ਤਾਜਾ ਖ਼ਬਰਾਂ


ਚੰਡੀਗੜ੍ਹ :11 ਆਈ.ਏ.ਐਸ.ਅਤੇ 24 ਪੀ.ਸੀ.ਐਸ.ਅਫ਼ਸਰਾਂ ਦੇ ਤਬਾਦਲੇ
. . .  1 day ago
ਜੰਮੂ-ਕਸ਼ਮੀਰ 'ਚ ਆਤਮਘਾਤੀ ਹਮਲੇ 'ਚ 6 ਦੀ ਮੌਤ, ਜ਼ਖਮੀ ਫੌਜੀ ਦੀ ਮੌਤ
. . .  1 day ago
ਐਨ.ਡੀ.ਆਰ.ਐਫ. ਦੀ ਟੀਮ ਵਲੋਂ ਨਾਲੇ 'ਚ ਡਿੱਗੇ ਦੋ ਸਾਲਾ ਬੱਚੇ ਦੀ ਤਲਾਸ਼ ਲਈ ਸਰਚ ਅਪ੍ਰੇਸ਼ਨ ਤੀਜੇ ਦਿਨ ਵੀ ਜਾਰੀ ਰਿਹਾ
. . .  1 day ago
ਕਪੂਰਥਲਾ, 11 ਅਗਸਤ (ਅਮਰਜੀਤ ਕੋਮਲ)-ਐਨ.ਡੀ.ਆਰ.ਐਫ. ਦੀ ਟੀਮ ਵਲੋਂ ਸ਼ਾਲਾਮਾਰ ਬਾਗ ਨੇੜੇ ਇਕ ਨਿੱਜੀ ਹੋਟਲ ਦੇ ਸਾਹਮਣੇ ਗੰਦੇ ਨਾਲੇ ਵਿਚ ਡਿੱਗੇ ਪ੍ਰਵਾਸੀ ਮਜ਼ਦੂਰ ਦੇ ਦੋ ਸਾਲਾ ਬੱਚੇ ...
ਵਾਲਮੀਕ ਸਮਾਜ ਨੇ 12 ਅਗਸਤ ਲਈ ਦਿੱਤਾ ਪੰਜਾਬ ਬੰਦ ਦਾ ਸੱਦਾ ਮੁੱਖ ਮੰਤਰੀ ਦੇ ਭਰੋਸੇ ਮਗਰੋਂ ਵਾਪਸ ਲਿਆ
. . .  1 day ago
ਅੰਮ੍ਰਿਤਸਰ, 12 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ )-ਵਾਲਮੀਕ ਸਮਾਜ ਅਤੇ ਭਗਵਾਨ ਵਾਲਮੀਕ ਤੀਰਥ ਪ੍ਰਬੰਧ ਕਮੇਟੀ ਵਲੋਂ 12 ਅਗਸਤ ਨੂੰ ਦਿੱਤਾ ਗਿਆ ਪੰਜਾਬ ਬੰਦ ਦਾ ਸੱਦਾ ਸਮਾਜ ਦੇ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ...
ਅੰਮ੍ਰਿਤਸਰ ਨਜ਼ਦੀਕ ਟਰੱਕ ਡਰਾਈਵਰ ਨੇ ਸੰਧਵਾਂ ਦੀ ਕਾਰ ਨੂੰ ਮਾਰੀ ਟੱਕਰ, ਬਚਾਅ ਹੋਇਆ
. . .  1 day ago
ਅੰਮ੍ਰਿਤਸਰ, 11 ਅਗਸਤ (ਰੇਸ਼ਮ ਸਿੰਘ )-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਕਾਰ ਨੂੰ ਅੰਮ੍ਰਿਤਸਰ ਸਾਹਿਬ ਨਜ਼ਦੀਕ ਅੱਜ ਇਕ ਟਰੱਕ ਡਰਾਈਵਰ ਨੇ ਟੱਕਰ ਮਾਰ ਦਿੱਤੀ । ਸੰਧਵਾਂ ਇਸੇ ਕਾਰ 'ਚ ਬੈਠੇ...
ਪੰਜਾਬ ਸਰਕਾਰ ਵਲੋਂ ਸਿਖਿਆ ਸੰਸਥਾਵਾਂ ਲਈ 55.98 ਕਰੋੜ ਰੁਪਏ ਦੀ ਰਾਸ਼ੀ ਜਾਰੀ
. . .  1 day ago
ਪੀ.ਐੱਨ.ਬੀ. ਦੇਤਵਾਲ ਬ੍ਰਾਂਚ ’ਚ ਗੰਨ ਪੁਆਇੰਟ ’ਤੇ 7.44 ਲੱਖ ਦੀ ਡਕੈਤੀ
. . .  1 day ago
ਮੁੱਲਾਂਪੁਰ-ਦਾਖਾ,( ਲੁਧਿਆਣਾ)-, 11 ਅਗਸਤ (ਨਿਰਮਲ ਸਿੰਘ ਧਾਲੀਵਾਲ)- ਮੁੱਲਾਂਪੁਰ ਤਹਿਸੀਲ ਦੇ ਪਿੰਡ ਦੇਤਵਾਲ ਵਿਖੇ ਪੰਜਾਬ ਨੈਸ਼ਨਲ ਬੈਂਕ (ਪੀ.ਐੱਨ.ਬੀ.) ਦੀ ਦੇਤਵਾਲ ਸ਼ਾਖਾ ’ਚ ...
ਮਾਨ ਸਰਕਾਰ ਦੀ ਵੱਡੀ ਸੌਗ਼ਾਤ , ਮਲੇਰਕੋਟਲਾ ਵਿਖੇ ਮੈਡੀਕਲ ਕਾਲਜ ਜਲਦ ਤਿਆਰ ਕਰਨ ਦੇ ਹੁਕਮ
. . .  1 day ago
ਯੂਕੋ ਬੈਂਕ ਲੁੱਟ ਮਾਮਲੇ 'ਚ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਦੋਸ਼ੀ
. . .  1 day ago
ਜਲੰਧਰ , 11 ਅਗਸਤ -ਕੁਝ ਦਿਨ ਪਹਿਲਾਂ ਯੂਕੋ ਬੈਂਕ 'ਚ 13 ਲੱਖ 84 ਹਜ਼ਾਰ ਦੀ ਲੁੱਟ ਹੋਈ ਸੀ , ਇਸ ਮਾਮਲੇ 'ਚ ਪੁਲਿਸ ਨੇ ਵਿਨੈ ਦੋਸ਼ੀ, ਤਰੁਨ ਨਾਹਰ ਤੇ ਅਜੇ ਪਾਲ ਨੂੰ ਗ੍ਰਿਫ਼ਤਾਰ ਕੀਤਾ ਹੈ ।ਇਨ੍ਹਾਂ ਤੋਂ 7 ਲੱਖ 50 ਹਜ਼ਾਰ ਦੀ ਨਕਦੀ ਤੇ ਹਥਿਆਰ ਵੀ ਬਰਾਮਦ ਕੀਤੇ ਹਨ ।
ਡਾ. ਰਾਜ ਬਹਾਦਰ ਦਾ ਅਸਤੀਫ਼ਾ ਮੁੱਖ ਮੰਤਰੀ ਮਾਨ ਵਲੋਂ ਮਨਜ਼ੂਰ
. . .  1 day ago
ਚੰਡੀਗੜ੍ਹ, 11 ਅਗਸਤ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਾਈਸ ਚਾਂਸਲਰ ਡਾ. ਰਾਜ ਬਹਾਦਰ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ। ਪਿਛਲੇ ਦਿਨੀਂ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ...
ਕੱਲ੍ਹ ਦਾ ਪੰਜਾਬ ਬੰਦ ਮੁਲਤਵੀ ਹੋਣ ਦੇ ਆਸਾਰ ਬਣੇ
. . .  1 day ago
ਅੰਮ੍ਰਿਤਸਰ ,11 ਅਗਸਤ (ਰੇਸ਼ਮ ਸਿੰਘ) - ਵਾਲਮੀਕ ਸੰਗਠਨਾਂ ਵਲੋਂ ਕੱਲ੍ਹ ਦੇ ਪੰਜਾਬ ਬੰਦ ਦਾ ਸੱਦਾ ਮੁਲਤਵੀ ਹੋਣ ਦੇ ਆਸਾਰ ਬਣ ਗਏ ਹਨ । ਪੰਜਾਬ ਸਰਕਾਰ ਵਲੋਂ ਵਾਲਮੀਕ ਭਾਈਚਾਰੇ ਦੀਆਂ ਮੰਗਾਂ ’ਤੇ ਸੁਹਿਰਦਤਾ ਨਾਲ ਵਿਚਾਰ...
ਐੱਸ. ਸੀ. ਵਿਦਿਆਰਥੀਆਂ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ
. . .  1 day ago
ਜੰਮੂ-ਕਸ਼ਮੀਰ : ਪੈਟਰੋਲ ਪੰਪ, ਰਾਮਬਨ ਨੇੜੇ ਢਿਗਾਂ ਡਿੱਗਣ ਕਾਰਨ ਐਨ. ਐੱਚ. 44 ਨੂੰ ਰੋਕਿਆ ਗਿਆ
. . .  1 day ago
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  1 day ago
ਭੀਖੀ, 11 ਅਗਸਤ (ਬਲਦੇਵ ਸਿੰਘ ਸਿੱਧੂ)- ਜ਼ਿਲ੍ਹਾ ਮਾਨਸਾ ਦੇ ਪਿੰਡ ਸਮਾਓ ਵਿਖੇ ਕੁਝ ਅਣਪਛਾਤੇ ਨੌਜਵਾਨਾਂ ਵਲੋਂ ਸ਼ੈਂਟੀ ਸਿੰਘ ਪੁੱਤਰ ਕਾਲਾ ਸਿੰਘ ਲਗਭਗ (18) ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਹੈ। ਭੀਖੀ ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।
ਪ੍ਰਨੀਤ ਕੌਰ ਕੈਰੋਂ ਨੇ ਆਪਣੇ ਭਰਾ ਸੁਖਬੀਰ ਸਿੰਘ ਬਾਦਲ ਦੇ ਬੰਨ੍ਹੀ ਰੱਖੜੀ
. . .  1 day ago
ਚੰਡੀਗੜ੍ਹ, 11 ਅਗਸਤ-ਪ੍ਰਨੀਤ ਕੌਰ ਕੈਰੋਂ ਨੇ ਆਪਣੇ ਭਰਾ ਸੁਖਬੀਰ ਸਿੰਘ ਬਾਦਲ ਦੇ ਬੰਨ੍ਹੀ ਰੱਖੜੀ
15 ਅਗਸਤ ਨੂੰ 23 ਕੈਦੀ ਰਿਹਾਅ ਕੀਤੇ ਜਾਣਗੇ-ਹਰਜੋਤ ਸਿੰਘ ਬੈਂਸ
. . .  1 day ago
ਚੰਡੀਗੜ੍ਹ, 11 ਅਗਸਤ-15 ਅਗਸਤ ਨੂੰ 23 ਕੈਦੀ ਰਿਹਾਅ ਕੀਤੇ ਜਾਣਗੇ-ਹਰਜੋਤ ਸਿੰਘ ਬੈਂਸ
ਹਿਮਾਚਲ ਪ੍ਰਦੇਸ਼: ਕੁੱਲੂ 'ਚ ਮੋਹਲੇਧਾਰ ਮੀਂਹ ਕਾਰਨ ਵਹਿ ਗਈਆਂ ਕਈ ਦੁਕਾਨਾਂ ਤੇ ਵਾਹਨ, 2 ਲੋਕਾਂ ਦੀ ਮੌਤ
. . .  1 day ago
ਸ਼ਿਮਲਾ, 11 ਅਗਸਤ-ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੇ ਕੁਝ ਹਿੱਸਿਆਂ 'ਚ ਮੀਂਹ ਨੇ ਭਾਰੀ ਤਬਾਹੀ ਮਚਾਈ ਹੋਈ ਹੈ। ਕੁੱਲੂ ਜ਼ਿਲ੍ਹੇ 'ਚ ਅਚਾਨਕ ਆਏ ਭਾਰੀ ਮੀਂਹ ਕਾਰਨ 2 ਔਰਤਾਂ ਮਲਬੇ ਹੇਠ ਜ਼ਿੰਦਾ ਦੱਬ ਗਈਆਂ, ਜਦਕਿ ਦੁਕਾਨਾਂ ਅਤੇ ਵਾਹਨ ਵਹਿ ਗਏ ਅਤੇ ਹੋਰ ਥਾਵਾਂ 'ਤੇ ਹੜ੍ਹਾਂ ਕਾਰਨ ਹਾਈਵੇਅ ਬੰਦ ਹੋ ਗਏ ਹਨ।
ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪਾਰਟੀ ਵਲੰਟੀਅਰਾਂ ਦੇ ਬੰਨ੍ਹੀ ਰੱਖੜੀ
. . .  1 day ago
ਸੰਗਰੂਰ, 11ਅਗਸਤ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਭੈਣ ਭਰਾ ਦੇ ਪਵਿੱਤਰ ਰਿਸ਼ਤੇ ਦੇ ਤਿਉਹਾਰ ਰੱਖੜੀ ਮੌਕੇ ਸਥਾਨਕ ਰੈਸਟ ਹਾਊਸ ਵਿਖੇ ਪੁੱਜੇ 100 ਦੇ ਕਰੀਬ ਪਾਰਟੀ ਵਲੰਟੀਅਰਾਂ ਦੇ ਰੱਖੜੀ ਬੰਨ੍ਹੀ...
ਜੰਮੂ-ਕਸ਼ਮੀਰ: ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਕੀਤੀ ਗਈ ਆਯੋਜਿਤ
. . .  1 day ago
ਸ਼੍ਰੀਨਗਰ, 11 ਅਗਸਤ-ਜੰਮੂ-ਕਸ਼ਮੀਰ 'ਚ ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਆਯੋਜਿਤ ਕੀਤੀ ਗਈ। ਰੈਲੀ 'ਚ 8,000 ਤੋਂ ਵਧ ਵਿਦਿਆਰਥੀਆਂ ਅਤੇ ਨੌਜਵਾਨਾਂ ਨੇ ਭਾਗ ਲਿਆ।
ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
. . .  1 day ago
ਨਵੀਂ ਦਿੱਲੀ, 11 ਅਗਸਤ-ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
ਮਾਮਲਾ: ਕਤਲ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕਰਨ ਦਾ, ਖੇਤ ਮਜ਼ਦੂਰ ਯੂਨੀਅਨ ਵਲੋਂ ਥਾਣਾ ਲੋਪੋਕੇ ਦਾ ਕੀਤਾ ਗਿਆ ਘਿਰਾਓ
. . .  1 day ago
ਲੋਪੋਕੇ, 11 ਅਗਸਤ (ਗੁਰਵਿੰਦਰ ਸਿੰਘ ਕਲਸੀ)- ਤਹਿਸੀਲ ਲੋਪੋਕੇ ਅਧੀਨ ਆਉਂਦੇ ਪਿੰਡ ਸਾਰੰਗੜਾ ਵਿਖੇ ਬੀਤੀ ਰਾਤ ਕੁਝ ਲੋਕਾਂ ਵਲੋਂ ਮਾਮੂਲੀ ਵਿਵਾਦ ਨੂੰ ਲੈ ਕੇ ਪਿੰਡ ਦੇ ਨੌਜਵਾਨ ਵਿਅਕਤੀ ਦਾ ਇਕ ਵਿਅਕਤੀ ਵਲੋਂ ਗੋਲੀ ਮਾਰ...
ਬਿਕਰਮ ਸਿੰਘ ਮਜੀਠੀਆ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕਰਨ ਪਹੁੰਚੇ ਕਈ ਆਗੂ
. . .  1 day ago
ਚੰਡੀਗੜ੍ਹ, 11 ਅਗਸਤ-ਜੇਲ੍ਹ 'ਚੋਂ ਰਿਹਾਅ ਹੋਣ ਉਪਰੰਤ ਅੱਜ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨ ਲਈ ਬੀਬੀ ਜਗੀਰ ਕੌਰ, ਡਾ. ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ, ਜਨਮੇਜਾ ਸਿੰਘ ਸੇਖੋਂ...
ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 11 ਅਗਸਤ-ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
. . .  1 day ago
ਚੰਡੀਗੜ੍ਹ, 11 ਅਗਸਤ-ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
. . .  1 day ago
ਨਵੀਂ ਦਿੱਲੀ, 11 ਅਗਸਤ-ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਜੇਠ ਸੰਮਤ 554
ਵਿਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਮੋਗਾ

ਚਿੱਟੇ ਨਸ਼ੇ ਦੇ ਵਿਰੁੱਧ ਪਿੰਡ ਘੋਲੀਆ ਕਲਾਂ ਵਿਖੇ ਪਿੰਡ ਵਾਸੀਆਂ ਵਲੋਂ ਰੋਸ ਧਰਨਾ

ਬਾਘਾ ਪੁਰਾਣਾ, 22 ਮਈ (ਗੁਰਮੀਤ ਸਿੰਘ ਮਾਣੂੰਕੇ)-ਹਲਕੇ ਦੇ ਪਿੰਡਾਂ ਅੰਦਰ ਸ਼ਾਮ ਢਲਦਿਆਂ ਦਿਨ ਪ੍ਰਤੀ ਦਿਨ ਨਸ਼ਾ ਤਸਕਰਾਂ ਵਲੋਂ ਸ਼ਰੇਆਮ ਚਿੱਟਾ (ਸਿੰਥੈਟਿਕ ਨਸ਼ਾ) ਵੇਚਿਆ ਜਾ ਰਿਹਾ, ਜਿਸ ਕਾਰਨ ਪਿੰਡਾਂ ਦੇ ਲੋਕਾਂ 'ਚ ਮਾਨ ਸਰਕਾਰ ਤੇ ਪ੍ਰਸ਼ਾਸਨ ਵਿਰੁੱਧ ਰੋਸ ਪਾਇਆ ...

ਪੂਰੀ ਖ਼ਬਰ »

2 ਭਗੌੜੇ ਕਾਬੂ

ਕੋਟ ਈਸੇ ਖਾਂ, 22 ਮਈ (ਨਿਰਮਲ ਸਿੰਘ ਕਾਲੜਾ)-ਪੰਜਾਬ ਸਰਕਾਰ ਦੀਆਂ ਸਖ਼ਤ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਅਤੇ ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ ਦੀ ਯੋਗ ਰਹਿਨੁਮਾਈ ਅਧੀਨ ਚੱਲਦੇ ਹੋਏ ਥਾਣਾ ਕੋਟ ਈਸੇ ਖਾਂ ਦੀ ਟੀਮ ਜਿਸ ਦੀ ਅਗਵਾਈ ਥਾਣਾ ਮੁਖੀ ...

ਪੂਰੀ ਖ਼ਬਰ »

ਮੋਗਾ ਜ਼ਿਲ੍ਹੇ 'ਚ ਕਣਕ ਦਾ ਨਾੜ ਸਾੜਨ ਕਾਰਨ 10 ਹਜ਼ਾਰ ਤੋਂ ਵੱਧ ਦਰੱਖ਼ਤ ਝੁਲਸੇ

ਅਜੀਤਵਾਲ, 22 ਮਈ (ਸ਼ਮਸ਼ੇਰ ਸਿੰਘ ਗਾਲਿਬ)-ਵਣ ਵਿਭਾਗ ਪੰਜਾਬ ਹਰ ਸਾਲ ਜੰਗਲਾਤ ਹੇਠ ਰਕਬਾ ਵਧਾ ਕੇ ਹਰਿਆ-ਭਰਿਆ ਕਰਨ ਲਈ ਵੱਡੇ ਉਪਰਾਲੇ ਕਰ ਰਿਹਾ ਤਾਂ ਕਿ ਅਸੀਂ ਆਲਮੀ ਤਪਸ਼ ਤੋਂ ਬਚ ਸਕੀਏ ਪਰ ਹਰ ਸਾਲ ਪੰਜਾਬ ਭਰ 'ਚ ਲੱਖਾਂ ਦਰੱਖਤ ਝੋਨੇ ਕਣਕ ਦੇ ਨਾੜਾਂ ਨੂੰ ਅੱਗ ਲਾ ਕੇ ...

ਪੂਰੀ ਖ਼ਬਰ »

ਵਿਸ਼ਵ ਨੋ ਤੰਬਾਕੂ ਦਿਵਸ 31 ਨੂੰ ਮਨਾਇਆ ਜਾਵੇਗਾ-ਡਾ. ਹਤਿੰਦਰ ਕੌਰ

ਮੋਗਾ, 22 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਿਹਤ ਵਿਭਾਗ ਪੰਜਾਬ ਵਲੋਂ ਜਾਰੀ ਹਦਾਇਤਾਂ ਮੁਤਾਬਿਕ ਜ਼ਿਲੇ੍ਹ ਅੰਦਰ 'ਵਿਸ਼ਵ ਨੋ ਤੰਬਾਕੂ' ਦਿਵਸ 31 ਮਈ ਨੂੰ ਮਨਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਮੋਗਾ ਡਾ. ਹਤਿੰਦਰ ਕੌਰ ਨੇ ਕਿਹਾ ਕਿ ਕੌਮੀ ...

ਪੂਰੀ ਖ਼ਬਰ »

ਅਨੰਦ ਸਾਗਰ ਅਕੈਡਮੀ ਨੇ ਰੌਂਤਾ ਵਿਖੇ ਲਗਾਇਆ ਐੱਨ. ਸੀ. ਸੀ. ਕੈਂਪ

ਨਿਹਾਲ ਸਿੰਘ ਵਾਲਾ, 22 ਮਈ (ਸੁਖਦੇਵ ਸਿੰਘ ਖ਼ਾਲਸਾ)-ਸੰਤ ਬਾਬਾ ਭਜਨ ਸਿੰਘ ਕਲੇਰਾਂ ਵਾਲੇ, ਚੇਅਰਪਰਸਨ ਬੀਬੀ ਕਰਤਾਰ ਕੌਰ ਅਤੇ ਵਾਈਸ ਚੇਅਰਪਰਸਨ ਬੀਬੀ ਜਗੀਰ ਕੌਰ ਦੀ ਯੋਗ ਅਗਵਾਈ ਹੇਠ ਚਲਾਈ ਜਾ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸਿੱਖਿਆ ਸੰਸਥਾ ਅਨੰਦ ਸਾਗਰ ਅਕੈਡਮੀ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ 9 ਜੂਨ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਵਸ 'ਤੇ ਪੇਸ਼ ਕਰੇਗੀ 'ਖੇਤੀ ਮਾਡਲ ਬਦਲੋ' ਮੁਹਿੰਮ

ਮੋਗਾ, 22 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਕਿਰਤੀ ਕਿਸਾਨ ਯੂਨੀਅਨ ਦੀ ਜ਼ਿਲ੍ਹਾ ਮੋਗਾ ਦੀ ਭਰਵੀਂ ਤੇ ਵਿਸਥਾਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਸਾਫ਼ੂਵਾਲਾ ਦੀ ਅਗਵਾਈ ਹੇਠ ਹੋਈ | ਇਸ ਮੌਕੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਨੇ ਵਿਸ਼ੇਸ਼ ...

ਪੂਰੀ ਖ਼ਬਰ »

ਡੀ. ਐੱਮ. ਕਾਲਜ ਆਫ਼ ਐਜੂਕੇਸ਼ਨ ਵਿਖੇ ਅੱਤਵਾਦੀ ਵਿਰੋਧੀ ਦਿਵਸ ਮਨਾਇਆ

ਮੋਗਾ, 22 ਮਈ (ਜਸਪਾਲ ਸਿੰਘ ਬੱਬੀ)-ਡੀ. ਐੱਮ. ਕਾਲਜ ਆਫ਼ ਐਜੂਕੇਸ਼ਨ ਮੋਗਾ ਵਿਖੇ ਅੱਤਵਾਦੀ ਵਿਰੋਧੀ ਦਿਵਸ ਮਨਾਇਆ | ਇਸ ਮੌਕੇ ਰਿਟਾ. ਮੇਜਰ ਪ੍ਰਦੀਪ ਕੁਮਾਰ ਦਾ ਕੈਂਪਸ ਪੁੱਜਣ 'ਤੇ ਪਿ੍ੰਸੀਪਲ ਡਾ. ਆਸ਼ਿਮਾ ਭੰਡਾਰੀ ਅਤੇ ਸਟਾਫ਼ ਨੇ ਸਵਾਗਤ ਕੀਤਾ | ਮੇਜਰ ਪ੍ਰਦੀਪ ਕੁਮਾਰ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ (ਕਿਰਤੀ) ਵਲੋਂ ਮੋਗਾ ਸ਼ਹਿਰੀ 21 ਮੈਂਬਰੀ ਕਮੇਟੀ ਸਥਾਪਿਤ-ਜਥੇ. ਰਣਸੀਂਹ

ਮੋਗਾ, 22 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸ਼ੋ੍ਰਮਣੀ ਅਕਾਲੀ ਦੀ (ਕਿਰਤੀ) ਦੇ ਕਨਵੀਨਰ ਜਥੇ. ਬੂਟਾ ਸਿੰਘ ਰਣਸੀਂਹ ਵਲੋਂ ਗੁਰਦੁਆਰਾ ਸਾਹਿਬ ਬੀਬੀ ਕਾਹਨ ਕੌਰ ਜੀ ਵਿਖੇ ਮੋਗਾ ਸ਼ਹਿਰੀ ਜਥੇਬੰਦੀ ਦੀ ਚੋਣ ਕੀਤੀ ਗਈ, ਜਿਸ 'ਚ ਜਥੇਦਾਰ ਭੁਪਿੰਦਰ ਸਿੰਘ ਵੜੈਚ ...

ਪੂਰੀ ਖ਼ਬਰ »

ਮਿਡ-ਡੇ-ਮੀਲ ਕੁੱਕ ਯੂਨੀਅਨ ਪੰਜਾਬ (ਇੰਟਕ) ਮੋਗਾ ਦੀ ਮੀਟਿੰਗ

ਮੋਗਾ, 22 ਮਈ (ਜਸਪਾਲ ਸਿੰਘ ਬੱਬੀ)-ਮਿਡ-ਡੇ-ਮੀਲ ਕੁੱਕ ਯੂਨੀਅਨ ਪੰਜਾਬ (ਇੰਟਕ) ਮੋਗਾ ਦੀ ਮੀਟਿੰਗ ਸੂਬਾ ਪ੍ਰਧਾਨ ਕਰਮਚੰਦ ਚਿੰਡਾਲੀਆਂ ਦੀ ਅਗਵਾਈ ਹੇਠ ਨਵੀਂ ਅਨਾਜ ਮੰਡੀ ਮੋਗਾ ਵਿਖੇ ਹੋਈ | ਇਸ ਮੌਕੇ ਮਿਡ-ਡੇ-ਮੀਲ ਕੁੱਕਾਂ ਨੇ ਸਮੱਸਿਆਵਾਂ ਅਤੇ ਮੰਗਾਂ ਤੋਂ ਜਾਣੂੰ ...

ਪੂਰੀ ਖ਼ਬਰ »

ਚਿੱਟੇ ਨਸ਼ੇ ਦੇ ਵਿਰੁੱਧ ਪਿੰਡ ਘੋਲੀਆ ਕਲਾਂ ਵਿਖੇ ਪਿੰਡ ਵਾਸੀਆਂ ਵਲੋਂ ਰੋਸ ਧਰਨਾ

ਬਾਘਾ ਪੁਰਾਣਾ, 22 ਮਈ (ਗੁਰਮੀਤ ਸਿੰਘ ਮਾਣੂੰਕੇ)-ਹਲਕੇ ਦੇ ਪਿੰਡਾਂ ਅੰਦਰ ਸ਼ਾਮ ਢਲਦਿਆਂ ਦਿਨ ਪ੍ਰਤੀ ਦਿਨ ਨਸ਼ਾ ਤਸਕਰਾਂ ਵਲੋਂ ਸ਼ਰੇਆਮ ਚਿੱਟਾ (ਸਿੰਥੈਟਿਕ ਨਸ਼ਾ) ਵੇਚਿਆ ਜਾ ਰਿਹਾ, ਜਿਸ ਕਾਰਨ ਪਿੰਡਾਂ ਦੇ ਲੋਕਾਂ 'ਚ ਮਾਨ ਸਰਕਾਰ ਤੇ ਪ੍ਰਸ਼ਾਸਨ ਵਿਰੁੱਧ ਰੋਸ ਪਾਇਆ ...

ਪੂਰੀ ਖ਼ਬਰ »

ਪ੍ਰਵਾਸੀ ਵੀਰਾਂ ਵਲੋਂ ਸਾਬਕਾ ਮੰਤਰੀ ਜਥੇ. ਤੋਤਾ ਸਿੰਘ ਦੇ ਸਦੀਵੀ ਵਿਛੋੜੇ 'ਤੇ ਦੁੱਖ ਦਾ ਪ੍ਰਗਟਾਵਾ

ਮੋਗਾ, 22 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਟਕਸਾਲੀ ਅਕਾਲੀ ਆਗੂ, ਕੋਰ ਕਮੇਟੀ ਮੈਂਬਰ, ਸਾਬਕਾ ਮੰਤਰੀ ਜਥੇ. ਤੋਤਾ ਸਿੰਘ ਜੋ ਬੀਤੇ ਕੱਲ੍ਹ ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ | ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਸੁਣਦਿਆਂ ਹੀ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਨਸ਼ੀਲੇ ਪਦਾਰਥਾਂ ਸਮੇਤ 4 ਕਾਬੂ

ਮੋਗਾ, 22 ਮਈ (ਗੁਰਤੇਜ ਸਿੰਘ)-ਜ਼ਿਲ੍ਹਾ ਪੁਲਿਸ ਮੋਗਾ ਵਲੋਂ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲਿਆਂ ਨੂੰ ਕਾਬੂ ਕਰਨ ਲਈ ਵਿੱਢੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ਤੋਂ 15 ਗ੍ਰਾਮ ਹੈਰੋਇਨ, 5 ਕਿੱਲੋ ਡੋਡੇ ਪੋਸਤ, 400 ਨਸ਼ੀਲੀਆਂ ਗੋਲੀਆਂ ਸਮੇਤ 4 ਜਾਣਿਆਂ ਨੂੰ ਗਿ੍ਫ਼ਤਾਰ ...

ਪੂਰੀ ਖ਼ਬਰ »

ਜਥੇ. ਤੋਤਾ ਸਿੰਘ ਦੇ ਜਾਣ ਨਾਲ ਅਕਾਲੀ ਦਲ 'ਚ ਵੱਡੀ ਰਾਜਸੀ ਘਾਟ ਰੜਕੇਗੀ-ਅਮਰ ਸਿੰਘ, ਡਾਲਾ

ਅਜੀਤਵਾਲ, 22 ਮਈ (ਸ਼ਮਸ਼ੇਰ ਸਿੰਘ ਗਾਲਿਬ)-ਸਾਬਕਾ ਖੇਤੀਬਾੜੀ ਅਤੇ ਸਿੱਖਿਆ ਮੰਤਰੀ ਜਥੇ. ਤੋਤਾ ਸਿੰਘ ਦੇ ਚਲੇ ਜਾਣ ਨਾਲ ਅਕਾਲੀ ਦਲ 'ਚ ਵੱਡੀ ਘਾਟ ਰੜਕੇਗੀ | ਇਹ ਪ੍ਰਗਟਾਵਾ ਸਾਬਕਾ ਡਾਇਰੈਕਟਰ ਅਮਰ ਸਿੰਘ ਗਿੱਲ, ਸਾਬਕਾ ਸਹਾਇਕ ਖੇਡ ਅਫ਼ਸਰ ਪਰਮਜੀਤ ਸਿੰਘ ਡਾਲਾ, ਸਾਬਕਾ ...

ਪੂਰੀ ਖ਼ਬਰ »

ਜ਼ਿਲ੍ਹਾ ਭਾਜਪਾ ਦੀ ਮੀਟਿੰਗ

ਮੋਗਾ, 22 ਮਈ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਅੱਜ ਜ਼ਿਲ੍ਹਾ ਭਾਜਪਾ ਦੀ ਮੀਟਿੰਗ ਲੁਧਿਆਣਾ ਰੋਡ ਸਥਿਤ ਮੁੱਖ ਦਫ਼ਤਰ ਵਿਖੇ ਜ਼ਿਲ੍ਹਾ ਪ੍ਰਧਾਨ ਵਿਨੇ ਸ਼ਰਮਾ ਦੀ ਅਗਵਾਈ 'ਚ ਮੀਟਿੰਗ ਹੋਈ, ਜਿਸ ਦੌਰਾਨ ਹੋਰ ਸੀਨੀਅਰ ਆਗੂ ਦੇਵ ਪ੍ਰੀਆ ਤਿਆਗੀ, ਬੋਹੜ ਸਿੰਘ, ਰਾਕੇਸ਼ ...

ਪੂਰੀ ਖ਼ਬਰ »

ਆਈਲਟਸ ਪੈਸ਼ਨ ਸੰਸਥਾ ਦੇ ਵਿਦਿਆਰਥੀਆਂ ਨੇ ਓਵਰਆਲ 6 ਬੈਂਡ ਲਏ

ਬਾਘਾ ਪੁਰਾਣਾ, 22 ਮਈ (ਗੁਰਮੀਤ ਸਿੰਘ ਮਾਣੂੰਕੇ)-ਨਾਮਵਰ ਆਈਲੈਟਸ ਪੈਸ਼ਨ ਸੰਸਥਾ ਤੋਂ ਹਰ ਹਫ਼ਤੇ ਅਨੇਕਾਂ ਵਿਦਿਆਰਥੀ ਵੱਖ-ਵੱਖ ਵਿਦੇਸ਼ਾਂ ਲਈ ਚੰਗੇ ਬੈਂਡ ਪ੍ਰਾਪਤ ਕਰ ਕੇ ਸਿੱਖਿਆ ਪ੍ਰਾਪਤ ਕਰ ਰਹੇ ਹਨ | ਇਸ ਮੌਕੇ ਸੰਸਥਾ ਦੇ ਚੇਅਰਮੈਨ ਅਰਸ਼ਦੀਪ ਸਿੰਘ ਅਤੇ ...

ਪੂਰੀ ਖ਼ਬਰ »

ਸੀਨੀਅਰ ਅਕਾਲੀ ਆਗੂ ਬੂਟਾ ਸਿੰਘ ਦੌਲਤਪੁਰਾ ਨੂੰ ਸਦਮਾ, ਪਿਤਾ ਦਾ ਦਿਹਾਂਤ

ਮੋਗਾ, 22 ਮਈ (ਸੁਰਿੰਦਰਪਾਲ ਸਿੰਘ)-ਉੱਘੇ ਵਾਤਾਵਰਨ ਪ੍ਰੇਮੀ, ਧਾਰਮਿਕ ਸ਼ਖ਼ਸੀਅਤ ਤੇ ਸੀਨੀਅਰ ਅਕਾਲੀ ਆਗੂ ਬੂਟਾ ਸਿੰਘ ਦੌਲਤਪੁਰਾ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਮਹਿੰਦਰ ਸਿੰਘ ਗਿੱਲ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ...

ਪੂਰੀ ਖ਼ਬਰ »

ਸੁਰਜੀਤ ਸਿੰਘ ਪਟਵਾਰੀ (ਘੋਨਾ) ਨੂੰ ਸ਼ਰਧਾਂਜਲੀਆਂ ਭੇਟ

ਨਿਹਾਲ ਸਿੰਘ ਵਾਲਾ, 22 ਮਈ (ਪਲਵਿੰਦਰ ਸਿੰਘ ਟਿਵਾਣਾ)-ਪਿੰਡ ਰੌਂਤਾ ਦੇ ਪੱਖਰਵੱਡੀਏ (ਸਿੱਧੂ ਪਰਿਵਾਰ) ਦੇ ਸੁਰਜੀਤ ਸਿੰਘ ਪਟਵਾਰੀ (ਘੋਨਾ) ਸੰਖੇਪ ਜਿਹੀ ਬਿਮਾਰੀ ਪਿੱਛੋਂ ਸਦੀਵੀ ਵਿਛੋੜਾ ਦੇ ਗਏ ਸਨ | ਵੱਡਾ ਗੁਰਦੁਆਰਾ ਰੌਂਤਾ ਵਿਖੇ ਉਨ੍ਹਾਂ ਨਮਿਤ ਅੰਤਿਮ ਅਰਦਾਸ ...

ਪੂਰੀ ਖ਼ਬਰ »

ਅਹਿਮ ਸ਼ਖ਼ਸੀਅਤਾਂ ਵਲੋਂ ਜਥੇ. ਤੋਤਾ ਸਿੰਘ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਅਜੀਤਵਾਲ, 22 ਮਈ (ਹਰਦੇਵ ਸਿੰਘ ਮਾਨ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਸੀਨ. ਮੀਤ ਪ੍ਰਧਾਨ ਅਤੇ ਕੋਰ ਕਮੇਟੀ ਮੈਂਬਰ, ਸਾਬਕਾ ਕੈਬਨਿਟ ਮੰਤਰੀ ਜਥੇ. ਤੋਤਾ ਸਿੰਘ ਦੇ ਦਿਹਾਂਤ ਨਾਲ ਸ਼੍ਰੋਮਣੀ ਅਕਾਲੀ ਦਲ ਦੀਆਂ ਅਹਿਮ ਹਸਤੀਆਂ, ਪਾਰਟੀ ਆਗੂਆਂ ਤੇ ਵਰਕਰਾਂ ਸਮੇਤ ਹੋਰ ...

ਪੂਰੀ ਖ਼ਬਰ »

'ਆਪ' ਸਰਕਾਰ ਦੇ ਕਾਰਜਕਾਲ 'ਚ ਸੂਬੇ 'ਚ ਬਣਿਆ ਅਰਾਜਕਤਾ ਦਾ ਮਾਹੌਲ-ਵਿਨੋਦ ਬਾਂਸਲ

ਮੋਗਾ, 22 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਆਮ ਆਦਮੀ ਪਾਰਟੀ ਦੇ ਕਾਰਜਕਾਲ ਦੌਰਾਨ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਬੇਹੱਦ ਚਿੰਤਾਜਨਕ ਹੈ ਤੇ ਅੱਜ ਸੂਬੇ ਅੰਦਰ ਅਰਾਜਕਤਾ ਦਾ ਮਾਹੌਲ ਬਣਿਆ ਹੋਇਆ ਹੈ ਤੇ ਹਰ ਰੋਜ਼ ਕਤਲ, ਕਿਸਾਨਾਂ ਦੀਆਂ ਖ਼ੁਦਕੁਸ਼ੀਆਂ ਤੇ ...

ਪੂਰੀ ਖ਼ਬਰ »

ਅਗਰਵਾਲ ਸਮਾਜ ਸਭਾ ਵਲੋਂ ਨਿਊਰੋ ਸਪੈਸ਼ਲਿਸਟ ਡਾ. ਬਰਾੜ ਸਨਮਾਨਿਤ

ਮੋਗਾ, 22 ਮਈ (ਅਸ਼ੋਕ ਬਾਂਸਲ)-ਅਗਰਵਾਲ ਸਮਾਜ ਸਭਾ ਵਲੋਂ ਫੋਰਟਿਸ ਹਸਪਤਾਲ ਮੋਹਾਲੀ ਦੇ ਨਿਊਰੋ ਸਪੈਸ਼ਲਿਸਟ ਡਾ. ਹਰਮਨਦੀਪ ਸਿੰਘ ਬਰਾੜ ਦੇ ਮੋਗਾ ਡਾ. ਸੰਜੀਵ ਮਿੱਤਲ ਦੇ ਮਿੱਤਲ ਹਸਪਤਾਲ ਤੇ ਹਾਰਟ ਸੈਂਟਰ ਦੁਸਹਿਰਾ ਗਰਾਊਾਡ ਵਿਖੇ ਪਹੁੰਚਣ 'ਤੇ ਉਨ੍ਹਾਂ ਨਾਲ ਮੀਟਿੰਗ ...

ਪੂਰੀ ਖ਼ਬਰ »

ਨੈਸਲੇ ਇੰਪਲਾਈਜ਼ ਯੂਨੀਅਨ ਪ੍ਰਧਾਨ ਦਲਜੀਤ ਸਿੰਘ ਰਵੀ ਸਨਮਾਨਿਤ

ਮੋਗਾ, 22 ਮਈ (ਜਸਪਾਲ ਸਿੰਘ ਬੱਬੀ)-ਨੈਸਲੇ ਠੇਕੇਦਾਰ ਲੇਬਰ ਯੂਨੀਅਨ (ਇੰਟਕ) ਮੋਗਾ ਵਲੋਂ ਪੱਕੇ ਮੁਲਾਜ਼ਮਾਂ ਦੀ ਨੈਸਲੇ ਇੰਪਲਾਈਜ਼ ਯੂਨੀਅਨ ਮੋਗਾ ਦੀ ਚੋਣ 'ਚ ਲਗਾਤਾਰ ਦੂਸਰੀ ਵਾਰ ਪ੍ਰਧਾਨ ਚੁਣੇ ਗਏ ਦਲਜੀਤ ਸਿੰਘ ਰਵੀ ਨੂੰ ਜ਼ਿਲ੍ਹਾ ਇੰਟਕ ਪ੍ਰਧਾਨ ਐਡਵੋਕੇਟ ਵਿਜੇ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸੰਬੰਧੀ ਮੀਟਿੰਗ

ਮੋਗਾ, 22 ਮਈ (ਜਸਪਾਲ ਸਿੰਘ ਬੱਬੀ)-ਗੁਰਦੁਆਰਾ ਸ੍ਰੀ ਨਾਮਦੇਵ ਭਵਨ ਅਕਾਲਸਰ ਰੋਡ ਮੋਗਾ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜਾ ਮਨਾਉਣ ਸੰਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕੁਲਦੀਪ ਸਿੰਘ ਬੱਸੀਆਂ ਨੇ ਮੈਂਬਰਾਂ ਨਾਲ ਮੀਟਿੰਗ ਕੀਤੀ | ਇਸ ...

ਪੂਰੀ ਖ਼ਬਰ »

ਜਥੇ. ਤੋਤਾ ਸਿੰਘ ਦੇ ਤੁਰ ਜਾਣ ਨਾਲ ਸੂਬੇ ਨੂੰ ਪਿਆ ਵੱਡਾ ਘਾਟਾ-ਵਡਾਲੀ

ਮੋਗਾ, 22 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਯੂਥ ਅਕਾਲੀ ਦਲ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਵਡਾਲੀ ਨੇ ਸਾਬਕਾ ਮੰਤਰੀ ਜਥੇ. ਤੋਤਾ ਸਿੰਘ ਦੀ ਮੋਗਾ ਵਿਖੇ ਸਥਿਤ ਰਿਹਾਇਸ਼ 'ਤੇ ਜਾ ਕੇ ਉਨ੍ਹਾਂ ਦੇ ਬੇਟੇ ਸਾਬਕਾ ਚੇਅਰਮੈਨ ਬਰਜਿੰਦਰ ਸਿੰਘ ...

ਪੂਰੀ ਖ਼ਬਰ »

ਦਸਮੇਸ਼ ਸਕੂਲ ਵਿਖੇ ਅੱਤਵਾਦ ਵਿਰੋਧੀ ਦਿਵਸ ਮਨਾਇਆ

ਨਿਹਾਲ ਸਿੰਘ ਵਾਲਾ, 22 ਮਈ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਮੋਗਾ ਦਵਿੰਦਰ ਸਿੰਘ ਲੋਟੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਪਿ੍ੰਸੀਪਲ ਮਹਿੰਦਰ ਕੌਰ ਢਿੱਲੋਂ ਦੀ ਸਰਪ੍ਰਸਤੀ ਹੇਠ ਨਾਮਵਰ ਸੰਸਥਾ ...

ਪੂਰੀ ਖ਼ਬਰ »

ਵਿਕਾਸ ਪੁਰਸ਼ ਜਥੇਦਾਰ ਤੋਤਾ ਸਿੰਘ ਦੀ ਘਾਟ ਹਮੇਸ਼ਾ ਰੜਕੇਗੀ-ਆਗੂ

ਕੋਟ ਈਸੇ ਖਾਂ, 22 ਮਈ (ਗੁਰਮੀਤ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ ਅਨੁਸ਼ਾਸਨ ਕਮੇਟੀ ਦੇ ਚੇਅਰਮੈਨ, ਕੋਰ ਕਮੇਟੀ ਮੈਂਬਰ, ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਸੀਨੀ: ਮੈਂਬਰ ਸ਼੍ਰੋਮਣੀ ਕਮੇਟੀ ਦੇ ਅਕਾਲ ਚਲਾਣਾ ਕਰ ਜਾਣ 'ਤੇ ਅਕਾਲੀ ਆਗੂ, ਵਰਕਰਾਂ, ਧਾਰਮਿਕ, ...

ਪੂਰੀ ਖ਼ਬਰ »

7 ਸਾਲਾ ਪ੍ਰਥਮ ਬਾਂਸਲ ਨੇ ਲਾਇਨਜ਼ ਕਲੱਬ ਦੇ ਮੈਂਬਰਾਂ ਨੂੰ ਵਾਤਾਵਰਨ ਪ੍ਰਤੀ ਕੀਤਾ ਜਾਗਰੂਕ

ਮੋਗਾ, 22 ਮਈ (ਅਸ਼ੋਕ ਬਾਂਸਲ )-7 ਸਾਲਾ ਪ੍ਰਥਮ ਬਾਂਸਲ ਨੇ ਲਾਇਨਜ਼ ਕਲੱਬ ਮੋਗਾ ਸੈਂਟਰਲ ਦੀ ਟੀਮ ਨੂੰ ਵਾਤਾਵਰਨ ਸੰਭਾਲ ਅਤੇ ਪਲਾਂਟੇਸ਼ਨ ਬਾਰੇ ਜਾਣਕਾਰੀ ਦਿੱਤੀ | ਉਸ ਆਪਣੇ ਘਰ ਲੱਗੇ ਸੈਂਕੜੇ ਮੈਡੀਟੇਸ਼ਨ ਪਲਾਂਟ ਅਤੇ ਛਾਂਦਾਰ ਬੂਟਿਆਂ ਬਾਰੇ ਬੜੇ ਵਿਸਥਾਰ ਨਾਲ ...

ਪੂਰੀ ਖ਼ਬਰ »

ਲਾਲਾ ਲਾਜਪਤ ਰਾਏ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਅਜੀਤਵਾਲ, 22 ਮਈ (ਗਾਲਿਬ)-ਲਾਲਾ ਲਾਜਪਤ ਰਾਏ ਮੈਮੋਰੀਅਲ ਕਾਲਜ ਆਫ਼ ਐਜੂਕੇਸ਼ਨ ਢੁੱਡੀਕੇ ਦਾ ਡੀ. ਐੱਲ. ਐਡ (ਸੈਸ਼ਨ 2019-21) ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਮੈਨੇਜਮੈਂਟ ਅਤੇ ਪਿ੍ੰਸੀਪਲ ਡਾ. ਉਮੇਸ਼ ਕੁਮਾਰੀ ਨੇ ਈ. ਟੀ. ਟੀ. ਦਾ ਸੌ ਫੀਸਦੀ ਨਤੀਜਾ ਰਹਿਣ 'ਤੇ ਸਮੂਹ ਸਟਾਫ਼ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿੱਬੜਿਆ ਹੋਲੀ ਹਾਰਟ ਸਕੂਲ ਵਿਦਿਆਰਥੀਆਂ ਦਾ ਵਿੱਦਿਅਕ ਟੂਰ

ਅਜੀਤਵਾਲ, 22 ਮਈ (ਹਰਦੇਵ ਸਿੰਘ ਮਾਨ)-ਹੋਲੀ ਹਾਰਟ ਸਕੂਲ ਅਜੀਤਵਾਲ ਦੇ 9ਵੀਂ, 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਚਾਰ ਦਿਨਾ ਵਿੱਦਿਅਕ ਟੂਰ ਹਿਮਾਚਲ ਦੇ ਰਮਨੀਕ ਸਥਾਨਾਂ ਧਰਮਸ਼ਾਲਾ, ਮੈਕਲੋਡਗੰਜ, ਕਾਂਗੜਾ, ਪਾਲਮਪੁਰ ਆਦਿ ਦੇ ਇਤਿਹਾਸਕ ਤੇ ਰਮਨੀਕ ...

ਪੂਰੀ ਖ਼ਬਰ »

ਜਥੇ. ਤੋਤਾ ਸਿੰਘ ਦੇ ਜਾਣ ਨਾਲ ਜ਼ਿਲ੍ਹਾ ਮੋਗਾ ਅੰਦਰ ਅਕਾਲੀ ਦਲ ਨੂੰ ਵੱਡਾ ਘਾਟਾ-ਜਥੇ. ਮਾਣੂੰਕੇ

ਨਿਹਾਲ ਸਿੰਘ ਵਾਲਾ, 22 ਮਈ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਜਥੇ. ਤੋਤਾ ਸਿੰਘ ਦੇ ਸਦੀਵੀ ਵਿਛੋੜਾ ਦੇ ਜਾਣ 'ਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ...

ਪੂਰੀ ਖ਼ਬਰ »

ਖੇਡ ਵਿਧੀ ਪੜ੍ਹਾਈ ਦਾ ਕਾਰਗਰ ਢੰਗ-ਵਿਧਾਇਕ ਬਿਲਾਸਪੁਰ

ਨਿਹਾਲ ਸਿੰਘ ਵਾਲਾ, 22 ਮਈ (ਪਲਵਿੰਦਰ ਸਿੰਘ ਟਿਵਾਣਾ)-ਹਲਕਾ ਨਿਹਾਲ ਸਿੰਘ ਵਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਇਲਾਕੇ ਦੀ ਨਾਮਵਰ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੇ ਪਲੇਅ ਵੇ ਵਿੰਗ ਦਾ ਉਦਘਾਟਨ ਕੀਤਾ | ...

ਪੂਰੀ ਖ਼ਬਰ »

ਮਿਹਨਤੀ, ਇਮਾਨਦਾਰ ਤੇ ਨਿਧੜਕ ਜਰਨੈਲ ਸਨ ਜਥੇ. ਤੋਤਾ ਸਿੰਘ-ਜਥੇ. ਸੰਗਤਪੁਰਾ

ਬਾਘਾ ਪੁਰਾਣਾ, 22 ਮਈ (ਕਿ੍ਸ਼ਨ ਸਿੰਗਲਾ)-ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਜਥੇ. ਤੋਤਾ ਸਿੰਘ ਦੇ ਅਕਾਲ ਚਲਾਣੇ ਨੂੰ ਲੈ ਕੇ ਇਲਾਕਾ ਹੀ ਨਹੀਂ, ਪੂਰੇ ਪੰਜਾਬ ਅੰਦਰ ਸੋਗ ਦੀ ਲਹਿਰ ਪਾਈ ਜਾ ਰਹੀ ਹੈ | ਅਕਾਲੀ ਆਗੂਆਂ, ਵਰਕਰਾਂ, ਧਾਰਮਿਕ ਅਤੇ ਸਮਾਜ ਸੇਵੀ ...

ਪੂਰੀ ਖ਼ਬਰ »

ਸਾਬਕਾ ਇੰਸ. ਹਰਚੰਦ ਸਿੰਘ ਬਰਾੜ ਦੇ ਅੰਤਿਮ ਸੰਸਕਾਰ ਮੌਕੇ ਵੱਖ-ਵੱਖ ਸ਼ਖ਼ਸੀਅਤਾਂ ਪੁੱਜੀਆਂ

ਬਾਘਾ ਪੁਰਾਣਾ, 22 ਮਈ (ਕਿ੍ਸ਼ਨ ਸਿੰਗਲਾ)-ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੌਂਸਲਰ ਨੰਦ ਸਿੰਘ ਬਰਾੜ ਦੇ ਵੱਡੇ ਭਰਾ ਹਰਚੰਦ ਸਿੰਘ ਬਰਾੜ ਸਾਬਕਾ ਇੰਸਪੈਕਟਰ ਨਗਰ ਕੌਂਸਲ ਬਾਘਾ ਪੁਰਾਣਾ ਜੋ ਬੀਤੇ ਦਿਨੀਂ ਅਚਾਨਕ ਅਕਾਲ ਚਲਾਣਾ ਕਰ ਗਏ ਸਨ, ਦਾ ਅੰਤਿਮ ਸੰਸਕਾਰ ਅੱਜ ...

ਪੂਰੀ ਖ਼ਬਰ »

ਮਿਹਨਤੀ, ਇਮਾਨਦਾਰ ਤੇ ਨਿਧੜਕ ਜਰਨੈਲ ਸਨ ਜਥੇ. ਤੋਤਾ ਸਿੰਘ-ਜਥੇ. ਸੰਗਤਪੁਰਾ

ਬਾਘਾ ਪੁਰਾਣਾ, 22 ਮਈ (ਕਿ੍ਸ਼ਨ ਸਿੰਗਲਾ)-ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਜਥੇ. ਤੋਤਾ ਸਿੰਘ ਦੇ ਅਕਾਲ ਚਲਾਣੇ ਨੂੰ ਲੈ ਕੇ ਇਲਾਕਾ ਹੀ ਨਹੀਂ, ਪੂਰੇ ਪੰਜਾਬ ਅੰਦਰ ਸੋਗ ਦੀ ਲਹਿਰ ਪਾਈ ਜਾ ਰਹੀ ਹੈ | ਅਕਾਲੀ ਆਗੂਆਂ, ਵਰਕਰਾਂ, ਧਾਰਮਿਕ ਅਤੇ ਸਮਾਜ ਸੇਵੀ ...

ਪੂਰੀ ਖ਼ਬਰ »

ਜਥੇ. ਤੋਤਾ ਸਿੰਘ ਦੇ ਅਕਾਲ ਚਲਾਣੇ 'ਤੇ ਉਨ੍ਹਾਂ ਦੇ ਗ੍ਰਹਿ ਵਿਖੇ ਦੁੱਖ ਸਾਂਝਾ ਕਰਨ ਵਾਲਿਆਂ ਦਾ ਲੱਗਾ ਤਾਂਤਾ

ਮੋਗਾ, 22 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਟਕਸਾਲੀ ਅਕਾਲੀ ਆਗੂ, ਸਾਬਕਾ ਕੈਬਨਿਟ ਮੰਤਰੀ ਤੇ ਮੈਂਬਰ ਸ਼੍ਰੋਮਣੀ ਕਮੇਟੀ ਜਥੇ. ਤੋਤਾ ਸਿੰਘ ਦੇ ਦਿਹਾਂਤ ਦੀ ਖ਼ਬਰ ਸੁਣਦਿਆਂ ਉਨ੍ਹਾਂ ਦੇ ਗ੍ਰਹਿ ਵਿਖੇ ਵੱਖ-ਵੱਖ ਰਾਜਸੀ, ਸਮਾਜ ਸੇਵੀ, ਧਾਰਮਿਕ ਸੰਸਥਾਵਾਂ, ...

ਪੂਰੀ ਖ਼ਬਰ »

ਸਰਕਲ ਫ਼ਤਿਹਗੜ੍ਹ ਪੰਜਤੂਰ ਦੀ ਅਕਾਲੀ ਲੀਡਰਸ਼ਿਪ ਵਲੋਂ ਜਥੇ. ਤੋਤਾ ਸਿੰਘ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਫ਼ਤਿਹਗੜ੍ਹ ਪੰਜਤੂਰ, 22 ਮਈ (ਜਸਵਿੰਦਰ ਸਿੰਘ ਪੋਪਲੀ)-ਸ਼੍ਰੋਮਣੀ ਅਕਾਲੀ ਦਲ ਅਤੇ ਪੰਥ ਦਰਦੀ ਨਿਧੜਕ ਰਾਜ ਨੇਤਾ, ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਦੇ ਮੈਂਬਰ, ਸੀਨੀਅਰ ਮੀਤ ਪ੍ਰਧਾਨ, ਸਾਬਕਾ ਮੰਤਰੀ ਪੰਜਾਬ, ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ...

ਪੂਰੀ ਖ਼ਬਰ »

ਸਾਬਕਾ ਮੰਤਰੀ ਜਥੇ. ਤੋਤਾ ਸਿੰਘ ਦਾ ਵਿਛੋੜਾ ਅਸਹਿ ਤੇ ਅਕਹਿ-ਮਾ. ਗੁਰਚਰਨ ਸਿੰਘ ਰੋਡੇ

ਮੋਗਾ, 22 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਕਹਿਣੀ ਤੇ ਕਥਨੀ ਦੇ ਪੂਰੇ ਵਿਕਾਸ ਪੁਰਸ਼ ਤੇ ਮਸੀਹਾ ਵਜੋਂ ਜਾਣੇ ਜਾਣ ਵਾਲੇ ਘਾਗ ਸਿਆਸਤਦਾਨ ਸਾਬਕਾ ਕੈਬਨਿਟ ਮੰਤਰੀ, ਟਕਸਾਲੀ ਅਕਾਲੀ ਆਗੂ ਜਥੇ. ਤੋਤਾ ਸਿੰਘ ਦੇ ਦਿਹਾਂਤ 'ਤੇ ਅੱਜ ਹਰ ਇਕ ਦੀਆਂ ਅੱਖਾਂ 'ਚੋਂ ਆਪ ...

ਪੂਰੀ ਖ਼ਬਰ »

ਦੇਵ ਇੰਦਰ ਸਿੰਘ ਨੇ ਬਤੌਰ ਬੀ. ਡੀ. ਪੀ. ਓ. ਦਾ ਸੰਭਾਲਿਆ ਚਾਰਜ

ਕੋਟ ਈਸੇ ਖਾਂ, 22 ਮਈ (ਨਿਰਮਲ ਸਿੰਘ ਕਾਲੜਾ)-ਮਨਜੋਤ ਸਿੰਘ ਸੋਢੀ ਦੀ ਬਦਲੀ ਹੋ ਜਾਣ ਉਪਰੰਤ ਦੇਵ ਇੰਦਰ ਸਿੰਘ ਨੇ ਕੋਟ ਈਸੇ ਖਾਂ 'ਚ ਬਤੌਰ ਬੀ. ਡੀ. ਪੀ. ਓ. ਦਾ ਚਾਰਜ ਸੰਭਾਲਿਆ ਲਿਆ | ਚਾਰਜ ਸੰਭਾਲਣ ਮੌਕੇ ਉਨ੍ਹਾਂ ਨੂੰ ਮੋਹਤਬਰ ਅਤੇ ਪਤਵੰਤਿਆਂ ਨੇ ਜੀ ਆਇਆਂ ਕਿਹਾ | ਇਸ ਮੌਕੇ ...

ਪੂਰੀ ਖ਼ਬਰ »

ਜੌੜਾ ਪਰਿਵਾਰ ਨੇ ਰਣਸੀਂਹ ਕਲਾਂ ਵਿਖੇ ਸੁੰਦਰ ਪਾਰਕ ਬਣਾ ਕੇ ਕੀਤਾ ਪਿੰਡ ਦੇ ਹਵਾਲੇ

ਨਿਹਾਲ ਸਿੰਘ ਵਾਲਾ, 22 ਮਈ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖਾਲਸਾ)-ਸਬ ਡਵੀਜ਼ਨ ਨਿਹਾਲ ਸਿੰਘ ਵਾਲਾ ਦੇ ਅਗਾਂਹਵਧੂ ਪਿੰਡ ਰਣਸੀਂਹ ਕਲਾਂ ਵਿਖੇ ਡਾ. ਰਣਜੀਤ ਸਿੰਘ ਜੌੜਾ ਨਿਹਾਲ ਸਿੰਘ ਵਾਲਾ ਦੇ ਪਰਿਵਾਰ ਵਲੋਂ ਸਵ. ਡਾਕਟਰ ਰਣਜੀਤ ਸਿੰਘ ਜੌੜਾ ਦੀ ਯਾਦ 'ਚ ਆਪਣੇ ...

ਪੂਰੀ ਖ਼ਬਰ »

ਸ਼ਹੀਦ ਪਾਇਲਟ ਅਭਿਨਵ ਚੌਧਰੀ ਦਾ ਸਾਲਾਨਾ ਸ਼ਹੀਦੀ ਦਿਵਸ ਮਨਾਇਆ

ਨੱਥੂਵਾਲਾ ਗਰਬੀ, 22 ਮਈ (ਸਾਧੂ ਰਾਮ ਲੰਗੇਆਣਾ)-ਪਿਛਲੇ ਇਕ ਸਾਲ ਪਹਿਲਾਂ ਪਿੰਡ ਲੰਗੇਆਣਾ ਪੁਰਾਣਾ ਦੇ ਖੇਤਾਂ 'ਚ ਇਕ ਜਹਾਜ਼ ਹਾਦਸਾਗ੍ਰਸਤ ਹੋ ਗਿਆ ਸੀ, ਜਿਸ ਦੌਰਾਨ ਨੌਜਵਾਨ ਪਾਇਲਟ ਅਭਿਨਵ ਚੌਧਰੀ ਸ਼ਹੀਦ ਹੋ ਗਿਆ ਸੀ ਜਿਨ੍ਹਾਂ ਦੀ ਨਿੱਘੀ ਯਾਦ ਨੂੰ ਸਮਰਪਿਤ ਪਿੰਡ ...

ਪੂਰੀ ਖ਼ਬਰ »

ਬਾਬਾ ਹੈਦਰ ਸ਼ੇਖ ਬਿਰਧ ਆਸ਼ਰਮ ਦੀ ਨਵੀਂ ਇਮਾਰਤ ਦੀ ਨੀਂਹ ਗਿਆਨੀ ਖੋਸਾ ਕੋਟਲਾ ਵਾਲਿਆਂ ਨੇ ਰੱਖੀ

ਮੋਗਾ, 22 ਮਈ (ਜਸਪਾਲ ਸਿੰਘ ਬੱਬੀ)-ਬਾਬਾ ਹੈਦਰ ਸ਼ੇਖ ਬਿਰਧ ਆਸ਼ਰਮ ਸੇਵਾ ਸੁਸਾਇਟੀ ਬੇਦੀ ਨਗਰ ਮੋਗਾ ਦੀ ਨਵੀਂ ਇਮਾਰਤ ਦੀ ਨੀਂਹ ਲੁਧਿਆਣਾ ਜੀ. ਟੀ. ਰੋਡ ਤੋਂ ਰੌਲੀ ਰੋਡ ਮੋਗਾ ਵਿਖੇ ਗਿਆਨੀ ਗੁਰਮੀਤ ਸਿੰਘ ਖੋਸਾ ਕੋਟਲਾ ਵਾਲਿਆਂ ਨੇ ਰੱਖੀ | ਇਸ ਮੌਕੇ ਗਿਆਨੀ ਗੁਰਮੀਤ ਸਿੰਘ ਨੇ ਕਿਹਾ ਕਿ ਬਜ਼ੁਰਗ ਸਾਡੀ ਕੌਮ ਦਾ ਸਰਮਾਇਆ ਹੁੰਦੇ ਹਨ | ਸਾਨੂੰ ਆਪਣੇ ਬਜ਼ੁਰਗਾਂ ਦੀ ਸਾਂਭ-ਸੰਭਾਲ ਕਰਨੀ ਚਾਹੀਦੀ ਹੈ | ਉਨ੍ਹਾਂ ਵਾਤਾਵਰਨ ਅਤੇ ਪਾਣੀ ਦੀ ਸਾਂਭ-ਸੰਭਾਲ ਕਰਨ ਲਈ ਲੋਕਾਂ ਨੂੰ ਅਪੀਲ ਕੀਤੀ | ਇਸ ਮੌਕੇ ਮੁੱਖ ਪ੍ਰਬੰਧਕ ਜਸਵੀਰ ਸਿੰਘ ਬਾਵਾ ਪੰਜਾਬ ਪੁਲਿਸ ਨੇ ਦੱਸਿਆ ਕਿ ਬੇਦੀ ਨਗਰ ਮੋਗਾ ਵਿਖੇ ਬਣੇ ਬਾਬਾ ਹੈਦਰ ਸ਼ੇਖ ਬਿਰਧ ਆਸ਼ਰਮ ਦੀ ਜਗ੍ਹਾ ਘੱਟ ਹੋਣ ਕਰਕੇ ਅਤੇ ਬਜ਼ੁਰਗਾਂ ਨੂੰ ਥੋੜੀ ਮੁਸ਼ਕਿਲ ਪੇਸ਼ ਆਉਂਦੀ ਸੀ | ਉਨ੍ਹਾਂ ਦੱਸਿਆ ਕਿ ਇਸ ਬਿਰਧ ਆਸ਼ਰਮ ਲਈ ਜੀਤ ਸਿੰਘ ਜੀ. ਐੱਲ. ਟੀ. ਵਾਲੇ, ਬਲਵਿੰਦਰ ਸਿੰਘ ਅਤੇ ਸੋਹਣ ਸਿੰਘ ਪ੍ਰਧਾਨ ਵਲੋਂ 25 ਮਰਲੇ ਜਗ੍ਹਾ ਦਾਨ ਕੀਤੀ ਗਈ ਤੇ ਨਾਲ ਲਗਦੀ 7 ਮਰਲੇ ਜਗ੍ਹਾ ਖਰੀਦ ਕੀਤੀ ਗਈ | ਇਸ ਨਵੇਂ ਬਣਨ ਵਾਲੇ ਬਿਰਧ ਆਸ਼ਰਮ ਵਿਚ ਬਜ਼ੁਰਗਾਂ ਦੀ ਸਾਂਭ-ਸੰਭਾਲ ਕੀਤੀ ਜਾਵੇਗੀ | ਇਸ ਮੌਕੇ ਬਲਵਿੰਦਰ ਸਿੰਘ, ਸੋਹਣ ਸਿੰਘ ਪ੍ਰਧਾਨ, ਸਮਾਜ ਸੇਵੀ ਬਲਵੀਰ ਸਿੰਘ ਧੱਲੇਕੇ ਯੂ. ਕੇ., ਗੁਰਸੇਵਕ ਸਿੰਘ ਸੰਨਿਆਸੀ, ਮਹਿੰਦਰਪਾਲ ਲੂੰਬਾ, ਬਲਕਰਨ ਸਿੰਘ ਨੈਸ਼ਨਲ ਲੈਬ ਵਾਲੇ, ਸੋਹਣ ਸਿੰਘ ਰਾਮੂੰਵਾਲਾ ਕਲਾਂ, ਨਿਹਾਲ ਸਿੰਘ ਤਲਵੰਡੀ ਭੰਗੇਰੀਆਂ, ਵਿਕੀ ਗੋਇਲ ਚੜਿੱਕ, ਦਵਿੰਦਰ ਸ਼ਰਮਾ ਚੜਿੱਕ, ਜਸਪਾਲ ਸਿੰਘ ਠੱਠੀ ਭਾਈ, ਕੁਲਦੀਪ ਸਿੰਘ, ਜਸਵਿੰਦਰ ਸਿੰਘ, ਗੁਰਜੀਵਨ ਸਿੰਘ ਯੂ.ਐਸ.ਏ., ਜਸਵੀਰ ਸਿੰਘ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

108 ਐਂਬੂਲੈਂਸ ਨੇ ਕਰਮਚਾਰੀ ਵੈੱਲਫੇਅਰ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਮੋਗਾ, 22 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-108 ਐਂਬੂਲੈਂਸ ਨੇ ਸਿਵਲ ਹਸਪਤਾਲ ਮੋਗਾ 'ਚ ਕਰਮਚਾਰੀ ਵੈੱਲਫੇਅਰ ਜਾਗਰੂਕਤਾ ਪ੍ਰੋਗਰਾਮ ਕਰਵਾਇਆ, ਜਿਸ 'ਚ ਐਮਰਜੈਂਸੀ ਮੈਡੀਕਲ ਟੈਕਨੀਸ਼ੀਅਨ ਅਤੇ ਡਰਾਈਵਰਾਂ ਨੇ ਭਾਗ ਲਿਆ | ਇਸ ਪ੍ਰੋਗਰਾਮ ਦੇ ਰਾਹੀਂ ਕਰਮਚਾਰੀਆਂ ...

ਪੂਰੀ ਖ਼ਬਰ »

ਹਵਾਲਾਤੀਆਂ ਤੇ ਕੈਦੀਆਂ ਲਈ ਮੈਡੀਕਲ ਜਾਂਚ ਕੈਂਪ ਲਗਾਇਆ

ਮੋਗਾ, 22 ਮਈ (ਅਸ਼ੋਕ ਬਾਂਸਲ)-ਮਾਣਯੋਗ ਜਸਟਿਸ ਤਜਿੰਦਰ ਸਿੰਘ ਢੀਂਡਸਾ, ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਅਤੇ ਅਰੁਣ ਗੁਪਤਾ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ 9 ਜੂਨ ਨੂੰ ਕੀਤੀ ਜਾਵੇਗੀ 'ਖੇਤੀ ਮਾਡਲ ਬਦਲੋ' ਮੁਹਿੰਮ ਦੀ ਸ਼ੁਰੂਆਤ

ਬੱਧਨੀ ਕਲਾਂ, 22 ਮਈ (ਸੰਜੀਵ ਕੋਛੜ)-ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਪ੍ਰੈੱਸ ਬਿਆਨ ਦੌਰਾਨ ਦੱਸਿਆ ਕਿ ਜਥੇਬੰਦੀ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ 'ਤੇ ਜ਼ਿਲ੍ਹਾ ਕਾਨਫ਼ਰੰਸ ਕਰ ਕੇ ਖੇਤੀ ਮਾਡਲ ਬਦਲੋ ਮੁਹਿੰਮ ਸ਼ੁਰੂ ਕਰਨ ਦਾ ਐਲਾਨ ...

ਪੂਰੀ ਖ਼ਬਰ »

ਐੱਸ. ਡੀ. ਕਾਲਜ ਫ਼ਾਰ ਵੁਮੈਨ ਵਿਖੇ ਪਲੇਸਮੈਂਟ ਕੈਂਪ ਲਗਾਇਆ

ਮੋਗਾ, 22 ਮਈ (ਜਸਪਾਲ ਸਿੰਘ ਬੱਬੀ)-ਐੱਸ. ਡੀ. ਕਾਲਜ ਫ਼ਾਰ ਵੁਮੈਨ ਮੋਗਾ ਆਈ. ਸੀ. ਆਈ. ਸੀ. ਆਈ. ਅਤੇ ਐੱਨ. ਆਈ. ਆਈ. ਟੀ. ਸੋਰਸਿੰਗ ਪਾਰਟਨਰ ਵਲੋਂ ਪਲੇਸਮੈਂਟ ਕੈਂਪ ਲਗਾਇਆ | ਪਿ੍ੰਸੀਪਲ ਡਾ. ਨੀਨਾ ਅਨੇਜਾ ਨੇ ਦੱਸਿਆ ਕਿ ਪਲੇਸਮੈਂਟ ਕੈਂਪ ਦਾ ਮੰਤਵ ਵਿਦਿਆਰਥਣਾਂ ਵਿਚ ਵੱਖ-ਵੱਖ ...

ਪੂਰੀ ਖ਼ਬਰ »

ਆਸ਼ਾ ਵਰਕਰਜ਼ ਐਂਡ ਫੈਸਿਲੀਟੇਟਰਜ਼ ਯੂਨੀਅਨ ਪੰਜਾਬ ਦੀ ਮੀਟਿੰਗ

ਮੋਗਾ, 22 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੱਜ ਆਸ਼ਾ ਵਰਕਰਜ਼ ਐਂਡ ਫੈਸਿਲੀਟੇਟਰਜ਼ ਯੂਨੀਅਨ ਪੰਜਾਬ ਦੀ ਇਕ ਮੀਟਿੰਗ ਸ਼ਹੀਦ ਕਾਮਰੇਡ ਨਛੱਤਰ ਸਿੰਘ ਧਾਲੀਵਾਲ ਭਵਨ ਮੋਗਾ ਵਿਚ ਹੋਈ, ਜਿਸ ਦੀ ਪ੍ਰਧਾਨਗੀ ਸੂਬਾ ਪ੍ਰਧਾਨ ਅਮਰਜੀਤ ਕੌਰ ਰਣ ਸਿੰਘ ਵਾਲਾ ਨੇ ਕੀਤੀ | ...

ਪੂਰੀ ਖ਼ਬਰ »

'ਆਪ' ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਲਾਮਬੱਧ ਹੋਣ ਲੱਗੇ ਕਾਂਗਰਸੀ ਵਰਕਰ

ਮੋਗਾ, 22 ਮਈ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਪੰਜਾਬ ਦੀ 'ਆਪ' ਸਰਕਾਰ ਦੀਆਂ ਮਾੜੀਆਂ ਨੀਤੀਆਂ ਦਾ ਪਰਦਾਫਾਸ਼ ਕਰਨ ਤੇ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਸੂਬੇ ਭਰ 'ਚ ਪਾਰਟੀ ਦੀ ਭਰਤੀ ਮੁਹਿੰਮ ਸ਼ੁਰੂ ਕਰਨ ਲਈ ਦਿੱਤੇ ਆਦੇਸ਼ ...

ਪੂਰੀ ਖ਼ਬਰ »

ਗੁਰਦੁਆਰਾ ਬੀਬੀ ਕਾਹਨ ਕੌਰ ਟਰੱਸਟ ਵਲੋਂ ਜਥੇ. ਤੋਤਾ ਸਿੰਘ ਦੇ ਦਿਹਾਂਤ 'ਤੇ ਦੁੱਖ ਪ੍ਰਗਟ

ਮੋਗਾ, 22 ਮਈ (ਸੁਰਿੰਦਰਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਜਥੇ. ਤੋਤਾ ਸਿੰਘ ਜੋ ਕੁਝ ਸਮਝ ਬਿਮਾਰ ਰਹਿਣ ਉਪਰੰਤ ਬੀਤੇ ਦਿਨ ਮੋਹਾਲੀ ਵਿਖੇ ਅਕਾਲ ਚਲਾਣਾ ਕਰ ਗਏ | ਜਥੇ. ਤੋਤਾ ਸਿੰਘ ਜਿੱਥੇ 61 ਸਾਲ ਦੇ ਸਿਆਸੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX