ਤਾਜਾ ਖ਼ਬਰਾਂ


ਪਾਕਿਸਤਾਨ 'ਚ ਆਤਮਘਾਤੀ ਹਮਲੇ 'ਚ 4 ਫ਼ੌਜੀਆਂ ਦੀ ਮੌਤ, 7 ਹੋਰ ਜ਼ਖ਼ਮੀ
. . .  15 minutes ago
ਅੰਮ੍ਰਿਤਸਰ, 9 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਖ਼ੈਬਰ ਪਖਤੂਨਖਵਾ ਸੂਬੇ ਦੇ ਉੱਤਰੀ ਵਜ਼ੀਰਿਸਤਾਨ ਜ਼ਿਲ੍ਹੇ 'ਚ ਇਕ ਆਤਮਘਾਤੀ ਹਮਲੇ 'ਚ ਘੱਟੋ-ਘੱਟ 4 ਫ਼ੌਜੀ ਮਾਰੇ ਗਏ ਅਤੇ 7 ਹੋਰ ਜ਼ਖਮੀ ਹੋ ਗਏ। ਹਮਲੇ ਦੀ ਜ਼ਿੰਮੇਵਾਰੀ ਅੱਤਵਾਦੀ ਸੰਗਠਨ ਤਹਿਰੀਕ-ਏ-ਤਾਲਿਬਨ...
ਰਾਸ਼ਟਰਮੰਡਲ ਖ਼ੇਡਾਂ ਦੇ ਸਮਾਪਤੀ ਸਮਾਰੋਹ 'ਚ ਵੱਜਿਆ ਸਿੱਧੂ ਮੂਸੇਵਾਲਾ ਦਾ ਗੀਤ '295'
. . .  20 minutes ago
ਬਰਮਿੰਘਮ, 9 ਅਗਸਤ-ਰਾਸ਼ਟਰਮੰਡਲ ਖ਼ੇਡਾਂ ਦੇ ਸਮਾਪਤੀ ਸਮਾਰੋਹ 'ਚ ਸਿੱਧੂ ਮੂਸੇਵਾਲਾ ਦਾ ਗੀਤ '295' ਵੱਜਿਆ। ਇਸ ਸੰਬੰਧੀ ਜਾਣਕਾਰੀ ਸਿੱਖ ਮਹਿਲਾ ਸੰਸਦ ਮੈਂਬਰ ਪ੍ਰੀਤ ਕੌਰ ਗਿੱਲ ਨੇ ਟਵੀਟ ਕਰਕੇ ਦਿੱਤੀ। ਸਟੇਡੀਅਮ 'ਚ ਚੱਲ ਰਹੇ ਗੀਤ ਦੀ ਪ੍ਰੀਤ ਕੌਰ ਗਿੱਲ ਵਲੋਂ ਵੀਡੀਓ ਵੀ ਸਾਂਝੀ ਕੀਤੀ ਗਈ ਹੈ।
ਪੰਜਾਬ ਦੇ ਕੈਂਸਰ ਰੋਗਾਂ ਦੇ ਮਾਹਿਰ ਡਾ. ਸੇਖੋਂ ਨਹੀਂ ਰਹੇ
. . .  45 minutes ago
ਲੁਧਿਆਣਾ, 9 ਅਗਸਤ (ਸਲੇਮਪੁਰੀ)- ਕੈਂਸਰ ਰੋਗਾਂ ਦੇ ਮਾਹਿਰ ਡਾ. ਜੇ.ਐੱਸ. ਸੇਖੋਂ ਦਾ ਅੱਜ ਤੜਕੇ ਦਿਹਾਂਤ ਹੋ ਗਿਆ। ਉਨ੍ਹਾਂ ਦੀ ਉਮਰ ਲਗਭਗ 65 ਸਾਲ ਦੇ ਕਰੀਬ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਜਿਗਰ ਦੀ ਬਿਮਾਰੀ ਤੋਂ ਪੀੜਤ ਹੋਣ ਕਾਰਨ ਉਹ ਇਸ ਵੇਲੇ ਦਿੱਲੀ ਦੇ ਇਕ ਹਸਪਤਾਲ ਵਿਚ...
ਕੰਗਣਾ ਰਣੌਤ ਨੂੰ ਹੋਇਆ ਡੇਂਗੂ
. . .  about 1 hour ago
ਮੁੰਬਈ, 9 ਅਗਸਤ-ਕੰਗਣਾ ਰਣੌਤ ਨੂੰ ਹੋਇਆ ਡੇਂਗੂ
ਕਿਸਾਨ ਜਥੇਬੰਦੀਆਂ ਨੇ ਬਿਜਲੀ ਸੋਧ ਬਿੱਲ ਦੀਆਂ ਕਾਪੀਆਂ ਸਾੜ ਕੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
. . .  about 2 hours ago
ਜੈਤੋ, 9 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਕਿਸਾਨ ਵੱਡੀ ਗਿਣਤੀ 'ਚ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਇਕੱਤਰ ਹੋਏ ਅਤੇ ਉਨ੍ਹਾਂ ਨੇ ਕੇਂਦਰ ਸਰਕਾਰ ਵਲੋਂ ਬਿਜਲੀ ਸੋਧ...
ਪੰਜਾਬ ਪੁਲਿਸ ਦੀ ਵੱਡੀ ਕਾਮਯਾਬੀ, ਸਰਹੱਦ ਤੋਂ ਨਸ਼ਿਆਂ, ਹਥਿਆਰਾਂ ਤੇ ਵਿਸਫੋਟਕ ਦੀ ਖੇਪ ਲੈ ਕੇ ਆ ਰਹੇ ਦੋ ਸਮੱਗਲਰ ਕੀਤੇ ਕਾਬੂ
. . .  about 1 hour ago
ਤਰਨ ਤਾਰਨ, 9 ਅਗਸਤ-ਪੰਜਾਬ ਦੇ ਤਰਨ ਤਾਰਨ ਸ਼ਹਿਰ 'ਚ ਪੁਲਿਸ ਨੇ ਗੈਂਗਸਟਰ ਹੈਰੀ ਚੱਠਾ ਅਤੇ ਸੁੱਖ ਭਿਖਾਰੀਵਾਲ ਦੇ ਦੋ ਕਰੀਬੀ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਦੋਵਾਂ ਕੋਲੋਂ ਹੈਂਡ ਗ੍ਰੇਨੇਡ, ਹਥਿਆਰ ਅਤੇ ਡਰੱਗ ਮਨੀ ਵੀ ਬਰਾਮਦ ਕੀਤੀ ਗਈ...
ਟੈਲੀਕਾਮ ਟਾਵਰ ਦੇ ਵਿਰੋਧ 'ਚ ਪਿੰਡ ਵਾਸੀਆਂ ਵਲੋਂ ਰਾਜ ਮਾਰਗ ਕੀਤਾ ਗਿਆ ਬੰਦ
. . .  about 3 hours ago
ਬਰਨਾਲਾ /ਹੰਡਿਆਇਆ, 9 ਅਗਸਤ (ਗੁਰਜੀਤ ਸਿੰਘ ਖੁੱਡੀ)- ਟੈਲੀਕਾਮ ਟਾਵਰ ਦੇ ਵਿਰੋਧ 'ਚ ਪਿੰਡ ਵਾਸੀਆਂ ਵਲੋਂ ਰਾਜ ਮਾਰਗ ਬੰਦ ਕੀਤਾ ਗਿਆ। ਜਾਣਕਾਰੀ ਮੁਤਾਬਿਕ ਬਰਨਾਲਾ-ਮਾਨਸਾ ਰਾਜ ਮਾਰਗ ਪਿੰਡ ਧਨੌਲਾ ਖ਼ੁਰਦ ਦੇ ਵਾਸੀਆਂ ਵਲੋਂ...
ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  about 3 hours ago
ਪਟਨਾ, 9 ਅਗਸਤ-ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
ਰਾਜਭਵਨ ਪਹੁੰਚੇ ਨਿਤਿਸ਼ ਕੁਮਾਰ
. . .  about 3 hours ago
ਪਟਨਾ, 9 ਅਗਸਤ-ਰਾਜਭਵਨ ਪਹੁੰਚੇ ਨਿਤਿਸ਼ ਕੁਮਾਰ
ਲੁਧਿਆਣਾ 'ਚ ਪੁਲਿਸ ਨੇ ਕੱਢਿਆ ਫਲੈਗ ਮਾਰਚ
. . .  about 3 hours ago
ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਫਲੈਗ ਮਾਰਚ ਕੱਢਿਆ ਗਿਆ। ਇਸ ਫਲੈਗ ਮਾਰਚ ਦੌਰਾਨ ਪੁਲਿਸ ਨੇ ਕੁਝ ਸ਼ੱਕੀ ਵਿਅਕਤੀਆਂ ਨੂੰ ਵੀ ਹਿਰਾਸਤ 'ਚ ਲਿਆ ਹੈ।
ਕਪੂਰਥਲਾ ਤੋਂ ਵੱਡੀ ਖ਼ਬਰ: ਡੇਢ ਸਾਲ ਦਾ ਬੱਚਾ ਨਾਲੇ 'ਚ ਡਿੱਗਿਆ, ਨਗਰ ਨਿਗਮ ਦੀ ਟੀਮ ਵਲੋਂ ਬੱਚੇ ਦੀ ਭਾਲ ਜਾਰੀ
. . .  about 3 hours ago
ਕਪੂਰਥਲਾ, 9 ਅਗਸਤ (ਅਮਰਜੀਤ ਕੋਮਲ)- ਸਥਾਨਕ ਸ਼ਾਲੀਮਾਰ ਬਾਗ ਨੇੜੇ ਦੁਪਹਿਰ ਬਾਅਦ ਇਕ ਡੇਢ ਸਾਲ ਦਾ ਬੱਚਾ ਨਾਲੇ ਵਿਚ ਡਿੱਗ ਗਿਆ, ਜਿਸ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਬੱਚਾ ਡਿੱਗਣ ਦੀ ਸੂਚਨਾ ਮਿਲਦਿਆਂ ਹੀ ਪ੍ਰਸ਼ਾਸਨਿਕ ਅਧਿਕਾਰੀ ਮੌਕੇ 'ਤੇ ਪੁੱਜੇ...
ਆਮ ਆਦਮੀ ਪਾਰਟੀ ਦੇ ਵਿਧਾਇਕ ਗੋਗੀ ਨੂੰ ਗੈਂਗਸਟਰਾਂ ਨੇ ਦਿੱਤੀ ਧਮਕੀ
. . .  about 3 hours ago
ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦੇ ਹਲਕਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਨੂੰ ਗੈਂਗਸਟਰਾਂ ਵਲੋਂ 25 ਲੱਖ ਦੀ ਰੰਗਦਾਰੀ ਮੰਗੀ ਗਈ ਹੈ ਅਤੇ ਪੈਸੇ ਨਾ ਦੇਣ ਦੀ ਸੂਰਤ 'ਚ ਗੋਗੀ ਨੂੰ ਜਾਨੋਂ...
ਰਾਸ਼ਟਰਮੰਡਲ ਖ਼ੇਡਾਂ: ਤਗਮਾ ਜੇਤੂ ਹਰਜਿੰਦਰ ਕੌਰ ਦਾ ਸਕੂਲ 'ਚ ਸਨਮਾਨ
. . .  about 4 hours ago
ਨਾਭਾ, 9 ਅਗਸਤ(ਕਰਮਜੀਤ ਸਿੰਘ)- ਰਾਸ਼ਟਰਮੰਡਲ ਖ਼ੇਡਾਂ 'ਚ ਆਪਣੀ ਮਿਹਨਤ ਸਦਕਾ ਮੱਲ੍ਹਾਂ ਮਾਰਨ ਵਾਲੀ ਨਾਭਾ ਦੀ ਵਸਨੀਕ ਹਰਜਿੰਦਰ ਕੌਰ ਦੇ ਪਿੰਡ ਮਹਿਸ ਪਹੁੰਚਣ 'ਤੇ ਗੌਰਮਿੰਟ ਹਾਈ ਸਕੂਲ ਵਿਖੇ ਸਕੂਲ ਇੰਚਾਰਜ ਹਰਮਿੰਦਰ ਜੀਤ ਕੌਰ ਦੀ ਅਗਵਾਈ 'ਚ ਆਯੋਜਿਤ...
ਖੇਮਕਰਨ ਹਲਕੇ ਤੋਂ ਰਾਜਾ ਵੜਿੰਗ ਨੇ ਸ਼ੁਰੂ ਕੀਤੀ ਪੰਜਾਬ ਕਾਂਗਰਸ ਵਲੋਂ ਤਿਰੰਗਾ ਯਾਤਰਾ
. . .  about 4 hours ago
ਭਿੱਖੀਵਿੰਡ/ਖੇਮਕਰਨ, 9ਅਗਸਤ (ਬੋਬੀ, ਭੱਟੀ, ਬਿੱਲਾ)-ਪੰਜਾਬ ਕਾਂਗਰਸ ਵਲੋਂ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸੰਬੰਧ 'ਚ ਪੰਜਾਬ ਅੰਦਰ ਕੱਢੀ ਜਾ ਰਹੀ ਤਿਰੰਗਾ ਪੈਦਲ ਯਾਤਰਾ ਦੀ ਸ਼ੁਰੂਆਤ ਅੱਜ ਖੇਮਕਰਨ ਹਲਕੇ 'ਚ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ...
ਹੱਕ ਪ੍ਰਾਪਤੀ ਲਈ ਕਿਸਾਨ ਇਕ ਹੋਰ ਮੋਰਚਾ ਲਾਉਣ ਲਈ ਤਿਆਰ ਰਹਿਣ: ਹਰਿੰਦਰ ਸਿੰਘ ਲੱਖੋਵਾਲ
. . .  about 5 hours ago
ਬਲਾਚੌਰ/ਮਜਾਰੀ ਸਾਹਿਬਾ, 9 ਅਗਸਤ (ਦੀਦਾਰ ਸਿੰਘ ਬਲਾਚੌਰੀਆ/ਨਿਰਮਲਜੀਤ ਸਿੰਘ ਚਾਹਲ)-ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਸਾਫ਼ ਤੇ ਸਪੱਸ਼ਟ ਸ਼ਬਦਾਂ 'ਚ ਕਿਸਾਨਾਂ ਨੂੰ ਅਪੀਲ ਕੀਤੀ ਕਿ...
ਬਿਜਲੀ ਬਿੱਲ 2020 ਨਾਲ ਕਿਸਾਨਾਂ ਜਾਂ ਕਿਸੇ ਵੀ ਬਿਜਲੀ ਲਾਭਪਾਤਰੀ ਨੂੰ ਕੋਈ ਫ਼ਰਕ ਨਹੀ ਪਵੇਗਾ-ਤਰੁਣ ਚੁੱਘ
. . .  about 5 hours ago
ਮਜੀਠਾ, 9 ਅਗਸਤ (ਜਗਤਾਰ ਸਿੰਘ ਸਹਿਮੀ)- ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਅੱਜ ਉਹ ਦਿਹਾੜਾ ਹੈ ਜਦੋਂ 9 ਅਗਸਤ 1942 ਨੂੰ ਦੇਸ਼ ਦੇ ਸਾਰੇ ਸੁਤੰਤਰਤਾ ਸੈਨਾਨੀਆਂ ਨੇ 'ਅੰਗਰੇਜ਼ੋ ਭਾਰਤ ਛੱਡੋ' ਦੀ ਆਵਾਜ਼ ਚੁੱਕੀ ਸੀ, ਜਿਸ ਦੀ ਅੱਜ...
ਬਿਹਾਰ 'ਚ ਬੀ.ਜੇ.ਪੀ. ਨੂੰ ਵੱਡਾ ਝਟਕਾ! ਨਿਤਿਸ਼ ਕੁਮਾਰ ਨੇ ਤੋੜਿਆ ਗਠਜੋੜ
. . .  about 4 hours ago
ਨਵੀਂ ਦਿੱਲੀ, 9 ਅਗਸਤ-ਬਿਹਾਰ 'ਚ ਪੰਜ ਸਾਲ ਬਾਅਦ ਮੁੱਖ ਮੰਤਰੀ ਨਿਤਿਸ਼ ਕੁਮਾਰ ਦੀ ਪਾਰਟੀ ਜੇ.ਡੀ.ਯੂ. ਤੇ ਭਾਜਪਾ ਵਿਚਾਲੇ ਗਠਜੋੜ ਫ਼ਿਰ ਟੁੱਟ ਗਿਆ ਹੈ। ਮੁੱਖ ਮੰਤਰੀ ਨਿਵਾਸ 'ਤੇ ਜੇ.ਡੀ.ਯੂ. ਦੇ ਸੰਸਦ ਮੈਂਬਰਾਂ ਤੇ ਵਿਧਾਇਕਾਂ ਦੀ ਬੈਠਕ 'ਚ ਇਹ ਐਲਾਨ ਕੀਤਾ ਗਿਆ...
'ਪੰਜਾਬ ਖੇਡ ਮੇਲਾ' 29 ਅਗਸਤ ਨੂੰ ਕਰਵਾਇਆ ਜਾਵੇਗਾ-ਮੀਤ ਹੇਅਰ
. . .  14 minutes ago
ਚੰਡੀਗੜ੍ਹ, 9 ਅਗਸਤ-ਪੰਜਾਬ 'ਚ ਖੇਡ ਸੱਭਿਆਚਾਰ ਮੁੜ ਪੈਦਾ ਕਰਨ ਅਤੇ ਖੇਡਾਂ 'ਚ ਗੁਆਚੀ ਸ਼ਾਨ ਬਹਾਲ ਕਰਨ ਦੇ ਟੀਚੇ ਨਾਲ ਖੇਡ ਵਿਭਾਗ ਵਲੋਂ ਉਲੀਕੇ ਪੰਜਾਬ ਖੇਡ ਮੇਲੇ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਮਾਨ 29 ਅਗਸਤ ਨੂੰ ਜਲੰਧਰ ਵਿਖੇ ਕਰਨਗੇ...
ਬਿਹਾਰ ਦੇ ਮੁੱਖ ਮੰਤਰੀ ਅਤੇ ਜਨਤਾ ਦਲ (ਯੂ) ਦੇ ਨੇਤਾ ਨਿਤੀਸ਼ ਕੁਮਾਰ ਅੱਜ ਸ਼ਾਮ 4 ਵਜੇ ਰਾਜ ਭਵਨ 'ਚ ਰਾਜਪਾਲ ਫੱਗੂ ਚੌਹਾਨ ਨਾਲ ਕਰਨਗੇ ਮੁਲਾਕਾਤ
. . .  about 5 hours ago
ਨਵੀਂ ਦਿੱਲੀ, 9 ਅਗਸਤ-ਬਿਹਾਰ ਦੇ ਮੁੱਖ ਮੰਤਰੀ ਅਤੇ ਜਨਤਾ ਦਲ (ਯੂ) ਦੇ ਨੇਤਾ ਨਿਤੀਸ਼ ਕੁਮਾਰ ਅੱਜ ਸ਼ਾਮ 4 ਵਜੇ ਰਾਜ ਭਵਨ 'ਚ ਰਾਜਪਾਲ ਫੱਗੂ ਚੌਹਾਨ ਨਾਲ ਮੁਲਾਕਾਤ ਕਰਨਗੇ।
ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਦਾ ਵੱਡਾ ਐਕਸ਼ਨ, ਕਾਰਜਕਾਰੀ ਇੰਜੀਨੀਅਰ ਪੁਨੀਤ ਸ਼ਰਮਾ ਨੂੰ ਕੀਤਾ ਮੁਅੱਤਲ
. . .  about 5 hours ago
ਚੰਡੀਗੜ੍ਹ, 9 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਗ਼ੈਰ-ਕਾਨੂੰਨੀ ਮਾਈਨਿੰਗ ਸੰਬੰਧੀ ਅਖ਼ਤਿਆਰ ਕੀਤੀ ਗਈ ਜ਼ੀਰੋ ਟੋਲਰੈਂਸ ਨੀਤੀ ਤਹਿਤ ਅੱਜ ਇਕ ਹੋਰ ਵੱਡੀ ਕਾਰਵਾਈ ਕਰਦਿਆਂ ਕਾਰਜਕਾਰੀ ਇੰਜੀਨੀਅਰ ਖਣਨ ਰੂਪਨਗਰ ਪੁਨੀਤ ਸ਼ਰਮਾ ਨੂੰ ਡਿਊਟੀ ਦੌਰਾਨ ਅਣਗਹਿਲੀ...
ਹਲਕਾ ਅਮਲੋਹ 'ਚ 'ਲੰਪੀ ਧਫ਼ੜੀ ਰੋਗ' ਬਿਮਾਰੀ ਦਾ ਕਹਿਰ, ਰਾਜੂ ਖੰਨਾ ਨੇ ਕੀਤਾ ਪਿੰਡਾਂ ਦਾ ਦੌਰਾ
. . .  about 6 hours ago
ਅਮਲੋਹ, 9 ਅਗਸਤ (ਕੇਵਲ ਸਿੰਘ)-'ਲੰਪੀ ਧਫ਼ੜੀ ਰੋਗ' ਬਿਮਾਰੀ ਦਾ ਹਲਕਾ ਅਮਲੋਹ ਦੇ ਪਸ਼ੂਆਂ 'ਚ ਕਾਫੀ ਪ੍ਰਭਾਵ ਦੇਖਣ ਨੂੰ ਮਿਲਿਆ ਜਿਸ ਦਾ ਪਤਾ ਲੱਗਦਿਆਂ ਹੀ ਹਲਕਾ ਅਮਲੋਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ...
ਵਿਧਵਾ ਔਰਤ ਦੇ 22 ਸਾਲਾ ਨੌਜਵਾਨ ਪੁੱਤਰ ਦੀ ਨਸ਼ੇ ਨੇ ਲਈ ਜਾਨ
. . .  about 6 hours ago
ਚੋਗਾਵਾਂ, 9 ਅਗਸਤ (ਗੁਰਬਿੰਦਰ ਸਿੰਘ ਬਾਗੀ)- ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਚੋਗਾਵਾਂ ਹਾਲ ਵਾਸੀ ਪਿੰਡ ਕੋਹਾਲਾ ਦੇ ਇਕ ਵਿਧਵਾ ਔਰਤ ਬਲਵਿੰਦਰ ਕੌਰ ਜਿਸਦੇ ਪਤੀ ਸੁਰਜੀਤ ਸਿੰਘ ਦੀ 15 ਸਾਲ ਪਹਿਲਾਂ ਮੌਤ ਹੋ ਚੁੱਕੀ ਹੈ ਤੇ ਨੌਜਵਾਨ ਪੁੱਤਰ ਰਵੀ ਸਿੰਘ ਉਮਰ...
ਸੂਏ 'ਚ ਤੈਰਦੀ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  about 7 hours ago
ਲੋਪੋਕੇ, 9 ਅਗਸਤ (ਗੁਰਵਿੰਦਰ ਸਿੰਘ ਕਲਸੀ) - ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਮਾਨਾਂਵਾਲਾ ਸੂਏ ਵਿਚੋ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦੀ ਖ਼ਬਰ ਹੈ। ਇਸ ਸੰਬੰਧੀ ਥਾਣਾ ਲੋਪੋਕੇ ਦੇ ਐੱਸ.ਐੱਚ.ਓ. ਮਨਤੇਜ ਸਿੰਘ...
ਮਹਾਰਾਸ਼ਟਰ ਮੰਤਰੀ ਮੰਡਲ ਦਾ ਵਿਸਥਾਰ
. . .  about 7 hours ago
ਮੁੰਬਈ, 8 ਅਗਸਤ - ਮਹਾਰਾਸ਼ਟਰ ਮੰਤਰੀ ਮੰਡਲ ਦਾ ਵਿਸਥਾਰ ਹੋਇਆ ਹੈ। ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨੇ 18 ਵਿਧਾਇਕਾਂ ਮੰਤਰੀ ਵਜੋਂ ਸਹੁੰ ਚੁਕਾਈ...
ਜੇ.ਡੀ.ਯੂ. ਨੇ ਰਾਜਪਾਲ ਤੋਂ ਮੰਗਿਆ ਸਮਾਂ - ਸੂਤਰ
. . .  about 7 hours ago
ਪਟਨਾ, 9 ਅਗਸਤ - ਸੂਤਰਾਂ ਅਨੁਸਾਰ ਬਿਹਾਰ 'ਚ ਸੱਤਾਧਾਰੀ ਗੱਠਜੋੜ ਦੇ ਭਾਈਵਾਲਾਂ ਵਿਚ ਵਧਦੇ ਟਕਰਾਅ ਦੌਰਾਨ ਜਨਤਾ ਦਲ (ਯੂ) ਨੇ ਬਿਹਾਰ ਦੇ ਰਾਜਪਾਲ ਤੋਂ ਮਿਲਣ ਦਾ ਸਮਾਂ ਮੰਗਿਆ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਜੇਠ ਸੰਮਤ 554
ਵਿਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਸੰਗਰੂਰ

ਸੰਗਰੂਰ 'ਚ ਕੱਢੀ ਵਿਸ਼ਾਲ ਸਾਈਕਲ ਰੈਲੀ ਦਾ ਸ਼ਹਿਰ ਵਾਸੀਆਂ ਨੇ ਖੁੱਲ੍ਹੇ ਦਿਲ ਨਾਲ ਕੀਤਾ ਸਵਾਗਤ

ਸੰਗਰੂਰ, 22 ਮਈ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਸ਼ਹਿਰ ਸੰਗਰੂਰ ਵਿਚ ਅੱਜ ਐਸ.ਐਸ.ਪੀ. ਮਨਦੀਪ ਸਿੰਘ ਸਿੱਧੂ ਵਲੋਂ 'ਪੜ੍ਹਦਾ ਪੰਜਾਬ, ਖੇਡਦਾ ਪੰਜਾਬ, ਨਸ਼ਾ ਮੁਕਤ ਪੰਜਾਬ ਤੇ ਤੰਦਰੁਸਤ ਪੰਜਾਬ' ਦੇ ਉਦੇਸ਼ ਨੂੰ ਲੈ ਕੇ ਉਲੀਕੀ ਗਈ ਵਿਸ਼ਾਲ ਸਾਈਕਲ ਰੈਲੀ ਦੀ ਮੁੱਖ ...

ਪੂਰੀ ਖ਼ਬਰ »

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਖ਼ੁਦ ਟਰੈਕਟਰ ਚਲਾ ਕੇ ਝੋਨੇ ਦੀ ਸਿੱਧੀ ਬਿਜਾਈ ਸ਼ੁਰੂ ਕੀਤੀ

ਸੰਗਰੂਰ, 22 ਮਈ (ਸੁਖਵਿੰਦਰ ਸਿੰਘ ਫੁੱਲ)- ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਦੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਕੀਤੀ ਅਪੀਲ ਨੂੰ ਵੱਡੇ ਪੱਧਰ 'ਤੇ ਸਾਰਥਕ ਹੁੰਗਾਰਾ ਮਿਲਣਾ ਸ਼ੁਰੂ ਹੋ ਗਿਆ ਹੈ | ਇਹ ਪ੍ਰਗਟਾਵਾ ਕੈਬਨਿਟ ਮੰਤਰੀ ਹਰਪਾਲ ਸਿੰਘ ...

ਪੂਰੀ ਖ਼ਬਰ »

ਪਿੰਡ ਢੰਡੋਲੀ ਕਲਾਂ ਤੇ ਉਭਿਆ ਦੇ ਲੋਕਾਂ ਨੇ 20 ਏਕੜ ਜ਼ਮੀਨ ਦਾ ਛੱਡਿਆ ਕਬਜ਼ਾ

ਦਿੜ੍ਹਬਾ ਮੰਡੀ, 22 ਮਈ (ਹਰਬੰਸ ਸਿੰਘ ਛਾਜਲੀ)- ਪਿੰਡ ਢੰਡੋਲੀ ਕਲਾਂ ਵਿਖੇ 10 ਏਕੜ ਜ਼ਮੀਨ ਅਤੇ ਪਿੰਡ ਉਭਿਆ ਵਿਖੇ ਵੀ 10 ਏਕੜ ਪੰਚਾਇਤੀ ਜ਼ਮੀਨ ਤੋਂ ਵੱਖ-ਵੱਖ ਲੋਕਾਂ ਨੇ ਕਬਜ਼ਾ ਛੱਡ ਦਿੱਤਾ ਅਤੇ ਜ਼ਮੀਨ ਪੰਚਾਇਤ ਹਵਾਲੇ ਕਰ ਦਿੱਤੀ | ਪੰਚਾਇਤਾਂ ਜ਼ਮੀਨ ਦਾ ਕਬਜ਼ਾ ਛੱਡਣ ...

ਪੂਰੀ ਖ਼ਬਰ »

ਸੰਗਰੂਰ ਦੇ ਕੈਮਿਸਟਾਂ ਵਲੋਂ ਧੱਕੇਸ਼ਾਹੀ ਖ਼ਿਲਾਫ਼ ਹੜਤਾਲ 'ਤੇ ਜਾਣ ਦੀ ਚਿਤਾਵਨੀ

ਸੰਗਰੂਰ, 22 ਮਈ (ਧੀਰਜ ਪਸ਼ੌਰੀਆ)- ਕੈਮਿਸਟ ਐਸੋਸੀਏਸ਼ਨ ਸੰਗਰੂਰ ਦੀ ਐਗਜ਼ੈਕਟਿਵ ਬਾਡੀ ਦੀ ਹੋਈ ਮੀਟਿੰਗ ਵਿਚ ਨਾਪਤੋਲ ਵਿਭਾਗ ਵਲੋਂ ਕੈਮਿਸਟਾਂ ਨੰੂ ਤੰਗ ਪ੍ਰੇਸ਼ਾਨ ਕਰਨ ਦਾ ਗੰਭੀਰ ਨੋਟਿਸ ਲਿਆ ਗਿਆ ਹੈ | ਪ੍ਰਧਾਨ ਪੇ੍ਰਮ ਚੰਦ ਗਰਗ ਅਤੇ ਜਨਰਲ ਸੈਕਟਰੀ ਪੰਕਜ ...

ਪੂਰੀ ਖ਼ਬਰ »

ਧਰਤੀ ਹੇਠਲਾ ਪਾਣੀ ਮੁੱਕਿਆ ਤਾਂ ਆਉਣ ਵਾਲੀਆਂ ਨਸਲਾਂ ਸਾਨੂੰ ਮੁਆਫ਼ ਨਹੀਂ ਕਰਨਗੀਆਂ-ਪ੍ਰੋ. ਗੱਜਣਮਾਜਰਾ

ਕੁੱਪ ਕਲਾਂ, 22 ਮਈ (ਮਨਜਿੰਦਰ ਸਿੰਘ ਸਰੌਦ)- ਪਿਛਲੇ ਲੰਬੇ ਸਮੇਂ ਤੋਂ ਵੱਖ-ਵੱਖ ਜ਼ਰੀਆਂ ਰਾਹੀਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦੇ ਲਈ ਤਤਪਰਤਾ ਵਿਖਾਉਣ ਵਾਲੇ ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਆਖਿਆ ਕਿ ਜੇਕਰ ਧਰਤੀ ਹੇਠਲਾ ਪਾਣੀ ...

ਪੂਰੀ ਖ਼ਬਰ »

ਪੰਨਵਾ ਨੂੰ ਰਾਜਨੀਤਿਕ ਤੌਰ 'ਤੇ ਦਬਾਉਣਾ ਵਾਜਿਬ ਨਹੀਂ-ਸਿਬੀਆ

ਸੰਗਰੂਰ, 22 ਮਈ (ਅਮਨਦੀਪ ਸਿੰਘ ਬਿੱਟਾ)- ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਸੁਰਿੰਦਰਪਾਲ ਸਿੰਘ ਪੰਮੀ ਸਿਬੀਆ ਨੇ ਬਲਾਕ ਸੰਮਤੀ ਭਵਾਨੀਗੜ੍ਹ ਦੇ ਚੇਅਰਮੈਨ ਵਰਿੰਦਰ ਪੰਨਵਾਂ ਦੇ ਲੜਕੇ ਦੀ ਗਿ੍ਫ਼ਤਾਰੀ ਦੀ ਸਖਤ ਸ਼ਬਦਾਂ ਵਿਚ ਨਿਖੇਧੀ ...

ਪੂਰੀ ਖ਼ਬਰ »

ਅੱਗ ਲੱਗਣ ਨਾਲ ਘਰ ਖੜ੍ਹੀ ਕਾਰ ਤੇ ਹੋਰ ਸਾਮਾਨ ਸੜਿਆ

ਭਵਾਨੀਗੜ੍ਹ, 22 ਮਈ (ਰਣਧੀਰ ਸਿੰਘ ਫੱਗੂਵਾਲਾ)- ਪਿੰਡ ਘਰਾਚੋਂ ਵਿਖੇ ਇਕ ਸੇਵਾ-ਮੁਕਤ ਮੈਨੇਜਰ ਦੇ ਘਰ ਵਿਚ ਬਣੇ ਸ਼ੈੱਡ ਨੂੰ ਅੱਗ ਲੱਗ ਜਾਣ ਕਾਰਨ ਸ਼ੈੱਡ ਹੇਠ ਖੜ੍ਹੀ ਸਫ਼ਾਰੀ ਗੱਡੀ, ਸ਼ੈੱਡ ਤੋਂ ਇਲਾਵਾ ਪਈਆਂ ਪਾਥੀਆਂ ਸੜ ਗਈਆਂ | ਇਸ ਸਬੰਧੀ ਪਿੰਡ ਦੇ ਸਾਬਕਾ ਪੰਚ ...

ਪੂਰੀ ਖ਼ਬਰ »

ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਣੇ ਇਕ ਕਾਬੂ

ਕੁੱਪ ਕਲਾਂ, 22 ਮਈ (ਮਨਜਿੰਦਰ ਸਿੰਘ ਸਰੌਦ)- ਜ਼ਿਲ੍ਹਾ ਪੁਲਿਸ ਕਪਤਾਨ ਮਲੇਰਕੋਟਲਾ ਬੀਬੀ ਅਲਕਾ ਮੀਨਾ ਦੇ ਨਿਰਦੇਸ਼ਾਂ ਹੇਠ ਨਸ਼ੇ ਦੇ ਖ਼ਿਲਾਫ਼ ਵਿੱਢੀ ਮੁਹਿੰਮ ਦੇ ਚੱਲਦਿਆਂ ਜੌੜੇਪੁਲ ਪੁਲਿਸ ਚੌਕੀ ਵਲੋਂ ਨਸ਼ੀਲੇ ਪਦਾਰਥਾਂ ਸਣੇ ਇਕ ਵਿਅਕਤੀ ਨੂੰ ਕਾਬੂ ਕਰਨ ਦਾ ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਵਲੋਂ ਕਾਲਾ ਝਾੜ ਪੁਲਿਸ ਚੌਕੀ ਅੱਗੇ ਧਰਨਾ

ਨਦਾਮਪੁਰ ਚੰਨੋ, 22 ਮਈ (ਹਰਜੀਤ ਸਿੰਘ ਨਿਰਮਾਣ)- ਭਾਕਿਯੂ ਏਕਤਾ ਉਗਰਾਹਾਂ ਵਲੋਂ ਜ਼ਿਲ੍ਹਾ ਪੱਧਰੀ ਧਰਨਾ ਬਲਾਕ ਪੁਲਿਸ ਚੌਕੀ ਕਾਲਾ ਝਾੜ ਵਿਖੇ ਦਿੱਤਾ ਗਿਆ | ਇਹ ਧਰਨਾ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਦੀ ਅਗਵਾਈ ਹੇਠ ਦਿੱਤੇ ਧਰਨੇ ਮੌਕੇ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਨਹਿਰ 'ਚ ਨਹਾਉਣ ਗਏ ਬੱਚੇ ਦੀ ਡੁੱਬਣ ਕਾਰਨ ਮੌਤ

ਨਦਾਮਪੁਰ ਚੰਨੋ, 22 ਮਈ (ਹਰਜੀਤ ਸਿੰਘ ਨਿਰਮਾਣ)- ਅੱਤ ਦੀ ਪੈ ਰਹੀ ਗਰਮੀ ਤੋਂ ਰਾਹਤ ਪਾਉਣ ਲਈ ਪਿੰਡ ਹਰਦਿੱਤਪੁਰਾ ਤੋਂ ਨਦਾਮਪੁਰ ਨਹਿਰ 'ਚ ਨਹਾਉਣ ਗਏ ਤਿੰਨ ਬੱਚਿਆਂ 'ਚੋਂ ਇਕ ਦੇ ਪਾਣੀ ਵਿਚ ਡੁੱਬ ਜਾਣ ਕਾਰਨ ਮੌਤ ਹੋਣ ਦੀ ਖ਼ਬਰ ਹੈ | ਘਟਨਾ ਸਬੰਧੀ ਪਿੰਡ ਹਰਦਿੱਤਪੁਰਾ ਦੀ ...

ਪੂਰੀ ਖ਼ਬਰ »

ਸਹਾਰਾ ਫਾੳਾੂਡੇਸ਼ਨ ਨੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਸੰਗਰੂਰ, 22 ਮਈ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਪਿੰਡ ਭਲਵਾਨ ਦੇ ਗੁਰਦੁਆਰਾ ਦਾਤਨਸਰ ਵਿਖੇ ਸਹਾਰਾ ਫਾੳਾੂਡੇਸ਼ਨ ਵਲੋਂ ਅੱਖਾਂ ਦਾ ਮੁਫਤ ਜਾਂਚ ਕੈਂਪ ਨਗਰ ਪੰਚਾਇਤ ਦੇ ਸਹਿਯੋਗ ਨਾਲ ਲਗਾਇਆ ਗਿਆ | ਵੰਦਨਾ ਸਲੂਜਾ ਐਡੀਸ਼ਨਲ ਡਾਇਰੈਕਟਰ ਲੇਡੀਜ਼ ਵਿੰਗ, ਡਾ. ...

ਪੂਰੀ ਖ਼ਬਰ »

ਪੇਂਟਿੰਗ ਮੁਕਾਬਲੇ ਕਰਵਾਏ

ਚੀਮਾ ਮੰਡੀ, 22 ਮਈ (ਜਸਵਿੰਦਰ ਸਿੰਘ ਸ਼ੇਰੋ, ਜਗਰਾਜ ਮਾਨ, ਦਲਜੀਤ ਸਿੰਘ ਮੱਕੜ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸਰਸਵਤੀ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਚੀਮਾ ਮੰਡੀ ਵਿਖੇ ਕਲਾਸ ਵਾਈਜ਼ ਪੇਂਟਿੰਗ ਮੁਕਾਬਲੇ ਕਰਵਾਏ ਗਏ | ਇਸ ਦੌਰਾਨ ਪਿ੍ੰਸੀਪਲ ਰਾਕੇਸ਼ ...

ਪੂਰੀ ਖ਼ਬਰ »

ਮਾਡਰਨ ਕਾਲਜ ਆਫ ਐਜੂਕੇਸ਼ਨ ਬੀਰ ਕਲਾਂ ਦਾ ਨਤੀਜਾ ਸ਼ਾਨਦਾਰ

ਚੀਮਾ ਮੰਡੀ, 22 ਮਈ (ਜਸਵਿੰਦਰ ਸਿੰਘ ਸ਼ੇਰੋਂ)- ਐਸ.ਸੀ.ਈ.ਆਰ.ਟੀ. ਪੰਜਾਬ ਵਲੋਂ ਐਲਾਨੇ ਡੀ.ਐੱਲ.ਐੱਡ (ਈ.ਟੀ.ਟੀ) ਸਾਲ ਦੂਜਾ ਦੇ ਨਤੀਜਿਆਂ 'ਚ ਮਾਡਰਨ ਕਾਲਜ ਆਫ਼ ਐਜੂਕੇਸ਼ਨ ਬੀਰ ਕਲਾਂ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ | ਇਹ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਡਾ. ਵੀ.ਕੇ. ...

ਪੂਰੀ ਖ਼ਬਰ »

ਨਸ਼ਿਆਂ ਖਿਲਾਫ਼ ਸਾਈਕਲ ਰੈਲੀ ਕੱਢੀ

ਭਵਾਨੀਗੜ੍ਹ, 22 ਮਈ (ਰਣਧੀਰ ਸਿੰਘ ਫੱਗੂਵਾਲਾ)- ਪਿੰਡ ਕਾਕੜਾ ਦੇ ਦੀਵਾਨ ਟੋਡਰ ਮੱਲ ਸਕੂਲ ਵਿਖੇ ਨਸ਼ਿਆਂ ਖਿਲਾਫ਼ ਸਾਈਕਲ ਰੈਲੀ ਕੱਢੀ ਗਈ, ਜਿਸ ਦੀ ਸ਼ੁਰੂਆਤ ਸਕੂਲ ਤੋਂ ਹੋ ਕੇ ਪਿੰਡ ਦਿਆਲਪੁਰਾ, ਬਖੋਪੀਰ, ਕਾਕੜਾ ਅਤੇ ਹੋਰ ਪਿੰਡਾਂ ਵਿਚ ਹੁੰਦਿਆਂ ਸਕੂਲ ਵਿਚ ਸਮਾਪਤ ...

ਪੂਰੀ ਖ਼ਬਰ »

ਡਿਸਪੈਂਸਰੀ 'ਚ ਸਥਾਈ ਤੌਰ 'ਤੇ ਡਾਕਟਰ ਅਤੇ ਅਮਲਾ ਨਿਯੁਕਤ ਕਰਨ ਦੀ ਮੰਗ

ਸੁਨਾਮ ਊਧਮ ਸਿੰਘ ਵਾਲਾ, 22 ਮਈ (ਧਾਲੀਵਾਲ, ਭੁੱਲਰ)- ਸਥਾਨਕ ਰਾਮਨਗਰ ਵਾਸੀਆਂ ਵੱਲੋਂ ਅਗਰਵਾਲ ਸਭਾ ਸੁਨਾਮ ਦੇ ਜਨਰਲ ਸਕੱਤਰ ਕਿ੍ਸ਼ਨ ਕੁਮਾਰ ਸੰਦੋਹਾ ਦੀ ਅਗਵਾਈ ਵਿਚ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਵਿਜੇ ਸਿੰਗਲਾ ਨੂੰ ਇਕ ਮੰਗ ਪੱਤਰ ਭੇਜ ਕੇ ਗੁਰਦੁਆਰਾ ...

ਪੂਰੀ ਖ਼ਬਰ »

ਪੰਥਕ ਅਕਾਲੀ ਲਹਿਰ ਵਲੋਂ ਨਰੰਗ ਸਿੰਘ ਲਾਡੇਵਾਲ ਜ਼ਿਲ੍ਹਾ ਪ੍ਰਧਾਨ ਨਿਯੁਕਤ

ਅਮਰਗੜ੍ਹ, 22 ਮਈ (ਜਤਿੰਦਰ ਮੰਨਵੀ)- ਸਿੱਖੀ ਸਿਧਾਂਤ, ਰਵਾਇਤਾਂ ਅਤੇ ਅਸੂਲਾਂ ਨੂੰ ਆਪਣੀ ਜ਼ਿੰਦਗੀ 'ਚ ਪੂਰੀ ਤਰ੍ਹਾਂ ਲਾਗੂ ਕਰਦੇ ਹੋਏ ਸਿੱਖੀ ਨੂੰ ਚੜ੍ਹਦੀ ਕਲਾ ਵਿਚ ਲਿਜਾਣ ਦੇ ਉਪਰਾਲੇ ਕਰਨ ਵਾਲੇ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਪਿੰਡ ਲਾਡੇਵਾਲ ਦੇ ਸਿੱਖ ਆਗੂ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਹੜ੍ਹਾਂ ਸੰਬੰਧੀ ਸਾਰੇ ਪ੍ਰਬੰਧ ਮੁਕੰਮਲ- ਵਿਧਾਇਕ ਬਰਿੰਦਰ ਗੋਇਲ

ਮੂਣਕ, 22 ਮਈ (ਵਰਿੰਦਰ ਭਾਰਦਵਾਜ/ਕੇਵਲ ਸਿੰਗਲਾ)- ਹਰ ਸਾਲ ਹੜ੍ਹਾਂ ਨਾਲ ਬਰਬਾਦ ਹੁੰਦੀਆਂ ਕਿਸਾਨਾਂ ਦੀਆਂ ਫ਼ਸਲਾਂ ਦੀ ਸਮੱਸਿਆ ਨੂੰ ਧਿਆਨ ਵਿਚ ਰੱਖਦੇ ਹੋਏ ਘੱਗਰ ਦਰਿਆ ਵਿਚ ਆਉਂਦੇ ਹੜਾਂ ਨੂੰ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਸਾਰੇ ਅਗਾਉ ਪ੍ਰਬੰਧ ਮੁਕੰਮਲ ਕਰ ਲਏ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਪਾਣੀ ਤੇ ਵਾਤਾਵਰਨ ਨੂੰ ਬਚਾਉਣ ਲਈ ਚਲਾਵੇਗੀ ਪਿੰਡਾਂ ਵਿਚ ਮੁਹਿੰਮ

ਲਹਿਰਾਗਾਗਾ, 22 ਮਈ (ਅਸ਼ੋਕ ਗਰਗ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਾਣੀ ਅਤੇ ਵਾਤਾਵਰਨ ਨੂੰ ਬਚਾਉਣ ਸਬੰਧੀ ਪਿੰਡਾਂ ਵਿਚ ਮੁਹਿੰਮ ਚਲਾਉਣ ਦਾ ਐਲਾਨ ਕੀਤਾ ਗਿਆ | ਲਹਿਰਾਗਾਗਾ ਵਿਖੇ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਦੀ ਅਗਵਾਈ ਹੇਠ ਹੋਈ ਬਲਾਕ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਵੋਟਾਂ ਰਾਹੀ ਹੈੱਡ ਬੁਆਏ, ਹੈੱਡ ਗਰਲ ਅਤੇ ਕਲਾਸ ਲੀਡਰਾਂ ਦੀ ਕੀਤੀ ਚੋਣ

ਲਹਿਰਾਗਾਗਾ, 22 ਮਈ (ਅਸ਼ੋਕ ਗਰਗ)- ਹੋਲੀ ਮਿਸ਼ਨ ਇੰਟਰਨੈਸ਼ਨਲ ਸਕੂਲ ਲਹਿਰਾਗਾਗਾ ਵਿਖੇ ਵਿਦਿਆਰਥੀਆਂ ਨੂੰ ਲੋਕਤੰਤਰ ਦੀ ਮੁੱਢਲੀ ਸਿਖਲਾਈ ਦੇਣ ਦੇ ਮਕਸਦ ਨਾਲ ਵਿਦਿਆਰਥੀ ਪਾਰਲੀਮੈਂਟ ਲਈ ਚੋਣਾਂ ਕਰਵਾਈਆਂ ਗਈਆਂ ਜਿਸ ਵਿਚ ਵਿਦਿਆਰਥੀਆਂ ਨੇ ਵੋਟਾਂ ਪਾ ਕੇ ਹੈੱਡ ...

ਪੂਰੀ ਖ਼ਬਰ »

ਕਿਸਾਨ ਜਾਗਰੂਕਤਾ ਕੈਂਪ ਤਹਿਤ ਝੋਨੇ ਦੀ ਸਿੱਧੀ ਬਿਜਾਈ ਕਰਵਾਈ

ਧੂਰੀ, 22 ਮਈ (ਸੁਖਵੰਤ ਸਿੰਘ ਭੁੱਲਰ)- ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਵਲੋਂ ਧਰਤੀ ਦੇ ਪਾਣੀ ਸਰੋਤਾਂ ਨੰੂ ਬਚਾਉਣ ਅਤੇ ਕਿਸਾਨੀ ਨੰੂ ਮਜ਼ਬੂਤ ਕਰਨ ਆਰੰਭੇ ਵਿਸ਼ੇਸ਼ ਯਤਨ ਕਿਸਾਨ ਜਾਗਰੂਕਤਾ ਤਹਿਤ ਧੂਰੀ ਤੋਂ ਸੀਨੀਅਰ 'ਆਪ' ਆਗੂ ਜਸਵੀਰ ਸਿੰਘ ਜੱਸੀ ਸੇਖੋਂ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਬਚਾਓ ਹਸਤਾਖ਼ਰ ਮੁਹਿੰਮ ਆਰੰਭੀ

ਮੂਣਕ, 22 ਮਈ (ਭਾਰਦਵਾਜ/ਸਿੰਗਲਾ)- ਪੰਜਾਬੀ ਯੂਨੀਵਰਸਿਟੀ ਕੰਟਰੈਕਟ ਟੀਚਰਜ਼ ਐਸੋਸੀਏਸ਼ਨ ਵਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਵਿੱਤੀ ਘਾਟੇ ਵਿਚੋਂ ਕੱਢਣ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਅੱਜ ਯੂਨੀਵਰਸਿਟੀ ਕਾਲਜ ਮੂਣਕ ਵਿਖੇ ਅਧਿਆਪਕਾਂ ਅਤੇ ...

ਪੂਰੀ ਖ਼ਬਰ »

'ਹੱਸਦਾ ਪੰਜਾਬ' ਸਿਰਲੇਖ ਤਹਿਤ ਲੋਕ ਖੇਡਾਂ ਕਰਵਈਆਂ

ਸੰਦੌੜ, 22 ਮਈ (ਜਸਵੀਰ ਸਿੰਘ ਜੱਸੀ)- ਭਾਰਤ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸ਼ੁਰੂ ਕੀਤੇ ਗਏ 'ਏਕ ਭਾਰਤ ਸੇ੍ਰਸ਼ਟ ਭਾਰਤ' ਮਿਸ਼ਨ ਤਹਿਤ ਸੰਤ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਸੰਦੌੜ ਵਿਖੇ 'ਹੱਸਦਾ ਪੰਜਾਬ, ਮੇਰਾ ਖ਼ੁਆਬ' ਸਿਰਲੇਖ ਦੇ ਅਧੀਨ ਪੰਜਾਬ ਦੀਆਂ ...

ਪੂਰੀ ਖ਼ਬਰ »

ਹੁਣ ਪੰਜਾਬ ਸਰਕਾਰ ਵੀ ਕਰੇ ਕੋਈ ਫ਼ੈਸਲਾ-ਕਾਲੜਾ

ਸੰਗਰੂਰ, 22 ਮਈ (ਅਮਨਦੀਪ ਸਿੰਘ ਬਿੱਟਾ)-ਭਾਜਪਾ ਦੇ ਸੂਬਾ ਕੋਆਰਡੀਨੇਟਰ ਸੈੱਲ ਦੇ ਆਗੂ ਜਤਿੰਦਰ ਕਾਲੜਾ ਨੇ ਕੇਂਦਰ ਸਰਕਾਰ ਵਲੋਂ ਪਟਰੋਲ 9.50 ਰੁਪਏ, ਡੀਜਲ 7 ਰੁਪਏ ਅਤੇ ਸਿਲੰਡਰ ਵਿਚ 200 ਰੁਪਏ ਦੀ ਕਟੌਤੀ ਕਰਨ ਦਾ ਫੈਸਲਾ ਦੇਸ਼ ਵਾਸੀਆਂ ਨੰੂ ਮਹਿੰਗਾਈ ਤੋਂ ਰਾਹਤ ਦਿਵਾਉਣ ...

ਪੂਰੀ ਖ਼ਬਰ »

ਮਾਹੋਰਾਣਾ ਨਰਸਰੀ ਸਾਹਮਣਿਓਾ ਦਿਨ-ਦਿਹਾੜੇ ਹਰੇ ਬਾਂਸਾਂ ਦੀ ਚੋਰੀ

ਅਮਰਗੜ੍ਹ, 22 ਮਈ (ਜਤਿੰਦਰ ਮੰਨਵੀ, ਸੁਖਜਿੰਦਰ ਸਿੰਘ ਝੱਲ)- ਦਿਨ-ਬ-ਦਿਨ ਪਲੀਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਖ਼ਾਤਰ ਜਿੱਥੇ ਇਕ ਪਾਸੇ ਸਰਕਾਰਾਂ ਤੇ ਸਮਾਜ ਸੇਵੀ ਸੰਸਥਾਵਾਂ ਲੋਕਾਂ ਨੂੰ ਵੱਧ ਤੋਂ ਵੱਧ ਦਰਖ਼ਤ ਲਾਉਣ ਲਈ ਪ੍ਰੇਰਿਤ ਕਰਨ ਵਾਸਤੇ ਅੱਡੀ ਚੋਟੀ ਦਾ ਜ਼ੋਰ ਲਾ ...

ਪੂਰੀ ਖ਼ਬਰ »

ਸਾਬਕਾ ਮੰਤਰੀ ਬੱਗੇ ਖਾਂ ਨਾਲ ਮੁਹੰਮਦ ਮੁਸਤਫ਼ਾ ਵਲੋਂ ਦੁੱਖ ਸਾਂਝਾ

ਮਾਲੇਰਕੋਟਲ, 22 ਮਈ (ਮੁਹੰਮਦ ਹਨੀਫ ਥਿੰਦ)- ਸਾਬਕਾ ਕੈਬਨਿਟ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਮਲੇਰਕੋਟਲਾ ਤੋਂ ਹਲਕਾ ਇੰਚਾਰਜ ਹਾਜੀ ਨੁਸਰਤ ਇਕਰਾਮ ਅਲੀ ਬੱਗੇ ਖਾਂ ਦੀ ਪਤਨੀ ਬੇਗਮ ਖ਼ਾਬਰ ਜਹਾਂ ਦੇ ਇੰਤਕਾਲ ਤੋਂ ਬਾਅਦ ਪੰਜਾਬ ਪੁਲਿਸ ਦੇ ਸਾਬਕਾ ਡੀ.ਜੀ.ਪੀ. ...

ਪੂਰੀ ਖ਼ਬਰ »

ਪਟਵਾਰੀਆਂ ਵਲੋਂ ਵਾਧੂ ਸਰਕਲਾਂ ਦਾ ਕੰਮ ਬੰਦ ਕਰਨ ਕਰਕੇ ਲੋਕ ਹੋ ਰਹੇ ਹਨ ਖੱਜਲ ਖ਼ੁਆਰ

ਅਮਰਗੜ੍ਹ, 22 ਮਈ (ਸੁਖਜਿੰਦਰ ਸਿੰਘ ਝੱਲ)- ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਅਤੇ ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਪੰਜਾਬ ਦੀ ਤਾਲਮੇਲ ਕਮੇਟੀ ਵਲੋਂ ਪਾਏ ਮਤੇ ਅਨੁਸਾਰ ਪੰਜਾਬ ਦੇ ਪਟਵਾਰੀਆਂ ਅਤੇ ਕਾਨੂੰਗੋਆਂ ਵਲੋਂ ਵਾਧੂ ਸਰਕਲਾਂ ਦਾ ਕੰਮ ਬੰਦ ਕਰਨ ਨਾਲ ...

ਪੂਰੀ ਖ਼ਬਰ »

ਬੱਚਿਆਂ ਨੂੰ ਆਤਮ ਰੱਖਿਆ ਦੀ ਵਿਸ਼ੇਸ਼ ਸਿਖਲਾਈ ਦਿੱਤੀ

ਸੰਦੌੜ, 22 ਮਈ (ਜਸਵੀਰ ਸਿੰਘ ਜੱਸੀ)- ਬੱਚਿਆਂ ਪ੍ਰਤੀ ਵਧਦੀਆਂ ਜਾ ਰਹੀਆਂ ਮਾੜੀਆਂ ਘਟਨਾਵਾਂ ਨੂੰ ਮੱਦੇਨਜ਼ਰ ਰੱਖਦਿਆਂ ਮਾਡਰਨ ਸੈਕੂਲਰ ਪਬਲਿਕ ਸਕੂਲ ਸ਼ੇਰਗੜ੍ਹ ਚੀਮਾ ਨੇ ਨਿਵੇਕਲੀ ਪਹਿਲ ਕਰਦਿਆਂ ਨਰਸਰੀ ਤੋਂ ਲੈ ਕੇ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਆਤਮ ...

ਪੂਰੀ ਖ਼ਬਰ »

ਡਾ. ਆਕਾਸ਼ਦੀਪ ਦੇ ਪਰਿਵਾਰ ਨੂੰ 51 ਹਜ਼ਾਰ ਦੀ ਸਹਾਇਤਾ ਰਾਸ਼ੀ

ਸੁਨਾਮ ਊਧਮ ਸਿੰਘ ਵਾਲਾ, 22 ਮਈ (ਧਾਲੀਵਾਲ, ਭੁੱਲਰ)- ਲਾਈਨ ਕਲੱਬ ਸੁਨਾਮ ਵਲੋਂ ਸ਼ਹਿਰ ਦੀਆਂ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਨਾਲ ਪ੍ਰਧਾਨ ਲਾਈਨ ਬਲਵਿੰਦਰ ਬਾਂਸਲ ਦੀ ਅਗਵਾਈ ਵਿਚ ਇਕ ਭਿਆਨਕ ਬਿਮਾਰੀ ਨਾਲ ਜੂਝ ਰਹੇ ਸੁਨਾਮ ਵਾਸੀ ਡਾ. ਆਕਾਸ਼ਦੀਪ ਦੇ ਪਰਿਵਾਰ ਨੂੰ ...

ਪੂਰੀ ਖ਼ਬਰ »

ਪੰਥਕ ਅਕਾਲੀ ਲਹਿਰ ਵਲੋਂ ਨਰੰਗ ਸਿੰਘ ਲਾਡੇਵਾਲ ਜ਼ਿਲ੍ਹਾ ਪ੍ਰਧਾਨ ਨਿਯੁਕਤ

ਅਮਰਗੜ੍ਹ, 22 ਮਈ (ਮੰਨਵੀ)-ਸਿੱਖੀ ਸਿਧਾਂਤ, ਰਵਾਇਤਾਂ ਅਤੇ ਅਸੂਲਾਂ ਨੂੰ ਆਪਣੀ ਜ਼ਿੰਦਗੀ 'ਚ ਪੂਰੀ ਤਰ੍ਹਾਂ ਲਾਗੂ ਕਰਦੇ ਹੋਏ ਸਿੱਖੀ ਨੂੰ ਚੜ੍ਹਦੀ ਕਲਾ ਵਿਚ ਲਿਜਾਣ ਦੇ ਉਪਰਾਲੇ ਕਰਨ ਵਾਲੇ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਪਿੰਡ ਲਾਡੇਵਾਲ ਦੇ ਸਿੱਖ ਆਗੂ ਨਰੰਗ ਸਿੰਘ ...

ਪੂਰੀ ਖ਼ਬਰ »

ਵਿਧਾਇਕਾ ਭਰਾਜ ਵਲੋਂ ਸ਼ਿਵਮ ਕਲੋਨੀ 'ਚ 5 ਕਰੋੜ ਦੇ ਵਿਕਾਸ ਕਾਰਜ ਸ਼ੁਰੂ

ਸੰਗਰੂਰ, 22 ਮਈ (ਧੀਰਜ ਪਸੌਰੀਆ)- ਸ਼ਿਵਮ ਕਲੋਨੀ ਸੰਗਰੂਰ ਜਿੱਥੇ ਲੋਕ ਪੀਣ ਵਾਲੇ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਸਨ, ਅੱਜ ਵਿਧਾਇਕਾ ਬੀਬੀ ਨਰਿੰਦਰ ਕੌਰ ਭਰਾਜ ਨੇ ਵਾਟਰ ਸਪਲਾਈ ਨਾਲ ਸੰਬੰਧਿਤ 5 ਕਰੋੜ ਰੁਪਏ ਦੀ ਲਾਗਤ ਦੇ ਕਾਰਜਾਂ ਦੀ ਸ਼ੁਰੂਆਤ ਕਰਵਾਈ | ਬੀਬੀ ਭਰਾਜ ...

ਪੂਰੀ ਖ਼ਬਰ »

ਜਸਪਾਲ ਸ਼ਰਮਾ ਬ੍ਰਾਹਮਣ ਸਭਾ ਸੰਗਰੂਰ ਦੇ ਬਣੇ ਨਵੇਂ ਪ੍ਰਧਾਨ

ਸੰਗਰੂਰ, 22 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਸ੍ਰੀ ਬ੍ਰਾਹਮਣ ਸਭਾ ਸੰਗਰੂਰ ਦੀ ਚੋਣ ਮੰਦਰ ਸ੍ਰੀ ਰਾਜ ਰਾਜਸ਼ੇਵਰੀ ਵਿਖੇ ਬ੍ਰਾਹਮਣ ਸਭਾ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਪਰਮਿੰਦਰ ਸ਼ਰਮਾ ਅਤੇ ਸੱਤ ਸਾਲ ਸਭਾ ਦੇ ਪ੍ਰਧਾਨ ਰਹੇ ਐਸ.ਪੀ. ਸ਼ਰਮਾ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਸੰਗਰੂਰ ਦੇ ਪਹਿਲੇ ਸਰੀਰ ਦਾਨੀ ਭਾਈ ਹਰੀ ਸਿੰਘ ਨਮਿਤ ਬਰਸੀ ਸਮਾਗਮ

ਸੰਗਰੂਰ, 22 ਮਈ (ਦਮਨ, ਬਿੱਟਾ, ਗਾਂਧੀ)- ਜ਼ਿਲ੍ਹਾ ਸੰਗਰੂਰ (ਸੰਗਰੂਰ, ਬਰਨਾਲਾ ਤੇ ਮਲੇਰਕੋਟਲਾ) ਦੇ ਪਹਿਲੇ ਸਰੀਰ ਦਾਨੀ ਭਾਈ ਹਰੀ ਸਿੰਘ ਦੀ ਅੱਜ ਸਥਾਨਕ ਗੁਰਦੁਆਰਾ ਜੋਤੀ ਸਰੂਪ ਵਿਖੇ 16ਵੀਂ ਬਰਸੀ ਸੰਬੰਧੀ ਹੋਏ ਸਮਾਗਮ ਵਿਚ ਵਿੱਤ, ਕਰ ਅਤੇ ਆਬਕਾਰੀ, ਸਹਿਕਾਰਤਾ ਅਤੇ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਕੰਬਲਾਂ, ਰਾਸ਼ਨ ਤੇ ਸਬਜ਼ੀਆਂ ਦੇ ਟਰੱਕ ਰਵਾਨਾ

ਭਵਾਨੀਗੜ੍ਹ, 22 ਮਈ (ਰਣਧੀਰ ਸਿੰਘ ਫੱਗੂਵਾਲਾ)- ਸ੍ਰੀ ਹੇਮਕੁੰਟ ਸਾਹਿਬ ਦੀ ਸ਼ੁਰੂ ਹੋਈ ਯਾਤਰਾ ਦੌਰਾਨ ਜ਼ਿਆਦਾ ਠੰਢ ਹੋਣ ਕਾਰਨ ਸੰਗਤਾਂ ਨੂੰ ਸਹੂਲਤਾਂ ਦੇਣ ਲਈ, ਕੰਬਲ, ਰਾਸ਼ਨ ਅਤੇ ਸਬਜ਼ੀਆਂ ਸਮੇਤ ਸੰਗਤਾਂ ਸਥਾਨਕ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਕਰਕੇ ਰਵਾਨਾ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਦੀ ਮੁਰੰਮਤ ਲਈ ਐਨ.ਆਰ.ਆਈ ਆਇਆ ਅੱਗੇ

ਅਮਰਗੜ੍ਹ, 22 ਮਈ (ਸੁਖਜਿੰਦਰ ਸਿੰਘ ਝੱਲ)- ਸਰਕਾਰੀ ਆਯੁਰਵੈਦਿਕ ਹਸਪਤਾਲ ਚੌਂਦਾ ਦੀ ਮੁਰੰਮਤ ਕਰਵਾਉਣ ਲਈ ਐਨ.ਆਰ.ਆਈ. ਕਪੂਰ ਸਿੰਘ ਮਾਨ ਨੇ ਅੱਗੇ ਹੱਥ ਵਧਾਉਂਦਿਆਂ ਇਕ ਲੱਖ ਰੁਪਏ ਆਪਣੀ ਬਜ਼ੁਰਗ ਸ਼ਾਦੀ ਸਿੰਘ ਅਤੇ ਬਚਨ ਕੌਰ ਦੀ ਯਾਦ ਵਿਚ ਦਾਨ ਕੀਤੇ ਅਤੇ ਇਸ ਦੇ ਨਾਲ ਹੀ ...

ਪੂਰੀ ਖ਼ਬਰ »

ਉਹ ਸਮਾਜ ਹਮੇਸ਼ਾ ਤਰੱਕੀ ਕਰਦੈ ਜਿਸ ਦੇ ਵਿਅਕਤੀ ਉੱਚ ਮੁਕਾਮ 'ਤੇ ਪੁੱਜਣ 'ਤੇ ਵੀ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿੰਦੇ ਹਨ-ਸੰਯਮ ਅਗਰਵਾਲ

ਮਲੇਰਕੋਟਲਾ, 22 ਮਈ (ਮੁਹੰਮਦ ਹਨੀਫ਼ ਥਿੰਦ)- ਸਮਾਜ 'ਚ ਲੋੜਵੰਦ ਤੇ ਜ਼ਰੂਰਤਮੰਦ ਲੋਕਾਂ ਦੀ ਸੇਵਾ ਲਈ ਤਿਆਰ ਰਹਿਣ ਵਾਲੀਆਂ ਗੈਰ ਸਰਕਾਰੀ ਸਮਾਜ ਸੇਵੀ ਸੰਸਥਾਵਾਂ ਦੀ ਭੂਮਿਕਾ ਬਹੁਤ ਅਹਿਮ ਹੈ | ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਪੰਜਾਬ ਉਰਦੂ ਅਕਾਦਮੀ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ

ਸ਼ੇਰਪੁਰ, 22 ਮਈ (ਸੁਰਿੰਦਰ ਚਹਿਲ)- ਸਥਾਨਕ ਕਸਬੇ 'ਚ ਲਗਾਤਾਰ ਚੋਰੀ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ਆਏ ਦਿਨ ਵਾਪਰ ਰਹੀਆਂ ਹਨ ਜਿਸ ਕਰਕੇ ਲੋਕਾਂ ਵਿਚ ਭਾਰੀ ਡਰ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ | ਅਜੇ ਪਿਛਲੇ ਦਿਨੀਂ ਹੀ ਇਕ ਫ਼ਰਨੀਚਰ ਦੀ ਦੁਕਾਨ ਤੇ ਚੋਰੀ ਅਤੇ ਇੱਕ ...

ਪੂਰੀ ਖ਼ਬਰ »

ਤੇਲ ਤੇ ਰਸੋਈ ਗੈੱਸ ਦੀਆਂ ਕੀਮਤਾਂ 'ਚ ਕਟੌਤੀ ਮੋਦੀ ਸਰਕਾਰ ਦਾ ਇਤਿਹਾਸਿਕ ਫ਼ੈਸਲਾ-ਰਿਸ਼ੀਪਾਲ ਖੈਰਾ

ਸੁਨਾਮ ਊਧਮ ਸਿੰਘ ਵਾਲਾ, 22 ਮਈ (ਧਾਲੀਵਾਲ, ਭੁੱਲਰ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ਵਲੋਂ ਪੈਟਰੋਲ ਡੀਜਲ ਅਤੇ ਰਸੋਈ ਗੈੱਸ ਸਲੰਡਰ ਦੀਆਂ ਕੀਮਤਾਂ ਘੱਟ ਕਰਨਾ ਇਕ ਇਤਿਹਾਸਿਕ ਫ਼ੈਸਲਾ ਹੈ | ਇਹ ਪ੍ਰਗਟਾਵਾ ਭਾਜਪਾ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਸ੍ਰੀ ਪਵਨ ਗੁਪਤਾ ਅਗਰਵਾਲ ਸਭਾ ਸੰਗਰੂਰ ਦੇ ਪ੍ਰਧਾਨ ਬਣੇ

ਸੰਗਰੂਰ, 22 ਮਈ (ਧੀਰਜ ਪਸ਼ੌਰੀਆ)- ਅਗਰਵਾਲ ਸਭਾ ਸੰਗਰੂਰ ਦੀ ਪ੍ਰਧਾਨਗੀ ਲਈ ਹੋਈ ਚੋਣ ਵਿਚ ਅੱਜ ਐਡਵੋਕੇਟ ਪਵਨ ਗੁਪਤਾ ਨੇ 908 ਵੋਟਾਂ ਪ੍ਰਾਪਤ ਕਰ ਕੇ ਜਿੱਤ ਪ੍ਰਾਪਤ ਕੀਤੀ ਹੈ, ਜਦਕਿ ਬਦਰੀ ਜਿੰਦਲ ਨੇ ਸਖ਼ਤ ਟੱਕਰ ਦਿੰਦਿਆਂ 876 ਵੋਟਾਂ ਪ੍ਰਾਪਤ ਕੀਤੀਆਂ ਹਨ | ਅਗਰਵਾਲ ਸਭਾ ...

ਪੂਰੀ ਖ਼ਬਰ »

ਪ੍ਰੋ. ਅਮਰਿੰਦਰ ਸਿੰਘ ਭੁਟਾਲ ਨਮਿਤ ਪਾਠ ਦਾ ਭੋਗ ਕੱਲ੍ਹ

ਮਸਤੂਆਣਾ ਸਾਹਿਬ, 22 ਮਈ (ਦਮਦਮੀ)- ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਦੇ ਕੰਪਿਊਟਰ ਵਿਭਾਗ ਦੇ ਪ੍ਰੋ. ਅਮਰਿੰਦਰ ਸਿੰਘ ਭੁਟਾਲ ਦੀ ਬੀਤੇ ਰਾਤ ਅਚਾਨਕ ਇਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਸੀ | ਉਨ੍ਹਾਂ ਦੀ ਅਚਾਨਕ ਹੋਈ ਮੌਤ 'ਤੇ ਸੰਤ ਅਤਰ ਸਿੰਘ ਗੁਰਸਾਗਰ ਮਸਤੂਆਣਾ ...

ਪੂਰੀ ਖ਼ਬਰ »

ਕੇਂਦਰ ਨੇ ਕਿਸਾਨ ਤੇ ਗਰੀਬ ਵਰਗ ਦੇ ਹਿਤੈਸ਼ੀ ਹੋਣ ਦਾ ਦਿੱਤਾ ਸਬੂਤ-ਪੂਨੀਆ

ਸੰਗਰੂਰ, 22 ਮਈ (ਅਮਨਦੀਪ ਸਿੰਘ ਬਿੱਟਾ)- ਭਾਜਪਾ ਕਿਸਾਨ ਮੋਰਚੇ ਦੇ ਸੂਬਾ ਸਹਿ ਇੰਚਾਰਜ ਅਮਨਦੀਪ ਸਿੰਘ ਪੂਨੀਆ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪਟਰੋਲ 'ਤੇ 9.50 ਰੁਪਏ, ਡੀਜਲ 7 ਰੁਪਏ ਤੇ ਸਿਲੰਡਰ ਉੱਪਰ 200 ਰੁਪਏ ਦੀ ਕਟੌਤੀ ਕਰ ਕੇ ਜਿੱਥੇ ਕਿਸਾਨ ਭਾਈਚਾਰੇ ਨੰੂ ਵੱਡੀ ਰਾਹਤ ਦਿੱਤੀ ਹੈ, ਉੱਥੇ ਮੱਧ ਵਰਗੀ ਲੋਕਾਂ ਨੂੰ ਮਹਿੰਗਾਈ ਦੀ ਮਾਰ 'ਚੋਂ ਕੱਢਣ ਦਾ ਸੰਜੀਦਾ ਯਤਨ ਵੀ ਕੀਤਾ ਹੈ | ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੰੂ ਚੁਣੌਤੀ ਦਿੰਦਿਆਂ ਪੂਨੀਆ ਨੇ ਕਿਹਾ ਕਿ ਜੇ ਉਹ ਪੰਜਾਬ ਤੇ ਕਿਸਾਨ ਹਿਤੈਸ਼ੀ ਹਨ ਤਾਂ ਉਹ ਵੀ ਤੇਲ 'ਤੇ ਟੈਕਸ ਵਿਚ ਕਟੌਤੀ ਕਰਨ | ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਪਵਨ ਕੁਮਾਰ ਗਰਗ ਵੀ ਮੌਜੂਦ ਸਨ |

ਖ਼ਬਰ ਸ਼ੇਅਰ ਕਰੋ

 

ਮਲਟੀਪਰਪਜ਼ ਹੈਲਥ ਇਮਪਲਾਈਜ਼ ਯੂਨੀਅਨ ਦੀ ਚੋਣ

ਮਲੇਰਕੋਟਲਾ, 22 ਮਈ (ਮੁਹੰਮਦ ਹਨੀਫ਼ ਥਿੰਦ)- ਮਲਟੀਪਰਪਜ਼ ਹੈਲਥ ਇਮਪਲਾਈਜ਼ ਯੂਨੀਅਨ ਜ਼ਿਲ੍ਹਾ ਮਲੇਰਕੋਟਲਾ ਦੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਚੋਣ ਸੂਬਾਈ ਸੀਨੀਅਰ ਮੀਤ ਪ੍ਰਧਾਨ ਗੁਲਜ਼ਾਰ ਖਾਂ ਦੀ ਅਗਵਾਈ ਹੇਠ ਹੋਈ ਜਿਸ 'ਚ ਸਰਬਜੀਤ ਕੌਰ ਅਮਰਗੜ੍ਹ ਨੂੰ ਜ਼ਿਲ੍ਹਾ ...

ਪੂਰੀ ਖ਼ਬਰ »

ਢੀਂਡਸਾ ਵਲੋਂ ਭੁਟਾਲ ਪਰਿਵਾਰ ਨਾਲ ਦੁੱਖ ਸਾਂਝਾ

ਸੁਨਾਮ ਊਧਮ ਸਿੰਘ ਵਾਲਾ, 22 ਮਈ (ਭੁੱਲਰ, ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਇਲਾਕੇ ਦੇ ਨਾਮਵਰ ਵਕੀਲ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਆਗੂ ਐਡਵੋਕੇਟ ਕਿ੍ਸ਼ਨ ਸਿੰਘ ਭੁਟਾਲ ਦੇ ...

ਪੂਰੀ ਖ਼ਬਰ »

ਪਿੰਡ ਬਨਾਰਸੀ 'ਚ ਗਰਾਉਂਡ ਤੇ ਛੱਪੜ ਸਮੇਤ ਕੁੱਲ 9 ਏਕੜ ਪੰਚਾਇਤੀ ਜ਼ਮੀਨ 'ਤੇ ਲੋਕਾਂ ਦਾ ਕਬਜ਼ਾ

ਖਨੌਰੀ, 22 ਮਈ (ਬਲਵਿੰਦਰ ਸਿੰਘ ਥਿੰਦ)- ਪੰਜਾਬ ਸਰਕਾਰ ਵਲੋਂ ਪੰਚਾਇਤੀ ਜ਼ਮੀਨ ਤੋਂ ਕਬਜ਼ੇ ਛੁਡਾਉਣ ਦੀ ਮੁਹਿੰਮ ਦਾ ਪਿੰਡ ਬਨਾਰਸੀ ਵਿਚ ਕੋਈ ਵੀ ਅਸਰ ਦੇਖਣ ਨੂੰ ਨਹੀਂ ਮਿਲਿਆ ਜਿੱਥੇ ਪਿੰਡ ਦੇ ਲੋਕਾਂ ਵਲੋਂ ਪਿੰਡ ਦੀ ਪੰਚਾਇਤ ਵਲੋਂ ਨੌਜਵਾਨਾਂ ਦੇ ਖੇਡਣ ਦੇ ਲਈ ...

ਪੂਰੀ ਖ਼ਬਰ »

ਸਰਕਾਰ ਮੁਹੱਲਾ ਕਲੀਨਿਕ ਖੋਲ੍ਹਣ ਤੋਂ ਪਹਿਲਾਂ ਸਰਕਾਰੀ ਹਸਪਤਾਲਾਂ ਦੀਆਂ ਅਸਾਮੀਆਂ ਪੂਰੀਆਂ ਕਰੇ-ਝੂੰਦਾਂ

ਸੰਗਰੂਰ, 22 ਮਈ (ਸੁਖਵਿੰਦਰ ਸਿੰਘ ਫੁੱਲ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਪੰਜਾਬ ਵਿਚ 75 ਮੁਹੱਲਾ ਕਲੀਨਿਕ ਖੋਲ੍ਹਣ ਦਾ ਐਲਾਨ ਕੀਤਾ ਹੈ, ਉਹ ਆਮ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX