਗਾਏ

ਖਰੜ, 22 ਮਈ (ਮਾਨ)-ਐੱਸ. ਐੱਸ. ਜੈਨ ਸਭਾ ਖਰੜ ਅਤੇ ਲਾਇਨਜ਼ ਕਲੱਬ ਖਰੜ ਸਿਟੀ ਵਲੋਂ ਸਾਂਝੇ ਤੌਰ 'ਤੇ ਫਲਦਾਰ ਅਤੇ ਛਾਂਦਾਰ, ਫੁੱਲਦਾਰ ਪੌਦੇ ਲਗਾਏ ਗਏ | ਵਨੀਤ ਜੈਨ ਨੇ ਦੱਸਿਆ ਕਿ ਦੋਵੇਂ ਸੰਸਥਾਵਾਂ ਵਲੋਂ ਅਗਲੇ ਮਹੀਨੇ ਵਿਚ 500 ਪੌਦੇ ਲਾਉਣ ਦਾ ਟੀਚਾ ਮਿਥਿਆ ਗਿਆ ਹੈ ਤੇ ਅੱਜ ...

ਪੂਰੀ ਖ਼ਬਰ »

ਸਰਕਾਰੀ ਸਬ-ਡਵੀਜ਼ਨਲ ਹਸਪਤਾਲ ਡੇਰਾਬੱਸੀ 'ਚ ਵਿਲੱਖਣ ਪਹਿਲੇ ਕੇਸ ਪੇਰੀਨੀਅਲ ਯੂਰੇਥਰੋਸਟੋਮੀ ਦਾ ਸਫ਼ਲਤਾਪੂਰਵਕ ਆਪ੍ਰੇਸ਼ਨ

ਐੱਸ. ਏ. ਐੱਸ. ਨਗਰ, 22 ਮਈ (ਕੇ. ਐੱਸ. ਰਾਣਾ)-ਪੰਜਾਬ ਦੇ ਸਿਵਲ ਹਸਪਤਾਲ 'ਚ ਵਿਲੱਖਣ ਪਹਿਲੇ ਕੇਸ ਪੇਰੀਨੀਅਲ ਯੂਰੇਥਰੋਸਟੋਮੀ ਦਾ ਸਫ਼ਲਤਾਪੂਰਵਕ ਆਪ੍ਰੇਸ਼ਨ ਕੀਤਾ ਗਿਆ | ਸਰਕਾਰੀ ਸਬ-ਡਿਵੀਜ਼ਨਲ ਹਸਪਤਾਲ ਡੇਰਾਬੱਸੀ 'ਚ 70 ਸਾਲ ਦੇ ਮਰੀਜ਼ ਦਾ ਯੂਰੇਥਰੋਲ ਰੀਕੰਸਟ੍ਰਕਸ਼ਨ ...

ਪੂਰੀ ਖ਼ਬਰ »

270 ਗ੍ਰਾਮ ਸੁਲਫੇ ਸਮੇਤ ਨੌਜਵਾਨ ਕਾਬੂ

ਐੱਸ. ਏ. ਐੱਸ. ਨਗਰ, 22 ਮਈ (ਜਸਬੀਰ ਸਿੰਘ ਜੱਸੀ)-ਥਾਣਾ ਬਲੌਂਗੀ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ 1 ਨੌਜਵਾਨ ਨੂੰ 270 ਗ੍ਰਾਮ ਸੁਲਫ਼ੇ ਸਮੇਤ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਨੌਜਵਾਨ ਦੀ ਪਹਿਚਾਣ ਰਾਹੁਲ ਵਾਸੀ ਜੁਝਾਰ ਨਗਰ (ਮੁਹਾਲੀ) ਵਜੋਂ ਹੋਈ ਹੈ | ਪ੍ਰਾਪਤ ...

ਪੂਰੀ ਖ਼ਬਰ »

ਨਸ਼ੇ ਦੀਆਂ ਦਵਾਈਆਂ ਸਮੇਤ ਨੌਜਵਾਨ ਕਾਬੂ

ਐੱਸ. ਏ. ਐੱਸ. ਨਗਰ, 22 ਮਈ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-8 ਦੀ ਪੁਲਿਸ ਵਲੋਂ ਨਸ਼ਿਆ ਖ਼ਿਲਾਫ਼ ਵਿੱਢੀ ਗਈ ਮੁਹਿੰਮ ਦੇ ਤਹਿਤ ਨਾਕਾਬੰਦੀ ਦੌਰਾਨ 180 ਨਸ਼ੀਲੀਆਂ ਗੋਲੀਆਂ ਅਤੇ 14 ਪੀਣ ਵਾਲੀ ਦਵਾਈ ਦੀਆਂ ਸ਼ੀਸ਼ੀਆਂ ਸਮੇਤ 1 ਮੁਲਜ਼ਮ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ...

ਪੂਰੀ ਖ਼ਬਰ »

ਨੈਕਟਰ ਲਾਈਫ਼ ਸਾਇੰਸਜ਼ ਦੇ ਪਾਣੀ ਦੇ ਸੈਂਪਲ ਫੇਲ੍ਹ, ਪ੍ਰਦੂਸ਼ਣ ਬੋਰਡ ਨੇ ਕੀਤਾ 5 ਲੱਖ ਜੁਰਮਾਨਾ

ਡੇਰਾਬੱਸੀ, 22 ਮਈ (ਗੁਰਮੀਤ ਸਿੰਘ)-ਬਰਵਾਲਾ ਸੜਕ 'ਤੇ ਸਥਿਤ ਨੈਕਟਰ ਲਾਈਫ਼ ਸਾਇੰਸਜ਼ ਫੈਕਟਰੀ ਯੂਨਿਟ 2 ਵਿਚੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਲਏ ਪਾਣੀ ਦੇ ਸੈਂਪਲ ਫੇਲ੍ਹ ਹੋ ਗਏ ਹਨ | ਇਸ 'ਤੇ ਕਾਰਵਾਈ ਕਰਦਿਆਂ ਬੋਰਡ ਵਲੋਂ ਵਾਟਰ ਐਕਟ 1974 ਦੀ ਉਲੰਘਣਾ ਕਰਨ ਦੇ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਦੋਸ਼ ਤਹਿਤ ਮਾਮਲਾ ਦਰਜ

ਮਾਜਰੀ, 22 ਮਈ (ਧੀਮਾਨ)-ਪਿੰਡ ਮਸਤਗੜ੍ਹ ਦੇ ਰਾਜਨ ਪੁੱਤਰ ਬਿੰਦੇ ਨੂਰ ਮੁਖੀਆ ਨੂੰ ਰਸਤੇ 'ਚ ਘੇਰ ਕੇ ਕੁੱਟਮਾਰ ਕਰਨ ਦੇ ਦੋਸ਼ ਤਹਿਤ ਕੁਲਦੀਪ ਸਿੰਘ ਪੁੱਤਰ ਦੇਵ ਦੱਤ ਵਾਸੀਅਨ ਪਿੰਡ ਮਸਤਗੜ੍ਹ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸੰਬੰਧੀ ਸ਼ਿਕਾਇਤਕਰਤਾ ਦੇਵਦੱਤ ...

ਪੂਰੀ ਖ਼ਬਰ »

ਹੋਟਲ ਦੀ ਪਾਰਕਿੰਗ ਵਿਚੋਂ ਕਾਰ ਚੋਰੀ

ਜ਼ੀਰਕਪੁਰ, 22 ਮਈ (ਅਵਤਾਰ ਸਿੰਘ)-ਅਣਪਛਾਤੇ ਚੋਰ ਸਥਾਨਕ ਇਕ ਹੋਟਲ ਦੀ ਪਾਰਕਿੰਗ ਵਿਚ ਖੜ੍ਹੀ ਕਾਰ ਚੋਰੀ ਕਰਕੇ ਲੈ ਗਏ | ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਗਈ ਹੈ | ਸ਼ਿਕਾਇਤ ਵਿਚ ਰਾਹੂਲ ਸ਼ਰਮਾ ਪੁੱਤਰ ਲਲਿਤ ਸ਼ਰਮਾ ਵਾਸੀ ਮਕਾਨ ਨੰਬਰ- 3 ਡੀ.ਸੀ ਕਾਲੋਨੀ ਹਿਸਾਰ ਨੇ ਦੱਸਿਆ ਕਿ ਉਹ ਕਿਸੇ ਕੰਮ ਦੇ ਸਿਲਸਿਲੇ ਵਿਚ ਜ਼ੀਰਕਪੁਰ ਦੇ ਮੰਨਤ ਹੋਟਲ ਵਿਚ ਰੁਕਿਆ ਸੀ | ਉਸ ਨੇ ਦੋਸ਼ ਲਾਇਆ ਕਿ ਕੋਈ ਅਣਪਛਾਤੇ ਚੋਰ ਉਸ ਦੀ ਪਾਰਕਿੰਗ ਵਿਚ ਖੜ੍ਹੀ ਚਿੱਟੇ ਰੰਗ ਦੀ ਹੁੰਡਾਈ ਆਈ-20 ਕਾਰ ਚੋਰੀ ਕਰਕੇ ਲੈ ਗਏ | ਪੁਲਿਸ ਨੇ ਅਣਪਛਾਤੇ ਚੋਰਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ |

ਖ਼ਬਰ ਸ਼ੇਅਰ ਕਰੋ

 

ਸੁੰਡਰਾਂ ਅਗਨੀ ਕਾਂਡ ਮਾਮਲਾ ਪੁੱਜਾ ਅਦਾਲਤ ਵਿਚ, ਮਾਮਲੇ ਦੀ ਸਹੀ ਜਾਂਚ ਨਾ ਹੋਣ ਦਾ ਦਿੱਤਾ ਹਵਾਲਾ

ਡੇਰਾਬੱਸੀ, 22 ਮਈ (ਗੁਰਮੀਤ ਸਿੰਘ)-ਪਿੰਡ ਸੁੰਡਰਾਂ ਵਿਖੇ ਨਾੜ ਨੂੰ ਅੱਗ ਲਾਉਣ ਕਰਕੇ ਝੁੱਗੀਆਂ ਵਿਚ ਸੜੀ ਡੇਢ ਸਾਲਾ ਬੱਚੀ ਦੀ ਦਰਦਨਾਕ ਮੌਤ ਦਾ ਮਾਮਲਾ ਅਦਾਲਤ ਵਿਚ ਪੁੱਜ ਚੁੱਕਿਆ ਹੈ | ਸਰਕਾਰੀ ਵਕੀਲ ਗੁਰਿੰਦਰ ਸਿੰਘ ਵਲੋਂ 156(3) ਤਹਿਤ ਡੇਰਾਬੱਸੀ ਅਦਾਲਤ ਵਿਚ ਦਿੱਤੀ ...

ਪੂਰੀ ਖ਼ਬਰ »

ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ ਹੇਠ ਮਾਮਲਾ ਦਰਜ

ਜ਼ੀਰਕਪੁਰ 22 ਮਈ (ਅਵਤਾਰ ਸਿੰਘ)- ਜ਼ੀਰਕਪੁਰ ਪੁਲਿਸ ਨੇ ਖੇਤਰ ਦੀ ਇਕ 14 ਸਾਲ ਦੀ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਜਾਣ ਦੇ ਦੋਸ਼ ਹੇਠ ਇਕ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਲੜਕੀ ਦੀ ਮਾਂ ਨੇ ਦੱਸਿਆ ਕਿ 15 ਮਈ ਨੂੰ ਉਸ ਦੀ 14 ...

ਪੂਰੀ ਖ਼ਬਰ »

ਨਾਜ਼ਾਇਜ਼ ਸ਼ਰਾਬ ਬਰਾਮਦ

ਮਾਜਰੀ, 22 ਮਈ (ਧੀਮਾਨ)-ਬਲਾਕ ਮਾਜਰੀ ਖੇਤਰ ਦੇ ਵੱਖ-ਵੱਖ ਪਿੰਡਾਂ ਵਿਚ ਨਸ਼ੇ ਦੀ ਤਸਕਰੀ ਕਰਨ ਦਾ ਧੰਦਾ ਵੱਖ-ਵੱਖ ਪਿੰਡਾਂ ਦੇ ਵਸਨੀਕਾਂ ਵੱਲੋਂ ਵੱਡੇ ਪੱਧਰ 'ਤੇ ਚਲਾਇਆ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਇਤਿਹਾਸਕ ਪਿੰਡ ਖਿਜ਼ਰਾਬਾਦ ਵਿਖੇ ਇੱਕ ਵਿਅਕਤੀ ਜੋ ਕਿ ਪਿਛਲੇ ...

ਪੂਰੀ ਖ਼ਬਰ »

ਮੁਬਾਰਕਪੁਰ ਬਾਜ਼ਾਰ 'ਚ ਗੁੰਡਾਗਰਦੀ ਦਾ ਨੰਗਾ ਨਾਚ ਦੋ ਦਰਜਨ ਤੋਂ ਵੱਧ ਲੋਕਾਂ ਨੇ ਤਲਵਾਰਾਂ ਨਾਲ ਕੀਤਾ ਹਮਲਾ

ਡੇਰਾਬੱਸੀ, 22 ਮਈ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਨਗਰ ਕੌਂਸਲ ਦੇ ਤਹਿਤ ਪੈਂਦੇ ਪਿੰਡ ਮੁਬਾਰਕਪੁਰ ਵਿਖੇ ਸ਼ਨੀਵਾਰ ਦੀ ਸ਼ਾਮ ਨੂੰ ਬਾਜ਼ਾਰ 'ਚ ਗੁੰਡਾਗਰਦੀ ਦਾ ਨੰਗਾ ਨਾਚ ਹੋਇਆ, ਕਰੀਬ 20-25 ਨੌਜਵਾਨਾਂ ਨੇ ਮੂੰਹ ਬੰਨ੍ਹ ਕੇ ਤਲਵਾਰਾਂ, ਗੰਡਾਸੇ ਅਤੇ ਹੋਰ ਹਥਿਆਰ ...

ਪੂਰੀ ਖ਼ਬਰ »

ਪਿੰਡਾਂ 'ਚ ਡੇਂਗੂ ਵਿਰੁੱਧ ਜਾਂਚ ਤੇ ਜਾਗਰੂਕਤਾ ਮੁਹਿੰਮ

ਮਾਜਰੀ, 22 ਮਈ (ਕੁਲਵੰਤ ਸਿੰਘ ਧੀਮਾਨ)-ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਅਧੀਨ ਪੈਂਦੇ ਪਿੰਡਾਂ ਵਿਚ ਡੇਂਗੂ ਬੁਖ਼ਾਰ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਸਿਹਤ ਵਿਭਾਗ ਵਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ...

ਪੂਰੀ ਖ਼ਬਰ »

ਹਕੀਕਤ ਸਿੰਘ ਨਮਿਤ ਸਰਧਾਂਜ਼ਲੀ ਸਮਾਗਮ ਕਰਵਾਇਆ

ਮੁੱਲਾਂਪੁਰ ਗਰੀਬਦਾਸ, 22 ਮਈ (ਦਿਲਬਰ ਸਿੰਘ ਖੈਰਪੁਰ)-ਮੁੱਲਾਂਪੁਰ ਗਰੀਬਦਾਸ ਵਿਖੇ ਯੂਥ ਅਕਾਲੀ ਆਗੂ ਸਤਵੀਰ ਸਿੰਘ ਸੱਤੀ ਦੇ ਸਤਿਕਾਰਯੋਗ ਪਿਤਾ ਸਵ. ਹਕੀਕਤ ਸਿੰਘ ਜੋ ਕਿ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿਤ ਸਰਧਾਂਜ਼ਲੀ ਸਮਾਗਮ ਕਰਵਾਇਆ ਗਿਆ | ਗੁਰਦੁਆਰਾ ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚ ਵਿਗਿਆਨ ਪਾਰਕ ਦਾ ਉਦਘਾਟਨ

ਚੰਡੀਗੜ੍ਹ, 22 ਮਈ (ਨਵਿੰਦਰ ਸਿੰਘ ਬੜਿੰਗ)- ਸਰਕਾਰੀ ਹਾਈ (ਸਮਾਰਟ) ਸਕੂਲ ਸੈਕਟਰ 50-ਬੀ ਵਲੋਂ ਚੰਡੀਗੜ੍ਹ ਕਮਿਸ਼ਨ ਫ਼ਾਰ ਪੋ੍ਰਟੈਕਸ਼ਨ ਆਫ ਚਾਈਲਡ ਰਾਈਟਸ ਦੇ ਸਹਿਯੋਗ ਨਾਲ ਪ੍ਰਾਇਮਰੀ ਸੈਕਸ਼ਨ ਅਤੇ ਵਿਗਿਆਨ ਪਾਰਕ ਦੇ ਉਦਘਾਟਨੀ ਸਮਾਰੋਹ ਮੌਕੇ ਸੀ.ਸੀ.ਪੀ.ਸੀ.ਆਰ ਦੇ ...

ਪੂਰੀ ਖ਼ਬਰ »

ਰਾਹਗੀਰਾਂ ਨੂੰ ਪਾਣੀ ਦੀ ਸਹੂਲਤ ਲਈ ਫਰੀਜ਼ਰ ਲਗਾਇਆ

ਖਰੜ, 22 ਮਈ (ਮਾਨ)-ਸ਼ਹਿਰ ਦੇ ਵਾ. ਨੰ. 6 ਵਿਖੇ ਨਿਊ ਮਾਤਾ ਗੁਜ਼ਰੀ ਇਨਕਲੇਵ ਵਿਚ ਸੀਤਾ ਰਾਮ ਲੋਕ ਸੇਵਾ ਦਲ ਵਲੋਂ ਰਾਹਗੀਰਾਂ ਦੇ ਲਈ ਠੰਡੇ ਪਾਣੀ ਦੀ ਸਹੂਲਤ ਲਈ ਫਰਿਜ਼ ਲਗਾਇਆ ਗਿਆ | ਜਿਸ ਦਾ ਉਦਘਾਟਨ ਕੌਂਸਲਰ ਰਾਜਿੰਦਰ ਸਿੰਘ ਨੰਬਰਦਾਰ ਨੇ ਕੀਤਾ | ਉਨ੍ਹਾਂ ਸੰਸਥਾ ਦੇ ਇਸ ...

ਪੂਰੀ ਖ਼ਬਰ »

ਆਯੁਰਵੈਦਿਕ ਕੈਂਪ 28 ਨੂੰ

ਖਰੜ, 22 ਮਈ (ਜੰਡਪੁਰੀ)-ਸਿਟੀਜ਼ਨ ਵੈੱਲਫੇਅਰ ਕਲੱਬ ਦੀ ਮੀਟਿੰਗ ਹਰਵਿੰਦਰ ਸਿੰਘ ਦੇਸੂਮਾਜਰਾ ਦੀ ਪ੍ਰਧਾਨਗੀ ਹੇਠ ਹੋਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਜਨਰਲ ਸਕੱਤਰ ਪਿ੍ੰਸੀਪਲ ਗੁਰਮੀਤ ਸਿੰਘ ਪ੍ਰੈਸ ਸਕੱਤਰ ਦਿਲਜੀਤ ਸਿੰਘ ਸੈਣੀ ਨੇ ਦੱਸਿਆ ਕਿ ਕਲੱਬ ...

ਪੂਰੀ ਖ਼ਬਰ »

ਆਨੰਦ ਨਗਰ ਤੇ ਆਦਰਸ਼ ਨਗਰ ਵਿਚ ਵਿਕਾਸ ਕੰਮ ਸ਼ੁਰੂ

ਖਰੜ, 22 ਮਈ (ਜੰਡਪੁਰੀ)-ਸਮਾਜ ਸੇਵੀ ਤੇ ਯੂਨਾਇਟਿਡ ਬਿਊਰੋ ਆਫ਼ ਹਿਊਮਨ ਰਾਈਟਸ ਐਂਡ ਕ੍ਰਾਈਮ ਕੰਟਰੋਲ ਪੰਜਾਬ ਦੇ ਮੀਤ ਪ੍ਰਧਾਨ ਐਮ.ਪੀ. ਜੱਸੜ ਦੀ ਮਿਹਨਤ ਸਦਕਾ ਆਨੰਦ ਨਗਰ ਤੇ ਆਦਰਸ਼ ਨਗਰ ਵਿਚ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਪੱਕਾ ਹੱਲ ਕੱਢਣ ਲਈ ਨਗਰ ਕੌਂਸਲ ਵਲੋਂ ...

ਪੂਰੀ ਖ਼ਬਰ »

ਖਰੜ ਹਲਕੇ ਦੇ ਸਰਬਪੱਖੀ ਵਿਕਾਸ ਲਈ ਮਾਸਟਰ ਪਲਾਨ ਤਿਆਰ ਕੀਤਾ ਜਾ ਰਿਹੈ-ਅਨਮੋਲ ਗਗਨ ਮਾਨ

ਖਰੜ, 22 ਮਈ (ਗੁਰਮੁੱਖ ਸਿੰਘ ਮਾਨ, ਜੰਡਪੁਰੀ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਵਿਧਾਨ ਸਭਾ ਹਲਕਾ ਖਰੜ ਦਾ ਸਰਬਪੱਖੀ ਵਿਕਾਸ ਕਰਵਾਇਆ ਜਾਵੇਗਾ ਤੇ ਆਉਦੇ ਪੰਜ ਸਾਲਾਂ ...

ਪੂਰੀ ਖ਼ਬਰ »

ਸ੍ਰੀ ਸੁਖਮਨੀ ਡੈਂਟਲ ਕਾਲਜ ਦਾ ਸਾਲਾਨਾ ਸਮਾਰੋਹ

ਡੇਰਾਬੱਸੀ, 22 ਮਈ (ਰਣਬੀਰ ਸਿੰਘ ਪੜ੍ਹੀ)-ਸਥਾਨਕ ਸ੍ਰੀ ਸੁਖਮਨੀ ਡੈਂਟਲ ਕਾਲਜ ਹਸਪਤਾਲ ਵਿਖੇ ਸਾਲਾਨਾ ਸਮਾਗਮ ਦੇ ਨਾਲ-ਨਾਲ ਫਰੈਸ਼ਰ ਪਾਰਟੀ ਦਾ ਪ੍ਰਬੰਧ ਵੀ ਕੀਤਾ ਗਿਆ, ਦਾ ਉਦਘਾਟਨ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕੀਤਾ | ਇਸ ਪਾਰਟੀ ਵਿਚ ਹਰਕੀਰਤ ਕੌਰ ਨੂੰ ਕਾਲਜ ...

ਪੂਰੀ ਖ਼ਬਰ »

ਪਿੰਡ ਦਾਊਾ ਵਿਖੇ ਛੇਤੀ ਹੀ ਨਵਾਂ ਟਿਊਬਵੈੱਲ ਲਗਾਇਆ ਜਾਵੇਗਾ-ਵਿਧਾਇਕ ਕੁਲਵੰਤ ਸਿੰਘ

ਐੱਸ. ਏ. ਐੱਸ. ਨਗਰ, 22 ਮਈ (ਕੇ. ਐੱਸ. ਰਾਣਾ)-ਪਿੰਡ ਦਾਊਾ 'ਚ ਪੀਣ ਵਾਲੇ ਪਾਣੀ ਦੀ ਘਾਟ ਨੂੰ ਪੂਰਾ ਕਰਨ ਲਈ ਜਲਦੀ ਹੀ ਇਕ ਨਵਾਂ ਟਿਊਬਵੈੱਲ ਅਤੇ ਪਾਣੀ ਦੀ ਟੈਂਕੀ ਦੀ ਉਸਾਰੀ ਕੀਤੀ ਜਾਵੇਗੀ | ਹਲਕਾ ਮੁਹਾਲੀ ਦੇ 72 ਪਿੰਡਾਂ ਵਿਚ ਸੀਵਰੇਜ਼ ਪਾਉਣ ਦੀ ਯੋਜਨਾ ਬਣਾਈ ਜਾ ਰਹੀ ਹੈ | ...

ਪੂਰੀ ਖ਼ਬਰ »

ਡੇਰਾਬੱਸੀ ਰਾਮਲੀਲ੍ਹਾ ਗਰਾਊਾਡ 'ਚ ਫੜ੍ਹੀਆਂ ਲਗਾਉਣ ਵਾਲਿਆਂ ਨੂੰ ਸਤਾਉਣ ਲੱਗਾ ਉਜਾੜੇ ਦਾ ਡਰ

ਡੇਰਾਬੱਸੀ, 22 ਮਈ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਰਾਮਲੀਲ੍ਹਾ ਗਰਾਊਾਡ ਦੀ ਜਗ੍ਹਾ ਨੂੰ ਲੈ ਕੇ ਬਾਜ਼ਾਰ ਦੇ ਪੱਕੇ ਦੁਕਾਨਦਾਰ ਅਤੇ ਆਰਜ਼ੀ ਫੜ੍ਹੀਆਂ ਲਗਾਉਣ ਵਾਲੇ ਆਹਮੋ-ਸਾਹਮਣੇ ਆ ਗਏ ਹਨ | ਆਰਜ਼ੀ ਫ਼ੜ੍ਹੀਆਂ ਵਾਲੇ ਰਾਮਲੀਲ੍ਹਾ ਗਰਾਊਾਡ ਤੋਂ ਆਪਣੇ ਉਜਾੜੇ ਦੇ ...

ਪੂਰੀ ਖ਼ਬਰ »

ਸ੍ਰੀ ਪਾਉਂਟਾ ਸਾਹਿਬ ਵਿਖੇ ਅੱਜ ਮਨਾਇਆ ਜਾਵੇਗਾ ਮਹਾਨ ਸ਼ਹੀਦੀ ਦਿਹਾੜਾ

ਐੱਸ. ਏ. ਐੱਸ. ਨਗਰ, 22 ਮਈ (ਕੇ. ਐੱਸ. ਰਾਣਾ)-ਪ੍ਰਬੰਧਕ ਕਮੇਟੀ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਲੋਂ 22 ਮਈ ਨੂੰ ਮਹਾਨ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ | ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਵੱਖ-ਵੱਖ ਜਥਿਆਂ ਵਲੋਂ ...

ਪੂਰੀ ਖ਼ਬਰ »

ਸੇਵਾ ਮੁਕਤ ਕਰਮਚਾਰੀਆਂ ਨੂੰ ਮੁੜ ਤੋਂ ਨੌਕਰੀ 'ਤੇ ਰੱਖਣ ਦਾ ਫ਼ੈਸਲਾ ਵਾਪਸ ਲੈਣ ਦੀ ਮੰਗ

ਖਰੜ, 22 ਮਈ (ਗੁਰਮੁੱਖ ਸਿੰਘ ਮਾਨ)-ਸ੍ਰੀ ਗੁਰੂ ਰਵਿਦਾਸ ਸਭਾ ਖਰੜ ਦੀ ਵਿਸ਼ੇਸ਼ ਮੀਟਿੰਗ ਹਰ ਕਾ ਦਾਸ ਦੀ ਪ੍ਰਧਾਨਗੀ ਹੇਠ ਇੱਥੇ ਸ੍ਰੀ ਗੁਰੂ ਰਵਿਦਾਸ ਭਵਨ ਵਿਖੇ ਹੋਈ ਜਿਸ ਵਿਚ ਪੰਜਾਬ ਦੇ ਮਾਲਵਾ ਖੇਤਰ ਵਿਚ ਮਜ਼ਦੂਰਾਂ ਵਲੋ ਲੱਕ ਤੋੜ ਮਹਿੰਗਾਈ ਦੇ ਚੱਲਦਿਆਂ ਆਪਣੀ ...

ਪੂਰੀ ਖ਼ਬਰ »

ਜ਼ੀਰਕਪੁਰ ਦੇ ਪਾਰਕਾਂ ਦਾ ਮਾੜਾ ਹਾਲ; ਲੋਕ ਪੱਲਿਓਾ ਖ਼ਰਚ ਕੇ ਕਰ ਰਹੇ ਸਾਂਭ-ਸੰਭਾਲ

ਜ਼ੀਰਕਪੁਰ, 22 ਮਈ(ਹੈਪੀ ਪੰਡਵਾਲਾ)- ਜ਼ੀਰਕਪੁਰ ਸ਼ਹਿਰ ਦੇ ਪਾਰਕਾਂ ਦਾ ਮੰਦਾ ਹਾਲ ਹੈ ਪਰ ਨਗਰ ਕੌਂਸਲ ਇਸ ਪਾਸੇ ਧਿਆਨ ਨਹੀਂ ਦੇ ਰਹੀ ਤੇ ਲੋਕ ਪੱਲਿਓਾ ਪੈਸੇ ਖਰਚ ਕੇ ਪਾਰਕਾਂ ਦੀ ਸਾਂਭ ਸੰਭਾਲ ਦਾ ਜਿੰਮਾ ਚੁੱਕ ਰਹੇ ਹਨ ਜਦਕਿ ਪਾਰਕਾਂ ਨੇੜੇ ਘੁੰਮਦੇ ਅਵਾਰਾ ਪਸ਼ੂਆਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX