ਤਾਜਾ ਖ਼ਬਰਾਂ


ਐਨ.ਡੀ.ਆਰ.ਐਫ. ਦੀ 29 ਮੈਂਬਰੀ ਟੀਮ ਵਲੋਂ ਬੱਚੇ ਦੀ ਭਾਲ ਲਈ ਆਪ੍ਰੇਸ਼ਨ ਸ਼ੁਰੂ
. . .  25 minutes ago
ਕਪੂਰਥਲਾ, 9 ਅਗਸਤ (ਅਮਰਜੀਤ ਕੋਮਲ)-ਸਥਾਨਕ ਸ਼ਾਲੀਮਾਰ ਬਾਗ ਰੋਡ 'ਤੇ ਪੈਂਦੇ ਇਕ ਨਿੱਜੀ ਹੋਟਲ ਦੇ ਸਾਹਮਣੇ ਨਾਲੇ ਵਿਚ ਡਿੱਗੇ ਪ੍ਰਵਾਸੀ ਮਜ਼ਦੂਰ ਦੇ ਬੱਚੇ ਅਭਿਲਾਸ਼ ਮੁਖੀਆ ਦੀ 8 ਘੰਟੇ ...
ਕਪੂਰਥਲਾ : ਬੱਚਾ ਅਜੇ ਵੀ ਨਹੀਂ ਨਿਕਲਿਆ ਬਾਹਰ ,ਐਨ. ਡੀ. ਆਰ. ਐਫ. ਦੀ ਟੀਮ ਵੀ ਮੌਕੇ 'ਤੇ ਪੁੱਜੀ
. . .  about 1 hour ago
ਟੈਨਿਸ ਦੀ ਮਹਾਨ ਖਿਡਾਰਨ ਸੇਰੇਨਾ ਵਿਲੀਅਮਜ਼ ਨੇ ਸੰਨਿਆਸ ਲੈਣ ਦਾ ਕੀਤਾ ਐਲਾਨ
. . .  about 1 hour ago
ਚੰਡੀਗੜ੍ਹ : ਬਿਕਰਮ ਮਜੀਠੀਆ ਦੀ ਜ਼ਮਾਨਤ ’ਤੇ ਹਾਈਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ,24 ਫਰਵਰੀ ਤੋਂ ਹਨ ਜੇਲ੍ਹ ਵਿਚ
. . .  about 2 hours ago
ਖੇਡ ਮੰਤਰੀ ਮੀਤ ਹੇਅਰ ਵਲੋਂ ਪਿੰਡ ਮੈਹਸ ਪਹੁੰਚ ਕੇ ਹਰਜਿੰਦਰ ਕੌਰ ਦਾ ਕੀਤਾ ਗਿਆ ਵਿਸ਼ੇਸ਼ ਸਨਮਾਨ
. . .  about 2 hours ago
ਨਾਭਾ, 9 ਅਗਸਤ (ਅਮਨਦੀਪ ਸਿੰਘ ਲਵਲੀ)-ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਮੈਹਸ ਦੀ ਵਸਨੀਕ ਹਰਜਿੰਦਰ ਕੌਰ ਜਿਸ ਨੇ ਬੀਤੇ ਦਿਨੀਂ ਰਾਸ਼ਟਰਮੰਡਲ ਖੇਡਾਂ 'ਚ ਕਾਂਸੀ ਦਾ ਤਗ਼ਮਾ ਜਿੱਤਿਆ। ਉਸ ਦੇ ਘਰ ਪਿੰਡ ਮੈਹਸ ਵਿਖੇ ਵਿਸ਼ੇਸ਼ ਤੌਰ 'ਤੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਪਹੁੰਚੇ ਅਤੇ ਉਸ ਦਾ ਸਨਮਾਨ ਕੀਤਾ।
ਪਾਕਿਸਤਾਨ 'ਚ ਆਤਮਘਾਤੀ ਹਮਲੇ 'ਚ 4 ਫ਼ੌਜੀਆਂ ਦੀ ਮੌਤ, 7 ਹੋਰ ਜ਼ਖ਼ਮੀ
. . .  about 3 hours ago
ਅੰਮ੍ਰਿਤਸਰ, 9 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਖ਼ੈਬਰ ਪਖਤੂਨਖਵਾ ਸੂਬੇ ਦੇ ਉੱਤਰੀ ਵਜ਼ੀਰਿਸਤਾਨ ਜ਼ਿਲ੍ਹੇ 'ਚ ਇਕ ਆਤਮਘਾਤੀ ਹਮਲੇ 'ਚ ਘੱਟੋ-ਘੱਟ 4 ਫ਼ੌਜੀ ਮਾਰੇ ਗਏ ਅਤੇ 7 ਹੋਰ ਜ਼ਖਮੀ ਹੋ ਗਏ। ਹਮਲੇ ਦੀ ਜ਼ਿੰਮੇਵਾਰੀ ਅੱਤਵਾਦੀ ਸੰਗਠਨ ਤਹਿਰੀਕ-ਏ-ਤਾਲਿਬਨ...
ਰਾਸ਼ਟਰਮੰਡਲ ਖ਼ੇਡਾਂ ਦੇ ਸਮਾਪਤੀ ਸਮਾਰੋਹ 'ਚ ਵੱਜਿਆ ਸਿੱਧੂ ਮੂਸੇਵਾਲਾ ਦਾ ਗੀਤ '295'
. . .  about 3 hours ago
ਬਰਮਿੰਘਮ, 9 ਅਗਸਤ-ਰਾਸ਼ਟਰਮੰਡਲ ਖ਼ੇਡਾਂ ਦੇ ਸਮਾਪਤੀ ਸਮਾਰੋਹ 'ਚ ਸਿੱਧੂ ਮੂਸੇਵਾਲਾ ਦਾ ਗੀਤ '295' ਵੱਜਿਆ। ਇਸ ਸੰਬੰਧੀ ਜਾਣਕਾਰੀ ਸਿੱਖ ਮਹਿਲਾ ਸੰਸਦ ਮੈਂਬਰ ਪ੍ਰੀਤ ਕੌਰ ਗਿੱਲ ਨੇ ਟਵੀਟ ਕਰਕੇ ਦਿੱਤੀ। ਸਟੇਡੀਅਮ 'ਚ ਚੱਲ ਰਹੇ ਗੀਤ ਦੀ ਪ੍ਰੀਤ ਕੌਰ ਗਿੱਲ ਵਲੋਂ ਵੀਡੀਓ ਵੀ ਸਾਂਝੀ ਕੀਤੀ ਗਈ ਹੈ।
ਪੰਜਾਬ ਦੇ ਕੈਂਸਰ ਰੋਗਾਂ ਦੇ ਮਾਹਿਰ ਡਾ. ਸੇਖੋਂ ਨਹੀਂ ਰਹੇ
. . .  about 4 hours ago
ਲੁਧਿਆਣਾ, 9 ਅਗਸਤ (ਸਲੇਮਪੁਰੀ)- ਕੈਂਸਰ ਰੋਗਾਂ ਦੇ ਮਾਹਿਰ ਡਾ. ਜੇ.ਐੱਸ. ਸੇਖੋਂ ਦਾ ਅੱਜ ਤੜਕੇ ਦਿਹਾਂਤ ਹੋ ਗਿਆ। ਉਨ੍ਹਾਂ ਦੀ ਉਮਰ ਲਗਭਗ 65 ਸਾਲ ਦੇ ਕਰੀਬ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਜਿਗਰ ਦੀ ਬਿਮਾਰੀ ਤੋਂ ਪੀੜਤ ਹੋਣ ਕਾਰਨ ਉਹ ਇਸ ਵੇਲੇ ਦਿੱਲੀ ਦੇ ਇਕ ਹਸਪਤਾਲ ਵਿਚ...
ਕੰਗਣਾ ਰਣੌਤ ਨੂੰ ਹੋਇਆ ਡੇਂਗੂ
. . .  about 5 hours ago
ਮੁੰਬਈ, 9 ਅਗਸਤ-ਕੰਗਣਾ ਰਣੌਤ ਨੂੰ ਹੋਇਆ ਡੇਂਗੂ
ਕਿਸਾਨ ਜਥੇਬੰਦੀਆਂ ਨੇ ਬਿਜਲੀ ਸੋਧ ਬਿੱਲ ਦੀਆਂ ਕਾਪੀਆਂ ਸਾੜ ਕੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
. . .  about 6 hours ago
ਜੈਤੋ, 9 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਕਿਸਾਨ ਵੱਡੀ ਗਿਣਤੀ 'ਚ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਇਕੱਤਰ ਹੋਏ ਅਤੇ ਉਨ੍ਹਾਂ ਨੇ ਕੇਂਦਰ ਸਰਕਾਰ ਵਲੋਂ ਬਿਜਲੀ ਸੋਧ...
ਪੰਜਾਬ ਪੁਲਿਸ ਦੀ ਵੱਡੀ ਕਾਮਯਾਬੀ, ਸਰਹੱਦ ਤੋਂ ਨਸ਼ਿਆਂ, ਹਥਿਆਰਾਂ ਤੇ ਵਿਸਫੋਟਕ ਦੀ ਖੇਪ ਲੈ ਕੇ ਆ ਰਹੇ ਦੋ ਸਮੱਗਲਰ ਕੀਤੇ ਕਾਬੂ
. . .  about 5 hours ago
ਤਰਨ ਤਾਰਨ, 9 ਅਗਸਤ-ਪੰਜਾਬ ਦੇ ਤਰਨ ਤਾਰਨ ਸ਼ਹਿਰ 'ਚ ਪੁਲਿਸ ਨੇ ਗੈਂਗਸਟਰ ਹੈਰੀ ਚੱਠਾ ਅਤੇ ਸੁੱਖ ਭਿਖਾਰੀਵਾਲ ਦੇ ਦੋ ਕਰੀਬੀ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਦੋਵਾਂ ਕੋਲੋਂ ਹੈਂਡ ਗ੍ਰੇਨੇਡ, ਹਥਿਆਰ ਅਤੇ ਡਰੱਗ ਮਨੀ ਵੀ ਬਰਾਮਦ ਕੀਤੀ ਗਈ...
ਟੈਲੀਕਾਮ ਟਾਵਰ ਦੇ ਵਿਰੋਧ 'ਚ ਪਿੰਡ ਵਾਸੀਆਂ ਵਲੋਂ ਰਾਜ ਮਾਰਗ ਕੀਤਾ ਗਿਆ ਬੰਦ
. . .  about 6 hours ago
ਬਰਨਾਲਾ /ਹੰਡਿਆਇਆ, 9 ਅਗਸਤ (ਗੁਰਜੀਤ ਸਿੰਘ ਖੁੱਡੀ)- ਟੈਲੀਕਾਮ ਟਾਵਰ ਦੇ ਵਿਰੋਧ 'ਚ ਪਿੰਡ ਵਾਸੀਆਂ ਵਲੋਂ ਰਾਜ ਮਾਰਗ ਬੰਦ ਕੀਤਾ ਗਿਆ। ਜਾਣਕਾਰੀ ਮੁਤਾਬਿਕ ਬਰਨਾਲਾ-ਮਾਨਸਾ ਰਾਜ ਮਾਰਗ ਪਿੰਡ ਧਨੌਲਾ ਖ਼ੁਰਦ ਦੇ ਵਾਸੀਆਂ ਵਲੋਂ...
ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  about 6 hours ago
ਪਟਨਾ, 9 ਅਗਸਤ-ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
ਰਾਜਭਵਨ ਪਹੁੰਚੇ ਨਿਤਿਸ਼ ਕੁਮਾਰ
. . .  about 6 hours ago
ਪਟਨਾ, 9 ਅਗਸਤ-ਰਾਜਭਵਨ ਪਹੁੰਚੇ ਨਿਤਿਸ਼ ਕੁਮਾਰ
ਲੁਧਿਆਣਾ 'ਚ ਪੁਲਿਸ ਨੇ ਕੱਢਿਆ ਫਲੈਗ ਮਾਰਚ
. . .  about 7 hours ago
ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਫਲੈਗ ਮਾਰਚ ਕੱਢਿਆ ਗਿਆ। ਇਸ ਫਲੈਗ ਮਾਰਚ ਦੌਰਾਨ ਪੁਲਿਸ ਨੇ ਕੁਝ ਸ਼ੱਕੀ ਵਿਅਕਤੀਆਂ ਨੂੰ ਵੀ ਹਿਰਾਸਤ 'ਚ ਲਿਆ ਹੈ।
ਕਪੂਰਥਲਾ ਤੋਂ ਵੱਡੀ ਖ਼ਬਰ: ਡੇਢ ਸਾਲ ਦਾ ਬੱਚਾ ਨਾਲੇ 'ਚ ਡਿੱਗਿਆ, ਨਗਰ ਨਿਗਮ ਦੀ ਟੀਮ ਵਲੋਂ ਬੱਚੇ ਦੀ ਭਾਲ ਜਾਰੀ
. . .  about 7 hours ago
ਕਪੂਰਥਲਾ, 9 ਅਗਸਤ (ਅਮਰਜੀਤ ਕੋਮਲ)- ਸਥਾਨਕ ਸ਼ਾਲੀਮਾਰ ਬਾਗ ਨੇੜੇ ਦੁਪਹਿਰ ਬਾਅਦ ਇਕ ਡੇਢ ਸਾਲ ਦਾ ਬੱਚਾ ਨਾਲੇ ਵਿਚ ਡਿੱਗ ਗਿਆ, ਜਿਸ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਬੱਚਾ ਡਿੱਗਣ ਦੀ ਸੂਚਨਾ ਮਿਲਦਿਆਂ ਹੀ ਪ੍ਰਸ਼ਾਸਨਿਕ ਅਧਿਕਾਰੀ ਮੌਕੇ 'ਤੇ ਪੁੱਜੇ...
ਆਮ ਆਦਮੀ ਪਾਰਟੀ ਦੇ ਵਿਧਾਇਕ ਗੋਗੀ ਨੂੰ ਗੈਂਗਸਟਰਾਂ ਨੇ ਦਿੱਤੀ ਧਮਕੀ
. . .  about 7 hours ago
ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦੇ ਹਲਕਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਨੂੰ ਗੈਂਗਸਟਰਾਂ ਵਲੋਂ 25 ਲੱਖ ਦੀ ਰੰਗਦਾਰੀ ਮੰਗੀ ਗਈ ਹੈ ਅਤੇ ਪੈਸੇ ਨਾ ਦੇਣ ਦੀ ਸੂਰਤ 'ਚ ਗੋਗੀ ਨੂੰ ਜਾਨੋਂ...
ਰਾਸ਼ਟਰਮੰਡਲ ਖ਼ੇਡਾਂ: ਤਗਮਾ ਜੇਤੂ ਹਰਜਿੰਦਰ ਕੌਰ ਦਾ ਸਕੂਲ 'ਚ ਸਨਮਾਨ
. . .  about 7 hours ago
ਨਾਭਾ, 9 ਅਗਸਤ(ਕਰਮਜੀਤ ਸਿੰਘ)- ਰਾਸ਼ਟਰਮੰਡਲ ਖ਼ੇਡਾਂ 'ਚ ਆਪਣੀ ਮਿਹਨਤ ਸਦਕਾ ਮੱਲ੍ਹਾਂ ਮਾਰਨ ਵਾਲੀ ਨਾਭਾ ਦੀ ਵਸਨੀਕ ਹਰਜਿੰਦਰ ਕੌਰ ਦੇ ਪਿੰਡ ਮਹਿਸ ਪਹੁੰਚਣ 'ਤੇ ਗੌਰਮਿੰਟ ਹਾਈ ਸਕੂਲ ਵਿਖੇ ਸਕੂਲ ਇੰਚਾਰਜ ਹਰਮਿੰਦਰ ਜੀਤ ਕੌਰ ਦੀ ਅਗਵਾਈ 'ਚ ਆਯੋਜਿਤ...
ਖੇਮਕਰਨ ਹਲਕੇ ਤੋਂ ਰਾਜਾ ਵੜਿੰਗ ਨੇ ਸ਼ੁਰੂ ਕੀਤੀ ਪੰਜਾਬ ਕਾਂਗਰਸ ਵਲੋਂ ਤਿਰੰਗਾ ਯਾਤਰਾ
. . .  about 8 hours ago
ਭਿੱਖੀਵਿੰਡ/ਖੇਮਕਰਨ, 9ਅਗਸਤ (ਬੋਬੀ, ਭੱਟੀ, ਬਿੱਲਾ)-ਪੰਜਾਬ ਕਾਂਗਰਸ ਵਲੋਂ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸੰਬੰਧ 'ਚ ਪੰਜਾਬ ਅੰਦਰ ਕੱਢੀ ਜਾ ਰਹੀ ਤਿਰੰਗਾ ਪੈਦਲ ਯਾਤਰਾ ਦੀ ਸ਼ੁਰੂਆਤ ਅੱਜ ਖੇਮਕਰਨ ਹਲਕੇ 'ਚ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ...
ਹੱਕ ਪ੍ਰਾਪਤੀ ਲਈ ਕਿਸਾਨ ਇਕ ਹੋਰ ਮੋਰਚਾ ਲਾਉਣ ਲਈ ਤਿਆਰ ਰਹਿਣ: ਹਰਿੰਦਰ ਸਿੰਘ ਲੱਖੋਵਾਲ
. . .  about 8 hours ago
ਬਲਾਚੌਰ/ਮਜਾਰੀ ਸਾਹਿਬਾ, 9 ਅਗਸਤ (ਦੀਦਾਰ ਸਿੰਘ ਬਲਾਚੌਰੀਆ/ਨਿਰਮਲਜੀਤ ਸਿੰਘ ਚਾਹਲ)-ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਸਾਫ਼ ਤੇ ਸਪੱਸ਼ਟ ਸ਼ਬਦਾਂ 'ਚ ਕਿਸਾਨਾਂ ਨੂੰ ਅਪੀਲ ਕੀਤੀ ਕਿ...
ਬਿਜਲੀ ਬਿੱਲ 2020 ਨਾਲ ਕਿਸਾਨਾਂ ਜਾਂ ਕਿਸੇ ਵੀ ਬਿਜਲੀ ਲਾਭਪਾਤਰੀ ਨੂੰ ਕੋਈ ਫ਼ਰਕ ਨਹੀ ਪਵੇਗਾ-ਤਰੁਣ ਚੁੱਘ
. . .  about 8 hours ago
ਮਜੀਠਾ, 9 ਅਗਸਤ (ਜਗਤਾਰ ਸਿੰਘ ਸਹਿਮੀ)- ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਅੱਜ ਉਹ ਦਿਹਾੜਾ ਹੈ ਜਦੋਂ 9 ਅਗਸਤ 1942 ਨੂੰ ਦੇਸ਼ ਦੇ ਸਾਰੇ ਸੁਤੰਤਰਤਾ ਸੈਨਾਨੀਆਂ ਨੇ 'ਅੰਗਰੇਜ਼ੋ ਭਾਰਤ ਛੱਡੋ' ਦੀ ਆਵਾਜ਼ ਚੁੱਕੀ ਸੀ, ਜਿਸ ਦੀ ਅੱਜ...
ਬਿਹਾਰ 'ਚ ਬੀ.ਜੇ.ਪੀ. ਨੂੰ ਵੱਡਾ ਝਟਕਾ! ਨਿਤਿਸ਼ ਕੁਮਾਰ ਨੇ ਤੋੜਿਆ ਗਠਜੋੜ
. . .  about 7 hours ago
ਨਵੀਂ ਦਿੱਲੀ, 9 ਅਗਸਤ-ਬਿਹਾਰ 'ਚ ਪੰਜ ਸਾਲ ਬਾਅਦ ਮੁੱਖ ਮੰਤਰੀ ਨਿਤਿਸ਼ ਕੁਮਾਰ ਦੀ ਪਾਰਟੀ ਜੇ.ਡੀ.ਯੂ. ਤੇ ਭਾਜਪਾ ਵਿਚਾਲੇ ਗਠਜੋੜ ਫ਼ਿਰ ਟੁੱਟ ਗਿਆ ਹੈ। ਮੁੱਖ ਮੰਤਰੀ ਨਿਵਾਸ 'ਤੇ ਜੇ.ਡੀ.ਯੂ. ਦੇ ਸੰਸਦ ਮੈਂਬਰਾਂ ਤੇ ਵਿਧਾਇਕਾਂ ਦੀ ਬੈਠਕ 'ਚ ਇਹ ਐਲਾਨ ਕੀਤਾ ਗਿਆ...
'ਪੰਜਾਬ ਖੇਡ ਮੇਲਾ' 29 ਅਗਸਤ ਨੂੰ ਕਰਵਾਇਆ ਜਾਵੇਗਾ-ਮੀਤ ਹੇਅਰ
. . .  about 3 hours ago
ਚੰਡੀਗੜ੍ਹ, 9 ਅਗਸਤ-ਪੰਜਾਬ 'ਚ ਖੇਡ ਸੱਭਿਆਚਾਰ ਮੁੜ ਪੈਦਾ ਕਰਨ ਅਤੇ ਖੇਡਾਂ 'ਚ ਗੁਆਚੀ ਸ਼ਾਨ ਬਹਾਲ ਕਰਨ ਦੇ ਟੀਚੇ ਨਾਲ ਖੇਡ ਵਿਭਾਗ ਵਲੋਂ ਉਲੀਕੇ ਪੰਜਾਬ ਖੇਡ ਮੇਲੇ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਮਾਨ 29 ਅਗਸਤ ਨੂੰ ਜਲੰਧਰ ਵਿਖੇ ਕਰਨਗੇ...
ਬਿਹਾਰ ਦੇ ਮੁੱਖ ਮੰਤਰੀ ਅਤੇ ਜਨਤਾ ਦਲ (ਯੂ) ਦੇ ਨੇਤਾ ਨਿਤੀਸ਼ ਕੁਮਾਰ ਅੱਜ ਸ਼ਾਮ 4 ਵਜੇ ਰਾਜ ਭਵਨ 'ਚ ਰਾਜਪਾਲ ਫੱਗੂ ਚੌਹਾਨ ਨਾਲ ਕਰਨਗੇ ਮੁਲਾਕਾਤ
. . .  about 9 hours ago
ਨਵੀਂ ਦਿੱਲੀ, 9 ਅਗਸਤ-ਬਿਹਾਰ ਦੇ ਮੁੱਖ ਮੰਤਰੀ ਅਤੇ ਜਨਤਾ ਦਲ (ਯੂ) ਦੇ ਨੇਤਾ ਨਿਤੀਸ਼ ਕੁਮਾਰ ਅੱਜ ਸ਼ਾਮ 4 ਵਜੇ ਰਾਜ ਭਵਨ 'ਚ ਰਾਜਪਾਲ ਫੱਗੂ ਚੌਹਾਨ ਨਾਲ ਮੁਲਾਕਾਤ ਕਰਨਗੇ।
ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਦਾ ਵੱਡਾ ਐਕਸ਼ਨ, ਕਾਰਜਕਾਰੀ ਇੰਜੀਨੀਅਰ ਪੁਨੀਤ ਸ਼ਰਮਾ ਨੂੰ ਕੀਤਾ ਮੁਅੱਤਲ
. . .  about 9 hours ago
ਚੰਡੀਗੜ੍ਹ, 9 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਗ਼ੈਰ-ਕਾਨੂੰਨੀ ਮਾਈਨਿੰਗ ਸੰਬੰਧੀ ਅਖ਼ਤਿਆਰ ਕੀਤੀ ਗਈ ਜ਼ੀਰੋ ਟੋਲਰੈਂਸ ਨੀਤੀ ਤਹਿਤ ਅੱਜ ਇਕ ਹੋਰ ਵੱਡੀ ਕਾਰਵਾਈ ਕਰਦਿਆਂ ਕਾਰਜਕਾਰੀ ਇੰਜੀਨੀਅਰ ਖਣਨ ਰੂਪਨਗਰ ਪੁਨੀਤ ਸ਼ਰਮਾ ਨੂੰ ਡਿਊਟੀ ਦੌਰਾਨ ਅਣਗਹਿਲੀ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਜੇਠ ਸੰਮਤ 554
ਵਿਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਅੰਮ੍ਰਿਤਸਰ / ਦਿਹਾਤੀ

ਪੰਚਾਇਤੀ ਜ਼ਮੀਨ 'ਚ ਬਣੇ ਹੱਡਾ ਰੋੜੀ ਨੂੰ ਢਾਹ ਕੇ ਇੱਟਾਂ ਖੁਰਦ-ਬੁਰਦ ਕਰਨ ਦੇ ਲਗਾਏ ਦੋਸ਼

ਲੋਪੋਕੇ, 22 ਮਈ (ਗੁਰਵਿੰਦਰ ਸਿੰਘ ਕਲਸੀ)-ਤਹਿਸੀਲ ਲੋਪੋਕੇ ਅਧੀਨ ਆਉਂਦੇ ਪਿੰਡ ਚੱਕ ਮਿਸ਼ਰੀ ਖਾਂ ਵਿਖੇ ਪੰਚਾਇਤੀ ਜ਼ਮੀਨ 'ਚ ਬਣੇ ਹੱਡਾ ਰੋੜੀ ਨੂੰ ਪਿੰਡ ਦੇ ਕੁਝ ਲੋਕਾਂ ਵਲੋਂ ਢਾਹ ਕੇ ਉਸ ਦੀਆਂ ਇੱਟਾਂ ਖੁਰਦ ਬੁਰਦ ਕਰਨ ਦੇ ਦੋਸ਼ ਲਗਾਏ ਹਨ | ਇਸ ਸੰਬੰਧੀ ਅੱਜ ਪਿੰਡ ...

ਪੂਰੀ ਖ਼ਬਰ »

ਪ੍ਰੀਤ ਨਗਰ ਵਿਖੇ ਦੋ ਰੋਜ਼ਾ ਨਾਟ ਮੇਲਾ ਅੱਜ ਤੋਂ

ਲੋਪੋਕੇ, 22 ਮਈ (ਗੁਰਵਿੰਦਰ ਸਿੰਘ ਕਲਸੀ)-ਪੰਜਾਬ ਸੰਗੀਤ ਨਾਟਕ ਅਕਾਦਮੀ ਅਤੇ ਗੁਰਬਖ਼ਸ਼ ਸਿੰਘ ਨਾਨਕ ਸਿੰਘ ਫਾਊਾਡੇਸ਼ਨ ਵਲੋਂ ਪੰਜਾਬੀ ਰੰਗਮੰਚ ਦੀ ਪਹਿਲੀ ਅਭਿਨੇਤਰੀ ਉਮਾ ਗੁਰਬਖ਼ਸ਼ ਸਿੰਘ ਦੀ ਦੂਸਰੀ ਬਰਸੀ ਮੌਕੇ ਨਾਰੀ ਸਰੋਕਾਰਾਂ ਨੂੰ ਪੇਸ਼ ਕਰਦੇ ਨਾਟਕਾਂ ਦਾ ...

ਪੂਰੀ ਖ਼ਬਰ »

ਸੰਯੁਕਤ ਸਮਾਜ ਸੁਧਾਰ ਸੰਸਥਾ ਅਜਨਾਲਾ ਵਲੋਂ ਗੁਰਦੁਆਰਾ ਬੇਰ ਸਾਹਿਬ ਵਿਖੇ ਹੋਈ ਸ੍ਰੀ ਗੁਰੂ ਗ੍ਰੰਥ ਦੀ ਬੇਅਦਬੀ ਦੀ ਨਿੰਦਾ

ਓਠੀਆਂ, 22 ਮਈ (ਗੁਰਵਿੰਦਰ ਸਿੰਘ ਛੀਨਾ)-ਤਹਿਸੀਲ ਅਜਨਾਲਾ ਦੇ ਪਿੰਡ ਧਰਮਕੋਟ ਦੇ ਇਤਿਹਾਸਕ ਗੁਰਦੁਆਰਾ ਬੇਰ ਸਾਹਿਬ ਵਿਖੇ ਪਿੰਡ ਦੇ ਸ਼ਰਾਰਤੀ ਅਨਸਰ ਵਲੋਂ ਬੀਤੇ ਦਿਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜ ਕੇ ਕੀਤੀ ਬੇਅਦਬੀ ਦੀ ਸੰਯੁਕਤ ਸਮਾਜ ਸੁਧਾਰ ...

ਪੂਰੀ ਖ਼ਬਰ »

ਪਿੰਡ ਭੰਗਵਾਂ 'ਚ ਬਾਬਾ ਮਹਿੰਦਰ ਸਿੰਘ ਦੀ ਤੀਸਰੀ ਬਰਸੀ ਸ਼ਰਧਾ ਸਹਿਤ ਮਨਾਈ

ਲੋਪੋਕੇ, 22 ਮਈ (ਗੁਰਵਿੰਦਰ ਸਿੰਘ ਕਲਸੀ)-ਗੁਰਦੁਆਰਾ ਧੰਨ-ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਪਿੰਡ ਭੰਗਵਾ ਵਿਖੇ ਬਾਬਾ ਮਹਿੰਦਰ ਸਿੰਘ ਦੀ ਤੀਸਰੀ ਬਰਸੀ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਸਹਿਤ ਮਨਾਈ ਗਈ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ...

ਪੂਰੀ ਖ਼ਬਰ »

ਸੱਤਿਆ ਐਲੀਮੈਂਟਰੀ ਸਕੂਲ ਗੁੱਜਾਪੀਰ ਦਾ ਪੰਜਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਅਜਨਾਲਾ, 22 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਫਤਿਹਗੜ੍ਹ ਚੂੜੀਆਂ ਰੋਡ 'ਤੇ ਸਥਿਤ ਸੱਤਿਆ ਐਲੀਮੈਂਟਰੀ ਸਕੂਲ ਗੁੱਝਾਪੀਰ ਦੀ ਪੰਜਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਨਤੀਜਿਆਂ ਸੰਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਸ੍ਰੀਮਤੀ ਨਿਮਰਤ ਕੌਰ ਨੇ ਦੱਸਿਆ ...

ਪੂਰੀ ਖ਼ਬਰ »

ਈ. ਆਈ. ਐਸ. ਈ. ਸਕੂਲ ਸੁਧਾਰ ਵਿਖੇ ਬੇਟੀਆਂ ਦਾ 'ਮਾਣ ਧੀਆਂ ਤੇ' ਐਵਾਰਡ ਨਾਲ ਸਨਮਾਨ

ਚਮਿਆਰੀ, 22 ਮਈ (ਜਗਪ੍ਰੀਤ ਸਿੰਘ)-ਜ਼ਿਲ੍ਹੇ ਦੇ ਸਕੂਲ ਮੁਖੀਆਂ, ਸਮਾਜ ਸੇਵੀਆਂ ਤੇ ਹੋਰ ਪ੍ਰਸਿੱਧ ਸ਼ਖ਼ਸੀਅਤਾਂ ਨੂੰ ਇੱਕ ਮੰਚ ਤੇ ਖੜੇ ਕਰਕੇ, ਭਰੂਣ ਹੱਤਿਆ ਖ਼ਿਲਾਫ਼ ਹਾਅ ਦਾ ਨਾਅਰਾ ਮਾਰਨ ਸਦਕਾ ਅਤੇ ਸਮਾਜ ਸੇਵਾ ਦੇ ਖੇਤਰ 'ਚ ਵਿਲੱਖਣ ਪਛਾਣ ਬਣਾ ਕੇ ਇੰਡੀਆ ਬੁੱਕ ਵਿਚ ...

ਪੂਰੀ ਖ਼ਬਰ »

ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਝੂਠੇ ਪਰਚੇ ਦਰਜ ਨਹੀਂ ਹੋਣਗੇ ਪ੍ਰੰਤੂ ਦੋਸ਼ੀ ਬਖਸ਼ੇ ਵੀ ਨਹੀਂ ਜਾਣਗੇ-ਕੈਬਨਿਟ ਮੰਤਰੀ ਧਾਲੀਵਾਲ

ਗੱਗੋਮਾਹਲ, 22 ਮਈ (ਬਲਵਿੰਦਰ ਸਿੰਘ ਸੰਧੂ)-ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇਤਿਹਾਸਕ ਕਸਬਾ ਗੱਗੋਮਾਹਲ ਵਿਖੇ ਸਰਹੱਦੀ ਖੇਤਰ ਦੇ ਕਿਸਾਨਾਂ ਤੇ ਆਮ ਵਸਨੀਕਾਂ ਦੀਆ ਮੁਸ਼ਕਿਲਾਂ ਸੁਣੀਆਂ ਤੇ ਉਨ੍ਹਾਂ ਦਾ ਨਿਪਟਾਰਾ ਕਰਨ ਲਈ ਅਧਿਕਾਰੀਆਂ ਨੂੰ ...

ਪੂਰੀ ਖ਼ਬਰ »

ਚੋਣਾਂ ਦੌਰਾਨ ਕੀਤਾ ਇਕ-ਇਕ ਵਾਅਦਾ ਪੂਰਾ ਕਰਾਂਗੇ-ਵਿਧਾਇਕ ਟੌਂਗ

ਬਾਬਾ ਬਕਾਲਾ ਸਾਹਿਬ, 22 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਹੇਠ, ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਇਕ ਇਕ ਵਾਅਦੇ ਨੂੰ ਪੂਰਾ ਕੀਤਾ ਜਾਵੇਗਾ ਅਤੇ ਕਿਸੇ ਵੀ ਵਰਗ ਨੂੰ ਅਣਡਿੱਠਾ ਨਹੀਂ ਕੀਤਾ ਜਾਵੇਗਾ ਅਤੇ ...

ਪੂਰੀ ਖ਼ਬਰ »

ਜੂਨ ਮਹੀਨਾ ਸ਼ਹੀਦ ਸਿੰਘਾਂ ਦੀ ਯਾਦ ਵਜੋਂ ਮਨਾਵਾਂਗੇ : ਭਾਈ ਪਰਮਜੀਤ ਸਿੰਘ ਖ਼ਾਲਸਾ

ਰਾਮ ਤੀਰਥ, 22 ਮਈ (ਧਰਵਿੰਦਰ ਸਿੰਘ ਔਲਖ)-ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੀ ਵਿਸ਼ੇਸ਼ ਇਕੱਤਰਤਾ ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਰਾਮ ਤੀਰਥ ਰੋਡ, ਅੱਡਾ ਬਾਉਲੀ ਵਿਖੇ ਹੋਈ, ਜਿਸ ਵਿਚ ਜ਼ਿਲ੍ਹਾ ਪ੍ਰਧਾਨਾ ਅਤੇ ਵਰਕਿੰਗ ਕਮੇਟੀ ਮੈਂਬਰਾਂ ਨੇ ਜਥੇਬੰਦੀ ਦੇ ...

ਪੂਰੀ ਖ਼ਬਰ »

ਇਤਿਹਾਸਕ ਕਸਬਾ ਬਾਬਾ ਬਕਾਲਾ ਸਾਹਿਬ ਵਿਖੇ ਨਸ਼ਿਆਂ ਖ਼ਿਲਾਫ਼ ਸੈਮੀਨਾਰ ਤੇ ਰੈਲੀ

ਬਾਬਾ ਬਕਾਲਾ ਸਾਹਿਬ, 22 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ 'ਨਸ਼ਾ ਹਟਾਓ-ਪੰਜਾਬ ਬਚਾਓ' ਤਹਿਤ, ਨਸ਼ਿਆਂ ਖ਼ਿਲਾਫ਼ ਇਕ ਸੈਮੀਨਾਰ ਅਤੇ ਰੈਲੀ ਸੰਤ ਮਾਝਾ ਸਿੰਘ ਕਰਮਜੋਤ ਸੀ: ਸੈ: ਸਕੂਲ, ਬਾਬਾ ਬਕਾਲਾ ਸਾਹਿਬ ਵਿਖੇ ਕੀਤੀ ...

ਪੂਰੀ ਖ਼ਬਰ »

ਗ਼ੈਰ-ਮੁਨਾਫਾ ਸੰਸਥਾ ਸਿਪਟ ਵਲੋਂ ਕਸਬਾ ਸੁਧਾਰ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ

ਗੱਗੋਮਾਹਲ, 22 ਮਈ (ਬਲਵਿੰਦਰ ਸਿੰਘ ਸੰਧੂ)-ਪਿਛਲੇ ਇਕ ਦਹਾਕੇ ਤੋਂ ਪੰਜਾਬ ਵਿਚ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਕੰਮ ਕਰ ਰਹੀ ਗ਼ੈਰ-ਮੁਨਾਫਾ ਸੰਸਥਾ ਸਿਪਟ ਵਲੋਂ ਕਸਬਾ ਸੁਧਾਰ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ, ਜਿਸ ਵਿਚ ਕੈਬਨਿਟ ਮੰਤਰੀ ਕੁਲਦੀਪ ਸਿੰਘ ...

ਪੂਰੀ ਖ਼ਬਰ »

ਕਰਿਆਨਾ ਯੂਨੀਅਨ ਦੇ ਚੋਣ ਇਜਲਾਸ 'ਚ ਵੋਟ ਪ੍ਰਣਾਲੀ ਦੇ ਤਿੱਖੇ ਮੁਕਾਬਲੇ 'ਚ 42 ਵੋਟਾਂ ਨਾਲ ਸ੍ਰੀ ਮਹਾਜਨ ਚੁਣੇ ਗਏ ਪ੍ਰਧਾਨ

ਅਜਨਾਲਾ, 21 ਮਈ (ਐਸ. ਪ੍ਰਸ਼ੋਤਮ)-ਅਜਨਾਲਾ ਸ਼ਹਿਰ ਦੇ ਕਰਿਆਨਾ ਦੁਕਾਨਦਾਰਾਂ/ਕਰਿਆਨਾ ਵਪਾਰਕ ਸੰਗਠਨਾਂ ਤੇ ਅਧਾਰਿਤ ਕਰਿਆਨਾ ਦੁਕਾਨਦਾਰਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਸਾਂਝੇ ਮੰਚ ਤੋਂ ਹੱਲ ਕਰਨ ਲਈ ਗਠਿਤ ਜੁਝਾਰੂ ਸੰਗਠਨ ਕਰਿਆਨਾ ਵਪਾਰ ਯੂਨੀਅਨ ਦੇ ...

ਪੂਰੀ ਖ਼ਬਰ »

13 ਮੈਂਬਰੀ ਕਮੇਟੀ ਨੇ ਤਰਨਾ ਦਲ ਮੁਖੀ ਜ: ਬਾਬਾ ਗੱਜਣ ਸਿੰਘ ਪਾਸੋਂ ਲਿਆ ਅਸ਼ੀਰਵਾਦ

ਬਾਬਾ ਬਕਾਲਾ ਸਾਹਿਬ, 22 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਦੇ ਸਰਬਪੱਖੀ ਵਿਕਾਸ ਲਈ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸ: ਦਲਬੀਰ ਸਿੰਘ ਟੌਂਗ ਦੀ ਅਗਵਾਈ ਹੇਠ ਨਿਯੁਕਤ ਕੀਤੀ ਗਈ 13 ਮੈਂਬਰੀ ਕਮੇਟੀ ਵਲੋਂ ਅੱਜ ਪ੍ਰਧਾਨ ਸੁਖਦੇਵ ...

ਪੂਰੀ ਖ਼ਬਰ »

ਅੰਮਿ੍ਤਸਰ ਤੋਂ ਫਤਹਿਗੜ੍ਹ ਚੂੜੀਆਂ ਸੜਕ ਨੂੰ ਮੁਕੰਮਲ ਬੰਦ ਕੀਤੇ ਜਾਣ 'ਤੇ ਯਾਤਰੀਆਂ ਨੂੰ ਕਰਨਾ ਪੈ ਰਿਹਾ ਹੈ ਮੁਸ਼ਕਿਲਾਂ ਦਾ ਸਾਹਮਣਾ

ਚੇਤਨਪੁਰਾ, 22 ਮਈ (ਮਹਾਂਬੀਰ ਸਿੰਘ ਗਿੱਲ)- ਅੰਮਿ੍ਤਸਰ ਤੋਂ ਫਤਿਹਗੜ ਚੂੜੀਆਂ ਵਾਇਆ ਸੰਗਤਪੁਰਾ ਸੜਕ ਜੋ ਕਿ ਮਹਾਨ ਇਨਕਲਾਬੀ ਕਾਮਰੇਡ ਸੋਹਨ ਸਿੰਘ ਜੋਸ਼ ਮਾਰਗ ਵਜੋਂ ਜਾਣੀ ਜਾਂਦੀ ਹੈ, ਨੂੰ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ...

ਪੂਰੀ ਖ਼ਬਰ »

ਭੋਆ ਫਤਿਹਗੜ੍ਹ ਸਕੂਲ 'ਚ ਅੱਵਲ ਆਏ ਬੱਚਿਆਂ ਦਾ ਸਨਮਾਨ

ਜੇਠੂਵਾਲ, 22 ਮਈ (ਮਿੱਤਰਪਾਲ ਸਿੰਘ ਰੰਧਾਵਾ)- ਸਰਕਾਰੀ ਐਲੀਮੈਂਟਰੀ ਸਕੂਲ ਭੋਆ ਫਤਿਹਗੜ੍ਹ ਬਲਾਕ ਮਜੀਠਾ-2 'ਚ 2022 ਦੇ ਪਹਿਲੀ ਤੋਂ ਪੰਜਵੀਂ ਕਲਾਸਾਂ ਦੇ ਆਏ ਨਤੀਜ਼ਿਆਂ 'ਚ ਵੱਖ ਵੱਖ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਹੋਣਹਾਰ ਬੱਚਿਆਂ ਨੂੰ ਮੈਨੇਜਰ ਹਰਜੀਤ ਭੋਆ ਗੁਰਦੁਆਰਾ ...

ਪੂਰੀ ਖ਼ਬਰ »

ਡੇਂਗੂ ਤੋਂ ਬਚਾਅ ਸਬੰਧੀ ਜਾਣਕਾਰੀ ਦਿੱਤੀ

ਜਗਦੇਵ ਕਲਾਂ, 22 ਮਈ (ਸ਼ਰਨਜੀਤ ਸਿੰਘ ਗਿੱਲ)-ਸੀਨੀਅਰ ਮੈਡੀਕਲ ਅਫ਼ਸਰ ਰਮਦਾਸ ਸ੍ਰੀਮਤੀ ਸੰਤੋਸ਼ ਕੁਮਾਰੀ ਦੀ ਯੋਗ ਅਗਵਾਈ ਹੇਠ ਸਰਕਾਰੀ ਸਕੂਲ ਮਹਿਲਾਂਵਾਲਾ ਵਿਖੇ ਡੇਂਗੂ ਜਾਗਰੂਕਤਾ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਬੱਚਿਆਂ ਤੇ ਪਿੰਡ ਦੇ ਪਤਵੰਤਿਆਂ ਨੂੰ ...

ਪੂਰੀ ਖ਼ਬਰ »

ਖ਼ਾਸਾ ਰੇਲਵੇ ਸਟੇਸ਼ਨ ਵਿਖੇ ਲੱਗਦੀ ਸਪੈਸ਼ਲ ਲੋਡਿੰਗ ਰਾਹਗੀਰਾਂ ਲਈ ਬਣੀ ਵੱਡੀ ਪ੍ਰੇਸ਼ਾਨੀ ਦਾ ਕਾਰਨ

ਖਾਸਾ, 22 ਮਈ (ਸੁਖਵਿੰਦਰਜੀਤ ਸਿੰਘ ਘਰਿੰਡਾ)-ਖਾਸਾ ਰੇਲਵੇ ਸਟੇਸ਼ਨ ਜੋ ਕਿ ਨੈਸ਼ਨਲ ਹਾਈਵੇ ਅਟਾਰੀ ਬਾਰਡਰ ਤੋਂ ਤਕਰੀਬਨ 1 ਕਿਲੋਮੀਟਰ ਦੂਰੀ 'ਤੇ ਖਾਸਾ ਤੋਂ ਭਕਨਾ ਰੋਡ 'ਤੇ ਸਥਿਤ ਹੈ | ਇਹ ਰੋਡ ਅੱਗੇ ਕਈ ਪਿੰਡਾਂ, ਧਾਰਮਿਕ ਸਥਾਨਾਂ ਅਤੇ ਤਰਨ ਤਾਰਨ ਜ਼ਿਲ੍ਹੇ ਨੂੰ ...

ਪੂਰੀ ਖ਼ਬਰ »

ਗੁਜਰਾਤ ਹਾਈ ਕੋਰਟ ਦੇ ਜੱਜ ਨੇ ਰੀਟਰੀਟ ਸੈਰਾਮਨੀ ਦਾ ਮਾਣਿਆ ਆਨੰਦ

ਅਟਾਰੀ, 22 ਮਈ (ਗੁਰਦੀਪ ਸਿੰਘ ਅਟਾਰੀ)-ਭਾਰਤ ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਅਟਾਰੀ ਵਾਹਗਾ ਸਰਹੱਦ 'ਤੇ ਹੋਣ ਵਾਲੀ ਰੀਟਰੀਟ ਸੈਰਾਮਨੀ ਦਾ ਗੁਜਰਾਤ ਹਾਈ ਕੋਰਟ ਦੇ ਜੱਜ ਮਿਸਟਰ ਮਾਉਨਾ ਐਮ ਭੱਟ ਨੇ ਅਨੰਦ ਮਾਣਿਆ | ਉਹ ਪਰਿਵਾਰਕ ਮੈਂਬਰਾਂ ...

ਪੂਰੀ ਖ਼ਬਰ »

ਬੱਚਿਆਂ ਅਤੇ ਨੌਜਵਾਨਾਂ ਨੂੰ ਦੁਨਿਆਵੀ ਸਿੱਖਿਆ ਦੇ ਨਾਲ-ਨਾਲ ਧਾਰਮਿਕ ਸਿੱਖਿਆ ਵੀ ਬਹੁਤ ਜ਼ਰੂਰੀ-ਡਾ: ਪ੍ਰਤਾਪ ਸਿੰਘ ਭੰਗਾਲੀ

ਚੇਤਨਪੁਰਾ, 22 ਮਈ (ਮਹਾਂਬੀਰ ਸਿੰਘ ਗਿੱਲ)-ਅੱਜ ਦੇ ਸਮੇਂ ਵਿਚ ਸਾਡੇ ਬੱਚੇ ਅਤੇ ਨੌਜਵਾਨਾਂ ਨੂੰ ਜਿੱਥੇ ਦੁਨਿਆਵੀ ਸਿੱਖਿਆ ਦੀ ਲੋੜ ਹੈ ਉੱਥੇ ਧਾਰਮਿਕ ਸਿੱਖਿਆ ਦੀ ਵੀ ਬਹੁਤ ਜ਼ਰੂਰਤ ਹੈ | ਇਹ ਪ੍ਰਗਟਾਵਾ ਡਾ: ਪ੍ਰਤਾਪ ਸਿੰਘ ਭੰਗਾਲੀ ਸਰਕਲ ਅਜਨਾਲਾ ਅਤੇ ਭਾਈ ਗਿਆਨ ...

ਪੂਰੀ ਖ਼ਬਰ »

ਪੁਲਿਸ ਥਾਣਾ ਘਰਿੰਡਾ ਨੇ ਹੈਰੋਇਨ ਸਮੇਤ ਇਕ ਨੂੰ ਕੀਤਾ ਗਿ੍ਫ਼ਤਾਰ

ਅਟਾਰੀ, 22 ਮਈ (ਗੁਰਦੀਪ ਸਿੰਘ ਅਟਾਰੀ)-ਪੁਲਿਸ ਥਾਣਾ ਘਰਿੰਡਾ ਵਲੋਂ ਹੈਰੋਇਨ ਸਮੇਤ ਇਕ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕਰਨ ਦਾ ਸਮਾਚਾਰ ਹੈ | ਸਰਹੱਦੀ ਪੁਲਿਸ ਚੌਕੀ ਕਾਹਨਗੜ੍ਹ ਦੇ ਇੰਚਾਰਜ ਆਗਿਆਪਾਲ ਸਿੰਘ ਨੇ ਗੱਲਬਾਤ ਕਰਦੇ ਦੱਸਿਆ ਹੈ ਕਿ ਟੀ ਪੁਆਇੰਟ ਅਟਾਰੀ ...

ਪੂਰੀ ਖ਼ਬਰ »

'ਆਪ' ਆਗੂ ਬਲਦੇਵ ਸਿੰਘ ਮਿਆਦੀਆਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਾਰਨ ਵਾਲਿਆਂ ਨੂੰ ਸਖ਼ਤ ਤਾੜਨਾ

ਓਠੀਆਂ, 22 ਮਈ (ਗੁਰਵਿੰਦਰ ਸਿੰਘ ਛੀਨਾ)-ਹਲਕਾ ਰਜਾਸਾਂਸੀ ਤੋਂ ਆਪ ਦੇ ਸੀਨੀਅਰ ਆਗੂ ਬਲਦੇਵ ਸਿੰਘ ਮਿਆਦੀਆਂ ਵਲੋਂ ਬੀਤੇੇ ਦਿਨ ਪਿੰਡ ਧਰਮਕੋਟ ਦੇ ਇਤਿਹਾਸਕ ਗੁਰਦੁਆਰਾ ਬੇਰ ਸਾਹਿਬ ਵਿਖੇ ਪਿੰਡ ਦੇ ਸ਼ਰਾਰਤੀ ਅਨਸਰ ਮੱਸਾ ਸਿੰਘ ਪੁੱਤਰ ਚੰਨਣ ਸਿੰਘ ਅਤੇ ਉਸ ਦੇ ਪੁੱਤਰ ਵਲੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਗਈ ਬੇਅਦਬੀ ਦੀ ਸਖ਼ਤ ਨਿੰਦਾ ਕੀਤੀ ਅਤੇ ਦੋਸ਼ੀਆਂ ਤੇ ਸਖ਼ਤ ਕਾਰਵਾਈ ਕਰਨ ਲਈ ਪ੍ਰਸ਼ਾਸਨ ਨੂੰ ਹੁਕਮ ਦਿੱਤੇ | ਉਨ੍ਹਾਂ ਕਿਹਾ ਕਿ ਇਸ ਮੰਦਭਾਗੀ ਘਟਨਾ ਦੇ ਮੱਦੇਨਜਰ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਈ ਜਾਵੇਗੀ ਅਤੇ ਬੇਅਦਬੀ ਦੀਆਂ ਘਟਨਾ ਨੂੰ ਰੋਕਿਆ ਜਾਵੇਗਾ | ਉਨ੍ਹਾਂ ਹਲਕਾ ਰਾਜਾਸਾਂਸੀ ਦੇ ਪਿੰਡਾਂ ਦੇ ਵਾਸੀਆਂ ਨੂੰ ਆਪਣੇ ਪਿੰਡ ਦੇ ਗੁਰਦੁਆਰਾ ਸਾਹਿਬ 'ਤੇ ਸਖ਼ਤ ਨਜ਼ਰ ਰੱਖਣ ਲਈ ਕਿਹਾ |

ਖ਼ਬਰ ਸ਼ੇਅਰ ਕਰੋ

 

ਬੋਨੀ ਅਜਨਾਲਾ ਵਲੋਂ ਸਰਕਲ ਗੁਰੂ ਕਾ ਬਾਗ ਦੇ ਅਕਾਲੀ ਵਰਕਰਾਂ ਨਾਲ ਕੀਤੀ ਇਕੱਤਰਤਾ

ਜਗਦੇਵ ਕਲਾਂ, 22 ਮਈ (ਸ਼ਰਨਜੀਤ ਸਿੰਘ ਗਿੱਲ)-ਵਿਧਾਨ ਸਭਾ ਹਲਕਾ ਅਜਨਾਲਾ ਤੋਂ ਸਾਬਕਾ ਅਕਾਲੀ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਅਕਾਲੀ ਵਰਕਰਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ...

ਪੂਰੀ ਖ਼ਬਰ »

ਸੜਕ ਦੀ ਖ਼ਸਤਾ ਹਾਲਤ ਕਾਰਨ ਹੋਏ ਹਾਦਸੇ ਵਿਚ ਮੋਟਰਸਾਈਕਲ ਸਵਾਰ ਤਿੰਨ ਭੈਣ-ਭਰਾ ਜ਼ਖ਼ਮੀ

ਚੇਤਨਪੁਰਾ, 22 ਮਈ (ਮਹਾਂਬੀਰ ਸਿੰਘ ਗਿੱਲ)-ਅੱਜ ਅੰਮਿ੍ਤਸਰ ਫਤਿਹਗੜ੍ਹ ਚੂੜੀਆਂ ਵਾਇਆ ਚੇਤਨਪੁਰਾ ਸੜਕ ਦੀ ਅਤਿ ਖਸਤਾ ਹਾਲਤ ਕਾਰਨ ਹੋਏ ਸੜਕ ਹਾਦਸੇ ਵਿਚ ਇਕ ਮੋਟਰਸਾਈਕਲ 'ਤੇ ਸਵਾਰ ਤਿੰਨ ਭੈਣ ਭਰਾ ਜ਼ਖ਼ਮੀ ਹੋ ਗਏ | ਹਾਦਸੇ ਦਾ ਸ਼ਿਕਾਰ ਹੋਏ ਰਵਿੰਦਰ ਸਿੰਘ ਬਬਲੂ, ...

ਪੂਰੀ ਖ਼ਬਰ »

ਝੰਡੇਰ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਔਰਤ ਕਾਬੂ

ਜਗਦੇਵ ਕਲਾਂ, 22 ਮਈ (ਸ਼ਰਨਜੀਤ ਸਿੰਘ ਗਿੱਲ)-ਪੁਲਿਸ ਥਾਣਾ ਝੰਡੇਰ ਵਲੋਂ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ 'ਤੇ ਸਮਾਜ ਵਿਰੋਧੀ ਅਨਸਰਾਂ ਤੇ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਇਕ ਔਰਤ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਿਲ ...

ਪੂਰੀ ਖ਼ਬਰ »

ਆਜ਼ਾਦੀ ਤੋਂ 75 ਵਰ੍ਹੇ ਬਾਅਦ ਵੀ ਕਈ ਮੁਢਲੀਆਂ ਸਹੂਲਤਾਂ ਨੂੰ ਤਰਸ ਰਿਹਾ ਹਾਸ਼ਮ ਦਾ ਨਗਰ ਜਗਦੇਵ ਕਲਾਂ

ਜਗਦੇਵ ਕਲਾਂ, 22 ਮਈ (ਸ਼ਰਨਜੀਤ ਸਿੰਘ ਗਿੱਲ)-ਪੰਜਾਬੀ ਦੇ ਸਿਰਮੌਰ ਕਿੱਸਾਕਾਰ ਹਾਸ਼ਮ ਸ਼ਾਹ, ਅਨੇਕਾਂ ਹੀ ਆਜ਼ਾਦੀ ਘੁਲਾਟੀਆਂ ਤੇ ਮਾਝੇ ਦਾ ਸਭ ਤੋਂ ਵੱਡਾ ਤੇ ਇਤਿਹਾਸਕ ਪਿੰਡ ਜਗਦੇਵ ਕਲਾਂ ਆਜ਼ਾਦੀ ਦੇ 75 ਵਰ੍ਹੇ ਬੀਤਣ ਦੇ ਬਾਅਦ ਵੀ ਕਈ ਮੁੱਢਲੀਆਂ ਸਹੂਲਤਾਂ ਨੂੰ ਤਰਸ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਵਲੋਂ ਪਿੰਡ ਕੋਹਾਲੀ ਵਿਚ ਮੀਟਿੰਗ ਤੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

ਰਾਮ ਤੀਰਥ, 22 ਮਈ (ਧਰਵਿੰਦਰ ਸਿੰਘ ਔਲਖ)-ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਦੀਆਂ ਹਦਾਇਤਾਂ ਅਨੁਸਾਰ ਪਾਰਟੀ ਦੀ ਮਜਬੂਤੀ ਲਈ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਸੀਮਾ ਸੋਢੀ ਵਲੋਂ ਪਿੰਡ ਕੋਹਾਲੀ ਦੇ 'ਆਪ' ਆਗੂ ਤੀਰਥ ਸਿੰਘ ਕੋਹਾਲੀ ਦੇ ਗ੍ਰਹਿ ਵਿਖੇ ਮੀਟਿੰਗ ਹੋਈ | ਇਸ ਸਮੇਂ ...

ਪੂਰੀ ਖ਼ਬਰ »

ਬਾਬਾ ਬਕਾਲਾ ਪੁਲਿਸ ਨੇ ਨਾਜਾਇਜ਼ ਵਾਧਿਆਂ ਨੂੰ ਸਖਤੀ ਨਾਲ ਰੋਕਣ ਲਈ ਮੁਹਿੰਮ ਦੀ ਸ਼ੁਰੂਆਤ

ਬਾਬਾ ਬਕਾਲਾ ਸਾਹਿਬ ਦੇ ਮੇਨ ਬਜ਼ਾਰ ਵਿਚ ਦੁਕਾਨਦਾਰਾਂ ਵਲੋਂ ਵਧਾਏ ਗਏ ਬੇਲੋੜੇ ਵਾਧਿਆਂ ਨੂੰ ਅੰਦਰ ਕਰਵਾਉਂਦੇ ਹੋਏ ਸਬ ਇੰਸਪੈਕਟਰ ਸ: ਚਰਨ ਸਿੰਘ ਪਹਿਲਵਾਨ ਚੌਕੀ ਇੰਚਾਰਜ ਤੇ ਹੋਰ ਪੁਲਿਸ ਕਰਮੀ | ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜਨ ਬਾਬਾ ਬਕਾਲਾ ਸਾਹਿਬ, 22 ...

ਪੂਰੀ ਖ਼ਬਰ »

ਕੌਮਾਂਤਰੀ ਪੱਧਰ 'ਤੇ ਕੱਚੇ ਤੇਲ ਦੀਆਂ ਕੀਮਤਾਂ ਘਟਣ ਦੇ ਹਿਸਾਬ ਨਾਲ ਦੇਸ਼ ਵਿਚ ਡੀਜ਼ਲ ਪੈਟਰੋਲ ਦੇ ਰੇਟ ਹੋਰ ਘਟਾਏ ਜਾਣ-ਗੁਰਜੀਤ ਸਿੰਘ ਔਜਲਾ

ਅਜਨਾਲਾ, 23 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਡੀਜ਼ਲ, ਪੈਟਰੋਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਘਟਾਉਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਅੰਮਿ੍ਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ...

ਪੂਰੀ ਖ਼ਬਰ »

ਖ਼ਤਰਾਏ ਖੁਰਦ 'ਚ ਚੋਰਾਂ ਵਲੋਂ ਟਰਾਂਸਫਾਰਮਰ ਦਾ ਤੇਲ ਚੋਰੀ

ਜਗਦੇਵ ਕਲਾਂ, 22 ਮਈ (ਸ਼ਰਨਜੀਤ ਸਿੰਘ ਗਿੱਲ)- ਪੁਲਿਸ ਥਾਣਾ ਝੰਡੇਰ ਅਧੀਨ ਪੈਂਦੇ ਪਿੰਡਾਂ ਵਿਚ ਚੋਰਾਂ ਨੇ ਕਿਸਾਨਾਂ ਦੇ ਨੱਕ ਵਿਚ ਦਮ ਕੀਤਾ ਹੋਇਆ ਹੋਇਆ ਹੈ, ਆਏ ਦਿਨ ਹੀ ਕਿਸਾਨਾਂ ਦੀਆਂ ਮੋਟਰਾਂ 'ਤੇ ਲੱਗੇ ਟਰਾਂਸਫਾਰਮਰ 'ਚੋਂ ਤੇਲ ਅਤੇ ਵਿਚਲਾ ਸਾਮਾਨ ਅਤੇ ਮੋਟਰਾਂ ...

ਪੂਰੀ ਖ਼ਬਰ »

ਪੇਂਡੂ ਵਿਕਾਸ ਤੇ ਪੰਚਾਇਤ ਰਾਜ ਮੰਤਰੀ ਧਾਲੀਵਾਲ ਨੂੰ ਮੰਗ ਪੱਤਰ ਦਿੱਤਾ

ਚੋਗਾਵਾਂ, 22 ਮਈ (ਗੁਰਬਿੰਦਰ ਸਿੰਘ ਬਾਗੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ 'ਆਪ' ਦੇ ਆਗੂ ਬਲਦੇਵ ਸਿੰਘ ਮਿਆਦੀਆਂ, ਦਲਜੀਤ ਸਿੰਘ, ਸਰਕਲ 'ਆਪ' ਦੇ ਆਗੂ ਸਾਬਕਾ ਸਰਪੰਚ ਤੇ ਬਲਾਕ ਸੰਮਤੀ ਮੈਂਬਰ ਦਵਿੰਦਰ ਸਿੰਘ ਭੁੱਲਰ, ਕਸਬਾ ਚੋਗਾਵਾਂ ਤੋਂ 'ਆਪ' ਦੇ ਆਗੂ ਭਗਵਾਨ ਸਿੰਘ, ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX