ਤਾਜਾ ਖ਼ਬਰਾਂ


ਲਸ਼ਕਰ-ਏ- ਤਾਇਬਾ ਦੀ ਫੰਡਿੰਗ 'ਚ ਸ਼ਾਮਿਲ ਜੰਮੂ-ਕਸ਼ਮੀਰ ਦਾ ਹਵਾਲਾ ਸੰਚਾਲਕ ਅਲ ਬਦਰ ਗ੍ਰਿਫ਼ਤਾਰ
. . .  15 minutes ago
ਆਪਣੀ ਪਤਨੀ ਦੀ ਕਹੀ ਮਾਰ ਕੇ ਹੱਤਿਆ ਕਰਨ ਵਾਲੇ ਬਲਵੰਤ ਸਿੰਘ ਨੇ ਕੀਤੀ ਆਤਮ ਹੱਤਿਆ
. . .  29 minutes ago
ਫ਼ਰੀਦਕੋਟ, 19 ਅਗਸਤ ( ਜਸਵੰਤ ਪੁਰਬਾ ) – ਸਾਦਿਕ ਦੇ ਪਿੰਡ ਬੁੱਟਰ 'ਚ ਆਪਣੀ ਪਤਨੀ ਦੀ ਕਹੀ ਮਾਰ ਕੇ ਹੱਤਿਆ ਕਰਨ ਵਾਲੇ ਬਲਵੰਤ ਸਿੰਘ ਨੇ ਅੱਜ ਦੁਪਹਿਰ ਕਰੀਬ 2:30 ਵਜੇ ਬੁੱਟਰ ਵਿਖੇ ਨਹਿਰ ਕੋਲ ਖੜ੍ਹੇ ਸਫੈਦੇ ਦੇ ...
ਸੰਯੁਕਤ ਕਿਸਾਨ ਮੋਰਚੇ ਵਲੋਂ ਪਾਣੀਆਂ ਅਤੇ ਪੰਜਾਬ ਨਾਲ ਸੰਬੰਧਿਤ ਹੋਰ ਮੁੱਦਿਆਂ ਨੂੰ ਲੈ ਕੇ ਰੈਲੀਆਂ ਕਰਨ ਦਾ ਐਲਾਨ
. . .  59 minutes ago
ਚੰਡੀਗੜ੍ਹ, 19 ਅਗਸਤ (ਅਜਾਇਬ ਸਿੰਘ ਔਜਲਾ) - ਸੰਯੁਕਤ ਕਿਸਾਨ ਮੋਰਚੇ ਵਲੋਂ ਪਾਣੀਆਂ ਅਤੇ ਪੰਜਾਬ ਨਾਲ ਸੰਬੰਧਿਤ ਹੋਰ ਮੁੱਦਿਆਂ ਨੂੰ ਲੈ ਕੇ ਵੱਖ ਵੱਖ ਥਾਵਾਂ 'ਤੇ ਰੈਲੀਆਂ ਕਰਨ ਦਾ ਐਲਾਨ ਕੀਤਾ ਗਿਆ ਹੈ। ਅੱਜ ਚੰਡੀਗੜ੍ਹ ਵਿਖੇ ਇਹ ਪ੍ਰਗਟਾਵਾ ਸੰਯੁਕਤ ਕਿਸਾਨ ਮੋਰਚੇ ਦੇ...
ਕਿਸਾਨਾਂ ਨੇ ਨੰਗੇ ਧੜ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
. . .  about 1 hour ago
ਅਬੋਹਰ,19 ਅਗਸਤ (ਸੰਦੀਪ ਸੋਖਲ) - ਕੌਮੀ ਮਾਰਗ 'ਤੇ ਰਾਜਸਥਾਨ ਸਰਹੱਦ ਦੇ ਨਾਲ ਪੈਂਦੇ ਪਿੰਡ ਗੁੰਮਜਾਲ ’ਤੇ ਕਿਸਾਨਾਂ ਵਲੋਂ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਪੱਕੇ ਤੌਰ ’ਤੇ ਲਗਾਏ ਗਏ ਧਰਨੇ ਨੂੰ 48 ਘੰਟਿਆਂ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਸਰਕਾਰ ਵਲੋਂਂ ਕੋਈ ਸੁਣਵਾਈ...
ਮੁੱਖ ਮੰਤਰੀ ਭਗਵੰਤ ਮਾਨ ਨੇ ਵਾਲਮੀਕਿ ਭਾਈਚਾਰੇ ਦੀਆਂ ਸਾਰੀਆਂ ਮੰਗਾਂ ਕੀਤੀਆਂ ਪੂਰੀਆਂ
. . .  about 2 hours ago
ਚੰਡੀਗੜ੍ਹ, 19 ਅਗਸਤ - ਵਾਲਮੀਕਿ ਭਾਈਚਾਰੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਮੀਟਿੰਗ ਸਮਾਪਤ ਹੋ ਗਈ ਹੈ ਤੇ ਮੁੱਖ ਮੰਤਰੀ ਨੇ ਵਾਲਮੀਕਿ ਭਾਈਚਾਰੇ ਦੀਆਂ ਸਾਰੀਆਂ ਮੰਗਾਂ ਨੂੰ ਪੂਰਾ ਕਰ ਦਿੱਤਾ ਹੈ।ਇਸ ਮੌਕੇ ਵਾਲਮੀਕਿ ਭਾਈਚਾਰੇ ਨੇ ਭਗਵੰਤ ਮਾਨ ਦੀ ਤਾਰੀਫ਼ ਕਰਦਿਆ ਕਿਹਾ ਕਿ ਅਜਿਹਾ ਮੁੱਖ ਮੰਤਰੀ ਪਹਿਲੀ ਵਾਰ...
ਭਗਵੰਤ ਮਾਨ ਵਲੋਂ ਪੀ.ਏ.ਯੂ. ਦੇ ਨਵਨਿਯੁਕਤ ਉਪ ਕੁਲਪਤੀ ਡਾ. ਸਤਬੀਰ ਸਿੰਘ ਗੋਸਲ ਨੂੰ ਸ਼ੁੱਭਕਾਮਨਾਵਾਂ
. . .  about 2 hours ago
ਚੰਡੀਗੜ੍ਹ, 19 ਅਗਸਤ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਦੇ ਨਵਨਿਯੁਕਤ ਉਪ ਕੁਲਪਤੀ ਡਾ. ਸਤਬੀਰ ਸਿੰਘ ਗੋਸਲ ਨੂੰ ਸ਼ੁੱਭਕਾਮਨਾਵਾਂ...
ਹਨੀਟ੍ਰੈਪ 'ਚ ਫਸਾ ਕੇ ਇਕ ਨੌਜਵਾਨ ਨੂੰ ਅਗਵਾ ਕਰਨ ਵਾਲੇ ਤਿੰਨ ਮੁਲਜ਼ਮ ਗ੍ਰਿਫ਼ਤਾਰ
. . .  about 2 hours ago
ਐਸ.ਏ.ਐਸ. ਨਗਰ, 19 ਅਗਸਤ (ਜਸਬੀਰ ਸਿੰਘ ਜੱਸੀ) - ਖਰੜ ਨਜ਼ਦੀਕ ਇਕ ਯੂਨੀਵਰਸਿਟੀ ਵਿਚ ਪੜ੍ਹਦੇ ਇਕ ਵਿਦਿਆਰਥੀ ਨੂੰ ਹਨੀਟ੍ਰੈਪ 'ਚ ਫਸਾ ਕੇ ਅਗਵਾ ਕਰਨ ਵਾਲੀ ਇਕ ਲੜਕੀ ਸਮੇਤ ਤਿੰਨ ਮੁਲਜ਼ਮਾਂ ਨੂੰ ਮੁਹਾਲੀ ਪੁਲਿਸ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਵਲੋਂ ਇਸ...
ਮਾਝਾ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵੱਲੋਂ ਚੌਲਾਂਗ ਟੋਲ ਪਲਾਜ਼ੇ 'ਤੇ ਧਰਨਾ
. . .  about 2 hours ago
ਚੌਲਾਂਗ, 19 ਅਗਸਤ (ਸੁਖਦੇਵ ਸਿੰਘ) - ਅੱਜ ਮਾਝਾ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਚੌਲਾਂਗ ਟੋਲ ਪਲਾਜ਼ੇ 'ਤੇ ਧਰਨਾ ਦਿੱਤਾ ਗਿਆ। ਇਸ ਸੰਬੰਧੀ ਨੰਬਰਦਾਰ ਦਲੀਪ ਸਿੰਘ ਮੁੱਖ ਬੁਲਾਰਾ ਮਾਝਾ ਕਿਸਾਨ ਸੰਘਰਸ਼ ਕਮੇਟੀ ਪੰਜਾਬ ਨੇ ਦੱਸਿਆ ਕਿ ਕੱਲ੍ਹ ਮੈਂ ਚੌਲਾਂਗ ਟੋਲ ਪਲਾਜ਼ਾ ਤੋਂ ਲੰਘਿਆ...
ਡਾ. ਐਸ.ਐਸ.ਗੋਸਲ ਪੀ.ਏ.ਯੂ. ਦੇ ਉਪ ਕੁਲਪਤੀ ਨਿਯੁਕਤ
. . .  about 3 hours ago
ਲੁਧਿਆਣਾ, 19 ਅਗਸਤ (ਪੁਨੀਤ ਬਾਵਾ) - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਨਿਰਦੇਸ਼ਕ ਖੋਜ ਅਤੇ ਪੀ.ਏ.ਯੂ. ਦੀ ਪ੍ਰਬੰਧਕੀ ਬੋਰਡ ਦੇ ਮੈਂਬਰ ਡਾ. ਐਸ.ਐਸ. ਗੋਸਲ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਉਪ ਕੁਲਪਤੀ...
ਪੰਚਾਇਤ ਮੰਤਰੀ ਧਾਲੀਵਾਲ ਵਲੋਂ ਨਸ਼ਿਆਂ ਖ਼ਿਲਾਫ਼ ਅਵਾਜ਼ ਬੁਲੰਦ ਕਰਨ ਵਾਲੀ ਸਰਪੰਚ ਦਾ ਸਨਮਾਨ
. . .  about 3 hours ago
ਮੁੱਲਾਂਪੁਰ-ਦਾਖਾ, 19 ਅਗਸਤ (ਨਿਰਮਲ ਸਿੰਘ ਧਾਲੀਵਾਲ)- ਅੱਜ ਪੰਜਾਬ ਦੇ ਪੰਚਾਇਤ ਤੇ ਪੇਂਡੂ ਵਿਕਾਸ ਅਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਨੇੜਲੇ ਪਿੰਡ ਮੰਡਿਆਣੀ ਪਹੁੰਚ ਕੇ ਪਿਛਲੇ ਸਮੇਂ ਨਸ਼ਿਆਂ ਖ਼ਿਲਾਫ਼...
ਵਿਜੀਲੈਂਸ ਵਲੋਂ ਆਰ.ਟੀ.ਏ. ਦਫ਼ਤਰ ’ਚ ਵਾਹਨਾਂ ਦੇ ਫਿਟਨੈਸ ਸਰਟੀਫਿਕੇਟ ਘੁਟਾਲੇ ਦਾ ਪਰਦਾਫਾਸ਼
. . .  about 3 hours ago
ਸੰਗਰੂਰ, 19 ਅਗਸਤ (ਧੀਰਜ ਪਸ਼ੋਰੀਆ) - ਵਿਜੀਲੈਂਸ ਬਿਊਰੋ ਨੇ ਸੂਬੇ ਵਿਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਚਲਾਈ ਮੁਹਿੰਮ ਤਹਿਤ ਰਿਜ਼ਨਲ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਦਫ਼ਤਰ ਸੰਗਰੂਰ ਵਿਚ ਇਕ ਵੱਡੇ ਘੁਟਾਲੇ ਦਾ ਪਰਦਾਫਾਸ਼ ਕਰਦਿਆਂ ਆਰ.ਟੀ.ਏ. ਮੋਟਰ ਵਹੀਕਲ ਇੰਸਪੈਕਟਰ...
ਆਬਕਾਰੀ ਨੀਤੀ ਮਾਮਲੇ 'ਚ ਸੀ.ਬੀ.ਆਈ. ਵਲੋਂ ਤਤਕਾਲੀ ਆਬਕਾਰੀ ਕਮਿਸ਼ਨਰ ਦੇ ਘਰ ਵੀ ਛਾਪੇਮਾਰੀ
. . .  about 4 hours ago
ਨਵੀਂ ਦਿੱਲੀ, 19 ਅਗਸਤ - ਆਬਕਾਰੀ ਨੀਤੀ ਮਾਮਲੇ 'ਚ ਸੀ.ਬੀ.ਆਈ. ਵਲੋਂ ਮਨੀਸ਼ ਸਿਸੋਦੀਆ ਦੇ ਘਰ ਅਤੇ ਠਿਕਾਣਿਆਂ 'ਤੇ ਛਾਪੇਮਾਰੀ ਦੇ ਨਾਲ ਨਾਲ ਤਤਕਾਲੀ ਆਬਕਾਰੀ ਕਮਿਸ਼ਨਰ ਅਰਵਾ ਗੋਪੀ ਕ੍ਰਿਸ਼ਨਾ ਦੇ ਘਰ ਵੀ ਛਾਪੇਮਾਰੀ ਕੀਤੀ...
ਮੁੰਬਈ 'ਚ ਡਿਗੀ 4 ਮੰਜ਼ਿਲਾਂ ਇਮਾਰਤ
. . .  about 4 hours ago
ਮੁੰਬਈ, 19 ਅਗਸਤ - ਮੁੰਬਈ ਦੇ ਬੋਰੀਵਲੀ ਪੱਛਮ 'ਚ ਸਾਈ ਬਾਬਾ ਨਗਰ ਵਿਖੇ ਇਕ 4 ਮੰਜ਼ਿਲਾਂ ਇਮਾਰਤ ਡਿਗ...
ਧਰਮਸ਼ਾਲਾ 'ਚ ਖਿਸਕੀ ਜ਼ਮੀਨ
. . .  about 4 hours ago
ਧਰਮਸ਼ਾਲਾ, 19 ਅਗਸਤ - ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਵਿਖੇ ਭਾਰੀ ਬਰਸਾਤ ਦੇ ਚੱਲਦਿਆਂ ਜ਼ਮੀਨ ਖਿਸਕਣ ਦਾ ਮਾਮਲਾ ਸਾਹਮਣੇ ਆਇਆ...
ਆਜ਼ਾਦ ਭਾਰਤ ਦੇ ਸਭ ਤੋਂ ਵਧੀਆ ਸਿੱਖਿਆ ਮੰਤਰੀ ਹਨ ਮਨੀਸ਼ ਸਿਸੋਦੀਆ - ਭਗਵੰਤ ਮਾਨ
. . .  about 4 hours ago
ਚੰਡੀਗੜ੍ਹ, 19 ਅਗਸਤ - ਮਨੀਸ਼ ਸਿਸੋਦੀਆਂ ਦੇ ਘਰ ਅਤੇ ਠਿਕਾਣਿਆਂ ਉੱਪਰ ਸੀ.ਬੀ.ਆਈ. ਛਾਪੇਮਾਰੀ 'ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਮਨੀਸ਼ ਸਿਸੋਦੀਆ ਆਜ਼ਾਦ ਭਾਰਤ...
ਨਸ਼ੇੜੀ ਪਤੀ ਦਾ ਦਿਲ ਦਹਿਲਾ ਦੇਣ ਵਾਲਾ ਕਾਰਨਾਮਾ, 7 ਧੀਆਂ ਦੀ ਮਾਂ ਨੂੰ ਕਹੀ ਨਾਲ ਵੱਢਿਆ
. . .  about 4 hours ago
ਫ਼ਰੀਦਕੋਟ, 19 ਅਗਸਤ (ਜਸਵੰਤ ਸਿੰਘ ਪੁਰਬਾ) - ਫ਼ਰੀਦਕੋਟ ਜਿਲ੍ਹੇ ਦੇ ਪਿੰਡ ਬੁੱਟਰ ਵਿਚ ਨਸ਼ੇੜੀ ਪਤੀ ਨੇ ਕਹੀ ਨਾਲ ਵਾਰ ਕਰ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਮ੍ਰਿਤਕ ਔਰਤ ਦੀ ਪਹਿਚਾਣ ਪਰਮਜੀਤ ਕੌਰ...
ਸੀ.ਬੀ.ਆਈ. ਦੀ ਛਾਪੇਮਾਰੀ 'ਚ ਬਹੁਤ ਕੁਝ ਨਿਕਲੇਗਾ - ਬਿਕਰਮ ਸਿੰਘ ਮਜੀਠੀਆ
. . .  1 minute ago
ਬਾਬਾ ਬਕਾਲਾ, 19 ਅਗਸਤ - ਮਨੀਸ਼ ਸਿਸੋਦੀਆ ਦੇ ਘਰ ਸੀ.ਬੀ.ਆਈ. ਦੀ ਛਾਪੇਮਾਰੀ 'ਤੇ ਪ੍ਰੈੱਸ ਵਾਰਤਾ ਦੌਰਾਨ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸੀ.ਬੀ.ਆਈ. ਦੀ ਛਾਪੇਮਾਰੀ 'ਚ ਬਹੁਤ ਕੁਝ...
ਦਿੱਲੀ ਦੇ ਸਿੱਖਿਆ ਮਾਡਲ ਤੋਂ ਕੇਂਦਰ ਪ੍ਰੇਸ਼ਾਨ - ਕੇਜਰੀਵਾਲ
. . .  about 5 hours ago
ਨਵੀਂ ਦਿੱਲੀ, 19 ਅਗਸਤ - ਮਨੀਸ਼ ਸਿਸੋਦੀਆ ਦੇ ਘਰ ਅਤੇ ਠਿਕਾਣਿਆਂ ਉੱਪਰ ਸੀ.ਬੀ.ਆਈ. ਦੀ ਛਾਪੇਮਾਰੀ 'ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰੈੱਸ ਵਾਰਤਾ ਦੌਰਾਨ...
ਸੀ.ਬੀ.ਆਈ. ਦਾ ਸਵਾਗਤ ਹੈ ਤੇ ਸੀ.ਬੀ.ਆਈ. ਨਾਲ ਪੂਰਾ ਸਹਿਯੋਗ ਕਰਨਗੇ ਮਨੀਸ਼ ਸਿਸੋਦੀਆ - ਕੇਜਰੀਵਾਲ
. . .  about 5 hours ago
ਨਵੀਂ ਦਿੱਲੀ, 19 ਅਗਸਤ - ਮਨੀਸ਼ ਸਿਸੋਦੀਆ ਦੇ ਠਿਕਾਣਿਆਂ 'ਤੇ ਸੀ.ਬੀ.ਆਈ. ਦੀ ਛਾਪੇਮਾਰੀ ਉੱਪਰ ਟਵੀਟ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਿਸ ਦਿਨ ਅਮਰੀਕਾ ਦੀ ਸਭ ਤੋਂ ਵੱਡੀ ਅਖ਼ਬਾਰ ਦੇ ਪਹਿਲੇ ਪੇਜ 'ਤੇ ਮਨੀਸ਼ ਸਿਸੋਦੀਆ ਦੀ ਫ਼ੋਟੋ...
ਭਾਰਤ 'ਚ 24 ਘੰਟਿਆਂ ਦੌਰਾਨ ਕੋਰੋਨਾ ਦੇ 15,754 ਨਵੇਂ ਮਾਮਲੇ
. . .  about 6 hours ago
ਨਵੀਂ ਦਿੱਲੀ, 19 ਅਗਸਤ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 15,754 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਤੇ 15,220 ਠੀਕ ਹੋਏ...
ਆਬਕਾਰੀ ਨੀਤੀ ਮਾਮਲੇ 'ਚ ਸੀ.ਬੀ.ਆਈ. ਵਲੋਂ ਮਨੀਸ਼ ਸਿਸੋਦੀਆ ਦੇ ਠਿਕਾਣਿਆਂ 'ਤੇ ਛਾਪੇਮਾਰੀ
. . .  about 6 hours ago
ਨਵੀਂ ਦਿੱਲੀ, 19 ਅਗਸਤ - ਆਬਕਾਰੀ ਨੀਤੀ ਮਾਮਲੇ ਨੂੰ ਲੈ ਕੇ ਸੀ.ਬੀ.ਆਈ. ਵਲੋਂ ਦਿੱਲੀ ਐਨ.ਸੀ.ਆਰ. 'ਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਠਿਕਾਣਿਆਂ ਸਮੇਤ 21 ਥਾਵਾਂ 'ਤੇ ਛਾਪੇਮਾਰੀ ਕੀਤੀ...
2 ਮੋਟਰਸਾਈਕਲਾਂ ਦੀ 'ਚ ਨੌਜਵਾਨ ਦੀ ਮੌਤ, ਤਿੰਨ ਗੰਭੀਰ ਜ਼ਖ਼ਮੀ
. . .  about 6 hours ago
ਠੱਠੀ ਭਾਈ, 19 ਅਗਸਤ (ਜਗਰੂਪ ਸਿੰਘ ਮਠਾੜੂ) - ਠੱਠੀ ਭਾਈ ਅਤੇ ਪਿੰਡ ਮਾੜੀ ਮੁਸਤਫਾ ਵਿਚਕਾਰ ਪੈਂਦੇ ਪਿੰਡ ਮੌੜ ਨੌਂ ਆਬਾਦ ਦੇ ਇਕ ਭਿਆਨਕ ਮੋੜ 'ਤੇ 2 ਮੋਟਰਸਾਈਕਲਾਂ ਦੀ ਆਹਮੋ ਸਾਹਮਣੇ ਹੋਈ...
ਬਰਨਾਲਾ ਜ਼ਿਲ੍ਹੇ 'ਚ ਵੀ 20 ਅਗਸਤ ਨੂੰ ਛੁੱਟੀ ਦਾ ਐਲਾਨ
. . .  about 7 hours ago
ਬੁਢਲਾਡਾ, 19 ਅਗਸਤ (ਸਵਰਨ ਸਿੰਘ ਰਾਹੀ) - ਸ਼ਹੀਦ ਸੰਤ ਹਰਚੰਦ ਸਿੰਘ ਲੋਂਗੋਵਾਲ ਦੀ ਬਰਸੀ ਦੇ ਸੰਬੰਧ ਵਿਚ 20 ਅਗਸਤ ਨੂੰ ਸੰਗਰੂਰ ਜ਼ਿਲ੍ਹੇ ਅੰਦਰ ਛੁੱਟੀ ਦੇ ਐਲਾਨ ਤੋਂ ਬਾਅਦ ਹੁਣ ਸਰਕਾਰ ਨੇ ਇਸੇ ਦਿਨ ਬਰਨਾਲਾ ਜ਼ਿਲ੍ਹੇ ਚ ਵੀ ਛੁੱਟੀ ਦਾ ਐਲਾਨ ਕੀਤਾ ਹੈ। ਡਿਪਟੀ ਕਮਿਸ਼ਨਰ ਬਰਨਾਲਾ...
ਅਗਵਾ ਹੋਇਆ ਬੱਚਾ ਪੁਲਿਸ ਨੇ ਕੀਤਾ ਬਰਾਮਦ, ਅਗਵਾਰਕਾਰ ਕਾਬੂ
. . .  about 7 hours ago
ਲੁਧਿਆਣਾ, 19 ਅਗਸਤ (ਪਰਮਿੰਦਰ ਸਿੰਘ ਆਹੂਜਾ) - ਥਾਣਾ ਦੁੱਗਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਸ਼ਹੀਦ ਭਗਤ ਸਿੰਘ ਨਗਰ ਤੋਂ ਬੀਤੇ ਦਿਨ ਅਗਵਾ ਹੋਏ ਤਿੰਨ ਮਹੀਨੇ ਦੇ ਬੱਚੇ ਨੂੰ ਪੁਲਿਸ ਨੇ ਦੇਰ ਰਾਤ ਬਠਿੰਡਾ ਤੋਂ ਬਰਾਮਦ ਕਰ ਲਿਆ ਹੈ। ਜਾਣਕਾਰੀ ਦਿੰਦਿਆਂ ਸੰਯੁਕਤ ਪੁਲਿਸ ਕਮਿਸ਼ਨਰ ਰਵਚਰਨ ਸਿੰਘ ਬਰਾੜ ਨੇ ਦੱਸਿਆ ਕਿ ਅਗਵਾਕਾਰਾਂ ਨੇ ਬੱਚੇ ਨੂੰ ਅਗਵਾ ਕਰਨ ਉਪਰੰਤ...
ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ 'ਚੋਂ ਇਕ ਵਾਰ ਫਿਰ 8 ਮੋਬਾਈਲ ਅਤੇ 2 ਹੈੱਡਫੋਨ ਬਰਾਮਦ
. . .  about 7 hours ago
ਫ਼ਰੀਦਕੋਟ, 19 ਅਗਸਤ (ਜਸਵੰਤ ਸਿੰਘ ਪੁਰਬਾ) - ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ 'ਚ ਜੇਲ੍ਹ ਪ੍ਰਸ਼ਾਸਨ ਵਲੋਂ ਵੱਖ-ਵੱਖ ਬੈਰਕਾਂ ਦੀ ਤਲਾਸ਼ੀ ਲਈ ਗਈ। ਇਸ ਤਲਾਸ਼ੀ ਮੁਹਿੰਮ ਦੌਰਾਨ 8 ਮੋਬਾਈਲ ਅਤੇ 2 ਹੈੱਡਫੋਨ ਬਰਾਮਦ ਹੋਏ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਜੇਠ ਸੰਮਤ 554

ਅੰਮ੍ਰਿਤਸਰ / ਦਿਹਾਤੀ

ਪੰਚਾਇਤੀ ਜ਼ਮੀਨ 'ਚ ਬਣੇ ਹੱਡਾ ਰੋੜੀ ਨੂੰ ਢਾਹ ਕੇ ਇੱਟਾਂ ਖੁਰਦ-ਬੁਰਦ ਕਰਨ ਦੇ ਲਗਾਏ ਦੋਸ਼

ਲੋਪੋਕੇ, 22 ਮਈ (ਗੁਰਵਿੰਦਰ ਸਿੰਘ ਕਲਸੀ)-ਤਹਿਸੀਲ ਲੋਪੋਕੇ ਅਧੀਨ ਆਉਂਦੇ ਪਿੰਡ ਚੱਕ ਮਿਸ਼ਰੀ ਖਾਂ ਵਿਖੇ ਪੰਚਾਇਤੀ ਜ਼ਮੀਨ 'ਚ ਬਣੇ ਹੱਡਾ ਰੋੜੀ ਨੂੰ ਪਿੰਡ ਦੇ ਕੁਝ ਲੋਕਾਂ ਵਲੋਂ ਢਾਹ ਕੇ ਉਸ ਦੀਆਂ ਇੱਟਾਂ ਖੁਰਦ ਬੁਰਦ ਕਰਨ ਦੇ ਦੋਸ਼ ਲਗਾਏ ਹਨ | ਇਸ ਸੰਬੰਧੀ ਅੱਜ ਪਿੰਡ ...

ਪੂਰੀ ਖ਼ਬਰ »

ਪ੍ਰੀਤ ਨਗਰ ਵਿਖੇ ਦੋ ਰੋਜ਼ਾ ਨਾਟ ਮੇਲਾ ਅੱਜ ਤੋਂ

ਲੋਪੋਕੇ, 22 ਮਈ (ਗੁਰਵਿੰਦਰ ਸਿੰਘ ਕਲਸੀ)-ਪੰਜਾਬ ਸੰਗੀਤ ਨਾਟਕ ਅਕਾਦਮੀ ਅਤੇ ਗੁਰਬਖ਼ਸ਼ ਸਿੰਘ ਨਾਨਕ ਸਿੰਘ ਫਾਊਾਡੇਸ਼ਨ ਵਲੋਂ ਪੰਜਾਬੀ ਰੰਗਮੰਚ ਦੀ ਪਹਿਲੀ ਅਭਿਨੇਤਰੀ ਉਮਾ ਗੁਰਬਖ਼ਸ਼ ਸਿੰਘ ਦੀ ਦੂਸਰੀ ਬਰਸੀ ਮੌਕੇ ਨਾਰੀ ਸਰੋਕਾਰਾਂ ਨੂੰ ਪੇਸ਼ ਕਰਦੇ ਨਾਟਕਾਂ ਦਾ ...

ਪੂਰੀ ਖ਼ਬਰ »

ਸੰਯੁਕਤ ਸਮਾਜ ਸੁਧਾਰ ਸੰਸਥਾ ਅਜਨਾਲਾ ਵਲੋਂ ਗੁਰਦੁਆਰਾ ਬੇਰ ਸਾਹਿਬ ਵਿਖੇ ਹੋਈ ਸ੍ਰੀ ਗੁਰੂ ਗ੍ਰੰਥ ਦੀ ਬੇਅਦਬੀ ਦੀ ਨਿੰਦਾ

ਓਠੀਆਂ, 22 ਮਈ (ਗੁਰਵਿੰਦਰ ਸਿੰਘ ਛੀਨਾ)-ਤਹਿਸੀਲ ਅਜਨਾਲਾ ਦੇ ਪਿੰਡ ਧਰਮਕੋਟ ਦੇ ਇਤਿਹਾਸਕ ਗੁਰਦੁਆਰਾ ਬੇਰ ਸਾਹਿਬ ਵਿਖੇ ਪਿੰਡ ਦੇ ਸ਼ਰਾਰਤੀ ਅਨਸਰ ਵਲੋਂ ਬੀਤੇ ਦਿਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜ ਕੇ ਕੀਤੀ ਬੇਅਦਬੀ ਦੀ ਸੰਯੁਕਤ ਸਮਾਜ ਸੁਧਾਰ ...

ਪੂਰੀ ਖ਼ਬਰ »

ਪਿੰਡ ਭੰਗਵਾਂ 'ਚ ਬਾਬਾ ਮਹਿੰਦਰ ਸਿੰਘ ਦੀ ਤੀਸਰੀ ਬਰਸੀ ਸ਼ਰਧਾ ਸਹਿਤ ਮਨਾਈ

ਲੋਪੋਕੇ, 22 ਮਈ (ਗੁਰਵਿੰਦਰ ਸਿੰਘ ਕਲਸੀ)-ਗੁਰਦੁਆਰਾ ਧੰਨ-ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਪਿੰਡ ਭੰਗਵਾ ਵਿਖੇ ਬਾਬਾ ਮਹਿੰਦਰ ਸਿੰਘ ਦੀ ਤੀਸਰੀ ਬਰਸੀ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਸਹਿਤ ਮਨਾਈ ਗਈ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ...

ਪੂਰੀ ਖ਼ਬਰ »

ਸੱਤਿਆ ਐਲੀਮੈਂਟਰੀ ਸਕੂਲ ਗੁੱਜਾਪੀਰ ਦਾ ਪੰਜਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਅਜਨਾਲਾ, 22 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਫਤਿਹਗੜ੍ਹ ਚੂੜੀਆਂ ਰੋਡ 'ਤੇ ਸਥਿਤ ਸੱਤਿਆ ਐਲੀਮੈਂਟਰੀ ਸਕੂਲ ਗੁੱਝਾਪੀਰ ਦੀ ਪੰਜਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਨਤੀਜਿਆਂ ਸੰਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਸ੍ਰੀਮਤੀ ਨਿਮਰਤ ਕੌਰ ਨੇ ਦੱਸਿਆ ...

ਪੂਰੀ ਖ਼ਬਰ »

ਈ. ਆਈ. ਐਸ. ਈ. ਸਕੂਲ ਸੁਧਾਰ ਵਿਖੇ ਬੇਟੀਆਂ ਦਾ 'ਮਾਣ ਧੀਆਂ ਤੇ' ਐਵਾਰਡ ਨਾਲ ਸਨਮਾਨ

ਚਮਿਆਰੀ, 22 ਮਈ (ਜਗਪ੍ਰੀਤ ਸਿੰਘ)-ਜ਼ਿਲ੍ਹੇ ਦੇ ਸਕੂਲ ਮੁਖੀਆਂ, ਸਮਾਜ ਸੇਵੀਆਂ ਤੇ ਹੋਰ ਪ੍ਰਸਿੱਧ ਸ਼ਖ਼ਸੀਅਤਾਂ ਨੂੰ ਇੱਕ ਮੰਚ ਤੇ ਖੜੇ ਕਰਕੇ, ਭਰੂਣ ਹੱਤਿਆ ਖ਼ਿਲਾਫ਼ ਹਾਅ ਦਾ ਨਾਅਰਾ ਮਾਰਨ ਸਦਕਾ ਅਤੇ ਸਮਾਜ ਸੇਵਾ ਦੇ ਖੇਤਰ 'ਚ ਵਿਲੱਖਣ ਪਛਾਣ ਬਣਾ ਕੇ ਇੰਡੀਆ ਬੁੱਕ ਵਿਚ ...

ਪੂਰੀ ਖ਼ਬਰ »

ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਝੂਠੇ ਪਰਚੇ ਦਰਜ ਨਹੀਂ ਹੋਣਗੇ ਪ੍ਰੰਤੂ ਦੋਸ਼ੀ ਬਖਸ਼ੇ ਵੀ ਨਹੀਂ ਜਾਣਗੇ-ਕੈਬਨਿਟ ਮੰਤਰੀ ਧਾਲੀਵਾਲ

ਗੱਗੋਮਾਹਲ, 22 ਮਈ (ਬਲਵਿੰਦਰ ਸਿੰਘ ਸੰਧੂ)-ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇਤਿਹਾਸਕ ਕਸਬਾ ਗੱਗੋਮਾਹਲ ਵਿਖੇ ਸਰਹੱਦੀ ਖੇਤਰ ਦੇ ਕਿਸਾਨਾਂ ਤੇ ਆਮ ਵਸਨੀਕਾਂ ਦੀਆ ਮੁਸ਼ਕਿਲਾਂ ਸੁਣੀਆਂ ਤੇ ਉਨ੍ਹਾਂ ਦਾ ਨਿਪਟਾਰਾ ਕਰਨ ਲਈ ਅਧਿਕਾਰੀਆਂ ਨੂੰ ...

ਪੂਰੀ ਖ਼ਬਰ »

ਚੋਣਾਂ ਦੌਰਾਨ ਕੀਤਾ ਇਕ-ਇਕ ਵਾਅਦਾ ਪੂਰਾ ਕਰਾਂਗੇ-ਵਿਧਾਇਕ ਟੌਂਗ

ਬਾਬਾ ਬਕਾਲਾ ਸਾਹਿਬ, 22 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਹੇਠ, ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਇਕ ਇਕ ਵਾਅਦੇ ਨੂੰ ਪੂਰਾ ਕੀਤਾ ਜਾਵੇਗਾ ਅਤੇ ਕਿਸੇ ਵੀ ਵਰਗ ਨੂੰ ਅਣਡਿੱਠਾ ਨਹੀਂ ਕੀਤਾ ਜਾਵੇਗਾ ਅਤੇ ...

ਪੂਰੀ ਖ਼ਬਰ »

ਜੂਨ ਮਹੀਨਾ ਸ਼ਹੀਦ ਸਿੰਘਾਂ ਦੀ ਯਾਦ ਵਜੋਂ ਮਨਾਵਾਂਗੇ : ਭਾਈ ਪਰਮਜੀਤ ਸਿੰਘ ਖ਼ਾਲਸਾ

ਰਾਮ ਤੀਰਥ, 22 ਮਈ (ਧਰਵਿੰਦਰ ਸਿੰਘ ਔਲਖ)-ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੀ ਵਿਸ਼ੇਸ਼ ਇਕੱਤਰਤਾ ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਰਾਮ ਤੀਰਥ ਰੋਡ, ਅੱਡਾ ਬਾਉਲੀ ਵਿਖੇ ਹੋਈ, ਜਿਸ ਵਿਚ ਜ਼ਿਲ੍ਹਾ ਪ੍ਰਧਾਨਾ ਅਤੇ ਵਰਕਿੰਗ ਕਮੇਟੀ ਮੈਂਬਰਾਂ ਨੇ ਜਥੇਬੰਦੀ ਦੇ ...

ਪੂਰੀ ਖ਼ਬਰ »

ਇਤਿਹਾਸਕ ਕਸਬਾ ਬਾਬਾ ਬਕਾਲਾ ਸਾਹਿਬ ਵਿਖੇ ਨਸ਼ਿਆਂ ਖ਼ਿਲਾਫ਼ ਸੈਮੀਨਾਰ ਤੇ ਰੈਲੀ

ਬਾਬਾ ਬਕਾਲਾ ਸਾਹਿਬ, 22 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ 'ਨਸ਼ਾ ਹਟਾਓ-ਪੰਜਾਬ ਬਚਾਓ' ਤਹਿਤ, ਨਸ਼ਿਆਂ ਖ਼ਿਲਾਫ਼ ਇਕ ਸੈਮੀਨਾਰ ਅਤੇ ਰੈਲੀ ਸੰਤ ਮਾਝਾ ਸਿੰਘ ਕਰਮਜੋਤ ਸੀ: ਸੈ: ਸਕੂਲ, ਬਾਬਾ ਬਕਾਲਾ ਸਾਹਿਬ ਵਿਖੇ ਕੀਤੀ ...

ਪੂਰੀ ਖ਼ਬਰ »

ਗ਼ੈਰ-ਮੁਨਾਫਾ ਸੰਸਥਾ ਸਿਪਟ ਵਲੋਂ ਕਸਬਾ ਸੁਧਾਰ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ

ਗੱਗੋਮਾਹਲ, 22 ਮਈ (ਬਲਵਿੰਦਰ ਸਿੰਘ ਸੰਧੂ)-ਪਿਛਲੇ ਇਕ ਦਹਾਕੇ ਤੋਂ ਪੰਜਾਬ ਵਿਚ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਕੰਮ ਕਰ ਰਹੀ ਗ਼ੈਰ-ਮੁਨਾਫਾ ਸੰਸਥਾ ਸਿਪਟ ਵਲੋਂ ਕਸਬਾ ਸੁਧਾਰ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ, ਜਿਸ ਵਿਚ ਕੈਬਨਿਟ ਮੰਤਰੀ ਕੁਲਦੀਪ ਸਿੰਘ ...

ਪੂਰੀ ਖ਼ਬਰ »

ਕਰਿਆਨਾ ਯੂਨੀਅਨ ਦੇ ਚੋਣ ਇਜਲਾਸ 'ਚ ਵੋਟ ਪ੍ਰਣਾਲੀ ਦੇ ਤਿੱਖੇ ਮੁਕਾਬਲੇ 'ਚ 42 ਵੋਟਾਂ ਨਾਲ ਸ੍ਰੀ ਮਹਾਜਨ ਚੁਣੇ ਗਏ ਪ੍ਰਧਾਨ

ਅਜਨਾਲਾ, 21 ਮਈ (ਐਸ. ਪ੍ਰਸ਼ੋਤਮ)-ਅਜਨਾਲਾ ਸ਼ਹਿਰ ਦੇ ਕਰਿਆਨਾ ਦੁਕਾਨਦਾਰਾਂ/ਕਰਿਆਨਾ ਵਪਾਰਕ ਸੰਗਠਨਾਂ ਤੇ ਅਧਾਰਿਤ ਕਰਿਆਨਾ ਦੁਕਾਨਦਾਰਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਸਾਂਝੇ ਮੰਚ ਤੋਂ ਹੱਲ ਕਰਨ ਲਈ ਗਠਿਤ ਜੁਝਾਰੂ ਸੰਗਠਨ ਕਰਿਆਨਾ ਵਪਾਰ ਯੂਨੀਅਨ ਦੇ ...

ਪੂਰੀ ਖ਼ਬਰ »

13 ਮੈਂਬਰੀ ਕਮੇਟੀ ਨੇ ਤਰਨਾ ਦਲ ਮੁਖੀ ਜ: ਬਾਬਾ ਗੱਜਣ ਸਿੰਘ ਪਾਸੋਂ ਲਿਆ ਅਸ਼ੀਰਵਾਦ

ਬਾਬਾ ਬਕਾਲਾ ਸਾਹਿਬ, 22 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਦੇ ਸਰਬਪੱਖੀ ਵਿਕਾਸ ਲਈ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸ: ਦਲਬੀਰ ਸਿੰਘ ਟੌਂਗ ਦੀ ਅਗਵਾਈ ਹੇਠ ਨਿਯੁਕਤ ਕੀਤੀ ਗਈ 13 ਮੈਂਬਰੀ ਕਮੇਟੀ ਵਲੋਂ ਅੱਜ ਪ੍ਰਧਾਨ ਸੁਖਦੇਵ ...

ਪੂਰੀ ਖ਼ਬਰ »

ਅੰਮਿ੍ਤਸਰ ਤੋਂ ਫਤਹਿਗੜ੍ਹ ਚੂੜੀਆਂ ਸੜਕ ਨੂੰ ਮੁਕੰਮਲ ਬੰਦ ਕੀਤੇ ਜਾਣ 'ਤੇ ਯਾਤਰੀਆਂ ਨੂੰ ਕਰਨਾ ਪੈ ਰਿਹਾ ਹੈ ਮੁਸ਼ਕਿਲਾਂ ਦਾ ਸਾਹਮਣਾ

ਚੇਤਨਪੁਰਾ, 22 ਮਈ (ਮਹਾਂਬੀਰ ਸਿੰਘ ਗਿੱਲ)- ਅੰਮਿ੍ਤਸਰ ਤੋਂ ਫਤਿਹਗੜ ਚੂੜੀਆਂ ਵਾਇਆ ਸੰਗਤਪੁਰਾ ਸੜਕ ਜੋ ਕਿ ਮਹਾਨ ਇਨਕਲਾਬੀ ਕਾਮਰੇਡ ਸੋਹਨ ਸਿੰਘ ਜੋਸ਼ ਮਾਰਗ ਵਜੋਂ ਜਾਣੀ ਜਾਂਦੀ ਹੈ, ਨੂੰ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ...

ਪੂਰੀ ਖ਼ਬਰ »

ਭੋਆ ਫਤਿਹਗੜ੍ਹ ਸਕੂਲ 'ਚ ਅੱਵਲ ਆਏ ਬੱਚਿਆਂ ਦਾ ਸਨਮਾਨ

ਜੇਠੂਵਾਲ, 22 ਮਈ (ਮਿੱਤਰਪਾਲ ਸਿੰਘ ਰੰਧਾਵਾ)- ਸਰਕਾਰੀ ਐਲੀਮੈਂਟਰੀ ਸਕੂਲ ਭੋਆ ਫਤਿਹਗੜ੍ਹ ਬਲਾਕ ਮਜੀਠਾ-2 'ਚ 2022 ਦੇ ਪਹਿਲੀ ਤੋਂ ਪੰਜਵੀਂ ਕਲਾਸਾਂ ਦੇ ਆਏ ਨਤੀਜ਼ਿਆਂ 'ਚ ਵੱਖ ਵੱਖ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਹੋਣਹਾਰ ਬੱਚਿਆਂ ਨੂੰ ਮੈਨੇਜਰ ਹਰਜੀਤ ਭੋਆ ਗੁਰਦੁਆਰਾ ...

ਪੂਰੀ ਖ਼ਬਰ »

ਡੇਂਗੂ ਤੋਂ ਬਚਾਅ ਸਬੰਧੀ ਜਾਣਕਾਰੀ ਦਿੱਤੀ

ਜਗਦੇਵ ਕਲਾਂ, 22 ਮਈ (ਸ਼ਰਨਜੀਤ ਸਿੰਘ ਗਿੱਲ)-ਸੀਨੀਅਰ ਮੈਡੀਕਲ ਅਫ਼ਸਰ ਰਮਦਾਸ ਸ੍ਰੀਮਤੀ ਸੰਤੋਸ਼ ਕੁਮਾਰੀ ਦੀ ਯੋਗ ਅਗਵਾਈ ਹੇਠ ਸਰਕਾਰੀ ਸਕੂਲ ਮਹਿਲਾਂਵਾਲਾ ਵਿਖੇ ਡੇਂਗੂ ਜਾਗਰੂਕਤਾ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਬੱਚਿਆਂ ਤੇ ਪਿੰਡ ਦੇ ਪਤਵੰਤਿਆਂ ਨੂੰ ...

ਪੂਰੀ ਖ਼ਬਰ »

ਖ਼ਾਸਾ ਰੇਲਵੇ ਸਟੇਸ਼ਨ ਵਿਖੇ ਲੱਗਦੀ ਸਪੈਸ਼ਲ ਲੋਡਿੰਗ ਰਾਹਗੀਰਾਂ ਲਈ ਬਣੀ ਵੱਡੀ ਪ੍ਰੇਸ਼ਾਨੀ ਦਾ ਕਾਰਨ

ਖਾਸਾ, 22 ਮਈ (ਸੁਖਵਿੰਦਰਜੀਤ ਸਿੰਘ ਘਰਿੰਡਾ)-ਖਾਸਾ ਰੇਲਵੇ ਸਟੇਸ਼ਨ ਜੋ ਕਿ ਨੈਸ਼ਨਲ ਹਾਈਵੇ ਅਟਾਰੀ ਬਾਰਡਰ ਤੋਂ ਤਕਰੀਬਨ 1 ਕਿਲੋਮੀਟਰ ਦੂਰੀ 'ਤੇ ਖਾਸਾ ਤੋਂ ਭਕਨਾ ਰੋਡ 'ਤੇ ਸਥਿਤ ਹੈ | ਇਹ ਰੋਡ ਅੱਗੇ ਕਈ ਪਿੰਡਾਂ, ਧਾਰਮਿਕ ਸਥਾਨਾਂ ਅਤੇ ਤਰਨ ਤਾਰਨ ਜ਼ਿਲ੍ਹੇ ਨੂੰ ...

ਪੂਰੀ ਖ਼ਬਰ »

ਗੁਜਰਾਤ ਹਾਈ ਕੋਰਟ ਦੇ ਜੱਜ ਨੇ ਰੀਟਰੀਟ ਸੈਰਾਮਨੀ ਦਾ ਮਾਣਿਆ ਆਨੰਦ

ਅਟਾਰੀ, 22 ਮਈ (ਗੁਰਦੀਪ ਸਿੰਘ ਅਟਾਰੀ)-ਭਾਰਤ ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਅਟਾਰੀ ਵਾਹਗਾ ਸਰਹੱਦ 'ਤੇ ਹੋਣ ਵਾਲੀ ਰੀਟਰੀਟ ਸੈਰਾਮਨੀ ਦਾ ਗੁਜਰਾਤ ਹਾਈ ਕੋਰਟ ਦੇ ਜੱਜ ਮਿਸਟਰ ਮਾਉਨਾ ਐਮ ਭੱਟ ਨੇ ਅਨੰਦ ਮਾਣਿਆ | ਉਹ ਪਰਿਵਾਰਕ ਮੈਂਬਰਾਂ ...

ਪੂਰੀ ਖ਼ਬਰ »

ਬੱਚਿਆਂ ਅਤੇ ਨੌਜਵਾਨਾਂ ਨੂੰ ਦੁਨਿਆਵੀ ਸਿੱਖਿਆ ਦੇ ਨਾਲ-ਨਾਲ ਧਾਰਮਿਕ ਸਿੱਖਿਆ ਵੀ ਬਹੁਤ ਜ਼ਰੂਰੀ-ਡਾ: ਪ੍ਰਤਾਪ ਸਿੰਘ ਭੰਗਾਲੀ

ਚੇਤਨਪੁਰਾ, 22 ਮਈ (ਮਹਾਂਬੀਰ ਸਿੰਘ ਗਿੱਲ)-ਅੱਜ ਦੇ ਸਮੇਂ ਵਿਚ ਸਾਡੇ ਬੱਚੇ ਅਤੇ ਨੌਜਵਾਨਾਂ ਨੂੰ ਜਿੱਥੇ ਦੁਨਿਆਵੀ ਸਿੱਖਿਆ ਦੀ ਲੋੜ ਹੈ ਉੱਥੇ ਧਾਰਮਿਕ ਸਿੱਖਿਆ ਦੀ ਵੀ ਬਹੁਤ ਜ਼ਰੂਰਤ ਹੈ | ਇਹ ਪ੍ਰਗਟਾਵਾ ਡਾ: ਪ੍ਰਤਾਪ ਸਿੰਘ ਭੰਗਾਲੀ ਸਰਕਲ ਅਜਨਾਲਾ ਅਤੇ ਭਾਈ ਗਿਆਨ ...

ਪੂਰੀ ਖ਼ਬਰ »

ਪੁਲਿਸ ਥਾਣਾ ਘਰਿੰਡਾ ਨੇ ਹੈਰੋਇਨ ਸਮੇਤ ਇਕ ਨੂੰ ਕੀਤਾ ਗਿ੍ਫ਼ਤਾਰ

ਅਟਾਰੀ, 22 ਮਈ (ਗੁਰਦੀਪ ਸਿੰਘ ਅਟਾਰੀ)-ਪੁਲਿਸ ਥਾਣਾ ਘਰਿੰਡਾ ਵਲੋਂ ਹੈਰੋਇਨ ਸਮੇਤ ਇਕ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕਰਨ ਦਾ ਸਮਾਚਾਰ ਹੈ | ਸਰਹੱਦੀ ਪੁਲਿਸ ਚੌਕੀ ਕਾਹਨਗੜ੍ਹ ਦੇ ਇੰਚਾਰਜ ਆਗਿਆਪਾਲ ਸਿੰਘ ਨੇ ਗੱਲਬਾਤ ਕਰਦੇ ਦੱਸਿਆ ਹੈ ਕਿ ਟੀ ਪੁਆਇੰਟ ਅਟਾਰੀ ...

ਪੂਰੀ ਖ਼ਬਰ »

'ਆਪ' ਆਗੂ ਬਲਦੇਵ ਸਿੰਘ ਮਿਆਦੀਆਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਾਰਨ ਵਾਲਿਆਂ ਨੂੰ ਸਖ਼ਤ ਤਾੜਨਾ

ਓਠੀਆਂ, 22 ਮਈ (ਗੁਰਵਿੰਦਰ ਸਿੰਘ ਛੀਨਾ)-ਹਲਕਾ ਰਜਾਸਾਂਸੀ ਤੋਂ ਆਪ ਦੇ ਸੀਨੀਅਰ ਆਗੂ ਬਲਦੇਵ ਸਿੰਘ ਮਿਆਦੀਆਂ ਵਲੋਂ ਬੀਤੇੇ ਦਿਨ ਪਿੰਡ ਧਰਮਕੋਟ ਦੇ ਇਤਿਹਾਸਕ ਗੁਰਦੁਆਰਾ ਬੇਰ ਸਾਹਿਬ ਵਿਖੇ ਪਿੰਡ ਦੇ ਸ਼ਰਾਰਤੀ ਅਨਸਰ ਮੱਸਾ ਸਿੰਘ ਪੁੱਤਰ ਚੰਨਣ ਸਿੰਘ ਅਤੇ ਉਸ ਦੇ ਪੁੱਤਰ ...

ਪੂਰੀ ਖ਼ਬਰ »

ਬੋਨੀ ਅਜਨਾਲਾ ਵਲੋਂ ਸਰਕਲ ਗੁਰੂ ਕਾ ਬਾਗ ਦੇ ਅਕਾਲੀ ਵਰਕਰਾਂ ਨਾਲ ਕੀਤੀ ਇਕੱਤਰਤਾ

ਜਗਦੇਵ ਕਲਾਂ, 22 ਮਈ (ਸ਼ਰਨਜੀਤ ਸਿੰਘ ਗਿੱਲ)-ਵਿਧਾਨ ਸਭਾ ਹਲਕਾ ਅਜਨਾਲਾ ਤੋਂ ਸਾਬਕਾ ਅਕਾਲੀ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਅਕਾਲੀ ਵਰਕਰਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ...

ਪੂਰੀ ਖ਼ਬਰ »

ਸੜਕ ਦੀ ਖ਼ਸਤਾ ਹਾਲਤ ਕਾਰਨ ਹੋਏ ਹਾਦਸੇ ਵਿਚ ਮੋਟਰਸਾਈਕਲ ਸਵਾਰ ਤਿੰਨ ਭੈਣ-ਭਰਾ ਜ਼ਖ਼ਮੀ

ਚੇਤਨਪੁਰਾ, 22 ਮਈ (ਮਹਾਂਬੀਰ ਸਿੰਘ ਗਿੱਲ)-ਅੱਜ ਅੰਮਿ੍ਤਸਰ ਫਤਿਹਗੜ੍ਹ ਚੂੜੀਆਂ ਵਾਇਆ ਚੇਤਨਪੁਰਾ ਸੜਕ ਦੀ ਅਤਿ ਖਸਤਾ ਹਾਲਤ ਕਾਰਨ ਹੋਏ ਸੜਕ ਹਾਦਸੇ ਵਿਚ ਇਕ ਮੋਟਰਸਾਈਕਲ 'ਤੇ ਸਵਾਰ ਤਿੰਨ ਭੈਣ ਭਰਾ ਜ਼ਖ਼ਮੀ ਹੋ ਗਏ | ਹਾਦਸੇ ਦਾ ਸ਼ਿਕਾਰ ਹੋਏ ਰਵਿੰਦਰ ਸਿੰਘ ਬਬਲੂ, ...

ਪੂਰੀ ਖ਼ਬਰ »

ਝੰਡੇਰ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਔਰਤ ਕਾਬੂ

ਜਗਦੇਵ ਕਲਾਂ, 22 ਮਈ (ਸ਼ਰਨਜੀਤ ਸਿੰਘ ਗਿੱਲ)-ਪੁਲਿਸ ਥਾਣਾ ਝੰਡੇਰ ਵਲੋਂ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ 'ਤੇ ਸਮਾਜ ਵਿਰੋਧੀ ਅਨਸਰਾਂ ਤੇ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਇਕ ਔਰਤ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਿਲ ...

ਪੂਰੀ ਖ਼ਬਰ »

ਆਜ਼ਾਦੀ ਤੋਂ 75 ਵਰ੍ਹੇ ਬਾਅਦ ਵੀ ਕਈ ਮੁਢਲੀਆਂ ਸਹੂਲਤਾਂ ਨੂੰ ਤਰਸ ਰਿਹਾ ਹਾਸ਼ਮ ਦਾ ਨਗਰ ਜਗਦੇਵ ਕਲਾਂ

ਜਗਦੇਵ ਕਲਾਂ, 22 ਮਈ (ਸ਼ਰਨਜੀਤ ਸਿੰਘ ਗਿੱਲ)-ਪੰਜਾਬੀ ਦੇ ਸਿਰਮੌਰ ਕਿੱਸਾਕਾਰ ਹਾਸ਼ਮ ਸ਼ਾਹ, ਅਨੇਕਾਂ ਹੀ ਆਜ਼ਾਦੀ ਘੁਲਾਟੀਆਂ ਤੇ ਮਾਝੇ ਦਾ ਸਭ ਤੋਂ ਵੱਡਾ ਤੇ ਇਤਿਹਾਸਕ ਪਿੰਡ ਜਗਦੇਵ ਕਲਾਂ ਆਜ਼ਾਦੀ ਦੇ 75 ਵਰ੍ਹੇ ਬੀਤਣ ਦੇ ਬਾਅਦ ਵੀ ਕਈ ਮੁੱਢਲੀਆਂ ਸਹੂਲਤਾਂ ਨੂੰ ਤਰਸ ਰਿਹਾ ਹੈ | ਸਭ ਤੋਂ ਵੱਡੀ ਘਾਟ ਇੱਥੇ ਪਾਣੀ ਵਾਲੀ ਟੈਂਕੀ ਦੀ ਮਹਿਸੂਸ ਕੀਤੀ ਜਾ ਰਹੀ ਹੈ, ਕਿਉਂਕਿ ਸਮੁੱਚੇ ਪਿੰਡ ਨੂੰ ਪੀਣ ਵਾਲਾ ਸਾਫ਼ ਅਤੇ ਸ਼ੁੱਧ ਪਾਣੀ ਸਹੀ ਤਰੀਕੇ ਨਾਲ ਮੁਹੱਈਆ ਨਹੀਂ ਹੋ ਰਿਹਾ, ਭਾਵੇਂ ਪਿੰਡ ਵਿਚ ਪਾਣੀ ਦੀ ਸਪਲਾਈ ਲਈ ਕਾਫੀ ਸਮੇਂ ਤੋਂ ਟਿਊਬਵੈੱਲ ਤਾਂ ਲੱਗਾ ਹੋਇਆ ਹੈ, ਜਿਸ ਤੋਂ ਪਾਣੀ ਦਾ ਤੇਜ਼ ਪ੍ਰੈਸ਼ਰ ਹੋਣ ਕਾਰਨ ਕਈ ਥਾਵਾਂ ਤੋਂ ਪਾਣੀ ਦੀ ਲੀਕੇਜ ਹੁੰਦੀ ਰਹਿੰਦੀ ਹੈ, ਜਿਸ ਕਾਰਨ ਪਾਈਪਾਂ ਵਿਚ ਮੁੜ ਦੂਸ਼ਿਤ ਪਾਣੀ ਚਲੇ ਜਾਂਦਾ ਅਤੇ ਮੁੜ ਲੋਕਾਂ ਤੱਕ ਸਪਲਾਈ ਹੁੰਦਾ ਹੈ | ਪਿੰਡ ਦੇ ਲੋਕਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਿੰਡ ਵਿਚ ਪਹਿਲ ਦੇ ਆਧਾਰ 'ਤੇ ਪਾਣੀ ਵਾਲੀ ਟੈਂਕੀ ਬਣਾਈ ਜਾਵੇ ਤਾਂ ਜੋ ਲੋਕਾਂ ਨੂੰ ਸਾਫ ਤੇ ਸੁਥਰਾ ਪਾਣੀ ਮੁਹੱਈਆ ਹੋ ਸਕੇ |
ਪਟਵਾਰਖਾਨੇ ਅਤੇ ਗ੍ਰਾਮ ਸਭਾ ਹਾਲ ਦੀ ਹਾਲਤ ਸੁਧਾਰ ਕੇ ਵਰਤੋਂ ਵਿਚ ਲਿਆਉਣ ਦੀ ਮੰਗ- ਇਲਾਕੇ ਦੇ ਲੋਕਾਂ ਦੀ ਸਹੂਲਤ ਲਈ 1995 ਵਿਚ ਬਣਾਇਆ ਗਿਆ ਇਹ ਪਟਵਾਰਖਾਨਾ ਅਤੇ ਪਿੰਡ ਤੋਂ ਬਾਹਰਵਾਰ ਸਰਕਾਰ ਵਲੋਂ ਬਣਵਾਇਆ ਗਿਆ ਗ੍ਰਾਮ ਸਭਾ ਹਾਲ ਇਸ ਵੇਲੇ ਖੰਡਰ ਹਾਲਤ ਵਿਚ ਪਹੁੰਚ ਚੁੱਕੇ ਹਨ, ਚੋਰਾਂ ਅਤੇ ਨਸ਼ੇੜੀ ਕਿਸਮ ਦੇ ਲੋਕਾਂ ਵਲੋਂ ਪਟਵਾਰਖਾਨਾ ਅਤੇ ਗ੍ਰਾਮ ਸਭਾ ਹਾਲ ਦੇ ਦਰਵਾਜ਼ੇ, ਖਿੜਕੀਆਂ, ਗਰਿੱਲਾਂ, ਵਾਇਰਿੰਗ ਦਾ ਸਾਮਾਨ ਆਦਿ ਚੋਰੀ ਕੀਤਾ ਜਾ ਚੁੱਕਾ ਹੈ | ਪਿੰਡ ਦੇ ਕੁਝ ਲੋਕਾਂ ਨੇ ਪਟਵਾਰਖਾਨੇ ਦੇ ਸਾਹਮਣੇ ਪਸ਼ੂਆਂ ਦੇ ਗੋਹੇ ਅਤੇ ਰੂੜੀਆਂ ਦੇ ਢੇਰ ਲਗਾਏ ਹੋਏ ਹਨ ਅਤੇ ਕਈ ਘਰਾਂ ਦਾ ਨਿਕਾਸੀ ਪਾਣੀ ਵੀ ਪਟਵਾਰਖਾਨੇ ਦੀ ਜਗ੍ਹਾ ਵਿਚ ਪੈ ਰਿਹਾ ਹੈ | ਇੱਥੇ ਦੱਸਣਯੋਗ ਹੈ ਕਿ ਪਟਵਾਰਖਾਨਾ ਬਣਨ ਤੋਂ ਬਾਅਦ ਇੱਥੇ ਪਟਵਾਰੀ ਵੀ ਬੈਠਦੇ ਰਹੇ ਤੇ ਕੰਮ ਵੀ ਚੱਲਦਾ ਰਿਹਾ ਸੀ ਤੇ ਲੋਕਾਂ ਨੂੰ ਇੱਥੇ ਬੈਠੇ ਬਿਠਾਏ ਹੀ ਸਹੂਲਤਾਂ ਮਿਲ ਜਾਂਦੀਆਂ ਹਨ ਪਰ ਹੁਣ ਲੋਕਾਂ ਨੂੰ ਆਪਣੇ ਕੰਮਕਾਰ ਕਰਵਾਉਣ ਲਈ ਤਹਿਸੀਲ ਅਜਨਾਲਾ ਵਿਖੇ ਲੰਮਾ ਸਫ਼ਰ ਤੈਅ ਕਰਕੇ ਜਾਣਾ ਪੈਂਦਾ ਹੈ ਅਤੇ ਕਈ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ | ਜਗਦੇਵ ਕਲਾਂ ਅਤੇ ਇਲਾਕੇ ਦੇ ਦਰਜਨਾਂ ਪਿੰਡਾਂ ਦੇ ਲੋਕਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਪਟਵਾਰਖਾਨੇ ਅਤੇ ਗ੍ਰਾਮ ਸਭਾ ਹਾਲ ਦੀ ਹਾਲਤ ਸੁਧਾਰ ਕੇ ਇਸ ਨੂੰ ਵਰਤੋਂ ਵਿਚ ਲਿਆਂਦਾ ਜਾਵੇ ਤਾਂ ਜੋ ਇਲਾਕੇ ਦੇ ਲੋਕਾਂ ਨੂੰ ਇੱਥੇ ਹੀ ਸਾਰੀਆਂ ਸਹੂਲਤਾਂ ਮਿਲ ਸਕਣ |
ਸੇਵਾ ਕੇਂਦਰ ਮੁੜ ਚਾਲੂ ਕਰਨ ਦੀ ਮੰਗ¸ ਅਕਾਲੀ ਭਾਜਪਾ ਸਰਕਾਰ ਦੌਰਾਨ ਜਗਦੇਵ ਕਲਾਂ ਵਿਖੇ ਬਣਾਏ ਗਏ ਸੇਵਾ ਕੇਂਦਰ ਨੂੰ ਪਿਛਲੀ ਕਾਂਗਰਸ ਸਰਕਾਰ ਸਮੇਂ ਬੰਦ ਕਰ ਦੇਣ ਨਾਲ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਬੱੁਢਾਪਾ ਪੈਨਸ਼ਨ, ਜਨਮ/ਮੌਤ ਸਰਟੀਫਿਕੇਟ, ਰਿਹਾਇਸ਼ੀ ਸਰਟੀਫਿਕੇਟ, ਜ਼ਮੀਨਾਂ ਦੀ ਫ਼ਰਦ, ਆਧਾਰ ਕਾਰਡ ਅਤੇ ਹੋਰ ਅਨੇਕਾਂ ਹੀ ਸੇਵਾਵਾਂ ਲੈਣ ਵਾਸਤੇ ਅਪਲਾਈ ਕਰਨ ਲਈ ਲੋਕਾਂ ਨੂੰ ਇਥੋਂ ਕਰੀਬ ਛੇ ਸੱਤ ਕਿਲੋਮੀਟਰ ਦੂਰ ਸੇਵਾ ਕੇਂਦਰ ਝੰਡੇਰ, ਰਾਜਾਸਾਂਸੀ ਜਾਂ ਅਜਨਾਲਾ ਵਿਖੇ ਆਪਣੇ ਕੰਮਾਂਕਾਰਾਂ ਲਈ ਜਾਣਾ ਪੈਂਦਾ ਹੈ ਅਤੇ ਸਮੇਂ ਦੀ ਬਰਬਾਦੀ ਦੇ ਨਾਲ ਨਾਲ ਕਈ ਮੁਸ਼ਕਲਾਂ ਪੇਸ਼ ਆਉਂਦੀਆਂ ਹਨ | ਜਗਦੇਵ ਕਲਾਂ ਅਤੇ ਨੇੜੇ ਦੇ ਪਿੰਡਾਂ ਦੇ ਲੋਕਾਂ ਨੇ ਮੰਗ ਕੀਤੀ ਹੈ ਇਸ ਸੇਵਾ ਕੇਂਦਰ ਨੂੰ ਮੁੜ ਤੋਂ ਚਾਲੂ ਕੀਤਾ ਜਾਵੇ |
ਸਰਕਾਰੀ ਹਸਪਤਾਲ ਤੇ ਲੜਕੀਆਂ ਦੇ ਸਕੂਲ ਦਾ ਦਰਜਾ ਵਧਾਉਣ ਦੀ ਲੋੜ¸ ਜਗਦੇਵ ਕਲਾਂ ਵਿਖੇ ਸਰਕਾਰੀ ਡਿਸਪੈਂਸਰੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਾਂ ਮੌਜੂਦ ਹਨ ਪਰ ਇਥੇ ਅਤੇ ਆਸ ਪਾਸ ਦੇ ਇਲਾਕੇ ਵਿਚ ਕੋਈ ਵੱਡਾ ਹਸਪਤਾਲ ਨਾ ਹੋਣ ਕਾਰਨ ਲੋਕਾਂ ਨੂੰ ਐਮਰਜੈਂਸੀ ਵੇਲੇ ਅੰਮਿ੍ਤਸਰ ਦੇ ਵੱਡੇ ਹਸਪਤਾਲਾਂ ਦੇ ਮੂੰਹ ਵੱਲ ਵੇਖਣਾ ਪੈਂਦਾ ਹੈ | ਪਿੰਡ ਵਿਚ ਕੇਵਲ ਲੜਕੀਆਂ ਦਾ ਵੱਖਰਾ ਸਰਕਾਰੀ ਸਕੂਲ ਮਿਡਲ ਕਲਾਸ ਤੱਕ ਹੀ ਹੈ | ਲੋਕਾਂ ਨੇ ਮੰਗ ਕੀਤੀ ਹੈ ਕਿ ਇਕ ਤਾਂ ਇੱਥੇ ਸਰਕਾਰੀ ਹਸਪਤਾਲ ਦਾ ਦਰਜਾ ਵਧਾ ਕੇ 25 ਬੈੱਡ ਦਾ ਕੀਤਾ ਜਾਵੇ ਅਤੇ ਦੂਜਾ ਲੜਕੀਆਂ ਦੇ ਸਕੂਲ ਨੂੰ ਦਰਜਾ ਵਧਾ ਕੇ ਸੀਨੀਅਰ ਸੈਕੰਡਰੀ ਤੱਕ ਕੀਤਾ ਜਾਵੇ |
ਖੇਤੀਬਾੜੀ ਦਫ਼ਤਰ ਦੀ ਘਾਟ¸ ਜਗਦੇਵ ਕਲਾਂ ਵਿਖੇ ਖੇਤੀਬਾੜੀ ਦਫ਼ਤਰ ਦੀ ਇਮਾਰਤ ਮੌਜੂਦ ਨਾ ਹੋਣ ਕਾਰਨ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵਲੋਂ ਬਲਾਕ ਹਰਸ਼ਾ ਛੀਨਾ ਵਿਖੇ ਬੈਠ ਕੇ ਆਪਣਾ ਕੰਮ ਚਲਾਇਆ ਜਾ ਰਿਹਾ ਹੈ ਕਿਸਾਨਾਂ ਨੂੰ ਫ਼ਸਲਾਂ ਦੇ ਬੀਜ ਤੇ ਹੋਰ ਸਹੂਲਤਾਂ ਪ੍ਰਾਪਤ ਕਰਨ ਲਈ ਕੁੱਕੜਾਂਵਾਲਾ ਵਿਖੇ ਲੰਮਾ ਸਫ਼ਰ ਤੈਅ ਕਰਕੇ ਜਾਣਾ ਪੈਂਦਾ ਹੈ | ਲੋਕਾਂ ਨੇ ਇੱਥੇ ਖੇਤੀਬਾੜੀ ਦਫ਼ਤਰ ਦੀ ਇਮਾਰਤ ਬਣਾਉਣ ਦੀ ਮੰਗ ਵੀ ਕੀਤੀ ਹੈ |
ਨਹਿਰੀ ਪਾਣੀ ਸਬੰਧੀ ਮੁਸ਼ਕਿਲਾਂ¸ਲੋਕਾਂ ਨੇ ਦੱਸਿਆ ਕਿ ਨਹਿਰੀ ਪਾਣੀ ਵਾਸਤੇ ਇਥੋਂ ਦੀ ਹੋ ਕੇ ਗੁਜ਼ਰਦੀ ਲਾਹੌਰ ਬ੍ਰਾਂਚ ਨਹਿਰ, ਸਾਰਚੂਰ ਰਾਜਬਾਹਾ ਅਤੇ ਅਦਲੀਵਾਲਾ ਮਾਈਨਰ ਸਰਕਾਰ ਵਲੋਂ ਪੱਕੇ ਕਰਵਾ ਦਿੱਤੇ ਗਏ ਹਨ ਹੁਣ ਮੁਆਇਨਾ ਕਰਕੇ ਲੋੜੀਂਦੇ ਮੋਘੇ ਬਣਾਉਣ ਅਤੇ ਲੋਕਾਂ ਵਲੋਂ ਖ਼ਤਮ ਕੀਤੇ ਗਏ ਸਰਕਾਰੀ ਨਹਿਰੀ ਖਾਲ ਮੁੜ ਛੁਡਵਾਉਣ ਦੀ ਮੰਗ ਕੀਤੀ ਗਈ ਹੈ ਤਾਂ ਜੋ ਲੋਕਾਂ ਨੂੰ ਫ਼ਸਲਾਂ ਲਈ ਨਹਿਰੀ ਪਾਣੀ ਦੀ ਸਹੂਲਤ ਮਿਲ ਸਕੇ |
ਖੇਡ ਸਟੇਡੀਅਮ ਅਤੇ ਛੱਪੜਾਂ ਦੇ ਅਧੂਰੇ ਕੰਮਾਂ ਨੂੰ ਨੇਪੜ੍ਹੇ ਚਾੜ੍ਹਨ ਦੀ ਮੰਗ¸ ਨੌਜਵਾਨਾਂ ਦੇ ਖੇਡਣ ਲਈ ਜਗਦੇਵ ਕਲਾਂ ਵਿਖੇ ਕਰੀਬ ਪੱਚੀ ਸਾਲ ਪਹਿਲਾਂ ਬਣਾਏ ਗਏ ਖੇਡ ਸਟੇਡੀਅਮ ਦਾ ਕੰਮ ਅਜੇ ਤੱਕ ਵੀ ਅਧੂਰਾ ਦਿਖਾਈ ਦੇ ਰਿਹਾ ਹੈ ਇੱਥੇ ਨਾਂ ਹੀ ਕੋਈ ਸਹੀ ਟਰੈਕ, ਨਾਂ ਹੀ ਕੋਈ ਮਾਰਕਿੰਗ ਕੀਤੀ ਹੋਈ ਹੈ ਨਾ ਹੀ ਕੋਈ ਗਰਾਊਾਡ ਸਪਸ਼ਟ ਦਿਖਾਈ ਦਿੰਦੀ ਹੈ ਅਤੇ ਛੱਪੜਾਂ ਨੂੰ ਵੀ ਪੱਕੇ ਕਰਨ ਦਾ ਕੰਮ ਵੀ ਅਧੂਰਾ ਪਿਆ ਹੈ | ਲੋਕਾਂ ਨੇ ਸਰਕਾਰ ਤੋਂ ਖੇਡ ਸਟੇਡੀਅਮ ਅਤੇ ਛੱਪੜਾਂ ਦੇ ਅਧੂਰੇ ਕੰਮਾਂ ਨੂੰ ਜਲਦ ਨੇਪਰੇ ਚਾੜ੍ਹਨ ਦੀ ਮੰਗ ਕੀਤੀ ਹੈ |
ਕੀ ਕਹਿੰਦੇ ਨੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ¸ ਸਥਾਨਕ ਨਗਰ ਜਗਦੇਵ ਕਲਾਂ ਦੇ ਵਾਸੀ, ਹਲਕਾ ਹਲਕਾ ਅਜਨਾਲਾ ਤੋਂ ਵਿਧਾਇਕ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨਾਲ ਜਦ ਇਸ ਬਾਬਤ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਵਲੋਂ ਮੁੱਖ ਮੰਤਰੀ ਪੰਜਾਬ ਸਾਂ ਭਗਵੰਤ ਮਾਨ ਦੇ ਧਿਆਨ ਵਿਚ ਲਿਆ ਕੇ 'ਆਪ' ਸਰਕਾਰ ਵਲੋਂ ਨਗਰ ਜਗਦੇਵ ਕਲਾਂ ਦੀਆਂ ਉਕਤ ਮੰਗਾਂ ਨੂੰ ਪੂਰਾ ਕਰਵਾਉਣ ਦੇ ਸਿਰਤੋੜ ਯਤਨ ਕੀਤੇ ਜਾਣਗੇ ਅਤੇ ਕਿਸੇ ਕਿਸਮ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ |

ਖ਼ਬਰ ਸ਼ੇਅਰ ਕਰੋ

 

ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਵਲੋਂ ਪਿੰਡ ਕੋਹਾਲੀ ਵਿਚ ਮੀਟਿੰਗ ਤੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

ਰਾਮ ਤੀਰਥ, 22 ਮਈ (ਧਰਵਿੰਦਰ ਸਿੰਘ ਔਲਖ)-ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਦੀਆਂ ਹਦਾਇਤਾਂ ਅਨੁਸਾਰ ਪਾਰਟੀ ਦੀ ਮਜਬੂਤੀ ਲਈ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਸੀਮਾ ਸੋਢੀ ਵਲੋਂ ਪਿੰਡ ਕੋਹਾਲੀ ਦੇ 'ਆਪ' ਆਗੂ ਤੀਰਥ ਸਿੰਘ ਕੋਹਾਲੀ ਦੇ ਗ੍ਰਹਿ ਵਿਖੇ ਮੀਟਿੰਗ ਹੋਈ | ਇਸ ਸਮੇਂ ...

ਪੂਰੀ ਖ਼ਬਰ »

ਬਾਬਾ ਬਕਾਲਾ ਪੁਲਿਸ ਨੇ ਨਾਜਾਇਜ਼ ਵਾਧਿਆਂ ਨੂੰ ਸਖਤੀ ਨਾਲ ਰੋਕਣ ਲਈ ਮੁਹਿੰਮ ਦੀ ਸ਼ੁਰੂਆਤ

ਬਾਬਾ ਬਕਾਲਾ ਸਾਹਿਬ ਦੇ ਮੇਨ ਬਜ਼ਾਰ ਵਿਚ ਦੁਕਾਨਦਾਰਾਂ ਵਲੋਂ ਵਧਾਏ ਗਏ ਬੇਲੋੜੇ ਵਾਧਿਆਂ ਨੂੰ ਅੰਦਰ ਕਰਵਾਉਂਦੇ ਹੋਏ ਸਬ ਇੰਸਪੈਕਟਰ ਸ: ਚਰਨ ਸਿੰਘ ਪਹਿਲਵਾਨ ਚੌਕੀ ਇੰਚਾਰਜ ਤੇ ਹੋਰ ਪੁਲਿਸ ਕਰਮੀ | ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜਨ ਬਾਬਾ ਬਕਾਲਾ ਸਾਹਿਬ, 22 ...

ਪੂਰੀ ਖ਼ਬਰ »

ਕੌਮਾਂਤਰੀ ਪੱਧਰ 'ਤੇ ਕੱਚੇ ਤੇਲ ਦੀਆਂ ਕੀਮਤਾਂ ਘਟਣ ਦੇ ਹਿਸਾਬ ਨਾਲ ਦੇਸ਼ ਵਿਚ ਡੀਜ਼ਲ ਪੈਟਰੋਲ ਦੇ ਰੇਟ ਹੋਰ ਘਟਾਏ ਜਾਣ-ਗੁਰਜੀਤ ਸਿੰਘ ਔਜਲਾ

ਅਜਨਾਲਾ, 23 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਡੀਜ਼ਲ, ਪੈਟਰੋਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਘਟਾਉਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਅੰਮਿ੍ਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ...

ਪੂਰੀ ਖ਼ਬਰ »

ਖ਼ਤਰਾਏ ਖੁਰਦ 'ਚ ਚੋਰਾਂ ਵਲੋਂ ਟਰਾਂਸਫਾਰਮਰ ਦਾ ਤੇਲ ਚੋਰੀ

ਜਗਦੇਵ ਕਲਾਂ, 22 ਮਈ (ਸ਼ਰਨਜੀਤ ਸਿੰਘ ਗਿੱਲ)- ਪੁਲਿਸ ਥਾਣਾ ਝੰਡੇਰ ਅਧੀਨ ਪੈਂਦੇ ਪਿੰਡਾਂ ਵਿਚ ਚੋਰਾਂ ਨੇ ਕਿਸਾਨਾਂ ਦੇ ਨੱਕ ਵਿਚ ਦਮ ਕੀਤਾ ਹੋਇਆ ਹੋਇਆ ਹੈ, ਆਏ ਦਿਨ ਹੀ ਕਿਸਾਨਾਂ ਦੀਆਂ ਮੋਟਰਾਂ 'ਤੇ ਲੱਗੇ ਟਰਾਂਸਫਾਰਮਰ 'ਚੋਂ ਤੇਲ ਅਤੇ ਵਿਚਲਾ ਸਾਮਾਨ ਅਤੇ ਮੋਟਰਾਂ ...

ਪੂਰੀ ਖ਼ਬਰ »

ਪੇਂਡੂ ਵਿਕਾਸ ਤੇ ਪੰਚਾਇਤ ਰਾਜ ਮੰਤਰੀ ਧਾਲੀਵਾਲ ਨੂੰ ਮੰਗ ਪੱਤਰ ਦਿੱਤਾ

ਚੋਗਾਵਾਂ, 22 ਮਈ (ਗੁਰਬਿੰਦਰ ਸਿੰਘ ਬਾਗੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ 'ਆਪ' ਦੇ ਆਗੂ ਬਲਦੇਵ ਸਿੰਘ ਮਿਆਦੀਆਂ, ਦਲਜੀਤ ਸਿੰਘ, ਸਰਕਲ 'ਆਪ' ਦੇ ਆਗੂ ਸਾਬਕਾ ਸਰਪੰਚ ਤੇ ਬਲਾਕ ਸੰਮਤੀ ਮੈਂਬਰ ਦਵਿੰਦਰ ਸਿੰਘ ਭੁੱਲਰ, ਕਸਬਾ ਚੋਗਾਵਾਂ ਤੋਂ 'ਆਪ' ਦੇ ਆਗੂ ਭਗਵਾਨ ਸਿੰਘ, ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX